Wednesday, 22 September 2021

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 2 ਅਕਤੂਬਰ ਨੂੰ ਮੋਰਿੰਡਾ ਵਿਖੇ ਲਗਾਇਆ ਜਾਵੇ ਪੱਕਾ ਮੋਰਚਾ

 *ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 2 ਅਕਤੂਬਰ ਨੂੰ ਮੋਰਿੰਡਾ ਵਿਖੇ ਲਗਾਇਆ ਜਾਵੇ ਪੱਕਾ ਮੋਰਚਾ**25 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੇ ਪੁੱਜੇਗਾ ਸਾਂਝੇ ਫਰੰਟ ਦਾ ਵੱਡਾ ਵਫ਼ਦ*

*ਮੁੱਖ ਮੰਤਰੀ ਬਦਲਣ ਨਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸੰਤੁਸ਼ਟੀ ਨਹੀਂ ਹੋਵੇਗੀ*


         'ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ' ਦੀ ਮੀਟਿੰਗ 1406-22B ਚੰਡੀਗੜ੍ਹ ਵਿਖੇ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾਂ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਾਂਝੇ ਫਰੰਟ ਵੱਲੋਂ ਆਪਣੇ ਪਹਿਲਾਂ ਕੀਤੇ ਅੈਲਾਨ ਮੁਤਾਬਿਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ 2 ਅਕਤੂਬਰ ਤੋਂ ਪੱਕਾ ਮੋਰਚਾ ਲਗਾਇਆ ਜਾਵੇਗਾ, ਪਰ ਮੁੱਖ ਮੰਤਰੀ ਬਦਲੇ ਜਾਣ ਕਾਰਨ ਹੁਣ ਇਹ ਮੋਰਚਾ ਪਟਿਆਲਾ ਦੀ ਬਜਾਏ ਮੋਰਿੰਡਾ ਵਿਖੇ ਲੱਗੇਗਾ। ਪੱਕੇ ਮੋਰਚੇ ਤੋਂ ਪਹਿਲਾਂ 25 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵੱਡਾ ਵਫ਼ਦ ਆਪਣੀਆਂ ਮੰਗਾਂ ਸੰਬੰਧੀ ਜਾਣੂ ਕਰਵਾਉਣ ਅਤੇ 2 ਅਕਤੂਬਰ ਦੇ ਪੱਕੇ ਮੋਰਚੇ ਦਾ ਨੋਟਿਸ ਦੇਣ ਲਈ ਮੋਰਿੰਡਾ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਣ ਜਾਵੇਗਾ।

       ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਜਗਦੀਸ਼ ਚਾਹਲ, ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸੈਣੀ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਪਰਵਿੰਦਰ ਖੰਗੂੜਾ, ਕੁਲਵਰਨ ਸਿੰਘ ਅਤੇ ਮੰਗਤ ਖਾਨ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਪਿਛਲੇ ਦਿਨਾਂ ਦੌਰਾਨ ਤਨਖਾਹ ਕਮਿਸ਼ਨ ਕਮਿਸ਼ਨ ਸੰਬੰਧੀ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੋਝਾ ਮਜਾਕ ਹੈ। ਉਹਨਾਂ ਆਖਿਆ ਕਿ ਸਾਂਝਾ ਫਰੰਟ 01-01-2016 ਤੋਂ ਰਿਵਾਇਜ਼ਡ ਕੈਟਾਗਰੀਆਂ ਲਈ 2.72, ਪਾਰਸ਼ਲੀ ਰਿਵਾਇਜਡ ਕੈਟਾਗਰੀਆਂ ਲਈ 2.89 ਅਤੇ ਅਨ-ਰਿਵਾਇਜ਼ਡ ਕੈਟਾਗਰੀਆਂ ਲਈ 3.06 ਦੇ ਗੁਣਾਂਕ ਅਨੁਸਾਰ ਤਨਖਾਹ ਕਮਿਸ਼ਨ ਲਾਗੂ ਕਰਵਾਉਣ ਦੀ ਮੰਗ ਕਰਦਾ ਆ ਰਿਹਾ ਹੈ, ਇਸ ਲਈ ਇਸਤੋਂ ਘੱਟ ਕੁੱਝ ਵੀ ਮੰਨਜੂਰ ਨਹੀਂ ਕੀਤਾ ਜਾਵੇਗਾ।

         ਮੁਲਾਜ਼ਮ ਆਗੂਆਂ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਚੋਣ ਵਾਅਦੇ ਮੁਤਾਬਿਕ ਆਪਣੀ ਸਰਕਾਰ ਦੇ ਆਖਰੀ ਮਹੀਨਿਆਂ ਤੱਕ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨਾ, ਕਿਰਤ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕਰਨਾ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨਾ, ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਤੇ ਪੰਜਾਬ ਦੀ ਬਜਾਏ ਕੇੰਦਰ ਦੇ ਤਨਖਾਹ ਸਕੇਲ ਥੋਪਣਾ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਮੁਲਾਜ਼ਮ ਵਿਰੋਧੀ ਹੈ।

          ਆਗੂਆਂ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਹੋਰ ਵਰਗਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ ਸਿਰਫ਼ ਮੁੱਖ ਮੰਤਰੀ ਬਦਲਣ ਨਾਲ ਉਸਦਾ ਪਾਰ ਉਤਾਰਾ ਨਹੀਂ ਹੋ ਸਕਦਾ। ਇਸ ਮੀਟਿੰਗ ਦੌਰਾਨ ਰਣਵੀਰ ਸਿੰਘ ਢਿੱਲੋਂ, ਹਰਦੀਪ ਟੋਡਰਪੁਰ, ਮਨਜੀਤ ਸਿੰਘ ਸੈਣੀ, ਜਗਦੀਸ਼ ਸਿੰਘ ਸਰਾਓ, ਕੁਲਵੰਤ ਸਿੰਘ ਢਿੱਲੋਂ, ਪ੍ਰੇਮ ਨਾਥ, ਵਿਕਰਮਦੇਵ ਸਿੰਘ, ਗੁਰਵਿੰਦਰ ਸਿੰਘ, ਮੰਗਤ ਰਾਮ, ਪ੍ਰੀਤਮ ਸਿੰਘ ਨਾਗਰਾ, ਕੁਲਵੰਤ ਰਾਏ, ਪ੍ਰੇਮ ਸਿੰਘ, ਪ੍ਰੀਤਮ ਸਿੰਘ ਨਾਗਰਾ ਤੇ ਬਿਕਰਮਜੀਤ ਸਿੰਘ ਕੱਦੋਂ

ਸਿੱਖਿਆ ਸਕੱਤਰ ਦੇ ਤਬਾਦਲੇ ਦਾ ਕੀ ਹੈ ਸੱਚ , ਪੜ੍ਹੋ

 


ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਤਬਾਦਲੇ ਦੀਆਂ ਖਬਰਾਂ ਸਵੇਰੇ ਤੌਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਪਹਿਲਾਂ ਸਵੇਰੇ ਇਕ ਮੈਸਜ ਵਾਇਰਲ ਹੋਇਆ ਜਿਸ ਵਿੱਚ ਕਿਹਾ ਗਿਆ ਸੀ ‌ਆਈਏਐਸ ਵੇਣੂ ਗੋਪਾਲ ਨੂੰ ਸਿੱਖਿਆ ਸਕੱਤਰ ਲਗਾਇਆ ਗਿਆ ਹੈ। ਇਹ ਖ਼ਬਰ ਜਾਅਲੀ ਹੈ। ਹੁਣ ਦੁਬਾਰਾ  ਦੁਪਹਿਰ ਨੂੰ ਇਕ ਫੋਟੋ ਵਾਇਰਲ ਕੀਤੀ ਜਾ ਰਹੀ ਹੈ ਜਿਸ ਵਿਚ ਆਈਏਐਸ ਰਮੇਸ਼ ਕੁਮਾਰ ਨੂੰ ਸਿਖਿਆ ਸਕੱਤਰ ਲਗਾ ਦਿੱਤਾ ਹੈ ।ਇਸ ਖਬਰ ਨੂੰ ਵੀ ਕਾਫੀ ਵਾਇਰਲ ਕੀਤਾ ਜਾ ਰਿਹਾ ਹੈ।ਆਪਣੇ ਪਾਠਕਾਂ ਨੂੰ ਦਸਣਾ ਚਾਹੁੰਦੇ ਹਾਂ ਕਿ ਦੋਵੇਂ ਖਬਰਾਂ ਝੂਠੀਆਂ ਹਨ । ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਸਭ ਵਾਇਰਲ ਮੈਸਜ ਜਾਅਲੀ ਹੈ । ਸਿੱਖਿਆ ਸਕੱਤਰ ਦਾ ਤਬਾਦਲਾ ਨਹੀਂ ਹੋਇਆ ਹੈ। ਉਹ ਆਪਣੇ ਅਹੁਦੇ ਤੇ ਬਣੇ ਹਨ।
PUNJAB POLICE CONSTABLE RECRUITMENT:. EXAM DATE AND PLACE OF EXAMINATION UPDATED , DOWNLOAD HERE

PUNJAB POLICE CONSTABLE RECRUITMENT:. EXAM DATE AND PLACE OF EXAMINATION UPDATED , DOWNLOAD HERE ਪੰਜਾਬ ਪੁਲਿਸ ਕਾਂਸਟੇਬਲ ਦੇ ਪੇਪਰ ਦੀ ਤਰੀਕ ਅਤੇ ਪੇਪਰ ਕਿੱਥੇ ਹੋਵੇਗਾ ਇਸ ਦੀ ਜਾਣਕਾਰੀ Official Website ਉਪਰ ਅਪਲੋਡ ਹੋ ਗਈ ਹੈ। ਆਪਣੇ ਵੇਰਵੇ ਭਰ login ਕਰਕੇ Slip ਡਾਊਨਲੋਡ ਕਰ ਲਵੋ।

 

link for downloading your exam city and date of exam schedule

NAS 2021: NAS 2021 ਲਈ ਸਿੱਖਿਆ ਵਿਭਾਗ ਸਖ਼ਤ, ਅਧਿਆਪਕਾਂ ਤੇ ਜਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਕੀਤੇ ਨਵੇਂ ਆਦੇਸ਼

NAS 2021 ਲਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਰੈਗੂਲਰ ਨਹੀਂ ਹੋ ਰਹੀਆਂ । ਸਿੱਖਿਆ ਵਿਭਾਗ ਦੇ ਼ ਧਿਆਨ ਵਿਚ ਆਇਆ ਹੈ ਕਿ ਇਨ੍ਹਾਂ ਮੀਟਿੰਗਾਂ ਵਿੱਚ ਵਿਚਾਰੇ ਜਾਣ ਵਾਲੇ ਮੁੱਦਿਆਂ ਦਾ ਏਜੰਡਾ ਕੁੱਝ ਜ਼ਿਲ੍ਹਿਆਂ ਵਿੱਚ ਤੈਅ ਨਹੀਂ ਹੁੰਦਾ। 

ਇਸ ਲਈ  ਜ਼ਿਲ੍ਹਾ ਸਿੱਖਿਆ ਅਧਿਕਾਰਿਆਂ ਨੂੰ ਹਦਾਇਤ ਕੀਤੀ ਗਈ  ਹੈ ਕਿ:- ਇਹ ਮੀਟਿੰਗਾਂ ਹਰ ਸ਼ਨੀਵਾਰ ਕੀਤੀਆਂ ਜਾਣ। ਇਸ ਮੀਟਿੰਗ ਜੂਮ ਲਿੰਕ ਆਪਣੇ ਜ਼ਿਲ੍ਹੇ ਦੇ ਸਬੰਧਿਤ SRP ਨੂੰ ਲਾਜਮੀ ਭੇਜਿਆ ਜਾਵੇ।  ਡੀ.ਐਮ. ਕੋਆਰਡੀਨੇਟਰ/PPDC ਦੀ ਜ਼ਿਮੇਵਾਰੀ ਹੈ ਕਿ ਉਹ ਮੀਟਿੰਗ ਦਾ ਏਜੰਡਾ ਮੀਟਿੰਗ ਤੋਂ ਪਹਿਲਾਂ ਆਪਣੇ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਵਿਚਾਰ ਲਵੇ ਅਤੇ ਇਸ ਏਜੰਡੇ ਬਾਰੇ ਸਕੂਲ ਮੁਖੀਆਂ ਨੂੰ ਪਹਿਲਾਂ ਦੱਸਿਆ ਜਾਵੇ।ਇਕ SRP ਕੋਲ ਤਿੰਨ-ਚਾਰ ਜ਼ਿਲ੍ਹੇ ਹਨ। ਇਸ ਲਈ ਮੀਟਿੰਗ ਦਾ ਸਮਾਂ ਨਿਯਤ ਕਰਨ ਤੋਂ ਪਹਿਲਾਂ ਉਸ ਨਾਲ ਮੀਟਿੰਗ ਦਾ ਸਮਾਂ ਤੈਅ ਕਰ ਲਿਆ ਜਾਵੇ। 

 ਇਨ੍ਹਾਂ ਮੀਟਿੰਗਾਂ ਵਿੱਚ ਸਾਰੇ ਸਕੂਲ ਮੁਖੀ ਆਪਣੀ ਪੂਰੀ ਤਿਆਰੀ ਨਾਲ ਸ਼ਾਮਲ ਹੋਣ ਅਤੇ BNO/CHT ਸਾਹਿਬਾਨ ਆਪਣੇ-ਆਪਣੇ ਬਲਾਕ ਦੇ ਸਕੂਲ ਮੁਖੀਆਂ ਦਾ ਇੰਨ੍ਹਾਂ ਮੀਟਿੰਗਾਂ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।

 

ਜੂਨੀਅਰ ਡਰਾਫਟਸਮੈਨ ਭਰਤੀ : ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ

 

ਜੂਨੀਅਰ ਡਰਾਫਟਸਮੈਨ ਭਰਤੀ : ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ। 


ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਹੋਏ ਨਤਮਸਤਕ

 ਜਲੰਧਰ 22 ਸਤੰਬਰ ,2021: ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ।ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਰਦਾਸ ਕਰ ਕੇ ਵਾਹਿਗੁਰੂ ਦੀਆ ਬਖਸ਼ਿਸ਼ਾਂ ਮੰਗੀਆ। ਉਨ੍ਹਾਂ ਕਿਹਾ, “ਸੂਬੇ ਦੇ ਹਰੇਕ ਧਰਮ ਅਤੇ ਸਮਾਜ ਦੇ ਹਰ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਨੂੰ ਧਾਰਮਿਕ ਕਦਰਾਂ ਕੀਮਤਾਂ ਅਨੁਸਾਰ ਚਲਾਇਆ ਜਾਵੇਗਾ (ਰਾਜ ਧਰਮ ਅਨੁਸਾਰ ਚਲੇਗਾ)”।


ਸ. ਚੰਨੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਉਨ੍ਹਾਂ ਦੀ ਹਮੇਸ਼ਾ ਪ੍ਰਮੁੱਖ ਤਰਜੀਹ ਰਹੇਗੀ।


ਮੁੱਖ ਮੰਤਰੀ ਨੇ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਸ. ਚੰਨੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕ-ਪੱਖੀ ਉਪਰਾਲਿਆਂ ਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੋਵੇਗੀ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਪਹਿਲਾਂ ਪਰਿਕਰਮਾ ਕੀਤੀ। ਉਹਨਾਂ ਨੂੰ ਪਵਿੱਤਰ ਪਾਲਕੀ ਸਾਹਿਬ ਦੀ ਸੇਵਾ ਕਰਨ ਦਾ ਵੀ ਸੁਭਾਗ ਹਾਸਲ ਹੋਇਆ।ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਅਰਦਾਸ ਵਿੱਚ ਸ਼ਾਮਲ ਹੋਏ, ਦੇਗ਼ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਹੁਕਮਨਾਮਾ ਵੀ ਸਰਵਣ ਕੀਤਾ।


ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ‘ਸਿਰੋਪਾ’ ਬਖ਼ਸ਼ਿਸ਼ ਕੀਤਾ ਅਤੇ ‘ਸ੍ਰੀ ਹਰਿਮੰਦਰ ਸਾਹਿਬ’ ਦੇ ਮਾਡਲ ਨਾਲ ਸਨਮਾਨਤ ਕੀਤਾ।


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸ. ਚੰਨੀ ਦੇ ਨਾਲ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।


ਇਸ ਉਪਰੰਤ ਮੁੱਖ ਮੰਤਰੀ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ ਜਿੱਥੇ ਉਨ੍ਹਾਂ ਨੂੰ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਜਲ੍ਹਿਆਂ ਵਾਲਾ ਬਾਗ ਯਾਦਗਾਰ ਦਾ ਦੌਰਾ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।


ਅੰਮ੍ਰਿਤਸਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚੰਨੀ ਉਚੇਚੇ ਤੌਰ ਉਤੇ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਘਰ ਵੀ ਗਏ

BIG BREAKING: ਕੋਰੋਨਾ ਨਾਲ ਮੌਤ ਦੇ ਮਾਮਲੇ ਵਿੱਚ, ਪੀੜਤ ਪਰਿਵਾਰ ਨੂੰ ਮਿਲਣਗੇ 50,000 ਰੁਪਏ, ਕੇਂਦਰ ਸਰਕਾਰ ਵੱਲੋਂ ਹਲਫ਼ਨਾਮਾ ਦਾਇਰ

 ਕੋਰੋਨਾ ਨਾਲ ਮੌਤ ਦੇ ਮਾਮਲੇ ਵਿੱਚ, ਪੀੜਤ ਪਰਿਵਾਰ ਨੂੰ 50,000 ਰੁਪਏ (50,000 ਰੁਪਏ) ਦਾ ਮੁਆਵਜ਼ਾ ਮਿਲੇਗਾ।ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦਾਇਰ ਕਰਕੇ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਨੇ ਕਿਹਾ ਕਿ ਇਹ ਐਕਸ-ਗ੍ਰੇਸ਼ੀਆ ਰਾਸ਼ੀ ਕੋਵਿਡ -19 ਮਹਾਂਮਾਰੀ ਦੇ ਭਵਿੱਖ ਦੇ ਪੜਾਵਾਂ ਵਿੱਚ ਜਾਂ ਅਗਲੀ ਸੂਚਨਾ ਤਕ ਜਾਰੀ ਰਹੇਗੀ।


ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ ਜੋ ਕੋਵਿਡ ਰਾਹਤ ਕਾਰਜਾਂ ਵਿੱਚ ਸ਼ਾਮਲ ਸਨ ਜਾਂ ਤਿਆਰੀ ਗਤੀਵਿਧੀਆਂ ਵਿੱਚ ਸ਼ਾਮਲ ਸਨ।


ਇਸਦੇ ਲਈ, ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਮੌਤ ਦੇ ਕਾਰਨ ਨੂੰ ਕੋਵਿਡ -19 ਵਜੋਂ ਪ੍ਰਮਾਣਤ ਕਰਨ ਦੀ ਜ਼ਰੂਰਤ ਹੋਏਗੀ. ਸੂਬਿਆਂ ਵੱਲੋਂ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (ਐਸਡੀਆਰਐਫ) ਤੋਂ ਮੁਆਵਜ਼ਾ ਦਿੱਤਾ ਜਾਵੇਗਾ। 


ਹਲਫਨਾਮੇ ਦੇ ਅਨੁਸਾਰ, ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ)/ਜ਼ਿਲ੍ਹਾ ਪ੍ਰਸ਼ਾਸਨ ਮੁਆਵਜ਼ੇ ਦੀ ਵੰਡ ਕਰੇਗਾ।ਕੇਂਦਰ ਨੇ ਮੁਆਵਜ਼ੇ ਦੀ ਪ੍ਰਕਿਰਿਆ ਬਾਰੇ ਦੱਸਿਆ ਹੈ। ਇਸ ਅਨੁਸਾਰ, ਸਬੰਧਤ ਪਰਿਵਾਰ ਮੌਤ ਦੇ ਸਰਟੀਫਿਕੇਟ ਸਮੇਤ ਨਿਰਧਾਰਤ ਦਸਤਾਵੇਜ਼ਾਂ ਦੇ ਨਾਲ ਰਾਜ ਅਥਾਰਟੀ ਦੁਆਰਾ ਜਾਰੀ ਕੀਤੇ ਗਏ ਫਾਰਮ ਰਾਹੀਂ ਆਪਣੇ ਦਾਅਵੇ ਪੇਸ਼ ਕਰਨਗੇ.

ਸਰਟੀਫਿਕੇਟ ਵਿੱਚ ਮੌਤ ਦੇ ਕਾਰਨ ਨੂੰ COVId-19 ਵਜੋਂ ਪ੍ਰਮਾਣਤ ਕੀਤਾ ਜਾਣਾ ਚਾਹੀਦਾ ਹੈ.


ਡੀਡੀਐਮਏ ਇਹ ਸੁਨਿਸ਼ਚਿਤ ਕਰੇਗਾ ਕਿ ਐਕਸ-ਗ੍ਰੇਸ਼ੀਆ ਦੇ ਦਾਅਵੇ, ਤਸਦੀਕ, ਮਨਜ਼ੂਰੀ ਅਤੇ ਅੰਤਮ ਭੁਗਤਾਨ ਦੀ ਪ੍ਰਕਿਰਿਆ ਇੱਕ ਮਜ਼ਬੂਤ ​​ਪਰ ਸਰਲ ਅਤੇ ਲੋਕਾਂ ਦੇ ਅਨੁਕੂਲ ਪ੍ਰਕਿਰਿਆ ਦੁਆਰਾ ਅੱਗੇ ਵਧੇਗੀ।ਆਧਾਰ ਨਾਲ ਜੁੜੇ ਸਿੱਧੇ ਲਾਭ ਟ੍ਰਾਂਸਫਰ ਪ੍ਰਕਿਰਿਆ ਦੁਆਰਾ ਵੰਡੇ ਜਾਣਗੇ. ਸ਼ਿਕਾਇਤ ਨਿਪਟਾਰੇ ਲਈ ਜ਼ਿਲ੍ਹਾ ਪੱਧਰ 'ਤੇ ਇੱਕ ਕਮੇਟੀ ਹੋਵੇਗੀ।


ਕਿਸੇ ਵੀ ਸ਼ਿਕਾਇਤ ਦੇ ਮਾਮਲੇ ਵਿੱਚ, ਵਧੀਕ ਜ਼ਿਲ੍ਹਾ ਕੁਲੈਕਟਰ, ਮੁੱਖ ਸਿਹਤ ਅਧਿਕਾਰੀ (ਸੀਐਮਓਐਚ), ਮੈਡੀਕਲ ਕਾਲਜ ਦੇ ਐਡੀਸ਼ਨਲ ਸੀਐਮਓਐਚ/ਪ੍ਰਿੰਸੀਪਲ ਜਾਂ ਐਚਓਡੀ ਮੈਡੀਸਨ (ਜੇ ਕੋਈ ਜ਼ਿਲ੍ਹਾ ਮੌਜੂਦ ਹੈ) ਅਤੇ ਇੱਕ ਵਿਸ਼ਾ ਮਾਹਿਰ ਦੀ ਇੱਕ ਕਮੇਟੀ ਹੋਵੇਗੀ.ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੱਥਾਂ ਦੀ ਪੁਸ਼ਟੀ ਕਰਨ ਤੋਂ ਬਾਅਦ ਕੋਵਿਡ -19 ਦੀ ਮੌਤ ਲਈ ਸੋਧੇ ਅਧਿਕਾਰਤ ਦਸਤਾਵੇਜ਼ ਜਾਰੀ ਕਰਨ ਸਮੇਤ ਲੋੜੀਂਦੇ ਉਪਚਾਰਕ ਉਪਾਵਾਂ ਦਾ ਪ੍ਰਸਤਾਵ ਦੇਵੇਗਾ. ਜੇ ਕਮੇਟੀ ਦਾ ਫੈਸਲਾ ਦਾਅਵੇਦਾਰ ਦੇ ਹੱਕ ਵਿੱਚ ਨਹੀਂ ਹੈ, ਤਾਂ ਇਸਦੇ ਲਈ ਇੱਕ ਸਪੱਸ਼ਟ ਕਾਰਨ ਦਰਜ ਕੀਤਾ ਜਾਵੇਗਾ.

ਸਰਕਾਰੀ ਬੱਸਾਂ ਤੇ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਨੋਟੀਫਿਕੇਸ਼ਨ ਜਾਰੀ, ਪੜ੍ਹੋ

 ਚੰਡੀਗੜ੍ਹ 22 ਸਤੰਬਰ,2021() ਪੰਜਾਬ ਵਿਖੇ ਤਖ਼ਤ ਪਲਟਣ ਤੋਂ ਬਦਲਾਅ ਜਾਰੀ ਹਨ।ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਹੁਣ ਚਰਜਨੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। 


ਇਸ ਤਖ਼ਤਾ ਪਲਟ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਉਤਾਰੇ ਜਾ ਰਹੇ ਹਨ, ਹੁਣ ਉਥੇ ਹੀ ਹੁਣ ਸਰਕਾਰੀ ਬੱਸਾਂ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਤਸਵੀਰ ਵਾਲੇ ਪੋਸਟਰ ਉਤਾਰਣ ਦੇ ਹੁਕਮ ਦਿੱਤੇ ਗਏ ਹਨ।
 ਇਸ ਲਈ ਪੀ. ਆਰ. ਟੀ. ਸੀ. ਦੀਆਂ ਬੱਸਾਂ 'ਤੇ ਚੱਲ ਰਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਵਾਲੇ ਪ੍ਰਚਾਰ ਨੂੰ ਬੱਸਾਂ ਤੋਂ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ।WEATHER ALERT : ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਲਈ ਪੀਲੀ ਚੇਤਾਵਨੀ

 ਸ਼ਿਮਲਾ (ਹਿਮਾਚਲ ਪ੍ਰਦੇਸ਼), 22 ਸਤੰਬਰ, 2021: ਭਾਰਤ ਦੇ ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਦੋ ਦਿਨਾਂ ਲਈ ਪੀਲੀ ਚੇਤਾਵਨੀ( Yellow warming)  ਜਾਰੀ ਕੀਤੀ ਗਈ ਹੈ ਅਤੇ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। (ਆਈਐਮਡੀ) ਮੰਗਲਵਾਰ ਨੂੰ.


ਆਈਐਮਡੀ ਸ਼ਿਮਲਾ ਦੇ ਵਿਗਿਆਨੀ ਬਨੀ ਲਾਲ ਨੇ ਏਐਨਆਈ ਨਾਲ ਗੱਲ ਕਰਦਿਆਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਲਈ ਰਾਜ ਵਿੱਚ ਪੀਲੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ, “ਅਗਲੇ ਦੋ ਦਿਨਾਂ ਦੌਰਾਨ ਘੱਟ ਦਿੱਖ( Low visibility) ਅਤੇ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ।”

ਲਾਲ ਨੇ ਦੱਸਿਆ ਕਿ ਬਿਲਾਸਪੁਰ, ਮੰਡੀ, ਕਾਂਗੜਾ, ਸਿਰਮੌਰ ਅਤੇ ਸੋਲਨ ਸਮੇਤ ਰਾਜ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। (ਏਐਨਆਈ)CTET 2021-22:CTET 2021-22 ਲਈ ਆਨਲਾਈਨ ਅਰਜ਼ੀਆਂ ਮੰਗੀਆਂ, ਹੇਠਾਂ ਦਿੱਤੇ ਲਿੰਕ ਤੇ ਕਰੋ ਅਪਲਾਈThe Central Board of Secondary Education will conduct the 15th edition of Central Teacher Eligibility Test (CTET) in CBT (Computer Based Test) mode between 16-12-2021 to 13-01-2022 (exact date will be intimated on the admit card of the candidate).

 The test will be conducted in 20 (Twenty) languages throughout the country. The detailed Information Bulletin containing details of examination, syllabus, languages, eligibility criteria, examination fee, examination cities and important dates will be available on CTET official website https://ctet.nic.in w.e.f. 20.09.2021 and the aspiring candidates are requested to download the Information Bulletin from the above mentioned website only and read the same carefully before applying. 


The aspiring candidates have to apply online only through CTET website i.e. https://ctet.nic.in.

Important dates: 
The online application-process will be start from 20-09-2021 (Monday) onwards and 
the last date for submitting online application is 19-10-2021 (Tuesday) upto 23:59 hrs. 

The fee can be paid upto 20-10-2021 (Wednesday) before 15:30 hrs. 


IMPORTANT LINK


ਸਕੂਲਾਂ ਵਿੱਚ ਟੀਚਿੰਗ/ਨਾਨ ਟੀਚਿਂਗ ਸਟਾਫ ਦੀ ਵੈਕਸੀਨੇਸ਼ਨ ਸਬੰਧੀ ਸੂਚਨਾ ਗੂਗਲ ਲਿੰਕ ਤੇ ਅਪਲੋਡ ਕੀਤਾ ਜਾਵੇ : ਡਾਇਰੈਕਟਰ

 

ਸਕੂਲ ਸਿਖਿਆ ਅਤੇ ਸਾਖਰਤਾ ਵਿਭਾਗ, ਭਾਰਤ ਸਰਕਾਰ ਵੱਲੋਂ ਪੱਤਰ ਭੇਜਦੇ ਹੋਏ ਸਮੂਹ ਰਾਜਾਂ/ਯੂ.ਟੀਜ ਦੇ ਸਕੂਲਾਂ ਵਿੱਚ ਟੀਚਿੰਗ/ਨਾਨ-ਟੀਚਿੰਗ ਸਟਾਫ ਦੀ ਵੈਕਸੀਨੇਸ਼ਨ ਦੀ ਸਥਿਤੀ ਨੂੰ  ਗੂਗਲ  ਲਿੰਕ ਤੇ ਅਪਲੋਡ ਕਰਨ ਲਈ ਹਦਾਇਤ ਕੀਤੀ ਗਈ ਹੈ। 

 ਸਕੂਲ ਸਿਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ/ਪ੍ਰਾਈਵੇਟ ਸਕੂਲਾਂ ਲਈ ਵੀ ਪੋਰਟਲ ਤਿਆਰ ਕੀਤਾ ਗਿਆ ਹੈ। ਜਿਸ ਲਈ ਉਕਤ ਦਰਸਾਏ ਸਕੂਲਾਂ ਦੇ ਮੁਖੀਆਂ ਨੂੰ ਲਿਖਿਆ ਜਾਂਦਾ ਹੈ ਕਿ ਆਪਣੇ ਅਧੀਨ ਆਉਂਦੇ ਟੀਚਿੰਗ/ /ਨਾਨ ਟੀਚਿੰਗ ਸਟਾਫ ਦੀ ਕੋਵਿਡ-19 ਦੇ ਬਚਾਅ ਲਈ ਵੈਕਸੀਨ ਸਬੰਧੀ ਸੂਚਨਾ ਸਕੂਲ ਦੇ ਲਾਗ-ਇਨ ਆਈ.ਡੀ. ਰਾਹੀਂ ਈ-ਪੰਜਾਬ ਪੋਰਟਲ ਤੇ ਤੁਰੰਤ ਅਪਲੋਡ ਕੀਤੀ ਜਾਵੇ। 

ਇਸ ਤੋਂ ਇਲਾਵਾ ਇਸ ਸਬੰਧੀ ਡਾਟਾ ਹਰ ਰੋਜ ਅਪਡੇਟ ਕਰਨਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਲਿਸਟ) ਨਾਲ ਸੰਪਰਕ ਕੀਤਾ ਜਾਵੇ।

ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਪੜ੍ਹੋ

 

ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਤੇ ਜ਼ਿਲ੍ਹਾ ਫਰੀਦਕੋਟ ਵਿੱਚ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਸਿੱਖਿਆ ਸੰਸਥਾਵਾਂ ਮਿਤੀ 23 ਸਤੰਬਰ ਨੂੰ ਬੰਦ ਰਹਿਣਗੇ।


ਫਰੀਦਕੋਟ, , 22 ਸਤੰਬਰ 2021- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ, ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2021 ਨੂੰ ਮਨਾਉਣ ਲਈ ਮਿਤੀ 23 ਸਤੰਬਰ 2021 ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।  

ALSO READ: 8393 ਪ੍ਰੀ ਪ੍ਰਾਇਮਰੀ ਅਧਿਆਪਕ ‌ਭਰਤੀ ਤੇ ਲਗਾ ਗ੍ਰਹਿਣ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹੁੰਚੀ ਹਾਈਕੋਰਟ 

ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇਉਨਾ ਦੱਸਿਆ ਕਿ ਬਾਬਾ ਫਰੀਦ ਜੀ ਦੇ ਆਗਮਪ ਪੁਰਬ ਨੂੰ ਮੁੱਖ ਰੱਖਦੇ ਸਾਰੇ ਅਦਾਰੇ ਸੰਸਥਾਵਾਂ ਅਤੇ ਸਰਕਾਰੀ ਦਫਤਰ ਮਿਤੀ 23 ਸੰਤਬਰ 2021 ਨੂੰ ਬੰਦ ਰਹਿਣਗੇ।

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਦੀ ਚੈਕਿੰਗ
ਫ਼ਰੀਦਕੋਟ 22 ਸਤੰਬਰ 2021- ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ, ਸਰਕਾਰੀ ਦਫ਼ਤਰਾਂ ਵਿੱਚ ਕੰਮ- ਕਾਜ ਲਈ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਅਤੇ ਵੱਖ ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਕੇਸਾਂ ਦੀ ਜਾਣਕਾਰੀ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਵੱਲੋਂ ਸਵੇਰੇ ਠੀਕ 9 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਸੀ ਦਫਤਰ ਦੀਆਂ ਵੱਖ ਵੱਖ ਬਰਾਚਾਂ ਤੋਂ ਇਲਾਵਾ ਵੱਖ ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਇਸ ਮੌਕੇ ਉਨ੍ਹਾਂ ਦਫਤਰੀ ਕੰਮ- ਕਾਜ਼ ਲਈ ਆਏ ਵੱਖ-ਵੱਖ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਬਲਜੀਤ ਕੌਰ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵੱਲੋਂ ਅੱਜ ਡੀ.ਸੀ ਦਫਤਰ ਦੀਆਂ ਸਾਰੀਆਂ ਬਰਾਚਾਂ, ਐਨ.ਆਈ.ਸੀ. ਤਹਿਸੀਲ ਦਫਤਰ, ਭਾਸ਼ਾ ਦਫਤਰ, ਆਬਕਾਰੀ ਤੇ ਕਰ ਵਿਭਾਗ, ਫਰਦ ਕੇਂਦਰ, ਜਿਲਾ ਮਾਲ ਅਫਸਰ ਸਮੇਤ ਵੱਖ ਵੱਖ ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਫਰਦ ਕੇਂਦਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤਹਿਸੀਲ ਵਿਚ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਹੋਰ ਵਧੀਆ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਆਪ ਕੰਪਿਊਟਰ ਤੇ ਬੈਠ ਕੇ ਲੋਕਾਂ ਨੂੰ ਫਰਦਾਂ ਵੀ ਜਾਰੀ ਕੀਤੀਆਂ।


 ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਜ਼ਿਲੇ ਦੇ ਵੱਖ ਵੱਖ ਦਫ਼ਤਰਾਂ ਦੀ ਚੈਕਿੰਗ ਕੀਤੀ ਜਾਵੇਗੀ। 

ਇਸ ਸਬੰਧੀ ਸਮੂਹ ਕਰਮਚਾਰੀਆਂ/ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਦਫ਼ਤਰੀ ਸਮੇਂ ਹਾਜ਼ਰ ਰਹਿਣ ਵਿੱਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਲੋਕਾਂ ਦੇ ਸੇਵਕ ਬਣ ਕੇ ਕੰਮ ਕਰਨ ਅਤੇ ਸਰਕਾਰ ਦੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਉਨ੍ਹਾਂ ਨੂੰ ਮਿੱਥੇ ਸਮੇਂ ਵਿੱਚ ਸੇਵਾਵਾਂ ਮੁਹਈਆ, ਕਰਵਾਉਣ। ਉਨਾਂ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

8393 ਪ੍ਰੀ ਪ੍ਰਾਇਮਰੀ ਅਧਿਆਪਕ ‌ਭਰਤੀ ਤੇ ਲਗਾ ਗ੍ਰਹਿਣ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹੁੰਚੀ ਹਾਈਕੋਰਟ
ਚੰਡੀਗੜ੍ਹ 22 ਸਤੰਬਰ:  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੇ ਨਾਲ ਸੜਕਾਂ ਤੇ ਲੜਾਈ ਦੇ ਨਾਲ-ਨਾਲ ਕਨੂੰਨੀ ਲੜਾਈ ਵੀ ਲੜੀ ਜਾ ਰਹੀ ਹੈ ।ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਰਸਰੀ ਟੀਚਰ ਦੀ ਭਰਤੀ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਨਾਲ ਧੱਕਾ ਕੀਤਾ ਹੈ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਕਹਿਣਾ ਹੈ , ਅਸੀਂ ਪਿਛਲੇ 46 ਸਾਲ ਤੋਂ 0ਤੋ6 ਸਾਲ ਦੇ ਬੱਚਿਆਂ ਨੁੰ ਸੇਵਾਵਾਂ ਦੇ ਰਹੀਆਂ ਹਾਂ, ਜਿਹਨਾਂ ਵਿੱਚੋ ਪੂਰਵ ਸਕੂਲ ਸਿੱਖਿਆ ਇਕ ਹੈ, ਜੋ 3 -6ਸਾਲ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ।


ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ  ਨੇ ਦਸਿਆ ਹੁਣ ਇਹ ਸਿਖਿਆ ਪਿਛਲੇ 4 ਸਾਲ ਤੋ ਪੰਜਾਬ ਸਰਕਾਰ ਨੇ ਸਾਡੇ ਤੋਂ ਬੱਚੇ ਖੋਹ ਕੇ ਸਕੂਲਾਂ ਵਿੱਚ ਸ਼ੂਰੁ ਕਰ ਦਿੱਤੀ ਹੈ ਅਤੇ ਵੱਖ-ਵੱਖ ਕੈਟਾਗਰੀਆਂ ਦੇ ਸਕੂਲੀ ਵੰਲਟੀਅਰਾਂ ਨੂੰ ਪੂਰਵ ਸਕੂਲ ਸਿੱਖਿਆ ਅਧਿਆਪਕ (NTT) ਭਰਤੀ ਕੀਤਾਂ ਜਾ ਰਿਹਾ, ਜਦਕਿ ਭਾਰਤ ਦੇ ਕਿਸੇ ਵੀ ਸੂਬੇ ਨੇ ਇਹ ਨਹੀਂ ਕੀਤਾ, ਅਸੀਂ 46ਸਾਲ ਤੋਂ ਇਹ ਕੰਮ ਕਰ ਰਹੀਆਂ ਹਾਂ, ਅਸੀਂ ਵੀ ਮਾਣ ਭੱਤੇ ਤੇ ਕੰਮ ਕਰ ਰਹੀਆਂ ਸੋਸ਼ਲ ਵਰਕਰ ਹਾਂ, ਪੂਰਵ ਸਕੂਲ ਸਿੱਖਿਆ ਅਧਿਆਪਕ ( ਪ੍ਰੀ ਪ੍ਰਾਇਮਰੀ ਸਕੂਲ ਅਧਿਆਪਕ) ਦੀ ਆਸਾਮੀ ਤੇ ਸਾਡਾ ਹੱਕ ਹੈ,ਜੋ ਸਾਡੇ ਤੋਂ ਖੋਹਇਆ ਜਾ ਰਿਹਾ, ਜਦਕਿ ਗੁਆਂਢੀ ਸੂਬਿਆਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਂਗਣਵਾੜੀ ਵਰਕਰ ਨੂੰ ਇਸ ਭਰਤੀ ਵਿਚ ਪਹਿਲ ਦਿੱਤੀ ਜਾ ਰਹੀ ਹੈ। 

ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ


ਜਿਸ ਨੂੰ ਲੈ ਕੇ ਅਸੀਂ ਲਗਾਤਾਰ ਸੰਘਰਸ਼ ਕਰ ਰਹੀਆਂ ਹਾਂ, ਪ੍ਰੰਤੂ ਸਰਕਾਰ ਸਾਡੀ ਕੋਈ ਸੁਣਵਾਈ ਨਹੀਂ ਕਰ ਰਹੀ ,ਜਿਸ ਕਰਕੇ ਅਸੀਂ ਮਜਬੂਰਨ high court ਦਾ ਦਰਵਾਜ਼ਾ ਖੜਕਾਇਆ ਹੈ ਅਤੇ ਚੋਟੀ ਦੇ ਵਕੀਲਾਂ ਵਿੱਚੋਂ ਸ੍ਰੀ ਰਾਜਵਿੰਦਰ ਸਿੰਘ ਬੈਂਸ ਹੋਰਾਂ ਨੂੰ ਇਸ ਕਨੂੰਨੀ ਲੜਾਈ ਵਾਸਤੇ ਆਪਣਾ ਵਕੀਲ ਚੁਣਿਆ ਹੈ ਆਸ ਕਰਦੀਆਂ ਹਾਂ ਕਿ ਸਾਨੂੰ ਇਨਸਾਫ ਮਿਲੇਗਾ,ਅਸੀਂ ਆਪਣਾ ਹੱਕ ਲੈਣ ਲਈ ਹਰ ਚਾਰਾਜੋਈ ਕਰ ਰਹੀਆਂ ਹਾਂ, ਅਸੀਂ ਹਰ ਉਸ ਦਰਵਾਜ਼ਾ ਨੂੰ ਖੜਕਾਉਣਾ ਹੈ, ਜਿਥੋ ਸਾਨੂੰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਬੇ-ਇਨਸਾਫ਼ੀ ਲਈ ਮੱਦਦ ਮਿਲ ਸਕੇ।

Also read : All updates 8393 Pre primary recruitment 

ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ 03 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ਵਿੱਚ ਵਿਸ਼ਾਲ ਰੋਸ ਧਰਨੇ ਦਾ ਐਲਾਨ

ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ 03 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ਵਿੱਚ ਵਿਸ਼ਾਲ ਰੋਸ ਧਰਨੇ ਦਾ ਐਲਾਨ

  " ਜਲਦ ਸੁਣਵਾਈ ਨਾ ਹੋਈ ਤਾਂ ਅਧਿਆਪਕ ਵਰਗ ਤੇ ਨਰਸਿੰਗ ਸਟਾਫ 24 ਕੈਟਾਗਿਰੀਜ ਵੱਲੋ ਲਗੇਗਾ ਪੱਕਾ ਮੋਰਚਾ "।


ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ' ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ,ਫਾਊਂਡਰ ਮੈਂਬਰ ਵਸ਼ਿੰਗਟਨ ਸਿੰਘ ਸਮੀਰੋਵਾਲ , ਸੂਬਾ ਜਨਰਲ ਸਕੱਤਰ ਬਲਜਿੰਦਰ ਸਿੰਘ ਧਾਲੀਵਾਲ , ਸੀਨੀਅਰ ਮੀਤ ਪ੍ਰਧਾਨ ਹਰਮਿੰਦਰ ਸਿੰਘ ਉੱਪਲ, ਸੰਦੀਪ ਕੁਮਾਰ ਅਤੇ ਸੂਬਾ ਵਿੱਤ ਸਕੱਤਰ ਰਮਨ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲਾ 22 ਜੁਲਾਈ ਨੂੰ ਗਰੁਪ ਆਫ ਆਫੀਸਰਜ ਕਮੇਟੀ ਨਾਲ ਪੰਜਾਬ ਭਵਨ ਤੇ ਫਿਰ 8 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਤੇ ਹੋਰ ਉਚ ਅਧਿਕਾਰੀਆਂ ਨਾਲ ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਸਕੱਤਰੇਤ ਚੰਡੀਗੜ ਹੋਈ ਮੀਟਿਂਗ ਚ 24 ਕੈਟਾਗਿਰੀਜ ਨੂੰ 2.25 ਗੁਣਾਕ ਖਤਮ ਕਰਕੇ ਬਾਕੀ ਮੁਲਾਜਮਾਂ ਬਰਾਬਰ ਵੱਧ ਗੁਣਾਕ ਦੇਣ ਦਾ ਨੋਟੀਫੀਕੇਸ਼ਨ ਕਰਨ ਦਾ ਫੈਸਲਾ ਕਰਦਿਆ ਪੇ ਕਮਿਸ਼ਨ ਰਿਪੋਰਟ ਅਨੁਸਾਰ 24 ਕੈਟਾਗਿਰੀਜ ਨੂੰ ਵੱਧ ਗੁਣਾਕ ਦੇਕੇ ਰਿਪੋਰਟ ਲਾਗੂ ਕਰਨ ਤੇ ਪੇ ਕਮਿਸ਼ਨ ਵੱਲੋ ਬਾਕੀ ਹੋਰ ਦਿਤੇ ਸਾਰੇ ਵੱਧ ਭੱਤੇ ਲਾਗੂ ਕਰਨ ਤੋ ਇਲਾਵਾ ਵੀ ਬਾਰਡਰ ਏਰੀਆ ਸਮੇਤ ਬਾਕੀ ਹੋਰ ਪਹਿਲਾ ਮਿਲਦੇ ਭੱਤੇ ਵੀ ਲਈ ਆਫਿਸਰਜ ਕਮੇਟੀ ਨੂੰ ਆਦੇਸ਼ ਜਾਰੀ ਕੀਤੇ ਸਨ ਪਰ ਆਗੂਆਂ ਨੇ ਕਿਹਾ ਕਿ ਹੁਣ ਸਰਕਾਰ ਵਿੱਚ ਨਵੇਂ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਤਬਦੀਲੀਆ ਕਾਰਨ ਰੁੱਝੇ ਨਵੀਂ ਸਰਕਾਰ ਵੱਲੋ ਜੇਕਰ ਜਲਦ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ 03 ਅਕਤੂਬਰ ਦਿਨ ਐਤਵਾਰ ਨੂੰ ਨਵੇ ਬਣੇ ਮੁੱਖ ਮਂਤਰੀ ਚਰਨਜੀਤ ਸਿੰਘ ਚੰਨੀ ਦੇ ਸ਼ਹਿਰ ਖਰੜ ਚ ਹਜਾਰਾਂ ਅਧਿਆਪਕਾ ਵਲ਼ੋ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਆਗੂਆਂ ਨੇ ਦੱਸਿਆ ਫਿਰ ਵੀ ਜਲਦ ਸੁਣਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤਿੱਖਾ ਕਰਕੇ ਸਰਕਾਰ ਵਿਰੱਧ ਪੱਕਾ ਮੋਰਚਾ ਲਗਾ ਦਿਤਾ ਜਾਵੇਗਾ। ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ ਪੰਜਾਬ ਦੇ ਸਮੁੱਚੇ ਅਧਿਆਪਕ ਵਰਗ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਹੱਕਾਂ ਦੀ ਪ੍ਰਾਪਤੀ ਵਾਸਤੇ ਇਸ ਸੰਘਰਸ਼ ਵਿਚ ਵੱਧ ਚਡ਼੍ਹ ਕੇ ਹਿੱਸਾ ਲੈਣ lਇਸ ਸਮੇਂ ਹੋਰਨਾਂ ਤੋਂ ਇਲਾਵਾ ਹਰਬੰਸ ਲਾਲ ਜਲੰਧਰ, ਹਰਭਜਨ ਸਿੰਘ, ਸੁਖਦੇਵ ਕਾਜਲ ,ਮਨਜਿੰਦਰ ਸਿੰਘ ਹਰਮਿੰਦਰਪਾਲ ਸਿੰਘ ਦੁਰੇਜਾ ,ਧਰਮਿੰਦਰ ਗੁਪਤਾ ,ਕੁਲਜੀਤ ਸਿੰਘ ਮਾਨ ,ਸੁਖਰਾਜ ਬੁੱਟਰ ,ਪ੍ਰਭਜਿੰਦਰ ਸਿੰਘ ,ਡਾ ਅਰਜਿੰਦਰ ਕਲੇਰ ,ਹਰਪ੍ਰੀਤ ਸਿੰਘ ਖੁੰਡਾ ,ਸ਼ਮਸ਼ੇਰ ਸਿੰਘ ,ਕੁਲਵਿੰਦਰ ਸਿੰਘ ,ਜਸਪਾਲ ਸਿੰਘ, ਦਲਬੀਰ ਸਿੰਘ, ਧਰਮਿੰਦਰ ਸਿੰਘ, ਜਗਜੀਤ ਸਿੰਘ ,ਧਰਮਪ੍ਰੀਤ ਸਿੰਘ, ਬਲਜਿੰਦਰ ਸਿੰਘ ਸ਼ਾਂਤਪੁਰੀ , ਬਲਜੀਤ ਸਿੰਘ ,ਜਸਵੀਰ ਸਿੰਘ ਸਿੱਧੂ ਆਦਿ ਹਾਜ਼ਰ ਸਨ l

ਸਕੂਲਾਂ ਵਿੱਚ SINGLE PARENT ਵਿਦਿਆਰਥੀਆਂ ਦੇ ਦਾਖਲੇ ਸੰਬੰਧੀ ਹਦਾਇਤਾਂ

ਸਿੱਖਿਆ ਵਿਭਾਗ ਵੱਲੋਂ ਇਕੱਲੇ ਰਹਿ ਰਹੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਣਾਉਣ ਦੇ ਨਿਰਦੇਸ਼ ਚੰ

ਚੰਡੀਗੜ੍ਹ 22 ਸਤੰਬਰ 2021 - ਇਕਹਿਰੇ ਮਾਪਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਉਨਾਂ ਦੇ ਬੱਚਿਆਂ ਨੂੰ ਬਿਨਾ ਕਿਸੇ ਅੜਚਨ ਤੋਂ ਸਕੂਲਾਂ ਵਿੱਚ ਦਾਖਲਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇ


ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵੇਲੇ ਦਾਖਲਾ ਫਾਰਮ ’ਤੇ ਬੱਚੇ ਦੇ ਮਾਂ-ਪਿਓ ਦੋਵਾਂ ਦਾ ਨਾਂ ਦਰਜ ਕਰਨ ਦੀ ਵਿਵਸਥਾ ਹੈ। ਇਸ ਕਰਕੇ ਇਕਹਿਰੇ ਰਹਿ ਰਹੇ ਮਾਪਿਆਂ ਨੂੰ ਆਪਣੇ ਬੱਚੇ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਦਿੱਕਤ ਪੇਸ਼ ਆ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਨੇ ਜ਼ਿਲਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। 

ਇਨਾਂ ਨਿਰਦੇਸ਼ਾਂ ਵਿੱਚ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਏਡਿਡ ਅਤੇ ਅਣਏਡਿਡ ਸਕੂਲਾਂ ਨੂੰ ਕਿਸੇ ਵੀ ਕਾਰਨ ਕਰਕੇ ਇਕੱਲੇ ਰਹਿ ਰਹੇ ਮਾਂ-ਪਿਓ ਦੇ ਬੱਚੇ ਨੂੰ ਸਕੂਲ ’ਚ ਦਾਖਲਾ ਦੇਣ ਤੋਂ ਇਨਕਾਰ ਨਾ ਕਰਨ ਲਈ ਕਿਹਾ ਗਿਆ ਹੈ

 

BREAKING NEWS: TEACHER TRANSFER POLICY ਵਿੱਚ ਸਿੱਖਿਆ ਸਕੱਤਰ ਵੱਲੋਂ ਸੋਧ ਸਬੰਧੀ ਸਪਸ਼ਟੀਕਰਨ, ਪੜ੍ਹੋ

ਸਕੱਤਰ ਸਕੂਲ ਸਿੱਖਿਆ ਵੱਲੋਂ teacher Transfer policy 2019 ਵਿੱਚ ਸੋਧ  ਸਬੰਧੀ ਸਪਸ਼ਟੀਕਰਨ ਜਾਰੀ ਕੀਤਾ ਹੈ।
ALSO READ: 8393 ਪ੍ਰੀ ਪ੍ਰਾਇਮਰੀ ਅਧਿਆਪਕ ‌ਭਰਤੀ ਤੇ ਲਗਾ ਗ੍ਰਹਿਣ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹੁੰਚੀ ਹਾਈਕੋਰਟ 

ਨਗਰ ਕੌਂਸਲ, ਸੁਜਾਨਪੁਰ ਵਿਖੇ ਸਫ਼ਾਈ ਸੇਵਕਾਂ ਦੀਆਂ 64 ਅਸਾਮੀਆਂ ਤੇ ਭਰਤੀ, ਨੋਟੀਫਿਕੇਸ਼ਨ ਜਾਰੀ

 


ਦਫ਼ਤਰ ਨਗਰ ਕੌਂਸਲ, ਸੁਜਾਨਪੁਰ ਭਰਤੀ 

 ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਜੀ ਦੇ ਆਦੇਸ਼ਾ਼ ਅਨੁਸਾਰ ਨਗਰ ਕੌਂਸਲ, ਸੁਜਾਨਪੁਰ ਵੱਲੋਂ ਆਪਦੇ ਮਤਾ ਨੰ: 17 ਮਿਤੀ : 19/07/2021 ਰਾਹੀਂ ਨਗਰ ਕੌਂਸਲ ਵਿਖੇ ਰੈਗੂਲਰ ਤਨਖਾਹ ਸਕੇਲ ਦੀਆਂ ਅਸਾਮੀਆਂ ਵਿਰੂਧ ਸੀਰੈਟਾਂ ਅਨੁਸਾਰ ਠੇਕਾ ਆਧਾਰ ਸਫਾਈ ਸੇਵਕਾਂ ਦੀਆਂ 64 ਅਸਾਮੀਆਂ ਜੀ ਰਚਨਾ ਕਰਨਾ ਪਾਸ ਕੀਤਾ ਗਿਆ ਸੀ ਜਿਸ ਦੀ ਪ੍ਰਵਾਨਗੀ ਡਾਇਰੈਕਟਰ ਸਥਾਨਕ ਸਰਕਾਰ ਵਿਭਾਗ ਪੰਜਾਬ ਚੰਡੀਗੜ੍ਹ ਜੀ ਪਾਸੋਂ ਪੱਤਰ ਨੰ: ਸl-ਜਬ-ਡਸਸ-2021/31905 ਮਿਨਗਰ ਕੌਂਸਲ, ਸੁਜਾਨਪੁਰਤੀ : 10/08/2021 ਰਾਹੀਂ ਪ੍ਰਵਾਨਗੀ ਪ੍ਰਾਪਤ ਹੋ ਚੁੱਕੀ ਹੈ।


ਇਸ ਈ ਚਾਹਵਾਨ ਉਮੀਦਵਾਰਾਂ ਪਾਸੋਂ ਮਿਤੀ : 05/10/2021 ਤੱਕ ਸਮੇਤ ਦਸਤਾਵੇਜ ਜਾਂ ਰਜਿਸਟਰਡ ਡਾਕ ਰਾਹੀਂ ਦਰਖਾਸਤਾਂ ਦੀ ਮੰਗ ਕੀਤੀ ਜਾਂਦੀ ਹੈ ।ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਇਆ ਦਰਖਾਸਤਾਂ ਤੋਂ ਗੈਰ ਨਹੀਂ ਕੀਤਾ ਜਾਵੇਗਾ।
 ਚਾਹਵਾਨ ਉਮੀਦਵਾਰ ਭਰਤੀ ਸ਼ਰਤਾਂ ਦਰਖਾਸਤ ਫਾਰਮ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 5:00 ਵਜੇ ਤੱਕ ਦਫਤਰ ਨਗਰ ਕੌਸਲ ਤੋਂ ਪ੍ਰਾਪਤ ਕਰ ਸਕਦੇ ਹਨ।


 ਕਿਸੇ ਕਿਸਮ ਦੀ ਜਾਣਕਾਰੀ ਲਈ ਦਫਤਰੀ ਸਮੇਂ ਦੌਰਾਨ ਦਫਤਰ ਨਗਰ ਕੌਂਸਲ ਸੁਜਾਨਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਅਨੁਸੂਚਿਤ ਜਾਤੀਆਂ ਕਮਿਸ਼ਨ ਨੇ CM ਚੰਨੀ ਲਈ 'ਦਲਿਤ' ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ, ਪੜ੍ਹੋਪੰਜਾਬ ਰਾਜ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ‘ਦਲਿਤ' ਸ਼ਬਦ ਦੀ ਵਰਤੋਂ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਤਜਿੰਦਰ ਕੌਰ ਨੇ ਮੰਗਲਵਾਰ ਹਦਾਇਤ ਜਾਰੀ ਕੀਤੀ ਕਿ ਸੋਸ਼ਲ ਮੀਡੀਆ ਪੇਜਾਂ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਦੀ ਪਛਾਣ ਨੂੰ ਦਰਸਾਉਣ ਲਈ ‘ਦਲਿਤ ਸ਼ਬਦ ਦੀ ਵਰਤੋਂ ਨਾ ਕੀਤੀ ਜਾਵੇ। 


ਇਸ ਸਬੰਧੀ ਜਾਣਕਾਰੀ ਦਿੰਦਿਆਂ ਤਜਿੰਦਰ ਕੌਰ ਨੇ ਕਿਹਾ ਕਿ “ਸੰਵਿਧਾਨ ਜਾਂ ਕਿਸੇ ਵਿਧਾਨ ਵਿਚ ‘ਦਲਿਤ ਸ਼ਬਦ ਦਾ ਜ਼ਿਕਰ ਨਹੀਂ ਮਿਲਦਾ ਅਤੇ ਇਸ ਤੋਂ ਇਲਾਵਾ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਪਹਿਲਾਂ ਹੀ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਦੇਸ਼ਾਂ ਦੇ ਸਾਰੇ ਮੁੱਖ ਸਕੱਤਰਾਂ ਨੂੰ ਇਸ ਬਾਰੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮਾਣਯੋਗ ਹਾਈਕੋਰਟ ਦੇ ਗਵਾਲੀਅਰ ਬੈਂਚ ਵੱਲੋਂ ਮਿਤੀ 15.01.2018 ਨੂੰ ਕੇਸ ਨੰਬਰ ਡਬਲਯੂ.ਪੀ. 20420 ਆਫ 2017 (ਪੀ.ਆਈ.ਐੱਲ.) -ਡਾ. ਮੋਹਨ ਲਾਲ ਮਾਹੌਰ ਬਨਾਮ ਯੂਨੀਅਨ ਆਫ ਇੰਡੀਆ ਅਤੇ ਹੋਰ ਤਹਿਤ ਹੇਠ ਲਿਖੇ ਅਨੁਸਾਰ ਨਿਰਦੇਸ਼ਿਤ ਕੀਤਾ ਗਿਆ ਹੈ: “....ਕਿ ਕੇਂਦਰ ਸਰਕਾਰ/ਸੂਬਾ ਸਰਕਾਰ ਅਤੇ ਇਸ ਦੇ ਅਧਿਕਾਰੀ ਕਰਮਚਾਰੀ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਮੈਂਬਰਾਂ ਲਈ ‘ਦਲਿਤ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਗੇ ਕਿਉਂਕਿ ਇਹ ਭਾਰਤ ਦੇ ਸੰਵਿਧਾਨ ਜਾਂ ਕਿਸੇ ਕਾਨੂੰਨ 'ਚ ਮੌਜੂਦ ਨਹੀਂ ਹੈ।


 ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਮਾਣਯੋਗ ਹਾਈਕੋਰਟ ਦੇ ਗਵਾਲੀਅਰ ਬੈਂਚ ਵੱਲੋਂ ਮਿਤੀ 15.01.2018 ਨੂੰ ਕੇਸ ਨੰਬਰ ਡਬਲਯੂ.ਪੀ. 20420 ਆਫ 2017 (ਪੀ.ਆਈ.ਐੱਲ.) -ਡਾ. ਮੋਹਨ ਲਾਲ ਮਾਹੌਰ ਬਨਾਮ ਯੂਨੀਅਨ ਆਫ ਇੰਡੀਆ ਅਤੇ ਹੋਰ ਤਹਿਤ ਹੇਠ ਲਿਖੇ ਅਨੁਸਾਰ ਨਿਰਦੇਸ਼ਿਤ ਕੀਤਾ ਗਿਆ ਹੈ: “....ਕਿ ਕੇਂਦਰ ਸਰਕਾਰ/ਸੂਬਾ ਸਰਕਾਰ ਅਤੇ ਇਸ ਦੇ ਅਧਿਕਾਰੀ ਕਰਮਚਾਰੀ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਮੈਂਬਰਾਂ ਲਈ ‘ਦਲਿਤ ਸ਼ਬਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਗੇ ਕਿਉਂਕਿ ਇਹ ਭਾਰਤ ਦੇ ਸੰਵਿਧਾਨ ਜਾਂ ਕਿਸੇ ਕਾਨੂੰਨ 'ਚ ਮੌਜੂਦ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਸਮੂਹ ਸੂਬਾ ਸਰਕਾਰਾਂ/ਕੇਂਦਰ ਸ਼ਾਸਿਤ ਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਲਈ ‘ਦਲਿਤ’ ਦੀ ਬਜਾਏ ‘ਅਨੁਸੂਚਿਤ ਜਾਤੀਂ ਸ਼ਬਦ ਦੀ ਵਰਤੋਂ ਕੀਤੀ ਜਾਵੇ। 


ਇਸ ਸਬੰਧੀ ਵੱਖ- ਵੱਖ ਮੀਡੀਆ ਸਮੂਹਾਂ ਵਲੋਂ ਕੀਤੀ ਜਾ ਰਹੀ ਉਲੰਘਣਾ ਦੀਆਂ ਰਿਪੋਰਟਾਂ ’ਤੇ ਕਾਰਵਾਈ ਕਰਦਿਆਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਾਈਵੇਟ ਸੈਟੇਲਾਈਟ ਟੀ. ਵੀ. ਚੈਨਲਾਂ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਨੂੰ ਬੰਬੇ ਹਾਈਕੋਰਟ ਵੱਲੋਂ ਪਹਿਲਾਂ ਦਿੱਤੇ ਹੁਕਮ ਦੀ ਪਾਲਣਾ ਕਰਦਿਆਂ ਰਿਪੋਰਟਾਂ ’ਚ ‘ਦਲਿਤ ਸ਼ਬਦ ਦੀ ਵਰਤੋਂ ਨਾ ਕਰਨ ਲਈ ਕਿਹਾ ਹੈ। 


ਜ਼ਿਕਰਯੋਗ ਹੈ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ 13 ਸਤੰਬਰ, 2021 ਨੂੰ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਲਿਖੇ ਇੱਕ ਪੱਤਰ 'ਚ ਜਾਤੀ ਆਧਾਰਿਤ ਨਾਵਾਂ ਵਾਲੇ ਪਿੰਡਾਂ, ਕਸਬਿਆਂ ਅਤੇ ਹੋਰ ਥਾਵਾਂ, ਜਿਨ੍ਹਾਂ ਦੇ ਨਾਵਾਂ ’ਚ ਚਮਾਰ, ਹੇੜੀ ਆਦਿ ਸ਼ਾਮਲ ਹੈ, ਨੂੰ ਬਦਲਿਆ ਜਾਵੇ ਅਤੇ ਅਜਿਹੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ। ਇਸ ਤੋਂ ਇਲਾਵਾ ਸਾਲ 2017 'ਚ ਸੂਬਾ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾ ਕੇ ਸਰਕਾਰੀ ਕੰਮਕਾਜ `ਚ ਹਰੀਜਨ ਅਤੇ ਗਿਰੀਜਨ ਸ਼ਬਦ ਨਾ ਵਰਤਣ ਦੀ ਵੀ ਹਦਾਇਤ ਕੀਤੀ ਸੀ।

2364 ਈਟੀਟੀ ਅਧਿਆਪਕਾਂ ਦੀ ਭਰਤੀ ਰੱਦ, ਸਬੰਧੀ ਪੱਤਰ ਦਾ ਵਿਭਾਗ ਵੱਲੋਂ ਸਪਸ਼ਟੀਕਰਨ

 

ਨਗਰ ਕੌਂਸਲ, ਮੁਲਾਂਪੁਰ ਦਾਖਾਂ ਵਿਖੇ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

 ਸਫ਼ਾਈ ਸੇਵਕਾਂ ਦੀ ਭਰਤੀ ਸਾਲ 2021ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਲਈ ਭਰਤੀ (ਠੇਕਾ ਆਧਾਰ 'ਤੇ) ਸਬੰਧੀ ਸੂਚਨਾ 
ਸਥਾਨਕ ਸਰਕਾਰ ਵਿਭਾਗ (ਪੰਜਾਬ) ਚੰਡੀਗੜ੍ਹ ਅਧੀਨ ਆਉਂਦੇ ਦਫ਼ਤਰ ਨਗਰ ਕੌਂਸਲ, ਮੁੱਲਾਂਪੁਰ ਦਾਖਾ ਦੁਆਰਾ ਹੇਠ ਲਿਖੀਆਂ ਅਸਾਮੀਆਂ (ਠੇਕਾ ਆਧਾਰ ਤੇ) ਲਈ ਬਿਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 

ਲੜੀ ਨੰ:  ਅਸਾਮੀ ਦਾ ਨਾਂ   ਅਸਾਮੀਆਂ ਦੀ   ਗਿਣਤੀ  
1:         ਸਫ਼ਾਈ ਸੇਵਕ              :50

ਮਿਹਨਤਾਨਾ:  (ਡੀਸੀ ਰੋਟ) ਡਿਪਟੀ ਕਮਿਸ਼ਨਰ ਜੀ ਵੱਲੋਂ ਸਮੇਂ ਸਮੇਂ ਸੇਵਕ ਤੋਂ ਨਿਰਧਾਰਿਤ ਕੀਤੇ ਲੋਥਰ ਰੇਟਾਂ ਤੇ ਅਦਾਇਗੀ ਕੀਤੀ ਜਾਵੇਗੀ। ਅਪਲਾਈ ਕਰਨ ਲਈ ਬਿਨੈ ਪੱਤਰ ਦਾ ਪ੍ਰੋਫਾਰਮਾ/ਸ਼ਰਤਾਂ ਬਾਰੇ ਜਾਣਕਾਰੀ ਕਿਸੇ ਵੀ ਕੰਮ-ਕਾਰ ਵਾਲੇ ਦਿਨ ਦਫ਼ਤਰ ਨਗਰ ਕੌਂਸਲ, ਮੁੱਲਾਂਪੁਰ ਦਾਖਾ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। 


ਅੰਤਿਮ ਮਿਤੀ ਅਤੇ ਸਮਾਂ: ਮਿਤੀ 18.10 2021, ਸ਼ਾਮ 06.00 ਵਜੇ ਤੱਕ ਵੇਰਵਿਆਂ ਲਈ ਲਾਗਇਨ ਕਰੋ http://lgpunjab.gov.in ਭਰਤੀ ਸਰਕਾਰ ਦੀਆਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਤੇ ਰਾਖਵਾਂਕਰਨ ਸਬੰਧੀ ਨੀਤੀੀ ਰੋਸਟਰ ਅਨੁਸਾਰ ਹੋਵੇਗੀ। 


ਨੋਟਟ: ਭਰਤੀ ਸਬੰਧੀ ਸੂਚਨਾ ਲਈ ਕੋਈ ਵੀ ਸੇਧ ਉਪਰੋਕਤ ਵੈੱਬਸਾਈਟ 'ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।


ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਸਰਕਾਰੀ ਨੌਕਰੀਆਂ ਦੇਖੋ ਇਥੇ

RECENT UPDATES

Today's Highlight