Friday, 13 August 2021

GIS TABLE 3RD QUARTER 2021( JULY TO SEPTEMBER)

Speaker Rana KP disburses Rs. 10 crore grant to Gram Panchayats Sri Anandpur Sahib

 


*Speaker Rana KP disburses Rs. 10 crore  grant to Gram Panchayats Sri Anandpur Sahib*


Inauguration & Foundation stone laying ceremony of Rs 75 Cr. projects in Sri Anandpur Sahib Constituency on August14

 

Maximum development promises fulfilled of Sri Anandpur Sahib, remaining would also fulfilled: Rana KP


Sri Anandpur Sahib, August 13: The Punjab Vidhan Sabha Speaker Rana KP Singh said that all the Gram Panchayats were being given grants of crores of rupees to accelerate the pace of development in Sri Anandpur Sahib Constituency. He retreated that almost all development promise have been fulfilled without any discrimination and the remaining would be completed soon.  Rana KP Singh was speaking at a function organised here today at Bunga Sahib / Bharatgarh to distribute checks of grants of about Rs. 10 crore to the Gram Panchayats of the constituency.

He said that overall 75 crore projects would be inaugurated and foundation stones would be laid on 14th August in the Sri Anandpur Sahib constituency.  He said that the underpass has been constructed at a cost of Rs. 3.25 crore in Kharota has been opened to the public. 90% work of first phase of Changar's Rs. 75 crore lift irrigation scheme has been completed and second phase work to start soon. The beautification project of Sri Anandpur Sahib at a cost of Rs. 30 crore and construction of a memorial of Bhai Jaita ji at a cost of Rs. 10 crore is underway. Renovation work of the laboratory block has been completed at a cost of Rs. 80 lakh. Parshuram Bhawan at Nangal has been opened to the public. Multi-purpose community centers costing crores are under construction at Barari and Kiratpur Sahib. About two dozen community centres have been constructed and many are under construction in the villages. Oxygen plants have been installed at the government hospital Sri Anandpur Sahib. Government degree college at Mahin and ITI at Dabud are under construction. 

Apart from this three gates have been constructed at Sri Kiratpur Sahib with the cost of 66 lacs and 80 crore Garhshankar-Naina Devi Via Sri Anandpur Sahib road has been renovated and strengthened. Rana KP Singh further said that the foundation stone of three bridges Rs. 14.60 crore in Jandla, Rs. 3.55 crore in Thaluh and Rs. 2.24 Crore would be laid on 14th August. Besides this foundation stone of upgradation of Sewrage system project at Sri Anandpur Sahib steel bridge at Kiratpur Sahib and water supply 79 lac project would be laid.    

ਸਮੂਹ ਵਿਭਾਗਾਂ ਦੇ ਕਰਮਚਾਰੀ ਸਮੇਂ ਸਿਰ ਡਿਊਟੀ ਤੇ ਹਾਜ਼ਰ ਹੋਣ: ਜ਼ਿਲ੍ਹਾ ਮੈਜਿਸਟਰੇਟ

 

ਸੰਯੁਕਤ ਅਧਿਆਪਕ ਫਰੰਟ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ 18 ਅਗਸਤ ਨੂੰ

 

ਸਕੂਲ ਨਹੀਂ ਹੋਣਗੇ ਬੰਦ- ਪੰਜਾਬ ਸਰਕਾਰ, ਪੜ੍ਹੋ ਸਿੱਖਿਆ ਮੰਤਰੀ ਦਾ ਬਿਆਨ

 




ਚੰਡੀਗੜ੍ਹ : ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਵਿਡ -19 ਨਾਲ ਸੰਕਰਮਿਤ ਹੋਣ ਤੋਂ ਬਾਅਦ ਮਾਪੇ ਚਿੰਤਤ ਹਨ। ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ (Education Minister Vijay Inder Singla) ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਪੌਜ਼ੇਟਿਵ ਆਏ, ਪਰ ਹੋਰ ਥਾਵਾਂ ' ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ। ਸਕੂਲ ਵਿੱਚ 18 ਸਾਲ ਤੋਂ ਵੱਧ ਉਮਰ ਦੇ ਹਰ ਬੱਚੇ ਨੂੰ ਟੀਕਾ ਲਗਾਇਆ ਜਾਵੇਗਾ।


ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ - ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ, ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: 6th Pay commission all updates here  


ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ 1500 ਅਸਾਮੀਆਂ ਤੇ ਭਰਤੀ , ਦਸਵੀਂ ਪਾਸ ਕਰੋ ਅਪਲਾਈ


26 ਜੁਲਾਈ ਨੂੰ ਪੰਜਾਬ ਸਰਕਾਰ ਨੇ 10 ਵੀਂ ਤੋਂ 12 ਵੀਂ ਜਮਾਤ ਦੇ ਸਕੂਲ ਆਫਲਾਈਨ ਕਲਾਸਾਂ ਲਈ ਖੋਲ੍ਹੇ ਸੀ। ਬਾਅਦ ਵਿੱਚ 2 ਅਗਸਤ ਤੋਂ ਬਾਕੀ ਸਕੂਲ ਵੀ ਖੋਲ੍ਹੇ ਗਏ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਦੋ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਕੋਰੋਨਾ ਪੌਜ਼ੇਟਿਵ ਪਾਏ ਜਾਣ ਤੋਂ. ਬਾਅਦ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ।


ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕਲ ਕੈਲਾਸ਼

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸਤੀ ਜੋਧੇਵਾਲ ਵਿੱਚ ਇੱਕੋ ਜਮਾਤ ਦੇ ਅੱਠ ਵਿਦਿਆਰਥੀ ਕੋਰੋਨਾ ਪੌਜ਼ੇਟਿਵ ਨਿਕਲੇ। ਸਰਕਾਰੀ ਹਾਈ ਸਕੂਲ ਕੈਲਾਸ਼ ਨਗਰ ਦੇ 12 ਵਿਦਿਆਰਥੀ ਪੌਜ਼ੇਟਿਵ ਪਾਏ ਗਏ। ਹੋਰ ਜ਼ਿਲ੍ਹਿਆਂ ਤੋਂ ਵੀ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਮਾਪੇ ਚਿੰਤਤ ਹੋਏ ਕਿ ਸਕੂਲ ਖੁੱਲ੍ਹੇ ਰਹਿਣਗੇ ਜਾਂ ਬੰਦ ਹੋ ਜਾਣਗੇ। ਸ਼ੁੱਕਰਵਾਰ ਨੂੰ ਸਿੱਖਿਆ ਮੰਤਰੀ ਨੇ ਉਨ੍ਹਾਂ ਦੇ ਸ਼ੰਕਿਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਫਿਲਹਾਲ ਸਕੂਲ ਬੰਦ ਨਹੀਂ ਹੋਣ ਜਾ ਰਹੇ ਹਨ।


ਮੁੱਖ ਸਕੱਤਰ ਪੰਜਾਬ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੇ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾਕਰਣ ਰਹਿਤ ਸਟਾਫ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

ਗੱਲਬਾਤ ਟੁੱਟਣ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਭੜਕਿਆ ਗੁੱਸਾ

 *ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨ ਕੀਤੇ*


*ਗੱਲਬਾਤ ਟੁੱਟਣ ਬਾਅਦ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਭੜਕਿਆ ਗੁੱਸਾ*


*20 ਅਗਸਤ ਨੂੰ ਵਿਸ਼ਾਲ ਜਿਲ੍ਹਾ ਪੱਧਰੀ ਰੋਸ ਰੈਲੀ ਉਪਰੰਤ ਵਿਧਾਇਕ ਦੇ ਘਰ ਵੱਲ ਰੋਸ ਮਾਰਚ*


*4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ*


*ਮੌਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਉਪਰੰਤ ਵਿਧਾਨ ਸਭਾ ਵੱਲ ਮਾਰਚ*



ਨਵਾਂ ਸ਼ਹਿਰ 13 ਅਗਸਤ ( ) ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਪੰਜਾਬ ਸਰਕਾਰ ਦੀਆਂ ਚਾਰ ਗੇੜਾਂ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰੁਖ਼ ਅਪਨਾਉਣ ਕਾਰਨ ਪੰਜਾਬ ਸਰਕਾਰ ਦਾ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਚਿਹਰਾ ਨਿਖਰ ਕੇ ਲੋਕਾਂ ਦੇ ਸਾਹਮਣੇ ਆ ਚੁੱਕਾ ਹੈ। ਮੰਤਰੀ ਪਹਿਲੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਤੋਂ ਹੀ ਪਿੱਛੇ ਨਹੀਂ ਹਟ ਰਹੇ ਸਗੋਂ 11 ਅਗਸਤ ਨੂੰ ਚੌਥੀ ਮੀਟਿੰਗ ਵਿੱਚੋਂ ਪੰਜਾਬ ਸਰਕਾਰ ਦੇ ਮੰਤਰੀ ਮੀਟਿੰਗ ਦਾ ਬਾਈਕਾਟ ਕਰਕੇ ਮੀਟਿੰਗ ਵਿੱਚੋਂ ਉੱਠ ਕੇ ਚਲੇ ਗੲੇ। 

        ਸਰਕਾਰ ਦੇ ਇਸ ਨਿੰਦਣਯੋਗ ਰਵੱਈਏ ਕਾਰਨ ਸਾਂਝੇ ਫਰੰਟ ਵਲੋਂ ਅੱਜ ਸੂਬੇ ਭਰ ਵਿੱਚ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨਾਂ ਦੇ ਸੱਦੇ ਵਜੋਂ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਪਟਵਾਰੀਆਂ ਵੱਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਕੀਤੇ ਗਏ।ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿਚ ਪਟਵਾਰੀਆਂ ਅਤੇ ਕਾਨੂੰਗੋਆਂ ਦੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਵਿਭਾਗੀ ਮੰਗਾਂ ਦੇ ਨਾਲ ਨਾਲ ਸਾਂਝੀਆਂ ਮੰਗਾਂ ਲਈ ਸਾਂਝੇ ਫਰੰਟ ਦੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦਾ ਅਹਿਦ ਕੀਤਾ।

         ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਗੇਟ ਤੇ ਦਿ ਰੈਵੇਨਿਊ ਪਟਵਾਰੀ /ਕਾਨੂੰਗੋ ਤਾਲਮੇਲ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਾਂਝਾ ਰੋਸ ਪ੍ਰਦਰਸ਼ਨ ਜ਼ਿਲ੍ਹਾ ਕਨਵੀਨਰਾਂ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਗੁਲਪੁਰ, ਪਲਵਿੰਦਰ ਸਿੰਘ ਸੂਦ, ਅਜੀਤ ਸਿੰਘ ਬਰਨਾਲਾ, ਮੁਲਖ ਰਾਜ ਸ਼ਰਮਾ, ਰਿੰਪੀ ਰਾਣੀ ਦੀ ਪ੍ਰਧਾਨਗੀ ਹੇਠ ਕੀਤੀ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਸੁਰਿੰਦਰ ਸਿੰਘ ਸੋਇਤਾ, ਸੁਰਿੰਦਰ ਪਾਲ, ਨਰਿੰਦਰ ਮਹਿਤਾ, ਮੋਹਨ ਸਿੰਘ, ਕਸ਼ਮੀਰ ਸਿੰਘ, ਮਨਜਿੰਦਰਜੀਤ ਸਿੰਘ, ਦਵਿੰਦਰਪਾਲ, ਰਾਮ ਲੁਭਾਇਆ, ਜਸਵਿੰਦਰ ਔਜਲਾ ਆਦਿ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ, ਆਊਟਸੋਰਸਿੰਗ, ਇਨਸੈਂਟਿਵ ਵਰਕਰਾਂ 'ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਖਤਮ ਕੀਤੀਆਂ ਜਾ ਰਹੀਆਂ ਅਸਾਮੀਆਂ ਨੂੰ ਬਹਾਲ ਕਰਵਾਉਣ ਲਈ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ 20 ਅਗਸਤ ਨੂੰ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਰੈਲੀਆਂ ਕਰਕੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਤੱਕ ਰੋਸ ਮਾਰਚ ਕੀਤੇ ਜਾਣਗੇ। 

          ਇਸੇ ਤਰ੍ਹਾਂ ਤਹਿਸੀਲ ਬੰਗਾ ਵਿਖੇ ਮੋਹਨ ਸਿੰਘ ਪੂਨੀਆਂ, ਰਾਮ ਮਿੱਤਰ ਕੋਹਲੀ ਅਤੇ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਹੋਈ ਰੋਸ ਰੈਲੀ ਅਤੇ ਸ਼ਹਿਰ ਵਿੱਚ ਕੀਤੇ ਰੋਸ ਪ੍ਰਦਰਸ਼ਨ ਨੂੰ ਪਰਮਜੀਤ ਸਿੰਘ ਜੌਹਲ, ਹਰਜੋਗ ਸਿੰਘ, ਹਰੀ ਬਿਲਾਸ, ਕੁਲਦੀਪ ਮੁੰਨਾ, ਗੁਰਦਿਆਲ ਸਿੰਘ ਜਗਤਪੁਰ, ਸੁਖਰਾਮ, ਹਰਪ੍ਰੀਤ ਸਿੰਘ, ਰਜੇਸ਼ ਰਹਿਪਾ, ਸੋਹਨ ਲਾਲ ਆਦਿ ਨੇ ਸੰਬੋਧਨ ਕੀਤਾ।

            ਤਹਿਸੀਲ ਬਲਾਚੌਰ ਦੀ ਦਾਣਾ ਮੰਡੀ ਵਿਖੇ ਹੋਈ ਰੋਸ ਰੈਲੀ ਨੂੰ ਸੋਮ ਲਾਲ ਥੋਪੀਆ, ਸੋਹਣ ਸਿੰਘ, ਵਰਿੰਦਰ ਕੁਮਾਰ, ਸਵਰਨ ਸਿੰਘ, ਹਰਭਜਨ ਸਿੰਘ, ਚੰਦਰ ਸ਼ੇਖਰ, ਜਸਬੀਰ ਪਾਲ ਸਿੰਘ, ਪਰਸ਼ੋਤਮ ਲਾਲ, ਨਰਿੰਦਰ ਸੂਦਨ, ਕੇਵਲ ਕ੍ਰਿਸ਼ਨ, ਪਰਮਜੀਤ ਸਿੰਘ, ਹਰਕੇਸ਼ ਲਾਲ, ਸੁਭਾਸ਼ ਚੰਦਰ, ਮਨਜੀਤ ਕੌਰ, ਸੁਰੇਸ਼ ਕੁਮਾਰੀ, ਲਕਸ਼ਮੀ ਦੇਵੀ ਆਦਿ ਨੇ ਸੰਬੋਧਨ ਕੀਤਾ। ਰੋਸ ਰੈਲੀ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ।      

           ਇਨ੍ਹਾਂ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨਾਂ ਸਮੇਂ ਆਗੂਆਂ ਨੇ ਆਖਿਆ ਕਿ ਸਾਂਝੇ ਫਰੰਟ ਵੱਲੋਂ ਸਰਕਾਰ ਦੁਆਰਾ ਦਿੱਤਾ 15% ਤਨਖਾਹ ਵਾਧੇ ਦਾ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਸਾਂਝੇ ਫਰੰਟ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਮੰਗੇ ਜਾ ਰਹੇ ਗੁਣਾਂਕ ਤੋਂ ਘੱਟ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦਾ ਰੇੜਕਾ ਬਰਕਰਾਰ ਰੱਖ ਕੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

           ਮੁਲਾਜ਼ਮ ਆਗੂਆਂ ਨੇ ਆਖਿਆ ਕਿ 4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ ਕੀਤਾ ਤਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਜਿਸ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜੁੰਮੇਵਾਰ ਹੋਵੇਗੀ। ਇਸ ਸਮੇਂ ਬਿਕਰਮਜੀਤ ਸਿੰਘ ਰਾਹੋਂ, ਰੇਸ਼ਮ ਲਾਲ, ਰਾਮਪਾਲ, ਪਰਗਣ ਸਿੰਘ, ਓਂਕਾਰ ਸਿੰਘ, ਮਨੋਹਰ ਲਾਲ, ਜਗਪਾਲ, ਪਰਦੀਪ ਕੁਮਾਰ, ਪਾਲ ਚੰਦ ਭੱਟੀ, ਮਨਜੀਤ ਰਾਏ , ਮਨਦੀਪ ਕੁਮਾਰ, ਪਰਦੀਪ ਕੁਮਾਰ, ਬਲਬੀਰ ਕੁਮਾਰ ਆਦਿ ਹਾਜ਼ਰ ਸਨ।

ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ

 ਮੁਲਾਜ਼ਮਾਂ ਨੇ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ 


ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ


ਗੱਲਬਾਤ ਟੁੱਟਣ ਤੋਂ ਬਾਅਦ ਭੜਕਿਆ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਗੁੱਸਾ


ਦਲਜੀਤ ਕੌਰ ਭਵਾਨੀਗੜ੍ਹ


ਭਵਾਨੀਗੜ੍ਹ, 13 ਅਗਸਤ 2021: ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ ਅੱਜ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਅਗਵਾਈ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਜ਼ਾਰ ਵਿੱਚ ਵਿੱਚ ਰੋਸ ਮੁਜਾਹਰਾ ਕਰਕੇ ਬੀਪੀਈਓ ਦਫ਼ਤਰ ਭਵਾਨੀਗੜ੍ਹ ਦੇ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। 


ਇਸ ਮੌਕੇ ਤੇ ਸੰਬੋਧਨ ਕਰਦਿਆਂ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਗੁਰਲਾਭ ਸਿੰਘ ਆਲੋਅਰਖ, ਕੰਵਲਜੀਤ ਸਿੰਘ, ਗੁਰਜੰਟ ਸਿੰਘ ਗਹਿਲਾਂ, ਬਲਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ 'ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐੱਨ.ਪੀ.ਐੱਸ. ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।


ਆਗੂਆਂ ਨੇ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸਸ਼ਾਂ ਨੂੰ ਠੰਡਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।


ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ਼ ਤਨਖਾਹ ਕਮਿਸ਼ਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋੰ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ। ਮੁਲਾਜ਼ਮ ਆਗੂਆਂ ਨੇ ਐਲਾਨ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਮਹੱਤਵਪੂਰਨ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਜਿਲ੍ਹਾ ਪੱਧਰੀ ਰੋਸ ਮਾਰਚਾਂ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ। 


ਇਸ ਮੌਕੇ ਤੇ ਜਤਿੰਦਰ ਸੱਗੂ, ਪਵਨ ਕੁਮਾਰ, ਰਾਜੇਸ਼ ਕੁਮਾਰ ਦਾਨੀ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਬਲਜਿੰਦਰਜੀਤ ਸਿੰਘ, ਜਗਮੇਲ ਸਿੰਘ, ਸੁਖਪਾਲ ਸਫੀਪੁਰ, ਗੌਰਵਜੀਤ ਸਿੰਘ, ਜਰਨੈਲ ਸਿੰਘ, ਸਵਰਣ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਆਗੂ ਹਾਜ਼ਰ ਸਨ।

ਬੀਪੀਈਓ ਦਫ਼ਤਰ ਭਵਾਨੀਗੜ੍ਹ ਦੇ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕਦੇ ਹੋਏ ਮੁਲਾਜ਼ਮ


6635 ETT RECRUITMENT: ਸਤੰਬਰ ਮਹੀਨੇ ਹੋਵੇਗੀ ਲਿਖਤੀ ਪ੍ਰੀਖਿਆ

 

ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਦੀਆਂ ਮਿਤੀਆਂ'ਚ ਕੀਤਾ ਬਦਲਾਅ ਹੁਣ ਇਸ ਦਿਨ ਲਈ ਜਾਵੇਗੀ ਪ੍ਰੀਖਿਆ

 ਵੈਟਰਨਰੀ ਇੰਸਪੈਕਟਰ ਦੀ ਭਰਤੀ ਸਬੰਧੀ ਲਿਖਤੀ ਪ੍ਰੀਖਿਆ ਹੁਣ 21 ਅਗਸਤ ਨੂੰ ਲਈ ਜਾਵੇਗੀ: ਰਮਨ ਬਹਿਲ  



ਚੰਡੀਗੜ੍ਹ, 13 ਅਗਸਤ 2021 - ਵੈਟਰਨਰੀ ਇੰਸਪੈਕਟਰ ਦੀਆਂ 866 ਖਾਲੀ ਆਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਈ ਜਾਣ ਵਾਲੀ ਪ੍ਰੀਖਿਆ ਮਿਤੀ 22.08.2021 ਦੀ ਬਜਾਏ ਹੁਣ ਮਿਤੀ 21.08.2021 ਨੂੰ ਹੋਵੇਗੀ।  


ਇਸ ਸਬੰਧੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਦੱਸਿਆ ਗਿਆ ਹੈ ਕਿ ਇਸਤਿਹਾਰ ਨੰ: 14 ਆਫ 2021 ਰਾਹੀਂ ਵੈਟਰਨਰੀ ਇੰਸਪੈਕਟਰ ਦੀਆਂ 866 ਆਸਾਮੀਆਂ ਭਰਨ ਲਈ ਮਿਤੀ 22.08.2021 ਨੂੰ ਲਿਖਤੀ ਪ੍ਰੀਖਿਆ ਲਈ ਜਾਣੀ ਸੀ, ਪ੍ਰੰਤੂ ਕੁੱਝ ਤਕਨੀਕੀ/ਪ੍ਰਬੰਧਕੀ ਕਾਰਨਾਂ ਕਰਕੇ ਇਹ ਪ੍ਰੀਖਿਆ ਨੂੰ ਹੁਣ ਮਿਤੀ 21.08.2021 ਨੂੰ ਹੋਵੇਗੀ। ਇਸ ਭਰਤੀ ਸਬੰਧੀ ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਹਨ। 


ਸ੍ਰੀ ਬਹਿਲ ਨੇ ਅੱਗੇ ਦੱਸਿਆ ਕਿ ਜਿਹਨਾਂ ਆਸਾਮੀਆਂ ਲਈ ਲਿਖਤੀ ਪ੍ਰੀਖਿਆਵਾਂ ਪਹਿਲਾਂ ਹੀ ਲਈਆਂ ਜਾ ਚੁੱਕੀਆਂ ਹਨ, ਜਿਵੇਂ ਕਿ ਮੱਛੀ ਪਾਲਣ ਅਫਸਰ, ਕਲਰਕ ਲੀਗਲ ਦੇ ਉਮੀਦਵਾਰਾਂ ਦੀ ਬੋਰਡ ਵੱਲੋਂ ਕੌਂਸਲਿੰਗ ਕੀਤੀ ਜਾ ਚੁੱਕੀ ਹੈ ਅਤੇ ਅਤੇ ਸਕੂਲ ਲਾਇਬਰੇਰੀਅਨ ਦੇ ਉਮੀਦਵਾਰਾਂ ਦੀ ਕੌਂਸਲਿੰਗ ਮਿਤੀ 11 ਅਗਸਤ ਤੋਂ 18 ਅਗਸਤ ਤੱਕ ਕੀਤੀ ਜਾ ਰਹੀਂ ਹੈ। ਕੌਂਸਲਿੰਗ ਦੌਰਾਨ ਵਿਦਿਅਕ/ਤਕਨੀਕੀ ਯੋਗਤਾ ਰੱਖਣ ਵਾਲੇ ਯੋਗ ਉਮੀਦਵਾਰਾਂ ਦੇ ਨਾਵਾਂ ਦੀਆਂ ਸਿਫਾਰਸ਼ਾਂ ਸਬੰਧਤ ਵਿਭਾਗਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਜਲਦੀ ਹੀ ਭੇਜ ਦਿੱਤੀਆ ਜਾਣਗੀਆਂ।

ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ : ਮੁੱਖ ਚੋਣ ਅਧਿਕਾਰੀ

 


ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ 2022 ਦੀ ਪਹਿਲੀ ਤਿਮਾਹੀ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਹੋ ਗਈਆਂ ਹਨ।


 ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1 ਜਨਵਰੀ 2022 ਤੱਕ 18 ਸਾਲ ਦੀ ਉਮਰ ਦੇ ਹੋਣ ਵਾਲੇ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਕਰ ਦਿੱਤੀ ਗਈ ਹੈ। 18 ਸਾਲ ਦੇ ਹੋਣ ਵਾਲੇ ਹਰ ਵਿਅਕਤੀ ਨੂੰ ਵੋਟਰ ਬਣਾਉਣਾ ਪਹਿਲੀ ਪ੍ਰਾਥਮਿਕਤਾ ਹੈ।  ਉਨ੍ਹਾਂ ਨੇ ਦੱਸਿਆ ਕਿ ਵੋਟਰਾਂ ਦੀ ਗਿਣਤੀ 2 ਕਰੋੜ ਤੋਂ ਵੱਧ ਹੋਵੇਗੀ। 

ਪਹਿਲਾਂ ਤਾਂ ਡਰ ਮੁਕਤ ਚੋਣਾਂ ਕਰਵਾਉਣਾ ਚਣੌਤੀ ਹੁੰਦੀ ਸੀ ਪਰ ਹੁਣ ਕੋਰੋਨਾ ਦੇ ਚਲਦੇ ਬੀਮਾਰੀ ਤੋਂ ਸੁਰੱਖਿਅਤ ਚੋਣਾਂ ਕਰਵਾਉਣਾ ਵੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਝੂਰ -ਟੂ-ਡੂਰ ਕੰਪੇਨ ਕਰਕੇ 2022 ਲਈ ਵੋਟਰਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।


 ਘਰ - ਘਰ ਜਾ ਕੇ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। 80 ਸਾਲ ਤੋਂ ਉਪਰ ਵਾਲਿਆਂ ਲਈ ਵਿਸ਼ੇਸ਼ ਸਹੂਲਤਾਂ ਲਈ ਪ੍ਰਬੰਧ ਕੀਤਾ ਜਾਵੇਗਾ। 80 ਸਾਲ ਤੋਂ ਉਪਰ ਉਮਰ ਵਾਲੇ ਵੋਟਰਾਂ ਦੀ ਗਿਣਤੀ 4 ਲੱਖ ਤੋਂ ਵੱਧ ਹੈ। ਇੱਕ ਪੋਲਿੰਗ ਬੂਥ 'ਤੇ 1260 ਵੋਟਰਾਂ ਦੀ ਗਿਣਤੀ ਰੱਖਣ ਦਾ ਟੀਚਾ ਹੈ।


 ਪਹਿਲਾਂ ਇੱਕ ਪੋਲਿੰਗ प 'ਤੇ ਵੋਟਰਾਂ ਦੀ ਗਿਣਤੀ 1400 ਸੀ। ਉਨ੍ਹਾਂ ਕਿਹਾ ਕਿ ਵੋਟਰਾਂ ਦਾ ਨਾਮ ਲਿਸਟ 'ਚੋਂ ਹਟਾਉਣ ਜਾਂ ਕਟਵਾਉਣ ਦਾ ਵੱਡਾ ਮੁੱਦਾ ਰਹਿੰਦਾ ਹੈ। ਕਿਸੇ ਵੀ ਵੋਟਰ ਦੇ ਇਤਰਾਜ ਨੂੰ ਵੇਖਣ ਲਈ ਖੁਦ ਡਿਪਟੀ ਕਮਿਸ਼ਨਰ ਕੰਮ ਕਰਨਗੇ। ਵੋਟਾਂ ਦੀ ਸੁਧਾਈ ਲਈ ਤਾਰੀਖਾਂ ਜਾਰੀ ਕੀਤੀਆਂ ਜਾਣਗੀਆਂ।

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲ ਸਮਰਾਲਾ, ਲੁਧਿਆਣਾ ਵਿਖੇ ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਨਗਰ ਕੌਂਸਲ,ਖਰੜ, ਮੁਹਾਲੀ ਵਿਖੇ 326 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ,

 

ਘਰ ਘਰ ਰੋਜ਼ਗਾਰ: ਜੇਲ੍ਹ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

 

“ਘਰ-ਘਰ ਰੁਜ਼ਗਾਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ। ਸਰਕਾਰੀ ਮਾਡਲ) ਸੀਨੀਅਰ ਸੈਕੰਡਰੀ ਸਕੂਲ, (ਮਾਈਕਰੋਸਾਫਟ ਬਿਲਡਿੰਗ) ਫੇਜ਼ 3 ਬੀ-1, ਮੁਹਾਲੀ। ਵੱਬਸਾਈਟ www.educationrecruitmentboard.com) 




 ਜੇਲ੍ਹ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 22 ਅਸਾਮੀਆਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com  ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 25.08 2021 ਤੱਕ ਕੀਤੀ ਜਾਂਦੀ ਹੈ। 
Also Read: 



ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ (Terms and Conditions) ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹਨ। 


RECENT UPDATES

Today's Highlight