Tuesday, 10 August 2021

ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਉਂਦੀਆਂ ਇਨਕਲਾਬੀ ਬੋਲੀਆਂ ਪਾ ਕੇ ਸੰਘਰਸ਼ੀ ਤੀਆਂ ਮਨਾਈਆਂ

 ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਉਂਦੀਆਂ ਇਨਕਲਾਬੀ ਬੋਲੀਆਂ ਪਾ ਕੇ ਸੰਘਰਸ਼ੀ ਤੀਆਂ ਮਨਾਈਆਂ


15 ਅਗਸਤ ਨੂੰ ਪਟਿਆਲਾ ਵਿਖੇ ਮੋਤੀ-ਮਹਿਲ ਦੇ ਘਿਰਾਓ ਦਾ ਐਲਾਨ


ਸੰਘਰਸ਼ ਨੇ ਘੜ੍ਹੀਆਂ ਨਵੀਆਂ ਬੋਲੀਆਂ :-


ਪੜ੍ਹ ਲਿਖ ਕੇ ਜੋ ਲਈਆਂ ਡਿਗਰੀਆਂ,

ਕਿਹੜੇ ਖੂਹ ਵਿੱਚ ਪਾਈਏ। 

ਕੈਪਟਨ ਚੰਦਰੇ ਦੇ, ਤੱਤਾ ਖੁਰਚਣਾ ਲਾਈਏ।


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ,10 ਅਗਸਤ 2021: ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਉੱਤੇ ਪਿਛਲੇ 222 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਉਂਦੀਆਂ ਇਨਕਲਾਬੀ ਸੰਘਰਸ਼ੀ ਬੋਲੀਆਂ ਪਾਂ ਕੇ ਅਨੋਖੇ ਤਰੀਕੇ ਨਾਲ ਵਿਰੋਧ ਕੀਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਹਲਕੇ ਦੇ ਪਿੰਡਾਂ ਥਲੇਸਾਂ, ਗੁਰਦਾਸਪੁਰਾ, ਨਾਨਕਿਆਣਾ ਸਾਹਿਬ ਅਤੇ ਮੰਗਵਾਲ ਆਦਿ ਪਿੰਡਾਂ ਵਿਚ ਜਾ ਕੇ ਭੰਡੀ ਪ੍ਰਚਾਰ ਕੀਤਾ।


ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਗਗਨਦੀਪ ਕੌਰ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਲਗਾਤਾਰ ਟਾਲਾ ਵੱਟ ਰਹੀ ਹੈ। ਸਿੱਖਿਆ ਮੰਤਰੀ ਲਗਾਤਾਰ ਆਪਣੀ ਕੋਠੀ ਵਿਚੋਂ ਗਾਇਬ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਆਉਣ ਵਾਲੀ 15 ਅਗਸਤ ਨੂੰ ਪਟਿਆਲਾ ਵਿਖੇ ਮੋਤੀ-ਮਹਿਲ ਦੇ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਸੰਦੀਪ ਗਿੱਲ, ਬਲਕਾਰ ਸਿੰਘ ਮਘਾਨੀਆਂ, ਜਗਜੀਤ ਸਿੰਘ ਜੱਗੀ ਜੋਧਪੁਰ, ਅਵਤਾਰ ਸਿੰਘ ਭੁੱਲਰ ਹੇੜੀ, ਗੁਰਪ੍ਰੀਤ ਸਿੰਘ ਲਾਲਿਆਂ ਵਾਲੀ, ਮਨਪ੍ਰੀਤ ਸਿੰਘ ਬੋਹਾ, ਹਰਦੀਪ ਕੌਰ, ਕਿਰਨ ਕੌਰ ਈਸੜਾ ਆਦਿ ਹਾਜ਼ਰ ਸਨ।


ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ  ਅੱਜ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਗੇਟ ਉੱਤੇ ਪਾਈਆਂ ਗਈਆਂ ਬੋਲੀਆਂ:


ਪੜ੍ਹ ਲਿਖ ਕੇ ਜੋ ਲਈਆਂ ਡਿਗਰੀਆਂ,

ਕਿਹੜੇ ਖੂਹ ਵਿੱਚ ਪਾਈਏ।

ਕੈਪਟਨ ਚੰਦਰੇ ਦੇ,

ਤੱਤਾ ਖੁਰਚਣਾ ਲਾਈਏ।


ਗੱਲ ਨਾ ਸੁਣਦਾ ਸਿੱਖਿਆ ਮੰਤਰੀ

ਜ਼ੋਰ ਬਥੇਰਾ ਲਾਇਆ

ਬੇਰੁਜ਼ਗਾਰਾਂ ਨੇ ਦਰ 'ਤੇ ਸੱਥਰ ਵਿਛਾਇਆ।


ਆਉਣ ਜਾਣ ਨੂੰ ਨੌਂ ਦਰਵਾਜ਼ੇ,

ਖਿਸਕ ਜਾਣ ਨੂੰ ਮੋਰੀ।

ਚੱਕ ਲੋ ਸਿੰਗਲੇ ਨੂੰ,

ਨਾ ਡਾਕਾ ਨਾ ਚੋਰੀ।


ਕੇਰਾਂ ਹੂੰ ਕਰਕੇ, ਕੇਰਾਂ ਹਾਂ ਕਰਕੇ

ਨਾਹਰਾ ਹੱਕਾਂ ਲਈ ਲਗਾ ਦੇ

ਲੰਮੀ ਬਾਂਹ ਕਰਕੇ।


ਬਾਰੀਂ ਬਰਸੀਂ ਖੱਟਣ ਗਿਆ ਸੀ,

ਖੱਟ ਕੇ ਲਿਆਂਦਾ ਰਾਇਆ।

ਸੁੱਤਿਆ ਤੂੰ ਜਾਗ ਸਿੰਗਲੇ

ਤੇਰੇ ਦਰ 'ਤੇ ਮੋਰਚਾ ਲਾਇਆ।


ਆਰੀ! ਆਰੀ! ਆਰੀ!

ਹਾਕਮੋ ਸ਼ਰਮ ਕਰੋ,

ਵਧ ਗਈ ਬੇਰੁਜ਼ਗਾਰੀ।


ਤੇਰੀ ਪਾਰਟੀ ਨੂੰ ਅੱਗ ਲੱਗ ਜਾਵੇ

ਨੌਕਰੀ ਨਾ ਦੇਵੇ ਰਾਜਿਆ।


ਤੇਰੀ ਜੀਭ 'ਤੇ ਭਰਿੰਡ ਲੜ ਜਾਵੇ,

ਝੂਠੀ ਸੌਂਹ ਖਾਣ ਵਾਲ਼ਿਆ।


ਵਗਦੀ ਨਦੀ ਦੇ ਵਿੱਚ

ਸੁੱਟਦੀ ਸੀ ਗੋਲ਼ੀਆਂ।

ਕਾਹਦੀਆਂ ਨੇ ਤੀਆਂ

ਧੀਆਂ ਸੜਕਾਂ 'ਤੇ ਰੋਲ਼ੀਆਂ।


ਕਦੇ ਆਇਆ ਕਰੋ, ਕਦੇ ਜਾਇਆ ਕਰੋ 

ਸਾਰੇ ਮੋਰਚੇ 'ਤੇ ਹਾਜ਼ਰੀ ਲਗਾਇਆ ਕਰੋ।ਬੇਰੁਜ਼ਗਾਰ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਤੇ ਇਨਕਲਾਬੀ ਬੋਲੀਆਂ ਪਾ ਕੇ ਸੰਘਰਸ਼ੀ ਤੀਆਂ ਮਨਾਉਂਦੇ ਹੋਏ ਅਤੇ ਸਿੱਖਿਆ ਮੰਤਰੀ ਦੇ ਹਲਕੇ ਦੇ ਪਿੰਡਾਂ ਥਲੇਸਾਂ, ਗੁਰਦਾਸਪੁਰਾ, ਨਾਨਕਿਆਣਾ ਸਾਹਿਬ ਅਤੇ ਮੰਗਵਾਲ ਆਦਿ ਪਿੰਡਾਂ ਵਿਚ ਜਾ ਕੇ ਭੰਡੀ ਪ੍ਰਚਾਰ ਕਰਦੇ ਹੋਏ

ਮਨਿਸਟੀਰੀਅਲ ਯੂਨੀਅਨ ਨੇ ਮੁਲਾਜ਼ਮ ਕੀਤੇ ਜਾਗਰੂਕ, ਕਿਵੇਂ ਸਰਕਾਰ ਦੇ ਰਹੀ 15000/- ਰੁਪਏ ਘੱਟ ਤਨਖਾਹ

 

ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

 

ਜੇਲ ਵਾਰਡਰ ਅਤੇ ਮੇਟਰਨ ਦੇ 847 ਅਸਾਮੀਆਂ ਤੇ ਭਰਤੀ, ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਪੈੱਨ ਡਾਊਨ-ਟੂਲ ਡਾਊਨ' ਹੜਤਾਲ ਦਾ ਐਲਾਨ

 *ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ 13 ਨੂੰ*


*23 ਅਗਸਤ ਨੂੰ ਵਿਸ਼ਾਲ ਜਿਲ੍ਹਾ ਪੱਧਰੀ ਰੋਸ ਰੈਲੀ ਹੋਵੇਗੀ*


*4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ*


*ਮੌਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕਰਕੇ ਕੀਤਾ ਜਾਵੇਗਾ ਵਿਧਾਨ ਸਭਾ ਵੱਲ ਮਾਰਚ*


ਨਵਾਂ ਸ਼ਹਿਰ 10 ਅਗਸਤ (ਹਰਿੰਦਰ ਸਿੰਘ ) ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਪਿਛਲੇ ਦਿਨ ਸਰਕਾਰ ਨਾਲ ਹੋਈਆਂ ਮੀਟਿੰਗਾਂ ਦਾ ਰੀਵਿਊ ਕਰਨ ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਦਰਜਨਾਂ ਫੈਡਰੇਸ਼ਨਾਂ ਅਤੇ ਜਥੇਬੰਦੀਆਂ ਵਲੋਂ ਅਗਲੇ ਸੰਘਰਸ਼ ਵਜੋਂ 13 ਅਗਸਤ ਨੂੰ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ ਬੰਗਾ, ਬਲਾਚੌਰ ਅਤੇ ਨਵਾਂ ਸ਼ਹਿਰ ਵਿਖੇ ਕੀਤੇ ਜਾਣਗੇ। 19 ਤੋਂ 23 ਅਗਸਤ ਤੱਕ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀਆਂ ਦੇ ਕੀਤੇ ਅੈਲਾਨ ਅਨੁਸਾਰ 23 ਅਗਸਤ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਕਰਨ ਦਾ ਫੈਸਲਾ ਜ਼ਿਲ੍ਹਾ ਕਨਵੀਨਰ ਗੁਲਸ਼ਨ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। 

            ਸਾਂਝੇ ਫਰੰਟ ਦੇ ਆਗੂ ਕੁਲਦੀਪ ਸਿੰਘ ਦੌੜਕਾ ਅਤੇ ਜ਼ਿਲ੍ਹਾ ਕਨਵੀਨਰਾਂ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਅਜੀਤ ਸਿੰਘ ਬਰਨਾਲਾ ਨੇ ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਆਖਿਆ ਕਿ ਸਾਂਝੇ ਫਰੰਟ ਵੱਲੋਂ ਸਰਕਾਰ ਦੁਆਰਾ ਦਿੱਤਾ 15% ਤਨਖਾਹ ਵਾਧੇ ਦਾ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਸਾਂਝੇ ਫਰੰਟ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਮੰਗੇ ਜਾ ਰਹੇ ਗੁਣਾਂਕ ਤੋਂ ਘੱਟ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦਾ ਰੇੜਕਾ ਬਰਕਰਾਰ ਰੱਖ ਕੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।           ਮੁਲਾਜ਼ਮ ਆਗੂਆਂ ਨੇ ਆਖਿਆ ਕਿ 4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮ ਮੰਗਾਂ ਨੂੰ ਨਜ਼ਰ ਅੰਦਾਜ ਕੀਤਾ ਤਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਜਿਸ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜੁੰਮੇਵਾਰ ਹੋਵੇਗੀ।

         ਮੀਟਿੰਗ ਵਿਚ ਸੁਰਿੰਦਰਪਾਲ, ਮੋਹਣ ਸਿੰਘ ਪੂਨੀਆ, ਸੰਜੀਵ ਕੁਮਾਰ, ਨਿਰਮਲ ਸਿੰਘ, ਮੈਡਮ ਕਿਰਨ ਬੰਗੜ, ਹਰਦੀਪ ਸਿੰਘ ਆਦਿ ਸ਼ਾਮਲ ਸਨ।

ਸਕੂਲ ਖੋਲ੍ਹਣਾ ਪੈ ਰਿਹਾ ਭਾਰੀ, 2 ਸਕੂਲਾਂ ਦੇ 21 ਬੱਚੇ ਕੋਰੋਨਾ ਪਾਜ਼ਿਟਿਵ
ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਖੋਲ੍ਹਣਾ ਬੱਚਿਆਂ ‘ਤੇ ਭਾਰੀ ਪੈ ਰਿਹਾ ਹੈ। ਅੱਜ ਜ਼ਿਲ੍ਹਾ ਲੁਧਿਆਣਾ ਦੇ 2 ਸਕੂਲਾਂ ਦੇ 21 ਬੱਚੇ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਏ ਹਨ। ਇਸ ਤਰ੍ਹਾਂ ਜਾਪ ਰਿਹਾ ਹੈ ਕਿ ਇਹ  ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੇ ਸੰਕੇਤ ਹਨ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 21 ਬੱਚੇ ਕੋਰੋਨਾ ਦੀ ਚਪੇਟ ਵਿੱਚ ਆਏ ਹਨ। ਸਿਹਤ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਯੂਨੀਅਨ ਵੱਲੋਂ 14 ਅਗਸਤ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ

 3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਯੂਨੀਅਨ ਵੱਲੋਂ 14 ਅਗਸਤ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਪਿਛਲੇ 13 ਸਾਲਾਂ ਤੋਂ ਨਿਰੰਤਰ ਸਿੱਖਿਆ ਵਿਭਾਗ ਵਿੱਚ ਨਿਭਾ ਰਹੇ ਹਨ ਸੇਵਾ 

ਦਲਜੀਤ ਕੌਰ ਭਵਾਨੀਗੜ੍ਹ 

ਪਟਿਆਲਾ, 10 ਅਗਸਤ, 2021: ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕੰਮ ਕਰਨ ਵਾਲੇ 3807 ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸਥਾਨਕ ਨਹਿਰੂ ਪਾਰਕ ਪਟਿਆਲਾ ਵਿਖੇ ਹੋਈ। ਇਸ ਮੀਟਿੰਗ ਜੱਥੇਬੰਦੀ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਵਿਖੇ 14 ਅਗਸਤ ਨੂੰ ਸੂਬਾ ਪੱਧਰੀ ਰੋਸ਼ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ। ਜੱਥੇਬੰਦੀਆਂ ਦੇ ਆਗੂਆਂ ਜਗਰਾਜ ਸਿੰਘ, ਸੁਖਵਿੰਦਰ ਸਿੰਘ, ਸੂਬਾ ਸਿੰਘ, ਕਮਲਜੀਤ ਕੌਰ ਅਤੇ ਰਵਨੀਤ ਕੌਰ ਨੇ ਦੱਸਿਆ ਕਿ 3807 ਟ੍ਰੇਂਡ ਸਿੱਖਿਆ ਪ੍ਰੋਵਾਈਡਰ ਪਿਛਲੇ 13 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਲਗਾਤਾਰ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਰ ਵਾਰ ਟ੍ਰੇਂਡ ਸਿੱਖਿਆ ਪ੍ਰੋਵਾਈਡਰਾਂ ਨਾਲ ਵਾਅਦਾ ਕਰ ਕੇ ਵਾਅਦਾ ਖਿਲਾਫ਼ੀ ਕੀਤੀ ਹੈ। ਹਰ ਵਾਰ ਜੁਬਾਨੀ ਮੰਗਾਂ ਮੰਨ ਲਈਆਂ ਜਾਂਦੀਆਂ ਹਨ ਪਰੰਤੂ ਜਦੋਂ ਅਮਲ ਵਿੱਚ ਲਿਆਉਣ ਦੀ ਗੱਲ ਹੁੰਦੀ ਹੈ ਤਾਂ ਸਮੇਂ ਦੀ ਸਰਕਾਰ ਟਾਲਾ ਵੱਟ ਜਾਂਦੀ ਹੈ।ਆਗੂਆਂ ਨੇ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਜੀ ਮੁੱਖ ਮੰਤਰੀ ਪੰਜਾਬ ਜੀ ਨੇ ਉਨ੍ਹਾਂ ਨਾਲ 2015 ਵਿਚ ਮੋਹਾਲੀ ਵਿਖੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਪਰੰਤੂ ਪੌਣੇ ਪੰਜ ਸਾਲ ਬੀਤ ਜਾਣ ਤੇ ਅਜੇ ਵੀ ਸਰਕਾਰ ਸਾਡੇ ਨਾਲ ਜ਼ੁਬਾਨੀ ਮੰਗਾਂ ਮੰਨਣ ਦੀ ਗੱਲ ਕਰ ਰਹੀ ਹੈ। ਟ੍ਰੇਂਡ ਸਿੱਖਿਆ ਪ੍ਰੋਵਾਈਡਰਾਂ ਦਾ ਰੋਸ ਹੈ ਕਿ ਸਰਕਾਰ ਸਾਡੇ ਨਾਲ ਰੈਗੂਲਰ ਕਰਨ ਦਾ ਲਿਖਤੀ ਇਕਰਾਰ ਕਰਕੇ ਪੱਕਾ ਕਿਉਂ ਨਹੀਂ ਕਰਦੀ। ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀ ਜੱਥੇਬੰਦੀ ਵੱਲੋਂ ਪਿਛਲੇ ਦਿਨੀਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਵੀ ਕੀਤੀ ਸੀ, ਜਿਸ ਵਿੱਚ ਜੱਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, 8393 ਅਸਾਮੀਆਂ ਦੀ ਜਲਦੀ ਤੋਂ ਜਲਦੀ ਭਰਤੀ ਅਤੇ ਬਾਕੀ ਅਧਿਆਪਕਾਂ ਲਈ ਨਵੀਆਂ ਅਸਾਮੀਆਂ ਕੱਢਣ ਦੀ ਜ਼ੋਰਦਾਰ ਮੰਗ ਕੀਤੀ ਸੀ। ਸਿੱਖਿਆ ਮੰਤਰੀ ਨੇ ਜੱਥੇਬੰਦੀ ਦੇ ਆਗੂਆਂ ਨੂੰ ਦੱਸਿਆ ਸੀ ਕਿ ਜੋ ਅਧਿਆਪਕ 23 ਅਗਸਤ 2010 ਦੇ ਆਰ. ਟੀ. ਈ. ਐਕਟ ਲਾਗੂ ਹੋਣ ਤੋਂ ਪਹਿਲਾਂ ਯੋਗਤਾ ਪ੍ਰਾਪਤ ਹਨ, ਉਨ੍ਹਾਂ ਨੂੰ ਐੱਮ. ਐੱਚ. ਆਰ. ਡੀ. ਨੇ ਟੈੱਟ ਦੇ ਟੈਸਟ ਤੋਂ ਛੋਟ ਦਿੱਤੀ ਹੋਈ ਹੈ, ਉਨ੍ਹਾਂ ਸਾਰਿਆਂ ਨੂੰ ਦਸ ਸਾਲ ਵਾਲੀ ਪਾਲਿਸੀ 'ਚ ਪਾ ਕੇ ਬਣਦੀ ਅਸਾਮੀ ਤੇ ਪੱਕਾ ਕੀਤਾ ਜਾਵੇਗਾ, ਪ੍ਰਤੂੰ ਸਰਕਾਰ ਜ਼ੁਬਾਨੀ ਮੰਗਾਂ ਮੰਨਣ ਦੀ ਗੱਲ ਕਰ ਰਹੀ ਹੈ, ਜਦੋਂ ਕਿ ਸਾਡੀ ਮੰਗ ਠੋਸ ਹੱਲ ਕੱਢ ਕੇ ਪੱਕੇ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਸਲੇ ਨੂੰ ਜਾਣਬੁੱਝ ਕੇ ਲਮਕਾ ਰਹੀ ਹੈ। ਇਸ ਲਈ ਹੁਣ ਉਹ ਆਉਂਣ ਵਾਲੀ 14 ਅਗਸਤ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ।


ਪਟਿਆਲਾ ਵਿਖੇ ਮੀਟਿੰਗ ਦੌਰਾਨ 3807 ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਹੋਏ

2 ਵਿਦਿਆਰਥੀ ਕਰੋਨਾ ਪਾਜ਼ਿਟਿਵ, ਸਕੂਲ 14 ਦਿਨਾਂ ਲਈ ਕੀਤਾ ਬੰਦ

 


BIG BREAKING: ਸਰਕਾਰੀ ਸਕੂਲ ਦੇ 8 ਬੱਚੇ ਕੋਰੋਨਾ ਪਾਜ਼ੀਟਿਵ ,ਸਕੂਲ ਬੰਦ ਰੱਖਣ ਲਈ ਨੋਟੀਫਿਕੇਸ਼ਨ ਜਾਰੀ

ਜ਼ਿਲ੍ਹਾ ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਵਿੱਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ ਹਨ। ਸੂਤਰਾਂ ਮੁਤਾਬਕ ਸਾਰੇ ਬੱਚੇ ਇੱਕੋ ਜਮਾਤ ਦੇ ਦੱਸੇ ਜਾ ਰਹੇ ਹਨ। ਸਕੂਲ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।ਜੋਧੇਵਾਲ ਬਸਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਵਿਦਿਆਰਥੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 40 ਵਿਦਿਆਰਥੀਆਂ ਦੇ ਕੋਵਿਡ ਨਮੂਨੇ ਲਏ ਗਏ ਸਨ। 8 ਦੀ ਰਿਪੋਰਟ ਪਾਜੀਟਿਵ ਆਈ ਹੈ।ਜ਼ਿਲ੍ਹਾ ਸਿਹਤ ਵਿਭਾਗ ਨੇ 10 ਅਗਸਤ ਤੋਂ 24 ਅਗਸਤ ਤੱਕ ਸਕੂਲ ਬੰਦ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਸਕੂਲ ਦੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਕੋਵਿਡ ਟੈਸਟ ਹੋਣਗੇ।


ਪ੍ਰਿੰਸੀਪਲ ਦੇ ਅਨੁਸਾਰ ਕੋਵਿਡ ਟੈਸਟ ਦੌਰਾਨ ਸਕੂਲ ਖੁੱਲ੍ਹੇ ਰਹਿਣਗੇ।ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ,ਪੜੋ ਕਿਹੜੇ ਮੁਦਿਆਂ ਤੇ ਬਣੀ ਸਹਿਮਤੀ

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ
ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਬਲਦੇਵ ਸਿੰਘ ਬੁੱਟਰ, ਫਾਊਂਡਰ ਮੈਂਬਰ ਸਰਦਾਰ ਵਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਨਾਲ ਮੁਹਾਲੀ ਵਿਖੇ ਇੱਕ ਮੀਟਿੰਗ ਹੋਈ , ਮੀਟਿੰਗ ਦੇ ਵਿੱਚ ਸਿੱਖਿਆ ਸਕੱਤਰ ਨਾਲ ਰਹਿੰਦਿਆਂ ਵੱਖ ਵੱਖ ਵਿਸ਼ਿਆਂ ਦੀਆਂ ਪ੍ਰਮੋਸ਼ਨਾਂ ਸੰਬੰਧੀ ,ਮਾਸਟਰ ਕੇਡਰ ਤੋਂ ਮੁੱਖ ਅਧਿਆਪਕਾਂ ਦੀ ਪ੍ਰਮੋਸ਼ਨ ਸਬੰਧੀ ,ਬਦਲੀਆਂ ਵਿੱਚ ਕੈਂਸਲ ਆਪਸ਼ਨ ਤੋਂ ਬਾਅਦ ਡੀ ਬਾਰ ਹੋਏ ਅਧਿਆਪਕਾਂ ਨੂੰ ਦੁਬਾਰਾ ਬਦਲੀਆਂ ਕਰਾਉਣ ਦਾ ਮੌਕਾ ਦੇਣ ਸੰਬੰਧੀ ਨਾਨ ਟੀਚਿੰਗ ਐਸ ਐਲ ਏ, ਪੀ ਟੀ ਆਈ ਅਧਿਆਪਕਾਂ ਨੂੰ ਪ੍ਰਮੋਸ਼ਨ ਦਾ ਮੌਕਾ ਦੇਣ ਸਬੰਧੀ ਅਤੇ ਉਨ੍ਹਾਂ ਨੂੰ ਬਦਲੀਆਂ ਕਰਵਾਉਣ ਸਬੰਧੀ ,ਜ਼ਿਲ੍ਹਾ ਮੋਗਾ ਦੀ ਪੀਡ਼ਤ ਮਹਿਲਾ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਉਹਦੇ ਪ੍ਰਿੰਸੀਪਲ ਵੱਲੋਂ ਨਾਂ ਰਿਲੀਵ ਕਾਰਨ ਦੇ ਸੰਬੰਧੀ ਆਦਿ ਮੁੱਦਿਆਂ ਤੇ ਸਿੱਖਿਆ ਸਕੱਤਰ ਨਾਲ ਲੰਮੀ ਵਿਚਾਰ ਚਰਚਾ ਕੀਤੀ ਗਈ ।


ਮਾਸਟਰ ਕੇਡਰ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਤੋਂ ਬਾਅਦ ਸਿੱਖਿਆ ਸਕੱਤਰ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਚੌਥੇ ਗੇੜ ਦੀਆਂ ਬਦਲੀਆਂ ਤੋਂ ਤੋਂ ਬਾਅਦ ਰਹਿੰਦੀਆਂ ਪ੍ਰਮੋਸ਼ਨਾਂ ਵੱਖ ਵੱਖ ਵਿਸ਼ੇ ਦੀਆਂ ਕਰ ਦਿੱਤੀਆਂ ਜਾਣਗੀਆਂ ,ਬਦਲਿਆ ਬਦਲੀਆਂ ਕੈਂਸਲ ਕਰਵਾਉਣ ਵਾਲੀ ਆਪਸ਼ਨ ਨੱਪਣ ਤੋਂ ਬਾਅਦ ਡੀ ਬਾਰ ਹੋਏ ਅਧਿਆਪਕਾਂ ਨੂੰ ਦੁਬਾਰਾ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇਗਾ, ਬਾਰਡਰ ਏਰੀਏ ਦੇ ਵਿੱਚ ਡੀ ਪੀਜ਼ ਦੀਅਾਂ ਹੋਈਅਾਂ ਬਦਲੀਆਂ ਹੁਣ ਉਪਰੰਤ ਰਲੀਵਿੰਗ ਦਾ ਮਸਲਾ ਗੰਭੀਰਤਾ ਨਾਲ ਵਿਚਾਰਿਆ ਗਿਆ ਅਤੇ ਜਲਦੀ ਹੀ ਇਸ ਸਬੰਧੀ ਕੋਈ ਫ਼ੈਸਲਾ ਲੈ ਲਿਆ ਜਾਵੇਗਾ ,ਨਾਨ ਟੀਚਿੰਗ ਐਸ ਐਲ ਏ ਅਤੇ ਪੀ ਟੀ ਆਈ ਅਧਿਆਪਕਾਂ ਦਿ ਵੀ ਜਲਦੀ ਪ੍ਰਮੋਸ਼ਨਾ ਕੀਤਆ ਜਾਣਗੀਆਂ ।ਮੋਗੇ ਜ਼ਿਲ੍ਹੇ ਨਾਲ ਸਬੰਧਤ ਪੀਡ਼ਤ ਮਹਿਲਾ ਅਧਿਆਪਕਾ ਜਿਸ ਦੀ EXEMPTED ਕੈਟਾਗਰੀ ਵਿਚ ਹੋਈ ਸੀ ਬਦਲੀ ਹੋਣ ਉਪਰੰਤ ਵੀ ਪ੍ਰਿੰਸੀਪਲ ਰਿਲੀਵ ਨਹੀਂ ਸੀ ਕਰ ਰਿਹਾ ਉਸ ਨੂੰ ਜਲਦੀ ਤੋਂ ਜਲਦੀ ਰਿਲੀਵ ਕਰਨ ਦੇ ਹੁਕਮ ਜਾਰੀ ਕਰਨ ਦੇ ਆਦੇਸ਼ ਦਿੱਤੇ l ਇਸ ਵਫ਼ਦ ਵਿਚ ਹੋਰਨਾਂ ਤੋਂ ਇਲਾਵਾ ਸੁਖਦੇਵ ਕਾਜਲ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ,ਗੁਰਮੀਤ ਸਿੰਘ ਗੁਰਦਾਸਪੁਰ ਜਗਜੀਤ ਸਿੰਘ ਲੁਧਿਆਣਾ,ਪਿਆਰੇ ਲਾਲ ਗੁਰਦਾਸਪੁਰ,ਸੱਤਪਾਲ ਮਿਆਣੀ ਮਨਪ੍ਰੀਤ ਸਿੰਘ ਤਰਸੇਮ ਪਾਲ ਸ਼ਰਮਾ ਅਮਨਦੀਪ ਸਿੰਘ ਗੁਰਾਇਆ ਪੰਜਾਬ ਪ੍ਰਧਾਨ ਐਸ ਐਲ ਏ ਯੂਨੀਅਨ ਆਦਿ ਹਾਜ਼ਰ ਸਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਾਂਘਾ ਕੀਤਾ ਬੰਦ, ਸੁਰੱਖਿਆ ਅਮਲੇ ਨੇ ਡੀਪੀਆਈ ਨੂੰ ਵਾਪਸ ਮੋੜਿਆ

 ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਾਂਘਾ ਕੀਤਾ ਬੰਦ, ਸੁਰੱਖਿਆ ਅਮਲੇ ਨੇ ਡੀਪੀਆਈ ਨੂੰ ਵਾਪਸ ਮੋੜਿਆ

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਅਤੇ ਮੰਤਰੀਆਂ ਦਾ ਘਿਰਾਓ ਕਰਨਗੇ ਕੱਚੇ ਅਧਿਆਪਕ

ਕੱਚੇ ਅਧਿਆਪਕਾਂ ਦੀ ਲਾਮਬੰਦੀ ਸ਼ੁਰੂ, ਡਿਊਟੀਆਂ ਸੌਂਪਣ ਲਈ ਤਾਲਮੇਲ ਕਮੇਟੀ ਦਾ ਗਠਨ  ਮੁਹਾਲੀ, 9 ਅਗਸਤ:

ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਲੜੀਵਾਰ ਧਰਨਾ ਸੋਮਵਾਰ ਨੂੰ 55ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਇੱਕ ਪਾਸੇ ਜਿੱਥੇ ਹੁਕਮਰਾਨਾਂ ਦੇ ਝੂਠੇ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਨਾਲ ਫੈਸਲਾਕੁਨ ਲੜਾਈ ਲੜਨ ਦਾ ਮਨ ਬਣਾ ਲਿਆ ਹੈ। ਉੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੱਚੇ ਅਧਿਆਪਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਿੱਖਿਆ ਅਧਿਕਾਰੀਆਂ ਅਤੇ ਦਫ਼ਤਰੀ ਸਟਾਫ਼ ਲਈ ਆਪਣੇ ਬੂਹੇ ਭੇੜ ਲਏ ਹਨ।

ਕੱਚੇ ਅਧਿਆਪਕਾਂ ਨੇ ਪਿਛਲੇ ਦਿਨੀਂ ਲਗਾਤਾਰ ਦੋ ਦਿਨ ਸਿੱਖਿਆ ਬੋਰਡ ਦੇ ਗੇਟਾਂ ਦੀ ਘੇਰਾਬੰਦੀ ਕਰਕੇ ਕਿਸੇ ਚੇਅਰਮੈਨ ਸਮੇਤ ਕਿਸੇ ਵੀ ਅਧਿਕਾਰੀ ਅਤੇ ਮੁਲਾਜ਼ਮ ਨੂੰ ਦਫ਼ਤਰ ਨਹੀਂ ਜਾਣ ਦਿੱਤਾ ਸੀ। ਜਿਸ ਕਾਰਨ ਬੋਰਡ ਮੈਨੇਜਮੈਂਟ ਨੇ ਪੱਕੇ ਬੈਰੀਕੇਟ ਅਤੇ ਲੋਹੇ ਦੇ ਉੱਚੇ ਐਂਗਲ ਲਗਾ ਕੇ ਸਿੱਖਿਆ ਬੋਰਡ ਦੇ ਦਫ਼ਤਰ ਵਿਚਲਾ ਲਾਂਘਾ ਬੰਦ ਕਰ ਦਿੱਤਾ ਹੈ। ਅੱਜ ਡੀਪੀਆਈ ਨੇ ਬੋਰਡ ਵਾਲੇ ਪਾਸਿਓਂ ਦਫ਼ਤਰ ਜਾਣ ਦੀ ਕੋਸ਼ਿਸ਼ ਕੀਤੀ ਲੇਕਿਨ ਬੋਰਡ ਦੇ ਸੁਰੱਖਿਆ ਅਮਲੇ ਨੇ ਉਨ੍ਹਾਂ ਲਈ ਗੇਟ ਨਹੀਂ ਖੋਲ੍ਹਿਆ। ਜਿਸ ਦੇ ਚੱਲਦਿਆਂ ਅਧਿਕਾਰੀ ਨੂੰ ਸਿੱਖਿਆ ਭਵਨ ਦੇ ਗੇਟ ਰਾਹੀਂ ਹੀ ਦਫ਼ਤਰ ਜਾਣਾ ਪਿਆ। ਇੱਥੇ ਕੱਚੇ ਅਧਿਆਪਕ ਇਕ ਪਾਸੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ। ਜਿਸ ਕਾਰਨ ਅਧਿਕਾਰੀ ਅਤੇ ਦਫ਼ਤਰੀ ਸਟਾਫ਼ ਬੋਰਡ ਦੇ ਅੰਦਰੋਂ ਅੰਦਰੀ ਦਫ਼ਤਰ ਚਲਾ ਜਾਂਦਾ ਸੀ ਪਰ ਹੁਣ ਬੋਰਡ ਨੇ ਇਹ ਲਾਂਘਾ ਬੰਦ ਕਰ ਦਿੱਤਾ ਹੈ ਤਾਂ ਜੋ ਬੋਰਡ ਦਾ ਦਫ਼ਤਰੀ ਕੰਮ ਪ੍ਰਭਾਵਿਤ ਨਾ ਹੋ ਸਕੇ।

ਸੂਬਾ ਕਨਵੀਨਰ ਅਜਮੇਰ ਸਿੰਘ ਅੌਲਖ, ਗਗਨਦੀਪ ਕੌਰ ਅਬੋਹਰ, ਦਵਿੰਦਰ ਸਿੰਘ ਸੰਧੂ, ਵੀਰਪਾਲ ਕੌਰ ਸਿਧਾਣਾ ਤੇ ਜਸਵੰਤ ਸਿੰਘ ਪੰਨੂ ਅਤੇ ਮੀਡੀਆ ਕੋਆਰਡੀਨੇਟਰ ਜੁਝਾਰ ਸਿੰਘ ਸੰਗਰੂਰ ਨੇ ਐਲਾਨ ਕੀਤਾ ਕਿ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਸਮੇਤ ਸਾਰੇ ਜ਼ਿਲ੍ਹਿਆਂ ਵਿੱਚ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁਹਾਲੀ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਸਮੇਤ ਜਿੱਥੇ ਜਿੱਥੇ ਕੈਬਨਿਟ ਮੰਤਰੀ ਝੰਡਾ ਲਹਿਰਾਉਣ ਪਹੁੰਚਣਗੇ, ਉੱਥੇ ਕੱਚੇ ਅਧਿਆਪਕਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਕੱਚੇ ਅਧਿਆਪਕਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ ਅਤੇ ਵਿਰੋਧ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਡਿਊਟੀਆਂ ਸੌਂਪੀਆਂ ਜਾ ਰਹੀਆਂ ਹਨ। ਇਸ ਸਬੰਧੀ ਤਾਲਮੇਲ ਕਮੇਟੀ ਕਾਇਮ ਕੀਤੀ ਗਈ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ, ਸਗੋਂ ਝੂਠੇ ਲਾਰੇ ਲਗਾ ਕੇ ਡੰਗ ਟਪਾਇਆ ਜਾ ਰਿਹਾ ਹੈ। ਇਹੀ ਨਹੀਂ ਉੱਚ ਅਧਿਕਾਰੀ ਵੀ ਪਹਿਲੀਆਂ ਮੀਟਿੰਗਾਂ ਵਿੱਚ ਅਸਾਮੀਆਂ ਵਧਾਉਣ ਅਤੇ ਵਿਚਲਾ ਰਾਹ ਲੱਭਣ ਦੇ ਵਾਅਦੇ ਤੋਂ ਵੀ ਮੱੁਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਕੱਚੇ ਅਧਿਆਪਕ ਹੁਣ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਆਪਣਾ ਸੰਘਰਸ਼ ਹੋਰ ਜ਼ਿਆਦਾ ਤਿੱਖਾ ਕਰਨਗੇ। ਉਨ੍ਹਾਂ ਹੁਕਮਰਾਨਾਂ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਕੱਚੇ ਅਧਿਆਪਕਾਂ ਦੇ ਸਬਰ ਦੀ ਹੋਰ ਪ੍ਰੀਖਿਆ ਨਾ ਲਵੇ। ਉਨ੍ਹਾਂ ਕਿਹਾ ਕਿ ਹੁਣ ਉਹ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ, ਬਲਕਿ ਆਪਣੇ ਹੱਕਾਂ ਦੀ ਪੂਰਤੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਹੁਣ ਸੰਘਰਸ਼ ਅਤੇ ਸਰਕਾਰ ਨਾਲ ਗੱਲਬਾਤ\ਮੀਟਿੰਗ ਵੀ ਫੈਸਲਾਕੁਨ ਹੀ ਕੀਤੀ ਜਾਵੇਗੀ।

RECENT UPDATES

Today's Highlight