Friday, 10 September 2021

BIG BREAKING: ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਵੱਡੀ ਅਪਡੇਟ, ਪੜ੍ਹੋ

 

ਸਕੂਲ ਸਿੱਖਿਆ ਵਿਭਾਗ ਵੱਲੋਂPunjab State ElementaryEducation (Pre Primary School Teachers) Group-C ServiceRules, 2020 ਵਿੱਚ ਸੋਧ ਕੀਤੀ ਗਈ ਹੈ। ਉਹ ਉਮੀਦਵਾਰ ਜਿਨ੍ਹਾਂ ਨੇ ਬਾਰਵੀਂ ਜਮਾਤ ਵਿਚੋਂ ਘੱਟੋ-ਘੱਟ 45% ਅੰਕ ਪ੍ਰਾਪਤ ਕੀਤੇ ਹੋਣ ਅਤੇ ਨਰਸਰੀ ਟੀਚਰ  ਟਰੇਨਿੰਗ ਦਾ ਡਿਪਲੋਮਾ ਜਾਂ ਸਰਟੀਫਿਕੋਟ ਇਕ ਸਾਲ ਤੋਂ ਘੱਟ ਦਾ ਨਹੀਂ ਹੋਣਾ ਚਾਹੀਦਾ ਹੈ ਜਿਸ ਨੂੰ NCTE ਤੋਂ ਮਾਨਤਾ ਪ੍ਰਾਪਤ ਹੋਵੇ।


 ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰੋਵਾਈਡਰ  , ਸਿੱਖਿਆ ਵਲੰਟੀਅਰ, ਸਿੱਖਿਆ ਗਰੰਟੀ ਸਕੀਮ ਵਲੰਟੀਅਰ, ਅਲਟਰਨੇਟਿਵ ਇਨੋਵੇਟਿਵ ਸਿੱਖਿਆ ਵਲੰਟੀਅਰ, ਵਿਸ਼ੇਸ਼ ਸਿਖਲਾਈ ਸਰੋਤ (ਐਸ.ਟੀ.ਆਰ) ਵਲੰਟੀਅਰ ਅੜੋ ਇਨਕਲੂਸਿਵ ਐਜੁਕੇਸ਼ਨ ਵਲੰਟੀਅਰ ਦੇ ਤੌਰ ਤੇ ਤਿੰਨ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।   

ਬੀਮਾਰ ਪਿਤਾ ਦਾ ਇਲਾਜ ਕਰਵਾ ਰਹੀ ਧੀ ਦਾ ਨਾਮ ਕਟਣ ਤੇ ਵਾਇਰਲ ਵੀਡੀਓ ਦੀ ਪੜਤਾਲ ਕਰਵਾਉਣ ਦੇ ਹੁਕਮ

 

ਮੁੱਖ ਮੰਤਰੀ ਵੱਲੋਂ ਤਿਉਹਾਰਾਂ ਦੇ ਮੌਸਮ ਨੂੰ ਵੇਖਦਿਆਂ ਕੋਵਿਡ ਪਾਬੰਦੀਆਂ 30 ਸਤੰਬਰ ਤੱਕ ਵਧਾਉਣ ਦੇ ਹੁਕਮ

ਤਿਉਹਾਰ ਸਮਾਗਮਾਂ ਮੌਕੇ ਸਿਰਫ ਟੀਕਾਕਰਨ ਕਰਵਾਉਣ ਵਾਲੇ ਸਟਾਫ/ਹਿੱਸਾ ਲੈਣ ਵਾਲਿਆਂ ਨੂੰ ਹੀ ਇਜਾਜ਼ਤ, ਜ਼ਿੰਮੇਵਾਰੀ ਸਮਾਗਮ ਕਰਵਾਉਣ ਵਾਲਿਆਂ/ਸਿਆਸੀ ਦਲਾਂ ਦੀ ਹੋਵੇਗੀ

ਮੁੱਖ ਸਕੱਤਰ ਨੂੰ ਪੁਲਿਸ ਨਾਲ ਮਿਲ ਕੇ ਸੰਯੁਕਤ ਫਲਾਇੰਗ ਸਕੁਐਡ ਕਾਇਮ ਕਰਨ ਦੇ ਹੁਕਮ ਤਾਂ ਜੋ ਰੈਸਟੋਰੈਂਟਾਂ/ਮੈਰਿਜ ਪੈਲੇਸਾਂ ਵਿਖੇ ਪਾਬੰਦੀਆਂ ਲਾਗੂ ਕਰਵਾਈਆਂ ਜਾ ਸਕਣ

ਆਂਗਨਵਾੜੀਆਂ ਨੂੰ ਖੋਲ੍ਹਣ ਵਾਲਾ ਪੰਜਾਬ ਪਹਿਲਾ ਸੂਬਾ ਬਸ਼ਰਤੇ ਸਟਾਫ ਦੇ ਟੀਕਾਕਰਨ/ਹੋਰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹੋਵੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਉਂਦੇ ਤਿਉਹਾਰਾਂ ਦੇ ਮੌਸਮ ਨੂੰ ਵੇਖਦੇ ਹੋਏ ਮੌਜੂਦਾ ਕੋਵਿਡ ਪਾਬੰਦੀਆਂ ਵਿੱਚ 30 ਸਤੰਬਰ ਤੱਕ ਵਾਧਾ ਕੀਤੇ ਜਾਣ ਦੇ ਹੁਕਮ ਦੇ ਦਿੱਤੇ ਹਨ ਅਤੇ ਸਾਰੇ ਇਕੱਠਾਂ, ਸਿਆਸੀ ਇਕੱਠਾਂ ਸਮੇਤ, ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦੀ ਗਿਣਤੀ 300 ਤੈਅ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਨੂੰ ਵੀ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਮੁੱਖ ਮੰਤਰੀ ਨੇ ਸਮੂਹ ਪ੍ਰਬੰਧਕਾਂ, ਸਿਆਸੀ ਧਿਰਾਂ ਸਮੇਤ, ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਤਿਉਹਾਰਾਂ ਨਾਲ ਸਬੰਧਤ ਸਮਾਗਮਾਂ ਮੌਕੇ ਲਾਏ ਜਾਣ ਵਾਲੇ ਖਾਨੇ ਦੇ ਸਟਾਲਾਂ ਆਦਿ ਵਿਖੇ ਤਾਇਨਾਤ ਸਟਾਫ, ਮੈਨੇਜਮੈਂਟ ਅਤੇ ਸ਼ਿਰਕਤ ਕਰਨ ਵਾਲਿਆਂ ਨੇ ਪੂਰਨ ਤੌਰ ‘ਤੇ ਟੀਕਾਕਰਨ ਕਰਵਾਇਆ ਹੋਵੇ ਜਾਂ ਘੱਟੋ-ਘੱਟ ਇੱਕ ਟੀਕਾ ਲਗਵਾਇਆ ਹੋਵੇ।
ਤਿਉਹਾਰਾਂ ਨੂੰ ਵੇਖਦੇ ਹੋਏ ਲਗਾਤਾਰ ਚੌਕਸੀ ਰੱਖਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਇਸ ਸਬੰਧ ਵਿਚ ਮਿਸਾਲ ਪੇਸ਼ ਕਰਨ ਲਈ ਕਿਹਾ ਅਤੇ ਇਸ ਦੇ ਨਾਲ ਹੀ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਪਾਬੰਦੀਆਂ ਦੀ ਪਾਲਣਾ ਸਭਨਾਂ ਦੁਆਰਾ ਯਕੀਨੀ ਬਣਾਈ ਜਾਵੇ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਇਸ ਮੌਕੇ ਕਿਹਾ ਕਿ ਕੋਵਿਡ ਦੇ ਮਾਮਲਿਆਂ ਦੀ ਘੱਟਦੀ ਗਿਣਤੀ ਦੇ ਮੱਦੇਨਜ਼ਰ ਲੋਕ ਮਾਸਕ ਪਾਉਣ ਦੇ ਮਾਮਲੇ ਵਿਚ ਅਵੇਸਲੇ ਹੋ ਰਹੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਪੁਲਿਸ ਦੀ ਮਦਦ ਨਾਲ ਕੋਵਿਡ ਪਾਬੰਦੀਆਂ ਸਖ਼ਤੀ ਨਾਲ ਲਾਗੂ ਕਰਵਾਉਣੀਆਂ ਚਾਹੀਦੀਆਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਹਰੇਕ ਜ਼ਿਲ੍ਹੇ ਵਿਚ ਪੁਲਿਸ ਅਤੇ ਪ੍ਰਸ਼ਾਸਨ ਦੇ ਸੰਯੁਕਤ ਫਲਾਇੰਗ ਸਕੁਐਡ ਕਾਇਮ ਕਰਕੇ ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਵਿਚ ਸਖ਼ਤੀ ਨਾਲ ਪਾਬੰਦੀਆਂ ਲਾਗੂ ਕਰਵਾਉਣੀਆਂ ਯਕੀਨੀ ਬਣਾਇਆ ਜਾਵੇ।ਇੱਕ ਉੱਚ ਪੱਧਰੀ ਕੋਵਿਡ ਸਮੀਖਿਆ ਦੀ ਵਰਚੁਅਲ ਤੌਰ ‘ਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਇਸੇ ਮਹੀਨੇ ਆਂਗਨਵਾੜੀ ਕੇਂਦਰ ਖੋਲ੍ਹਣ ਦੀ ਤਿਆਰੀ ਕਰਨ ਲਈ ਕਿਹਾ ਜਿਸ ਨਾਲ ਪੰਜਾਬ ਅਜਿਹਾ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਇਨ੍ਹਾਂ ਕੇਂਦਰਾਂ ਦਾ ਖੁੱਲ੍ਹਣਾ ਸਟਾਫ ਦੇ ਟੀਕਾਕਰਨ ਅਤੇ ਹੋਰ ਦਿਸ਼ਾ ਨਿਰਦੇਸ਼ਾਂ ਉੱਤੇ ਨਿਰਭਰ ਕਰੇਗਾ ਜੋ ਕਿ ਸਿਹਤ ਵਿਭਾਗ ਨਾਲ ਸਾਂਝੇ ਤੌਰ ‘ਤੇ ਤੈਅ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਇਹ ਵੀ ਹੁਕਮ ਦਿੱਤੇ ਕਿ ਟੈਸਟਿੰਗ ਸਮਰੱਥਾ ਵਿਚ ਵਾਧਾ ਕਰਦੇ ਹੋਏ ਇਸ ਨੂੰ ਮੌਜੂਦਾ 45 ਹਜ਼ਾਰ ਪ੍ਰਤੀ ਦਿਨ ਤੋਂ ਵਧਾ ਕੇ ਘੱਟੋ-ਘੱਟ 50 ਹਜ਼ਾਰ ਪ੍ਰਤੀ ਦਿਨ ਕੀਤਾ ਜਾਵੇ ਤਾਂ ਜੋ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਸਬੰਧੀ ਪਹਿਲਾਂ ਤੋਂ ਹੀ ਤਿਆਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸੈਂਟੀਨਲ ਟੈਸਟਿੰਗ ਦੇ ਨਾਲ ਹੀ ਆਊਟਰੀਚ ਕੈਂਪ ਅਤੇ ਟੈਸਟਿੰਗ ਵੀ ਕੀਤੀ ਜਾਵੇ ਖਾਸ ਕਰਕੇ ਉਨ੍ਹਾਂ ਥਾਵਾਂ ਉੱਤੇ ਜਿੱਥੇ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਦਾ ਇਕੱਠ ਹੋਣ ਦੀ ਉਮੀਦ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੁਨਿਆਦੀ ਢਾਂਚੇ ਦੇ ਸੁਧਾਰ ਨਾਲ ਸਬੰਧਤ ਸਾਰੇ ਕੰਮਾਂ ਵਿਚ ਤੇਜ਼ੀ ਲਿਆ ਕੇ ਇਨ੍ਹਾਂ ਨੂੰ ਪੂਰਾ ਕੀਤਾ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿਚ ਹੁਣ ਸਥਾਨਕ ਪਾਬੰਦੀਆਂ ਸਬੰਧੀ ਇੱਕ ਸਵੈਚਾਲਿਤ ਪ੍ਰਣਾਲੀ, ਜੀ.ਆਈ.ਐਸ ਅਧਾਰਿਤ ਨਜ਼ਰਸਾਨੀ ਅਤੇ ਰੋਕਥਾਮ ਪ੍ਰਬੰਧਨ ਲਾਗੂ ਹੋ ਚੁੱਕਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਇਹ ਦਿਸ਼ਾ ਨਿਰਦੇਸ਼ ਵੀ ਦਿੱਤੇ ਕਿ ਇਸ ਪ੍ਰਣਾਲੀ ਦੀ ਸਹਾਇਤਾ ਨਾਲ ਮਾਈਕਰੋ ਕੰਟੇਨਮੈਂਟ ਸਬੰਧੀ ਕਦਮ ਉਨ੍ਹਾਂ ਇਲਾਕਿਆਂ/ਮੁਹੱਲਿਆਂ ਵਿਚ ਚੁੱਕੇ ਜਾਣ ਜਿੱਥੇ ਕਿ ਕੇਸਾਂ ਜਾਂ ਮਾਮਲਿਆਂ ਦੀ ਗਿਣਤੀ ਪੰਜ ਤੋਂ ਵੱਧ ਹੈ।ਸੂਬੇ ਦੀ ਕੋਵਿਡ ਮਾਹਿਰ ਕਮੇਟੀ ਦੇ ਮੁਖੀ ਡਾ. ਕੇ.ਕੇ. ਤਲਵਾੜ ਦੇ ਇਸ ਮੌਕੇ ਕਿਹਾ ਕਿ ਮੌਜੂਦਾ ਸਮੇਂ ਹਾਲਾਂਕਿ ਹਾਲਾਤ ਕਾਬੂ ਵਿਚ ਹਨ ਪਰ ਤੀਸਰੀ ਲਹਿਰ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਇਹ ਅਪੀਲ ਕੀਤੀ ਕਿ ਸਾਰੇ ਧਾਰਮਿਕ ਸੰਗਠਨਾਂ ਨੂੰ ਕਿਹਾ ਜਾਵੇ ਕਿ ਉਹ ਮੰਦਰਾਂ ਅਤੇ ਗੁਰਦੁਆਰਿਆਂ ਤੋਂ ਨਿਯਮਿਤ ਤੌਰ ‘ਤੇ ਮਾਸਕ ਪਾਉਣ ਸਬੰਧੀ ਐਲਾਨ ਕਰਨ। ਉਨ੍ਹਾਂ ਸੁਝਾਅ ਦਿੱਤਾ ਕਿ ਮਾਰਕੀਟ ਕਮੇਟੀਆਂ ਨੂੰ ਵੀ ਬਾਜ਼ਾਰਾਂ ਵਿਚ ਭੀੜ ਦੇ ਮੱਦੇਨਜ਼ਰ ਅਜਿਹਾ ਹੀ ਕਰਨ ਲਈ ਕਿਹਾ ਜਾਣਾ ਚਾਹੀਦਾ ਹੈ ਅਤੇ ਦੁਕਾਨਦਾਰਾਂ ਤੇ ਉਨ੍ਹਾਂ ਦੇ ਕਾਮਿਆਂ ਦੀ ਜਾਂਚ ਵੀ ਤਿਉਹਾਰਾਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਪ੍ਰਮੁੱਖਤਾ ਨਾਲ ਕੀਤੀ ਜਾਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਇਸ ਗੱਲ ਉਤੇ ਗੌਰ ਕਰਦੇ ਹੋਏ ਕਿ ਮਿਊਕੋਰਮਾਇਕੋਸਿਸ ਦੇ ਕੇਸਾਂ ਵਿਚ ਭਾਰੀ ਕਮੀ ਆਈ ਹੈ ਅਤੇ ਬੀਤੇ ਹਫ਼ਤੇ ਸਿਰਫ ਇੱਕ ਮਾਮਲਾ ਸਾਹਮਣੇ ਆਇਆ ਹੈ, ਇਹ ਤਸੱਲੀ ਜ਼ਾਹਰ ਕੀਤੀ ਕਿ ਪੰਜਾਬ ਕਈ ਹੋਰ ਸੂਬਿਆਂ ਜਿਵੇਂ ਕਿ ਹਰਿਆਣਾ ਦੇ ਮੁਕਾਬਲੇ ਠੀਕ ਹੋਏ ਲੋਕਾਂ ਦੀ ਗਿਣਤੀ ਪੱਖੋਂ ਕਾਫੀ ਅੱਗੇ ਹੈ। ਸੂਬੇ ਦੇ ਸਿਹਤ ਸਕੱਤਰ ਆਲੋਕ ਸ਼ੇਖਰ ਨੇ ਮੀਟਿੰਗ ਵਿਚ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਓਵਰਆਲ ਪਾਜ਼ੇਟੀਵਿਟੀ ਦਰ ਸਤੰਬਰ 1 ਤੋਂ 9 ਤੱਕ ਮਹਿਜ਼ 0.1 ਫੀਸਦੀ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਵੱਖੋ-ਵੱਖ ਪ੍ਰਕਾਰਾਂ ਸਬੰਧੀ ਐਨ.ਸੀ.ਡੀ.ਸੀ. ਨੂੰ ਭੇਜੀ ਗਈ ਮਹੀਨਾਵਾਰ ਜੀਨੋਮ ਅਨੁਕ੍ਰਮਣ ਵਿਚ ਇਹ ਸਾਹਮਣੇ ਆਇਆ ਹੈ ਕਿ ਇਸ ਦਾ ਡੈਲਟਾ ਪ੍ਰਕਾਰ ਉਭਰ ਕੇ ਸਾਹਮਣੇ ਆ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਪਟਿਆਲਾ ਵਿਖੇ ਪੀ.ਏ.ਟੀ.ਐਚ. ਨਾਲ ਮਿਲ ਕੇ ਸਥਾਪਤ ਕੀਤੀ ਜੀਨੋਮ ਸੀਕੁਐਂਸਿੰਗ ਲੈਬ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿਚ 67 ਨਮੂਨੇ ਪਹਿਲਾਂ ਹੀ ਜਾਂਚ ਕੀਤੇ ਜਾ ਚੁੱਕੇ ਹਨ ਅਤੇ ਕੋਈ ਵੀ ਨਵਾਂ ਪ੍ਰਕਾਰ ਸਾਹਮਣੇ ਨਹੀਂ ਆਇਆ।

ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

ਸਹਿ-ਬਿਮਾਰੀਆਂ ਨੂੰ ਛੱਡ ਕੇ ਚਾਰ ਹਫ਼ਤੇ ਪਹਿਲਾਂ ਵੈਕਸੀਨ ਦੀ ਇਕ-ਇਕ ਖੁਰਾਕ ਲੈਣ ਵਾਲਾ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਜਾ ਸਕਦਾ ਹੈ ਸਕੂਲ ਪਰ ਹਫ਼ਤਾਵਰੀ ਆਰ.ਟੀ.ਪੀ.ਸੀ.ਆਰ. ਟੈਸਟ ਦੀ ਲੋੜ ਹੋਵੇਗੀ

ਮੁੱਖ ਮੰਤਰੀ ਵੱਲੋਂ ਅਧਿਆਪਕਾਂ, ਬੱਚਿਆਂ ਦੇ ਮਾਪਿਆਂ, ਵਿਕਰੇਤਾਵਾਂ, ਖਾਣ-ਪੀਣ ਤੇ ਮਠਿਆਈ ਵਾਲੀਆਂ ਦੁਕਾਨਾਂ ਅਤੇ ਢਾਬਿਆਂ ਦੇ ਸਟਾਫ ਲਈ ਤਰਜੀਹੀ ਆਧਾਰ ਉਤੇ ਵੈਕਸੀਨ ਦੀ ਪਹਿਲੀ ਖੁਰਾਕ ਲਾਉਣ ਦੇ ਹੁਕਮ

ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ।

ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਕੀਮਤ ਨਾ ਤਾਰਨੀ ਪਵੇ।

ਅੱਜ ਕੋਵਿਡ ਦੀ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ ਦੇ ਅਸਰਦਾਇਕ ਰਹਿਣ ਦਾ ਸਬੂਤ ਅਧਿਐਨ ਕੀਤੇ ਜਾ ਰਹੇ ਡਾਟਾ ਤੋਂ ਮਿਲ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਬਚ ਰਹੇ ਹਨ, ਉਨ੍ਹਾਂ ਨੂੰ ਉਸ ਵੇਲੇ ਤੱਕ ਛੱਟੀ ਉਤੇ ਰਹਿਣ ਲਈ ਕਿਹਾ ਜਾਵੇਗਾ, ਜਦੋਂ ਤੱਕ ਉਹ ਪਹਿਲੀ ਖੁਰਾਕ ਨਹੀਂ ਲੈ ਲੈਂਦੇ।

ਉਨ੍ਹਾਂ ਕਿਹਾ ਨੇ ਚਾਰ ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੈ ਚੁੱਕੇ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ ਨੂੰ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫ਼ਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਹਾਲਾਂਕਿ, ਸਹਿ-ਬਿਮਾਰੀਆਂ ਵਾਲੇ ਸਟਾਫ ਨੂੰ ਪੂਰੀਆਂ ਖੁਰਾਕਾਂ ਲੈਣ ਉਤੇ ਹੀ ਇਜਾਜ਼ਤ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਮੁੱਖ ਸਕੱਤਰ ਨੇ ਮੀਟਿੰਗ ਵਿਚ ਦੱਸਿਆ ਕਿ ਸੂਬੇ ਵੱਲੋਂ ਸਕੂਲ ਸਟਾਫ ਨੂੰ ਜ਼ਰੂਰੀ ਸੇਵਾਵਾਂ ਵਜੋਂ ਵਿਚਾਰਨ ਲਈ ਕੀਤੀ ਅਪੀਲ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਇਸ ਗੱਲ ਤੋਂ ਤਸੱਲੀ ਜ਼ਾਹਰ ਕੀਤੀ ਕਿ ਕਾਰਗਰ ਢੰਗ ਨਾਲ ਟੈਸਟਿੰਗ ਕਰਨ ਸਦਕਾ ਸਕੂਲਾਂ ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿਚ ਕੁਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੇਟਿਵਿਟੀ ਦਰ ਸਿਰਫ 0.05 ਫੀਸਦੀ ਬਣਦੀ ਹੈ।

ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿਚ ਇਹ ਦਰ ਵੱਧ ਹੈ। ਮੁੱਖ ਮਤੰਰੀ ਨੇ ਕਿਹਾ ਕਿ ਲਿੰਗ ਅਤੇ ਰਿਹਾਇਸ਼ ਦੀ ਥਾਂ ਦੇ ਹਿਸਾਬ ਨਾਲ ਇਹ ਇਕੋ ਜਿਹਾ ਫੈਲਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਾਡੇ ਬੱਚੇ ਇੱਥੋਂ ਤੱਕ ਕਿ ਉਹ ਕੋਵਿਡ ਨਾਲ ਵੀ ਪ੍ਰਭਿਵਤ ਵੀ ਹੋਏ, ਬਹੁਤ ਹੱਦ ਤੱਕ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰਹੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦੇ ਟੀਕੇ ਲਾਉਣੇ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿਚ ਟੀਕੇ ਉਪਲਬਧ ਕਰਵਾਉਣਾ ਨਿਸ਼ਚਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਇਸ ਮਾਮਲੇ ਦੀ ਪੈਰਵੀ ਕਰਨਗੇ ਜਿੰਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਇਹ ਧਿਆਨ ਦਿਵਾਉਂਦਿਆਂ ਕਿ 1.18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37.81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਨੇ ਟੀਕਾਕਰਨ ਮੁਹਿੰਮ ਨੂੰ ਅਗਾਂਹ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਅਧਿਆਪਕਾਂ, ਨੌਜਵਾਨ ਬੱਚਿਆਂ ਦੇ ਮਾਪਿਆਂ ਅਤੇ ਵਿਕਰੇਤਾਵਾਂ ਨੂੰ ਕੋਵਿਡ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੂਬੇ ਨੂੰ ਪ੍ਰਾਪਤ ਹੋਇਆ ਟੀਕਿਆਂ ਦਾ ਸਟਾਕ ਬਿਨਾਂ ਅਜਾਈਂ ਗਿਆ ਵਰਤਿਆ ਗਿਆ।

ਸਕੂਲ ਮੁੱਖੀ ਆਪਣੇ ਦਫਤਰ ਲਈ ਕਮਰੇ ਮੁੱਖ ਦਫਤਰ ਵਲੋਂ ਪ੍ਰਵਾਨਗੀ ਤੋਂ ਬਾਅਦ ਹੀ ਵਰਤੋਂ ਕਰਨਗੇ : ਸਿੱਖਿਆ ਸਕੱਤਰ

 

ਨਾਬਾਰਡ/ਸਮੱਗਰਾ ਅਧੀਨ ਵਾਧੂ ਕਲਾਸਰੂਮਜ਼ ਦੀ ਵਰਤੋਂ ਸਬੰਧੀ    ਸਿੱਖਿਆ ਸਕੱਤਰ  ਵੱਲੋਂ  ਹਦਾਇਤਾਂ ਜਾਰੀ ਕੀਤੀਆਂ ਹਨ।

   ਨਾਬਾਰਡ/ਸਮੱਗਰਾ ਤਹਿਤ ਬਹੁਤ ਸਾਰੇ ਸਕੂਲਾਂ ਵਿੱਚ ਵਾਧੂ ਕਲਾਸਰੂਮਜ਼ ਦੀ ਉਸਾਰੀ ਦੇ ਕੰਮ ਚੱਲ ਰਹੇ ਹਨ। ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਕੂਲਾਂ ਵਿੱਚ ਸਕੂਲ ਮੁਖੀਆਂ ਵੱਲੋਂ ਨਵੇਂ ਉਸਾਰੇ ਕਲਾਸਰੂਮਜ਼ ਨੂੰ ਆਪਣੇ ਦਫ਼ਤਰ ਵਿੱਚ ਤਬਦੀਲ ਕਰ ਲਿਆ ਜਾਂਦਾ ਹੈ ਅਤੇ ਇਸ ਨੂੰ ਸਕੂਲ ਮੁਖੀ ਦੇ ਦਫ਼ਤਰ ਵੱਜੋਂ ਵਰਤਿਆ ਜਾਂਦਾ ਹੈ। ਇਸਦੇ ਨਾਲ ਹੀ ਕਈ ਸਕੂਲਾਂ ਵਿੱਚ ਨਵੇਂ ਉਸਾਰੇ ਕਲਾਸਰੂਮਜ਼ ਵਿੱਚ ਐੱਸ.ਐੱਸ.ਟੀ. ਕਾਰਨਰ, ਅੰਗਰੇਜ਼ੀ ਕਾਰਨਰ ਜਾਂ ਮੈਥ ਕਾਰਨਰ ਵਿੱਚ ਤਬਦੀਲ ਕਰ ਲਿਆ ਜਾਂਦਾ ਹੈ ਅਤੇ ਕਲਾਸਰੂਮ ਪੂਰੀ ਤਰ੍ਹਾਂ ਕਿਸੇ ਖਾਸ ਵਿਸ਼ੇ ਦੇ ਅਧਿਆਪਕ ਦੇ ਸਪੁਰਦ ਕਰ ਦਿੱਤਾ ਜਾਂਦਾ ਹੈ। 


 ਜਾਰੀ ਹਦਾਇਤਾਂ ਵਿੱਚ ਲਿਖਿਆ ਗਿਆ ਹੈ ਕਿ ਜਦੋਂ ਵੀ ਕਿਸੇ ਸਕੂਲ ਵਿੱਚ ਨਵੇਂ ਕਲਾਸਰੂਮ ਦੀ ਉਸਾਰੀ ਕੀਤੀ ਜਾਂਦੀ ਹੈ ਤਾਂ ਉਹ ਕਲਾਸਰੂਮ ਕੇਵਲ ਵਿਦਿਆਰਥੀਆਂ ਨੂੰ ਵਰਤੋਂ ਲਈ ਦਿੱਤਾ ਜਾਵੇ ਅਤੇ ਕਿਸੇ ਵੀ ਸੂਰਤ ਵਿੱਚ ਉਸਨੂੰ ਪ੍ਰਿੰਸੀਪਲ ਜਾਂ ਸਕੂਲ ਮੁਖੀ ਦੁਆਰਾ ਬਤੌਰ ਦਫ਼ਤਰ ਵਰਤੋਂ ਵਿੱਚ ਨਾ ਲਿਆਂਦਾ ਜਾਵੇ। 


ਪ੍ਰੰਤੂ ਜਿੱਥੇ ਕਿਤੇ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਦੇ ਦਫ਼ਤਰ ਲਈ ਸਖਤ ਲੋੜ ਹੋਵੇ ਤਾਂ ਇਸਦੀ ਪ੍ਰਵਾਨਗੀ ਸਬੰਧਤ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਦੁਆਰਾ ਜਿਲ੍ਹਾ ਸਮਾਰਟ ਸਕੂਲ ਮੈਟਰ (DSM) ਰਾਹੀਂ ਮੁੱਖ ਦਫ਼ਤਰ (ਸਮਾਰਟ ਸਕੂਲ ਸੈੱਲ) ਤੋਂ ਲਈ ਜਾਵੇ। 


ਜਿਨ੍ਹਾਂਂ ਸਕੂਲ ਮੁਖੀਆਂ ਦੁਆਰਾ ਐਡੀਸ਼ਨਲ ਕਲਾਸਰੂਮ ਨੂੰ ਆਪਣੇ ਦਫ਼ਤਰ ਦੇ ਤੌਰ ਤੇ ਵਰਤੋਂ ਵਿੱਚ ਲਿਆਂਦਾ ਗਿਆ ਹੈ, ਉਸਦੀ ਸੂਚਨਾ ਇਕੱਤਰ ਕਰਕੇ ਆਪਣੇ ਜਿਲ੍ਹੇ ਦੇ ਜਿਲ੍ਹਾ ਸਮਾਰਟ ਸਕੂਲ ਮੈਟਰੋ (DSM) ਰਾਹੀਂ ਮੁੱਖ ਦਫ਼ਤਰ ਨੂੰ ਭੇਜੀ ਜਾਵੇ ਨਾਲ ਹੀ ਇਸਦੀ ਉਚਿਤਤਾ ਵੀ ਦੱਸੀ ਜਾਵੇ ਤਾਂ ਜੋ ਲੋੜੀਦੀ ਪ੍ਰਵਾਨਗੀ ਇੱਕੋ ਵਾਰ ਹੀ ਦਿੱਤੀ ਜਾ ਸਕੇ। ।


ਜਰਨੈਲ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ ਨੂੰ ਐੱਸ.ਸੀ.ਈ.ਆਰ.ਟੀ. ਦਾ ਵਾਧੂ ਚਾਰਜ


ਮੁਹਾਲੀ 10 ਸਤੰਬਰ, ()

ਇਸ ਸਮੇਂ ਐੱਸ.ਸੀ.ਈ.ਆਰ.ਟੀ. ਡਾਇਰੈਕਟੋਰੇਟ ਵਿਖੇ ਪੰਜਾਬ ਅਚੀਵਮੈਂਟ ਸਰਵੇ (PAS) ਅਤੇ ਨੈਸ਼ਨਲ ਅਚੀਵਮੈਂਟ ਸਰਵੇ (NAS) ਦਾ ਕੰਮ ਪੂਰੇ ਜੋਰਾਂ ਤੇ ਚੱਲ ਰਿਹਾ ਹੈ, ਪ੍ਰੰਤੂ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਦੀ ਅਸਾਮੀ ਖਾਲੀ ਹੋਣ ਕਾਰਨ ਇਹ ਕੰਮ ਪ੍ਰਭਾਵਿਤ ਹੋ ਰਿਹਾ ਹੈ।   ਕਿਉਂਕਿ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਸ੍ਰੀ ਜਗਤਾਰ ਸਿੰਘ ਕੁਲੜੀਆ ਮਿਤੀ 31.08.2021 ਨੂੰ ਰਿਟਾਇਰ ਹੋ ਚੁੱਕੇ ਹਨ। 


ਇਸ ਲਈ ਦਫ਼ਤਰੀ ਹਿੱਤ ਵਿੱਚ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਦੀ ਅਸਾਮੀ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਸ੍ਰੀ ਜਰਨੈਲ ਸਿੰਘ, ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਐੱਸ.ਏ.ਐੱਸ. ਨਗਰ ਨੂੰ ਆਪਣੇ ਮੌਜੂਦਾ ਕੰਮ ਦੇ ਨਾਲ-ਨਾਲ ਦਿੱਤਾ ਗਿਆ ਹੈ। । ਇਹ ਹੁਕਮ ਪੰਜਾਬ ਸਰਕਾਰ ਸਕੱਤਰ
ਸਕੂਲ ਸਿੱਖਿਆ  ਵਲੋਂ ਜਾਰੀ ਕੀਤੇ ਗਏ ਹਨ ।ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

 ਵਜੀਫ਼ੇ ਵਾਸਤੇ ਦਿਵਿਆਂਗ ਵਿਦਿਆਰਥੀਆਂ ਤੋਂ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ


ਚੰਡੀਗੜ, 10 ਸਤੰਬਰ ( ਪ੍ਰਮੋਦ ਭਾਰਤੀ)


ਦਿਵਿਆਂਗ ਵਿਦਿਆਰਥੀਆਂ ਤੋਂ ਵਜੀਫ਼ੇ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਸਰਕਾਰ ਨੇ 2021-22 ਵਾਸਤੇ ਪੋਰਟਲ ਖੋਲ ਦਿੱਤਾ ਹੈ।


ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਦੇ ਇੰਮਪਾਵਰਮੈਂਟ ਆਫ ਪਰਸਨਜ਼ ਵਿਦ ਡਿਸਏਬਿਲਟੀਜ ਆਫ ਸੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਮੰਤਰਾਲੇ ਵੱਲੋਂ ਵਜੀਫ਼ਾ ਦਿੱਤਾ ਜਾਂਦਾ ਹੈ। ਪ੍ਰੀ-ਮੈਟਿ੍ਰਕ ਸਕਲਾਰਸ਼ਿਪ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਮਿਤੀ 15 ਨਵੰਬਰ ਅਤੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐਨ.ਐਸ.ਪੀ.) ’ਤੇ (www.scholarship.gov.in) ਆਨ ਲਾਈਨ ਅਪਲਾਈ ਕਰ ਸਕਦੇ ਹਨ। ਪੋਰਟਲ ਉਪਰ ਵਿਦਿਆਰਥੀਆਂ ਵੱਲੋਂ ਪ੍ਰਾਪਤ ਅਰਜ਼ੀਆਂ ਦੀ ਸਕੂਲ/ਕਾਲਜ ਦੇ ਮੁਖੀ ਪੜਤਾਲ ਕਰਨਗੇ। ਸਕੂਲ/ ਕਾਲਜ ਵੱਲੋਂ ਵੈਰੀਫਾਈ ਕੀਤੀਆਂ ਅਰਜ਼ੀਆਂ ਨੂੰ ਸੂਬਾ ਪੱਧਰ ’ਤੇ ਨੋਡਲ ਅਫ਼ਸਰ ਵੈਰੀਫਾਈ ਕਰੇਗਾ। ਯੋਗ ਉਮੀਦਵਾਰਾਂ ਨੂੰ ਭਾਰਤ ਸਰਕਾਰ ਵੱਲੋਂ ਉਨਾਂ ਦੇ ਬੈਂਕ ਖਾਤਿਆਂ ਵਿੱਚ ਵਜ਼ੀਫਾ ਭੇਜਿਆ ਜਾਵੇਗਾ।


ਬੁਲਾਰੇ ਅਨੁਸਾਰ ਵੱਧ ਤੋਂ ਵੱਧ ਦਿਵਿਆਂਗ ਵਿਦਿਆਰਥੀਆਂ ਦਾ ਇਸ ਵਜੀਫ਼ੇ ਲਈ ਅਪਲਾਈ ਕਰਨ ਵਾਸਤੇ ਯਕੀਨੀ ਬਨਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਰੇ ਵਿਦਿਆਰਥੀ ਇਸ ਦਾ ਲਾਭ ਪ੍ਰਾਪਤ ਕਰ ਸਕਣ।

ਦਫ਼ਤਰ ਨਗਰ ਕੌਂਸਲ, ਧਨੌਲਾ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 ਸਫ਼ਾਈ ਸੇਵਕਾਂ ਅਤੇ ਸੀਵਰਮੈਂਨਾਂ ਦੀਆਂ ਅਸਾਮੀਆਂ ਲਈ ਭਰਤੀ (ਠੇਕਾ ਆਧਾਰ 'ਤੇ) ਸਬੰਧੀ ਸੂਚਨਾ ਸਥਾਨਕ ਸਰਕਾਰ ਪੰਜਾਬ, ਚੰਡੀਗੜ ਦੇ ਵਿਭਾਗ ਵਿੱਚ ਨਗਰ ਕੌਸਲ, ਧਨੌਲਾ ਬਰਨਾਲਾ ਦੁਆਰਾ ਹੇਠ ਲਿਖੇ ਅਨੁਸਾਰ ਅਸਾਮੀਆਂ ਲਈ ਬਿਨੈ ਪੱਤਰ ਦੀ ਮੰਗ ਕੀਤੀ ਜਾਂਦੀ ਹੈ ਲੜੀ  ਨੰ. ਅਸਾਮੀ ਦਾ ਨਾਮ ਖਾਲੀ ਅਸਾਮੀਆਂ ਮਿਹਨਤਾਨਾ (ਰੁਪਏ ਵਿਚ)  ਸਫ਼ਾਈ ਸੇਵਕ : 14 ਕੰਟਰੈਕਟ 'ਤੇ ਰੱਖੇ ਸਫ਼ਾਈ ਸੇਵਕਾਂ ਨੂੰ ਕਿਰਤ ਵਿਭਾਗ ਡੀ ਸੀ. ਰੇਟ) ਵੱਲੋਂ ਨਿਰਧਾਰਿਤ ਲੇਬਰ ਰੇਟਾਂ ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ।


  ਸੀਵਰਮੈਨ : 4 ਕੰਟਰੈਕਟ ਤੇ ਰੱਖੇ ਸੀਵਰਮੋਨਾਂ ਨੂੰ ਕਿਰਤ ਵਿਭਾਗ (ਡੀ.ਸੀ. ਰੇਟ) ਵੱਲੋਂ ਨਿਰਧਾਰਿਤ ਲੰਬਰ ਰੇਟਾਂ ਅਨੁਸਾਰ ਤਨਖ਼ਾਹ ਦੀ ਅਦਾਇਗੀ ਕੀਤੀ ਜਾਵੇਗੀ। ਅੰਤਿਮ ਮਿਤੀ-ਸਮਾਂ 26.09.2021 ਨੂੰ ਸ਼ਾਮ 3.00 ਵਜੇ ਤੱਕ। ਵੇਰਵਿਆਂ ਲਈ ਲਾਗਆਨ ਕਰੋ: http:Igpunjab.gov.in ਭਰਤੀ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤ (ਸਵਰ) ਅਨੁਸਾਰ ਹੋਵੇਗੀ। ਟਿੱਪਣੀ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੱਬਸਾਈਟ ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।

B.ED ADMISSION PUNJAB UNIVERSITY : ADMISSION OPEN APPLY

PANJAB UNIVERSITY, CHANDIGARHB.Ed. Admissions (Chandigarh Colleges Only) Online Merit-Based Admission to the courses of B.Ed. (General), B.Ed. (Yoga) and B.Ed. Special Education (Intellectual Disability) for the Session 2021-23 in the affiliated Colleges located in Chandigarh (U.T.) shall be conducted by Panjab University, Chandigarh. ONLINE application form and counseling schedule for the same shall be available at website: https://chandigarhbed.puchd.ac.in with effect from 10 September, 2021. Note: All instructions will be available on website : (https://chandigarhbed.puchd.ac.in) only.

 

RECENT UPDATES

Today's Highlight