Thursday, 9 September 2021

ETT RECRUITMENT 2021; 2364 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਕਾਉਂਸਲਿੰਗ 10 ਸਤੰਬਰ ਨੂੰ, ਦੇਖੋ ਸੂਚੀ

ਸਿੱਖਿਆ ਭਰਤੀ, ਡਾਇਰੈਕਟੋਰੇਟ ਪੰਜਾਬ ਵਲੋਂ ਮਿਤੀ 6-3-2020 ਨੂੰ 2364 ਈਟੀਟੀ ਅਧਿਆਪਕਾਂ ਦੀਆਂ ਪੋਸਟਾਂ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ, ਵਿਗਿਆਪਨ ਦੀਆਂ ਸ਼ਰਤਾਂ ਅਨੁਸਾਰ ਇਹਨਾਂ ਅਨੁਸਾਰ ਇਹਨਾਂ ਅਸਾਮੀਆਂ ਲਈ ਮਿਤੀ 29-11-2020 ਨੂੰ ਵਿਭਾਗੀ ਟੈਸਟ ਲੈਣ ਉਪਰੰਤ ਵਿਭਾਗ ਵਲੋਂ ਨਤੀਜਾ ਘੋਸਿਤ ਕਰ ਦਿੱਤਾ ਗਿਆ ਸੀ ।

 ਵਿਭਾਗੀ ਟੈਸਟ ਦਾ ਨਤੀਜਾ ਘੋਸਿਤ ਕਰਨ ਉਪਰੰਤ ਉਮੀਦਵਾਰਾਂ ਨੂੰ ਇਸ ਦਫਤਰ ਵੱਲੋਂ ਵੱਖ-ਵੱਖ ਮਿਤੀਆਂ ਨੂੰ ਸਕਰੂਟਨੀ ਲਈ ਬੁਲਾਇਆ ਗਿਆ ਸੀ, ਜਿਸ ਦੀ ਲਗਾਤਾਰਤਾ ਵਿਚ ਹੋਰ ਉਮੀਦਵਾਰ ਨੱਥੀ ਲਿਸਟ ਅਨੁਸਾਰ ) ਨੂੰ ਕਾਊਸਲਿੰਗ ਲਈ ਮਿਤੀ 10-09-2021 ਤੋਂ (ਸਵੇਰੇ 10 ਵਜੇ ਤੋਂ ਸ਼ਾਮ 5 ਵੱਜੇ ਤੱਕ) ਦਫਤਰ ਡਾਇਰੈਕਟਰ, ਸਿੱਖਿਆ ਭਰਤੀ ਜ਼ਾਇਰੈਕਟਰੇਟ ਪੰਜਾਬ (ਮਾਈਕ੍ਰੋਸਾਫਟ ਬਿਲਡਿੰਗ) ਫੌਜ ਤੇ ਬੀ 1, ਸਾਹਿਬਜਾਦਾ ਅਜੀਤ ਸਿੰਘ ਨਵੀਂ , ਮੋਹਾਲੀ ਵਿਖੇ ਸਕਰੂਟਨੀ ਦਾ ਸੱਦਾ ਦਿੱਤਾ ਗਿਆ ਹੈ। 

ਸਕਰੂਟਨੀ ਲਈ ਉਮੀਦਵਾਰਾਂ ਦੀ ਸੂਚੀ (ਈਟੀਟੀ 2364)

 

Also read;


PUNJAB POLICE RECRUITMENT 2021:ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

PUNJAB POLICE RECRUITMENT 2021

ਪੰਜਾਬ ਪੁਲਿਸ ਵਿੱਚ ਸਿਵਲੀਅਨ ਸਪੋਰਟ ਸਟਾਫ ਦੀਆਂ 634 ਅਸਾਮੀਆਂ ਲਈ ਲਿਖਤੀ ਪ੍ਰੀਖਿਆ 20 ਅਤੇ 21 ਸਤੰਬਰ 2021 ਨੂੰ ਹੋਵੇਗੀ।


ਯੋਗ ਉਮੀਦਵਾਰਾਂ ਨੂੰ ਟੈਸਟ ਦੀ ਮਿਤੀ, ਸਥਾਨ ਅਤੇ ਸਮਾਂ ਵੱਖਰੇ ਤੌਰ 'ਤੇ ਉਨ੍ਹਾਂ ਦੇ ਸੰਪਰਕ ਨੰਬਰਾਂ/ ਈਮੇਲ ਪਤੇ 'ਤੇ ਦੱਸਿਆ ਜਾਵੇਗਾ।


ਇਹ ਜਾਣਕਾਰੀ ਪੰਜਾਬ ਪੁਲਿਸ ਵੱਲੋਂ ਸ਼ੇਅਰ ਕੀਤੀ ਗਈ ਹੈ।


ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 'ਚ ਕੀਤਾ ਵਾਧਾ

 ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਨੇ ਵੀਰਵਾਰ ਨੂੰ ਇਹ ਫੈਸਲਾ ਲਿਆ।ਹੁਣ ਤਕ ਆਈਟੀਆਰ ਫਾਈਲ ਕਰਨ ਦੀ ਆਖ਼ਰੀ ਤਰੀਕ 30 ਸਤੰਬਰ ਸੀ। ਇਸ ਨੂੰ 31 ਜੁਲਾਈ ਤੋਂ ਵਧਾ ਕੇ 30 ਸਤੰਬਰ  ਕੀਤਾ ਗਿਆ ਸੀ।ਸੀਬੀਡੀਟੀ ਨੇ ਇਹ ਫੈਸਲਾ ਇਨਕਮ ਟੈਕਸ ਐਕਟ ਦੀ ਧਾਰਾ -139 ਦੀ ਉਪ-ਧਾਰਾ -1 ਦੇ ਤਹਿਤ ਲਿਆ ਹੈ।

ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਵਿਦਿਆਰਥੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਇਹ ਹੁਕਮ

ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਦਾਖਲ ਹੋਏ ਵਿਦਿਆਰਥੀਆਂ ਸਬੰਧੀ ਸਕੱਤਰ ਸਕੂਲ ਸਿੱਖਿਆ, ਸਿੱਖਿਆ ਵਿਭਾਗ, ਪੰਜਾਬ ਸਰਕਾਰ ਅਤੇ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਜੀ ਵੱਲੋਂ ਅਜਿਹੇ ਮਾਮਲੇ ਜਿਲ੍ਹਾ ਪੱਧਰ ਤੇ ਇੱਕ ਕਮੇਟੀ ਗਠਿਤ ਕਰਕੇ ਨਿਪਟਾਰਾ ਕਰਨ ਸਬੰਧੀ ਕਿਹਾ ਗਿਆ ਹੈ। 


ਇਸ ਕਮੇਟੀ ਵਿੱਚ ਸੰਬੰਧਤ ਜਿਲ੍ਹੇ ਦੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਤੇ ਜਿਲ੍ਹਾ ਮੈਨੇਜਰ (ਖੇਤਰੀ ਦਫ਼ਤਰ) ਸ਼ਾਮਿਲ ਹੋਣਗੇ ।ਸੰਬੰਧਤ ਜਿਲ੍ਹੇ ਦੇ ਸਕੂਲ ਅਜਿਹੇ ਕੇਸ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕੋਲ ਨੋਟ ਕਰਵਾਉਣਗੇ ਜੋ ਕਿ ਇਹਨਾਂ ਨੂੰ ਜਿਲ੍ਹਾ ਮੈਨੇਜਰ (ਖੇਤਰੀ ਦਫ਼ਤਰ) ਨੂੰ forward ਕਰਨਗੇ। 

ਜਿਲ੍ਹਾ ਮੈਨੇਜਰ (ਖੇਤਰੀ ਦਫ਼ਤਰ) ਸੰਬੰਧਤ ਸਕੂਲਾਂ ਨਾਲ ਤਾਲਮੇਲ ਕਰਕੇ ਇਹਨਾਂ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ। 


ਜੇਕਰ ਕਿਸੇ ਵਿਦਿਆਰਥੀ ਦੀ ਫਿਰ ਵੀ ਕੋਈ ਸਮੱਸਿਆ ਸੰਬੰਧਤ ਜਿਲ੍ਹੇ ਦੇ ਸਕੂਲ ਨਾਲ ਰਹਿੰਦੀ ਹੈ ਤਾਂ ਜਿਲ੍ਹਾ ਮੈਨੇਜਰ (ਖੇਤਰੀ ਦਫ਼ਤਰ) ਉਸ ਸਕੂਲ ਸਬੰਧੀ ਰਿਪੋਰਟ ਇੰਚਾਰਜ ਐਫੀਲੀਏਸ਼ਨ ਨੂੰ ਭੇਜਣਗੇ। ਇੰਚਾਰਜ ਐਫੀਲੀਏਸ਼ਨ ਇਸ ਕੇਸ ਤੇ ਨਿਯਮਾਂ ਅਨੁਸਾਰ ਸਕੂਲਾਂ ਤੇ ਬਣਦੀ ਕਾਰਵਾਈ ਕਰਨਗੇ

ਮੁੱਖ ਮੰਤਰੀ ਵੱਲੋਂ ਸਰਕਾਰੀ ਭਰਤੀ ਦੇ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਤੇ 'ਮੇਰਾ ਕੰਮ ਮੇਰਾ ਮਾਣ' ਸਕੀਮ ਦੀ ਕੀਤੀ ਸ਼ੁਰੂਆਤ

 ਸੱਤਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਕੀਤਾ ਉਦਘਾਟਨ

ਸਰਕਾਰੀ ਭਰਤੀ ਦੇ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਤੇ 'ਮੇਰਾ ਕੰਮ ਮੇਰਾ ਮਾਣ' ਸਕੀਮ ਦੀ ਸ਼ੁਰੂਆਤ

1965 ਦੀ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ ਦੀ ਕੁਰਬਾਨੀ ਨੂੰ ਕੀਤਾ ਯਾਦ


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ਵਿੱਚ ਨੀਂਹ ਪੱਥਰ ਰੱਖਿਆ ਤਾਂ ਕਿ 1965 ਦੀ ਭਾਰਤ-ਪਾਕਿ ਜੰਗ ਦੇ ਪਰਮਵੀਰ ਚੱਕਰ ਜੇਤੂ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ ਦੀ ਲਾਮਿਸਾਲ ਸੂਰਮਗਤੀ ਨੂੰ ਸਿਜਦਾ ਕਰਨ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਨੂੰ ਫੌਜ ਅਤੇ ਅਰਧ-ਸੈਨਿਕ ਬਲਾਂ ਵਿੱਚ ਚੋਣ ਹਿੱਤ ਢੁੱਕਵੀਂ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦਾ ਉਦਘਾਟਨ ਵੀ ਕੀਤਾ ਜਿਸ ਦਾ ਟੀਚਾ ਪੰਜਾਬ ਭਰ ਵਿੱਚ 2.5 ਲੱਖ ਅਸਾਮੀਆਂ ਭਰਨਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਦੇ ਭਰਤੀ ਇਮਤਿਹਾਨਾਂ ਲਈ ਮੁਫਤ ਆਨਲਾਈਨ ਕੋਚਿੰਗ ਅਤੇ 'ਮੇਰਾ ਕੰਮ ਮੇਰਾ ਮਾਣ' ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਤਾਂ ਜੋ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਤਹਿਤ ਰਜਿਸਟਰਡ ਕਾਮਿਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੋਜ਼ਗਾਰ ਸਹਾਇਤਾ ਭੱਤਾ (2500 ਰੁਪਏ ਪ੍ਰਤੀ ਮਹੀਨਾ) ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਆਧੁਨਿਕ ਤਕਨਾਲੋਜੀ ਅਪਣਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਦਯੋਗਿਕ ਖੇਤਰ ਵਿੱਚ ਨੌਕਰੀ ਲਈ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਜਿਸ ਲਈ ਸੂਬਾ ਸਰਕਾਰ ਵੱਲੋਂ ਮੁਫਤ ਹੁਨਰ ਸਿਖਲਾਈ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹੁਸ਼ਿਆਰਪੁਰ ਦੇ ਬਜਵਾੜਾ ਵਿਖੇ ਇਕ ਨਵਾਂ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 26.96 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਸੀ.ਡੀ.ਐਸ.ਈ. ਅਤੇ ਐਫਕੈਟ ਇਮਤਿਹਾਨਾਂ ਲਈ ਤਿਆਰ ਕੀਤਾ ਜਾ ਸਕੇ।

ਨੌਜਵਾਨਾਂ ਲਈ ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਬੀਤੇ ਚਾਰ ਵਰ੍ਹਿਆਂ ਤੋਂ ਰੋਜ਼ਾਨਾ ਔਸਤਨ 1200 ਨੌਜਵਾਨਾਂ ਨੂੰ ਨੌਕਰੀਆਂ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਨੂੰ ਮੁੱਖ ਰੱਖਦੇ ਹੋਏ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਰਕਾਰੀ/ਨਿੱਜੀ ਨੌਕਰੀਆਂ, ਕੈਰੀਅਰ ਸਬੰਧੀ ਕਾਊਂਸਲਿੰਗ, ਸਵੈ-ਰੋਜ਼ਗਾਰ ਸ਼ੁਰੂ ਕਰਨਾ, ਵਿਦੇਸ਼ਾਂ ਵਿੱਚ ਪੜ੍ਹਾਈ/ਨੌਕਰੀ ਅਤੇ ਹੁਨਰ ਵਿਕਾਸ ਦੀ ਸਿਖਲਾਈ ਸਬੰਧੀ ਨੌਜਵਾਨ ਪੀੜ੍ਹੀ ਦੇ ਸਵਾਲਾਂ ਦਾ ਜਵਾਬ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਕ ਹੋਰ ਪਹਿਲਕਦਮੀ ਵਿੱਚ 'ਮਿਸ਼ਨ ਰੈੱਡ ਸਕਾਈ' ਸ਼ੁਰੂ ਕੀਤਾ ਗਿਆ ਹੈ ਤਾਂ ਜੋ ਪੰਜਾਬ ਦੇ ਓਟ ਕਲੀਨਿਕਾਂ ਵਿਖੇ ਇਲਾਜ਼ ਕਰਵਾ ਰਹੇ ਨਸ਼ਾ ਪੀੜਤਾਂ/ਨਸ਼ੇ ਦੇ ਆਦੀਆਂ ਨੂੰ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨੌਕਰੀ ਦੇ ਮੌਕੇ ਯਕੀਨੀ ਬਣਾਏ ਜਾ ਸਕਣ। ਹੁਣ ਤੱਕ 11,658 ਬੇਰੋਜ਼ਗਾਰ ਸੁਧਰ ਚੁੱਕੇ ਨਸ਼ੇ ਦੇ ਆਦੀ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ 2203 ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਆਪਣੇ ਹੁਨਰ ਵਿੱਚ ਨਿਖਾਰ ਲਿਆਉਣ ਦੀ ਸਿਖਲਾਈ ਦੇਣਾ ਸ਼ੁਰੂ ਕੀਤਾ ਜਾ ਚੁੱਕਾ ਹੈ।

ਇਸ ਤੋਂ ਇਲਾਵਾ ਦਿਵਿਆਂਗ ਵਿਅਕਤੀਆਂ ਨੂੰ ਮਿਸ਼ਨ ਤਹਿਤ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਹੁਣ ਤੱਕ 430 ਵਿਅਕਤੀਆਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚੋਂ 90 ਨੂੰ ਰੋਜ਼ਗਾਰ ਪ੍ਰਦਾਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਹਰੇਕ ਪਿੰਡ ਵਿੱਚੋਂ 10 ਗਰੀਬ ਤੋਂ ਗਰੀਬ ਬੇਰੋਜ਼ਗਾਰ ਵਿਅਕਤੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਨੌਕਰੀਆਂ ਹਾਸਿਲ ਕਰਨ ਵਿੱਚ ਮਦਦ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ 1,11,259 ਉਮੀਦਵਾਰ ਸਵੈ-ਨਿਰਭਰ ਬਣਣ ਵਿੱਚ ਸਫਲ ਹੋਏ ਹਨ ਜਦੋਂ ਕਿ 13,720 ਨੂੰ ਹੁਨਰ ਸਿਖਲਾਈ ਲਈ ਸਪਾਂਸਰ ਕੀਤਾ ਜਾ ਚੁੱਕਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ ਪੰਜਾਬ ਦੇ ਸਾਰੇ ਜਿਲ੍ਹਿਆਂ ਵਿਚ ਵਰਚੁਅਲ ਅਤੇ ਵਿਵਹਾਰਕ ਤੌਰ ਉਤੇ ਛੇਵਾਂ ਸੂਬਾ ਪੱਧਰੀ ਵਿਸ਼ਾਲ ਰੋਜਗਾਰ ਮੇਲਾ ਤੇ ਵਿਸ਼ਾਲ ਸਵੈ-ਰੋਜ਼ਗਾਰ ਮੇਲੇ ਕਰਵਾਏ ਗਏ ਜਿੱਥੇ 2,09,124 ਉਮੀਦਵਾਰਾਂ (91,360 ਨੌਕਰੀਆਂ ਅਤੇ 1,17,764 ਸਵੈ-ਰੋਜ਼ਗਾਰ) ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਗਈ।

ਮੁੱਖ ਮੰਤਰੀ ਨੇ ਯਾਦਾਂ ਨੂੰ ਫਰੋਲਦਿਆਂ 9 ਸਤੰਬਰ, 2021 ਜਿਸ ਦਿਨ ਅਸਲ ਉਤਾੜ ਦੀ ਜੰਗ ਦੀ 56ਵੀਂ ਵਰ੍ਹੇਗੰਢ ਮਨਾਈ ਗਈ, ਨੂੰ ਚੇਤੇ ਕੀਤਾ ਜੋ ਸਾਲ 1965 ਦੀ ਭਾਰਤ-ਪਾਕਿ ਜੰਗ ਦੌਰਾਨ ਟੈਂਕਾਂ ਦੇ ਯੁੱਧ ਦੀਆਂ ਵੱਡੀਆਂ ਲੜਾਈਆਂ ਵਿੱਚੋਂ ਇਕ ਹੈ। ਇਸ ਯੁੱਧ ਵਿਚ ਭਾਰਤੀ ਫੌਜ ਵੱਲੋਂ ਕੀਤੀ ਗਹਿਗੱਚ ਲੜਾਈ, ਉਨ੍ਹਾਂ ਦੀ ਮਿਸਾਲੀ ਬਹਾਦਰੀ ਅਤੇ ਕਾਰਗਰ ਰਣਨੀਤੀ ਦੇ ਨਤੀਜੇ ਸਦਕਾ ਜਿੱਤ ਹਾਸਲ ਹੋਈ। ਮੁੱਖ ਮੰਤਰੀ ਨੇ ਯਾਦ ਕਰਦਿਆਂ ਕਿਹਾ ਕਿ ਇਸ ਜੰਗ ਵਿਚ ਕੰਪਨੀ ਕੁਆਰਟਰ ਮਾਸਟਰ ਹਵਲਦਾਰ ਅਬਦੁਲ ਹਮੀਦ, ਚੌਥਾ ਗ੍ਰੇਨੇਡੀਅਰਜ਼ ਦੀ ਬੇਮਿਸਾਲ ਸੂਰਮਗਤੀ ਨੂੰ ਦਰਸਾਉਂਦੀ ਹੈ ਜਿਨ੍ਹਾਂ ਨੂੰ ਰੀਕੋਲਿਜ ਗੰਨ ਨਾਲ ਦੁਸ਼ਮਣ ਦੇ ਕਈ ਟੈਂਕਾਂ ਨੂੰ ਤਬਾਹ ਕਰਨ 'ਤੇ ਸ਼ਹੀਦੀ ਉਪਰੰਤ ਪਰਮ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ।

ਆਪਣੇ ਸੰਬੋਧਨ ਵਿਚ ਰੋਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿਚ ਸੀ-ਪਾਈਟ ਸੈਂਟਰ 8.5 ਏਕੜ ਰਕਬੇ ਵਿਚ 5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰੀ ਨੌਕਰੀ ਦੇ 11000 ਚਾਹਵਾਨਾਂ ਨੂੰ ਪਹਿਲੇ ਬੈਚ ਦੀ ਮੁਫਤ ਆਨਲਾਈਨ ਕੋਚਿੰਗ ਅੱਜ ਸ਼ੁਰੂ ਹੋਣ ਤੋਂ ਇਲਾਵਾ ਰੋਜ਼ਗਾਰ ਮੇਲੇ ਵੀ ਪੰਜਾਬ ਭਰ ਵਿਚ 84 ਥਾਵਾਂ ਉਤੇ 17 ਸਤੰਬਰ ਤੱਕ ਕਰਵਾਏ ਜਾਣਗੇ। ਸ੍ਰੀ ਚੰਨੀ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਤਹਿਤ ਸੂਬਾ ਸਰਕਾਰ ਨੇ ਆਲ੍ਹਾ ਦਰਜੇ ਦੇ 22 ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਸਥਾਪਤ ਕੀਤੇ ਹਨ।

ਆਪਣੇ ਸੰਬੋਧਨ ਵਿੱਚ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨਾਲ 'ਘਰ ਘਰ ਰੋਜ਼ਗਾਰ' ਦੇ ਕੀਤੇ ਵਾਅਦੇ ਨੂੰ ਸਹੀ ਰੂਪ ਵਿੱਚ ਅਮਲੀ ਜਾਮਾ ਪਹਿਨਾਇਆ ਗਿਆ ਹੈ। ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਤੇ ਹੁਨਰ ਦੇ ਅਨੁਕੂਲ ਰੋਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਤਿੰਨ ਲਾਭਪਾਤਰੀਆਂ ਥੇਹ ਕਾਂਝਲੀ (ਕਪੂਰਥਲਾ) ਤੋਂ ਸਹਿਜਪਾਲ ਸਿੰਘ (ਸੀ-ਪਾਈਟ ਟਰੇਨਿੰਗ), ਸਹੌਲੀ (ਪਟਿਆਲਾ) ਤੋਂ ਮਹਿਕਦੀਪ ਸਿੰਘ (ਮੇਰਾ ਕੰਮ ਮੇਰਾ ਮਾਣ) ਤੇ ਤਰਨ ਤਾਰਨ ਤੋਂ ਕੋਮਲਪ੍ਰੀਤ ਕੌਰ (ਮੁਫਤ ਆਨਲਾਈਨ ਕੋਚਿੰਗ) ਨੇ ਆਪਣੇ ਮਨ ਦੇ ਵਲਵਲੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

ਖੇਮਕਰਨ ਤੋਂ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਸੀ-ਪਾਈਪ ਕੇਂਦਰ ਦੇ ਰੂਪ ਵਿੱਚ ਸਰਹੱਦੀ ਖੇਤਰ ਨੂੰ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਸ਼ੁਕਰੀਆ ਅਦਾ ਕੀਤਾ।

ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਤੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਵੀ ਹਾਜ਼ਰ ਸਨ।

5 ਆਈਪੀਐਸ ਸਣੇ 70 ਪੁਲਿਸ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 9 ਸਤੰਬਰ 2021 - 5 ਆਈ ਪੀ ਐਸ ਸਣੇ 70 ਪੁਲਿਸ ਅਫਸਰਾਂ ਦੇ ਤਬਾਦਲੇ ਕੀਤੇ ਗਏ।
 ਸੂਚੀ ਹੇਠ ਲਿਖੇ ਅਨੁਸਾਰ ਹੈ

 

ਸਿੱਖਿਆ ਵਿਭਾਗ ਦੀ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਦਫਤਰੀ ਕੰਮ-ਕਾਜ ਦਾ ਪੂਰੀ ਤਰ੍ਹਾਂ ਕਾਇਆ-ਕਲਪ

 ਸਿੱਖਿਆ ਵਿਭਾਗ ਦੀ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਦਫਤਰੀ ਕੰਮ-ਕਾਜ ਦਾ ਪੂਰੀ ਤਰ੍ਹਾਂ ਕਾਇਆ-ਕਲਪਚੰਡੀਗੜ੍ਹ, 9 ਸਤੰਬਰ 2021 - ਪੰਜਾਬ ਦੇੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ ਵਿੱਚ ਆਰੰਭ ਗਈ ਰੀ-ਇੰਜੀਨੀਅਰਿੰਗ ਪ੍ਰਕਿਰਿਆ ਨਾਲ ਵਿਭਾਗ ਦੀ ਕਾਰਜ ਪ੍ਰਣਾਲੀ ਦੀ ਪੂਰੀ ਤਰਾਂ ਕਾਇਆ-ਕਲਪ ਕਰ ਦਿੱਤੀ ਹੈ।


ਇਸ ਤੋਂ ਪਹਿਲਾਂ ਵਿਭਾਗ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਫ਼ਾਈਲਾਂ ਲੈ ਕੇ ਖੁਦ ਦਫ਼ਤਰ ਜਾਣਾ ਪੈਂਦਾ ਸੀ। ਜਿੱਥੇ ਫਾਇਲਾਂ ਨਾਲ ਨਿਪਟਣਾ ਸਬੰਧਿਤ ਕਰਮਚਾਰੀਆਂ ਲਈ ਬੋਝਲ ਅਤੇ ਪ੍ਰੇਸ਼ਾਨੀ ਵਾਲਾ ਹੁੰਦਾ ਸੀ, ਉੱਥੇ ਦਫ਼ਤਰੀ ਅਮਲੇ ਲਈ ਵੀ ਕਾਗਜ਼ੀ ਕਾਰਵਾਈ ਅਤੇ ਫ਼ਾਈਲਾਂ ਸੰਭਾਲ ਕੇ ਰਿਕਾਰਡ ਰੱਖਣਾ ਕੋਈ ਸੌਖਾ ਕੰਮ ਨਹੀਂ ਸੀ। ਦਫ਼ਤਰਾਂ ਵਿੱਚ ਇੱਕ ਫਾਈਲ ਨੂੰ ਅਨੇਕਾਂ ਟੇਬਲਾਂ ’ਤੇ ਪਹੁੰਚਣ ਵਿੱਚ ਕਾਫੀ ਸਮਾਂ ਲੱਗਦਾ ਸੀ।


ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਆਰੰਭ ਹੋਈ ਇਸ ਪ੍ਰਕਿਰਿਆ ਤਹਿਤ ਫਾਈਲ ਵਰਕ ਪਿਛਲੇ ਸਾਲ ਆਨਲਾਈਨ ਹੋਣਾ ਸ਼ੁਰੂ ਹੋਇਆ ਅਤੇ ਹੁਣ ਸਬੰਧਿਤ ਕਰਮਚਾਰੀ ਆਪਣੀ ਫਾਈਲ ਆਨਲਾਈਨ ਟ੍ਰੈਕ ਕਰਕੇ ਸਟੇਟਸ ਚੈੱਕ ਕਰ ਸਕਦੇ ਹਨ। ਸਭ ਤੋਂ ਪਹਿਲਾਂ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ’ਤੇ ਹਰੇਕ ਸਰਕਾਰੀ ਸਕੂਲ, ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਵੇਰਵਾ ਦਰਜ਼ ਕੀਤਾ ਗਿਆ। ਹਰੇਕ ਸਕੂਲ ਅਤੇ ਅਧਿਆਪਕ ਦੀ ਵੱਖਰੀ ਆਈ. ਡੀ. ਬਣਾਈ ਗਈ ਹੈ। ਕੋਈ ਵੀ ਸਕੂਲ ਜਾਂ ਅਧਿਆਪਕ ਆਪਣੀ ਆਈ-ਡੀ ਰਾਹੀਂ ਲਾਗ ਇਨ ਕਰਕੇ ਕਿਸੇ ਵੀ ਸਮੇਂ ਆਪਣੇ ਵੇਰਵੇ ਚੈੱਕ ਕਰਕੇ ਨਵੇਂ ਵੇਰਵੇ ਦਰਜ਼ ਕਰ ਸਕਦਾ ਹੈ।


ਵਿਭਾਗ ਵੱਲੋਂ ਰੀ-ਇੰਜੀਨੀਅਰਿੰਗ ਪ੍ਰਕਿਰਿਆ ਤਹਿਤ ਕਰਮਚਾਰੀਆਂ ਦੇ ਸੇਵਾ ਨਾਲ ਸਬੰਧਿਤ ਹਰ ਕਾਰਜ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ। ਹੁਣ ਕਰਮਚਾਰੀ ਘਰ ਬੈਠੇ ਹੀ ਸੇਵਾ ਕਾਲ ਵਿੱਚ ਵਾਧੇ, ਪਰਖਕਾਲ ਅਤੇ ਕੰਨਫ਼ਰਮੇਸ਼ਨ, ਛੁੱਟੀਆਂ ਅਪਲਾਈ ਕਰਨ, ਮਿਆਦ ਪੁੱਗੇ ਕਲੇਮ ਕਰਨ, ਸੇਵਾ ਮੁਕਤ ਅਧਿਕਾਰੀਆਂ /ਕਰਮਚਾਰੀਆਂ ਦੇ ਮਿਆਦ ਪੁੱਗੇ ਕਲੇਮਾਂ, ਅਧਿਆਪਕ ਤਬਾਦਲੇ, ਅਸਤੀਫ਼ੇ ਅਤੇ ਸਵੈ-ਇੱਛੁਕ ਸੇਵਾ ਮੁਕਤੀ ਦੀ ਪ੍ਰਕਿਰਿਆ ਆਨ ਲਾਈਨ ਹੋਈ ਹੈ।


ਇਸ ਦੇ ਨਾਲ ਹੀ ਮੈਡੀਕਲ ਬਿੱਲ, ਅਨੁਸ਼ਾਸ਼ਨਿਕ ਕਾਰਵਾਈ ਪ੍ਰਕਿਰਿਆ, ਤਰਸ ਦੇ ਅਧਾਰ ’ਤੇ ਨਿਯੁਕਤੀਆਂ, ਉਚੇਰੀ ਸਿੱਖਿਆ ਸਬੰਧੀ ਇਤਰਾਜ਼ਹੀਣਤਾ ਸਾਰਟੀਫਿਕੇਟ, ਸੀਨੀਆਰਤਾ ਸੂਚੀਆਂ, ਨਵੀਂ ਨਿਯੁਕਤੀ, ਪਾਸਪੋਰਟ ਬਣਾਉਣ ਅਤੇ ਰੀਨਿਊ ਕਰਨ ਸਬੰਧੀ ਇਤਰਾਜ਼ਹੀਣਤਾ, ਨੈਸ਼ਨਲ ਅਤੇ ਸਟੇਟ ਪੱਧਰ ਦੇ ਅਧਿਆਪਕ ਐਵਾਰਡ ਲਈ ਅਪਲਾਈ ਕਰਨ ਅਤੇ ਵੱਖ-ਵੱਖ ਕਾਡਰਾਂ ਵਿੱਚ ਤਰੱਕੀਆਂ ਨੂੰ ਵੀ ਆਨ ਲਾਈਨ ਕੀਤਾ ਗਿਆ ਹੈ।


ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਸਕੂਲ ਛੱਡਣ ਦੇ ਸਾਰਟੀਫਿਕੇਟ ’ਤੇ ਹਸਤਾਖਰ ਕਰਵਾਉਣ, ਆਈਕਾਰਡ ਬਣਵਾਉਣ, ਤਜਰਬਾ ਸਾਰਟੀਫਿਕੇਟ ਜਾਰੀ ਕਰਨ, ਪੈਨਸ਼ਨ ਕੇਸਾਂ ਅਤੇ ਪੈਨਸ਼ਨਰਾਂ ਦਾ ਡਾਟਾ ਈ-ਪੰਜਾਬ ’ਤੇ ਅਪਲੋਡ ਕਰਨ, ਮੁੱਖ ਦਫ਼ਤਰ ਵਿਖੇ ਸੁਝਾਵਾਂ ਦੀ ਪ੍ਰਾਪਤੀ, ਪ੍ਰਾਈਵੇਟ ਸਕੂਲਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ, ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਦੇ ਡਾਟਾ, ਲਾਇਬਰੇਰੀ ਪੁਸਤਕਾਂ, ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਦੀ ਬਣਤਰ ਨੂੰ ਸੁਖਾਲਾ ਕਰਨ, ਪ੍ਰਾਈਵੇਟ /ਏਡਿਡ ਸਕੂਲਾਂ ਲਈ ਕਰਾਸਪਾਡੈਂਟ ਦੀ ਪ੍ਰਵਾਨਗੀ ਆਦਿ ਪ੍ਰਕਿ੍ਰਆਵਾਂ ਆਨਲਾਈਨ ਹੋਈਆਂ ਹਨ। ਵਿਭਾਗ ਦੀ ਇਸ ਨਿਵੇਕਲੀ ਪਹਿਲਕਦਮੀ ਸਦਕਾ ਸਮੇਂ, ਊਰਜਾ ਅਤੇ ਕਾਗਜ਼ ਦੀ ਬੱਚਤ ਹੋਈ ਹੈ।

ਸਿੱਖਿਆ ਸਕੱਤਰ ਵੱਲੋਂ ਜ਼ਿਲ੍ਹਾ ਮੈਂਟਰ(DM) ਅਤੇ ਬਲਾਕ ਮੈੰਟਰ ਦੀਆਂ ਡਿਊਟੀਆਂ ਕੀਤੀਆਂ ਨਿਰਧਾਰਤ

 

ਸੰਗਰੂਰ ਦੇ 40 ਸਕੂਲਾਂ ਵਿੱਚ ਸਥਾਪਤ ਕੀਤੇ ਜਾਣਗੇ 40 ਬਰੌਡਕਾਸਟਿੰਗ ਸਿਸਟਮ

 ਪਹਿਲੇ ਪੜਾਅ ਦੇ ਸਫਲ ਮੁਲਾਂਕਣ ਤੋਂ ਬਾਅਦ ਸਾਰੇ ਸਰਕਾਰੀ ਸਕੂਲਾਂ ‘ਚ ਲਾਏ ਜਾਣਗੇ ਬਰੌਡਕਾਸਟਿੰਗ ਯੰਤਰ

ਦਲਜੀਤ ਕੌਰ ਭਵਾਨੀਗੜ੍ਹ

ਸੰਗਰੂਰ, 9 ਸਤੰਬਰ, 2021- ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 616 ਸਕੂਲਾਂ ਵਿੱਚ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। 

 

ਉਨ੍ਹਾਂ ਕਿਹਾ ਕਿ ਬਰੌਡਕਾਸਟਿੰਗ ਸਿਸਟਮ ਲਗਾਉਣ ਲਈ ਸੰਗਰੂਰ ਜ਼ਿਲ੍ਹੇ ਦੇ ਵੀ 40 ਸਕੂਲਾਂ ਦੀ ਚੋਣ ਕੀਤੀ ਗਈ ਹੈ ਜਿਸ ਲਈ 10 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕਰਨ ਨਾਲ ਸਕੂਲਾਂ ਦੇ ਸਟਾਫ ‘ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਪ੍ਰਿੰਸੀਪਲ ਵੱਲੋਂ ਇੱਕੋ ਸਮੇਂ ’ਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਸਕਣਗੀਆਂ।

 

ਬ੍ਰੌਡਕਾਸਟਿੰਗ ਸਿਸਟਮ ਅਤੇ ਇਸ ਦੇ ਲਾਭਾਂ ਬਾਰੇ ਦੱਸਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਸਿਸਟਮ ਦੀ ਕੀਮਤ ਲਗਭਗ 25,000 ਰੁਪਏ ਹੋਵੇਗੀ, ਜਿਸ ਵਿੱਚ ਇੱਕ ਐਂਪਲੀਫਾਇਰ, ਇੱਕ ਮਾਈਕ, ਇੱਕ ਚੋਣਵਾਂ ਕਲਾਸਰੂਮ ਮਲਟੀ-ਸਵਿਚ, ਸਪੀਕਰ ਅਤੇ ਲੋੜੀਂਦੀ ਤਾਰ ਆਦਿ ਚੀਜ਼ਾਂ ਸ਼ਾਮਲ ਹੋਣਗੀਆਂ। ਉਨਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਦੇ ਕਮਰੇ ਵਿੱਚ ਐਂਪਲੀਫਾਇਰ, ਮਾਈਕ ਅਤੇ ਚੋਣਵੇਂ ਸਵਿੱਚਬੋਰਡ ਲਗਾਏ ਜਾਣਗੇ ਅਤੇ ਸਮੇਂ-ਸਮੇਂ ਤੇ ਨਿਰਦੇਸ਼ਾਂ ਪ੍ਰਸਾਰਣ ਕਰਨ ਲਈ ਹਰੇਕ ਕਲਾਸਰੂਮ ਵਿੱਚ ਇੱਕ ਸਪੀਕਰ ਲਗਾਇਆ ਜਾਵੇਗਾ। 

 

ਉਨਾਂ ਕਿਹਾ ਕਿ ਇਸ ਨਾਲ ਪ੍ਰਿੰਸੀਪਲ ਮਿੰਟਾਂ ’ਚ ਪੂਰੇ ਸਕੂਲ ਵਿੱਚ ਲੋੜੀਂਦਾ ਸੁਨੇਹਾ ਜਾਂ ਹਦਾਇਤ ਪ੍ਰਸਾਰਿਤ ਕਰ ਸਕਣਗੇ ਜਿਸ ਨਾਲ ਸਟਾਫ ਦੇ ਸਮੇਂ ਦੀ ਬੱਚਤ ਹੋਵੇਗੀ। ਉਨਾਂ ਅੱਗੇ ਕਿਹਾ ਕਿ ਚੋਣਵੇਂ ਸਵਿੱਚਬੋਰਡ ਬ੍ਰੌਡਕਾਸਟਰ ਨੂੰ ਸੰਦੇਸ਼ ਜਾਂ ਨਿਰਦੇਸ਼ ਭੇਜਣ ਸਮੇਂ ਕੋਈ ਇੱਕ ਜਾਂ ਚੁਣਵੇਂ ਕਲਾਸਰੂਮਾਂ ‘ਚ ਵੀ ਸੁਨੇਹਾ ਪ੍ਰਸਾਰਿਤ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ।

 

 

ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਬ੍ਰੌਡਕਾਸਟਿੰਗ ਸਿਸਟਮ ਦੀ ਲਗਾਉਣ ਤੋਂ ਬਾਅਦ ਸਕੂਲ ਦੇ ਸਟਾਫ ਤੋਂ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ, ਲੋੜੀਂਦੀਆਂ ਸੋਧਾਂ ਅਤੇ ਕਾਰਜਕੁਸ਼ਲਤਾ ’ਤੇ ਪਏ ਪ੍ਰਭਾਵਾਂ ਬਾਰੇ ਫੀਡ-ਬੈਕ ਲਿਆ ਜਾਵੇਗਾ। ਉਨਾਂ ਕਿਹਾ ਕਿ ਫੀਡਬੈਕ ਦਾ ਮੁਲਾਂਕਣ ਕਰਨ ਉਪਰੰਤ ਹੀ ਸਿੱਖਿਆ ਵਿਭਾਗ ਸਾਰੇ ਸਰਕਾਰੀ ਸਕੂਲਾਂ ਵਿੱਚ ਇਸ ਪ੍ਰਣਾਲੀ ਦੀ ਸਥਾਪਨਾ ਬਾਰੇ ਫੈਸਲਾ ਲਵੇਗਾ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਨਾਲ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਦੇ ਸਹਿਯੋਗ ਅਤੇ ਸਖਤ ਮਿਹਨਤ ਸਦਕਾ ਪੰਜਾਬ ਲਈ ਦੇਸ਼ ਵਿੱਚੋਂ ਸਿਖ਼ਰਲਾ ਸਥਾਨ ਹਾਸਲ ਕਰਨਾ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇ। 

12 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ ਘਰ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਮੁਲਾਜ਼ਮ

 


*12 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਪਟਿਆਲਾ ਘਰ ਦਾ ਘਿਰਾਓ ਕਰਨਗੇ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਮੁਲਾਜ਼ਮ**2019 ਦੀ ਵਿੱਤ ਵਿਭਾਗ ਦੀ ਮੰਨਜ਼ੂਰੀ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾ ਨੇ ਦਫ਼ਤਰੀ ਮੁਲਾਜ਼ਮ*


*ਸਿੱਖਿਆ ਮੰਤਰੀ ਤੇ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦਾ ਦੋਸ਼* ਨਵਾਂਸ਼ਹਿਰ : 09-09-2021(  ) , ਅਸੀ ਅਕਸਰ ਸੁਣਦੇ ਹਾਂ ਤੇ ਦੇਖਦੇ ਹਾਂ ਕਿ ਮੰਤਰੀ ਸਰਕਾਰ ਹੁੰਦਾ ਹੈ। ਸਰਕਾਰ ਵੱਲੋ ਐਡਵੋਕੇਟ ਜਨਰਲ ਦੀ ਨਿਯੁਕਤੀ ਲੀਗਲ ਰਾਏ ਦੇਣ ਲਈ ਕੀਤੀ ਜਾਂਦੀ ਹੈ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੰਤਰੀ ਢਾਈ ਸਾਲ ਤੋਂ AG ਪੰਜਾਬ ਤੋਂ ਇੱਕ ਲੀਗਲ ਰਾਏ ਨਹੀ ਲੈ ਸਕੇ ਉਹ ਵੀ ਓਸ ਕੰਮ ਲਈ ਜੋ ਪਹਿਲਾਂ ਹੀ ਸਰਕਾਰ ਵੱਲੋ ਕੀਤਾ ਜਾ ਚੁੱਕਾ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਨਰਿੰਦਰ ਕੌਰ ਸੈਣੀ ਨੇ ਦੱਸਿਆ ਕਿ ਸਾਲ 2018 ਵਿੱਚ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 8886 ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਤੇ ਉਹਨਾਂ ਦੇ ਨਾਲ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ, ਇਸ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਤੇ ਵਿਭਾਗ ਦੇ ਅਧਿਕਾਰੀ ਲਗਾਤਾਰ ਇਹ ਗੱਲ ਕਿਹ ਰਹੇ ਹਨ ਕਿ ਤੁਹਾਡਾ ਹੱਕ ਬਣਦਾ ਹੈ ਤੇ ਤੁਹਾਨੂੰ ਵੀ ਅਧਿਆਪਕਾਂ ਵਾਂਗ ਪੱਕਾ ਕਰਾਂਗੇ। ਪਰ ਵਿੱਤ ਵਿਭਾਗ ਵੱਲੋਂ ਦਸੰਬਰ 2019 ਵਿਚ ਮੰਨਜ਼ੂਰੀ ਮਿਲਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਿਨਟ ਤੋਂ ਪਾਸ ਨਹੀ ਕਰਵਾ ਸਕੇ ਤੇ ਹਰ ਵਾਰ ਮਿਲਣ ਤੇ ਉਹਨਾਂ ਵੱਲੋ ਇਹੀ ਕਿਹਾ ਜਾ ਰਿਹਾ ਹੈ ਕਿ ਮਾਮਲਾ ਮੇਰੇ ਧਿਆਨ ਵਿਚ ਹੈ ਤੇ ਫਾਇਲ ਮੇਰੀ ਕਾਰ ਵਿਚ ਹੈ। Also read;ਮੁਲਾਜ਼ਮਾਂ ਨੇ ਅੱਗੇ ਦੱਸਿਆ ਕਿ ਇਹ ਨਹੀ ਕਿ ਇਸ ਸਮੇਂ ਦੌਰਾਨ ਉਹ ਸਿਰਫ ਸਿੱਖਿਆ ਮੰਤਰੀ ਨੂੰ ਹੀ ਮਿਲੇ ਨੇ ਬਲਕਿ ਉਹ ਸਰਕਾਰੇ ਦਰਬਾਰੇ ਹਰ ਮੰਤਰੀ, ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ, ਓ ਐਸ ਡੀ ਤੇ ਵਿਧਾਇਕਾਂ ਸਭ ਨੂੰ ਮਿਲ ਚੁੱਕੇ ਹਨ ਪਰ ਤੇ ਉਹਨਾਂ ਦਾ ਕੇਸ ਸੁਣਨ ਤੋਂ ਬਾਅਦ ਹਰ ਕੋਈ ਇਹੀ ਕਹਿੰਦਾ ਹੈ ਕਿ ਤੁਹਾਡੇ ਨਾਲ ਗ਼ਲਤ ਹੋਇਆ ਤੇ ਤੁਹਾਨੂੰ ਵੀ ਰੈਗੂਲਰ ਕਰਨਾ ਬਣਦਾ ਪਰ ਅੱਜ ਤੱਕ ਕਿਸੇ ਨੇ ਵੀ ਉਹਨਾਂ ਨੂੰ ਇਨਸਾਫ ਨਹੀਂ ਦਿਵਾਇਆ ਜਿਸ ਕਾਰਣ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। 

ਮੁਲਾਜ਼ਮਾਂ ਨੇ ਅੱਗੇ ਮੰਗ ਕੀਤੀ ਕਿ ਸਿੱਖਿਆ ਮੰਤਰੀ ਫਾਇਲ ਨੂੰ ਕਾਰ ਵਿੱਚ ਝੂਟੇ ਨਾ ਦਿਵਾਉਣ ਬਲਕਿ ਓਸ ਨੂੰ ਪਾਸ ਕਰਵਾਉਣ। ਹੁਣ ਤਾਂ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਕਰਨ ਤੋਂ ਭੱਜ ਰਹੇ ਹਨ। ਸਿੱਖਿਆ ਮੰਤਰੀ ਦੇ ਵਤੀਰੇ ਤੋਂ ਅੱਕੇ ਮੁਲਾਜ਼ਮ 12 ਸਤੰਬਰ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਪਟਿਆਲਾ ਘਰ ਵੱਲ ਨੂੰ ਮਾਰਚ ਕਰਨਗੇ ਤੇ ਸਵਾਲ ਕਰਨਗੇ ਕਿ ਸਾਨੂੰ ਅਜੇ ਤੱਕ ਪੱਕਾ ਕਿਉ ਨਹੀ ਕੀਤਾ ਗਿਆ। ਜੇਕਰ ਸਰਕਾਰ ਤੇ ਸਿੱਖਿਆ ਮੰਤਰੀ ਨੇ ਮੁਲਾਜ਼ਮਾਂ ਦਾ ਮਸਲਾ ਹੱਲ ਨਹੀ ਕੀਤਾ ਤਾਂ ਮੁਲਾਜ਼ਮ ਪਟਿਆਲਾ ਵਿੱਖੇ ਪੱਕਾ ਧਰਨਾ ਲਗਾਉਣਗੇ।

ਇਸ ਮੌਕੇ ਚੇਤਨ ਕੁਮਾਰ, ਰੀਤੂ ਭਨੋਟ, ਰਣਜੀਤ ਸਿੰਘ, ਜਗਦੀਸ਼ ਰਾਏ, ਰੀਨਾ ਰਾਣਾ, ਬਲਜਿੰਦਰ ਕੌਰ, ਸੰਦੀਪ ਕੁਮਾਰ, ਰਾਹੁਲ, ਕੋਮਲ, ਆਦਿ ਹਾਜਰ ਸਨ।

ਪਰਸੋਨਲ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਅਲੀ ਪੱਤਰ ਜਾਰੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ

 

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸੋਸ਼ਲ ਮੀਡੀਆ ਤੇ ਵਾਇਰਲ ਹੋਏਇੱਕ ਫਰਜ਼ੀ ਪੱਤਰ ਨੇ ਅੱਜ ਦੂਜੇ ਦਿਨ ਵੀ ਭੜਥੂ ਪਾਈ ਰੱਖਿਆ। 26 ਅਗਸਤ ਦੇ ਜਾਰੀ ਹੋਏ ਦਰਸਾਏ ਗਏ ਇਸ ਪੱਤਰ 'ਚ ਬਾਕਾਇਦਾ ਨੰਬਰ ਵੀ ਲਾਇਆ ਗਿਆ, ਜਿਸ ਦੇ ਹੇਠਾਂ ਵਿਸ਼ੇਸ਼ ਸਕੱਤਰ ਪ੍ਰਸੋਨਲ ਦੇ ਦਸਤਖਤ ਸਨ। ਇਸ ਕਰਕੇ ਮੁਲਾਜ਼ਮ ਤਬਕਾ ਵੀ ਖ਼ਤਾ ਖਾ ਗਿਆ ਅਤੇ ਇਸ ਨੂੰ ਅਸਲੀ ਸਮਝ ਬੈਠਾ। 


ਮੁਲਾਜ਼ਮਾਂਂ ਅਤੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਸਮੇਤ ਪੰਜਾਬ ਭਰ ਦੇ ਮੁਲਾਜ਼ਮਾਂ, ਖਾਸ ਕਰਕੇ ਕੱਚੇ ਮੁਲਾਜ਼ਮਾਂ ਚ ਭਾਰੀ ਚਿੰਤਾ, ਬੇਚੈਨੀ ਤੇ ਰੋਹ ਦੀ ਲਹਿਰ ਦੌੜ ਗਈ ਕਿਉਂਕਿ ਇਸ ਫਰਜ਼ੀ ਪੱਤਰ ਵਿਚਲੀਆਂ ਸ਼ਰਤਾਂ ਬਹੁਤੇ ਕੱਚੇ ਮੁਲਾਜ਼ਮਾਂ ਦੇ ਮੇਚ ਦੀਆਂ ਨਹੀਂ ਸਨ। ਇਸ ਫਰਜ਼ੀ ਪੱਤਰ ਵਿੱਚ 1-1-2010 ਤੋਂ ਪਹਿਲਾਂ ਦੇ ਭਰਤੀ ਮੁਲਾਜ਼ਮਾਂ ਨੂੰ ਹੀ ਰੈਗੂਲਰ ਕਰਨ ਦੀ ਗੱਲ ਆਖੀ ਗਈ, ਉਹ ਵੀ ਤਾਂ ਜੇਕਰ ਸਬੰਧਤ ਮੁਲਾਜ਼ਮ ਨੇ ਬਿਨਾਂ ਕਿਸੇ ਬਰੇਕ ਤੋਂ ਨੌਕਰੀ ਚ ਦਸ ਸਾਲ ਲਾਏ ਹੋਣ ਅਤੇ ਅੱਗੇ ਪੋਸਟ ਵੀ ਖਾਲੀ ਹੋਵੇ। ਭਾਵੇਂ ਕਿ ਇਹ ਪੱਤਰ ਬੀਤੇ ਦਿਨ ਵਾਇਰਲ ਹੋਇਆ ਸੀ ਪਰ ਅੱਜ ਤਾਂ ਤਕਰੀਬਨ ਹਰੇਕ ਮੁਲਾਜ਼ਮ ਦੇ ਮੋਬਾਈਲ 'ਚ ਪੁੱਜ ਗਿਆ ਸੀ, ਜਿਸ ਕਾਰਨ ਮੁਲਾਜ਼ਮਾਂ ਚ ਰੋਹ ਫੈਲਣਾ ਸੁਭਾਵਿਕ ਹੀ ਸੀ।  ਚੱਲ ਰਹੇ ਕੁਝ ਧਰਨਿਆਂ ਚ ਵੀ ਸਰਕਾਰ ਦੀ ਆਲੋਚਨਾ ਸਮੇਤ ਕੁਝ ਮੁਲਾਜ਼ਮ ਜਥੇਬੰਦੀਆਂ ਨੇ ਤਾਂ ਸਰਕਾਰ ਦੇ ਅਜਿਹੇ ਫ਼ੈਸਲੇ ਨੂੰ ਗੈਰਵਾਜਬ ਦੱਸਦਿਆਂ ਪੇਂਸ ਬਿਆਨ ਵੀ ਜਾਰੀ ਕਰ ਦਿੱਤੇ ਸਨ। ਮੁਲਾਜ਼ਮਾਂ ਦੇ ਰੋਹ ਕਾਰਨ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਪਈ, ਜਿਸ ਤਹਿਤ ਪਰਸੋਨਲ ਵਿਭਾਗ ਪੰਜਾਬ ਦੀ ਅਧੀਨ ਸਕੱਤਰ ਸਵਰਨਜੀਤ ਕੌਰ ਦੇ ਦਸਤਖਤਾਂ ਹੇਠਾਂ ਜਾਰੀ ਹੋਏ ਅਸਲੀ ਪੱਤਰ ਚ ਸਪੱਸ਼ਟ ਕੀਤਾ ਗਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਟਸਐੱਪ ਤੇ ਘੁੰਮ ਰਿਹਾ ਪੱਤਰ ਫਰਜ਼ੀ ਹੈ ਤੇ ਇਹ ਪੱਤਰ ਪਰਸੋਨਲ ਵਿਭਾਗ ਨੇ ਨਹੀਂ ਜਾਰੀ ਕੀਤਾ। ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਲਿਖੇ ਗਏ ਇਸ ਪੱਤਰ 'ਚ ਆਖਿਆ ਹੈ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਅਜਿਹਾ ਫਰਜ਼ੀ ਪੱਤਰ ਜਾਰੀ ਕਰਨਾ ਗੰਭੀਰ ਮਾਮਲਾ ਹੈ।


 ਇਸ ਲਈ ਪੰਜਾਬ ਦੇਸਮੂਹਜ਼ਿਲਿਆਂਚ ਭਾਰਤੀ ਦੰਡਾਵਲੀ ਦੀਆਂਸਬੰਧਤ ਧਾਰਾਵਾਂ ਅਤੇ ਆਈਟੀਐਕਟ ਤਹਿਤ ਕੇਸ ਦਰਜ ਕਰਕੇਤਫਤੀਸ਼ ਅਤੇ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇ। ਚੌਥਾ ਦਰਜ਼ਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕਾਰਾ ਵੀ ਹੋ ਸਕਦਾ ਹੈ। ਜਾਂ ਫਿਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ਤੇ ਮੁਲਾਜ਼ਮਾਂ ਦਾ ਰੁਖ਼ ਜਾਣਨ ਲਈ ਇਹ ਸਰਕਾਰ ਦੀ ਚਾਲ ਵੀ ਹੋ ਸਕਦੀ ਹੈ।

PUNJAB POLICE RECRUITMENT 2021: ਤਕਨੀਕੀ ਅਤੇ ਸਹਾਇਤਾ ਸੇਵਾਵਾਂ ਵਿੱਚ ਕਾਂਸਟੇਬਲਾਂ ਦੀਆਂ 2340 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

 

Online Applications are invited from Technically qualified candidates for filling up 2340 vacancies of Constables in the Technical and Support Services (TSS) Cadre of Punjab Police by way of direct recruitment.  The recruitment shall be carried out in the rank of Constable, both male and female, including recruitment against 3% posts reserved for Sportspersons in the Technical and Support Services Cadre of Punjab Police. 


Selected candidate(s) can be posted/ deployed for duty anywhere in State of Punjab, or outside the State anywhere in India. 
 All newly selected candidates shall be subject to the relevant provisions of the Punjab Police Act, 2007, Punjab Police Technical and Support Services (PPTSS) Cadre Group-C Service Rules 2021, and other rules and instructions issued/ laid down by the Punjab Government/ Punjab Police from time to time, with the aim to ensure efficiency, transparency, fair dealing, accountability in public dealing and police functioning including the: (i) Initial Placement/ Deployment, (ii) Posting and Transfer Policy, and (iii) Tenure Policy The pay for the post of Constable shall be as below: Name of the Post Scale of Pay Constable Rs. 19900/- 
 As per the instructions issued by the Department of Finance, Government of Punjab vide Notification No. 7/204/2015- 4FP1/66 dated 15.01.2015 and No. 7/204/2015- 4FP1/853793 dated 04.10.2016, during the probation period of 3 years, minimum pay admissible will be paid and there will be no entitlement of annual increment and any other allowances except travelling allowance.

On receipt of the report of 6th Pay Commission, there will be no revision in this pay matrix. 

ESSENTIAL ELIGIBILITY REQUIREMENTS FOR CANDIDATES
The candidate shall be a citizen of India.
 AGE
The minimum and the maximum age of recruitment for Constables shall be 18 years and 28 years respectively as on 
1st January, 2021.
Relaxation in the upper age limit in case of Scheduled Castes/ Scheduled Tribes, Backward Classes and Government 
employees shall be as laid down by the Punjab Government.


Also read;


Candidate Minimum Height required
Male : 5’ 4” (5 feet 4 inches)/ 162.56 cm
Female : 5’ (5 feet)/ 152.4 cm

EDUCATIONAL QUALIFICATIONS
The minimum educational qualification shall be Graduation or its equivalent from a recognized University in any of the  disciplines mentioned below.

Recruitment Portal for submission of Online Application  and for recruitment related   information 

Punjab Police Website www.punjabpolice.gov.in  

09:00:00 on 9 th September, 2021 
Closing Date and Time for Submission of Online Application  
 23:59:59 on 29th September, 2021
Helpline Number (Toll-free) 18002102565
Grievance window (for resolving problems faced by candidates) shall be


866 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ: ਕਾਊਂਸਲਿੰਗ ਸ਼ਡਿਊਲ ਜਾਰੀ, ਪੜ੍ਹੋ

 

ਨਗਰ ਕੌਸਲ, ਅਹਿਮਦਗੜ੍ਹ ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਸਫ਼ਾਈ ਸੇਵਕਾਂ ਅਤੇ ਸੀਵਰਮੈਂਨਾਂ ਦੀਆਂ ਅਸਾਮੀਆਂ ਲਈ ਭਰਤੀ (ਠੇਕਾ ਆਧਾਰ 'ਤੇ) ਸਬੰਧੀ ਸੂਚਨਾ ਸਥਾਨਕ ਸਰਕਾਰ ਪੰਜਾਬ, ਚੰਡੀਗੜ ਦੇ ਵਿਭਾਗ ਵਿੱਚ ਨਗਰ ਕੌਸਲ, ਅਹਿਮਦਗੜ੍ਹ ਦੁਆਰਾ ਹੇਠ ਲਿਖੇ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਜਾਂਦੀ ਹੈ 


ਲੜੀ | ਅਸਾਮੀ ਦਾ ਨਾਮ ਖਾਲੀ ਅਸਾਮੀਆਂ ਮਿਹਨਤਾਨਾ (ਰੁਪਏ ਵਿਚ) 


 ਸਫ਼ਾਈ ਸੇਵਕ  : 37 ਕੰਟਰੈਕਟ 'ਤੇ ਰੱਖੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ ਡੀ ਸੀ. ਰੇਟ) ਵੱਲੋਂ ਨਿਰਧਾਰਿਤ ਲੇਬਰ ਰੇਟਾਂ ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ।

  ਸੀਵਰਮੈਨ : 8 ਕੰਟਰੈਕਟ ਤੇ ਰੱਖੇ ਸੀਵਰਮੋਨਾਂ ਨੂੰ ਕਿਰਤ ਵਿਭਾਗ (ਡੀ.ਸੀ. ਰੇਟ) ਵੱਲੋਂ ਨਿਰਧਾਰਿਤ ਲੰਬਰ ਰੇਟਾਂ ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ। 


ਅੰਤਿਮ ਮਿਤੀ-ਸਮਾਂ 24.09.2021 ਨੂੰ ਸ਼ਾਮ 3.00 ਵਜੇ ਤੱਕ। ਵੇਰਵਿਆਂ ਲਈ ਲਾਗਆਨ ਕਰੋ: http:Igpunjab.gov.in ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤ (ਸਵਰ) ਅਨੁਸਾਰ ਹੋਵੇਗੀ। ਟਿੱਪਣੀ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੱਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

ਕੇਂਦਰੀ ਯੂਨੀਵਰਸਿਟੀ ਬਠਿੰਡਾ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ,

 

The Central University of Punjab, Bathinda (CUPB) invites Online Applications from eligible candidates for the regular posts of Professors (Entry pay of Rs. 144200/- in the Academic Pay level 14 as per 7 th CPC), Associate Professors (Entry pay of Rs. 131400/- in the Academic Pay level 13A as per 7 th CPC) and Assistant Professors (Entry pay of Rs. 57700/- in the Academic Pay level 10 as per 7 th CPC) as per following details: 1. The qualification and experience required for teaching posts will be as per “UGC REGULATIONS ON MINIMUM QUALIFICATIONS FOR APPOINTMENT OF TEACHERS AND OTHER ACADEMIC STAFF IN UNIVERSITIES AND COLLEGES AND MEASURES FOR THE MAINTENANCE OF STANDARDS IN HIGHER EDUCATION, 2018 and its amendments from time-to-time. 

 2. Ph.D. will be mandatory for all the posts of Assistant Professor as per UGC Regulations mentioned above at Sr. 1.


 3. For faculty positions of Department for Education and Department of Physical Education, minimum eligibility conditions will be as per NCTE Regulations 2014 and its amendments from time to time for M.Ed. and M.P.Ed respectively. 

 4. For the Department of Pharmaceutical Sciences and Natural Products and Deptt. of Pharmacology, in addition to point No. 1 above, qualification as per Pharmacy Council of India (PCI)/AICTE guidelines is required. 

 5. For the Department of Computer Science & Technology, in addition to point No. 1 above, qualification as per AICTE guidelines is require 


6. For the Department of Financial Administration, it is clarified that Master degree, NET/Ph.D. (as applicable) must be qualified in subject of Commerce.


 7. For the Department of Applied Agriculture, following qualifications are required in addition to point No. 1 above: a) For Food Science and Technology specialization: Master’s degree and Ph.D. degree in Food Technology / Food Science & Technology / Food Processing Technology / Food Processing Engineering is required for Associate Professor; b) For Agribusiness specialization: Master’s degree, Ph.D. degree in Agribusiness is required for the post of Assistant Professor and Associate Professor. Applicants are required to apply online (through Link: https://cuprec.samarth.edu.in). The online link will go live on 11.09.2021 and will be available till 21.10.2021.


  The direct recruitment to the posts of Assistant Professor, Associate Professor and Professor in the University shall be on the basis of merit through all India advertisement and selections by the duly constituted Selection Committees.


. The candidates from Non-Government organizations are required to submit Form-16 for claiming their monthly emoluments in support of their claimed experience.

 As per Act, Statutes and Rules of the University, the appointing authority for all regular teaching posts is Executive Council of the University.


 A person registered as Overseas Citizen of India (OCI) card holder under section 7A of the Citizenship Act, 1955, is also eligible to apply 


RECENT UPDATES

Today's Highlight