Tuesday, 28 September 2021

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਟਵੀਟ, ਪੜ੍ਹੋ

ਵੱਡੀ ਖ਼ਬਰ: ਸਿਆਸੀ ਘਟਨਾਕ੍ਰਮ ਤੋਂ ਬਾਅਦ ਪੰਜਾਬ ਕੈਬਨਿਟ ਦੀ ਮੀਟਿੰਗ ਕੱਲ,

 

ਮੰਤਰੀ ਪੀਸਦ ਦੀ ਮੀਟਿੰਗ ਮਿਤੀ 29.09.2021 ਦਿਨ ਬੁੱਧਵਾਰ ਨੂੰ ਸਵੇਰੇ 10:30 ਵਜੇ, ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਮੌਕੇ ਤੇ ਹੀ ਸਰਕੂਲੋਟ ਕੀਤਾ ਜਾਵੇਗਾ।

ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਦਾ ਟਵੀਟ "ਭੱਠ ਰਨਾਂ ਦੀ ਦੋਸਤੀ, ਖੁਰੀ ਜਿਨ੍ਹਾਂ ਦੀ ਮੱਤ"

 


 

ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ

 ਤਿੰਨ ਕਾਲੇ ਖੇਤੀ ਕਾਨੂੰਨ ਮੁੱਢੋਂ ਖਾਰਜ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦਾ ਐਲਾਨਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਦੀ ਅਪੀਲ ਕੀਤੀ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦੇਵੇਗੀ ਤਾਂ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਜੋ ਪਹਿਲਾਂ ਹੀ ਡੂੰਘੇ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ।


       ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਕਾਨੂੰਨ ਰੱਦ ਕਰਨ ਲਈ ਕਿਹਾ ਸੀ ਪਰ ਉਸ ਮੌਕੇ ਮੰਤਰੀ ਮੰਡਲ ਨੇ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਨੂੰ ਜਿਹੜਾ ਵੀ ਕਦਮ ਚਾਹੁਣ, ਉਹ ਚੁੱਕਣ ਲਈ ਅਧਿਕਾਰਤ ਕਰ ਦਿੱਤਾ ਸੀ। ਹਾਲਾਂਕਿ, ਉਨ੍ਹਾਂ ਨੇ ਇਨ੍ਹਾਂ ਘਿਨਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧੇ ਹੋਏ ਬਿੱਲ ਲਿਆਉਣ ਦਾ ਰਾਹ ਚੁਣਿਆ ਸੀ।


       ਕੇਂਦਰ ਸਰਕਾਰ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਲਈ ਸਰਹੱਦੀ ਸੂਬੇ ਨੂੰ ਮਾਨਤਾ ਦੇਣ ਦੀ ਅਪੀਲ ਕਰਦਿਆਂ ਸ. ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਵਾਂਗ ਸੂਬੇ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਸਗੋਂ ਮੁਲਕ ਦੇ ਵਡੇਰੇ ਹਿੱਤ ਵਿਚ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਛੇਤੀ ਕੀਤਾ ਜਾਣਾ ਚਾਹੀਦਾ ਹੈ।


       ਸੰਕਟ ਦੀ ਇਸ ਘੜੀ ਵਿਚ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨਾਂ ਨਾਲ ਦ੍ਰਿੜ ਵਚਨਬੱਧਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਤੁਰੰਤ ਪ੍ਰਵਾਨ ਨਹੀਂ ਕਰਦੀ ਤਾਂ ਉਹ ਇਸ ਮੁੱਦੇ ਉਤੇ ਪੈਦਲ ਜਾਂ ਸਾਈਕਲ ਉਤੇ ਦਿੱਲੀ ਵੱਲ ਵਿਸ਼ਾਲ ਮਾਰਚ ਕੱਢਣ ਦੀ ਅਗਵਾਈ ਕਰਨਗੇ।


       ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਵਿਚ ਕਿਸਾਨਾਂ ਅਤੇ ਖੇਤ ਕਾਮਿਆਂ ਨਾਲ ਇਕਜੁਟਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਕਿਸਾਨੀ ਸਰੋਕਾਰਾਂ ਦਾ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਇਹ ਕਾਨੂੰਨ ਸੂਬੇ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ ਕਿਉਂ ਜੋ ਸਾਡੇ ਕਿਸਾਨ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦੇ ਬੋਝ ਹੇਠ ਦੱਬੇ ਹੋਏ ਹਨ ਜਿਸ ਕਰਕੇ ਕੇਂਦਰ ਸਰਕਾਰ ਨੂੰ ਇਸ ਵਿੱਤੀ ਸੰਕਟ ਵਿੱਚੋਂ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ।


ਸ. ਚੰਨੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ‘ਅੰਨਦਾਤੇ’ ਨੂੰ ਕੇਂਦਰ ਦੇ ਅੜੀਅਲ ਰਵੱਈਏ ਕਾਰਨ ‘ਭਿਖਾਰੀ’ ਬਣਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਅੱਗੇ ਕਿਹਾ, ‘‘ ਜੇਕਰ ਕੇਂਦਰ ਸਰਕਾਰ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ ਕੀਤੇ ਜਾ ਸਕਦੇ ਹਨ ਤਾਂ ਗਰੀਬ ਤੇ ਲੋੜਵੰਦ ਕਿਸਾਨਾਂ ਦੇ ਕਰਜ਼ੇ ’ਤੇ ਲਕੀਰ ਫੇਰਨ ਤੋਂ ਇਸ ਨੂੰ ਕੌਣ ਰੋਕਦਾ ਹੈ?’’ ਪਰ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਹੁਣ ਖੇਤੀ ਕਾਮਿਆਂ ਨੂੰ ਵੀ ਆਪਣੇ ਵਸੀਲਿਆਂ ਵਿਚੋਂ 25 ਹਜ਼ਾਰ ਰੁਪਏ ਤੱਕ ਦੀ ਰਾਹਤ ਦਿੱਤੀ ਜਾ ਰਹੀ ਹੈ।


       ਕਾਲੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪੀੜਿਤ ਪਰਿਵਾਰਾਂ ਦੇ ਜ਼ਖਮਾਂ ’ਤੇ ਮਲ੍ਹਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਪ੍ਰਤੀ ਪਰਿਵਾਰ 5 ਲੱਖ ਰੁਪਏ ਵਿੱਤੀ ਸਹਾਇਤਾ ਵੀ ਮੁਹੱਈਆ ਕੀਤੀ ਹੈ।


       ਭਾਵੁਕ ਹੁੰਦਿਆਂ ਮੁੱਖ ਮੰਤਰੀ ਨੇ ਜ਼ਿਕਰ ਕੀਤਾ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਅਜਿਹੇ ਪਰਿਵਾਰ ਨੂੰ ਨਿਯੁਕਤੀ ਪੱਤਰ ਸੌਂਪਿਆ ਸੀ ਜੋ ਬੇਹੱਦ ਗਰੀਬੀ ਭਰੇ ਹਾਲਾਤ ਵਿੱਚ ਰਹਿੰਦੇ ਹਨ ਅਤੇ ਜਿਨ੍ਹਾਂ ਦੇ ਘਰ ’ਤੇ ਛੱਤ ਵੀ ਨਹੀਂ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਇਸ ਪੀੜਿਤ ਪਰਿਵਾਰ ਵੱਲੋਂ ਸਰਕਾਰ ਤੋਂ ਮਿਲੀ 5 ਲੱਖ ਰੁਪਏ ਦੀ ਵਿੱਤੀ ਮਦਦ ਨਾਲ ਆਪਣੇ ਘਰ ਦੀ ਉਸਾਰੀ ਕੀਤੀ ਜਾ ਰਹੀ ਸੀ।


       ਬੇਘਰੇ ਲੋਕਾਂ ਨੂੰ ਰਹਿਣ ਲਈ ਘਰ ਮੁਹੱਈਆ ਕਰਵਾਉਣ ਨੂੰ ਆਪਣੀ ਸਰਕਾਰ ਦੀਆਂ ਤਰਜੀਹ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ 5-5 ਮਰਲੇ ਦੇ ਪਲਾਟਾਂ ਦੀ ਅਲਾਟਮੈਂਟ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਇਆ ਜਾ ਰਿਹਾ ਹੈ ਅਤੇ ਹੁਣ ਬੀ.ਡੀ.ਪੀ.ਓਜ਼. ਨੂੰ ਇਹ ਅਧਿਕਾਰ ਦਿੱਤੇ ਗਏ ਹਨ ਕਿ ਸਬੰਧਤ ਪਿੰਡ ਦੀ ਪੰਚਾਇਤ ਦੁਆਰਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਉਹ ਕੇਸਾਂ ਦਾ ਨਿਪਟਾਰਾ ਕਰ ਸਕਣ। ਪਲਾਟਾਂ ਦੀ ਯੋਗ ਲਾਭਪਾਤਰੀਆਂ ਨੂੰ ਅਲਾਟਮੈਂਟ ਸਬੰਧੀ ਪ੍ਰਕਿਰਿਆ ਦੀ ਪਛਾਣ ਕਰਕੇ ਇਸ ਨੂੰ ਇੱਕ ਮਹੀਨੇ ਵਿੱਚ ਅੰਤਿਮ ਰੂਪ ਦੇ ਦਿੱਤਾ ਜਾਵੇਗਾ।

ਵੱਡੀ ਖ਼ਬਰ: ਪਰਗਟ ਸਿੰਘ ਨੇ ਹਾਲੇ ਤੱਕ ਨਹੀਂ ਦਿੱਤਾ ਅਸਤੀਫਾ

 

ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਖਬਰਾਂ ਸਾਹਮਣੇ ਆ ਰਹੀਆਂ ਕਿ ਹੁਣ ਪਰਗਟ ਸਿੰਘ ਵੀ ਆਪਣਾ ਅਸਤੀਫਾ ਦੇਣਗੇ। ਪਰ ਅਜੇ ਤੱਕ ਉਨ੍ਹਾਂ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ। ਇਸ ਸਬੰਧੀ ਪ੍ਰਗਟ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ  ਦੱਸਿਆ ਕਿ ਉਨ੍ਹਾਂ ਨੇ ਅਜੇ ਆਪਣਾ ਅਸਤੀਫਾ ਨਹੀਂ ਦਿੱਤਾ, ਪਰ ਉਹ ਪਟਿਆਲੇ ਨਵਜੋਤ ਸਿੱਧੂ ਨੂੰ ਮਿਲਣ ਜਾ ਰਹੇ ਹਨ।

ਸਿੱਖਿਆ ਮੰਤਰੀ ਨੇ ਵੀ ਦਿੱਤਾ ਅਸਤੀਫਾ!

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਛੱਡਣ ਤੋ ਬਾਅਦ ਅਸਤੀਫਿਆਂ ਦਾ ਦੌਰ ਜਾਰੀ ਹੈ ਪੰਜਾਬ ਦੀ ਸਿਆਸਤ ਸਮੇਂ ਸਮੇਂ ਤੇ ਭੂਚਾਲ ਆਉਣਾ ਜਾਰੀ ਹੈ। ਪੰਜਾਬ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਮਗਰੋਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤੇ ਜਾਣ ਦੀ ਖ਼ਬਰ ਆ ਰਹੀ ਹੈ।
ਪ੍ਰੰਤੂ ਉਨ੍ਹਾਂ ਨੇ ਹਾਲੇ ਤੱਕ ਅਸਤੀਫਾ ਨਹੀਂ ਦਿੱਤਾ ਹੈ।

BIG BREAKING: ਹੁਣ ਚੰਨੀ ਕੈਬਨਿਟ ਵਿੱਚੋਂ ਇਸ ਮੰਤਰੀ ਦਾ ਅਸਤੀਫਾ

 

ਸ਼ਹੀਦਾਂ ਦੇ ਸੁਪਨਿਆਂ ’ਤੇ ਖ਼ਰੇ ਨਹੀਂ ਉਤਰੇ ਕਾਂਗਰਸੀ, ਬਾਦਲ ਅਤੇ ਭਾਜਪਾ ਵਾਲੇ: ਮੀਤ ਹੇਅਰ

 ਸ਼ਹੀਦਾਂ ਦੇ ਸੁਪਨਿਆਂ ’ਤੇ ਖ਼ਰੇ ਨਹੀਂ ਉਤਰੇ ਕਾਂਗਰਸੀ, ਬਾਦਲ ਅਤੇ ਭਾਜਪਾ ਵਾਲੇ: ਮੀਤ ਹੇਅਰ

--ਨਸ਼ਿਆਂ ਕਾਰਨ ਵਿਛ ਰਹੇ ਸੱਧਰਾਂ ਲਈ ਕਾਂਗਰਸੀ ਵੀ ਬਾਦਲਾਂ ਜਿੰਨੇ ਜ਼ਿੰਮੇਵਾਰ: ਜੈ ਸਿੰਘ ਰੋੜੀ 

-- ਸ਼ਹੀਦ- ਏ- ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ’ਤੇ ‘ਆਪ’ ਯੂਥ ਵਿੰਗ ਨੇ ਖੜਕੜ ਕਲਾਂ ਤੱਕ ਕੱਢਿਆ ਨਸ਼ਿਆ ਖ਼ਿਲਾਫ਼ ਰੋਸ ਮਾਰਚ

ਨਵਾਂ ਸ਼ਹਿਰ, 28 ਸਤੰਬਰ  

ਆਮ ਆਦਮੀ ਪਾਰਟੀ ( ) ਦੇ ਯੂਥ ਵਿੰਗ ਨੇ ਸੂਬਾ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਜੈ ਸਿੰਘ ਰੋੜੀ ਦੀ ਅਗਵਾਈ ਵਿੱਚ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਨਵਾਂਸ਼ਹਿਰ ਤੋਂ ਖਟਕੜ ਕਲਾਂ ਤੱਕ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਕੱਢਿਆ ਅਤੇ ਨੌਜਵਾਨਾਂ ਨੂੰ ਨਸ਼ੇ ਅਤੇ ਨਸ਼ਾ ਤਸਕਰਾਂ ਵਿਰੋਧ ਲਾਮਬੰਦ ਹੋਣ ਦਾ ਸੱਦਾ ਦਿੱਤਾ। ਖੜਕੜ ਕਲਾਂ ਪਹੁੰਚਣ ਉਪਰੰਤ ਮੀਤ ਹੇਅਰ, ਜੈ ਸਿੰਘ ਰੋੜੀ, ਅਹੁਦੇਦਾਰਾਂ ਤੇ ਵਲੰਟੀਅਰਾਂ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਨਤਮਸਤਕ ਹੋਏ ਅਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ। 

ਇਸ ਮੌਕੇ ਮੀਤ ਹੇਅਰ ਨੇ ਕਿਹਾ 75 ਸਾਲਾਂ ’ਚ ਸਾਡੇ ਰਿਵਾਇਤੀ ਸੱਤਾਧਾਰੀ ਦਲ ਸ਼ਹੀਦਾਂ ਦੇ ਸੁਪਨਿਆਂ ’ਤੇ ਖ਼ਰੇ ਨਹੀਂ ਉਤਰੇ। ਇਸ ਲਈ ਕਾਲੇ ਅੰਗਰੇਜ਼ਾਂ ਦੇ ਭੇਸ ਵਿੱਚ ਦਹਾਕਿਆਂ ਤੋਂ ਰਾਜ ਕਰ ਰਹੇ ਕਾਂਗਰਸੀਆਂ, ਬਾਦਲਾਂ ਅਤੇ ਭਾਜਪਾ ਵਾਲਿਆਂ ਦਾ ਹਮੇਸ਼ਾ ਲਈ ਬੋਰੀਆ ਬਿਸਤਰਾ ਬੰਨਣ ਦਾ ਵਕਤ ਆ ਗਿਆ ਹੈ। ਇਸ ਮੌਕੇ ਮੀਤ ਹੇਅਰ ਨੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਵੀ ਤਿੱਖੇ ਹਮਲੇ ਬੋਲੇ। 

ਅੱਜ ਦੇ ਰੋਸ ਮਾਰਚ ਬਾਰੇ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਜੋ ਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਫਸਾ ਦਿੱਤੀ ਗਈ ਹੈ। ਉਸ ਨੂੰ ਜਾਗਰੂਕ ਕਰਨ ਲਈ ਇਹ ਮਾਰਚ ਇਕ ਉਪਰਾਲਾ ਹੈ। ਉਨ੍ਹਾਂ ਕਿਹਾ ਕਾਂਗਰਸ ਨੂੰ ਸੱਤਾ ਵਿੱਚ ਆਏ ਸਾਢੇ ਚਾਰ ਸਾਲ ਹੋ ਚੁੱਕੇ ਹਨ । ਜੋ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵਾਅਦੇ ਕੀਤੇ ਸੀ ਕਿ ਉਹ ਚਾਰ ਹਫ਼ਤੇ ਵਿੱਚ ਨਸ਼ਾ ਖ਼ਤਮ ਕਰ ਦੇਵਾਂਗਾ, ਉਹ ਸਭ ਖੋਖਲੇ ਸਾਬਤ ਹੋਏ। ਹੁਣ ਮੁੱਖ ਮੰਤਰੀ ਨੂੰ ਬਦਲ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ, ਜੋ ਲੋਕਾਂ ਨੂੰ ਬੇਵਕੂਫ ਬਣਾਉਣ ਲਈ ਤਰ੍ਹਾਂ- ਤਰ੍ਹਾਂ ਦੇ ਡਰਾਮੇ ਕਰ ਰਿਹਾ ਹੈ।

ਇਸ ਮੌਕੇ ਜੈ ਸਿੰਘ ਰੋੜੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਨਸ਼ਿਆਂ ਬਾਰੇ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤਾ ਵਾਅਦਾ ਪੂਰਾ ਨਾ ਕਰਕੇ ਬਾਦਲਾਂ ਵਾਂਗ ਹੀ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ। ਸੈਂਕੜੇ ਮਾਵਾਂ ਦੇ ਪੁੱਤ ਮਰਵਾ ਦਿੱਤੇ ਹਨ ਅਤੇ ਘਰਾਂ ਵਿਚ ਉਜਾੜਾ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਵਿਛੇ ਸੱਥਰਾਂ ਲਈ ਬਾਦਲ- ਭਾਜਪਾ ਅਤੇ ਕਾਂਗਰਸੀ ਇੱਕ- ਦੂਸਰੇ ਤੋਂ ਵਧਕੇ ਦੋਸ਼ੀ ਹਨ। ਪੰਜਾਬ ਵਿੱਚ ਹਰ ਪਾਸੇ ਨਸ਼ਾਖੋਰੀ ਸਿਖਰਾਂ ਤੇ ਪਹੁੰਚ ਚੁੱਕੀ ਹੈ । ਇਨ੍ਹਾਂ ਦੇ ਆਪਣੇ ਮੰਤਰੀ ਤੇ ਵਿਧਾਇਕ ਨਸ਼ਾਖੋਰੀ ਦੇ ਵਿਚ ਸ਼ਾਮਲ ਹਨ। ਨਸ਼ੇ ਦੇ ਵੱਡੇ ਵਪਾਰੀ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਹਨ ਜਦਕਿ ਨਸ਼ੇ ਦੀ ਲੱਤ ’ਤੇ ਲਾਏ ਨੌਜਵਾਨਾਂ ਨੂੰ ਜੇਲ੍ਹਾਂ ਕਰਵਾਈਆ ਜਾ ਰਹੀਆਂ ਹਨ। 

ਇਸ ਮੌਕੇ ਸ਼ਿਵਕਰਨ ਚੇਚੀ ਜ਼ਿਲ੍ਹਾ ਪ੍ਰਧਾਨ, ਮਨਦੀਪ ਸਿੰਘ ਅਟਵਾਲ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਸਤਨਾਮ ਸਿੰਘ ਜਲਵਾਹਾ ਸੂਬਾ ਸੰਯੁਕਤ ਸਕੱਤਰ ਯੂਥ ਵਿੰਗ,ਡਾ ਸੰਨੀ ਆਹਲੂਵਾਲੀਆ ਪ੍ਰਧਾਨ ਲੋਕ ਸਭਾ ਹਲਕਾ, ਮਨੋਹਰ ਲਾਲ ਗਾਬਾ ਸੈਕਟਰੀ, ਸੰਤੋਸ਼ ਕਟਾਰੀਆ, ਲਲਿਤ ਮੋਹਨ ਪਾਠਕ ਬੱਲੂ,ਸ਼ਿਵ ਕੌੜਾ, ਸਤਨਾਮ ਚੇਚੀ ਜਲਾਲਪੁਰ, ਗਗਨ ਅਗਨੀਹੋਤਰੀ, ਸੁਰਿੰਦਰ ਸਿੰਘ ਸੰਘਾ, ਰਾਜਦੀਪ ਸ਼ਰਮਾ,ਜਗਜੀਤ ਕੌਰ ਕਰਨਾਣਾ,ਰਾਜ ਰਾਣੀ,ਕਮਲਜੀਤ ਕੌਰ, ਬਲਵੀਰ ਕਰਨਾਣਾ,ਰਾਜੇਸ਼ ਕੁਮਾਰ ਚੈਂਬਰ,ਰਣਬੀਰ ਰਾਣਾ, ਬਿੱਟਾ ਰਾਣਾ,ਵਨੀਤ ਜਾਡਲਾ, ਰਾਜਕੁਮਾਰ, ਤੇਜਿੰਦਰ ਤੇਜਾ ਕੁਲਦੀਪ ਰਕਾਸਣ, ਭੁਪਿੰਦਰ ਉੜਾਪੜ, ਸੁਰਿੰਦਰ ਬੈਂਸ,ਆਤਮਾ ਰਾਮ, ਰਜਿੰਦਰ ਲੋਹਟੀਆ, ਰਮਨ ਕਸਾਣਾ, ਸਿਮਰਜੀਤ ਸਿੰਘ ਆਦਿ ਸੈਂਕੜੇ ਵਲੰਟੀਅਰ ਹਾਜ਼ਰ ਸਨ।BREAKING NEWS ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ, ਇਕ ਹੋਰ ਵੱਡਾ ਧਮਾਕਾ

ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਖਜ਼ਾਨਚੀ ਇੰਦਰ ਸਿੰਘ ਚਾਹਲ ਵੱਲੋਂ ਆਪਣਾ ਅਸਤੀਫਾ ਹਾਈਕਮਾਂਡ ਨੂੰ  ਭੇਜ ਦਿੱਤਾ ਹੈ।


ਨੈਸ਼ਨਲ ਅਚੀਵਮੈਂਟ ਸਰਵੇ ਵੱਖ- ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ

 ਨੈਸ਼ਨਲ ਅਚੀਵਮੈਂਟ ਸਰਵੇ ਵੱਖ- ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ

ਨਵਾਂ ਸ਼ਹਿਰ,28 ਸਤੰਬਰ(ਗੁਰਦਿਆਲ ਮਾਨ): ਭਾਰਤ ਸਰਕਾਰ ਵਲੋਂ 12 ਨਵੰਬਰ,2021 ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਜਿਲ੍ਹਾ ਸਿਖਿਆ ਅਫ਼ਸਰ ਜਗਜੀਤ ਸਿੰਘ ਵਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆਂ ਕਿ ਇਹ ਪੇਪਰ ਬੱਚਿਆਂ ਦੇ ਨਾਲ-ਨਾਲ ਇਸ ਵਾਰ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਦਾ ਵੀ ਹੋਵੇਗਾ।ਪੇਪਰ ਦਾ ਸਮਾਂ 90 ਮਿੰਟ ਹੋਵੇਗਾ।ਤੀਸਰੀ ਜਮਾਤ ਲਈ 47 ਪ੍ਰਸ਼ਨ ,ਪੰਜਵੀਂ ਲਈ 53 ,ਅਧਿਆਪਕ ਪ੍ਰਸ਼ਨਉੱਤਰੀ ਲਈ 69 ,ਮੁਖ ਅਧਿਆਪਕ ਲਈ 73 ਪ੍ਰਸ਼ਨ ਹੋਣਗੇ।ਵਿਦਿਆਰਥੀ ਪ੍ਰਸ਼ਨ ਉੱਤਰੀ ਲਈ 25 ਪ੍ਰਸ਼ਨ ਹੋਣਗੇ।ਉਨ੍ਹਾਂ ਇਹ ਵੀ ਦੱਸਿਆਂ ਕਿ ਪ੍ਰਾਇਮਰੀ ਪੱਧਰ ਦਾ ਇਮਤਿਹਾਨ ਤੀਸਰੀ ਅਤੇ ਪੰਜਵੀਂ ਜਮਾਤਾਂ ਦਾ ਹੋਵੇਗਾ।ਪ੍ਰੰਤੂ ਅਸੀਂ ਤਿਆਰੀ ਬਾਕੀ ਜਮਾਤਾਂ ਦੀ ਵੀ ਇਸੇ ਤਰਜ਼ 'ਤੇ ਕਰਵਾਉਣੀ ਹੈ ਕਿਉਂਕਿ ਜੇਕਰ ਸਰਕਾਰ ਵਲੋਂ ਸਾਰੀਆਂ ਜਮਾਤਾਂ ਦਾ ਇਮਤਿਹਾਨ ਲਿਆ ਜਾਂਦਾ ਹੈ ਤਾਂ ਕਿ ਸਾਰੇ ਬੱਚੇ ਇਸ ਨੂੰ ਹੱਲ ਕਰ ਸਕਣ। ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਜਿਵੇਂ ਤੁਸੀਂ ਪਹਿਲਾਂ ਮਿਹਨਤ ਕਰਕੇ ਪੰਜਾਬ ਨੂੰ ਰਾਸ਼ਟਰੀ ਸਰਵੇਖਣ ਵਿੱਚ ਪਹਿਲੇ ਨੰਬਰ ਉੱਤੇ ਲਿਆਉਂਦਾ ਹੈ,ਉਸੇ ਪ੍ਰਕਾਰ ਹੁਣ ਵੀ ਅਸੀਂ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਉੱਤੇ ਲਿਆਉਣਾ ਹੈ।ਉਨ੍ਹਾਂ ਵਲੋ ਇਹ ਵੀ ਦੱਸਿਆ ਗਿਆ ਕਿ ਅਧਿਆਪਕਾਂ ਅਤੇ ਬੱਚਿਆਂ ਦੀ ਤਿਆਰੀ ਲਈ ਸਟੇਟ ਦਫ਼ਤਰ ਵਲੋਂ ਇਸ ਸੰਬੰਧੀ ਬੁੱਕਲੈੱਟ ਤਿਆਰ ਕਰਕੇ ਭੇਜੀ ਗਈ। ਜੋ ਕਿ ਜਲਦੀ ਹੀ ਸਕੂਲਾਂ ਵਿੱਚ ਪਹੁੰਚ ਜਾਵੇਗੀ।ਇਸ ਮੌਕੇ ਛੋਟੂ ਰਾਮ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਐਸਿ ਨੇ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਚਰਚਾ ਕੀਤੀ ਅਤੇ ਦੱਸਿਆ ਕਿ ਸਾਰੇ ਅਧਿਆਪਕਾਂ ਨਾਲ ਬਰਾਬਰ ਤਾਲਮੇਲ ਕੀਤਾਂ ਜਾ ਰਿਹਾ ਹੈ।ਜੇਕਰ ਕਿਸੇ ਅਧਿਆਪਕ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਕੇ ਹੱਲ ਕਰਵਾਇਆ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨੀਤਾ ਕੁਮਾਰੀ ਬੀ ਪੀ ਈ ਓ,ਪਰਮਜੀਤ ਕੌਰ ਬੀ ਪੀ ਈ ਓ,ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪਪਪਪ,ਗੁਰਦਿਆਲ ਸਿੰਘ ਜਿਲ੍ਹਾ ਮੀਡੀਆ ਕੋਆਰਡੀਨੇਟਰ, ਨੀਲ ਕਮਲ ਸਹਾਇਕ ਕੋਆਰਡੀਨੇਟਰ ਪਪਪਪ,ਕੁਲਦੀਪ ਕੁਮਾਰ ਬੀ ਐਮ ਟੀ, ਗਿਆਨ ਸਿੰਘ,ਪਵਨਦੀਪ ਕੁਮਾਰ,ਤਵਨੀਤ ਕੁਮਾਰ,ਕੁਲਦੀਪ ਸਿੰਘ,ਅਮਨਦੀਪ ਸਿੰਘ,ਜਗਦੀਸ਼ ਰਾਏ,ਹੰਸ ਰਾਜ,ਰਮਨ ਕੁਮਾਰ,ਅਮਰ ਕਟਾਰੀਆ,ਪਰਮਜੀਤ ਕੌਰ,ਬਲਜਿੰਦਰ ਸਿੰਘ, ਰਜਿੰਦਰ ਕੁਮਾਰ ਵੀ ਹਾਜਿਰ ਸਨ।

ਕੈਪਸ਼ਨ: ਨੈਸ਼ਨਲ ਅਚੀਵਮੈਂਟ ਸਰਵੇ ਸੰਬੰਧੀ ਮੀਟਿੰਗ ਵਿੱਚ ਰੀਵਿਊ ਕਰਦੇ ਹੋਏ।ਸਿੱਖਿਆ ਮੰਤਰੀ ਤੋਂ ਬਾਅਦ ਸਿੱਖਿਆ ਸਕੱਤਰ ਦਾ ਤਬਾਦਲਾ ਤੈਅ

 ਮੁੱਖ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਮੰਤਰੀ ਮੰਡਲ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਇਸ ਦੌਰਾਨ ਚੰਨੀ ਨੇ ਸਿੱਖਿਆ ਵਿਭਾਗ ਨੂੰ ਅਹਿਮ ਰੱਖਦੇ ਹੋਏ  ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੂੰ ਜ਼ਿੰਮੇਵਾਰੀ ਸੌਂਪੀ ਹੈ। ਰਾਜਨੀਤਿਕ ਲੋਕਾਂ ਦੇ ਅਨੁਸਾਰ, ਇਸ ਵਿਭਾਗ ਵਿੱਚ ਇੱਕ ਵੱਡਾ ਫੇਰਬਦਲ ਹੋਣਾ ਸੀ ਕਿਉਂਕਿ ਸਿੱਖਿਆ ਵਿਭਾਗ ਦੇ ਬਹੁਤੇ ਕਰਮਚਾਰੀ ਰਾਜ ਵਿੱਚ ਸੜਕਾਂ ਤੇ ਆ ਗਏ ਹਨ। ਇਸ ਦੌਰਾਨ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਨੂੰ ਬਦਲਣ ਦੀ ਮੰਗ ਵੀ ਉਠਾਈ ਗਈ ਹੈ। ਇਸੇ ਲਈ ਕਾਂਗਰਸ ਨੇ ਅਧਿਆਪਕਾਂ ਨੂੰ ਸ਼ਾਂਤ ਕਰਨ ਲਈ ਇਸ ਵਿਭਾਗ ਵਿੱਚ ਫੇਰਬਦਲ ਕੀਤਾ ਹੈ।

Also read: ਨਵੀਂ ਕੈਬਨਿਟ ਨਵੇਂ ਫੈਸਲੇ, ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ ਇਥੇ


ਘਰ ਘਰ ਰੋਜ਼ਗਾਰ: ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ

ਹੁਣ ਪਤਾ ਲੱਗਾ ਹੈ ਕਿ ਮੁੱਖ ਮੰਤਰੀ ਚੰਨੀ ਦੀ ਤਰਫੋਂ ਸਿੱਖਿਆ ਮੰਤਰੀ ਬਦਲਣ ਤੋਂ ਬਾਅਦ ਸਿੱਖਿਆ ਸਕੱਤਰ ਨੂੰ ਵੀ ਬਦਲਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਅਧਿਆਪਕਾਂ ਨੂੰ ਸ਼ਾਂਤ ਕਰਕੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਆਉਣ ਵਾਲੇ ਦਿਨਾਂ ਦੌਰਾਨ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਵਿਭਾਗ ਵੀ ਬਦਲਿਆ ਜਾਣਾ ਤੈਅ ਹੈ। ਇਸ ਦਾ ਇੱਕ ਮੁੱਖ ਕਾਰਨ ਇਹ ਹੈ ਕਿ ਸਿੱਖਿਆ ਸਕੱਤਰ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ  ਖਾਸ ਅਧਿਕਾਰੀ ਮੰਨਿਆ  ਹੈ। ਇਹੀ ਕਾਰਨ ਹੈ ਕਿ ਵੱਡੇ ਵਿਰੋਧ ਦੇ ਬਾਵਜੂਦ ਸਿੱਖਿਆ ਸਕੱਤਰ ਦਾ ਤਬਾਦਲਾ ਨਹੀਂ ਕੀਤਾ ਗਿਆ ਸੀ।

ਇਹੀ ਨਹੀਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਵੀ ਸਿੱਖਿਆ ਮੰਤਰੀ ਓ ਪੀ ਸੋਨੀ ਨੂੰ ਤਾਂ ਬਦਲਿਆ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਵਿਜੈ ਇੰਦਰ ਸਿੰਗਲਾ ਨੂੰ ਸਿੱਖਿਆ ਮੰਤਰੀ ਲਗਾਇਆ ਗਿਆ ਸੀ। ਲੇਕਿਨ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਅਧਿਕਾਰੀਆਂ ਵਿਚੋਂ ਹੋਣ ਕਾਰਨ ਉਨ੍ਹਾਂ ਦਾ ਤਬਾਦਲਾ ਨਹੀਂ ਹੋਇਆ ਸੀ।ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੌਂ ਬਾਅਦ ਅਮਰਿੰਦਰ ਸਿੰਘ ਦਾ ਟਵੀਟ , ਪੜ੍ਹੋ

 

ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ-ਚੰਨੀ ਵੱਲੋਂ ਤਹੱਈਆ

 ਮੁੱਖ ਮੰਤਰੀ ਦਫ਼ਤਰ, ਪੰਜਾਬ


ਮੁੱਖ ਮੰਤਰੀ ਵਜੋਂ ਮੇਰਾ ਹਰੇਕ ਕੰਮ ਸ਼ਹੀਦ ਭਗਤ ਸਿੰਘ ਦੀ ਸੋਚ ਮੁਤਾਬਕ ਹੋਵੇਗਾ-ਚੰਨੀ ਵੱਲੋਂ ਤਹੱਈਆ


ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ


 ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਸਤੰਬਰ  


        ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਣ ਕੀਤਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰੇਕ ਕੰਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਆਦਰਸ਼ਾਂ ਅਤੇ ਸੋਚ ਮੁਤਾਬਕ ਹੋਵੇਗਾ।        ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਵਿਖੇ ਵੀ ਗਏ। ਮਹਾਨ ਸ਼ਹੀਦ ਦੇ ਘਰ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਜੱਦੀ ਘਰ ਦੇ ਪ੍ਰਵੇਸ਼ ਦੁਆਰ ਉਤੇ ਸਿਰ ਝੁਕਾ ਕੇ ਸਿਜਦਾ ਕੀਤਾ।


        ਸ਼ਹੀਦ-ਏ-ਆਜ਼ਮ ਦੇ ਜੱਦੀ ਘਰ ਵਿਖੇ ਵਿਜ਼ਟਰ ਬੁੱਕ ਵਿੱਚ ਮੁੱਖ ਮੰਤਰੀ ਨੇ ਭਾਵੁਕ ਸੁਨੇਹਾ ਦਰਜ ਕਰਦਿਆਂ ਲਿਖਿਆ, "ਧੰਨ ਹੈ ਇਹ ਥਾਂ ਜਿਸ ਨੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਵਰਗਾ ਨੇਤਾ ਪੈਦਾ ਕੀਤਾ। ਏਸ ਮਿੱਟੀ ਨੂੰ ਆਪਣੇ ਮੱਥੇ ਨਾਲ ਲਾ ਕਿ ਮੈਨੂੰ ਬੇਹੱਦ ਖੁਸ਼ੀ ਹੋਈ। ਮੈਂ ਇਹ ਹਲਫ਼ ਲੈਂਦਾਂ ਹਾਂ ਕਿ ਬਤੌਰ ਮੁੱਖ ਮੰਤਰੀ ਮੈਂ ਹਰ ਕੰਮ ਏਸ ਸੋਚ ਨਾਲ ਕਰਾਂਗਾ ਕਿ ਸ. ਭਗਤ ਸਿੰਘ ਮੈਨੂੰ ਦੇਖ ਰਿਹਾ ਹੈ।"          ਮੁੱਖ ਮੰਤਰੀ ਨੇ ਆਪਣੀ ਫੇਰੀ ਦੌਰਾਨ ਕਿਹਾ ਕਿ ਇਸ ਪਵਿੱਤਰ ਧਰਤੀ ਉਤੇ ਕੌਮੀ ਆਜ਼ਾਦੀ ਸੰਘਰਸ਼ ਖਾਤਰ ਆਪਣਾ ਜੀਵਨ ਨਿਛਾਵਰ ਕਰਨ ਵਾਲੇ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਕੇ ਆਪਣੇ ਆਪ ਨੂੰ ਸੁਭਾਗਾ ਸਮਝਦੇ ਹਨ। ਸ. ਚੰਨੀ ਨੇ ਕਿਹਾ ਕਿ ਉਹ ਸ਼ਹੀਦ-ਏ-ਆਜ਼ਮ ਦੇ ਸੁਪਨੇ ਸਾਕਾਰ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸ. ਚੰਨੀ ਨੇ ਕਿਹਾ ਕਿ ਦੇਸ਼ ਹਮੇਸ਼ਾ ਹੀ ਮਹਾਨ ਸ਼ਹੀਦ ਦਾ ਰਿਣੀ ਰਹੇਗਾ ਜਿਨ੍ਹਾਂ ਨੇ ਮੁਲਕ ਨੂੰ ਬਰਤਾਨਵੀ ਸਾਮਰਾਜ ਦੇ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ 23 ਵਰ੍ਹਿਆਂ ਦੀ ਜਵਾਨ ਉਮਰ ਵਿਚ ਆਪਣੀ ਜਾਨ ਕੁਰਬਾਨ ਕਰ ਦਿੱਤੀ।        ਮੁੱਖ ਮੰਤਰੀ ਨੇ ਕਿਹਾ ਕਿ ਜਵਾਨ ਉਮਰ ਵਿਚ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਿਸ ਸਦਕਾ ਦੇਸ਼ ਨੂੰ ਆਜ਼ਾਦੀ ਹਾਸਲ ਹੋਈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਲੱਖਾਂ ਨੌਜਵਾਨਾਂ ਲਈ ਦੇਸ਼ ਦੀ ਨਿਸ਼ਕਾਮ ਸੇਵਾ ਕਰਨ ਲਈ ਸਦਾ ਹੀ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਸ. ਚੰਨੀ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ ਤਾਂ ਕਿ ਭਾਰਤ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਮੁਲਕ ਬਣਾਇਆ ਜਾ ਸਕੇ।


ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਮਰਹੂਮ ਕਿਸ਼ਨ ਸਿੰਘ ਦੀ ਸਮਾਧੀ ਸਥਲ ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।


ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਦੇ ਰਿਸ਼ਤੇਦਾਰਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਵਿੱਚ ਸ. ਸਤਵਿੰਦਰ ਸਿੰਘ ਅਤੇ ਸ. ਹਰਜੀਵਨ ਸਿੰਘ ਗਿੱਲ, ਸ਼ਹੀਦ ਦੀ ਭੈਣ ਅਮਰ ਕੌਰ ਦੇ ਪੋਤਰੇ, ਭਰਾ ਮਰਹੂਮ ਕੁਲਤਾਰ ਸਿੰਘ ਦੇ ਪੁੱਤਰ ਸ. ਕਿਰਨਜੀਤ ਸਿੰਘ, ਭਰਾ ਮਰਹੂਮ ਕੁਲਬੀਰ ਸਿੰਘ ਦੀ ਨੂੰਹ ਸ੍ਰੀਮਤੀ ਤੇਜਵਿੰਦਰ ਕੌਰ ਸੰਧੂ, ਭਰਾ ਮਰਹੂਮ ਕੁਲਬੀਰ ਸਿੰਘ ਸਿੰਘ ਦੀ ਪੋਤਰੀ ਅਨੁਸ਼ ਪ੍ਰਿਆ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਤੋਂ ਅਸ਼ੋਕ ਥਾਪਰ ਅਤੇ ਵਿਸ਼ਾਲ ਨਾਇਰ ਸ਼ਾਮਲ ਹਨ।


ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਅਤੇ ਖੇਡ ਕਲੱਬਾਂ ਨੂੰ 31 ਖੇਡ ਕਿੱਟਾਂ ਵੀ ਵੰਡੀਆਂ।


ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਇਕ ਅੰਗਦ ਸਿੰਘ, ਚੌਧਰੀ ਦਰਸ਼ਨ ਲਾਲ ਅਤੇ ਨਵਤੇਜ ਸਿੰਘ ਚੀਮਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਤੇ ਚੌਧਰੀ ਮੋਹਣ ਲਾਲ ਬੰਗਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਬੀਰ ਸਿੰਘ ਪੱਲੀ ਝਿੱਕੀ ਅਤੇ ਹੋਰ ਮੌਜੂਦ ਸਨ।


----

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਰੇਬੀਜ਼ ਦਿਵਸ-ਡਾ.ਵਿਧਾਨ ਚੰਦਰ

 ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ

ਸਿਹਤ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਰੇਬੀਜ਼ ਦਿਵਸ-ਡਾ.ਵਿਧਾਨ ਚੰਦਰ ਨੂਰਪੁਰ ਬੇਦੀ 28 ਸਤੰਬਰ ()

ਸਿਵਲ ਸਰਜਨ ਰੂਪਨਗਰ ਡਾ.ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਬਲਾਕ ਨੂਰਪੁਰ ਬੇਦੀ ਅਧੀਨ ਵੱਖ ਵੱਖ ਸਿਹਤ ਤੰਦਰੁਸਤੀ ਕੇਂਦਰਾਂ ਵਿਚ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ।

     ਇਸ ਮੌਕੇ ਵੱਖ ਵੱਖ ਸਿਹਤ ਕੇਂਦਰਾਂ ਵਿੱਚ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਾ.ਵਿਧਾਨ ਚੰਦਰ ਨੇ ਕਿਹਾ ਕਿ ਬਲਾਕ ਪੱਧਰ ਤੇ ਹਰ ਜਗ੍ਹਾ ਰੇਬੀਜ਼ ਬਾਰੇ ਜਾਗਰੂਕ ਕੀਤਾ ਜਾਂ ਰਿਹਾ ਹੈ।ਉਨ੍ਹਾਂ ਕਿਹਾ ਕਿ ਕੁੱਤੇ ਦੇ ਕੱਟਣ ਤੇ ਅਣਦੇਖਾ ਨਾ ਕੀਤਾ ਜਾਵੇ ਕਿਉਕਿ ਇਹ ਜਾਨਲੇਵਾ ਵੀ ਹੋ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਦਾ ਤੁਰੰਤ ਡਾਕਟਰੀ ਇਲਾਜ ਕਰਵਾਓ, ਕਿਉਕਿ ਰੈਬਿਜ ਘਾਤਕ ਰੋਗ ਹੈ ਪਰ ਇਸ ਤੋਂ ਆਸਾਨੀ ਨਾਲ ਬਚਾਅ ਕੀਤਾ ਜਾ ਸਕਦਾ ਹੈ।

      ਉਨ੍ਹਾਂ ਕਿਹਾ ਕਿ ਘਰਾ ਵਿੱਚ ਰੱਖੇ ਪਾਲਤੂ ਜਾਨਵਰਾ ਦਾ ਵੈਟਨਰੀ ਹਸਪਤਾਲਾ ਤੋਂ ਟੀਕਾਕਰਨ ਹੋਣਾ ਅਤਿ ਜਰੂਰੀ ਹੈ ਅਤੇ ਬੱਚਿਆ ਦਾ ਖਾਸ ਕਰਕੇ ਧਿਆਨ ਰੱਖਣ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਕੁੱਤਾ ਜਾਂ ਹੋਰ ਜਾਨਵਰ ਕੱਟ ਜਾਵੇ ਤਾਂ ਟੀਕਾਕਰਨ ਕਰਵਾਉਣ ਤੋ ਪਰਹੇਜ਼ ਨਹੀ ਕਰਨਾ ਚਾਹੀਦਾ।ਰੇਬਿਜ ਸਬੰਧੀ ਜਾਗਰੂਕਤਾ ਬਹੁਤ ਜਰੂਰੀ ਹੈ ਕਿਉਕਿ ਇਹ ਸਿਹਤ ਲਈ ਘਾਤਕ ਸਿੱਧ ਹੋ ਸਕਦਾ ਹੈ।ਉਨ੍ਹਾਂ ਰੈਬਿਜ ਤੋਂ ਬਚਾਅ ਦੇ ਲਈ ਨੁਕਤੇ ਸਾਝੇ ਕਰਦਿਆਂ ਕਿਹਾ ਕਿ ਜਾਨਵਰ ਦੇ ਵੱਡੇ ਜਾਣ ਤੇ ਜਖਮ ਨੂੰ ਜਲਦੀ ਪਾਣੀ ਅਤੇ ਸਾਬਣ ਨਾਲ ਧੋਇਆ ਜਾਵੇ ਅਤੇ ਬਿਨਾ ਕਿਸੇ ਦੇਰੀ ਤੋਂ ਡਾਕਟਰ ਕੋਲੋ ਇਲਾਜ ਕਰਵਾਇਆ ਜਾਵੇ।ਇਸ ਦੇ ਇਲਾਜ ਲਈ ਨੇੜੇ ਦੇ ਸਰਕਾਰੀ ਹਸਪਤਾਲਾ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕੁੱਤੇ ਦੁਆਰਾ ਕੱਟੇ ਜਾਣ ਤੇ ਇਲਾਜ ਲਈ ਟੀਕੇ ਸਰਕਾਰੀ ਜਿਲਾ ਹਸਪਤਾਲਾ, ਸਬ ਡਵੀਜਨਾ ਹਪਸਤਾਲਾ ਅਤੇ ਕਮਿਊਨਿਟੀ ਹੈਲਥ ਸੈਟਰਾਂ ਵਿੱਚ ਮੁਫਤ ਲਗਾਏ ਜਾਂਦੇ ਹਨ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਨੂੰ ਕਰੋਨਾ ਵਾਈਰਸ ਨਾਲ ਹੋਣ ਵਾਲੀ ਘਾਤਕ ਬਿਮਾਰੀ ਤੋ ਬਚਾਓ ਲਈ ਵਰਤੀਆ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਜਾਵੇ।

Education Secretary exhorts school heads to play pivotal role in ensuring excellence in National achievement Survey

 Education Secretary exhorts school heads to play pivotal role in ensuring excellence in National achievement Survey Chandigarh, September 28


"The Punjab Education Department, which has bagged  the top rank in the Performance Grading Index, released by the Union Government a couple of months ago, is all set to replicate its performance in the National achievement Survey slated to be held on November 12 this year. The school heads are to play a pivotal role in ensuring excellence in the ensuing National Achievement Survey." This was stated by the Education Secretary, Krishan Kumar, while interacting with the first batch comprising 126 school heads from different districts of Punjab, who have been attending the workshop, aimed at imparting Advanced Training regarding National Achievement Survey organised by the Education Department here at RICM today. 

       "The top rank among the states and union territories bagged by Punjab in the recently released Performance Grading Index could be attributed to the path breaking initiatives taken by the Punjab government for  bringing  in extension and augmentation of infrastructural as well as qualitative improvement in school education",  said Krishan Kumar while lauding the concerted, consistent and dedicated efforts being put in by the school heads and teachers to translate the visionary  initiatives in its true spirit at the ground zero level. Now, Punjab seems fully geared up to excel in the National Achievement Survey too. 

      The Education Department, with a view to giving concrete shape to its much cherished dream, has prepared a roadmap. The Learning Outcome based question banks, quizzes of different subjects have been prepared on  the pattern of NAS question papers. Besides, questionnaires for the teachers and school heads have also been prepared. The Learning Material is being made available to the school heads, teachers and students both in physical and digital form. The teachers belonging to different subjects have been preparing students for NAS with the help of LED Projectors in their respective schools. 

     The Education Department has already imparted trainings to  the DEOs/Dy.DEOs, District Parho Punjab Coordinators, Cluster Master Trainers(CMTs) Block Master Trainers(BMTs), Zila Sikhiya Sudhar Teams, District and Block Mentors of different subjects,  school heads, subject teachers, private and govt. aided schools teachers to sensitise them about the NAS. The Advanced Training Sessions for the school heads have been designed to equip them with the latest know-how and innovative good practices for achieving excellence in the National Achievement Survey. 

   Assistant Director(Trainings) SCERT, Salinder Singh, State Resource Persons -  Nirmal Kaur, Chander Shekhar, Jasvir Singh Sekhon, Dr. Harpal Singh, Sushil Bhardwaj, among others, gave valuable tips to the school heads regarding preparing students, teachers as well as themselves for the ensuing National achievement Survey. The Resource Persons answered the queries and cleared the doubts of the school heads.

ਪੰਜ ਸਾਲ ਦੀ ਉਮਰ ਤੋਂ ਛੋਟੇ 3795 ਪਰਵਾਸੀ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ: ਡਾ ਬਿੰਦੂ ਨਲਵਾ

 ਪੰਜ ਸਾਲ ਦੀ ਉਮਰ ਤੋਂ ਛੋਟੇ 3795 ਪਰਵਾਸੀ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ: ਡਾ ਬਿੰਦੂ ਨਲਵਾ


ਮਾਲੇਰਕੋਟਲਾ: 28 ਸਤੰਬਰ


               ਕਾਰਜਕਾਰੀ ਸਿਵਲ ਸਰਜਨ ਡਾਕਟਰ ਬਿੰਦੂ ਨਲਵਾ ਨੇ ਦੱਸਿਆ ਕਿ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਪੰਜ ਸਾਲ ਤੋਂ ਛੋਟੀ ਉਮਰ ਦੇ ਲਗਭਗ 3795 ਪਰਵਾਸੀ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤਹਿਤ ਤਿੰਨ ਦਿਨ ਪਿਆਈਆਂ ਗਈਆਂ।


          ਜ਼ਿਲ੍ਹਾ ਸਿਹਤ ਅਫਸਰ, ਮਾਲੇਰਕੋਟਲਾ ਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਮਿਤੀ 26, 27 ਅਤੇ 28 ਸਤੰਬਰ ਨੂੰ ਦੇਸ਼ ਭਰ ਵਿਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪਰਵਾਸੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆ । ਜਿਸ ਅਧੀਨ ਜ਼ਿਲ੍ਹਾ ਮਲੇਰਕੋਟਲਾ ਵਿੱਚ ਪੈਂਦੇ ਪੇਂਡੂ ਸਿਹਤ ਬਲਾਕਾਂ ਫਤਹਿਗੜ੍ਹ ਪੰਜਗਰਾਈਆਂ, ਅਮਰਗਡ਼੍ਹ ਦੇ ਨਾਲ ਨਾਲ ਮਲੇਰਕੋਟਲਾ ਅਤੇ ਅਹਿਮਦਗਡ਼੍ਹ ਦੇ ਸ਼ਹਿਰੀ ਖੇਤਰਾਂ ਵਿੱਚ ਵੀ ਪਰਵਾਸੀ ਆਬਾਦੀ ਦੇ ਖੇਤਰਾਂ ਵਿਚ ਜਾ ਕੇ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ ।


    ਇਸ ਮੁਹਿੰਮ ਦੇ ਤਹਿਤ ਸਿਹਤ ਕਰਮਚਾਰੀਆਂ ਨੇ ਭੱਠਿਆਂ, ਸ਼ੈਲਰਾਂ, ਝੁੱਗੀ ਝੌਂਪੜੀ ਵਾਲੀਆਂ ਆਬਾਦੀਆਂ ਅਤੇ ਹੋਰ ਪਰਵਾਸੀ ਖੇਤਰਾਂ ਵਿਚ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਹਨ ਤਾਂ ਕਿ ਆਉਣ ਵਾਲੀ ਪੀੜ੍ਹੀ ਪੋਲੀਓ ਤੋਂ ਸੁਰੱਖਿਅਤ ਰਹਿ ਸਕੇ।

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੁੂੰ ਮੰਗ ਪੱਤਰ ਦਿੱਤਾ

 

ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਨੁੂੰ ਮੰਗ ਪੱਤਰ ਦਿੱਤਾਅੱਜ਼ ਮਿਤੀ 28/09/2021 ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ  ਖਟਕੜਕਲਾ ਵਿਖੇ ਸ਼ਹੀਦੇ- ਏ- ਆਜ਼ਮ ਸ.ਭਗਤ ਸਿੰਘ ਜੀ ਦੇ ਮਨਾਏ ਜਾ ਰਹੇ 114 ਵੇ ਜਨਮ ਦਿਨ ਦੇ ਮੌਕੇ ਉੱਤੇ ਖਟਕੜਕਲਾ ਵਿਖੇ ਸ਼ਰਦਾ ਦੇ ਫੁੱਲ ਭੇਂਟ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਜੀ ਨੂੰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜਿਲਾ੍ਹ ਇਕਾਈ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕਮੇਟੀ ਮੈਂਬਰ ਰਾਜ਼ਵਿੰਦਰ ਲਾਖਾ, ਸੁਰਿੰਦਰ ਸੋਢੀ , ਹਰਮਨਜੀਤ ਕੌਰ ਅਤੇ ਸਮੂਹ ਮੈਂਬਰਾ ਵੱਲੋ ਆਪਣੀਆ ਪਿਛਲੇ ਲੰਮੇ ਸਮੇ ਤੋ ਲਟਕ ਰਹੀਆ ਮੁੱਖ ਮੰਗਾ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਲਈ   ,  ਮੈਡੀਕਲ ਰੀਇੰਬਰਸਮੈਂਟ ,ਤਰਸ ਦੇ ਆਧਾਰ ਤੇ ਨੌਕਰੀ  , ਪੰਜਾਬ ਸਿਵਿਲ ਸਰਵਿਸ ਰੂਲਜ਼ ,ਪ੍ਰਮੋਸ਼ਨ ਚੈਨਲ  ਵਰਗੀਆਂ ਮੰਗਾ  ਅਜ਼ੇ ਤੱਕ ਨਾ ਸਵਿਕਾਰ ਕਰਨ ਕਰਕੇ ਅੱਜ਼ ਮੰਗ ਪੱਤਰ ਦਿੱਤਾ ਗਿਆ। ਮਾਨਯੋਗ ਮੁੱਖ ਮੰਤਰੀ ਜੀ ਵੱਲੋ ਮੰਗਾ ਨੂੰ ਬੜੇ ਧਿਆਂਨ ਨਾਲ ਸੁਣਦੇ ਹੋਏ ਯੂਨੀਅਨ ਦੀਆ ਮੰਗਾ ਨੂੰ ਜਲਦੀ ਹੱਲ  ਕਰਨ ਦਾ ਭਰੋਸਾ ਦਿਤਾ ਹੈ।

ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ , ਨਵਜੋਤ ਸਿੰਘ ਸਿੱਧੂ ਨੇ ਦਿੱਤਾ ਅਸਤੀਫਾ

ਪੰਜਾਬ ਕਾਂਗਰਸ ਦੀ ਸਿਆਸਤ ਵਿਚ ਇਕ ਵਾਰ ਫਿਰ ਵੱਡਾ ਭੂਚਾਲ ਆਇਆ ਹੈ।ਨਵਜੋਤ ਸਿੱਧੂ ਨੇ ਫਿਰ ਵੱਡ  ਫ਼ੈਸਲਾ ਲਿਆ ਹੈ।

ਕੁੱਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ  ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸੰਬੰਧੀ ਨਵਜੋਤ ਸਿੱਧੂ ਨੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਅਸਤੀਫ਼ੇ ਦੀ ਕਾਪੀ ਵੀ ਅਪਲੋਡ ਕੀਤੀ ਹੈ।ਅਸਤੀਫੇ ਵਿਚ ਨਵਜੋਤ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕਰ ਸਕਦੇ ਹਨ।

 

ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ

 ਮੁੱਖ ਮੰਤਰੀ ਕੋਲ ਵਿਜੀਲੈਂਸ, ਊਰਜਾ, ਮਾਈਨਿੰਗ, ਆਬਕਾਰੀ, ਪ੍ਰਸੋਨਲ ਅਤੇ ਲੋਕ ਸੰਪਰਕ ਵਿਭਾਗ ਰਹਿਣਗੇ


ਕਿਸੇ ਹੋਰ ਮੰਤਰੀ ਨੂੰ ਅਲਾਟ ਨਾ ਹੋਏ ਮਹਿਕਮੇ ਵੀ ਮੁੱਖ ਮੰਤਰੀ ਕੋਲ ਹੀ ਰਹਿਣਗੇ


ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਸਲਾਹ ਅਤੇ ਸਿਫਾਰਸ਼ ਉਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਨਵੇਂ ਬਣੇ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ।


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕੋਲ ਪ੍ਰਸੋਨਲ, ਵਿਜੀਲੈਂਸ, ਆਮ ਪ੍ਰਸ਼ਾਸਨ, ਨਿਆਂ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤੇ ਲੋਕ ਸੰਪਰਕ, ਵਾਤਾਵਰਨ, ਮਾਈਨਿੰਗ ਤੇ ਜੀਓਲੋਜੀ, ਸ਼ਹਿਰੀ ਹਵਾਬਾਜ਼ੀ, ਆਬਕਾਰੀ, ਇਨਵੈਸਟਮੈਂਟ ਪ੍ਰੋਮੋਸ਼ਨ, ਪ੍ਰਾਹੁਣਚਾਰੀ, ਊਰਜਾ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮਹਿਕਮੇ ਰਹਿਣਗੇ। ਇਸ ਤੋਂ ਇਲਾਵਾ ਕਿਸੇ ਹੋਰ ਮੰਤਰੀ ਨੂੰ ਅਲਾਟ ਨਾ ਹੋਏ ਮਹਿਕਮੇ ਵੀ ਮੁੱਖ ਮੰਤਰੀ ਕੋਲ ਹੀ ਰਹਿਣਗੇ।


ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਕੋਲ ਗ੍ਰਹਿ ਮਾਮਲੇ, ਸਹਿਕਾਰਤਾ ਅਤੇ ਜੇਲ੍ਹਾਂ ਰਹਿਣਗੇ ਜਦਕਿ ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਤੇ ਪਰਿਵਾਰ ਭਲਾਈ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਦੇ ਮਹਿਕਮੇ ਅਲਾਟ ਕੀਤੇ ਗਏ ਹਨ।


ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਅਲਾਟ ਕੀਤੇ ਗਏ ਹਨ ਜਦਕਿ ਕੈਬਿਨਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਵਿੱਤ, ਕਰ, ਗਵਰਨੈਂਸ ਰਿਫਾਰਮਜ਼, ਯੋਜਨਾਬੰਦੀ ਅਤੇ ਪ੍ਰੋਗਰਾਮ ਲਾਗੂਕਰਨ ਦੇ ਮਹਿਕਮਿਆਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।


ਕੈਬਨਿਟ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਜਦਕਿ ਸ੍ਰੀਮਤੀ ਅਰੁਣਾ ਚੌਧਰੀ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ. ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ ਅਤੇ ਮਕਾਨ ਤੇ ਸ਼ਹਿਰੀ ਵਿਕਾਸ ਦੇ ਮਹਿਕਮੇ ਅਲਾਟ ਹੋਏ ਹਨ ਅਤੇ ਸ. ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਰੋਜ਼ਗਾਰ ਉਤਪਤੀ ਤੇ ਸਿਖਲਾਈ, ਬਾਗਬਾਨੀ ਅਤੇ ਭੌਂ ਤੇ ਜਲ ਸੰਭਾਲ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।


ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਦੇ ਮਹਿਕਮੇ ਅਲਾਟ ਕੀਤੇ ਗਏ ਹਨ ਜਦਕਿ ਸ੍ਰੀ ਵਿਜੈ ਇੰਦਰ ਸਿੰਗਲਾ ਨੂੰ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰ ਦਾ ਜ਼ਿੰਮਾ ਸੌਂਪਿਆ ਗਿਆ ਹੈ। ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦਾ ਮਹਿਕਮਾ ਅਲਾਟ ਕੀਤਾ ਗਿਆ ਹੈ।


ਸ. ਰਣਦੀਪ ਸਿੰਘ ਨਾਭਾ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਦਾ ਜ਼ਿੰਮਾ ਸੌਂਪਿਆ ਗਿਆ ਹੈ ਜਦਕਿ ਡਾ. ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀਆਂ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮੈਡੀਕਲ ਸਿੱਖਿਆ ਤੇ ਖੋਜ ਦੇ ਮਹਿਕਮੇ ਅਲਾਟ ਕੀਤੇ ਗਏ ਹਨ। ਸ. ਸੰਗਤ ਸਿੰਘ ਗਿਲਜੀਆਂ ਨੂੰ ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਦਾ ਜ਼ਿੰਮਾ ਸੌਂਪਿਆ ਗਿਆ ਹੈ। ਸ. ਪਰਗਟ ਸਿੰਘ ਨੂੰ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮਹਿਕਮੇ ਅਲਾਟ ਕੀਤੇ ਗਏ ਹਨ। ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਟਰਾਂਸਪੋਰਟ ਜਦਕਿ ਸ. ਗੁਰਕੀਰਤ ਸਿੰਘ ਕੋਟਲੀ ਨੂੰ ਉਦਯੋਗ ਤੇ ਵਪਾਰ, ਸੂਚਨਾ ਤਕਨਾਲੋਜੀ ਅਤੇ ਵਿਗਿਆਨ ਤੇ ਤਕਨਾਲੋਜੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਵੱਡੀ ਖ਼ਬਰ: ਕੈਪਟਨ ਅਮਰਿੰਦਰ ਸਿੰਘ ਛੱਡ ਸਕਦੇ ਕਾਂਗਰਸ ਪਾਰਟੀ,

 ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ਼ਾਮ ਭਾਜਪਾ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
 ਰਿਪੋਰਟ ਅਨੁਸਾਰ ਕਪਤਾਨ ਅੱਜ ਦੁਪਹਿਰ 3:30 ਵਜੇ ਦਿੱਲੀ ਲਈ ਰਵਾਨਾ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਦਿੱਲੀ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਵੀ ਮਿਲਣਗੇ। ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਈ। ਇਸ ਤੋਂ ਬਾਅਦ ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਰਾਸ਼ਟਰੀ ਸੁਰੱਖਿਆ ਲਈ ਖਤਰਾ ਦੱਸਿਆ। ਕੈਪਟਨ ਨੇ ਪਾਕਿ ਪੀਐਮ ਇਮਰਾਨ ਖਾਨ ਅਤੇ ਪਾਕਿ ਫੌਜ ਮੁਖੀ ਬਾਜਵਾ ਨਾਲ ਸਿੱਧੂ ਦੀ ਦੋਸਤੀ ਨੂੰ ਖਤਰਨਾਕ ਕਰਾਰ ਦਿੱਤਾ।

CM gets Vigilance, Power, Mining, Excise, Personnel and Public Relations

 


CM gets Vigilance, Power, Mining, Excise, Personnel and Public Relations


·Also to hold All Other Departments not assigned to any other Minister


On the advice and recommendation of Chief Minister Mr. Charanjit Singh Channi, the Punjab Governor Shri Banwarilal Purohit on Tuesday allotted portfolios to the newly inducted Ministers.


According to a spokesperson of the Chief Minister’s Office, the Chief Minister Mr. Charanjit Singh Channi would hold the portfolios of Personnel, Vigilance, General Administration, Justice, Legal & Legislative Affairs, Information & Public Relations, Environment, Mining and Geology, Civil Aviation, Excise, Investment Promotion, Hospitality, Power and Tourism & Cultural Affairs. However, the portfolio, if any, not allotted to any of the Ministers shall vest with the Chief Minister.


Meanwhile, the Deputy Chief Minister S. Sukhjinder Singh Randhawa has been assigned the portfolios of Home Affairs, Cooperation and Jails. Likewise, Deputy Chief Minister Mr. Om Parkash Soni has been allotted the portfolios of Health & Family Welfare, Defence Services Welfare and Freedom Fighters.


Cabinet Minister Mr. Brahm Mohindra has been given the portfolios of Local Government, Parliamentary Affairs, Elections and Removal of Grievances. Similarly, Cabinet Minister Mr. Manpreet Singh Badal has been assigned the departments of Finance, Taxation, Governance Reforms, Planning and Programme Implementation.


Cabinet Minister Mr. Tript Rajinder Singh Bajwa has been given the charge of Rural Development & Panchayats, Animal Husbandry, Fisheries and Dairy Development. Smt. Aruna Chaudhary has been assigned the portfolios of Revenue, Rehabilitation and Disaster Management. Mr. Sukhbinder Singh Sarkaria has been allotted the portfolios of Water Resources and Housing & Urban Development. Mr. Rana Gurjeet Singh has been allotted the departments of Technical Education & Industrial Training, Employment Generation & Training, Horticulture and Soil & Water Conservation.


Smt. Razia Sultana has been allotted the portfolios of Water Supply & Sanitation, Social Security, Women & Child Development and Printing & Stationery. Mr. Vijay Inder Singla has been given the charge of Public Works and Administrative Reforms. Mr. Bharat Bhushan Ashu has been allotted the portfolio of Food, Civil Supplies and Consumer Affairs.


Mr. Randeep Singh Nabha has given the charge of Agriculture and Farmers’ Welfare and Food Processing. Dr. Raj Kumar Verka has been given the portfolios of Social Justice, Empowerment and Minorities, New and Renewable Energy Sources and Medical Education & Research. Mr. Sangat Singh Gilzian has been allotted the portfolios of Forests, Wild Life and Labour. Mr. Pargat Singh has been given the charge of School Education, Higher Education, Sports & Youth Services and NRI Affairs. Mr. Amarinder Singh Raja Warring has been given the charge of Transport and Mr. Gurkirat Singh Kotli has been assigned the departments of Industries and Commerce, Information Technology and Science & Technology.

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਤਰੀਆਂ ਨੂੰ ਵੰਡੇ ਵਿਭਾਗ

ਚਨਰਜੀਤ ਚੰਨੀ ਸਰਕਾਰ ਵਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਮਹਿਕਮੇ ਵੀ ਤਕਸੀਮ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਕੋਲ ਵਿਜੀਲੈਂਸ ਵਿਭਾਗ, ਐਕਸਾਈਜ਼, ਸੈਰ ਸਪਾਟਾ ਅਤੇ ਹੋਰ ਵਿਭਾਗ ਰੱਖੇ ਹਨ। ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਵਿਭਾਗ ਸੌਂਪਿਆ ਗਿਆ ਹੈ ਅਤੇ ਜੇਲ ਵਿਭਾਗ ਵੀ ਦਿੱਤਾ ਗਿਆ ਹੈ।
 ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਸੌਂਪਿਆ ਗਿਆ ਹੈ। ਮੰਤਰੀ ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਚੋਣ ਵਿਭਾਗ ਸੌਂਪਿਆ ਗਿਆ ਹੈ।


 ਮਨਪ੍ਰੀਤ ਬਾਦਲ ਨੂੰ ਪਹਿਲਾਂ ਵਾਲਾ ਵਿੱਤ ਵਿਭਾਗ, ਟੈਕਸੇਸ਼ਨ ਅਤੇ ਯੋਜਨਾ ਵਿਭਾਗ ਸੌਂਪਿਆ ਗਿਆ ਹੈ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੰਤਰੀ ਅਰੁਣਾ ਚੌਧਰੀ ਨੂੰ ਰੈਵੇਨਿਊ ਅਤੇ ਕੁਦਰਤੀ ਆਫਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ। ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪਾਣੀ ਸਰੋਤ, ਹਾਊਸਿੰਗ ਅਤੇ ਪੇਂਡੂ ਵਿਕਾਸ ਵਿਭਾਗ ਦਿੱਤਾ ਗਿਆ ਹੈ। ਰਾਣਾ ਗੁਰਜੀਤ ਸਿੰਘ ਨੂੰ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀ ਨਿੰਗ ਵਿਭਾਗ ਦਿੱਤਾ ਗਿਆ ਹੈ। ਰਜ਼ੀਆ ਸੁਲਤਾਨਾ ਨੂੰ ਵਾਟਰ ਸਪਲਾਈ, ਸੈਨੇਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਵਿਜੇ ਇੰਦਰ ਸਿੰਗਲਾ ਨੂੰ ਜਨਤਕ ਕਰਮਚਾਰੀ, ਪ੍ਰਬੰਧਕੀ ਸੁਧਾਰ ਮੰਤਰਾਲਾ, ਭਾਰਤ ਭੂਸ਼ਣ ਆਸ਼ੂ ਨੂੰ ਫੂਡ, ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਮੰਤਰਾਲਾ, ਰਨਦੀਪ ਸਿੰਘ ਨਾਭਾ ਨੂੰ ਖੇਤੀ ਅਤੇ ਕਿਸਾਨ ਵੈਲਫੇਅਰ ਅਤੇ ਫੂਡ ਪ੍ਰੋਸੈਸਿੰਗ ਵਿਭਾਗ, ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆ, ਨਵੀਂ ਊਰਜਾ ਸ੍ਰੋਤ ਅਤੇ ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ, ਸੰਗਤ ਸਿੰਘ ਗਿਲਜੀਆਂ ਨੂੰ ਜੰਗਲ, ਵਾਈਲਡ ਲਾਈਫ ਅਤੇ ਲੇਬਰ ਵਿਭਾਗ, ਪਰਗਟ ਸਿੰਘ ਨੂੰ ਸਕੂਲ ਸਿੱਖਿਆ, ਹਾਏਅਰ, ਖੇਡ ਅਤੇ ਐਨ.ਆਰ. ਆਈ. ਅਫੇਅਰ ਵਿਭਾਗ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿਗ ਨੂੰ ਫ਼ਾਂਸਪੋਰਟ ਵਿਭਾਗ ਅਤੇ ਮੰਤਰੀ ਇਸ ਤੋਂ ਇਲਾਵਾ ਮੰਤਰੀ ਅਰੁਣਾ ਚੌਧਰੀ ਨੂੰ ਰੈਵੇਨਿਊ ਅਤੇ ਕੁਦਰਤੀ ਆਫਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ। ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਪਾਣੀ ਸਰੋਤ, ਹਾਊਸਿੰਗ ਅਤੇ ਪੇਂਡੂ ਵਿਕਾਸ ਵਿਭਾਗ ਦਿੱਤਾ ਗਿਆ ਹੈ। ਰਾਣਾ ਗੁਰਜੀਤ ਸਿੰਘ ਨੂੰ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀ ਨਿੰਗ ਵਿਭਾਗ ਦਿੱਤਾ ਗਿਆ ਹੈ। ਰਜ਼ੀਆ ਸੁਲਤਾਨਾ ਨੂੰ ਵਾਟਰ ਸਪਲਾਈ, ਸੈਨੇਟੇਸ਼ਨ, ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਵਿਜੇ ਇੰਦਰ ਸਿੰਗਲਾ ਨੂੰ ਜਨਤਕ ਕਰਮਚਾਰੀ, ਪ੍ਰਬੰਧਕੀ ਸੁਧਾਰ ਮੰਤਰਾਲਾ, ਭਾਰਤ ਭੂਸ਼ਣ ਆਸ਼ੂ ਨੂੰ ਫੂਡ, ਸਿਵਲ ਸਪਲਾਈ ਅਤੇ ਕੰਜ਼ਿਊਮਰ ਅਫੇਅਰ ਮੰਤਰਾਲਾ, ਰਨਦੀਪ ਸਿੰਘ ਨਾਭਾ ਨੂੰ ਖੇਤੀ ਅਤੇ ਕਿਸਾਨ ਵੈਲਫੇਅਰ ਅਤੇ ਫੂਡ ਪ੍ਰੋਸੈਸਿੰਗ ਵਿਭਾਗ, ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਨਿਆ, ਨਵੀਂ ਊਰਜਾ ਸ੍ਰੋਤ ਅਤੇ ਮੈਡੀਕਲ ਸਿੱਖਿਆ ਅਤੇ ਰਿਸਰਚ ਵਿਭਾਗ, ਸੰਗਤ ਸਿੰਘ ਗਿਲਜੀਆਂ ਨੂੰ ਜੰਗਲ, ਵਾਈਲਡ ਲਾਈਫ ਅਤੇ ਲੇਬਰ ਵਿਭਾਗ, ਪਰਗਟ ਸਿੰਘ ਨੂੰ ਸਕੂਲ ਸਿੱਖਿਆ, ਹਾਏਅਰ, ਖੇਡ ਅਤੇ ਐਨ.ਆਰ. ਆਈ. ਅਫੇਅਰ ਵਿਭਾਗ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿਗ ਨੂੰ ਫ਼ਾਂਸਪੋਰਟ ਵਿਭਾਗ ਅਤੇ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੂੰ ਇੰਡਸਟਰੀ ਅਤੇ ਕਾਮਰਸ, ਇਨਫਰਮੇਸ਼ਨ ਟੈਕਨਾਲੋਜੀ ਅਤੇ ਸਾਇੰਸ ਵਿਭਾਗ ਦਿੱਤਾ ਗਿਆ ਹੈ।

 ਮੰਤਰੀਆਂ ਦੇ ਮਹਿਕਮਿਆਂ ਦੀ ਵੰਡ ਤੇ ਰੇੜਕਾ ਬਰਕਰਾਰ, ਨਹੀਂ ਹੋਇਆ ਕੋਈ ਫੈਸਲਾ

 


ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਵਿੱਚ ਵਿਭਾਗਾਂ ਦੀ ਵੰਡ ਵਿੱਚ ਇਹ ਮੁੱਦਾ ਅਜੇ ਵੀ ਅਟਕਿਆ ਹੋਇਆ ਹੈ। ਸੂਤਰਾਂ ਅਨੁਸਾਰ ਜਦੋਂ ਰੰਧਾਵਾ ਦਾ ਨਾਂ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚੋਂ ਹਟਾ ਦਿੱਤਾ ਗਿਆ ਸੀ ਤਾਂ ਉਨ੍ਹਾਂ ਨੂੰ ਗ੍ਰਹਿ ਵਿਭਾਗ ਦੇਣ ਦੀ ਚਰਚਾ ਸੀ, ਪਰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗ੍ਰਹਿ ਅਤੇ ਚੌਕਸੀ ਆਪਣੇ ਨਾਲ ਰੱਖਣ ਦੇ ਚਾਹਵਾਨ ਹਨ। ਸੂਤਰਾਂ ਅਨੁਸਾਰ ਗ੍ਰਹਿ ਵਿਭਾਗ ਨਾਲ ਸਮਝੌਤਾ ਹੋ ਗਿਆ ਹੈ, ਪਰ ਵਿਜੀਲੈਂਸ ਵਿੱਚ ਅਜੇ ਵੀ ਸਮੱਸਿਆ ਬਣੀ ਹੋਈ ਹੈ।

PSPCL RECRUITMENT 2022 : ਪੀਐਸਪੀਸੀਐਲ ਵਲੋਂ 2632 ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ

 

PUNJAB STATE POWER CORPORATION LIMITED ISSUED THE SCHEDULE FOR THE WRITTEN EXAM OF 2632 POSTS.PSPCL had invited applications for the recruitment of  2632 posts.    (18 No. Revenue Accountant, 75 No. JE/Electrical, 290 No. ASSA, 1700 No. ALM and 549 No. Clerk) against CRA 298/21. ) 


The process of receipt of online applications for these posts has already been completed and examination for the same will be conducted from 10th Nov. to 17th Nov. 


The schedule for the examination shall be uploaded on the official website of PSPCL i.e. www.pspcl.in very shortly. Candidates are advised to check corporation's website from time to time on regular basis.ਕਿਸ ਜ਼ਿਲੇ ਵਿੱਚ ਲੱਗੀ ਧਾਰਾ 144 , ਪੜ੍ਹੋ

ਵੱਖ ਵੱਖ ਅਧਿਆਪਕਾਂ ਦੀਆਂ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਅੱਜ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵੱਖ ਵੱਖ ਅਧਿਆਪਕਾਂ ਦੀਆਂ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ।

ਬੇਰੁਜ਼ਗਾਰ ਸਾਂਝਾ ਮੋਰਚਾ, ਪੰਜਾਬ , ਨਵੀਂ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ, ਪੰਜਾਬ , NSQF ਅਧਿਆਪਕ ਯੂਨੀਅਨ, ਪੰਜਾਬ , ਅਤੇ   ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਨਾਲ  ਮੁੱਖ ਮੰਤਰੀ  ਵੱਲੋਂ ਮਿਤੀ 28.09.2021 ਨੂੰ ਦੁਪਹਿਰ 12.00 ਵਜੇ, ਦਫ਼ਤਰ ਮੁੱਖ ਮੰਤਰੀ, ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਨਿਸ਼ਚਿਤ ਕੀਤੀ ਗਈ ਹੈ।

PUNJAB POLICE RESULT 2021, DOWNLOAD HERE

Punjab Police Result 2021/ PunjabPolice Constable Result / PunjabPolice Constable Cut Off:


 The Punjab Police Recruitment Board conducted the written examination of Constable Posts on dated  25th and 26th September. 

This examination was held at the examination centres set up in almost all the major cities of the Punjab. 


After the release of the answer key the recruitment board is now preparing to declare the Punjab Police Constable Result 2021.

BREAKING news: ਅਧਿਆਪਕਾਂ ਨੂੰ ਹੋਇਆ ਕਰੋਨਾ, ਸਕੂਲ ਤੁਰੰਤ ਬੰਦ ਕਰਨ ਦੇ ਹੁਕਮ ਜਾਰੀ

 ਰੂਪਨਗਰ : 28 ਸਤੰਬਰ ; ਸਬ ਡਵੀਜਨ ਨੰਗਲ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸ਼ਿਵਾਲਿਕ ਸਕੂਲ, ਨਿਆ ਨੰਗਲ ਦੇ 2 ਅਧਿਆਪਕ ਕਰੋਨਾ ਪਾਜੀਟਿਵ ਪਾਏ ਗਏ ਹਨ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਅਤੇ ਸਕੂਲ ਸਟਾਫ/ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜਰ ਰੱਖਦੇ ਹੋਏ ਸ਼ਿਵਾਲਿਕ ਸਕੂਲ ਨਿਆ ਨੰਗਲ ਨੂੰ ਮਿਤੀ 27.09.2021 ਤੋ 10.10.2021 ਤੱਕ ਬੰਦ ਕੀਤਾ ਗਿਆ ਹੈ। ਇਹ ਹੁਕਮ ਐਸ ਡੀ ਐਮ ਨੰਗਲ ਵਲੋਂ ਜਾਰੀ ਕੀਤੇ ਹਨ, ਉਨ੍ਹਾਂ ਕਿਹਾ ਕਿ   ਸਕੂਲ ਪ੍ਰਸ਼ਾਸ਼ਨ ਐਸ.ਐਮ.ਓ. ਨੰਗਲ ਨਾਲ ਰਾਬਤਾ ਕਾਇਮ ਕਰਕੇ ਆਪਣੇ ਸਟਾਫ/ਵਿਦਿਆਰਥੀਆਂ ਦੀ ਸੈਂਪਲਿੰਗ ਕਰਵਾਉਣਗੇ। ਇਹ ਹੁਕਮ ਤੁਰੰਤ ਅਸਰ ਨਾਲ ਲਾਗੂ ਹੋਣਗੇ।

RECENT UPDATES

Today's Highlight