Tuesday, 5 October 2021

ਪੰਜਾਬ ਦੇ ਬੇੜੇ ‘ਚ ਸ਼ਾਮਲ ਹੋਣਗੀਆਂ 842 ਬੱਸਾਂ; 250 ਬੱਸਾਂ ਦੀ ਪਹਿਲੀ ਖੇਪ ਆਵੇਗੀ ਇਸ ਮਹੀਨੇ: ਅਮਰਿੰਦਰ ਸਿੰਘ ਰਾਜਾ ਵੜਿੰਗ

 ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਕਰਵਾਈ ਜਾਵੇਗੀ ਸਫ਼ਾਈ

ਸਫ਼ਾਈ ਯਕੀਨੀ ਬਣਾਉਣ ਲਈ ਜਨਰਲ ਮੈਨੇਜਰ ਰੋਜ਼ਾਨਾ ਕਰਨਗੇ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ


ਸ਼ੁੱਕਰਵਾਰ ਤੱਕ ਬੱਸਾਂ ਤੋਂ ਨਸ਼ੇ ਨੂੰ ਉਤਸ਼ਾਹਤ ਕਰਨ ਵਾਲੇ ਇਸ਼ਤਿਹਾਰ ਉਤਾਰਨ ਦੀ ਹਦਾਇਤ


ਕੁਤਾਹੀ ਵਰਤਣ ਵਾਲੇ ਸਫ਼ਾਈ ਠੇਕੇਦਾਰਾਂ ਨੂੰ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ, ਗ਼ਲਤੀ ਦੁਹਰਾਉਣ 'ਤੇ ਲੱਗੇਗਾ ਜੁਰਮਾਨਾ


ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਨਿਰਦੇਸ਼


ਟਰਾਂਸਪੋਰਟ ਮੰਤਰੀ ਵੱਲੋਂ ਕਿਸੇ ਸ਼ਿਕਾਇਤ ਤੇ ਸੁਝਾਅ ਲਈ ਨਿੱਜੀ ਵੱਟਸਐਪ ਨੰਬਰ 94784-54701 ਜਾਰੀ


ਆਰ.ਟੀ.ਏ, ਜੀ.ਐਮ. ਅਤੇ ਹੋਰਨਾਂ ਅਧਿਕਾਰੀਆਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਦੱਸਿਆ ਕਿ ਜਨਤਕ ਬੱਸ ਸੇਵਾ ਨੂੰ ਹੋਰ ਮਜ਼ਬੂਤ ਕਰਦਿਆਂ ਸਰਕਾਰੀ ਬੱਸਾਂ ਦੇ ਬੇੜੇ ਵਿੱਚ 842 ਹੋਰ ਬੱਸਾਂ ਛੇਤੀ ਸ਼ਾਮਲ ਕੀਤੀਆਂ ਜਾਣਗੀਆਂ।

ਟਰਾਂਸਪੋਰਟ ਵਿਭਾਗ ਦੇ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਬੱਸ ਡਿਪੂਆਂ ਦੇ ਜਨਰਲ ਮੈਨੇਜਰਾਂ ਦੀ ਹਫ਼ਤਾਵਾਰੀ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਦੌਰਾਨ ਸ. ਰਾਜਾ ਵੜਿੰਗ ਨੇ ਦੱਸਿਆ ਕਿ 842 ਬੱਸਾਂ ਪਾਉਣ ਸਬੰਧੀ ਟੈਂਡਰ ਲਗ ਚੁੱਕਾ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਤੇ ਬੱਸਾਂ ਮੁਹੱਈਆ ਕਰਾਉਣ ਵਾਲੀਆਂ ਕੰਪਨੀਆਂ ਨੂੰ ਅਗਲੇਰੀ ਕਾਰਵਾਈ ਛੇਤੀ ਤੋਂ ਛੇਤੀ ਅਮਲ ਵਿੱਚ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਅਕਤੂਬਰ ਮਹੀਨੇ ਦੇ ਅਖ਼ੀਰ ਤੱਕ 250 ਬੱਸਾਂ ਦੀ ਪਹਿਲੀ ਖੇਪ ਸੂਬੇ ਵਿੱਚ ਆ ਜਾਵੇਗੀ ਜਦਕਿ ਨਵੰਬਰ ਦੇ ਅਖ਼ੀਰ ਤੱਕ 592 ਬੱਸਾਂ ਮਿਲ ਜਾਣਗੀਆਂ, ਜੋ ਅਗਲੇ ਡੇਢ ਮਹੀਨੇ ਦੌਰਾਨ ਸੂਬੇ ਦੀਆਂ ਸੜਕਾਂ ਦਾ ਸ਼ਿੰਗਾਰ ਬਣਨਗੀਆਂ।

ਪਿਛਲੇ ਦਿਨੀਂ ਵਿੱਢੀ ਬੱਸ ਅੱਡਿਆਂ ਦੀ ਸਫ਼ਾਈ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੇ ਨਿਰਦੇਸ਼ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਬੱਸ ਸਟੈਂਡਾਂ ਵਿੱਚ ਹਰ ਪੰਦਰਵਾੜੇ ਸਫ਼ਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਦੇ ਦੌਰੇ ਮੌਕੇ ਸਫ਼ਾਈ ਠੇਕੇਦਾਰਾਂ ਵੱਲੋਂ ਕੁਤਾਹੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ, ਇਸ ਲਈ ਡਿਪੂਆਂ ਦੇ ਜਨਰਲ ਮੈਨੇਜਰ ਸਫ਼ਾਈ ਸਬੰਧੀ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਠੇਕੇਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਦੁਬਾਰਾ ਕੁਤਾਹੀ ਵਰਤਣ 'ਤੇ ਜੁਰਮਾਨੇ ਦੀ ਵਿਵਸਥਾ ਕਰਨ ਤਾਂ ਜੋ ਬੱਸ ਅੱਡਿਆਂ ਦੀ ਸਫ਼ਾਈ ਹਰ ਹਾਲ ਵਿੱਚ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੱਸ ਅੱਡਿਆਂ ਤੋਂ ਬਾਹਰਲੇ ਖੇਤਰ ਵਿੱਚ ਵੀ ਨਾਜਾਇਜ਼ ਕਬਜ਼ੇ ਹਟਾਉਣ ਲਈ ਵੀ ਕਾਰਵਾਈ ਅਰੰਭੀ ਜਾਵੇ।

ਉਨ੍ਹਾਂ ਜਨਰਲ ਮੈਨੇਜਰਾਂ ਨੂੰ ਬੱਸਾਂ ਦੀ ਸਫ਼ਾਈ ਯਕੀਨੀ ਬਣਾਉਣ ਲਈ ਜਿੱਥੇ ਰੋਜ਼ਾਨਾ ਘੱਟੋ-ਘੱਟ ਪੰਜ ਬੱਸਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਆਉਂਦੇ ਸ਼ੁੱਕਰਵਾਰ ਤੱਕ ਸਰਕਾਰੀ ਬੱਸਾਂ ਤੋਂ ਤਮਾਕੂ ਉਤਪਾਦਾਂ ਅਤੇ ਹੋਰਨਾਂ ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਸਾਰੇ ਇਸ਼ਤਿਹਾਰ ਉਤਾਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਰਿਜਨਲ ਟਰਾਂਸਪੋਰਟ ਅਥਾਰਿਟੀ ਦੇ ਸਕੱਤਰਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਉਹ ਕਿਸੇ ਗ਼ੈਰਕਾਨੂੰਨੀ ਢੰਗ ਨਾਲ ਚਲ ਰਹੀ ਬੱਸ ਨੂੰ ਫੜਨ ਤਾਂ ਉਸ ਦੀ ਮੁਕੰਮਲ ਵੀਡੀਉਗ੍ਰਾਫ਼ੀ ਯਕੀਨੀ ਬਣਾਈ ਜਾਵੇ।

ਮੀਟਿੰਗ ਦੌਰਾਨ ਮੰਤਰੀ ਨੇ ਕਿਸੇ ਵੀ ਕਿਸਮ ਦੀ ਸ਼ਿਕਾਇਤ ਅਤੇ ਸੁਝਾਅ ਦੇਣ ਲਈ ਆਪਣਾ ਨਿੱਜੀ ਵੱਟਸਐਪ ਨੰਬਰ 94784-54701 ਵੀ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਿਥੇ ਕਿਤੇ ਵੀ ਸਰਕਾਰੀ ਬੱਸਾਂ ਵਿੱਚ ਊਣਤਾਈ ਵੇਖਣ ਤਾਂ ਤੁਰੰਤ ਉਸ ਦੀ ਸੂਚਨਾ ਜਾਂ ਤਸਵੀਰ ਇਸ ਵੱਟਸਐਪ ਨੰਬਰ 'ਤੇ ਸਾਂਝੀ ਕਰਨ।

ਪ੍ਰਾਈਵੇਟ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਲਈ ਬੱਸ ਪਾਸ ਸਕੀਮ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਸ. ਵੜਿੰਗ ਨੇ ਕਿਹਾ ਕਿ ਜਦ ਪ੍ਰਾਈਵੇਟ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਸਕੀਮਾਂ ਆਦਿ ਦਾ ਲਾਭ ਦਿੱਤਾ ਜਾ ਸਕਦਾ ਹੈ ਤਾਂ ਇਨ੍ਹਾਂ ਲਈ ਬੱਸ ਪਾਸ ਜਾਰੀ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇ।

ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਮੁੜ ਦੁਹਰਾਇਆ ਕਿ ਵਿਭਾਗ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਕੰਡਕਟਰ ਤੋਂ ਲੈ ਕੇ ਉੱਚ ਅਧਿਕਾਰੀ ਤੱਕ ਆਪਣੀ ਡਿਊਟੀ ਬਿਨਾਂ ਕਿਸੇ ਡਰ ਭੈਅ ਤੋਂ ਨਿਭਾਉਣ ।

ਇਸ ਮੌਕੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਸ. ਭੁਪਿੰਦਰ ਸਿੰਘ ਰਾਏ, ਐਮ.ਡੀ. ਪੀ.ਆਰ.ਟੀ.ਸੀ. ਡਾ. ਭੁਪਿੰਦਰ ਪਾਲ ਸਿੰਘ ਸਮੇਤ ਵਿਭਾਗ ਦੇ ਸਮੂਹ ਸਕੱਤਰ ਆਰ.ਟੀ.ਏ, ਜੀ.ਐਮ. ਅਤੇ ਹੋਰ ਅਧਿਕਾਰੀ ਹਾਜ਼ਰ ਸਨ।

HT TO CHT PROMOTION: ਹੈਡ ਟੀਚਰ ਤੋਂ ਸੈਂਟਰ ਹੈਡ ਟੀਚਰ ਦੀਆਂ ਪ੍ਰਮੋਸ਼ਨ ਸਬੰਧੀ ,ਕੀ ਹੈ ਸਟੇਟਸ ? ਪੜ੍ਹੋ

 

PUNJAB ELECTION 2022: ਭਾਰਤ ਚੋਣ ਕਮਿਸ਼ਨ ਵਲੋਂ ਚੋਣਾਂ ਸਬੰਧੀ ਆਈਏਐਸ/ ਪੀਸੀਐਸ ਅਧਿਕਾਰੀਆਂ ਦੀਆਂ ਨਿਯੁਕਤੀਆਂ

 

ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ 3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ 1887 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ

 ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ 42,600 ਪੈਨਸ਼ਨਰਾਂ ਨੂੰ ਇਕ ਵਾਰ ’ਚ ਹੀ 915 ਕਰੋੜ ਰੁਪਏ ਦੇ ਸੇਵਾ-ਮੁਕਤੀ ਲਾਭ ਮਿਲਣਗੇਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ


ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।


ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਸ. ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।


ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।


ਇਸ ਤਰ੍ਹਾਂ ਮੁੱਖ ਮੰਤਰੀ ਨੇ ਆਦੇਸ਼ ਦਿੱਤੇ ਕਿ ਅਜਿਹੀ ਸੋਧੀ ਹੋਈ ਪੈਨਸ਼ਨ ਇਕ ਜੁਲਾਈ, 2021 ਤੋਂ ਪੈਨਸ਼ਨਰਾਂ ਨੂੰ ਇਕ ਵਾਰ ਵਿਚ ਹੀ ਅਦਾ ਕਰ ਦਿੱਤੀ ਜਾਵੇਗੀ।

BREAKING NEWS : ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਕਾਰਜ ਅਫ਼ਸਰ/ਪ੍ਰਮੁੱਖ ਸਕੱਤਰ ਦੀ ਕੀਤੀ ਨਿਯੁਕਤੀ, ਪੜ੍ਹੋ ਹੁਕਮਾਂ ਦੀ ਕਾਪੀ

 


 

ਮਨਜੀਤ ਕੌਰ ਕਿਰਤੀ ਕਿਸਾਨ ਯੂਨੀਅਨ ਦੀ ਅਲਾਚੌਰ ਇਕਾਈ ਦੇ ਪ੍ਰਧਾਨ ਬਣੇ

 ਮਨਜੀਤ ਕੌਰ ਕਿਰਤੀ ਕਿਸਾਨ ਯੂਨੀਅਨ ਦੀ ਅਲਾਚੌਰ ਇਕਾਈ ਦੇ ਪ੍ਰਧਾਨ ਬਣੇ

ਨਵਾਂਸ਼ਹਿਰ 5 ਅਕਤੂਬਰ () ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਅਲਾਚੌਰ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ।ਇਸ ਮੌਕੇ ਕਿਸਾਨ ਮੋਰਚੇ ਦੀ ਮੌਜੂਦਾ ਸਥਿਤੀ ਤੇ ਵਿਚਾਰ ਕੀਤਾ ਗਿਆ।ਇਸ ਇਕੱਠ ਨੂੰ ਭੁਪਿੰਦਰ ਸਿੰਘ ਵੜੈਚ ਸੂਬਾ ਕਮੇਟੀ ਮੈਂਬਰ, ਸੁਰਜੀਤ ਕੌਰ ਉਟਾਲ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ ਕਿਰਤੀ ਕਿਸਾਨ ਯੂਨੀਅਨ, ਮਨਜੀਤ ਕੌਰ ਅਲਾਚੌਰ, ਜਗਤਾਰ ਸਿੰਘ ਜਾਡਲਾ ਨੇ ਸੰਬੋਧਨ ਕੀਤਾ।ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੋਛੇ ਹੱਥਕੰਡਿਆਂ ਤੇ ਉਤਰ ਆਈ ਹੈ ਇਸਦੀ ਸਰਕਾਰ ਦੇ ਜਿੰਮੇਵਾਰੀ ਵਾਲੇ ਅਹੁਦਿਆਂ ਤੇ ਬੈਠੇ ਮੁੱਖ ਮੰਤਰੀ ਅਤੇ ਮੰਤਰੀ ਧਮਕੀਆਂ ਭਰੇ ਬਿਆਨ ਦੇ ਰਹੇ ਹਨ। ਉਹਨਾਂ ਲਖੀਮਪੁਰ ਖੇਰੀ ਵਿਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਵਲੋਂ ਕਿਸਾਨਾਂ ਦੇ ਕਤਲ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।

ਯੂਨੀਅਨ ਦੀ ਮੈਂਬਰਸ਼ਿਪ ਉਪਰੰਤ 11ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਮਨਜੀਤ ਕੌਰ ਨੂੰ ਪ੍ਰਧਾਨ, ਜਸਪਾਲ ਸਿੰਘ ਨੂੰ ਸਕੱਤਰ ਕੁਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਸੁਖਦੇਵ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ।ਕੈਪਸ਼ਨ: ਮੀਟਿੰਗ ਦੌਰਾਨ ਜਿਲਾ ਆਗੂਆਂ ਨਾਲ ਪਿੰਡ ਅਲਾਚੌਰ ਦੇ ਕਿਸਾਨ।

6TH PAY COMMISSION BREAKING: ਮੁੱਖ ਮੰਤਰੀ ਨੇ ਐਫਡੀ ਨੂੰ ਦਿੱਤੇ ਨਿਰਦੇਸ਼ , 1887 ਕਰੋੜ ਰੁਪਏ ਦੇ 3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਅਦਾ ਕਰੇ

 NEARLY 42,600 PENSIONERS RETIRED BETWEEN 1-1-2016 TO 30-6-2021 TO BE PAID RETIRAL BENEFITS OF ₹915 CR IN ONE GO


DECISION TO COST ₹2802 CR AS TOTAL BURDEN ON STATE EXCHEQUERIn a bonanza to the pensioners across the State, the Punjab Chief Minister Charanjit Singh Channi on Tuesday directed the Finance Department to pay the revised pension w.e.f 01.07.2021 to over 3 lakh pensioners involving an additional expenditure of Rs. 1887 crore during the current fiscal year in line with the recommendations of the 6th Punjab Pay Commission.

ਪੰਜਾਬੀ ਭਾਸ਼ਾ ਵਿਚ ਪੜਨ ਲਈ   ਇਥੇ ਕਲਿੱਕ ਕਰੋ

According to a spokesperson of the Chief Minister’s Office, Mr. Channi cleared the file to this effect this morning. Likewise, he also gave nod to pay retiral benefits including leave encashment and gratuity, around Rs. 915 crore would be paid to approximately 42,600 pensioners who have retired between January 1, 2016 to June 30, 2021 as per 6th Punjab Pay Commission in one go instead of the earlier decision to pay in installments.


The spokesperson said that this decision will have an impact of around Rs.2802 crore on the state exchequer during this fiscal year.


Further, he also directed that such revised pension w.e.f 01.07.2021 be released to the pensioners in one go.ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ

 ਲਖੀਮਪੁਰ ਖੀਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਗਾਂਧੀ ਸਮਾਰਕ ਵਿਖੇ ਸ਼ਾਂਤਮਈ ਪ੍ਰਦਰਸ਼ਨ


ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।


       ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।


ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ।


ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।


ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।


ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।


ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ।


ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।

ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰ ਅੰਤਰਰਾਜੀ ਗਿਰੋਹ ਦਾ ਪਰਦਾਫਾਸ

 ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਾ ਤਸਕਰ ਅੰਤਰਰਾਜੀ ਗਿਰੋਹ ਦਾ ਪਰਦਾਫਾਸ


ਇੱਕ ਕੁਇੰਟਲ ਗਾਂਜਾ, 5 ਲੱਖ ਦੀ ਡਰੱਗ ਮਨੀ, ਮਹਿੰਦਰਾ ਪਿਕਅੱਪ ਤੇ 4 ਮੋਬਾਇਲ ਫੋਨਾਂ ਸਮੇਤ ਤਿੰਨ ਕਾਬੂ 


ਨਵਾਂਸ਼ਹਿਰ, 5 ਅਕਤੂਬਰ-

ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਆਈ ਪੀ ਐਸ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਇੱਕ ਵੱਡੀ ਸਫ਼ਤਲਾ ਹਾਾਸਲ ਕਰਦਿਆਂ ਇੱਕ ਕੁਇੰਟਲ (ਲਗਭਗ 100 ਕਿਲੋਗ੍ਰਾਮ) ਗਾਂਜਾ , ਇੱਕ ਮਹਿੰਦਰਾ ਪਿਕਅੱਪ ਪੀਬੀ -07 ਬੀ.ਡਬਲਯੂ 5583 ਬਰਾਮਦ ਕੀਤੀ ਗਈ। ਸੀਨੀਅਰ ਪੁਲਿਸ ਕਪਤਾਨ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੀ ਪਛਾਣ ਸੱਜਣ ਕੁਮਾਰ ੳਰਫ਼ ਉਜਾਲਾ ਪੁੱਤਰ ਮਹੇਸ਼ਵਰ ਰਾਏ ਵਾਸੀ ਸ਼ੇਰਦਿਲਪੁਰ ਪੁਲਿਸ ਥਾਣਾ ਪੈਟਰਿਕ ਜ਼ਿਲ੍ਹਾ ਸਮਸਤੀਪੁਰ ਬਿਹਾਰ, ਮੱਖਣ ਪਾਸਵਾਨ ਪੁੱਤਰ ਓਮੇਸ਼ ਪਾਸਵਾਨ ਵਾਸੀ ਪੇਮਨਪੁਰ ਪੁਲਿਸ ਥਾਣਾ ਮੇਹਨਰ, ਬਿਸੋਲੀ, ਬਿਹਾਰ ਅਤੇ ਮਿੰਟੂ ਕੁਮਾਰ ਰਾਧਾ ਪਤਨੀ ਰਮੇਸ ਚੋਪੜਾ ਵਾਸੀ ਦੌਸਤ ਨਗਰ ਸ਼ੇਰਪੁਰ ਪਟਨਾ ਬਿਹਾਰ ਵਜੋਂ ਹੋਈ ਹੈ। ਇਨ੍ਹਾਂ ਦੋਸ਼ੀਆਂ ਕੋਲੋਂ 4 ਮੋਬਾਇਲ ਫੋਨ, 5 ਲੱਖ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਫਗਵਾੜਾ ਤੋਂ ਪਿੱਛਾ ਕਰਨ ਤੋਂ ਬਾਅਦ ਫੜ੍ਹਨ `ਚ ਸਫ਼ਤਲਾ ਹਾਸਿਲ ਕੀਤੀ ਗਈ ਅਤੇ ਇਹ ਗੈਂਗ ਯੂਪੀ, ਬਿਹਾਰ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਤਸਕਰੀ ਅਤੇ ਸਪਲਾਈ ਨੈਟਵਰਕ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਦੇ ਸਬੰਧਾਂ ਦੀ ਖੋਜ ਕਰਕੇ ਹੋਰ ਵਿਅਕਤੀਆਂ ਦੇ ਫੜੇ ਜਾਣ ਦੀ ਸੰਭਾਵਨਾ ਹੈ।

ਫੂਡ ਪ੍ਰੋਸੈਸਿੰਗ ਇਕਾਈਆਂ ਦੀ ਸਥਾਪਨਾ/ਨਵੀਨੀਕਰਨ ਲਈ ਸਰਕਾਰ ਵੱਲੋਂ ਕਰੈਡਿਟ ਲਿੰਕਡ ਸਬਸਿਡੀ ਉਪਲਬਧ

 ਫੂਡ ਪ੍ਰੋਸੈਸਿੰਗ ਇਕਾਈਆਂ ਦੀ ਸਥਾਪਨਾ/ਨਵੀਨੀਕਰਨ ਲਈ ਸਰਕਾਰ ਵੱਲੋਂ ਕਰੈਡਿਟ ਲਿੰਕਡ ਸਬਸਿਡੀ ਉਪਲਬਧਮਲੇਰਕੋਟਲਾ 5 ਅਕਤੂਬਰ


ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਸੁਬੋਧ ਜਿੰਦਲ ਨੇ ਦੱਸਿਆ ਕਿ ਸਰਕਾਰ ਵੱਲੋਂ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ ਅਤੇ ਉਨ੍ਹਾਂ ਦੇ ਨਵੀਨੀਕਰਨ ਲਈ ਕਰੈਡਿਟ ਲਿੰਕਡ ਸਬਸਿਡੀ ਦੇਣ ਦੀ ਸਕੀਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾਂ ਦਾ ਮੁੱਖ ਉਦੇਸ਼ ਉੱਦਮੀਆਂ ਦੀ ਯੋਗਤਾ ਸਮਰੱਥਾ ਨੂੰ ਵਧਾਉਣਾ ਹੈ। ਇਸ ਯੋਜਨਾ ਤਹਿਤ ਮੌਜੂਦਾ ਅਤੇ ਨਵੀਂਆਂ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੇ ਨਵੀਨੀਕਰਨ/ਸਥਾਪਿਤ ਕਰਨ ਸਬੰਧੀ ਵਿੱਤੀ, ਤਕਨੀਕੀ ਅਤੇ ਵਪਾਰਕ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਪੰਜਾਬ ਐਗਰੋ ਨੂੰ ਨੋਡਲ ਡਿਪਾਰਟਮੈਂਟ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ਤੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੂੰ ਨੋਡਲ ਵਿਭਾਗ ਵਜੋਂ ਨਿਯੁਕਤ ਕੀਤਾ ਗਿਆ ਹੈ।


ਉਨ੍ਹਾਂ ਇਸ ਯੋਜਨਾ ਬਾਰੇ ਦੱਸਦਿਆਂ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲਾ, ਭਾਰਤ ਸਰਕਾਰ ਵੱਲੋਂ ਰਾਜ ਸਰਕਾਰਾਂ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਕੇਂਦਰੀ ਪ੍ਰਯੋਜਿਤ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਵਿਧੀਵਤ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਕਿਸਾਨ, ਉਤਪਾਦਕ ਸੰਸਥਾਵਾਂ, ਸਵੈ ਸਹਾਇਤਾ ਸਮੂਹ, ਸਹਿਕਾਰੀ ਸੰਸਥਾਵਾਂ, ਨਿੱਜੀ ਇਕਾਈਆਂ ਆਦਿ ਲਾਭ ਲੈਣ ਦੇ ਯੋਗ ਹਨ। ਇਨ੍ਹਾਂ ਨੂੰ ਉਤਪਾਦ ਦੀ ਪੈਦਾਵਾਰ ਤੋਂ ਬਾਅਦ ਦੀਆਂ ਕਿਰਿਆਵਾਂ ਜਿਵੇਂ ਛਾਂਟੀ, ਸਟੋਰੇਜ, ਪ੍ਰੋਸੈਸਿੰਗ, ਪੈਕਿੰਗ, ਮੰਡੀਕਰਨ, ਟੈਸਟਿੰਗ ਆਦਿ ਸਬੰਧੀ ਬੁਨਿਆਦੀ ਢਾਂਚਾ ਸਥਾਪਿਤ ਕਰਨ ਲਈ ਕਰੈਡਿਟ ਲਿੰਕਡ ਕੈਪੀਟਲ ਸਬਸਿਡੀ ਦਿੱਤੀ ਜਾਂਦੀ ਹੈ।


           ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਦੱਸਿਆ ਕਿ ਇੱਛੁਕ ਵਿਅਕਤੀਗਤ ਇਕਾਈਆਂ/ਉੱਦਮੀ ਆਪਣੀਆਂ ਅਰਜ਼ੀਆਂ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਵੈੱਬਸਾਈਟ https://pmfme.mofpi.gov.in ਤੇ ਆਨਲਾਈਨ ਜਮ੍ਹਾ ਕਰਵਾ ਸਕਦੇ ਹਨ। ਇਨ੍ਹਾਂ ਅਰਜ਼ੀਆਂ ਨੂੰ ਜ਼ਿਲ੍ਹਾ ਪੱਧਰੀ ਕਮੇਟੀਆਂ ਵੱਲੋਂ ਵਿਚਾਰ ਕੇ ਪਾਸ ਕੀਤਾ ਜਾਵੇਗਾ। ਜ਼ਿਲ੍ਹਾ ਪੱਧਰ ਤੇ ਤੈਨਾਤ ਡੀ.ਆਰ.ਪੀ. ਇਨ੍ਹਾਂ ਉੱਦਮੀਆਂ ਨੂੰ ਡੀ.ਪੀ.ਆਰ., ਬੈਂਕ ਲੋਨ ਅਤੇ ਲੋੜੀਂਦੀ ਰਜਿਸਟ੍ਰੇਸ਼ਨ ਪ੍ਰਾਪਤ ਕਰਾਉਣ ਵਿੱਚ ਉੱਦਮੀਆਂ ਦੀ ਮਦਦ ਕਰਨਗੇ। ਇਵੇਂ ਹੀ ਗਰੁੱਪ/ਕਲੱਸਟਰ/ਸਰਕਾਰੀ ਅਦਾਰਾ/ ਨਿੱਜੀ ਇਕਾਈਆਂ ਆਪਣੀ ਅਰਜ਼ੀ ਪੰਜਾਬ ਐਗਰੋ ਜਾਂ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਪਾਸ ਜਮ੍ਹਾ ਕਰਵਾ ਸਕਦੇ ਹਨ। ਇਸ ਅਰਜ਼ੀ ਲਈ ਨਿਰਧਾਰਿਤ ਪ੍ਰੋਫਾਰਮੇ https://mofpi.nic.in/pmfme/group.html ਲਿੰਕ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਪਹਿਲਾਂ ਤੋਂ ਸਥਾਪਿਤ ਫੂਡ ਪ੍ਰੋਸੈਸਿੰਗ ਇਕਾਈਆਂ ਦੇ ਨਵੀਨੀਕਰਨ ਤੋਂ ਇਲਾਵਾ ਇਕ ਜ਼ਿਲ੍ਹਾ ਇਕ ਉਤਪਾਦ ਸਕੀਮ ਪ੍ਰੋਸੈਸਿੰਗ ਨਾਲ ਸਬੰਧਿਤ ਨਵੀਂਆਂ ਇਕਾਈਆਂ ਸਥਾਪਿਤ ਕਰਨ ਤੇ ਕਰੈਡਿਟ ਲਿੰਕਡ ਸਬਸਿਡੀ ਦਾ ਲਾਭ ਮਿਲਣ ਯੋਗ ਹੋਵੇਗਾ। ਵਿਅਕਤੀਗਤ ਲਘੂ ਫੂਡ ਪ੍ਰੋਸੈਸਿੰਗ ਇਕਾਈਆਂ ਦੇ ਨਵੀਨੀਕਰਨ/ਵਾਧੇ ਅਤੇ ਨਵੀਂਆਂ ਇਕਾਈਆਂ ਨੂੰ ਆਪਣੇ ਜ਼ਿਲ੍ਹੇ ਦੇ ਇਕ ਜ਼ਿਲ੍ਹਾ ਇਕ ਉਤਪਾਦ ਤਹਿਤ ਪਹਿਚਾਣੇ ਉਤਪਾਦ ਦੀ ਪ੍ਰੋਸੈਸਿੰਗ ਕਰਨ ਲਈ ਪ੍ਰਾਜੈਕਟ ਦੀ ਯੋਗ ਲਾਗਤ ਦਾ 35 ਫ਼ੀਸਦੀ ਜਾਂ ਵੱਧ ਤੋਂ ਵੱਧ 10 ਲੱਖ ਰੁਪਏ ਕਰੈਡਿਟ ਲਿੰਕਡ ਕੈਪੀਟਲ ਸਬਸਿਡੀ ਵਜੋਂ ਦਿੱਤੇ ਜਾਣਗੇ। ਇਸ ਵਿੱਚ ਡੇਅਰੀ ਅਤੇ ਬੇਕਰੀ ਨਾਲ ਸਬੰਧਿਤ ਇਕਾਈਆਂ ਵੀ ਇਸ ਸਕੀਮ ਦੇ ਲਾਭ ਲੈਣ ਲਈ ਯੋਗ ਹਨ।


ਕਿਸਾਨ ਉਤਪਾਦਕ ਸੰਗਠਨ, ਸਵੈ ਸਹਾਇਤਾ ਸਮੂਹ, ਸਹਿਕਾਰੀ ਸੰਸਥਾਵਾਂ ਆਦਿ ਨੂੰ ਵੈਲਿਊ ਚੈਨ ਜਿਵੇਂ ਛਾਂਟੀ/ਗਰੇਡਿੰਗ, ਸਟੋਰੇਜ, ਪ੍ਰੋਸੈਸਿੰਗ, ਪੈਕਿੰਗ, ਮੰਡੀਕਰਨ, ਟੈਸਟਿੰਗ ਲੈਬਾਰਟਰੀ ਆਦਿ ਲਈ ਪ੍ਰੋਜੈਕਟ ਦੀ ਯੋਗ ਲਾਗਤ ਦਾ 35 ਫ਼ੀਸਦੀ ਕਰੈਡਿਟ ਲਿੰਕਡ ਸਬਸਿਡੀ ਵਜੋਂ ਦਿੱਤਾ ਜਾਵੇਗਾ। ਸਮੂਹ ਵੱਲੋਂ ਪ੍ਰਾਜੈਕਟ ਦੀ ਲਾਗਤ ਦਾ 10 ਫ਼ੀਸਦੀ ਆਪਣਾ ਜਾਂ ਰਾਜ ਸਰਕਾਰ ਦੇ ਸਹਿਯੋਗ ਨਾਲ ਹਿੱਸਾ ਪਾਉਣਾ ਪਵੇਗਾ। ਇਸ ਸਬੰਧੀ ਡੀ.ਪੀ.ਆਰ. (ਡਿਟੇਲਜ਼ ਪ੍ਰੋਜੈਕਟ ਰਿਪੋਰਟ) ਤਿਆਰ ਕਰਨ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਫੂਡ ਪ੍ਰੋਸੈਸਿੰਗ ਦਾ ਕੰਮ ਕਰਨ ਵਾਲੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕਾਰਜਸ਼ੀਲ ਪੂੰਜੀ ਅਤੇ ਛੋਟੇ ਸੰਦਾਂ ਦੀ ਖ਼ਰੀਦ ਲਈ ਵੱਧ ਤੋਂ ਵੱਧ 40 ਹਜ਼ਾਰ ਰੁਪਏ ਪ੍ਰਤੀ ਮੈਂਬਰ ਆਰੰਭਿਕ ਪੂੰਜੀ ਵਜੋਂ ਦਿੱਤੇ ਜਾਣਗੇ। ਗ੍ਰਾਂਟ ਦੇ ਰੂਪ ਵਿੱਚ ਦਿੱਤੀ ਜਾਣ ਵਾਲੀ ਇਹ ਆਰੰਭਿਕ ਪੂੰਜੀ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਫੈਡਰੇਸ਼ਨ ਪੱਧਰ ਤੇ ਦਿੱਤੀ ਜਾਵੇਗੀ।


ਐਫ.ਪੀ.ਓ., ਐਸ.ਐੱਚ.ਜੀ., ਸਹਿਕਾਰੀ ਸੰਸਥਾਵਾਂ, ਰਾਜਾਂ ਦੀਆ ਏਜੰਸੀਆਂ, ਨਿੱਜੀ ਉੱਦਮੀਆਂ ਦੇ ਸਮੂਹ ਆਦਿ ਨੂੰ ਇਕ ਜ਼ਿਲ੍ਹਾ ਇਕ ਉਤਪਾਦ ਸਬੰਧੀ ਸਾਂਝਾ ਬੁਨਿਆਦੀ ਢਾਂਚਾ ਜਿਵੇਂ ਬਿਲਡਿੰਗ, ਛਾਂਟੀ/ਗਰੇਡਿੰਗ ਲਾਈਨ, ਗੋਦਾਮ, ਕੋਲਡ ਸਟੋਰ, ਪ੍ਰੋਸੈਸਿੰਗ ਯੂਨਿਟ ਅਤੇ ਇਕੁਏਸ਼ਨ ਸੈਂਟਰ ਆਦਿ ਵਿਕਸਿਤ ਕਰਨ ਲਈ 35 ਫ਼ੀਸਦੀ ਕ੍ਰੈਡਿਟ ਲਿੰਕਡ ਕੈਪੀਟਲ ਸਬਸਿਡੀ ਦਿੱਤੀ ਜਾਵੇਗੀ। ਇਸ ਸਬੰਧੀ ਡੀ.ਪੀ.ਆਰ. ਤਿਆਰ ਕਰਨ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ।


          ਇਨ੍ਹਾਂ ਸਕੀਮਾਂ ਸਬੰਧੀ ਹੋਰ ਜਾਣਕਾਰੀ ਲਈ ਪੰਜਾਬ ਐਗਰੋ ਦੀ ਵੈੱਬਸਾਈਟ http://punjab.agro.gov.in/ ਵੇਖੀ ਜਾ ਸਕਦੀ ਹੈ ਜਾਂ ਫ਼ੋਨ ਨੰਬਰ 0172-2650107 ਤੇ ਸੰਪਰਕ ਕੀਤੀ ਜਾ ਸਕਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਦਫ਼ਤਰ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮਲੇਰਕੋਟਲਾ ਵਿਖੇ ਵੀ ਸੰਪਰਕ ਕਰ ਸਕਦੇ ਹਨ।

ਸਿੱਖਿਆ ਬੋਰਡ ਵੱਲੋਂ 5ਵੀਂ, ਅਠਵੀਂ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦਾਖਲੇ ਲਈ ਮਿਤੀਆਂ ਚ ਕੀਤਾ ਵਾਧਾ 

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਰਕਾਰੀ/ਏਡਿਡ/ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲ ਮੁੱਖੀਆਂ ਅਤੇ ਪੰਜਾਬ ਰਾਜ ਦੇ ਸਮੂਹ ਵਿਦਿਆਰਥੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਬੋਰਡ ਵੱਲੋਂ ਅਕਾਦਮਿਕ ਸਾਲ 2021-22 ਲਈ ਪੰਜਵੀਂ, ਅੱਠਵੀਂ ਤੋਂ ਬਾਰਵੀ ਸ਼੍ਰੇਣੀਆਂ ਲਈ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਰੈਗੂਲਰ ਵਿਦਿਆਰਥੀਆਂ ਵਾਸਤੇ ਦਾਖਲੇ ਦੀ ਅੰਤਿਮ ਮਿਤੀ ਵਿੱਚ ਹੇਠ ਲਿਖੇ ਅਨੁਸਾਰ ਵਾਧਾ ਕੀਤਾ ਜਾਂਦਾ ਹੈ: 


 1. ਚੇਅਰਮੈਨ ਜੀ ਦੀ ਪ੍ਰਵਾਨਗੀ ਨਾਲ ਦਾਖਲੇ ਦੀ ਅੰਤਿਮ ਮਿਤੀ 11-10-21 ਹੈ।

 2. ਕਿਸੇ ਹੋਰ ਸਕੂਲ ਬੋਰਡ ਦੇ ਉਮੀਦਵਾਰ ਨੂੰ ਦਾਖਲਾ ਬੋਰਡ ਦੀ ਪ੍ਰੀਖਿਆ ਸ਼ੁਰੂ ਹੋਣ ਤੋਂ 45 ਦਿਨ ਪਹਿਲਾਂ ਭਾਵ 28-10-21 ਤੱਕ ਦਿੱਤਾ ਜਾਵੇਗਾ, ਬਸ਼ਰਤੇ ਉਮੀਦਵਾਰ ਵੱਲੋਂ ਲੋੜੀਂਦੇ ਦਸਤਾਵੇਜ਼ ਪੇਸ਼ ਕੀਤੇ ਜਾਣ।

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ DSET (ਰਮਸਾ) ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ (I.E.R.T.) ਪੰਜਾਬ ਵੱਲੋਂ ਪਰਿਵਾਰ ਅਤੇ ਬੱਚਿਆਂ ਸਮੇਤ CM ਰਿਹਾਇਸ਼ ਤੇ ਲਗਾਇਆ ਜਾਵੇਗਾ ਪੱਕਾ ਧਰਨਾ

 *DSET (ਰਮਸਾ) ਯੂਨੀਅਨ ਅਤੇ ਵਿਸ਼ੇਸ਼ ਅਧਿਆਪਕ (I.E.R.T.) ਪੰਜਾਬ ਵੱਲੋਂ ਮਿਤੀ 07.10.2021 ਨੂੰ CM ਪੰਜਾਬ ਦੀ ਰਿਹਾਇਸ਼ ਮੋਰਿੰਡਾ ਵਿਖੇ ਪਰਿਵਾਰ ਅਤੇ ਬੱਚਿਆਂ ਸਮੇਤ ਰੈਲੀ ਕਰਕੇ ਲਗਾਇਆ ਜਾਵੇਗਾ ਪੱਕਾ ਧਰਨਾ।*


ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ 70000 ਦਿਵਿਆਂਗ ਬੱਚੇ ਹਨ। ਇਹਨਾਂ ਬੱਚਿਆਂ ਨੂੰ ਵਿਸ਼ੇਸ਼ ਅਧਿਆਪਕ DSET ਅਤੇ I.E.R.T. ਆਮ ਅਧਿਆਪਕਾਂ ਵਾਂਗ ਸਿੱਖਿਆ ਦੇ ਰਹੇ ਹਨ ਜਿਹਨਾਂ ਦੀ ਯੋਗਤਾ ਈ.ਟੀ.ਟੀ. ਅਤੇ ਬੀ.ਐਡ. ਦੇ ਬਰਾਬਰ ਡਿਪਲੋਮਾ ਅਤੇ ਸਪੈਸ਼ਲ ਬੀ.ਐਡ. ਹਨ। DSET ਰਮਸਅ ਅਧੀਨ 2015 ਤੋਂ ਵਿਸ਼ੇਸ਼ ਅਧਿਆਪਕ IERT ਦੀ ਨਿਯੁਕਤੀ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਅਧੀਨ 2005 ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਸ਼ਰਤਾਂ ਪੂਰੀਆਂ ਕਰਕੇ ਕੀਤੀ ਗਈ ਸੀ । DSET ਰਮਸਅ ਅਧੀਨ ਪਿਛਲੇ 7 ਸਾਲਾਂ ਤੋਂ ਅਤੇ IERT ਐਸਐਸਏ ਅਧੀਨ 16 ਸਾਲਾਂ ਤੋਂ ਕੰਮ ਕਰ ਰਹੇ ਹਨ। ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਅਤੇ ਰਮਸਅ ਅਧੀਨ 8886 ਆਮ ਅਧਿਆਪਕਾਂ (SSA/RMSA) ਅਤੇ ਉਰਦੂ ਭਾਸ਼ਾ ਅਧਿਆਪਕਾਂ ਨੂੰ ਈ.ਟੀ.ਟੀ. ਦੀ ਪੋਸਟ ਤੇ ਸਿੱਖਿਆ ਵਿਭਾਗ ਪੰਜਾਬ ਵਿੱਚ ਰੈਗੂਲਰ ਕੀਤਾ ਗਿਆ ਸੀ। ਇਸ ਕਰਕੇ DSET (ਰਮਸਅ) ਅਤੇ ਵਿਸ਼ੇਸ਼ ਅਧਿਆਪਕ (I.E.R.T.) ਵੱਲੋਂ ਮੰਗ ਕੀਤੀ ਗਈ ਹੈ ਕਿ ਉਹਨਾਂ ਨੂੰ ਵੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ਤਾਂ ਕਿ ਪੰਜਾਬ ਦੇ 70000 ਦਿਵਿਆਂਗ ਬੱਚਿਆਂ ਲਈ ਅਧਿਆਪਕਾਂ ਦੀ 8:1 ਅਨੁਪਾਤ ਅਤੇ ਪ੍ਰਤੀ ਸਕੂਲ 1 ਵਿਸ਼ੇਸ਼ ਅਧਿਆਪਕ ਦੀ ਲੋੜ ਪੂਰੀ ਹੋ ਸਕੇ। ਪਰ ਕਾਂਗਰਸ ਸਰਕਾਰ ਵੱਲੋਂ DSET (ਰਮਸਅ)ਅਤੇ ਵਿਸ਼ੇਸ਼ ਅਧਿਆਪਕ (I.E.R.T.) ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਦਾ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਅਤੇ ਨਾ ਹੀ ਕੋਈ ਲਿਖਤ ਭਰੋਸਾ ਦਿੱਤਾ ਗਿਆ। 
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

 ਇਸ ਕਰਕੇ ਪੰਜਾਬ ਰਾਜ ਦੇ ਸਮੂਹ DSET (ਰਮਸਅ) ਅਤੇ ਆਈ.ਈ.ਆਰ.ਟੀਜ. ਵੱਲੋਂ ਮਿਤੀ 24.08.2021 ਤੋਂ ਸਿੱਖਿਆ ਵਿਭਾਗ ਮੋਹਾਲੀ ਵਿਖੇ ਲਗਾਤਾਰ ਧਰਨਾ ਲਗਾ ਕੇ ਭੁੱਖ ਹੜਤਾਲ ਕੀਤੀ ਜਾ ਰਹੀ ਹੈ ਅਤੇ ਮਿਤੀ 07.10.2021 ਦਿਨ ਵੀਰਵਾਰ ਨੂੰ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਮੋਰਿੰਡਾ ਵਿਖੇ ਸਮੂਹ ਪੰਜਾਬ ਦੇ IERTs ਅਤੇ DSETs ਵੱਲੋਂ ਪਰਿਵਾਰ ਅਤੇ ਬੱਚਿਆਂ ਸਮੇਤ ਰੈਲੀ ਅਤੇ ਪੱਕਾ ਧਰਨਾ ਲਗਾਇਆ ਜਾਵੇਗਾ। ਰੈਲੀ ਵਿੱਚ ਭਰਾਤਰੀ ਜੱਥੇਬੰਦੀਆਂ ਵੱਲੋਂ ਵੀ ਸਾਥ ਦਿੱਤਾ ਜਾਵੇਗਾ।


*ਸਮੂਹ ਜ਼ਿਲ੍ਹਾ ਸਪੈਸ਼ਲ ਐਜੂਕੇਸ਼ਨ ਟੀਚਰ (ਰਮਸਾ) ਯੂਨੀਅਨ ਪੰਜਾਬ*

ਨਵੋਦਿਆ ਵਿਦਿਆਲਿਆ ਦਾ ਟੈਸਟ ਪਾਸ ਕਰਨ ਤੇ ਵਿਦਿਆਰਥਣ ਨੂੰ ਕੀਤਾ ਸਨਮਾਨਿਤ

 *ਨਵੋਦਿਆ ਵਿਦਿਆਲਿਆ ਦਾ ਟੈਸਟ ਪਾਸ ਕਰਨ ਤੇ ਵਿਦਿਆਰਥਣ ਨੂੰ ਕੀਤਾ ਸਨਮਾਨਿਤ*


ਜਲੰਧਰ 5 ਅਕਤੂਬਰ

ਸਿੱਖਿਆ ਬਲਾਕ ਕਰਤਾਰਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਹੀਮਪੁਰ ਦੀਆਂ ਸ਼ਾਨਾਮੱਤੀਆਂ ਪ੍ਰਾਪਤੀਆਂ ਵਿੱਚ ਇੱਕ ਹੋਰ ਪ੍ਰਾਪਤੀ ਜੁੜੀ ਜਦੋਂ ਇਸ ਸਕੂਲ ਦੀ ਵਿਦਿਆਰਥਣ ਬੰਦਨਾ ਨੇ ਨਵੋਦਿਆ ਵਿਦਿਆਲਾ ਦੇ ਟੈਸਟ ਪਾਸ ਕੀਤਾ।
ਇਸ ਵਿਦਿਆਰਥਣ ਨੂੰ ਸਨਮਾਨਿਤ ਕਰਨ ਲਈ ਸਕੂਲ ਵਿੱਚ ਕਰਵਾਏ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਬੀ ਕੇ ਮਹਿਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ਵਿੱਚ ਬੀ ਪੀ ਈ ਓ ਸ਼੍ਰੀ ਬੀ ਕੇ ਮਹਿਮੀ ਜੀ ਨੇ ਇਸ ਵਿਦਿਆਰਥਣ ਬੰਦਨਾ,ਉਸ ਦੇ ਪਿਤਾ ਮਹੇਸ਼ ਕੁਮਾਰ ਮਾਤਾ ਸੀਮਾ ਰਾਣੀ,ਸਕੂਲ ਹੈੱਡ ਟੀਚਰ ਮੈਡਮ ਰਣਜੀਤ ਕੌਰ,ਐਸ ਐਮ ਸੀ ਕਮੇਟੀ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਇਹ ਸਕੂਲ ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਵਿੱਦਿਅਕ ਅਤੇ ਖੇਡ ਮੁਕਾਬਲਿਆਂ ਵਿੱਚ ਅੱਵਲ ਪੁਜੀਸ਼ਨਾਂ ਪ੍ਰਾਪਤ ਕਰਦਾ ਹੈ ਅਤੇ ਹੈੱਡ ਟੀਚਰ ਮੈਡਮ ਰਣਜੀਤ ਕੌਰ ਦੀ ਸੁਚੱਜੀ ਅਗਵਾਈ ਵਿੱਚ ਸਕੂਲ ਦਾ ਪੜ੍ਹਾਈ ਦੇ ਨਾਲ-ਨਾਲ ਸਰਵਪੱਖੀ ਵਿਕਾਸ ਹੋਇਆ ਹੈ।ਉਨ੍ਹਾਂ ਵਿਦਿਆਰਥਣ ਬੰਦਨਾ ਨੂੰ ਸਨਮਾਨਿਤ ਕਰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ। ਹੈੱਡ ਟੀਚਰ ਮੈਡਮ ਰਣਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਹੋਣਹਾਰ ਵਿਦਿਆਰਥਣ ਬੰਦਨਾ,ਉਸਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਇਸ ਸਕੂਲ ਨੂੰ ਭਵਿੱਖ ਵਿੱਚ ਹੋਰ ਬੁਲੰਦੀਆਂ ਤੱਕ ਪਹੁਚਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਐਸ ਐਮ ਸੀ ਚੇਅਰਪਰਸਨ ਆਸ਼ਾ ਰਾਣੀ,ਮਾਸਟਰ ਗੁਲਜ਼ਾਰ ਮੁਹੰਮਦ,ਮੈਡਮ ਡੇਜ਼ੀ,ਮੈਡਮ ਬਖਸ਼ੀਸ਼ ਕੌਰ, ਵਿਦਿਆਰਥਣ ਦੀ ਮਾਤਾ ਸੀਮਾ ਰਾਣੀ,ਕਮੇਟੀ ਮੈਂਬਰ ਅਤੇ ਨਗਰ ਨਿਵਾਸੀ ਹਾਜ਼ਰ ਹੋਏ।

ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਬੰਧੀ ਮੀਟਿੰਗ ਅੱਜਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ  , ਮੀਟਿੰਗ ਅੱਜ 

ਦਫਤਰ, ਮੁੱਖ ਮੰਤਰੀ, ਪੰਜਾਬ  ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ, ਪੰਜਾਬ ਦੀ ਰੈਗੂਲਰ ਕਰਨ ਅਤੇ ਹੋਰ ਮੰਗਾਂ ਸਬੰਧੀ ਅੱਜ ਮਿਤੀ 05-10-2021 ਨੂੰ ਸਮਾਂ 4:00PM ਤੇ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਅਤੇ ਸਕੱਤਰ ਸਕੂਲ ਸਿੱਖਿਆ  ਨਾਲ ਮੀਟਿੰਗ ਕੀਤੀ ਜਾ ਰਹੀ ਹੈ। 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਸਿੱਧੂ ਦਾ ਟਵੀਟ, ਅੱਜ ਖੁੱਲ੍ਹੇਗੀ ਨਸ਼ਿਆਂ ਬਾਰੇ ਹਾਈ ਕੋਰਟ ਵਿਚ ਰਿਪੋਰਟ ਜਨਤਕ ਹੋਣ ਦੇ ਨਸ਼ਾ ਤਸਕਰਾਂ ਦੇ ਨਾਂ

 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 


 

TRIBUNE MODEL SCHOOL CHANDIGARH INVITED APPLICATION FOR THE RECRUITMENT OF TEACHERS, APPLY SOON

 

ਸਫ਼ਾਈ ਸੇਵਕਾਂ ਦੀ ਭਰਤੀ, ਦਸਤਾਵੇਜ਼ਾਂ ਦੀ ਪੜਤਾਲ ਲਈ ਦਿੱਤਾ ਸੱਦਾ

 

ਦਫ਼ਤਰ ਨਗਰ ਪੰਚਾਇਤ, ਬੋਹਾ  ਭਰਤੀ ਸੂਚਨਾ 

ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਲਈ ਭਰਤੀ ਸਬੰਧੀ ਸੂਚਨਾ ਨਗਰ ਪੰਚਾਇਤ, ਬੋਹਾ ਵਿਖੇ 30 ਸਫ਼ਾਈ ਸੇਵਕਾਂ ਦੀਆਂ ਅਸਾਮੀਆਂ ਸਬੰਧੀ ਮਿਤੀ 20.08, 21 ਨੂੰ  ਇਸ਼ਤਿਹਾਰ ਦਿੱਤਾ ਗਿਆ ਸੀ।


 ਜਿਨ੍ਹਾਂ ਵਿਅਕਤੀਆਂ ਨੇ ਇਸ ਅਸਾਮੀ ਲਈ ਅਪਲਾਈ ਕੀਤਾ ਹੋਇਆ ਹੈ, ਉਹ ਵਿਅਕਤੀ ਮਿਤੀ 11.10 2021 ਨੂੰ 11.00 ਵਜੇ ਸਵੇਰੇ ਆਪਣੇ ਅਸਲ ਦਸਤਾਵੇਜ਼ਾਂ ਦੀ ਪੜਤਾਲ ਸਬੰਧੀ ਸਿਲੈਕਸ਼ਨ ਕਮੇਟੀ ਦੇ ਸਨਮੁਖ ਦਫ਼ਤਰ ਨਗਰ ਪੰਚਾਇਤ, ਬੋਹਾ ਵਿਖੇ ਪੇਸ਼ ਹੋਣ  ਲਈ ਸੱਦਾ ਦਿੱਤਾ ਗਿਆ ਹੈ। 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ  

ਸਕੂਲ ਸਿੱਖਿਆ ਵਿਭਾਗ ਵਿੱਚ ਵਿਭਾਗੀ ਅਹੁਦਿਆਂ ਤੋਂ ਬਿਨਾਂ ਸਭ ਅਹੁਦੇ ਕੀਤੇ ਜਾਣਗੇ ਖਤਮ
 ਮੋਹਾਲੀ 5 ਅਕਤੂਬਰ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਬਦਲੇ ਜਾਣ ਤੋਂ ਬਾਅਦ ਕਈ ਹੋਰ ਬਦਲੀਆਂ ਹੋਣੀਆਂ ਤੈਅ ਮੰਨੀਆਂ ਜਾਂ ਰਹੀਆਂ ਹਨ।

 

ਜਾਣਕਾਰੀ ਅਨੁਸਾਰ ਸਹਾਇਕ ਡਾਇਰੈਕਟਰ ਟਰੇਨਿੰਗ ਸ਼ਵਿੰਦਰ ਸਿੰਘ ਵੀ ਆਪਣੇ ਸਕੂਲ  ਪਹੁੰਚ ਗਏ ਹਨ। ਸਿੱਖਿਆ ਵਿਭਾਗ ਦੇ ਬੁਲਾਰੇ, ਜੋ ਸਿੱਖਿਆ ਸਕੱਤਰ ਨੇ ਨਿਯੁਕਤ ਕੀਤੇ ਹੋਏ ਸੀ, ਆਪੋ ਆਪਣੇ ਪਿਤਰੀ ਸਕੂਲਾਂ 'ਚ ਪਹੁੰਚ ਗਏ ਹਨ। ਸਿੱਖਿਆ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਮ., ਡੀ.ਐਮ. ਕੋਆਰਡੀਨੇਟਰ, ਮੀਡੀਆ ਸਲਾਹਕਾਰ, ਐੱਸ.ਆਰ.ਪੀ. ਬੀ.ਐਨ.ਓ .. ਸਰਕਾਰ ਜ਼ਿਲ੍ਹਾ ਪੱਧਰ ਤੋਂ ਜਲਦੀ ਜਾਣਕਾਰੀ ਮੰਗ ਰਹੀ ਹੈ ਤਾਂ ਕਿ ਇਹ ਸਾਰੇ ਅਧਿਆਪਕ ਲੈਕਚਰਾਰ ਅਤੇ ਹੋਰ ਅਫ਼ਸਰ ਘਰੋ-ਘਰੀ ਪਿਤਰੀ ਸਕੂਲਾਂ ਨੂੰ ਤੋਰੇ ਜਾ ਸਕਣ 👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
ਭਰੋਸੇਯੋਗ ਸੂਤਰਾਂ ਅਨੁਸਾਰ ਨਵੇਂ ਬਣੇ ਸਿੱਖਿਆ ਮੰਤਰੀ ਸਪੱਸ਼ਟ ਕਰ ਚੁੱਕੇ ਹਨ ਕਿ ਹਰ ਅਧਿਕਾਰੀ ਨੂੰ ਆਪਣੇ ਅਧਿਕਾਰ ਖੇਤਰ 'ਚ ਨਿਡਰ ਹੋ ਕੇ ਕੰਮ ਕਰਨਾ ਹੈ। ਕੋਈ ਵੀ ਅਧਿਕਾਰੀ ਜੂਨੀਅਰ ਅਧਿਕਾਰੀ ਦੇ ਕੰਮ ਚ ਦਖ਼ਲਅੰਦਾਜ਼ੀ ਨਹੀਂ ਕਰੇਗਾ। ਵਿਭਾਗੀ ਅਹੁਦਿਆਂ ਤੋਂ ਬਿਨਾ ਕੋਈ ਨਵਾਂ ਅਹੁਦਾ ਨਹੀਂ ਬਣੇਗਾ। ਇਸ ਤੋਂ ਸਾਫ਼ ਹੈ ਕਿ ਬੀ ਐਮ ., ਡੀ ਐਮ, ਕੋਆਰਡੀਨੇਟਰ, ਬੀ ਐਨ ਓ. ਸਭ ਘਰੋ-ਘਰੀ ਜਾਣ ਲਈ ਕਾਹਲੇ ਹਨ।

Admission Alert : ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਲੋਂ ਫਾਰਮੈਸੀ ਕੋਰਸਾਂ ਵਿੱਚ ਦਾਖਲੇ ਲਈ ਅਰਜ਼ੀਆਂ ਮੰਗੀਆਂ

 


ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਲੋਂ   ਡਿਪਲੋਮਾ ਫਾਰਮੇਸੀ ਲਈ  ਦਾਖ਼ਲਾ ਨੋਟਿਸ ਜਾਰੀ ਕੀਤਾ ਗਿਆ ਹੈ।   ਇਸ ਨੋਟਿਸ ਰਾਹੀਂ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 221-22 ਦੌਰਾਨ ਮੈਡੀਕਲ ਕਾਲਜ, ਪਟਿਆਲਾ ਵਿਖੇ ਡੀ-ਫਾਰਮੇਸੀ (2 ਸਾਲਾ) ਕੋਰਸ ਲਈ ਕੁਝ ਸੀਟਾਂ ਖਾਲੀ ਪਈਆਂ ਹਨ। ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਮਿਤੀ 09.10.221 ਨੂੰ ਦੁਪਹਿਰ 2.00 ਵਜੇ ਤੱਕ ਇਸ ਸੰਸਥਾ ਦੇ ਫਾਰਮੇਸੀ ਵਿਭਾਗ ਵਿਖੇ ਅਰਜ਼ੀ ਦੇ ਸਕਦੇ ਹਨ। ਦਾਖ਼ਲ ਦੀ ਯੋਗਤਾ 10+2 ਮੈਡੀਕਲ ਜਾਂ ਨਾਨ ਮੈਡੀਕਲ ਹੋਵੇਗੀ।


 ਦਾਖ਼ਲਾ ਪੰਜਾਬ ਰਾਜ  ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ, ਚੰਡੀਗੜ੍ਹ ਵੱਲੋਂ ਉਨ੍ਹਾਂ ਦੀ ਵੈੱਬਸਾਈਟ  www.psbte.gov.in 'ਤੇ ਉਪਲਬਧ ਹਦਾਇਤਾਂ ਨਿਯਮਾਂ ਅਨੁਸਾਰ ਕੀਤਾ ਜਾਵੇਗਾ।


 ਦਾਖ਼ਲੇ ਲਈ ਕੌਂਸਲਿੰਗ ;  ਮਿਤੀ 13.10.21 ਨੂੰ ਫਾਰਮੇਸੀ ਵਿਭਾਗ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 9.00 ਵਜੇ ਹੋਵੇਗੀ। 


ਕੌਂਸਲਿੰਗ ਸਮੇਂ ਅਸਲ ਦਸਤਾਵੇਜ਼, ਸਰਟੀਵਿਕਟ ਦੀਆਂ ਫੋਟੋਕਾਪੀਆਂ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਅਤੇ ਉਦਯੋਗਿਕ ਸਿਖਲਾਈ ਵੱਲੋਂ ਨਿਰਧਾਰਤ ਵੀ ਲੈ ਕੇ ਆਉਣਾ ਜ਼ਰੂਰੀ ਹੈ। ਮਿਤੀ 13.02 -2021 ਤੋਂ ਬਾਅਦ ਖਾਲੀ ਰਹਿ ਗਈਆਂ ਸੀਟਾਂ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ 'ਤੇ ਭਰੀਆਂ ਜਾਣਗੀਆਂ। (www.gnitpatiala.com) 

👇👇👇👇👇👇👇👇👇👇👇👇👇👇


ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 


ਸਾਲ ਦਾ ਸਭ ਤੋਂ ਵੱਡਾ OUTAGE ਵਾਟਸਐਪ, ਫੇਸਬੁੱਕ ਤੇ ਇੰਸਟਾਗ੍ਰਾਮ ਰਾਤ 9:15 ਵਜੇ ਤੋਂ ਬੰਦ

ਸੋਸ਼ਲ ਮੀਡੀਆ ਪਲੇਟਫਾਰਮ ਵਟਸਐਪ, ਫੇਸਬੁੱਕ ਅਤੇ ਇੰਸਟਾਗ੍ਰਾਮ ਨੇ ਅਚਾਨਕ ਦੁਨੀਆ ਭਰ ਵਿੱਚ ਕੰਮ ਕਰਨਾ ਬੰਦ ਕਰ ਦਿੱਤਾ ਹੈ. ਇਹ ਸਮੱਸਿਆ ਸੋਮਵਾਰ ਰਾਤ ਕਰੀਬ 9.15 ਵਜੇ ਸਾਹਮਣੇ ਆਈ। ਤਿੰਨੋਂ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਭਾਰਤ ਸਮੇਤ ਦੁਨੀਆ ਭਰ ਵਿੱਚ ਅਰਬਾਂ ਉਪਭੋਗਤਾ ਹਨ. ਇਸ ਤੋਂ ਬਾਅਦ ਲੋਕਾਂ ਨੇ ਤੁਰੰਤ ਟਵਿੱਟਰ 'ਤੇ ਆਪਣੀਆਂ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ. ਬੰਦ ਹੋਣ ਤੋਂ ਬਾਅਦ ਫੇਸਬੁੱਕ ਦੇ ਸ਼ੇਅਰਾਂ ਵਿੱਚ 6% ਦੀ ਗਿਰਾਵਟ ਆਈ ਹੈ। ਹਜ਼ਾਰਾਂ ਉਪਭੋਗਤਾਵਾਂ ਨੇ ਸ਼ਿਕਾਇਤ ਕੀਤੀ ਕਿ ਆਉਟੇਜ ਦੀ ਇਹ ਸਮੱਸਿਆ ਕਈ ਘੰਟਿਆਂ ਬਾਅਦ ਵੀ ਬਣੀ ਹੋਈ ਹੈ. ਲੋਕ ਨਾ ਤਾਂ ਸੁਨੇਹੇ ਭੇਜ ਸਕਦੇ ਹਨ ਅਤੇ ਨਾ ਹੀ ਪ੍ਰਾਪਤ ਕਰ ਸਕਦੇ ਹਨ. ਕੰਪਨੀ ਦੇ ਸਰਵਰ ਡਾਉਨ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਆਉਟੇਜ ਟਰੈਕਿੰਗ ਕੰਪਨੀ Downdetector.com ਦੇ ਅਨੁਸਾਰ, 80 ਹਜ਼ਾਰ ਉਪਭੋਗਤਾਵਾਂ ਨੇ ਵਟਸਐਪ ਅਤੇ 50 ਹਜ਼ਾਰ ਤੋਂ ਵੱਧ ਨੇ ਫੇਸਬੁੱਕ ਦੇ ਨਾਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ।।


6ਘੰਟਿਆਂ ਬਾਅਦ ਵਾਟਸਐਪ, ਫੇਸਬੁੱਕ ਤੇ ਇੰਸਟਾਗ੍ਰਾਮ ਦੀਆਂ ਸੇਵਾਵਾਂ ਦੁਆਰਾ ਸ਼ੁਰੂ ਹੋ ਗਈਆਂ ਹਨ ੍


RECENT UPDATES

Today's Highlight