Sunday, 19 September 2021

ਹਾਈਕਮਾਂਡ ਦਾ ਫੈਸਲਾ ਪੰਜਾਬ ਵਿੱਚ ਦੋ ਉਪ ਮੁੱਖ ਮੰਤਰੀ ਬਣਾਏ ਜਾਣਗੇ : ਹਰੀਸ਼ ਰਾਵਤ
ਨਵੀਂ ਦਿੱਲੀ: ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸਦੇ ਨਾਲ ਹੀ ਉੱਥੇ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ। 


ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਐਨਡੀਟੀਵੀ ਨਾਲ ਗੱਲਬਾਤ ਕਰਦਿਆਂ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਪਾਰਟੀ ਵਿੱਚ ਰਾਏ ਬਣਾਈ ਗਈ ਹੈ ਕਿ ਦੋ ਉਪ ਮੁੱਖ ਮੰਤਰੀ ਵੀ ਬਣਾਏ ਜਾਣਗੇ। ਦੋ ਉਪ ਮੁੱਖ ਮੰਤਰੀ ਕੌਣ ਹੋਣਗੇ, ਇਹ ਹੁਣ ਤੈਅ ਹੋ ਗਿਆ ਹੈ। 


ਪਹਿਲਾਂ ਸੋਮਵਾਰ ਨੂੰ ਮੁੱਖ ਮੰਤਰੀ ਸਵੇਰੇ 11 ਵਜੇ ਸਹੁੰ ਚੁੱਕਣਗੇ, ਫਿਰ ਕੈਬਨਿਟ ਮੰਤਰੀਆਂ ਬਾਰੇ ਫੈਸਲਾ ਕੀਤਾ ਜਾਵੇਗਾ।
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ।

ਕੱਲ ਸਵੇਰੇ 11 ਵਜੇ ਸੀਐਮ ਦੇ ਅਹੁਦੇ ਦੀ ਸਹੁੰ ਚੁੱਕਣਗੇ ਚਰਨਜੀਤ ਸਿੰਘ ਚੰਨੀ

 ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਰਾਜਪਾਲ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। 


ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ 'ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

BIG BREAKING: ਚਰਨਜੀਤ ਸਿੰਘ ਚੰਨੀ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ


 ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘਰੰਧਾਵਾ ਦਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਬਣਾ ਦੇਵੇ ਪਰ ਸਿੱਧੂ ਨੂੰ ਉਹ ਸਵਿਕਾਰ ਨਹੀਂ ਕਰਨਗੇ। ਇੰਨਾ ਹੀ ਨਹੀਂ ਕੈਪਟਨ ਨੇ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰਾ ਦੱਸਿਆ ਸੀ।

BREAKING NEWS : ਵਿਕੀਮੀਡੀਆ ਨੇ ਵੀ ਕਦੇ ਨਵਜੋਤ ਸਿੰਘ ਸਿੱਧੂ ਕਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਬਣਾਇਆ ਮੁੱ‌ਖ ਮੰਤਰੀ, ਤੁਸੀਂ ਵੀ ਦੇਖੋ

 


Click here to visit vikipedia SEE HERE

ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਮੁੱਖ ਮੰਤਰੀ ਦੀ ਲਗੀ ਮੋਹਰ , ਐਲਾਨ ਛੇਤੀ: ਸੂਰਤ

 

ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦਰਮਿਆਨ ਅੱਜ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਭਰੋਸੇਯੋਗ  ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੇਲ ਮੰਤਰੀ ਰਹੇ   ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ 'ਤੇ ਮੋਹਰ ਲਗਾ ਦਿੱਤੀ ਹੈ ਅਤੇ ਸੁਖਜਿੰਦਰ ਸਿੰਘ  ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। 

ਹਾਲਾਂਕਿ ਇਹ ਐਲਾਨ ਨਹੀਂ ਕੀਤਾ ਹੈ ਲੇਕਿਨ  ਇਸ ਦਾ ਰਸਮੀ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ।

 

ਵਿਦਿਅਕ ਫੇਰੀਆਂ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲੀ ਪੁਲਿਸ ਸੁਰੱਖਿਆ, ਪੜ੍ਹੋ ਕਿਉਂ

 

ਵਿਦਿਅਕ ਫੇਰੀਆਂ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਿਲੀ ਪੁਲਿਸ ਸੁਰੱਖਿਆ, ਪੜ੍ਹੋ ਕਿਉਂ , 


ਮੋਹਾਲੀ 19 ਸਤੰਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਪੰਜਾਬ 'ਚ ਚੱਲ ਰਹੇ ਸਾਂਝਾ ਅਧਿਆਪਕ ਮੋਰਚੇ ਦੇ ਸੰਭਾਵੀ ਵਿਰੋਧ ਨੂੰ ਭਾਂਪਦਿਆਂ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਜਿਸ ਤੋਂ ਬਾਅਦ ਪੂਰੇ ਪੰਜਾਬ ਵਿਚ ਉਨ੍ਹਾਂ ਦੀ ਅਕਾਦਮਿਕ ਫੇਰੀ ਦੌਰਾਨ ਦੰਗਾ ਰੋਕੂ ਸੈੱਲ ਤੋਂ ਇਲਾਵਾ ਵੱਡੇ ਪੱਧਰ ਦੇ ਉੱਤੇ ਪੁਲਿਸ ਦਸਤੇ ਤਾਇਨਾਤ ਰਹਿਣਗੇ।  

ਪੰਜਾਬ ਨੂੰ ਨਵਾਂ ਮੁੱਖ ਮੰਤਰੀ ਦੋ -ਤਿੰਨ ਘੰਟਿਆਂ ਵਿੱਚ:ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ

 

ਚੰ ਡੀਗੜ

 ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਵਿੱਚ ਇਸ ਅਹੁਦੇ ਲਈ ਹਲਚਲ ਅਤੇ ਜੋੜ-ਤੋੜ ਤੇਜ਼ ਹੋ ਗਈ ਹੈ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਬਾਰੇ ਵਿਚਾਰ -ਵਟਾਂਦਰਾ ਚੱਲ ਰਿਹਾ ਹੈ।


ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਗਲੇ ਦੋ-ਤਿੰਨ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦੇ ਨਾਂ ਬਾਰੇ ਫੈਸਲਾ ਲਿਆ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਖ਼ਬਰਾਂ ਆ ਰਹੀਆਂ ਹਨ ਕਿ ਸਿਰਫ ਇੱਕ ਸਿੱਖ ਆਗੂ ਹੀ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣੇਗਾ। ਸੂਤਰਾਂ ਅਨੁਸਾਰ ਪੰਜਾਬ ਅਤੇ ਦਿੱਲੀ ਦੇ ਕਈ ਨੇਤਾਵਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸੰਭਾਵੀ ਸਿੱਖ ਨੇਤਾਵਾਂ ਦੇ ਨਾਂ ਮੰਗੇ ਗਏ ਹਨ। ਆਬਜ਼ਰਵਰ ਹੁਣ ਸੂਬਾਈ ਪ੍ਰਧਾਨ ਅਤੇ ਹੋਰ ਨੇਤਾਵਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਨਾਮ ਹਾਈ ਕਮਾਂਡ ਨੂੰ ਭੇਜਣਗੇ।

ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਬਣਨ ਲਈ ਦਾਅਵਾ ਠੋਕਿਆ

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਬਣਨ ਲਈ ਦਾਅਵਾ ਠੋਕਿਆ ਹੈ। ਸੂਤਰਾਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੇ ਹਾਈਕਮਾਨ ਅੱਗੇ ਵੀ ਆਪਣੀ ਮੁਖ ਮੰਤਰੀ ਬਣਨ ਦੀ   ਗੱਲ ਰੱਖੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਵਲੋਂ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

 


ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਟਲੀ, ਸਿੱਧਾ ਹੋਵੇਗਾ ਮੁੱਖ ਮੰਤਰੀ ਦਾ ਐਲਾਨ

 

ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਅੱਜ ਹੋਣ ਵਾਲੀ CLP ਦੀ ਬੈਠਕ ਨਹੀਂ ਹੋਵੇਗੀ। ਜਾਣਕਾਰੀ ਮਿਲੀ ਹੈ ਹਾਈਕਮਾਨ ਹੁਣ ਸਿੱਧਾ ਨਵੇਂ ਮੁੱਖ ਮੰਤਰੀ ਦਾ ਐਲਾਨ ਕਰੇਗੀ। ਦੱਸ ਦੇਈਏ ਕਿ ਪੰਜਾਬ ਦਾ ਮੁੱਖ ਮੰਤਰੀ ਬਣਨ ਨੂੰ ਲੈ ਕੇ ਹੁਣ ਬਹੁਤ ਸਾਰੀਆਂ ਚਰਚਾਵਾਂ ਹੋ ਰਹੀਆਂ ਹਨ।

ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਅੰਬਿਕਾ ਸੋਨੀ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ : ਸੂਤਰ

 ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਅੰਬਿਕਾ ਸੋਨੀ ਨੇ ਪੰਜਾਬ ਦੀ ਮੁੱਖ ਮੰਤਰੀ ਬਣਨ ਤੋਂ ਇਨਕਾਰ : ਸੂਤਰ

More updates ....


हिमाचल कैबिनेट मीटिंग 24 सितंबर को, शिक्षा विभाग में 8000 पदों की भर्ती का होगा फैसला

 

मुख्यमंत्री जयराम ठाकुर की अध्यक्षता में 24 सितंबर को कैबिनेट की बैठक सचिवालय में सुबह 10:30 बजे होगी। बैठक में शिक्षा विभाग में भरे जाने वाले आठ हजार मल्टी टास्क वर्करों के पदोंं व  प्री प्रीइमरी शिक्षकोंं के 4300 से ज्यादा पदों पर  भर्ती  को लेकर फैसला होने की संभावना है। 

इसके अलावा सरकारों स्कूलों में  कंप्यूटर शिक्षकों के मानदेय में 500 रुपये प्रतिमाह की बढ़ोतरी की मुख्यमंत्री की बजट घोषणा को भी मंजूरी दी जाएगी। स्कूलों को विद्यार्थियों के लिए खोलने का फैसला भी इस बैठक में होगा। 


अभी 21 सितंबर तक सरकार ने विद्यार्थियों के स्कूल आने पर रोक लगाई है ।

ਸੁਨੀਲ ਜਾਖੜ ਦੇ ਮੁੱਖ ਮੰਤਰੀ ਬਣਨ ਤੇ ਇਸ ਮੰਤਰੀ ਨੇ ਕੀਤਾ ਵਿਰੋਧ, ਅੱਜ ਦੋਬਾਰਾ ਹੋਵੇਗੀ ਵਿਧਾਇਕ ਦਲ ਦੀ ਮੀਟਿੰਗ

 ਪੰਜਾਬ ਵਿੱਚ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਫੈਸਲਾ ਸੋਨੀਆ ਗਾਂਧੀ । ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਦੀ ਦੌੜ ਵਿੱਚ ਮੋਹਰੀ ਹੈ ਪਰ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਹੁਣ ਐਤਵਾਰ ਨੂੰ ਇੱਕ ਵਾਰ ਫਿਰ ਤੋਂ ਵਿਧਾਇਕ ਦਲ ਦੀ ਮੀਟਿੰਗ ਹੋਵੇਗੀ। ਨਵੇਂ ਮੁੱਖ ਮੰਤਰੀ ਦਾ ਐਲਾਨ ਐਤਵਾਰ ਸਵੇਰ ਤੱਕ ਕੀਤਾ ਜਾ ਸਕਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਵਿਧਾਇਕ ਦਲ ਦੀ ਇੱਕ ਹੋਰ ਮੀਟਿੰਗ ਐਤਵਾਰ ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਹਾਈ ਕਮਾਂਡ ਵੱਲੋਂ ਭੇਜੇ ਗਏ ਤਿੰਨ ਨਿਗਰਾਨ ਵੀ ਵਿਧਾਇਕਾਂ ਦੇ ਨਾਲ ਮੌਜੂਦ ਰਹਿਣਗੇ। 


ਇਸ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਨੇਤਾ ਦੀ ਚੋਣ ਦੀ ਜ਼ਿੰਮੇਵਾਰੀ ਪਾਰਟੀ ਹਾਈ ਕਮਾਂਡ ਨੂੰ ਸੌਂਪੀ ਗਈ ਸੀ।

 ਸੂਤਰਾਂ ਅਨੁਸਾਰ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਨਾਂ 'ਤੇ ਮੀਟਿੰਗ' ਚ ਸਮਝੌਤਾ ਹੋਇਆ ਸੀ, ਪਰ ਇਹ ਇਹ ਵੀ ਪਤਾ ਲੱਗਾ ਹੈ ਕਿ ਮੀਟਿੰਗ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਹਿੰਦੂ ਨੂੰ ਵਿਧਾਇਕ ਦਲ ਦਾ ਆਗੂ ਬਣਾਏ ਜਾਣ 'ਤੇ ਇਤਰਾਜ਼ ਦਰਜ ਕਰਵਾ ਕੇ ਇੱਕ ਜਾਟ-ਸਿੱਖ ਆਗੂ ਬਣਾਉਣ ਦੀ ਮੰਗ ਉਠਾਈ ਹੈ। 


ਰੰਧਾਵਾਾ ਇਸ ਮੰਗ 'ਤੇ ਅੜੇ ਹੋਏ ਹਨ, ਇਸ ਮੰਗ ਨੂੰ ਧਿਆਨ' ਚ ਰੱਖਦੇ ਹੋਏ, ਹਾਈਕਮਾਨ ਨੇ ਐਤਵਾਰ ਨੂੰ ਦੁਬਾਰਾ ਵਿਧਾਇਕ ਦਲ ਦੀ ਮੀਟਿੰਗ ਬੁਲਾਉਣ ਅਤੇ ਨੇਤਾ ਦੀ ਚੋਣ ਕਰਨ ਦਾ ਫੈਸਲਾ ਕੀਤਾ ਹੈ।


RECENT UPDATES

HOLIDAY ON 16TH AUGUST: ਹੁਣ ਤੱਕ ਕਿਹੜੇ ਕਿਹੜੇ ਜ਼ਿਲਿਆਂ ਵਿੱਚ ਹੋਇਆ ਛੁੱਟੀ ਦਾ ਐਲਾਨ, ਪੜ੍ਹੋ

 16 ਅਗਸਤ 2022  ਪੂਰੇ ਦੇਸ਼ ਵਿਚ ਅੱਜ 75 ਵਾਂ ਸਤੰਤਰਤਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹਰ ਘਰ ਤਰੰਗਾ ਲਹਿਰਾਂ ਦੇ ਐਲਾਨ ਤੋਂ ਬਾਅਦ ਪੂਰੇ ਦੇ...

Today's Highlight