Labels
Wednesday, 18 August 2021
ਬੇਰੁਜ਼ਗਾਰਾਂ ਵੱਲੋਂ ਸਿੱਖਿਆ ਮੰਤਰੀ ਨੂੰ ਹੁਣ ਹਰ ਮੋੜ 'ਤੇ ਘੇਰਣ ਦਾ ਐਲਾਨ
ਬੇਰੁਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਮੁੜ ਦਿੱਤੇ ਲਾਰਿਆਂ ਤੋਂ ਖ਼ਫ਼ਾ ਹੋਏ ਬੇਰੁਜ਼ਗਾਰ ਅਧਿਆਪਕ
ਬੇਰੁਜ਼ਗਾਰਾਂ ਵੱਲੋਂ ਸਿੱਖਿਆ ਮੰਤਰੀ ਨੂੰ ਹੁਣ ਹਰ ਮੋੜ 'ਤੇ ਘੇਰਣ ਦਾ ਐਲਾਨ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ 18 ਅਗਸਤ 2021: ਸਿੱਖਿਆ ਮਹਿਕਮੇ ਵਿੱਚ ਅਧਿਆਪਕਾਂ ਦੀ ਭਰਤੀ ਦੀ ਆਸ ਲੈ ਕੇ ਸਿਵਲ ਸਕੱਤਰੇਤ ਵਿਖੇ ਸਿੱਖਿਆ ਮੰਤਰੀ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਕਰਨ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਨੇ ਮੁੜ ਲਾਰਾ ਦਿੱਤਾ ਹੈ।
ਬੇਰੁਜ਼ਗਾਰ ਮੋਰਚੇ ਦੇ ਆਗੂਆਂ ਸੁਖਵਿੰਦਰ ਢਿੱਲਵਾਂ, ਕ੍ਰਿਸ਼ਨ ਨਾਭਾ, ਹਰਜਿੰਦਰ ਝੁਨੀਰ, ਹਰਦੀਪ ਸਿੰਘ ਆਦਿ ਨੇ ਦੱਸਿਆ ਕਿ 15 ਅਗਸਤ ਨੂੰ ਸੰਗਰੂਰ ਸਿੱਖਿਆ ਮੰਤਰੀ ਦੇ ਘਿਰਾਓ ਮੌਕੇ ਜ਼ਿਲ੍ਹਾ ਸੰਗਰੂਰ ਦੇ ਪ੍ਰਸ਼ਾਸਨ ਵੱਲੋਂ 'ਬੇਰੁਜ਼ਗਾਰ ਸਾਂਝਾ ਮੋਰਚਾ' ਦੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਅੱਜ ਦੀ ਪੈੱਨਲ ਮੀਟਿੰਗ ਤੈਅ ਕਰਵਾਈ ਸੀ।
ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਤੋਂ ਬੇਰੁਜ਼ਗਾਰਾਂ ਨੂੰ ਉਮਰ ਹੱਦ ਛੋਟ ਤੇ ਭਰਤੀ ਦੀ ਪੂਰਨ ਉਮੀਦ ਸੀ ਪ੍ਰੰਤੂ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਉਮਰ ਹੱਦ ਛੋਟ ਸੰਬੰਧੀ ਕੈਬਨਿਟ ਮੀਟਿੰਗ ਵਿੱਚ ਭੇਜਿਆ ਏਜੰਡਾ ਇੱਕ ਵਾਰ ਰੱਦ ਹੋ ਚੁੱਕਾ ਹੈ ਫਿਰ ਵੀ ਆਉਂਦੇ ਸਮੇਂ ਉਮਰ ਛੋਟ ਸੰਬੰਧੀ ਕੋਈ ਹੱਲ ਕੱਢਿਆ ਜਾਵੇਗਾ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਜੱਥੇਬੰਦੀਆਂ ਦੇ ਆਗੂਆਂ ਨੂੰ ਦੱਸਿਆ ਕਿ ਮਾਸਟਰ ਕਾਡਰ ਦੀਆਂ ਸਾਰੇ ਵਿਸ਼ਿਆਂ ਸਮੇਤ ਮਾਤ ਭਾਸ਼ਾ ਪੰਜਾਬੀ, ਐੱਸ.ਐੱਸ.ਟੀ, ਹਿੰਦੀ ਦੀਆਂ 31 ਮਾਰਚ 2022 ਤੱਕ ਖਾਲੀ ਹੋਣ ਵਾਲੀਆਂ ਅਸਾਮੀਆਂ ਦਾ ਇਸ਼ਤਿਹਾਰ ਜਲਦੀ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਤਰ੍ਹਾਂ ਸਮਾਜਿਕ ਸਿੱਖਿਆ ਦੇ ਕੰਬੀਨੇਸ਼ਨ ਵਿੱਚੋਂ ਬਾਹਰ ਕੀਤੇ ਵਿਸ਼ਿਆਂ ਨੂੰ ਮੁੜ ਤੋਂ ਤੁਰੰਤ ਸ਼ਾਮਿਲ ਕਰਨ ਦਾ ਐਲਾਨ ਕੀਤਾ। ਬੇਰੁਜ਼ਗਾਰਾਂ ਵੱਲੋਂ ਕੁਝ ਅਜਿਹੇ ਚੋਣਵੇਂ ਵਿਸ਼ਿਆਂ (ਉਰਦੂ, ਸੰਸਕ੍ਰਿਤ) ਦੀ ਭਰਤੀ ਕਰਨ ਦੀ ਮੰਗ ਵੀ ਕੀਤੀ ਗਈ, ਜਿੰਨਾ ਦੀ ਭਰਤੀ ਪਿਛਲੇ ਲੰਮੇਂ ਸਮੇਂ ਵਿੱਚ ਨਹੀਂ ਕੀਤੀ ਗਈ।
ਸਿੱਖਿਆ ਮੰਤਰੀ ਨੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀਆਂ ਮੰਗਾਂ ਸੰਬੰਧੀ ਕਿਹਾ ਕਿ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਵਾਪਿਸ ਲੈ ਲਿਆ ਜਾਵੇ ਤਾਂ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ, ਜਿਸ ਦੀ ਲਿਖਤੀ ਪ੍ਰੀਖਿਆ ਹੋਵੇਗੀ। ਇਸ ਸੰਬੰਧੀ ਪੀਟੀਆਈ ਯੁਨੀਅਨ ਦੇ ਆਗੂਆਂ ਨੇ ਮਾਮਲੇ ਨੂੰ ਵਿਚਾਰਨ ਦੀ ਸਮਾਂ ਮੰਗਿਆ।
ਬੇਰੁਜ਼ਗਾਰ ਆਰਟ ਐਂਡ ਕਰਾਫਟ ਯੁਨੀਅਨ ਦੀ ਭਰਤੀ ਸੰਬੰਧੀ ਸਿੱਖਿਆ ਮੰਤਰੀ ਨੇ ਕਿਹਾ ਕਿ ਲੋੜੀਂਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਗਈ ਹੈ ਜਲਦੀ ਹੀ ਭਰਤੀ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਵੱਲੋਂ ਬੇਰੁਜ਼ਗਾਰ ਡੀਪੀਈ ਅਧਿਆਪਕਾਂ ਦੀ ਭਰਤੀ ਸੰਬੰਧੀ ਕੁਝ ਵੀ ਕਹਿਣ ਤੋਂ ਟਾਲ ਮਟੋਲ ਕੀਤਾ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਨੇ ਕਿਹਾ ਭਾਵੇਂ ਕੁਝ ਮੰਗਾਂ ਉੱਤੇ ਸਰਕਾਰ ਹਾਂ-ਪੱਖੀ ਰਹੀ ਹੈ ਪ੍ਰੰਤੂ ਫੇਰ ਵੀ ਕੀਤੇ ਬਾਅਦੇ ਅਨੁਸਾਰ ਐਲਾਨ ਨਾ ਕੀਤੇ ਜਾਣ ਤੋਂ ਖ਼ਫ਼ਾ ਅਧਿਆਪਕਾਂ ਨੇ ਮੀਟਿੰਗ ਨੂੰ ਲਾਰਾ ਆਖਿਆ, ਉਹਨਾਂ ਐਲਾਨ ਕੀਤਾ ਕਿ ਸਿੱਖਿਆ ਮੰਤਰੀ ਦਾ ਹਰ ਮੋੜ 'ਤੇ ਘਿਰਾਓ ਕੀਤਾ ਜਾਵੇਗਾ ਅਤੇ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਕਾਰ ਮਘਾਣੀਆ, ਸੰਦੀਪ ਗਿੱਲ, ਬਲਰਾਜ ਮੌੜ, ਰਵਿੰਦਰ, ਗੁਰਪ੍ਰੀਤ ਲਾਲਿਆਂਵਾਲੀ, ਹਰਭਜਨ ਅਤਲਾ, ਸ਼ਸ਼ਪਾਲ, ਹਰਬੰਸ, ਲ਼ਫਜ਼, ਜਤਿੰਦਰ ਆਦਿ ਹਾਜ਼ਰ ਸਨ।
![]() |
ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਮੀਟਿੰਗ ਕਰਨ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਜਾਣਕਾਰੀ ਦਿੰਦੇ ਹੋਏ |
ਫੋਟੋ:
ਪੀ.ਡਬਲਿਯੂ.ਡੀ. ਦੀਆਂ ਵੱਖ-ਵੱਖ ਵਿੰਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੈਪਟਨ ਦੇ ਮੋਤੀ ਮਹਿਲ ਵੱਲ ਰੋਸ਼ ਮਾਰਚ
ਪੀ.ਡਬਲਿਯੂ.ਡੀ. ਦੀਆਂ ਵੱਖ-ਵੱਖ ਵਿੰਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਕੈਪਟਨ ਦੇ ਮੋਤੀ ਮਹਿਲ ਵੱਲ ਰੋਸ਼ ਮਾਰਚ
ਤਨਖ਼ਾਹ ਕਮਿਸ਼ਨ ਵਿੱਚ ਇਨਸਾਫ਼ ਕਰਨ, ਸਾਰੇ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ, ਐਡਹਾਕ, ਇੰਨਲਿਸਟਮੈਂਟ, ਕੰਟਰੈਕਟ ਸਮੇਤ ਹਰ ਕਿਸਮ ਦੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ
ਦਲਜੀਤ ਕੌਰ ਭਵਾਨੀਗੜ੍ਹ
ਪਟਿਆਲਾ, 18 ਅਗਸਤ 2021: ਪਟਿਆਲਾ ਪੀ.ਡਬਲਿਯੂ. ਡੀ. ਜਲ ਸਪਲਾਈ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤੇ ਪੀ.ਡਬਲਿਯੂ.ਡੀ. ਦੇ ਵੱਖ-ਵੱਖ ਵਿੰਗਾਂ ਦੀਆਂ ਮੁਲਾਜਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਸਥਾਨਕ ਬਸ ਸਟੈਂਡ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਗਿਆ। ਇਸ ਧਰਨੇ ਉਪਰੰਤ ਕੈਪਟਨ ਦੇ ਮਹਿਲਾਂ ਵੱਲ ਰੋਸ ਮਾਰਚ ਕੀਤਾ ਗਿਆ।
ਇਸ ਰੋਸ਼ ਪ੍ਰਦਰਸਨ ਨੂੰ ਸੰਬੋਧਨ ਕਰਦਿਆਂ ਮੱਖਣ ਸਿੰਘ ਵਹਿਦਪੁਰੀ, ਅਨਿਲ ਕੁਮਾਰ ਬਰਨਾਲਾ, ਸਤਪਾਲ ਸੈਣੀ, ਬਲਰਾਜ ਮੌੜ, ਸੁਖਦੇਵ ਸਿੰਘ ਸੈਣੀ, ਸਿਸਨ ਕੁਮਾਰ, ਮਨਜੀਤ ਸਿੰਘ ਸੰਗਤਪੁਰਾ, ਵਰਿੰਦਰ ਮੋਮੀ, ਸੰਦੀਪ ਕੁਮਾਰ ਨੇ ਕਿਹਾ ਕਿ ਅੱਜ ਪੰਦਰਾਂ ਸਾਲ ਬਾਅਦ ਪੰਜਾਬ ਸਰਕਾਰ ਵੱਲੋਂ ਜੋ ਤਰੁੱਟੀਆਂ ਭਰਭੂਰ ਪੇਅ ਕਮਿਸ਼ਨ ਦਿੱਤਾ ਜਾ ਰਿਹਾ ਹੈ, ਉਸ ਵਿੱਚ ਜਲ ਸਪਲਾਈ, ਜਲ ਸਰੋਤ, ਭਵਨ ਤੇ ਮਾਰਗ, ਸੀਵਰੇਜ ਬੋਰਡ ਅਤੇ ਪੁੱਡਾ ਅਧੀਨ ਕੰਮ ਕਰਦੇ ਦਰਜ਼ਾ ਤਿੰਨ ਤਕਨੀਸ਼ੀਅਨ ਮੁਲਾਜਮਾਂ ਨਾਲ ਇਸ ਪੇਅ ਕਮਿਸ਼ਨ ਵਲੋਂ ਵੀ ਬੇਇਨਸਾਫ਼ੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਹਿਲੇ ਪੇਅ ਕਮਿਸ਼ਨ ਤੋਂ ਲੈ ਕੇ ਪੰਜਵੇਂ ਪੇਅ ਕਮਿਸ਼ਨ ਤੱਕ ਪੰਜਾਬ ਸਰਕਾਰ ਦੇ ਪਟਵਾਰੀ, ਪੰਚਾਇਤ ਸਕੱਤਰ, ਜੇ.ਬੀ.ਟੀ. ਟੀਚਰ, ਫੋਰੈਸਟ ਗਾਰਡ, ਗ੍ਰਾਂਮ ਸੇਵਕ ਕਲਰਕ, ਬਿੱਲ ਕਲਰਕ ਅਤੇ ਤਕਨੀਸ਼ੀਅਨ ਕਾਡਰ ਦੀ ਪੇਅ ਪੈਰਿਟੀ ਬਰਾਬਰ ਰੱਖੀ ਗਈ ਸੀ, ਪਰੰਤੂ ਦਸੰਬਰ 2011 ਦੀ ਮੰਤਰੀਆਂ ਦੀ ਅਨਾਮਲੀ ਕਮੇਟੀ ਵੱਲੋਂ ਜੋ ਨੋਟੀਫਿਕੇਸ਼ਨ ਕੀਤਾ ਗਿਆ ਉਸ ਵਿੱਚ ਤਕਨੀਸ਼ੀਅਨ ਕਾਡਰ ਨੂੰ ਛੱਡ ਕੇ ਬਾਕੀ ਕੈਟਾਗਰੀਆਂ ਨੂੰ 10300-34800 & 3200 ਦਾ ਪੇਅ ਸਕੇਲ ਪੀ.ਬੀ. ਬੈਡ 3 ਵਿੱਚ ਤਬਦੀਲ ਕਰ ਦਿੱਤਾ। ਜਿਸ ਨਾਲ ਤਕਨੀਸ਼ੀਅਨ ਕੇਡਰ ਦਸਵੀਂ 2 ਸਾਲ ਆਈ.ਟੀ.ਆਈ. ਉੱਚ ਯੋਗਤਾ ਹੋਣ ਦੇ ਬਾਵਜੂਦ ਇਸ ਬੇਇਨਸਾਫੀ ਦਾ ਸ਼ਿਕਾਰ ਹੋ ਗਿਆ। ਇਹ ਬੇਇਨਸਾਫੀ ਹੁਣ ਵੀ ਛੇਵੇਂ ਪੇਅ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਸ਼ਬਦਾਂ 'ਚ ਮੰਗ ਕੀਤੀ ਕਿ 31 ਦਸੰਬਰ 2015 ਤੱਕ ਨੋਸਲੀ ਆਧਾਰ ਤੇ ਤਕਨੀਸ਼ੀਅਨ ਮੁਲਾਜ਼ਮ ਦੀ ਤਨਖਾਹ ਪੀ.ਬੀ.ਐਡ 3 ਵਿੱਚ 10300-34800-3200 ਵਿੱਚ ਫਿਕਸ ਕਰਕੇ ਇਸ ਤੋਂ ਅੱਗੇ ਵੱਧ ਕੇ ਸਰਕਾਰ ਕੋਈ ਫੈਕਟਰ ਦੇਵੇ, ਜਲ ਸਪਲਾਈ ਵਿਭਾਗ ਤੇ ਹੋਰ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ, ਐਡਹਾਕ, ਇੰਨਲਿਸਟਮੈਂਟ, ਥਰੂ ਕੰਟਰੈਕਟ ਸਮੇਤ ਹਰ ਕਿਸਮ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ। ਸੀਵਰੇਜ ਬੋਰਡ ਵਿੱਚ ਪੈਨਸ਼ਨ ਚਾਲੂ ਕੀਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਖਾਲੀ ਪਈਆਂ ਅਸਾਮੀਆਂ ਤੇ ਨਵੀਂ ਭਰਤੀ ਚਾਲੂ ਕੀਤੀ ਜਾਵੇ। ਤਿੰਨ ਸਾਲ ਪ੍ਰੋਬੇਸ਼ਨ ਪੀਰੀਅਡ ਦੀ ਸ਼ਰਤ ਬੰਦ ਕਰਕੇ ਪੂਰੇ ਸਕੇਲ ਤੇ ਭੱਤਿਆਂ ਸਮੇਤ ਤਨਖਾਹ ਦਿੱਤੀ ਜਾਵੇ। ਇਸ ਤੋਂ ਇਲਾਵਾ ਦਰਜਾ ਚਾਰ ਦੀ ਘੱਟੋ-ਘੱਟ ਤਨਖਾਹ 15ਵੀਂ ਅੰਤਰ ਰਾਸ਼ਟਰੀ ਲੇਬਰ ਕਾਨਫਰੰਸ ਅਨੁਸਾਰ 26000/ ਰੁਪਏ ਪ੍ਰਤੀ ਮਹੀਨਾ ਫਿਕਸ ਕੀਤੀ ਜਾਵੇ।
ਅੱਜ ਦੇ ਇਸ ਰੋਸ ਮੁਜਾਹਰੇ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ.ਐੱਫ) ਪੰਜਾਬ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਮਹਿਮਾ ਸਿੰਘ ਧਨੌਲਾ, ਦਰਸਨ ਸਿੰਘ ਬੇਲੂਮਾਜਰਾ, ਗੁਰਚਰਨ ਸਿੰਘ ਅਕੋਈ ਸਾਹਿਬ, ਗੁਰਵਿੰਦਰ ਖਮਾਣੋ, ਕੁਲਵੀਰ ਸੈਦਖੇੜੀ, ਹਾਕਮ ਧਨੇਠਾ, ਕੁਲਦੀਪ ਬੁਢੇਵਾਲ, ਜਸਮੇਲ ਅਤਲਾ ਆਦਿ ਨੇ ਵੀ ਸੰਬੋਧਨ ਕੀਤਾ।
![]() |
ਪੀ.ਡਬਲਿਯੂ.ਡੀ. ਦੀਆਂ ਵੱਖ-ਵੱਖ ਵਿੰਗਾਂ ਦੀਆਂ ਮੁਲਾਜ਼ਮ ਜਥੇਬੰਦੀਆਂ ਪਟਿਆਲਾ ਵਿਖੇ ਰੋਸ਼ ਪ੍ਰਦਰਸਨ ਅਤੇ ਕੈਪਟਨ ਦੇ ਮੋਤੀ ਮਹਿਲ ਵੱਲ ਰੋਸ਼ ਮਾਰਚ ਕਰਦੇ ਹੋਏ |
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸੱਦਾ ਦੇ ਕੇ ਦੇ ਮੁਲਾਕਾਤ ਨਾ ਕਰਨ ਨੂੰ ਲੈ ਕੇ ਤਿੱਖਾ ਰੋਸ਼
ਸਿੱਖਿਆ ਮੰਤਰੀ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਨਾਲ ਮੀਟਿੰਗ ਨਾ ਕਰਕੇ ਕੋਝਾ ਮਜ਼ਾਕ ਪਏਗਾ ਬਹੁਤ ਭਾਰੀ: ਊਸ਼ਾ ਰਾਣੀ
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਜਥੇਬੰਦੀ ਨੂੰ ਮੀਟਿੰਗ ਦਾ ਸੱਦਾ ਦੇ ਕੇ ਦੇ ਮੁਲਾਕਾਤ ਨਾ ਕਰਨ ਨੂੰ ਲੈ ਕੇ ਤਿੱਖਾ ਰੋਸ਼
ਸੰਗਰੂਰ, 18 ਅਗਸਤ 2021: ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ 17 ਮਾਰਚ ਤੋਂ ਲਗਾਤਾਰ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਜੀ ਦੇ ਗ੍ਰਹਿ ਸੰਗਰੂਰ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜਿਸ ਦੇ ਸੰਘਰਸ਼ ਦੇ ਵੱਖ-ਵੱਖ ਪੜਾਅ ਸਮੇਂ ਪ੍ਰਸ਼ਾਸਨ ਵੱਲੋਂ ਸਬੰਧਿਤ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦਿੱਤਾ ਗਿਆ।
ਪਿਛਲੇ ਸਮੇਂ ਸਿੱਖਿਆ ਮੰਤਰੀ ਵੱਲੋਂ ਜੋ ਬੈਠਕ ਜਥੇਬੰਦੀ ਨਾਲ ਕੀਤੀ ਗਈ। ਉਸ ਦਿਨ ਵੀ ਪੂਰਾ ਦਿਨ ਮੀਟਿੰਗ ਦਾ ਸਥਾਨ ਬਦਲੀ ਹੁੰਦਾ ਰਿਹਾ ਅਤੇ ਅੰਤ ਸੱਤ ਵਜੇ ਸਰਕਟ ਹਾਊਸ ਪਟਿਆਲਾ ਵਿਖੇ ਬੇਸਿੱਟਾ ਮੀਟਿੰਗ ਹੋਈ। ਉਨ੍ਹਾਂ ਕਿਹਾ ਕਿ ਹੁਣ 14-15 ਅਗਸਤ ਦੇ ਪ੍ਰਦਰਸ਼ਨ ਸਮੇਂ ਸੰਗਰੂਰ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਜੀ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ, ਜੋ ਅੱਜ 18 ਅਗਸਤ ਨੂੰ ਪੰਜਾਬ ਭਵਨ ਵਿਖੇ ਹੋਣੀ ਨਿਸਚਿਤ ਹੋਈ ਸੀ।
ਇਸ ਮੀਟਿੰਗ ਵਿੱਚ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਜਨਰਲ ਸਕੱਤਰ ਸੁਭਾਸ਼ ਰਾਣੀ ਅਤੇ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਵਿਪੁਲ ਉਜਵਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰਾ, ਸੁਖਦੀਪ ਸਿੰਘ ਅਤੇ ਸੰਗਰੂਰ ਦੇ ਡੀ ਪੀ ਓ ਗਗਨਦੀਪ ਸਮੇਤ ਵਿਭਾਗੀ ਟੀਮ ਸ਼ਾਮਲ ਸੀ ਪਰ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਰੱਦ ਤੱਕ ਦਾ ਸੁਨੇਹਾ ਤੱਕ ਦੇਣਾ ਜ਼ਰੂਰੀ ਨਹੀਂ ਸਮਝਿਆ ਗਿਆ।
ਉਨ੍ਹਾਂ ਕਿਹਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਅਜਿਹੇ ਵਤੀਰੇ ਨੂੰ ਲੈ ਕੇ ਜਥੇਬੰਦੀ ਵਿਚ ਤਿੱਖਾ ਰੋਸ ਹੈ ਅਤੇ ਜਿਸ ਦੇ ਸਿੱਟੇ ਭੁਗਤਣ ਲਈ ਸਿੱਖਿਆ ਮੰਤਰੀ ਤਿਆਰ ਰਹਿਣ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਵਿਚ ਬੈਠੀਆਂ ਭੈਣਾਂ ਅੰਦਰ ਸਰਕਾਰ ਦੀਆਂ ਪਾਲਸੀਆਂ ਖ਼ਿਲਾਫ਼ ਬਹੁਤ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤਾ ਜਾ ਰਿਹੈ ਮਤਰੇਈ ਮਾਂ ਵਾਲਾ ਸਲੂਕ ਉਨ੍ਹਾਂ ਨੂੰ ਬਹੁਤ ਮਹਿੰਗਾ ਪਏਗਾ । ਜਿਸ ਦੇ ਸਿੱਟੇ ਭੁਗਤਣ ਲਈ ਪੰਜਾਬ ਸਰਕਾਰ ਬਾਈ ਵਿਚ ਤਿਆਰ ਰਹੇ।
ਉਨ੍ਹਾਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਹੈਲਪਰਾਂ ਆਪਣਾ ਹੱਕ ਮੰਗ ਰਹੀਆਂ ਹਨ ਨਾ ਕਿ ਕੋਈ ਭੀਖ ਉਨ੍ਹਾਂ ਦੀ ਮੁੱਖ ਮੰਗ ਜੋ ਸਿੱਖਿਆ ਮੰਤਰੀ ਨਾਲ ਸਬੰਧਿਤ ਹੈ ਉਹ ਪ੍ਰੀ-ਪ੍ਰਾਇਮਰੀ ਜੋ ਆਈਸੀਡੀਐਸ ਦਾ ਅੰਗ ਹੈ ਉਹ ਆਈਸੀਡੀਐੱਸ ਨੂੰ ਸਕੀਮ ਅਧੀਨ ਚੱਲਦੇ ਆਂਗਨਵਾੜੀ ਕੇਂਦਰਾਂ ਵਿੱਚ ਹੀ ਦੇਣੀ ਲਾਜ਼ਮੀ ਕੀਤੀ ਜਾਵੇ ਕਿਉਂਕਿ ਨਵੀਂ ਸਿੱਖਿਆ ਨੀਤੀ 2020 ਅਤੇ ਪੰਜਾਬ ਦੀ ਸਿੱਖਿਆ ਨੀਤੀ ਦਾ ਖਰੜਾ ਆਂਗਨਵਾੜੀ ਵਰਕਰ ਨੂੰ ਅਧਿਕਾਰ ਦਿੰਦਾ ਹੈ ਅਤੇ ਜਿਸ ਨੂੰ ਲੈਣ ਲਈ ਸਤਾਰਾਂ ਮਾਰਚ ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਜੀ ਦੇ ਗ੍ਰਹਿ ਵਿਖੇ ਸੱਥਰ ਵਿਛਾਇਆ ਹੋਇਆ ਹੈ।
![]() |
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮੀਟਿੰਗ ਲਈ ਉਡੀਕਦੀਆਂ ਆਂਗਣਵਾੜੀ ਮੁਲਾਜ਼ਮ ਭੈਣਾਂ ਅਤੇ ਅਧਿਕਾਰੀ |
CHANDIGARH HIGHER EDUCATION SOCIETY RECRUITMENT : APPLICATION INVITED
20 ਅਗਸਤ ਨੂੰ ਰੋਸ ਰੈਲੀ ਉਪਰੰਤ ਅੰਗਦ ਸਿੰਘ ਦੀ ਕੋਠੀ ਵੱਲ ਕੀਤਾ ਜਾਵੇਗਾ ਰੋਸ ਮਾਰਚ*
*20 ਅਗਸਤ ਨੂੰ ਰੋਸ ਰੈਲੀ ਉਪਰੰਤ ਅੰਗਦ ਸਿੰਘ ਦੀ ਕੋਠੀ ਵੱਲ ਕੀਤਾ ਜਾਵੇਗਾ ਰੋਸ ਮਾਰਚ*
*4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ*
*ਮੌਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਉਪਰੰਤ ਵਿਧਾਨ ਸਭਾ ਵੱਲ ਮਾਰਚ*
ਨਵਾਂ ਸ਼ਹਿਰ 18 ਅਗਸਤ ( ਹਰਿੰਦਰ ਸਿੰਘ ) ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਪੰਜਾਬ ਸਰਕਾਰ ਦੀਆਂ ਚਾਰ ਗੇੜਾਂ ਦੀਆਂ ਮੀਟਿੰਗਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਅੜੀਅਲ ਰੁਖ਼ ਅਪਨਾਉਣ ਕਾਰਨ ਸਾਂਝੇ ਫਰੰਟ ਵਲੋਂ ਸੂਬੇ ਭਰ ਵਿੱਚ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨਾਂ ਉਪਰੰਤ 20 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਰੈਲੀਆਂ ਉਪਰੰਤ ਮੰਤਰੀਆਂ / ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਨ ਕਰਨ ਦੇ ਫੈਸਲੇ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਨਵਾਂਸ਼ਹਿਰ ਦੇ ਗੇਟ ਤੇ ਰੋਸ ਰੈਲੀ ਕਰਕੇ ਵਿਧਾਇਕ ਅੰਗਦ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਇਸ ਸਬੰਧੀ ਜ਼ਿਲ੍ਹਾ ਕਨਵੀਨਰਾਂ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਬਹਾਦਰ ਸਿੰਘ, ਸੋਮ ਲਾਲ, ਅਜੀਤ ਸਿੰਘ ਬਰਨਾਲਾ, ਰਾਮ ਲੁਭਾਇਆ, ਮੁਲਖ ਰਾਜ ਸ਼ਰਮਾ, ਰਾਮ ਮਿੱਤਰ ਕੋਹਲੀ, ਰਿੰਪੀ ਰਾਣੀ, ਅਜੈ ਕੁਮਾਰ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਸਮੂਹ ਕੱਚੇ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮਾਣ ਭੱਤਾ, ਆਊਟਸੋਰਸਿੰਗ, ਇਨਸੈਂਟਿਵ ਵਰਕਰਾਂ 'ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, ਨਵੇਂ ਭਰਤੀ ਕੀਤੇ ਜਾ ਰਹੇ ਮੁਲਾਜ਼ਮਾਂ 'ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਖਤਮ ਕੀਤੀਆਂ ਜਾ ਰਹੀਆਂ ਅਸਾਮੀਆਂ ਨੂੰ ਬਹਾਲ ਕਰਵਾਉਣ ਲਈ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਆਗੂਆਂ ਨੇ ਆਖਿਆ ਕਿ ਸਾਂਝੇ ਫਰੰਟ ਵੱਲੋਂ ਸਰਕਾਰ ਦੁਆਰਾ ਦਿੱਤਾ 15% ਤਨਖਾਹ ਵਾਧੇ ਦਾ ਪ੍ਰਸਤਾਵ ਰੱਦ ਕਰ ਦਿੱਤਾ ਗਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਸਾਂਝੇ ਫਰੰਟ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ ਮੰਗੇ ਜਾ ਰਹੇ ਗੁਣਾਂਕ ਤੋਂ ਘੱਟ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਪੰਜਾਬ ਸਰਕਾਰ ਤਨਖਾਹ ਕਮਿਸ਼ਨ ਦਾ ਰੇੜਕਾ ਬਰਕਰਾਰ ਰੱਖ ਕੇ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਆਖਿਆ ਕਿ 4 ਤੋਂ 12 ਸਤੰਬਰ ਤੱਕ 'ਪੈੱਨ ਡਾਊਨ-ਟੂਲ ਡਾਊਨ' ਹੜਤਾਲ ਕੀਤੀ ਜਾਵੇਗੀ। ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ ਕੀਤਾ ਤਾਂ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਚੰਡੀਗੜ੍ਹ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਜਿਸ ਲਈ ਸਿੱਧੇ ਤੌਰ ਤੇ ਪੰਜਾਬ ਸਰਕਾਰ ਜੁੰਮੇਵਾਰ ਹੋਵੇਗੀ।
VETERINARY INSPECTOR RECRUITMENT : ADMIT CARD ISSUED, DOWNLOAD HERE
ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ 21 ਅਗਸਤ ਨੂੰ ਕਰਵਾਈ ਜਾ ਰਹੀ ਹੈ। ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ, ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ
BREAKING NEWS: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,26 ਅਗਸਤ ਨੂੰ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,26 ਅਗਸਤ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਵਿਚਾਰ ਕੀਤਾ ਜਾ ਸਕਦਾ ਹੈ। ਮੁਲਾਜ਼ਮ ਲਗਾਤਾਰ ਆਪਣਿਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਹਨ।
KHALSA COLLEGE AMRITSAR Recruitment 2021, apply soon
KHALSA COLLEGE AMRITSAR An Autonomous College
ਘਰ ਘਰ ਰੋਜ਼ਗਾਰ ਸਿਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ, 3 ਸਤੰਬਰ ਤੱਕ ਕਰੋ ਅਪਲਾਈ