ਡੀਜੀਪੀ ਦਿਨਕਰ ਗੁਪਤਾ ਵੱਲੋਂ ਨੌਕਰਾਂ, ਕਿਰਾਏਦਾਰਾਂ ਦੀ ਆਨਲਾਈਨ ਜਾਂਚ ਲਈ ਮੋਬਾਈਲ ਐਪ ਦੀ ਸ਼ੁਰੂਆਤ

 ਡੀਜੀਪੀ ਦਿਨਕਰ ਗੁਪਤਾ ਵੱਲੋਂ ਨੌਕਰਾਂ, ਕਿਰਾਏਦਾਰਾਂ ਦੀ ਆਨਲਾਈਨ ਜਾਂਚ ਲਈ ਮੋਬਾਈਲ ਐਪ ਦੀ ਸ਼ੁਰੂਆਤ


ਡੀਜੀਪੀ ਵਲੋਂ ਪੁਲਿਸ ਕਰਮੀਆਂ ਨੂੰ ਨਾਕਿਆਂ ’ਤੇ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼


ਪੁਲਿਸ ਥਾਣੇ ਵਿੱਚ ਜ਼ਬਤ ਕੀਤੇ ਵਾਹਨਾਂ ਦੇ ਨਿਪਟਾਰੇ ਲਈ ਰੂਲ ਬੁੱਕ ਲਾਂਚ


 ਡੀਜੀਪੀ ਵਲੋਂ ਲੁਧਿਆਣਾ ਵਿਖੇ ਕੀਤੀ ਗਈ ਅਪਰਾਧਾਂ ਸਮੀਖਿਆ ਮੀਟਿੰਗ  


ਚੰਡੀਗੜ/ਲੁਧਿਆਣਾ, 6 ਅਗਸਤ:


ਅੱਜ ਤੋਂ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ ਜਿਸ ਨਾਲ ਮਕਾਨ ਮਾਲਕ/ਮਾਲਕ ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰ ਕਰ ਸਕਣਗੇ ਅਤੇ ਫੀਸ ਅਦਾ ਕਰ ਸਕਣਗੇ। ਇਹ ਪ੍ਰਗਟਾਵਾ ਅੱਜ ਇੱਥੇ ਡੀਜੀਪੀ ਪੰਜਾਬ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਕੀਤਾ।


ਸ੍ਰੀ ਗੁਪਤਾ ਜੋ ਪੁਲਿਸ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਲਈ ਸੁੱਕਰਵਾਰ ਨੂੰ ਲੁਧਿਆਣਾ ਵਿਖੇ ਸਨ, ਨੇ ਰਾਜ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਮਾਲਕਾਂ ਦੁਆਰਾ ਨੌਕਰਾਂ, ਕਿਰਾਏਦਾਰਾਂ ਅਤੇ ਕਰਮਚਾਰੀਆਂ ਦੀ ਜਲਦ ਅਤੇ ਸਮੇਂ ਸਿਰ ਤਸਦੀਕ ਕਰਨ ਲਈ ਇੱਕ ਮੋਬਾਈਲ ਪਲੇਟਫਾਰਮ ਲਾਂਚ ਕੀਤਾ।


ਇਸ ਵਿਸ਼ੇਸ਼ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਾਂਝ ਕੇਂਦਰ ਜਾਂ ਪੁਲਿਸ ਸਟੇਸ਼ਨ ਜਾਣ ਦੀ ਜਰੂਰਤ ਨਹੀਂ ਹੋਵੇਗੀ ਬਲਕਿ ਉਹ ਆਪਣੇ ਮੋਬਾਈਲ ਫੋਨਾਂ ਦੀ ਵਰਤੋਂ ਨਾਲ ਹੀ ਆਪਣੇ ਘਰ ਤੋਂ ਉਨਾਂ ਦੀ ਜਾਂਚ ਕਰਵਾ ਸਕਦੇ ਹਨ। ਡੀਜੀਪੀ ਨੇ ਲੋਕਾਂ ਨੂੰ ਨੌਕਰਾਂ ਦੀ ਪੁਲਿਸ ਤਸਦੀਕ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇਕਰ ਨੌਕਰ ਕੋਈ ਅਪਰਾਧ ਕਰਕੇ ਫਰਾਰ ਹੋ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਤਸਦੀਕ ਦੌਰਾਨ ਪੇਸ਼ ਕੀਤੇ ਗਏ ਵੇਰਵੇ ਪੁਲਿਸ ਨੂੰ ਦੋਸ਼ੀ ਦਾ ਪਤਾ ਲਗਾਉਣ ਵਿੱਚ ਸਹਾਇਤਾ ਕਰਨਗੇ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਐਪ ਨੂੰ ਖਾਸ ਤੌਰ ‘ਤੇ ਨੌਕਰਾਂ ਦੁਆਰਾ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵਿਕਸਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੇਪਾਲ ਨਾਲ ਸਬੰਧਤ ਨੌਕਰਾਂ ਦੀ ਤਸਦੀਕ ਲਈ ਇਸ ਐਪ ਵਿੱਚ ਕਈ ਵਿਸ਼ੇਸ਼ ਸੁਵਿਧਵਾਂ ਸ਼ਾਮਲ ਹਨ।


ਕਮਿਸ਼ਨਰ ਨੇ ਕਿਹਾ ਕਿ ਇਸ ਐਪ ਲਈ ਮਾਲਕਾਂ ਨੂੰ ਖਦ ਦੇ ਅਤੇ ਨੌਕਰ ਦੋਵਾਂ ਦੇ ਵੇਰਵਿਆਂ ਸਮੇਤ ਬਿਨੈਕਾਰ ਦੇ ਵੇਰਵੇ ਸਮੇਤ ਫੋਟੋ ਅਤੇ ਆਈ.ਡੀ ਸਬੂਤ, ਘਰੇਲੂ ਸਹਾਇਤਾ ਦੇ ਵੇਰਵੇ ਸਮੇਤ ਫੋਟੋ, ਆਈ.ਡੀ ਪਰੂਫ, ਰਿਹਾਇਸ਼ ਦਾ ਸਬੂਤ ਅਤੇ ਹੋਰ ਵੇਰਵੇ ਭਾਵੇਂ ਉਹ ਪਰਿਸਰ ਵਿੱਚ ਰਹਿੰਦੇ ਹਨ ਜਾਂ ਬਾਹਰ ਰਹਿੰਦੇ ਹਨ ਜਮਾਂ ਕਰਵਾਉਣੇ ਹੋਣਗੇ। ਇਸ ਤੋਂ ਇਲਾਵਾ ਘਰੇਲੂ ਸਹਾਇਤਾ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਅਤੇ ਘਰੇਲੂ ਸਹਾਇਤਾ ਦੇ ਘੱਟੋ-ਘੱਟ ਦੋ ਹਵਾਲਿਆਂ ਦੀ ਜਾਣਕਾਰੀ ਵੀ ਦੱਸਣੀ ਹੋਵੇਗੀ।


ਉਨਾਂ ਦੱਸਿਆ ਕਿ ਵੇਰਵੇ ਭਰਨ ਤੋਂ ਬਾਅਦ ਬਿਨੈਕਾਰ ਨੂੰ ਪ੍ਰਮਾਣਿਕਤਾ ਲਈ ਇੱਕ ਓ.ਟੀ.ਪੀ. ਪ੍ਰਾਪਤ ਹੋਵੇਗਾ ਅਤੇ ਜਿਸ ਤੋਂ ਬਾਅਦ ਬਿਨੈਕਾਰ ਪੇਮੈਂਟ ਪੇਜ ਤੇ ਪਹੁੰਚ ਜਾਵੇਗਾ। ਉਨਾਂ ਦੱਸਿਆ ਕਿ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਦੀ ਇਸ ਸੇਵਾ ਲਈ ਲੋਕਾਂ ਤੋਂ 200 ਰੁਪਏ ਦੀ ਬਹੁਤ ਹੀ ਮਾਮੂਲੀ ਫੀਸ ਲਈ ਜਾਵੇਗੀ। ਇਸੇ ਤਰਾਂ ਮਾਲਕ ਆਪਣੇ ਕਰਮਚਾਰੀਆਂ ਦੀ ਤਸਦੀਕ ਲਈ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਦੀ ‘ ਪੀਪੀਸਾਂਝ ਐਪ’ ਨੂੰ ਗੂਗਲ ਪਲੇ ਸਟੋਰ ਤੋਂ ਡਾਊੂੁਨਲੋਡ ਕੀਤਾ ਜਾ ਸਕਦਾ ਹੈ।


ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ ਕਮਿਸ਼ਨਰੇਟ ਦੇ ਪੁਲਿਸ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਵੀ ਕੀਤੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਉਨਾਂ ਨੂੰ ਸ਼ਹਿਰ ਦੇ ਖੇਤਰ ਵਿੱਚ ਅਪਰਾਧ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਸ੍ਰੀ ਅਗਰਵਾਲ ਨੇ ਡੀਜੀਪੀ ਨੂੰ ਅਪਰਾਧ ਨੂੰ ਕੰਟਰੋਲ ਕਰਨ ਲਈ ਪੁਲਿਸ ਦੁਆਰਾ ਕੀਤੇ ਜਾ ਰਹੇ ਵੱਖ -ਵੱਖ ਉਪਾਵਾਂ ਬਾਰੇ ਵੀ ਦੱਸਿਆ।


ਉਨਾਂ ਕਿਹਾ ਕਿ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਛੇ ਮਹੀਨੇ ਪੁਲਿਸ ਲਈ ਬਹੁਤ ਚੁਣੌਤੀਪੂਰਨ ਹਨ। ਡੀਜੀਪੀ ਨੇ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਭੰਗ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਠੱਲਣ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਵੀ ਕਿਹਾ।


ਉਨਾਂ ਨੇ ਪੁਲਿਸ ਨੂੰ 24 ਘੰਟੇ ਪੁਲਿਸ ਨਾਕੇ ’ਤੇ ਤਾਇਨਾਤ ਰਹਿਣ ਅਤੇ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰਿਹਾਇਸ਼ੀ ਖੇਤਰ ਵਿੱਚ ਜਾ ਕੇ ਮਨੁੱਖੀ ਖੁਫੀਆ ਜਾਣਕਾਰੀ ਪ੍ਰਾਪਤ ਕਰਨ, ਸਰੋਤਾਂ ਨੂੰ ਵਿਕਸਤ ਕਰਨ, ਥਾਣਿਆਂ ਦੀ ਮੈਪਿੰਗ ਕਰਨ ਅਤੇ ਹਿਸਟਰੀ ਸ਼ੀਟਰਸ, ਜੇਲ ਤੋਂ ਬਾਹਰ ਅਪਰਾਧੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ।


ਇਸ ਦੌਰਾਨ ਸਾਲਾਂ ਤੋਂ ਪੁਲਿਸ ਸਟੇਸ਼ਨਾਂ ਵਿੱਚ ਜ਼ਬਤ ਕੀਤੇ ਵਾਹਨਾਂ ਦਾ ਨਿਪਟਾਰਾ ਕਰਨ ਲਈ ਡੀਜੀਪੀ ਨੇ ਰੂਲ ਬੁੱਕ ਵੀ ਲਾਂਚ ਕੀਤੀ ਜੋ ਕਿ ਸੰਬੰਧਤ ਸੀ.ਆਰ.ਪੀ.ਸੀ. ਅਤੇ ਪੰਜਾਬ ਪੁਲਿਸ ਐਕਟ ਦੀ ਪਾਲਣਾ ਕਰਕੇ ਅਜਿਹੇ ਵਾਹਨਾਂ ਦੇ ਨਿਪਟਾਰੇ ਲਈ ਵਿੱਚ ਸੇਧ ਦੇਵੇਗੀ। ਡੀ.ਜੀ.ਪੀ. ਨੇ ਦੱਸਿਆ ਕਿ ਰੂਲਬੁੱਕ ਪੀ.ਪੀ.ਐਸ. ਅਧਿਕਾਰੀ ਗੁਰਦੇਵ ਸਿੰਘ ਦੁਆਰਾ ਤਿਆਰ ਕੀਤੀ ਗਈ ਹੈ।    

DOWNLOAD PPSANJH APP HERE

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਟੈਨੋਟਾਈਪਿਸਟਾ ਨੂੰ ਪਦ ਉੱਨਤੀ ਲਈ ਟੈਸਟ ਵਿੱਚ ਦਿਤੀ ਛੋਟ

 

ਬਦਲੀਆਂ 'ਚ ਹੋ ਰਹੀ ਧੱਕੇਸ਼ਾਹੀ ਅਤੇ ਪੈਡਿੰਗ ਤਰੱਕੀਆਂ ਲਟਕਾਉਣ ਖਿਲਾਫ ਵਿਸ਼ਾਲ ਰੋਸ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

 ਬਦਲੀਆਂ 'ਚ ਹੋ ਰਹੀ ਧੱਕੇਸ਼ਾਹੀ ਅਤੇ ਪੈਡਿੰਗ ਤਰੱਕੀਆਂ ਲਟਕਾਉਣ ਖਿਲਾਫ ਵਿਸ਼ਾਲ ਵਫਦ ਦੇ ਰੂਪ 'ਚ ਦਿੱਤਾ ਰੋਸ ਪੱਤਰ 

ਅਧਿਆਪਕਾਂ ਦੇ ਫੌਰੀ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ 12 ਅਗਸਤ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ  


ਬਦਲੀ ਨੀਤੀ ਨੂੰ ਲਾਂਭੇ ਕਰਕੇ ਨਿੱਤ ਨਵੇਂ ਫੈਸਲਿਆਂ ਰਾਹੀਂ ਅਧਿਆਪਕਾਂ ਨਾਲ ਧੱਕੇਸ਼ਾਹੀ ਕਰਨ ਖਿਲਾਫ ਪ੍ਰਗਟਾਇਆ ਰੋਸਦਲਜੀਤ ਕੌਰ ਭਵਾਨੀਗੜ੍ਹ

ਐੱਸ ਏ ਐੱਸ ਨਗਰ, 6 ਅਗਸਤ, 2021: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਬੀਤੀ 25 ਜੂਨ ਨੂੰ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ਦੇ ਹੱਲ ਨੂੰ ਲੈ ਕੇ ਪੰਜਾਬ ਭਵਨ (ਚੰਡੀਗੜ੍ਹ) ਵਿਖੇ ਪੰਜਾਬ ਸਰਕਾਰ ਦੇ ਮੁੱਖ ਪ੍ਰਮੁੱਖ ਸਕੱਤਰ ਨਾਲ ਹੋਈ ਮੀਟਿੰਗ ਦੇ ਸਾਰੇ ਫੈਸਲੇ ਲਾਗੂ ਕਰਕੇ ਅਧਿਆਪਕਾਂ ਨੂੰ ਕੋਈ ਰਾਹਤ ਦੇਣ ਦੀ ਥਾਂ, ਸਿੱਖਿਆ ਵਿਭਾਗ ਵਿੱਚ ਆਨਲਾਈਨ ਬਦਲੀ ਪ੍ਰਕਿਰਿਆ ਦੌਰਾਨ ਮਨ ਆਈਆਂ ਹੋਣ ਅਤੇ ਵੱਖ ਵੱਖ ਕਾਡਰਾਂ ਦੀਆਂ ਪੈਂਡਿੰਗ ਤਰੱਕੀਆਂ ਨਾ ਨੇਪਰੇ ਚਾੜ੍ਹਣ ਦੇ ਵਿਰੋਧ ਵਿੱਚ ਅਧਿਆਪਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਨਾਂ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਰਾਹੀਂ ਰੋਸ ਪੱਤਰ ਦਿੱਤਾ ਗਿਆ। ਫੌਰੀ ਮੰਗਾਂ ਦਾ ਵਾਜਿਬ ਹੱਲ ਨਾ ਹੋਣ ਦੀ ਸੂਰਤ ਵਿੱਚ 12 ਅਗਸਤ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਵੀ ਕੀਤਾ।       ਸਾਂਝਾ ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਸੂਬਾ ਕਨਵੀਨਰਾਂ ਹਰਜੀਤ ਸਿੰਘ ਬਸੋਤਾ, ਬਾਜ ਸਿੰਘ ਖਹਿਰਾ, ਵਿਕਰਮ ਦੇਵ ਸਿੰਘ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ ਅਤੇ ਸੂਬਾਈ ਆਗੂਆਂ ਕੁਲਦੀਪ ਸਿੰਘ ਦੌੜਕਾ, ਗੁਰਪ੍ਰੀਤ ਮਾਡ਼ੀ ਮੇਘਾ, ਮਨਦੀਪ ਸਿੰਘ ਅਤੇ ਜੋਗੇਸ਼ ਕੁਮਾਰ ਨੇ ਦੱਸਿਆ ਕਿ ਆਨਲਾਈਨ ਬਦਲੀ ਪ੍ਰਕਿਰਿਆ ਦੌਰਾਨ ਬਦਲੀਆਂ ਕਰਨ ਦੇ ਮਾਪਦੰਡਾਂ ਵਿੱਚ ਇੱਕਸਾਰਤਾ ਨਾ ਹੋਣ, ਵੱਖ-ਵੱਖ ਕਾਰਨਾਂ ਦੇ ਹਵਾਲੇ ਨਾਲ ਰਿਲੀਵਿੰਗਾਂ ਰੋਕਣ ਅਤੇ ਬਿਨ੍ਹਾਂ ਅਗਾਉਂ ਸੂਚਿਤ ਕੀਤਿਆਂ ਅਧਿਆਪਕਾਂ ਨੂੰ ਡੀ ਬਾਰ ਕਰਨ ਆਦਿ ਦੇ ਮਾਮਲਿਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਨਿੱਤ ਨਵੇਂ ਗੈਰ ਵਾਜਿਬ ਫ਼ੈਸਲੇ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਬਦਲੀਆਂ ਲਾਗੂ ਕਰਨ ਲਈ 50% ਸਟਾਫ, ਸਿੰਗਲ ਟੀਚਰ, ਅਧਿਆਪਕ ਦਾ ਬਦਲ ਹੋਣਾ ਜਾਂ ਪਰਖ ਸਮਾਂ ਪੂਰਾ ਹੋਣ ਆਦਿ ਦੀ ਲਗਾਈ ਸ਼ਰਤ ਹਟਾ ਕੇ ਸਭ ਨੂੰ ਬਦਲੀ ਕਰਵਾਉਣ ਦਾ ਬਰਾਬਰ ਮੌਕਾ ਦਿੱਤਾ ਜਾਵੇ। ਸਾਰੀਆਂ ਅਸਾਮੀਆਂ ਲਈ ਨਵੀਂ ਭਰਤੀ/ਤਰੱਕੀ ਪ੍ਰਕਿਰਿਆ ਬਿਨਾ ਦੇਰੀ ਮੁਕੰਮਲ ਕਰਨ ਦੀ ਸਰਕਾਰੀ ਜਿੰਮੇਵਾਰੀ ਨਿਭਾਈ ਜਾਵੇ। ਸਾਰੇ ਵਰਗਾਂ ਦਰਮਿਆਨ ਇੱਕਸਾਰਤਾ ਰੱਖੀ ਜਾਵੇ ਅਤੇ ਬੇਯਕੀਨੀ ਦੇ ਮਾਹੋਲ ਨੂੰ ਖਤਮ ਕੀਤਾ ਜਾਵੇ। ਬਿਨਾਂ ਅਗਾਊਂ ਸੂਚਿਤ ਕੀਤਿਆਂ, ਪਿਛਲੇ ਸਮੇ ਵਿੱਚ ਵਿਭਾਗੀ ਆਪਸ਼ਨ ਅਨੁਸਾਰ ਬਦਲੀ ਕੈਂਸਲ ਕਰਵਾਉਣ ਵਾਲਿਆਂ ਨੂੰ ਡੀ.ਬਾਰ. ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਇਸ ਸਬੰਧੀ ਤਰਕਸੰਗਤ ਨਿਯਮ ਤੈਅ ਕਰਨ ਉਪਰੰਤ ਭਵਿੱਖ ਵਿੱਚ ਲਾਗੂ ਕੀਤੇ ਜਾਣ। 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਲਈ ਸ਼ੁਰੂਆਤੀ ਭਰਤੀਆਂ ਅਨੁਸਾਰ ਪਿਛਲੀ ਸਰਵਿਸ ਦਾ ਲਾਭ ਬਰਕਰਾਰ ਰੱਖਿਆ ਜਾਵੇ ਅਤੇ ਇਨ੍ਹਾਂ ਦੀਆਂ ਬਦਲੀਆਂ ਨੂੰ ਰੱਦ ਕਰਨ ਦਾ ਗੈਰ ਵਾਜਿਬ ਵਿਭਾਗੀ ਫੈਸਲਾ ਵਾਪਿਸ ਲਿਆ ਜਾਵੇ ਅਤੇ ਹੋਈਆਂ ਬਦਲੀਆਂ ਲਾਗੂ ਕੀਤੀਆਂ ਜਾਣ। ਅਧਿਆਪਕਾਂ ਨੂੰ ਪੱਕੀ ਰਿਹਾਇਸ਼ ਤੋਂ ਸਟੇਸ਼ਨ ਦੀ ਦੂਰੀ ਅਨੁਸਾਰ ਅੰਕਾਂ ਦੀ ਵੇਟੇਜ਼ ਦਿੱਤੀ ਜਾਵੇ। ਖਾਲੀ ਅਸਾਮੀਆਂ ਨੂੰ ਸਕੂਲ ਅਨੁਸਾਰ ਵੱਖਰੇ-ਵੱਖਰੇ ਤੌਰ ‘ਤੇ ਸਟੇਸ਼ਨ ਚੌਣ ਲਈ ਪੇਸ਼ ਕੀਤਾ ਜਾਵੇ ਅਤੇ ਸੰਗੀਤ-ਤਬਲਾ ਟੀਚਰਾਂ, ਖੇਤੀਬਾੜੀ, ਨਾਨ ਟੀਚਿੰਗ (ਐੱਸ.ਐੱਲ.ਏ. ਆਦਿ) ਲਈ ਵੀ ਸਾਰੀਆਂ ਖਾਲੀ ਅਸਾਮੀਆਂ ਦਿਖਾਈਆਂ ਜਾਣ। ਪ੍ਰਾਇਮਰੀ ਵਰਗ ਦੀਆਂ ਅੰਤਰ ਜਿਲ੍ਹਾ ਬਦਲੀਆਂ ਫੌਰੀ (ਡੈਪੂਟੇਸ਼ਨ ਦੀ ਬਜਾਏ) ਬਿਨਾਂ ਸ਼ਰਤ ਲਾਗੂ ਕੀਤੀਆਂ ਜਾਣ। ਸਕੂਲ ਮੁਖੀਆਂ ਦੀ ਬਦਲੀ ਹੋਣ ਉਪਰੰਤ ਪੁਰਾਣੇ ਸਟੇਸ਼ਨ ਦਾ ਚਾਰਜ ਬਰਕਰਾਰ ਰੱਖਣ ਦਾ ਗੈਰਵਾਜਿਬ ਫੈਸਲਾ ਰੱਦ ਕੀਤਾ ਜਾਵੇ। ਆਪਸੀ ਬਦਲੀਆਂ ਅਤੇ ਨਵ-ਵਿਆਹ ਦੇ ਮਾਮਲਿਆਂ ਵਿੱਚ ਬਿਨਾਂ ਸ਼ਰਤ ਬਦਲੀ ਕੀਤੀ ਜਾਵੇ। ਬਦਲੀਆਂ ਸਬੰਧੀ ਇਤਰਾਜਾਂ ਲਈ ਨਿੱਜੀ ਸੁਣਵਾਈ ਦਾ ਮੌਕਾ ਦੇ ਕੇ ਯੋਗ ਹੱਲ ਕੀਤਾ ਜਾਵੇ। 25-06-2019 ਤੋਂ ਬਾਅਦ ਸਕੂਲਾਂ ਦੀ ਮਰਜਿੰਗ ਜਾਂ ਸਟਰੀਮ ਟੁੱਟਣ ਕਾਰਨ ਸਟੇਸ਼ਨਾਂ ਤੋਂ ਜਬਰੀ ਬਦਲੇ ਅਧਿਆਪਕਾਂ ਨੂੰ ਵੀ ਬਦਲੀ ਪ੍ਰਕਿਰਿਆ ਵਿੱਚ ਸ਼ਾਮਿਲ ਕੀਤਾ ਜਾਵੇ।        ਆਗੂਆਂ ਨੇ ਦੱਸਿਆ ਕਿ ਅਧਿਆਪਕਾਂ ਦੇ ਸਾਰੇ ਕਾਡਰਾਂ ਲਈ ਪਦਉੱਨਤੀ ਕੋਟਾ 75% ਹੀ ਰੱਖਿਆ ਜਾਵੇ। ਹਰੇਕ ਪੱਧਰ ‘ਤੇ ਤਰੱਕੀ ਪ੍ਰਕਿਰਿਆ ਨੂੰ ਵਿਭਾਗੀ ਨਿਯਮਾਂ ਅਨੁਸਾਰ ਸਮਾਂਬੱਧ ਢੰਗ ਨਾਲ ਮੁੁਕੰਮਲ ਕਰਨੀ ਯਕੀਨੀ ਬਣਾਉਣ ਦੀ ਠੋਸ ਨੀਤੀ ਤਿਆਰ ਕੀਤੀ ਜਾਵੇ। ਪ੍ਰਾਇਮਰੀ ਵਰਗ ਦੀਆਂ ਪੈਂਡਿੰਗ ਬਦਲੀਆਂ ਅਤੇ ਈ.ਟੀ.ਟੀ. ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਦੀਆਂ ਪੈਡਿੰਗ ਤਰੱਕੀਆਂ ਜਿੰਮੇਵਾਰੀ ਫਿਕਸ ਕਰਦਿਆਂ ਫੌਰੀ ਕੀਤੀਆਂ ਜਾਣ। ਸੀ.ਐਂਡ.ਵੀ. ਤੋਂ ਮਾਸਟਰ ਕਾਡਰ ਦੀ ਪੈਡਿੰਗ ਤਰੱਕੀ (ਤਰੱਕੀ ਕੋਟਾ ਤਰਕਸੰਗਤ ਢੰਗ ਨਾਲ ਮੁੜ ਤੈਅ ਕਰਕੇ ਵਧਾਂਉਂਦਿਆਂ) ਮੁਕੰਮਲ ਕੀਤੀ ਜਾਵੇ। ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਵਿੱਚ ਨਵੇਂ ਅਧਿਆਪਕਾਂ ਨੂੰ ਸ਼ਾਮਿਲ ਕਰਕੇ ਫੌਰੀ ਅਪਡੇਟ ਕੀਤਾ ਜਾਵੇ। ਮਾਸਟਰ ਤੋਂ ਮੁੱਖ ਅਧਿਆਪਕ ਕਾਡਰ ਅਤੇ ਲੈਕਚਰਾਰ ਕਾਡਰ ਦੇ ਸਾਰੇ ਵਿਸ਼ਿਆਂ ਦੀਆਂ, ਅਸਾਮੀਆਂ ਦੀ ਸਹੀ ਗਿਣਤੀ ਅਨੁਸਾਰ ਬਣਦੀਆਂ ਪੈਂਡਿੰਗ ਪਦਉਨਤੀਆਂ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕੀਤੀ ਜਾਵੇ ਅਤੇ ਤਰੱਕੀ ਛੱਡਣ ਦੇ ਮਾਮਲਿਆਂ ‘ਚ ਮੈਰਿਟ ਅਨੁਸਾਰ ਅਗਲੇ ਯੋਗ ਅਧਿਆਪਕਾਂ ਨੂੰ ਤਰੱਕੀ ਪੱਤਰ ਜਾਰੀ ਕੀਤੇ ਜਾਣ। ਮਾਸਟਰ ਤੋਂ ਸਰੀਰਿਕ ਸਿੱਖਿਆ ਲੈਕਚਰਾਰ ਲਈ ਤਰੱਕੀਆਂ ਲਾਗੂ ਕਰਨ ਸਬੰਧੀ ਕਾਰਵਾਈ ਆਰੰਭੀ ਜਾਵੇ। ਨਾਨ ਟੀਚਿਗ ਤੋਂ ਵੱਖ-ਵੱਖ ਕਾਡਰਾਂ ਲਈ ਤਰੱਕੀਆਂ ਵਿੱਚ ਟੀ.ਈ.ਟੀ. ਪਾਸ ਹੋਣ ਦੀ ਸ਼ਰਤ ਹਟਾਈ ਜਾਵੇ ਅਤੇ ਮਾਸਟਰ ਕਾਡਰ ਦੇ ਪੈਡਿੰਗ ਵਿਸ਼ਿਆਂ ਲਈ ਤਰੱਕੀਆਂ ਵੀ ਕੀਤੀਆਂ ਜਾਣ। ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਪੈਡਿੰਗ ਪਦਉੱਨਤੀਆਂ ਸੀਨਆਰਤਾ ਅਨੁਸਾਰ ਸਮੇਂ ਸਿਰ ਹੋਣੀਆਂ ਯਕੀਨੀ ਬਣਾਈਆਂ ਜਾਣ ਅਤੇ ਅਧਿਆਪਕਾਂ ਵੱਲੋਂ ਸ਼ੋਸ਼ਲ ਮੀਡਿਆ ‘ਤੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ‘ਤੇ ਪ੍ਰਸ਼ਨ ਚਿੰਨ੍ਹ ਲਗਾਉਣ ਵਰਗੇ ਫੈਸਲਿਆਂ ਸਬੰਧੀ ਵੀ ਅਧਿਆਪਕ ਵਰਗ ਵਿੱਚ ਗਹਿਰਾ ਰੋਸ ਹੈ। ਇਸ ਦੇ ਨਾਲ ਹੀ ਕੈਬਨਿਟ ਸਬ ਕਮੇਟੀ ਨੂੰ ਛੇਵੇਂ ਪੰਜਾਬ ਤਨਖਾਹ ਕਮਸ਼ਿਨ ਨੂੰ ਲਾਗੂ ਕਰਨ ਸਬੰਧੀ ਅਧਿਆਪਕਾਂ ਦੇ ਇਤਰਾਜ ਲਿਖਤੀ ਰੂਪ ਵਿੱਚ ਮੁੜ ਭੇਜਦਿਆਂ, ਇਨ੍ਹਾਂ ਦਾ ਵਾਜਿਬ ਹੱਲ ਕਰਨ ਦੀ ਮੰਗ ਵੀ ਕੀਤੀ ਗਈ।      ਇਸ ਮੌਕੇ ਸੁਰਜੀਤ ਸਿੰਘ ਮੋਹਾਲੀ, ਮੁਕੇਸ਼ ਕੁਮਾਰ ਗੁਜਰਾਤੀ, ਨਰੈਣ ਦੱਤ ਤਿਵਾੜੀ, ਧਰਮ ਸਿੰਘ ਰਾਈਏਵਾਲ, ਬਿਕਰਮਜੀਤ ਸਿੰਘ ਕੱਦੋਂ, ਜਤਿੰਦਰ ਸਿੰਘ, ਪ੍ਰਵੀਨ ਕੁਮਾਰ, ਕੁਲਵਿੰਦਰ ਸਿੰਘ ਬਰਾੜ ਅਤੇ ਗੁਰਮੁਖ ਸਿੰਘ ਆਦਿ ਮੌਜੂਦ ਰਹੇ।

PATWARI RECRUITMENT: ਪ੍ਰੀਖਿਆ ਕੇਂਦਰਾਂ ਦੀ ਸੂਚੀ ਜਾਰੀ, ਲਿਖਤੀ ਪ੍ਰੀਖਿਆ ਐਤਵਾਰ ਨੂੰ

 

DOWNLOAD LIST OF ALL EXAMINATION CENTRE HERE

Punjab school education department releases monthly calendar of co-educational activities for students

Punjab school education department releases monthly calendar of co-educational activities for students SAS Nagar, 6 August


Punjab School Education Department has released a calendar for conducting various co-educational activities during the session 2021-22 for the holistic development of students from pre-primary to second class.


Disclosing this here today a spokesperson of the school education department said that the main objective of conducting co-educational activities is to develop the creative talents in the students. According to the spokesperson activities of flower making with tri-Color will be conducted on 13th August, Rakhi on 21st August, Card / Bracelet for Teacher on 4th September, Sanitation Day on 2nd October, Mask on 14th October, Rangoli / Diva on 2nd November, Children's Fair on 17th November, Crown making on 20th December, Children's Song Competition on 25th January, Kite making on 10th February and Graduation Ceremony on 29th March.


The school teachers will also prepare the students for these activities. Photographs of the school's student activities will be posted on display boards and shared with parents and student groups via social media.


 

ਕੰਪਿਊਟਰ ਅਧਿਆਪਕਾਂ ਵੱਲੋਂ 14 ਅਗਸਤ ਦੀ ਰੈਲੀ ਦਾ ਐਲਾਨ

 ਕੰਪਿਊਟਰ ਅਧਿਆਪਕਾਂ ਵੱਲੋਂ 14 ਅਗਸਤ ਦੀ ਰੈਲੀ ਦਾ ਐਲਾਨ ਸ਼.ਭ.ਸ.ਨਗਰ (6 ਅਗਸਤ)

ਕੰਪਿਊਟਰ ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲਾ੍ ਪ੍ਰਧਾਨ ਹਰਜਿੰਦਰ ਸਿੰਘ ਨੇ ਪੈ੍ਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ 3 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਚੀਫ ਪ੍ਰਿੰਸੀਪਲ ਸਕੱਤਰ ਅਤੇ ਸਿੱਖਿਆ ਮੰਤਰੀ ਪੰਜਾਬ ਨਾਲ ਹੋਈ ਪੈਨਲ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਦੇ 2010 ਵਿੱਚ ਜਾਰੀ ਨੋਟੀਫਿਕੇਸ਼ਨ ਦੇ ਆਧਾਰ ਤੇ 2011 ਵਿੱਚ ਜਾਰੀ ਕੀਤੇ ਨਿਯੁਕਤੀ ਪੱਤਰਾਂ ਅਨੁਸਾਰ ਬਣਦੇ ਲਾਭ ਜਿਵੇਂ ਆਈ.ਆਰ., ਏ.ਸੀ.ਪੀ., ਪੰਜਾਬ ਸਿਵਲ ਸਰਵਿਸ ਰੂਲ ਆਦਿ ਤੁਰੰਤ ਲਾਗੂ ਕਰਨ ਅਤੇ ਜਲਦ ਦੀ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਫਾਈਲ ਕੈਬਨਿਟ ਸਬ—ਕਮੇਟੀ ਨੂੰ ਭੇਜਣ ਸੰਬੰਧੀ ਸਹਿਮਤੀ ਬਣੀ ਹੈ। ਇਤਿਹਾਸ ਵਿੱਚ ਪਹਿਲੀ ਵਾਰ ਇਹ ਹੋਇਆ ਹੋਵੇਗਾ ਜਦੋਂ ਕਿਸੇ ਨੂੰ ਰਾਜਪਾਲ ਦੀ ਮਨਜੂਰੀ ਉਪਰੰਤ ਜਾਰੀ ਨੋਟੀਫਿਕੇਸ਼ਨ ਅਤੇ ਰੈਗੂਲਰ ਵਾਲੇ ਨਿਯੁਕਤੀ ਪੱਤਰ ਜਾਰੀ ਕਰਨ ਦੇ 10 ਸਾਲ ਬੀਤਣ ਦੇ ਬਾਵਜੂਦ ਰੈਗੂਲਰ ਵਾਲੇ ਲਾਭ ਲਾਗੂ ਨਾ ਕੀਤੇ ਗਏ ਹੋਣ। ਪਿਛਲੀਆਂ ਮੀਟਿੰਗਾਂ ਦੀ ਤਰ੍ਹਾਂ ਜੇਕਰ ਇਸ ਮੀਟਿੰਗ ਵਿੱਚ ਮੰਨੀਆਂ ਗਈਆਂ ਮੰਗਾਂ ਤੁਰੰਤ ਲਾਗੂ ਨਾ ਕੀਤੀਆਂ ਗਈਆਂ ਤਾਂ ਕੰਪਿਊਟਰ ਅਧਿਆਪਕਾਂ ਵੱਲੋਂ 14 ਅਗਸਤ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਸਖਤ ਐਕਸ਼ਨ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜਿਲ੍ਹਾ ਪ੍ਰਧਾਨ ਦੇ ਨਾਲ ਰਾਜਵਿੰਦਰ ਲਾਖਾ, ਸੁਰਿੰਦਰ ਸਹਿਜਲ, ਯੁਨੁਸ ਖੋਖਰ, ਲਖਵਿੰਦਰ ਕੁਮਾਰ, ਹਰਵਿੰਦਰ ਸਿੰਘ,ਗੁਰਜੀਤ ਸਿੰਘ, ਰਮਨ ਕੁਮਾਰ, ਭੁਪਿੰਦਰ ਸਿੰਘ ਨਛੱਤਰ ਰਾਮ, ਹਰਜਿੰਦਰਜੀਤ ਕੌਰ, ਸ਼ਬੀਨਾ, ਨੀਰੂ ਜੱਸਲ, ਸ਼ਮਾ, ਜੋਤੀ, ਸੁਖਵਿੰਦਰ ਸੁੱਖੀ, ਹੋਰ ਸਾਥੀ ਮੌਜੂਦ ਸਨ।

ਭਾਰਤ ਗ੍ਰੇਟ ਬ੍ਰਿਟੇਨ ਦੇ ਵਿਰੁੱਧ ਮਹਿਲਾ ਕਾਂਸੀ ਤਮਗਾ ਮੈਚ 3-4 ਨਾਲ ਹਾਰ ਕੇ ਚੌਥੇ ਸਥਾਨ 'ਤੇ ਰਿਹਾ, ਓਲੰਪਿਕਸ ਵਿੱਚ ਸਰਬੋਤਮ

 ਭਾਰਤ ਗ੍ਰੇਟ ਬ੍ਰਿਟੇਨ ਦੇ ਵਿਰੁੱਧ ਮਹਿਲਾ ਕਾਂਸੀ ਤਮਗਾ ਮੈਚ 3-4 ਨਾਲ ਹਾਰ ਕੇ ਚੌਥੇ ਸਥਾਨ 'ਤੇ ਰਿਹਾ, ਓਲੰਪਿਕਸ ਵਿੱਚ ਹੁਣ ਤੱਕ ਦਾ ਸਰਬੋਤਮ ਪ੍ਰਦਰਸ਼ਨ ਰਿਹਾ।ਮਹਿਲਾ ਹਾਕੀ ਬਰੋਂਜ ਮੈਡਲ: ਤੀਜੇ ਕੁਆਰਟਰ ਦੀ ਸਮਾਪਤੀ ’ਤੇ ਭਾਰਤ-ਗ੍ਰੇਟ ਬ੍ਰਿਟੇਨ 3-3

 ਮਹਿਲਾ ਹਾਕੀ ਬਰੋਂਜ ਮੈਡਲ: ਤੀਜੇ ਕੁਆਰਟਰ ਦੀ ਸਮਾਪਤੀ ’ਤੇ ਭਾਰਤ-ਗ੍ਰੇਟ ਬ੍ਰਿਟੇਨ 3-3

ਟੋਕੀਓ, 6 ਅਗਸਤ, 2021: ਇਥੇ ਮਹਿਲਾ ਹਾਕੀ ਦੇ ਬਰੋਂਜ ਮੈਡਲ ਮੈਚ ਵਿਚ ਤੀਜੇ ਕੁਆਰਟਰ ਦੀ ਸਮਾਪਤੀ ’ਤੇ ਭਾਰਤ ਤੇ ਗ੍ਰੇਟ ਬ੍ਰਿਟੇਨ 3-3 ਦੀ ਬਰਾਬਰੀ ’ਤੇ ਹਨ। ਭਾਰਤ ਹਾਰ ਗਿਆ ਕਿਉਂਕਿ ਇਸ ਵਿੱਚ ਬਹੁਤ ਸਾਰੇ ਦਲਿਤ ਖਿਡਾਰੀ ਹਨ: ਹਾਕੀ ਸਟਾਰ ਵੰਦਨਾ ਕਟਾਰੀਆ ਦੇ ਪਰਿਵਾਰ 'ਤੇ ਜਾਤੀਵਾਦੀ ਅਪਮਾਨ

 ਬੁੱਧਵਾਰ  ਨੂੰ ਟੋਕੀਓ ਓਲੰਪਿਕ ਵਿੱਚ ਮਹਿਲਾ ਹਾਕੀ ਸੈਮੀਫਾਈਨਲ ਵਿੱਚ ਅਰਜਨਟੀਨਾ ਨੇ ਭਾਰਤ ਨੂੰ ਹਰਾਉਣ ਦੇ ਕੁਝ ਘੰਟਿਆਂ ਬਾਅਦ, ਹਰਿਦੁਆਰ ਦੇ ਦੋ ਉੱਚ ਜਾਤੀ ਦੇ ਲੋਕ ਰੋਸ਼ਨਬਾਦ ਪਿੰਡ ਵਿੱਚ ਸਟਾਰ ਸਟਰਾਈਕਰ ਵੰਦਨਾ ਕਟਾਰੀਆ ਦੇ ਘਰ ਦੇ ਬਾਹਰ ਖੜ੍ਹੇ ਹੋ ਗਏ ਅਤੇ ਜਾਤੀਵਾਦੀ ਗਾਲ੍ਹਾਂ ਕੱਡਣੀਆਂ ਸ਼ੁਰੂ ਕਰ ਦਿੱਤੀਆਂ।ਉਨ੍ਹਾਂ ਨੇ ਵੰਦਨਾ ਕਟਾਰੀਆ ਦੇ ਪਰਿਵਾਰ ਦਾ ਮਜ਼ਾਕ ਉਡਾਉਣ ਲਈ ਨੱਚਣਾ ਅਤੇ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ। ਵੰਦਨਾ ਦੇ ਪਰਿਵਾਰ ਦੇ ਅਨੁਸਾਰ, ਬਦਮਾਸ਼ਾਂ ਨੇ ਕਿਹਾ ਕਿ ਭਾਰਤ ਦੇ ਹਾਰਨ ਦਾ ਕਾਰਨ ਇਹ ਸੀ ਕਿ ਇਸ ਵਿੱਚ "ਬਹੁਤ ਜ਼ਿਆਦਾ ਦਲਿਤ ਖਿਡਾਰੀ" ਸਨ।


ਟੀਓਆਈ( TIMES OF INDIA) ਦੀਆਂ ਰਿਪੋਰਟਾਂ ਦੇ ਅਨੁਸਾਰ, ਇੱਕ ਦੋਸ਼ੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।


ਵੰਦਨਾ ਦੇ ਭਰਾ ਸ਼ੇਖਰ ਨੇ ਕਿਹਾ, “ਹਾਰ ਤੋਂ ਬਾਅਦ ਅਸੀਂ ਪਰੇਸ਼ਾਨ ਸੀ। ਪਰ ਟੀਮ ਲੜਾਈ ਵਿੱਚ ਉਤਰ ਗਈ. ਸਾਨੂੰ ਇਸ 'ਤੇ ਮਾਣ ਸੀ. ਅਚਾਨਕ, ਮੈਚ ਦੇ ਤੁਰੰਤ ਬਾਅਦ, ਅਸੀਂ ਉੱਚੀ ਆਵਾਜ਼ ਸੁਣੀ. ਸਾਡੇ ਘਰ ਦੇ ਬਾਹਰ ਪਟਾਕੇ ਵਜਾਏ ਜਾ ਰਹੇ ਸਨ। ਜਦੋਂ ਅਸੀਂ ਬਾਹਰ ਗਏ, ਅਸੀਂ ਆਪਣੇ ਪਿੰਡ ਦੇ ਦੋ ਆਦਮੀਆਂ ਨੂੰ ਵੇਖਿਆ - ਅਸੀਂ ਉਨ੍ਹਾਂ ਨੂੰ ਜਾਣਦੇ ਹਾਂ ਅਤੇ ਉਹ ਉੱਚ ਜਾਤੀ ਦੇ ਹਨ - ਸਾਡੇ ਘਰ ਦੇ ਸਾਹਮਣੇ ਨੱਚ ਰਹੇ ਹਨ.


ਜਦੋਂ ਆਦਮੀਆਂ ਨੇ ਵੰਦਨਾ ਦੇ ਪਰਿਵਾਰ ਨੂੰ ਬਾਹਰ ਨਿਕਲਦੇ ਵੇਖਿਆ, ਉਹ ਜਾਤੀਵਾਦੀ ਗਾਲ੍ਹਾਂ ਕੱਡਦੇ ਰਹੇ।


ਸ਼ੇਖਰ ਵੱਲੋਂ ਦਾਇਰ ਸ਼ਿਕਾਇਤ ਵਿੱਚ ਉਸਨੇ ਕਿਹਾ, "ਉਨ੍ਹਾਂ ਨੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ, ਸਾਡੇ ਪਰਿਵਾਰ ਦਾ ਅਪਮਾਨ ਕੀਤਾ ਅਤੇ ਕਿਹਾ ਕਿ ਭਾਰਤੀ ਟੀਮ ਹਾਰ ਗਈ ਕਿਉਂਕਿ ਬਹੁਤ ਸਾਰੇ ਦਲਿਤਾਂ ਨੇ ਟੀਮ ਵਿੱਚ ਜਗ੍ਹਾ ਬਣਾਈ ਹੈ।" ਦਲਿਤਾਂ ਨੂੰ ਬਾਹਰ ਰੱਖਣਾ ਚਾਹੀਦਾ ਹੈ। ਫਿਰ, ਉਨ੍ਹਾਂ ਨੇ ਆਪਣੇ ਕੁਝ ਕੱਪੜੇ ਉਤਾਰ ਦਿੱਤੇ ਅਤੇ ਦੁਬਾਰਾ ਨੱਚਣਾ ਸ਼ੁਰੂ ਕਰ ਦਿੱਤਾ ... ਇਹ ਜਾਤੀ ਅਧਾਰਤ ਹਮਲਾ ਸੀ।


ਟੀਓਆਈ( TIMES OF INDIA)  ਦੀ ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ "ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕੀਤੀ ਜਾਣੀ ਬਾਕੀ ਸੀ।"


ਸਿਡਕੂਲ ਥਾਣੇ ਦੇ ਐਸਐਚਓ ਐਲਐਸ ਬੁਟੋਲਾ ਨੇ ਕਿਹਾ, "ਇੱਕ ਵਿਅਕਤੀ ਜਿਸਦਾ ਨਾਮ ਸਾਹਮਣੇ ਆਇਆ ਹੈ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸਾਨੂੰ ਇੱਕ ਸ਼ਿਕਾਇਤ ਮਿਲੀ ਹੈ ਅਤੇ ਪੁੱਛਗਿੱਛ ਜਾਰੀ ਹੈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ।"


ਵੰਦਨਾ ਕਟਾਰੀਆ ਨੇ ਟੋਕੀਓ ਓਲੰਪਿਕਸ ਵਿੱਚ ਭਾਰਤ ਲਈ ਇਤਿਹਾਸ ਰਚਿਆ


ਸਟ੍ਰਾਈਕਰ ਵੰਦਨਾ ਕਟਾਰੀਆ ਨੇ ਇਤਿਹਾਸਕ ਹੈਟ੍ਰਿਕ ਲਗਾਉਂਦੇ ਹੋਏ ਓਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦੇ ਕੁਆਰਟਰ ਫਾਈਨਲ ਦੀਆਂ ਉਮੀਦਾਂ ਨੂੰ ਬਰਕਰਾਰ ਰੱਖਿਆ ਅਤੇ ਆਪਣੇ ਦਰਜੇ ਦੇ ਫਾਈਨਲ ਗਰੁੱਪ ਮੈਚ ਵਿੱਚ ਹੇਠਲੇ ਦਰਜੇ ਦੇ ਦੱਖਣੀ ਅਫਰੀਕਾ ਨੂੰ 4-3 ਨਾਲ ਹਰਾਇਆ।


ਵੰਦਨਾ (4 ਵੇਂ, 17 ਵੇਂ, 49 ਵੇਂ ਮਿੰਟ) ਨੇ ਓਲੰਪਿਕ ਦੇ ਇਤਿਹਾਸ ਵਿੱਚ ਹੈਟ੍ਰਿਕ ਬਣਾਉਣ ਵਾਲੀ ਪਹਿਲੀ ਭਾਰਤੀ ਮਹਿਲਾ ਹਾਕੀ ਖਿਡਾਰੀ ਬਣ ਕੇ ਇੱਕ ਦੁਰਲੱਭ ਪ੍ਰਾਪਤੀ ਹਾਸਲ ਕੀਤੀ।

ਨਗਰ ਸੁਧਾਰ ਟਰੱਸਟ ਵਲੋਂ ਕਲਾਸ -4 ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ


 

ਸਾਂਝਾ ਅਧਿਆਪਕ ਮੋਰਚਾ ਵੱਲੋਂ 12 ਅਗਸਤ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਰੋਸ ਧਰਨਾ ਲਾਉਣ ਦਾ ਐਲਾਨ

 ਸਾਂਝਾ ਅਧਿਆਪਕ ਮੋਰਚਾ ਵੱਲੋਂ 12 ਅਗਸਤ ਨੂੰ ਸਿੱਖਿਆ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਰੋਸ ਧਰਨਾ ਲਾਉਣ ਦਾ ਐਲਾਨ 


ਬਦਲੀਆਂ ਅਤੇ ਤਰੱਕੀਆਂ ਸੰਬੰਧੀ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ 'ਚ ਸਿੱਖਿਆ ਸਕੱਤਰ ਨੂੰ ਰੋਸ ਪੱਤਰ ਦੇਣ ਦਾ ਫ਼ੈਸਲਾ


ਬਦਲੀ ਨੀਤੀ ਨੂੰ ਲਾਂਭੇ ਕਰਕੇ ਸਿੱਖਿਆ ਸਕੱਤਰ ਵੱਲੋਂ ਮਨਮਰਜ਼ੀ ਕਰਨ ਵਿਰੁੱਧ ਅਧਿਆਪਕਾਂ 'ਚ ਸਖ਼ਤ ਰੋਸ

ਐਸ ਏ ਐਸ ਨਗਰ, (ਦਲਜੀਤ ਕੌਰ ਭਵਾਨੀਗੜ੍ਹ)5 ਅਗਸਤ 2021: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਕਨਵੀਨਰ ਵਿਕਰਮ ਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ 25 ਜੂਨ, 2021 ਨੂੰ ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਮਸਲਿਆਂ ਦੇ ਹੱਲ ਨੂੰ ਲੈ ਕੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੇ ਸਾਰੇ ਫੈਸਲੇ (ਸਮੇਤ ਸਾਰੀਆਂ ਵਿਕਟੇਮਾਈਜ਼ੇਸ਼ਨਾਂ ਰੱਦ ਕਰਨ) ਲਾਗੂ ਕਰਨ ਦੀ ਥਾਂ, ਮੌਜੂਦਾ ਸਮੇਂ ਵਿੱਚ ਆਨਲਾਈਨ ਬਦਲੀ ਪ੍ਰਕਿਰਿਆ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਦੇ ਮਾਮਲੇ ਵਿੱਚ ਸਿੱਖਿਆ ਸਕੱਤਰ ਵੱਲੋਂ ਨਿੱਤ ਨਵੀਂ ਮਨ ਮਰਜ਼ੀ ਕਰਦਿਆਂ ਗੈਰ-ਵਾਜਬ ਫ਼ੈਸਲੇ ਕਰਨ ਦਾ ਗੰਭੀਰ ਨੋਟਿਸ ਲਿਆ ਗਿਆ।  


ਮੀਟਿੰਗ ਦੌਰਾਨ ਹੋਏ ਫੈਸਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬਾਈ ਕਨਵੀਨਰਾਂ ਬਾਜ ਸਿੰਘ ਖਹਿਰਾ, ਜਸਵਿੰਦਰ ਸਿੰਘ ਔਲਖ, ਬਲਜੀਤ ਸਲਾਣਾ, ਸੁਖਵਿੰਦਰ ਸਿੰਘ ਚਾਹਲ, ਹਰਵਿੰਦਰ ਸਿੰਘ ਬਿਲਗਾ ਅਤੇ ਹਰਜੀਤ ਸਿੰਘ ਬਸੋਤਾ, ਸੂਬਾ ਕੋ ਕਨਵੀਨਰਾਂ ਸੁਖਜਿੰਦਰ ਸਿੰਘ ਹਰੀਕਾ, ਅਮਨਬੀਰ ਸਿੰਘ ਗੁਰਾਇਆ ਅਤੇ ਸੂਬਾ ਆਗੂਆਂ ਸੁਰਿੰਦਰ ਪੁਆਰੀ, ਮਲਕੀਤ ਸਿੰਘ ਕੱਦਗਿੱਲ, ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਬਦਲੀ ਪ੍ਰਕਿਰਿਆ ਦੌਰਾਨ ਅਧਿਆਪਕ ਬਦਲੀ ਨੀਤੀ ਨੂੰ ਲਾਂਭੇ ਕਰਕੇ, ਬਦਲੀਆਂ ਅਤੇ ਰਿਲੀਵਿੰਗ ਦੇ ਮਾਮਲਿਆਂ ਵਿੱਚ ਮਨਮਰਜੀ ਤਹਿਤ ਅਧਿਆਪਕਾਂ ਨਾਲ ਪੱਖਪਾਤੀ ਅਤੇ ਧੱਕੇਸ਼ਾਹੀ ਭਰਿਆ ਰਵੱਈਆ ਅਖਤਿਆਰ ਕਰਨ, ਅਧਿਆਪਕਾਂ ਦੇ ਸਾਰੇ ਕਾਡਰਾ, ਵਰਗਾਂ ਅਤੇ ਵਿਸ਼ਿਆਂ ਦੀਆਂ ਸਮਾਂਬੱਧ ਤਰੱਕੀਆਂ ਕਰਨ ਦੀ ਥਾਂ, ਪ੍ਰਕਿਰਿਆ ਨੂੰ ਲਟਕਾਉਂਦਿਆਂ ਕਈ ਕਈ ਸਾਲ ਤੋਂ ਤਰੱਕੀਆਂ ਨੂੰ ਉਡੀਕਦੇ ਅਧਿਆਪਕਾਂ ਨੂੰ ਬਿਨਾਂ ਤਰੱਕੀ ਤੋਂ ਸੇਵਾਮੁਕਤ ਹੋਣ ਲਈ ਮਜਬੂਰ ਕਰਨ ਅਤੇ ਅਧਿਆਪਕਾਂ ਦੇ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ 'ਤੇ ਹਮਲੇ ਦੇ ਰੋਸ ਵਜੋਂ ਸਿੱਖਿਆ ਸਕੱਤਰ ਨੂੰ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਅਗਸਤ ਨੂੰ ਸਵੇਰੇ 11 ਵਜੇ ਵਿਸ਼ਾਲ ਡੈਪੂਟੇਸ਼ਨ ਦੇ ਰੂਪ ਵਿੱਚ ਇਕੱਠੇ ਹੋ ਕੇ, ਅਧਿਆਪਕਾਂ ਦੀਆਂ ਉਪਰੋਕਤ ਮੰਗਾਂ ਦਾ ਤੁਰੰਤ ਵਾਜਿਬ ਹੱਲ ਕਰਨ ਦੀ ਮੰਗ ਕੀਤੀ ਜਾਵੇਗੀ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ 12 ਅਗਸਤ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਰਿਹਾਇਸ਼ ਅੱਗੇ ਫੌਰੀ ਰੋਸ ਧਰਨਾ ਲਗਾਉਣ ਦੇ ਕੀਤੇ ਫ਼ੈਸਲੇ ਸਬੰਧੀ 'ਚਿਤਾਵਨੀ ਪੱਤਰ' ਵੀ ਸੌਂਪਿਆ ਜਾਵੇਗਾ। ਇਸ ਦੇ ਨਾਲ ਹੀ ਅਧਿਆਪਕਾਂ ਦੇ ਤਨਖਾਹ ਸਕੇਲਾਂ ਦੀਆਂ ਤਰੁੱਟੀਆਂ ਸਬੰਧੀ ਇਤਰਾਜ਼ ਵੀ ਪੰਜਾਬ ਸਰਕਾਰ ਨੂੰ ਮੁੜ ਭੇਜੇ ਜਾਣਗੇ।

ਕਲਾਸ ਵਿੱਚ ਕੋਵਿਡ-19 ਦਾ ਇੱਕ ਕੇਸ ਦੀ ਪੁਸ਼ਟੀ ਹੋਣ ‘ਤੇ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਕੁਆਰੰਟੀਨ, ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਣ ‘ਤੇ ਸਕੂਲ ਨੂੰ 14 ਦਿਨਾਂ ਲਈ ਰੱਖਿਆ ਜਾਵੇਗਾ ਬੰਦ : ਸਿਹਤ ਮੰਤਰੀ

 ਕਲਾਸ ਵਿੱਚ ਕੋਵਿਡ-19 ਦਾ ਇੱਕ ਕੇਸ ਦੀ ਪੁਸ਼ਟੀ ਹੋਣ ‘ਤੇ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਕੁਆਰੰਟੀਨ, ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ-19 ਦੇ ਕੇਸ ਪਾਏ ਜਾਣ ‘ਤੇ ਸਕੂਲ ਨੂੰ 14 ਦਿਨਾਂ ਲਈ ਰੱਖਿਆ ਜਾਵੇਗਾ ਬੰਦਚੰਡੀਗੜ੍ਹ 

ਕੋਵਿਡ-2 ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਮਾਹਰ ਕਮੇਟੀ ਵੱਲੋਂ ਸਿਫਾਰਸ਼ ਕੀਤੇ ਐਸਓਪੀਜ਼ ਅਨੁਸਾਰ ਸਕੂਲਾਂ ਵਿੱਚ ਕੋਵਿਡ -19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦਰਮਿਆਨ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ, ਸਾਰੇ ਸਿਵਲ ਸਰਜਨਾਂ ਨੂੰ ਸ਼ੱਕੀ ਮਾਮਲਿਆਂ ਸਬੰਧੀ ਅੰਕੜੇ ਪ੍ਰਦਾਨ ਕਰਨ ਅਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕੋਵਿਡ ਟੈਸਟ ਕਰਵਾਉਣ ਸਬੰਧੀ ਇੱਕ ਮਾਈਕਰੋ-ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਧੂ ਨੇ ਕਿਹਾ ਕਿ ਸਕੂਲਾਂ ਦੇ ਪ੍ਰਬੰਧਕਾਂ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ -19 ਦੀ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਸਕੂਲ ਅਤੇ ਇਸ ਵਿਚਲੀਆਂ ਵਾਰ-ਵਾਰ ਛੂਹੀਆਂ ਵਾਲੀਆਂ ਸਤਹਾਂ ਦੀ ਰੋਜ਼ਾਨਾ ਸਫਾਈ ਅਤੇ ਰੋਗਾਣੂ -ਮੁਕਤ ਕਰਨ ਲਈ ਸਮਾਂ-ਸਾਰਣੀ ਤਿਆਰ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।


ਉਹਨਾਂ ਕਿਹਾ ਕਿ ਸਕੂਲਾਂ ਨੂੰ “ਬਿਮਾਰ ਹੋਣ ‘ਤੇ ਘਰ ਹੀ ਰਹਿਣ” ਸਬੰਧੀ ਨੀਤੀ ਲਾਗੂ ਕਰਨੀ ਚਾਹੀਦੀ ਹੈ ਅਤੇ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਿਹੜੇ ਵਿਦਿਆਰਥੀ ਜਾਂ ਸਟਾਫ ਕੋਵਿਡ -19 ਮਰੀਜ਼ ਦੇ ਸੰਪਰਕ ਵਿੱਚ ਆਏ ਹਨ, ਉਹ 14 ਦਿਨ ਘਰ ਹੀ ਰਹਿਣ। ਹਾਲਾਂਕਿ ਡੈਸਕਾਂ ਦੇ ਫਾਸਲੇ ਨਾਲ, ਰੀਸੈਸ, ਬ੍ਰੇਕ ਅਤੇ ਲੰਚ ਬਰੇਕ ਨੂੰ ਪੜਾਅਵਾਰ ਢੰਗ ਨਾਲ ਵਿਵਸਥਿਤ ਕਰਕੇ, ਕਲਾਸਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਸੀਮਤ ਕਰਕੇ ਹਰੇਕ ਵਿਚਕਾਰ ਘੱਟੋ-ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾਈ ਜਾ ਸਕਦੀ ਹੈ ਅਤੇ ਕਲਾਸਰੂਮਾਂ ਵਿੱਚ ਚੰਗੀ ਹਵਾਦਾਰੀ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਵਾਰ ਵਾਰ ਹੱਥਾਂ ਦੀ ਸਫਾਈ ਅਤੇ ਵਾਤਾਵਰਣ ਦੀ ਸਫਾਈ ਸਬੰਧੀ ਉਪਾਅ ਕਰਨੇ ਚਾਹੀਦੇ ਹਨ। ਸਿੱਧੂ ਨੇ ਸਪੱਸ਼ਟ ਕੀਤਾ ਕਿ ਜੇਕਰ ਇੱਕ ਕਲਾਸ ਵਿੱਚ ਕੋਵਿਡ -19 ਦੇ ਇੱਕ ਕੇਸ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਕਲਾਸ ਨੂੰ 14 ਦਿਨਾਂ ਲਈ ਮੁਅਤਲ ਅਤੇ ਕੁਆਰੰਟੀਨ ਕਰ ਦਿੱਤਾ ਜਾਵੇ ਅਤੇ ਜੇਕਰ ਸਕੂਲ ਵਿੱਚ ਦੋ ਜਾਂ ਦੋ ਤੋਂ ਵੱਧ ਕੋਵਿਡ -19 ਦੇ ਕੇਸ ਪਾਏ ਜਾਂਦੇ ਹਨ ਤਾਂ ਸਕੂਲ ਨੂੰ 14 ਦਿਨਾਂ ਲਈ ਬੰਦ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਜਾਂ ਕਸਬੇ ਜਾਂ ਬਲਾਕ ਦੇ ਇੱਕ ਤਿਹਾਈ ਸਕੂਲ ਬੰਦ ਹਨ ਤਾਂ ਉਸ ਖੇਤਰ ਦੇ ਸਾਰੇ ਸਕੂਲ ਬੰਦ ਕਰ ਦਿੱਤੇ ਜਾਣ।


ਸਿੱਧੂ ਨੇ ਲੋੜੀਂਦੇ ਰੋਕਥਾਮ ਉਪਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਦੀ ਨਿਯਮਤ ਰੂਪ ਵਿੱਚ ਐਂਟਰੀ ਅਤੇ ਐਗਜਿਟ ਪੁਆਇੰਟਾਂ ਤੇ ਗੈਰ-ਸੰਪਰਕੀ ਥਰਮੋਮੀਟਰਾਂ ਰਾਹੀਂ ਜਾਂਚ ਕੀਤੀ ਜਾਵੇ ਅਤੇ ਕੋਵਿਡ -19 ਦੇ ਸ਼ੱਕੀ ਮਾਮਲਿਆਂ ਦਾ ਪਤਾ ਲਗਾਉਣ ਲਈ ਇਨਫਲੂਐਂਜਾ ਵਰਗੀ ਬਿਮਾਰੀ ਲਈ ਸਿੰਡਰੋਮਿਕ ਸਰਵੀਲੈਂਸ ਕੀਤੀ ਜਾਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸ਼ੱਕੀ ਮਾਮਲਿਆਂ ਵਾਲੇ ਵਿਦਿਆਰਥੀਆਂ/ਸਟਾਫ ਨੂੰ ਘਰ ਭੇਜਿਆ ਜਾਵੇ ਅਤੇ ਕੋਵਿਡ -19 ਦੀ ਜਾਂਚ ਕੀਤੇ ਜਾਣ ਉਪਰੰਤ ਜਦੋਂ ਉਨਾਂ ਦਾ ਟੈਸਟ ਨੈਗੇਟਿਵ ਜਾਂ ਲੱਛਣ ਨਾ ਆਉਣ ਤਦ ਹੀ ਸਕੂਲ ਆਉਣ ਦੀ ਇਜਾਜਤ ਦਿੱਤੀ ਜਾਵੇ। ਜੇ ਟੈਸਟ ਪਾਜ਼ੇਟਿਵ ਹੋਵੇ ਤਾਂ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾਵੇ ਅਤੇ ਇਸ ਮਾਮਲੇ ਵਿੱਚ ਕੋਵਿਡ -19 ਇਲਾਜ ਪ੍ਰੋਟੋਕੋਲ ਦੇ ਅਨੁਸਾਰ ਇਲਾਜ ਕੀਤਾ ਜਾਣਾ ਚਾਹੀਦਾ ਹੈ।


ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ -19 ਪ੍ਰੋਟੋਕੋਲ ਅਨੁਸਾਰ ਸੰਪਰਕ ਵਿੱਚ ਆਏ ਲੋਕਾਂ ਦਾ ਪਤਾ ਲਗਾਉਣ ਅਤੇ ਉਨਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਅਧਿਆਪਕ ਵਲੋਂ ਗੈਰਹਾਜ਼ਰ ਵਿਦਿਆਰਥੀਆਂ ਨੂੰ ਇਨਫਲੂਐਂਜਾ ਵਰਗੀ ਬਿਮਾਰੀ ਦੇ ਲੱਛਣਾਂ ਬਾਰੇ ਪੁੱਛਗਿੱਛ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਦਿਨ ਗੈਰਹਾਜਰ ਜਾਂ ਘਰ ਭੇਜਣ ਵਾਲੇ ਇਨਫਲੂਐਂਜਾ ਨਾਲ ਪੀੜਤ ਵਿਦਿਆਰਥੀਆਂ ਦੀ ਗਿਣਤੀ ਸਕੂਲ ਦੀ ਕੁੱਲ ਹਾਜਰੀ ਦੇ 5 ਫੀਸਦੀ ਤੱਕ ਪਹੁੰਚ ਜਾਂਦੀ ਹੈ ਤਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਬਿਮਾਰੀ ਫੈਲਣ ਦੇ ਖਦਸ਼ੇ ਲਈ ਸੂਚਿਤ ਕੀਤਾ ਜਾਵੇ। ਇਸ ਤੋਂ ਇਲਾਵਾ ਜੇਕਰ ਇਕੋ ਜਮਾਤ ਦੇ ਤਿੰਨ ਜਾਂ ਵੱਧ ਵਿਦਿਆਰਥੀ ਇਨਫਲੂਐਂਜਾ ਵਰਗੀ ਬਿਮਾਰੀ ਕਾਰਨ ਸਕੂਲ ਤੋਂ ਗੈਰਹਾਜਰ ਹੋਣ ਜਾਂ ਕਿਸੇ ਦਿਨ ਘਰ ਭੇਜਿਆ ਜਾਂਦਾ ਹੈ ਤਾਂ ਸਥਾਨਕ ਸਿਹਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। ਸਿੱਧੂ ਨੇ ਕਿਹਾ ਕਿ ਇੱਕ ਕੇਸ ਜਾਂ ਇੱਕ ਤੋਂ ਵੱਧ ਕੇਸ ਫੈਲਣ ਦੀ ਸੰਭਾਵਨਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਸਕੂਲ ਵਿੱਚ ਕਿੰਨੀ ਸਖਤੀ ਨਾਲ ਉਪਚਾਰ/ਰੋਕਥਾਮ ਉਪਾਵਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸਕੂਲ ਵਿੱਚ ਇੱਕ ਨੋਡਲ ਅਫਸਰ ਲਾਜ਼ਮੀ ਹੋਣਾ ਚਾਹੀਦਾ ਹੈ ਜੋ ਪੂਰੇ ਸਕੂਲ ਦਾ ਸਕ੍ਰੀਨਿੰਗ ਡੇਟਾ ਇਕੱਠਾ ਕਰੇਗਾ ਜਿਵੇਂ ਕਿ ਪਾਏ ਗਏ ਸ਼ੱਕੀ ਕੇਸਾਂ ਦੀ ਗਿਣਤੀ, ਟੈਸਟ ਕੀਤੇ ਗਏ ਪਾਜ਼ੇਟਿਵ ਸ਼ੱਕੀ ਮਾਮਲਿਆਂ ਦੀ ਗਿਣਤੀ ਆਦਿ। ਉਹ ਰੋਜ਼ਾਨਾ ਜਿਲਾ ਪ੍ਰਸ਼ਾਸਨ ਨੂੰ ਰਿਪੋਰਟ ਕਰੇਗਾ।


ਬੱਚਿਆਂ ਵਿੱਚ ਕੋਵਿਡ -19 ਦੇ ਸੰਚਾਰ ਨੂੰ ਘਟਾਉਣ ਲਈ ਟੈਸਟਿੰਗ ਰਣਨੀਤੀ ਦੀ ਮਹੱਤਤਾ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਟੈਸਟਿੰਗ ਰਣਨੀਤੀ ਦੀ ਪਹਿਲੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਕੋਵਿਡ-19 ਦੇ ਲੱਛਣਾ ਵਾਲੇ ਕਿਸੇ ਵੀ ਵਿਦਿਆਰਥੀ ਜਾਂ ਸਕੂਲ ਸਟਾਫ ਲਈ ਰੈਪਿਡ ਐਂਟੀਜੇਨ ਟੈਸਟਿੰਗ ਅਤੇ ਆਰ.ਟੀ.ਪੀ.ਸੀ.ਆਰ. ਟੈਸਟਿੰਗ ਦੀ ਸਹੂਲਤ ਉਪਲਬਧ ਕੀਤੀ ਜਾਵੇ। ਉਨਾਂ ਕਿਹਾ ਕਿ ਕਿਉਂਕਿ ਬੱਚਿਆਂ ਦਾ ਨਾਸੋਫੈਰਨਜੀਅਲ ਸੈਂਪਲ ਲੈਣ ਲਈ ਵਿਸ਼ੇਸ਼ ਤਜਰਬੇ ਦੀ ਲੋੜ ਹੁੰਦੀ ਹੈ ਇਸ ਲਈ ਸਕੂਲ ਪ੍ਰਸ਼ਾਸਨ ਵਲੋਂ ਬੱਚਿਆਂ ਅਤੇ ਸਟਾਫ ਦੀ ਜਾਂਚ ਲਈ ਸਥਾਨਕ ਜਾਂਚ ਕੇਂਦਰਾਂ ਦੀ ਪਛਾਣ ਕਰਕੇ ਤਾਲਮੇਲ ਬਣਾ ਕੇ ਰੱਖਿਆ ਜਾਵੇ। ਸਿੱਧੂ ਨੇ ਕਿਹਾ ਕਿ ਸਕੂਲਾਂ ਦਾ ਨਾ ਸਿਰਫ ਸਿੱਖਿਆ ‘ਤੇ ਬਲਕਿ ਸਿਹਤ ਅਤੇ ਵਿਕਾਸ ‘ਤੇ ਵੀ ਸਕਾਰਾਤਮਕ ਪ੍ਰਭਾਵ ਹੁੰਦਾ ਹੈ। ਇਸ ਲਈ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਆਪਣੇ ਸਾਥੀਆਂ ਦੇ ਨਾਲ ਪੜਾਈ ਪੂਰੀ ਕਰਨ ਦੇ ਨਾਲ-ਨਾਲ ਪੋਸ਼ਣ ਸੇਵਾਵਾਂ (ਮਿਡ-ਡੇ-ਮੀਲ) ਉਪਲਬਧ ਕਰਾਉਣ ਅਤੇ ਸਮਾਜਿਕ ਸਾਂਝ ਦਾ ਅਨੰਦ ਲੈਣ ਦਾ ਵੀ ਮੌਕਾ ਦਿੱਤਾ ਹੈ।

ਮਨਿਸਟੀਰੀਅਲ ਯੂਨੀਅਨ ਵੱਲੋਂ 6 ਅਗਸਤ ਦੀ ਕਲਮਛੋੜ ਹੜਤਾਲ ਅਤੇ ਕੰਪਿਊਟਰ ਬੰਦ ਐਕਸ਼ਨ ਮੁਲਤਵੀ, ਪੜ੍ਹੋ ਮੀਟਿੰਗ ਵਿੱਚ ਸਰਕਾਰ ਨਾਲ ਕੀ ਬਣੀ ਸਹਿਮਤੀ

 

ਜੱਥੇਬੰਦੀ ਦੇ ਐਕਸ਼ਨਾਂ ਅਤੇ ਪਟਿਆਲਾ ਰੈਲੀ ਨੇ ਸਰਕਾਰ ਦੇ ਦਬਾਅ ਵਧਾਇਆ ਜਿਸ ਕਾਰਨ ਮੁਲਾਜ਼ਮਾਂ ਅਤੇ ਸਰਕਾਰ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਪਟਿਆਲਾ ਰੈਲੀ ਉਪਰੰਤ ਸਾਂਝਾ ਫਰੰਟ ਦੀ ਪਹਿਲੀ ਮੀਟਿੰਗ (ਜਿਸ ਵਿੱਚ PSMSU ਇੱਕ ਧਿਰ ਦੇ ਤੌਰ ਤੇ ਸਮੂਲੀਅਤ ਕਰ ਰਹੀ ਹੈ) ਮਿਤੀ 30-07-2021, ਦੂਸਰੀ ਮੀਟਿੰਗ 03-08-2021 ਅਤੇ ਤੀਸਰੀ ਮੀਟਿੰਗ ਮਿਤੀ 04-08-2021 ਨੂੰ ਸਰਕਾਰ ਦੀ ਕਮੇਟੀ ਆਫ ਮਨਿਸਟਰਜ਼ ਅਤੇ ਆਫੀਸਰ ਕਮੇਟੀ ਨਾਲ ਹੋਈ । 


ਇਹਨਾਂ ਮੀਟਿੰਗਾਂ ਵਿੱਚ ਮੁਲਾਜ਼ਮ ਵਰਗ ਦੀਆਂ ਸਾਂਝੀਆਂ ਮੰਗਾਂ ਤੇ ਚਰਚਾ ਹੋਈ ਵਿਸ਼ੇਸ਼ ਤੌਰ ਤੇ 6ਵੇਂ ਤਨਖਾਹ ਕਮਿਸ਼ਨ ਸਬੰਧੀ । ਪਹਿਲੀਆਂ ਦੇ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ ਤੇ ਮਿਤੀ 04-08-2021 ਵਾਲੀ ਮੀਟਿੰਗ ਦੌਰਾਨ ਸਰਕਾਰ ਨੂੰ ਆਪਣੇ ਪੱਤੇ ਖੋਲਣੇ ਪਏ, ਜਿਸ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਵੱਲੋਂ ਹਰ ਇੱਕ ਮੁਲਾਜ਼ਮ ਦੀ ਤਨਖਾਹ ਵਿੱਚ ਘੱਟੋ-ਘੱਟ 15% ਵਾਧੇ ਦੀ ਗੱਲ ਕਹੀ ਹੈ ਅਤੇ ਇਸਦੇ ਨਾਲ ਕਮੇਟੀ ਆਫ ਮਨਿਸਟਰਜ਼ ਵੱਲੋਂ ਇਹ ਵੀ ਕਿਹਾ ਕਿ ਪਹਿਲਾਂ ਮਿਲ ਰਹੇ ਭੱਤਿਆਂ ਵਿੱਚੋਂ ਕੋਈ ਵੀ ਭਤਾ ਕੱਟਿਆ ਨਹੀਂ ਜਾਵੇਗਾ।


 ਇਸਦੇ ਨਾਲ ਹੀ ਬਾਕੀ ਰਹਿੰਦੀਆਂ ਸਾਂਝੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਸਕੀਮ ਅਧੀਨ ਫੈਮਲੀ ਪੈਨਸ਼ਨ, ਪੱਤਰ ਮਿਤੀ 15-01-2015, ਪੱਤਰ ਮਿਤੀ 17-07-2020 ਨੂੰ ਵਾਪਿਸ ਲੈਣਾ, ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨਾ ਅਤੇ ਹੋਰ ਵੀ ਅਹਿਮ ਮੰਗਾਂ ਦੀ ਪੂਰਤੀ ਲਈ ਅਗਲੀ ਮੀਟਿੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਕਮੇਟੀ ਆਫ ਮਨਿਸਟਰਜ਼ ਖਾਾਸ ਤੌਰ ਤੇ ਚੇਅਰਮੈਨ ਜੀ ਨੇ ਮੁਲਾਜ਼ਮ ਜੱਥੇਬੰਦੀਆਂ ਨੂੰ ਹੜਤਾਲਾਂ ਉਦੋਂ ਤੱਕ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ ਜਦੋਂ ਤੱਕ ਉਹਨਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।


 ਇਸ ਉਪਰੰਤ ਸਾਂਝਾ ਫਰੰਟ ਵੱਲੋਂ ਸਰਕਾਰ ਵੱਲੋਂ ਦਿੱਤੀ ਆਫਰ ਸਮੂਹ ਜੱਥੇਬੰਦੀਆਂ ਨਾਲ ਸਾਂਝੀ ਕਰਨ ਲਈ ਅਤੇ ਅਗਲਾ ਵਿਚਾਰ ਵਟਾਂਦਰਾ ਕਰਨ ਮਿਤੀ 07-08-2021 ਨੂੰ ਲੁਧਿਆਣਾ ਵਿਖੇ ਇੱਕ ਸਾਂਝੀ ਮੀਟਿੰਗ ਰੱਖ ਲਈ ਗਈ ਹੈ, ਜਿਸ ਵਿੱਚ ਜੱਥੇਬੰਦੀ ਦੇ ਨੁਮਾਇੰਦਿਆਂ ਵੱਲੋਂ ਵੀ ਭਾਗ ਲਿਆ ਜਾਣਾ ਹੈ। 


ਇਸਤੋਂ ਇਲਾਵਾ ਇਹ ਵੀ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਉੱਕਤ ਅਨੁਸਾਰ 15% ਦੀ ਕੈਲਕੂਲੇਸ਼ਨ ਕਿਸ ਪ੍ਰਕਾਰ ਹੋਵੇਗੀ, ਉਸਦੀ ਕੈਲਕੂਲੇਸ਼ਨ ਆਪਣੀ ਇੱਕ ਟੀਮ ਵੱਲੋਂ ਸਬੰਧਿਤ ਵਿਭਾਗ ਨਾਲ ਕੀਤੀ ਜਾ ਰਹੀ ਹੈ, ਜੋ ਕੱਲ ਤੱਕ ਮੁਕੰਮਲ ਹੋਣ ਦੀ ਆਸ ਹੈ। ਉੱਕਤ ਸਥਿਤੀ ਦੇ ਸਨਮੁੱਖ ਸੂਬਾ/ਜਿਲਾ ਅਹੁਦੇਦਾਰਾਂ ਨਾਲ ਟੈਲੀਫੋਨ ਤੇ ਤਾਲਮੇਲ ਕੀਤਾ ਗਿਆ । ਜਿਸ ਅਨੁਸਾਰ ਜਿਆਦਾਤਰ ਸੂਬਾ/ਜਿਲ੍ਹਾ ਅਹੁਦੇਦਾਰ ਸਹਿਬਾਨ ਦੀ ਰਾਏ ਨਾਲ ਇਹ ਸਹਿਮਤੀ ਹੋਈ ਹੈ ਕਿ ਸਾਂਝਾ ਫਰੰਟ ਵੱਲੋਂ PSMSU ਦੀ ਹਾਜ਼ਰੀ ਵਿੱਚ ਸਾਂਝੀਆਂ ਮੰਗਾਂ ਤੇ ਜੋਰਦਾਰ ਤਰੀਕੇ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਸਾਂਝੇ ਸੰਘਰਸ਼ ਦੇ ਸ਼ਿਖਰ ਤੇ ਹੋਣ ਕਾਰਨ ਸਾਂਝੀਆਂ ਮੰਗਾਂ ਦੀ ਪੂਰਤੀ ਜਲਦ ਹੋਣ ਲਈ ਆਸ ਬਣੀ ਹੈ। ਇਸ ਲਈ ਜੱਥੇਬੰਦੀ ਵੱਲੋਂ ਇਹ ਫੈਸਲਾ ਲਿਆ ਜਾਂਦਾ ਹੈ ਕਿ ਮਿਤੀ 06-08-2021 ਨੂੰ ਕੀਤੀ ਜਾ ਰਹੀ ਕਲਮਛੋੜ ਕੰਪਿਉਟਰ ਬੰਦ ਅਤੇ ਆਨ ਲਾਈਨ ਕੰਮ ਬੰਦ ਕਰਨ ਦਾ ਐਕਸ਼ਨ ਕੇਵਲ ਹਾਲ ਦੀ ਘੜੀ ਮੁਲਤਵੀ ਕੀਤਾ ਜਾਂਦਾ ਹੈ ਅਤੇ ਅਗਲੇ ਐਕਸ਼ਨ ਮਿਤੀ 09-08-2021 ਤੋਂ 15-08-2021 ਤੱਕ ਸਬੰਧੀ ਸਬਾ/ਜਿਲਾ ਅਹੁਦੇਦਾਰਾਂ ਨਾਲ ਰਾਏ (ਆਨ ਲਾਈਨ ਮੀਟਿੰਗ ਜਾਂ ਟੈਲੀਫੋਨ ਮਸ਼ਵਰਾ ਕਰਨ ਉਪਰੰਤ ਮਿਤੀ 08-08-2021 ਤੱਕ ਸਮਹੁ ਸਾਥੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਜਾਵੇਗਾ। ਉੱਕਤ ਫੈਸਲਾ ਮੌਜੂਦਾ ਹਲਾਤਾਂ ਨੂੰ ਮੁੱਖ ਰੱਖਦੇ ਹੋਏ ਮੁਲਾਜ਼ਮ ਹਿੱਤਾਂ ਲਈ ਲਿਆ ਗਿਆ ਹੈ, ਇਸ ਸਬੰਧੀ ਜੇਕਰ ਕਿਸੇ ਸਾਬੀ ਦੇ ਕੋਈ ਵੱਖਰੇ ਸੁਝਾਵ ਹੋਵੇ ਤਾਂ ਉਹ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਨਾਲ ਨਿੱਜੀ ਪੱਧਰ ਤੇ ਤਾਲਮੇਲ ਕਰ ਸਕਦੇ ਹਨ । 

ETT ਵਿਦਿਆਰਥੀਆਂ ਨੂੰ 3 ਮਹੀਨੇ ਬਾਅਦ ਵੀ ਨਹੀਂ ਮਿਲੇ ਸਰਟੀਫਿਕੇਟ SCRET ਨੂੰ ਕੀਤੀ ਇਹ ਮੰਗ

 

ਸੈਸ਼ਨ 2021-22 ਲਈ ਨੌਵੀਂ ਤੌਂ ਬਾਰ੍ਹਵੀਂ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਦਾ ਸ਼ਡਿਊਲ ਅਤੇ ਫੀਸਾਂ ਨਿਰਧਾਰਿਤ

14 ਹੋਰ ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ

 14 ਹੋਰ ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ 'ਤੇ ਰੱਖਿਆ: ਵਿਜੈ ਇੰਦਰ ਸਿੰਗਲਾ


 


ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦਾ ਨਾਂ ਸੰਵਿਧਾਨ ਦੇ ਪਿਤਾਮਾ ਡਾ. ਬੀ.ਆਰ. ਅੰਬੇਡਕਰ ਦੇ ਨਾਂ 'ਤੇ ਰੱਖਿਆ : ਸਕੂਲ ਸਿੱਖਿਆ ਮੰਤਰੀਚੰਡੀਗੜ੍ਹ, 5 ਅਗਸਤ:ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਤੇ ਸਮਾਜ ‘ਚ ਪਾਏ ਯੋਗਦਾਨ ਲਈ ਉਹਨਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।


 


ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਹਰੀਜਨ ਬਸਤੀ ਬੀਨੇਵਾਲ ਦਾ ਨਾਂ ਬਦਲ ਕੇ ਸੰਵਿਧਾਨ ਦੇ ਪਿਤਾਮਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ ਨਾਂ ‘ਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੂਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ 1999 ਦੇ ਕਾਰਗਿਲ ਯੁੱਧ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦ ਬਲਦੇਵ ਰਾਜ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਸਕੂਲ ਦਾ ਨਾਂ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ।


 


ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸ਼ਹੀਦ ਰਣਜੀਤ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸ਼ਹੀਦ ਅਤਰ ਸਿੰਘ ਸ਼ਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜ਼ਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸ਼ਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਬਰਨਾਲਾ ਰੱਖਿਆ ਗਿਆ ਹੈ। 


 


ਸ੍ਰੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਦਾ ਨਾਂ ਬਦਲ ਕੇ ਸ਼ਹੀਦ ਲਖਵੀਰ ਸਿੰਘ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ, ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਦਾ ਨਾਂ ਆਜ਼ਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ, ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ ਦਾ ਨਾਂ ਸ਼ਹੀਦ ਸਲੀਮ ਖਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ, ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਕਾਰੀ ਹਾਈ ਸਕੂਲ ਦੱਪਰ ਦਾ ਨਾਂ ਸ਼ਹੀਦ ਸੂਬੇਦਾਰ ਬਲਵੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਦਾ ਨਾਂ ਸ਼ਹੀਦ ਮਨਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਰੱਖਿਆ ਗਿਆ ਹੈ।


ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਸਕੂਲਾਂ ਦਾ ਨਾਂ ਵੀ ਉਨ੍ਹਾਂ ਸ਼ਹੀਦਾਂ ਦੇ ਨਾਂ 'ਤੇ ਰੱਖਿਆ ਗਿਆ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੱਗੜ੍ਹ ਦਾ ਨਾਂ ਸ਼ਹੀਦ ਸੂਬੇਦਾਰ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਗੱਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਦਾ ਨਾਂ ਸ਼ਹੀਦ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਰੱਖਿਆ ਗਿਆ ਹੈ।  


-------------ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ*

 ਰਾਣਾ ਸੋਢੀ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦੇਣ ਦਾ ਐਲਾਨ*


*ਚੰਡੀਗੜ੍ਹ, 5 ਅਗਸਤ:*


ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਹਾਕੀ ਖਿਡਾਰੀ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।  


 


ਭਾਰਤ ਦੀ ਸ਼ਾਨਦਾਰ ਜਿੱਤ 'ਤੇ ਖੇਡ ਮੰਤਰੀ ਨੇ ਟਵੀਟ ਕੀਤਾ, "ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ 'ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਫੁੰਡੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।"


 


ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਮਨੋਰੰਜਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ 'ਤੇ ਮਾਣ ਹੈ।


 


ਰਾਣਾ ਸੋਢੀ ਨੇ ਦੱਸਿਆ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਵਿੱਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਲ ਹਨ।

SCHOOL REOPENING: ਡੀਪੀਆਈ ਵਲੋਂ ਨਵੀਆਂ ਹਦਾਇਤਾਂ ਜਾਰੀ, ਪੜ੍ਹੋ

 

ਆਖਰੀ 6 ਸਕਿੰਟ ਚ ਕਰੋੜਾਂ ਖੇਡ ਪ੍ਰੇਮੀਆਂ ਦੇ ਸਾਹ ਸੁੱਕੇ,ਪਰ ਭਾਰਤ ਦੀ ਹਾਕੀ ਟੀਮ ਨੇ ਰਚਿਆ ਇਤਿਹਾਸ

 ਆਖਰੀ 6 ਸਕਿੰਟ ਚ ਕਰੋੜਾਂ ਖੇਡ ਪ੍ਰੇਮੀਆਂ ਦੇ ਸਾਹ ਸੁੱਕੇ,ਪਰ ਭਾਰਤ ਦੀ ਹਾਕੀ ਟੀਮ ਨੇ ਰਚਿਆ ਇਤਿਹਾਸ

 

ਪੰਜਾਬ ਭਰ ਚ ਖੁਸ਼ੀ ਦੀ ਲਹਿਰ, ਵੰਡੇ ਥਾਂ ਥਾਂ ਲੱਡੂਚੰਡੀਗੜ੍ਹ 5 ਅਗਸਤ (ਹਰਦੀਪ ਸਿੰਘ ਸਿੱਧੂ) ਭਾਰਤੀ ਹਾਕੀ ਖਿਡਾਰੀਆਂ ਨੇ ਟੋਕੀਓ ਉਲੰਪਿਕ ਵਿੱਚ ਅੱਜ ਇਤਿਹਾਸ ਰਚ ਦਿੱਤਾ, ਜਦੋ ਹਾਕੀ ਦੇ ਸੈਮੀਫਾਈਨਲ ਮੁਕਾਬਲੇ ਦੌਰਾਨ ਜਰਮਨੀ ਨੂੰ 5-4 ਗੋਲਾਂ ਨਾਲ ਮਾਤ ਦਿੱਤੀ । ਬੇਸ਼ੱਕ ਜਰਮਨੀ ਦੀ ਟੀਮ ਨੇ ਸ਼ੁਰੂਆਤ ਵਿੱਚ ਹੀ ਪਹਿਲਾ ਗੋਲ ਕਰਕੇ ਲੀਡ ਬਣਾ ਲਈ ਸੀ,ਪਰ ਭਾਰਤ ਨੇ ਗੋਲ ਉਤਾਰ ਕੇ ਫਿਰ ਬਰਾਬਰ ਕਰ ਲਈ ,ਪਰ ਉਸ ਤੋਂ ਜਰਮਨੀ ਦੇ ਟੀਮ ਨੇ ਦੋ ਗੋਲਾਂ ਲਗਾਤਾਰ ਕਰਕੇ ਇਕ ਭਾਰਤ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ, ਪਰ ਭਾਰਤੀ ਚੋਬਰਾਂ ਨੇ ਆਪਣਾ ਹੌਸਲਾ ਨੀ ਡਿਗਣ ਦਿੱਤਾ ਅਤੇ ਇਕੋ ਕੁਆਰਟ ਚ 3-3 ਦੀ ਬਰਾਰਬੀ ਕਰਦਿਆਂ ਪਾਸਾ ਹੀ ਪਲਟ ਦਿੱਤਾ, ਬਾਅਦ ਚ ਦੋ ਹੋਰ ਗੋਲ ਕਰਕੇ ਪੱਕੀ ਜੇਤੂ ਮੋਹਰ ਲਾ ਦਿੱਤੀ, ਪਰ ਆਖਰੀ ਕੁਆਟਰ ਚ ਫਿਰ ਜਰਮਨੀ ਨੇ ਇਕ ਗੋਲ ਉਤਾਰਕੇ ਮੈਚ ਨੂੰ ਸੰਘਰਸ਼ਮਈ ਬਣਾ ਦਿੱਤਾ ਅਤੇ ਆਖਰੀ 6 ਸਕਿੰਟ ਰਹਿੰਦਿਆਂ ਕਰੋੜਾਂ ਭਾਰਤੀਆਂ ਦੇ ਰਾਹ ਸੁੱਕ ਗਏ ਜਦੋ ਜਰਮਨੀ ਨੂੰ ਪੈਨਲਟੀ ਕਾਰਨਰ ਮਿਲ ਗਿਆ, ਪਰ ਭਾਰਤੀਆਂ ਨੇ ਇਸ ਪੈਨਲਟੀ ਕਾਰਨਰ ਨੂੰ ਠੁੱਸ ਕਰਦਿਆਂ ਇਤਿਹਾਸ ਰਚ ਦਿੱਤਾ, ਫਿਰ ਖਿਡਾਰੀਆਂ ਦੇ ਵਹਿ ਰਹੇ ਅੱਥਰੂਆਂ ਨੇ ਟੀ ਵੀ ਚੈੱਨਲਾਂ 'ਤੇ ਇਹ ਇਤਿਹਾਸਕ ਮੁਕਾਬਲਾ ਦੇਖਦਿਆਂ ਦਰਸ਼ਕਾਂ ਦੀਆਂ ਅੱਖਾਂ ਚ ਵੀ ਖੁਸ਼ੀ ਚ ਅੱਥਰੂ ਲਿਆ ਦਿੱਤੇ।ਮੁੰਡਿਆਂ ਤੋਂ ਬਾਅਦ ਹੁਣ ਕੁੜੀਆਂ ਦੀ ਇਤਿਹਾਸਕ ਜਿੱਤ ਵੱਲ ਸਭਨਾਂ ਦੀ ਨਜ਼ਰ ਹੈ।

ਇਸ ਜਿੱਤ ਦੀ ਖੁਸ਼ੀ ਚ ਪੰਜਾਬ ਭਰ ਚ ਲੱਡੂ ਵੰਡੇ ਗਏ।ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਰਬਜੀਤ ਸਿੰਘ,ਲੇਖਾਕਾਰ ਡਾ ਸੰਦੀਪ ਘੰਡ,ਯੁਵਕ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਨੇ ਭਾਰਤੀ ਹਾਕੀ ਟੀਮ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਤਰ੍ਹਾਂ ਸਰਕਾਰੀ ਸਕੂਲਾਂ ਅਤੇ ਚਲ ਰਹੇ ਕੈਂਪਾਂ ਦੌਰਾਨ ਵੀ ਖੁਸ਼ੀਆਂ ਵੀ ਮਨਾਈਆਂ ਗਈਆ। ਝੁਨੀਰ ਵਿਖੇ ਚਲ ਰਹੇ ਅਧਿਆਪਕਾਂ ਦੇ ਕੈਂਪ ਦੌਰਾਨ ਬਲਾਕ ਕੋਆਰਡੀਨੇਟਰ ਜਸਵਿੰਦਰ ਸਿੰਘ ਕਾਹਨ ਦੀ ਅਗਵਾਈ ਚ ਲੱਡੂ ਵੰਡੇ ਗਏ।

  ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੀ ਪ੍ਰਿੰਸੀਪਲ ਡਾ ਅਰਚਨਾ ਹੇਠ ਭਾਰਤੀ ਹਾਕੀ ਦੇ ਮੁੜੇ ਸਨਹਿਰੀ ਦਿਨਾਂ ਤੇ 41 ਸਾਲ ਬਾਅਦ ਉਲਪਿੰਕ ਚ ਬਰਾਊਨ ਮੈਡਲ ਜਿੱਤਣ ਦੀ ਖੁਸੀ ਵਿੱਚ ਵਿਦਿਆਰਥੀਆਂ ਨੇ ਭੰਗੜੇ ਪਾ ਕੇ ਖੁਸੀ ਦਾ ਇਜਹਾਰ ਕੀਤਾ ਪ੍ਰਿੰਸੀਪਲ ਨੇ ਇਸ ਮੋਕੇ ਕਿਹਾ ਕਿ ਇੰਡੀਆ ਲਈ ਬਹੁਤ ਮਾਣ ਵਾਲੀ ਗੱਲ ਹੈ , ਸਰੀਰਕ ਸਿਖਿਆ ਦੇ ਲੈਕਚਰਾਰ ਰਾਮ ਸਿੰਘ ਤੇ ਡੀ ਪੀ ਈ ਦਵਿੰਦਰ ਸਿੰਘ ਰਹਿਲ ਨੇ ਇਸ ਖੁਸੀ ਦੇ ਪਲਾਂ ਨੂੰ ਸਾਝਿਆ ਕਰਦਿਆਂ ਕਿਹਾ ਕਿ ਇੰਡੀਆ ਦੀ ਟੀਮ ਨੇ ਖਾਸ ਕਰਕੇ ਪੰਜਾਬੀਆਂ ਨੇ ਗੋਲ ਤੇ ਗੋਲ ਕਰਕੇ ਆਪਣੀ ਸਖਤ ਮਿਹਨਤ ਦਾ ਸਬੂਤ ਦਿੱਤਾ ਜਿਸ ਨਾਲ ਹਾਕੀ ਇੰਡੀਆ ਨੇ ਤੀਸਰੀ ਪੁਜੀਸ਼ਨ ਲਈ ਮੈਡਲ ਜਿੱਤ ਕੇ ਆਪਣਾ ਲੋਹ ਮੰਨਵਾਇਆ। ਉਸ ਮੋਕੇ ਤ ਤੇ ਧਰਮ ਸਿੰਘ ਰਾਈਏਵਾਲ ਜਸਵੀਰ ਸਿੰਘ , ਦਲਵੀਰ ਸਿੰਘ ਸੰਧੂ, ਕੁਲਵੰਤ ਸਿੰਘ, ਰਾਜਿੰਦਰ ਸਿੰਘ, ਅੱਛਰ ਦੇਵ , ਬਲਵੀਰ ਸਿੰਘ , ਮਨਦੀਪ ਸਿੰਘ, ਸਤਵਿੰਦਰ ਸਿੰਘ , ਬੀਰ ਰਾਜਵਿੰਦਰ ਸਿੰਘ, ਕਮਰ ਸਿੰਘ, ਅਜੀਤ ਸਿੰਘ, ਸੋਹਨ ਲਾਲ, ਇਸਵਰ ਚੰਦਰ , ਸੀਮਾ ਸਰਮਾ, ਕੁਲਵਿੰਦਰ ਕੋਰ ਆਦਿ ਹਾਜਰ ਸਨ

ਅਧਿਆਪਕ ਗਠਜੋੜ ਵੱਲੋ ਮੰਗਾਂ ਤੇ ਅੜੀਅਲ ਵਤੀਰੇ ਦੇ ਵਿਰੋਧ ਚ ਵੱਡੇ ਐਕਸ਼ਨਾਂ ਦਾ ਐਲਾਨ

 ਨਵਾਂਸ਼ਹਿਰ 05 ਅਗਸਤ (ਉੱਪਲ) ਪੰਜਾਬ ਰਾਜ ਅਧਿਆਪਕ ਗਠਜੋੜ ਵੱਲੋ ਸਰਕਾਰ ਦੇ ਕੱਲ ਦੀ ਮੀਟਿਂਗ ਚ 24 ਕੈਟਾਗਿਰੀਆ ਲਈ ਪੇ ਕਮਿਸ਼ਨ ਦੀ ਸਿਫਾਰਸ਼ ਦੇ ਬਾਵਜੂਦ ਵੀ 2.25 ਗੁਣਾਂਕ ਖਤਮ ਨਾ ਕਰਨ ਤੇ ਹੋਰ ਮੰਗਾਂ ਤੇ ਅੜੀਅਲ ਵਤੀਰੇ ਦੇ ਵਿਰੋਧ ਚ ਵੱਡੇ ਐਕਸ਼ਨਾਂ ਦਾ ਐਲਾਨ ।                                       

  6 ਤੇ 7 ਅਗਸਤ ਨੂੰ ਜਿਲ੍ਹੇ ਵਿੱਚ ਵਿੱਤ ਮੰਤਰੀ ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ । 16 ਅਗਸਤ ਨੂੰ ਸਿੱਸਵਾਂ ਫਾਰਮ ਤੇ ਹੋਵੇਗਾ ਵੱਡਾ ਐਕਸ਼ਨ । 


 ਪੰਜਾਬ ਰਾਜ ਅਧਿਆਪਕ ਗਠਜੋੜ ਨੇ ਕੱਲ ਪੰਜਾਬ ਸਰਕਾਰ ਵੱਲੋ ਪੰਜਾਬ ਭਵਨ ਚ ਮੁਲਾਜ਼ਮ/ਪੈਨਸ਼ਨਰ ਸਾਂਝੇ ਫਰੰਟ ਨਾਲ ਕੀਤੀ ਮੀਟਿੰਗ ਚ ਪੇਅ ਕਮਿਸ਼ਨ ਤਰੁਟੀਆਂ ਦੂਰ ਕਰਨ , ਗੁਣਾਂਕ ਦਾ ਵਾਧਾ ਕਰਨ , 2.25 ਗੁਣਾਂਕ ਖਤਮ ਕਰਨ , ਪੁਰਾਣੀ ਪੈਨਸ਼ਨ ਬਹਾਲ ਕਰਨ ,ਕੱਚੇ ਮੁਲਾਜਮ ਪੱਕੇ ਕਰਨ , ਕੇਂਦਰੀ ਪੈਟਰਨ ਸਕੇਲਾਂ ਵਾਲੇ 01-01-15 ਦੇ ਨੋਟੀਫੀਕੇਸ਼ਨ ਨੂੰ ਰੱਦ ਕਰਨ ਸਮੇਤ ਹੋਰ ਮੰਗਾਂ ਤੇ ਕੋਈ ਠੋਸ ਹੱਲ ਨਾ ਕੱਢਣ ਦੇ ਨਾਕਾਰਾਤਮਕ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਬਾਕੀ ਮੁਲਾਜ਼ਮ ਮੰਗਾਂ ਤੋ ਇਲਾਵਾ 24 ਕੈਟਾਗਿਰੀਜ ਅਧੀਨ ਪੰਜਾਬ ਭਰ ਦੇ ਅਧਿਆਪਕ ਵਰਗ ਤੇ ਨਰਸਿੰਗ ਸਟਾਫ ਲਈ 2.25 ਗੁਣਾਂਕ ਖਤਮ ਕਰਨ ਸੰਬੰਧੀ ਵੀ ਫੈਸਲਾ ਨਾ ਹੋਣ ਤੇ ਸਖਤ ਚੇਤਾਵਨੀ ਦਿੰਦਿਆਂ ਪੰਜਾਬ ਰਾਜ ਅਧਿਆਪਕ ਗਠਜੋੜ ਆਗੂ ਹਰਜਿੰਦਰ ਪਾਲ ਸਿਂਘ ਪੰਨੂੰ ਬਲਦੇਵ ਸਿਂਘ ਬੁੱਟਰ,ਰਣਜੀਤ ਸਿੰਘ ਬਾਠ ,ਅਮਰਜੀਤ ਸਿਂਘ ਕੰਵਬੋਜ ਪ੍ਰਗਟਜੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਬਾਕੀ ਮੁਲਾਜ਼ਮ ਮੰਗਾਂ ਦੇ ਨਾਲ ਨਾਲ ਅਧਿਆਪਕ ਵਰਗ ਤੇ ਨਰਸਿੰਗ ਸਟਾਫ ਦੀਆ 24 ਕੈਟਾਗਿਰੀਜ ਦੇ ਪੇਅ ਸਕੇਲਾਂ ਨੂੰ 2.25 ਗੁਣਾਂਕ ਜੋ ਅਧਿਆਪਕ ਗੱਠਜੋੜ ਵੱਲੋ ਮੁੱਢੋਂ ਰੱਦ ਕਰਦਿਆਂ 21 ਜੁਲਾਈ ਦੀ ਸਿੱਸਵਾ ਵਿਖੇ ਮਹਾਂਰੈਲੀ ਕਰਕੇ ਕੀਤੇ ਰੋਸ ਮੁਜਾਹਰੇ ਬਾਅਦ 22 ਨੂੰ ਪੰਜਾਬ ਭਵਨ ਵਿਖੇ ਸਰਕਾਰ ਦੀ ਗਠਿਤ ਕਮੇਟੀ ਚ ਸ਼ਾਮਿਲ ਪ੍ਰਮੁੱਖ ਸਕੱਤਰਜ ਨਾਲ ਹੋਈ ਮੀਟਿੰਗ ਚ ਇਸ ਉੱਪਰ ਪੂਰਨ ਸਹਿਮਤੀ ਦਿੰਦਿਆਂ ਪੰਜਵੇ ਪੇਅ ਕਮਿਸ਼ਨ ਵੱਲੋ ਆਰ ਸੀ ਨਈਅਰ ਦੇ ਸੋਧੇ ਪੇਅ ਸਕੇਲਾਂ ਦੇ ਪੱਤਰ ਨੂੰ ਲਾਗੂ ਕਰਨ ਤੇ ਪੂਰਨ ਸਹਿਮਤੀ ਦਿੱਤੀ ਜਾ ਚੁੱਕੀ ਹੈ , ਜਦੋਂ ਕਿ ਇਹ ਛੇਵੇਂ ਪੇਅ ਕਮਿਸ਼ਨ ਦੀ ਵੀ ਸਿਫਾਰਿਸ਼ ਹੈ । ਇਸ ਦੇ ਬਾਵਜੂਦ ਵੀ ਅੱਜ ਦੀ ਮੀਟਿੰਗ ਚ 24 ਕੈਟਾਗਿਰੀਜ ਲਈ 2.25 ਗੁਣਾਕ ਖਤਮ ਕਰਨ ਦੀ ਕੋਈ ਠੋਸ ਫੈਸਲਾ ਬਾਹਰ ਨਾ ਆਉਣ ਤੇ ਚਿਤਾਵਨੀ ਦਿੰਦਿਆ ਕਿਹਾ ਕਿ 24 ਕੈਟਾਗਿਰੀਜ ਲਈ ਬਾਕੀ ਮੁਲਾਜ਼ਮ ਬਰਾਬਰ ਗੁਣਾਂਕ ਦੇਕੇ ਸਕੇਲ ਦੇਣ ਤੇ ਬਣੀ ਸਹਿਮਤੀ ਨੂੰ ਲਾਗੂ ਕਰਨ ਲਈ 15 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ ਤੇ ਹੁਣ ਜੇਕਰ ਪੰਜਾਬ ਸਰਕਾਰ ਵਲੋਂ 15 ਅਗਸਤ ਤੱਕ ਇਸ ਸੰਬੰਧੀ ਕੋਈ ਠੋਸ ਫੈਸਲਾ ਸਾਹਮਣੇ ਨਹੀਂ ਆਉਦਾ ਤਾਂ 16 ਅਗਸਤ ਨੂੰ ਸਿੱਸਵਾ ਫਾਰਮ ਵਿਖੇ ਵੱਡਾ ਐਕਸ਼ਨ ਕੀਤਾ ਜਾਵੇਗਾ ਜਿਸਦੀ ਜਿੰਮੇਵਾਰੀ ਸਰਕਾਰ ਤੇ ਵਿੱਤ ਮੰਤਰੀ ਦੀ ਹੋਵੇਗੀ । ਪੰਜਾਬ ਭਰ ਤੋਂ ਸਮੁੱਚਾ ਮਾਸਟਰ ਕੇਡਰ ਅਧਿਆਪਕ ਵਰਗ ਆਪਣੇ ਸਕੇਲਾਂ ਨੂੰ 2.25 ਗੁਣਾਂਕ ਖਤਮ ਕਰਾਕੇ ਵੱਧ ਗੁਣਾਂਕ ਨਾਲ ਸਕੇਲ ਲਾਗੂ ਕਰਾਉਣ, ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਅਧਿਆਪਕ ਪੱਕੇ ਕਰਾਉਣ ਤੇ ਹੋਰ ਅਹਿਮ ਮੰਗਾਂ ਲਈ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਸ਼ੰਘਰਸ਼ ਵਿੱਚ ਸ਼ਾਮਿਲ ਹੋਵੇਗਾ। ਇਸ ਮੌਕੇ ਹਰਮਿੰਦਰ ਸਿੰਘ ਉੱਪਲ, ਵਸ਼ਿੰਗਟਨ ਸਿੰਘ ਸਮੀਰੋਵਾਲ, ਬਲਦੇਵ ਸਿੰਘ ਬੁੱਟਰ, ਬਲਜਿੰਦਰ ਸਿੰਘ ਧਾਲੀਵਾਲ, ਬਲਜਿੰਦਰ ਸਿੰਘ ਸ਼ਾਂਤਪੁਰੀ, ਵਿਨੇ ਕੁਮਾਰ, ਜਗਦੀਸ਼ ਕੁਮਾਰ, ਚੰਦਰਸ਼ੇਖਰ ਵਰਮਾ,ਦੀਦਾਰ ਸਿੰਘ ਚਾਹੀਦੀਆਂ ਅਤੇ ਨਿਰਮਲ ਸਿੰਘ ਅਧਿਆਪਕ ਆਗੂ ਮੌਜੂਦ ਸਨ।

Online Transfer: ਚੌਥੇ ਗੇੜ ਦੀਆਂ ਬਦਲੀਆਂ ਲਈ ਸਿੱਖਿਆ ਵਿਭਾਗ ਵੱਲੋਂ ਦਿੱਤਾ ਮੌਕਾ

ਭਾਰਤ ਬਨਾਮ ਜਰਮਨੀ : ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ, ਜਰਮਨੀ ਨੂੰ 5-4 ਨਾਲ ਹਰਾਇਆ, 41 ਸਾਲਾਂ ਬਾਅਦ ਓਲੰਪਿਕ ਵਿੱਚ ਤਮਗਾ

 

ਭਾਰਤ ਬਨਾਮ ਜਰਮਨੀ ਕਾਂਸੀ : ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ, ਜਰਮਨੀ ਨੂੰ 5-4 ਨਾਲ ਹਰਾਇਆ, 41 ਸਾਲਾਂ ਬਾਅਦ ਓਲੰਪਿਕ ਵਿੱਚ ਤਮਗਾ

ਹਾਈ ਪਾਵਰ ਕਮੇਟੀ ਦੀ ਮੀਟਿੰਗ: ਘੱਟੋ-ਘੱਟ 15% ਤਨਖਾਹ ਵਿਚ ਕੀਤਾ ਜਾਵੇਗਾ ਵਾਧਾ-ਮਨਪ੍ਰੀਤ ਬਾਦਲ

 ਪੰਜਾਬ ਸਰਕਾਰ ਦੇ ਵਿਤੱ ਮੰਤਰੀ ਮਨਪ੍ਰੀਤ ਬਾਦਲ ਨੇ ਅੱਜ ਸਾੰਝੇ ਫਰੰਟ ਨਾਲ ਹੋਈ ਮੀਟਿੰਗ ਤੋਂ ਬਾਅਦ ਕਿਹਾ ਕਿ  ਪੇ ਕਮਿਸ਼ਨ ਲਾਗੂ ਹੋਣ ਨਾਲ ਪੰਜਾਬ ਦੇ ਮੁਲਾਜ਼ਮਾਂ ਨੂੰ 80000 ਰੁਪਏ ਦਾ ਔਸਤ ਸਾਲਾਨਾ ਵਾਧਾ ਹੋਇਆ ਹੈ । ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ   ਪੇ ਕਮਿਸ਼ਨ ਦਾ ਏਰੀਅਰ 01-01- 2016 ਤੋਂ ਦਿੱਤਾ ਜਾਵੇਗਾ।ਅਤੇ ਇਹ ਏਰੀਅਰ ਘੱਟੋ-ਘੱਟ ਲਗਭਗ  2.5  ਲੱਖ ਰੁਪਏ ਪ੍ਰਤੀ ਮੁੁੁਲਾਜ਼ਮਲ ਨੂੰ ਦਿੱਤਾ ਜਾਵੇਗਾ।

 


ਉਨ੍ਹਾਂ ਕਿਹਾ ਕਿ ਪੇ ਕਮਿਸ਼ਨ ਲਾਗੂ ਹੋਣ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਘੱਟੋ-ਘੱਟ 15% ਵਾਧਾ ਕੀਤਾ ਜਾਵੇਗਾ। ਡਾਕਟਰਾਂ ਦਾ ਐਨ. ਪੀ. ਏ ਜਾਰੀ ਰਹੇਗਾ, ਅਤੇ ਭਤੇ ਵੀ ਪਹਿਲਾਂ ਵਾਂਗ ਬਰਕਰਾਰ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪੇ ਕਮਿਸ਼ਨ ਲਾਗੂ ਹੋਣ ਤੇ 13700 ਕਰੋੜ ਰੁਪਏ ਖਜ਼ਾਨੇ ਤੇ ਬੋਝ ਪਵੇਗਾ।


ਮੁਲਾਜ਼ਮ ਜਥੇਬੰਦੀਆਂ ਤਨਖਾਹ ਵਿਚ ਘੱਟੋ-ਘੱਟ 20% ਵਾਧੇ ਦੀ ਮੰਗ ਕਰ ਰਹੀਆਂ ਹਨ।

ਮੁਲਾਜ਼ਮਾਂ ਦੀਆਂ ਮੰਗਾਂ ਲਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਜਾਰੀ

 

ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿੱਚ ਰਿਸੈਪਸਨ ਬਨਾਉਣ ਦਾ ਫੈਸਲਾ, 88 ਲੱਖ ਤੋਂ ਵੱਧ ਦੀ ਰਾਸ਼ੀ ਜਾਰੀ

 ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ


ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲਾਂ ਵਿੱਚ ਰਿਸੈਪਸਨ ਬਨਾਉਣ ਦਾ ਫੈਸਲਾ


 ਪਹਿਲੇ ਗੇੜ ਵਿੱਚ 88 ਲੱਖ ਤੋਂ ਵੱਧ ਦੀ ਰਾਸ਼ੀ ਜਾਰੀ


ਚੰਡੀਗੜ੍ਹ, 4 ਅਗਸਤ


ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਦੇਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਆਉਣ ਵਾਲੇ ਵਿਅਕਤੀਆਂ ਲਈ ਸਹੂਲਤ ਦੇ ਵਾਸਤੇ ਰਿਸੈਪਸਨ ਬਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਪਹਿਲੇ ਗੇੜ ਦੌਰਾਨ 735 ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਤਿਆਰ ਕਰਨ ਵਾਸਤੇ 88 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 88.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ। ਹਰਕੇ ਸਕੂਲ ਲਈ 12000 ਰੁਪਏ ਜਾਰੀ ਕੀਤੇ ਗਏ ਹਨ। ਲੁਧਿਆਣਾ ਜ਼ਿਲ੍ਹੇ ਸਭ ਤੋਂ ਵੱਧ 57 ਸਕੂਲਾਂ ਵਿੱਚ ਰਿਸੈਪਸ਼ਨ ਬਣਾਈ ਜਾ ਰਹੀ ਹੈ।


ਬੁਲਾਰੇ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੀੁਣ ਤੱਕ 13000 ਦੇ ਕਰੀਬ ਸਮਾਰਟ ਸਕੂਲ ਬਣਾਏ ਹਨ। ਇਨ੍ਹਾਂ ਸਕੂਲਾਂ ਵਿੱਚ ਐਜੂਕੇਸ਼ਨ ਪਾਰਕ, ਸਮਾਰਟ ਕਲਾਸ ਰੂਮ, ਬਾਲਾ ਵਰਕ, ਕਲਰ ਕੋਡਿੰਗ, ਡਿਜਿਟਲ ਡਿਸਪਲੇਅ ਬੋਰਡ, ਟੀਚਰਜ਼ ਆਨਰ ਬੋਰਡ, ਵਿਦਿਆਰਥੀ ਆਨਰ ਬੋਰਡ, ਸੀ.ਸੀ.ਟੀ.ਵੀ. ਕੈਮਰੇ, ਲਿਸਨਿੰਗ ਲੈਬ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਇਨ੍ਹਾਂ ਸਕੂਲਾਂ ਵਿੱਚ ਹੋਰ ਤਬਦੀਲੀ ਦੀ ਪ੍ਰਕਿਰਿਆ ਆਰੰਭੀ ਗਈ ਹੈ। ਇਸ ਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿੱਚ ਰਿਸੈਪਸ਼ਨ ਬਲਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀ ਇਸ ਥਾਂ ’ਤੇ ਅਰਾਮ ਨਾਲ ਬੈਠ ਸਕਣ ਅਤੇ ਹਰ ਤਰ੍ਹਾਂ ਦੀ ਸੂਚਨਾ ਪ੍ਰਾਪਤ ਕਰ ਸਕਣ।

ਮਾਣ-ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ' ਦੀ ਮੁੱਖ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ, ਸਰਕਾਰ ਨੇ ਨਹੀਂ ਕੱਢਿਆ ਕੋਈ ਠੋਸ ਹੱਲ

 ਮਾਣ-ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ' ਦੀ ਮੁੱਖ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ, ਸਰਕਾਰ ਨੇ ਨਹੀਂ ਕੱਢਿਆ ਕੋਈ ਠੋਸ ਹੱਲ  


'ਮਾਣ-ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮਾਂ ਵਲੋਂ 15 ਅਗਸਤ ਨੂੰ ਮੁੱਖ ਮੰਤਰੀ ਦੇ ਸਮਾਗਮ ਦੌਰਾਨ ਰੋਸ ਮਾਰਚ ਕੱਢਣ ਦਾ ਐਲਾਨ 


ਚੰਡੀਗੜ੍ਹ, 4 ਅਗਸਤ 2021(ਦਲਜੀਤ ਕੌਰ ਭਵਾਨੀਗੜ੍): ਆਪਣੀਆਂ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ 'ਮਾਣ-ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ' ਦੀ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਸਿਵਲ ਸਕੱਤਰੇਤ, ਮੁੱਖ ਮੰਤਰੀ ਦਫ਼ਤਰ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਆਸ਼ਾ ਵਰਕਰਾਂ, ਫੈਸਿਲੀਟੇਟਰਾਂ, ਮਿਡ-ਡੇ-ਮੀਲ ਵਰਕਰਾਂ, ਜੰਗਲਾਤ ਵਰਕਰਾਂ, ਸਿਹਤ ਵਰਕਰਾਂ ਅਤੇ ਐਸ.ਐਸ.ਏ. ਦੇ ਨਾਨ ਟੀਚਿੰਗ ਅਮਲੇ ਸਮੇਤ ਸਮੂਹ ਵਿਭਾਗਾਂ ਦੇ ਕੱਚੇ ਅਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਚਰਚਾ ਤਾਂ ਹੋਈ, ਪ੍ਰੰਤੂ ਮੰਗਾਂ ਦਾ ਕੋਈ ਪੁਖ਼ਤਾ ਹੱਲ ਨਹੀਂ ਨਿਕਲਿਆ। ਜਿਸ ਕਾਰਨ ਮੋਰਚੇ ਵੱਲੋਂ ਪਹਿਲਾਂ ਤੋਂ ਐਲਾਨੇ ਐਕਸ਼ਨ ਨੂੰ ਜਾਰੀ ਰੱਖਦਿਆਂ, 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਕੀਤੇ ਜਾਣ ਵਾਲੇ ਸਮਾਗਮ ਦੇ ਸਮਾਨੰਤਰ ਹਜ਼ਾਰਾਂ ਵਰਕਰਾਂ/ਮੁਲਾਜ਼ਮਾਂ ਵੱਲੋਂ ਕਾਲੇ ਝੰਡੇ ਲੈ ਕੇ ਰੋਸ ਮਾਰਚ ਕੱਢਣ ਦਾ ਮੁੁੜ ਐਲਾਨ ਕੀਤਾ ਗਿਆ।

                  

ਮੋਰਚੇ ਦੇ ਕਨਵੀਨਰਾਂ ਪਰਮਜੀਤ ਕੌਰ ਮਾਨ, ਬਲਵੀਰ ਸਿੰਘ ਸਿਵੀਆ, ਲਖਵਿੰਦਰ ਕੌਰ ਫਰੀਦਕੋਟ, ਪ੍ਰਵੀਨ ਕੁਮਾਰ ਸ਼ਰਮਾ ਅਤੇ ਕਿਰਨਜੀਤ ਕੌਰ ਨੇ ਦੱਸਿਆ ਕਿ ਅੱਜ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਸਰਕਾਰੀ ਵਿਭਾਗਾਂ ਅੰਦਰ ਕੰਮ ਕਰਦੀਆਂ ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਦੇ ਘੇਰੇ ਵਿੱਚ ਲਿਆਉਣ ਅਤੇ 15ਵੀਂ ਇੰਟਰਨੈਸ਼ਨਲ ਲੇਬਰ ਕਾਨਫਰੰਸ ਦੇ ਐਲਾਨਨਾਮੇ ਅਨੁਸਾਰ ਗੁਜਰ ਬਸਰ ਲਈ ਪ੍ਰਤੀ ਮਹੀਨਾ 21000 ਰੁਪਏ, ਆਸ਼ਾ ਫੈਸਿਲੀਟੇਟਰਾਂ ਨੂੰ 26000 ਰੁਪਏ ਅਤੇ ਪਾਰਟ ਟਾਈਮ ਸਵੀਪਰਾਂ ਨੂੰ 10,000 ਰੁਪਏ ਅਦਾ ਕੀਤੇ ਜਾਣ ਦੀ ਮੰਗ ਤਰਕ ਆਧਾਰਤ ਰੱਖੀਂ ਗਈ ਸੀ। ਪੰਜਾਬ ਸਰਕਾਰ ਵੱਲੋਂ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਤਿਆਰ ਕੀਤੇ ਗਏ 2020 ਦੇ ਬਿੱਲ ਨੂੰ ਰੱਦ ਕਰਨ ਦੀ ਮੰਗ ਕਰਦਿਆਂ 3 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਜੰਗਲਾਤ ਵਰਕਰਾਂ ਸਮੇਤ ਬਾਕੀ ਸਭ ਵਿਭਾਗਾਂ ਦੇ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਪੱਕਾ ਕਰਨ ਦੀ ਮੰਗ ਕੀਤੀ ਗਈ। ਸਿੱਖਿਆ ਵਿਭਾਗ ਵਿੱਚ ਸਰਵ ਸਿੱਖਿਆ ਅਭਿਆਨ ਅਤੇ ਮਿਡ-ਡੇ-ਮੀਲ ਸਕੀਮ ਅਧੀਨ ਠੇਕੇ ‘ਤੇ ਕੰਮ ਕਰ ਰਹੇ ਦਫ਼ਤਰੀ ਕਰਮਚਾਰੀਆਂ ਤੇ ਨਾਨ ਟੀਚਿੰਗ ਮੁਲਾਜ਼ਮਾਂ ਅਤੇ ਸਿਹਤ ਵਿਭਾਗ ਵਿੱਚ ਐਨ.ਐਚ.ਐਮ. ਅਧੀਨ ਠੇਕੇ ‘ਤੇ ਕੰਮ ਕਰਦੀਆਂ ਮਲਟੀਪਰਪਜ਼ ਹੈਲਥ ਵਰਕਰਾਂ ਅਤੇ ਸਟਾਫ ਨਰਸਾਂ ਨੂੰ ਪੱਕਾ ਕਰਕੇ ਬਰਾਬਰ ਯੋਗਤਾ ਵਾਲੇ ਮੁਲਾਜ਼ਮਾਂ ਦੇ ਸਮਾਨ ਤਨਖਾਹ ਸਕੇਲ ਦਿੱਤੇ ਜਾਣ ਦੀ ਮੰਗ ਕੀਤੀ ਗਈ। ਆਊਟ ਸੋਰਸਿੰਗ ਪ੍ਰਣਾਲੀ ਨੂੰ ਰੱਦ ਕਰਕੇ ਇਸ ਤਹਿਤ ਸਮੂਹ ਵਿਭਾਗਾਂ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ। 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਕੱਚੇ, ਕੰਟਰੈਕਟ ਅਤੇ ਮਾਣ ਭੱਤਾ ਵਰਕਰਾਂ ‘ਤੇ ਤਨਖਾਹ ਸੋਧ ਦੇ ਸਮਾਨ ਗੁਣਾਂਕ ਸਮੇਤ ਲਾਗੂ ਕਰਨ ਦੀ ਮੰਗ ਵੀ ਰੱਖੀ ਗਈ। ਸਮੂਹ ਵਰਕਰਾਂ ਨੂੰ ਨਿਯੁਕਤੀ ਪੱਤਰ ਅਤੇ ਈ.ਐਸ.ਆਈ. ਸਹੂਲਤ, ਹਰੇਕ ਕਿਸਮ ਦੀਆਂ ਛੁੱਟੀਆਂ ਸਮੇਤ 6 ਮਹੀਨੇ ਦੀ ਪ੍ਰਸੂਤਾ ਛੁੱਟੀ ਦੇਣ, ਪ੍ਰਾਵੀਡੈਂਟ ਫੰਡ ਕੱਟਣ, ਮਿਡ-ਡੇ-ਮੀਲ ਵਰਕਰਾਂ ਨੂੰ ਸਾਲ ਵਿੱਚ 10 ਦੀ ਬਜਾਏ 12 ਮਹੀਨੇ ਤਨਖਾਹ ਦੇਣ, ਮਾਣ ਭੱਤਾ ਅਤੇ ਕੱਚੇ ਵਰਕਰਾਂ ਦਾ ਘੱਟੋ-ਘੱਟ 5 ਲੱਖ ਰੁਪਏ ਦਾ ਮੁਫ਼ਤ ਬੀਮਾ ਕਰਨ ਅਤੇ ਦੁਰਘਟਨਾ ਹੋ ਜਾਣ ‘ਤੇ ਇਲਾਜ ਦਾ ਖਰਚਾ ਅਤੇ ਜਾਨੀ ਨੁਕਸਾਨ ਹੋ ਜਾਣ ‘ਤੇ ਰੈਗੂਲਰ ਮੁਲਾਜ਼ਮਾਂ ਵਾਂਗ ਸਹੂਲਤਾਂ ਸਰਕਾਰ ਵੱਲੋਂ ਦੇਣ ਦੇ ਨਾਲ ਹੀ ਮੁਲਾਜ਼ਮ ਸੰਘਰਸ਼ਾਂ ਦੌਰਾਨ ਪੁਲੀਸ ਜਬਰ ਅਤੇ ਸਟੇਟ ਦੀ ਧੱਕੇਸ਼ਾਹੀ ਨੂੰ ਬੰਦ ਕਰਨ ਦੀ ਮੰਗ ਵੀ ਰੱਖੀ ਗਈ।


ਮੀਟਿੰਗ ਦੌਰਾਨ ਮੋਰਚੇ ਨੇ ਮਹਿਸੂਸ ਕੀਤਾ ਕਿ ਜ਼ਿਆਦਾਤਰ ਮਾਮਲਿਆਂ 'ਤੇ ਪੰਜਾਬ ਸਰਕਾਰ ਦਾ ਨਜ਼ਰੀਆ, ਮੁਲਾਜ਼ਮ ਮੰਗਾਂ ਦਾ ਕੋਈ ਵਾਜਿਬ ਹੱਲ ਕੱਢਣ ਦੀ ਥਾਂ ਨਿੱਜੀਕਰਨ ਦੀ ਨੀਤੀ ਤਹਿਤ ਮਹਿਕਮਿਆਂ ਦੀ ਅਕਾਰਘਟਾਈ ਨੂੰ ਅੱਗੇ ਵਧਾਉਣ ਅਤੇ ਕੱਚੇ, ਮਾਣ ਭੱਤੇ ਤੇ ਕੰਟਰੈਕਟ ਮੁਲਾਜ਼ਮਾਂ ਦਾ ਸ਼ੋਸ਼ਣ ਬਰਕਰਾਰ ਰੱਖਣ ਵਾਲਾ ਹੀ ਰਿਹਾ। ਮੋਰਚੇ ਵੱਲੋਂ ਏਕੇ ਨੂੰ ਹੋਰ ਵਿਸ਼ਾਲ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ।


ਮੀਟਿੰਗ ਦੌਰਾਨ ਰਛਪਾਲ ਸਿੰਘ ਜੋਧਾਨਗਰੀ, ਮਮਤਾ ਸ਼ਰਮਾ, ਸਰਬਜੀਤ ਕੌਰ ਮਚਾਕੀ, ਸ਼ਕੁੰਤਲਾ ਨਵਾਂਸ਼ਹਿਰ ਅਤੇ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਸੂਬਾਈ ਆਗੂ ਵਿਕਰਮ ਦੇਵ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਰਹੇ।

ਮਾਣ-ਭੱਤਾ ਤੇ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ' ਦੇ ਆਗੂ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏTokio Olympic : ਭਾਰਤ ਨੇ ਜਿਤਿਆ ਇਕ ਹੋਰ ਤਮਗਾ

 

ਭਾਰਤ ਦੀ  ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਬੁੱਧਵਾਰ ਨੂੰ  ਮਹਿਲਾ ਵੈਲਟਰਵੇਟ ਵਰਗ (69 ਕਿਲੋਗ੍ਰਾਮ) ਦੇ ਸੈਮੀਫਾਈਨਲ ਵਿਚ ਤੁਰਕੀ ਦੀ ਮੌਜੂਦਾ ਵਿਸ਼ਵ ਚੈਂਪੀਅਨ ਬੁਸੇਨਾਜ ਸੁਰਮੇਨੇਲੀ ਤੋਂ ਹਾਰ ਕੇ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ। 

ਓਲੰਪਿਕ( OLYMPIC) ਵਿਚ ਡੈਬਿਊ ਕਰ ਰਹੀ ਵਿਸ਼ਵ ਚੈਂਪੀਅਨਸ਼ਿਪ ਦੀ ਦੋ ਵਾਰ ਦੀ ਕਾਂਸੀ ਤਮਗਾ ਜੇਤੂ ਲਵਲੀਨਾ ਖ਼ਿਲਾਫ਼ ਬੁਸੇਨਾਜ ਨੇ ਸ਼ੁਰੂਆਤ ਤੋਂ ਹੀ ਦਬਦਬਾ ਬਣਾਇਆ ਅਤੇ ਸਰਵਸੰਮਤੀ ਨਾਲ 5-0 ਨਾਲ ਜਿੱਤ ਦਰਜ ਕਰਨ ਵਿਚ ਸਫ਼ਲ ਰਹੀ।

CHT TO BPEO PROMOTION,ORDER RELEASED

 

SAMAGRA SHIKSHA ABHIYAN RECRUITMENT: EDUCATION VOLUNTEER RECRUITMENT

 

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪ੍ਰਮੁੱਖ ਸਕੱਤਰ ਸੁਰੇਸ਼ ਅਤੇ ਸਿੱਖਿਆ ਮੰਤਰੀ ਮੀਟਿੰਗ ਮੁੜ ਬੇਸਿੱਟਾ

 ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪ੍ਰਮੁੱਖ ਸਕੱਤਰ ਸੁਰੇਸ਼ ਅਤੇ ਸਿੱਖਿਆ ਮੰਤਰੀ ਮੀਟਿੰਗ ਮੁੜ ਬੇਸਿੱਟਾ


ਸੰਗਰੂਰ, 3 ਅਗਸਤ (ਦਲਜੀਤ ਕੌਰ ਭਵਾਨੀਗੜ੍ਹ) ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਪਿਛਲੇ ਕਰੀਬ ਸੱਤ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਪ੍ਰਮੁੱਖ ਸਕੱਤਰ ਸੁਰੇਸ਼, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਹੋਈ ਪੈੱਨਲ ਮੀਟਿੰਗ ਮੁੜ ਬੇਸਿੱਟਾ ਰਹੀ।


ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਕ੍ਰਿਸ਼ਨ ਸਿੰਘ ਨਾਭਾ, ਜਗਸੀਰ ਸਿੰਘ ਘੁਮਾਣ ਆਦਿ ਨੇ ਦੱਸਿਆ ਕਿ ਉਮਰ ਹੱਦ ਵਿੱਚ ਛੋਟ ਸਮੇਤ ਸਾਰੀਆਂ ਖਾਲੀ ਅਸਾਮੀਆਂ ਦੀ ਮੰਗ ਸਮੇਤ ਅਨੇਕਾ ਮੰਗਾਂ ਲਈ ਮੋਰਚੇ ਵੱਲੋਂ ਗੱਲਬਾਤ ਕੀਤੀ ਗਈ।ਜਿਸ ਉੱਤੇ ਸੁਰੇਸ਼ ਕੁਮਾਰ ਨੇ ਉਮਰ ਹੱਦ ਛੋਟ ਸੰਬੰਧੀ ਕਿਹਾ ਕਿ ਮਸਲਾ ਪ੍ਰਸੋਨਲ ਵਿਭਾਗ ਵਿੱਚ ਲਿਜਾਇਆ ਜਾਵੇਗਾ, ਜਦਕਿ ਭਰਤੀ ਸਬੰਧੀ ਕੋਈ ਵੀ ਠੋਸ ਭਰੋਸਾ ਦੇਣ ਦੀ ਬਜਾਏ ਖਜ਼ਾਨਾ ਖਾਲੀ ਹੋਣ ਦਾ ਰਾਗ ਅਲਾਪਿਆ। ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੇ 31 ਮਾਰਚ 2022 ਖਾਲੀ ਹੋਣ ਵਾਲੀਆਂ ਸਾਰੀਆਂ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ। ਬੇਰੁਜ਼ਗਾਰ ਡੀ ਪੀ ਈ ਅਧਿਆਪਕਾਂ ਦੀ ਭਰਤੀ ਸਬੰਧੀ ਉਹਨਾਂ ਨਵੀਂ ਅਤੇ ਪੁਰਾਣੀ ਡੀ ਪੀ ਈ ਯੂਨੀਅਨ ਦੀਆਂ ਮੰਗਾਂ ਵਿਚਲੇ ਵਿਰੋਧਾਭਾਸ ਨੂੰ ਖਤਮ ਕਰਨ ਦਾ ਸੁਝਾਓ ਦਿੱਤਾ। ਇਸੇ ਤਰ੍ਹਾਂ ਆਰਟ ਐਂਡ ਕਰਾਫਟ ਦੀ ਭਰਤੀ ਲਈ ਮੁੜ ਤੋ ਲਾਰਾ ਲਗਾਇਆ ਗਿਆ।ਜਦਕਿ ਬੇਰੁਜ਼ਗਾਰਾਂ ਨੇ ਇਸ ਨੂੰ ਪਹਿਲਾਂ ਵਾਂਗ ਹੀ ਦਿੱਤਾ ਗਿਆ ਲਾਰਾ ਆਖਿਆ।


ਬੇਰੁਜ਼ਗਾਰਾਂ ਨੇ ਮੁੜ ਜਲਦੀ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।ਬੇਰੁਜ਼ਗਾਰਾਂ ਨੇ ਕਾਂਗਰਸ ਸਰਕਾਰ ਦੀਆਂ ਬੇਰੁਜ਼ਗਾਰ ਵਿਰੋਧੀ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਘਰ ਘਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤੇ ਤੋ ਮੁੱਕਰ ਕੇ ਬੇਰੁਜ਼ਗਾਰਾਂ ਨਾਲ ਧ੍ਰੋਹ ਕਮਾ ਰਹੀ ਹੈ ਜਿਸਦਾ ਖਮਿਆਜ਼ਾ ਆਉਂਦੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਉਹਨਾਂ ਐਲਾਨ ਕੀਤਾ ਕਿ ਚੱਲ ਰਹੀ ਘਿਰਾਓ ਮੁਹਿੰਮ ਤਹਿਤ ਸਿੱਖਿਆ ਮੰਤਰੀ ਨੂੰ ਹਰੇਕ ਮੋੜ ਉੱਤੇ ਘੇਰਿਆ ਜਾਵੇਗਾ। ਇਸ ਮੌਕੇ ਸੰਦੀਪ ਸਿੰਘ ਗਿੱਲ, ਅਮਨ ਸੇਖਾ, ਬਲਕਾਰ ਸਿੰਘ ਮਘਾਣੀਆ, ਗੁਰਪ੍ਰੀਤ ਸਿੰਘ ਲਾਲਿਆਂਵਾਲੀ, ਰਵਿੰਦਰ ਸਿੰਘ ਮੁਲਾ ਸਿੰਘ ਵਾਲਾ,ਹਰਬੰਸ ਸਿੰਘ ਦਾਨਗੜ੍ਹ, ਸੰਦੀਪ ਸਿੰਘ ਨਾਭਾ ਆਦਿ ਹਾਜ਼ਰ ਸਨ।

ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਪ੍ਰਮੁੱਖ ਸਕੱਤਰ ਸੁਰੇਸ਼ ਨਾਲ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਮੀਟਿੰਗ, ਪੜ੍ਹੋ ਕਿਵੇਂ ਟੁੱਟੀ ਗਲਬਾਤ?

 ਚੰਡੀਗੜ੍ਹ: ਪੰਜਾਬ ਕੈਬਨਿਟ ਸਬ ਕਮੇਟੀ ਦੀ ਅੱਜ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਨਾਲ ਮੀਟਿੰਗ ਹੋਈ। ਜਿਸ ‘ਚ ਮੁਲਾਜ਼ਮਾਂ ਤੇ ਮੰਤਰੀਆਂ ਦੀ ਬਹਿਸ ਮਗਰੋਂ ਪੰਜਾਬ ਸਰਕਾਰ ਅਤੇ ਫਰੰਟ ਦੀ ਗੱਲ ਟੁੱਟ ਗਈ ਹੈ। ਜਿਸ ਦੌਰਾਨ ਮੁਲਾਜ਼ਮ ਆਗੂਆਂ ਨੇ ਪੰਜਾਬ ਭਵਨ ਵਿਚ ਹੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਨੂੰ ਦੇਖਦਿਆਂ ਕਮੇਟੀ ਦੇ ਚੇਅਰਮੈਨ ਬ੍ਰਹਮ ਮਹਿੰਦਰਾ ਨੇ ਮੁਲਾਜ਼ਮ ਆਗੂਆਂ ਨੂੰ ਮੁੜ ਮੀਟਿੰਗ ਲਈ ਸੱਦਿਆ ਹੈ ਤੇ ਹੁਣ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਇੱਕ ਹੋਰ ਮੀਟਿੰਗ ਹੋਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅੜੀ ਕਾਰਨ ਇਕ ਵਾਰ ਫਿਰ ਇਹ ਗੱਲਬਾਤ ਟੁੱਟੀ ਹੈ।


 


ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਮੰਗਾਂ ਬਾਰੇ ਫਰੰਟ ਕੁਝ ਥੱਲੇ ਆਵੇ ਅਤੇ ਸਰਕਾਰ ਕੁਝ ਉਪਰ ਆਉਂਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਰੈਵਨਿਊ ਨਹੀਂ ਆ ਰਿਹਾ ਤੇ ਉਹਨਾਂ ਅੰਕ 2.72 ਮੰਨਣ ਤੋਂ ਇਨਕਾਰੀ ਕਰ ਦਿੱਤੀ।

ਸੂਤਰਾਂ ਅਨੁਸਾਰ   ਮਨਪ੍ਰੀਤ ਬਾਦਲ ਨੇ ਕਿਹਾ ਕਿ ਮੌਜੂਦਾ ਤਨਖਾਹ ਮਿਥਣ ਦੇ ਫਾਰਮੂਲੇ ਨਾਲ ਹਰੇਕ ਮੁਲਾਜ਼ਮ ਦੀ ਤਨਖਾਹ ਵਿਚ 10 ਫੀਸਦ ਵਾਧਾ ਹੋਵੇਗਾ।  ਮੁਲਾਜ਼ਮ ਆਗੂਆਂ ਨੇ ਤਨਖਾਹਾਂ ਵਿਚ ਘੱਟੋ ਘੱਟ 20 ਫੀਸਦ ਵਾਧਾ ਦੇਣ ਦੀ ਮੰਗ ਕੀਤੀ ਹੈ। ਜਿਸ ਕਾਰਨ ਹੁਣ ਤਨਖਾਹ ਸੋਧਣ ਦੇ ਅੰਕ ਉਪਰ ਦੋਵਾਂ ਧਿਰਾਂ ਵਿਚਕਾਰ ਪੇਚ ਫਸਿਆ ਹੈ।

ਵਿਦਿਆਰਥੀਆਂ ਨੂੰ ਗੁਮਰਾਹ ਕਰਨ ਦਾ ਮਾਮਲਾ: ਬਾਲ ਅਧਿਕਾਰ ਕਮਿਸ਼ਨ ਨੇ ਸਿੱਖਿਆ ਸਕੱਤਰ ਨੂੰ ਕਾਰਵਾਈ ਲਈ ਲਿਖਿਆ

ਸਿੱਖਿਆ ਵਿਭਾਗ ਨੇ 4,738 ਸਰਕਾਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਲਈ 4.74 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਸਕੂਲ ਸਿੱਖਿਆ ਮੰਤਰੀ

 ਪੰਜਾਬ ਸਰਕਾਰ ਨੇ ਕੀਤੀ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਜ਼ਰੀਏ ਸਿੱਖਿਆ ਦੇ ਮਿਆਰ ‘ਚ ਹੋਰ ਸੁਧਾਰ ਲਿਆਉਣ ਦੀ ਨਿਵੇਕਲੀ ਕੋਸ਼ਿਸ਼: ਵਿਜੈ ਇੰਦਰ ਸਿੰਗਲਾ


ਸਿੱਖਿਆ ਵਿਭਾਗ ਨੇ 4,738 ਸਰਕਾਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਲਈ 4.74 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਸਕੂਲ ਸਿੱਖਿਆ ਮੰਤਰੀਚੰਡੀਗੜ੍ਹ, 3 ਅਗਸਤ:


ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 4,738 ਸਮਾਰਟ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ 2,200 ਪ੍ਰਾਇਮਰੀ ਅਤੇ 2538 ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੈਂਗੁਏਜ਼ ਲਿਸਨਿੰਗ ਲੈਬਜ਼ ਦੀ ਸਥਾਪਨਾ ਲਈ 4.74 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਅਨੁਸਾਰ, ਸਕੂਲ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਮੋਹਰੀ ਸੂਬਾ ਬਣ ਕੇ ਉਭਰਿਆ ਹੈ ਅਤੇ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਸਾਲਾਂ ਵਿੱਚ ਇਸ ਸਥਾਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਿਆਰੀ ਸਿੱਖਿਆ ਬੱਚਿਆਂ ਦਾ ਅਧਿਕਾਰ ਹੈ ਅਤੇ ਇਸ ਲਈ ਕਾਂਗਰਸ ਸਰਕਾਰ ਵੱਲੋਂ ਸਕੂਲਾਂ ਵਿੱਚ ਢੁੱਕਵਾਂ ਮਾਹੌਲ ਸਿਰਜਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਸਦਕਾ ਅਧਿਆਪਕ ਅਤੇ ਵਿਦਿਆਰਥੀ ਸਿੱਖਿਆ ਅਤੇ ਸਿੱਖਣ ਦੀ ਬਿਹਤਰ ਪ੍ਰਕਿਰਿਆ ਵਿੱਚ ਸ਼ਾਮਲ ਹੋ ਰਹੇ ਹਨ।


ਲੈਂਗੁਏਜ਼ ਲਿਸਨਿੰਗ ਲੈਬਜ਼ ਦੀਆਂ ਸਹੂਲਤਾਂ ਸਬੰਧੀ ਵੇਰਵੇ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਲੈਬਜ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਬਲੂਟੁੱਥ ਐਂਪਲੀਫਾਇਰ, ਹੈੱਡਫੋਨਜ਼, ਬੈਟਨ, ਪੈੱਨ-ਡਰਾਈਵ ਅਤੇ ਆਕਸ ਕੇਬਲ ਨਾਲ ਲੈੱਸ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸਥਾਰਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਇਸ ਸਮੱਗਰੀ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਖ਼ਰੀਦ ਕਰਨ ਲਈ ਸਖ਼ਤ ਹਦਾਇਤ ਕੀਤੀ ਗਈ ਹੈ।


ਸ੍ਰੀ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਕਲਾਸਾਂ ਵਿੱਚ ਹੋਰ ਸੁਣਨਯੋਗ ਸਮੱਗਰੀ ਚਲਾਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਉਹਨਾਂ ਦੀ ਆਵਾਜ਼ ਰਿਕਾਰਡ ਕਰਨ ਅਤੇ ਇਨ੍ਹਾਂ ਸਮਾਰਟ ਲਿਸਨਿੰਗ ਲੈਬਜ਼ ਵਿੱਚ ਅਧਿਆਪਨ ਦੇ ਮੰਤਵ ਲਈ ਉਸਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਦੇ ਗਿਆਨ ਦਾ ਨਿਯਮਤ ਅੰਤਰਾਲ ‘ਤੇ ਮੁਲਾਂਕਣ ਕੀਤਾ ਜਾਵੇਗਾ ਅਤੇ ਸਕਾਰਾਤਮਕ ਨਤੀਜੇ ਆਉਣ ਉਪਰੰਤ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਲੈਂਗੁਏਜ਼ ਲਿਸਨਿੰਗ ਲੈਬਜ਼ ਦਾ ਵਿਸਥਾਰ ਕੀਤਾ ਜਾਵੇਗਾ।

3rd ROUND TRANSFER : See the points of TEACHERs for 3rd round transfer

 

DOWNLOAD COMPLETE LIST HERE

CBSE 10TH RESULT DECLARED, CHECK HERE.

 


 

 CBSE RESULT UPDATE 


ਸੀ. ਬੀ. ਐੱਸ. ਈ. ਬੋਰਡ( CBSE)  ਵਲੋਂ ਅੱਜ 10ਵੀਂ ਜਮਾਤ ਦੇ ਨਤੀਜੇ ਐਲਾਨੇ ਕਰ ਦਿੱਤੇ ਗਏ ਹਨ। ਵਿਦਿਆਰਥੀਆਂ ਦੀ ਨਤੀਜਿਆਂ ਨੂੰ ਲੈ ਕੇ ਇੰਤਜ਼ਾਰ ਖ਼ਤਮ ਹੋ ਗਈ ਹੈ। ਬੋਰਡ ਦੀ ਅਧਿਕਾਰਤ ਵੈੱਬਸਾਈਟ http://cbse.gov.in ਜਾਂ http://cbseresults.nic.in ’ਤੇ ਜਾ ਕੇ ਵਿਦਿਆਰਥੀਆਂ ਆਪਣੇ ਨਤੀਜੇ ਚੈਕ ਕਰ ਸਕਦੇ ਹਨ। 

PAY COMMISSION BREAKING: ਮੁਲਾਜ਼ਮਾਂ ਦੀਆਂ ਮੰਗਾਂ ਲਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਅੱਜ

 

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ


ਚੰਡੀਗੜ੍ਹ, 2 ਅਗਸਤ


          ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।         


          ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ।


          ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ। ਉਨ੍ਹਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ।


          ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ.ਐਸ.ਏ. ਅਤੇ ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ।


          ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਵੈੱਬ ਚੈਨਲ ਉਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ।


          ਸ੍ਰੀ ਚੰਨੀ ਨੇ ਮੁੱਖ ਮੰਤਰੀ ਨੂੰ ਬੈੱਡ ਐਂਡ ਬਰੇਕਫਾਸਟ/ਹੋਮਸਟੇਅ ਸਕੀਮ-2021 ਤਹਿਤ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਬਾਰੇ ਵੀ ਜਾਣੂੰ ਕਰਵਾਇਆ। ਇਸ ਨਾਲ ਸੂਬੇ ਵਿਚ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀਆਂ ਰਿਹਾਇਸ਼ੀ ਥਾਵਾਂ ਨੂੰ ਕਿਰਾਏ ਉਤੇ ਦੇ ਕੇ ਰੋਜ਼ਗਾਰ ਕਮਾਉਣ ਲਈ ਮੌਕਾ ਪ੍ਰਦਾਨ ਹੋਣਗੇ।


          ਇਸ ਸਮਾਗਮ ਵਿਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਸ਼ਿਰਕਤ ਕੀਤੀ। 

ਮੁੱਖ ਸਕੱਤਰ ਵੱਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

 ਮੁੱਖ ਸਕੱਤਰ ਵੱਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ


ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕਰਵਾਉਣ ਅਤੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ


ਚੰਡੀਗੜ, 2 ਅਗਸਤ:


ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।

220 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਆਨਲਾਈਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀਆਂ ਨੂੰ ਛੇਤੀ ਤੋਂ ਛੇਤੀ ਟੀਕਾ ਲਗਵਾਉਣ ਅਤੇ ਵਾਇਰਸ ਵਿਰੁੱਧ ਲੜਾਈ ਜਿੱਤਣ ਲਈ ਹਮੇਸ਼ਾਂ ਕੋਵਿਡ ਸਬੰਧੀ ਢੁਕਵੇਂ ਵਿਹਾਰ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਔਖੀ ਘੜੀ ਦੌਰਾਨ ਮੈਡੀਕਲ ਮਾਹਿਰਾਂ, ਪ੍ਰੈਕਟੀਸ਼ਨਰਾਂ ਅਤੇ ਸਾਰੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਰਾਜ ਸਰਕਾਰ ਪਹਿਲੀਆਂ 2 ਕੋਵਿਡ ਲਹਿਰਾਂ ਨਾਲ ਸਫਲਤਾਪੂਰਵਕ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨਾਂ ਯੋਧਿਆਂ ਦੇ ਸਮਰਪਣ ਅਤੇ ਨਿਰਸਵਾਰਥ ਵਾਲੀਆਂ ਸੇਵਾ ਨੂੰ ਸਲਾਮ ਕਰਦੀ ਹੈ।

ਮਾਹਿਰਾਂ ਦੀ ਟੀਮ ਵਿੱਚ ਪੀ.ਜੀ.ਆਈ.ਐਮ.ਈ.ਆਰ. ਦੇ ਪ੍ਰੋਫੈਸਰ ਅਤੇ ਐਨਸਥੀਜ਼ੀਆ ਵਿਭਾਗ ਦੇ ਮੁਖੀ ਡਾ. ਜੀ.ਡੀ. ਪੁਰੀ, ਡਾ.ਵਿਕਾਸ ਸੂਰੀ, ਪੀ.ਜੀ.ਆਈ.ਐਮ.ਈ.ਆਰ. ਦੇ ਡਾ. ਆਸ਼ੀਸ਼ ਕੱਕੜ , ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਕਾਰਡੀਓਲੋਜੀ ਪ੍ਰੋਫੈਸਰ ਡਾ. ਬਿਸ਼ਵ ਮੋਹਨ , ਅਮਰੀਕਾ ਤੋਂ ਡਾ. ਅਨੂਪ ਸਿੰਘ ਅਤੇ ਡਾ. ਸੰਦੀਪ ਕਟਾਰੀਆ, ਯੂ.ਕੇ ਤੋਂ ਡਾ. ਅਜੀਤ ਕਤਿਆਲ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾ. ਵਿਸ਼ਾਲ ਚੋਪੜਾ ਸ਼ਾਮਲ ਸਨ, ਜਿਨਾਂ ਨੇ ਸਿਹਤ ਤੇ ਡਾਕਟਰੀ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਅਤੇ ਸਿਹਤ ਤੇ ਡਾਕਟਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਅਗਵਾਈ ਵਿੱਚ ਕੋਵਿਡ ਦੀ ਤੀਜੀ ਸੰਭਾਵੀਂ ਲਹਿਰ ਨਾਲ ਵਧੇਰੇ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਗਾਈਡਲਾਈਨਜ ਵਿੱਚ ਸੋਧ ਕੀਤੀ ਹੈ।

ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਬਾਲ ਰੋਗਾਂ ਦੇ ਪ੍ਰੋਫੈਸਰ ਡਾ: ਅਸ਼ਵਨੀ ਸਰੀਨ ਨੇ ਪੰਜਾਬ ਦੇ ਬੱਚਿਆਂ ਲਈ ਕੋਵਿਡ ਦੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪੀ.ਜੀ.ਆਈ.ਐਮ.ਈ.ਆਰ. ਦੇ ਡਾਕਟਰ ਮੀਨੂੰ ਸਿੰਘ, ਪ੍ਰੋਫੈਸਰ ਪੀਡੀਆਟਰਿਕਸ ਅਤੇ ਡਾ. ਜਯਾਸ਼੍ਰੀ, ਪ੍ਰੋਫੈਸਰ ਪੀਡੀਆਟਰਿਕਸ, ਨੇ ਪ੍ਰਤੀਭਾਗੀਆਂ ਨੂੰ ਕੋਵਿਡ ਦੇ ਨਵੀਨਤਮ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਮਾਹਿਰਾਂ ਦੇ ਸਮੂਹ ਨੇ ਦੱਸਿਆ ਕਿ ਪੰਜਾਬ ਵਿੱਚ ਬੱਚਿਆਂ ਲਈ ਕੋਵਿਡ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਜਲਦੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।  

ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ

 ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ


ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ


ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ : ਸਿੱਖਿਆ ਮੰਤਰੀ


ਪਟਿਆਲਾ, 2 ਅਗਸਤ:

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਅੱਜ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ 6635 ਅਸਾਮੀਆਂ ਕੱਢਣ ਲਈ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਗਿਆ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਭਰਤੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਈਟੀਟੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅੱਜ ਸਰਕਟ ਹਾਊਸ ਪਟਿਆਲਾ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਯੂਨੀਅਨ ਨਾਲ ਗੱਲਬਾਤ ਦਾ ਦੌਰਾ ਜਾਰੀ ਰੱਖਿਆ ਗਿਆ ਜਿਸ ਦੇ ਨਤੀਜੇ ਵੀ ਸਾਰਥਕ ਆਏ ਹਨ।

ਉਨ੍ਹਾਂ ਬੇਰੋਜ਼ਗਾਰ ਈਟੀਟੀ ਪਾਸ ਨੌਜਵਾਨਾਂ ਨੂੰ ਨਵੀਆਂ ਆਈਆਂ ਅਸਾਮੀਆਂ ਲਈ ਟੈਸਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਹੋਰ ਮੰਗਾਂ ਸਬੰਧੀ ਵੀ ਸਕਰਾਤਮਕ ਰੁੱਖ ਅਪਣਾਉਦਿਆ ਕਿਹਾ ਕਿ ਜੋ ਵੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ ਉਸ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ 135 ਦਿਨਾਂ ਤੱਕ ਹੜਤਾਲ 'ਤੇ ਬੈਠੇ ਰਹੇ ਸੁਰਿੰਦਰ ਪਾਲ ਨੇ ਸਿੱਖਿਆ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੰਨੀ ਵੱਡੀ ਪੱਧਰ 'ਤੇ ਕੱਢੀਆਂ ਗਈਆਂ ਇਹ ਅਸਾਮੀਆਂ ਬੇਰੋਜ਼ਗਾਰ ਨੌਜਵਾਨਾਂ ਲਈ ਆਸ ਦੀ ਨਵੀਂ ਕਿਰਨ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸਐਸਪੀ ਡਾ: ਸੰਦੀਪ ਗਰਗ, ਐਸਪੀ (ਸਿਟੀ) ਵਰੁਣ ਸ਼ਰਮਾ, ਐਸਡੀਐਮ ਪਟਿਆਲਾ ਚਰਨਜੀਤ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਸਿੰਘ ਜ਼ੀਰਾ, ਜਰਨੈਲ ਸਿੰਘ ਨਾਗਰਾ, ਰਾਜ ਸੁਖਵਿੰਦਰ ਸਿੰਘ, ਸੁਰਿੰਦਰਪਾਲ, ਸ਼ੁਲਿੰਦਰ ਕੰਬੋਜ, ਕੁਲਦੀਪ ਖੋਖਰ ਤੇ ਸੁਖਜੀਤ ਸਿੰਘ ਵੀ ਮੌਜੂਦ ਸਨ।

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ।


ਮੈਟਰਨਿਟੀ ਲੀਵ/ਮੈਡੀਕਲ ਛੁੱਟੀ ਦੌਰਾਨ ਹੋਈ ਬਦਲੀ ਤੇ ਕਰਮਚਾਰੀਆਂ ਨੂੰ ਹਾਜ਼ਰ ਕਰਵਾਉਣ ਲਈ ਸਪਸ਼ਟੀਕਰਨ ਜਾਰੀ

 

ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕਾਂ ਨੂੰ ਕੋਵਿਡ ਡਿਊਟੀਆਂ ਤੋਂ ਫ਼ਾਰਗ ਕਰਨ ਦੇ ਹੁਕਮ ਜਾਰੀ

 

RECENT UPDATES

School holiday

SCHOOL HOLIDAYS IN FEBRUARY 2023: ਫਰਵਰੀ ਮਹੀਨੇ ਸਕੂਲਾਂ ਵਿੱਚ ਛੁੱਟੀਆਂ ਹੀ ਛੂਟੀਆਂ

SCHOOL HOLIDAYS IN FEBRUARY 2023   ਸਕੂਲਾਂ ਵਿੱਚ ਫਰਵਰੀ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਪ੍ਰੀ ਬੋਰਡ ਪ੍ਰੀਖਿਆਵਾਂ ਜਨਵਰੀ ਮਹੀਨੇ ਤੋਂ ਸ਼ੁਰੂ ਹੋ ਕੇ ਫਰ...