Wednesday, 11 August 2021

ਜਥੇਬੰਦੀਆਂ ਅਤੇ ਸਰਕਾਰ ਦੇ ਵਿਚਾਲੇ ਮੀਟਿੰਗ, ਮੰਗਾਂ ਨੂੰ ਮੰਨਣ ਤੋਂ ਸਰਕਾਰ ਨੇ ਕੀਤਾ ਕਿਨਾਰਾ

 ਚੰਡੀਗੜ੍ਹ:


 ਮੁਲਾਜ਼ਮ ਜਥੇਬੰਦੀਆਂ ਅਤੇ ਸਰਕਾਰ ਦੇ ਵਿਚਾਲੇ ਅੱਜ ਮੀਟਿੰਗ ਹੋਈ, ਜੋ ਕਿ ਬੇਸਿੱਟਾ ਰਹੀ।  ਜੋ ਮੰਗਾਂ ਮੁਲਾਜ਼ਮ ਜਥੇਬੰਦੀ ਦੇ ਵੱਲੋਂ ਸਰਕਾਰ ਦੇ ਅੱਗੇ ਰੱਖੀਆਂ ਗਈਆਂ, ਉਨ੍ਹਾਂ ਮੰਗਾਂ ਨੂੰ ਮੰਨਣ ਤੋਂ ਸਰਕਾਰ ਨੇ ਕਿਨਾਰਾ ਕਰ ਲਿਆ। ਜਿਸ ਦੇ ਕਾਰਨ ਮੁਲਾਜ਼ਮਾਂ ਨੂੰ ਮੀਟਿੰਗ ਵਿੱਚੇ ਛੱਡ ਕੇ ਆਉਣੀ ਪਈ।


ਮੁਲਾਜ਼ਮ ਆਗੂਆਂ  ਦਾ ਕਹਿਣਾ ਹੈ ਕਿ ਜੋ ਪ੍ਰਪੋਜਲ ਸਰਕਾਰ ਦੇ ਵੱਲੋਂ ਪਿਛਲੀ ਮੀਟਿੰਗ ਵਿੱਚ ਦਿੱਤੀ ਗਈ ਸੀ ਕਿ, ਉਹੀ ਪ੍ਰਪੋਜਲ ਨੂੰ ਅੱਜ ਸਰਕਾਰ ਨੇ ਪੇਸ਼ ਕੀਤਾ, ਪਰ ਮੁਲਾਜ਼ਮਾਂ ਨੇ ਉਕਤ ਪ੍ਰਪੋਜਲ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਸਰਕਾਰ ਨੇ 15 ਫ਼ੀਸਦੀ ਵਾਧੇ ਦੀ ਗੱਲ ਕੀਤੀ ਸੀ, ਜਦੋਂਕਿ ਮੁਲਾਜ਼ਮਾਂ ਨੇ 20 ਫ਼ੀਸਦੀ ਮੰਗ ਕੀਤੀ।


 ਸਰਕਾਰ ਨੇ ਪਿਛਲੇ ਫੈਸਲੇ ਨੂੰ ਧੱਕੇ ਨਾਲ ਥੋਪਣ ਦੀ ਕੋਸ਼ਿਸ਼ ਕੀਤੀ। ਆਗੂਆਂ ਨੇ ਕਿਹਾ ਕਿ ਜਦੋਂ ਸਾਂਝੇ ਫਰੰਟ ਵੱਲੋਂ ਕੱਚੇ ਮੁਲਾਜ਼ਮਾਂ, ਮਾਣ ਭੱਤੇ ਵਾਲੇ ਵਰਕਰਾਂ ਦੀ ਗੱਲ ਕੀਤੀ ਗਈ ਤਾਂ ਮੰਤਰੀਆਂ ਦੀ ਸਬ ਕਮੇਟੀ ਵੱਲੋਂ ਕਿਹਾ ਗਿਆ ਕਿ ਅਸੀਂ ਸਿਰਫ ਪੇਅ ਕਮਿਸ਼ਨ ਦੀ ਗੱਲ ਕਰਨੀ ਹੈ, ਇਹ ਤਾਂ ਗੱਲ ਹੀ ਨਹੀਂ ਹੈ।


ਪਰ ਮੁਲਾਜ਼ਮ ਆਗੂ ਸਾਰੇ ਮੁਲਾਜ਼ਮਾਂ ਦੀ ਗੱਲ ਕਰਨ ਉਤੇ ਅੜੇ ਰਹੇ। ਆਗੂਆਂ ਨੇ ਕਿਹਾ ਕਿ ਇਸ ਤੋਂ ਬਾਅਦ ਸਰਕਾਰ ਮੀਟਿੰਗ ਤੋਂ ਵਾਕਆਊਟ ਕਰਕੇ ਚਲੀ ਗਈ। ਮੁਲਾਜ਼ਮ ਆਗੂਆਂ ਸਤੀਸ਼ ਰਾਣਾ ਅਤੇ ਜਰਮਨਜੀਤ ਨੇ ਕਿਹਾ ਕਿ ਸਰਕਾਰ ਵਿਰੁੱਧ 13 ਅਗਸਤ ਨੂੰ ਤਹਿਸੀਲ ਕੇਂਦਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ 20 ਤਾਰੀਕ ਨੂੰ ਜ਼ਿਲ੍ਹਾ ਕੇਂਦਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਘੇਰਾਓ ਕੀਤਾ ਜਾਵੇਗਾ।

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ: ਅਨਿੰਦਿਤਾ ਮਿੱਤਰਾ

 ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ: ਅਨਿੰਦਿਤਾ ਮਿੱਤਰਾ

 

ਚੰਡੀਗੜ੍ਹ, 11 ਅਗਸਤ:


ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਕਤ ਪ੍ਰਗਟਾਵਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।




ਮਿੱਤਰਾ ਨੇ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁੱਲ ਦਾ ਕੰਮ ਕਰਦਾ ਹੈ ਜੋ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਲਏ ਫ਼ੈਸਲਿਆਂ ਅਖ਼ਬਾਰਾਂ, ਟੀ.ਵੀ., ਰੇਡੀਓ ਰਾਹੀਂ ਪ੍ਰਚਾਰ ਕਰਦੇ ਆ ਰਹੇ ਹਨ। ਪਰੰਤੂ ਹੁਣ ਦਿਨੋਂ- ਦਿਨ ਸੂਚਨਾ ਤਕਨਾਲੋਜੀ ਸਦਕੇ ਪ੍ਰਚਾਰ ਸਾਧਨਾਂ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ।


 


ਉਹਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫੀਡਬੈਕ ਤੁਰੰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਹਨਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ।


ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ‘ਤੇ ਐਲ.ਐਫ.ਡੀ. ਸਥਾਪਤ ਕੀਤੀਆਂ ਗਈਆਂ ਹਨ। ਇਹ ਐਲ.ਐਫ.ਡੀਜ਼. ਸਥਾਪਤ ਕਰਨ ਦਾ ਕਾਰਜ ਅਗਸਤ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।


 


ਵਧੀਕ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੇਨੂੰ ਦੁੱਗਲ, ਆਈ.ਏ.ਐਸ. ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਵਿੱਚ ਸਰਕਾਰ ਵੱਲੋਂ ਇਸ ਮਹਾਮਾਰੀ ਨਾਲ ਨਜਿੱਠਣ ਲਈ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਅਤੇ ਐਡਵਾਇਜ਼ਰੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਹੀ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸੰਭਵ ਹੋ ਸਕਿਆ।


 


ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਵਧੀਕ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜੁਆਇੰਟ ਡਾਇਰੈਕਟਰ ਅਜੀਤ ਕੰਵਲ ਸਿੰਘ ਹਮਦਰਦ, ਜੁਆਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਪੀ.ਐਸ. ਕਾਲੜਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡੀ.ਸੀ.ਐਫ.ਏ. ਗਗਨਦੀਪ ਬੱਸੀ ਅਤੇ ਸਮੂਹ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਅਤੇ ਹੈੱਡ ਆਫ਼ਿਸ ਵਿਖੇ ਤਾਇਨਾਤ ਲੋਕ ਸੰਪਰਕ ਅਧਿਕਾਰੀ ਹਾਜ਼ਰ ਸਨ।

PSEB E BOOKS ALL CLASSES

 PSEB E BOOKS FOR OPEN CLASSES

ਪੰਜਾਬ ਸਕੂਲ  ਸਿੱਖਿਆ ਵਿਭਾਗ ਵਲੋਂ  ਵਿਦਿਆਰਥੀਆਂ ਲਈ  ਵਧੀਆ ਉਪਰਾਲਾ ਕੀਤਾ ਗਿਆ  ਹੈ ਜਿਸ ਦੇ ਤਹਿਤ ਉਨ੍ਹਾਂ ਨੇ ਛੇਵੀਂ ਤੋਂ ਬਾਰਵੀਂ ਜਮਾਤ ਦੀਆਂ ਕਿਤਾਬਾਂ ਹੇਠਾਂ ਦਿੱਤੇ ਲਿੰਕ ਤੇ ਉਪਲਬਧ ਕਰਵਾ ਦਿੱਤੀ ਗਈਆਂ ਹਨ ਤੁਸੀਂ ਸਬੰਧਤ ਵਿਸ਼ੇ ਦੀ ਕਿਤਾਬ  ਨੂੰ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰ ਡਾਉਨਲੋਡ ਕਰ ਸਕਦੇ ਹੋ ।

ਜਮਾਤ 6th

http://www.pseb.ac.in/Class6

 ਜਮਾਤ 7th

 http://www.pseb.ac.in/Class7

ਜਮਾਤ 8th

 http://www.pseb.ac.in/Class8

ਜਮਾਤ 9th

 http://www.pseb.ac.in/Class9

ਜਮਾਤ 10th

http://www.pseb.ac.in/Class10

ਜਮਾਤ 10+1 

 http://www.pseb.ac.in/Class11

ਜਮਾਤ 10+2

http://www.pseb.ac.in/Class12





PSEB E BOOKS FOR CLASS 12TH

PSEB E BOOKS FOR CLASS 11TH

PSEB E BOOKS FOR CLASS 10TH

PSEB E BOOKS FOR CLASS 9TH

http://www.pseb.ac.in/en/e-books/187


PSEB E BOOKS FOR CLASS 8TH

PSEB E BOOKS FOR CLASS 7TH

PSEB E BOOKS FOR CLASS 6TH



PSEB E BOOKS FOR CLASS 5TH

PSEB E BOOKS FOR CLASS 4TH

PSEB E BOOKS FOR CLASS 3rd

PSEB E BOOKS FOR CLASS 2nd






10ਵੀਂ ਅਤੇ ਬਾਰ੍ਹਵੀਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਕਿਵੇਂ ਪਾ੍ਪਤ ਹੋਵੇਗੀ, ਸਿੱਖਿਆ ਬੋਰਡ ਵੱਲੋਂ ਹਦਾਇਤਾਂ ਜਾਰੀ, ਪੜ੍ਹੋ


ਸਕੂਲਾਂਂ ਵੱਲੋਂ ਸਬੰਧਤ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਪ੍ਰਾਪਤ ਕਰਨ ਸਬੰਧੀ ਆਨਲਾਈਨ Demand ਦੇਣ ਲਈ ਹਦਾਇਤਾਂ 

 ਸਕੂਲ ਲਾਗ ਇਨ ਕਰਨ ਤੋਂ ਬਾਅਦ Examination Portal ਤੇ ਕਲਿੱਕ ਕਰੋ । 

On demand certificate ਤੇ ਕਲਿੱਕ ਕਰੋ ।

 ਸਬੰਧਤ ਜਮਾਤ ਤੇ ਕਲਿੱਕ ਕਰੋ । 

 ਦਿਖਾਈ ਦੇ ਰਹੀ ਸੂਚੀ ਵਿਚੋਂ ਜਿਹਨਾਂ ਪ੍ਰੀਖਿਆਰਥੀਆਂ ਦੇ ਸਰਟੀਫਿਕੇਟ ਦੀ ਹਾਰਡ ਕਾਪੀ ਲੈਣੀ ਹੈ ਉਹਨਾਂ ਦੇ ਸਾਹਮਣੇ ਲੱਗੇ ਚੈੱਕ ਬਾਕਸ ਤੇ ਕਲਿੱਕ ਕੀਤਾ ਜਾਵੇ । 


Add student for hard copy ਬਟਨ ਤੇ ਕਲਿੱਕ ਕੀਤਾ ਜਾਵੇ । 

Calculate fee ਤੇ ਕਲਿੱਕ ਕਰੋ ।


 ਕੈਲਕੂਲੇਟ ਹੋਈ ਫੀਸ ਆਫਲਾਈਨ (ਚਲਾਨ ਵਿਧੀ ) ਜਾਂ ਆਨਲਾਈਨ ਪੈਮੇਂਟ ਗੇਟਵੇ ਨਾਲ ਅਦਾ ਕੀਤੀ ਜਾ ਸਕਦੀ ਹੈ । 


ਫੀਸ ਵੈਰੀਫਾਈ ਹੋਣ ਉਪਰੰਤ ਬੋਰਡ ਵੱਲੋਂ ਸਰਟੀਫਿਕੇਟ ਤਿਆਰ ਕਰਵਾ ਕੇ ਸਕੂਲ ਨੂੰ ਭੇਜ ਦਿੱਤੇ ਜਾਣਗੇ ।

 

ਬੇਰੁਜ਼ਗਾਰ ਬੀ.ਐਡ ਟੈੱਟ ਪਾਸ ਅਧਿਆਪਕ ਯੂਨੀਅਨ ਮੀਟਿੰਗ ਹੋਈ

 ਬੇਰੁਜ਼ਗਾਰ ਬੀ.ਐਡ ਟੈੱਟ ਪਾਸ ਅਧਿਆਪਕ ਯੂਨੀਅਨ ਮੀਟਿੰਗ ਹੋਈ

ਬੇਰੁਜ਼ਗਾਰਾਂ ਵੱਲੋਂ 15 ਅਗਸਤ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘਿਰਾਓ ਦਾ ਐਲਾਨ

ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ/ਲਹਿਰਾਗਾਗਾ, 11 ਅਗਸਤ 2021: ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਪੰਜਾਬ ਦੀ ਲਹਿਰਾਗਾਗਾ ਇਕਾਈ ਦੀ ਮੀਟਿੰਗ ਸਥਾਨਕ ਜੀਪੀਐੱਫ ਕੰਪਲੈਕਸ ਵਿਖੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਤਿੱਖਾ ਕਰਨ ਸਬੰਧੀ ਤਿਆਰੀਆਂ ਕੀਤੀਆਂ ਗਈਆਂ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ 15 ਅਗਸਤ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘਿਰਾਓ ਦੀ ਤਿਆਰੀਆਂ ਕੀਤੀਆਂ ਗਈਆਂ। ਇਸ ਮੀਟਿੰਗ 'ਚ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਬੇਰੁਜਗਾਰੀ ਦਰ 7.3% ਹੈ। ਜੇ ਪੜ੍ਹੇ ਲਿਖਿਆਂ 'ਚ ਬੇਰੁਜ਼ਗਾਰੀ ਦੀ ਗੱਲ ਕਰੀਏ ਤਾਂ 12 ਵੀਂ ਪਾਸ ਵਿੱਚ ਬੇਰੁਜ਼ਗਾਰੀ ਦਰ 15.8%, ਡਿਪਲੌਮਾ ਪਾਸ ਵਿੱਚ 16.4%, ਗਰੈਜੁਏਟ ਪਾਸ ਵਿੱਚ 14.5% ਅਤੇ ਪੋਸਟ-ਗਰੈਜੁਏਟ ਵਿੱਚ 14.1% ਹੈ। 




ਇਸ ਮੌਕੇ ਜੱਥੇਬੰਦੀ ਦੇ ਆਗੂਆਂ ਸੰਦੀਪ ਗਿੱਲ, ਅਮਨ ਸੇਖ਼ਾ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ, ਗੋਰਖਾ ਸਿੰਘ ਕੋਟੜਾ ਅਤੇ ਰਣਦੀਪ ਸੰਗਤਪੁਰਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਦੀਆਂ ਘੱਟੋ ਘੱਟ 10 ਹਜਾਰ ਅਸਾਮੀਆਂ ਅਤੇ ਹੋਰ ਸਾਰੇ ਵਿਸ਼ਿਆਂ ਦੀਆਂ 5000 ਤੋਂ ਵਧੇਰੇ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ। ਲੰਬੇ ਸਮੇਂ ਤੋਂ ਕੋਈ ਭਰਤੀ ਨਾ ਆਉਣ ਕਾਰਨ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ, ਸਮਾਜਿਕ ਸਿੱਖਿਆ ਵਿਸ਼ੇ ਦੇ ਕੰਬੀਨੇਸ਼ਨ ਵਿੱਚੋਂ ਕੱਢੇ ਗਏ ਵਿਸ਼ਿਆਂ ਜਿਵੇਂ ਰਿਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼, ਪਬਲਿਕ ਵਰਕ ਅਤੇ ਐਜੂਕੇਸ਼ਨ ਨੂੰ ਸ਼ਾਮਿਲ ਕੀਤਾ ਜਾਵੇ, ਹਰੇਕ ਵਿਸ਼ੇ ਦੇ ਅਧਿਆਪਕ ਤੋਂ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਇੱਕ ਦੂਜੇ ਦਾ ਵਿਸ਼ਾ ਦੇ ਕੇ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਬੰਦ ਕੀਤੀ ਜਾਵੇ, ਮਾਸਟਰ ਕੇਡਰ ਦੇ ਪੇਪਰ ਲਈ ਘੱਟੋ-ਘੱਟ ਪਾਸ ਅੰਕ ਨਿਰਧਾਰਤ ਕੀਤੇ ਜਾਣ ਅਤੇ ਨਵੀਂ ਭਰਤੀ ਲਈ ਕੱਚੇ ਅਧਿਆਪਕਾਂ ਅਤੇ ਆਉਟਸੋਰਸਿੰਗ ਸਟਾਫ਼ ਨੂੰ ਤਜਰਬਾ ਅੰਕ ਨਾ ਦਿੱਤੇ ਜਾਣ। ਇਸ ਮੌਕੇ ਰਣਜੀਤ ਕੋਟੜਾ, ਸੁਖਪਾਲ ਖਾਨ, ਕੁਲਦੀਪ ਭੁਟਾਲ, ਮਨਜੀਤ ਲਹਿਰਾ, ਗੁਰਤੇਜ ਖਾਈ, ਗੁਰਜੀਤ ਖਾਈ ਅਤੇ ਦੀਪ ਲਹਿਰਾ ਆਦਿ ਬੇਰੁਜ਼ਗਾਰ ਅਧਿਆਪਕ ਆਗੂ ਵੀ ਹਾਜ਼ਰ ਸਨ।

PROMOTION FROM MASTER TO LECTURER ORDER RELEASED

 


PROMOTION FROM MASTER TO LECTURER ORDER RELEASED

Download here

ਸਕੂਲਾਂ ਵਿੱਚ ਕਰੋਨਾ: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਨਵੇਂ ਆਦੇਸ਼ ਜਾਰੀ, ਪੜ੍ਹੋ

 ਮੁੱਖ ਸਕੱਤਰ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼



- ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਸਟਾਫ਼ ਨੂੰ ਹੀ ਸਕੂਲ ਆਉਣ ਦੀ ਹੋਵੇਗੀ ਆਗਿਆ

- ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਠੋਸ ਕਦਮ ਉਠਾਉਣ ਅਤੇ ਪਾਜ਼ੇਟੇਵਿਟੀ ਦਰ 'ਤੇ ਨੇੜਿਓਂ ਨਜ਼ਰ ਰੱਖਣ ਦੇ ਦਿੱਤੇ ਹੁਕਮ


ਚੰਡੀਗੜ੍ਹ, 11 ਅਗਸਤ 2021 - ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।


ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।


ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੇਵਿਟੀ ਦਰ ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।


ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।


ਕੈਮਬ੍ਰਿਜ ਯੂਨੀਵਰਸਿਟੀ ਦੀ ਭਵਿੱਖਬਾਣੀ ਦਾ ਹਵਾਲਾ ਦਿੰਦਿਆਂ ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਲਗਾਏ ਗਏ ਅੰਦਾਜ਼ੇ ਦੇ ਮੁਤਾਬਕ ਨਵੇਂ ਕੇਸਾਂ ਦੀ ਗਿਣਤੀ ਲਗਭਗ 64 ਦਿਨਾਂ ਵਿੱਚ ਦੁੱਗਣੀ ਹੋ ਸਕਦੀ ਹੈੈ (ਇਸ ਧਾਰਨਾ ਦੇ ਅਧੀਨ ਕਿ ਵਾਧੇ ਦੀ ਦਰ ਸਥਿਰ ਰਹੇਗੀ)।


ਉਨ੍ਹਾਂ ਇਸ ਤੱਥ ਤੇ ਤਸੱਲੀ ਜ਼ਾਹਿਰ ਕੀਤੀ ਕਿ ਪਿਛਲੇ ਹਫ਼ਤੇ 3 ਤੋਂ 9 ਅਗਸਤ ਤੱਕ 2,45,823 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 352 ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਪਾਜ਼ੇਟੇਵਿਟੀ ਦਰ 0.1 ਫੀਸਦ ਰਹੀ ।

ਸੂਬੇ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਤੇ ਜ਼ੋਰ ਦਿੰੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਦੂਜੀ ਲਹਿਰ ਦੇ ਸਿਖ਼ਰ ਦੌਰਾਨ ਰਹੀ ਮੰਗ ਦੇ ਮੁਕਾਬਲੇ ਬੈਡਾਂ ਦੀ ਸਮਰੱਥਾ 25 ਫ਼ੀਸਦੀ ਵਧਾਉਣ ਦਾ ਟੀਚਾ ਰੱਖਣਾ ਚਾਹੀਦਾ ਹੈ।


ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵੇਲੇ ਸਰਕਾਰੀ ਹਸਪਤਾਲਾਂ ਵਿੱਚ 4307 ਐਲ-2 ਬੈੱਡ ਮੌਜੂਦ ਹਨ, ਜੋ 25 ਫ਼ੀਸਦੀ ਵਾਧੇ ਨਾਲ 5387 ਹੋ ਜਾਣਗੇ ਜਦੋਂਕਿ ਪ੍ਰਾਈਵੇਟ ਹਸਪਤਾਲਾਂ ਵਿੱਚ 6565 ਐਲ-2 ਬੈੱਡ ਉਪਲਬਧ ਹਨ ਅਤੇ 25 ਫ਼ੀਸਦੀ ਵਾਧੇ ਨਾਲ 1644 ਬੈੱਡ ਹੋਰ ਸ਼ਾਮਲ ਕੀਤੇ ਜਾਣਗੇ।


ਅਧਿਕਾਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਕਸੀਜਨ ਦੀ ਉਪਲਬਧਤਾ ਨੂੰ ਹੋਰ ਵਧਾਉਣ ਤੇ ਧਿਆਨ ਕੇਂਦਰਤ ਕਰਨ ਲਈ ਆਖਦਿਆਂ ਸ੍ਰੀਮਤੀ ਮਹਾਜਨ ਨੇ ਸਾਰੇ ਪੀ.ਐਸ.ਏ. ਪਲਾਂਟਾਂ ਨੂੰ ਇਸ ਮਹੀਨੇ ਦੇ ਅੰਦਰ ਕਾਰਜਸ਼ੀਲ ਕਰਨ ਤੋਂ ਇਲਾਵਾ ਭਵਿੱਖ ਵਿੱਚ ਇਸ ਜੀਵਨ ਰੱਖਿਅਕ ਗੈਸ ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ।


ਕੋਵਿਡ ਕੰਟਰੋਲ ਰੂਮ ਦੇ ਇੰਚਾਰਜ ਅਜੋਏ ਸ਼ਰਮਾ (ਆਈ.ਏ.ਐਸ.) ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਕੋਵਿਡ ਐਪ ਵਿੱਚ ਪੰਜ ਨਵੇਂ ਮੌਡਿਊਲ ਸ਼ਾਮਲ ਕੀਤੇ ਗਏ ਹਨ ਤਾਂ ਜੋ ਕੋਵਿਡ ਡਾਟੇ ਦਾ ਪ੍ਰਬੰਧਨ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਤੋਂ ਇਲਾਵਾ ਡਾਟੇ ਦੀ ਦੁਹਰਾਈ ਨੂੰ ਘੱਟ ਕੀਤਾ ਜਾ ਸਕੇ। ਐਪ ਵਿੱਚ ਡਾਟਾ ਅਪਲੋਡ ਅਤੇ ਅਪਡੇਟ ਕਰਨ ਦੀ ਸਹੂਲਤ ਲਈ ਸੈਂਪਲ ਕੁਲੈਕਸ਼ਨ ਸੈਂਟਰ ਐਪਲੀਕੇਸ਼ਨ ਸ਼ਾਮਲ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਐਪ ਵਿੱਚ ਆਰਟੀ-ਪੀਸੀਆਰ, ਟਰੂਨਾਟ, ਸੀਬੀਐਨਏਏਟੀ ਦੇ ਨਤੀਜਿਆਂ ਨੂੰ ਅਪਡੇਟ ਅਤੇ ਅਪਲੋਡ ਕਰਨ ਲਈ ਸਾਰੀਆਂ ਲੈਬਾਂ ਕੋਲ ਕੋਵਾ ਪੋਰਟਲ ਤੇ ਇੰਟਰਫੇਸ ਹੈ। ਕੋਵਾ ਪਲੇਟਫਾਰਮ ਆਈਸੀਐਮਆਰ ਦੇ ਨਾਲ ਬੈਕ-ਐਂਡ ਇੰਟੀਗ੍ਰੇਸ਼ਨ ਰਾਹੀਂ ਇਸ ਡਾਟੇ ਨੂੰ ਕੇਂਦਰ ਕੋਲ ਭੇਜੇਗਾ।


ਉਨ੍ਹਾਂ ਦੱਸਿਆ ਕਿ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰ ਜਾਣਗੀਆਂ ਅਤੇ ਕੋਵਾ ਐਪ ਤੇ ਉਨ੍ਹਾਂ ਦੀ ਸਿਹਤ ਬਾਰੇ ਰਿਪੋਰਟ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲ ਕੋਵਾ ਪੋਰਟਲ ਤੇ ਲੌਗਇਨ ਕਰਨਗੇ ਅਤੇ ਉਥੇ ਦਾਖਲ ਮਰੀਜ਼ਾਂ ਦੀ ਸਥਿਤੀ ਨੂੰ ਅਪਡੇਟ ਕਰਨਗੇ। ਹਸਪਤਾਲਾਂ ਨੂੰ ਰੋਜ਼ਾਨਾ ਅਧਾਰ ‘ਤੇ ਆਪਣੀਆਂ ਸੰਸਥਾਵਾਂ ਵਿੱਚ ਐਲ-2 ਅਤੇ ਐਲ-3 ਬੈੱਡਾਂ ਦੀ ਵੰਡ ਅਤੇ ਸਥਿਤੀ ਦੀ ਰਿਪੋਰਟ ਦੇਣੀ ਹੋਵੇਗੀ। ਇਸ ਤੋਂ ਇਲਾਵਾ ਹਸਪਤਾਲਾਂ ਨੂੰ ਆਕਸੀਜਨ ਤੇ ਰੱਖੇ ਗਏ, ਆਕਸੀਜਨ ਤੇ ਨਹੀਂ ਰੱਖੇ ਗਏ ਕੋਵਿਡ ਮਰੀਜ਼ਾਂ ਅਤੇ ਆਕਸੀਜਨ ‘ਤੇ ਰੱਖੇ ਗਏ, ਆਕਸੀਜਨ ਤੇ ਨਹੀਂ ਰੱਖੇ ਗਏ ਸ਼ੱਕੀ ਕੋਵਿਡ ਮਰੀਜ਼ਾਂ ਦੀ ਗਿਣਤੀ ਬਾਰੇ ਜਾਣਕਾਰੀ ਦੇਣੀ ਹੋਵੇਗੀ।


ਇਸ ਤੋਂ ਇਲਾਵਾ ਡਾਟਾ ਪ੍ਰਬੰਧਨ ਵਿੱਚ ਅਜਿਹੀ ਵਿਵਸਥਾ ਕੀਤੀ ਗਈ ਹੈ ਕਿ ਜੇ ਸੈਂਪਲਿੰਗ ਸਮੇਂ ਡਾਟਾ ਇਕੱਤਰ ਨਹੀਂ ਕੀਤਾ ਗਿਆ ਜਾਂ ਡਾਟੇ ਨੂੰ ਬਾਅਦ ਵਿੱਚ ਅਪਡੇਟ ਕਰਨ ਦੀ ਜ਼ਰੂਰਤ ਪੈਂਦੀ ਹੈ ਤਾਂ ਜ਼ਿਲ੍ਹਾ ਡਾਟਾ ਸੈੱਲ ਜਾਂ ਆਰਆਰਟੀਜ਼ ਉਸ ਜਾਣਕਾਰੀ ਨੂੰ ਅਪਡੇਟ ਕਰ ਸਕਦੇ ਹਨ।

ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

PAY COMMISSION : ਹਾਈ ਪਾਵਰ ਕਮੇਟੀ ਦੀ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਸਾਂਝਾ ਫਰੰਟ ਦੀ ਮੀਟਿੰਗ ਅੱਜ

 

ਸੀਨੀਅਰ ਸੈਕੰਡਰੀ ਸਕੂਲਾਂ ਨਾਲ ਜੁੜੇ ਮਿਡਲ ਸਕੂਲਾਂ ਵਿੱਚ ਕੀਤੀਆਂ ਬਦਲੀਆਂ ਸਬੰਧੀ ਹਦਾਇਤਾਂ

ALSO READ : 6TH PAY COMMISSION,ALL UPDATE HERE 

ਸਰਕਾਰੀ ਹਾਈ ਸਕੂਲ ਵਿਚੋਂ 6 ਵਿਦਿਆਰਥੀ ਕਰੋਨਾ ਪਾਜ਼ਿਟਿਵ,ਬੱਚਿਆਂ ਨੂੰ ਲੈ ਕੇ ਫਿਕਰ ਵੱਧੀ

 ਸਰਕਾਰੀ ਸਕੂਲਾਂ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਤਾਜ਼ਾ ਮਾਮਲੇ ਵਿਚ ਟਾਂਡਾ ਦੇ ਪਿੰਡ ਜਾਜਾ ਵਿਚ ਸਰਕਾਰੀ ਹਾਈ ਸਕੂਲ 'ਚੋਂ ਬੱਚੇ ਕੋਰੋਨਾ ਦੀ ਚਪੇਟ ਵਿਚ ਆ ਗਏ ਹਨ। ਜਾਜਾ ਦੇ ਸਰਕਾਰੀ ਹਾਈ ਸਕੂਲ ਵਿਚੋਂ  6 ਵਿਦਿਆਰਥੀਆਂ ਦੇ ਕੋਰੋਨਾ ਪਾਜ਼ੇਟਿਵ ਆਉਣ ਦੀ ਖ਼ਬਰ ਮਿਲੀ ਹੈ। 



ਪ੍ਰਾਪਤ ਜਾਣਕਾਰੀ ਮੁਤਾਬਕ ਪਿੰਡ ਜਾਜਾ ਦੇ ਸਰਕਾਰੀ ਹਾਈ ਸਕੂਲ ਵਿੱਚ ਅੱਜ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਕੀਤੇ ਗਏ ਕੋਰੋਨਾ ਟੈਸਟਾਂ ਦੌਰਾਨ 6 ਵਿਦਿਆਰਥੀਆਂ ਦੇ ਟੈਸਟ ਪਾਜ਼ੇਟਿਵ ਆਉਣ ਕਾਰਨ ਬੱਚਿਆਂ ਨੂੰ ਲੈ ਕੇ ਫਿਕਰ ਵੱਧ ਗਈ ਹੈ। 

ਐੱਸ. ਐੱਮ. ਓ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਡਾਕਟਰ ਰਵੀ ਕੁਮਾਰ, ਡਾਕਟਰ ਸਰੋਜ, ਚਰਨਜੀਤ ਕੌਰ ਰਜਿੰਦਰ ਸਿੰਘ ਦੀ ਟੀਮ ਨੇ ਸਕੂਲ ਦੇ ਸਟਾਫ਼ ਮੈਂਬਰਾਂ ਅਤੇ 74 ਵਿਦਿਆਰਥੀਆਂ ਦੇ ਰੇਪਿਡ ਟੈਸਟਾਂ ਵਿੱਚੋਂ 6 ਬੱਚਿਆਂ ਦਾ ਟੈਸਟ ਪਾਜ਼ੇਟਿਵ ਨਿਕਲਿਆ।



 ਸਰਕਾਰੀ ਹਸਪਤਾਲ ਦੀ ਟੀਮ ਨੇ ਦੱਸਿਆ ਕਿ ਅਜੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਦੇ ਵੀ ਟੈਸਟ ਹੋਣੇ ਬਾਕੀ ਹਨ।

ਸੀਬੀਐਸਈ ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਡੇਟਸ਼ੀਟ ਜਾਰੀ

 

ਸਕੂਲਾਂ ਵਿੱਚ ਕਰੋਨਾ : ਬੰਦ ਕੀਤੇ ਜਾ ਸਕਦੇ ਨੇ ਸਕੂਲ-ਸਿੰਗਲਾ





ਸ੍ਰੀ ਆਨੰਦਪੁਰ ਸਾਹਿਬ : ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕਰੋਨਾ ਕੇਸ ਸਾਹਮਣੇ ਆਉਣ ਬਾਰੇ ਪਿੰਡ ਜੱਜਰ 'ਚ ਪਹੁੰਚੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕੀਤੀ ਜਾ ਰਹੀ ਹੈ। 



ਉਨ੍ਹਾਂ ਕਿਹਾ ਕਿ ਜ਼ਮੀਨੀ ਸਥਿਤੀ ਦੀ ਪੜਚੋਲ ਕਰਨ ਤੋਂ ਬਾਅਦ ਜੇ ਲੋੜ ਪਈ ਤਾਂ ਸਕੂਲ ਮੁੜ ਬੰਦ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਵਿੱਚ 22 ਹਜ਼ਾਰ ਅਧਿਆਪਕ ਭਰਤੀ ਕੀਤੇ ਹਨ ਅਤੇ ਸਤੰਬਰ ਮਹੀਨੇ ਤੱਕ 25 ਹਜ਼ਾਰ ਹੋਰ ਅਧਿਆਪਕ ਭਰਤੀ ਕੀਤੇ ਜਾਣਗੇ।

ਜ਼ਿਲ੍ਹਾ ਲੁਧਿਆਣਾ ਦੇ ਕੈਲਾਸ਼ ਨਗਰ ਦੇ ਸਰਕਾਰੀ ਸਕੂਲ ਵਿੱਚ ਪੜ੍ਹਦੇ 13 ਬੱਚੇ ਕੋਰੋਨਾ ਦੀ ਲਪੇਟ ਵਿੱਚ ਹਨ। ਜਦਕਿ ਨਿਊ ਸੁਭਾਸ਼ ਨਗਰ ਦੇ 8 ਬੱਚੇ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।

RECENT UPDATES

Today's Highlight