Monday, 18 October 2021

ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ

 ਖੇਡ ਮੰਤਰੀ ਪਰਗਟ ਸਿੰਘ ਵੱਲੋਂ ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਨਗਦ ਇਨਾਮ ਦੇਣ ਦੀ ਮਨਜ਼ੂਰੀ*


*ਐਵਾਰਡ ਜੇਤੂ ਤੇ ਸਾਬਕਾ ਓਲੰਪੀਅਨਾਂ ਨਾਲ ਜੁੜੇ ਮਾਮਲਿਆਂ ਉਤੇ ਵਿਚਾਰ ਲਈ ਹੋਵੇਗੀ ਜਲਦ ਮੀਟਿੰਗ*


*ਪੰਜਾਬ ਓਲੰਪਿਕ ਐਸੋਸੀਏਸ਼ਨ ਨਾਲ ਵੀ ਕੀਤੀ ਜਾਵੇਗੀ ਮੀਟਿੰਗ*


ਚੰਡੀਗੜ੍ਹ, 18 ਅਕਤੂਬਰ


ਖੇਡ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਸੂਬਾਈ, ਕੌਮੀ ਤੇ ਕੌਮਾਂਤਰੀ ਪੱਧਰ ਉਤੇ ਪ੍ਰਾਪਤੀਆਂ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਤੇ ਕੋਚਾਂ ਦੇ ਪਿਛਲੇ ਦੋ ਸਾਲਾਂ ਤੋਂ ਰੁਕੇ ਪਏ ਨਗਦ ਇਨਾਮਾਂ ਨੂੰ ਦੇਣ ਦੀ ਪ੍ਰਵਾਨਗੀ ਦਿੱਤੀ ਗਈ। ਸਾਲ 2018-19 ਤੇ 2019-20 ਲਈ 3000 ਤੋਂ ਵੱਧ ਖਿਡਾਰੀਆਂ ਨੂੰ 11 ਕਰੋੜ ਰੁਪਏ ਤੋੰ ਵੱਧ ਇਨਾਮ ਰਾਸ਼ੀ ਦਿੱਤੀ ਜਾਵੇਗੀ।ਇਹ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਐਵਾਰਡ ਦੇਣ ਸਬੰਧੀ ਖੇਡ ਮੰਤਰੀ ਦੀ ਪ੍ਰਧਾਨਗੀ ਹੇਠ ਸੱਦੀ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਜਿਸ ਵਿੱਚ ਖੇਡ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਪਰਮਿੰਦਰ ਸਿੰਘ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਜਨਰਲ ਰਾਜਾ ਕੇ ਐਸ ਸਿੱਧੂ, ਖੇਡ ਮਾਹਿਰ ਵਜੋਂ ਕਮੇਟੀ ਦੇ ਮੈਂਬਰ ਅਰਜੁਨਾ ਐਵਾਰਡੀ ਕਰਨਲ ਬਲਬੀਰ ਸਿੰਘ ਤੇ ਜੈਪਾਲ ਸਿੰਘ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡਾਇਰੈਕਟਰ ਭੁਪਿੰਦਰ ਸਿੰਘ ਸ਼ਾਮਲ ਹੋਏ।


ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਜਾਰੀ ਬਿਆਨ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਵੱਖ-ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਤੱਕ ਤਮਗੇ ਜਿੱਤਣ ਵਾਲੇ ਖਿਡਾਰੀਆਂ ਤੇ ਖਿਡਾਰੀਆਂ ਦੇ ਕੋਚਾਂ ਨੂੰ ਖੇਡ ਨੀਤੀ ਤਹਿਤ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਰੁਕੇ ਐਵਾਰਡ ਇਕ ਮਹੀਨੇ ਅੰਦਰ ਦਿੱਤੇ ਜਾਣਗੇ ਜਿਸ ਸੰਬੰਧੀ ਖਿਡਾਰੀਆਂ ਤੇ ਕੋਚਾਂ ਦੀ ਸੂਚੀ ਆਉਂਦੇ ਕੁਝ ਦਿਨਾਂ ਵਿੱਚ ਫ਼ਾਈਨਲ ਕਰ ਦਿੱਤੀ ਜਾਵੇਗੀ।


ਖੇਡ ਮੰਤਰੀ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਖਿਡਾਰੀ ਜਿਸ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ, ਉਹ ਨਗਦ ਇਨਾਮ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੇਰਵੇ ਦਿੰਦਿਆਂ ਦੱਸਿਆ ਕਿ ਸਾਲ 2018-19 ਲਈ 1000 ਤੋਂ ਵੱਧ ਖਿਡਾਰੀਆਂ ਤੇ ਕੋਚਾਂ ਅਤੇ ਸਾਲ 2019-20 ਲਈ 2000 ਤੋੰ ਵੱਧ ਖਿਡਾਰੀਆਂ ਤੇ ਕੋਚਾਂ ਨੂੰ ਇਹ ਨਗਦ ਇਨਾਮ ਦਿੱਤੇ ਜਾਣਗੇ।


ਇਕ ਹੋਰ ਫ਼ੈਸਲੇ ਵਿੱਚ ਖੇਡ ਮੰਤਰੀ ਵੱਲੋਂ ਪੰਜਾਬ ਨਾਲ ਸਬੰਧਤ ਐਵਾਰਡ ਜੇਤੂ ਤੇ ਸਾਬਕਾ ਓਲੰਪੀਅਨਾਂ ਦੀ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ ਅਤੇ ਪੰਜਾਬ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਬਣਾਉਣ ਲਈ ਉਨ੍ਹਾਂ ਦੇ ਕੀਮਤੀ ਸੁਝਾਅ ਲਏ ਜਾਣਗੇ। ਇਸੇ ਤਰ੍ਹਾਂ ਖੇਡ ਐਸੋਸੀਏਸ਼ਨਾਂ ਨਾਲ ਮਿਲ ਕੇ ਚੱਲਣ ਲਈ ਆਪਸੀ ਤਾਲਮੇਲ ਨੂੰ ਹੋਰ ਬਣਾਉਣ ਲਈ ਪੰਜਾਬ ਓਲੰਪਿਕ ਐਸੋਸੀਏਸ਼ਨਾ ਨਾਲ ਵੀ ਜਲਦ ਮੀਟਿੰਗ ਕੀਤੀ ਜਾਵੇਗੀ।

ਸਾਲ 2020-21 ਤੇ 2021-22 ਦੀ ਸੈਨਾ ਭਰਤੀ ਲਈ ਆਮ ਦਾਖਲਾ ਪ੍ਰੀਖਿਆ (ਸੀ.ਈ.ਈ.) ਰੱਦ

  

ਸਾਲ 2020-21 ਤੇ 2021-22 ਦੀ ਸੈਨਾ ਭਰਤੀ ਲਈ

ਆਮ ਦਾਖਲਾ ਪ੍ਰੀਖਿਆ (ਸੀ.ਈ.ਈ.) ਰੱਦ


ਲੁਧਿਆਣਾ, 18 ਅਕਤੂਬਰ  - ਸਿੱਖ ਰੈਜੀਮੈਂਟਲ ਸੈਂਟਰ, ਰਾਮਗੜ੍ਹ ਕੈਂਟ ਲਈ ਭਰਤੀ ਵਰ੍ਹੇ 01 ਅਪ੍ਰੈਲ 2020 ਤੋਂ 31 ਮਾਰਚ 2021 ਅਤੇ 01 ਅਪ੍ਰੈਲ 2021 ਤੋਂ 31 ਮਾਰਚ 2022 ਲਈ ਯੂਨਿਟ ਹੈੱਡਕੁਆਰਟਰ ਕੋਟੇ ਦੇ ਅਧੀਨ ਭਰਤੀ ਰੈਲੀ ਦਾ ਕਾਮਨ ਐਂਟਰੈਂਸ ਟੈਸਟ (ਸੀਈਈ) ਰੱਦ ਕਰ ਦਿੱਤਾ ਗਿਆ ਹੈ।

ਸਾਂਝੀ ਪ੍ਰਵੇਸ਼ ਪ੍ਰੀਖਿਆ (ਸੀ.ਈ.ਈ.) ਦੀ ਨਵੀਂ ਤਾਰੀਖ ਬਾਰੇ ਜਾਣਕਾਰੀ ਬਾਅਦ ਵਿੱਚ ਦਿੱਤੀ ਜਾਵੇਗੀ ।

ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਤੇ ਭਰਤੀ, ਦੇਖੋ ਵਿਸ਼ਾ ਵਾਇਜ਼ ਵੇਰਵਾ

 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਖੇਤੀਬਾੜੀ ਵਿਭਾਗ ਵਲੋ ਲਗਾਇਆ ਗਿਆ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

 

ਖੇਤੀਬਾੜੀ ਵਿਭਾਗ ਵਲੋ ਲਗਾਇਆ ਗਿਆ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਪਰਾਲੀ ਦੀ ਸਾਭ ਸੰਭਾਲ ਲਈ ਆਧੁਨਿਕ ਮਸ਼ੀਨਰੀ ਦੀ ਵਰਤੋ ਬਾਰੇ ਦਿੱਤੀ ਜਾਣਕਾਰੀ


ਨੂਰਪੁਰ ਬੇਦੀ 18 ਅਕਤੂਬਰ ()

     ਬਲਾਕ ਨੂਰਪੁਰ ਬੇਦੀ ਦੇ ਪਿੰਡ ਸੰਦੋਆ ਵਿਖੇ ਸੀ.ਆਰ.ਐਮ ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋ ਪਰਾਲੀ ਦੀ ਸਾਂਭ ਸੰਭਾਲ ਅਤੇ ਪਰਾਲੀ ਦੀ ਨਾਂੜ ਨੂੰ ਅੱਗ ਨਾ ਲਗਾਉਣ ਦੇ ਸਬੰਧ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ। ਜਿਸ ਵਿਚ ਬਾਗਬਾਨੀ ਵਿਭਾਗ, ਮਿੱਟੀ ਰੱਖਿਆ ਅਫਸਰ, ਪਸੂ ਪਾਲਣ ਵਿਭਾਗ, ਅਤੇ ਕ੍ਰਿ਼ਸੀ ਵਿਗਿਆਨ ਕੇਂਦਰ ਦੇ ਮਾਹਿਰਾ ਨੇ ਭਾਗ ਲਿਆ। ਖੇਤੀਬਾੜੀ ਵਿਭਾਗ ਅਫਸਰ ਦੇ ਡਾ. ਸਤਵੰਤ ਸਿੰਘ ਨੇ ਪਰਾਲੀ ਦੀ ਸਾਭ ਸੰਭਾਲ ਅਤੇ ਪਰਾਲੀ ਨੂੰ ਅੱਗ ਨਾ ਲਗਾ ਕੇ ਵਿਚ ਵਾਹੁਣ ਸਬੰਧੀ ਵੱਖ ਵੱਖ ਮਸ਼ੀਨਰੀ ਸਬੰਧੀ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਅੱਗ ਲਾਉਣ ਸਬੰਧੀ ਹੋਣ ਵਾਲੀਆ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ।

 ਬਾਗਬਾਨੀ ਵਿਭਾਗ ਤੋ ਡਾ.ਯੁਵਰਾਜ ਸਿੰਘ ਨੇ ਸਬਜੀਆਂ ਅਤੇ ਫਲਦਾਰ ਬੂਟਿਆ ਸਬੰਧੀ ਜਾਣਕਾਰੀ ਦਿੱਤੀ ਅਤੇ ਸਬਜੀਆਂ ਅਤੇ ਫਲਦਾਰ ਬੂਟਿਆ ਬਾਰੇ ਦੱਸਿਆ ਗਿਆ। ਕੇ.ਵੀ.ਕੇ ਤੋ ਡਾ. ਰਮਿੰਦਰ ਸਿੰਘ ਘੁੰਮਣ ਨੇ ਬਾਇਓ ਫਰਟੀਲਾਈਜਰ਼ ਦੇ ਸਬੰਧ ਵਿਚ ਕਿਸਾਨਾ ਨੂੰ ਜਾਣਕਾਰੀ ਦਿੱਤੀ। ਇਸ ਕੈਪ ਵਿਚ ਕਿਸਾਨਾਂ ਨੂੰ ਸਬਜੀਆਂ ਦੀਆ ਕਿੱਟਾਂ ਤੇ ਬਾਇਓਫਰਟੀਲਾਈਜਰ ਮੁਫਤ ਦਿੱਤਾ ਗਿਆ। ਇਸ ਕੈਪ ਵਿਚ ਲਗਭਗ 100 ਕਿਸਾਨਾ ਨੈ ਭਾਗ ਲਿਆ।


 

ਪੰਜਾਬ ਭਰ 'ਚ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ; ਕੜਕਦੀ ਧੁੱਪ ਤੇ ਤਿੱਖੇ ਰੋੜ੍ਹਿਆਂ ਨੇ ਪਰਖਿਆ ਧਰਨਾਕਾਰੀਆਂ ਦਾ ਸਿਦਕ

 ਪੰਜਾਬ ਭਰ 'ਚ ਰੇਲ ਰੋਕੋ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ; ਕੜਕਦੀ ਧੁੱਪ ਤੇ ਤਿੱਖੇ ਰੋੜ੍ਹਿਆਂ ਨੇ ਪਰਖਿਆ ਧਰਨਾਕਾਰੀਆਂ ਦਾ ਸਿਦਕ  


ਲਖੀਮਪੁਰ ਕਾਂਡ ਦੇ ਦੋਸ਼ੀ ਕੇਂਦਰੀ ਗ੍ਰਹਿ ਰਾਜਮੰਤਰੀ ਅਜੈ ਮਿਸ਼ਰਾ ਨੂੰ ਸਰਕਾਰ ਤੁਰੰਤ ਬਰਖਾਸਤ ਤੇ ਗ੍ਰਿਫਤਾਰ ਕਰੇ: ਕਿਸਾਨ ਮੋਰਚਾ


ਸਰਕਾਰ ਬੌਖਲਾ ਗਈ ਹੈ; ਖੇਤੀ ਕਾਨੂੰਨ ਰੱਦ ਕਰਨ ਤੋਂ ਸਿਵਾਏ ਇਸ ਕੋਲ ਹੋਰ ਕੋਈ ਚਾਰਾ ਨਹੀਂ: ਕਿਸਾਨ ਆਗੂ


ਡੀਏਪੀ ਖਾਦ ਲਈ ਹਾਹਾਕਾਰ, ਝੋਨੇ ਦੀ ਕਟਾਈ/ ਵਿਕਰੀ 'ਚ ਰੁੱਝੇ ਕਿਸਾਨਾਂ ਲਈ ਖਾਦ ਦਾ ਇੰਤਜ਼ਾਮ ਕਰਨਾ ਹੋਇਆ ਮੁਹਾਲ 


ਪਿੰਡ ਪੱਖੋਕੇ ਦੇ ਖੁਦਕੁਸ਼ੀ ਕਰ ਗਏ ਕਿਸਾਨ ਬਲਦੇਵ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ; ਖੁਦਕੁਸ਼ੀ ਨਹੀਂ-ਸੰਘਰਸ਼ ਕਰੋ- ਦਾ ਦਿੱਤਾ ਹੋਕਾ 


ਦਲਜੀਤ ਕੌਰ ਭਵਾਨੀਗੜ੍ਹ


ਚੰਡੀਗੜ੍ਹ, 18 ਅਕਤੂਬਰ 2021: ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਵੱਲੋਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 108 ਥਾਵਾਂ 'ਤੇ ਜਾਰੀ ਧਰਨੇ ਅੱਜ 383ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ। 


ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪੰਜਾਬ ਭਰ 'ਚ 35 ਥਾਵਾਂ 'ਤੇ ਰੇਲਾਂ ਰੋਕੀਆਂ ਗਈਆਂ। ਸਵੇਰੇ ਠੀਕ ਦਸ ਵਜੇ ਰੇਲਵੇ ਲਾਈਨਾਂ 'ਤੇ ਹਜ਼ਾਰਾਂ ਕਿਸਾਨਾਂ ਨੇ ਧਰਨੇ ਲਾ ਕੇ ਲਿਆ ਜੋ ਸ਼ਾਮ ਚਾਰ ਵਜੇ ਤੱਕ ਜਾਰੀ ਰੱਖੇ। 


ਕਿਸਾਨ ਆਗੂਆਂ ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਗੁਰਮੀਤ ਸਿੰਘ ਭੱਟੀਵਾਲ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੀ ਲਖੀਮਪੁਰ-ਖੀਰੀ ਕਾਂਡ ਵਿੱਚ ਸਿੱਧੀ ਸ਼ਮੂਲੀਅਤ ਹੈ। ਖੂਨੀ ਕਾਂਡ ਤੋਂ ਕੁੱਝ ਦਿਨ ਪਹਿਲਾਂ ਉਸ ਨੇ ਕਿਸਾਨਾਂ ਨੂੰ 'ਦੋ ਮਿੰਟ ਵਿੱਚ ਇਲਾਕੇ 'ਚੋਂ ਖਦੇੜਨ' ਵਾਲੀ ਧਮਕੀ ਦਿੱਤੀ ਸੀ। 


ਕਿਸਾਨ ਆਗੂਆਂ ਨੇ ਕਿਹਾ ਕਿ ਵਾਇਰਲ ਹੋਈ ਇਹ ਵਿਡਿਉ ਸਭ ਨੇ ਦੇਖੀ ਹੈ ਪਰ ਸ਼ਾਇਦ ਸਰਕਾਰ ਨੇ ਨਹੀਂ ਦੇਖੀ। ਅਜੈ ਮਿਸ਼ਰਾ 'ਤੇ ਧਾਰਾ 120 ਬੀ ਅਧੀਨ ਕੇਸ ਦਰਜ ਹੈ ਪਰ ਸਰਕਾਰ ਨਾ ਤਾਂ ਉਸ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਰਖਾਸਤ ਕਰ ਰਹੀ ਹੈ ਅਤੇ ਨਾ ਹੀ ਅਜੇ ਤੱਕ ਗ੍ਰਿਫਤਾਰ ਕੀਤਾ ਹੈ। ਸਰਕਾਰ ਉਸ ਨੂੰ ਗ੍ਰਿਫਤਾਰ ਕਰਕੇ ਤੁਰੰਤ ਬਰਖਾਸਤ ਕਰੇ।


ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਹੈ। ਇਸ ਲਈ ਕੋਝੀਆਂ ਕਾਰਵਾਈਆਂ ਕਰ ਰਹੀ ਹੈ। ਸਰਕਾਰ ਕੋਲ ਖੇਤੀ ਕਾਨੂੰਨ ਰੱਦ ਕਰਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਸਾਡਾ ਜ਼ਾਬਤਾ ਹੀ ਸਾਡੀ ਤਾਕਤ ਹੈ। ਸੋ ਏਕੇ ਦੇ ਨਾਲ ਜਾਬਤਾ ਬਣਾ ਕੇ ਰੱਖਣਾ ਜਰੂਰੀ ਹੈ।


ਕਿਸਾਨ ਆਗੂਆਂ ਨੇ ਦੱਸਿਆ ਕਿ ਕੱਲ੍ਹ ਨੇੜਲੇ ਪਿੰਡ ਪੱਖੋਕੇ ਦੇ ਕਿਸਾਨ ਬਲਦੇਵ ਸਿੰਘ ਨੇ ਕਰਜੇ ਦੇ ਦਬਾਅ ਹੇਠ ਆ ਕੇ ਖੁਦਕੁਸ਼ੀ ਕਰ ਲਈ ਸੀ, ਅੱਜ ਧਰਨੇ ਵਿੱਚ ਉਸ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਖੁਦਕੁਸ਼ੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ। ਖੁਦਕੁਸ਼ੀ ਦਾ ਰਾਹ ਛੱਡ ਕੇ ਸੰਘਰਸ਼ਾਂ ਦੇ ਲੜ ਲੱਗੋ। ਇਹੀ ਇੱਕੋ ਇੱਕ ਰਾਹ ਹੀ ਸਾਡੀਆਂ ਮੁਸ਼ਕਲਾਂ ਦਾ ਅਸਲੀ ਹੱਲ ਹੈ।


ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਪੰਜਾਬ ਵਿੱਚ ਡੀਏਪੀ ਖਾਦ ਦੀ ਕਿੱਲਤ ਦਾ ਮਸਲੇ ਨੂੰ ਬਹੁਤ ਸ਼ਿੱਦਤ ਨਾਲ ਉਭਾਰਿਆ। ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਹਾੜੀ ਦੀ ਫਸਲ ਲਈ 55 ਲੱਖ ਟਨ ਡੀਏਪੀ ਖਾਦ ਦੀ ਜਰੂਰਤ ਹੈ ਪਰ ਸਿਰਫ 18 ਲੱਖ ਟਨ ਦੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ। ਖਾਦ ਦਾ 1200 ਰੁਪਏ ਵਾਲਾ ਗੱਟਾ 1500 ਰੁਪਏ ਤੱਕ ਵਿਕ ਰਿਹਾ ਹੈ। 


ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੇਲਵੇ ਦੇ ਖਾਦ ਵਾਲੇ ਰੈਕ ਘੇਰਨੇ ਪੈ ਰਹੇ ਹਨ ਤਾਂ ਜੁ ਖਾਦ ਪਰਾਈਵੇਟ ਡੀਲਰਾਂ ਦੀ ਬਜਾਏ ਕੋਆਪਰੇਟਿਵ ਸੁਸਾਇਟੀਆਂ ਨੂੰ ਮਿਲੇ। ਡੀਲਰ, ਡੀਏਪੀ ਖਾਦ ਦੇ ਨਾਲ ਗੈਰ-ਜਰੂਰੀ ਕੈਮੀਕਲ ਤੇ ਖਾਦਾਂ ਖਰੀਦਣ ਲਈ ਸ਼ਰਤਾਂ ਮੜ੍ਹ ਰਹੇ ਹਨ। ਝੋਨੇ ਦੀ ਕਟਾਈ/ਵਿਕਰੀ ਵਿੱਚ ਰੁੱਝੇ ਕਿਸਾਨਾਂ ਲਈ ਡੀਏਪੀ ਖਾਦ ਦਾ ਇੰਤਜ਼ਾਮ ਕਰਨਾ ਨਵੀਂ ਸਿਰਦਰਦੀ ਬਣਿਆ ਹੋਇਆ ਹੈ। ਸਰਕਾਰ ਖਾਦ ਦੀ ਕਿੱਲਤ ਤੁਰੰਤ ਦੂਰ ਕਰੇ।ਫੋਟੋਆਂ: ਪਟਿਆਲਾ ਰੇਲਵੇ ਲਾਈਨ 'ਤੇ ਕਿਸਾਨਾਂ ਵੱਲੋਂ ਰੇਲ ਆਵਾਜਾਈ ਜ਼ਾਮ।

ਪੇਅ ਕਮਿਸ਼ਨ ਆਪਸ਼ਨਾ ਸਮੇਂ ਸਿਰ ਦਿੱਤੀਆਂ ਜਾਣ -ਡੀਪੀਆਈ

 

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

 ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼342 ਕਰੋੜ ਰੁਪਏ ਦੇ ਪ੍ਰੋਜੈਕਟਾਂ ਨਾਲ ਅੰਮਿ੍ਰਤਸਰ ਮੈਡੀਕਲ ਕਾਲਜ ਤੇ ਹਸਪਾਤਲ ਦੀ ਬਦਲੇਗੀ ਨੁਹਾਰ
ਚੰਡੀਗੜ, 18 ਅਕਤੂਬਰਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਇਸ ਕਾਲਜ ਅਤੇ ਹਸਪਤਾਲ ਲਈ 341.50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਵਿਵਸਥਾ ਕੀਤੀ ਗਈ ਹੈ। ਡਾ. ਰਾਜ ਕੁਮਾਰ ਵੇਰਕਾ ਅੱਜ ਇੱਥੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ‘ਚ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵੀ.ਸੀ. ਡਾ. ਰਾਜ ਬਹਾਦਰ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਜਾਇੰਟ ਡਾਇਰੈਕਟਰ ਡਾ. ਆਕਾਸ਼ਦੀਪ ਅਤੇ ਡਾ. ਪੁਨੀਤ ਗਿਰਧਰ ਹਾਜ਼ਰ ਸਨ।


 


ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਵੱਲੋਂ 1920 ਤੋਂ ਸਿਹਤ ਦੇ ਖੇਤਰ ਵਿੱਚ ਨਿਭਾਈ ਜਾ ਰਹੀ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਅੱਜ ਏਥੇ ਡਾ. ਵੇਰਕਾ ਨੇ ਕਿਹਾ ਉਹ ਅੰਮਿ੍ਰਤਸਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਦਾ ਪੱਧਰ ਉੱਚਾ ਚੁੱਕਣ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨਾਂ ਨੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਆਖਿਆ। ਇਸੇ ਵੇਲੇ ਮੈਡੀਕਲ ਕਾਲਜ ਵਿੱਚ 190.36 ਕਰੋੜ ਦੇ ਪ੍ਰੋਜੈਕਟ ਚੱਲ ਰਹੇ ਹਨ। ਇਨਾਂ ਵਿੱਚੋਂ ਰੈਜੀਡੈਂਟ ਹੋਸਟਲ, ਸਟੇਟ ਕੈਂਸਰ ਇੰਸਟੀਚਿਊਟ, ਗਰਲਜ਼ ਹੋਸਟਲਜ਼ ਦਾ ਕੰਮ ਇਸੇ ਸਾਲ ਅਕੂਤਬਰ ਵਿੱਚ ਮੁਕੰਮਲ ਹੋ ਜਾਵੇਗਾ ਜਦਕਿ ਗਰੁੱਪ ਸੀ./ਡੀ ਲਈ 50 ਕੁਆਟਰ, ਮੋਰਚਰੀ, ਡੈਂਟਲ ਹੋਸਟਲਜ਼ ਅਤੇ ਨਰਸਿੰਗ ਹੋਸਟਲ ਇਸੇ ਸਾਲ ਦਸਬੰਰ ਵਿੱਚ ਬਣ ਕੇ ਤਿਆਰ ਹੋ ਜਾਣ ਦੀ ਪੱਕੀ ਸੰਭਾਵਨਾ ਹੈ। 104 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਮਾਰਚ 2022 ਵਿੱਚ ਮੁਕੰਮਲ ਹੋ ਜਾਵੇਗਾ। ਇਸ ਦਾ ਇਸੇ ਸਮੇਂ ਤੱਕ 60 ਫ਼ੀਸਦੀ ਕੰਮ ਪੂਰਾ ਹੋ ਗਿਆ ਹੈ। ਗੌਰਤਲਬ ਹੈ ਕਿ ਮੈਡੀਕਲ ਕਾਲਜ ਵਿੱਚ 16.5 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ ਜਿਨਾਂ ਵਿੱਚ ਬੇਸਿਕ ਸਾਇੰਸ ਬਲਾਕ ਅਤੇ ਸਟੂਡੈਂਟ ਸੈਂਟਰ ਸ਼ਾਮਲ ਹਨ।


 


ਡਾ. ਵੇਰਕਾ ਅਨੁਸਾਰ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਰਤਸਰ ਵਿੱਚ 134.64 ਕਰੋੜ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਪ੍ਰਵਾਨਗੀ ਦੀ ਪ੍ਰਕਿਰਿਆ ਅਧੀਨ ਹਨ। ਇਨਾਂ ਵਿੱਚ ਐਸ.ਟੀ.ਪੀ., ਈ.ਟੀ.ਪੀ., ਸੀਵਰੇਜ ਲਾਈਨ, ਵਾਰਡਨ ਹਾਊਸਜ਼, ਓਪਨ ਏਅਰ ਥੀਏਟਰ, ਡਾਕਰਟਾਂ ਦੀ ਰਿਹਾਇਸ਼, ਲੜਕਿਆਂ ਦਾ ਨਵਾਂ ਹੋਸਟਲ, ਖੇਡ ਸੁਵਿਧਾਵਾਂ, ਟੀ ਬੀ ਹਸਪਤਾਲ, ਮਾਡਲ ਬਲੱਡ ਬੈਂਕ, ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਦਾ ਕੰਮ ਸ਼ਾਮਲ ਹਨ ਜਿਸਨੂੰ ਦਸੰਬਰ 2022 ਤੱਕ ਪੂਰੇ ਕੀਤੇ ਜਾਣ ਦਾ ਪ੍ਰਸਤਾਵ ਹੈ ਜਦਕਿ ਟਰੌਮਾ ਸੈਂਟਰ/ਐਮਰਜੈਂਸੀ ਬਲਾਕ ਨੂੰ ਮੁਕੰਮਲ ਕਰਨ ਦਾ ਟੀਚਾ ਮਾਰਚ 2023 ਨਿਰਧਾਰਤ ਕੀਤਾ ਗਿਆ ਹੈ। ਡਾ. ਵੇਰਕਾ ਨੇ ਇਸ ਸਾਰੇ ਕੰਮਾਂ ਨੂੰ ਸਮੇਂ ਸਿਰ ਅਮਲ ਵਿੱਚ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।

ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵਲੋਂ 19 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

BIG BREAKING: ਗਰੁੱਪ ਡੀ ਦੇ ਕਰਮਚਾਰੀਆਂ ਦੀ ਭਰਤੀ ਹੋਵੇਗੀ ਨਿਯਮਤ, ਅਧਿਸੂਚਨਾ ਜਾਰੀ

 ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ 


ਇਹ  ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਮਜ੍ਹਬੀ ਸਿੱਖ ਬਾਲਮੀਕੀ ਭਲਾਈ ਫਰੰਟ (ਰਜਿ:) ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਜਨਤਾ ਪੈਲੇਸ ਵਿਖੇ ਕਰਵਾਇਆ ਗਿਆ ਸਮਾਗਮ

 *ਮਜ੍ਹਬੀ ਸਿੱਖ ਬਾਲਮੀਕੀ ਭਲਾਈ ਫਰੰਟ (ਰਜਿ:) ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵੱਲੋਂ ਜਲਾਲਾਬਾਦ ਜਨਤਾ ਪੈਲੇਸ ਵਿਖੇ ਕਰਵਾਇਆ ਗਿਆ ਸਮਾਗਮ*  

*ਮਿਸ਼ਨ 2022 ਦਾ ਕੀਤਾ ਗਿਆ ਆਗਾਜ਼* 

 *ਮਨਿੰਦਰਜੀਤ ਸਿੰਘ ਮਾਨਸਾ ਜੀ ਨੂੰ ਲਗਾਇਆ ਗਿਆ ਪੰਜਾਬ ਯੂਥ ਦਾ ਪ੍ਰਧਾਨ*  

*ਕੁਲਦੀਪ ਸਿੰਘ ਸੱਭਰਵਾਲ ਨੂੰ ਲਗਾਇਆ ਗਿਆ ਜ਼ਿਲ੍ਹਾ ਫ਼ਾਜ਼ਿਲਕਾ ਦਾ ਯੂਥ ਪ੍ਰਧਾਨ*  

*ਮੁੱਖ ਮਹਿਮਾਨ ਵਜੋਂ ਮੈਡਮ ਹਰਪਾਲ ਕੌਰ ਮਾਨਸਾ ਸੂਬਾ ਪ੍ਰਧਾਨ ਜੀ ਨੇ ਕੀਤੀ ਸ਼ਿਰਕਤ* 

 

ਫ਼ਾਜ਼ਿਲਕਾ ( )ਡਾਕਟਰ ਕੌਰ ਸਿੰਘ ਜ਼ਿਲ੍ਹਾ ਪ੍ਰਧਾਨ ਅਤੇ ਪ੍ਰਿੰਸੀਪਲ ਸੁਖਦੇਵ ਸਿੰਘ ਗਿੱਲ ਜੀ ਦੀ ਅਗਵਾਈ ਵਿੱਚ ਜਲਾਲਾਬਾਦ ਦੀ ਧਰਤੀ ਤੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦੇ ਹੋਏ ਇੱਕ ਬਹੁਤ ਵੱਡਾ ਸਮਾਗਮ ਕਰਵਾਇਆ ਗਿਆ।ਜ਼ਿਲ੍ਹੇ ਦੀਆਂ ਲਗਪਗ ਦੋ ਸੌ ਤੋਂ ਵੱਧ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਨੇ ਪ੍ਰੋਗਰਾਮ ਵਿਚ ਹਾਜ਼ਰੀ ਭਰੀ। ਪ੍ਰੋਗਰਾਮ ਵਿਚ ਉਚੇਚੇ ਤੌਰ ਤੇ ਸੂਬਾ ਪ੍ਰਧਾਨ ਮੈਡਮ ਹਰਪਾਲ ਕੌਰ ਮਾਨਸਾ ਜੀ ਨੇ ਸ਼ਿਰਕਤ ਕੀਤੀ। ਬਾਬਾ ਜੀਵਨ ਸਿੰਘ ਅਮਰ ਸ਼ਹੀਦ ਜੀ ਦੇ ਸਰੂਪ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਉਪਰੰਤ ਮੈਡਮ ਜੀ ਨੇ ਸੰਬੋਧਨੀ ਸ਼ਬਦਾਂ ਦੇ ਵਿੱਚ ਐਸਸੀ ਬੀਸੀ ਐੱਸਟੀ ਸਮਾਜ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਸਮਾਜ ਦੇ ਅਧੂਰੇ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਲਈ ਪ੍ਰਣ ਲਿਆ ਅਤੇ ਅਣਥੱਕ ਅਣਥੱਕ ਮਿਹਨਤ ਲਈ ਤਿਆਰ ਬਰ ਤਿਆਰ ਰਹਿਣ ਲਈ ਸਮਾਜ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ,ਮੈਡਮ ਜੀ ਨੇ ਕਿਹਾ ਮਿਸ਼ਨ ਦੋ ਹਜਾਰ ਬਾਈ ਤਹਿਤ ਅੱਜ ਅਸੀਂ ਇਸ ਮੰਚ ਤੋਂ ਐਲਾਨ ਕਰਦੇ ਹਾਂ ਕਿ ਪੰਜਾਬ ਦਾ ਮੁੱਖ ਮੰਤਰੀ ਐੱਸ ਸੀ ਭਾਈਚਾਰੇ ਵਿੱਚੋਂ ਬਣਾਇਆ ਜਾਏਗਾ।ਇਸ ਤਹਿਤ ਹਰ ਸ਼ਹਿਰ ਹਰ ਪਿੰਡ ਹਰ ਬਲਾਕ ਹਰ ਕਸਬੇ ਹਰ ਜਿਲ੍ਹੇ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਮੈਡਮ ਜੀ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਕਿ ਕੱਚੇ ਕਾਮਿਆਂ ਦਾ ਹੱਲ,ਭਲਾਈ ਵਿਭਾਗ ਦੀਆਂ ਸਕੀਮਾਂ, 2364 ਅਤੇ 6635 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦੀ ਨੇਪਰੇ ਚਾੜ੍ਹਨਾ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਢੁੱਕਵੇਂ ਹੱਲ ਜਲਦੀ ਤੋਂ ਜਲਦੀ ਕੀਤੇ ਜਾਣ।ਸਕੂਲਾਂ ਵਿੱਚ ਚੱਲ ਰਹੀ ਆਨਲਾਈਨ ਪੜ੍ਹਾਈ ਅਤੇ NAS ਜੋ ਕਿ ਇਕ ਸੈਂਟਰ ਸਕੀਮ ਪਾਲਿਸੀ ਤੇ ਆਧਾਰਤ ਹੈ ਜ਼ਿਕਰਯੋਗ ਹੈ ਕਿ ਇਸ ਦੇ ਨਾਲ ਪੰਜਾਬ ਦੇ ਬੱਚਿਆਂ ਦੀ ਸਿੱਖਿਆ ਤੋਂ ਬੇਮੁਖ ਕੀਤਾ ਜਾ ਰਿਹਾ ਹੈ, ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸਿਲੇਬਸ ਅਨੁਸਾਰ ਪੰਜਾਬ ਦੇ ਬੱਚਿਆਂ ਨੂੰ ਵਿੱਦਿਆ ਦਿੱਤੀ ਜਾਵੇ ਮੈਡਮ ਜੀ ਨੇ NAS ਸਕੀਮ ਦਾ ਖੰਡਨ ਕੀਤਾ।   

ਮੈਡਮ ਜੀ ਨੇ ਕਿਹਾ ਕਿ ਪੰਜਾਬ ਸਰਕਾਰ SC ਸਮਾਜ ਵਿਚੋਂ ਬੈਕਲਾਗ ਪੂਰਾ ਕਰਨ ਬਾਰੇ ਉਨ੍ਹਾਂ ਦੀਆਂ ਭਰਤੀਆਂ ਅਤੇ ਪ੍ਰਮੋਸ਼ਨਾਂ ਚੈਨਲ ਸਾਰਥਕ ਢੰਗ ਨਾਲ ਲਾਗੂ ਕਰਨ ਬਾਰੇ ਅਪੀਲ ਕੀਤੀ।

2022 ਮਿਸ਼ਨ ਦੇ ਆਗਾਜ਼ ਨੂੰ ਮੁੱਖ ਰੱਖਦਿਆਂ ਸਟੇਟ ਕਮੇਟੀ ਮਜ਼੍ਹਬੀ ਸਿੱਖ& ਵਾਲਮੀਕਿ ਭਲਾਈ ਫਰੰਟ ਰਜਿ: ਪੰਜਾਬ ਵੱਲੋਂ ਫ਼ੈਸਲਾ ਕਰਨ ਉਪਰੰਤ ਸ੍ਰੀ ਮਨਿੰਦਰਜੀਤ ਸਿੰਘ ਮਾਨਸਾ ਜੀ ਨੂੰ ਯੂਥ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਸਰਦਾਰ ਕੁਲਦੀਪ ਸਿੰਘ ਸੱਭਰਵਾਲ ਜੀ ਨੂੰ ਯੂਥ ਦਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਰਿਟਾਇਰ ਸੀ ਐੱਚ ਡੀ ਸਰਦਾਰ ਲਖਵੀਰ ਸਿੰਘ ਲੱਧੜ ਜੀ ਨੂੰ ਜਨਰਲ ਸਕੱਤਰ ਅਤੇ ਸਮਸ਼ੇਰ ਸਿੰਘ ਜੀ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ।


                 ਕੋਰੋਨਾ ਮਹਾਮਾਰੀ ਦੌਰਾਨ ਵਧੀਆ ਕਾਰਗੁਜ਼ਾਰੀ ਅਤੇ ਸੇਵਾਵਾਂ ਨਿਭਾਉਣ ਤੇ ਸਮਰਪਿਤ ਭਾਵਨਾ ਰੱਖਣ ਵਾਲੇ ਸਾਰੇ ਵਲੰਟੀਅਰਜ਼ ਅਤੇ ਸਮੁੱਚੀ ਲੀਡਰਸ਼ਿਪ ਨੂੰ ਸਟੇਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਵੀ ਦੇਸ਼ ਕੌਮ ਤੇ ਸਮਾਜ ਦੇ ਲਈ ਸੇਵਾ ਭਾਵਨਾ ਨਾਲ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ  

ਇਸ ਮੌਕੇ ਸਰਦਾਰ ਰੁਲਦੂ ਸਿੰਘ ਚੌਹਾਨ, ਗੁਰਵਿੰਦਰਪਾਲ ਸਿੰਘ ਘਾਰੂ, ਚੱਕ ਜਾਨੀਸਰ ਤੋਂ ਮਾਨ ਸਾਹਿਬ, ਗੁਰਮੇਜ ਸਿੰਘ ਐੱਸਸੀ ਐੱਸਟੀ ਸਕੱਤਰ, ਮਾਸਟਰ ਦਲਜੀਤ ਸਿੰਘ ਸੱਭਰਵਾਲ, ਬੂਟਾ ਸਿੰਘ ਸ਼ਾਤ, ਮਾਸਟਰ ਸਮਸ਼ੇਰ ਸਿੰਘ, ਮਾਸਟਰ ਜੋਗਿੰਦਰਪਾਲ, ਅਮਰਸੀਰ ਸਿੰਘ ਮੀਤ ਪ੍ਰਧਾਨ, ਪ੍ਰਦੀਪ ਬਿੱਟੂ, ਦੇਸ ਰਾਜ ਗੁਡਾਲੀਆ , ਰੋਹਿਤ ਗੁਡਾਲੀਆ, ਮੋਗਾ ਤੋ ਜਗਤਾਰ ਸਿੰਘ ਗਿੱਲ ਡਰੋਲੀ ਭਾਈ,,ਬਾਬਾ ਪ੍ਰੀਤਮ ਸਿੰਘ, ਰੋਸ਼ਨ ਸਿੰਘ, ਸੋਨੀ ਸਾਗਰ, ਮੈਡਮ ਕੁਲਵੀਰ ਕੌਰ,ਮੈਡਮ ਹਰਬੰਸ ਕੌਰ, ਅਮਰਜੀਤ ਕੌਰ ਮੈਡਮ,ਰਾਜ ਕਪੂਰ, ਮਾਸਟਰ ਬਲਵੀਰ ਪਵਾਰ, ਬਲਦੇਵ ਸਿੰਘBSP,ਕੁਲਵੰਤ ਸਿੰਘ ਮਾਸਟਰ, ਸੋਮੀ ਸਾਗਰ ਆਦਿ ਨੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ

ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ, ਜਲ ਸਪਲਾਈ ਦੀਆਂ ਦਰਾਂ ਘਟਾਈਆਂ

ਸਾਰੀਆਂ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਇਕ ਅਕਤੂਬਰ ਤੋਂ ਮਿਲੇਗੀ ਮੁਫ਼ਤ ਬਿਜਲੀ

·ਪੇਂਡੂ ਜਲ ਸਪਲਾਈ ਸਕੀਮਾਂ ਦੀਆਂ ਸੇਵਾ ਦਰਾਂ 70 ਫੀਸਦੀ ਘਟਾਉਣ ਦੀ ਪ੍ਰਵਾਨਗੀ, ਹਰੇਕ ਘਰ ਲਈ ਦਰਾਂ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਕੀਤੀਆਂ

·ਸ਼ਹਿਰੀ ਇਲਾਕਿਆਂ ਵਿਚ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪੀਣ ਵਾਲੇ ਪਾਣੀ ਦੀਆਂ ਦਰਾਂ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕੀਤੀਆਂ 

ਚੰਡੀਗੜ੍ਹ 18 ਅਕਤੂਬਰ 

ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਅੱਜ ਸਾਰੀਆਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਇਸ ਫੈਸਲੇ ਨਾਲ ਸੂਬੇ ਦੇ ਖਜ਼ਾਨੇ ਉਤੇ ਸਾਲਾਨਾ 440 ਕਰੋੜ ਦਾ ਬੋਝ ਪਵੇਗਾ। ਇਸੇ ਦੌਰਾਨ ਮੰਤਰੀ ਮੰਡਲ ਨੇ ਸਾਰੀਆਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਗਈ ਹੈ।
ਮੀਟਿੰਗ ਵਿਚ ਪੇਂਡੂ ਜਲ ਸਪਲਾਈ ਸਕੀਮਾਂ ਦੇ ਬਿਜਲੀ ਬਿੱਲਾਂ ਦੇ 1168 ਕਰੋੜ ਰੁਪਏ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਬਜਟਰੀ ਸਹਾਇਤਾ/ਗਰਾਂਟ ਰਾਹੀਂ ਫੰਡ ਮੁਹੱਈਆ ਕਰਵਾਉਣ ਦਾ ਫੈਸਲਾ ਵੀ ਕੀਤਾ ਗਿਆ।
ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰਜੇ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਰਿਆਇਤਾਂ ਨਾਲ ਸ਼ਹਿਰੀ ਇਲਾਕਿਆਂ ਵਿਚ 25 ਲੱਖ ਪਰਿਵਾਰਾਂ ਨੂੰ ਲਾਭ ਪਹੁੰਚੇਗਾ।
ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸ਼ਹਿਰਾਂ ਵਿਚ ਘਰੇਲੂ ਕੁਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦਰਾਂ ਦੇ ਬਕਾਏ ਵੀ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਸਰਕਾਰ ਦੇ ਖਜ਼ਾਨੇ ਉਤੇ ਲਗਪਗ 700 ਕਰੋੜ ਰੁਪਏ ਦਾ ਬੋਝ ਪਵੇਗਾ।

ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ 

ਇਹ ਹੋਰ ਅਹਿਮ ਫੈਸਲੇ ਵਿਚ ਮੰਤਰੀ ਮੰਡਲ ਨੇ ਗਰੁੱਪ-ਡੀ ਦੇ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਆਧਾਰ ਉਤੇ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਉਨ੍ਹਾਂ ਦੀ ਸੁਰੱਖਿਅਤ ਨੌਕਰੀ ਹੋਣ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ।

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜੀਆਂ

ਮੰਤਰੀ ਮੰਡਲ ਨੇ ਸ੍ਰੀ ਜਗਬੰਸ ਸਿੰਘ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਨਵਾਂ ਚੇਅਰਮੈਨ ਨਿਯੁਕਤ ਕਰਨ ਲਈ ਸਿਫਾਰਸ਼ਾਂ ਰਾਜਪਾਲ ਨੂੰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।

PAY COMMISSION UPDATE: ਪੇ-ਕਮਿਸ਼ਨ ਸਬੰਧੀ ਆਪਸ਼ਨਾ ਮਿਤੀ 4 ਨਵੰਬਰ ਤੱਕ ਦਿੱਤੀਆਂ ਜਾਣ - ਜ਼ਿਲ੍ਹਾ ਸਿੱਖਿਆ ਅਫ਼ਸਰ

 

 CABINET DECISION: ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ ,

ਫਤਿਹਗੜ੍ਹ ਸਾਹਿਬ,18 ਅਕਤੂਬਰ

ਪੇ-ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ  ਕਰਮਚਾਰੀਆਂ ਨੂੰ  ਆਪਸ਼ਨ ਦੇਣ ਦੀ ਮਿਤੀ 04.11.2021 ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ  ਵਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੀ ਆਪਣੀ ਆਪਸ਼ਨ ਮਿਤੀ 04.11.2021 ਤੋਂ ਪਹਿਲਾਂ-2 ਹਰ ਹਾਲਤ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਫਤਿਹਗੜ੍ਹ ਸਾਹਿਬ  ਦਫਤਰ ਨੂੰ ਪੁੱਜਦੀ ਕੀਤੀ ਜਾਵੇ ਤਾਂ ਜੋ ਸਮੇਂ ਸਿਰ ਪੇਅ-ਫਿਕਸ ਕੀਤੀ ਜਾ ਸਕੇ। Aslo read: ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ 

6TH PAY COMMISSION: ਹਾਉਸ ਰੈਂਟ ਅਲਾਉੰਸ , ਦੇ ਰਿਵਾਇਜਡ ਰੇਟ ਜਾਰੀ

 

Aslo read: ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ 


ਜ਼ਿਲ੍ਹਾ ਮੈਜਿਸਟਰੇਟ ਵੱਲੋਂ 19 ਅਕਤੂਬਰ ਨੂੰ ਅਧੇ ਦਿਨ ਦੀ ਛੁੱਟੀ ਦਾ ਐਲਾਨ

ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਨਵਾਸ਼ਹਿਰ ਤੇ ਧਰਨਾ

 ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਸਟੇਸ਼ਨ ਨਵਾਸ਼ਹਿਰ ਤੇ ਧਰਨਾ

-ਮੋਦੀ ਸਰਕਾਰ ਕਾਰਪੋਰੇਟਰਾਂ ਦੇ ਰਾਜਸੀ ਕਰਿੰਦਿਆਂ ਵਾਂਗੂੰ ਵਿਚਰ ਰਹੀ ਹੈ-ਕਿਸਾਨ ਆਗੂ

ਨਵਾਂਸ਼ਹਿਰ 18 ਅਕਤੂਬਰ (

             ) ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਰੇਲਾਂ ਰੋਕਣ ਦੇ ਸੱਦੇ ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ ਨਵਾਸ਼ਹਿਰ ਵਿਖੇ ਧਰਨਾ ਦਿੱਤਾ ਜੋ ਸਵੇਰੇ 10 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਚੱਲਿਆ।ਇਸ ਦੌਰਾਨ ਕੋਈ ਵੀ ਰੇਲ ਗੱਡੀ ਨਹੀਂ ਆ ਜਾ ਸਕੀ।ਇਸ ਮੌਕੇ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਬਜੀਦਪੁਰ,ਕੁਲਦੀਪ ਸਿੰਘ ਦਿਆਲਾਂ,ਅਮਰਜੀਤ ਸਿੰਘ ਬੁਰਜ,ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮੁਕੰਦ ਲਾਲ,ਜਮਹੂਰੀ ਕਿਸਾਨ ਸਭਾ ਦੇ ਆਗੂ ਸਤਨਾਮ ਸਿੰਘ ਗੁਲਾਟੀ ,ਇਸਤਰੀ ਜਾਗ੍ਰਿਤੀ ਮੰਚ ਦੇ ਸੂਬਾ ਪ੍ਰਧਾਨ ਗੁਰਬਖਸ਼ ਕੌਰ ਸੰਘਾ, ਕਿਰਤੀ ਕਿਸਾਨ ਯੂਨੀਅਨ ਦੇ ਇਸਤਰੀ ਵਿੰਗ ਦੇ ਜਿਲਾ ਪ੍ਰਧਾਨ ਸੁਰਜੀਤ ਕੌਰ ਉਟਾਲ ,ਰੇਹੜੀ ਵਰਕਰਜ਼ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਸਿੰਘ ਨੇ ਕਿਹਾ ਕਿ ਲਖੀਮਪੁਰ ਖੇਰੀ ਦੀ ਘਟਨਾ ਲਈ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੀ ਘੱਟ ਦੋਸ਼ੀ ਨਹੀਂ ਪਰ ਮੋਦੀ ਸਰਕਾਰ ਉਸਨੂੰ ਮੰਤਰੀ ਮੰਡਲ ਵਿਚੋਂ ਬਰਖਾਸਤ ਨਹੀਂ ਕਰ ਰਹੀ ਜੋ ਆਪਣੇ ਅਹੁਦੇ ਤੇ ਰਹਿ ਕੇ ਦੋਸ਼ੀਆਂ ਨੂੰ ਬਚਾਅ ਸਕਦਾ ਹੈ।ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚੱਲ ਰਹੇ ਘੋਲ ਤੋਂ ਬੁਰੀ ਤਰ੍ਹਾਂ ਬੁਖਲਾਹਟ ਵਿਚ ਹੈ ਜੋ ਇਸ ਘੋਲ ਨੂੰ ਲੀਹੋਂ ਲਾਹੁਣ ਲਈ ਕੁਚਾਲਾਂ ਚੱਲ ਰਹੀ।ਉਹਨਾਂ ਕਿਹਾ ਕਿ ਇਹ ਖੇਤੀ ਕਾਨੂੰਨ ਨਾ ਸਿਰਫ ਕਿਸਾਨਾਂ ਦੀ ਤਬਾਹੀ ਲਈ ਹਨ ਸਗੋਂ ਇਹ ਸਮੁੱਚੇ ਦੇਸ਼ ਦੇ ਲੋਕਾਂ ਨੂੰ ਤਬਾਹ ਕਰਕੇ ਰੱਖ ਦੇਣਗੇ।ਇਹ ਕਾਰਪੋਰੇਟਰਾਂ ਦੀਆਂ ਤਿਜੌਰੀਆਂ ਭਰਨ ਦਾ ਸਾਧਨ ਹਨ।ਮੋਦੀ ਸਰਕਾਰ ਦੇਸੀ ਵਿਦੇਸ਼ੀ ਕਾਰਪੋਰੇਟਰਾਂ ਦੇ ਰਾਜਸੀ ਕਰਿੰਦਿਆਂ ਵਾਂਗੂੰ ਕੰਮ ਕਰ ਰਹੀ ਹੈ।ਜਨਤਕ ਅਦਾਰਿਆਂ ਨੂੰ ਇਹਨਾਂ ਕਾਰਪੋਰੇਟਰਾਂ ਕੋਲ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ ਚਾਹੇ ਉਹ ਏਅਰ ਇੰਡੀਆ ਹੋਵੇ, ਰੇਲਵੇ ਹੋਵੇ ਚਾਹੇ ਬੰਦਗਾਹਾਂ ਆਦਿ ਹੋਣ।         ਕਿਸਾਨ ਆਗੂਆਂ ਨੇ ਕਿਹਾ ਕਿ ਇਹ ਘੋਲ ਹੁਣ ਦੇਸ਼ ਵਿਆਪੀ ਅਤੇ ਜਨਤਕ ਘੋਲ ਬਣ ਚੁੱਕਾ ਹੈ।ਇਸਨੂੰ ਕਿਸੇ ਵਿਸ਼ੇਸ਼ ਧਰਮ ,ਜਾਤੀ, ਜਾਂ ਖਿੱਤੇ ਨਾਲ ਜੋੜਨ ਦੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਇਹ ਘੋਲ ਹਰ ਹਾਲਤ ਜੇਤੂ ਹੋਕੇ ਨਿਕਲੇਗਾ।ਇਸ ਮੌਕੇ ਬਚਿੱਤਰ ਸਿੰਘ ਮਹਿਮੂਦ ਪੁਰ,ਸੁਰਿੰਦਰ ਸਿੰਘ ਮਹਿਰਮਪੁਰ, ਮਨਜੀਤ ਕੌਰ ਅਲਾਚੌਰ, ਮੱਖਣ ਸਿੰਘ ਭਾਨਮਜਾਰਾ ,ਸਤਨਾਮ ਸਿੰਘ ਸੁੱਜੋਂ, ਬਲਜਿੰਦਰ ਸਿੰਘ ਭੰਗਲ ਆਗੂ ਵੀ ਮੌਜੂਦ ਸਨ।

PSPCL RECRUITMENT 2021: ਲਿਖਤੀ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

 

CABINET DECISION: ਕਲਾਸ -4 ਦੀਆਂ ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ , ਪੜ੍ਹੋ ਪੂਰੀ ਖਬਰ

 CABINET DECISION: ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ ,


ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਅੱਜ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਸੀਐਮ ਚੰਨੀ ਨੇ ਦੱਸਿਆ ਕਿ ਮੀਟਿੰਗ ਵਿੱਚ ਕੁਝ ਮਹੱਤਵਪੂਰਨ ਫੈਸਲੇ ਲਏ ਗਏ ਸਨ।

👉👉ਜ਼ਿਲ੍ਹਾ ਮੈਜਿਸਟਰੇਟ  ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ👈👈

ਪਾਣੀ ਦੇ ਬਕਾਇਆ ਬਿਲਾਂ ਦੇ 700 ਕਰੋੜ ਰੁਪਏ ਮੁਆਫ

  ਸ਼ਹਿਰਾਂ ਵਿੱਚ ਪਾਣੀ ਦੇ ਬਕਾਇਆ ਬਿਲਾਂ ਦੇ 700 ਕਰੋੜ ਰੁਪਏ ਮੁਆਫ ਕੀਤੇ ਜਾਣਗੇ। ਪੰਜਾਬ ਵਿੱਚ ਪਾਣੀ ਦੇ ਬਿੱਲ ਵੀ ਤੈਅ ਕੀਤੇ ਗਏ ਹਨ। 125 ਗਜ਼ ਤੋਂ ਉੱਪਰ ਦੇ ਪਲਾਟਾਂ ਲਈ, ਪਾਣੀ ਦਾ ਬਿੱਲ ਸਿਰਫ 50 ਰੁਪਏ ਨਿਰਧਾਰਤ ਕੀਤਾ ਗਿਆ ਹੈ।ਹੁਣ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਕਮੇਟੀ ਭਰ ਦੇਵੇਗੀ ਅਤੇ ਲੋਕਾਂ ਦੇ ਸਾਰੇ ਵਰਗਾਂ ਨੂੰ ਇਸਦਾ ਲਾਭ ਮਿਲੇਗਾ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਰੈਗੂਲਰ ਹੋਵੇਗੀ ਕਲਾਸ 4 ਕਰਮਚਾਰੀਆਂ ਦੀ ਭਰਤੀ

 ਇਸਦੇ ਨਾਲ ਇਹ ਫੈਸਲਾ ਕੀਤਾ ਗਿਆ ਕਿ ਡੀ ਕਲਾਸ ਲਈ ਭਰਤੀ ਵੀ ਹੁਣ ਨਿਯਮਤ ਹੋਵੇਗੀ. ਇਸ ਦੌਰਾਨ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਨਾਲ ਹੀ ਉਨ੍ਹਾਂ ਨੇ ਬੀਐਸਐਫ ਦਾ ਦਾਇਰਾ ਵਧਾਉਣ ਦੇ ਫੈਸਲੇ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦਾ ਵਿਰੋਧ ਕਰਦੇ ਹਾਂ ਅਤੇ ਜੇ ਲੋੜ ਪਈ ਤਾਂ ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਜਾ ਸਕਦਾ ਹੈ। ਗ੍ਰਹਿ ਮੰਤਰੀ ਦੀ ਤਰਫੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਅਸੀਂ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ। ਇਸ ਦੌਰਾਨ ਉਪ ਮੁੱਖ ਮੰਤਰੀ ਓਪੀ ਸੋਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

Aslo read: ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ 

ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

 ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਡੀ.ਜੀ.ਐੱਸ.ਈ. ਪੰਜਾਬ ਦਾ ਕਾਰਜਭਾਰ ਸੰਭਾਲਿਆ

ਐੱਸ.ਏ.ਐੱਸ. ਨਗਰ 18 ਅਕਤੂਬਰ (ਚਾਨੀ )

ਪੰਜਾਬ ਸਰਕਾਰ ਦੇ 14 ਅਕਤੂਬਰ ਨੂੰ ਜਾਰੀ ਨਿਰਦੇਸ਼ਾਂ ਅਨੁਸਾਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਆਈ.ਏ.ਐੱਸ. (ਬੈਚ 2006) ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਦਾ ਕਾਰਜਭਾਰ ਸੰਭਾਲ ਲਿਆ ਹੈ। 

Also read:

ਜ਼ਿਲ੍ਹਾ ਮੈਜਿਸਟਰੇਟ  ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ 👈👈
ਪੰਜਾਬ ਕੈਬਨਿਟ ਦੇ ਫੈਸਲੇ ਪੜ੍ਹੋ ਇਥੇ

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਅਤੇ ਢਾਂਚਾਗਤ ਸਹੂਲਤਾਂ ਦੇ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਪਹਿਲਕਦਮੀਆਂ ਸਦਕਾ ਸਿੱਖਿਆ ਸਬੰਧੀ ਕੇਂਦਰ ਵੱਲੋਂ ਕਰਵਾਏ ਗਏ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਪੰਜਾਬ ਸੂਬੇ ਦੀ ਸਕੂਲੀ ਸਿੱਖਿਆ ਦੇਸ਼ ਵਿੱਚੋਂ ਪਹਿਲੇ ਨੰਬਰ 'ਤੇ ਹੈ। ਹੁਣ ਰਾਸ਼ਟਰੀ ਪ੍ਰਾਪਤੀ ਸਰਵੇਖਣ (ਨੈਸ) ਵਿੱਚ ਵੀ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਬਣਾਈ ਰੱਖਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮਹੱਤਵਪੂਰਨ ਟੀਚੇ ਦੀ ਪ੍ਰਾਪਤੀ ਲਈ ਉਹ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਇੱਕ ਟੀਮ ਵੱਜੋਂ ਕੰਮ ਕਰਨਗੇ। ਉਹਨਾਂ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਇਸ ਮੌਕੇ ਦਫਤਰ ਡੀ.ਜੀ.ਐੱਸ.ਈ. ਵਿਖੇ ਤਾਇਨਾਤ ਸਮੂਹ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰਾਂ, ਸਹਾਇਕ ਸਟੇਟ ਪ੍ਰੋਜੈਕਟ ਡਾਇਰੈਕਟਰਾਂ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਅਗਰਵਾਲ ਦਾ ਸਵਾਗਤ ਕੀਤਾ।

[ਲਾਈਵ] ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

[ਲਾਈਵ] ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਮੀਟਿੰਗ ਉਪਰੰਤ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ।
Click below to watch live
...ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ CABINET MEETING: ਕੈਬਨਿਟ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਅੱਜ, ਪੜ੍ਹੋ ਕੀ ਹੋਵੇਗਾ ਅਜੰਡਾ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਕੱਤਰੇਤ ਵਿਚ ਚਲ ਰਹੀ ਹੈ। ਇਸ ਮੀਟਿੰਗ ਵਿਚ ਬਿਜਲੀ ਸਮੇਤ ਕੁਝ ਮਾਮਲਿਆਂ ’ਤੇ ਅਹਿਮ ਫੈਸਲੇ ਲਏ ਜਾਣ ਦੇ ਆਸਾਰ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਤੋਂ ਬਾਅਦ ਲਗਭਗ 11.15 ਵਜੇ ਪ੍ਰੈਸ ਕਾਨਫਰੰਸ ਕਰਨਗੇ। ਜਿਸ ਵਿਚ ਉਹਨਾਂ ਵੱਲੋਂ ਕੈਬਨਿਟ ਵਿਚ ਲਏ ਫੈਸਲਿਆਂ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ।

 ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ JOBS OF WEEKEND: ਸਰਕਾਰੀ ਨੌਕਰੀਆਂ ਦੇਖੋ ਇਥੇ
 ਡਿਸਟ੍ਰਿਕਟ ਐਂਡ ਸੈਸ਼ਨ ਜੱਜ ਵਲੋਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ 

https://pb.jobsoftoday.in/2021/10/Distt%20and%20session%20judge%20recruitment%202021.html 


ਸਟਾਫ ਨਰਸਾਂ ਦੀਆਂ 275 ਅਸਾਮੀਆਂ ਲਈ ਦਰਖਾਸਤਾਂ ਦੀ ਮੰਗ, ਨੋਟੀਫਿਕੇਸ਼ਨ ਜਾਰੀ 

https://pb.jobsoftoday.in/2021/10/Staff%20nurse%20recruitment%20haryana.html


PWRDA RECRUITMENT: ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ 

https://pb.jobsoftoday.in/2021/10/pwrda-recruitment.html 


FCI PUNJAB RECRUITMENT 2021: ਆਫਿਸਿਅਲ ਨੋਟੀਫਿਕੇਸ਼ਨ ਅਤੇ ਆਨਲਾਈਨ ਅਪਲਾਈ ਕਰਨ ਲਈ ਲਿੰਕ

https://pb.jobsoftoday.in/2021/10/FCI%20RECRUITMENT%20DIRECT%20LINK%20.html?m=1


ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਡੇਅਰੀ ਵਿਕਾਸ ਇੰਸਪੈਕਟਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ,

https://pb.jobsoftoday.in/2021/10/FCI%20RECRUITMENT%20PUNJAB%202021%20NOTIFICATION.html?m=1

  

ਸਰਕਾਰੀ ਨੌਕਰੀ : ਬੈਂਕਾਂ ਵਿੱਚ 5858 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ ਆਨਲਾਈਨ 

https://pb.jobsoftoday.in/2021/10/IBPS%20RECRUITMENT%202021.html?m=1


IISER RECRUITMENT 2021:ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (IISER) ਮੁਹਾਲੀ ਵਲੋਂ ਨਾਨ ਟੀਚਿਂਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ   ਮੰਗ  https://pb.jobsoftoday.in/2021/10/IISER%20RECRUITMENT%20PUNJAB.html  


MNAREGA RECRUITMENT : OFFICIAL NOTIFICATION DOWNLOAD HERE

 https://pb.jobsoftoday.in/2021/10/mnarega-recruitment-official.html?m=1ਪਟਵਾਰੀਆਂ ਦੀਆਂ 1090 ਅਸਾਮੀਆਂ ਦੀ ਬਜਾਏ ਹੋਵੇਗੀ 1800 ਅਸਾਮੀਆਂ ਤੇ ਭਰਤੀ, ਪੜ੍ਹੋ ਜ਼ਿਲ੍ਹਾ ਵਾਇਜ਼ ਵੇਰਵਾ https://pb.jobsoftoday.in/2021/10/Punjab%20Patwari%20recruitment%202021.htmlਸਫ਼ਾਈ ਸੇਵਕਾਂ ਦੀ ਭਰਤੀ: ਪੰਜਾਬ ਸਰਕਾਰ ਵੱਲੋਂ ਹਰੇਕ ਨਗਰ ਕੌਂਸਲ ਵਿੱਚ ਹਜ਼ਾਰਾਂ ਕਲਾਸ 4 ਕਰਮਚਾਰੀਆਂ ਦੀ ਭਰਤੀ, ਜਲਦੀ ਕਰੋ ਅਪਲਾਈ

https://bit.ly/3pauToA 


SCHOOL LECTURER RECRUITMENT: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲੈਕਚਰਾਰਾਂ ਦੀ ਭਰਤੀ 

https://pb.jobsoftoday.in/search/label/PUNJAB%20SCHOOL%20LECTURER%20RECRUITMENT%202021?m=1

 


BOARD EXAM: 

ਪੰਜਾਬ ਸਿੱਖਿਆ ਬੋਰਡ ਵੱਲੋਂ ਬੋਰਡ ਅਤੇ ਨਾਨ ਬੋਰਡ ਜਮਾਤਾਂ ਲਈ ਸਿਲੇਬਸ ਅਤੇ ਪੇਪਰ ਪੈਟਰਨ ਜਾਰੀ ਡਾਊਨਲੋਡ ਕਰੋ

https://bit.ly/3p8w3Rs CBSE EXAM : ਬੋਰਡ ਪ੍ਰੀਖਿਆਵਾਂ ਲਈ ਸਰਕੂਲਰ ਜਾਰੀ, 18 ਅਕਤੂਬਰ ਨੂੰ ਡੇਟ ਸੀਟ ਹੋਵੇਗੀ ਜਾਰੀ 


CBSE BOARD EXAM SYLLABUS AND TERM WISE SYLLABUS

https://pb.jobsoftoday.in/2021/10/CBse%20exams%202022.html 


RECENT UPDATES

Today's Highlight