ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਡਾਂਟ ਤੇ ਅਧਿਆਪਕਾ ਨੂੰ ਪਿਆ ਅਧਰੰਗ ਦਾ ਦੌਰਾ, ਹਸਪਤਾਲ ਦਾਖਲ

 


ਲੁਧਿਆਣਾ 2 ਸਤੰਬਰ :  ਸਾਹਨੇਵਾਲ, ਲੁਧਿਆਣਾ ਵਿੱਚ, ਸਰਕਾਰੀ ਪ੍ਰਾਇਮਰੀ ਸਕੂਲ  ਦੀ ਅਧਿਆਪਕਾ  ਨੇ ਟੀਕਾਕਰਨ ਕੈਂਪ ਲਈ ਜਗ੍ਹਾ ਨਹੀਂ ਦਿੱਤੀ, ਫਿਰ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ (ਏਡੀਈਓ) ਨੇ ਸਕੂਲ ਪਹੁੰਚਣ ਤੇ ਉਸਨੂੰ ਝਿੜਕਿਆ। ਇਸ ਦੌਰਾਨ, ਅਧਿਆਪਕਾ ਨੂੰ ਅਧਰੰਗ ਦਾ ਦੌਰਾ ਪਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।

 ਇਸ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਡੀਈਓ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਹ ਐਲਾਨ ਕੀਤਾ ਗਿਆ ਹੈ ਕਿ ਜੇਕਰ ਸੁਣਵਾਈ ਨਾ ਹੋਈ ਤਾਂ ਉਹ 9 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫਤਰ ਦਾ ਘਿਰਾਓ ਕਰਨਗੇ । 


ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲ ਵਿੱਚ ਇੱਕ ਟੀਕਾਕਰਨ ਕੈਂਪ ਲਗਾਇਆ ਗਿਆ। ਸਕੂਲ ਵਿੱਚ 600 ਬੱਚੇ ਹਨ ਅਤੇ ਸਿਰਫ 6  ਕਮਰੇ ਹਨ। ਫਿਰ ਵੀ ਸਕੂਲ ਪ੍ਰਬੰਧਕ ਸੁਪਨਦੀਪ ਕੌਰ ਨੇ ਇਸਦੇ ਲਈ ਕਮਰਾ ਦਿੱਤਾ। ਜਦੋਂ ਭੀੜ ਉੱਥੇ ਜ਼ਿਆਦਾ ਹੋ ਗਈ, ਇੱਕ ਹੋਰ ਕਮਰੇ ਦੀ ਲੋੜ ਸੀ. ਜਦੋਂ ਪ੍ਰਬੰਧਕਾਂ ਨੇ ਕਮਰੇ ਦੀ ਮੰਗ ਕੀਤੀ ਤਾਂ ਅਧਿਆਪਕਾ ਨੇ ਇਹ ਕਹਿ ਕੇ ਅਸਮਰੱਥਾ ਪ੍ਰਗਟ ਕੀਤੀ ਕਿ ਕੋਈ ਕਮਰਾ ਨਹੀਂ ਹੈ। ਉਥੋਂ ਕਿਸੇ ਨੇ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਸੈਣੀ ਨੂੰ ਸ਼ਿਕਾਇਤ ਕੀਤੀ। ਬਾਅਦ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਸੈਣੀ ਅਤੇ ਕਲਰਕ ਹਰਵਿੰਦਰ ਸਿੰਘ  ਸਕੂਲ ਪਹੁੰਚੇ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਇਸ ਦੌਰਾਨ ਉਸ ਨੇ ਸੁਪਨਦੀਪ ਕੌਰ ਨੂੰ ਮਾੜਾ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮਹਿਲਾ ਅਧਿਆਪਕਾ ਦੀ ਹਾਲਤ ਵਿਗੜਨ ਲੱਗੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। 


ਜਿਸਦੇੇ ਬਾਅਦ ਉਸਨੂੰ ਦੋਰਾਹਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸ ਨੂੰ ਅਧਰੰਗ ਦਾ ਦੌਰਾ ਪਿਆ ਹੈ। ਅਤੇ ਇਸਦੇ ਕਾਰਨ ਉਸਦੇ ਸਰੀਰ ਦਾ ਇੱਕ ਹਿੱਸਾ ਕੰਮ ਨਹੀਂ ਕਰ ਰਿਹਾ। 


 ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਘੇਰਾਬੰਦੀ ਦਾ ਐਲਾਨ ਅਧਿਆਪਕ ਜਥੇਬੰਦੀਆਂ ਨੇ ਇੱਕ ਮੀਟਿੰਗ ਵਿੱਚ  ਕੀਤਾ ਹੈ ।
ਉਨ੍ਹਾਂ ਨੇ ਕਿਹਾ  ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਕਲਰਕ ਨੂੰ ਬਰਖਾਸਤ ਨਹੀਂ ਕਰ ਦਿੱਤਾ ਜਾਂਦਾ ਹੈ  ਤਾਂ ਉਹ 9 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ ਕਰਨਗੇ। ਜੇਕਰ ਕੋਈ ਸੁਣਵਾਈ ਨਾ ਹੋਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਬੀ ਐਲ ਓ ਨੂੰ ਵੋਟਾਂ ਦਾ ਕੰਮ ਮੁਕੰਮਲ ਕਰਨ ਲਈ ਹਫ਼ਤੇ ਚ ਦੋ ਦਿਨ ਬਾਕੀ ਕੰਮਾਂ ਤੋਂ ਛੋਟ ਦਿੱਤੀ ਜਾਵੇ : ਐੱਸਡੀਐੱਮ

 

ਕੋਵਿਡ ਵੈਕਸੀਨ ਨਾਂ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਛੁੱਟੀ ਤੇ ਭੇਜਣ ਦੇ ਹੁਕਮ

 

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ  ਦੇ ਆਦੇਸ਼ਾਂ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2021-22 ਓਪਨ ਸਕੂਲ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਦਾਖਲਾ ਲੈਣ ਦੀ ਆਖਰੀ ਮਿਤੀ 31-08-2021 ਸੀ, ਜਿਸ ਦੀ ਲਗਾਤਾਰਤਾ ਵਿੱਚ ਦਾਖਲਾ ਮਿਤੀਆਂ ਵਿੱਚ ਬਿਨਾਂ ਲੇਟ ਫੀਸ ਤੋਂ 21 ਸਤੰਬਰ 2021 ਤੱਕ ਵਾਧਾ ਕੀਤਾ ਗਿਆ ਹੈ।

 

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੋਰਾਨ ਕਾਂਗਰਸ ਦੇ ਸਾਰੇ ਐਮ ਐਲ ਏ ਰਹਿਣਗੇ ਹਾਜ਼ਰ

ਮੁਲਾਜਮਾਂ ਵੱਲੋਂ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਐਲਾਨ

 ਮੁਲਾਜਮਾਂ ਵੱਲੋਂ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਐਲਾਨ


ਚੰਡੀਗੜ੍ਹ, 2 ਸਤੰਬਰ (): ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮਹੱਤਵਪੂਰਣ ਮੀਟਿੰਗ ਸੈਕਟਰ 22 ਵਿਖੇ ਸਥਿਤ ਮੁਲਾਜ਼ਮ ਲਹਿਰ ਦੇ ਦਫ਼ਤਰ ਵਿਖੇ ਕੁਲਵਰਨ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜਮ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ਼ ਵਿੱਚ 11 ਸਤੰਬਰ ਨੂੰ ਚੰਡੀਗੜ੍ਹ ਦੇ 25 ਸੈਕਟਰ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ।


ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਜਗਦੀਸ਼ ਚਾਹਲ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਸਤੀਸ਼ ਰਾਣਾ, ਅਵੀਨਾਸ਼ ਚੰਦਰ, ਕਰਮ ਸਿੰਘ ਧਨੋਆ, ਸਤਨਾਮ ਸਿੰਘ, ਜਸਵੀਰ ਤਲਵਾੜਾ, ਦਵਿੰਦਰ ਬੈਨੀਪਾਲ, ਪ੍ਰੇਮ ਸਾਗਰ ਸ਼ਰਮਾਂ, ਮਨਦੀਪ ਸਿੱਧੂ ਨੇ ਆਖਿਅਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਤਨਖਾਹ ਕਮਿਸ਼ਨ ਸੰਬੰਧੀ 113% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਕੀਤੇ ਜਾ ਰਹੇ 15% ਤਨਖਾਹ ਵਾਧੇ ਦੇ ਫੈਸਲੇ ਨੂੰ ਅੱਜ ਦੀ ਮੀਟਿੰਗ ਦੌਰਾਨ ਮੁਕੰਮਲ ਰੂਪ ਵਿੱਚ ਰੱਦ ਕਰਦਿਆਂ ਇਸਨੂੰ ਪੰਜਾਬ ਦੇ ਲੱਗਭੱਗ ਛੇ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸਾਂਝੇ ਫਰੰਟ ਦੀ ਮੰਗ ਅਨੁਸਾਰ 125% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਘੱਟੋ-ਘੱਟੋ 20% ਤਨਖਾਹ ਵਾਧਾ ਦਿੰਦੇ ਹੋਏ ਰਿਵਾਇਜਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਕ ਤੋਂ ਘੱਟ ਕੁੱਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ।


ਮੁਲਾਜਮ ਆਗੂਆਂ ਨੇ ਆਖਿਆ ਕਿ ਤਨਖਾਹ ਕਮਿਸ਼ਨ ਤੋਂ ਇਲਾਵਾ, ਕੱਚੇ ਮੁਲਾਜ਼ਮ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੇ ਜਾਣ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੇ ਸਕੇਲ ਥੋਪੇ ਜਾਣ ਕਾਰਨ, ਪਰਖ ਕਾਲ ਦੌਰਾਨ 15 ਜਨਵਰੀ 2015 ਦੇ ਨੋਟੀਫਿਕੇਸ਼ਨ ਤਹਿਤ ਮੁੱਢਲੀ ਤਨਖਾਹ ਦਿੱਤੇ ਜਾਣ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਕੈਪਟਨ ਸਰਕਾਰ ਖਿਲਾਫ਼ ਭਾਰੀ ਗੁੱਸਾ ਹੈ ਜਿਸਦਾ ਪ੍ਰਗਟਾਵਾ 11 ਸਤੰਬਰ ਦੀ ਚੰਡੀਗੜ੍ਹ ਰੈਲੀ ਵਿੱਚ ਵੇਖਣ ਨੂੰ ਮਿਲੇਗਾ। 


ਆਗੂਆਂ ਨੇ ਕਿਹਾ ਕਿ ਕਿ ਛੇ ਸਤੰਬਰ ਤੋਂ ਦਸ ਸਤੰਬਰ ਤੱਕ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਾਲੇ ਬਿੱਲਿਆਂ ਅਤੇ ਝੰਡਿਆਂ ਰਾਹੀਂ ਪੰਜਾਬ ਸਰਕਾਰ ਖਿਲਾਫ਼ ਰੋਸ ਹਫ਼ਤਾ ਮਨਾਇਆ ਜਾਵੇਗਾ। ਇਸ ਮੀਟਿੰਗ ਵਿੱਚ ਜਲੰਧਰ ਜਿਲ੍ਹੇ ਦੇ ਅਧਿਆਪਕ ਜੈ ਪ੍ਰਕਾਸ਼ ਨੂੰ ਬਿਨ੍ਹਾਂ ਕਿਸੇ ਠੋਸ ਆਧਾਰ ਦੇ ਸਿੱਖਿਆ ਵਿਭਾਗ ਵੱਲੋਂ ਬਰਖਾਸਤ ਕੀਤੇ ਜਾਣ ਸੰਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਇਹਨਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ।


ਇਸ ਮੀਟਿੰਗ ਵਿੱਚ ਰਣਵੀਰ ਸਿੰਘ ਢਿੱਲੋਂ, ਬਲਦੇਵ ਸਿੰਘ ਮੰਡਾਲੀ, ਕੁਲਦੀਪ ਖੰਨਾ, ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਮੰਗਤ ਖਾਨ, ਹਰਜੀਤ ਸਿੰਘ, ਮਨਜੀਤ ਸਿੰਘ ਸੈਣੀ, ਧਨਵੰਤ ਭੱਠਲ, ਜਸਵਿੰਦਰ ਜੱਸੀ, ਰਵਿੰਦਰ ਲੂਥਰਾ, ਗੁਰਮੇਲ ਸਿੱਧੂ, ਕਰਤਾਰ ਪਾਲ, ਰਜਿੰਦਰ ਸਿੰਘ ਫਿਰੋਜਪੁਰ, ਜਸਕਰਨ ਸਿੰਘ, ਬੋਬਿੰਦਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਢਿੱਲੋਂ, ਰਾਧੇ ਸ਼ਿਆਮ, ਸੁਖਵਿੰਦਰ ਚਾਹਲ, ਵਿਕਰਮਦੇਵ ਸਿੰਘ, ਹਰਜੀਤ ਬਸੌਤਾ, ਬਲਕਾਰ ਵਲਟੌਹਾ, ਬਲਜੀਤ ਸਲਾਣਾ ਅਤੇ ਦਿਗਵਿਜੈਪਾਲ ਸ਼ਰਮਾਂ ਤੋਂ ਇਲਾਵਾ ਹੋਰ ਮੁਲਾਜ਼ਮ ਆਗੂ ਵੀ ਹਾਜ਼ਰ ਸਨ।

ਫੋਟੋਆਂ: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਦਾ ਐਲਾਨ ਕਰਦੇ ਹੋਏBIG BREAKING: 6 ਸਤੰਬਰ ਤੋਂ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਅਣਮਿੱਥੇ ਸਮੇਂ ਲਈ ਬੰਦ

 


ਪੀ. ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।


 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਮੈਗਾ ਰੋਜ਼ਗਾਰ ਮੇਲਿਆਂ ਵਿੱਚ ਮਿਲਣਗੀਆਂ 10 ਹਜ਼ਾਰ ਨੌਕਰੀਆਂ: ਡਿਪਟੀ ਕਮਿਸ਼ਨਰ

ਮੈਗਾ ਰੋਜ਼ਗਾਰ ਮੇਲਿਆਂ ਵਿੱਚ ਮਿਲਣਗੀਆਂ 10 ਹਜ਼ਾਰ ਨੌਕਰੀਆਂ: ਡਿਪਟੀ ਕਮਿਸ਼ਨਰ ਸਾਰੇ ਵਿਭਾਗਾਂ ਨੂੰ ਪ੍ਰਬੰਧਾਂ ਦੀ ਹਦਾਇਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਵਿੱਚ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਅੱਜ ਏਥੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਲੱਗ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ 10 ਹਜ਼ਾਰ ਨੌਕਰੀਆਂ ਦੀ ਆਫ਼ਰ ਦਿੱਤੀ ਜਾਵੇਗੀ।


 ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ 14 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਅਤੇ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਲਗਾਇਆ ਜਾਵੇਗਾ। 


ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਨੌਜਵਾਨ www.pgrkam.com ਪੋਰਟਲ ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਿਆਂ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਅਤੇ ਇਸ ਸਬੰਧੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਰੋਜ਼ਗਾਰ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਿਆਂ ਵਿੱਚ ਕੋਵਿਡ ਪ੍ਰੋਟਕਾਲ ਦੀ ਪਾਲਣਾ ਕੀਤੀ ਜਾਵੇ ਅਤੇ ਮੇਲੇ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਸਬੰਧੀ ਵੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਬਿਨਾਂ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਅਤੇ ਮੈਰਾ ਕੰਮ ਮੇਰਾ ਮਾਣ ਪ੍ਰੋਗਰਾਮ ਬਾਰੇ ਵੀ ਜਾਗਰੂਕ ਕੀਤਾ ਜਾਵੇ। ਬਾਅਦ ਵਿੱਚ ਇਕ ਵੱਖਰੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਭਿਜੀਤ ਕਪਿਲੌਸ਼ ਨੂੰ ਵੀ ਸਾਰੇ ਵਿਭਾਗਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਵਿਭਾਗਾਂ ਨਾਲ ਜੁੜੇ ਨੌਕਰੀ ਦਾਤਾਵਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਜਾਵੇ। 


ਬੈਠਕ ਵਿੱਚ ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ, ਪਲੈਸਮੈਂਟ ਅਫ਼ਸਰ ਗੌਰਵ ਗੋਇਲ, ਡੀ.ਐਫ. ਐਸ.ਸੀ. ਗੁਰਪ੍ਰੀਤ ਕੰਗ ਵੀ ਹਾਜ਼ਰ ਸਨ।

COVID -19 : ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਵਿਦਿਅਕ ਅਦਾਰਿਆਂ ਲਈ ਵੀ ਨਵੇਂ ਦਿਸ਼ਾ-ਨਿਰਦੇਸਾਂ 

ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। 
ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ 'ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।

ਸਿੱਖਿਆ ਵਿਭਾਗ ਵੱਲੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ

ਸਿੱਖਿਆ ਵਿਭਾਗ ਵੱਲੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ ਕਰ ਦਿੱਤੀ ਹੈ।  ਪ੍ਰੀਖਿਆਵਾਂ ਸੰਬੰਧੀ ਜਰੂਰੀ ਹਦਾਇਤਾਂ:
ਪ੍ਰੀਖਿਆਵਾਂ ਆਫਲਾਈਨ ਹੋਣਗੀਆਂ।

ਜਮਾਤ 6ਵੀਂ ਤੋਂ 12ਵੀਂ ਜਮਾਤਾਂ ਦੇ ਉਕਤ ਦਿੱਤੇ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਮੁਖ ਦਫਤਰ ਵੱਲੋਂ ਤਿਆਰ ਕੀਤੇ ਜਾਣਗੇ ਅਤੇ ਇਹਨਾਂ ਪ੍ਰਸ਼ਨ ਪੱਤਰਾਂ ਦੀ ਸਾਫਟ ਕਾਪੀ ਮੁਖ ਦਫਤਰ ਤੋਂ ਜ਼ਿਲ੍ਹਾ ਸਿੱਖਿਆ ਅਵਸਰ (ਸੈ.ਸਿ.) ਰਾਹੀਂ ਸਕੂਲ ਮੁੱਖੀਆਂ ਨੂੰ ਭੇਜੀ ਜਾਵੇਗੀ। 


 ਉਕਤ ਡੇਟਸ਼ੀਟ ਵਿੱਚ ਜਿਹੜੇ ਵਿਸ਼ੇ ਨਹੀਂ ਹਨ, ਉਹਨਾਂ ਦਾ ਪੇਪਰ ਸਕੂਲ ਮੁਖੀ ਸਾਹਿਬਾਨ ਵੱਲੋਂ ਆਪਏ ਪੱਧਰ ਤੇ ਸਕੂਲ ਦੇ ਅਧਿਆਪਕਾਂ/ਲੈਕਚਰਾਰਾਂ ਤੋਂ ਬਣਵਾ ਕੇ ਲਿਆ ਜਾਵੇਗਾ। 


ਸਾਰੀਆਂ ਜਮਾਤਾਂ ਦੀ ਪ੍ਰੀਖਿਆ ਜੂਲਾਈ ਅਤੇ ਅਗਸਤ ਦੇ ਕਰਵਾਏ ਗਏ ਸਿਲੇਬਸ ਵਿੱਚੋਂ ਲਈ ਜਾਵੇਗੀ। 


 ਛੇਵੀਂ, ਸੱਤਵੀਂ, ਨੌਵੇਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਸਾਰੇ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੇਪਰ ਪੈਟਰਨ ਅਨੁਸਾਰ ਹੋਣਗੇ ਅਤੇ ਇਹਨਾਂ ਦੇ ਅੰਕਾਂ ਦੀ weightage 50% ਹੋਵੇਗੀ। 


ਅੱਠਵੀਂ ਅਤੇ ਦਸਵੀਂ ਜਮਾਤ ਦੇ NAS ਨਾਲ ਸਬੰਧਤ ਵਿਸ਼ਿਆਂ ਦੇ ਪੇਪਰ ਪੂਰੀ ਤਰ੍ਹਾਂ NAS ਦੇ ਪੈਟਰਨ ਤੇ ਅਧਾਰਿਤ ਹੋਣਗੇ। ਇਸ ਸਬੰਧੀ ਨਮੂਨਾ ਪੇਪਰ ਪਹਿਲਾਂ ਹੀ ਸਕੂਲਾਂ ਵਿੱਚ ਭੇਜਿਆ ਜਾ ਚੁੱਕਾ ਹੈ। ਇਨ੍ਹਾਂ ਜਮਾਤਾਂ ਦੇ ਰਹਿੰਦੇ ਵਿਸ਼ਿਆਂ ਦਾ ਪੇਪਰ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਾਲਾ ਹੀ ਹੋਵੇਗਾ ਅਤੇ ਅੰਕਾਂ ਦੀ weightage 50% ਹੋਵੇਗੀ। ਵਿਦਿਆਰਥੀਆਂ ਵੱਲੋਂ ਪ੍ਰਾਪਤ ਅੰਕਾਂ ਦਾ ਪੂਰਾ ਰਿਕਾਰਡ ਸਕੂਲ ਪੱਧਰ ਰੱਖਿਆ ਜਾਵੇ। 


 ਪ੍ਰੀਖਿਆਵਾਂ ਦੌਰਾਨ COVID-19 ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

 

BREAKING NEWS: ਤੀਜੇ ਅਤੇ ਚੌਥੇ ਗੇੜ ਵਿੱਚ ਬਦਲੀ ਹੋਏ ਅਧਿਆਪਕਾਂ ਨੂੰ ਪਿਤਰੀ ਸਕੂਲਾਂ ਵਿੱਚ ਹਾਜ਼ਰ ਹੋਣ ਦੇ ਹੁਕਮ ਜਾਰੀ

 

ਰੂਪਨਗਰ : ਸਿੱਖਿਆ ਵਿਭਾਗ ਵੱਲੋਂ ਜਿਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਤੀਜੇ ਅਤੇ ਚੌਥੇ ਗੇੜ ਵਿੱਚ ਹੋਈਆਂ ਹਨ। ਉਹ ਅਧਿਆਪਕ ਆਪਣੇ ਬਦਲੀ ਵਾਲੇ ਸਥਾਨ ਉਪਰੰਤ ਹਾਜਰ ਹੋ ਕੇ ਵਾਪਿਸ ਆਪਣੇ ਪੁਰਾਣੇ ਸਕੂਲ ਵਿੱਚ ਮਿਤੀ 03-09-21 ਤੱਕ ਵਾਪਿਸ ਹਾਜਰ ਹੋਣਗੇ । 


ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕਾਰਵਾਈ ਨਾ ਕਰਨ ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ.ਸਿੱ.) ਰੂਪਨਗਰ ਵਲੋਂ ਜਾਰੀ ਕੀਤੇ ਗਏ ਹਨ।ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ

 ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾਚੰਡੀਗੜ੍ਹ, 2 ਸਤੰਬਰ 2021 - ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿਖਿੱਆ ਵਿਭਾਗ ਨੇ ਵੱਖ ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਗਿਆਰਵੀਂ ਤੇ ਬਾਰਵੀਂ), ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਛੇਵੀਂ ਤੋਂ ਦਸਵੀਂ), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-1), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-2), ਬਾਰਵੀਂ ਦੀ ਪੜਾਈ ਜਾਰੀ ਰੱਖਣ ਲਈ ਐਸ ਸੀ. ਵਿਦਿਆਰਥਣਾਂ ਨੂੰ ਉਤਸ਼ਾਹਿਤ ਅਵਾਰਡ, ਅੱਪਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ ਸਕੀਮ, ਐਸ.ਸੀ. ਪ੍ਰਾਇਮਰੀ ਗਰਲਜ਼ ਸਟੂਡੈਂਟਸ ਸਕੀਮ ਹੇਠ ਹਾਜ਼ਰੀ ਸਕਾਲਰਸ਼ਿਪ ਅਤੇ ਬੀ.ਸੀ./ਈ.ਡਬਲੂਯ.ਐਸ. ਪ੍ਰਾਇਮਰੀ ਵਿਦਿਆਰਥੀਆਂ ਨੂੰ ਹਾਜ਼ਰੀ ਸਕਾਲਰਸ਼ਿਪ ਦੇ ਹੇਠ ਵਜ਼ੀਫੇ ਦਿੱਤੇ ਜਾਣੇ ਹਨ।


ਬੁਲਾਰੇ ਅਨੁਸਾਰ ਵਜ਼ੀਫੇ ਵਾਸਤੇ ਆਨ ਲਾਈਨ ਅਰਜ਼ੀਆਂ ਭੇਜਣ ਲਈ ਆਖਰੀ ਤਰੀਕ 16 ਸਤੰਬਰ ਅਤੇ ਸਕੂਲਾਂ ਵੱਲੋਂ ਪ੍ਰਾਵਾਨਗੀ ਤੇ ਅੱਗੇ ਜ਼ਿਲੇ ਨੂੰ ਭੇਜਣ ਲਈ 18 ਸਤੰਬਰ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲੇ ਇਨਾਂ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ 16 ਸਤੰਬਰ ਤੋਂ 4 ਅਕਤੂਬਰ ਤੱਕ ਸੂਬੇ ਨੂੰ ਆਨ ਲਾਈਨ ਡੈਟਾ ਭੇਜਣਗੇ। ਬੁਲਾਰੇ ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਅਤੇ ਪਿ੍ਰੰਸੀਪਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਪਲਾਈ ਕਰਨ ਲਈ ਯਕੀਨੀ ਬਨਾਉਣ ਅਤੇ ਡੈਟਾ ਪੂਰੀ ਤਰਾਂ ਜਾਂਚ-ਪੜਤਾਲ ਕਰਕੇ ਭੇਜਣ ਲਈ ਨਿਰਦੇਸ਼ ਦਿੱਤੇ ਗਏ ਹਨ।

GPF : ਸਿੱਖਿਆ ਵਿਭਾਗ ਵੱਲੋਂ ਜੀ.ਪੀ.ਫੰਡ ਖਾਤਿਆਂ ਸਬੰਧੀ ਹਦਾਇਤਾਂ

 

BIG BOSS WINNER SIDHARTH SHUKLA DIES

 

ਕੂਪਰ ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਦਾਕਾਰ ਸਿਧਾਰਥ ਸ਼ੁਕਲਾ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 40 ਸਾਲ ਦੇ ਸਨ। ਸ਼ੁਕਲਾ ਨੂੰ ਸਵੇਰੇ ਦਿਲ ਦਾ ਦੌਰਾ ਪਿਆ। ਉਹ ਆਪਣੇ ਪਿੱਛੇ ਮਾਂ ਅਤੇ ਦੋ ਭੈਣਾਂ ਛੱਡ ਗਿਆ ਹੈੈ। ਇਹ ਖ਼ਬਰ ਉਸਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਹੈ ਕਿਉਂਕਿ ਅਭਿਨੇਤਾ ਹਾਲ ਹੀ ਵਿੱਚ ਰਿਐਲਿਟੀ ਸ਼ੋਅ ਬਿੱਗ ਬੌਸ ਓਟੀਟੀ ਅਤੇ ਡਾਂਸ ਦੀਵਾਨੇ 3 ਵਿੱਚ ਅਫਵਾਹਾਂ ਵਾਲੀ ਗਰਲਫ੍ਰੈਂਡ ਸ਼ਹਿਨਾਜ਼ ਗਿੱਲ ਦੇ ਨਾਲ ਸਾਹਮਣੇ ਆਇਆ ਸੀ।

ETT ADMISSION 2021-22: SCERT ਵਲੋਂ ETT ਸੈਸ਼ਨ 2021-22 ਦੇ ਦਾਖਲੇ ਲਈ 12 ਵੀਂ ਪਾਸ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਜਲਦੀ ਕਰੋ ਅਪਲਾਈ

 

ETT ADMISSION 2021-22: SCERT ਵਲੋਂ ETT ਸੈਸ਼ਨ 2021-22 ਦੇ ਦਾਖਲੇ ਲਈ 12 ਵੀਂ ਪਾਸ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਜਲਦੀ ਕਰੋ ਅਪਲਾਈ 

SCERT Punjab ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ. ਈ.ਆਰ.ਟੀ.) ਪੰਜਾਬ ਨੇ Diploma in Elementary EducationD.EL.Ed. 2021-23 (D.EL.Ed.) (E.TT.) ਸੈਸ਼ਨ 2021-22 ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।


 ਜਿਹੜੇ ਉਮੀਦਵਾਰ 10+2 ਜਾਂ ਇਸ ਦੇ ਬਰਾਬਰ (Punjab) ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਪੰਜਾਬ ਰਾਜ ਵਿਚ ਸਥਿਤ ਸਰਕਾਰੀ ਸੰਸਥਾਵਾਂ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਵਿਚ ਦੋ ਸਾਲਾ D.I.E.Ed. ਕੋਰਸ ਵਿਚ ਦਾਖ਼ਲਾ ਲੈਣ ਦੇ ਇੱਛੁਕ ਹਨ, ਉਹ ਆਪਣੀ ਰਜਿਸਟਰੇਸ਼ਨ ਵੈੱਬਸਾਈਟ www.ssapunjab.org 'ਤੇ ਕਰ ਸਕਦੇ ਹਨ।

Fees: 
 ਜਨਰਲ ਤੇ ਬੀ.ਸੀ. ਕੈਟਾਗਿਰੀ ਲਈ  ਰਜਿਸਟਰੇਸ਼ਨ ਫੀਸ 600/- ਰੁਪਏ ਅਤੇ ਐਸ.ਸੀ.ਐਸ.ਟੀ. ਤੇ ਅੰਗਹੀਣ ਕੈਟਾਗਿਰੀ ਲਈ 20 ਰੁਪਏ ਹੈ। ਰਜਿਸਟਰੇਸ਼ਨ ਫੀਸ ਆਨਲਾਈਨ ਭਰੀ ਜਾਵੇਗੀ। ਐਕਸ-ਸਰਵਿਸਮੈਨ (ਖੁਦ) ਲਈ ਕੋਈ ਫੀਸ ਨਹੀਂ ਹੈ। ਯੋਗਤਾ: 10+2 ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਹੋਵੇ। ਦਸਵੀਂ ਪੱਧਰ 'ਤੇ ਅੰਗਰੇਜ਼ੀ, ਹਿੰਦੀ, ਪੰਜਾਬੀ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਹਿਸਾਬ ਵਿਸ਼ੇ ਪਾਸ ਹੋਣੇ ਲਾਜ਼ਮੀ ਹਨ। IMPORTANT DATES 

1 Online Registration : 02.09 2021 to 20.09.2021 
2 Filling of Online Application form 02.09.2021 to 20.09.2021 
3 Payment of Fees 2 .09 2021 to 20.09.2021
 4 Merit List 24.09.2021 
ਉਪਰੋਕਤ ਤਜਵੀਜ਼ ਅਨੁਸਾਰ ਜੇਕਰ ਦਾਖ਼ਲਾ ਪ੍ਰਕਿਰਿਆ ਦੀਆਂ ਮਿਤੀਆਂ ਵਿਚ ਕੋਈ ਤਬਦੀਲੀ ਕੀਤੀ ਜਾਂਦੀ ਹੈ, ਉਸ ਸਬੰਧੀ ਵੈੱਬਸਾਈਟ 'ਤੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਇੱਛੁਕ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵੈੱਬਸਾਈਟ ਨਿਯਮਿਤ ਤੌਰ ਤੇ ਚੈੱਕ ਕਰਦੇ ਰਹਿਣ। www.pb.jobsoftoday.in 

ਆਨਲਾਈਨ ਰਜਿਸਟਰੇਸ਼ਨ ਕਰਨ ਸਮੇਂ ਉਮੀਦਵਾਰ ਆਪਣੇ ਮੁਕੰਮਲ ਵੇਰਵੇ ਸਹੀ ਭਰਨ ਉਪਰੰਤ ਹੀ Final Submission ਤੋਂ ਪਹਿਲਾਂ ਇਕ ਵਾਰ ਚੈਕ ਕਰ ਲੈਣ, ਬਾਅਦ ਵਿਚ ਵੇਰਵੇ ਸੋਧ () ਕਰਨ ਦਾ ਕੋਈ ਵੀ ਮੌਕਾ ਨਹੀਂ ਦਿੱਤਾ ਜਾਵੇਗਾ। 


ਉਮੀਦਵਾਰ ਵਧੇਰੇ ਜਾਣਕਾਰੀ ਲਈ SSA ਦੀ ਵੈੱਬਸਾਈਟ www.ssapunjab.org) ਦਿਸ਼ਾ ਨਿਰਦੇਸ਼ ਪੜ੍ਹ ਲੈਣ।


ਕੈਪਟਨ ਸਰਕਾਰ ਦਾ ਵੱਡਾ ਫ਼ੈਸਲਾ, ਹੜਤਾਲੀ ਮੁਲਾਜ਼ਮਾਂ ਤੇ ਲਗਾਇਆ NO WORK , NO PAY ਨਾ ਮਿਲੇਗਾ ਕੋਈ ਭਤਾ ਨਾ ਹੀ ਤਨਖਾਹ

ਵਿਭਾਗ ਦੇ ਪੰਚਾਇਤ ਸਕੱਤਰ ਮਿਤੀ 22.07.2021 ਤੋਂ ਹੜਤਾਲ ਤੋਂ ਚੱਲ ਰਹੇ ਹਨ ਅਤੇ ਜਿਸ ਨਾਲ ਵਿਭਾਗ ਵਿੱਚ ਚੱਲ ਰਹੇ ਵਿਕਾਸ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਵਿਭਾਗ ਦੇ ਉੱਚਤਮ ਪੱਧਰ ਤੇ ਇਹਨਾਂ ਪੰਚਾਇਤ ਸਕੱਤਰਾਂ ਦੇ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਇਹ ਸਮਝਾਉਣ ਦੀ ਕੋਸ਼ਿਸ ਕੀਤੀ ਗਈ ਕਿ ਤੁਸੀ ਹੜਤਾਲ ਤੇ ਨਾ ਜਾਓ ਅਤੇ ਤੁਹਾਡੀਆਂ ਮੰਗਾਂ ਤੋਂ ਕਾਨੂੰਨ/ਰੂਲਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇਗੀ। ਵਿਭਾਗ ਦੇ ਬਾਰ ਬਾਰ ਸਮਝਾਉਣ ਦੇ ਬਾਵਜੂਦ ਇਹ ਪੰਚਾਇਤ ਸਕੱਤਰ ਯੂਨੀਅਨ ਆਪਈ ਹੜਤਾਲ ਦੋਂ ਬਜਿਦ ਹੈ ਅਤੇ ਕਿਸੇ ਵੀ ਹਾਲਤ ਵਿੱਚ ਹੜਤਾਲ ਵਾਪਿਸ ਲੈਣ ਲਈ ਨਹੀਂ ਮੰਨੇ।


 ਇਸ ਪ੍ਰਕਾਰ ਪੰਚਾਇਤ ਸੱਕਤਰ ਯੂਨੀਅਨ ਦੀ ਇਹ ਹੜਤਾਲ ਨਾ ਕੇਵਲ ਗੈਰ-ਕਾਨੂੰਨੀ ਹੈ, ਸਗੋਂ ਲੋਕ ਹਿੱਤ ਵਿੱਚ ਵੀ ਨਹੀਂ ਹੈ। ਇਥੇ ਇਹ ਵਰਣਨ ਯੋਗ ਹੈ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਸਬੰਧੀ ਮੰਤਰੀ ਪ੍ਰੀਸਦ ਦੀ ਮੀਟਿੰਗ ਮਿਤੀ 26.08.2021 ਨੂੰ ਹੋਠ ਅਨੁਸਾਰ ਫੈਸਲਾ ਕੀਤਾ ਗਿਆ ਸੀ:- ਮੁੱ


ਮੁੱਖ ਮੰਤਰੀ ਜੀ ਵੱਲੋਂ ਜੋਰ ਦਿੱਤਾ ਗਿਆ ਕਿ ਸਮੂਹ ਵਿਭਾਗਾਂ ਦੇ ਮੰਤਰੀ ਸਾਹਿਬਾਨ ਪ੍ਰਬੰਧਕੀ ਸਕੱਤਰ ਅਤੇ ਵਿਭਾਗਾਂ ਦੇ ਮੁੱਖੀ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦਾ ਜਲਦੀ ਨਿਪਟਾਰਾ ਕਰਨ। ਮੁਲਾਜਮਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ।


 ਇਸ ਤੋਂ ਬਾਅਦ ਜੇਕਰ ਫਿਰ ਵੀ ਹੜਤਾਲ ਕਰਦੇ ਹਨ ਤਾਂ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਉਪਰੋਕਤ ਅਤੇ ਮਾਨਯੋਗ ਸੁਪਰੀਮ ਕੋਰਟ ਵੱਲੋਂ No work no pay ਦਾ ਜੋ ਸਿਧਾਂਤ ਤੈਅ ਕੀਤਾ ਗਿਆ ਹੈ, ਦੇ ਮੱਦੇਨਜਰ ਰਾਜ ਦੇ ਸਮੂਹ ਕਾਰਜ ਸਾਧਕ ਅਵਸਰ ਪੰਚਾਇਤ ਸੰਮਤੀਆਂ ਨੂੰ ਆਦੇਸ਼ ਦਿੱਤਾ ਜਾਂਦਾ ਹੈ ਕਿ ਹੜਤਾਲ ਵਿੱਚ ਸ਼ਾਮਲ ਪੰਚਾਇਤ ਸਕੱਤਰਾਂ ਦਾ ਹੜਤਾਲ ਦੇ ਸਮੇਂ ਦੌਰਾਨ ਦੀ ਤਨਖਾਹ/ਭਤੇ ਦੀ ਕਿਸੇ ਕਿਸਮ ਦੀ ਅਦਾਇਗੀ ਨਾ ਕੀਤੀ ਜਾਵੇ ਅਤੇ ਇਹਨਾਂ ਦੀ ਤਨਖਾਹ ਦੇਣ ਬਾਰੇ ਇਹਨਾਂ ਦੇ ਹੜਤਾਲ ਤੋਂ ਵਾਪਿਸ ਆਉਣ ਤੋਂ ਬਾਅਦ ਹੀ ਫੈਸਲਾ ਕੀਤਾ ਜਾਵੇਗਾ। ਇਹ ਹੁਕਮ ਮਾਨਯੋਗ ਵਧੀਕ ਮੁੱਖ ਸਕੱਤਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਜੀ ਦੀ ਸਹਿਮਤੀ ਨਾਲ ਜਾਰੀ ਕੀਤਾ ਜਾ ਰਿਹਾ ਹੈ।

 

ਸਿੱਖਿਆ ਮੰਤਰੀ ਦਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਡਾ ਫ਼ੈਸਲਾ, ਪੜ੍ਹੋ

 


ਚੰਡੀਗੜ੍ਹ, 1 ਸਤੰਬਰ 2021 - ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਵਾਸਤੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦਾ ਉਦੇਸ਼ ਸਕੂਲ ਲਾਇਬ੍ਰੇਰੀਆਂ ਦਾ ਪੱਧਰ ਉੱਚਾ ਚੁੱਕਣਾ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਵਧੀਆ ਕਿਤਾਬਾਂ ਮੁਹੱਈਆ ਕਰਵਾਉਣਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ 19145 ਸਕੂਲਾਂ ਨੂੰ ਕਿਤਾਬਾਂ ਖਰੀਦਣ ਵਾਸਤੇ 16 ਕਰੋੜ 33 ਲੱਖ ਅਤੇ 80 ਹਜ਼ਾਰ ਰੁਪਏ ਦੀ ਕੁੱਲ ਰਾਸ਼ੀ ਦਿੱਤੀ ਗਈ ਹੈ। ਬੁਲਾਰੇ ਅਨਸਾਰ ਇਸ ਸਮੇਂ ਸੂਬੇ ਵਿੱਚ 12830 ਪ੍ਰਾਇਮਰੀ, 2655 ਅੱਪਰ ਪ੍ਰਾਇਮਰੀ, 1697 ਸੈਕੰਡਰੀ ਅਤੇ 1963 ਸੀਨੀਅਰ ਸੈਕੰਡਰੀ ਸਕੂਲ ਹਨ ਅਤੇ ਇਨ੍ਹਾਂ ਨੂੰ ਕ੍ਰਮਵਾਰ 641.5 ਲੱਖ, 345.15 ਲੱਖ, 254.55 ਲੱਖ ਅਤੇ 392.6 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਸਕੂਲ ਸਿੱਖਿਆ ਬੋਰਡ ਵੱਲੋਂ ਰਜਿਸਟਰੇਸ਼ਨ/ਕੰਟੀਨਿਊਸ਼ਨ ਲਈ ਸ਼ਡਿਊਲ ਵਿੱਚ ਕੀਤੀ ਤਬਦੀਲੀ

 

ਪੰਜਾਬ ਸਕੂਲ ਸਿੱਖਿਆ ਬੋਰਡ ਰਜਿਸਟਰੇਸ਼ਨ/ਕੰਟੀਨਿਊਸ਼ਨ ਰਿਵਾਈਜ਼ਡ (ਤੀਸਰੀ ਵਾਰ) ਸ਼ਡਿਊਲ ਸੈਸ਼ਨ 2021-22) 


ਸੈਸ਼ਨ2021-22 ਲਈ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ/ ਕੰਟੀਨਿਊਸ਼ਨ ਆਨ-ਲਾਈਨ ਕਰਨ ਲਈ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਦੀ ਲਗਾਤਾਰਤਾ ਵਿੱਚ ਹੇਠ ਲਿਖੇ ਅਨੁਸਾਰ ਵਾਧਾ/ ਤਬਦੀਲੀ ਕੀਤੀ ਗਈ ਹੈ  - 

PRIMARY TEACHER TO MASTER CADRE PROMOTION , ORDER RELEASED

 

PATWARI RECRUITMENT 2021: ਜ਼ਿਲ੍ਹਾ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ 78 ਪਟਵਾਰੀਆਂ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ ਕੀਤੀ

ਦਫ਼ਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਕੁਲੈਕਟਰ, ਫ਼ਿਰੋਜ਼ਪੁਰ। ਪੰਜਾਬ ਸਰਕਾਰ ਦੇ ਮੰਮਿ ਨੰ. 1103/2012ਬ 11C22ਮਿਤੀ 23.08.2021 ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ 78 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੋਂ ਠਕੇ ਦੇ ਆਧਾਰ 'ਤੇ ਰਿਟਾਇਰਡ ਪਟਵਾਰੀਆਂ/ ਕਾਨੂੰਗੋਆਂ ਦੀ ਭਰਤੀ ਹੇਠ ਲਿਖੀਆਂ ਸ਼ਰਤਾਂ ਅਨੁਸਾਰ ਕੀਤੀ ਜਾਣੀ ਹੈ:-

 1. ਠੇਕੇ ਦੇ ਆਧਾਰ 'ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ ਕਾਨੂੰਗੋਆਂ ਨੂੰ 25,000/- ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ।

 2. ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀਆਂ/ਕਾਰੀਆਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਾ ਹੋਵੇ।
Always visit   www.pb.jobsoftoday.in


 3. ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀਆਂ, ਕਾਨੂੰਗੋਆਂ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੇਵਾ ਰਿਕਾਰਡ ਸਾਫ਼-ਸੁਥਰਾ ਹੋਵੇ। ਇਹ ਭਰਤੀ ਮਿਤੀ 31 07 32 ਜਾਂ ਇਨ੍ਹਾਂ ਅਸਾਮੀਆਂ 'ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ ਤੱਕ ਹੋਵੇਗੀ। ਇੱਛੁਕ ਰਿਟਾਇਰਡ ਪਟਵਾਰੀ/ ਆਪਣੀ ਦਰਖ਼ਾਸਤ ਮਿਤੀ 08092@1 ਤੱਕ ਸਦਰ ਕਾਨੂੰਗੋ ਸ਼ਾਖਾ, ਕਮਰਾ ਨੰ. 14, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਿਰੋਜ਼ਪੁਰ ਵਿਖੇ ਦੇ ਸਕਦੇ ਹਨ। 

ਦਰਖ਼ਾਸਤ ਦੇ ਨਾਲ ਪਾਰਥੀ ਵੱਲੋਂ ਸਵੈ-ਘੋਸ਼ਣਾ ਦਿੱਤਾ ਜਾਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ੍ਰ ਵੱਲ ਕੋਈ ਵੀ ਸਜ਼ਾ ਨਹੀਂ | ਸੁਣਾਈ ਗਈ ਅਤੇ ਉਸ ਖ਼ਿਲਾਫ਼ ਕੋਈ ਵੀ ਕੋਰਟ ਕੋਸ/ਇਨਕੁਆਰੀਐਫ.ਆਈ.ਆਰ. ਪੈਂਡਿੰਗ ਨਹੀਂ ਹੈ। 


ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

 

Veterinary inspector recruitment: Final answer key released,see here

 

ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਟਰਾਂਸਫਰ ਸਰਟੀਫਿਕੇਟ ਜ਼ਰੂਰੀ , ਨਿਜੀ ਸਕੂਲ ਨੇ ਸਰਟੀਫਿਕੇਟ ਲਈ ਮੰਗੇ 65000 ਰੁਪਏ

ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਨੌਵੀਂ ਤੋਂ ਬਾਰਵੀਂ ਜਮਾਤ ਵਿੱਚ ਦਾਖ਼ਲ ਹੋਏ ਵਿਦਿਆਰਥੀਆਂ ਤੋਂ ਸਕੂਲ ਟਰਾਂਸਫਰ ਸਰਟੀਫਿਕੇਟ ਮੰਗਣੇ ਸ਼ੁਰੂ ਕਰ ਦਿੱਤੇ ਹਨ, ਪਰ ਨਿੱਜੀ ਸਕੂਲਾਂ ਵਾਲੇ ਇਹ ਸਰਟੀਫਿਕੇਟ ਜਾਰੀ ਕਰਨ ਲਈ ਕਰੋਨਾ ਦੌਰ ਦੇ ਬਕਾਇਆ ਪੈਸੇ ਤੇ ਹੋਰ ਢੰਡ ਮੰਗ ਰਹੇ ਹਨ। ਫੰਡ ਨਾ ਦੇਣ ਤੇ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਟਰਾਂਸਫਰ ਸਰਟੀਫਿਕੇਟ ਜਾਰੀ ਕਰਨ ਤੋਂ ਨਾਂਹ ਕਰ ਰਹੇ ਹਨ, ਜਿਸ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਖੱਜਲ-ਖੁਆਰੀ ਵਧ ਗਈ ਹੈ। ਇਹ ਸਰਟੀਫਿਕੇਟ ਪੰਜਾਬ ਸਕੂਲ ਬੋਰਡ ਤੋਂ ਇਲਾਵਾ ਹੋਰਨਾਂ ਬੋਰਡਾਂ ਦੇ ਵਿਦਿਆਰਥੀਆਂ ਨੂੰ 31 ਅਗਸਤ ਤੋਂ ਪਹਿਲਾਂ ਜਮਾਂ ਕਰਵਾਉਣ ਲਈ ਕਿਹਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਕਰੋਨਾ ਦੌਰ ਵਿੱਚ ਪ੍ਰਾਈਵੇਟ ਸਕੂਲਾਂ ਨੇ ਸਕੂਲ ਬੰਦ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੇ ਮਾਪਿਆਂ ਤੇ ਫੀਸਾਂ ਤੇ ਫੰਡ ਜਮਾਂ ਕਰਨ ਲਈ ਦਬਾਅ ਬਣਾਇਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਏ ਹਨ।
ਹੁਸ਼ਿਆਰਪੁਰ ਦੇ ਸਰਕਾਰੀ ਸਕੂਲ ਦੇ ਵਿਦਿਆਰਥੀ ਆਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲ ਵਿੱਚ ਦਾਖਲਾ ਲਿਆ ਸੀ, ਉਸ ਵੇਲੇ ਸਰਕਾਰੀ ਸਕੂਲ ਨੇ ਕੋਈ ਕਾਗਜ਼ ਨਹੀਂ ਮੰਗੇ ਸਨ, ਹੁਣ ਅਧਿਆਪਕਾਂ ਨੇ ਪਿਛਲੇ ਪ੍ਰਾਈਵੇਟ ਸਕੂਲ ਤੋਂ ਟਰਾਂਸਫਰ ਸਰਟੀਫਿਕੇਟ ਲਿਆਉਣ ਲਈ ਕਿਹਾ ਹੈ।

 ਉਹ ਜਦੋਂ ਆਪਣੇ ਪੁਰਾਣੇ ਸਕੂਲ ਗਿਆ ਤਾਂ ਸਕੂਲ ਮੈਨੇਜਮੈਂਟ ਨੇ 65 ਹਜ਼ਾਰ ਰੁਪਏ ਹੋਰ ਮੰਗੇ ਤੇ ਪੈਸੇ ਨਾ ਦੇਣ ਤੇ ਸਰਟੀਫਿਕੇਟ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ। ਇਸ ਤੋਂ ਇਲਾਵਾ ਅੰਮ੍ਰਿਤਸਰ, ਸੰਗਰੂਰ, ਰੂਪਨਗਰ, ਨੂਰਪੁਰ ਬੇਦੀ, ਸੰਗਰੂਰ, ਜ਼ੀਰਕਪੁਰ ਤੇ ਖਰੜ ਦੇ ਕਈ ਸਕੂਲਾਂ ਵੱਲੋਂ ਵੀ ਸਰਟੀਫਿਕੇਟ ਜਾਰੀ ਕਰਨ ਲਈ ਪੈਸੇ ਮੰਗੇ ਜਾ ਰਹੇ ਹਨ।

D.P.Ed ADMISSION 2021-22: SCERT ਵਲੋਂ D.P.Ed ਸੈਸ਼ਨ 2021-23 ਦੇ ਦਾਖਲੇ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

SCERT Punjab (ਐਸਸੀ. ਈ.ਆਰ.ਟੀ) ਪੰਜਾਬ ਨੇ Diploma in Physical Ed- ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ D.P.Ed. 2021-23 ucation (D.P.Ed.) ਸੈਸ਼ਨ 2021-23 ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 

ਜਿਹੜੇ ਉਮੀਦਵਾਰ 10+2 ਜਾਂ ਇਸ ਦੇ (Punjab) ਬਰਾਬਰ ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਪੰਜਾਬ ਰਾਜ ਵਿਚ ਸਥਿਤ ਸਰਕਾਰੀ ਸੰਸਥਾਵਾਂ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਵਿਚ ਦੋ-ਸਾਲਾ D.PEd ਕੋਰਸ ਵਿਚ ਦਾਖ਼ਲਾ ਲੈਣ ਦੇ ਇੱਛੁਕ ਹਨ, ਆਪਣੀ | ਰਜਿਸਟਰੇਸ਼ਨ ਵੈੱਬਸਾਈਟ www.ssapunjab.org ਤੋਂ ਕਰ ਸਕਦੇ ਹਨ। 


Fees: 
ਜਨਰਲ ਤੇ ਬੀ.ਸੀ. ਕੈਟਾਗਿਰੀ ਲਈ ਰਜਿਸਟਰੇਸ਼ਨ ਫੀਸ 600/- ਰੁਪਏ ਅਤੇ ਐਸਸੀ.ਐਸ.ਟੀ. ਤੇ ਅੰਗਹੀਣ ਕੈਟਾਗਿਰੀ ਲਈ 300/- ਰੁਪਏ ਹੈ। ਰਜਿਸਟਰੇਸ਼ਨ ਫੀਸ ਆਨਲਾਈਨ ਜਾਵੇਗੀ। ਐਕਸ-ਸਰਵਿਸਮੈਨ  (ਖੁਦ) ਲਈ ਕੋਈ ਫੀਸ ਨਹੀਂ ਹੈ। www.pb.jobsoftoday.in 

ਯੋਗਤਾ : 10+2 ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਹੋਵੇ। IMPORTANT DATES Website: www.ssapunjab.org 

1 Online Registration 02.09.2021 to 20.09.2021 

2 Filling of Online Application form 02.09.2021 to 20.09.2021 

3 Payment of Fees | 02.09.2021 to 20.09.2021 

4 Merit List 24.09.2021 

ਉਪਰੋਕਤ ਤਜਵੀਜ਼ ਅਨੁਸਾਰ ਜੇਕਰ ਦਾਖ਼ਲਾ ਪ੍ਰਕਿਰਿਆ ਦੀਆਂ ਮਿਤੀਆਂ ਵਿਚ ਕੋਈ ਤਬਦੀਲੀ ਕੀਤੀ ਜਾਂਦੀ ਹੈ, ਉਸ ਸਬੰਧੀ ਵੈੱਬਸਾਈਟ 'ਤੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਇੱਛੁਕ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵੈੱਬਸਾਈਟ ਨਿਯਮਿਤ ਤੌਰ ਤੇ ਚੰਕ ਕਰਦੇ ਰਹਿਣ। 

ਆਨਲਾਈਨ ਰਜਿਸਟਰੇਸ਼ਨ ਕਰਨ ਸਮੇਂ ਉਮੀਦਵਾਰ ਆਪਣੇ ਮੁਕੰਮਲ ਵੇਰਵੇ ਸਹੀ ਭਰਨ ਉਪਰੰਤ ਹੀ Final Submission ਤੋਂ ਪਹਿਲਾਂ ਇਕ ਵਾਰ ਚੈੱਕ ਕਰ ਲੈਣ, ਬਾਅਦ ਵਿਚ ਵੇਰਵੇ ਸੋਧ (edit) ਕਰਨ ਦਾ ਕੋਈ ਵੀ ਮੌਕਾ ਨਹੀਂ ਦਿੱਤਾ ਜਾਵੇਗਾ। ਉਮੀਦਵਾਰ ਵਧੇਰੇ ਜਾਣਕਾਰੀ ਲਈ SSA ਦੀ ਵੈੱਬਸਾਈਟ www.ssapunjab.org) ਦਿਸ਼ਾ- ਨਿਰਦੇਸ਼ ਪੜ੍ਹ ਲੈਣ।

 

ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਸੇਵਾਦਾਰ ਦੀ ਅਸਾਮੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

 

ਰਾਜ ਚੋਣ ਕਮਿਸ਼ਨ, ਪੰਜਾਬ ਐਸ.ਸੀ.ਓ. ਨੰ. 49, ਸੈਕਟਰ-17-ਈ, ਚੰਡੀਗੜ੍ਹ


  ਵਾਕ-ਇਨ-ਇੰਟਰਵਿਊ (Walk-in-Interview) ਸੇਵਾਦਾਰ ਦੀ ਇਕ ਅਸਾਮੀ ਆਰਜ਼ੀ ਤੌਰ 'ਤੇ ਕੰਟਰੈਕਟ ਦੇ ਆਧਾਰ ਤੇ ਮਿਤੀ 22 ਤੱਕ ਜਾਂ  ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਅਸਾਮੀਆਂ ਸਬੰਧੀ ਦਿੱਤੀ ਪ੍ਰਵਾਨਗੀ ਪ੍ਰਾਪਤ ਫ਼ੈਸਲੇ ਦੇ ਪ੍ਰਭਾਵ ਦੀ ਮਿਤੀ ਤੱਕ ਦੋਨਾਂ ਵਿਚ, ਜੇ ਵੀ ਸਮਾਂ ਪਹਿਲਾਂ ਹੋਵੇ, ਤੱਕ ਭਰੀ ਜਾਣੀ ਹੈ। ਵਾਕ-ਇਨ-ਇੰਟਰਵਿਊ ਲਈ ਉਮੀਦਵਾਰ ਨੇ ਸਰਕਾਰ ਦੀਆਂ ਹਦਾਇਤਾਂ, ਜੋ ਨੋਟੀਫਿਕੇਸ਼ਨ No. GSRT 3/Const Art309/ Amdi 420 dated 23rd January, 23 ਰਾਹੀਂ ਜਾਰੀ ਹੋਈਆਂ ਹਨ, ਦੋ ਮੁਤਾਬਕ ਪੰਜਾਬੀ ਵਿਸ਼ੇ ਨਾਲ ਅੱਠਵੀਂ ਜਮਾਤ ਪਾਸ ਕੀਤੀ ਹੋਵੇ ਅਤੇ ਉਸ ਦੀ ਉਮੂਰੂ 15 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਾ ਹੋਵੇ।  ਵੇਤਨਮਾਨ: ਸੇਵਾਦਾਰ ਦੀ ਅਸਾਮੀ ਲਈ ਡਿਪਟੀ ਕਮਿਸ਼ਨਰ, ਯੁੱਟੀ, ਚੰਡੀਗੜ੍ਹ ਵੱਲੋਂ ਘੱਟੋ ਘੱਟ ਉਜਰਤ ਕਾਨੂੰਨ 1918 (Minimum wages Act 198) ਦੇ ਆਧਾਰ 'ਤੇ ਨਿਸ਼ਚਿਤ ਕੀਤੇ ਰੋਟਾਂ ਅਨੁਸਾਰ ਪ੍ਰਤੀ ਮਹੀਨਾ ਬੱਝਵੀਂ ਤਨਖਾਹ ਮਿਲਣਯੋਗ ਹੋਵੇਗੀ। ਇਸ ਤੋਂ ਇਲਾਵਾ ਹੋਰ ਕੋਈ ਕੁੱਤਾ ਆਦਿ ਮਿਲਣਯੋਗ ਨਹੀਂ ਹੋਵੇਗਾ। 


ਚਾਹਵਾਨ ਉਮੀਦਵਾਰ ਵਾਕ-ਇਨ-ਇੰਟਰਵਿਊ ਲਈ ਮਿਤੀ039 21121 ਨੂੰ ਸਵੇਰੇ 11.00 ਵਜੇ ਤੱਕ ਦਫ਼ਤਰ ਰਾਜ ਚੋਣ ਕਮਿਸ਼ਨ, ਪੰਜਾਬ ਐਸ ਸੀ.ਓ. ਨੰ. 49, ਸੈਕਟਰ-17 ਈ, ਚੰਡੀਗੜ੍ਹ ਦੀ ਦੂਜੀ ਮੰਜ਼ਿਲ 'ਤੇ ਆਪਣੇ ਵਿੱਦਿਅਕ ਯੋਗਤਾ ਨਾਲ ਸਬੰਧਤ ਦਸਤਾਵੇਜ਼ ਨਾਲ ਲੈ ਕੇ ਆਉਣ। 

ਇੰਟਰਵਿਊ 'ਤੇ ਆਉਣ ਲਈ ਉਮੀਦਵਾਰਾਂ ਨੂੰ ਕਮਿਸ਼ਨ ਵੱਲ ਕੋਈ ਟੀਏ/ਡੀ.ਏ. ਨਹੀਂ ਦਿੱਤਾ ਜਾਵੇਗਾ। ਼

ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਨੂੰ ਪੁਲਸ ਨੇ ਡੱਕੀ ਰੱਖਿਆ

 ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਨੂੰ ਪੁਲਸ ਨੇ ਡੱਕੀ ਰੱਖਿਆ


ਦਲਜੀਤ ਕੌਰ ਭਵਾਨੀਗੜ੍ਹ


ਭਵਾਨੀਗੜ੍ਹ, 31 ਅਗਸਤ 2021 : ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਘਿਰਾਓ ਕਰਨ ਲਈ ਮੰਗਲਵਾਰ ਨੂੰ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਵੀ ਭੱਟੀਵਾਲ ਕਲਾਂ ਪਿੰਡ ਆ ਪਹੁੰਚੇ। ਹਾਲਾਂਕਿ ਘਿਰਾਓ ਤੋਂ ਪਹਿਲਾਂ ਹੀ ਪੁਲਸ ਨੇ ਇਨ੍ਹਾਂ ਨੂੰ ਕਾਬੂ ਕਰਕੇ ਸਿੱਖਿਆ ਮੰਤਰੀ ਦੇ ਸਮਾਗਮ ਦੇ ਬਾਹਰ ਪੁਲਸ ਵੈਨ ਵਿੱਚ ਕਈ ਘੰਟੇ ਨਜ਼ਰਬੰਦ ਕਰਕੇ ਰੱਖਿਆ। 


ਇਸ ਮੌਕੇ ਗੁਰਮੀਤ ਸਿੰਘ, ਬਹਾਦਰ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਆਦਿ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ਼ ਜਾਹਿਰ ਕੀਤਾ ਕਿ ਪੀ. ਟੀ. ਆਈ. ਅਧਿਆਪਕਾਂ ਦੀਆਂ ਨਵੀਆਂ ਪੋਸਟਾਂ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ ਅਣਗਿਣਤ ਪੈਨਲ ਮੀਟਿੰਗਾ ਹੋ ਚੁੱਕੀਆਂ ਹਨ ਪਰ ਅੱਜ ਤੱਕ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀ. ਟੀ. ਆਈ. ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਉਨ੍ਹਾਂ ਵਲੋਂ ਲਗਾਤਾਰ ਇਸੇ ਤਰ੍ਹਾਂ ਹੀ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।


ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੀਆਂ ਮੰਗਾਂ:-


1. ਪੀ ਟੀ ਆਈ ਅਧਿਆਪਕਾਂ ਦੀਆਂ 5000 ਨਵੀਆਂ ਪੋਸਟਾਂ ਕੱਢੀਆਂ ਜਾਣ। 


2. ਪੀ.ਟੀ.ਆਈ ਅਧਿਆਪਕਾਂ ਨੂੰ ਪ੍ਰਾਇਮਰੀ ਪੱਧਰ ਤੋ ਲੈ ਕੇ ਮਿਡਲ ਪੱਧਰ ਤੱਕ ਨਿਯੁਕਤ ਕੀਤਾ ਜਾਵੇ।


3. ਨਵੀ ਭਰਤੀ ਦਾ ਇਸ਼ਤਿਹਾਰ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ।


 4. ਸਰੀਰਕ ਸਿੱਖਿਆ ਦੇ ਵਿਸ਼ੇ ਨੂੰ ਪ੍ਰਇਮਾਰੀ ਸਕੂਲ ਤੋਂ ਲੈ ਕੇ ਹਰ ਜਮਾਤ ਲਈ ਲਾਜਮੀ ਕੀਤਾ ਜਾਵੇ ਕਿਉਂਕਿ ਅੱਜ ਦੇ ਸਮੇਂ ਵਿੱਚ ਤੰਦਰੁਸਤੀ ਬਹੁਤ ਹੀ ਜਰੂਰੀ ਹੈ।


5. ਸਰੀਰਕ ਸਿੱਖਿਆ ਅਧਿਆਪਕ ਭਰਤੀ ਕਰਕੇ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕੋ।

ਫੋਟੋ: ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕਾਂ ਨੂੰ ਪੁਲਸ ਫ਼ੜ ਕੇ ਲਿਜਾਂਦੀ ਹੋਈ

ਅਧਿਆਪਕ ਤੋਂ ਡਾਇਰੈਕਟਰ ਐਸਸੀਈਆਰਟੀ(SCERT) ਦੇ ਨਾਲ-ਨਾਲ ਡੀ ਪੀ ਆਈ ਪੰਜਾਬ ਦੇ ਅਹੁਦਿਆਂ ਤੇ ਬਿਰਾਜਮਾਨ ਰਹੇ ਜਗਤਾਰ ਸਿੰਘ ਕੂਲੜੀਆਂ ਸੇਵਾ ਮੁਕਤ ਹੋਏ

 ਕੋਟ ਗੁਰੂ ਕੇ ਤੋਂ ਸਿੱਖਿਆ ਵਿਭਾਗ ਦੇ ਉੱਚ ਅਹੁਦਿਆਂ ਤੱਕ ਦਾ ਸਫ਼ਰ ਸੁਨਹਿਰੀ ਯੁੱਗ ਰਿਹਾ - ਜਗਤਾਰ ਸਿੰਘ ਕੂਲੜੀਆਂ 

ਅਧਿਆਪਕ ਤੋਂ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਾਲ-ਨਾਲ ਡੀ ਪੀ ਆਈ (ਐਲੀ: ਸਿੱਖਿਆ) ਪੰਜਾਬ ਦੇ ਅਹੁਦਿਆਂ ਤੇ ਬਿਰਾਜਮਾਨ ਰਹੇ ਜਗਤਾਰ ਸਿੰਘ ਕੂਲੜੀਆਂ ਸੇਵਾ ਮੁਕਤ ਹੋਏਮੋਹਾਲੀ 31 ਅਗਸਤ ( ਪ੍ਰਮੋਦ ਭਾਰਤੀ)

ਬਠਿੰਡਾ ਦੇ ਇਤਿਹਾਸਕ ਪਿੰਡ ਕੋਟ ਗੁਰੂ ਕੇ ਪਿਤਾ ਸ ਪਿਆਰਾ ਸਿੰਘ ਦੇ ਘਰ ਅਤੇ ਮਾਤਾ ਜੰਗੀਰ ਕੌਰ ਦੀ ਕੁੱਖੋਂ ਜਨਮੇ ਜਗਤਾਰ ਸਿੰਘ ਕੂਲੜੀਆਂ ਨੇ ਪਿੰਡ ਦੇ ਮਾਣ ਵਿੱਚ ਵਾਧਾ ਕਰਨ ਦਾ ਜੋ ਫੈਸਲਾ ਕੀਤਾ ਸੀ ਉਸ ਨੂੰ ਬਾਖੂਬੀ ਨਿਭਾਇਆ। ਵਿਦਿਆਰਥੀ ਜੀਵਨ ਵਿੱਚੋਂ ਬਤੌਰ ਅਧਿਆਪਕ ਬਨਣ ਦੀ ਇੱਛਾ, ਲਗਨ ਅਤੇ ਮਿਹਨਤ ਸਦਕਾ ਬਤੌਰ ਅਧਿਆਪਕ ਸ਼ੁਰੂਆਤ ਕਰਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੇ ਨਾਲ-ਨਾਲ ਡੀ ਪੀ ਆਈ (ਐਲੀ: ਸਿੱਖਿਆ) ਪੰਜਾਬ ਦੇ ਅਹੁਦਿਆਂ ਤੇ ਬਿਰਾਜਮਾਨ ਰਹੇ ਜਗਤਾਰ ਸਿੰਘ ਕੂਲੜੀਆਂ ਨੇ ਸੇਵਾ ਮੁਕਤ ਹੋਣ ਸਮੇਂ ਸਮੂਹ ਦਿੱਤੀ ਸਟਾਫ ਵੱਲੋਂ ਦਿੱਤੀ ਗਈ ਵਿਦਾਇਗੀ ਪਾਰਟੀ ਸਮੇਂ ਆਪਣੇ ਸੇਵਾ ਕਾਲ ਨੂੰ ਯਾਦ ਕਰਦਿਆਂ ਇਸਨੂੰ ਸਿੱਖਿਆ ਦੇ ਸੁਨਹਿਰੀ ਯੁੱਗ ਕਿਹਾ। ਉਹਨਾਂ ਕਿਹਾ ਕਿ ਅੱਜ ਪੰਜਾਬ ਸਾਡੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਦਰਸ਼ੀ ਸੋਚ ਸਦਕਾ ਦੇਸ਼ ਭਰ ਵਿਚੋਂ ਨੰਬਰ 1 'ਤੇ ਹੈ। ਇਸਦੇ ਲਈ ਸਿੱਖਿਆ ਵਿਭਾਗ ਦੇ ਸਾਡੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਜੀ ਦੇ ਜੋ ਯੋਗ ਦਿਸ਼ਾ ਨਿਰਦੇਸ਼ਾਂ ਹੇਠ ਕੰਮ ਕਰਨ ਦਾ ਸਮਾਂ ਹਮੇਸ਼ਾ ਯਾਦ ਰਹੇਗਾ।

ਸ ਕੂਲੜੀਆਂ ਨੇ ਸਮੂਹ ਸਹਿਯੋਗੀ ਅਧਿਕਾਰੀਆਂ ਅਤੇ ਸਟਾਫ ਦੇ ਵੱਲੋਂ ਮੁੱਖ ਦਫਤਰ ਵਿਖੇ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹ ਸਾਥੀਆਂ ਨਾਲ ਇੱਕ ਪਰਿਵਾਰ ਵਾਂਗ ਕੰਮ ਕੀਤਾ। ਜਗਤਾਰ ਕੂਲੜੀਆਂ ਅਤੇ ਉਹਨਾਂ ਦੀ ਪਤਨੀ ਬੀਬੀ ਕੁਲਦੀਪ ਕੌਰ, ਪੁੱਤਰ ਭਵਤਰਨਪਰੀਤ ਸਿੰਘ ਅਤੇ ਨੂੰਹ ਰੂਪਕੰਮਲ ਕੋਰ ਨੂੰ ਸਮੂਹ ਸਟਾਫ ਵੱਲੋਂ ਵਿਦਾਇਗੀ ਸ਼ਬਦਾਂ ਦੇ ਨਾਲ ਯਾਦਗਾਰੀ ਚਿੰਨ੍ਹ ਵੀ ਭੇਂਟ ਕੀਤੇ ਗਏ।

ਇਸ ਵਿਦਾਇਗੀ ਸਮਾਗਮ ਉਪਰੰਤ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਵੀ ਸ ਕੁਲੜੀਆਂ ਨੂੰ ਭਵਿੱਖ ਵਿੱਚ ਸਿਹਤਯਾਬ ਅਤੇ ਲੰਬੀ ਉਮਰ ਦੀ ਕਾਮਨਾ ਅਤੇ ਵਧਾਈ ਦਿੱਤੀ ਅਤੇ ਸਕੂਲੀ ਸਿੱਖਿਆ ਲਈ ਆਪਣਾ ਸਹਿਯੋਗ ਦਿੰਦੇ ਰਹਿਣ ਲਈ ਵੀ ਕਿਹਾ। ਇਸ ਮੌਕੇ ਡੀ ਪੀ ਆਈ ਸੈਕੰਡਰੀ ਸਿੱਖਿਆ ਪੰਜਾਬ ਸੁਖਜੀਤ ਪਾਲ ਸਿੰਘ ਨੇ ਵੀ ਸੇਵਾ ਮੁਕਤੀ ਮੌਕੇ ਵਧਾਈਆਂ ਦਿੱਤੀਆਂ।

ਇਸ ਵਿਦਾਇਗੀ ਸਮਾਰੋਹ ਵਿੱਚ ਮਨਿੰਦਰ ਸਿੰਘ ਸਰਕਾਰੀਆ, ਪ੍ਰਭਜੋਤ ਕੌਰ, ਅਮਨਦੀਪ ਕੌਰ, ਰਾਜੇਸ਼ ਭਾਰਦਵਾਜ, ਬਿੰਦੂ ਗੁਲਾਟੀ, ਸੁਨੀਤਾ, ਸ਼ਲਿੰਦਰ ਸਿੰਘ, ਰਾਜਿੰਦਰ ਸਿੰਘ ਚਾਨੀ, ਹਰਪਾਲ ਬਾਜ਼ਕ, ਸੁਸ਼ੀਲ ਭਾਰਦਵਾਜ, ਸੁਨੀਲ ਕੁਮਾਰ ਅਤੇ ਸਮੂਹ ਸਹਾਇਕ ਸਟਾਫ ਨੇ ਵੀ ਜਗਤਾਰ ਸਿੰਘ ਕੂਲੜੀਆਂ ਨੂੰ ਸੇਵਾ ਮੁਕਤੀ ਤੇ ਵਧਾਈ ਦਿੱਤੀ।

3704 ਅਸਾਮੀਆਂ ਵਿਰੁੱਧ ਸਿਲੈਕਟ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ 1 ਸਤੰਬਰ ਨੂੰ

 

PUNJAB SCHOOL LECTURER RECRUITMENT: ਨਵ ਨਿਯੁਕਤ ਲੈਕਚਰਾਰਾਂ ਨੂੰ 1 ਸਤੰਬਰ ਨੂੰ ਮਿਲਣਗੇ ਨਿਯੁਕਤੀ ਪੱਤਰ, ਸੂਚੀਆਂ ਜਾਰੀ

 
ਪੰਜਾਬ ਸਰਕਾਰ ਨੇ ਲੋੜਵੰਦਾਂ ਲਈ ਚਲ ਰਹੀ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਾਸ਼ੀ ਕੀਤੀ ਦੁੱਗਣੀ

 ਰਾਜ ਸਰਕਾਰ ਨੇ ਲੋੜਵੰਦਾਂ ਲਈ ਚਲ ਰਹੀ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਾਸ਼ੀ ਕੀਤੀ ਦੁੱਗਣੀਦਲਜੀਤ ਕੌਰ ਭਵਾਨੀਗੜ੍ਹ


- ਮੁੱਖ ਮੰਤਰੀ ਨੇ ਆਨਲਾਈਨ ਸਮਾਗਮ ਰਾਹੀਂ ਵਧੀ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

- ਡਿਪਟੀ ਕਮਿਸ਼ਨਰ ਨੇ ਸੰਗਰੂਰ ਵਿਖੇ ਲਾਭਪਤਾਰੀਆਂ ਨੂੰ ਪੈਨਸ਼ਨਾਂ ਦੇ ਚੈਂਕ ਵੰਡੇ


ਸੰਗਰੂਰ, 31 ਅਗਸਤ, 2021: ਪੰਜਾਬ ਸਰਕਾਰ ਵੱਲੋਂ 1 ਜ਼ੁਲਾਈ 2021 ਤੋਂ ਲਾਗੂ ਕੀਤੀ ਦੁੱਗਣੀ ਪੈਨਸਨ ਵੰਡਣ ਦੀ ਪ੍ਰਕਿਰਿਆ ਨੂੰ ਅੱਜ ਮੁੱਖ ਮੰਤਰੀ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਨੇ ਇਕ ਆਨਲਾਈਨ ਸਮਾਗਮ ਦੌਰਾਨ ਸੁਰੂਆਤ ਕੀਤੀ। ਇਸ ਸਬੰਧੀ ਸੰਗਰੂਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਮੀਟਿਗ ਹਾਲ ਤੋਂ ਸਮਾਗਮ ਵਿਚ ਡਿਪਟੀ ਕਮਿਸਨਰ ਸ੍ਰੀ ਰਾਮਵੀਰ, ਰਜਿੰਦਰ ਸਿੰਘ ਰਾਜਾ ਬੀਰ ਕਲਾਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਰਾਹੁਲਇੰਦਰ ਸਿੰਘ ਸਿੱਧੂ, ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲਾ ਨੇ ਸਾਮਾਜਿਕ ਸੁਰੱਖਿਆ ਪੈਨਸ਼ਨ ਦੇ ਯੋਗ ਲਾਭਪਤਾਰੀਆਂ ਨੂੰ ਚੈਕ ਤਕਸੀਮ ਕੀਤੇ।  


ਆਨਲਾਈਨ ਪ੍ਰ੍ਰੋ੍ਰੋਗਰਾਮ ਦੌੌੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਜ਼ੁਲਾਈ ਤੋਂ ਬਾਅਦ ਤੋਂ ਬੁਢਾਪਾ ਪੈਨਸਨ, ਵਿਧਵਾ ਪੈਨਸਨ, ਅਪੰਗਤਾ ਪੈਨਸਨ ਅਤੇ ਆਸਰਿਤ ਪੈਨਸਨ 750 ਰੁਪਏ ਦੀ ਥਾਂ ਤੇ 1500 ਰੁਪਏ ਪ੍ਰਤੀ ਮਹੀਨਾ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰਾਂ ਹਰ ਮਹੀਨੇ 400 ਕਰੋੜ ਰੁਪਏ ਅਤੇ ਹਰ ਸਾਲ 4800 ਕਰੋੜ ਰੁਪਏ ਦੀ ਰਕਮ ਸਰਕਾਰ ਪੈਨਸਨਾਂ ਦੇ ਰੂਪ ਵਿਚ ਲਾਭਪਾਤਰੀਆਂ ਨੂੰ ਭੇਜਿਆ ਕਰੇਗੀ। 


ਇਸ ਤੋਂ ਪਹਿਲਾਂ ਸਮਾਜਿਕ ਸੁੱਰਖਿਆ ਅਤੇ ਇਸਤਰੀ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।


ਡਿਪਟੀ ਕਮਿਸਨਰ ਨੇ ਦੱਸਿਆ ਕਿ ਕੁੱਝ ਲਾਭਪਤਾਰੀਆਂ ਨੂੰ ਚੈਕ ਰਾਹੀ ਪੈਨਸ਼ਨ ਵੰਡੀ ਗਈ ਹੈ ਜਦਕਿ ਬਾਕੀ ਸਾਰੇ ਲਾਭਪਤਾਰੀਆਂ ਨੂੰ ਜੁਲਾਈ ਮਹੀਨੇ ਦੀ ਪੈਨਸ਼ਨ ਪਹਿਲਾ ਵਾਂਗ ਆਨਲਾਈਨ ਬੈਂਕ ਖਾਤਿਆ ਰਾਹੀ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਪੈਨਸ਼ਨ ਯੋਜਨਾਂ ਤੋਂ ਜ਼ਿਲ੍ਹੇ ਦੇ ਕਿਸੇ ਯੋਗ ਲਾਭਪਾਤਰੀ ਨੂੰ ਵਾਂਝਾਂ ਨਹੀ ਰਹਿਣ ਦਿੱਤਾ ਜਾਵੇਗਾ।


ਇਸ ਮੌਕੇ ਜ਼ਿਲ੍ਹਾ ਸਾਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪੈਨਸ਼ਨ ਯਜਨਾ ਦੇ ਚੈਕ ਲੈਣ ਆਏ ਲਾਭਪਾਤਰੀ ਹਾਜ਼ਰ ਸਨ।

ਪੰਜਾਬ ਸਰਕਾਰ ਦਾ ਫੈਸਲਾ ਹੁਣ ਪੈਨਸ਼ਨ ਮਿਲੇਗੀ ਮਹੀਨੇ ਖਤਮ ਹੋਣ ਤੇ ਅਗਲੇ ਸਹੀਨੇ ਦੇ ਪਹਿਲੇ ਦਿਨ ਤੋਂ ਬਾਅਦ

 

ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਗੇਟ ਬਨਾਉਣ ਲਈ ਤਕਰੀਬਨ ਚਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ

 ਪੰਜਾਬ ਸਰਕਾਰ ਵੱਲੋਂ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਗੇਟ ਬਨਾਉਣ ਲਈ ਤਕਰੀਬਨ ਚਾਰ ਕਰੋੜ ਰੁਪਏ ਦੀ ਰਾਸ਼ੀ ਜਾਰੀ


 

ਚੰਡੀਗੜ੍ਹ, 31 ਅਗਸਤ


ਪੰਜਾਬ ਸਰਕਾਰ ਨੇ ਪ੍ਰਾਇਮਰੀ ਅਤੇ ਮਿਲਡ ਸਕੂਲਾਂ ਦੇ ਨਵੇਂ ਗੇਟ ਬਨਾਉਣ ਅਤੇ ਪੁਰਾਣੇ ਗੇਟਾਂ ਦੀ ਮੁਰੰਮਤ ਕਰਨ ਲਈ ਚਾਰ ਕਰੋੜ ਰੁਪਏ ਦੇ ਕਰੀਬ ਰਾਸ਼ੀ ਜਾਰੀ ਕਰ ਦਿੱਤੀ ਹੈ ਤਾਂ ਜੋ ਸਕੂਲਾਂ ਦਾ ਮੂੰਹ-ਮੱਥਾ ਹੋਰ ਸੰਵਾਰਨ ਦੇ ਨਾਲ ਨਾਲ ਵਿਦਿਆਰਥੀਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।


 


ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਪੰਜਾਬ ਵਿੱਚ 70 ਫੀਸਦੀ ਸਕੂਲ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ ਜਿਸ ਕਰਕੇ ਇਨ੍ਹਾਂ ਸਕੂਲਾਂ ਦੀ ਪੂਰੀ ਤਰ੍ਹਾਂ ਕਾਇਆ-ਕਲਪ ਹੋ ਗਈ ਹੈ। ਪਰ ਸੂਬੇ ਦੇ 98 ਸਕੂਲਾਂ ਵਿੱਚ ਅਜੇ ਗੇਟ ਨਹੀਂ ਹਨ ਅਤੇ 1622 ਦੀ ਮੁਰੰਮਤ ਹੋਣ ਵਾਲੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 3. 93 ਕਰੋੜ ਰੁਪਏ ਜਾਰੀ ਕਰਨ ਲਈ ਪੱਤਰ ਜਾਰੀ ਕਰ ਦਿੱਤਾ ਹੈ।


 


ਬੁਲਾਰੇ ਅਨੁਸਾਰ ਇਸ ਵੇਲੇ ਸੂਬੇ ਭਰ ਦੇ 81 ਪ੍ਰਾਇਮਰੀ ਸਕੂਲਾਂ ਅਤੇ 17 ਮਿਡਲ ਸਕੂਲਾਂ ਦੇ ਗੇਟ ਨਹੀਂ ਹਨ। ਇਨ੍ਹਾਂ ਬਨਾਉਣ ਵਾਸਤੇ ਕੁੱਲ 68.60 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਸੂਬੇ ਵਿੱਚ 1177 ਪ੍ਰਾਇਮਰੀ ਅਤੇ 445 ਮਿਡਲ ਸਕੂਲਾਂ ਦੇ ਗੇਟਾਂ ਦੀ ਮੁਰੰਮਤ ਕਰਨ ਦੀ ਜ਼ਰੂਰਤ ਹੈ। ਇਸ ਵਾਸਤੇ 324.40 ਲੱਖ ਰੁਪਏ ਜਾਰੀ ਕੀਤੇ ਗਏ ਹਨ।


 


ਬੁਲਾਰੇ ਅਨੁਸਾਰ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸੂਬੇ ਦੇ 13225 ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਦੇ ਇਨ੍ਹਾਂ ਦੀ ਪੂਰੀ ਤਰ੍ਹਾਂ ਕਾਇਆ ਕਲਪ ਕਰ ਦਿੱਤੀ ਗਈ ਹੈ। ਇਸ ਦੇ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਵਧੀਆ ਮਹੌਲ ਬਣਿਆ ਹੈ ਜਿਸ ਦਾ ਪ੍ਰਗਟਾਵਾ ਪਿਛਲੇ ਤਿੰਨ ਸਾਲ ਤੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵਿਦਿਆਰਥੀਆਂ ਦੀ ਗਿਣਤੀ ਵਧਣ ਤੋਂ ਸਪਸ਼ਟ ਤੌਰ ’ਤੇ ਹੁੰਦਾ ਹੈ।

BREAKING : ਪੈਨਸ਼ਨ ਬਹਾਲੀ ਲਈ, ਨੈਸ਼ਨਲ ਹਾਈਵੇ ਜਾਮ ਕਰਨ ਦੇ ਦੋਸ਼ 'ਚ ਢਾਈ ਹਜ਼ਾਰ ਪ੍ਰਦਰਸ਼ਕਾਰੀਆਂ 'ਤੇ ਕੇਸ ਦਰਜ

ਨੈਸ਼ਨਲ ਹਾਈਵੇ ਜਾਮ ਕਰਨ ਦੇ ਦੋਸ਼ 'ਚ ਢਾਈ ਹਜ਼ਾਰ ਪ੍ਰਦਰਸ਼ਕਾਰੀਆਂ 'ਤੇ ਕੇਸ ਦਰਜ ਲੁਧਿਆਣਾ : ਸਲੇਮਟਾਬਰੀ ਪੁਲਸ ਨੇ ਨੈਸ਼ਨਲ ਹਾਈਵੇ ਜਾਮ ਕਰਨ ਦੇ ਦੋਸ਼ 'ਚ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਢਾਈ ਹਜ਼ਾਰ ਪ੍ਰਦਰਸ਼ਨਕਾਰੀਆਂ ’ਤੇ ਆਵਾਜਾਈ 'ਚ ਰੁਕਾਵਟ ਪਾਉਣ ਕਰਨ ਅਤੇ ਨੈਸ਼ਨਲ ਹਾਈਵੇ ਐਕਟ 1956 ਦੀ ਧਾਰਾ 8ਬੀ ਤਹਿਤ ਪਰਚਾ ਦਰਜ ਕੀਤਾ ਹੈ।


 ਇਹ ਕੇਸ ਏ. ਐੱਸ. ਆਈ. ਸਤਨਾਮ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਵਿਚ ਉਸ ਦਾ ਦੋਸ਼ ਹੈ ਕਿ ਐਤਵਾਰ ਨੂੰ ਉਕਤ ਕਮੇਟੀ ਦੇ 2000 ਤੋਂ 2500 ਪ੍ਰਦਰਸ਼ਨਕਾਰੀਆਂ ਵੱਲੋਂ ਦਾਣਾ ਮੰਡੀ 'ਚ ਲਗਾਏ ਗਏ ਧਰਨੇ ਦੌਰਾਨ ਪੈਦਲ ਮਾਰਚ ਕਰ ਕੇ ਜਲੰਧਰ ਹਾਈਵੇ 'ਤੇ ਦੋਵਾਂ ਪਾਸਿਆਂ ਵੱਲੋਂ ਆਉਣ-ਜਾਣ ਵਾਲੀ ਆਵਾਜਾਈ ਵਿਚ ਰੁਕਾਵਟ ਪਾਈ।

ਗੌਰਤਲਬ ਹੈ ਪੁਰਾਣੀ ਪੈਨਸ਼ਨ ਬਹਾਲੀ ਲਈ , ਪੁਰਾਣੀ ਪੈਨਸ਼ਨ ਬਹਾਲ ਯੂਨੀਅਨ ਵਲੋਂ 29 ਅਗਸਤ ਨੂੰ ਲੁਧਿਆਣਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ, ਅਤੇ ਜਲੰਧਰ ਹਾਈਵੇਅ ਤੇ ਜਾਮ ਲਗਾ ਦਿੱਤਾ ਗਿਆ ਸੀ।
ਹਾਈ ਪਾਵਰ ਕਮੇਟੀ ਦੀ ਮੀਟਿੰਗ ਅੱਜ ਪੁਰਾਣੀ ਪੈਨਸ਼ਨ ਬਹਾਲ ਕਮੇਟੀ ਨਾਲ ਹੋਵੇਗੀ। ਲੰਬੇ ਸਮੇਂ ਤੋਂ ਮੁਲਾਜ਼ਮ ਲਗਾਤਾਰ ਪੈਨਸ਼ਨ ਬਹਾਲੀ ਲਈ ਸੰਘਰਸ਼ ਕਰਦੇ ਆ ਰਹੇ ਹਨ।

RECENT UPDATES

School holiday

DECEMBER WINTER HOLIDAYS IN SCHOOL: ਦਸੰਬਰ ਮਹੀਨੇ ਸਰਦੀਆਂ ਦੀਆਂ ਛੁੱਟੀਆਂ, ਇਸ ਦਿਨ ਤੋਂ ਬੰਦ ਹੋਣਗੇ ਸਕੂਲ

WINTER HOLIDAYS IN SCHOOL DECEMBER  2022:   ਸਕੂਲਾਂ , ਵਿੱਚ ਦਸੰਬਰ ਮਹੀਨੇ ਦੀਆਂ ਛੁੱਟੀਆਂ  ਪਿਆਰੇ ਵਿਦਿਆਰਥੀਓ ਇਸ ਪੋਸਟ ਵਿੱਚ  ਅਸੀਂ ਤੁਹਾਨੂੰ ਦਸੰਬਰ ਮਹੀਨੇ ਸ...