Monday, 2 August 2021

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ


ਚੰਡੀਗੜ੍ਹ, 2 ਅਗਸਤ


          ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।         


          ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ।


          ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ। ਉਨ੍ਹਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ।


          ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ.ਐਸ.ਏ. ਅਤੇ ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ।


          ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਵੈੱਬ ਚੈਨਲ ਉਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ।


          ਸ੍ਰੀ ਚੰਨੀ ਨੇ ਮੁੱਖ ਮੰਤਰੀ ਨੂੰ ਬੈੱਡ ਐਂਡ ਬਰੇਕਫਾਸਟ/ਹੋਮਸਟੇਅ ਸਕੀਮ-2021 ਤਹਿਤ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਬਾਰੇ ਵੀ ਜਾਣੂੰ ਕਰਵਾਇਆ। ਇਸ ਨਾਲ ਸੂਬੇ ਵਿਚ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀਆਂ ਰਿਹਾਇਸ਼ੀ ਥਾਵਾਂ ਨੂੰ ਕਿਰਾਏ ਉਤੇ ਦੇ ਕੇ ਰੋਜ਼ਗਾਰ ਕਮਾਉਣ ਲਈ ਮੌਕਾ ਪ੍ਰਦਾਨ ਹੋਣਗੇ।


          ਇਸ ਸਮਾਗਮ ਵਿਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਸ਼ਿਰਕਤ ਕੀਤੀ। 

ਮੁੱਖ ਸਕੱਤਰ ਵੱਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

 ਮੁੱਖ ਸਕੱਤਰ ਵੱਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ


ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕਰਵਾਉਣ ਅਤੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ


ਚੰਡੀਗੜ, 2 ਅਗਸਤ:


ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ।

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।

220 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਆਨਲਾਈਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀਆਂ ਨੂੰ ਛੇਤੀ ਤੋਂ ਛੇਤੀ ਟੀਕਾ ਲਗਵਾਉਣ ਅਤੇ ਵਾਇਰਸ ਵਿਰੁੱਧ ਲੜਾਈ ਜਿੱਤਣ ਲਈ ਹਮੇਸ਼ਾਂ ਕੋਵਿਡ ਸਬੰਧੀ ਢੁਕਵੇਂ ਵਿਹਾਰ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਔਖੀ ਘੜੀ ਦੌਰਾਨ ਮੈਡੀਕਲ ਮਾਹਿਰਾਂ, ਪ੍ਰੈਕਟੀਸ਼ਨਰਾਂ ਅਤੇ ਸਾਰੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਰਾਜ ਸਰਕਾਰ ਪਹਿਲੀਆਂ 2 ਕੋਵਿਡ ਲਹਿਰਾਂ ਨਾਲ ਸਫਲਤਾਪੂਰਵਕ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨਾਂ ਯੋਧਿਆਂ ਦੇ ਸਮਰਪਣ ਅਤੇ ਨਿਰਸਵਾਰਥ ਵਾਲੀਆਂ ਸੇਵਾ ਨੂੰ ਸਲਾਮ ਕਰਦੀ ਹੈ।

ਮਾਹਿਰਾਂ ਦੀ ਟੀਮ ਵਿੱਚ ਪੀ.ਜੀ.ਆਈ.ਐਮ.ਈ.ਆਰ. ਦੇ ਪ੍ਰੋਫੈਸਰ ਅਤੇ ਐਨਸਥੀਜ਼ੀਆ ਵਿਭਾਗ ਦੇ ਮੁਖੀ ਡਾ. ਜੀ.ਡੀ. ਪੁਰੀ, ਡਾ.ਵਿਕਾਸ ਸੂਰੀ, ਪੀ.ਜੀ.ਆਈ.ਐਮ.ਈ.ਆਰ. ਦੇ ਡਾ. ਆਸ਼ੀਸ਼ ਕੱਕੜ , ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਕਾਰਡੀਓਲੋਜੀ ਪ੍ਰੋਫੈਸਰ ਡਾ. ਬਿਸ਼ਵ ਮੋਹਨ , ਅਮਰੀਕਾ ਤੋਂ ਡਾ. ਅਨੂਪ ਸਿੰਘ ਅਤੇ ਡਾ. ਸੰਦੀਪ ਕਟਾਰੀਆ, ਯੂ.ਕੇ ਤੋਂ ਡਾ. ਅਜੀਤ ਕਤਿਆਲ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾ. ਵਿਸ਼ਾਲ ਚੋਪੜਾ ਸ਼ਾਮਲ ਸਨ, ਜਿਨਾਂ ਨੇ ਸਿਹਤ ਤੇ ਡਾਕਟਰੀ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਅਤੇ ਸਿਹਤ ਤੇ ਡਾਕਟਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਅਗਵਾਈ ਵਿੱਚ ਕੋਵਿਡ ਦੀ ਤੀਜੀ ਸੰਭਾਵੀਂ ਲਹਿਰ ਨਾਲ ਵਧੇਰੇ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਗਾਈਡਲਾਈਨਜ ਵਿੱਚ ਸੋਧ ਕੀਤੀ ਹੈ।

ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਬਾਲ ਰੋਗਾਂ ਦੇ ਪ੍ਰੋਫੈਸਰ ਡਾ: ਅਸ਼ਵਨੀ ਸਰੀਨ ਨੇ ਪੰਜਾਬ ਦੇ ਬੱਚਿਆਂ ਲਈ ਕੋਵਿਡ ਦੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪੀ.ਜੀ.ਆਈ.ਐਮ.ਈ.ਆਰ. ਦੇ ਡਾਕਟਰ ਮੀਨੂੰ ਸਿੰਘ, ਪ੍ਰੋਫੈਸਰ ਪੀਡੀਆਟਰਿਕਸ ਅਤੇ ਡਾ. ਜਯਾਸ਼੍ਰੀ, ਪ੍ਰੋਫੈਸਰ ਪੀਡੀਆਟਰਿਕਸ, ਨੇ ਪ੍ਰਤੀਭਾਗੀਆਂ ਨੂੰ ਕੋਵਿਡ ਦੇ ਨਵੀਨਤਮ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।

ਮਾਹਿਰਾਂ ਦੇ ਸਮੂਹ ਨੇ ਦੱਸਿਆ ਕਿ ਪੰਜਾਬ ਵਿੱਚ ਬੱਚਿਆਂ ਲਈ ਕੋਵਿਡ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਜਲਦੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।  

ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ

 ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ


ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ


ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ : ਸਿੱਖਿਆ ਮੰਤਰੀ


ਪਟਿਆਲਾ, 2 ਅਗਸਤ:

 ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਅੱਜ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ 6635 ਅਸਾਮੀਆਂ ਕੱਢਣ ਲਈ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਗਿਆ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਭਰਤੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਈਟੀਟੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅੱਜ ਸਰਕਟ ਹਾਊਸ ਪਟਿਆਲਾ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਯੂਨੀਅਨ ਨਾਲ ਗੱਲਬਾਤ ਦਾ ਦੌਰਾ ਜਾਰੀ ਰੱਖਿਆ ਗਿਆ ਜਿਸ ਦੇ ਨਤੀਜੇ ਵੀ ਸਾਰਥਕ ਆਏ ਹਨ।

ਉਨ੍ਹਾਂ ਬੇਰੋਜ਼ਗਾਰ ਈਟੀਟੀ ਪਾਸ ਨੌਜਵਾਨਾਂ ਨੂੰ ਨਵੀਆਂ ਆਈਆਂ ਅਸਾਮੀਆਂ ਲਈ ਟੈਸਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਹੋਰ ਮੰਗਾਂ ਸਬੰਧੀ ਵੀ ਸਕਰਾਤਮਕ ਰੁੱਖ ਅਪਣਾਉਦਿਆ ਕਿਹਾ ਕਿ ਜੋ ਵੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ ਉਸ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ।

ਮੀਟਿੰਗ ਦੌਰਾਨ 135 ਦਿਨਾਂ ਤੱਕ ਹੜਤਾਲ 'ਤੇ ਬੈਠੇ ਰਹੇ ਸੁਰਿੰਦਰ ਪਾਲ ਨੇ ਸਿੱਖਿਆ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੰਨੀ ਵੱਡੀ ਪੱਧਰ 'ਤੇ ਕੱਢੀਆਂ ਗਈਆਂ ਇਹ ਅਸਾਮੀਆਂ ਬੇਰੋਜ਼ਗਾਰ ਨੌਜਵਾਨਾਂ ਲਈ ਆਸ ਦੀ ਨਵੀਂ ਕਿਰਨ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸਐਸਪੀ ਡਾ: ਸੰਦੀਪ ਗਰਗ, ਐਸਪੀ (ਸਿਟੀ) ਵਰੁਣ ਸ਼ਰਮਾ, ਐਸਡੀਐਮ ਪਟਿਆਲਾ ਚਰਨਜੀਤ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਸਿੰਘ ਜ਼ੀਰਾ, ਜਰਨੈਲ ਸਿੰਘ ਨਾਗਰਾ, ਰਾਜ ਸੁਖਵਿੰਦਰ ਸਿੰਘ, ਸੁਰਿੰਦਰਪਾਲ, ਸ਼ੁਲਿੰਦਰ ਕੰਬੋਜ, ਕੁਲਦੀਪ ਖੋਖਰ ਤੇ ਸੁਖਜੀਤ ਸਿੰਘ ਵੀ ਮੌਜੂਦ ਸਨ।

ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ।


ਮੈਟਰਨਿਟੀ ਲੀਵ/ਮੈਡੀਕਲ ਛੁੱਟੀ ਦੌਰਾਨ ਹੋਈ ਬਦਲੀ ਤੇ ਕਰਮਚਾਰੀਆਂ ਨੂੰ ਹਾਜ਼ਰ ਕਰਵਾਉਣ ਲਈ ਸਪਸ਼ਟੀਕਰਨ ਜਾਰੀ

 

ਡਿਪਟੀ ਕਮਿਸ਼ਨਰ ਵੱਲੋਂ ਅਧਿਆਪਕਾਂ ਨੂੰ ਕੋਵਿਡ ਡਿਊਟੀਆਂ ਤੋਂ ਫ਼ਾਰਗ ਕਰਨ ਦੇ ਹੁਕਮ ਜਾਰੀ

 

ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀ ਹਾਜ਼ਰੀ ਸਬੰਧੀ ਸਪਸ਼ਟੀਕਰਨ ਜਾਰੀ

 

ਵਿਦਿਆਰਥੀਆਂ ਲਈ ਜ਼ਰੂਰੀ ਖਬਰ, ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਸਰਕਾਰ ਦਾ ਵੱਡਾ ਫ਼ੈਸਲਾ

 



ਚੰਡੀਗੜ, 2 ਅਗਸਤ:


ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲ਼ੇ ਵਾਸਤੇ ਰਜਿਸਟਰੇਸ਼ਨ ਦੀ ਆਖਰੀ ਤਾਰੀਖ਼ 14 ਅਗਸਤ ,2021 ਤੱਕ ਵਧਾ ਦਿੱਤੀ ਹੈ ਤਾਂ ਜੋ ਵਿਦਿਆਰਥੀ ਇਹਨਾਂ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਦਾਖ਼ਲਾ ਲੈਣ ਦਾ ਮੌਕਾ ਪ੍ਰਾਪਤ ਕਰ ਸਕਣ।


ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਦਾ ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ। ਇਹ ਸਕੂਲ ਅੰਮਿ੍ਰਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ, ਗੁਰਦਾਸਪੁਰ ਅਤੇ ਤਲਵਾੜਾ ਵਿਖੇ ਮੌਜੂਦ ਹਨ। ਤਲਵਾੜਾ ਸਕੂਲ ਵਿਖੇ 9ਵੀਂ ਤੋਂ 12ਵੀਂ ਤੱਕ ਪੜਾਈ ਹੁੰਦੀ ਹੈ ਜਦਕਿ ਬਾਕੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਦੀ ਪੜਾਈ ਹੁੰਦੀ ਹੈ। ਇਨਾਂ ਸਕੂਲਾਂ ਵਿੱਚ ਸਾਇੰਸ ਲੈਬ, ਰਿਹਾਇਸ਼ੀ ਸਟਾਫ ਕੁਆਰਟਰਾਂ, ਲੜਕੀਆਂ ਤੇ ਲੜਕਿਆਂ ਦੇ ਵੱਖਰੇ ਹੋਸਟਲ ਅਤੇ ਖੁੱਲੇ ਖੇਡ ਮੈਦਾਨਾਂ ਦੀਆਂ ਸਹੂਲਤਾਂ ਹਨ। ਇਹ ਸਕੂਲ ਸ਼ਾਨਦਾਰ ਮੈੱਸ, ਸਮਾਰਟ ਕਲਾਸਰੂਮਾਂ ਅਤੇ ਬਹੁ-ਗਿਣਤੀ ਕਿਤਾਬਾਂ ਵਾਲੀਆਂ ਲਾਇਬ੍ਰੇਰੀਆਂ ਆਦਿ ਨਾਲ ਲੈਸ ਹਨ। ਇਨਾਂ ਦਾ ਉਦੇਸ਼ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਭਵਿੱਖ ਵਾਸਤੇ ਉਹਨਾਂ ਨੂੰ ਤਿਆਰ ਕਰਨਾ ਹੈ।


ਬੁਲਾਰੇ ਅਨੁਸਾਰ ਇਨਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ ਅਤੇ ਰਹਿਣ-ਸਹਿਣ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਮੁਕਾਬਲੇ ਵਾਲੇ ਇਮਤਿਹਾਨਾਂ ਲਈ ਫੀਸ ਵੀ ਸੁਸਾਇਟੀ ਵਲੋਂ ਅਦਾ ਕੀਤੀ ਜਾਂਦੀ ਹੈ । ਸਕੂਲਾਂ ਵਿੱਚ ਸੁਰੱਖਿਅਤ ਵਾਤਾਵਰਣ ਮੁਹੱਈਆ ਕਰਾਉਣ ਲਈ ਪੂਰੇ ਕੈਂਪਸ ਵਿੱਚ ਢੁਕਵੀਂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਨਿਯਮਿਤ ਪੜਾਈ ਤੋਂ ਇਲਾਵਾ ਇਨਾਂ ਸਕੂਲਾਂ ਵਿੱਚ ਜੇ.ਈ.ਈ., ਐਨ.ਈ.ਈ.ਟੀ., ਜੀ.ਐਲ.ਏ.ਟੀ.ਆਰ. ਆਦਿ ਦੇ ਮੁਕਾਬਲੇ ਵਾਲੇ ਇਮਤਿਹਾਨਾਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਵੀ ਕਰਵਾਈ ਜਾਂਦੀ ਹੈ। ਹੁਣ ਇਨਾਂ ਸਕੂਲਾਂ ਵਿੱਚ ਐਨ.ਡੀ.ਏ. ’ਚ ਜਾਣ ਵਾਲੇ ਖਾਹਸ਼ਮੰਦ ਵਿਦਿਆਰਥੀਆਂ ਨੂੰ ਸਿਖਲਾਈ ਵੀ ਦਿੱਤੀ ਜਾਂਦੀ ਹੈ।

TEACHERS TRANSFER ORDER DATED 2/8/2021

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਜੀਤ ਕੌਰ ਨੂੰ ਇਤਿਹਾਸ ਰਚਣ ਲਈ ਦਿੱਤੀ ਵਧਾਈ

 



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ #ਟੋਕਿਓਓਲੰਪਿਕਸ ਵਿੱਚ ਇਤਿਹਾਸ ਰਚਣ ਲਈ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਤਿੰਨ ਵਾਰ ਦੀ ਚੈਂਪੀਅਨ ਆਸਟਰੇਲੀਆ ਟੀਮ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਓਲੰਪਿਕਸ ਦੇ ਮਹਿਲਾ ਹਾਕੀ ਦੇ ਸੈਮੀਫਾਈਨਲ ਵਿੱਚ ਆਪਣਾ ਸਥਾਨ ਦਰਜ਼ ਕਰਵਾਇਆ ਹੈ।




ਪੰਜਾਬ ਦੀ ਧੀ ਗੁਰਜੀਤ ਕੌਰ ਨੇ ਰਚਿਆ ਇਤਿਹਾਸ,ਮਹਿਲਾ ਹਾਕੀ ਟੀਮ ਦੀ ਕਰਵਾਈ ਸੈਮੀਫਾਈਨਲ 'ਚ ਐਂਟਰੀ

 




TOKIO OLYMPIC 2021: ਪੰਜਾਬ ਦੀ ਧੀ ਗੁਰਜੀਤ ਕੌਰ ਨੇ ਅੱਜ ਦੇਸ਼ ਦਾ ਸਿਰ ਉੱਚਾ ਕਰ ਦਿੱਤਾ ਹੈ। ਟੋਕੀਓ ਓਲੰਪਿਕ 'ਚ ਗੁਰਜੀਤ ਕੌਰ ਨੇ ਇਕਲੌਤੇ ਗੋਲ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ 'ਚ ਐਂਟਰੀ ਦਵਾ ਦਿੱਤੀ। 

 ਪੰਜਾਬ ਦੀ ਧੀ ਗੁਰਜੀਤ ਕੌਰ ਨੇ ਅੱਜ ਦੇਸ਼ ਦਾ ਸਿਰ ਉੱਚਾ ਕਰ ਦਿੱਤਾ ਹੈ। ਟੋਕੀਓ ਓਲੰਪਿਕ 'ਚ ਗੁਰਜੀਤ ਕੌਰ ਨੇ ਇਕਲੌਤੇ ਗੋਲ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ 'ਚ ਐਂਟਰੀ ਦਵਾ ਦਿੱਤੀ। ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 1-0 ਨਾਲ ਹਰਾ ਦਿੱਤਾ।

ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ

 ਜੁਲਾਈ ਤੋਂ ਲਾਗੂ 1500 ਰੁਪਏ ਪੈਨਸ਼ਨ ਦੀ 1 ਅਗਸਤ ਤੋਂ ਵੰਡ ਪ੍ਰਕਿਰਿਆ ਸ਼ੁਰੂ, ਸਰਕਾਰ ਨੇ ਰੱਖਿਆ 4000 ਕਰੋੜ ਦਾ ਬਜਟ: ਅਰੁਨਾ ਚੌਧਰੀ


ਸੂਬੇ ਦੇ 26,21,201 ਯੋਗ ਲਾਭਪਾਤਰੀਆਂ ਨੂੰ ਮਿਲੇਗਾ ਦੁੱਗਣੀ ਪੈਨਸ਼ਨ ਦਾ ਲਾਭ


ਚੰਡੀਗੜ੍ਹ, 1 ਅਗਸਤ: 



ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।


 


ਇਥੋਂ ਜਾਰੀ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰ੍ਹੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ ਨੂੰ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।


 


ਜਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖ਼ਰਚਿਆਂ ਦੇ ਮੁਕਾਬਲੇ 72 ਫ਼ੀਸਦੀ ਵਾਧਾ ਦਰਸਾਉਂਦਾ ਹੈ। ਸਾਲ 2019-20 ਅਤੇ 2020-21 ਵਿੱਚ ਕ੍ਰਮਵਾਰ 2,089 ਕਰੋੜ ਅਤੇ 2,277 ਕਰੋੜ ਰੁਪਏ ਦੀ ਸਮਾਜਿਕ ਸੁਰੱਖਿਆ ਪੈਨਸ਼ਨ ਵੰਡੀ ਗਈ, ਜੋ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸਾਲ 2016-17 ਵਿੱਚ ਦਿੱਤੀ ਮਹਿਜ਼ 747 ਕਰੋੜ ਰੁਪਏ ਦੀ ਪੈਨਸ਼ਨ ਨਾਲੋਂ ਤਿੰਨ ਗੁਣਾ ਵੱਧ ਬਣਦੀ ਹੈ। ਸਾਲ 2020-21 ਦੌਰਾਨ ਅਨੁਸੂਚਿਤ ਜਾਤੀ ਨਾਲ ਸਬੰਧਤ 13 ਲੱਖ ਲਾਭਪਾਤਰੀਆਂ ਸਮੇਤ ਕੁੱਲ 25.55 ਲੱਖ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਗਈ।


 


ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।

ਸਰਕਾਰ ਵੱਲੋਂ ਈ-ਰੁਪੀ (E rupee) ਕੀਤਾ ਲਾਂਚ , ਜਾਣੋ ਕੀ ਹੈ ਇਹ? ਕਿਵੇਂ ਕੰਮ ਕਰੇਗਾ




 ਲੋਕਾਂ ਨੂੰ ਸਰਕਾਰੀ ਸਹਾਇਤਾ ਪਹੁੰਚਾਉਣ ਵਿੱਚ ਵਿਚੋਲੇ ਅਤੇ ਵਿਚੋਲੇ ਦੀ ਭੂਮਿਕਾ ਨੂੰ ਇੱਕ ਮਹੱਤਵਪੂਰਣ ਕਮਜ਼ੋਰੀ ਵਜੋਂ ਵੇਖਿਆ ਜਾਂਦਾ ਹੈ ਕਿਉਂਕਿ ਇਹ ਲੀਕੇਜ ਅਤੇ ਚੋਰੀ ਦੀ ਆਗਿਆ ਦਿੰਦਾ ਹੈ ਜੋ ਆਖਰੀ ਲਾਭਪਾਤਰੀਆਂ ਨੂੰ ਵਾਂਝਾ ਕਰ ਦਿੰਦਾ ਹੈ।

ਭਲਾਈ ਸਕੀਮਾਂ ਵਿੱਚ ਡੁਪਲੀਕੇਸਨ  ਅਤੇ ਧੋਖਾਧੜੀ ਨੂੰ ਘਟਾਉਣ ਦੇ ਟੀਚੇ ਵੱਲ ਇੱਕ ਵੱਡਾ ਕਦਮ ਸੀ ਸਿੱਧਾ ਲਾਭ ਟ੍ਰਾਂਸਫਰ (ਡੀਬੀਟੀ) ਦੀ ਸ਼ੁਰੂਆਤ, ਜੋ ਫੰਡਾਂ ਦੇ ਤੇਜ਼ ਪ੍ਰਵਾਹ ਅਤੇ ਲਾਭਪਾਤਰੀਆਂ ਦੇ ਸਹੀ ਨਿਸ਼ਾਨੇ ਨੂੰ ਪ੍ਰਾਪਤ ਕਰਨ ਲਈ ਆਧੁਨਿਕ ਤਕਨਾਲੋਜੀ ਅਤੇ ਆਈਟੀ ਸਾਧਨਾਂ ਦੀ ਵਰਤੋਂ ਕਰਨਾ ਚਾਹੁੰਦਾ ਹੈ।

 2 ਅਗਸਤ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ-ਰੁਪੀ ਸਕੀਮ ਦੀ ਸ਼ੁਰੂਆਤ ਕੀਤੀ, ਜੋ ਕਿ ਲਾਭਾਂ ਦੀ 'ਲੀਕ-ਪਰੂਫ' ਸਪੁਰਦਗੀ ਨੂੰ ਯਕੀਨੀ ਬਣਾਉਣ ਦੇ ਟੀਚੇ ਦੇ ਅਨੁਸਾਰ ਇੱਕ ਹੋਰ ਪਹਿਲ ਹੈ। 

ਇਹ ਕੀ ਹੈ?

ਵਿੱਤੀ ਸੇਵਾਵਾਂ ਵਿਭਾਗ (ਡੀਐਫਐਸ), ਕੇਂਦਰੀ ਸਿਹਤ ਮੰਤਰਾਲੇ ਅਤੇ ਰਾਸ਼ਟਰੀ ਸਿਹਤ ਅਥਾਰਟੀ (ਐਨਐਚਏ) ਦੇ ਸਹਿਯੋਗ ਨਾਲ ਨੈਸ਼ਨਲ ਪੇਮੈਂਟਸ ਕਾਰਪੋਰੇਸ਼ਨ ਆਫ਼ ਇੰਡੀਆ (ਐਨਪੀਸੀਆਈ) ਦੁਆਰਾ ਵਿਕਸਤ ਕੀਤਾ ਗਿਆ, ਈ-ਰੁਪੀ "ਡਿਜੀਟਲ ਭੁਗਤਾਨ ਲਈ ਨਕਦ ਅਤੇ ਸੰਪਰਕ ਰਹਿਤ ਸਾਧਨ ਹੈ" ਪ੍ਰਧਾਨ ਮੰਤਰੀ ਦਫਤਰ (ਪੀਐਮਓ) ਨੇ ਕਿਹਾ ਕਿ ਇਹ ਐਨਪੀਸੀਆਈ ਦੁਆਰਾ ਬਣਾਏ ਗਏ ਯੂਨੀਫਾਈਡ ਪੇਮੈਂਟ ਇੰਟਰਫੇਸ (ਯੂਪੀਆਈ) ਪਲੇਟਫਾਰਮ 'ਤੇ ਸਥਾਪਤ ਕੀਤਾ ਗਿਆ ਹੈ ਜੋ ਭਾਰਤ ਵਿੱਚ ਨਿਰਵਿਘਨ ਰੀਅਲ-ਟਾਈਮ ਬੈਂਕ ਟ੍ਰਾਂਸਫਰ ਅਤੇ ਭੁਗਤਾਨ ਦੀ ਆਗਿਆ ਦਿੰਦਾ ਹੈ.


ਈ-ਰੁਪੀ ਨੂੰ ਵਿਅਕਤੀਗਤ ਅਤੇ ਉਦੇਸ਼-ਅਧਾਰਤ ਡਿਜੀਟਲ ਭੁਗਤਾਨ ਹੱਲ ਬਣਾਉਣ ਲਈ ਤਿਆਰ ਕੀਤਾ ਗਿਆ ਹੈ ਜੋ ਇਹ ਸੁਨਿਸ਼ਚਿਤ ਕਰਨਾ ਚਾਹੁੰਦਾ ਹੈ ਕਿ ਸਰਕਾਰੀ ਯੋਜਨਾਵਾਂ "ਨਿਸ਼ਚਤ ਅਤੇ ਲੀਕ-ਪਰੂਫ ਤਰੀਕੇ ਨਾਲ ਲਾਭਪਾਤਰੀਆਂ ਤੱਕ ਪਹੁੰਚਣ, ਸਰਕਾਰ ਅਤੇ ਲਾਭਪਾਤਰੀ ਦੇ ਵਿਚਕਾਰ ਸੀਮਤ ਸੰਪਰਕ ਬਿੰਦੂਆਂ ਦੇ ਨਾਲ"। ਇਹ ਇੱਕ ਅਦਾਇਗੀਸ਼ੁਦਾ ਵਾਉਚਰ ਹੈ, ਐਨਐਚਏ ਨੇ ਕਿਹਾ ਕਿ ਇਸਦੀ ਵਰਤੋਂ ਦੋ-ਪੜਾਵੀ ਮੁਕਤੀ ਪ੍ਰਕਿਰਿਆ ਦੇ ਨਾਲ ਤੇਜ਼ ਅਤੇ ਮੁਸ਼ਕਲ ਰਹਿਤ ਹੈ ਜਿਸ ਵਿੱਚ ਸਿਰਫ ਮੋਬਾਈਲ ਫ਼ੋਨ ਅਤੇ ਈ-ਵਾਊਚਰ ਦੀ ਲੋੜ ਹੈ। ਸਟੇਟ ਬੈਂਕ ਆਫ਼ ਇੰਡੀਆ, ਐਚਡੀਐਫਸੀ ਬੈਂਕ, ਐਕਸਿਸ ਬੈਂਕ, ਪੰਜਾਬ ਨੈਸ਼ਨਲ ਬੈਂਕ, ਆਦਿ ਈ - ਰੁਪੀ ਵਿੱਚ ਸ਼ਾਮਲ ਹਨ.


ਇਸ ਨਾਲ ਕਿਸ ਨੂੰ ਲਾਭ ਹੋਵੇਗਾ?

ਪੀਐਮਓ ਨੇ ਕਿਹਾ ਕਿ ਈ-ਆਰਯੂਪੀਆਈ ਪ੍ਰਣਾਲੀ ਦੀ ਵਰਤੋਂ "ਮਾਂ ਅਤੇ ਬਾਲ ਭਲਾਈ ਸਕੀਮਾਂ ਅਤੇ ਟੀਬੀ ਖਾਤਮੇ ਪ੍ਰੋਗਰਾਮਾਂ ਦੇ ਅਧੀਨ ਦਵਾਈਆਂ ਅਤੇ ਪੋਸ਼ਣ ਸੰਬੰਧੀ ਸਹਾਇਤਾ ਪ੍ਰਦਾਨ ਕਰਨ ਦੀਆਂ ਯੋਜਨਾਵਾਂ ਅਧੀਨ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਜਾ ਸਕਦੀ ਹੈ।" ਕੇਂਦਰੀ ਸਿਹਤ ਮੰਤਰਾਲੇ ਅਤੇ ਐਨਐਚਏ ਨਾਲ ਬਤੌਰ ਸਹਾਇਕ, ਇਹ ਵੀ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ - ਘੱਟ ਆਮਦਨੀ ਵਾਲੇ ਸਮੂਹਾਂ ਲਈ ਰਾਸ਼ਟਰੀ ਸਿਹਤ ਬੀਮਾ ਯੋਜਨਾ - ਖਾਦ ਸਬਸਿਡੀਆਂ, ਆਦਿ ਵਰਗੀਆਂ ਯੋਜਨਾਵਾਂ ਦੇ ਤਹਿਤ ਦਵਾਈਆਂ ਅਤੇ ਨਿਦਾਨ ਨੂੰ ਵਧਾਉਣ ਲਈ ਵਰਤਿਆ ਜਾ ਸਕਦਾ ਹੈ.


ਇਹ ਕਿਵੇਂ ਚਲਦਾ ਹੈ?

ਈ-ਰੁਪੀ ਪ੍ਰਣਾਲੀ ਮੋਬਾਈਲ ਫੋਨਾਂ 'ਤੇ ਨਿਰਭਰ ਕਰਦੀ ਹੈ ਅਤੇ ਇਸਦਾ ਉਦੇਸ਼ ਨਿਰਵਿਘਨ, ਇੱਕ-ਵਾਰ ਭੁਗਤਾਨ ਵਿਧੀ ਹੋਣਾ ਹੈੈ । ਕਿਸੇ ਲਾਭਪਾਤਰੀ ਨੂੰ ਆਪਣੇ ਮੋਬਾਈਲ ਫ਼ੋਨ 'ਤੇ ਇੱਕ QR ਕੋਡ ਜਾਂ ਐਸਐਮਐਸ ਸਟਰਿੰਗ-ਅਧਾਰਤ ਈ-ਵਾਊਚਰ ਪ੍ਰਾਪਤ ਕਰਨਾ ਹੁੰਦਾ ਹੈ ਜਿਸ ਨੂੰ ਸੇਵਾ ਪ੍ਰਦਾਤਾ-ਜਿਵੇਂ ਕਿ ਇੱਕ ਹਸਪਤਾਲ ਜਾਂ ਸਿਹਤ ਕੇਂਦਰ-ਤੋਂ ਬਿਨਾਂ ਕਿਸੇ ਕਾਰਡ, ਡਿਜੀਟਲ ਭੁਗਤਾਨ ਐਪ ਜਾਂ ਇੰਟਰਨੈਟ ਬੈਂਕਿੰਗ ਦੀ ਲੋੜ ਦੇ ਭੁਗਤਾਨ ਕੀਤਾ ਜਾ ਸਕਦਾ ਹੈ।



RECENT UPDATES

Today's Highlight