Tuesday, 19 October 2021

Pay Commission: ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਦੀ ਮੁੱਖ ਸਕੱਤਰ ਨਾਲ ਮੀਟਿੰਗ 21 ਅਕਤੂਬਰ ਨੂੰ,

 

ਮਾਣ ਭੱਤਾ ਵਰਕਰਾਂ ਅਤੇ ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 'ਪੱਕੇ ਮੋਰਚੇ' ਦੇ ਚੌਥੇ ਦਿਨ ਵੀ ਮੋਰਿੰਡਾ ਵਿਖੇ ਰੋਸ ਮੁਜ਼ਾਹਰਾ

 ਮਾਣ ਭੱਤਾ ਵਰਕਰਾਂ ਅਤੇ ਰੈਗੂਲਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 'ਪੱਕੇ ਮੋਰਚੇ' ਦੇ ਚੌਥੇ ਦਿਨ ਵੀ ਮੋਰਿੰਡਾ ਵਿਖੇ ਰੋਸ ਮੁਜ਼ਾਹਰਾ 


ਹੱਕੀ ਮੰਗਾਂ ਵਿਸਾਰਨ ਤੋਂ ਖਫਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਪੰਜਾਬ ਸਰਕਾਰ ਨੂੰ ਹਰੇਕ ਮੁਹਾਜ਼ 'ਤੇ ਘੇਰਨ ਦੀ ਚਿਤਾਵਨੀ  


ਦਲਜੀਤ ਕੌਰ ਭਵਾਨੀਗੜ੍ਹ


ਮੋਰਿੰਡਾ, 19 ਅਕਤੂਬਰ, 2021 : ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ, ਛੇਵੇਂ ਪੰਜਾਬ ਤਨਖਾਹ ਕਮਿਸ਼ਨ ਨੂੰ ਮੁਲਾਜ਼ਮ ਹਿੱਤਾਂ ਅਨੁਸਾਰ ਸੋਧ ਕੇ ਲਾਗੂ ਕਰਵਾਉਣ, ਪਰਖ ਸਮਾਂ ਐਕਟ ਰੱਦ ਕਰਦੇ ਹੋਏ 31-12-2015 ਤੋਂ ਬਾਅਦ ਭਰਤੀ/ਰੈਗੂਲਰ ਹੋਏ ਮੁਲਾਜ਼ਮਾਂ ਨੂੰ ਹੋਰਨਾਂ ਮੁਲਾਜ਼ਮਾਂ ਦੇ ਬਰਾਬਰ ਲਾਭ ਦਿਵਾਉਣ, 1 ਅਪ੍ਰੈਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ ਸਮੇਤ ਹੋਰ ਮੁਲਾਜ਼ਮ ਮੰਗਾਂ ਸੰਬੰਧੀ 'ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਵੱਲੋਂ ਮੋਰਿੰਡਾ ਬੱਸ ਅੱਡੇ ਦੇ ਨੇੜੇ 16 ਅਕਤੂਬਰ ਤੋਂ ਸ਼ੁਰੂ ਕੀਤੇ 'ਪੱਕੇ ਮੋਰਚੇ' ਦੇ ਚੌਥੇ ਦਿਨ ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ (ਡੀ.ਐੱਮ.ਐੱਫ.) ਦੇ ਸੱਦੇ ਤਹਿਤ ਪੰਜਾਬ ਭਰ ਵਿੱਚੋਂ ਸੈਂਕੜੇ ਮੁਲਾਜ਼ਮਾਂ ਨੇ ਹਿੱਸਾ ਲਿਆ ਅਤੇ ਮੋਰਿੰਡੇ ਸ਼ਹਿਰ ਵਿੱਚ ਰੋਹ ਭਰਪੂਰ ਮਸਾਲ ਮਾਰਚ ਕੱਢਿਆ।


ਇਸ ਤੋਂ ਪਹਿਲਾਂ ਸਾਂਝੇ ਫਰੰਟ ਦੀ ਅਗਵਾਈ ਵਿੱਚ ਪੰਜਾਬ ਦੇ ਕੋਨੇ ਕੋਨੇ ਵਿੱਚ ਪੁੱਜੇ ਸੈਂਕੜੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਡੀ.ਐਮ.ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਟੈਕਨੀਕਲ ਐਂਡ ਮਕੈਨੀਕਲ ਇੰਪ: ਯੂਨੀਅਨ ਦੇ ਸੂਬਾਈ ਆਗੂ ਮਲਾਗਰ ਸਿੰਘ ਖਮਾਣੋਂ, ਡੈਮੋਕਰੇਟਿਕ ਜੰਗਲਾਤ ਵਰਕਰਾਂ ਦੇ ਜਨਰਲ ਸਕੱਤਰ ਬਲਵੀਰ ਸਿਵੀਆਂ, ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਕੌਰ ਮਾਨ ਅਤੇ ਮਿਡ ਡੇ ਮੀਲ ਵਰਕਰ ਯੂਨੀਅਨ ਦੇ ਆਗੂ ਕੁਲਵਿੰਦਰ ਕੌਰ ਜਲੰਧਰ, ਐਨ.ਐਚ.ਐਮ. ਦੇ ਆਗੂ ਕਿਰਨਜੀਤ ਕੌਰ ਅਤੇ ਜਸਵਿੰਦਰ ਕੌਰ ਰੰਧਾਵਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਘੱਗਾ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਕੈਪਟਨ ਅਮਰਿੰਦਰ ਸਿੰਘ ਵਾਂਗ ਹੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ। 


ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਕੈਪਟਨ ਅਤੇ ਹੁਣ ਚੰਨੀ ਸਰਕਾਰ ਵਲੋਂ ਸਾਲ 1991 ਵਿੱਚ ਦੇਸ਼ੀ-ਵਿਦੇਸ਼ੀ ਕਾਰਪੋਰੇਟਾਂ ਦੇ ਇਸ਼ਾਰੇ 'ਤੇ ਕਾਂਗਰਸ ਪਾਰਟੀ ਦੀ ਕੇਂਦਰ ਸਰਕਾਰ ਰਾਹੀਂ ਲਿਆਂਦੀਆਂ ਨਿੱਜੀਕਰਨ ਪੱਖੀ ਨੀਤੀਆਂ ਨੂੰ ਜਾਰੀ ਰੱਖਣ ਲਈ ਹੀ ਬਜ਼ਿੱਦ ਹਨ। ਸਗੋਂ ਹੱਕ ਮੰਗਦੇ ਲੋਕਾਂ ਨੂੰ ਜਿਹੜੀ ਧੱਕੇਸ਼ਾਹੀ ਦਾ ਸਾਹਮਣਾ ਪਟਿਆਲੇ ਵਿੱਚ ਕਰਨਾ ਪੈਂਦਾ ਸੀ, ਹੁਣ ਉਸ ਦਾ ਸਾਹਮਣਾ ਮੁੱਖ ਮੰਤਰੀ ਚੰਨੀ ਦੀ ਮੋਰਿੰਡਾ ਰਿਹਾਇਸ਼ ਅੱਗੇ ਕਰਨਾ ਪੈ ਰਿਹਾ ਹੈ। 


ਆਗੂਆਂ ਨੇ ਕਿਹਾ ਕਿ ਲੋਕਾਂ ਦੇ ਬੁਨਿਆਦੀ ਮਸਲੇ, ਜਿਨ੍ਹਾਂ ਵਿਚ ਘਰ-ਘਰ ਰੁਜ਼ਗਾਰ ਦੇਣਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਤਨਖਾਹ ਕਮਿਸ਼ਨ ਮੁਲਾਜ਼ਮ ਹਿਤਾਂ ਅਨੁਸਾਰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਨਾ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ ਆਦਿ ਦਾ ਯੋਗ ਨਿਬੇੜਾ ਕਰਨ ਦੀ ਥਾਂ ਕੇਵਲ ਸਮਾਂ ਟਪਾਇਆ ਜਾ ਰਿਹਾ ਹੈ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਮੁੱਖ ਮੰਤਰੀ ਪੰਜਾਬ ਨਾਲ 21 ਅਕਤੂਬਰ ਨੂੰ ਤੈਅਸ਼ੁਦਾ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।


ਅੱਜ ਦੇ ਇਕੱਠ ਨੂੰ ਮੁਕੇਸ਼ ਗੁਜਰਾਤੀ, ਅਸ਼ਵਨੀ ਅਵਸਥੀ, ਗੁਰਮੀਤ ਸਿੰਘ ਸੁਖਪੁਰ, ਸ਼ਕੁੰਤਲਾ ਸਰੋਏ, ਹਰਜੀਤ ਕੌਰ ਸਮਰਾਲਾ, ਹਰਜਿੰਦਰ ਸਿੰਘ ਖਮਾਣੋਂ, ਕਰਮਜੀਤ ਸਿੰਘ ਕਲੇਰ, ਸਤਨਾਮ ਸਿੰਘ ਕਜੌਲੀ, ਅਜੀਬ ਦਿਵੇਦੀ, ਨਛੱਤਰ ਸਿੰਘ ਤਰਨ ਤਾਰਨ, ਕੁਲਵਿੰਦਰ ਸਿੰਘ ਜਲੰਧਰ, ਲਖਵਿੰਦਰ ਸਿੰਘ, ਗੁਰਜੀਤ ਘੱਗਾ, ਗੁਰਮੁਖ ਲੋਕ ਪ੍ਰੇਮੀ, ਦਲਜੀਤ ਸਫੀਪੁਰ, ਜਸਵਿੰਦਰ ਔਜਲਾ ਅਤੇ ਨਛੱਤਰ ਸਿੰਘ ਤਰਨਤਾਰਨ ਨੇ ਵੀ ਸੰਬੋਧਨ ਕੀਤਾ।

ਜ਼ਿਲੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਬਕਾਏ ਹੋਣਗੇ ਮੁਆਫ਼-ਵਿਸ਼ੇਸ਼ ਸਾਰੰਗਲ

 ਜ਼ਿਲੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਬਕਾਏ ਹੋਣਗੇ ਮੁਆਫ਼-ਵਿਸ਼ੇਸ਼ ਸਾਰੰਗਲ

*ਲਾਭਪਾਤਰੀਆਂ ਦੀ ਸਹੂਲਤ ਲਈ ਹਰੇਕ ਸਬ-ਡਵੀਜ਼ਨ ਵਿਚ ਰੋਜ਼ਾਨਾ ਲੱਗਣਗੇ ਵਿਸ਼ੇਸ਼ ਕੈਂਪ

*ਲਾਭ ਲੈਣ ਲਈ ਬਿਜਲੀ ਦਫ਼ਤਰਾਂ ਵਿਚ ਵੀ ਭਰੇ ਜਾ ਸਕਦੇ ਹਨ ਫਾਰਮ

ਨਵਾਂਸ਼ਹਿਰ, 19 ਅਕਤੂਬਰ :

  ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲ੍ੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਤਹਿਤ ਸਬ-ਡਵੀਜ਼ਨ ਬੰਗਾ ਦੇ 4524, ਬਲਾਚੌਰ ਦੇ 11999 ਅਤੇ ਨਵਾਂਸ਼ਹਿਰ ਦੇ 7045 ਘਰੇਲੂ ਖਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲੇ ਵਿਚ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਤ ਤਹਿਤ ਹਰੇਕ ਸਬ-ਡਵੀਜ਼ਨ ਵਿਚ ਰੋਜ਼ਾਨਾ 15 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਸਬੰਧਤ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਲਾਭਪਾਤਰੀ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਇਹ ਲਾਭ ਹਾਸਲ ਕਰਨ ਲਈ ਫਾਰਮ ਭਰ ਸਕਦੇ ਹਨ। ਉਨਾਂ ਜ਼ਿਲੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਕੈਂਪਾਂ ਸਬੰਧੀ ਸਮਾਂ ਸਾਰਣੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚ ਇਸ ਸਕੀਮ ਤਹਿਤ ਆਉਂਦਾ ਕੋਈ ਵੀ ਲਾਭਪਾਤਰੀ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨਾਂ ਸਮੂਹ ਉੱਪ ਮੰਡਲ ਮੈਜਿਸਟੇ੍ਰਟਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੱਗਣ ਵਾਲੇ ਕੈਂਪਾਂ ਦੀ ਖੁਦ ਨਿਗਰਾਨੀ ਕਰਨ। ਇਸ ਮੌਕੇ ਵਧੀਕ ਡਿਪਟੀ (ਜ) ਜਸਬੀਰ ਸਿੰੰਘ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਤੋਂ ਇਲਾਵਾ ਬਿਜਲੀ ਮਹਿਕਮੇ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।   -ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਸਬੰਧੀ ਮੀਟਿੰਗ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਤੇ ਹੋਰ ਅਧਿਕਾਰੀ।

CHANDIGARH: 6ਵਾਂ ਤਨਖਾਹ ਕਮਿਸ਼ਨ ਲਈ ਡੀਏ ਵਿੱਚ ਕੀਤਾ ਵਾਧਾ

 

ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਇਸ ਦਿਨ

 


BIG UPDATE: ਕਾਲਜਾਂ ਵਿੱਚ 1200 ਲੈਕਚਰਾਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ, 8 ਨਵੰਬਰ ਤੱਕ ਕਰੋ ਅਪਲਾਈ

 

For conditions of eligibility i.e. Education qualifications, Age and Scale of Pay etc., see details in the General Information for Candidates for each Subject separately for each post has been uploaded on the website www.educationrecruitmentboard.com and http://eservices.gndu.ac.in/govtrecruitment 

Last date for filling online Application form: 08-11-2021 


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

6TH PAY COMMISSION: ਆਪਸ਼ਨ 4 ਨਵੰਬਰ ਤੱਕ ਦਿੱਤੀਆਂ ਜਾਣ: ਜ਼ਿਲ੍ਹਾ ਸਿੱਖਿਆ ਅਫ਼ਸਰ

 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

Big Breaking: ਸਿੱਖਿਆ ਸਕੱਤਰ ਉਚੇਰੀ ਸਿੱਖਿਆ ਵਿਭਾਗ ਵੱਲੋਂ ਲੈਕਚਰਾਰਾਂ ਅਤੇ ਕਲਰਕਾਂ ਦੀ ਭਰਤੀ ਲਈ ਪ੍ਰਕਿਰਿਆ ਸ਼ੁਰੂ

 

19 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਪੜ੍ਹੋ

ਉਚੇਰੀ ਸਿੱਖਿਆ ਵਿਭਾਗ ਵੱਲੋਂ 1158 ਅਸਾਮੀਆਂ ਤੇ ਭਰਤੀ, ਦੇਖੋ ਵਿਸ਼ਾ ਵਾਇਜ਼ ਵੇਰਵਾ

Also read

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

ਡੀ.ਸੀ. ਵੱਲੋਂ ਘਰੇਲੂ ਖ਼ਪਤਕਾਰਾਂ ਦੇ ਦੋ ਕਿਲੋਵਾਟ ਤੱਕ ਦੇ ਬਕਾਇਆ ਬਿਜਲੀ ਮੁਆਫ਼ ਕਰਨ ਸਬੰਧੀ ਵਿਸ਼ੇਸ਼ ਕੈਂਪ ਲਾਉਣ ਦੇ ਆਦੇਸ਼

 ਡੀ.ਸੀ. ਵੱਲੋਂ ਘਰੇਲੂ ਖ਼ਪਤਕਾਰਾਂ ਦੇ ਦੋ ਕਿਲੋਵਾਟ ਤੱਕ ਦੇ ਬਕਾਇਆ ਬਿਜਲੀ ਮੁਆਫ਼ ਕਰਨ ਸਬੰਧੀ ਵਿਸ਼ੇਸ਼ ਕੈਂਪ ਲਾਉਣ ਦੇ ਆਦੇਸ਼

ਪ੍ਰੋਫਾਰਮਾ ਭਰਨ ਲਈ ਪਿੰਡਾਂ ਵਿੱਚ ਲੱਗਣਗੇ ਵਿਸ਼ੇਸ਼ ਕੈਂਪ


ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰਨ ਸਬੰਧੀ ਕੀਤੇ ਐਲਾਨ ਉਤੇ ਅਮਲ ਕਰਦਿਆਂ ਜ਼ਿਲ੍ਹਾ ਐਸਏਐਸ ਨਗਰ ਪ੍ਰਸ਼ਾਸਨ ਵੱਲੋਂ ਅਮਲੀ ਕਾਰਵਾਈ ਕਰਦਿਆਂ ਲੋਕਾਂ ਨੂੰ ਰਾਹਤ ਦੇਣ ਦਾ ਅਮਲ ਵਿੱਢ ਦਿੱਤਾ ਗਿਆ ਹੈ ।
ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਐਸ ਏ ਐਸ ਨਗਰ ਦੀਆਂ ਤਿੰਨੋਂ ਸਬ ਡਿਵੀਜ਼ਨਾਂ ਦੇ ਐੱਸਡੀਐੱਮਜ਼ ਨੂੰ ਇਹ ਪ੍ਰੋਫਾਰਮਾ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕੀ ਪ੍ਰੋਫਾਰਮਾ ਲੋਕਾਂ ਤੱਕ ਪੁੱਜਦਾ ਕਰਨ ਲਈ ਹੇਠਲੇ ਪੱਧਰ ਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਜਾਣ ਅਤੇ ਵਿਸ਼ੇਸ਼ ਕੈਂਪ ਲਗਾ ਕੇ ਲੋੜਵੰਦ ਲਾਭਪਾਤਰੀਆਂ ਤੋਂ ਪ੍ਰੋਫਾਰਮਾ ਛੇਤੀ ਤੋਂ ਛੇਤੀ ਭਰਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਜਾਵੇ ਤਾਂ ਜੋ ਲੋੜਵੰਦ ਲਾਭਪਾਤਰੀਆਂ ਦੇ ਬਿਜਲੀ ਦੇ ਬਕਾਇਆ ਬਿਲ ਨੂੰ ਮੁਆਫ਼ ਕੀਤੇ ਜਾਣ ਦੀ ਪ੍ਰਕਿਰਿਆ ਨੂੰ ਜਲਦੀ ਨੇਪਰੇ ਚਾੜ੍ਹਿਆ ਜਾ ਸਕੇ ।


ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸਡੀਐੱਮ ਆਪਣੇ ਪੱਧਰ ਉੱਤੇ ਪਿੰਡਾਂ ਵਿਚ ਇਹ ਕੈਂਪ ਲਗਵਾਉਣ ਲਈ ਜ਼ਿੰਮੇਵਾਰ ਹੋਣਗੇ। ਇਸ ਦੇ ਨਾਲ ਨਾਲ ਪੀਐਸਪੀਸੀਐਲ ਦੀਆਂ ਸਬ ਡਿਵੀਜ਼ਨਾਂ ਵਾਲੇ ਦਫਤਰਾਂ ਵਿਚ ਵੀ ਵਿਸ਼ੇਸ਼ ਕੈਂਪ ਲਾਏ ਜਾਣਗੇ।


ਉਨ੍ਹਾਂ ਦੱਸਿਆ ਕਿ ਪੀਐਸਪੀਸੀਐਲ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਵਿਚ ਸਵੇਰੇ ਨੌੰ ਤੋਂ ਪੰਜ ਵਜੇ ਤੱਕ ਹਰੇਕ ਕੰਮਕਾਜ ਵਾਲੇ ਦਿਨ ਵਿਸ਼ੇਸ਼ ਕੈਂਪ ਲਗਾ ਕੇ ਫ਼ਾਰਮ ਭਰੇ ਜਾਣਗੇ।

ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 23 ਅਕਤੂਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ- ਡਿਪਟੀ ਕਮਿਸ਼ਨਰ

 ਪਟਾਕੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 23 ਅਕਤੂਬਰ ਤੱਕ ਸੇਵਾ ਕੇਂਦਰ ਵਿਖੇ ਜਮਾਂ ਹੋਣਗੀਆਂ ਦਰਖ਼ਾਸਤਾਂ- ਡਿਪਟੀ ਕਮਿਸ਼ਨਰ


  ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਵੀਨੀਤ ਕੁਮਾਰ ਨੇ ਦੱਸਿਆ ਕਿ ਦੀਵਾਲੀ ਦੇ ਮੌਕੇ ’ਤੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਵਿਅਕਤੀ 23 ਅਕਤੂਬਰ 2021 ਸ਼ਾਮ 5 ਵਜੇ ਤੱਕ ਦਫ਼ਤਰੀ ਕੰਮ ਦੇ ਸਮੇਂ ਦੌਰਾਨ ਸਬ-ਡਵੀਜ਼ਨ ਵਾਈਜ਼ ਆਪਣੀਆਂ ਦਰਖ਼ਾਸਤਾਂ ਨੇੜੇ ਦੇ ਸੇਵਾ ਕੇਂਦਰ ਵਿਖੇ ਦੇ ਸਕਦੇ ਹਨ।


        ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਸਚਿਤ ਕੀਤੇ ਗਏ ਸਮੇਂ ਦੌਰਾਨ ਪ੍ਰਾਪਤ ਹੋਈਆਂ ਦਰਖ਼ਾਸਤਾਂ ਨੂੰ ਹੀ ਵਿਚਾਰਿਆ ਜਾਵੇਗਾ ਅਤੇ ਇਸ ਸਬੰਧੀ ਮਿਤੀ 25 ਅਕਤੂਬਰ 2021 ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਾਟਰੀ ਸਿਸਟਮ ਰਾਹੀਂ ਪਟਾਕੇ ਵੇਚਣ ਸਬੰਧੀ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਿਆ ਜਾਵੇਗਾ। ਉਨਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ, ਸਿਰਫ ਉਹ ਵਿਅਕਤੀ ਹੀ ਪਟਾਕੇ ਵੇਚਣ ਲਈ ਅਧਿਕਾਰਤ ਹੋਣਗੇ। ਉਨਾਂ ਕਿਹਾ ਕਿ ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਦਰਖ਼ਾਸਤਾਂ ਰੱਦ ਮੰਨੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਰਜਿਸਟ੍ਰੇਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਹੁਣ ਨੇੜੇ ਦੇ ਸੇਵਾ ਕੇਂਦਰ ਵਿਚ ਰਾਬਤਾ ਕੀਤਾ ਜਾ ਸਕਦਾ ਹੈ

ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਦਾ ਮਾਰਗ ਦਰਸ਼ਕ ਬਣਿਆ ਕਿਸਾਨ ਜਤਿੰਦਰ ਠਾਕੁਰ

 ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਦਾ ਮਾਰਗ ਦਰਸ਼ਕ ਬਣਿਆ ਕਿਸਾਨ ਜਤਿੰਦਰ ਠਾਕੁਰ

ਬਲਾਕ ਮੁਕੇਰੀਆਂ ਦੇ ਪਿੰਡ ਕਲਸਾਂ ਦਾ ਅਗਾਂਹਵਧੂ ਕਿਸਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ 30 ਏਕੜ ਰਕਬੇ ਵਿਚ ਕਰਦਾ ਹੈ ਖੇਤੀ

ਆਧੁਨਿਕ ਖੇਤੀ ਮਸ਼ੀਨਰੀ ਦਾ ਪ੍ਰਯੋਗ ਕਰਕੇ ਤੇ ਹੋਰ ਕਿਸਾਨਾਂ ਨੂੰ ਕਿਰਾਏ ’ਤੇ ਦੇ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ’ਚ ਦੇ ਰਿਹੈ ਅਹਿਮ ਯੋਗਦਾਨ

ਹੁਸ਼ਿਆਰਪੁਰ, 19 ਅਕਤੂਬਰ: ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਦੇ ਪਿੰਡ ਕਲਸਾਂ ਦਾ ਅਗਾਂਹਵਧੂ ਕਿਸਾਨ ਜਤਿੰਦਰ ਸਿੰਘ ਠਾਕੁਰ ਆਪਣੀ ਪ੍ਰਗਤੀਸ਼ੀਲ ਸੋਚ ਕਾਰਨ ਇਲਾਕੇ ਵਿਚ ਆਪਣੀ ਵਿਸ਼ੇਸ਼ ਪਹਿਚਾਣ ਬਣਾ ਚੁੱਕਾ ਹੈ। ਉਨਤ ਖੇਤੀ ਕਰਕੇ ਉਹ ਜਿਥੇ ਵਧੇਰੇ ਮਾਤਰਾ ਵਿਚ ਝਾੜ ਪ੍ਰਾਪਤ ਕਰ ਰਿਹਾ ਹੈ, ਉਥੇ ਵਾਤਾਵਰਣ ਨੂੰ ਵੀ ਸਾਫ਼-ਸੁਥਰਾ ਰੱਖਣ ਵਿਚ ਅਹਿਮ ਯੋਗਦਾਨ ਦੇ ਰਿਹਾ ਹੈ। ਜਤਿੰਦਰ ਠਾਕੁਰ 5 ਏਕੜ ਦਾ ਮਾਲਕ ਹੈ ਪਰੰਤੂ ਉਹ ਕੁੱਲ 30 ਏਕੜ ਵਿਚ ਖੇਤੀ ਕਰਦਾ ਹੈ। ਉਹ ਕਈ ਸਾਲਾਂ ਤੋਂ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਹੀ ਖੇਤਾਂ ਵਿਚ ਉਸ ਦਾ ਸਹੀ ਪ੍ਰਬੰਧਨ ਕਰ ਰਿਹਾ ਹੈ ਅਤੇ ਹੋਰ ਕਿਸਾਨਾਂ ਨੂੰ ਵੀ ਪ੍ਰੇਰਿਤ ਕਰ ਰਿਹਾ ਹੈ।

ਜਤਿੰਦਰ ਠਾਕੁਰ ਨੇ ਦੱਸਿਆ ਕਿ ਉਹ ਆਪਣੇ ਪਿਤਾ ਨਾਲ ਖੇਤੀ ਦੇ ਕੰਮਾਂ ਵਿਚ ਸਹਿਯੋਗ ਕਰਨ ਲੱਗ ਪਿਆ ਸੀ। ਇਸ ਦੌਰਾਨ ਉਨ੍ਹਾਂ ਦੀ ਕਿਸਾਨ ਮੇਲਿਆਂ, ਖੇਤੀ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਲੈਣ ਅਤੇ ਤਕਨੀਕਾਂ ’ਤੇ ਅਮਲ ’ਤੇ ਅਮਲ ਕਰਨਾ ਆਦਤ ਬਣ ਗਈ। ਸਾਲ 2013 ’ਚ ਪਿਤਾ ਦੀ ਮੌਤ ਤੋਂ ਬਾਅਦ ਘਰ ਦੀ ਸਾਰੀ ਜ਼ਿੰਮੇਵਾਰੀ ਉਸ ’ਤੇ ਆ ਗਈ। ਪੜ੍ਹੇ ਲਿਖੇ ਹੋਣ ਕਾਰਨ ਉਹ ਖੇਤੀ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਰਾਂ ਨਾਲ ਸੰਪਰਕ ਕਰਕੇ ਖੇਤੀ ਸਾਹਿਤ ਨਾਲ ਜੁੜ ਗਿਆ। ਆਪਣੀ ਖੇਤੀ ਦੀ ਨੁਹਾਰ ਨਿਖਾਰਨ ਦੀ ਲਾਲਸਾ ਨੂੰ ਅੱਗੇ ਵਧਾਉਂਦੇ ਹੋਏ ਉਸ ਨੇ ਖੇਤੀ ਨਾਲ ਸਬੰਧਤ ਸਿਖਲਾਈ ਕੈਂਪਾਂ, ਸੈਮੀਨਾਰਾਂ ਅਤੇ ਖੇਤ ਦਿਵਸਾਂ ਵਿਚ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ।

ਜਤਿੰਦਰ ਨੇ ਦੱਸਿਆ ਕਿ ਕੈਂਪਾਂ ਅਤੇ ਸੈਮੀਨਾਰਾਂ ਤੋਂ ਪ੍ਰਭਾਵਿਤ ਹੋ ਕੇ ਉਸ ਨੇ ਖੇਤਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਕਰਨ ਦਾ ਪ੍ਰਣ ਕੀਤਾ। ਸਭ ਤੋਂ ਪਹਿਲਾਂ ਉਸ ਨੇ ਕੰਬਾਇਨ ਨਾਲ ਸ਼ੁਰੂਆਤ ਕੀਤੀ ਅਤੇ ਆਪਣੇ ਇਲਾਕੇ ਦੀ ਤਨਦੇਹੀ ਨਾਲ ਸੇਵਾ ਨਿਭਾਈ, ਜਿਵੇਂ ਹੀ ਉਹ ਖੇਤੀ ਵਿਭਾਗ ਮੁਕੇਰੀਆਂ ਦੇ ਮਾਹਰਾਂ ਨਾਲ ਜੁੜਿਆ ਤਾਂ ਉਸ ਨੂੰ ਹੋਰ ਕਈ ਤਕਨੀਕਾਂ ਸਿਖਣ ਦੀ ਲਾਲਸਾ ਜਾਗੀ। ਇਸ ਤੋਂ ਬਾਅਦ ਉਸ ਨੇ ਰੋਟਾਵੇਟਰ ਅਤੇ ਕਟਰ ਦੀ ਖਰੀਦ ਕੀਤੀ, ਜਿਸ ਨਾਲ ਉਹ ਆਪਣੇ ਖੇਤਾਂ ਦੀ ਫ਼ਸਲ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਕਰਨ ਦੇ ਨਾਲ-ਨਾਲ ਹੋਰ ਕਿਸਾਨਾਂ ਦੇ ਖੇਤਾਂ ਦੀਆਂ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਕਰਨ ਵਿਚ ਮਦਦ ਕਰਦਾ ਹੈ। ਇਸ ਤਰ੍ਹਾਂ ਕਰਕੇ ਉਹ ਆਪਣੇ ਇਲਾਕੇ ਵਿਚ ਵਾਤਾਵਰਣ ਦੀ ਸੰਭਾਲ ਲਈ ਰਹਿੰਦ-ਖੂਹੰਦ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਿਚ ਕਾਮਯਾਬ ਰਿਹਾ।

ਕਿਸਾਨ ਜਤਿੰਦਰ ਠਾਕੁਰ ਨੇ ਦੱਸਿਆ ਕਿ ਹੋਰ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕਰਕੇ ਉਸ ਨੇ ਇਕ ਕਿਸਾਨ ਗਰੁੱਪ ਬਣਾਇਆ। ਪਿਛਲੇ ਸਾਲ ਖੇਤੀ ਮਸ਼ੀਨਰੀ ਬੈਂਕ ਜਿਸ ਵਿਚ ਸੁਪਰ ਸੀਡਰ, ਜੀਰੋ ਟਿਲ ਡਰਿੱਲ, ਪੈਡੀ ਸਟਰਾਅ ਚੌਪਰ ਅਤੇ ਐਮ.ਬੀ. ਪਲੋਅ ਆਦਿ ਦੀ ਸਬਸਿਡੀ ’ਤੇ ਖਰੀਦ ਕੀਤੀ। ਹੁਣ ਉਹ ਆਪਣੇ ਖੇਤਾਂ ਵਿਚ ਇਸ ਮਸ਼ੀਨਰੀ ਦਾ ਪ੍ਰਯੋਗ ਤਾਂ ਕਰਦਾ ਹੀ ਹੈ ਅਤੇ ਨਾਲ ਲਗਦੇ ਪਿੰਡਾਂ ਵਿਚ ਇਹ ਮਸ਼ੀਨਰੀ ਕਿਰਾਏ ’ਤੇ ਦੇ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਅ ਰਿਹਾ ਹੈ। ਉਸ ਦਾ ਮੰਨਣਾ ਹੈ ਕਿ ਕਣਕ ਦੀ ਬਿਜਾਈ ਲਈ ਸੁਪਰ ਐਸ.ਐਮ.ਐਸ. ਅਤੇ ਸੁਪਰ ਸੀਡਰ ਦਾ ਪ੍ਰਯੋਗ ਪੰਜਾਬ ਨੂੰ ਕਾਫ਼ੀ ਹੱਦ ਤੱਕ ਪਰਾਲੀ ਜਲਾਉਣ ਦੀ ਸਮੱਸਿਆ ਤੋਂ ਨਿਜ਼ਾਤ ਦਿਵਾ ਰਿਹਾ ਹੈ।

ਸ਼ਾਮਲਾਤ ਜ਼ਮੀਨਾਂ ਤੋਂ ਦਰਖਤਾਂ ਦੀ ਬੋਲੀ ਕਰਨ ਤੇ ਸਰਕਾਰ ਨੇ ਲਾਈ ਪਾਬੰਦੀ


 


 

ਰਾਤ 10 ਵਜੇ ਤੋਂ ਬਾਅਦ ਸ਼ੋਰ ਪ੍ਰਦੂਸ਼ਣ ਕਰਨ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਵਲੋਂ ਰਾਤ 10 ਵਜੇ ਤੋਂ ਬਾਅਦ ਸ਼ੋਰ ਪ੍ਰਦੂਸ਼ਣ ਕਰਨ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਜਾਰੀ

ਸੁਪਰੀਮ ਕੋਰਟ ਦੀ ਹਦਾਇਤ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੇ ਦਿੱਤੇ ਆਦੇਸ਼

ਸ਼ੋਰ ਪ੍ਰਦੂਸ਼ਣ ਕਰਨ ਵਾਲੇ ਹੋਟਲ, ਰੈਸਟੋਰੈਂਟ, ਪੈਲੇਸ ਤੇ ਹੋਰ ਸੰਸਥਾਵਾਂ ਤੋਂ ਇਲਾਵਾ ਆਯੋਜਕ ਖਿਲਾਫ਼ ਕੀਤੀ ਜਾਵੇਗੀ ਐਫ.ਆਈ.ਆਰ. ਦਰਜ, ਡੀ.ਜੇ. ਕੀਤਾ ਜਾਵੇਗਾ ਜ਼ਬਤ

ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਨੂੰ ਫੀਲਡ ਵਿਚ ਚੈਕਿੰਗ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 19 ਅਕਤੂਬਰ: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਫੌਜਦਾਰੀ ਸੰਘਤਾ 1973 (1973 ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮ ਵਿਚ ਉਨ੍ਹਾਂ ਨੇ ਰਾਤ 10 ਵਜੇ ਤੋਂ ਬਾਅਦ ਡੀ.ਜੇ. ਚਲਾਉਣ, ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ, ਕਿਸੇ ਤਰ੍ਹਾਂ ਦੇ ਅਵਾਜੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾ ਕਰਨ ਵਾਲੇ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।  ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਧਾਰਾ 144 ਦਾ ਉਲੰਘਣ ਕਰਨ ਦੇ ਸਬੰਧ ਵਿਚ ਐਫ.ਆਈ.ਆਰ. ਦਰਜ ਕਰਨ ਅਤੇ ਰਾਤ 10 ਵਜੇ ਤੋਂ ਬਾਅਦ ਫੀਲਡ ਵਿਚ ਚੈਕਿੰਗ ਕਰਕੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ।

  ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਸ ਹੋਟਲ, ਪੈਲੇਸ ਜਾਂ ਸੰਸਥਾ ਵਿਚ ਸ਼ੋਰ ਪ੍ਰਦੂਸ਼ਣ ਵਰਗੀ ਕਾਰਵਾਈ ਪਾਈ ਗਈ ਤਾਂ ਉਨ੍ਹਾਂ ਦੇ ਅਤੇ ਆਯੋਜਕਾਂ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸੰਸਥਾ ਨੂੰ ਇਕ ਸਾਲ ਲਈ ਸੀਲ ਵੀ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਡੀ.ਜੇ. ਵੀ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਸ਼ੋਰ ਪ੍ਰਦੂਸ਼ਣ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਪੁਲਿਸ ਦੀ ਹੈਲਪ ਲਾਈਨ ਨੰਬਰ 100 ਜਾਂ 112 ’ਤੇ ਸ਼ਿਕਾਇਤ ਵੀ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਵੀ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ।

        ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕਿਸੇ ਵੀ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਖਿਆਂ/ਲਾਊਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀਜੇ/ਆਰਕੈਸਟਰਾ, ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ) ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨ੍ਹਾਂ ਨਹੀਂ ਚਲਾਉਣਗੇ।

ਅਪਨੀਤ ਰਿਆਤ ਨੇ ਕਿਹਾ ਕਿ ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵਲੋਂ ਵੀ ਕਿਸੇ ਵੀ ਥਾਂ ’ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ/ਡੀ ਜੇ/ਸੰਗੀਤਕ ਯੰਤਰ/ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਦਿਨ ਦੇ ਸਮੇਂ ਦਾ ਮਤਲਬ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਣਗੇ।

ETT RECRUITMENT: 23 ਅਕਤੂਬਰ ਤੱਕ OBJECTION ,50 ਰੁਪਏ ਫੀਸ

ETT RECRUITMENT: ANSWER KEY ISSUED DOWNLOAD HERE

 

ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਐਲਾਨ

 ਸ੍ਰੀ ਚਮਕੌਰ ਸਾਹਿਬ ਵਿਖੇ 500 ਕਰੋੜ ਦੀ ਲਾਗਤ ਨਾਲ ਸਥਾਪਤ ਹੋਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ


· ਪੁਰਾਣੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਸ਼ੁਰੂਆਤ ਕੀਤੀ


· ਸ੍ਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਦੀ ਸਮਰਥਾ ਵਾਲਾ ਹਸਪਤਾਲ ਬਣੇਗਾ-ਚੰਨੀ


· ਮੋਰਿੰਡਾ ਵਿਖੇ ਅਤਿ ਆਧੁਨਿਕ ਟਰੌਮਾ ਸੈਂਟਰ ਸਥਾਪਤ ਹੋਵੇਗਾ


· ਤ੍ਰਿਪੜੀ ਤੇ ਰਸੂਲਪੁਰ ਆਈ.ਟੀ.ਆਈਜ਼ ਵਿਖੇ ਇਸੇ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਹੋਣਗੀਆਂ


· ਬੇਲਾ ਪੁਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ, ਜ਼ਮੀਨ ਗ੍ਰਹਿਣ ਕਰਨ ਲਈ ਕਿਸਾਨਾਂ ਨੂੰ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ


· ਹਲਕੇ ਦੀਆਂ ਵੈਟਰਨਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਅਤੇ ਡਾਕਟਰਾਂ ਦੀ ਮੌਜੂਦਗੀ ਯਕੀਨੀ ਬਣਾਈ ਜਾਵੇਗੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲ਼ਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜ ਰੁਪਏ ਦੇ ਚੈੱਕ ਵੀ ਵੰਡੇ।


ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਅਤੇ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਆਖਿਆ। ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ।


ਪਿੰਡ ਸੰਧੂਆਂ, ਗੱਗੋਂ, ਭੈਰੋਂ ਮਾਜਰਾ, ਬੇਲਾ, ਵਜੀਦਪੁਰ ਅਤੇ ਮਹਿਤੋਟ ਵਿਖੇ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ, “ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਚੁਣੇ ਜਾਣ ਲਈ ਮੈਂ ਤੁਹਾਡੇ ਸਾਰਿਆਂ ਦਾ ਰਿਣੀ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।” ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਚੁਣਿਆ ਹੋਇਆ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ।
ਪਿੰਡ ਭੈਰੋਂ ਮਾਜਰਾ ਵਿਖੇ ਬੋਲਦਿਆਂ ਸ. ਚੰਨੀ ਨੇ ਕਿਹਾ, “ਮੈਂ ਤਹਾਨੂੰ ਪਿਛਲੀਆਂ ਚੋਣਾਂ ਵਿਚ ਕਹਿ ਰਿਹਾ ਸੀ ਕਿ ਜੇਕਰ ਤੁਸੀਂ ਮੈਨੂੰ ਇਸ ਹਲਕੇ ਵਿੱਚੋਂ ਆਪਣਾ ਨੁਮਾਇੰਦਾ ਚੁਣ ਕੇ ਭੇਜਿਆ ਤਾਂ ਤੁਸੀਂ ਜੋ ਚਾਹੁੰਦੇ ਹੋ, ਹਾਸਲ ਕਰ ਸਕਦੇ ਹੋ ਪਰ ਹੁਣ ਮੈਂ ਹੁਣ ਮੁੱਖ ਮੰਤਰੀ ਬਣ ਗਿਆ ਹਾਂ, ਮੈਂ ਤੁਹਾਡੇ ਸ਼ਬਦਾਂ ਉਤੇ ਫੁੱਲ ਚੜ੍ਹਾਵਾਂਗਾ।” ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਇਸ ਪੱਛੜੇ ਇਲਾਕੇ ਵਿਚ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਦੇ ਹੋਰ ਖੇਤਰਾਂ ਵਿਚ ਵੀ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਗਈਆਂ ਹਨ ਪਰ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਇਕ ਸਰਕਾਰੀ ਯੂਨੀਵਰਸਿਟੀ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦਾ ਨਿਰਮਾਣ ਕਰਨ ਲਈ 42 ਕਰੋੜ ਰੁਪਏ ਦੀ ਜ਼ਮੀਨ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ 500 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋ ਰਹੀ ਹੁਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।


ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਪਿੰਡ ਮਹਿਤੋਟ ਦੇ ਸਟੇਡਿਅਮ ਲਈ 1 ਕਰੋੜ 13 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਚਮਕੌਰ ਸਾਹਿਬ ਵਿਖੇ 100 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ‘ਤੇ ਕੰਮ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੇਖਦੇ ਹੋਏ ਬੇਲਾ ਪੁਲ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ ਅਤੇ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।


ਵਿਸ਼ਵ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਰਿੰਡਾ ਵਿਖੇ ਇੱਕ ਵਿਸ਼ਵ ਪੱਧਰੀ ਟਰੌਮਾ ਸੈਂਟਰ ਸਥਾਪਿਤ ਕਰਨ ਨੂੰ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਉਸਾਰੀ ਛੇਤੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਦੇ ਤ੍ਰਿਪੁੜੀ ਅਤੇ ਰਸੂਲਪੁਰ ਪਿੰਡਾਂ ਵਿਖੇ ਆਈ.ਟੀ.ਆਈਜ਼. ਦੀਆਂ ਕਲਾਸਾਂ ਇਸੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋਣ ਜਾਣਗੀਆਂ।


ਪੰਚਾਂ ਅਤੇ ਸਰਪੰਚਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਸਾਰੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਦਾ ਨਵੀਨੀਕਰਨ ਕਰਕੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਸਰਪੰਚਾਂ ਨੂੰ ਕਿਹਾ, ”ਜੇਕਰ ਇਨ੍ਹਾਂ ਡਿਸਪੈਂਸਰੀਆਂ ਵਿੱਚ ਕੋਈ ਵੀ ਕਮੀ ਪਾਈ ਜਾਂਦੀ ਹੈ ਤਾਂ ਤੁਰੰਤ ਮੇਰੇ ਧਿਆਨ ਵਿੱਚ ਲਿਆਂਦੀ ਜਾਵੇ ਅਤੇ ਇਸ ਦਾ ਹੱਲ ਛੇਤੀ ਹੀ ਕੀਤਾ ਜਾਵੇਗਾ।”


ਮੁੱਖ ਮੰਤਰੀ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਵੱਲੋਂ ਵਿਕਾਸ ਕਾਰਜਾਂ ਲਈ ਕਰੋੜਾਂ ਰੁਪਏ ਦੇ ਚੈੱਕ ਸਰਪੰਚਾਂ ਨੂੰ ਦਿੱਤੇ ਜਾ ਰਹੇ ਹਨ ਜਿਨ੍ਹਾਂ ਦੀ ਹੁਣ ਇਹ ਜਿੰਮੇਵਾਰੀ ਬਣਦੀ ਹੈ ਕਿ ਗੁਰਦੁਆਰਿਆਂ ਵਿੱਚ ਮੀਟਿੰਗਾਂ ਸੱਦ ਕੇ ਲੋਕਾਂ ਨੂੰ ਇਨ੍ਹਾਂ ਗ੍ਰਾਂਟਾਂ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਜੋ ਸਰਕਾਰ ਪ੍ਰਤੀ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਸਕੇ।


ਸ. ਚੰਨੀ ਨੇ ਪਿੰਡਾਂ ਵਿੱਚ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਇਹ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹੇ ਜਾਣ ਲਈ ਕਿਸੇ ਵੀ ਸਰਕਾਰੀ ਮੁਲਾਜ਼ਮ ਜਾਂ ਠੇਕੇਦਾਰ ਨੂੰ ਇੱਕ ਪੈਸਾ ਵੀ ਰਿਸ਼ਵਤ ਨਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਗਲੀਆਂ ਅਤੇ ਨਾਲੀਆਂ ਦੀ ਉਸਾਰੀ, ਸੀਵਰੇਜ ਪ੍ਰਣਾਲੀ, ਕਮਿਊਨਿਟੀ ਸੈਂਟਰ, ਸ਼ਮਸ਼ਾਨ ਘਾਟਾਂ ਦਾ ਨਵੀਨੀਕਰਨ, ਪਿੰਡਾਂ ਵਿੱਚ ਜਿੰਮ ਖੋਲ੍ਹਣੇ, ਛੱਪੜਾਂ ਦੀ ਸਫਾਈ ਅਤੇ ਸਕੂਲਾਂ ਤੇ ਕਾਲਜਾਂ ਨੂੰ ਅਪਗ੍ਰੇਡ ਕਰਨ ਆਦਿ ਕੰਮ ਤਿੰਨ ਮਹੀਨਿਆਂ ਅੰਦਰ ਪੂਰੇ ਕਰ ਲਏ ਜਾਣਗੇ।


ਉਪਰੋਕਤ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਬੇਲਾ ਵਿਖੇ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਕਾਲਜ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਘੱਗੋਂ ਪਿੰਡ ਵਿਖੇ ਇਕ ਕਮਿਊਨਿਟੀ ਸੈਂਟਰ ਦਾ ਉਦਘਾਟਨ ਕਰਦੇ ਸਮੇਂ ਹਲਕੇ ਵਿਚ 10 ਹੋਰ ਕਮਿਊਨਿਟੀ ਸੈਂਟਰ ਉਸਾਰੇ ਜਾਣ ਦਾ ਐਲਾਨ ਕੀਤਾ।


ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਵਿਧਾਇਕ ਜੋਗਿੰਦਰ ਪਾਲ ਭੋਆ, ਚੇਅਰਪਰਸਨ ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਅਮਨਦੀਪ ਕੌਰ ਸੰਧੂਆਂ, ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਮਨਕੰਵਲ ਸਿੰਘ, ਆਈ.ਜੀ. ਅਰੁਣ ਕੁਮਾਰ, ਐਸ.ਐਸ.ਪੀ. ਵੀ.ਕੇ. ਸੋਨੀ ਅਤੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਸਰਪੰਚ ਅਤੇ ਪੰਚ ਸ਼ਾਮਿਲ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ 19 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ  ਵਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਹੁਸ਼ਿਆਰਪੁਰ 18 ਅਕਤੂਬਰ
ਅਪਨੀਤ ਰਿਆਤ, ਆਈ.ਏ.ਐਸ, ਜਿਲਾ ਮੈਜਿਸਟਰੇਟ, ਹੁਸ਼ਿਆਰਪੁਰ ਵਲੋਂ ਭਗਵਾਨ ਵਾਲਮੀਕ ਜੀ ਦੇ ਪ੍ਰਣ ਦਿਵਸ ਦੇ ਸਨਮੁਖ ਮਿਤੀ 19. 10 .2021 ਦਿਨ ਮੰਗਲਵਾਰ ਨੂੰ  ਜਾਣ ਵਾਲੀ ਸ਼ੋਭਾ ਯਾਤਰਾ ਸਮੇਂ ਸੰਗਤਾਂ ਦੇ ਇੱਕਠ ਨੂੰ ਦੇਖਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਿਆਂਂ  ਜਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 19,10.2021  ਨੂੰ ਬਾਅਦ ਦੁਪਹਿਰ ਅੱਧ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। 


ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

 

CABINET DECISION: ਰੈਗੂਲਰ ਭਰਤੀਆਂ ਅਤੇ 700 ਕਰੋੜ ਦੇ ਬਿਲ ਮਾਫ , ਪੜ੍ਹੋ ਪੂਰੀ ਖਬਰਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਅਤੇ ਐਲੀਮੈਂਟਰੀ), ਹੁਸ਼ਿਆਰਪੁਰ ਜਿਲ੍ਹੇ ਦੇ ਸਕੂਲਾਂ ਵਿੱਚ ਇਹ ਹੁਕਮ ਤੁਰੰਤ ਲਾਗੂ ਕਰਵਾਉਣ ਲਈ ਲਿਖਿਆ ਗਿਆ ਹੈ।

ਪ੍ਰੀਖਿਆ ਫਾਰਮ ਤੇ ਫੀਸਾਂ ਭਰਨ ਦੇ ਸ਼ਡਿਊਲ ਵਿੱਚ ਕੀਤਾ ਬਦਲਾਅ

 ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ  ਦੌਰਾਨ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਕੇਵਲ ਵਾਧੂ ਵਿਸ਼ਾ ਕੈਟਾਗਰੀ ’ਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ · ਅਤੇ ਪ੍ਰੀਖਿਆ ਫ਼ੀਸਾਂ ਭਰਨ ਦੇ ਸ਼ਡਿਊਲ 'ਚ ਬਦਲਾਅ ਕੀਤਾ ਗਿਆ ਹੈ। 


ਸਿੱਖਿਆ ਬੋਰਡ  ਦੇ ਕੰਟਰੋਲਰ ਪ੍ਰੀਖਿਆਵਾਂ ਜੇਆਰ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਵਾਧੂ ਵਿਸ਼ਾ ਕੈਟਾਗਰੀ ਦੀ ਇਸ ਪ੍ਰੀਖਿਆ ਲਈ ਦਸਵੀਂ ਸ਼੍ਰੇਣੀ ਵਾਸਤੇ ਉੱਕਾ ਪੁੱਕਾ 1050 ਰੁਪਏ ਅਤੇ ਬਾਰੂਵੀਂ ਸ਼੍ਰੇਣੀ ਵਾਸਤੇ ਉੱਕਾ ਪੁੱਕਾ 1350 ਰੁਪਏ ਪ੍ਰਤੀ ਪ੍ਰੀਖਿਆਰਥੀ ਪ੍ਰਤੀ ਵਿਸ਼ਾ ਪ੍ਰੀਖਿਆ ਫ਼ੀਸ, ਪ੍ਰੀਖਿਆ ਦੇਣ ਦੇ ਚਾਹਵਾਨ ਪ੍ਰੀਖਿਆਰਥੀ ਹੁਣ 20 ਅਕਤੂਬਰ ਦੀ ਬਜਾਏ 22 ਅਕਤੂਬਰ 2021 ਤਕ ਬਿਨਾਂ ਕਿਸੇ ਲੇਟ ਫ਼ੀਸ ਦੇ ਪ੍ਰੀਖਿਆ ਫ਼ਾਰਮ ਭਰ ਕੇ ਆਨਲਾਈਨ ਆਪਣੀ ਪ੍ਰੀਖਿਆ ਫ਼ੀਸ ਜਮਾਂ ਕਰਵਾ ਸਕਦੇ ਹਨ।

 ਇਹ ਪ੍ਰੀਖਿਆ ਫ਼ਾਰਮ 25 ਅਕਤੂਬਰ 2021 ਤਕ ਜ਼ਿਲ੍ਹਾ ਪੱਧਰ ਤੇ ਸਥਿਤ ਖੇਤਰੀ ਦਫ਼ਤਰਾਂ 'ਚ ਜਮਾਂ ਕਰਵਾਏ ਜਾ ਸਕਦੇ ਹਨ। ਅੰਤਿਮ ਮਿਤੀ ਉਪਰੰਤ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰਵਾਨਗੀ ਨਾਲ 2000 ਰੁਪਏ ਲੇਟ ਫ਼ੀਸ ਦੇ ਨਾਲ 500 ਰੁਪਏ ਦੇਰੀ ਦੀ ਮੁਆਫ਼ੀ ਸਬੰਧੀ ਫ਼ੀਸ ਨਾਲ ਕੇਵਲ ਮੁੱਖ ਦਫ਼ਤਰ ਵਿਖੇ ਹਾਜ਼ਰ ਹੋ ਕੇ ਫ਼ੀਸ ਜਮਾਂ ਕਰਵਾਈ ਜਾ ਸਕਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ ਪ੍ਰੀਖਿਆ ਫ਼ੀਸ ਕੇਵਲ ਆਨਲਾਈ ਹੀ ਜਮਾਂ ਕਰਵਾਈ ਜਾ ਸਕੇਗੀ।ਪ੍ਰੀਖਿਆ ਸਬੰਧੀ ਬਾਕੀ ਹਦਾਇਤਾਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ ਜਿਵੇਂ ਕਿ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਕੇਵਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ 'ਤੇ ਹੀ ਉਪਲਬਧ ਕਰਵਾਏ ਜਾਣਗੇ।

 ਸਰਟੀਫ਼ਿਕੇਟ ਦੀ ਹਾਰਡ ਕਾਪੀ ਲੈਣ ਦੀ ਆਪਸ਼ਨ ਪ੍ਰੀਖਿਆ ਫ਼ਾਰਮ’ਚਦਿੱਤੀ ਗਈ ਹੈ। ਜੇ ਕੋਈ ਪ੍ਰੀਖਿਆਰਥੀ ਸਰਟੀਫ਼ਿਕੇਟ ਦੀ ਹਾਰਡ ਕਾਪੀ ਲੈਣ ਦਾ ਇੱਛੁਕ ਹੋਵੇ ਤਾਂ ਉਹ ਪ੍ਰੀਖਿਆ ਫ਼ਾਰਮ ਵਿੱਚ ਆਪਸ਼ਨ ਇੱਕ ਕਰਨ ਉਪਰੰਤ ਨਿਰਧਾਰਤ ਫ਼ੀਸ 100 ਰੁਪਏ ਪ੍ਰੀਖਿਆ ਫ਼ੀਸ ਦੇ ਨਾਲ ਹੀ ਜਮਾਂ ਕਰਵਾ ਸਕਦਾ ਹੈ।

CBSE BOARD EXAM : 30 ਨਵਬੰਰ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ,ਡੇਟ ਸੀਟ ਜਾਰੀ

 ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10 ਵੀਂ ਅਤੇ 12 ਵੀਂ ਜਮਾਤ ਦੀਆਂ ਟਰਮ -1 ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਘੋਸ਼ਿਤ ਕਰ ਦਿੱਤੀ ਹੈ। ਟਰਮ -1 ਪ੍ਰੀਖਿਆਵਾਂ 30 ਨਵਬੰਰ ਤੋਂ ਸ਼ੁਰੂ ਹੋਣਗੀਆਂ ਅਤੇ 22 ਦਸੰਬਰ ਨੂੰ ਖਤਮ ਹੋਣਗੀਆਂ।


 ਬੋਰਡ ਨੇ ਦੱਸਿਆ  ਕਿ 10 ਵੀਂ ਅਤੇ 12 ਵੀਂ ਜਮਾਤਾਂ ਦੀ 'ਟਰਮ -1' ਦੀਆਂ ਬੋਰਡ ਪ੍ਰੀਖਿਆਵਾਂ 'ਆਫਲਾਈਨ' ਕਰਵਾਈਆਂ ਜਾਣਗੀਆਂ। 


ਬੋਰਡ ਨੇ ਕਿਹਾ ਕਿ ਪ੍ਰੀਖਿਆਵਾਂ ਉਦੇਸ਼ ਪ੍ਰਕਾਰ ਦੀਆਂ ਹੋਣਗੀਆਂ ਅਤੇ ਪ੍ਰੀਖਿਆ ਦੀ ਮਿਆਦ 90 ਮਿੰਟ ਹੋਵੇਗੀ. ਦਰਅਸਲ, ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਜੁਲਾਈ ਵਿੱਚ ਸੀਬੀਐਸਈ ਦੁਆਰਾ 2021-22 ਵਿੱਚ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਲਈ ਵਿੱਦਿਅਕ ਸੈਸ਼ਨ ਨੂੰ ਵੰਡਦੇ ਹੋਏ ਦੋ ਪੜਾਵਾਂ ਵਿੱਚ ਸਿਲੇਬਸ ਦਾ ਏਕੀਕਰਨ ਕੀਤਾ ਜਾ ਸਕਦਾ ਹੈ। ਬੋਰਡ ਦੀ ਵੈਬਸਾਈਟ https://www.cbse.gov.in/ 'ਤੇ ਜਾਣਕਾਰੀ ਪ੍ਰਾਪਤ ਕਰੋ.


Download Official datesheet here 

10th class Date sheet Download here

10+2 Class date sheet Download here
ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ :    ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 
RECENT UPDATES

Today's Highlight