Wednesday, 13 October 2021

ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਜੱਦੀ ਪਿੰਡ ਪਚਰੰਡਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

 ਮੁੱਖ ਮੰਤਰੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਦੇ ਜੱਦੀ ਪਿੰਡ ਪਚਰੰਡਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ


ਬਹਾਦਰ ਸੈਨਿਕ ਦੀ ਅਰਥੀ ਨੂੰ ਮੋਢਾ ਦਿੱਤਾ, ਅਰਦਾਸ ਵਿਚ ਸ਼ਾਮਲ ਹੋਏ ਅਤੇ ਪਰਿਵਾਰਕ ਮੈਂਬਰਾਂ ਨਾਲ ਚਿਖਾ ਨੂੰ ਅਗਨੀ ਦਿਖਾਈਪਚਰੰਡਾ (ਰੂਪਨਗਰ), 13 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਸਿਪਾਹੀ ਗੱਜਣ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨਾਂ ਦਾ ਸਸਕਾਰ ਅੱਜ ਰੂਪਨਗਰ ਜ਼ਿਲੇ ਵਿਚ ਉਨਾਂ ਦੇ ਜੱਦੀ ਪਿੰਡ ਪਚਰੰਡਾ ਵਿਖੇ ਪੂਰੇ ਫੌਜੀ ਸਨਮਾਨਾਂ ਨਾਲ ਕੀਤਾ।


ਮੁੱਖ ਮੰਤਰੀ ਨੇ ਸ਼ਹੀਦ ਦੀ ਅਰਥੀ ਨੂੰ ਮੋਢਾ ਦਿੱਤਾ ਜਿਨਾਂ ਨਾਲ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਅਰਦਾਸ ਵਿਚ ਵੀ ਸ਼ਾਮਲ ਹੋਏ। ਉਨਾਂ ਨੇ ਸ਼ਹੀਦ ਦੇ ਪਿਤਾ ਅਤੇ ਭਤੀਜੇ ਨਾਲ ਸੂਰਬੀਰ ਸੈਨਿਕ ਦੀ ਚਿਖਾ ਨੂੰ ਅਗਨੀ ਵੀ ਦਿਖਾਈ। ਸ਼ਹੀਦ ਗੱਜਣ ਸਿੰਘ ਨੇ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲਾਸਾਨੀ ਕੁਰਬਾਨੀ ਦੇ ਦਿੱਤੀ।


ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਲਾਮਿਸਾਲ ਕੁਰਬਾਨੀ ਬਾਕੀ ਸੈਨਿਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਆਪਣੀ ਡਿਊਟੀ ਹੋਰ ਵੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ।

ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਵੀ ਭੇਜ ਸਕੋਗੇ

 ਵਿਜੀਲੈਂਸ ਬਿਊਰੋ ਨੂੰ ਭ੍ਰਿਸ਼ਟਾਚਾਰ ਬਾਰੇ ਸ਼ਿਕਾਇਤਾਂ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਰਾਹੀਂ ਵੀ ਭੇਜ ਸਕੋਗੇ


 


• ਬੇਈਮਾਨ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ : ਐਲ. ਕੇ. ਯਾਦਵ


 


• ਭ੍ਰਿਸ਼ਟਾਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਜੀਲੈਂਸ ਮੁਖੀ


 

 


ਚੰਡੀਗੜ੍ਹ, 13 ਅਕਤੂਬਰ :


 


ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਦੇ ਆਮ ਲੋਕਾਂ ਦੇ ਨਾਲ ਨਾਲ ਇਮਾਨਦਾਰ ਅਧਿਕਾਰੀਆਂ/ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ/ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਜਾਣਕਾਰੀ ਦੇਣ ਜਾਂ ਟੋਲ ਫਰੀ ਨੰਬਰ 1800-1800-1000 ‘ਤੇ ਸ਼ਿਕਾਇਤ ਦਰਜ ਕਰਵਾਉਣ ਜਾਂ ਵਟਸਐਪ ਨੰਬਰ ਜਾਂ ਈਮੇਲ 'ਤੇ ਸ਼ਿਕਾਇਤਾਂ ਦਰਜ ਕਰਵਾਉਣ ਲਈ ਕਿਹਾ ਹੈ।


 


ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਸ੍ਰੀ ਐਲ.ਕੇ. ਯਾਦਵ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਕਿਸੇ ਵੀ ਤਰਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੀ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਲਾਗੂ ਕਰਨ ਲਈ ਪ੍ਰਤੀਬੱਧ ਹਨ।


 


ਲੋਕਾਂ ਨੂੰ ਅਪੀਲ ਕਰਦਿਆਂ ਵਿਜੀਲੈਂਸ ਮੁਖੀ ਨੇ ਦੱਸਿਆ ਕਿ ਟੋਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਲਗਾਤਾਰ 24x7 ਲਈ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ, ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈਮੇਲ complaint2vb@punjab.gov.in 'ਤੇ ਵਿਜੀਲੈਂਸ ਬਿਉਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੰਦੇਸ਼ ਭੇਜ ਸਕਦਾ ਹੈ।


 


ਸ੍ਰੀ ਯਾਦਵ ਨੇ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਕੰਮ ਲਈ ਨਕਦੀ ਜਾਂ ਕਿਸੇ ਕਿਸਮ ਦੀ ਗੈਰਕਾਨੂੰਨੀ ਸਹਾਇਤਾ ਦੀ ਮੰਗ ਕਰਨ ਵਾਲੇ, ਆਪਣੇ ਸਰਕਾਰੀ ਅਹੁਦੇ ਅਤੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਵਾਲੇ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਵਾਲੇ, ਕਿਸੇ ਵੀ ਵਿੱਤੀ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟ ਵਿੱਚ ਹੇਰਫੇਰ ਕਰਨ ਵਾਲੇ ਅਤੇ ਸੂਬਾ ਸਰਕਾਰ ਦੇ ਕਿਸੇ ਵੀ ਵਿਭਾਗ ਦੇ ਪ੍ਰਾਜੈਕਟ ਵਿੱਚ ਘਟੀਆ ਦਰਜੇ ਦੀ ਸਮੱਗਰੀ ਵਰਤਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਵਿਰੁੱਧ ਇਸ ਟੋਲ ਫਰੀ ਨੰਬਰ, ਈਮੇਲ ਜਾਂ ਵਟਸਐਪ ਨੰਬਰ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ।


 


ਵਿਜੀਲੈਂਸ ਬਿਊਰੋ ਦੇ ਮੁਖੀ ਨੇ ਅੱਗੇ ਕਿਹਾ ਕਿ ਕੋਈ ਵੀ ਇਮਾਨਦਾਰ ਸਰਕਾਰੀ ਅਧਿਕਾਰੀ/ਕਰਮਚਾਰੀ ਬਿਨਾ ਝਿਜਕ ਤੋਂ ਕਿਸੇ ਵੀ ਬੇਈਮਾਨ ਜਾਂ ਆਪਣੇ ਅਧਿਕਾਰਤ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਵਿਜੀਲੈਂਸ ਦੇ ਅਧਿਕਾਰੀ/ਕਰਮਚਾਰੀ ਜਾਂ ਕਿਸੇ ਹੋਰ ਸਰਕਾਰੀ ਮੁਲਾਜਮ ਖਿਲਾਫ ਉਪਰੋਕਤ ਸੰਪਰਕ ਨੰਬਰਾਂ ਜਾਂ ਈਮੇਲ ਜ਼ਰੀਏ ਬਿਊਰੋ ਨੂੰ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਜਾਂ ਬਿਊਰੋ ਨੂੰ ਸੂਚਿਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ ਦੀ ਪੂਰੀ ਜਾਂਚ ਕਰਨ ਤੋਂ ਬਾਅਦ ਜੇਕਰ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਦੋਸ਼ੀਆਂ ਨਾਲ ਕਾਨੂੰਨ ਮੁਤਾਬਿਕ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਂਨਾਂ ਕਿਹਾ ਕਿ ਸੂਚਨਾ ਦੇਣ ਵਾਲਾ ਅਗਰ ਚਾਹੇ ਤਾਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਵਾਲੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਇਆ ਮੁਆਫ਼ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ

 

ਵੱਡਾ ਪ੍ਰਸ਼ਾਸਨਿਕ ਫੇਰਬਦਲ: 50 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

ਇਹ ਵੀ ਪੜ੍ਹੋ: ਸਿੱਖਿਆ ਬੋਰਡ ਵੱਲੋਂ ਟਰਮ-1 ਅਤੇ ਟਰਮ-2 ਦੀਆਂ ਪਰੀਖਿਆ ਫ਼ੀਸਾਂ ਅਤੇ ਪਰੀਖਿਆ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ

PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇਪਰ ਕਰੋ ਡਾਊਨਲੋਡ 👇 ( ALL SYLLABUS)


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ

 

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਹਲਕਿਆਂ ਦੇ ਮਸਲੇ ਸੁਲਝਾਉਣ ਲਈ ਇਕੱਲੇ-ਇਕੱਲੇ ਵਿਧਾਇਕ ਨਾਲ ਵਿਚਾਰ-ਵਟਾਂਦਰਾ


·ਲੋਕਾਂ ਦੇ ਮਸਲੇ ਪਹਿਲੇ ਦੇ ਆਧਾਰ ਉਤੇ ਹੱਲ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਕਿਹਾ


·ਵਿਕਾਸ ਪ੍ਰਾਜੈਕਟਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕ ਪੱਖੀ ਉਪਰਾਲਿਆਂ ਨੂੰ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਦਾ ਭਰੋਸਾ

ਚੰਡੀਗੜ੍ਹ 13 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨ ਲਈ ਵਿਧਾਇਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਨਾਲ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਕਿ ਸੂਬਾਈ ਸ਼ਾਸਨ ਵਿਚ ਲੋਕਾਂ ਦਾ ਭਰੋਸਾ ਦ੍ਰਿੜ ਹੋ ਸਕੇ।


ਹਾਲਾਂਕਿ, ਸ. ਚੰਨੀ ਨੇ ਕਿਹਾ ਕਿ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਉਨ੍ਹਾਂ ਦੀ ਸਰਕਾਰ ਦੀ ਪਛਾਣ ਹੈ ਅਤੇ ਸੂਬੇ ਦੇ ਕਿਸੇ ਵੀ ਵਿਅਕਤੀ ਨੂੰ ਰੋਜ਼ਮੱਰਾ ਦੀਆਂ ਸਮੱਸਿਆਵਾਂ ਦੇ ਸੰਦਰਭ ਵਿਚ ਅਣਗੌਲਿਆ ਮਹਿਸੂਸ ਨਹੀਂ ਹੋਣਾ ਚਾਹੀਦਾ।
ਇਸੇ ਦੌਰਾਨ ਮੁੱਖ ਮੰਤਰੀ ਨੇ ਦੋ ਦਿਨਾ ਲੰਮੀ-ਚੌੜੀ ਵਿਚਾਰ-ਚਰਚਾ ਦੌਰਾਨ ਲਗਪਗ 60 ਵਿਧਾਇਕਾਂ ਨਾਲ ਵੱਖੋ-ਵੱਖ ਤੌਰ ਉਤੇ ਗੱਲਬਾਤ ਕੀਤੀ ਤਾਂ ਕਿ ਉਨ੍ਹਾਂ ਪਾਸੋਂ ਵਿਧਾਨ ਸਭਾ ਹਲਕਿਆਂ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਫੀਡਬੈਕ ਹਾਸਲ ਕੀਤੀ ਜਾ ਸਕੇ।


ਇਹ ਵੀ ਪੜ੍ਹੋ: ਸਿੱਖਿਆ ਬੋਰਡ ਵੱਲੋਂ ਟਰਮ-1 ਅਤੇ ਟਰਮ-2 ਦੀਆਂ ਪਰੀਖਿਆ ਫ਼ੀਸਾਂ ਅਤੇ ਪਰੀਖਿਆ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ

PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇਪਰ ਕਰੋ ਡਾਊਨਲੋਡ 👇 ( ALL SYLLABUS)


       ਗੱਲਬਾਤ ਦੌਰਾਨ ਵਿਧਾਇਕਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ `ਤੇ ਤੁਰੰਤ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਹੋਣ ਤੋਂ ਇਲਾਵਾ ਭਲਾਈ ਸਕੀਮਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਜ਼ਮੀਨੀ ਪੱਧਰ `ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਚੰਨੀ ਨੇ ਵਿਧਾਇਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਆਪਣੇ -ਆਪਣੇ ਹਲਕਿਆਂ ਦੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿੱਜੀ ਤੌਰ `ਤੇ ਨਿਗਰਾਨੀ ਕਰਨ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।


ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਉਹ ਆਪਣੇ ਹਲਕਿਆਂ ਅੰਦਰ ਵੱਖ-ਵੱਖ ਭਲਾਈ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਤਾਂ ਜੋ ਸਰਕਾਰ ਵੱਲੋਂ ਕੀਤੀਆਂ ਇਨ੍ਹਾਂ ਲੋਕ ਪੱਖੀ ਪਹਿਲਕਦਮੀਆਂ ਦਾ ਲਾਭ ਹਰੇਕ ਵਿਅਕਤੀ ਤੱਕ ਪਹੁੰਚ ਸਕੇ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਖੁਸ਼ਖਬਰੀ,ਰਾਜਾ ਵੜਿੰਗ ਨੇ ਜਾਰੀ ਕੀਤੇ ਨਵੇਂ ਆਦੇਸ਼

 ਸ਼ਨੀਵਾਰ ਨੂੰ ਵੀ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਜਾਣਗੇ


ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਨਿੱਜੀ ਵੱਟਸਐਪ 'ਤੇ ਸ਼ਿਕਾਇਤਾਂ ਮਿਲਣ ਪਿੱਛੋਂ ਰਾਜਾ ਵੜਿੰਗ ਦੀ ਅਧਿਕਾਰੀਆਂ ਨੂੰ ਤਾੜਨਾ


ਲੋਕਾਂ ਦੀ ਸੌਖ ਲਈ ਡਰਾਈਵਿੰਗ ਲਾਇਸੈਂਸ ਬਣਾਉਣ ਲਈ 30 ਦਿਨ ਦੀ ਸਮਾਂ ਹੱਦ ਵਧਾ ਕੇ 45 ਦਿਨ ਕੀਤੀ


ਸਮਾਰਟ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੀ ਕੇਂਦਰੀਕ੍ਰਿਤ ਕੰਪਨੀ ਨੂੰ ਦੇਰੀ ਕਰਨ 'ਤੇ ਲੱਗੇਗਾ ਜੁਰਮਾਨਾ


ਲਾਇਸੈਂਸਧਾਰਕਾਂ ਲਈ ਡਾਕਘਰਾਂ ਤੋਂ ਲਾਇਸੈਂਸ ਪ੍ਰਾਪਤ ਕਰਨ ਦਾ ਸਮਾਂ 7 ਤੋਂ ਵਧਾ ਕੇ 15 ਦਿਨ ਕਰਨ ਲਈ ਕਿਹਾ


ਮੰਤਰੀ ਨੇ ਮੁਸ਼ਕਲਾਂ ਹੱਲ ਕਰਕੇ ਸ਼ਿਕਾਇਤਕਰਤਾਵਾਂ ਨੂੰ ਦਿੱਤੀ ਫ਼ੋਨ 'ਤੇ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ ਵਿਖੇ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਲੱਗੇਗਾ ਪਲੇਠਾ “ਵਿਸ਼ੇਸ਼ ਮੇਲਾ”


ਜ਼ਿਲ੍ਹਾ ਪੱਧਰ 'ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਹੋਣਗੀਆਂ ਜਾਰੀ 

ਚੰਡੀਗੜ੍ਹ 13 ਅਕਤੂਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ, ਪਿਛਲੇ ਦਿਨੀਂ ਜਾਰੀ ਕੀਤੇ ਨਿੱਜੀ ਵੱਟਸਐਪ ਨੰਬਰ ਉਪਰ ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫ਼ਿਕੇਟਾਂ ਅਤੇ ਹਾਈ ਸਕਿਊਰਿਟੀ ਨੰਬਰਾਂ ਪਲੇਟਾਂ ਵਿੱਚ ਦੇਰੀ ਅਤੇ ਲੰਬਤ ਮਾਮਲਿਆਂ ਦੀਆਂ ਸ਼ਿਕਾਇਤਾਂ ਮਿਲਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਇਸ ਪ੍ਰਕਿਰਿਆ ਨੂੰ ਸਮਾਂਬੱਧ, ਦਰੁਸਤ ਅਤੇ ਤੇਜ਼ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।


ਇਹ ਵੀ ਪੜ੍ਹੋ: ਸਿੱਖਿਆ ਬੋਰਡ ਵੱਲੋਂ ਟਰਮ-1 ਅਤੇ ਟਰਮ-2 ਦੀਆਂ ਪਰੀਖਿਆ ਫ਼ੀਸਾਂ ਅਤੇ ਪਰੀਖਿਆ ਫ਼ਾਰਮ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ

PSEB 1ST TERM EXAM : ਪੰਜਵੀਂ ਅੱਠਵੀਂ ਦੱਸਵੀਂ ਬਾਰਵ੍ਹੀਂ ਜਮਾਤਾਂ ਦੀ TERM 1 ਦੇ ਪੇਪਰ ਕਰੋ ਡਾਊਨਲੋਡ 👇 ( ALL SYLLABUS)


ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਰਾਜਾ ਵੜਿੰਗ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਿਰਦੇਸ਼ ਦਿੱਤੇ ਕਿ ਉਹ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਸ਼ਨੀਵਾਰ ਨੂੰ ਕੰਮ ਕਰਨ ਅਤੇ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਸਾਰੇ 32 ਡਰਾਈਵਿੰਗ ਟੈਸਟ ਟ੍ਰੈਕ ਖੋਲ੍ਹ ਕੇ ਰੱਖਣ। ਉਨ੍ਹਾਂ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਬਿਨੈਕਾਰ ਨੂੰ ਪਸੰਦੀਦਾ ਥਾਂ ਅਤੇ ਤਰੀਕ ਚੁਣਨ ਵਾਸਤੇ 30 ਦਿਨ ਦੀ ਦਿੱਤੀ ਗਈ ਸਮਾਂ ਹੱਦ ਨੂੰ ਵਧਾ ਕੇ 45 ਦਿਨ ਕਰਨ ਦੇ ਨਿਰਦੇਸ਼ ਦਿੱਤੇ।


ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਅਮਰਬੀਰ ਸਿੰਘ ਸਿੱਧੂ, ਡਿਪਟੀ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਮਨਜੀਤ ਸਿੰਘ, ਟੈਕਨੀਕਲ ਡਾਇਰੈਕਟਰ ਐਨ.ਆਈ.ਸੀ. ਸ. ਤਰਮਿੰਦਰ ਸਿੰਘ, ਸਮਾਰਟ ਚਿੱਪ ਕੰਪਨੀ ਦੇ ਜ਼ੋਨਲ ਹੈਡ ਸ. ਅਮਰਪਾਲ ਸਿੰਘ, ਜਨਰਲ ਪੋਸਟ ਆਫ਼ਿਸ ਤੋਂ ਪੋਸਟਲ ਡਿਵੀਜ਼ਨ ਮੈਨੇਜਰ ਸ੍ਰੀ ਭਾਨੂ ਸਹਾਏ ਕਾਲੀਆ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਵੀ ਸ਼ਾਮਲ ਰਹੇ।ਟਰਾਂਸਪੋਰਟ ਵਿਭਾਗ ਵੱਲੋਂ ਸਮਾਰਟ ਡਰਾਈਵਿੰਗ ਲਾਈਸੈਂਸ ਬਣਾਉਣ ਵਾਲੀ ਚੰਡੀਗੜ੍ਹ ਸਥਿਤ ਕੇਂਦਰੀਕ੍ਰਿਤ ਕੰਪਨੀ “ਸਮਾਰਟ ਚਿੱਪ” ਨੂੰ ਡਰਾਈਵਿੰਗ ਲਾਈਸੈਂਸ ਬਣਾਉਣ ਦੀ ਤਿੰਨ ਦਿਨ ਦੀ ਨਿਰਧਾਰਤ ਸਮਾਂ ਹੱਦ ਮੁਤਾਬਕ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਟਰਾਂਸ ਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕੰਪਨੀ ਵੱਲੋਂ ਦੇਰੀ ਕਰਨ 'ਤੇ ਜੁਰਮਾਨਾ ਲਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।


ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਪੋਸਟਲ ਅਧਿਕਾਰੀਆਂ ਨੂੰ ਸੂਬੇ ਦੇ ਡਾਕਘਰਾਂ ਤੋਂ ਲੋਕਾਂ ਨੂੰ ਲਾਈਸੈਂਸ ਪ੍ਰਾਪਤ ਕਰਨ ਦਾ 7 ਦਿਨ ਦਾ ਸਮਾਂ ਵਧਾ ਕੇ 15 ਦਿਨ ਕਰਨ ਲਈ ਚਾਰਾਜੋਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਡਾਕਘਰਾਂ ਤੋਂ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦਾ ਸਮਾਂ 15 ਦਿਨ ਕਰ ਦਿੱਤਾ ਜਾਂਦਾ ਹੈ ਤਾਂ ਲਾਈਸੈਂਸ ਨਾ ਮਿਲਣ ਆਦਿ ਦੀਆਂ ਸ਼ਿਕਾਇਤਾਂ ਵਿੱਚ ਜ਼ਾਹਰਾ ਤੌਰ 'ਤੇ ਵੱਡੀ ਕਮੀ ਆਵੇਗੀ।


ਵੱਟਸਐਪ ਨੰਬਰ 'ਤੇ ਮਿਲੀਆਂ ਸ਼ਿਕਾਇਤਾਂ ਦਾ ਹੱਲ ਕਰਨ ਉਪਰੰਤ ਸ੍ਰੀ ਰਾਜਾ ਵੜਿੰਗ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਈਸੜੂ ਦੇ ਜਗਬੀਰ ਸਿੰਘ ਨੂੰ ਉਸ ਦੇ ਨਵੇਂ ਹੌਂਡਾ ਐਕਟਿਵਾ ਅਤੇ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਸ਼ਹਿਰ ਦੇ ਅਵਿਨਾਸ਼ ਗੋਇਲ ਨੂੰ ਉਸ ਦੀ ਕਾਰ ਦੀ ਆਰ.ਸੀ. ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿ ਕਿਸੇ ਵੀ ਸ਼ਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੇ ਨਿੱਜੀ ਵੱਟਸਐਪ ਨੰਬਰ 94784-54701 'ਤੇ ਬੇਝਿਜਕ ਸਾਂਝੀ ਕਰਨ।


ਟਰਾਂਸਪੋਰਟ ਵਿਭਾਗ ਨਾਲ ਸਬੰਧਤ ਲੰਬਤ ਮਾਮਲਿਆਂ ਦੇ ਨਿਬੇੜੇ ਲਈ ਜ਼ਿਲ੍ਹਾ ਪੱਧਰ 'ਤੇ “ਵਿਸ਼ੇਸ਼ ਮੇਲੇ” ਲਾਉਣ ਦਾ ਸੁਝਾਅ ਦਿੰਦਿਆਂ ਸ੍ਰੀ ਰਾਜਾ ਵੜਿੰਗ ਨੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਠਾ “ਵਿਸ਼ੇਸ਼ ਮੇਲਾ” ਲਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਇੱਕ ਦਿਨਾ “ਵਿਸ਼ੇਸ਼ ਮੇਲੇ” ਲਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਪੰਜਾਬ ਸਰਕਾਰ ਵੱਲੋਂ 3 ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ

 

ਸਿੱਖਿਆ ਬੋਰਡ ਵੱਲੋਂ ਵਾਧੂ ਵਿਸ਼ਾ ਬਾਇਓਲਾਜੀ ਦੀ ਪਰੀਖਿਆ ਦੇਣ ਦੇ ਇੱਛੁਕ ਪਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਅਤੇ ਪਰੀਖਿਆ ਫ਼ੀਸ ਭਰਨ ਦਾ ਸ਼ਡਿਊਲ ਜਾਰੀ

 


ਐੱਸ.ਏ.ਐੱਸ. ਨਗਰ: 12 ਅਕਤੂਬਰ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਤੌਰ  ਵਿਸ਼ਾ ਬਾਇਓਲਾਜੀ ਦੀ ਪਰੀਖਿਆ ਦੇਣ ਦੇ ਇੱਛੁਕ ਪਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਅਤੇ ਪਰੀਖਿਆ ਫ਼ੀਸ ਭਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਜੇਕਰ ਕੋਈ ਪਰੀਖਿਆਰਥੀ ਬਾਰਵੀਂ ਸ਼੍ਰੇਣੀ ਦਾ ਇਮਤਿਹਾਨ ਪਾਸ ਕਰਨ ਉਪਰੰਤ ਕੇਵਲ ਬਾਇਓਲਾਜੀ ਵਿਸ਼ੇ ਦੀ ਪਰੀਖਿਆ ਵਾਧੂ ਵਿਸ਼ੇ ਵਜੋਂ ਦੇਣੀ ਚਾਹੁੰਦਾ ਹੈ ਤਾਂ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ- ਸਾਈਟ www.pseb.ac.in ਤੇ ਉਪਲਬਧ ਕਰਵਾਏ ਪਰੀਖਿਆ ਫ਼ਾਰਮ ਆਨ-ਲਾਈਨ ਭਰਨ ਉਪਰੰਤ 16 ਅਕਤੂਬਰ 2021 ਤੱਕ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਸਥਿਤ ਸਿੰਗਲ-ਵਿੰਡੋ ਤੇ ਜਮਾਂ ਕਰਵਾ ਸਕਦਾ ਹੈ। 


ਇਸ ਪਰੀਖਿਆ ਲਈ 3000 ਰੁਪਏ ਪਰੀਖਿਆ ਫ਼ੀਸ ਨਿਰਧਾਰਤ ਕੀਤੀ ਗਈ ਹੈ। ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਬਾਇਓਲਾਜੀ ਵਿਸ਼ੇ ਦੀ ਲਿਖਤੀ ਪਰੀਖਿਆ 18 ਅਕਤੂਬਰ 2021 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:15 ਵਜੇ ਤੱਕ ਅਤੇ ਪ੍ਰਯੋਗੀ ਪਰੀਖਿਆ ਉਸੇ ਦਿਨ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰਵਾਈ ਜਾਵੇਗੀ। ਇਸ ਪਰੀਖਿਆ ਦਾ ਪਰੀਖਿਆ ਕੇਂਦਰ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫ਼ੈਜ਼ 3ਬੀ1, ਐੱਸ.ਏ.ਐੱਸ. ਨਗਰ ਹੋਵੇਗਾ। ਬਾਇਓਲਾਜੀ ਵਿਸ਼ੇ ਦੀ ਇਸ ਪਰੀਖਿਆ ਸਬੰਧੀ ਮੁਕੰਮਲ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ- ਸਾਈਟ www.pseb.ac.in ਤੇ ਵੀ ਉਪਲਬਧ ਕਰਵਾਈ ਹੈ।

ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਛੇਵੇਂ ਦਿਨ ਵੀ ਰਹੀ ਜਾਰੀ

 ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ  ਛੇਵੇਂ ਦਿਨ ਵੀ ਰਹੀ ਜਾਰੀ


ਯੂਨੀਅਨ ਨੂੰ ਮਿਲਿਆ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਐਮ ਐਲ ਟੀ ਯੂਨੀਅਨ, ਸਾਂਝਾ ਮੋਰਚਾ ਫਰੰਟ ਯੂਟੀਅਨ ਅਤੇ ਪੈਰਾਮੈਡੀਕਲ ਯੂਨੀਅਨਾਂ ਦੇ ਪ੍ਰਧਾਨਾਂ ਪੂਰਨ ਸਮਰਥਨ


ਪੀ ਐਸ ਐਮ ਐਸ ਯੂ ਅਤੇ  ਹੋਰ ਵੱਖ- ਵੱਖ ਯੂਨੀਅਨਾਂ ਵਲੋਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਦੇ ਬਾਹਰ ਕੀਤਾ ਗਿਆ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨਨਵਾਂਸ਼ਹਿਰ, 13 ਅਕਤੂਬਰ-


ਮਾਨਯੋਗ ਸੂਬਾ ਕਮੇਟੀ ਪੀ ਐਸ ਐਮ ਐਸ ਯੂ ਵੱਲੋਂ ਲਏ ਗਏ ਫੈਸਲੇ ਅਨੁਸਾਰ ਮਿਤੀ 08-10-2021 ਤੋਂ 17-10-2021 ਤੱਕ ਕਲਮ ਛੋੜ, ਕੰਪਿਊਟਰ ਬੰਦ, ਆਨ ਲਾਈਨ ਕੰਮ ਬੰਦ ਕੀਤਾ ਗਿਆ ਜਿਸ ਦੇ ਮੱਦੇਨਜਰ ਅੱਜ ਹੜਤਾਲ ਜ਼ਿਲ੍ਹੇ ਵਿੱਚ ਛੇਵੇਂ ਦਿਨ ਵੀ ਜਾਰੀ ਰਹੀ। ਅਜੇ ਸਿੱਧੂ  ਪ੍ਰਧਾਨ ਅਤੇ ਰਣਜੀਤ ਸਿੰਘ ਜਨਰਲ ਸਕੱਤਰ ਵਲੋਂ  ਅੱਜ  ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਵਿਭਾਗਾਂ ਦੇ ਪ੍ਰਧਾਨਾਂ, ਜਨਰਲ ਸਕੱਤਰ ਅਤੇ ਸਮੂਹ ਸਾਥੀਆਂ ਵਲੋਂ ਸੂਬਾ ਪੀ ਐਸ ਐਮ ਐਸ ਯੂ ਦੇ ਲਏ ਗਏ ਫੈਸਲੇ ਨੂੰ ਪੂਰਨ ਰੂਪ ਵਿੱਚ ਲਾਗੂ ਕਰਦੇ ਹੋਏ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ, ਐਮਐਲਟੀ ਯੂਨੀਅਨ, ਸਾਂਝਾ ਮੋਰਚਾ ਫਰੰਟ ਯੂਟੀਅਨ ਅਤੇ ਪੈਰਾਮੈਡੀਕਲ ਯੂਨੀਅਨਾਂ ਵਲੋਂ ਅੱਜ ਦੁਪਹਿਰ 12-00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਬਾਹਰ ਇੱਕਠੇ ਹੋ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸਮੂਹ ਵਿਭਾਗਾਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਗਿਆ। ਇਸ ਮੌਕੇ ਸੁਰਜੀਤ ਸਿੰਘ ਵਲੋਂ ਮੰਚ ਸੰਚਾਲਨ ਕੀਤਾ ਗਿਆ।

ਇਸ ਮੌਕੇ *ਤੇ ਵੱਖ -ਵੱਖ ਵਿਭਾਗਾਂ ਤੋਂ ਆਏ ਯੂਨੀਅਨ ਦੇ ਮੈਂਬਰਾਂ ਵਲੋਂ ਸੰਬੋਧਨ ਕੀਤਾ ਗਿਆ ਜਿਸ ਵਿੱਚ ਦਲਜੀਤ ਸਿੰਘ ਪ੍ਰਧਾਨ ਮਲੀਟੀਪਰਪਜ਼ ਹੈਲਥ ਵਰਕਰ ਯੂਨੀਅਨ, ਅੰਮਿਤਪਾਲ ਸਿੰਘ ਐਮਐਲਟੀ ਯੂਨੀਅਨ ਪ੍ਰਧਾਨ, ਕੁਲਦੀਪ ਸਿੰਘ ਦੋੜਕਾ ਸਾਂਝਾ ਮੋਰਚਾ ਫਰੰਟ ਸ਼ਹੀਦ ਭਗਤ ਸਿੰਘ ਨਗਰ ਤੇਜਿੰਦਰ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਐਜੂਕੇਸ਼ਨ ਪ੍ਰਧਾਨ, ਕੁਲਵੀਰ ਸਿੰਘ ਖਜਾਨਾ ਵਿਭਾਗ ਪ੍ਰਧਾਨ, ਰਾਜਵੰਤ ਕੌਰ ਪੀ ਐਸ ਐਮ ਯੂ ਪ੍ਰਧਾਨ ਇਸਤਰੀ ਵਿੰਗ, ਅਮਰਜੀਤ ਸਿੰਘ, ਕਰਨੈਲ ਸਿੰਘ ਵੀਪੀਈਓ ਸੇਵਾਮੁਕਤ ਸਾਮਿਲ ਸਨ। ਵੱਖ-ਵੱਖ ਬੁਲਾਰਿਆਂ ਵਲੋਂ ਲਾਗੂ ਕੀਤੀ ਗਈ ਛੇਵੇਂ ਪੇ ਕਮਿਸ਼ਨ ਨਾਲ ਸਬੰਧਤ ਮੰਗੀਆਂ ਅਤੇ ਹੋਰ ਵਿਭਾਗੀ ਮੰਗਾਂ ਨਾ ਮੰਨਣ ਕਾਰਨ ਸਰਕਾਰ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਗੋਲਡੀ ਬੰਗੜ ਪ੍ਰੈਸ ਸਕੱਤਰ, ਰਵੀ ਸੋਨੀ, ਰਣਦੀਪ ਕੌਰ, ਪੂਨਮ, ਮੋਹਨ ਲਾਲ, ਹਰਦੀਪ ਸਿੰਘ, ਮਨਿੰਦਰ ਸਿੰਘ, ਮਨੋਹਰ ਲਾਲ, ਸਰਬਜੀਤ ਸਿੰਘ, ਕਮਲੇਸ਼ ਕੁਮਾਰ, ਅਦਰਸ਼ ਕੁਮਾਰ, ਸੁਨੀਲ ਕੁਮਾਰ, ਜਤਿੰਦਰ ਕੌਰ, ਅਮਿਤ ਕੁਮਾਰ, ਰਾਜ ਕੁਮਾਰ, ਸੁਖਵਿੰਦਰ ਪਾਲ,ਸੁਖਵਿੰਦਰ ਪਾਲ, ਹਰਜੋਧ, ਜ਼ਸਵੰਤ, ਹਕਿੰਤ ਕੁਮਾਰ, ਅਤੇ ਹੋਰ ਪੀ ਐਸ ਐਮ ਐਸ ਯੂ ਸਭਸ ਨਗਰ ਦੇ ਮੈਂਬਰ ਮੌਜੂਦ ਸਨ।  

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਤਾ ਸ਼ਹੀਦ ਦੇ ਸਰੀਰ ਨੂੰ ਮੋਢਾ

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਫਤਰ ਵਿੱਚ   ਸਾਰੀਆਂ ਮੀਟਿੰਗਾਂ ਨੂੰ ਰੱਦ ਕਰਨ ਤੋਂ ਬਾਅਦ ਬੁੱਧਵਾਰ ਦੁਪਹਿਰ ਨੂੰ ਸ਼ਹੀਦ ਗਜਨ ਸਿੰਘ ਦੇ ਜੱਦੀ ਪਿੰਡ ਰੂਪਨਗਰ, ਪਚਰੰਡਾ ਪਹੁੰਚ ਗਏ।

ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸ਼ਹੀਦ ਦੇ ਸਰੀਰ ਨੂੰ ਮੋਢਾ ਦਿੱਤਾ। ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਵੀ ਮੁੱਖ ਮੰਤਰੀ ਨਾਲ ਸ਼ਾਮਲ ਹੋਏ।

ਫਤਿਹਗੜ੍ਹ ਸਾਹਿਬ: ਪੰਜਾਬ ਤੇ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ 16 ਅਕਤੂਬਰ ਦੀ ਰੈਲੀ ਚ ਵੱਡੀ ਗਿਣਤੀ ਚ ਮੁਲਾਜ਼ਮ ਕਰਨਗੇ ਸ਼ਮੂਲੀਅਤ

 ਪੰਜਾਬ ਤੇ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ 16 ਅਕਤੂਬਰ ਦੀ ਰੈਲੀ ਚ ਵੱਡੀ ਗਿਣਤੀ ਚ ਮੁਲਾਜ਼ਮ ਕਰਨਗੇ ਸ਼ਮੂਲੀਅਤ  

  

 *ਲਖਮੀਰਪੁਰ ਖੇੜੀ (ਯੂ ਪੀ) ਦੇ ਸ਼ਹੀਦ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ* 


 *19 ,24 ਅਕਤੂਬਰ ਦੇ ਸੰਘਰਸ਼ਾਂ ਵਿੱਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ*   ਫਤਿਹਗੜ੍ਹ ਸਾਹਿਬ (13-10-2021) ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਮੀਟਿੰਗ ਪ੍ਰਧਾਨ ਮਲਾਗਰ ਸਿੰਘ ਖਮਾਣੋਂ ਦੀ ਪ੍ਰਧਾਨਗੀ ਹੇਠ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਜਵਿੰਦਰ ਸਿੰਘ ਧਨੋਆ ਨੇ ਦੱਸਿਆ ਕਿ ਮੀਟਿੰਗ ਵਿਚ ਲਖਮੀਰਪੁਰ ਖੇੜੀ ਯੂਪੀ ਦੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਫਾਂਸੀਵਾਦੀ ਵਿਚਾਰਧਾਰਾ ਤਹਿਤ ਕੇਂਦਰੀ ਹਕੂਮਤ ਦੀ ਸ਼ਹਿ ਪ੍ਰਾਪਤ ਗੁੰਡਾ ਟੋਲਿਆਂ ਵੱਲੋਂ ਜਮਹੂਰੀ ਤਰੀਕੇ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਿਸਾਨਾਂ ਦਾ ਕਤਲ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ । ਮੀਟਿੰਗ ਵਿਚ ਪੇ ਕਮਿਸ਼ਨ ਦੀ ਰਿਪੋਰਟ ਨੂੰ ਸੋਧ ਕੇ ਲਾਗੂ ਕਰਨ, 2011 ਦੀਆਂ ਅਣ -ਰਿਵਾਈਜ਼ ਕੈਟਾਗਰੀਆਂ ਦੇ ਸਕੇਲਾਂ ਨੂੰ ਬਰਾਬਰ ਕਰਨਾ, ਸਮੁੱਚੇ ਵਿਭਾਗਾਂ ਵਿਚ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਠੇਕਾ ਆਧਾਰਿਤ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਆਦਿ ਮੰਗਾਂ ਲਈ ਪੰਜਾਬ ਤੇ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਮੰਚ ਵੱਲੋਂ ਮੁੱਖ ਮੰਤਰੀ ਦੇ ਹਲਕੇ ਮੋਰਿੰਡਾ ਵਿਖੇ 16 ਅਕਤੂਬਰ ਨੂੰ ਸੂਬਾ ਪੱਧਰੀ ਰੈਲੀ ਤੇ ਰੈਲੀ ਉਪਰੰਤ ਲਗਾਏ ਜਾਣ ਵਾਲੇ ਲਗਾਤਾਰ ਮੋਰਚੇ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਜ਼ਿਲਾ ਫਤਹਿਗਡ਼੍ਹ ਸਾਹਿਬ ਦੀ ਅਗਵਾਈ ਵਿਚ ਵੱਡੀ ਗਿਣਤੀ ਚ ਅਧਿਆਪਕ ਟੈਕਨੀਕਲ ਮੁਲਾਜ਼ਮਾਂ ਸਮੇਤ ਮਾਣ ਭੱਤਾ ਅਤੇ ਕੰਟਰੈਕਟ ਮੁਲਾਜ਼ਮ ਵੱਡੀ ਗਿਣਤੀ ਚ ਸ਼ਮੂਲੀਅਤ ਕਰਨਗੇ ਕਾਮੇ ਮਾਣ ਪੱਤਰ ਅਤੇ ਵਿਖੇ ਸੂਬਾ ਪੱਧਰੀ ਧਰਨੇ ਵਿੱਚ ਯੂਨੀਅਨ ਦੀ ਬਰਾਂਚਾਂ ਸ੍ਰੀ ਆਨੰਦਪੁਰ ਸਾਹਿਬ, ਰੋਪੜ, ਮੁਹਾਲੀ, ਸ੍ਰੀ ਫਤਹਿਗਡ਼੍ਹ ਸਾਹਿਬ, ਮੋਰਿੰਡਾ ਤੇ ਕਜੌਲੀ ਤੋਂ ਵੱਡੀ ਗਿਣਤੀ ਚ ਮੁਲਾਜ਼ਮ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਮਾਣ ਭੱਤਾ ਕੱਚਾ ਕੰਟਰੈਕਟ ਮੁਲਾਜ਼ਮ ਮੋਰਚੇ ਪੰਜਾਬ ਵੱਲੋਂ 24 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਮੋਰਿੰਡਾ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਜ਼ੋਰਦਾਰ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਮੀਟਿੰਗ ਵਿੱਚ ਡੀ ਟੀ ਐਫ਼ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਹਰਿੰਦਰਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਸਿੰਘ, ਅਮਨਦੀਪ ਸਿੰਘ, ਧਰਮਿੰਦਰ ਸਿੰਘ, ਚਰਨ ਸਿੰਘ, ਗਗਨਦੀਪ ਸਿੰਘ, ਮਨਿੰਦਰਪਾਲ, ਨਵਜੋਤ ਸਿੰਘ ਅਤੇ ਟੈਕਨੀਕਲ ਐਂਡ ਮਕੈਨੀਕਲ ਇੰਪ ਯੂਨੀਅਨ ਵੱਲੋਂ ਦੀਦਾਰ ਸਿੰਘ ਢਿੱਲੋਂ, ਹਰਜਿੰਦਰ ਸਿੰਘ ਖਮਾਣੋਂ,ਸੁਖਰਾਮ ਕਾਲੇਵਾਲ, ਕਰਮ ਸਿੰਘ ਆਦਿ ਮੁਲਾਜ਼ਮ ਆਗੂ ਹਾਜ਼ਰ ਸਨ


ਜਾਰੀ ਕਰਤਾ

ਰਾਜਵਿੰਦਰ ਸਿੰਘ ਧਨੋਆ ਜ਼ਿਲ੍ਹਾ ਜਨਰਲ ਸਕੱਤਰ

ਡੀ ਐਮ ਐਫ਼ ਫ਼ਤਹਿਗੜ੍ਹ ਸਾਹਿਬ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2021-22 ਦੇ ਵਿਦਿਆਰਥੀਆਂ ਦੀ ਫੀਸਾਂ ਦੀ ਕੈਪਿੰਗ, ਪੜ੍ਹੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2021-22 ਦੇ ਵਿਦਿਆਰਥੀਆਂ ਦੀ ਫੀਸਾਂ ਦੀ ਕੈਪਿੰਗ ਸਬੰਧੀ ਡੀਜੀਐਸਈ ਦਫਤਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਹਨ। ਸ਼ੈਸਨ ਸਾਲ 2021-22 ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਾਰ ਓ.ਬੀ.ਸੀ ਅਧੀਨ, +1 ਅਤੇ +2 ਜਮਾਤ ਦੇ ਵਿਦਿਆਰਥੀਆਂ ਨੂੰ ਡਾ. ਅੰਬੇਦਕਰ ਪੋਰਟਲ ਤੇ ਅਪਲਾਈ ਕਰਵਾਇਆ ਜਾ ਰਿਹਾ ਹੈ ।

 ਸ਼ੈਸ਼ਨ 2021-22 ਦੌਰਾਨ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੀ ਕੈਪਿੰਗ ਇਸ ਸਾਲ ਵੀ ਪਿਛਲੇ ਸਾਲ ਦੀ ਤਰ੍ਹਾਂ ਹੀ ਕੀਤੀ ਜਾਂਦੀ ਹੈ ਜੋ ਕਿ ਹੇਠ ਲਿਖੇ ਅਨੁਸਾਰ ਹੈ :- 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

 ਸੰਸਥਾ                 ਫੀਸ ਅਤੇ ਫੰਡਾਂ ਦੀ  ਕੈਪਿੰਗ (ਸਲਾਨਾ)
 11ਵੀਂ  ਸਰਕਾਰੀ                1624/- 
 12ਵੀਂ  ਸਰਕਾਰੀ                 3364/- 
 3 11ਵੀਂ ਅਤੇ 12ਵੀਂ ਪ੍ਰਾਈਵੇਟ 12000/-  

ਸਮੂਹ ਸਕੂਲਾਂ ਵੱਲੋਂ ਉਕਤ ਦਰਸਾਈ ਵੀਸਾਂ ਦੀ ਕੈਪਿੰਗ ਅਨੁਸਾਰ ਡਾ. ਅੰਬੇਦਕਰ ਪੋਰਟਲ ਤੇ ਵੱਖ-ਵੱਖ ਕੋਰਸਾਂ ਦੀ ਫੀਸਾਂ ਭਰਨੀਆਂ ਯਕੀਨੀ ਬਣਾਉਣ ਲਈ ਲਿਖਿਆ ਗਿਆ ਹੈ।

 

ਚੰਡੀਗੜ੍ਹ ਪੇਅ ਕਮਿਸ਼ਨ :ਵਿੱਤ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਮੰਹਿਗਾਈ ਭੱਤਾ ਲਾਗੂ ਕਰਨ ਸਬੰਧੀ ਹਦਾਇਤਾਂ

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

6 ਹੈੱਡ ਟੀਚਰ ਤੋ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਭਲਕੇ :ਅਮਨਦੀਪ ਸ਼ਰਮਾ

 6 ਹੈੱਡ ਟੀਚਰ ਤੋ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਭਲਕੇ :ਅਮਨਦੀਪ ਸ਼ਰਮਾ

 ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖ਼ਾਹਾਂ ਹੋਣਗੀਆਂ ਇੱਕ ਤਰੀਕ ਨੂੰ ਜਾਰੀ ਪੱਤਰ ਹੋਇਆ ਜਾਰੀ:ਕੁਲਾਣਾ

  ਮੁੱਖ ਅਧਿਆਪਕ ਅਤੇ ਕੇਂਦਰ ਮੁੱਖ ਅਧਿਆਪਕ ਜੱਥੇਬੰਦੀ ਪੰਜਾਬ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਸੰਜੀਵ ਕੁਮਾਰ ਨੂੰ ਮਿਲਿਆ। ਪ੍ਰਾਇਮਰੀ ਅਧਿਆਪਕਾਂ ਦੀਆਂ ਸੀਨੀਅਰਤਾ ਸੂਚੀਆਂ ਵਿੱਚ ਇਤਰਾਜ਼ ਦੂਰ ਕਰਵਾਉਣ ਉਪਰੰਤ 6 ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਨ ਤੇ ਸਹਿਮਤੀ ਬਣੀ। ਜ਼ਿਲ੍ਹਾ ਸਿੱਖਿਆ ਅਫਸਰ ਨੇ ਵਿਸ਼ਵਾਸ ਦਿਵਾਇਆ ਕਿ ਭਲਕੇ ਛੇ ਸੈਂਟਰ ਹੈਡ ਟੀਚਰਾਂ ਨੂੰ ਸਟੇਸ਼ਨ ਚੋਆਇਸ ਕਰਵਾਈ ਜਾਵੇਗੀ। ਪ੍ਰਾਇਮਰੀ ਅਧਿਆਪਕਾਂ ਦੀਆਂ ਤਨਖਾਹਾਂ ਮਹੀਨੇ ਦੀ ਪਹਿਲੀ ਤਾਰੀਖ ਨੂੰ ਹੋਣਗੀਆਂ ਜਾਰੀ।ਇਸ ਸਮੇ ਗੁਰਜੰਟ ਸਿੰਘ ,ਰਾਕੇਸ ਕੁਮਾਰ,ਬੂਟਾ ਸਿੰਘ ,ਤੋਗਾ ਸਿੰਘ ਆਦਿ ਹਾਜਰ ਸਨ।

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਯੌਜਨਾਵਾਂ ਦਾ ਲਾਭ ਦੇਣ ਲਈ ਬਣਾਏ ਜਾ ਰਹੇ ਹਨ ਯੂ.ਡੀ.ਆਈ.ਡੀ ਕਾਰਡ-ਡਾ.ਵਿਧਾਨ ਚੰਦਰ

 ਦਫਤਰ ਵਧੀਕ ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਅਨੰਦਪੁਰ ਸਾਹਿਬ

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਯੌਜਨਾਵਾਂ ਦਾ ਲਾਭ ਦੇਣ ਲਈ ਬਣਾਏ ਜਾ ਰਹੇ ਹਨ ਯੂ.ਡੀ.ਆਈ.ਡੀ ਕਾਰਡ-ਡਾ.ਵਿਧਾਨ ਚੰਦਰ

20 ਤੋ ਵੱਧ ਦਿਵਿਆਂਗ ਵਿਅਕਤੀਆਂ ਦੀ ਕੀਤੀ ਰਜਿਸਟ੍ਰੇਸ਼ਨ-ਸੀਨੀਅਰ ਮੈਡੀਕਲ ਅਫਸਰ

ਅੱਖਾਂ,ਕੰਨਾਂ, ਦਿਮਾਗ, ਹੱਡੀਆਂ ਦੇ ਮਾਹਿਰ ਡਾਕਟਰਾਂ ਨੇ ਮੋਕੇ ਤੇ ਹੀ ਕੀਤਾ ਚੈਕਅਪ

ਨੂਰਪੁਰ ਬੇਦੀ 13 ਅਕਤੂਬਰ ()

ਸੀ.ਐਚ.ਸੀ ਸਿੰਘਪੁਰ ਵਿਖੇ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਰੂਪਨਗਰ ਤੋਂ ਅੱਖਾਂ, ਕੰਨਾਂ, ਦਿਮਾਗੀ, ਹੱਡੀਆ ਦੇ ਮਾਹਰ ਡਾਕਟਰਾਂ ਨੇ ਮੌਕੇ ਤੇ ਹੀ ਚੈਕਅਪ ਕੀਤਾ ਅਤੇ ਰਜਿਸਟ੍ਰੇਸ਼ਨ ਕੀਤੀ।   ਇਹ ਜਾਣਕਾਰੀ ਡਾ.ਵਿਧਾਨ ਚੰਦਰ ਸੀਨੀਅਰ ਮੈਡੀਕਲ ਅਸਫਰ ਨੂਰਪੁਰ ਬੇਦੀ ਸੀ.ਐਚ.ਸੀ ਸਿੰਘਪੁਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਦਿਵਿਆਂਗ ਵਿਅਕਤੀਆਂ ਅਤੇ ਹੋਰਾਂ ਦੀ ਰਜਿਸਟ੍ਰੇਸ਼ਨ ਕਰਕੇ ਉਨ੍ਹਾਂ ਦੀ ਅਸਮਰੱਥਾ ਮੁਤਾਬਿਕ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਜਿਸ ਦੇ ਲਈ ਵਿਅਕਤੀ ਨੂੰ ਸਬੰਧਿਤ ਮਾਹਰ ਡਾਕਟਰ ਤੋਂ ਆਪਣਾ ਚੈਕਅਪ ਕਰਵਾ ਕੇ ਟੈਸਟ ਰਿਪੋਰਟ ਲਈ ਜਾਂਦੀ ਹੈ। ਜਿਸ ਦੇ ਅਧਾਰ ਤੇ ਉਸ ਦਾ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਰਾਹੀ ਸਰਟੀਫਿਕੇਟ ਬਣਾਇਆ ਜਾਂਦਾ ਹੈ, ਜੋ ਉਸ ਦੇ ਦਿਵਿਆਂਗ ਹੋਣ ਨੂੰ ਤਸਦੀਕ ਕਰਦਾ ਹੈ ਅਤੇ ਦਿਵਿਆਂਗ ਵਿਅਕਤੀ ਸਰਕਾਰ ਦੀਆਂ ਵੱਖ ਵੱਖ ਯੋਜਨਾਵਾਂ ਦਾ ਲਾਭ ਲੈ ਸਕਦਾ ਹੈ। ਮੋਜੂਦਾ ਹਾਲਾਤ ਵਿਚ ਇਸ ਲਈ ਯੂ.ਡੀ.ਆਈ.ਡੀ ਕਾਰਡ ਬਣਾਉਣ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਆਨਲਾਈਨ ਵੀ ਉਪਲੱਬਧ ਹੈ। ਦਿਵਿਆਂਗ ਵਿਅਕਤੀਆਂ ਨੂੰ ਸਹੂਲਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ, ਕਿ ਉਨ੍ਹਾਂ ਦੇ ਦਿਵਿਆਂਗਤਾ ਨੂੰ ਪ੍ਰਮਾਣਿਤ ਕਰਦੇ ਸਰਟੀਫਿਕੇਟ ਵਿਸ਼ੇਸ ਕੈਂਪ ਲਗਾ ਕੇ ਉਨ੍ਹਾਂ ਦੇ ਘਰਾਂ ਦੇ ਨੇੜੇ ਦੇ ਸਿਹਤ ਕੇਂਦਰਾਂ ਵਿਚ ਬਣਾਏ ਜਾਣ ਤਾ ਜੌ ਉਨ੍ਹਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਵੀ ਬਚਾਇਆ ਜਾ ਸਕੇ।

ਅੱਜ ਦੇ ਇਸ ਕੈਂਪ ਵਿਚ 20 ਤੋ ਵੱਧ ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨ੍ਹਾ ਦਾ ਡਾਕਟਰਾਂ ਨੇ ਮੋਕੇ ਤੇ ਹੀ ਚੈਕਅਪ ਕਰਕੇ ਰਿਪੋਰਟ ਤਿਆਰ ਕੀਤੀ।ਇਸ ਮੋਕੇ ਮਾਹਰ ਡਾਕਟਰਾਂ ਨੇ ਕਰੋਨਾ ਤੋ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਭ ਨੂੰ ਹਦਾਇਤਾ ਦੀ ਪਾਲਣਾ ਯਕੀਨੀ ਕਰਨ ਲਈ ਕਿਹਾ।ਇਸ ਮੋਕੇ ਡਾ.ਨੂਪਰ ਈਐੱਨਟੀ ਮਾਹਿਰ, ਡਾ.ਯੁਵਰਾਜ ਸਿੰਘ ਹੀਰਾ ਹੱਡੀਆਂ ਦੇ ਮਾਹਰ,ਡਾ.ਰਾਜਨ ਸ਼ਾਸਤਰੀ, ਡਾ.ਗਿਰਾ ਆਦਿ ਹਾਜਰ ਸਨ।

ਅਣਪਛਾਤੇ ਵਿਅਕਤੀਆਂ ਤੇ ਕੀਤੇ ਪਰਚੇ ਵਿੱਚ ਸਾਂਝੇ ਫਰੰਟ ਦੇ ਆਗੂਆਂ ਨੂੰ ਨਾਮਜ਼ਦ ਕਰਨ ਤੇ ਵਫ਼ਦ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਮਿਲਿਆ

 *ਅਣਪਛਾਤੇ ਵਿਅਕਤੀਆਂ ਤੇ ਕੀਤੇ ਪਰਚੇ ਵਿੱਚ ਸਾਂਝੇ ਫਰੰਟ ਦੇ ਆਗੂਆਂ ਨੂੰ ਨਾਮਜ਼ਦ ਕਰਨ ਤੇ ਵਫ਼ਦ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਮਿਲਿਆ*  


*ਜਲਦ ਨਾਂ ਖਾਰਜ਼ ਨਾ ਕਰਨ 'ਤੇ ਕਰਾਂਗੇ ਘਿਰਾਓ - ਦੌੜਕਾ*ਨਵਾਂ ਸ਼ਹਿਰ 13 ਅਕਤੂਬਰ ( ) ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਗੂਆਂ ਦਾ ਵਫ਼ਦ ਅਣਪਛਾਤੇ ਵਿਅਕਤੀਆਂ ਤੇ ਕੀਤੇ ਪਰਚੇ ਵਿਚ ਸਾਂਝੇ ਫਰੰਟ ਦੇ ਆਗੂਆਂ ਨੂੰ ਨਾਮਜ਼ਦ ਕਰਨ ਤੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਨਵਾਂਸ਼ਹਿਰ ਨੂੰ ਮਿਲਿਆ।  

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਅਜੀਤ ਸਿੰਘ ਬਰਨਾਲਾ ਅਤੇ ਮੁਲਖ ਰਾਜ ਸ਼ਰਮਾ ਨੇ ਦੱਸਿਆ ਕਿ ਐਫ ਆਈ ਆਰ ਨੰਬਰ 0154 /2020 ਅਨੁਸਾਰ ਮਿਤੀ 10/8/2020 ਨੂੰ ਬੀ ਜੇ ਪੀ ਦੇ ਐਸ ਸੀ ਵਿੰਗ ਦੇ ਨਾਮਲੂਮ ਵਰਕਰਾਂ ਵਲੋਂ ਮਾਝਾ ਖੇਤਰ 'ਚ ਨਸ਼ੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਅੰਬੇਦਕਰ ਚੌਕ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਾਰਨ ਅਣਪਛਾਤੇ ਵਿਅਕਤੀਆਂ ਤੇ ਪਰਚਾ ਦਰਜ ਕੀਤਾ ਗਿਆ ਸੀ, ਇਸ ਕੇਸ ਵਿੱਚ ਥਾਣਾ ਸਿਟੀ ਨਵਾਂਸ਼ਹਿਰ ਦੇ ਅਧਿਕਾਰੀਆਂ ਵੱਲੋਂ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਅਜੀਤ ਸਿੰਘ ਬਰਨਾਲਾ ਅਤੇ ਰਾਮ ਲੁਭਾਇਆ ਨੂੰ ਨਾਮਜ਼ਦ ਕੀਤਾ ਗਿਆ ਹੈ। ਜਦੋਂ ਕਿ ਉਸ ਦਿਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ ਹਲਕਾ ਵਿਧਾਇਕ ਅੰਗਦ ਸਿੰਘ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਉਪਰੰਤ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ ਸੀ। ਇਸ ਸਬੰਧੀ ਸਾਂਝਾ ਫਰੰਟ ਦੇ ਆਗੂਆਂ ਦਾ ਵੱਡਾ ਵਫਦ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲਿਆ। ਵਫਦ ਨੇ ਇਸ ਕਿਸਮ ਦੀ ਘਿਨਾਉਣੀ ਹਰਕਤ ਕਰਨ ਵਾਲੇ ਨਵਾਂਸ਼ਹਿਰ ਸਿਟੀ ਪੁਲੀਸ ਦੇ ਅਧਿਕਾਰੀਆਂ ਨੂੰ ਬਰਖਾਸਤ ਕਰਨ ਅਤੇ ਪਰਚੇ ਵਿੱਚ ਨਾਮਜ਼ਦ ਆਗੂਆਂ ਦੇ ਨਾਂ ਖਾਰਜ ਕਰਨ ਦੀ ਮੰਗ ਕੀਤੀ। ਆਗੂਆਂ ਨੇ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰਾਂ ਦੇ ਨਾਂ ਜਲਦ ਪਰਚੇ ਵਿੱਚੋਂ ਖਾਰਜ ਨਾ ਕਰਨ ਤੇ ਪ੍ਰਸ਼ਾਸਨ ਨੂੰ ਘਿਰਾਓ ਕਰਨ ਦੀ ਚਿਤਾਵਨੀ ਦਿੱਤੀ।

          ਇਸ ਮੌਕੇ ਮੋਹਨ ਸਿੰਘ ਪੂਨੀਆ, ਸੁਖ ਰਾਮ, ਸੀਬੂ ਰਾਮ, ਬਲਬੀਰ ਕੁਮਾਰ, ਰਾਮ ਪਾਲ, ਕੁਲਵਿੰਦਰ ਰਾਮ, ਸੁੱਚਾ ਰਾਮ, ਅਮਰੀਕ ਲਾਲ, ਨਿਰਮਲ ਸਿੰਘ, ਸ਼ਿੰਗਾਰਾ ਸਿੰਘ, ਰਾਵਲ ਸਿੰਘ, ਜੋਗਿੰਦਰ ਸਿੰਘ, ਜੋਗਾ ਸਿੰਘ, ਭਲਵਿੰਦਰ ਪਾਲ, ਸਤਨਾਮ ਸਿੰਘ, ਸੁਖਵਿੰਦਰ ਪਾਲ, ਅਮਰਜੀਤ ਸਿੰਘ, ਮੱਖਣ ਰਾਮ, ਧੀਰ ਸਿੰਘ, ਪ੍ਰੇਮ ਰੱਤੂ, ਸੱਤਪਾਲ, ਕੁਲਵੰਤ ਸਿੰਘ, ਪਰਮੇਸ਼ ਕੁਮਾਰ, ਨਰਿੰਦਰ ਕੁਮਾਰ, ਬਲਵੀਰ ਰਾਮ, ਕੇਵਲ ਰਾਮ, ਅਸ਼ੋਕ ਕੁਮਾਰ, ਅਮਰੀਕ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

864 ਸਟੇਜ ਕੈਰੇਜ ਪਰਮਿਟ ਦੇਣ ਲਈ ਅਰਜ਼ੀਆਂ ਮੰਗੀਆਂ ਗਈਆਂ : ਅਮਰਿੰਦਰ ਸਿੰਘ

 


248 ਰੂਟਾਂ 'ਤੇ ਵੱਡੀਆਂ ਬੱਸਾਂ ਲਈ 864 ਸਟੇਜ ਕੈਰੇਜ ਪਰਮਿਟ ਦੇਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਦੀ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਤਾਰੀਖ ਹੁਣ 17.10.2021 ਤੱਕ ਹੈ. ਤੁਸੀ ਸਭ ਇਸ ਵੈਬ ਪੋਰਟਲ ਤੇ ਜਾਕੇ ਆਨਲਾਈਨ ਅਪਲਾਈ ਕਰ ਸਕਦੇ ਹੋ।

MERITORIOUS LECTURER RECRUITMENT: ਲੈਕਚਰਾਰਾਂ ਦੀ ਭਰਤੀ ਲਈ ਅਸਾਮੀਆਂ'ਚ ਕੀਤਾ ਵਾਧਾ

 

ਸਕੂਲ ਸਿੱਖਿਆ ਬੋਰਡ ਵੱਲੋਂ ਸਪਲੀਮੈਂਟਰੀ ਪ੍ਰੀਖਿਆ ਲਈ ਡੇਟ ਸੀਟ ਜਾਰੀ

 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ETT RECRUITMENT : ਲਿਖਤੀ ਪ੍ਰੀਖਿਆ ਦੇ ਪ੍ਰੀਖਿਆ ਕੇਂਦਰਾਂ ਵਿੱਚ ਬਦਲਾਅ, ਐਡਮਿਟ ਕਾਰਡ ਦੁਬਾਰਾ ਡਾਊਨਲੋਡ ਕਰੋ

"ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 6635 ਈ.ਟੀ.ਟੀ. ਕਾਡਰ (ਡਿਸਐਡਵਾਂਟੇਜ ਏਰੀਏ) ਅਤੇ 22 ਪੋਸਟਾ ਜੇਲ ਵਿਭਾਗ ਈ.ਟੀ.ਟੀ.ਕਾਡਰ ਦੀ ਅਸਾਮੀਆਂ ਲਈ ਉਮੀਦਵਾਰਾਂ ਦਾ ਲਿਖਤੀ ਟੈਸਟ ਲੈਣ ਸਬੰਧੀ ਬਣਾਏ ਗਏ ਪ੍ਰੀਖਿਆ ਕੇਂਦਰ ਸਸਸਸ ਪੁਰਾਣੀ ਪੁਲੀਸ ਲਾਈਨ,ਪਟਿਆਲਾ ਦੀ ਥਾਂ ਤੇ ਮੈਰੀਟੋਰੀਅਸ ਸੀਨੀਅਰ ਸੰਕੈਡਰੀ ਸਕੂਲ ਪਟਿਆਲਾ ਬਣਾਇਆ ਗਿਆ ਹੈ । 


ਜਿਨਾਂ ਉਮੀਦਵਾਰਾਂ ਦੇ ਐਡਮਿਟ ਕਾਰਡ ਉਤੇ ਪ੍ਰੀਖਿਆ ਕੇਂਦਰ ਸਸਸਸ ਪੁਰਾਣੀ ਪੁਲੀਸ ਲਾਈਨ,ਪਟਿਆਲਾ ਲਿਖਿਆ ਗਿਆ ਹੈ, ਉਹ ਆਪਣੇ ਐਡਮਿਟ ਕਾਰਡ ਦੁਬਾਰਾ ਡਾਉਨਲੋਡ ਕਰ ਲੈਣ। ਉਮੀਦਵਾਰਾਂ ਦੀ ਜਾਣਕਾਰੀ ਲਈ ਜਿਲਾ ਪਟਿਆਲਾ ਵਿੱਚੋਂ ਬਣਾਏ ਗਏ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

 

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾHT CHT RECRUITMENT: ਸੈਂਟਰ ਹੈਡ ਟੀਚਰ ਅਤੇ ਹੈਡ ਟੀਚਰ ਦੀ ਲਿਖਤੀ ਪ੍ਰੀਖਿਆ ਦੇ ਸ਼ਡਿਊਲ ਵਿੱਚ ਤਬਦੀਲੀ, ਨਵਾਂ ਸ਼ਡਿਊਲ ਜਾਰੀ

 ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ 35 ਸੈਂਟਰ ਹੈਡ ਟੀਚਰ ਅਤੇ 55 ਹੈਡ ਟੀਚਰ ਦੀਆਂ ਬੈਕਲਾਗ ਦੀਆਂ ਅਸਾਮੀਆਂ ਭਰਨ ਮਿਤੀ 15.08.2021 ਨੂੰ ਵਿਗਿਆਪਨ ਦਿੱਤਾ ਗਿਆ ਸੀ। ਵਿਗਿਆਪਨ ਦੀ ਸਰਤ ਅਨੁਸਾਰ ਇਸ ਭਰਤੀ ਲਈ ਲਿਖਤੀ ਟੈਸਟ ਲਿਆ ਜਾਂਦਾ ਹੈ। 
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਇਨ੍ਹਾਂ ਅਸਾਮੀਆਂ ਸਬੰਧੀ ਵਿਭਾਗੀ ਲਿਖਤੀ ਟੈਸਟ ਮਿਤੀ 18.10.2021 ਨੂੰ ਸਵੇਰੇ 11.00 ਤੋਂ 02.00 ਵਜੇ ਤੱਕ ਲਿਆ ਜਾਣਾ ਸੀ। ਹੁਣ ਉਕਤ ਲਿਖਤੀ ਟੈਸਟ ਮਿਤੀ 31.10.2021 ਨੂੰ ਸਵੇਰੇ 11.00 ਤੋਂ 02.00 ਵਜੇ ਤੱਕ ਲਿਆ ਜਾਵੇਗਾ।

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ
ਸਿੱਖਿਆ ਪ੍ਰੋਵਾਈਡਰਾਂ ਨੂੰ ਸੇਵਾਵਾਂ ਰੈਗੂਲਰ ਦੀ ਹੋਈ ਉਮੀਦ

 ਸਿੱਖਿਆ ਪ੍ਰੋਵਾਈਡਰਾਂ ਨੂੰ ਸੇਵਾਵਾਂ ਰੈਗੂਲਰ ਦੀ ਹੋਈ ਉਮੀਦ 

 ਡੇਢ ਦਹਾਕੇ ਤੋਂ ਨਿਗੂਣੀਆਂ ਤਨਖਾਹਾਂ 'ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਂਦੇ ਆ ਰਹੇ ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੀ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉਚ ਅਧਿਕਾਰੀਆਂ ਨਾਲ ਸੁਖਾਵੇਂ ਮਾਹੌਲ ਚ ਹੋਈ ਪੈਨਲ ਮੀਟਿੰਗ ਮਗਰੋਂ ਉਨ੍ਹਾਂ ਨੂੰ ਦਸ ਸਾਲਾ ਪਾਲਿਸੀ ਚ ਪੱਕੇ ਹੋਣ ਦੀ ਆਸ ਬੱਝੀ ਹੈ। ਅੱਜ ਦੀ ਮੀਟਿੰਗ 'ਚ ਟਰੇਂਡ ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਦੇ ਨੁਮਾਇੰਦਿਆਂ ਵਜੋਂ ਕਨਵੀਨਰ ਜੁਗਰਾਜ ਸਿੰਘ ਸੰਗਰੂਰ ਅਤੇ ਸੁਖਵਿੰਦਰ ਸਿੰਘ ਪਟਿਆਲਾ ਨੇ ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਦੱਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਤੇ ਉਚ ਅਧਿਕਾਰੀਆਂ ਨੇ ਟਰੇਡ ਸਿੱਖਿਆ ਪ੍ਰੋਵਾਈਡਰ ਜੋ ਨੌਕਰੀ 'ਤੇ ਲੱਗਣ ਸਮੇਂ ਤੋਂ ਆਪਣੀ ਪੂਰੀ ਯੋਗਤਾ ਰੱਖਦੇ ਸਨ ਅਤੇ ਜਿਨ੍ਹਾਂ ਨੂੰ ਬਕਾਇਦਾ ਟੁੱਟ ਤੋਂ ਵੀ ਛੋਟ ਮਿਲੀ ਹੋਈ ਹੈ ਸਮੇਤ ਸਾਰੇ ਰੱਖੇ ਪੱਖ ਧਿਆਨ ਨਾਲ ਸੁਣੇ।


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ


 ਉਕਤ ਆਗੂਆਂ ਅਨੁਸਾਰ ਸਿੱਖਿਆ ਮੰਤਰੀ ਨੇ ਜਿੱਥੇ ਟਰੇਂਡ ਅਧਿਆਪਕਾਂ ਨੂੰ ਦਸ ਸਾਲਾ ਪਾਲਿਸੀ ਵਿੱਚ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਉਥੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਧਿਆਪਕਾਂ ਨਾਲ ਉਪਰੋਥਲੀ ਸਿੱਧਾ ਰਾਬਤਾ ਕਰਕੇ ਰੈਗੂਲਰ ਸੇਵਾਵਾਂ ਦੀ ਕਾਰਵਾਈ ਨੂੰ ਅੱਗੇ ਤੋਰਨ ਲਈ ਸਮੂਹ ਪੱਖ ਵਿਚਾਰੇ ਜਾਣ। ਮੀਟਿੰਗ ਤੋਂ ਪੂਰੀ ਤਰ੍ਹਾਂ ਆਸਵੰਦ ਅਧਿਆਪਕਾਂ ਨੇ ਭਾਵੇਂ ਤਸੱਲੀ ਦਾ ਪ੍ਰਗਟਾਵਾ ਕੀਤਾ ਪਰ ਸਰਕਾਰ ਦਾ ਸਮਾਂ ਕੁੱਝ ਮਹੀਨੇ ਰਹਿਣ ਕਰ ਕੇ 20 ਅਕਤੂਬਰ ਤੱਕ ਅਧਿਕਾਰੀਆਂ ਨੂੰ ਠੋਸ ਨੀਤੀ ਤਿਆਰ ਕਰਨ ਦਾ ਸਮਾਂ ਦਿੱਤਾ ਹੈ।

Merit List for D.El.Ed. Session 2021-23 Admissions

Merit List for D.El.Ed. Session 2021-23 Admissions

 Vocational  Arts
http://download.ssapunjab.org/sub/instructions/2021/October/MeritListforDElEdSession2021_23AdmissionsArts13_10_2021.pdf

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ 11 ਗੈਰ ਹਾਜ਼ਰ ਅਧਿਆਪਕਾਂ ਨੂੰ ਨੋਟਿਸ ਜਾਰੀ

 


ਗ਼ੈਰ-ਹਾਜ਼ਰ 11 ਅਧਿਆਪਕਾਂ ਨੂੰ ਨੋਟਿਸ 

ਪਠਾਨਕੋਟ : ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਵੱਲੋਂ ਸਕੂਲਾਂ ਦਾ ਦੌਰਾ ਕੀਤਾ ਗਿਆ। 

ਇਸ ਦੌਰਾਨ ਫੰਗੋਤਾ ਸਕੂਲ ਦੇ ਬਿਨਾਂ ਛੁੱਟੀ ਮਨਜ਼ੂਰ ਕਰਵਾਏ ਸਕੂਲ ਤੋਂ ਗੈਰ ਹਾਜ਼ਰ 11 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੰਗੀਤਾ, ਮਿਡਲ ਸਕੂਲ ਮਾੜਵਾਂ, ਮਿਡਲ ਸਕੂਲ ਬਾਰ ਸੁਢਲ, ਹਾਈ ਸਕੂਲ ਦੁਖਨਿਆਲੀ, ਮਿਡਲ ਸਕੂਲ ਘਾੜ ਬੰਗਰੌਲੀ, ਕਮਲਾਦਾ ਆਦਿ ਸਕੂਲਾਂ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਚੈੱਕ ਕੀਤੀ ਗਈ ਅਤੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਦੇ ਪ੍ਰਬੰਧ ਵੀ ਦੇਖੇ ਗਏ। 

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ


ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੰਗੋਤਾ ’ਚੋਂ ਬਿਨਾਂ ਛੁੱਟੀ ਮਨਜ਼ੂਰ ਕਰਵਾਏ ਗੈਰ ਹਾਜ਼ਰ 11 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

 ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਐਸਸੀਓ ਨੰ. 149-152, ਸੈਕਟਰ-17-ਸੀ, ਚੰਡੀਗੜ੍ਹ


ਪੀਡਬਲਿਊਆਰਡੀਏ ਵੱਲੋਂ ਅਨੁਬੰਧ ਤੇ ਭਰੀਆਂ ਜਾਣ ਵਾਲੀਆਂ ਹੇਠ ਲਿਖੀਆਂ ਅਸਾਮੀਆਂ ਲਈ ਬਿਨੈ ਪੱਤਰ ਮੰਗੇ ਗਏ ਹਨ

(01 ਅਸਾਮੀ) ਸੀਨੀਅਰ ਮੈਨੇਜਰ ਲੀਗਲ 
ਤਨਖਾਹ: 100000 ਰੁਪਏ

ਯੋਗਤਾਵਾਂ: ਇਕ ਲਾਅ ਅਫ਼ਸਰ, ਜੋ ਕਿ ਬਤੌਰ ਡਿਪਟੀ ਡਿਸਟਿਕਟ ਅਟਾਰਨੀ ਜਾਂ ਬਰਾਬਰ ਦੇ ਅਹੁਦੇ 'ਤੇ ਕੰਮ ਕਰ ਰਿਹਾ ਹੋਵੇ ਜਾਂ ਰਿਟਾਇਰਡ ਹੋਵੇ।


(01 ਅਸਾਮੀ) ਸੀਨੀਅਰ ਮੈਨੇਜਰ ਆਈਟੀ 
ਤਨਖਾਹ: 80000 ਰੁਪਏ


ਯੋਗਤਾਵਾਂ: ਬੀ.ਟੈੱਕ./ਬੀ.ਈ. ਅਤੇ ਨਾਲ ਹੀ 10 ਸਾਲ ਦਾ ਤਜਰਬਾ ਸਬੰਧਤ ਸੋਵਟਵੇਅਰ ਪ੍ਰਾਜੈਕਟਾਂ ਅਤੇ ਸੋਫਟਵੇਅਰ ਸਿਸਟਮਾਂ ਦੇ ਵਿਸ਼ਲੇਸ਼ਣ, ਡਿਜ਼ਾਈਨ, ਵਿਕਾਸ, ਲਾਗੂ ਕਰਨ, ਸੰਚਾਲਨ, ਰੱਖ ਰਖਾਓ, ਇੰਟੀਗ੍ਰੇਸ਼ਨ ਅਤੇ ਅਪਗ੍ਰੇਡੇਸ਼ਨ ਵਿਚ ਹੋਵੇ।
(01 ਅਸਾਮੀ) ਟੈਕਨੀਕਲ ਮੈਨੇਜਰ (ਗਰਾਊਂਡ ਵਾਟਰ) 
ਤਨਖਾਹ: 70000 ਰੁਪਏ

ਯੋਗਤਾਵਾਂ: ਮਾਨਤਾ ਪ੍ਰਾਪਤ ਯੂਨੀਵਰਸਿਟੀ ਇੰਸਟੀਚਿਊਟ ਤੋਂ
ਜਿਓਲੋਜੀ ਅਪਲਾਈਡ ਜਿਓਲੋਜੀ/ਹਾਈਡਾਜਿਓਲੋਜੀ/
ਗਰਾਊਂਡ ਵਾਟਰ/ਅਰਥ ਸਾਇੰਸ ਜਿਓ ਸਾਇੰਸ ਵਿਚ
ਪੋਸਟ ਗਰੈਜੂਏਟ ਡਿਗਰੀ ਅਤੇ ਬਿਨੈ-ਪੱਤਰ ਦੀ ਅੰਤਿਮ ਮਿਤੀ ਦੇ ਅਨੁਸਾਰ ਗਰਾਊਂਡ ਵਾਟਰ ਹਾਈਡਾਜਿਓਲੋਜੀ ਦੇ ਖੇਤਰ ਵਿਚ ਕੰਮ ਕਰਨ ਦਾ ਘੱਟੋ-ਘੱਟ 05 ਸਾਲ ਦਾ ਤਜਰਬਾ ਹੋਵੇ।

(01 ਅਸਾਮੀ) ਟੈਕਨੀਕਲ ਮੈਨੇਜਰ  (ਐਗਰੀਕਲਚਰ)
ਤਨਖਾਹ: 70000 ਰੁਪਏ

ਯੋਗਤਾਵਾਂ:ਮਾਨਤਾ ਪ੍ਰਾਪਤ ਯੂਨੀਵਰਸਿਟੀ/ ਇੰਸਟੀਚਿਊਟ ਤੋਂ
ਐਗਰੀਕਲਚਰ (ਤਰਜੀਹੀ ਤੌਰ ਤੇ ਐਗਰਾਨੌਮੀ ਸਾਇਲ
ਸਾਇੰਸਿਜ਼) ਵਿਚ ਪੋਸਟ ਗਰੈਜੂਏਟ ਡਿਗਰੀ


(01 ਅਸਾਮੀ) ਲੀਗਲ ਐਗਜ਼ੀਕਿਊਟਿਵ 
ਤਨਖਾਹ:  45000/-
ਯੋਗਤਾਵਾਂ:ਐਲਐਲਬੀ ਡਿਗਰੀ ਅਤੇ ਨਾਲ ਹੀ ਕਾਨੂੰਨੀ ਕੰਮ ਤਰਜੀਹੀ ਲੀਗਲ ਤੌਰ ਤੇ ਹਾਈ ਕੋਰਟ ਦੇ ਲੈਵਲ 'ਤੇ ਜਾਂ ਪ੍ਰਸਿੱਧ ਲਾਅ ਫਰਮ ਐਗਜ਼ੀਕਿਊਟਿਵ ਵਿਚ 02 ਸਾਲ ਦਾ ਤਜ਼ਰਬਾ। ਕੰਪਿਊਟਰਜ਼ ਅਤੇ ਲੀਗਲ ਸ਼ਰਾਫਟਿੰਗ ਵਿਚ ਕੰਮ ਕਰਨ ਵਿਚ ਮਾਹਰ ਹੋਵੇ।
IISER RECRUITMENT 2021:ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ ਵਲੋਂ ਨਾਨ ਟੀਚਿਂਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

 

ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ, ਮੁਹਾਲੀ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ਵੱਲੋਂ ਸਥਾਪਿਤ) IISER Mohali ਸੈਕਟਰ-81, ਨਾਲੇਜ ਸਿਟੀ, ਪੀ.ਓ. ਮਨੌਲੀ, ਐਸ.ਏ.ਐਸ. ਨਗਰ, ਮੁਹਾਲੀ, ਪੰਜਾਬ-140306 ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ, ਇਕ ਕੌਮੀ ਮਹੱਤਵ ਵਾਲੇ ਇੰਸਟੀਚਿਊਟ ਵੱਲੋਂ ਵਿਕਸਡ ਉੱਕਕੇ ਮਾਸਿਕ ਵੇਤਨ 'ਤੇ ਬਿਲਕੁਲ ਅਨੁਬੰਧ ਆਧਾਰ ਤੇ ਵੱਖ-ਵੱਖ ਨਾਨ ਟੀਚਿੰਗ ਤਕਨੀਕੀ ਅਸਾਮੀਆਂ ਦੀ ਨਿਯੁਕਤੀ ਵਾਸਤੇ ਯੋਗ ਭਾਰਤੀ ਨਾਗਰਿਕਾਂ ਤੋਂ ਬਿਨੇ ਪੱਤਰ ਮੰਗ ਜਾਂਦੇ ਹਨ। 

ਆਨਲਾਈਨ ਬਿਨੈ-ਪੱਤਰ ਫਾਰਮ ਜਮਾਂ ਕਰਵਾਉਣ ਦੀ ਅੰਤਿਮ ਮਿਤੀ  ਨੂੰ ਬਾ.ਦੁ. 4.00 ਵਜੇ ਤੱਕ ਹੈ। ਵਿੱਦਿਅਕ ਯੋਗਤਾਵਾਂ, ਤਜਰਬੇ, ਆਮ ਸ਼ਰਤਾਂ ਆਦਿ ਸਬੰਧੀ ਵੇਰਵੇ ਲਈ ਕਿਰਪਾ ਕਰਕੇ ਇੰਸਟੀਚਿਊਟ ਦੀ ਵੱਬਸਾਈਟ www.iisermohali.ac.in 'ਤੇ ਦਿੱਤੇ ਗਏ ਹਨ, ਅਤੇ ਹੇੇਠਾਂ ਲਿੰਕ ਤੇ ਦੇਖ ਸਕਦੇ ਹਨ।

Important Links:
 

ਮਹੱਤਵ ਪੂਰਨ ਲਿੰਕ: 

FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 

ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ

ਨਗਰ ਪੰਚਾਇਤ, ਕੋਠਾਗੁਰੂ (ਬਠਿੰਡਾ) ਵੱਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

 

ਦਫ਼ਤਰ ਨਗਰ ਪੰਚਾਇਤ, ਕੋਠਾਗੁਰੂ (ਬਠਿੰਡਾ)  ਸਫ਼ਾਈ ਸੇਵਕਾਂ ਦੀ ਕੰਟਰੈਕਟ ਬੇਸ 'ਤੇ ਭਰਤੀ ਲਈ ਸੂਚਨਾ 

ਨਗਰ ਪੰਚਾਇਤ, ਕੋਠਾਗੁਰੂ ਵੱਲੋਂ ਹੇਠ ਲਿਖੀਆਂ ਅਸਾਮੀਆਂ ਲਈ ਬਿਨੈ-ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:-
ਅਸਾਮੀ ਦਾ ਨਾਮ   ਸਫ਼ਾਈ ਸੇਵਕ

 ਅਸਾਮੀਆਂ ਦੀ ਗਿਣਤੀ   22
 ਤਨਖਾਹ :ਡਿਪਟੀ ਕਮਿਸ਼ਨਰ ਵੱਲੋਂ ਨਿਰਧਾਰਤ ਰੋਟਾਂ ਅਨੁਸਾਰ ਅੰਤਿਮ ਮਿਤੀ ਅਤੇ ਸਮਾਂ (2.112021) ਨੂੰ ਸ਼ਾਮ 5.00 ਵਜੇ ਤੱਕ ਵੇਰਵਿਆਂ ਲਈ ਲਾਗਆਨ ਕਰੋ http://lgpunjab.gov.in 
ਨੋਟ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੱਬਸਾਈਟ 'ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।


ਕੋਵਿਡ - 19 ਬੀਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ 50,000/-ਰੁਪਏ ਦੇਵੇਗੀ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰਾਂ ਤੋਂ ਮੰਗੀ ਰਿਪੋਰਟ

ਭਾਰਤ ਸਰਕਾਰ ਵਲੋਂ ਕੋਵਿਡ - 19 ਬੀਮਾਰੀ ਨਾਲ ਮਰ ਚੁੱਕੇ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਨੂੰ 50,000/-ਰੁਪਏ Ex Gratia ਐਸ.ਡੀ.ਆਰ.ਐਫ ਵਿਚੋਂ ਦੇਣ ਲਈ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। 


 ਇਸ ਲਈ ਪੰਜਾਬ ਸਰਕਾਰ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹੇ ਵਿੱਚ ਕੋਵਿਡ ਕਾਰਣ ਕਿੰਨੇ ਲੋਕਾਂ ਦੀ ਮੌਤ ਹੋ ਚੁੱਕੀ ਹੈ, ਦੇ ਸਬੰਧ ਵਿੱਚ ਰਿਪੋਰਟ ਹਰ ਹਾਲਤ ਵਿੱਚ ਮਿਤੀ 15-10- 2021 ਤੱਕ ਸਰਕਾਰ ਨੂੰ ਭੇੇੇਜਣ ਲਈ ਲਿਖਿਆ ਗਿਆ ਹੈ।

ਮਹੱਤਵ ਪੂਰਨ ਲਿੰਕ: 

FCI RECRUITMENT 2021, 860 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

ਅਪਲਾਈ ਕਰਨ ਲਈ ਆਨਲਾਈਨ ਲਿੰਕ  ਇਥੇ ਕਲਿੱਕ ਕਰੋ

PSEB 1ST TERM EXAM : ਸਿੱਖਿਆ ਬੋਰਡ ਵੱਲੋਂ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ, ਡਾਊਨਲੋਡ ਕਰੋ 

NVS ADMISSION 2021: LINK FOR ADMISSION IN 6TH AND 9TH CLASS 

BANK RECRUITMENT: 5858 ਕਲਰਕ ਭਰਤੀ ਲਈ ਨੋਟੀਫਿਕੇਸ਼ਨ ਜਾਰੀ 
 

RECENT UPDATES

Today's Highlight