Labels
Monday, 13 September 2021
PUNJAB ELECTION 2022: ਸੁਖਬੀਰ ਬਾਦਲ ਵਲੋਂ 64 ਉਮੀਦਵਾਰਾਂ ਦਾ ਐਲਾਨ
ਬਾਬੇ ਦੇ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਵੱਲੋਂ ਬਟਾਲਾ ਅਤੇ ਮੁਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ
ਬਾਬੇ ਦੇ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਵੱਲੋਂ ਬਟਾਲਾ ਅਤੇ ਮੁਹਾਲੀ ਤੋਂ ਰਾਜ-ਵਿਆਪੀ ਰੇਡੀਓਲੌਜੀ ਅਤੇ ਡਾਇਗਨੌਸਿਟਕ ਪ੍ਰਾਜੈਕਟਾਂ ਦੀ ਡਿਜੀਟਲ ਸ਼ੁਰੂਆਤ
ਮਾਤਾ ਸੁਲੱਖਣੀ ਜੀ ਸਬ-ਡਿਵੀਜ਼ਨਲ ਹਸਪਤਾਲ ਬਟਾਲਾ ਵਿਖੇ ਮੁੱਖ ਮੰਤਰੀ ਈ-ਕਲੀਨਿਕ ਸੇਵਾ ਦੀ ਸ਼ੁਰੂਆਤ ਵੀ ਕੀਤੀ
ਨਵੇਂ-ਮੁਹਾਂਦਰੇ ਵਾਲੀ 108 ਐਮਰਜੈਂਸੀ ਰਿਸਪਾਂਸ ਸੇਵਾ ਪੰਜਾਬ ਵਾਸੀਆਂ ਨੂੰ ਕੀਤੀ ਸਮਰਪਿਤ
ਵਧੀਆ ਤੇ ਕਿਫ਼ਾਇਤੀ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਵੱਲ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 125 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ 'ਰਾਜ-ਵਿਆਪੀ ਰੇਡੀਓ ਡਾਇਗਨੌਸਟਿਕ ਅਤੇ ਲੈਬਾਰਟਰੀ ਸੇਵਾ' ਅਤੇ 'ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸੇਵਾ' ਵਰਚੁਅਲ ਢੰਗ ਨਾਲ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 534ਵੇਂ ਵਿਆਹ ਪੁਰਬ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਬਟਾਲਾ ਵਿਖੇ ਨਿਵੇਕਲੀ 'ਮੁੱਖ ਮੰਤਰੀ ਈ-ਕਲੀਨਿਕ ਸੇਵਾ' ਦੀ ਸ਼ੁਰੂਆਤ ਵੀ ਕੀਤੀ, ਜਿਸ ਨਾਲ ਪੇਂਡੂ ਖੇਤਰ ਵਿੱਚ ਵਸਦੇ ਲੋਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।
ਸਮੂਹ ਲੋਕਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਇਸ ਤੋਂ ਵਧੀਆ ਦਿਨ ਕੋਈ ਹੋਰ ਨਹੀਂ ਸੀ ਹੋ ਸਕਦਾ। ਉਨ੍ਹਾਂ ਕਿਹਾ ਕਿ ਨਵੰਬਰ ਦੇ ਅਖ਼ੀਰ ਤੱਕ ਰਾਜ ਭਰ ਵਿੱਚ ਸ਼ੁਰੂ ਹੋਣ ਵਾਲੀਆਂ ਇਹ ਵਿਸ਼ੇਸ਼ੀਕ੍ਰਿਤ ਮੈਡੀਕਲ ਸਹੂਲਤਾਂ ਨਾਲ ਗ਼ਰੀਬ ਤੇ ਲੋੜਵੰਦਾਂ ਨੂੰ ਵੀ ਨਿੱਜੀ ਖੇਤਰ ਵਿੱਚ ਸਿਹਤ ਸੇਵਾਵਾਂ ਦੇ ਰਹੇ ਸੁਪਰ-ਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਵੀ ਮਿਲ ਸਕਣਗੀਆਂ, ਜੋ ਪਹਿਲਾਂ ਉਨ੍ਹਾਂ ਦੀ ਪਹੁੰਚ ਤੋਂ ਬਾਹਰ ਸਨ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੰਜਾਬ ਨੂੰ ਛੇ ਭਾਗਾਂ ਵਿੱਚ ਵੰਡਿਆ ਗਿਆ ਹੈ ਜਿਸ ਤਹਿਤ 80 ਕਰੋੜ ਰੁਪਏ ਦੀ ਲਾਗਤ ਨਾਲ ਹਰੇਕ ਜ਼ਿਲ੍ਹਾ ਹਸਪਤਾਲ ਲਈ ਇੱਕ ਐਮ.ਆਰ.ਆਈ. ਅਤੇ 25 ਸੀ.ਟੀ. ਸਕੈਨ ਸਹੂਲਤਾਂ ਤੋਂ ਇਲਾਵਾ 23 ਜ਼ਿਲ੍ਹਿਆ ਵਿੱਚ 25 ਕਰੋੜ ਦੀ ਲਾਗਤ ਨਾਲ ਸਾਡੇ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਰੈਫਰੈਂਸ ਲੈਬ, 30 ਜ਼ਿਲ੍ਹਾ ਲੈਬਾਰਟਰੀਆਂ ਅਤੇ 95 ਕੁਲੈਕਸ਼ਨ ਕੇਂਦਰ ਸ਼ਾਮਲ ਹੋਣਗੇ, ਜੋ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨਗੇ। ਉਨ੍ਹਾਂ ਕਿਹਾ ਕਿ ਲੈਬ ਟੈਸਟ ਬੜੀਆਂ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕੀਤੇ ਜਾਣਗੇ ਅਤੇ ਕੁਲ ਮਰੀਜ਼ਾਂ ਵਿਚੋਂ 5 ਫੀਸਦੀ ਗਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਇਹ ਸਹੂਲਤ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਇਸ ਪ੍ਰੋਗਰਾਮ ਜ਼ਰੀਏ 750 ਨੌਜਵਾਨਾਂ ਲਈ ਨੌਕਰੀ ਦੇ ਰਾਹ ਖੁੱਲ੍ਹੇ ਹਨ, ਜਿਨ੍ਹਾਂ ਨੂੰ ਤਕਨੀਸ਼ੀਅਨ ਦੇ ਤੌਰ 'ਤੇ ਟਰੇਂਡ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਆਪਣੀਆਂ ਸਿਹਤ ਸੇਵਾਵਾਂ ਨੂੰ ਅੱਪਗਰੇਡ ਕੀਤਾ ਹੈ, ਜੋ ਕੋਵਿਡ ਮਹਾਂਮਾਰੀ ਸਮੇਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਮੈਡੀਕਲ ਡਿਲੀਵਰੀ ਪ੍ਰਣਾਲੀ 'ਚ ਵਾਧੇ ਨਾਲ ਲਾਭਪਾਤਰੀਆਂ ਲਈ ਮੈਡੀਕਲ ਟੈਸਟਿੰਗ ਦਾ ਖ਼ਰਚ 65 ਤੋਂ 70 ਫ਼ੀਸਦੀ ਘਟੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਬਟਾਲਾ ਤੋਂ ਸ਼ੁਰੂ ਕੀਤੇ ਗਏ ਈ-ਕਲੀਨਿਕ ਪਾਇਲਟ ਪ੍ਰਾਜੈਕਟ ਤਹਿਤ ਪਿੰਡਾਂ ਅਤੇ ਦੂਰ-ਦੁਰਾੜੇ ਇਲਾਕੇ ਦੇ ਮਰੀਜ਼ ਟੈਲੀ-ਕੰਸਲਟੈਂਸੀ ਰਾਹੀਂ ਮਾਹਿਰਾਂ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ ਅਤੇ ਇਸ ਦੀ ਸਫ਼ਲਤਾ ਪਿੱਛੋਂ ਇਸ ਨੂੰ ਨੇੜ ਭਵਿੱਖ ਵਿੱਚ ਪੰਜਾਬ ਭਰ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾ੍ਰਜੋਕਟ ਪੰਜਾਬ ਸਰਕਾਰ ਵੱਲੋਂ ਪੀ.ਪੀ.ਪੀ. ਮੋਡ ਰਾਹੀਂ 'ਕਰਸਨਾ ਡਾਇਗਨੌਸਿਟਕ ਲਿਮਟਿਡ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਬਟਾਲਾ ਦੀਆਂ 13 ਪੇਂਡੂ ਡਿਸਪੈਂਸਰੀਆਂ ਦੀ ਬਾਰਡਰ ਏਰੀਆ ਵਿਕਾਸ ਫੰਡ ਰਾਹੀਂ ਮੁਰੰਮਤ ਕਰਨ ਨੂੰ ਪ੍ਰਵਾਨਗੀ ਦਿੱਤੀ ਤਾਂ ਜੋ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਤੇ ਬਿਹਤਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਨਵੇਂ-ਮੁਹਾਂਦਰੇ ਵਾਲੀ 108 ਐਂਬੂਲੈਂਸ ਐਮਰਜੈਂਸੀ ਰਿਸਪਾਂਸ ਸਿਸਟਮ ਸਰਵਿਸ ਨੂੰ ਹੋਰ ਬਿਹਤਰ ਬਣਾਇਆ ਗਿਆ ਹੈ ਅਤੇ 104 ਅਤੇ 112 ਮੈਡੀਕਲ ਹੈਲਪ ਲਾਈਨਾਂ ਹੁਣ ਐਮਰਜੈਂਸੀ ਸਮੇਂ ਹੋਰ ਵੀ ਤੇਜ਼ ਰਿਸਪਾਂਸ ਦੇਣਗੀਆਂ। ਹੁਣ ਮਰੀਜ਼ ਦੇ ਰਿਸ਼ਤੇਦਾਰ ਐਂਬੂਲੈਂਸ ਦੀ ਲੋਕੇਸ਼ਨ ਆਨ-ਲਾਈਨ ਟਰੇਸ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਐਂਬੂਲੈਂਸਾਂ ਦੀ ਗਿਣਤੀ ਵਧਾ ਕੇ 325 ਕੀਤੀ ਗਈ ਸੀ, ਜੋ ਅਗਲੇ ਦਿਨਾਂ ਦੌਰਾਨ ਹੋਰ ਵਧਾ ਕੇ 400 ਕੀਤੀ ਜਾ ਰਹੀ ਹੈ ਅਤੇ 23 ਐਡਵਾਂਸ ਲਾਈਫ ਸਪੋਰਟ ਐਂਬੂਲੈਂਸਾਂ ਨੂੰ ਵੀ ਬੇੜੇ 'ਚ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸ਼ੁਭ ਮੌਕੇ ਮੁਹਾਲੀ ਨੂੰ ਇਹ ਕੀਮਤੀ ਤੋਹਫ਼ਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਪੰਜਾਬ ਨੂੰ ਵਧੀਆ ਮੈਡੀਕਲ ਬੁਨਿਆਦੀ ਢਾਂਚੇ ਵਾਲਾ ਪਹਿਲੇ ਨੰਬਰ ਦਾ ਸੂਬੇ ਬਣਾਉਣ ਦੇ ਮੁੱਖ ਮੰਤਰੀ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਸਾਢੇ ਚਾਰ ਸਾਲਾਂ ਵਿੱਚ ਸਿਹਤ ਦੇ ਖੇਤਰ ਵਿੱਚ ਬਹੁਤ ਵੱਡੇ ਸੁਧਾਰ ਕੀਤੇ ਹਨ ਅਤੇ ਜਿਹੜਾ ਪ੍ਰੋਗਰਾਮ ਅੱਜ ਸ਼ੁਰੂ ਕੀਤਾ ਗਿਆ ਹੈ ਇਸ ਨਾਲ ਹਰ ਬਿਮਾਰ ਵਿਅਕਤੀ ਨੂੰ ਸੁਪਰਸਪੈਸ਼ਲਿਟੀ ਡਾਕਟਰਾਂ ਦੀਆਂ ਸੇਵਾਵਾਂ ਮਿਲਣ ਦੇ ਨਾਲ-ਨਾਲ ਬਹੁਤ ਹੀ ਸਸਤੀਆਂ ਦਰਾਂ 'ਤੇ ਟੈਸਟਾਂ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਈ-ਕਲੀਨਿਕ ਸੇਵਾ ਸ਼ੁਰੂ ਹੋਣ ਨਾਲ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਮਿਲ ਸਕਣਗੀਆਂ।
ਵਿਆਹ ਪੁਰਬ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਈ-ਕਲੀਨਿਕ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਕਿਹਾ ਕਿ ਉਨ੍ਹਾਂ ਨੇ ਚੇਅਰਮੈਨ ਬਣਦੇ ਸਾਰ ਹੀ ਇਹ ਸੁਪਨਾ ਲਿਆ ਸੀ ਕਿ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਈ-ਕਲੀਨਿਕ ਸੇਵਾ ਅਤੇ ਲੈਬ ਡਾਇਗੋੋਸਟਿਕ ਕੇਂਦਰ ਦੀ ਸ਼ੁਰੂਆਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 35 ਦਿਨਾਂ ਦੇ ਰਿਕਾਰਡ ਸਮੇਂ ਵਿੱਚ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰ ਕਰਕੇ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾਵਾਂ ਦੇਣ ਦੀ ਸ਼ੁਰੂਆਤ ਕਰਨ ਵਾਲਾ ਸੂਬਾ ਪੰਜਾਬ ਹੁਣ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਈ-ਕਲੀਨਿਕ ਸਹੂਲਤ ਸ਼ੁਰੂ ਕਰਨ ਲਈ ਚੁਣਨ ਵਾਸਤੇ ਬਟਾਲਾ ਵਾਸੀ ਮੁੱਖ ਮੰਤਰੀ ਦੇ ਸ਼ੁਕਰਗੁਜ਼ਾਰ ਹਨ ਜਿਸ ਨਾਲ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਵੀ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਮੈਡੀਕਲ ਕੌਂਸਲਿੰਗ ਸਹੂਲਤ ਮਿਲੇਗੀ।
ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਐਮ.ਡੀ. ਤਨੂ ਕਸ਼ਅਪ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਪੰਜਵੀਂ ਜਮਾਤ ਦੀ ਪ੍ਰੀਖਿਆ ਰਾਹੀਂ ਕਾਂਗਰਸ ਸਰਕਾਰ ਦਾ ਸਿਆਸੀ ਪ੍ਰਚਾਰ ਕਰਨ ਦੀ ਅਧਿਆਪਕ ਯੂਨੀਅਨ ਵੱਲੋਂ ਨਿਖੇਧੀ
ਪੰਜਵੀਂ ਜਮਾਤ ਦੀ ਪ੍ਰੀਖਿਆ ਰਾਹੀਂ ਕਾਂਗਰਸ ਸਰਕਾਰ ਦਾ ਸਿਆਸੀ ਪ੍ਰਚਾਰ ਕਰਨ ਦੀ ਡੀਟੀਐੱਫ ਵੱਲੋਂ ਨਿਖੇਧੀ
ਪਾਠਕ੍ਰਮ ਨੂੰ ਲਾਂਭੇ ਕਰਕੇ ਸਿੱਖਿਆ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਪ੍ਰਚਾਰ ਵਿੰਗ ਵਜੋਂ ਵਿਚਰਨਾ ਨਿਖੇਧੀਯੋਗ: ਵਿਕਰਮ ਦੇਵ ਸਿੰਘ
ਸਿਆਸੀ ਮੁਫਾਦਾਂ ਲਈ ਜਨਤਕ ਸਿੱਖਿਆ ਨੂੰ ਇੱਕ ਸਰਵੇ ਦੀ ਚਾੜ੍ਹਿਆ ਜਾ ਰਿਹਾ ਹੈ ਭੇਂਟ: ਡੀ.ਟੀ.ਐੱਫ.
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 13 ਸਤੰਬਰ, 2021: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਦੋ-ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ, ਨੈਸ਼ਨਲ ਅਚੀਵਮੈਂਟ ਸਰਵੇ ਅਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿੱਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ਹੂ-ਬੁ-ਹੂ ਇਸ਼ਤਿਹਾਰ ਛਾਪਣ ਅਤੇ ਸਿੱਖਿਆ ਵਿਭਾਗ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਸਿੱਧੇ ਤੌਰ 'ਤੇ ਸਿਆਸੀ ਪ੍ਰਚਾਰ ਵਿੰਗ ਵਜੋਂ ਵਰਤੇ ਜਾਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਸਖਤ ਨਿਖੇਧੀ ਕੀਤੀ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀ ਪਾਰਟੀ ਲਈ ਸਿਆਸੀ ਲਾਭ ਪਹੁੰਚਾਉਣ ਦਾ ਇੱਕ ਹੋਰ ਯਤਨ ਕਰਾਰ ਦਿੰਦਿਆਂ, ਸਕੂਲ ਸਿੱਖਿਆ ਸਕੱਤਰ ਵਲੋਂ ਪਾਠਕ੍ਰਮ ਨੂੰ ਲਾਂਭੇ ਕਰਕੇ ਮਨਮਰਜੀ ਕਰਨ ਅਤੇ ਸੱਤਾਧਾਰੀ ਪਾਰਟੀ ਦੇ ਸਿਆਸੀ ਹਿੱਤ ਪੂਰਨ ਦੀ ਨਿਖੇਧੀ ਕੀਤੀ ਹੈ।
ਡੀਟੀਐੱਫ ਦੇ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਿਭਾਗ ਦੇ ਫੇਸਬੁੱਕ ਪੇਜ ਨੂੰ ਜਬਰੀ ਲਾਇਕ, ਕੁਮੈਂਟ ਅਤੇ ਸ਼ੇਅਰ ਕਰਨ ਅਤੇ ਹੋਰਾਂ ਤੋਂ ਕਰਵਾਉਣ ਦੇ ਹੁਕਮ ਚਾੜ੍ਹੇ ਗਏ ਗਏ ਸਨ। ਦੂਜੇ ਪਾਸੇ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਨੈਸ ਭਾਵ ਨੈਸ਼ਨਲ ਅਚੀਵਮੈਂਟ ਸਰਵੇ, ਜਿਸ ਤੋਂ ਕਿ ਸੂਬਿਆਂ ਦੀ ਸਿੱਖਿਆ ਦੇ ਪੱਧਰ ਦਾ ਅੰਦਾਜ਼ਾ ਲਗਾਇਆ ਜਾਂਦਾ ਹੈ, ਨੂੰ ਅਸਲ ਸਕੂਲੀ ਸਿੱਖਿਆ ਤੇ ਪਾਠਕ੍ਰਮ ਦੇ ਤੱਤ ਰੂਪ ਨੂੰ ਖੂਹ ਖਾਤੇ ਪਾ ਕੇ, ਗ਼ੈਰ ਸੰਵਿਧਾਨਕ ਢਾਂਚੇ ਰਾਹੀਂ ਕੇਵਲ ਝੂਠੇ ਅੰਕੜਿਆਂ ਦਾ ਜਾਲ ਬੁਣਿਆ ਜਾ ਰਿਹਾ ਹੈ। ਜਦਕਿ ਬੱਚਿਆਂ ਦੀ ਡੇਢ ਸਾਲ ਦੀ ਪੜ੍ਹਾਈ ਪਹਿਲਾਂ ਹੀ ਲੰਬਾ ਸਮਾਂ ਸਕੂਲ ਬੰਦ ਰਹਿਣ ਕਾਰਨ ਬਹੁਤ ਪਛੜ ਚੁੱਕੀ ਹੈ।
ਉਨ੍ਹਾਂ ਕਿਹਾ ਇਸ ਸਰਵੇ ਦੀ ਤਿਆਰੀ ਲਈ ਸਕੂਲ ਸਮੇ ਤੋਂ ਬਾਅਦ, ਛੁੱਟੀ ਵਾਲੇ ਦਿਨ ਅਤੇ ਰਾਤਾਂ ਤੱਕ ਜ਼ੂਮ ਮੀਟਿੰਗਾਂ, ਆਨਲਾਈਨ ਪੇਪਰ ਅਤੇ ਫਿਜ਼ੀਕਲ ਮੀਟਿੰਗਾਂ ਰਾਹੀਂ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਬੁਰੀ ਤਰ੍ਹਾਂ ਕਚੂਮਰ ਕੱਢਿਆ ਹੋਇਆ ਹੈ। ਅੰਕੜਿਆਂ ਦੀ ਦੌੜ ਵਿੱਚ ਅੱਗੇ ਲੰਘਣ ਅਤੇ ਪੰਜਾਬ ਸਰਕਾਰ ਦਾ ਅਧਿਆਪਕਾਂ, ਬੇਰੁਜ਼ਗਾਰਾਂ ਅਤੇ ਹੋਰ ਹਿੱਸਿਆਂ ਵਲੋਂ ਕੀਤੇ ਜਾ ਰਹੇ ਵਿਰੋਧ ਨੂੰ ਢਕਣ ਲਈ ਅਫਸਰਸ਼ਾਹੀ ਵਲੋਂ ਵਿਦਿਆਰਥੀਆਂ ਦੇ ਪ੍ਰਸ਼ਨ ਪੱਤਰ ਦੀ ਵਰਤੋਂ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਜੋ ਕਿ ਸਪੱਸ਼ਟ ਰੂਪ ਵਿੱਚ ਅਗਾਮੀ ਚੋਣਾਂ ਦੇ ਮੱਦੇਨਜ਼ਰ ਸੱਤਾਧਾਰੀਆਂ ਦੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਹੈ। ਨਾਲ ਹੀ ਪ੍ਰੀਖਿਆਵਾਂ ਨੂੰ ਬਹੁ ਵਿਕਲਪੀ ਉੱਤਰਾਂ ਤੱਕ ਸੀਮਿਤ ਕਰਕੇ ਵਿਦਿਆਰਥੀਆਂ ਵਿੱਚ ਰਚਨਾਤਮਕਤਾ ਨੂੰ ਖਤਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ,ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਹਾਜ਼ਰ ਰਹੇ।
ਮਿਡ ਟਰਮ ਪ੍ਰੀਖਿਆਵਾਂ ਦੇ ਪੇਪਰ ਲੀਕ, YouTube ਤੇ ਮਿਲੇ ਸਾਲਵ ਕੀਤੇ ਪੇਪਰ
ਹਰਿਆਣਾ ਕਾਂਸਟੇਬਲ ਭਰਤੀ ਪੇਪਰ ਲੀਕ ਹੋਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋ ਗਏ ਹਨ। ਜੋ ਕਿ You tube ਚੈਨਲ ਤੇ ਵਾਇਰਲ ਹੋ ਰਹੇ ਹਨ।
ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ
ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ
ਬਰਨਾਲਾ,13 ਸਤੰਬਰ( ਬਿੰਦਰ ਸਿੰਘ ਖੁੱਡੀ ਕਲਾਂ)-ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ।
ਜਾਣਕਾਰੀ ਦਿੰਦਿਆਂ ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਕੁਲਵਿੰਦਰ ਸਿੰਘ ਸਰਾਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ,ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਸਤੰਬਰ ਪ੍ਰੀਖਿਆ ਸ਼ੁਰੂ ਹੋ ਗਈ ਹੈ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਆਫਲਾਈਨ ਤਰੀਕੇ ਸ਼ੁਰੂ ਹੋਈ ਪ੍ਰੀਖਿਆ ਦੇ ਪਹਿਲੇ ਦਿਨ ਤੀਜੀ,ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਹੋਈ ਜਦਕਿ ਛੇਵੀਂ ਜਮਾਤ ਦੀ ਅੰਗਰੇਜ਼ੀ, ਸੱਤਵੀਂ ਜਮਾਤ ਦੀ ਪੰਜਾਬੀ, ਅੱਠਵੀਂ ਜਮਾਤ ਦੀ ਗਣਿਤ, ਨੌਵੀ ਜਮਾਤ ਦੀ ਹਿੰਦੀ, ਦਸਵੀਂ ਜਮਾਤ ਦੀ ਵਿਗਿਆਨ, ਗਿਆਰਵੀਂ ਜਮਾਤ ਦੀ ਪੰਜਾਬੀ ਜਨਰਲ ਅਤੇ ਬਾਰਵੀਂ ਜਮਾਤ ਦੀ ਅੰਗਰੇਜ਼ੀ ਜਨਰਲ ਵਿਸ਼ੇ ਦੀ ਪ੍ਰੀਖਿਆ ਹੋਈ।ਸਾਰੀਆਂ ਜਮਾਤਾਂ ਦੇ ਪ੍ਰਸ਼ਨ ਪੱਤਰ ਮੁੱਖ ਦਫਤਰ ਵੱਲੋਂ ਮੁਹੱਈਆ ਕਰਵਾਏ ਗਏ ਸਨ ਅਤੇ ਸਾਰੀਆਂ ਹੀ ਜਮਾਤਾਂ ਦੇ ਪ੍ਰਸ਼ਨ ਪੱਤਰ ਬਹੁ-ਵਿਕਲਪੀ ਪੈਟਰਨ ਅਨੁਸਾਰ ਸਨ ਜਦਕਿ ਤੀਜੀ,ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤਾਂ ਦੇ ਪ੍ਰਸ਼ਨ ਪੱਤਰ ਨਵੰਬਰ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਤਿਆਰੀ ਪੈਟਰਨ ਅਨੁਸਾਰ ਸਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪ੍ਰੀਖਿਆ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਹੀ ਸਲਾਘਾਯੋਗ ਰਹੀ ਅਤੇ ਕੇਂਦਰਾਂ ਦਾ ਦੌਰਾ ਕਰਨ 'ਤੇ ਵਿਦਿਆਰਥੀਆਂ ਪ੍ਰੀਖਿਆਵਾਂ ਪ੍ਰਤੀ ਬਹੁਤ ਹੀ ਉਤਸ਼ਾਹਿਤ ਨਜ਼ਰ ਆਏ।ਸਾਰੇ ਹੀ ਸਕੂਲਾਂ 'ਚ ਸਰਕਾਰ ਵੱਲੋਂ ਜਾਰੀ ਕੋਵਿਡ ਹਦਾਇਤਾਂ ਦੀ ਪਾਲਣਾ ਕੀਤੀ ਗਈ।ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਲਾਘਾਯੋਗ ਹਾਜ਼ਰੀ ਅਤੇ ਕੋਵਿਡ ਹਦਾਇਤਾਂ ਦੀ ਪਾਲਣਾ 'ਚ ਵਿਦਿਆਰਥੀਆਂ ਦੇ ਮਾਪਿਆਂ ਦਾ ਯੋਗਦਾਨ ਪ੍ਰਸੰਸਾਯੋਗ ਰਿਹਾ।
ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਦੀਆਂ ਪ੍ਰੀਖਿਆਵਾਂ ਦਾ ਵਿਦਿਆਰਥੀਆਂ ਦੇ ਸਾਲਾਨਾ ਨਤੀਜਿਆਂ ਅਤੇ ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਲਈ ਬਹੁਤ ਅਹਿਮ ਹੈ।ਉਹਨਾਂ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਡਿਜ਼ੀਟਲ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਦਾ ਅਸਰ ਪ੍ਰੀਖਿਆਵਾਂ ਦੇ ਪਹਿਲੇ ਦਿਨ ਬਾਖੂਬੀ ਵੇਖਣ ਨੂੰ ਮਿਲਿਆ। ਵਿਦਿਆਰਥੀਆਂਂ ਵੱਲੋਂ ਕੀਤੀ ਮਿਹਨਤ ਦਾ ਪ੍ਰਭਾਵ ਪ੍ਰੀਖਿਆਵਾਂ ਪ੍ਰਤੀ ਆਤਮ ਵਿਸਵਾਸ਼ ਦੇ ਰੂਪ ਵਿੱਚ ਵੇਖਣ ਨੂੰ ਮਿਲਿਆ।
ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਵਜੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ
ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਵਜੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ
ਬਰਨਾਲਾ,13 ਸਤੰਬਰ( ਬਿੰਦਰ ਸਿੰਘ ਖੁੱਡੀ ਕਲਾਂ)- ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪੜਾਉਣ ਤਕਨੀਕਾਂ ਪੱਖੋਂ ਸਮਾਰਟ ਬਣਾਉਣ ਦੇ ਨਾਲ ਨਾਲ ਸਰਵੇਖਣ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਲਗਾਤਾਰ ਟੈਸਟ ਅਭਿਆਸ ਕਰਵਾਏ ਜਾ ਰਹੇ ਹਨ।ਵਿਦਿਆਰਥੀਆਂ ਨੂੰ ਸਰਵੇਖਣ ਲਈ ਤਿਆਰ ਕਰਨ ਹਿੱਤ ਅਧਿਆਪਕਾਂ ਦੇ ਸਿਖਲਾਈ ਸੈਮੀਨਾਰ ਲਗਾ ਕੇ ਸਰਵੇਖਣ ਟੈਸਟ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਵੇਖਣ ਦੌਰਾਨ ਸਰਕਾਰੀ ਸਕੂਲਾਂ ਦੇ ਨਾਲ ਨਾਲ ਸਹਾਇਤਾ ਪ੍ਰਾਪਤ,ਮਾਨਤਾ ਪ੍ਰਾਪਤ,ਕੇਂਦਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ।ਸਰਵੇਖਣ ਵਿੱਚੋਂ ਸੂਬੇ ਨੂੰ ਪਹਿਲੀ ਪੁਜੀਸ਼ਨ 'ਤੇ ਪਹੁੰਚਾਉਣ ਲਈ ਸਰਕਾਰੀ ਦੇ ਨਾਲ ਨਾਲ ਬਾਕੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਰਵੇਖਣ ਲਈ ਜਾਗਰੂਕ ਅਤੇ ਤਿਆਰ ਕੀਤਾ ਜਾ ਰਿਹਾ ਹੈ।ਇਸੇ ਲੜੀ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ ਕੀਤਾ ਗਿਆ ਹੈ।ਬਲਾਕ ਸ਼ਹਿਣਾ ਅਤੇ ਮਹਿਲ ਕਲਾਂ ਦੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਜਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ ਅਤੇ ਬਰਨਾਲਾ ਬਲਾਕ ਦੇ ਗਣਿਤ ਅਧਿਆਪਕਾਂ ਦਾ ਸੈਮੀਨਾਰ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਸ਼ੁਰੂ ਹੋਇਆ।ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਮੀਨਾਰ ਦੌਰਾਨ ਪੜ੍ਹੋ ਪੰਜਾਬ ਟੀਮ ਦੇ ਰਿਸੋਰਸ ਪਰਸਨਾਂ ਵੱਲੋਂ ਸਰਵੇਖਣ ਟੈਸਟ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਅਧਿਆਪਕਾਂ ਨਾਲ ਵਿਸਥਾਰ 'ਚ ਸਾਂਝੇ ਕੀਤੇ ਜਾਣਗੇ।
ਅਮਨਿੰਦਰ ਸਿੰਘ ਜਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਦਫਤਰ ਦੇ ਮੀਟਿੰਗ ਹਾਲ 'ਚ ਲਗਾਏ ਸੈਮੀਨਾਰ ਦੌਰਾਨ ਬਲਾਕ ਸ਼ਹਿਣਾ ਦੇ ਅਤੇ ਬਲਾਕ ਮਹਿਲ ਕਲਾਂ ਦੇ ਸਮਾਜਿਕ ਸਿੱਖਿਆ ਅਧਿਆਪਕਾਂ ਨੇ ਸ਼ਿਰਕਤ ਕੀਤੀ।ਕਮਲਦੀਪ ਜਿਲ੍ਹਾ ਮੈਂਟਰ ਗਣਿਤ ਨੇ ਦੱਸਿਆ ਕਿ ਸਥਾਨਕ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਬਲਾਕ ਬਰਨਾਲਾ ਦੇ ਗਣਿਤ ਅਧਿਆਪਕਾਂ ਨੇ ਸ਼ਿਰਕਤ ਕੀਤੀ।ਸੈਮੀਨਾਰ ਦੌਰਾਨ ਸਮਾਜਿਕ ਸਿੱਖਿਆ ਦੇ ਰਿਸੋਰਸ ਪਰਸਨਾਂ ਅਤੇ ਗਣਿਤ ਵਿਸ਼ੇ ਦੇ ਰਿਸੋਰਸ ਪਰਸਨਾਂ ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇਖਣ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਸਾਂਝੇ ਕੀਤੇ ਗਏ।
ਨਵਾਂਸ਼ਹਿਰ: ਇੱਕ ਰੋਜ਼ਾ ਕਾਮਰਸ ਲੈਕਚਰਾਰਾਂ ਦੇ ਸੈਮੀਨਾਰ ਵਿੱਚ ਡਾਇਟ ਨੌਰਾ ਵਿਖੇ ਨੈਸ ਸਬੰਧੀ ਕੀਤੀ ਚਰਚਾ :
ਨਵਾਂਸ਼ਹਿਰ , 13 ਸਤੰਬਰ (ਪ੍ਰਰਮੋ ਭਾਰਤੀ) ਮਇੱਕ ਰੋਜ਼ਾ ਕਾਮਰਸ ਲੈਕਚਰਾਰਾਂ ਦੇ ਸੈਮੀਨਾਰ ਵਿੱਚ ਡਾਇਟ ਨੌਰਾ ਵਿਖੇ ਨੈਸ ਸਬੰਧੀ ਕੀਤੀ ਚਰਚਾ :
ਜਿਲ੍ਹਾ ਸਿੱਖਿਆ ਅਫਸਰ ਸ.ਜਗਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਇਟ ਨੌਰਾ ਵਿਖੇ ਇੱਕ ਰੋਜ਼ਾ ਕਾਮਰਸ ਲੈਕਚਰਾਰਾਂ ਦਾ ਸੈਮੀਨਾਰ ਨੈਸ ਅਤੇ ਪੇੈਸ ਸੰਬੰਧੀ ਮਿਤੀ 9/9/2021 ਲਗਾਇਆ ਗਿਆ ।ਇਸ ਸੈਮੀਨਾਰ ਦਾ ਸੰਚਾਲਨ ਡੀ.ਆਰ .ਪੀ ਸ੍ਰੀ ਸੰਜੀਵ ਕੁਮਾਰ ਅਤੇ ਪਿ੍ੰਸੀਪਲ ਵਰਿੰਦਰ ਕੁਮਾਰ ਡਾਈਟ ਨੌਰਾ ਵੱਲੋਂ ਕੀਤਾ ਗਿਆ ।ਇਸ ਸੈਮੀਨਾਰ ਵਿੱਚ ਨੈਸ ਅਤੇ ਕਾਮਰਸ ਵਿਸ਼ੇ ਨੂੰ ਤਕਨਾਲੋਜੀ ਨਾਲ ਜੋੜ ਕੇ ਪੜ੍ਹਾਉਣ ਬਾਰੇ ਚਰਚਾ ਕੀਤੀ ਗਈ।ਇਸ ਸੈਮੀਨਾਰ ਵਿਚ ਜ਼ਿਲ੍ਹੇ ਦੇ ਸਾਰੇ ਕਾਮਰਸ ਲੈਕਚਰਾਰ ਸ਼ਾਮਲ ਸਨ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਜਗਜੀਤ ਸਿੰਘ ਨੇ ਨੈਸ ਅਤੇ ਪੇੈਸ ਦੀ ਸਫ਼ਲਤਾ ਲਈ ਲਗਨ ਨਾਲ ਮਿਹਨਤ ਕਰਨ ਗੱਲ ਕੀਤੀ । ਇਸ ਮੌਕੇ ਤੇ ਕੋ.ਐੱਸ. ਆਰ .ਪੀ . ਸ਼੍ਰੀ ਰਵਿੰਦਰ ਪ੍ਰਤਾਪ ,ਵਰਿੰਦਰ ਬੰਗਾ ਡੀ ਐੱਮ ਅੰਗਰੇਜ਼ੀ ਅਤੇ ਜਸਵੀਰ ਸਿੰਘ ਬੀ.ਐਮ ਪੰਜਾਬੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
WEATHER TODAY : ਆਈਐਮਡੀ ਨੇ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ
ਆਈਐਮਡੀ ਨੇ ਦਿੱਲੀ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ
ਨਵੀਂ ਦਿੱਲੀ, 13 ਸਤੰਬਰ, 2021 (ਏਐਨਆਈ): ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਨੂੰ ਭਵਿੱਖਬਾਣੀ ਕੀਤੀ ਹੈ ਕਿ ਦਿੱਲੀ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਅਗਲੇ ਦੋ ਘੰਟਿਆਂ ਦੌਰਾਨ ਹਲਕੀ ਤੋਂ ਦਰਮਿਆਨੀ ਤੀਬਰਤਾ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਟਵੀਟ ਕੀਤਾ, “ਅਗਲੇ 2 ਘੰਟਿਆਂ ਦੌਰਾਨ ਕੁਰੂਕਸ਼ੇਤਰ, ਗੋਹਾਨਾ, ਹਾਂਸੀ, ਸਿਵਾਨੀ, ਮਹਿਮ, ਤੋਸ਼ਾਮ (ਹਰਿਆਣਾ) ਸਕੋਤੀ ਟਾਂਡਾ, ਹਸਤੀਨਾਪੁਰ, ਦੌਰਾਲਾ (ਯੂਪੀ) ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਤੀਬਰਤਾ ਦੀ ਬਾਰਿਸ਼ ਹੋਵੇਗੀ।” ਇਸ ਤੋਂ ਪਹਿਲਾਂ, ਐਤਵਾਰ ਨੂੰ, ਰਾਸ਼ਟਰੀ ਰਾਜਧਾਨੀ ਵਿੱਚ ਮੱਧਮ ਤੋਂ ਭਾਰੀ ਬਾਰਿਸ਼ ਹੋਈ, ਜਿਸ ਨਾਲ ਸ਼ਹਿਰ ਵਿੱਚ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ। ਲਗਾਤਾਰ ਮੀਂਹ ਕਾਰਨ ਦਿੱਲੀ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ। (ਏਐਨਆਈ)
ਹੁਣ 30 ਸਤੰਬਰ ਤੱਕ ਸਕੂਲ ਮੁੱਖੀ ਕਰ ਸਕਣਗੇ ਵਿਦਿਆਰਥੀਆਂ ਦੇ ਦਾਖਲੇ, ਇਹ ਹੈ ਤਰੀਕਾ, ਪੜ੍ਹੋ
ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਪੰਜਵੀਂ/ ਅੱਠਵੀਂ/ ਨੌਵੀਂ/ਦਸਵੀਂ/ ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ 31-08-2021 ਸੀ।