Thursday, 2 September 2021

ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਡਾਂਟ ਤੇ ਅਧਿਆਪਕਾ ਨੂੰ ਪਿਆ ਅਧਰੰਗ ਦਾ ਦੌਰਾ, ਹਸਪਤਾਲ ਦਾਖਲ

 


ਲੁਧਿਆਣਾ 2 ਸਤੰਬਰ :  ਸਾਹਨੇਵਾਲ, ਲੁਧਿਆਣਾ ਵਿੱਚ, ਸਰਕਾਰੀ ਪ੍ਰਾਇਮਰੀ ਸਕੂਲ  ਦੀ ਅਧਿਆਪਕਾ  ਨੇ ਟੀਕਾਕਰਨ ਕੈਂਪ ਲਈ ਜਗ੍ਹਾ ਨਹੀਂ ਦਿੱਤੀ, ਫਿਰ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ (ਏਡੀਈਓ) ਨੇ ਸਕੂਲ ਪਹੁੰਚਣ ਤੇ ਉਸਨੂੰ ਝਿੜਕਿਆ। ਇਸ ਦੌਰਾਨ, ਅਧਿਆਪਕਾ ਨੂੰ ਅਧਰੰਗ ਦਾ ਦੌਰਾ ਪਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ।

 ਇਸ ਤੋਂ ਬਾਅਦ ਅਧਿਆਪਕ ਜਥੇਬੰਦੀਆਂ ਨੇ ਡੀਈਓ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਹ ਐਲਾਨ ਕੀਤਾ ਗਿਆ ਹੈ ਕਿ ਜੇਕਰ ਸੁਣਵਾਈ ਨਾ ਹੋਈ ਤਾਂ ਉਹ 9 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫਤਰ ਦਾ ਘਿਰਾਓ ਕਰਨਗੇ । 


ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਾਹਨੇਵਾਲ ਵਿੱਚ ਇੱਕ ਟੀਕਾਕਰਨ ਕੈਂਪ ਲਗਾਇਆ ਗਿਆ। ਸਕੂਲ ਵਿੱਚ 600 ਬੱਚੇ ਹਨ ਅਤੇ ਸਿਰਫ 6  ਕਮਰੇ ਹਨ। ਫਿਰ ਵੀ ਸਕੂਲ ਪ੍ਰਬੰਧਕ ਸੁਪਨਦੀਪ ਕੌਰ ਨੇ ਇਸਦੇ ਲਈ ਕਮਰਾ ਦਿੱਤਾ। ਜਦੋਂ ਭੀੜ ਉੱਥੇ ਜ਼ਿਆਦਾ ਹੋ ਗਈ, ਇੱਕ ਹੋਰ ਕਮਰੇ ਦੀ ਲੋੜ ਸੀ. ਜਦੋਂ ਪ੍ਰਬੰਧਕਾਂ ਨੇ ਕਮਰੇ ਦੀ ਮੰਗ ਕੀਤੀ ਤਾਂ ਅਧਿਆਪਕਾ ਨੇ ਇਹ ਕਹਿ ਕੇ ਅਸਮਰੱਥਾ ਪ੍ਰਗਟ ਕੀਤੀ ਕਿ ਕੋਈ ਕਮਰਾ ਨਹੀਂ ਹੈ। ਉਥੋਂ ਕਿਸੇ ਨੇ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਸੈਣੀ ਨੂੰ ਸ਼ਿਕਾਇਤ ਕੀਤੀ। ਬਾਅਦ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫਸਰ ਕੁਲਦੀਪ ਸਿੰਘ ਸੈਣੀ ਅਤੇ ਕਲਰਕ ਹਰਵਿੰਦਰ ਸਿੰਘ  ਸਕੂਲ ਪਹੁੰਚੇ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਇਸ ਦੌਰਾਨ ਉਸ ਨੇ ਸੁਪਨਦੀਪ ਕੌਰ ਨੂੰ ਮਾੜਾ ਬੋਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮਹਿਲਾ ਅਧਿਆਪਕਾ ਦੀ ਹਾਲਤ ਵਿਗੜਨ ਲੱਗੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। 


ਜਿਸਦੇੇ ਬਾਅਦ ਉਸਨੂੰ ਦੋਰਾਹਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਉਸ ਨੂੰ ਅਧਰੰਗ ਦਾ ਦੌਰਾ ਪਿਆ ਹੈ। ਅਤੇ ਇਸਦੇ ਕਾਰਨ ਉਸਦੇ ਸਰੀਰ ਦਾ ਇੱਕ ਹਿੱਸਾ ਕੰਮ ਨਹੀਂ ਕਰ ਰਿਹਾ। 


 ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਘੇਰਾਬੰਦੀ ਦਾ ਐਲਾਨ ਅਧਿਆਪਕ ਜਥੇਬੰਦੀਆਂ ਨੇ ਇੱਕ ਮੀਟਿੰਗ ਵਿੱਚ  ਕੀਤਾ ਹੈ ।
ਉਨ੍ਹਾਂ ਨੇ ਕਿਹਾ  ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇ ਜ਼ਿਲ੍ਹਾ ਸਿੱਖਿਆ ਅਫਸਰ ਅਤੇ ਕਲਰਕ ਨੂੰ ਬਰਖਾਸਤ ਨਹੀਂ ਕਰ ਦਿੱਤਾ ਜਾਂਦਾ ਹੈ  ਤਾਂ ਉਹ 9 ਸਤੰਬਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਦਾ ਘਿਰਾਓ ਕਰਨਗੇ। ਜੇਕਰ ਕੋਈ ਸੁਣਵਾਈ ਨਾ ਹੋਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

ਬੀ ਐਲ ਓ ਨੂੰ ਵੋਟਾਂ ਦਾ ਕੰਮ ਮੁਕੰਮਲ ਕਰਨ ਲਈ ਹਫ਼ਤੇ ਚ ਦੋ ਦਿਨ ਬਾਕੀ ਕੰਮਾਂ ਤੋਂ ਛੋਟ ਦਿੱਤੀ ਜਾਵੇ : ਐੱਸਡੀਐੱਮ

 

ਕੋਵਿਡ ਵੈਕਸੀਨ ਨਾਂ ਲਗਵਾਉਣ ਵਾਲੇ ਕਰਮਚਾਰੀਆਂ ਨੂੰ ਛੁੱਟੀ ਤੇ ਭੇਜਣ ਦੇ ਹੁਕਮ

 

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ

ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ  ਦੇ ਆਦੇਸ਼ਾਂ ਅਨੁਸਾਰ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2021-22 ਓਪਨ ਸਕੂਲ ਵਿਦਿਆਰਥੀਆਂ ਲਈ ਬਿਨਾ ਲੇਟ ਫੀਸ ਦਾਖਲਾ ਲੈਣ ਦੀ ਆਖਰੀ ਮਿਤੀ 31-08-2021 ਸੀ, ਜਿਸ ਦੀ ਲਗਾਤਾਰਤਾ ਵਿੱਚ ਦਾਖਲਾ ਮਿਤੀਆਂ ਵਿੱਚ ਬਿਨਾਂ ਲੇਟ ਫੀਸ ਤੋਂ 21 ਸਤੰਬਰ 2021 ਤੱਕ ਵਾਧਾ ਕੀਤਾ ਗਿਆ ਹੈ।

 

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੋਰਾਨ ਕਾਂਗਰਸ ਦੇ ਸਾਰੇ ਐਮ ਐਲ ਏ ਰਹਿਣਗੇ ਹਾਜ਼ਰ

ਮੁਲਾਜਮਾਂ ਵੱਲੋਂ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਐਲਾਨ

 ਮੁਲਾਜਮਾਂ ਵੱਲੋਂ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਐਲਾਨ


ਚੰਡੀਗੜ੍ਹ, 2 ਸਤੰਬਰ (): ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਮਹੱਤਵਪੂਰਣ ਮੀਟਿੰਗ ਸੈਕਟਰ 22 ਵਿਖੇ ਸਥਿਤ ਮੁਲਾਜ਼ਮ ਲਹਿਰ ਦੇ ਦਫ਼ਤਰ ਵਿਖੇ ਕੁਲਵਰਨ ਸਿੰਘ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਮੁਲਾਜਮ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ਼ ਵਿੱਚ 11 ਸਤੰਬਰ ਨੂੰ ਚੰਡੀਗੜ੍ਹ ਦੇ 25 ਸੈਕਟਰ ਵਿੱਚ ਘੱਟੋ-ਘੱਟ ਇੱਕ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੂਬਾ ਪੱਧਰੀ ਰੈਲੀ ਕਰਨ ਉਪਰੰਤ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ।


ਮੀਟਿੰਗ ਤੋਂ ਬਾਅਦ ਪ੍ਰੈੱਸ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰਾਂ ਜਗਦੀਸ਼ ਚਾਹਲ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਸਤੀਸ਼ ਰਾਣਾ, ਅਵੀਨਾਸ਼ ਚੰਦਰ, ਕਰਮ ਸਿੰਘ ਧਨੋਆ, ਸਤਨਾਮ ਸਿੰਘ, ਜਸਵੀਰ ਤਲਵਾੜਾ, ਦਵਿੰਦਰ ਬੈਨੀਪਾਲ, ਪ੍ਰੇਮ ਸਾਗਰ ਸ਼ਰਮਾਂ, ਮਨਦੀਪ ਸਿੱਧੂ ਨੇ ਆਖਿਅਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਵੱਲੋਂ ਤਨਖਾਹ ਕਮਿਸ਼ਨ ਸੰਬੰਧੀ 113% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਕੀਤੇ ਜਾ ਰਹੇ 15% ਤਨਖਾਹ ਵਾਧੇ ਦੇ ਫੈਸਲੇ ਨੂੰ ਅੱਜ ਦੀ ਮੀਟਿੰਗ ਦੌਰਾਨ ਮੁਕੰਮਲ ਰੂਪ ਵਿੱਚ ਰੱਦ ਕਰਦਿਆਂ ਇਸਨੂੰ ਪੰਜਾਬ ਦੇ ਲੱਗਭੱਗ ਛੇ ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸਾਂਝੇ ਫਰੰਟ ਦੀ ਮੰਗ ਅਨੁਸਾਰ 125% ਮਹਿੰਗਾਈ ਭੱਤੇ ਨੂੰ ਆਧਾਰ ਮੰਨ ਕੇ ਘੱਟੋ-ਘੱਟੋ 20% ਤਨਖਾਹ ਵਾਧਾ ਦਿੰਦੇ ਹੋਏ ਰਿਵਾਇਜਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਕ ਤੋਂ ਘੱਟ ਕੁੱਝ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ।


ਮੁਲਾਜਮ ਆਗੂਆਂ ਨੇ ਆਖਿਆ ਕਿ ਤਨਖਾਹ ਕਮਿਸ਼ਨ ਤੋਂ ਇਲਾਵਾ, ਕੱਚੇ ਮੁਲਾਜ਼ਮ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕੀਤੇ ਜਾਣ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਕੇੰਦਰ ਦੇ ਸਕੇਲ ਥੋਪੇ ਜਾਣ ਕਾਰਨ, ਪਰਖ ਕਾਲ ਦੌਰਾਨ 15 ਜਨਵਰੀ 2015 ਦੇ ਨੋਟੀਫਿਕੇਸ਼ਨ ਤਹਿਤ ਮੁੱਢਲੀ ਤਨਖਾਹ ਦਿੱਤੇ ਜਾਣ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਕੈਪਟਨ ਸਰਕਾਰ ਖਿਲਾਫ਼ ਭਾਰੀ ਗੁੱਸਾ ਹੈ ਜਿਸਦਾ ਪ੍ਰਗਟਾਵਾ 11 ਸਤੰਬਰ ਦੀ ਚੰਡੀਗੜ੍ਹ ਰੈਲੀ ਵਿੱਚ ਵੇਖਣ ਨੂੰ ਮਿਲੇਗਾ। 


ਆਗੂਆਂ ਨੇ ਕਿਹਾ ਕਿ ਕਿ ਛੇ ਸਤੰਬਰ ਤੋਂ ਦਸ ਸਤੰਬਰ ਤੱਕ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕਾਲੇ ਬਿੱਲਿਆਂ ਅਤੇ ਝੰਡਿਆਂ ਰਾਹੀਂ ਪੰਜਾਬ ਸਰਕਾਰ ਖਿਲਾਫ਼ ਰੋਸ ਹਫ਼ਤਾ ਮਨਾਇਆ ਜਾਵੇਗਾ। ਇਸ ਮੀਟਿੰਗ ਵਿੱਚ ਜਲੰਧਰ ਜਿਲ੍ਹੇ ਦੇ ਅਧਿਆਪਕ ਜੈ ਪ੍ਰਕਾਸ਼ ਨੂੰ ਬਿਨ੍ਹਾਂ ਕਿਸੇ ਠੋਸ ਆਧਾਰ ਦੇ ਸਿੱਖਿਆ ਵਿਭਾਗ ਵੱਲੋਂ ਬਰਖਾਸਤ ਕੀਤੇ ਜਾਣ ਸੰਬੰਧੀ ਨਿਖੇਧੀ ਮਤਾ ਪਾਸ ਕਰਦਿਆਂ ਇਹਨਾਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ।


ਇਸ ਮੀਟਿੰਗ ਵਿੱਚ ਰਣਵੀਰ ਸਿੰਘ ਢਿੱਲੋਂ, ਬਲਦੇਵ ਸਿੰਘ ਮੰਡਾਲੀ, ਕੁਲਦੀਪ ਖੰਨਾ, ਰਣਜੀਤ ਰਾਣਵਾਂ, ਹਰਦੀਪ ਟੋਡਰਪੁਰ, ਮੰਗਤ ਖਾਨ, ਹਰਜੀਤ ਸਿੰਘ, ਮਨਜੀਤ ਸਿੰਘ ਸੈਣੀ, ਧਨਵੰਤ ਭੱਠਲ, ਜਸਵਿੰਦਰ ਜੱਸੀ, ਰਵਿੰਦਰ ਲੂਥਰਾ, ਗੁਰਮੇਲ ਸਿੱਧੂ, ਕਰਤਾਰ ਪਾਲ, ਰਜਿੰਦਰ ਸਿੰਘ ਫਿਰੋਜਪੁਰ, ਜਸਕਰਨ ਸਿੰਘ, ਬੋਬਿੰਦਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ ਢਿੱਲੋਂ, ਰਾਧੇ ਸ਼ਿਆਮ, ਸੁਖਵਿੰਦਰ ਚਾਹਲ, ਵਿਕਰਮਦੇਵ ਸਿੰਘ, ਹਰਜੀਤ ਬਸੌਤਾ, ਬਲਕਾਰ ਵਲਟੌਹਾ, ਬਲਜੀਤ ਸਲਾਣਾ ਅਤੇ ਦਿਗਵਿਜੈਪਾਲ ਸ਼ਰਮਾਂ ਤੋਂ ਇਲਾਵਾ ਹੋਰ ਮੁਲਾਜ਼ਮ ਆਗੂ ਵੀ ਹਾਜ਼ਰ ਸਨ।

ਫੋਟੋਆਂ: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਮਹਾਂ-ਰੋਸ਼ ਰੈਲੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ਼ ਮਾਰਚ ਦਾ ਐਲਾਨ ਕਰਦੇ ਹੋਏBIG BREAKING: 6 ਸਤੰਬਰ ਤੋਂ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਅਣਮਿੱਥੇ ਸਮੇਂ ਲਈ ਬੰਦ

 


ਪੀ. ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕਰਨ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ।


 6 ਸਤੰਬਰ ਤੋਂ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਬੰਦ ਕਰਕੇ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਯੂਨੀਅਨ ਵਲੋਂ 7 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਮੈਗਾ ਰੋਜ਼ਗਾਰ ਮੇਲਿਆਂ ਵਿੱਚ ਮਿਲਣਗੀਆਂ 10 ਹਜ਼ਾਰ ਨੌਕਰੀਆਂ: ਡਿਪਟੀ ਕਮਿਸ਼ਨਰ

ਮੈਗਾ ਰੋਜ਼ਗਾਰ ਮੇਲਿਆਂ ਵਿੱਚ ਮਿਲਣਗੀਆਂ 10 ਹਜ਼ਾਰ ਨੌਕਰੀਆਂ: ਡਿਪਟੀ ਕਮਿਸ਼ਨਰ ਸਾਰੇ ਵਿਭਾਗਾਂ ਨੂੰ ਪ੍ਰਬੰਧਾਂ ਦੀ ਹਦਾਇਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਵਿੱਚ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਅੱਜ ਏਥੇ ਵੱਖ-ਵੱਖ ਵਿਭਾਗਾਂ ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਲੱਗ ਰਹੇ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਿੱਚ 10 ਹਜ਼ਾਰ ਨੌਕਰੀਆਂ ਦੀ ਆਫ਼ਰ ਦਿੱਤੀ ਜਾਵੇਗੀ।


 ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਇਹ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਫਾਜ਼ਿਲਕਾ ਵਿਖੇ 14 ਸਤੰਬਰ ਨੂੰ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਅਤੇ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਲਗਾਇਆ ਜਾਵੇਗਾ। 


ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਨੌਜਵਾਨ www.pgrkam.com ਪੋਰਟਲ ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਿਆਂ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ ਅਤੇ ਇਸ ਸਬੰਧੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਰੋਜ਼ਗਾਰ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਿਆਂ ਵਿੱਚ ਕੋਵਿਡ ਪ੍ਰੋਟਕਾਲ ਦੀ ਪਾਲਣਾ ਕੀਤੀ ਜਾਵੇ ਅਤੇ ਮੇਲੇ ਵਿੱਚ ਆਉਣ ਵਾਲੇ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਨਾਲ ਸਬੰਧਤ ਸਕੀਮਾਂ ਸਬੰਧੀ ਵੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ। ਇਸ ਤੋਂ ਬਿਨਾਂ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੀ ਕੋਚਿੰਗ ਅਤੇ ਮੈਰਾ ਕੰਮ ਮੇਰਾ ਮਾਣ ਪ੍ਰੋਗਰਾਮ ਬਾਰੇ ਵੀ ਜਾਗਰੂਕ ਕੀਤਾ ਜਾਵੇ। ਬਾਅਦ ਵਿੱਚ ਇਕ ਵੱਖਰੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਭਿਜੀਤ ਕਪਿਲੌਸ਼ ਨੂੰ ਵੀ ਸਾਰੇ ਵਿਭਾਗਾਂ ਨਾਲ ਬੈਠਕ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੇ ਵਿਭਾਗਾਂ ਨਾਲ ਜੁੜੇ ਨੌਕਰੀ ਦਾਤਾਵਾਂ ਨੂੰ ਇਨ੍ਹਾਂ ਮੇਲਿਆਂ ਵਿੱਚ ਆਉਣ ਲਈ ਪ੍ਰੇਰਿਤ ਕੀਤਾ ਜਾਵੇ। 


ਬੈਠਕ ਵਿੱਚ ਸਹਾਇਕ ਕਮਿਸ਼ਨਰ ਜਨਰਲ ਕੰਵਰਜੀਤ ਸਿੰਘ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫਸਰ ਸ੍ਰੀ ਕ੍ਰਿਸ਼ਨ ਲਾਲ, ਪਲੈਸਮੈਂਟ ਅਫ਼ਸਰ ਗੌਰਵ ਗੋਇਲ, ਡੀ.ਐਫ. ਐਸ.ਸੀ. ਗੁਰਪ੍ਰੀਤ ਕੰਗ ਵੀ ਹਾਜ਼ਰ ਸਨ।

COVID -19 : ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਵਿਦਿਅਕ ਅਦਾਰਿਆਂ ਲਈ ਵੀ ਨਵੇਂ ਦਿਸ਼ਾ-ਨਿਰਦੇਸਾਂ 

ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। 
ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ 'ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।

ਸਿੱਖਿਆ ਵਿਭਾਗ ਵੱਲੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ

ਸਿੱਖਿਆ ਵਿਭਾਗ ਵੱਲੋਂ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦੀ ਡੇਟਸੀਟ ਜਾਰੀ ਕਰ ਦਿੱਤੀ ਹੈ।  ਪ੍ਰੀਖਿਆਵਾਂ ਸੰਬੰਧੀ ਜਰੂਰੀ ਹਦਾਇਤਾਂ:
ਪ੍ਰੀਖਿਆਵਾਂ ਆਫਲਾਈਨ ਹੋਣਗੀਆਂ।

ਜਮਾਤ 6ਵੀਂ ਤੋਂ 12ਵੀਂ ਜਮਾਤਾਂ ਦੇ ਉਕਤ ਦਿੱਤੇ ਵਿਸ਼ਿਆਂ ਦੇ ਪ੍ਰਸ਼ਨ ਪੱਤਰ ਮੁਖ ਦਫਤਰ ਵੱਲੋਂ ਤਿਆਰ ਕੀਤੇ ਜਾਣਗੇ ਅਤੇ ਇਹਨਾਂ ਪ੍ਰਸ਼ਨ ਪੱਤਰਾਂ ਦੀ ਸਾਫਟ ਕਾਪੀ ਮੁਖ ਦਫਤਰ ਤੋਂ ਜ਼ਿਲ੍ਹਾ ਸਿੱਖਿਆ ਅਵਸਰ (ਸੈ.ਸਿ.) ਰਾਹੀਂ ਸਕੂਲ ਮੁੱਖੀਆਂ ਨੂੰ ਭੇਜੀ ਜਾਵੇਗੀ। 


 ਉਕਤ ਡੇਟਸ਼ੀਟ ਵਿੱਚ ਜਿਹੜੇ ਵਿਸ਼ੇ ਨਹੀਂ ਹਨ, ਉਹਨਾਂ ਦਾ ਪੇਪਰ ਸਕੂਲ ਮੁਖੀ ਸਾਹਿਬਾਨ ਵੱਲੋਂ ਆਪਏ ਪੱਧਰ ਤੇ ਸਕੂਲ ਦੇ ਅਧਿਆਪਕਾਂ/ਲੈਕਚਰਾਰਾਂ ਤੋਂ ਬਣਵਾ ਕੇ ਲਿਆ ਜਾਵੇਗਾ। 


ਸਾਰੀਆਂ ਜਮਾਤਾਂ ਦੀ ਪ੍ਰੀਖਿਆ ਜੂਲਾਈ ਅਤੇ ਅਗਸਤ ਦੇ ਕਰਵਾਏ ਗਏ ਸਿਲੇਬਸ ਵਿੱਚੋਂ ਲਈ ਜਾਵੇਗੀ। 


 ਛੇਵੀਂ, ਸੱਤਵੀਂ, ਨੌਵੇਂ ਗਿਆਰਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਸਾਰੇ ਪੇਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੇਪਰ ਪੈਟਰਨ ਅਨੁਸਾਰ ਹੋਣਗੇ ਅਤੇ ਇਹਨਾਂ ਦੇ ਅੰਕਾਂ ਦੀ weightage 50% ਹੋਵੇਗੀ। 


ਅੱਠਵੀਂ ਅਤੇ ਦਸਵੀਂ ਜਮਾਤ ਦੇ NAS ਨਾਲ ਸਬੰਧਤ ਵਿਸ਼ਿਆਂ ਦੇ ਪੇਪਰ ਪੂਰੀ ਤਰ੍ਹਾਂ NAS ਦੇ ਪੈਟਰਨ ਤੇ ਅਧਾਰਿਤ ਹੋਣਗੇ। ਇਸ ਸਬੰਧੀ ਨਮੂਨਾ ਪੇਪਰ ਪਹਿਲਾਂ ਹੀ ਸਕੂਲਾਂ ਵਿੱਚ ਭੇਜਿਆ ਜਾ ਚੁੱਕਾ ਹੈ। ਇਨ੍ਹਾਂ ਜਮਾਤਾਂ ਦੇ ਰਹਿੰਦੇ ਵਿਸ਼ਿਆਂ ਦਾ ਪੇਪਰ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਾਲਾ ਹੀ ਹੋਵੇਗਾ ਅਤੇ ਅੰਕਾਂ ਦੀ weightage 50% ਹੋਵੇਗੀ। ਵਿਦਿਆਰਥੀਆਂ ਵੱਲੋਂ ਪ੍ਰਾਪਤ ਅੰਕਾਂ ਦਾ ਪੂਰਾ ਰਿਕਾਰਡ ਸਕੂਲ ਪੱਧਰ ਰੱਖਿਆ ਜਾਵੇ। 


 ਪ੍ਰੀਖਿਆਵਾਂ ਦੌਰਾਨ COVID-19 ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

 

BREAKING NEWS: ਤੀਜੇ ਅਤੇ ਚੌਥੇ ਗੇੜ ਵਿੱਚ ਬਦਲੀ ਹੋਏ ਅਧਿਆਪਕਾਂ ਨੂੰ ਪਿਤਰੀ ਸਕੂਲਾਂ ਵਿੱਚ ਹਾਜ਼ਰ ਹੋਣ ਦੇ ਹੁਕਮ ਜਾਰੀ

 

ਰੂਪਨਗਰ : ਸਿੱਖਿਆ ਵਿਭਾਗ ਵੱਲੋਂ ਜਿਨ੍ਹਾਂ ਅਧਿਆਪਕਾਂ ਦੀਆਂ ਬਦਲੀਆਂ ਤੀਜੇ ਅਤੇ ਚੌਥੇ ਗੇੜ ਵਿੱਚ ਹੋਈਆਂ ਹਨ। ਉਹ ਅਧਿਆਪਕ ਆਪਣੇ ਬਦਲੀ ਵਾਲੇ ਸਥਾਨ ਉਪਰੰਤ ਹਾਜਰ ਹੋ ਕੇ ਵਾਪਿਸ ਆਪਣੇ ਪੁਰਾਣੇ ਸਕੂਲ ਵਿੱਚ ਮਿਤੀ 03-09-21 ਤੱਕ ਵਾਪਿਸ ਹਾਜਰ ਹੋਣਗੇ । 


ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕਾਰਵਾਈ ਨਾ ਕਰਨ ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।ਇਹ ਹੁਕਮ ਜ਼ਿਲ੍ਹਾ ਸਿੱਖਿਆ ਅਫ਼ਸਰ ( ਐ.ਸਿੱ.) ਰੂਪਨਗਰ ਵਲੋਂ ਜਾਰੀ ਕੀਤੇ ਗਏ ਹਨ।ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ

 ਸਕੂਲ ਸਿੱਖਿਆ ਵਿਭਾਗ ਵੱਲੋਂ ਵੱਖ ਵੱਖ ਵਜ਼ੀਫਾ ਸਕੀਮਾਂ ਹੇਠ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾਚੰਡੀਗੜ੍ਹ, 2 ਸਤੰਬਰ 2021 - ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿਖਿੱਆ ਵਿਭਾਗ ਨੇ ਵੱਖ ਵੱਖ ਵਜ਼ੀਫਾ ਸਕੀਮਾਂ ਅਧੀਨ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 16 ਸਤੰਬਰ ਤੱਕ ਵਾਧਾ ਕਰ ਦਿੱਤਾ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਗਿਆਰਵੀਂ ਤੇ ਬਾਰਵੀਂ), ਹੋਰ ਪਛੜੀਆਂ ਸ਼੍ਰੇਣੀਆਂ ਵਾਸਤੇ ਪ੍ਰੀ-ਮੈਿਟਕ ਸਕਾਲਰਸ਼ਿਪ (ਛੇਵੀਂ ਤੋਂ ਦਸਵੀਂ), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-1), ਐਸ.ਸੀ ਵਿਦਿਆਰਥੀਆਂ ਲਈ ਪ੍ਰੀ-ਮੈਿਟਕ ਸਕਾਲਰਸ਼ਿਪ ਅਤੇ ਹੋਰ (ਕੋਪੋਨੈਂਟਸ-2), ਬਾਰਵੀਂ ਦੀ ਪੜਾਈ ਜਾਰੀ ਰੱਖਣ ਲਈ ਐਸ ਸੀ. ਵਿਦਿਆਰਥਣਾਂ ਨੂੰ ਉਤਸ਼ਾਹਿਤ ਅਵਾਰਡ, ਅੱਪਗ੍ਰੇਡੇਸ਼ਨ ਆਫ ਮੈਰਿਟ ਆਫ ਐਸ.ਸੀ. ਸਟੂਡੈਂਟਸ ਸਕੀਮ, ਐਸ.ਸੀ. ਪ੍ਰਾਇਮਰੀ ਗਰਲਜ਼ ਸਟੂਡੈਂਟਸ ਸਕੀਮ ਹੇਠ ਹਾਜ਼ਰੀ ਸਕਾਲਰਸ਼ਿਪ ਅਤੇ ਬੀ.ਸੀ./ਈ.ਡਬਲੂਯ.ਐਸ. ਪ੍ਰਾਇਮਰੀ ਵਿਦਿਆਰਥੀਆਂ ਨੂੰ ਹਾਜ਼ਰੀ ਸਕਾਲਰਸ਼ਿਪ ਦੇ ਹੇਠ ਵਜ਼ੀਫੇ ਦਿੱਤੇ ਜਾਣੇ ਹਨ।


ਬੁਲਾਰੇ ਅਨੁਸਾਰ ਵਜ਼ੀਫੇ ਵਾਸਤੇ ਆਨ ਲਾਈਨ ਅਰਜ਼ੀਆਂ ਭੇਜਣ ਲਈ ਆਖਰੀ ਤਰੀਕ 16 ਸਤੰਬਰ ਅਤੇ ਸਕੂਲਾਂ ਵੱਲੋਂ ਪ੍ਰਾਵਾਨਗੀ ਤੇ ਅੱਗੇ ਜ਼ਿਲੇ ਨੂੰ ਭੇਜਣ ਲਈ 18 ਸਤੰਬਰ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲੇ ਇਨਾਂ ਅਰਜ਼ੀਆਂ ਨੂੰ ਪ੍ਰਵਾਨਗੀ ਦੇ ਕੇ 16 ਸਤੰਬਰ ਤੋਂ 4 ਅਕਤੂਬਰ ਤੱਕ ਸੂਬੇ ਨੂੰ ਆਨ ਲਾਈਨ ਡੈਟਾ ਭੇਜਣਗੇ। ਬੁਲਾਰੇ ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ, ਸਕੂਲ ਮੁਖੀਆਂ ਅਤੇ ਪਿ੍ਰੰਸੀਪਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਸਾਰੇ ਵਿਦਿਆਰਥੀਆਂ ਨੂੰ ਅਪਲਾਈ ਕਰਨ ਲਈ ਯਕੀਨੀ ਬਨਾਉਣ ਅਤੇ ਡੈਟਾ ਪੂਰੀ ਤਰਾਂ ਜਾਂਚ-ਪੜਤਾਲ ਕਰਕੇ ਭੇਜਣ ਲਈ ਨਿਰਦੇਸ਼ ਦਿੱਤੇ ਗਏ ਹਨ।

GPF : ਸਿੱਖਿਆ ਵਿਭਾਗ ਵੱਲੋਂ ਜੀ.ਪੀ.ਫੰਡ ਖਾਤਿਆਂ ਸਬੰਧੀ ਹਦਾਇਤਾਂ

 

BIG BOSS WINNER SIDHARTH SHUKLA DIES

 

ਕੂਪਰ ਹਸਪਤਾਲ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਦਾਕਾਰ ਸਿਧਾਰਥ ਸ਼ੁਕਲਾ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 40 ਸਾਲ ਦੇ ਸਨ। ਸ਼ੁਕਲਾ ਨੂੰ ਸਵੇਰੇ ਦਿਲ ਦਾ ਦੌਰਾ ਪਿਆ। ਉਹ ਆਪਣੇ ਪਿੱਛੇ ਮਾਂ ਅਤੇ ਦੋ ਭੈਣਾਂ ਛੱਡ ਗਿਆ ਹੈੈ। ਇਹ ਖ਼ਬਰ ਉਸਦੇ ਪ੍ਰਸ਼ੰਸਕਾਂ ਲਈ ਹੈਰਾਨ ਕਰਨ ਵਾਲੀ ਹੈ ਕਿਉਂਕਿ ਅਭਿਨੇਤਾ ਹਾਲ ਹੀ ਵਿੱਚ ਰਿਐਲਿਟੀ ਸ਼ੋਅ ਬਿੱਗ ਬੌਸ ਓਟੀਟੀ ਅਤੇ ਡਾਂਸ ਦੀਵਾਨੇ 3 ਵਿੱਚ ਅਫਵਾਹਾਂ ਵਾਲੀ ਗਰਲਫ੍ਰੈਂਡ ਸ਼ਹਿਨਾਜ਼ ਗਿੱਲ ਦੇ ਨਾਲ ਸਾਹਮਣੇ ਆਇਆ ਸੀ।

ETT ADMISSION 2021-22: SCERT ਵਲੋਂ ETT ਸੈਸ਼ਨ 2021-22 ਦੇ ਦਾਖਲੇ ਲਈ 12 ਵੀਂ ਪਾਸ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਜਲਦੀ ਕਰੋ ਅਪਲਾਈ

 

ETT ADMISSION 2021-22: SCERT ਵਲੋਂ ETT ਸੈਸ਼ਨ 2021-22 ਦੇ ਦਾਖਲੇ ਲਈ 12 ਵੀਂ ਪਾਸ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ, ਜਲਦੀ ਕਰੋ ਅਪਲਾਈ 

SCERT Punjab ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ. ਈ.ਆਰ.ਟੀ.) ਪੰਜਾਬ ਨੇ Diploma in Elementary EducationD.EL.Ed. 2021-23 (D.EL.Ed.) (E.TT.) ਸੈਸ਼ਨ 2021-22 ਦੇ ਦਾਖ਼ਲੇ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।


 ਜਿਹੜੇ ਉਮੀਦਵਾਰ 10+2 ਜਾਂ ਇਸ ਦੇ ਬਰਾਬਰ (Punjab) ਦੀ ਪ੍ਰੀਖਿਆ ਪਾਸ ਕਰ ਚੁੱਕੇ ਹਨ ਅਤੇ ਪੰਜਾਬ ਰਾਜ ਵਿਚ ਸਥਿਤ ਸਰਕਾਰੀ ਸੰਸਥਾਵਾਂ ਜਾਂ ਮਾਨਤਾ ਪ੍ਰਾਪਤ ਪ੍ਰਾਈਵੇਟ ਸੰਸਥਾਵਾਂ ਵਿਚ ਦੋ ਸਾਲਾ D.I.E.Ed. ਕੋਰਸ ਵਿਚ ਦਾਖ਼ਲਾ ਲੈਣ ਦੇ ਇੱਛੁਕ ਹਨ, ਉਹ ਆਪਣੀ ਰਜਿਸਟਰੇਸ਼ਨ ਵੈੱਬਸਾਈਟ www.ssapunjab.org 'ਤੇ ਕਰ ਸਕਦੇ ਹਨ।

Fees: 
 ਜਨਰਲ ਤੇ ਬੀ.ਸੀ. ਕੈਟਾਗਿਰੀ ਲਈ  ਰਜਿਸਟਰੇਸ਼ਨ ਫੀਸ 600/- ਰੁਪਏ ਅਤੇ ਐਸ.ਸੀ.ਐਸ.ਟੀ. ਤੇ ਅੰਗਹੀਣ ਕੈਟਾਗਿਰੀ ਲਈ 20 ਰੁਪਏ ਹੈ। ਰਜਿਸਟਰੇਸ਼ਨ ਫੀਸ ਆਨਲਾਈਨ ਭਰੀ ਜਾਵੇਗੀ। ਐਕਸ-ਸਰਵਿਸਮੈਨ (ਖੁਦ) ਲਈ ਕੋਈ ਫੀਸ ਨਹੀਂ ਹੈ। ਯੋਗਤਾ: 10+2 ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਹੋਵੇ। ਦਸਵੀਂ ਪੱਧਰ 'ਤੇ ਅੰਗਰੇਜ਼ੀ, ਹਿੰਦੀ, ਪੰਜਾਬੀ, ਵਿਗਿਆਨ, ਸਮਾਜਿਕ ਸਿੱਖਿਆ ਅਤੇ ਹਿਸਾਬ ਵਿਸ਼ੇ ਪਾਸ ਹੋਣੇ ਲਾਜ਼ਮੀ ਹਨ। IMPORTANT DATES 

1 Online Registration : 02.09 2021 to 20.09.2021 
2 Filling of Online Application form 02.09.2021 to 20.09.2021 
3 Payment of Fees 2 .09 2021 to 20.09.2021
 4 Merit List 24.09.2021 
ਉਪਰੋਕਤ ਤਜਵੀਜ਼ ਅਨੁਸਾਰ ਜੇਕਰ ਦਾਖ਼ਲਾ ਪ੍ਰਕਿਰਿਆ ਦੀਆਂ ਮਿਤੀਆਂ ਵਿਚ ਕੋਈ ਤਬਦੀਲੀ ਕੀਤੀ ਜਾਂਦੀ ਹੈ, ਉਸ ਸਬੰਧੀ ਵੈੱਬਸਾਈਟ 'ਤੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਇੱਛੁਕ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਵੈੱਬਸਾਈਟ ਨਿਯਮਿਤ ਤੌਰ ਤੇ ਚੈੱਕ ਕਰਦੇ ਰਹਿਣ। www.pb.jobsoftoday.in 

ਆਨਲਾਈਨ ਰਜਿਸਟਰੇਸ਼ਨ ਕਰਨ ਸਮੇਂ ਉਮੀਦਵਾਰ ਆਪਣੇ ਮੁਕੰਮਲ ਵੇਰਵੇ ਸਹੀ ਭਰਨ ਉਪਰੰਤ ਹੀ Final Submission ਤੋਂ ਪਹਿਲਾਂ ਇਕ ਵਾਰ ਚੈਕ ਕਰ ਲੈਣ, ਬਾਅਦ ਵਿਚ ਵੇਰਵੇ ਸੋਧ () ਕਰਨ ਦਾ ਕੋਈ ਵੀ ਮੌਕਾ ਨਹੀਂ ਦਿੱਤਾ ਜਾਵੇਗਾ। 


ਉਮੀਦਵਾਰ ਵਧੇਰੇ ਜਾਣਕਾਰੀ ਲਈ SSA ਦੀ ਵੈੱਬਸਾਈਟ www.ssapunjab.org) ਦਿਸ਼ਾ ਨਿਰਦੇਸ਼ ਪੜ੍ਹ ਲੈਣ।


RECENT UPDATES

Today's Highlight