Sunday, 26 September 2021

ਨਵੀਂ ਕੈਬਨਿਟ: ਨਵੀਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਕੱਲ

 

ਨਵਾਂ ਮੰਤਰੀ ਮੰਡਲ: ਬਹੁਤੇ ਮੰਤ੍ਰੀਆਂ ਨੇ ਲਿਆ ਆਪਣੇ ਲਈ ਪੁਰਾਣਾ ਸਟਾਫ

 

27 ਸਤੰਬਰ ਨੂੰ ਸਰਕਾਰੀ ਵਿੱਦਿਅਕ ਅਦਾਰਿਆਂ ਦੇ ਖੁੱਲਣ ਬਾਰੇ ਸਪਸ਼ਟੀਕਰਨ

 


ਮੋਹਾਲੀ 26 ਸਤੰਬਰ :

ਕੱਲ 27 ਸਤੰਬਰ, ਨੂੰ ਕਿਸਾਨ ਅੰਦੋਲਨ ਦੀਆਂ 32 ਜਥੇਬੰਦੀਆਂ ਵਲੋਂ ਪੂਰੇ ਭਾਰਤ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਇਸ ਭਾਰਤ ਬੰਦ ਦਾ ਅਸਰ ਵੈਸੇ ਤਾਂ ਪੂਰੇ ਭਾਰਤ ਦੇ ਵਿੱਚ ਹੀ ਦੇਖਣ ਨੂੰ ਮਿਲੇਗਾ ਲੇਕਿਨ ਪੰਜਾਬ, ਹਰਿਆਣਾ ਤੇ ਗੁਆਂਢੀ ਰਾਜਾਂ ਤੇ ਭਾਰਤ ਬੰਦ ਦਾ ਬਹੁਤ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ।


Also read: 6th pay commission new updates read here 


ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ

ਕਿਸਾਨ ਅੰਦੋਲਨ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਿਸਾਨੀ ਕਾਨੂੰਨਾ ਨੂੰ ਰੱਦ ਕਰਨ ਬਾਰੇ ਫ਼ੈਸਲਾ ਨਹੀਂ ਕੀਤਾ ਗਿਆ ਹੈ ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ।


27 ਸਤੰਬਰ ਨੂੰ ਸਕੂਲ ਕਾਲਜ ਅਤੇ ਹੋਰ ਵਿੱਦਿਅਕ ਅਦਾਰੇ ਖੁੱਲ੍ਹੇ ਰਹਿਣ ਬਾਰੇ ਸਰਕਾਰ ਵੱਲੋਂ ਕੋਈ ਵੀ ਹਦਾਇਤਾਂ ਜਾਰੀ ਨਹੀਂ ਕੀਤੀਆਂ ਹਨ। ਗੌਰਤਲਬ ਹੈ ਭਾਰਤ ਬੰਦ ਦਾ ਐਲਾਨ ਪੰਜਾਬ ਸਰਕਾਰ ਵੱਲੋਂ ਨਹੀਂ ਬਲਕਿ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਗਿਆ ਹੈ। ਇਸ ਲਈ ਕੋਈ ਵੀ ਸਰਕਾਰੀ ਅਦਾਰਾ ਬੰਦ ਨਹੀਂ ਹੋਵੇਗਾ ਅਤੇ ਸਾਰੇ ਸਰਕਾਰੀ ਅਦਾਰੇ ਖੁੱਲੇ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ

ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ


 ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ ਨੂੰ ਆਉਣ - ਜਾਉਣ ਲਈ ਪ੍ਰੇਸ਼ਾਨੀ ਜ਼ਰੂਰ ਹੋਵੇਗੀ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਇਸ ਬੰਦ ਦਾ ਆਯੋਜਨ ਸਵੇਰੇ 6 ਵਜੇ ਤੋਂ ਲੈ ਕੇ ਸ਼ਾਮ ਨੂੰ 4 ਵਜੇ ਤੱਕ ਕੀਤਾ ਗਿਆ ਹੈ। ਜਿੱਥੇ ਕਿਸਾਨ ਜਥੇਬੰਦੀਆਂ ਦੀ ਗੱਲ ਹੈ  ਜਥੇਬੰਦੀਆਂ ਵੱਲੋਂ ਸਾਰੇ ਕਮਰਸ਼ੀਅਲ ਅਦਾਰਾ ਅਤੇ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ। 


 ਕਈ ਜ਼ਿਲਾ ਮੈਜਿਸਟ੍ਰੇਟ ਵੱਲੋਂ 27 ਸਤੰਬਰ ਨੂੰ ਕਿਸਾਨਾਂ ਦੇ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕਰਨ ਦੇ  ਆਦੇਸ਼ ਜਾਰੀ ਕੀਤੇ ਹਨ

BIG BREAKING : ਪੰਜਾਬ ਸਰਕਾਰ ਵੱਲੋਂ  27 ਸਤੰਬਰ ਨੂੰ ਧਾਰਾ  144 ਲਗਾਉਣ ਦੇ ਹੁਕਮ ਜਾਰੀ

 ਆਪਣੇ ਪਾਠਕਾਂ ਨੂੰ ਦੱਸਣਾ ਚਾਹੁੰਦੇ ਹਾਂ ਜੇਕਰ ਸਕੂਲਾਂ ਨੂੰ ਜਾਂ ਹੋਰ ਸਰਕਾਰੀ ਅਦਾਰਿਆਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਤਾਂ ਉਹ ਇਸ ਵੈਬ ਸਾਈਟ ਤੇ ਜਲਦੀ ਹੀ ਅਪਡੇਟ ਕੀਤੇ ਜਾਣਗੇ।

ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ , ਸਰਕਾਰ ਵੱਲੋਂ ਧਾਰਾ 144 ਲਗਾਈ

ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ, ਲਾਡ ਐਂਡ ਆਰਡਰ ਪੰਜਾਬ ਵਲੋਂ ਪੱਤਰ ਮਿਤੀ 24.9.2021 ਅਤੇ ਹਿ ਮਾਮਲੇ ਤੋਂ ਨਿਆਂ ਵਿਭਾਗ, ਚੰਡੀਗਤੂ ਜੀ ਦੇ ਮੀਮੋ ਨੰਬਰ ਸਪੈਸ਼ਲ 20215ਐਚ.4/5075 ਮਿਤੀ 26.9.2021 ਰਾਹੀਂ ਸੂਚਿਤ ਕੀਤਾ ਹੈ ਕਿ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਮਿਤੀ 27.9.2021 ਨੂੰ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।

 ਭਾਰਤ ਬੰਦ ਦੀ ਕਾਲ ਦੌਰਾਨ ਜਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਜਾਣ ਅਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਵੀ ਅੰਦੋਸਾਂ ਹੈ। 


ਇਸ ਲਈ  ਮੁਹੰਮਦ ਇਸਫਾਕ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੋਟ, ਗੁਰਦਾਸਪੁਰ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਸਾਧਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ਤੋਂ ਇਲਾਵਾ ਹਰ ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 27.9.2021 ਨੂੰ ਪੂਰਾ ਦਿਨ ਲਾਗੂ ਰਹੇਗਾ।

ਇਹ ਵੀ ਪੜ੍ਹੋ: ਭਾਰਤ ਬੰਦ ਦੇ ਸੱਦੇ ਤੇ ਵਿੱਦਿਅਕ ਅਦਾਰਿਆਂ ਲਈ ਕੀ ਹਨ ਆਦੇਸ਼

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ

ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ


 

 


ਖਜਾਨਾ ਵਿਭਾਗ ਵਿਚ ਕੰਮ ਕਰਦੇ ਕਰਮਚਾਰੀਆਂ ਵੱਲੋਂ ਸੰਘਰਸ਼ ਦਾ ਐਲਾਨ

 ਖਜਾਨਾ ਵਿਭਾਗ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਅਹਿਮ ਵਿਭਾਗੀ ਮੰਗਾਂ ਸਬੰਧੀ ਮੀਟਿੰਗ ਨਾ ਮਿਲਣ/ਮੰਗਾਂ ਦੀ ਸਮੇ ਸਿਰ ਪੂਰਤੀ ਨਾ ਹੋਣ ਕਰਕੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਜਲਦੀ ਹੋਵੇਗੀ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜਿਸ ਵਿਚ ਹੋਵੇਗਾ ਸੰਘਰਸ਼ ਦਾ ਐਲਾਨ*

 
ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸੈਣੀ,ਸੂਬਾ ਜਨਰਲ ਸਕੱਤਰ ਮਨਜਿੰਦਰ ਸਿੰਘ ਸੰਧੂ,ਸੂਬਾ ਸੀਨੀਅਰ ਮੀਤ ਪ੍ਰਧਾਨ ਜੈਮਲ ਸਿੰਘ ਉੱਚਾ,ਸੂਬਾ ਐਡੀਸ਼ਨਲ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ, ਮੁੱਖ ਜਥੇਬੰਦਕ ਸਕੱਤਰ ਸਾਵਨ ਸਿੰਘ, ਸੂਬਾ ਵਿੱਤ ਸਕੱਤਰ ਅਮਨਦੀਪ ਸਿੰਘ, ਅਤੇ ਸੂਬਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਅਤੇ ਪੁਸ਼ਪਿੰਦਰ ਪਠਾਨੀਆ, ਨੇ ਪ੍ਰੈੱਸ ਨੂੰ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਖਜਾਨਾ ਵਿਭਾਗ ਦੀਆਂ ਕਾਫੀ ਲੰਮੇ ਸਮੇ ਤੋਂ ਲਟਕਦੀਆਂ ਵਿਭਾਗੀ ਮੰਗਾਂ ਜਿਸ ਵਿਚ ਖਜਾਨਾ ਅਫਸਰ, ਸੁਪਰਡੰਟ, ਜਿਲਾ ਖਜਾਨਚੀ, ਸਹਾਇਕ ਖਜਾਨਚੀ,ਕਲਰਕ, ਜਿਲਦਸਾਜ ਆਦਿ ਦੀਆਂ ਪਦ ਉੱਨਤੀਆਂ ,ਕਲਰਕਾਂ ਵਿਚੋਂ 50 ਪ੍ਤੀਸ਼ਤ ਜੂਨੀਅਰ ਸਹਾਇਕ ਬਨਾਉਣਾ,4,9,14 ਸਾਲਾ ਏ ਸੀ ਪੀ ਕੇਸਾਂ ਦਾ ਲਾਭ ਦੇਣਾ,ਸੀਨੀਅਰ ਜੂਨੀਅਰ ਦੇ ਕੇਸਾਂ ਦਾ ਨਿਪਟਾਰਾ ਨਾ ਕਰਨਾ,ਵੱਡੀ ਮਾਤਰਾ ਵਿੱਚ ਕਲਰਕ ਸਹਾਇਕ ਖਜਾਨਚੀ ਦੀਆਂ ਕਾਲੀ ਅਸਾਮੀਆਂ ਭਰਨ ਸਬੰਧੀ ਐਸ ਐਸ ਬੋਰਡ ਨੂੰ ਮੰਗਪੱਤਰ ਭੇਜ ਕੇ ਭਰਤੀ ਕਰਵਾਉਣਾ,ਖਾਲੀ ਅਸਾਮੀਆਂ ਤੇ ਸੇਵਾਦਾਰਾਂ ਦੀ ਭਰਤੀ ਵਿਭਾਗੀ ਪੱਧਰ ਤੇ ਕਰਨਾ,ਮੌਤ ਹੋ ਚੁੱਕੇ ਕਰਮਚਾਰੀਆਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇ ਕੇਸਾਂ ਦਾ ਪਹਿਲ ਦੇ ਅਧਾਰ ਤੇ ਨਿਪਟਾਰਾ ਕਰਨਾ,ਖਜਾਨਾ ਅਫਸਰ ਦੀ ਤਰੱਕੀ ਲਈ ਕੋਟਾ 50% ਤੋਂ ਵਧਾ ਕੇ 75% ਪ੍ਰਤੀਸ਼ਤ ਕਰਨਾ,ਜਿਲਾ ਖਜਾਨਾ ਅਫਸਰ, ਖਜਾਨਾ ਅਫਸਰ, ਜਿਲਦਸਾਜ ਨੂੰ ਕੰਨਵੇਐੰਸ ਅਲਾਉਂਸ ਨਾ ਦੇਣਾ,ਸੁਪਰਡੈਂਟ ਅਤੇ ਜਿਲਾ ਖਜ਼ਾਨਚੀ ਦੀ ਅਸਾਮੀ ਤੇ ਪਦ ਉੱਨਤੀ ਰਾਹੀਂ ਭਰੀਆਂ ਅਸਾਮੀਆਂ ਤੇ 50 ਸਾਲ ਤੋਂ ਘੱਟ ਉਮਰ ਦੇ ਕਰਮਚਾਰੀਆਂ ਲਈ ਵਿਭਾਗੀ ਪ੍ਰੀਖਿਆ ਦੀ ਸ਼ਰਤ ਖਤਮ ਕਰਨਾ, ਅਤੇ ਨਵੇਂ ਬਣੇ ਜਿਲਿਆਂ ਵਿੱਚ ਅਸਾਮੀਆਂ ਦੀ ਰਚਨਾ ਜਿਲਾ ਪੱਧਰ ਦੇ ਹਿਸਾਬ ਨਾਲ ਕਰਨਾ ਆਦਿ ਭੱਖਦੀਆਂ ਮੰਗਾਂ ਦੀ ਕਾਫੀ ਲੰਮੇ ਸਮੇ ਤੋਂ ਕਿਸੇ ਵੀ ਮੰਗ ਦੀ ਸਮੇ ਸਿਰ ਪੂਰਤੀ ਨਾ ਹੋਣ ਕਾਰਨ ਖਜਾਨਾ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ,ਬਹੁਤ ਵਾਰ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਅਹਿਮ ਅਤੇ ਅਤਿ ਜਰੂਰੀ ਮੰਗਾਂ ਸਬੰਧੀ ਨਿਪਟਾਰਾ ਕਰਨ ਲਈ ਮੀਟਿੰਗ ਲਈ ਸਮੇ ਦੀ ਮੰਗ ਕੀਤੀ ਗਈ ਪ੍ਰੰਤੂ ਪਿਛਲੇ ਕਾਫੀ ਲੰਮੇ ਸਮੇ ਤੋਂ ਐਸੋਸੀਏਸ਼ਨ ਨੂੰ ਸਰਕਾਰ ਵੱਲੋਂ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ ਅਤੇ ਮੰਗਾਂ ਹੋਰ ਲਮਕਦੀਆਂ ਜਾ ਰਹੀਆਂ ਹਨ ਜਿਸ ਦੇ ਰੋਸ ਵਜੋਂ ਪੰਜਾਬ ਦੇ ਖਜਾਨਿਆਂ ਵਿੱਚ ਕੰਮ ਕਰਦੇ ਕਰਮਚਾਰੀ ਐਸੋਸੀਏਸ਼ਨ ਪਾਸੋਂ ਸੰਘਰਸ਼ ਦੀ ਮੰਗ ਕਰ ਰਹੇ ਹਨ ਜਦ ਕਿ ਇਹ ਕਰਮਚਾਰੀ ਖਜਾਨਾ ਵਿਭਾਗ ਦੇ ਅਦਾਇਗੀਆਂ ਤੋਂ ਲੈ ਕੇ ਲੇਖਾ ਬਨਾਉਣ ਤੱਕ ਹਰ ਮਿਤੀ ਬੱਧ ਕੰਮ ਨੂੰ ਸਟਾਫ ਦੀ ਘਾਟ ਅਤੇ ਕੰਮ ਦਾ ਬੋਝ ਜਿਆਦਾ ਹੋਣ ਕਾਰਨ ਦਫਤਰ ਵਿੱਚ ਦੇਰ ਰਾਤ ਅਤੇ ਛੁੱਟੀਆਂ ਵਿਚ ਆਣ ਕੇ ਪਹਿਲ ਦੇ ਅਧਾਰ ਤੇ ਆਪਣੀਆਂ ਡਿਊਟੀਆਂ ਬੜੀ ਇਮਾਨਦਾਰੀ ਨਾਲ ਨਿਭਾਉਂਦੇ ਹਨ।


ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ

ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ


 


ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਖਜਾਨਾ ਕਰਮਚਾਰੀਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰਨਾ ਐਸੋਸੀਏਸ਼ਨ ਦੀ ਮਜ਼ਬੂਰੀ ਹੋਵੇਗੀ ਪੰਜਾਬ ਸਰਕਾਰ ਪਾਸੋਂ ਐਸੋਸੀਏਸ਼ਨ ਮੰਗ ਕਰਦੀ ਹੈ ਕਿ ਉਪਰੋਕਤ ਦਰਸਾਈਆਂ ਮੰਗਾਂ ਲਈ ਭੇਜੇ ਗਏ ਮੰਗ ਪੱਤਰਾਂ ਤੇ ਜਲਦੀ ਹੀ ਖਜਾਨਾ ਸੰਸਥਾ ਵਿੱਚ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਦਿੱਤਾ ਜਾਵੇ ਅਤੇ ਮੰਗਾਂ ਅਤੇ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ ਤਾਂ ਜੋ ਖਜਾਨਾ ਵਿਭਾਗ ਵਿੱਚ ਕੰਮ ਕਰਦੇ ਕਰਮਚਾਰੀਆਂ ਨੂੰ ਸਮੇ ਸਿਰ ਆਪਣਾ ਹੱਕ ਮਿਲ ਸਕੇ।

ਭਾਰਤ-ਬੰਦ ਲਈ ਸਾਰੀਆਂ ਤਿਆਰੀਆਂ ਮੁਕੰਮਲ, ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ ਭਾਰਤ-ਬੰਦ

 ਸੰਯੁਕਤ ਕਿਸਾਨ ਮੋਰਚਾ: ਧਰਨਿਆਂ ਦਾ 361ਵਾਂ ਦਿਨ 


ਭਾਰਤ-ਬੰਦ ਲਈ ਸਾਰੀਆਂ ਤਿਆਰੀਆਂ ਮੁਕੰਮਲ, ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਰਹੇਗਾ ਬੰਦ ਭਾਰਤ-ਬੰਦ


ਬੰਦ ਕਰਨਾ ਸਾਡਾ ਸ਼ੌਕ ਨਹੀਂ, ਮਜ਼ਬੂਰੀ ਹੈ; ਬੰਦ ਦੌਰਾਨ ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਪੂਰਾ ਖਿਆਲ ਰੱਖਿਆ ਜਾਵੇਗਾ: ਕਿਸਾਨ ਆਗੂ 


ਕਿਸਾਨੀ-ਧਰਨਿਆਂ 'ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮਦਿਨ ਮਨਾਉਣ ਦਾ ਸੱਦਾ

ਚੰਡੀਗੜ੍ਹ, 26 ਸਤੰਬਰ, 2021 : ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ 32 ਕਿਸਾਨ-ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ 'ਚ 100 ਤੋਂ ਵੱਧ ਥਾਵਾਂ 'ਤੇ ਲਾਏ ਪੱਕੇ-ਧਰਨੇ 360 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। ਸੰਯੁਕਤ ਕਿਸਾਨ ਮੋਰਚੇ ਨੇ ਭਲਕੇ 27 ਤਰੀਕ ਨੂੰ ਭਾਰਤ-ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਧਰਨਿਆਂ 'ਚ ਬੁਲਾਰਿਆਂ ਨੇ ਭਾਰਤ ਬੰਦ ਸਬੰਧੀ ਦਿਸ਼ਾ-ਨਿਰਦੇਸ਼ਾਂ ਦੇ ਬਾਰੀਕੀ ਤੇ ਠੋਸ ਵੇਰਵੇ ਕਾਰਕੁੰਨਾਂ ਨਾਲ ਸਾਂਝੇ ਕੀਤੇ। ਆਮ ਲੋਕਾਂ ਨੂੰ ਸਿਰਫ ਅਣਸਰਦੇ ਹਾਲਾਤ 'ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਜਾਵੇ ਤਾਂ ਜੁ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖਿਆਲ ਰੱਖਿਆ ਜਾਵੇਗਾ। ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫਾਇਰ ਬ੍ਰਿਗੇਡ, ਸ਼ਾਦੀ/ਮੌਤ ਤੇ ਹੋਰ ਜਰੂਰੀ ਸਮਾਜਿਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਰਹੇਗੀ।


ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਭਰ 'ਚ 500 ਦੇ ਕਰੀਬ ਥਾਵਾਂ 'ਤੇ ਸਵੇਰੇ ਛੇ ਤੋਂ ਸ਼ਾਮ 4 ਵਜੇ ਤੱਕ ਸੜਕੀ ਅਤੇ ਰੇਲ ਆਵਾਜਾਈ ਜਾਮ ਕੀਤੀ ਜਾਵੇਗੀ। ਜਾਮ ਵਿੱਚ ਫਸੇ ਲੋਕਾਂ ਦੇ ਭੋਜਨ, ਪਾਣੀ ਤੇ ਹੋਰ ਲੋੜੀਂਦੀਂਆਂ ਜਰੂਰੀ ਸਹੂਲਤਾਂ ਦਾ ਖਿਆਲ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: ਭਾਰਤ ਬੰਦ ਦੇ ਸੱਦੇ ਤੇ ਵਿੱਦਿਅਕ ਅਦਾਰਿਆਂ ਲਈ ਕੀ ਹਨ ਆਦੇਸ਼

ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ

ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ


ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਆਮ ਲੋਕਾਂ ਨੂੰ ਹੋਣ ਵਾਲੀ ਕਿਸੇ ਸੰਭਾਵੀ ਪ੍ਰੇਸ਼ਾਨੀ ਲਈ ਅਗਾਊਂ ਖੇਦ ਪਰਗਟ ਕਰਦਿਆਂ ਆਗੂਆਂ ਨੇ ਕਿਹਾ ਕਿ ਬੰਦ ਕਰਨਾ ਸਾਡਾ ਕੋਈ ਸ਼ੌਕ ਨਹੀਂ, ਮਜ਼ਬੂਰੀ ਹੈ। ਕਿਸਾਨ ਸਾਲ ਭਰ ਤੋਂ ਸੰਘਰਸ਼ ਕਰ ਰਹੇ ਹਨ, ਦਸ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕੀ। ਜੇਕਰ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਸਿਰਫ ਸਾਡਾ ਖੇਤੀ ਖੇਤਰ ਹੀ ਤਬਾਹ ਹੋਵੇਗੀ, ਸਾਡਾ ਸਭਿਆਚਾਰ ਵੀ ਖਤਮ ਹੋ ਜਾਵੇਗਾ। ਅਸੀਂ ਹੁਣ ਤੱਕ ਆਪਣੇ ਅੰਦੋਲਨ ਨੂੰ ਇਸ ਢੰਗ ਨਾਲ ਚਲਾਇਆ ਹੈ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਤਕਲੀਫ ਹੋਵੇ। ਸਾਰੀਆਂ ਕੁਦਰਤੀ ਦੁਸ਼ਵਾਰੀਆਂ ਅਸੀਂ ਆਪਣੇ ਪਿੰਡਿਆਂ 'ਤੇ ਝੱਲੀਆਂ ਹਨ। ਅਸੀਂ ਉਮੀਦ ਕਰਦੇ ਹਾਂ ਕਿ ਆਮ ਲੋਕ ਸਾਨੂੰ ਪੂਰਨ ਸਹਿਯੋਗ ਦੇਣਗੇ ਕਿਉਂਕਿ ਇਹ ਖੇਤੀ ਕਾਨੂੰਨ ਉਨ੍ਹਾਂ ਲਈ ਵੀ ਘਾਤਕ ਹਨ


ਕਿਸਾਨੀ-ਧਰਨਿਆਂ 'ਚ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ-ਦਿਹਾੜਾ ਮਨਾਉਣ ਦਾ ਸੱਦਾ ਦਿੰਦਿਆਂ ਕਿਸਾਨ ਆਗੂਆਂ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੱਡੀਆਂ ਗਿਣਤੀਆਂ 'ਚ ਸ਼ਮੂਲੀਅਤ ਲਈ ਅਪੀਲ ਕੀਤੀ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀਆਂ ਦਾ ਸੰਹੁ ਚੁਕ ਸਮਾਗਮ ,LIVE


 CLICK HERE TO SEE LIVE 👇

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀਆਂ ਦਾ ਸੰਹੁ ਚੁਕ ਸਮਾਗਮ ,LIVE 

ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣਨਗੇ

 ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣਨਗੇਚੰਡੀਗੜ੍ਹ, 26 ਸਤੰਬਰ, 2021: ਚੰਨੀ ਕੈਬਨਿਟ ਦੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ 15 ਮੰਤਰੀਆਂ ਦੀ ਸੂਚੀ ਹੁਣ ਅਧਿਕਾਰਤ ਤੌਰ 'ਤੇ ਆ ਗਈ ਹੈ।


Also read : ਪੰਜਾਬ ਸਿਆਸਤ ਦੀ ਹਰ ਅਪਡੇਟ ਦੇਖੋ ਇਥੇ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮ੍ਰਿਤਕ ਖੇਤ ਮਜ਼ਦੂਰ ਦੇ ਘਰ ਦਾ ਦੌਰਾ, ਵੱਡੇ ਭਰਾ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

ਸੂਚੀ ਅਨੁਸਾਰ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਨੂੰ ਰਾਜਪਾਲ ਵੱਲੋਂ ਅੱਜ ਸ਼ਾਮ 4.30 ਵਜੇ ਰਾਜ ਭਵਨ ਵਿੱਚ ਸਹੁੰ ਚੁਕਾਈ ਜਾਵੇਗੀ।

ਸਿਆਸੀ ਹੰਗਾਮਾ, ਸਹੁੰ ਚੁੱਕਣ ਤੋਂ ਪਹਿਲਾਂ ਹੀ ਇਸ ਇਸ ਮੰਤਰੀ ਨੂੰ ਮੰਤਰੀ ਮੰਡਲ ਤੋਂ ਬਾਹਰ ਕੀਤਾ

ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਇੱਕ ਵਾਰ ਫਿਰ ਸਿਆਸੀ ਹੰਗਾਮਾ ਹੋ ਗਿਆ ਹੈ। ਦਰਅਸਲ, ਵਿਧਾਇਕ ਰਾਣਾ ਗੁਰਜੀਤ ਸਿੰਘ  ਦੇ ਆਪਣੇ ਸਾਥੀਆਂ ਨੇ  ਉਸ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।
Read: 

 ਦੁਆਬਾ ਦੇ ਸੱਤ ਵਿਧਾਇਕਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਰਾਣਾ ਗੁਰਜੀਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਨਾ ਕੀਤਾ ਜਾਵੇ। ਇਸ ਦੇ ਨਾਲ ਹੀ ਵਿਧਾਇਕਾਂ ਦੇ ਵਿਰੋਧ ਤੋਂ ਬਾਅਦ ਰਾਣਾ ਗੁਰਜੀਤ ਨੂੰ ਸਹੁੰ ਚੁੱਕਣ ਤੋਂ ਪਹਿਲਾਂ ਹੀ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਵੱਡਾ ਬਦਲਾਅ: ਪੰਜਾਬ ਪੁਲਿਸ ਵਿੱਚ ਵੱਡੇ ਫੇਰਬਦਲ, 2 ਏਡੀਜੀਪੀ ਅਤੇ 2 ਆਈਜੀ ਦੇ ਤਬਾਦਲੇ

 

ਵੱਡਾ ਬਦਲਾਅ: ਪੰਜਾਬ ਪੁਲਿਸ ਵਿੱਚ ਵੱਡੇ ਫੇਰਬਦਲ, 2 ਏਡੀਜੀਪੀ ਅਤੇ 2 ਆਈਜੀ ਦੇ ਤਬਾਦਲੇ

ਮੁੱਖ ਮੰਤਰੀ ਨੇ ਮ੍ਰਿਤਕ ਖੇਤ ਮਜ਼ਦੂਰ ਦੇ ਘਰ ਦਾ ਦੌਰਾ ਕਰ, ਵੱਡੇ ਭਰਾ ਨੂੰ ਸੌਂਪਿਆ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

 ਪੰਜਾਬ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਮ੍ਰਿਤਕ ਖੇਤ ਮਜ਼ਦੂਰ ਦੇ ਘਰ ਦਾ ਦੌਰਾ ਕੀਤਾ, ਵੱਡੇ ਭਰਾ ਨੂੰ ਨਿਯੁਕਤੀ ਪੱਤਰ ਸੌਂਪਿਆਚੰਡੀਗੜ੍ਹ, 26 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਬਠਿੰਡਾ ਦੇ ਪਿੰਡ ਮੰਡੀ ਕਲਾਂ ਵਿਖੇ ਇੱਕ ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਘਰ ਦਾ ਦੌਰਾ ਕੀਤਾ।


ਉਨ੍ਹਾਂ ਨੇ ਨਿਯੁਕਤੀ ਪੱਤਰ ਮ੍ਰਿਤਕ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਸੌਂਪਿਆ।


“ਅੱਜ, ਮੁੱਖ ਮੰਤਰੀ ਚੰਨੀ ਜੀ ਅਤੇ ਉਪ ਮੁੱਖ ਮੰਤਰੀ ਰੰਧਾਵਾ ਸਾਡੇ ਘਰ ਆਏ ਅਤੇ ਸਾਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ। ਅਸੀਂ ਸਰਕਾਰ ਦੇ ਧੰਨਵਾਦੀ ਹਾਂ, ”ਨੱਥਾ ਸਿੰਘ ਨੇ ਕਿਹਾ।


ਚੰਨੀ ਅਤੇ ਰੰਧਾਵਾ ਨੇ  ਇਸ ਪਰਿਵਾਰ ਦੇ ਨਾਲ ਖਾਣਾ ਵੀ ਖਾਧਾ।


ਕਿਸਾਨ ਅੰਦੋਲਨ ਵਿਸ਼ਵ-ਵਿਆਪੀ ਹੋਇਆ; ਕਿਸਾਨ ਅੰਦੋਲਨ ਦੇ ਸਮਰਥਕਾਂ ਨੇ ਭਾਰਤੀ ਪ੍ਰਧਾਨ ਮੰਤਰੀ ਦੇ ਅਮਰੀਕਾ ਦੌਰੇ ਮੌਕੇ ਪ੍ਰਭਾਵਸ਼ਾਲੀ ਰੋਸ-ਪ੍ਰਦਰਸ਼ਨ

 ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ 27 ਦੇ ਭਾਰਤ ਬੰਦ ਦੀਆਂ ਤਿਆਰੀਆਂ ਜ਼ੋਰਾਂ ਤੇ


ਭਾਰਤ ਬੰਦ ਲਈ ਲਾਮਬੰਦੀ; ਕਾਰਾਂ, ਜੀਪਾਂ, ਮੋਟਰਸਾਈਕਲਾਂ ਦੇ ਕਾਫਲਿਆਂ ਰਾਹੀਂ ਪਿੰਡਾਂ ਵਿੱਚ ਵਿਸ਼ੇਸ਼ ਪ੍ਰਚਾਰ ਮੁਹਿੰਮ ਜਾਰੀ


ਕਿਸਾਨ ਅੰਦੋਲਨ ਵਿਸ਼ਵ-ਵਿਆਪੀ ਹੋਇਆ; ਕਿਸਾਨ ਅੰਦੋਲਨ ਦੇ ਸਮਰਥਕਾਂ ਨੇ ਭਾਰਤੀ ਪ੍ਰਧਾਨ ਮੰਤਰੀ ਦੇ ਅਮਰੀਕਾ ਦੌਰੇ ਮੌਕੇ ਪ੍ਰਭਾਵਸ਼ਾਲੀ ਰੋਸ-ਪ੍ਰਦਰਸ਼ਨ


ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਲਈ ਵਿਸ਼ੇਸ਼ ਨਾਅਰੇ ਜਾਰੀ; ਮੋਦੀ ਕਰੇਗਾ ਮੰਡੀ ਬੰਦ-ਕਿਸਾਨ ਕਰਨਗੇ ਭਾਰਤ ਬੰਦ; ਨਰਿੰਦਰ ਮੋਦੀ-ਕਿਸਾਨ ਵਿਰੋਧੀ 


ਚੰਡੀਗੜ੍ਹ, 25 ਸਤੰਬਰ, 2021: ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ 27 ਸਤੰਬਰ ਦੇ ਭਾਰਤ-ਬੰਦ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਵੱਲੋਂ 3 ਖੇਤੀ ਕਾਨੂੰਨਾਂ, ਪਰਾਲੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ-2020 ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਪੰਜਾਬ ਭਰ 'ਚ 100 ਤੋਂ ਵੱਧ ਥਾਵਾਂ 'ਤੇ ਲਾਏ ਪੱਕੇ-ਧਰਨੇ 360ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। 


ਜਿਉਂ ਜਿਉਂ 27 ਸਤੰਬਰ ਨਜ਼ਦੀਕ ਆ ਰਹੀ ਹੈ, ਭਾਰਤ-ਬੰਦ ਨਾਲ ਸਬੰਧਤ ਸਰਗਰਮੀਆਂ ਵਿੱਚ ਤੇਜ਼ੀ ਆ ਰਹੀ ਹੈ। ਸੜਕਾਂ ਅਤੇ ਰੇਲਾਂ ਜਾਮ ਕੀਤੇ ਜਾਣ ਵਾਲੀਆਂ ਥਾਵਾਂ ਨਿਸ਼ਚਿਤ ਕਰਕੇ ਜਥੇਬੰਦੀਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ ਭਾਰਤ ਬੰਦ ਲਈ ਵਿਸ਼ੇਸ਼ ਨਾਅਰੇ ਜਾਰੀ ਕੀਤੇ ਹਨ:- 


1. ਕਿਸਾਨ ਵਿਰੋਧੀ ਮੋਦੀ ਸਰਕਾਰ ਖਿਲਾਫ਼-ਭਾਰਤ ਬੰਦ;  


2. ਮੋਦੀ ਕਰੇਗਾ ਮੰਡੀ ਬੰਦ-ਕਿਸਾਨ ਕਰਨਗੇ ਭਾਰਤ-ਬੰਦ;  


3. ਨਰਿੰਦਰ ਮੋਦੀ-ਕਿਸਾਨ ਵਿਰੋਧੀ।


ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਨਤਕ ਜਥੇਬੰਦੀਆਂ ਅਤੇ ਵੱਖ ਵੱਖ ਸਮਾਜਿਕ ਸਮੂਹਾਂ ਦੀਆਂ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ। ਮੋਟਰਸਾਈਕਲਾਂ, ਕਾਰਾਂ, ਜੀਪਾਂ ਅਤੇ ਟ੍ਰੈਕਟਰਾਂ ਦੇ ਕਾਫਲੇ ਪਿੰਡਾਂ ਵਿੱਚ ਪ੍ਰਚਾਰ ਮੁਹਿੰਮ ਚਲਾ ਰਹੇ ਹਨ। ਸ਼ਹਿਰਾਂ ਅਤੇ ਬਾਜਾਰਾਂ 'ਚ ਮਿਲ ਕੇ ਆਮ ਲੋਕਾਂ ਤੋਂ ਭਾਰਤ ਬੰਦ ਲਈ ਸਹਿਯੋਗ ਮੰਗਿਆ ਜਾ ਰਿਹਾ ਹੈ। ਲੋਕਾਂ ਵਿੱਚ ਪਾਏ ਜਾ ਰਹੇ ਉਤਸ਼ਾਹ ਅਤੇ ਜੋਸ਼ ਤੋਂ ਪਤਾ ਚਲਦਾ ਹੈ ਕਿ ਇਹ ਭਾਰਤ ਬੰਦ ਇਤਿਹਾਸਕ ਹੋਣ ਜਾ ਰਿਹਾ ਹੈ ।


ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਦੌਰੇ 'ਤੇ ਗਏ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਅਮਰੀਕੀ 'ਚ ਵਸਦੇ ਪ੍ਰਵਾਸੀ ਪੰਜਾਬੀ ਭਰਾਵਾਂ ਨੇ ਖੇਤੀ-ਕਾਨੂੰਨ ਰੱਦ ਕਰਵਾਉਣ ਲਈ ਰੋਹ-ਭਰਪੂਰ ਪ੍ਰਦਰਸ਼ਨ ਕੀਤੇ ਹਨ। ਸਾਡਾ ਕਿਸਾਨ ਅੰਦੋਲਨ ਵਿਸ਼ਵ-ਵਿਆਪੀ ਬਣ ਚੁੱਕਿਆ ਹੈ।RECENT UPDATES

Today's Highlight