Labels
Friday, 30 July 2021
3rd Round Transfer: ਕੁਲ 4313 ਅਧਿਆਪਕਾਂ ਦੀਆਂ ਬਦਲੀਆਂ, ਦੇਖੋ ਕੇਡਰ ਵਾਇਜ ਬਦਲੀਆਂ ਦੀ ਸੂਚੀ
ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ
ਸਿੱਖਿਆ ਵਿਭਾਗ ਨੇ ਤੀਜੇ ਗੇੜ 'ਚ 4313 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕੀਤੀਆਂ
ਐੱਸ.ਏ.ਐੱਸ. ਨਗਰ 30 ਜੁਲਾਈ ( )
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਤਿਆਰ ਕੀਤੀ ਗਈ ਅਧਿਆਪਕ ਆਨਲਾਈਨ ਤਬਾਦਲਾ ਨੀਤੀ ਤਹਿਤ ਸਾਲ 2021-22 ਦੇ ਸ਼ੈਸ਼ਨ ਦੀਆਂ ਤੀਜੇ ਗੇੜ ਦੀਆਂ ਬਦਲੀਆਂ ਵਿੱਚ 4313 ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਕੀਤੀਆਂ ਗਈਆਂ ਹਨ।
ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਤਬਾਦਲਾ ਨੀਤੀ ਤਹਿਤ ਛੋਟ ਦਿੱਤੀਆਂ ਗਈਆਂ ਕੈਟਾਗਰੀ ਵਿੱਚ 93 ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ। ਇਹਨਾਂ ਵਿੱਚ 8 ਕੰਪਿਊਟਰ ਫੈਕਲਟੀਜ਼, 4 ਲੈਕਚਰਾਰ, 54 ਮਾਸਟਰ ਕਾਡਰ ਅਧਿਆਪਕ, 24 ਈਟੀਟੀ ਕਾਡਰ ਦੇ ਪ੍ਰਾਇਮਰੀ ਅਧਿਆਪਕ, ਅਤੇ 1 ਵੋਕੇਸ਼ਨਲ ਅਧਿਆਪਕ ਅਤੇ 2 ਹੋਰ ਕੈਟਾਗਰੀ ਦੇ ਅਧਿਆਪਕ ਸ਼ਾਮਲ ਹਨ। ਆਮ ਬਦਲੀਆਂ ਵਿੱਚ 4220 ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ। ਇਸ ਵਿੱਚ ਮਾਸਟਰ ਕਾਡਰ ਦੇ 2672 ਅਧਿਆਪਕਾਂ, ਈਟੀਟੀ ਕਾਡਰ ਦੇ 962 ਅਧਿਆਪਕਾਂ, ਲੈਕਚਰਾਰ ਕਾਡਰ ਵਿੱਚ 166 ਲੈਕਚਰਾਰਾਂ, ਹੋਰ ਕੈਟਾਗਰੀ ਵਿੱਚ 114 ਅਧਿਆਪਕਾਂ, 111 ਸਿੱਖਿਆ ਪ੍ਰੋਵਾਈਡਰਾਂ, 91 ਕੰਪਿਊਟਰ ਫੈਕਲਟੀਜ਼ ਦੀਆਂ, 37 ਏ.ਆਈ.ਈ; ਵਲੰਟੀਅਰਾਂ ਦੀਆਂ, 28 ਈ.ਜੀ.ਐੱਸ. ਵਲੰਟੀਅਰਾਂ ਦੀਆਂ, 29 ਐੱਸ.ਟੀ.ਆਰ. ਵਲੰਟੀਅਰਾਂ ਦੀਆਂ ਅਤੇ 19 ਵੋਕੇਸ਼ਨਲ ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ।
PSEB RESULTS : 12 ਵੀਂ ਦਾ ਨਤੀਜਾ ਆਨਲਾਈਨ , ਦੇਖੋ ਇਥੇ DIRECT LINK FOR RESULT
ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 (12th PSEB Results)ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ
ਬੋਰਡ ਦੇ ਅਧਿਕਾਰੀਆਂ ਨੇ ਵਰਚੁਅਲ ਮੀਟਿੰਗ ਰਾਹੀਂ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਦੌਰਾਨ ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਵੈੱਬਸਾਈਟ (http://www.pseb.ac.in) ‘ਤੇ ਦੇਖ ਸਕਦੇ ਹਨ।
ਆਨਲਾਈਨ ਲਿੰਕ ਜਲਦੀ ਹੀ ਐਕਟਿਵ ਹੋ ਰਿਹਾ ਹੈ। ਆਨਲਾਈਨ ਨਤੀਜਾ ਦੇਖਣ ਲਈ ਲਿੰਕ ਤੇ ਕਲਿਕ ਕਰੋ।
ਆਨਲਾਈਨ ਨਤੀਜਾ ਦੇਖਣ ਲਈ ਇਸ ਪੋਸਟ ਤੇ ਬਣੇ ਰਹੋ, ਅਤੇ ਰਿਫਰੈਸ਼ ਕਰਦੇ ਰਹੋ। ਨਤੀਜਾ ਜਲਦੀ ਹੀ ਅਪਡੇਟ ਕੀਤਾ ਜਾਵੇਗਾ।
👇👇👇👇
Direct link to check 10+2 Result see here
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : ਬੀਐੱਡ ਪਾਸ ਹੁਣ ਨਹੀਂ ਕਰ ਸਕਣਗੇ ਐਲੀਮੈਂਟਰੀ ਅਸਾਮੀ ਵਾਸਤੇ ਅਪਲਾਈ
98.05 ਫੀਸਦੀ ਰਿਹਾ ਸਰਕਾਰੀ ਸਕੂਲਾਂ ਦੇ ਬਾਰ੍ਹਵੀ ਦੇ ਪਾੜ੍ਹਿਆਂ ਦਾ ਨਤੀਜਾ
98.05 ਫੀਸਦੀ ਰਿਹਾ ਸਰਕਾਰੀ ਸਕੂਲਾਂ ਦੇ ਬਾਰ੍ਹਵੀ ਦੇ ਪਾੜ੍ਹਿਆਂ ਦਾ ਨਤੀਜਾ
ਲਗਾਤਾਰ ਤੀਜੇ ਸਾਲ ਨਿਜੀ ਸਕੂਲਾਂ ਨੂੰ ਪਛਾੜਿਆ
ਸਿੱਖਿਆ ਸਕੱਤਰ ਵੱਲੋਂ ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਵਧਾਈਆਂ
ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ
ਐੱਸ.ਏ.ਐੱਸ. ਨਗਰ 30 ਜੁਲਾਈ ( ਪ੍ਰਮੋਦ ਭਾਰਤੀ)
ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਲਗਾਤਾਰ ਤੀਜੇ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਨਿਜੀ ਸਕੂਲਾਂ ਨੂੰ ਪਛਾੜ ਦਿੱਤਾ ਹੈ ਜਿਸਦਾ ਸਿਹਰਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਸਿਰ ਬੱਝਦਾ ਹੈ। ਮਾਰਚ, 2021 ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਘੋਸ਼ਿਤ ਨਤੀਜੇ ਵਿੱਚ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਜਦਕਿ ਨਿਜੀ ਸਕੂਲਾਂ ਦਾ 93.3 ਫੀਸਦੀ ਦੇ ਕਰੀਬ ਰਿਹਾ। ਸਰਕਾਰੀ ਸਕੂਲਾਂ ਦੇ 166184 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਜਮਾਤ ਪਾਸ ਕੀਤੀ ਹੈ।
12ਵੀਂ ਜਮਾਤ ਦੇ ਨਤੀਜੇ ਦੇਖੋ ਵਿਸ਼ਾ ਵਾਇਜ਼, ਸਕੂਲ ਵਾਇਜ , ਆਨਲਾਈਨ ਲਿੰਕ ਕਲਿੱਕ ਕਰੋ
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਵਧਾਈ ਦਿੰਦਿਆਂ ਕਿਹਾ ਕਿ ਇਸ ਨਤੀਜੇ ਨੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬਾਰ੍ਹਵੀਂ ਜਮਾਤ ਦਾ ਸਰਕਾਰੀ ਸਕੂਲਾਂ ਦਾ ਨਤੀਜਾ 98.05 ਫੀਸਦੀ ਰਿਹਾ ਹੈ ਜਦਕਿ ਬਾਰ੍ਹਵੀਂ ਜਮਾਤ ਦਾ ਸਮੁੱਚਾ ਨਤੀਜਾ 96.48 ਫੀਸਦੀ ਰਿਹਾ ਹੈ। ਉਹਨਾਂ ਕਿਹਾ ਕਿ ਭਾਵੇਂ ਇਹ ਸਾਲਾਨਾ ਪ੍ਰੀਖਿਆਵਾਂ ਕੋਵਿਡ 19 ਦੇ ਕਾਰਨ ਬਹੁਤਾ ਸਮਾਂ ਵਿਦਿਆਰਥੀ ਸਕੂਲ ਨਹੀਂ ਆਏ ਪਰ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਲਗਾਤਾਰ ਆਨਲਾਈਨ ਸਾਧਨਾਂ ਰਾਹੀਂ ਪੜ੍ਹਾਈ ਨਾਲ ਜੋੜੀ ਰੱਖਿਆ। ਉਹਨਾਂ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਗਏ ਸਨ ਜਿਸਦਾ ਭਰਪੂਰ ਲਾਭ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਨ ਵਿੱਚ ਹੋਇਆ ਹੈ।
ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਸਕੂਲ ਮੂਖੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਲਾਕ-ਡਾਊਨ ਦੇ ਦਿਨਾਂ ਵਿੱਚ ਪੜ੍ਹਾਈ ਨਾਲ ਜੋੜ ਕੇ ਰੱਖਣਾ ਇੱਕ ਚੁਣੌਤੀ ਸੀ ਜਿਸ ਨੂੰ ਪਾਰ ਪਾਊਣ ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ 'ਘਰ ਬੈਠੇ ਸਿੱਖਿਆ' ਨੂੰ ਸਨਮੁੱਖ ਰੱਖਦਿਆਂ ਪੰਜਾਬ ਐਜੂਕੇਅਰ ਐਪ ਤਿਆਰ ਕੀਤਾ ਅਤੇ ਇਸ ਨਾਲ ਵਿਦਿਆਰਥੀਆਂ ਨੂੰ ਘਰ ਬੈਠੇ ਹੀ ਈ-ਕੰਟੈਂਟ ਅਤੇ ਹੋਰ ਸਹਾਇਕ ਸਮੱਗਰੀ ਉਪਲਬਧ ਕਰਵਾਈ ਗਈ। ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਡੀਡੀ ਪੰਜਾਬੀ 'ਤੇ ਵੀ ਲੈਕਚਰ ਲਗਾ ਕੇ ਵਿਦਿਆਰਥੀਆਂ ਨੂੰ ਘਰ ਵਿੱਚ ਹੀ ਕਲਾਸਰੂਮ ਦਾ ਮਹੌਲ ਦਿੱਤਾ। ਜਿਸ ਸਮੇਂ ਸਕੂਲ ਖੁੱਲ੍ਹੇ ਸਨ ਤਾਂ ਉਸ ਸਮੇਂ ਅਧਿਆਪਕਾਂ ਨੇ ਵਾਧੂ ਕਲਾਸਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਉਣ ਲਈ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਸੀ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਇੱਕ ਨਵਾਂ ਜੋਸ਼ ਪੈਦਾ ਹੋਇਆ ਹੈ। ਭਵਿੱਖ ਵਿੱਚ ਇਸ ਪ੍ਰਾਪਤੀ ਨੂੰ ਸਨਮੁੱਖ ਰੱਖਦਿਆਂ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਹੋਰ ਵੀ ਜਿਆਦਾ ਮਿਹਨਤ ਨਾਲ ਉਪਰਾਲੇ ਕੀਤੇ ਜਾਣਗੇ।
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਅਪੀਅਰ ਹੋਣ ਵਾਲੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 99.74 ਰਹੀ ਹੈ। ਮੈਰੀਟੋਰੀਅਸ ਸਕੂਲਾਂ ਦੇ 4244 ਵਿਦਿਆਰਥੀਆਂ ਵਿੱਚੋਂ 4233 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਹਨਾਂ ਬੋਰਡ ਮਾਰਚ-2021 ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਰੂਪਨਗਰ ਦਾ ਨਤੀਜਾ ਸਭ ਤੋਂ ਵੱਧ 99.57 ਫੀਸਦੀ ਰਿਹਾ ਹੈ।
ਸਰਕਾਰੀ ਸਕੂਲਾਂ ਵਿੱਚੋਂ ਅਪੀਅਰ ਹੋਏ ਬੱਚਿਆਂ ਦੀ ਗਿਣਤੀ ਵੀ ਜਿਆਦਾ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।
ਮਾਰਚ 2021 ਵਿੱਚ ਬਾਰ੍ਹਵੀਂ ਜਮਾਤ ਵਿੱਚ ਪਾਸ ਹੋਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 166184 ਰਹੀ ਜਦਕਿ ਐਫਲੀਏਟਿਡ ਅਤੇ ਆਦਰਸ਼ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 69652 ਅਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 14719 ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦਾ ਨਤੀਜਾ ਨਿਜੀ ਸਕੂਲਾਂ ਨਾਲੋ 4.75 ਫੀਸਦੀ ਵੱਧ ਰਿਹਾ ਹੈ।
ਸਾਫ ਝਲਕਦਾ ਹੈ ਕਿ ਬਾਰ੍ਹਵੀਂ ਜਮਾਤ ਵਿੱਚ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਨਤੀਜਾ ਵੀ ਵਧੀਆ ਹੈ ਅਤੇ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵੀ ਬਰਕਰਾਰ ਹੈ।
Olympic UPDATE : ਭਾਰਤੀ ਪੁਰਸ਼ ਹਾਕੀ ਟੀਮ ਨੇ ਜਾਪਾਨੀ ਹਾਕੀ ਟੀਮ ਨੂੰ 3 ਗੋਲਾਂ ਦੇ ਮੁਕਾਬਲੇ 5 ਗੋਲਾਂ ਨਾਲ ਹਰਾਇਆ
![]() |
ANI |
ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਰਕਾਰ ਨਾਲ ਮੀਟਿੰਗ, ਝੁਕੇਗੀ ਸਰਕਾਰ? ਕੀ ਬਣੀ ਸਹਿਮਤੀ ਪੜ੍ਹੋ ਪੂਰੀ ਖਬਰ
ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕਣ ਲੱਗੀ ਹੈ। ਕੈਬਨਿਟ ਸਬ ਕਮੇਟੀ ਸਾਲ 2011 ਦੌਰਾਨ ਮੁੜ ਸੋਧੇ ਤਨਖਾਹ ਸਕੇਲਾਂ ਵਾਲੇ ਵਰਗਾਂ ਉਪਰ 2.25 ਦਾ ਅੰਕ ਥੋਪਣ ਦੇ ਫੈਸਲੇ ਨੂੰ ਰੱਦ ਕਰ ਸਕਦੀ ਹੈ। ਸੂਤਰਾਂ ਅਨੁਸਾਰ ਕੈਬਨਿਟ ਸਬ ਕਮੇਟੀ ਸਮੂਹ ਮੁਲਾਜ਼ਮ ਦੀ ਤਨਖਾਹ ਸੁਧਾਈ ਇਕੋ ਅੰਕ ਦੇ ਅਧਾਰ ‘ਤੇ ਕਰਨ ਲਈ ਸਹਿਮਤ ਹੋਈ ਹੈ। ਸਾਂਝਾ ਫਰੰਟ 2.25 ਅੰਕ ਰੱਦ ਕਰਨ ਦੀ ਮੰਗ ਕਰ ਰਿਹਾ ਹੈ।
ਇੰਤਜ਼ਾਰ ਖਤਮ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ
ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 (12th PSEB Results)ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।
ਤਨਖਾਹਾਂ ਸੋਧਣ ਦੇ ਅੰਕ ‘ਤੇ ਬਣਿਆ ਡੈੱਡਲਾਕ, ਮਨਪ੍ਰੀਤ ਬਾਦਲ ਮੀਟਿੰਗ ‘ਚੋਂ.
ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ (Employees and Pensioners Joint Front) ਦੀ ਪੰਜਾਬ ਸਰਕਾਰ (Government of Punjab) ਨਾਲ ਮੀਟਿੰਗ ਹੋ ਰਹੀ ਹੈ, ਜਿਸ ਦੌਰਾਨ ਤਨਖਾਹਾਂ ਸੋਧਣ ਦੇ ਅੰਕ 'ਤੇ ਡੈੱਡਲਾਕ ਬਣਿਆ ਹੋਇਆ ਹੈ।
DIRECT LINK TO SEE 12TH RESULT CLICK HERE. 12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਦੇਖਣ ਲਈ ਲਿੰਕ
PSEB 12TH CLASS RESULT ਸਬੰਧੀ ਜਾਣਕਾਰੀ , ਨੌਕਰੀਆਂ ਅਤੇ ਸਿੱਖਿਆ ਵਾਰੇ ਅਪਡੇਟ ਲਈ ਜੁਆਇੰਨ ਕਰੋ ਟੈਲੀਗਰਾਮ ਚੈਨਲ ਤੇ ਪਾਓ ਹਰ ਅਪਡੇਟ, ਜੁਆਇੰਨ ਕਰਨ ਲਈ ਕਲਿੱਕ ਕਰੋ
BREAKING : ਸੀਬੀਐਸਈ ਵਲੋਂ 12 ਵੀਂ ਜਮਾਤਾਂ ਦਾ ਨਤੀਜਾ ਘੋਸ਼ਿਤ, ਦੇਖੋ ਇਥੇ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਸ਼ੁੱਕਰਵਾਰ ਨੂੰ 12 ਵੀਂ ਬੋਰਡ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੀ ਅਧਿਕਾਰਤ ਵੈਬਸਾਈਟ ਤੁਸੀਂ cbseresults.nic.in ਦੁਆਰਾ ਆਪਣੇ ਨਤੀਜੇ ਦੀ ਜਾਂਚ ਕਰ ਸਕਦੇ ਹੋ. ਇਸ ਸਾਲ ਕੁੱਲ 99.37 ਫੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਇਹ ਹੁਣ ਤੱਕ ਦੀ ਸਭ ਤੋਂ ਉੱਚੀ ਪ੍ਰਤੀਸ਼ਤਤਾ ਸੀ. ਇਸ ਦੇ ਨਾਲ ਹੀ ਲੜਕੀਆਂ 0.54%ਨਾਲ ਅੱਗੇ ਰਹੀਆਂ।
Pseb 12th class RESULT DIRECT LINK TO SEE 12TH RESULT CLICK HERE. 12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਦੇਖਣ ਲਈ ਲਿੰਕ
12th Result : ਨਤੀਜਾ ਦੇਖਣ ਲਈ ਲਿੰਕ ਇਥੇ ਕਲਿੱਕ ਕਰੋ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਅੱਜ 30 ਜੁਲਾਈ ਨੂੰ ਐਲਾਨਿਆ ਜਾਵੇਗਾ।
ਇਸਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 12ਵੀਂ ਸ਼੍ਰੇਣੀ ਦਾ ਨਤੀਜਾ 30 ਜੁਲਾਈ ਨੂੰ ਬਾਅਦ ਦੁਪਹਿਰ ਢਾਈ ਵਜੇ ਐਲਾਨਿਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਵੱਲੋਂ 12ਵੀਂ ਜਮਾਤ ਦਾ ਨਤੀਜਾ 30 ਜੁਲਾਈ ਨੂੰ ਘੋਸ਼ਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।
ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ
12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਤੇ ਦੇਖਣ ਲਈ ਲਿੰਕ ਜਲਦੀ ਹੀ ਅਪਡੇਟ ਕੀਤਾ ਜਾਵੇਗਾ। ਨਤੀਜਾ ਦੇਖਣ ਲਈ ਇਸ ਪੇਜ ਨੂੰ ਰਿਫਰੈਸ਼ ਕਰਦੇ ਰਹੋ। ਸਭ ਤੋਂ ਪਹਿਲਾਂ ਨਤੀਜਾ ਇਥੇ ਅਪਡੇਟ ਕੀਤਾ ਜਾਵੇਗਾ।
12 ਵੀਂ ਜਮਾਤ ਦਾ ਦੇਖ਼ਣ ਲਈ ਲਿੰਕ ਇਥੇ ਕਲਿੱਕ ਕਰੋ।
ਪ੍ਰਿੰਸੀਪਲ ਸਕੱਤਰ ਵੱਲੋਂ ਪੈਨਲ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਾ ਕਰਨ ਵਿਰੁੱਧ ਕੰਪਿਊਟਰ ਅਧਿਆਪਕਾਂ ਵਿੱਚ ਰੋਸ ਅਤੇ 1 ਅਗਸਤ ਦੀ ਮਹਾਂ ਰੈਲੀ ਦਾ ਐਲਾਨ
ਪ੍ਰਿੰਸੀਪਲ ਸਕੱਤਰ ਵੱਲੋਂ ਪੈਨਲ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਾ ਕਰਨ ਵਿਰੁੱਧ ਕੰਪਿਊਟਰ ਅਧਿਆਪਕਾਂ ਵਿੱਚ ਰੋਸ ਅਤੇ 1 ਅਗਸਤ ਦੀ ਮਹਾਂ ਰੈਲੀ ਦਾ ਐਲਾਨ।
ਕੰਪਿਊਟਰ ਅਧਿਆਪਕ ਯੂiੁਨਅਨ ਦੇ ਜਿਲਾ੍ਹ ਪ੍ਰਧਾਨ ਹਰਜਿੰਦਰ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੀ 4 ਜੁਲਾਈ ਨੂੰ ਪਟਿਆਲਾ ਰੈਲੀ ਉਪਰੰਤ ਪਟਿਆਲਾ ਪ੍ਰਸ਼ਾਸ਼ਨ ਵੱਲੋਂ ਮੁਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸ਼੍ਰੀ ਸੁਰੇਸ਼ ਕੁਮਾਰ ਨਾਲ ਫੁੱਲ ਪੈਨਲ ਮੀਟਿੰਗ 12 ਜੁਲਾਈ ਦੀ ਤਹਿ ਕਰਵਾਈ ਸੀ ਪ੍ਰੰਤੂ ਇਹ ਮੀਟਿੰਗ ਨਹੀਂ ਕੀਤੀ ਗਈ ਸਗੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਸਰਕਟ ਹਾਊਸ ਪਟਿਆਲਾ ਵਿੱਚ ਮੀਟੰਗ ਕਰਨ ਲਈ ਬੁਲਾਇਆ ਗਿਆ ਪਰੰਤੂ ਇਸ ਮੀਟਿੰਗ ਦਾ ਨਤੀਜਾ ਪਹਿਲਾਂ ਦੀ ਤਰਾਂ੍ਹ ਹੀ ਨਾ ਪੱਖੀ ਰਿਹਾ। ਜਿਸ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨਾਲ ਲੱਗਭਗ 8-10 ਮੀਟਿੰਗਾਂ ਹੋ ਚੁੱਕੀਆਂ ਹਨ ਜਿਸ ਵਿੱਚ ਮੰਗਾਂ ਨੂੰ ਜਾਇਜ਼ ਦੱਸਿਆ ਜਾਂਦਾ ਹੈ ਪਰੰਤੂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਜਾਂਦੀ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੋਵੇਗਾ ਜਦੋਂ ਕਿਸੇ ਕਰਮਚਾਰੀ ਨੂੰ ਮਾਨਯੋਗ ਰਾਜਪਾਲ ਦੀ ਮਨਜੂਰੀ ਉਪਰੰਤ ਜਾਰੀ ਨੋਟਫਿਕੇਸ਼ਨ ਅਤੇ ਰੈਗੂਲਰ ਵਾਲੇ ਪੱਤਰ ਜਾਰੀ ਕਰਨ ਦੇ 10 ਸਾਲ ਬੀਤਣ ਦੇ ਬਾਵਜੂਦ ਰੈਗੂਲਰ ਵਾਲੇ ਲਾਭ ਨਾ ਦਿੱਤੇ ਗਏ ਹੋਣ। ਪੰਜਾਬ ਦੇ ਸਮੂਹ 7000 ਦੇ ਕਰੀਬ ਕੰਪਿਊਟਰ ਅਧਿਆਪਕ ਮੰਗ ਕਰਦੇ ਹਨ ਕਿ ਸਰਕਾਰ ਉਹਨਾਂ ਨੂੰ ਜਾਰੀ ਨਿਯੁਕਤੀ ਪੱਤਰ ਨੂੰ ਇੰਨਬਿੰਨ ਲਾਗੂ ਕਰਦਿਆਂ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕਰੇ। ਜੇਕਰ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਟਾਲਮਟੋਲ ਨੀਤੀ ਸੰਬੰਧੀ ਸਮੂਹ ਕੰਪਿਊਟਰ ਅਧਿਆਪਕ 1 ਅਗਸਤ ਨੂੰ ਪਟਿਆਲਾ ਵਿਖੇ ਵਿਸ਼ਾਲ ਰੈਲੀ ਕਰਨਗੇ ਜਿਸ ਵਿੱਚ ਸਰਕਾਰ ਨੂੰ ਜਗਾਉਣ ਲਈ ਇੱਕ ਸਖਤ ਐਕਸ਼ਨ ਕੀਤਾ ਜਾਵੇਗਾ ਜਿਸਦੀ ਨਿਰੋਲ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਦੇ ਨਾਲ ਰਾਜਵਿੰਦਰ ਲਾਖਾ, ਸੁਰਿੰਦਰ ਸਹਿਜਲ, ਯੁਨੁਸ ਖੋਖਰ, ਲਖਵਿੰਦਰ ਕੁਮਾਰ, ਹਰਵਿੰਦਰ ਸਿੰਘ,ਗੁਰਜੀਤ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ ਨਛੱਤਰ ਰਾਮ, ਹਰਜਿੰਦਰਜੀਤ ਕੌਰ, ਸ਼ਬੀਨਾ, ਨੀਰੂ ਜੱਸਲ, ਸ਼ਮਾ, ਜੋਤੀ, ਸੁਖਵਿੰਦਰ ਸੁੱਖੀ, ਹੋਰ ਸਾਥੀ ਮੌਜੂਦ ਸਨ।
ਈ ਟੀ ਟੀ ਅਧਿਆਪਕਾਂ ਦੀ ਭਰਤੀ: ਇਹਨਾਂ ਉਮੀਦਵਾਰਾਂ ਨੂੰ ਦਿੱਤੀ ਟੈਟ ਤੋਂ ਛੋਟ
ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵਲੋ ਮਿੱਤੀ 28-2-2020 ਨੂੰ 329 ਮਾਸਟਰ / ਮਿਸਟ੍ਰੈਸ ਅਤੇ 6-3-2020 ਨੂੰ 2364 ਈ ਟੀ ਟੀ ਅਧਿਆਪਕਾਂ ਦੀਆਂ ਪੋਸਟਾਂ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ , ਜਿਸ ਵਿਚ ਅੰਸਿਕ ਸੋਧ ਕਰਦੇ ਹੋਏ ਲਿਖਿਆ ਜਾਂਦਾ ਹੈ ਕਿ ਪੰਜਾਬ ਸਿੱਖਿਆ ਵਿਭਾਗ (ਸਿੱਖਿਆ -7 ਸਾਖਾ ) ਦੇ ਨੋਟੀਫੀਕੇਸਨ ਨੰ: 1/88812/2020(4) ਮਿਤੀ 12-10-2020 ( ਕਾਪੀ ਅਨੁਲੱਗ ਉ ਤੇ ਉਪਲਬੱਧ ਹੈ ) ਰਾਹੀ ਜਾਰੀ ਕੀਤੀ ਨੋਟੀਫੀਕੇਸ਼ਨ ਅਨੁਸਾਰ ਮਿਤੀ 23-8-2010 ਤੋਂ ਪਹਿਲਾਂ ਨਿਯੁਕਤ ਸਿੱਖਿਆ ਪ੍ਰੋਵਾਈਡਰ / ਵਲੰਟੀਅਰ ਜਿਨ੍ਹਾਂ ਦੀਆਂ ਯੋਗਤਾਵਾਂ ਭਾਵ ਬੀ ਐਡ/ਈ ਟੀ ਟੀ ਮਿਤੀ 23-8-2010 ਤੋਂ ਪਹਿਲਾਂ ਦੀ ਹੈ ਉਨ੍ਹਾਂ ਨੂੰ TET (ਪੰਜਾਬ ਸਟੇਟ ਅਲੀਜੀਬਿਲਟੀ ਟੈਸਟ) ਤੋਂ ਛੋਟ ਦਿੱਤੀ ਜਾਂਦੀ ਹੈ ।
CBSE BOARD RESULT : ਸੀਬੀਐਸਈ ਵਲੋਂ 12 ਵੀਂ ਜਮਾਤ ਦਾ ਨਤੀਜਾ ਅੱਜ 2 ਵਜੇ
(ਸੀਬੀਐਸਈ) ਅੱਜ ਦੁਪਹਿਰ 2 ਵਜੇ 12 ਵੀਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰੇਗਾ। ਸੁਪਰੀਮ ਕੋਰਟ ਨੇ ਇਸ ਨਤੀਜੇ ਨੂੰ ਜਾਰੀ ਕਰਨ ਲਈ 31 ਜੁਲਾਈ ਦੀ ਆਖਰੀ ਤਾਰੀਖ ਦਿਤੀ ਗਈ ਸੀ।