Wednesday, 25 August 2021

ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੋਤੀ ਮਹਿਲ ਨੇੜੇ ਪੁਲਿਸ ਨਾਲ ਧੱਕਾ-ਮੁੱਕੀ

 ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੋਤੀ ਮਹਿਲ ਨੇੜੇ ਪੁਲਿਸ ਨਾਲ ਧੱਕਾ-ਮੁੱਕੀ


ਬੇਰੁਜ਼ਗਾਰਾਂ ਨੂੰ ਡਾਂਗਾਂ ਵਾਲੇ ਚੌਂਕ ਵਿੱਚ ਫਿਰ ਮਿਲੇ ਧੱਕੇ


ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਓਐੱਸਡੀ ਐੱਮ. ਪੀ. ਸਿੰਘ ਨਾਲ ਮੀਟਿੰਗ ਤੈਅ ਕਰਵਾਉਣ ਤੇ ਸ਼ਾਂਤ ਹੋਏ ਬੇਰੁਜ਼ਗਾਰ
ਪਟਿਆਲਾ, 25 ਅਗਸਤ 2021: 'ਬੇਰੁਜ਼ਗਾਰ ਸਾਂਝਾ ਮੋਰਚਾ' ਦੀ ਅਗਵਾਈ ਹੇਠ ਪੰਜਾਬ ਜੱਥੇਬੰਦੀਆਂ ਦੇ ਬੇਰੁਜ਼ਗਾਰ ਅੱਜ ਸਥਾਨਕ ਬਾਰਾਂਦਰੀ ਗਾਰਡਨ ਵਿਖੇ ਸੂਬਾ ਸਰਕਾਰ ਖਿਲਾਫ਼ ਰੋਸ਼ ਰੈਲੀ ਕਰਨ ਉਪਰੰਤ ਰੋਸ਼ ਮਾਰਚ ਕਰਦੇ ਹੋਏ ਵਾਈ. ਪੀ. ਐਸ ਚੌਂਕ ਵਿੱਚ ਪਹੁੰਚੇ ਤਾਂ ਪਟਿਆਲਾ ਪੁਲਿਸ ਪ੍ਰਸ਼ਾਸਨ ਨੇ ਚੌਂਕ ਵਿਚ ਬੈਰੀਕੇਡਿੰਗ ਲਗਾ ਕੇ ਬੇਰੁਜ਼ਗਾਰਾਂ ਨੂੰ ਚੌਂਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ। ਪਰ ਬੇਰੁਜ਼ਗਾਰ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵੱਲ ਜਾਣ ਲਈ ਬਜ਼ਿੱਦ ਸਨ। ਇਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਜਬਰਦਸਤ ਧੱਕਾ-ਮੁੱਕੀ ਹੋਈ ਅਤੇ ਇਸ ਪ੍ਰਦਰਸ਼ਨ ਦੌਰਾਨ ਹਰਦੀਪ ਕੌਰ ਭਦੌੜ ਦੇ ਕੱਪੜੇ ਤੱਕ ਫਟ ਗਏ। ਕੁੱਝ ਬੇਰੁਜ਼ਗਾਰਾਂ ਦੇ ਧੱਕਾਮੁੱਕੀ ਦੌਰਾਨ ਹਲਕੀਆਂ ਸੱਟਾਂ ਵੀ ਲੱਗੀਆਂ। 


ਬੇਰੁਜ਼ਗਾਰਾਂ ਨੇ ਚੌਂਕ ਵਿਚ ਹੀ ਬੈਠ ਕੇ ਧਰਨਾ ਸੁਰੂ ਕਰ ਦਿੱਤਾ। ਲੰਬੀ ਕਸ਼ਮਕਸ਼ ਮਗਰੋਂ ਪਟਿਆਲਾ ਪ੍ਰਸ਼ਾਸਨ ਵੱਲੋਂ 'ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ' ਦੇ ਆਗੂਆਂ ਦੀ 30 ਅਗਸਤ ਨੂੰ ਸ੍ਰੀ ਐੱਮ. ਪੀ. ਸਿੰਘ ਓਐੱਸਡੀ ਮੁੱਖ ਮੰਤਰੀ ਪੰਜਾਬ ਨਾਲ ਮੁੱਖ ਮੰਤਰੀ ਹਾਊਸ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕਰਵਾਉਣ ਦਾ ਪੱਤਰ ਦੇ ਕੇ ਬੇਰੁਜ਼ਗਾਰਾਂ ਨੂੰ ਸ਼ਾਂਤ ਕੀਤਾ ਗਿਆ। 


ਬੇਰੁਜ਼ਗਾਰ ਬੀ. ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਹਰਜਿੰਦਰ ਸਿੰਘ ਝੁਨੀਰ, ਹਰਬੰਸ ਸਿੰਘ ਤੇ ਸੁਖਦੇਵ ਸਿੰਘ ਜਲਾਲਾਬਾਦਾ ਨੇ ਕਿਹਾ ਕੇ ਪਿਛਲੀਆਂ ਵਿਧਾਨ ਸਭਾ ਦੀਆਂ ਵੋਟਾਂ ਸਮੇਂ ਕਾਂਗਰਸ ਸਰਕਾਰ ਜਿਹੜੇ ਵਾਅਦੇ ਕਰਕੇ ਸੱਤਾ ਤੇ ਕਾਬਜ਼ ਹੋਈ ਸੀ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨਾ ਭੁੱਲ ਚੁੱਕੀ ਹੈ ਕਿਉਂਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਸਰਕਾਰ ਵੱਲੋਂ ਰੁਜ਼ਗਾਰ ਸਬੰਧੀ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਸੈਂਕੜਿਆਂ ਬਾਰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਅਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਰਿਹਾਇਸ਼ ਵੱਲ ਗਏ ਹਨ ਜਿੱਥੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਸਵਾਗਤ ਪਾਣੀ ਦੀਆਂ ਬੁਛਾੜਾਂ, ਡੰਡੇ-ਸੋਟੀਆਂ ਨਾਲ ਕੀਤਾ ਗਿਆ ਭਾਵ ਬੇਰੁਜ਼ਗਾਰਾਂ ਤੇ ਲਾਠੀਚਾਰਜ ਕਰ ਕੇ ਉਨ੍ਹਾਂ ਦੇ ਚੱਲ ਰਹੇ ਰੁਜ਼ਗਾਰ ਸੰਬੰਧੀ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ 31 ਦਸੰਬਰ ਤੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦੇ ਮੁੱਖ ਗੇਟ ਤੇ ਪੱਕਾ ਮੋਰਚਾ ਲੱਗਿਆ ਹੋਇਆ ਹੈ ਜਿਸ ਕਾਰਨ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਪਿਛਲੇ ਲਗਭਗ 8 ਮਹੀਨਿਆਂ ਤੋਂ ਆਪਣੀ ਸੰਗਰੂਰ ਰਿਹਾਇਸ਼ ਵਿਖੇ ਨਹੀਂ ਆ ਸਕੇ ਅਤੇ ਦੂਜਾ ਧਰਨਾ ਜਿੱਥੇ ਮੁਨੀਸ਼ ਫਾਜ਼ਲਿਕਾ ਪਿਛਲੇ 5 ਦਿਨਾਂ ਤੋਂ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ 9000 ਅਸਾਮੀਆਂ ਸਮੇਤ ਕੁੱਲ 15000 ਅਧਿਆਪਕਾਂ ਦੀਆਂ ਅਸਾਮੀਆਂ ਦੀ ਮੰਗ ਅਤੇ ਬੇਰੁਜ਼ਗਾਰ ਸਾਂਝੇ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਦੀ ਮੰਗ ਨੂੰ ਲੈ ਕੇ ਸੰਗਰੂਰ ਸਿਵਲ ਹਸਪਤਾਲ ਦੀ ਟੈਂਕੀ ਤੇ ਚੜ੍ਹਿਆ ਹੋਇਆ ਹੈ ਚੱਲ ਰਿਹਾ ਹੈ। 


ਇਸ ਮੌਕੇ ਬੇਰੁਜ਼ਗਾਰ ਜੱਥੇਬੰਦੀਆਂ ਦੇ ਆਗੂਆਂ ਅਮਨ ਸੇਖਾ, ਸਵਰਨ ਸਿੰਘ, ਜਸਪਾਲ ਸਿੰਘ, ਪਵਨ ਜਲਾਲਾਬਾਦ, ਲਫ਼ਜ਼, ਬਲਕਾਰ ਸਿੰਘ, ਬਲਰਾਜ ਸਿੰਘ, ਜੱਗੀ ਜੋਧਪੁਰ, ਕੁਲਵੰਤ ਸਿੰਘ, ਕਿਰਨ ਈਸੜਾ, ਗਗਨਦੀਪ ਗਰੇਵਾਲ, ਕੁਲਦੀਪ ਭੁਟਾਲ, ਨਰਿੰਦਰ ਕੰਬੌਜ, ਪ੍ਰਤਿੰਦਰ ਕੌਰ, ਅਲਕਾ ਰਾਣੀ, ਗੁਰਪ੍ਰੀਤ ਸਰਾਂ, ਗੁਰਪ੍ਰੀਤ ਰਾਮਪੁਰਾ ਫੂਲ, ਹਰਦੀਪ ਕੌਰ, ਸੰਦੀਪ ਨਾਭਾ, ਰਣਵੀਰ ਨਦਾਮਪੁਰ, ਸੁਖਵੀਰ ਦੁਗਾਲ, ਸਰਵਰਿੰਦਰ ਮੱਤਾ, ਗੁਰਪ੍ਰੀਤ ਖੰਨਾ, ਜਤਿੰਦਰ ਢਿੱਲੋੰ, ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਜਗਦੀਸ਼ ਸਿੰਘ, ਰੇਖਾ ਰਾਣੀ, ਸਿਮਰਜੀਤ ਕੌਰ, ਹਰਪ੍ਰੀਤ ਸਿੰਘ, ਰਸ਼ਪਾਲ ਸਿੰਘ, ਜਗਦੀਸ਼ ਸਿੰਘ, ਰੇਖਾ ਰਾਣੀ, ਸਿਮਰਜੀਤ ਕੌਰ, ਨਰਿੰਦਰ ਫਾਜ਼ਿਲਕਾ ਆਦਿ ਸਮੇਤ ਸੈਂਕੜੇ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

ਅਧਿਆਪਕ ਡਿਊਟੀ ਸਮੇਂ ਤੋਂ ਬਾਅਦ ਕਰਨ ਬੀ.ਐਲ.ਓ ਦਾ ਕੰਮ: ਜ਼ਿਲ੍ਹਾ ਸਿੱਖਿਆ ਅਫ਼ਸਰ

 

518 ਸਾਇੰਸ ਅਧਿਆਪਕਾਂ ਦੀ ਭਰਤੀ; ਸਿੱਖਿਆ ਵਿਭਾਗ ਵੱਲੋਂ ਨਵ ਨਿਯੁਕਤ ਅਧਿਆਪਕਾਂ ਨੂੰ ਸਟੇਸ਼ਨ ਕੀਤੇ ਅਲਾਟ, ਦੇਖੋ

 

ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨ ਦੇ ਦੋ ਪੁੜਾਂ ਵਿਚਕਾਰ ਪਿਸ ਰਹੇ ਨੇ ਅਧਿਆਪਕ

 *ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨ ਦੇ ਦੋ ਪੁੜਾਂ ਵਿਚਕਾਰ ਪਿਸ ਰਹੇ ਨੇ ਅਧਿਆਪਕ*ਸੰਗਰੂਰ 25 ਅਗਸਤ ( ) ਰਾਜ ਵਿੱਚ ਬਹੁਤ ਸਾਰੇ ਅਧਿਆਪਕਾਂ ਦੀਆਂ ਬਤੌਰ ਬੀ ਐਲ ਓ ਡਿਊਟੀਆਂ ਲੱਗੀਆਂ ਹੋਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਗਸਤ ਅਤੇ ਸਤੰਬਰ ਮਹੀਨੇ ਵਿੱਚ ਵੋਟਰਾਂ ਦੀ ਜਾਂਚ ਲਈ ਘਰ-ਘਰ ਜਾ ਕੇ ਸਰਵੇ ਕੀਤਾ ਜਾਣਾ ਹੈ। ਪਰ ਦੂਜੇ ਪਾਸੇ ਸਿੱਖਿਆ ਸਕੱਤਰ ਵੱਲੋਂ ਫੁਰਮਾਨ ਜਾਰੀ ਕੀਤਾ ਗਿਆ ਹੈ ਕਿ ਘਰ-ਘਰ ਜਾ ਕੇ ਸਰਵੇ ਕਰਨ ਲਈ ਕਿਸੇ ਵੀ ਅਧਿਆਪਕ ਨੂੰ ਸਕੂਲ ਸਮੇਂ ਵਿੱਚ ਰਲੀਵ ਨਾ ਕੀਤਾ ਜਾਵੇ। ਸਰਵੇ ਦਾ ਕੰਮ ਸਕੂਲ ਸਮੇਂ ਤੋਂ ਬਾਅਦ ਕੀਤਾ ਜਾਵੇ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਜਿਲ੍ਹਾ ਪ੍ਰਧਾਨ ਦੇਵੀ ਦਿਆਲ, ਜਨਰਲ ਸਕੱਤਰ ਸਤਵੰਤ ਆਲਮਪੁਰ, ਬਲਵਿੰਦਰ ਭੁੱਕਲ, ਕਰਨੈਲ ਮੂਣਕ ਅਤੇ ਸਰਬਜੀਤ ਪੁੰਨਾਵਾਲ ਨੇ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਉਪਰੋਕਤ ਹੁਕਮਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਧਿਆਪਕ ਸਿੱਖਿਆ ਵਿਭਾਗ ਅਤੇ ਪ੍ਰਸ਼ਾਸਨ ਦੇ ਤਾਨਾਸ਼ਾਹੀ ਹੁਕਮਾਂ ਦੇ ਦੋ ਪੁੜਾਂ ਵਿਚਕਾਰ ਪਿਸ ਰਹੇ ਹਨ। ਅਧਿਆਪਕ ਕਿਸ ਦਾ ਹੁਕਮ ਮੰਨਣ, ਜਿਲ੍ਹਾ ਪ੍ਰਸ਼ਾਸਨ ਦਾ ਜਾਂ ਸਿੱਖਿਆ ਅਧਿਕਾਰੀਆਂ ਦਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਅਜਿਹੀਆਂ ਡਿਊਟੀਆਂ ਤੋਂ ਫਾਰਗ ਕਰਕੇ ਸਿਰਫ ਵਿਦਿਆਰਥੀਆਂ ਨੂੰ ਪੜ੍ਹਾਉਣ ਦਾ ਕੰਮ ਲਿਆ ਜਾਵੇ। ਵੋਟਾਂ ਅਤੇ ਹੋਰ ਵੱਖ-ਵੱਖ ਕਿਸਮ ਦੇ ਗੈਰ-ਵਿਦਿਅਕ ਕੰਮਾਂ ਅਤੇ ਸਰਵੇ ਕਰਵਾਉਣ ਲਈ ਬੇਰੁਜਗਾਰਾਂ ਨੂੰ ਰੁਜਗਾਰ ਦਿੱਤਾ ਜਾਵੇ।

MP Manish Tewari meets Railway Minister; Demands for connection of rail link to Balachaur & upgradation of Ropar railway station

 MP Manish Tewari meets Railway Minister; Demands for connection of rail link to Balachaur & upgradation of Ropar railway stationRopar, August 25: Member Lok Sabha from Sri Anandpur Sahib and former Union Minister Manish Tewari today called on Railway Minister Ashwani Vaishnav and demanded upgradation and improvement of projects related to Railway in his Lok Sabha constituency. These mainly included demands for connecting Balachaur with the railway link and upgradation of Ropar railway station.

During the meeting with the Railway Minister in Delhi, MP Manish Tewari said that Balachaur sub-division of Shaheed Bhagat Singh Nagar district has not been connected to the rest of the country by rail link since independence. This can be done in three ways, firstly by establishing a rail link from Garhshankar to Sri Anandpur Sahib, which has already been surveyed by the Railways; Second: Construction of Rail Link from Rahon to Ropar and Third: Construction of Rail Link from Rahon to Samrala, which has been re-surveyed and may have been stopped due to traffic problem.

Similarly, emphasizing on the need to improve the condition of Ropar railway station, MP Tewari said that it is an important city. Prestigious Indian Institute of Technology is also located here where students come to study from different parts of the country. But at present there is only one platform at Ropar due to which the passengers have to face a lot of problems. Due to single platform the accidents have taken place here therefore this Railway station needs to be modernized and upgraded,

Mr. Tewari said that due to above mentioned needs and problems there is urgent need to upgrade Ropar Railway station. He also stressed upon construction of a second railway platform at Ropar. Lok Sabha MP also demanded for stoppage of Jan Shatabdi and Hawda trains at Ropar, which is a long pending demand of the people.

ਡਬਲਿਊ ਡੀ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਦਾ ਦਫਤਰ ਘੇਰਿਆ

 *ਪੀ ਡਬਲਿਊ ਡੀ ਕਾਮਿਆਂ ਨੇ ਕਾਰਜਕਾਰੀ ਇੰਜੀਨੀਅਰ ਦਾ ਦਫਤਰ ਘੇਰਿਆ* ਨਵਾਂ ਸ਼ਹਿਰ 25 ਅਗਸਤ ( ) ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਵਾਂਸ਼ਹਿਰ ਦੇ ਕਾਰਜਕਾਰੀ ਇੰਜੀਨੀਅਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਰੋਸ ਰੈਲੀ ਨੂੰ ਵਿਸ਼ੇਸ਼ ਤੌਰ ਤੇ ਮੱਖਣ ਸਿੰਘ ਵਾਹਿਦਪੁਰੀ ਸੂਬਾ ਪ੍ਰਧਾਨ, ਸੁੱਚਾ ਸਿੰਘ ਸਤਨੌਰ, ਕੁਲਵਿੰਦਰ ਸਿੰਘ ਬ੍ਰਾਂਚ ਪ੍ਰਧਾਨ, ਕੁਲਵਿੰਦਰ ਸਿੰਘ ਸਹੂੰਗੜਾ,, ਕੁਲਦੀਪ ਸਿੰਘ ਦੌੜਕਾ ਅਤੇ ਕਰਨੈਲ ਸਿੰਘ ਪਸਸਫ ਪ੍ਰਧਾਨ ਨੇ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਮੰਗ ਕੀਤੀ ਕਿ ਫੀਲਡ ਵਿਚ ਕੰਮ ਕਰਦੇ ਸਮਾਲ ਕੰਟਰੈਕਟਰਾਂ ਨੂੰ ਹੁਸ਼ਿਆਰਪੁਰ ਅਧੀਨ ਪੈਂਦੀਆਂ ਬਾਕੀ ਡਿਵੀਜ਼ਨਾਂ ਵਾਂਗ ਬਣਦੇ ਰੇਟ ਨਵਾਂਸ਼ਹਿਰ ਡਿਵੀਜ਼ਨ ਵੱਲੋਂ ਵੀ ਦਿੱਤੇ ਜਾਣ। ਪਰ ਕਾਰਜਕਾਰੀ ਇੰਜੀ. ਵਲੋਂ ਜਥੇਬੰਦੀ ਨੂੰ ਵਾਰ ਵਾਰ ਸਮਾਂਦੇ ਕੇ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਜੇਕਰ ਜੱਥੇਬੰਦੀ ਨੂੰ ਸਮਾਂ ਦੇ ਕੇ ਗੱਲਬਾਤ ਰਾਹੀਂ ਸਮਾਲ ਕੰਟਰੈਕਟਰਾਂ ਅਤੇ ਫੀਲਡ ਦੇ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਮਿਤੀ 8 ਸਤੰਬਰ ਨੂੰ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਦਾ ਘਿਰਾਓ ਕੀਤਾ ਜਾਵੇਗਾ। ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਇਸ ਕਾਰਜਕਾਰੀ ਇੰਜੀਨੀਅਰ ਦੀ ਹੋਵੇਗੀ। ਰੋਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਮੋਹਨ ਸਿੰਘ ਪੂਨੀਆ, ਹਰਮੇਸ਼ ਲਾਲ ਮਾਹੀਪੁਰ, ਹਰਦੀਪ ਲੰਗੇਰੀ, ਚਰਨਜੀਤ, ਹਰਦੇਵ ਚੰਦ, ਦਿਲਬਾਗ ਰਾਏ, ਬਿੱਕਰ ਸਿੰਘ, ਜਸਪਾਲ, ਰਮਨ ਦਾਸ, ਅਮਰੀਕ ਲਾਲ, ਸੀਬੂ ਰਾਮ, ਜ਼ਿਲ੍ਹਾ ਜਨਰਲ ਸਕੱਤਰ ਸੁਖਰਾਮ ਆਦਿ ਨੇ ਸੰਬੋਧਨ ਕੀਤਾ।

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

 *ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ* 


*4 ਸਤੰਬਰ ਤੋਂ ਕਰਨਗੇ ਲੰਬੀ ਹੜਤਾਲ*  


*ਮਾਨਸੂਨ ਸੈਸ਼ਨ ਦੇ ਦੂਜੇ ਦਿਨ ਇਕ ਲੱਖ ਤੋਂ ਵੱਧ ਮੁਲਾਜ਼ਮ/ ਪੈਨਸ਼ਨਰ ਕਰਨਗੇ ਵਿਧਾਨ ਸਭਾ ਵੱਲ ਮਾਰਚ* 


 ਨਵਾਂ ਸ਼ਹਿਰ 25 ਅਗਸਤ ( ) ਕੈਬਨਿਟ ਦੀ ਮੀਟਿੰਗ ਤੋਂ ਪਹਿਲਾਂ ਪੰਜਾਬ - ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕਣ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਰਾਮ ਲੁਭਾਇਆ, ਗੁਲਸ਼ਨ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਰੈਲੀ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਮਨਜੀਤ ਕੁਮਾਰ, ਮੋਹਨ ਸਿੰਘ ਪੂਨੀਆ, ਸੁਖਰਾਮ, ਰੇਸ਼ਮ ਲਾਲ, ਅਸ਼ੋਕ ਕੁਮਾਰ, ਰਾਮਪਾਲ, ਬੇਅੰਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਮੰਤਰੀਆਂ ਦੀ ਕਮੇਟੀ ਮੰਗਾਂ ਦਾ ਹੱਲ ਕਰਨ ਲਈ ਪੂਰੇ ਮੰਗ ਪੱਤਰ ਉਤੇ ਗੱਲਬਾਤ ਕਰਨ ਲਈ ਵੀ ਤਿਆਰ ਨਹੀਂ ਹੈ ਅਤੇ ਉਹ ਸਿਰਫ਼ ਤੇ ਸਿਰਫ਼ ਤਨਖਾਹ ਕਮਿਸ਼ਨ ਤਕ ਹੀ ਸੀਮਤ ਰਹਿ ਕੇ ਉਸ ਦਾ ਨਿਪਟਾਰਾ ਵੀ ਝੂਠੇ ਅੰਕੜੇ ਅਤੇ ਬੇਈਮਾਨੀ ਨਾਲ ਕਰਨਾ ਚਾਹੁੰਦੀ ਹੈ, ਨਾ ਕਿ ਮੁਲਾਜ਼ਮਾਂ/ ਪੈਨਸ਼ਨਰਾਂ ਨੂੰ ਇਨਸਾਫ਼ ਦੇ ਕੇ। ਪੈਨਸ਼ਨਰਾਂ ਦਾ ਨੋਟੀਫਿਕੇਸ਼ਨ ਵੀ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਇਹ ਕਮੇਟੀ ਆਪਣਾ ਰਾਜਨੀਤਕ ਮੁੱਦਾ ਦੱਸਦੀ ਹੋਈ ਮੌਨਸੂਨ ਸ਼ੈਸਨ ਵਿੱਚ ਮੁਲਾਜ਼ਮ ਵਿਰੋਧੀ ਐਕਟ ਪਾਸ ਕਰਨਾ ਚਾਹੁੰਦੀ ਹੈ। ਸਰਕਾਰ ਮਾਣ ਭੱਤਾ/ ਇਨਸੈੱਟਿਵ ਮੁਲਾਜ਼ਮਾਂ ਨੂੰ ਘੱਟੋ ਘੱਟ ਜਿਉਣ ਯੋਗ ਪੈਸੇ ਦੇਣ ਵਾਸਤੇ ਵੀ ਤਿਆਰ ਨਹੀਂ, ਸਮਾਜਿਕ ਸੁਰੱਖਿਆ ਦੇ ਤੌਰ ਤੇ ਮਿਲਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਇਹ ਕਮੇਟੀ ਭੱਜ ਰਹੀ ਹੈ। ਆਗੂਆਂ ਆਖਿਆ ਕਿ ਪੁਨਰਗਠਨ ਦੇ ਨਾਂ ਉੱਤੇ ਅਦਾਰਿਆਂ ਦਾ ਉਜਾੜਾ ਲਗਾਤਾਰ ਜਾਰੀ ਹੈ ਅਤੇ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, ਮੁਲਾਜ਼ਮ ਵਿਰੋਧੀ 3 ਸਾਲ ਪ੍ਰੋਵੇਸ਼ਨਲ ਸਮੇਂ ਦਾ ਪੱਤਰ, 17 ਜੁਲਾਈ 2020 ਦਾ ਕੇਂਦਰ ਦੇ ਤਨਖਾਹ ਸਕੇਲਾਂ ਨਾਲ ਜੋੜਨ ਵਾਲਾ ਪੱਤਰ ਅਤੇ ਡਿਵੈਲਪਮੈਂਟ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਵਾਲਾ ਪੱਤਰ ਅਜੇ ਤੱਕ ਵਾਪਸ ਨਹੀਂ ਲਿਆ ਗਿਆ। ਇਸ ਕਰਕੇ ਪੰਜਾਬ ਦੇ ਮੁਲਾਜ਼ਮਾਂ / ਪੈਨਸ਼ਨਰਾਂ ਅੰਦਰ ਇਸ ਸਰਕਾਰ ਪ੍ਰਤੀ ਵਿਆਪਕ ਗੁੱਸਾ ਹੈ, ਜਿਸ ਦਾ ਪ੍ਰਗਟਾਵਾ ਅੱਜ ਬਲਾਕ ਤਹਿਸੀਲ ਪੱਧਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਕੀਤਾ ਗਿਆ ਹੈ। ਆਗੂਆਂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਕੰਮ ਵਾਲੇ ਦਿਨ ਇੱਕ ਲੱਖ ਤੋਂ ਵੱਧ ਮੁਲਾਜ਼ਮ ਅਤੇ ਪੈਨਸ਼ਨਰ ਵਿਧਾਨ ਸਭਾ ਵੱਲ ਮਾਰਚ ਕਰਨਗੇ ਅਤੇ 4 ਸਤੰਬਰ ਤੋਂ ਲੰਬੀ ਹੜਤਾਲ ਵੱਲ ਵਧਣਗੇ।

ਐੱਜੂਸੈੱਟ ਰਾਹੀ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਮੀਟਿੰਗ, ਦਿੱਤੇ ਇਹ ਨਿਰਦੇਸ਼

 ਐੱਜੂਸੈੱਟ ਰਾਹੀ ਸਿੱਖਿਆ ਸਕੱਤਰ ਨੇ ਸਕੂਲ ਮੁਖੀਆਂ 

ਅਤੇ ਅਧਿਆਪਕਾਂ ਨਾਲ ਮੀਟਿੰਗ ਕੀਤੀ

ਸਿੱਖਿਆ ਸਕੱਤਰ ਨੇ ਰਾਸ਼ਟਰੀ ਪ੍ਰਾਪਤੀ ਸਰਵੇਖਣ 2021 ਬਾਰੇ ਭਰਿਆ ਉਤਸ਼ਾਹ ਐੱਸ.ਏ.ਐੱਸ. ਨਗਰ 25 ਅਗਸਤ ( )

ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ, ਬਲਾਕ ਨੋਡਲ ਅਧਿਕਾਰੀਆਂ ਦੇ ਨਾਲ-ਨਾਲ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕਾਂ ਨਾਲ ਪੰਜਾਬ ਦੇ ਸਰਕਾਰੀ, ਅਰਧ ਸਰਕਾਰੀ, ਨਵੋਦਿਆ ਵਿਦਿਆਲਾ, ਕੇਂਦਰੀ ਵਿਦਿਆਲਾ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਕਰਵਾਏ ਜਾਣ ਵਾਲੇ ਰਾਸ਼ਟਰੀ ਪ੍ਰਾਪਤੀ ਸਰਵੇਖਣ 2021 ਬਾਰੇ ਐਜੂਸੈੱਟ ਰਾਹੀਂ ਕੀਤੀ ਮੀਟਿੰਗ ਕੀਤੀ ਅਤੇ ਉਤਸ਼ਾਹ ਭਰਿਆ।

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਸ਼ਟਰੀ ਪ੍ਰਾਪਤੀ ਸਰਵੇਖਣ 2021 ਦੇ ਵਿਦਿਆਰਥੀਆਂ ਦੁਆਰਾ ਗ੍ਰਹਿਣ ਕੀਤੀ ਗਈ ਸਿੱਖਿਆ ਦੇ ਸਿੱਖਣ ਪਰਿਣਾਮਾਂ ਦੇ ਮੁਲਾਂਕਣ ‘ਤੇ ਆਧਾਰਿਤ ਹੁੰਦੀ ਹੈ। ਇਸ ਲਈ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਵੱਲ ਤਵੱਜੋਂ ਦਿੰਦੇ ਹੋਏ ਫੀਲਡ ਵਿੱਚ ਇੱਕ ਟੀਮ ਵੱਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

ਮੀਟਿੰਗ ਦੌਰਾਨ ਸਕੱਤਰ ਸਕੂਲ ਸਿੱਖਿਆ ਨੇ ਕਿਹਾ ਕਿ 12 ਨਵੰਬਰ, 2021 ਨੂੰ ਤੀਜੀ, ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਕਰਵਾਏ ਜਾਣ ਵਾਲੇ ਰਾਸ਼ਟਰੀ ਸਰਵੇਖਣ ਵਿੱਚ ਬੱਚਿਆਂ ਨੂੰ ਸਰਵੇਖਣ ਦਾ ਪੈਟਰਨ ਅਤੇ ਇਸ ਪ੍ਰਕਿਰਿਆ ਨੂੰ ਸਮਝਣ ਲਈ ਕੋਈ ਔਖਿਆਈ ਨਾ ਆਏ ਇਸ ਲਈ ਵਿਭਾਗ ਵੱਲੋਂ ਪਹਿਲਾਂ ਹੀ ਆਬਜੈਕਟਿਵ ਕਿਸਮ ਦੇ ਸਵਾਲ ਨਿਰੰਤਰ ਆਨਲਾਈਨ ਕੁਇਜ਼ ਵਿੱਚ ਭੇਜੇ ਜਾ ਰਹੇ ਹਨ। ਪਰ ਸਰਵੇਖਣ ਦੌਰਾਨ ਓ.ਐੱਮ.ਆਰ. ਸ਼ੀਟ ਦੀ ਵਰਤੋਂ ਹੋਵੇਗੀ ਇਸ ਲਈ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਸਬੰਧੀ ਪਹਿਲਾਂ ਸਮਾਰਟ ਕਲਾਸਰੂਮਾਂ ਵਿੱਚ ਜਾਣਕਾਰੀ ਦਿੱਤੀ ਜਾਵੇ।  

ਉਹਨਾਂ ਕਿਹਾ ਕਿ ਵਿਦਿਆਰਥੀਆਂ ਤੋਂ ਇਲਾਵਾ ਇਸ ਸਰਵੇਖਣ ਵਿੱਚ ਅਧਿਆਪਕਾਂ ਅਤੇ ਸਕੂਲ ਮੁਖੀਆਂ ਲਈ ਵੀ ਸਵਾਲ ਹੁੰਦੇ ਹਨ ਜਿਨਾਂ ਸਬੰਧੀ ਅਧਿਆਪਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਬਹੁਤ ਸਾਰੇ ਉਦਾਹਰਨ ਵੱਜੋਂ ਸਵਾਲ ਸਾਂਝੇ ਕੀਤੇ ਅਤੇ ਸਿੱਖਣ ਪਰਿਣਾਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਸਿੱਖਿਆ ਸਕੱਤਰ ਨੇ ਕਿਹਾ ਕਿ ਬੱਚਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਦੇ ਸਕੂਲ ਸਬੰਧੀ ਆਮ ਗਿਆਨ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਸਬੰਧੀ ਵੀ ਸਰਵੇਖਣ ਵਿੱਚ ਪੁੱਛੇ ਜਾ ਸਕਦੇ ਹਨ ਸਵਾਲਾਂ ਨੂੰ ਉਦਾਹਰਨਾਂ ਸਹਿਤ ਪੇਸ਼ ਕਰਕੇ ਮੀਟਿੰਗ ਵਿੱਚ ਹਾਜ਼ਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੁੰ ਜਾਣਕਾਰੀ ਦਿੱਤੀ ਅਤੇ ਵਿਸਤਾਰ ਨਾਲ ਚਰਚਾ ਕੀਤੀ।

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਗੁਣਾਤਮਿਕ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰ ਉਪਰਾਲੇ ਕੀਤੇ ਗਏ ਹਨ। ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ ਬਣਾਏ ਗਏ ਹਨ ਅਤੇ ਪਾਠਕ੍ਰਮ ਨੂੰ ਈ-ਕੰਟੈਂਟ ਵਿੱਚ ਬਦਲਿਆ ਗਿਆ ਹੈ। ਇਸਦੇ ਨਾਲ ਹੀ ਅਧਿਆਪਕਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਸਕੂਲ ਦਾ ਮਾਹੌਲ ਗਿਆਨ ਵਧਾਊ ਬਣਾਉਣ ਲਈ ਸਕੂਲਾਂ ਦiਆਂ ਦੀਵਾਰਾਂ ‘ਤੇ ਬਾਲਾ ਵਰਕ ਕੀਤਾ ਕੀਤਾ ਗਿਆ। ਸਕੂਲਾਂ ਦੀ ਦਿੱਖ ਨੂੰ ਆਕਰਸ਼ਕ ਬਣਾਉਣ ਲਈ ਵਿੱਦਿਅਕ ਪਾਰਕ ਬਣਾਏ ਗਏ ਹਨ। ਵਿਦਿਆਰਥੀਆਂ ਦੀ ਬੋਲਚਾਲ ਦੀ ਭਾਸ਼ਾ ਵਿੱਚ ਸੁਧਾਰ ਕਰਨ ਲਈ ਲਿਸਨਿੰਗ ਲੈਬਜ਼ ਤਿਆਰ ਕੀਤੀਆਂ ਗਈਆਂ ਹਨ ਅਤੇ ਸਕੂਲਾਂ ਵਿੱਚ ਇਗੰਲਿਸ਼ ਬੂਸਟਰ ਕਲੱਬ ਸਥਾਪਤ ਕਰਕੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਸ ਵਧਾਇਆ ਜਾ ਰਿਹਾ ਹੈ। ਇਹਨਾਂ ਸਭਨਾਂ ਵਿੱਚ ਜਿੱਥੇ ਸਰਕਾਰ ਦਾ ਵਿੱਤੀ ਯੋਗਦਾਨ ਸ਼ਾਮਲ ਹੈ ਉੱਥੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਸੁਚੱਜੀ ਯੋਜਨਾਬੰਦੀ ਵੀ ਸਹਾਈ ਹੋ ਰਹੀ ਹੈ।

RECENT UPDATES

Today's Highlight