ਪੰਜਾਬ ਸਰਕਾਰ ਨੇ ਅੱਜ ਪ੍ਰਸ਼ਾਸਨਿਕ ਰੱਦੋ ਬਦਲ ਵਿਚ 3 ਐਸ ਡੀ ਐਮ ਸਮੇਤ ਪੰਜ ਪੀ ਸੀ ਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ।
ਪੜ੍ਹੋ ਬਦਲੇ ਗਏ ਅਫਸਰਾਂ ਦੀ ਸੁਚੀ :
ਪੰਜਾਬ ਸਰਕਾਰ ਨੇ ਅੱਜ ਪ੍ਰਸ਼ਾਸਨਿਕ ਰੱਦੋ ਬਦਲ ਵਿਚ 3 ਐਸ ਡੀ ਐਮ ਸਮੇਤ ਪੰਜ ਪੀ ਸੀ ਐਸ ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ।
ਪੜ੍ਹੋ ਬਦਲੇ ਗਏ ਅਫਸਰਾਂ ਦੀ ਸੁਚੀ :
27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ਵਿੱਚ ਹੁਣੇ ਤੋਂ ਪੂਰੇ ਜ਼ੋਰ ਨਾਲ ਜੁਟ ਜਾਉ : ਕਿਸਾਨ ਆਗੂ
ਮੁਜ਼ੱਫਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫ਼ਲਤਾ ਲਈ ਅੰਦੋਲਨਕਾਰੀਆਂ ਨੂੰ ਦਿੱਤੀ ਵਧਾਈ
ਭਾਜਪਾ ਆਗੂ ਹਰਜੀਤ ਗਰੇਵਾਲ ਵੱਲੋਂ ਪੱਤਰਕਾਰ ਲੜਕੀ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ; ਨੇਤਾ ਜਨਤਕ ਤੌਰ 'ਤੇ ਮਾਫੀ ਮੰਗੇ: ਕਿਸਾਨ ਆਗੂ
ਚੰਡੀਗੜ੍ਹ, 6 ਸਤੰਬਰ 2021 : ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜ਼ਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਜਾਰੀ ਪੱਕੇ ਕਿਸਾਨੀ-ਧਰਨੇ 341 ਵੇਂ ਦਿਨ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਜਾਰੀ ਰਹੇ।
ਅੱਜ ਧਰਨਿਆਂ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ-ਬੰਦ ਦੇ ਸੱਦੇ ਬਾਰੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਕੁੱਝ ਖਾਸ ਕਾਰਨਾਂ ਕਰਕੇ ਭਾਰਤ ਬੰਦ ਦੀ ਤਰੀਕ 25 ਦੀ ਬਜਾਏ ਹੁਣ 27 ਸਤੰਬਰ ਕਰ ਦਿੱਤੀ ਗਈ ਹੈ। ਮੁੱਜ਼ਫਰਨਗਰ ਦੀ ਇਤਿਹਾਸਕ ਮਹਾਂ-ਪੰਚਾਇਤ ਤੋਂ ਸਿਰਫ਼ ਤਿੰਨ ਹਫਤਿਆਂ ਬਾਅਦ ਹੋਣ ਵਾਲਾ ਇਹ ਇੱਕ ਹੋਰ ਵੱਡਾ ਪ੍ਰੋਗਰਾਮ ਹੈ, ਜਿਸ ਲਈ ਵੱਡੀਆਂ ਤਿਆਰੀਆਂ ਦੀ ਲੋੜ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਅੰਦੋਲਨ ਹੁਣ ਦੇਸ਼- ਵਿਆਪੀ ਬਣ ਚੁੱਕਾ ਹੈ, ਇਸ ਲਈ ਭਾਰਤ-ਬੰਦ ਦਾ ਅਸਰ ਵੀ ਦੇਸ਼-ਵਿਆਪੀ ਦਿਖਣਾ ਚਾਹੀਦਾ ਹੈ। ਭਾਰਤ ਬੰਦ ਨੂੰ ਸਫਲ ਬਣਾਉਣ ਦੀ ਬਹੁਤ ਵੱਡੀ ਚੁਣੌਤੀ ਸਾਨੂੰ ਦਰਪੇਸ਼ ਹੈ।ਇਸ ਲਈ ਅੱਜ ਤੋਂ ਹੀ ਪੂਰੇ ਜ਼ੋਰ ਨਾਲ ਤਿਆਰੀਆਂ ਵਿੱਢ ਦਿਉ।
ਅੱਜ ਬੁਲਾਰਿਆਂ ਨੇ ਧਰਨਾਕਾਰੀਆਂ ਨੂੰ ਮੁਜ਼ੱਫਰਨਗਰ ਮਹਾਂ-ਪੰਚਾਇਤ ਦੀ ਅਪਾਰ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ ਸਫਲਤਾ ਨੂੰ ਹੋਰ ਪੱਕੇ ਪੈਰੀਂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਰੈਲੀ ਨੇ ਕਿਸਾਨ ਅੰਦੋਲਨ ਨੂੰ ਇੱਕ ਹੋਰ ਉਚੇਚੇ ਪਾਇਦਾਨ 'ਤੇ ਲਿਆ ਖੜ੍ਹਾ ਕਰ ਦਿੱਤਾ ਹੈ ਅਤੇ ਅਸੀਂ ਦਿਨ-ਬਦਿਨ ਆਪਣੀ ਜਿੱਤ ਦੇ ਨਜਦੀਕ ਹੁੰਦੇ ਜਾ ਰਹੇ ਹਾਂ।
ਬੁਲਾਰਿਆਂ ਨੇ ਅੱਜਕੱਲ੍ਹ ਵਾਇਰਲ ਹੋਈ ਇੱਕ ਆਡੀਉ ਦੀ ਚਰਚਾ ਕੀਤੀ। ਇਸ ਆਡੀਉ 'ਚ ਬੀਜੇਪੀ ਨੇਤਾ ਹਰਜੀਤ ਗਰੇਵਾਲ, ਇੱਕ ਸਵਾਲ ਦੇ ਜਵਾਬ 'ਚ, ਇੱਕ ਪੱਤਰਕਾਰ ਲੜਕੀ ਨੂੰ ਪੁੱਛਦਾ ਹੈ ਕਿ 'ਤੁਸੀਂ ਆਪਣੇ ਪਿਤਾ ਦਾ ਨਾਂ ਦੱਸੋ, ਤੁਹਾਡੇ ਕੋਲ ਕੀ ਪਰੂਫ ਹੈ ਕਿ ਤੁਸੀਂ ਉਸ ਦੀ ਬੇਟੀ ਹੋ?' ਬੇਟੀ ਬਚਾਓ, ਬੇਟੀ ਪੜਾਉ ਦਾ ਨਾਹਰਾ ਲਾਉਣ ਦਾ ਖੇਖਣ ਕਰਨ ਵਾਲੀ ਸੱਤਾਧਾਰੀ ਪਾਰਟੀ ਦੇ ਨੇਤਾ ਵੱਲੋਂ ਇੱਕ ਲੜਕੀ ਲਈ ਵਰਤੀ ਇਹ ਭੱਦੀ ਸ਼ਬਦਾਵਲੀ ਬਹੁਤ ਨਿੰਦਣਯੋਗ ਅਤੇ ਗੈਰ-ਮਿਆਰੀ ਹੈ।
ਆਗੂਆਂ ਨੇ ਕਿਹਾ ਕਿ ਦਰਅਸਲ ਬੀਜੇਪੀ ਕਿਸਾਨ ਅੰਦੋਲਨ ਦੀ ਸੱਚਾਈ ਮੂਹਰੇ ਇਖਲਾਕੀ ਤੌਰ 'ਤੇ ਹਾਰ ਚੁੱਕੀ ਹੈ ਅਤੇ ਇਸ ਦੇ ਨੇਤਾ ਬੌਖਲਾ ਗਏ ਹਨ। ਸੰਯੁਕਤ ਕਿਸਾਨ ਮੋਰਚਾ ਇਸ ਨੇਤਾ ਵੱਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਉਸ ਨੂੰ ਲੱਖ ਲਾਹਣਤਾਂ ਪਾਉਂਦਾ ਹੈ ਅਤੇ ਪੁਰਜ਼ੋਰ ਮੰਗ ਕਰਦਾ ਹੈ ਕਿ ਇਹ ਨੇਤਾ ਉਸ ਪੱਤਰਕਾਰ ਬੇਟੀ ਤੋਂ ਜਨਤਕ ਤੌਰ 'ਤੇ ਮਾਫੀ ਮੰਗੇ।
ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਸੰਘਰਸ਼ ਦੇ 8 ਮਹੀਨੇ ਬੀਤ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੇਰੁਖੀ ਧਾਰੀ ਹੋਈ ਹੈ, ਪਰ ਉਹ ਇਹ ਭੁੱਲ ਜਾਣ ਕੇ ਕਿਸਾਨ ਨਿਰਾਸ਼ ਹੋ ਕੇ ਘਰਾਂ ਨੂੰ ਵਾਪਿਸ ਚਲੇ ਜਾਣਗੇ, ਸੰਘਰਸ਼ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।
ਕਿਸਾਨ ਆਗੂਆਂ ਨੇ ਕਿਹਾ ਕਿ 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ। ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ 'ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ 'ਤੇ ਜਾਣਾ ਜਾਰੀ ਹੈ। ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਗੁਰਦਾਸਪੁਰ, ਫਰੀਦਕੋਟ, ਫਾਜ਼ਿਲਕਾ, ਮੋਗਾ, ਬਰਨਾਲਾ, ਨਵਾਂਸ਼ਹਿਰ, ਰੋਪੜ, ਮੁਹਾਲੀ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ।
ਕਿਸਾਨਾਂ ਨੇ ਸੰਘਰਸ਼ੀ-ਮੋਰਚਿਆਂ ਤੋਂ ਪਿੱਛੇ ਨਾ ਹਟਣ ਦਾ ਅਹਿਦ ਲਿਆ ਹੈ। ਟੋਲ-ਪਲਾਜ਼ਿਆਂ, ਰਿਡਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਗਿਣਤੀ ਬਰਕਰਾਰ ਰੱਖਦਿਆਂ ਕਿਸਾਨਾਂ ਨੇ ਕੇਂਦਰ-ਸਰਕਾਰ ਨੂੰ ਸੰਦੇਸ਼ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਉਹ ਕਾਨੂੰਨ ਰੱਦ ਕਰਵਾਏ ਬਿਨਾਂ ਪਿਛਾਂਹ ਨਹੀਂ ਹਟਣਗੇ।
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ ਮੋਦੀ ਹਕੂਮਤ ਖਿਲਾਫ਼ ਸਾਂਝਾ ਕਿਸਾਨ ਸੰਘਰਸ਼ ਐਨ ਸ਼ੁਰੂ ਹੋਣ ਸਮੇਂ ਤੋਂ ਹੀ ਸਾਜਿਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਸੀ। ਹਰ ਸਾਜਿਸ਼ ਦਾ ਜਵਾਬ ਲੋਕ ਪੱਖੀ ਪੈਂਤੜੇ ਤੋਂ ਪਛਾੜਿਆ ਗਿਆ ਹੈ। ਹਰ ਹਕੂਮਤੀ ਸੱਦ ਦੀ ਬੇਦਰੇਗ਼ ਵਰਤੋਂ ਕਰਨ ਦੇ ਬਾਵਜੂਦ ਹਰ ਸਾਜਿਸ਼ ਮੋਦੀ ਹਕੂਮਤ ਨੂੰ ਪੁੱਠੀ ਪੈਂਦੀ ਆਈ ਹੈ।
ਘਰ-ਘਰ ਰੁਜ਼ਗਾਰ ਦਾ ਨਾਅਰਾ ਦੇਣ ਵਾਲੀ ਕੈਪਟਨ ਸਰਕਾਰ ਨੇ ਐੱਚ.ਟੀ. ਵੇਟਿੰਗ ਅਧਿਆਪਕਾਂ ਤੋਂ ਖੋਹਿਆ ਮਿਲਿਆ ਮਿਲਾਇਆ ਰੁਜ਼ਗਾਰ
ਸੰਗਰੂਰ, 6 ਸਤੰਬਰ 2021: ਪੰਜਾਬ ਦੀ ਕੈਪਟਨ ਸਰਕਾਰ ਦਾ ਘਰ-ਘਰ ਰੋਜ਼ਗਾਰ ਦਾ ਨਾਅਰਾ ਓਦੋਂ ਝੂਠਾ ਸਾਬਿਤ ਹੋਇਆ ਜਦੋਂ ਸਿੱਖਿਆ ਵਿਭਾਗ ਅਧੀਨ 1558 ਐੱਚ.ਟੀ. ਅਤੇ 375 ਸੀ. ਐੱਚ.ਟੀ. ਦੀ ਸਿੱਧੀ ਭਰਤੀ ਨੂੰ ਵਿਚਕਾਰ ਹੀ ਬੰਦ ਕਰਕੇ ਸੈਂਕੜੇ ਵੇਟਿੰਗ ਅਧਿਆਪਕਾਂ ਦੀ ਆਸਾਂ ਤੇ ਪਾਣੀ ਫੇਰ ਦਿੱਤਾ।
ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਨੇ ਲਿਖਤੀ ਟੈਸਟ ਦੇ ਆਧਾਰ ਤੇ ਮਾਰਚ 2019 ਵਿੱਚ 1558 ਐੱਚ.ਟੀ. ਅਤੇ 375 ਸੀ. ਐੱਚ. ਟੀ. ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ ਇਸ ਭਰਤੀ ਦੇ ਅੰਤਿਮ ਗੇੜ ਵਿੱਚ ਲਗਭਗ 400 ਅਧਿਆਪਕਾਂ ਦੀ ਸਕਰੂਟਨੀ ਕੀਤੀ ਗਈ ਸੀ ਪਰੰਤੂ ਉਹਨਾਂ ਵਿੱਚੋਂ ਸਿਰਫ 100 ਅਧਿਆਪਕਾਂ ਨੂੰ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਗਏ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਵਿਭਾਗ ਕੋਲ ਹੁਣ ਵੀ ਵੱਖ-ਵੱਖ ਕਾਰਨਾਂ ਕਰਕੇ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ ਜਿਹਨਾਂ ਨੂੰ ਭਰਵਾਉਣ ਲਈ ਯੂਨੀਅਨ ਆਗੂ ਪਿਛਲੇ ਡੇਢ ਸਾਲ ਤੋਂ ਮੰਤਰੀਆਂ ਅਤੇ ਅਧਿਕਾਰੀਆਂ ਦੇ ਦਰਾਂ ਤੇ ਗੇੜੇ ਮਾਰ ਮਾਰ ਅੱਕ ਤੇ ਥੱਕ ਚੁੱਕੇ ਹਨ।
ਸਿੱਖਿਆ ਵਿਭਾਗ ਨੇ 18 ਅਗਸਤ 2021 ਨੂੰ ਇੱਕ ਨੋਟਿਸ ਕੱਢ ਕੇ ਭਰਤੀ ਨੂੰ ਇਹ ਕਹਿ ਕੇ ਬੰਦ ਕਰ ਦਿੱਤਾ ਕਿ ਭਰਤੀ ਨੂੰ ਚਲਦਿਆਂ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ, ਇਸ ਲਈ ਕਨੂੰਨ ਤਹਿਤ ਵੇਟਿੰਗ ਅਧਿਆਪਕਾਂ ਨੂੰ ਨਹੀਂ ਵਿਚਾਰਿਆ ਜਾ ਸਕਦਾ। ਜਦੋਂ ਕਿ ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਵਿਭਾਗ ਵਿੱਚ ਪਿਛਲੇ ਪੰਜ-ਪੰਜ ਸਾਲ ਤੋਂ ਭਰਤੀਆਂ ਚੱਲ ਰਹੀਆਂ ਹਨ ਫੇਰ ਸਿਰਫ ਉਹਨਾਂ ਦੀ ਇਸ ਭਰਤੀ ਤੇ ਹੀ ਇਹ ਕਨੂੰਨ ਕਿਉਂ ਥੋਪਿਆ ਗਿਆ।
ਉਨ੍ਹਾਂ ਕਿਹਾ ਵਿਭਾਗ ਵਿੱਚ ਇਹ ਭਰਤੀ 25 ਸਾਲ ਪਿੱਛੋਂ ਆਈ ਹੈ। ਉਂਝ ਵੀ ਇੱਕ ਸਾਲ ਤਾਂ ਇਸ ਭਰਤੀ ਤੇ ਕੋਰਟ ਸਟੇਅ ਕਾਰਨ ਇਹ ਭਰਤੀ ਰੁੱਕੀ ਰਹੀ ਤੇ ਕੋਰਟ ਕੇਸ ਤੋਂ ਬਾਅਦ ਵਿਭਾਗ ਨੇ ਭਰਤੀ ਨੂੰ ਕੱਛੂਕੁੰਮੇ ਦੀ ਚਾਲ ਚਲਾਇਆ ਅਤੇ ਆਪਣੇ ਕਰੀਬੀਆਂ ਨੂੰ ਫਾਇਦੇ ਦੇਣ ਲਈ ਵਾਰ-ਵਾਰ ਸਟੇਸ਼ਨ ਚੁਆਇਸ ਕਰਵਾਕੇ ਸਮਾਂ ਖਰਾਬ ਕੀਤਾ ਗਿਆ।
ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਸਕੱਤਰ ਦੇ ਅੜੀਅਲ ਰਵੱਈਏ ਕਰਕੇ ਉਹਨਾਂ ਤੋਂ ਮਿਲਿਆ ਮਿਲਾਇਆ ਰੋਜ਼ਗਾਰ ਖੋਹਿਆ ਜਾ ਰਿਹਾ ਹੈ ਤੇ ਇੱਕ ਸਿੱਖਿਆ ਸਕੱਤਰ ਸਾਹਮਣੇ ਸਾਰੇ ਮੰਤਰੀ ਅਤੇ ਸਰਕਾਰ ਬੇੱਬਸ ਖੜੀ ਦਿਖਾਈ ਦੇ ਰਹੀ ਹੈ।
ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਜੇ ਸਰਕਾਰ ਨੇ ਭਰਤੀ ਬੰਦ ਦਾ ਨੋਟਿਸ ਵਾਪਸ ਲੈ ਕੇ ਉਹਨਾਂ ਦਾ ਬਣਦਾ ਹੱਕ ਨਾ ਦਿੱਤਾ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਤੇ ਮੰਤਰੀਆਂ ਅਤੇ ਵਿਭਾਗੀ ਅਧਿਕਾਰੀਆਂ ਦਾ ਘੇਰਾਓ ਕੀਤਾ ਜਾਵੇਗਾ।
ਇਸ ਮੌਕੇ ਬਲਕਾਰ ਪੂਨੀਆ, ਜੋਗਾ ਘਨੌਰ, ਸਤਨਾਮ ਸਿੰਘ ਭੰਗੂ, ਮੈਡਮ ਗੁਰਮੀਤ ਕੌਰ ਸੰਗਰੂਰ, ਰਣਜੀਤ ਸਿੰਘ ਅੰਮ੍ਰਿਤਸਰ, ਭਗਵੰਤ ਕੌਰ, ਅਮਨ ਗੁਰਦਾਸਪੁਰ ਆਦਿ ਮੌਜੂਦ ਸਨ।
ਐੱਸ.ਏ.ਐੱਸ.ਨਗਰ 6 ਸਤੰਬਰ (ਚਾਨੀ) ਨੈਸ਼ਨਲ ਅਚੀਵਮੈਂਟ ਸਰਵੇ -2021' ਲਈ ਸਕੂਲਾਂ ਵਿੱਚ ਅਧਿਆਪਕਾਂ ਲਈ ਸੁਖਾਵਾਂ ਮਾਹੌਲ ਸਿਰਜਿਆ ਜਾਵੇ - ਸਿੱਖਿਆ ਸਕੱਤਰ
ਸਿੱਖਿਆ ਸਕੱਤਰ ਨੇ ਅਧਿਆਪਕਾਂ ਨੂੰ ਨਿਰਧਾਰਤ ਪਾਠਕ੍ਰਮ ਅਨੁਸਾਰ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਲਈ ਕਿਹਾ
ਪੰਜਾਬ ਸਰਕਾਰ ਦੀ ਯੋਗ ਅਗਵਾਈ ਅਧੀਨ ਅਤੇ ਉੱਚ ਸਿੱਖਿਆ ਅਧਿਕਾਰੀਆਂ ਦੀ ਦੇਖ-ਰੇਖ ਹੇਠ ਸਮੁੱਚਾ ਸਿੱਖਿਆ ਵਿਭਾਗ ਨਵੰਬਰ ਮਹੀਨੇ ਹੋਣ ਜਾ ਰਹੀ ਨੈਸ ਪ੍ਰੀਖਿਆ ਦੀ ਤਿਆਰੀ ਵਿੱਚ ਵਿਅਸਤ ਹੈ ਕਿਉਂਕਿ ਇਸ ਪ੍ਰੀਖਿਆ ਦੌਰਾਨ ਸੂਬੇ ਦੇ ਵਿਦਿਆਰਥੀਆਂ ਨੂੰ ਰਾਸ਼ਟਰੀ ਪੱਧਰ 'ਤੇ ਆਪਣੀ ਕਾਬਲੀਅਤ ਦਿਖਾਉਣ ਦਾ ਮੌਕਾ ਮਿਲਣ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਵਿੱਚ ਨੈਸ ਪ੍ਰੀਖਿਆ ਦੀਆਂ ਤਿਆਰੀਆਂ ਦਾ ਜ਼ਾਇਜ਼ਾ ਲੈਣ ਲਈ ਰੋਜ਼ਾਨਾ ਪ੍ਰੇਰਨਾਦਾਇਕ ਵਿਜ਼ਟਾਂ ਕੀਤੀਆਂ ਜਾ ਰਹੀਆਂ ਹਨ। ਵਿਭਾਗ ਵੱਲੋਂ ਪ੍ਰੀਖਿਆ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਸਿਖਲਾਈ ਵੀ ਕਰਵਾਈ ਗਈ ਹੈ। ਇਸ ਸਬੰਧੀ ਵਿਭਾਗ ਦੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਉੱਚਾ ਚੁੱਕਣ ਲਈ ਆਪਣੇ ਪੱਧਰ 'ਤੇ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ।
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨੈਸ ਪ੍ਰੀਖਿਆ ਦੀ ਤਿਆਰੀ ਸਬੰਧੀ ਸਕੂਲਾਂ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਲਈ ਹਦਾਇਤ ਕੀਤੀ ਹੈ। ਉਹਨਾਂ ਕਿਹਾ ਕਿ ਸਮੂਹ ਅਧਿਆਪਕ ਇਸ ਪ੍ਰੀਖਿਆ ਨੂੰ ਲੈ ਕੇ ਕਿਸੇ ਕਿਸਮ ਦਾ ਦਬਾਅ ਮਹਿਸੂਸ ਨਾ ਕਰਨ ਅਤੇ ਨਿਰਧਾਰਿਤ ਪਾਠਕ੍ਰਮ ਅਨੁਸਾਰ ਆਪਣੇ ਪੱਧਰ 'ਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਂਦੇ ਰਹਿਣ। ਜਾਰੀ ਹਦਾਇਤਾਂ ਅਨੁਸਾਰ ਅਧਿਆਪਕ ਨੈਸ ਪ੍ਰੀਖਿਆ ਦੇ ਪੈਟਰਨ ਅਧਾਰਿਤ ਪ੍ਰਸ਼ਨਾਂ/ਸੰਕਲਪਾਂ ਦਾ ਵੱਧ ਤੋਂ ਵੱਧ ਅਭਿਆਸ ਕਰਵਾਉਣਾ ਯਕੀਨੀ ਬਣਾਉਣ ਤਾਂ ਕਿ ਵਿਦਿਆਰਥੀ 12 ਨਵੰਬਰ ਨੂੰ ਹੋਣ ਜਾ ਰਹੀ ਨੈਸ ਪ੍ਰੀਖਿਆ ਵਿੱਚ ਆਪਣੇ ਅਸਲ ਸਿੱਖਣ ਪੱਧਰਾਂ ਦਾ ਪ੍ਰਦਰਸ਼ਨ ਪੂਰਨ ਆਤਮਵਿਸ਼ਵਾਸ ਨਾਲ ਕਰ ਸਕਣ।
ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਦੌਰਾਨ ਕੋਈ ਵੱਖਰਾ ਸਿਲੇਬਸ ਨਹੀਂ ਹੈ। ਅਧਿਆਪਕਾਂ ਦੀ ਸੁਵਿਧਾ ਅਤੇ ਅਗਵਾਈ ਲਈ ਵਿਭਾਗ ਵੱਲੋਂ ਸਿਲੇਬਸ ਦੀ ਹਫ਼ਤਾਵਾਰੀ ਵੰਡ ਕਰਕੇ ਵੀ ਭੇਜੀ ਜਾ ਚੁੱਕੀ ਹੈ।
ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸਮੂਹ ਸਕੂਲ ਮੁਖੀ ਇਸ ਪ੍ਰੀਖਿਆ ਸਬੰਧੀ ਸਕੂਲਾਂ ਵਿੱਚ ਸੁਖਾਵਾਂ ਮਾਹੌਲ ਸਿਰਜਣ। ਸਕੂਲਾਂ ਦੀਆਂ ਵਿਜ਼ਿਟਾਂ ਲਈ ਜਾਣ ਵਾਲੀਆਂ ਟੀਮਾਂ ਵੱਲੋਂ ਅਧਿਆਪਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਪ੍ਰੀਖਿਆ ਸਬੰਧੀ ਅਧਿਆਪਕਾਂ ਦੇ ਸ਼ੰਕਿਆਂ ਅਤੇ ਸਵਾਲਾਂ ਦਾ ਨਿਵਾਰਣ ਟੀਮਾਂ ਵੱਲੋਂ ਪੂਰੀ ਤਿਆਰੀ ਸਹਿਤ ਕੀਤਾ ਜਾਵੇ ਅਤੇ ਇਸ ਪ੍ਰੀਖਿਆ ਦੀ ਮਹੱਤਵਪੂਰਨ ਕੜੀ ਵਜੋਂ ਕਾਰਜ ਕਰ ਰਹੇ ਅਧਿਆਪਕਾਂ ਦਾ ਮਾਣ-ਸਨਮਾਨ ਹਰ ਹਾਲਤ ਵਿੱਚ ਬਣਿਆ ਰਹਿਣਾ ਯਕੀਨੀ ਬਣਾਇਆ ਜਾਵੇ।
ਪੰਜਾਬ ਸਰਕਾਰ ਵੱਲੋਂ 116 ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ ਲਈ ਤਿੰਨ ਕਰੋੜ ਰੁਪਏ ਜਾਰੀ
ਚੰਡੀਗੜ, 6 ਸਤੰਬਰ
ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਖੇਡ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣ ਦੀਆਂ ਲਗਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ 116 ਹੋਰ ਸਕੂਲਾਂ ਵਾਸਤੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ 13 ਹਜ਼ਾਰ ਤੋਂ ਵੱਧ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਨਾਉਣ ਲਈ ਵੀ ਮੁਹਿੰਮ ਆਰੰਭੀ ਗਈ ਹੈ। ਤਿੰਨ ਕਰੋੜ ਰੁਪਏ ਦੀ ਇਸ ਰਾਸ਼ੀ ਨਾਲ ਖੇਡ ਮੈਦਾਨਾਂ ਨੂੰ ਵਧੀਆ ਰੂਪ ਦਿੱਤਾ ਜਾਵੇਗਾ ਅਤੇ ਖਿਡਾਰੀਆਂ ਲਈ ਖੇਡ ਸਾਜੋ-ਸਮਾਨ ਖਰੀਦਿਆ ਜਾਵੇਗਾ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਖੇਡ ਫੰਡ ਦੀ ਵਰਤੋਂ ਸਬੰਧੀ ਜ਼ਿਲਾ ਸਿੱਖਿਆ ਅਫਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ ਤਾਂ ਜੋ ਇਸ ਨੂੰ ਖਰਚਣ ਸਬੰਧੀ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ। ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੇ ਨਿਰਮਾਣ ਅਤੇ ਖੇਡ ਸਮਾਨ ਖਰੀਦਣ ਵਾਸਤੇ ਸਕੂਲਾਂ ਨੂੰ ਪੰਜ ਮੈਬਰੀ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ ਜਿਨਾਂ ਵਿੱਚ ਇੱਕ ਸਕੂਲ ਮੁਖੀ, ਸਕੂਲ ਮੈਨੇਜਮੈਂਟ ਕਮੇਟੀਆਂ (ਐਸ.ਐਮ.ਸੀ.) ਦੇ ਦੋ ਮੈਂਬਰ ਅਤੇ ਸਕੂਲ ਅਧਿਆਪਕਾਂ ਵਿੱਚੋਂ ਦੋ ਮੈਂਬਰ ਲੈਣ ਲਈ ਵਿਵਸਥਾ ਕੀਤੀ ਗਈ ਹੈ। ਜਿਸ ਸਕੂਲ ਵਿੱਚ ਖੇਡਾਂ ਨਾਲ ਸਬੰਧਿਤ ਅਧਿਆਪਕ ਕੰਮ ਕਰਦਾ ਹੈ, ਉਸ ਨੂੰ ਕਮੇਟੀ ਵਿੱਚ ਸ਼ਾਮਲ ਕਰਨ ਨੂੰ ਯਕੀਨੀ ਬਨਾਉਣ ਲਈ ਵੀ ਕਿਹਾ ਗਿਆ ਹੈ। ਬੁਲਾਰੇ ਅਨੁਸਾਰ ਖੇਡ ਮੈਦਾਨ ਦੀ ਤਿਆਰੀ ਕਰਨ ਤੋਂ ਪਹਿਲਾਂ ਤੋਂ ਲੈ ਕੇ ਕੰਮ ਦੇ ਮੁਕੰਮਲ ਹੋਣ ਤੱਕ ਦੀਆਂ ਸਾਰੀਆਂ ਫੋਟੋ ਲੈ ਕੇ ਇਨਾਂ ਨੂੰ ਸਕੂਲ ਦੇ ਰਿਕਾਰਡ ਵਿੱਚ ਰੱਖਣ ਲਈ ਵੀ ਆਖਿਆ ਗਿਆ ਹੈ।
ਬੁਲਾਰੇ ਅਨੁਸਾਰ ਖੇਡ ਮੈਦਾਨਾਂ ਦੀ ਤਿਆਰੀ ਦੇ ਕੰਮ ’ਤੇ ਨਜ਼ਰ ਰੱਖਣ ਅਤੇ ਖੇਡ ਦੇ ਸਮਾਨ ਦੀ ਖਰੀਦ ਸਮੇਂ ਡੀ.ਐਮ.ਸਪੋਰਟਸ/ਬੀ.ਐਮ. ਸਪੋਰਟਸ ਨੂੰ ਸਕੂਲ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਨਿਯਮਾਂ ਦੀ ਸਖਤ ਪਾਲਣਾ ਕਰਨ ਵਾਸਤੇ ਨਿਰਦੇਸ਼ ਦਿੱਤੇ ਗਏ ਹਨ।
ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਵਧੀਆ ਕਾਰਗੁਜ਼ਾਰੀ ਨੂੰ ਉਤਸ਼ਾਹਿਤ ਕਰਨ ਲਈ ਉਪਰਾਲਾ