Saturday, 23 October 2021

ਭਾਰੀ ਬਾਰਸ਼ ਨਾਲ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ , ਹੁਕਮ ਜਾਰੀ

 

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ

 ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ


 2.5 ਕਰੋੜ ਰੁਪਏ ਨਾਲ ਬੱਸ ਸਟੈਂਡ ਬਰਨਾਲਾ ਨੂੰ ਨਵੀਂ ਦਿੱਖ ਦੇਣ ਦਾ ਐਲਾਨ


 


ਸਫ਼ਰ ਦੌਰਾਨ ਦਰਪੇਸ਼ ਸਮੱਸਿਆਵਾਂ ਸਬੰਧੀ ਬਜ਼ੁਰਗ ਬੀਬੀਆਂ ਨਾਲ ਕੀਤੀ ਗੱਲਬਾਤ


 


ਬਰਨਾਲਾ, 23 ਅਕਤੂਬਰ:


 


ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ ਕੀਤੀ।


 


ਇਸ ਦੌਰਾਨ ਉਨ੍ਹਾਂ ਜਿਥੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਰੀਆਂ ਨਾਲ ਗੱਲਬਾਤ ਕੀਤੀ, ਉਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਸ੍ਰੀ ਰਾਜਾ ਵੜਿੰਗ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਬਰਨਾਲਾ ਬੱਸ ਅੱਡੇ ਦੀ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਅਤੇ ਹੋਰ ਬਿਹਤਰੀ ਲਈ ਹਦਾਇਤ ਕੀਤੀ। 


 


ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੁੱਲ 2.5 ਕਰੋੜ ਰੁਪਏ ਨਾਲ ਬਰਨਾਲਾ ਦੇ ਬੱਸ ਅੱਡੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ 1.5 ਕਰੋੜ ਰੁਪਏ ਅਤੇ ਨਗਰ ਸੁਧਾਰ ਟਰੱਸਟ ਵੱਲੋਂ 1 ਕਰੋੜ ਰੁਪਏ ਖ਼ਰਚ ਕਿ ਬੱਸ ਅੱਡੇ ਨੂੰ ਨਵਿਆਉਣ ਦਾ ਕਾਰਜ ਸਿਰੇ ਚਾੜ੍ਹਿਆ ਜਾਵੇਗਾ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮੱਖਣ ਸ਼ਰਮਾ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੇ ਸੁਧਾਰ ਲਈ 1 ਕਰੋੜ ਰੁਪਏ ਦੇ ਟੈਂਡਰ ਲਗਾਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।


 


ਕੈਬਨਿਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਸ ਅੱਡੇ 'ਤੇ ਬੈਠੀਆਂ ਬਜ਼ੁਰਗ ਔਰਤਾਂ ਗੱਲਬਾਤ ਕਰਕੇ ਉਨ੍ਹਾਂ ਨੂੰ ਸਫ਼ਰ ਦੌਰਾਨ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ ਗਈ।


 


ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਸ਼੍ਰੀਮਤੀ ਅਲਕਾ ਮੀਨਾ, ਐਸ.ਡੀ.ਐਮ. ਸ਼੍ਰੀ ਵਰਜੀਤ ਵਾਲੀਆ, ਚੇਅਰਮੈਨ ਇੰਮਪਰੂਵਮੈਂਟ ਟਰਸਟ ਸ਼੍ਰੀ ਮੱਖਣ ਸ਼ਰਮਾ, ਆਰ.ਟੀ.ਏ. ਸ਼੍ਰੀ ਕਰਨਬੀਰ ਸਿੰਘ ਛੀਨਾ, ਜੀ.ਐਮ. ਪੀ.ਆਰ.ਟੀ.ਸੀ. ਸ਼੍ਰੀ ਐਮ.ਪੀ. ਸਿੰਘ ਵੀ ਮੌਜੂਦ ਸਨ।

ਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੀ 'ਆਪ': ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ

 ਬੇਰੁਜ਼ਗਾਰਾਂ ਦੀ ਹਮਾਇਤ 'ਚ ਪਹੁੰਚੀ 'ਆਪ': ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਡਟੇ ਮਨੀਸ਼ ਨੂੰ ਦਿੱਤਾ ਹੌਂਸਲਾ


ਦਲਜੀਤ ਕੌਰ ਭਵਾਨੀਗੜ੍ਹਸੰਗਰੂਰ, 23 ਅਕਤੂਬਰ, 2021: ਪਿਛਲੇ ਸਾਢ਼ੇ ਚਾਰ ਸਾਲਾਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਅਤੇ ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਬੇਰੋਜ਼ਗਾਰ ਅਧਿਆਪਕ ਮਨੀਸ਼ ਕੁਮਾਰ ਨੂੰ ਹੌਸਲਾ ਦੇਣ ਲਈ ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਆਪਣੇ ਸਾਥੀਆਂ ਸਮੇਤ ਸਥਾਨਕ ਸਿਵਲ ਹਸਪਤਾਲ ਦੀ ਟੈਂਕੀ ਉੱਪਰ ਪਹੁੰਚੇ।


ਉਹਨਾਂ ਟੈਂਕੀ ਉਪਰ ਮਨੀਸ਼ ਦਾ ਹਾਲ ਚਾਲ ਜਾਨਣ ਉਪਰੰਤ ਸੂਬਾ ਸਰਕਾਰ ਉਪਰ ‌ਵਰਦਿਆਂ ਕਿਹਾ ਕਿ ਕਾਂਗਰਸ ਦਾ ਘਰ-ਘਰ ਰੁਜ਼ਗਾਰ ਦਾ ਚੋਣ ਵਾਅਦਾ ਦਰ-ਦਰ ਠੋਕਰਾਂ ਸਾਬਿਤ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਜਿਸ ਸੂਬੇ ਦਾ ਅਧਿਆਪਕ ਵਰਗ ਸੜਕਾਂ ਉਤੇ ਰੁਲ ਰਿਹਾ ਹੋਵੇ, ਉਥੋਂ ਦੀ ਸਰਕਾਰ ਦੇ ਕਿਰਦਾਰ ਦਾ ਸਹਿਜੇ ਹੀ ਪਤਾ ਲੱਗ ਸਕਦਾ ਹੈ।


ਉਹਨਾਂ 'ਆਪ' ਦੀ ਸਰਕਾਰ ਬਨਣ ਉਪਰੰਤ ਬੇਰੋਜ਼ਗਾਰ ਅਧਿਆਪਕਾਂ ਨੂੰ ਬਨਣਾ ਮਾਨ ਸਤਿਕਾਰ ਦੇਣ ਦੀ ਗੱਲ ਵੀ ਕਹੀ। ਉਹਨਾਂ ਪਾਣੀ ਵਾਲੀ ਟੈਂਕੀ ਤੋਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਬੇਰੋਜ਼ਗਾਰ ਅਧਿਆਪਕਾਂ ਦੇ ਸੰਘਰਸ਼ ਵਿੱਚ ਸਾਥ ਦੇਣ ਦੀ ਅਪੀਲ ਕੀਤੀ।


ਇਸ ਮੌਕੇ ਉਹਨਾਂ ਨਾਲ ਜਲਾਲਾਬਾਦ ਤੋਂ ਪਹੁੰਚੇ 'ਆਪ' ਦੇ ਹਲਕਾ ਇਚਾਰਜ ਗੋਲਡੀ ਕੰਬੋਜ ਨੇ ਆਪਣੇ ਹਲਕੇ ਦੇ ਬੇਰੋਜ਼ਗਾਰ ਮਨੀਸ਼ ਦੀ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।


ਇਸ ਮੌਕੇ ਸਰਪੰਚ ਗੁਰਮੇਲ ਸਿੰਘ ਘਰਾਚੋਂ, ਬੇਰੋਜ਼ਗਾਰ ਵਰਕਰਾਂ ਵਿੱਚੋੰ ਕਿਰਨ ਈਸੜਾ, ਮਲਿਕਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਹਰਪ੍ਰੀਤ ਸੰਗਰੂਰ, ਸੁਨੀਲ ਫ਼ਾਜਲਿਕਾ, ਦਵਿੰਦਰ ਫ਼ਾਜਲਿਕਾ, ਗੁਰਵੀਰ ਮੰਗਵਾਲ, ਹਰਮੇਸ ਥਲੇਸਾਂ, ਸੰਦੀਪ, ਸੁਖਵੀਰ, ਹਰਪ੍ਰੀਤ ਫਿਰੋਜਪੁਰ ਆਦਿ ਹਾਜ਼ਰ ਸਨ।

ਹਰ ਵਰਗ ਦੇ 14655 ਬਿਜਲੀ ਖਪਤਕਾਰਾਂ ਦੇ 26.50 ਕਰੋੜ ਦੇ ਬਕਾਇਆ ਬਿਜਲੀ ਬਿੱਲ ਹੋਏ ਮਾਫ -ਰਾਣਾ ਕੇ.ਪੀ ਸਿੰਘ

 ਹਰ ਵਰਗ ਦੇ 14655 ਬਿਜਲੀ ਖਪਤਕਾਰਾਂ ਦੇ 26.50 ਕਰੋੜ ਦੇ ਬਕਾਇਆ ਬਿਜਲੀ ਬਿੱਲ ਹੋਏ ਮਾਫ -ਰਾਣਾ ਕੇ.ਪੀ ਸਿੰਘ

ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ-ਸਪੀਕਰ

ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਦੇ ਦਾਇਰੇ ਦਾ ਕੀਤਾ ਵਿਸਥਾਰ, ਹਰ ਵਰਗ ਵਿਚ ਖੁਸ਼ੀ ਦੀ ਲਹਿਰਸ੍ਰੀ ਅਨੰਦਪੁਰ ਸਾਹਿਬ 23 ਅਕਤੂਬਰ ()

ਪੰਜਾਬ ਸਰਕਾਰ ਨੈ ਆਪਣੀਆਂ ਲੋਕ ਭਲਾਈ ਸਕੀਮਾਂ ਦੇ ਦਾਇਰੇ ਦਾ ਵਿਸਥਾਰ ਕਰਦੇ ਹੋਏ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬੇ ਦੇ ਹਰ ਵਰਗ ਦੇ 2 ਕਿਲੋਵਾਟ ਲੋਡ ਵਾਲੇ ਬਿਜਲੀ ਖਪਤਕਾਰਾਂ ਦਾ ਪੁਰਾਣਾ ਬਕਾਇਆ ਬਿੱਲ ਮਾਫ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ 14655 ਬਿਜਲੀ ਖਪਤਕਾਰਾਂ ਦੇ 26.50 ਕਰੌੜ ਰੁਪਏ ਦੇ ਬਕਾਏ ਮਾਫ ਹੋ ਗਏ ਹਨ। ਖਪਤਕਾਰਾਂ ਨੂੰ ਇਸ ਦਾ ਲਾਭ ਲੈਣ ਲਈ ਵਿਭਾਗ ਨੂੰ ਇੱਕ ਫਾਰਮ ਭਰ ਕੇ ਦੇਣਾ ਹੋਵੇਗਾ। ਇਸ ਦੇ ਲਈ ਬਿਜਲੀ ਬੋਰਡ ਦੇ ਅਧਿਕਾਰੀ ਹਰ ਜਗਾ ਕੈਂਪ ਲਗਾ ਕੇ ਖਪਤਕਾਰਾਂ ਨੂੰ ਬਿੱਲ ਮਾਫੀ ਦੀ ਸਹੂਲਤ ਉਪਲੱਬਧ ਕਰਵਾ ਰਹੇ ਹਨ।

   ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿਚ ਆਪਣੇ ਦੌਰੇ ਦੌਰਾਨ ਦੋ ਕਿਲੋਵਾਟ ਤੱਕ ਦੇ ਬਿਜਲੀ ਖਪਤਕਾਰਾਂ ਦੇ ਬਕਾਇਆ ਬਿੱਲ ਮਾਫ ਕਰਨ ਲਈ ਲਗਾਏ ਵਿਸੇ਼ਸ ਕੈਂਪ ਵਿਚ ਉਪਭੋਗਤਾਵਾਂ ਨੂੰ ਦਿੱਤੀ ਜਾ ਰਹੀ ਸਹੂਲਤ ਦਾ ਜਾਇਜ਼ਾ ਲਿਆ ਅਤੇ ਖਪਤਕਾਰਾਂ ਨੂੰ ਫਾਰਮ ਭਰ ਕੇ ਇਸ ਦਾ ਲਾਭ ਲੈਣ ਲਈ ਕਿਹਾ।ਰਾਣਾ ਕੇ.ਪੀ ਸਿੰਘ ਵੱਖ ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੇਣ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾ ਵੀ ਸੁਣ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਬਿਜਲੀ ਬਿੱਲਾ ਦੇ ਬਕਾਏ ਮਾਫ ਕਰਨ ਸਮੇਂ ਸੂਬੇ ਦੇ ਹਰ ਵਰਗ ਨੂੰ ਇਸ ਦਾਇਰੇ ਵਿਚ ਰੱਖਿਆ ਹੈ।

   ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਸਕੀਮਾਂ ਦੇ ਦਾਇਰੇ ਦਾ ਵਿਸਥਾਰ ਕਰਦੇ ਹੋਏ ਪੈਨਸ਼ਨ ਦੀ ਰਾਸ਼ੀ ਵਿਚ ਵਾਧਾ, ਆਸ਼ੀਰਵਾਦ ਸਕੀਮ ਨੁੂੰ 51 ਹਜ਼ਾਰ ਰੁਪਏ, ਮਹਿਲਾਵਾ ਨੂੰ ਮੁਫਤ ਬੱਸ ਸਫਰ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾ ਹੀ ਬਿਜਲੀ ਦੇ ਬਿੱਲਾਂ ਵਿਚ ਰਾਹਤ ਅਤੇ ਕਿਸਾਨਾਂ ਦੇ ਟਿਊਵਬੈਲਾ ਦੇ ਬਿਜਲੀ ਦੇ ਬਿੱਲਾਂ ਵਿਚ ਰਾਹਤ ਦੇ ਰਹੀ ਹੈ। ਸਰਕਾਰ ਨੇ ਗ੍ਰਾਮ ਪੰਚਾਇਤਾ ਦੇ ਪਿੰਡਾਂ ਵਿਚ ਜਲ ਸਪਲਾਈ ਵਿਚ ਲੱਗੇ ਟਿਊਵਬੈਲ ਦੇ ਬਿੱਲਾਂ ਅਤੇ ਘਰੇਲੂ ਜਲ ਸਪਲਾਈ ਖਪਤਕਾਰਾਂ ਨੂੰ ਬਿੱਲਾ ਵਿਚ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਵਿਚ ਵੱਡੇ ਫੈਸਲੇ ਲੈ ਰਹੀ ਹੈ। ਉਨ੍ਹਾਂ ਨੇ ਬਿਜਲੀ ਬਿੱਲਾ ਦੇ ਬਕਾਏ ਦੀ ਮਾਫੀ ਵਿਚ ਆਉਦੇ ਖਪਤਕਾਰਾਂ ਨੂੰ ਤੁਰੰਤ ਇਸ ਰਾਹਤ ਦਾ ਲਾਭ ਲੈਣ ਲਈ ਕਿਹਾ। ਐਕਸੀਅਨ ਪਾਵਰ ਕਾਮ ਹਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਹਰ ਉਪ ਮੰਡਲ ਵਿਚ ਅਧਿਕਾਰੀ ਇਸ ਯੋਜਨਾਂ ਦੇ ਲਾਭਪਾਤਰੀਆਂ ਨੂੰ ਫਾਰਮ ਭਰ ਕੇ ਲਾਭ ਲੈਣ ਲਈ ਕੈਂਪ ਲਗਾ ਰਹੇ ਹਨ। ਐਸ.ਡੀ.ਓ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਾਰਡ ਨੰ:1 ਮਜਾਰਾ ਸ੍ਰੀ ਅਨੰਦਪੁਰ ਸਾਹਿਬ ਵਿਚ ਅੱਜ ਬਕਾਇਆ ਬਿੱਲਾ ਦੀ ਮਾਫੀ ਸਬੰਧੀ ਕੈਂਪ ਲਗਾ ਕੇ ਖਪਤਕਾਰਾਂ ਦੇ ਫਾਰਮ ਭਰੇ ਜਾ ਰਹੇ ਹਨ। ਐਸ.ਡੀ.ਓ ਪਾਵਰ ਕਾਮ ਪ੍ਰਭਾਤ ਸ਼ਰਮਾ ਨੇ ਕਿਹਾ ਕਿ ਕੀਰਤਪੁਰ ਸਾਹਿਬ ਉਪ ਮੰਡਲ ਵਿਚ ਫਾਰਮ ਭਰਨ ਦੀ ਪ੍ਰਕਿਰਿਆ ਜਾਰੀ ਹੈ। ਲੋਕਾਂ ਨੂੰ ਉਨ੍ਹਾਂ ਦੇ ਬਕਾਇਆ ਬਿੱਲਾ ਦੀ ਮਾਫੀ ਸਬੰਧੀ ਫਾਰਮ ਭਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਬੇਰੁਜ਼ਗਾਰਾਂ ਵੱਲੋਂ 28 ਅਕਤੂਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ

 ਬੇਰੁਜ਼ਗਾਰ ਬੀ ਐਡ ਅਧਿਆਪਕ ਮੀਟਿੰਗ ਮਗਰੋਂ ਸਿੱਖਿਆ ਮੰਤਰੀ ਦੀ ਕੋਠੀ ਪਹੁੰਚੇ; ਦਿੱਤਾ ਮੰਗ ਪੱਤਰ  


ਬੇਰੁਜ਼ਗਾਰਾਂ ਵੱਲੋਂ 28 ਅਕਤੂਬਰ ਤੋਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਦਾ ਐਲਾਨ


ਦਲਜੀਤ ਕੌਰ ਭਵਾਨੀਗੜ੍ਹ


ਜਲੰਧਰ, 23 ਅਕਤੂਬਰ, 2021: ਪਿਛਲੇ ਕਰੀਬ ਚਾਰ ਸਾਲ ਤੋ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਟੈੱਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਹੁਣ ਸਥਾਨਕ ਸਿੱਖਿਆ ਮੰਤਰੀ ਦੀ ਕੋਠੀ ਵੱਲ ਨੂੰ ਰੁਖ ਕਰਨ ਦਾ ਐਲਾਨ ਕਰ ਦਿੱਤਾ ਹੈ।


ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਸੂਬਾਈ ਮੀਟਿੰਗ ਕਰਨ ਮਗਰੋਂ ਸਥਾਨਕ ਵਿਧਾਇਕ ਅਤੇ ਸਿੱਖਿਆ ਮੰਤਰੀ ਸ੍ਰ ਪ੍ਰਗਟ ਸਿੰਘ ਦੀ ਫੇਜ਼-2 ਵਿੱਚਲੀ ਕੋਠੀ ਅੱਗੇ ਪਹੁੰਚ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਨਾਮ ਮੰਗ ਪੱਤਰ ਉਹਨਾਂ ਦੇ ਦਫ਼ਤਰ ਸਕੱਤਰ ਸੁੱਖੀ ਵੜੈਚ ਨੂੰ ਸੌਂਪਿਆ।


ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਇਕੱਠੇ ਹੋਏ ਬੇਰੁਜ਼ਗਾਰਾਂ ਨੇ ਕਾਂਗਰਸ ਦੀ ਪਿਛਲੀ ਟੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਖਿਲਾਫ ਭੜਾਸ ਕੱਢੀ। 


ਉਹਨਾਂ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਾਂਗਰਸ ਦਾ ਚੋਣ ਵਾਅਦਾ ਸੀ, ਇਸ ਲਈ ਮੌਜੂਦਾ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨੂੰ ਬੇਰੁਜ਼ਗਾਰ ਜਿੰਮੇਵਾਰੀ ਤੋਂ ਨਹੀਂ ਭੱਜਣ ਦੇਣਗੇ। ਉਹਨਾਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਉੱਤੇ ਓਹਨਾ ਦੀ ਮੋਰਿੰਡਾ ਕੋਠੀ ਸਾਹਮਣੇ ਕਾਂਗਰਸੀ ਵਰਕਰਾਂ ਕੋਲੋਂ ਬੇਰੁਜ਼ਗਾਰਾਂ ਉੱਤੇ 5 ਅਕਤੂਬਰ ਨੂੰ ਜ਼ਬਰ ਕਰਨ ਦਾ ਦੋਸ਼ ਲਗਾਇਆ। 


ਬੇਰੁਜ਼ਗਾਰ ਆਗੂਆਂ ਗੁਰਪ੍ਰੀਤ ਸਿੰਘ ਪੱਕਾ, ਬਲਰਾਜ ਸਿੰਘ ਫਰੀਦਕੋਟ, ਸੰਦੀਪ ਸਿੰਘ ਗਿੱਲ, ਅਮਨ ਸੇਖਾ ਅਤੇ ਰਸ਼ਪਾਲ ਸਿੰਘ ਜਲਾਲਾਬਾਦ ਆਦਿ ਨੇ ਕਿਹਾ ਕਿ ਸ੍ਰ ਪ੍ਰਗਟ ਸਿੰਘ ਨੇ ਭਾਵੇਂ 5 ਅਤੇ 12 ਅਕਤੂਬਰ ਨੂੰ ਬੇਰੁਜ਼ਗਾਰਾਂ ਨਾਲ ਮੀਟਿੰਗਾਂ ਕੀਤੀਆਂ ਹਨ, ਪ੍ਰੰਤੂ ਭਰੋਸਾ ਦੇਣ ਉਪਰੰਤ ਵੀ ਭਰਤੀ ਕਰਨ ਬਾਰੇ ਐਲਾਨ ਨਹੀਂ ਕੀਤਾ। 


ਬੇਰੁਜ਼ਗਾਰਾਂ ਨੇ ਮੰਗ ਕੀਤੀ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਮਾਤ ਭਾਸ਼ਾ ਪੰਜਾਬੀ ਸਮੇਤ ਕੁੱਲ 9000 ਅਤੇ ਮਾਸਟਰ ਕੇਡਰ ਦੀਆਂ ਘੱਟੋ ਘੱਟ 18000 ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਜਲਦ ਹੱਲ ਨਹੀਂ ਕੀਤਾ ਤਾਂ ਸਾਬਕਾ ਸਿੱਖਿਆ ਮੰਤਰੀ ਵਾਲਾ ਹਸ਼ਰ ਹੀ ਨਵੇਂ ਸਿੱਖਿਆ ਮੰਤਰੀ ਦਾ ਹੋਵੇਗਾ। 


ਜ਼ਿਕਰਯੋਗ ਹੈ ਕਿ ਬੇਰੁਜ਼ਗਾਰਾਂ ਨੇ ਕਰੀਬ 9 ਮਹੀਨੇ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਕੇ ਰੱਖਿਆ ਸੀ। ਉਨ੍ਹਾਂ ਐਲਾਨ ਕੀਤਾ ਕਿ 28 ਅਕਤੂਬਰ ਤੋਂ ਸਿੱਖਿਆ ਮੰਤਰੀ ਦੀ ਸਥਾਨਕ ਕੋਠੀ ਕੋਲ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ।


ਇਸ ਮੌਕੇ ਹਰਜਿੰਦਰ ਕੌਰ ਗੋਲੀ, ਅਲਕਾ, ਰੂਬੀ, ਰਜਵੰਤ ਕੌਰ, ਦਲਜਿੰਦਰ ਸਿੰਘ, ਪਵਨ ਕੁਮਾਰ, ਬਲਵੀਰ ਚੰਦ, ਸੁਖਜੀਤ ਸਿੰਘ ਹਰੀਕੇ, ਮਨਦੀਪ ਸਿੰਘ ਰੱਤੂ, ਹਰਪ੍ਰੀਤ ਸਿੰਘ ਫਗਵਾੜਾ ਆਦਿ ਹਾਜ਼ਰ ਸਨ।

ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ

 ਚੰਡੀਗੜ੍ਹ, 23 ਅਕਤੂਬਰ: 

ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕਲਰਕਾਂ ਦੀਆਂ 2704 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕਰਕੇ ਇਹਨਾਂ ਅਸਾਮੀਆਂ ਨੂੰ ਭਰਨ ਲਈ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੀਆਂ ਕਲਰਕ ਦੀਆਂ ਇਹਨਾਂ 2704 ਆਸਾਮੀਆਂ ਵਿੱਚ ਕਲਰਕ (ਜਨਰਲ), ਕਲਰਕ ਲੇਖਾ ਅਤੇ ਕਲਰਕ ਆਈ.ਟੀ ਸ਼ਾਮਲ ਹਨ। ਕਲਰਕ (ਜਨਰਲ) ਦੀਆਂ ਅਸਾਮੀਆਂ ਲਈ ਅੱਜ ਮਿਤੀ 23.10.2021 ਤੋਂ 18.11.2021 ਤੱਕ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਵੈਬਸਾਈਟ ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

 ਕਲਰਕ ਲੇਖਾ ਅਤੇ ਕਲਰਕ ਆਈ.ਟੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ 15.11.2021 ਰੱਖੀ ਗਈ ਹੈ।

 ਬੋਰਡ ਵਲੋਂ ਸਟੈਨੋਟਾਈਪਿਸਟ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦੀਆਂ 423 ਆਸਾਮੀਆਂ ਦਾ ਭਰਤੀ ਪ੍ਰੋਸੈਸ ਸੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਹਨਾਂ ਅਸਾਮੀਆਂ ਲਈ ਵੀ ਜਲਦੀ ਹੀ ਇਸ਼ਤਿਹਾਰ ਜਾਰੀ ਕਰਕੇ ਅਰਜੀਆਂ ਦੀ ਮੰਗ ਕੀਤੀ ਜਾਵੇਗੀ।

ਸਮੁੱਚੀ ਜਾਣਕਾਰੀ/ਨੋਟਿਸ ਅਤੇ ਸੰਪਰਕ ਲਈ ਫੋਨ ਨੰ:/ਈਮੇਲ ਆਦਿ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਕਰਵਾ ਦਿੱਤੀ ਜਾਵੇਗੀ।

ਇਸ ਦੇ ਨਾਲ ਉਹਨਾਂ ਇਹ ਵੀ ਦੱਸਿਆ ਕਿ ਡਾਟਾ ਐਂਟਰੀ ਉਪਰੇਟਰਾਂ ਦੀਆਂ 39 ਆਸਾਮੀਆਂ ਦਾ ਨਤੀਜਾ ਵੀ ਬੋਰਡ ਵਲੋਂ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਬੋਰਡ ਦੀ ਅਗਲੀ ਮੀਟਿੰਗ ਵਿੱਚ ਪ੍ਰਵਾਨ ਕਰਵਾਉਣ ਉਪਰੰਤ ਘੋਸ਼ਿਤ ਕਰ ਦਿੱਤਾ ਜਾਵੇਗਾ। ਪਟਵਾਰੀ, ਜਿਲੇਦਾਰ ਅਤੇ ਜੇਲ੍ਹ ਵਾਰਡਰ ਤੇ ਮੈਟਰਨ ਦੀਆਂ ਅਸਾਮੀਆਂ ਲਈ ਕੌਂਸਲਿੰਗ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕੀਤੀ ਜਾ ਰਹੀ, ਸਬੰਧਤ ਉਮੀਦਵਾਰ ਸਮੇਂ ਸਮੇਂ ਸਿਰ ਬੋਰਡ ਦੀ ਵੈਬਸਾਈਟ ਜਰੂਰ ਚੈੱਕ ਕਰਦੇ ਰਹਿਣ।

Official notification and other details see here

COLLEGE ASSISTANT PROFESSOR RECRUITMENT: REVISED CATEGORY WISE POSTS SEE HERE

 

COLLEGE ASSISTANT PROFESSOR RECRUITMENT: REVISED CATEGORY WISE POSTS SEE HERE DOWNLOAD HERE

ਸੈਨਿਕ ਸਕੂਲ ਕਪੂਰਥਲਾ 'ਚ ਦਾਖਲੇ ਲਈ ਆਨਲਾਇਨ ਅਰਜ਼ੀਆਂ 26 ਅਕਤੂਬਰ ਤੱਕ

 ਸੈਨਿਕ ਸਕੂਲ ਕਪੂਰਥਲਾ 'ਚ ਦਾਖਲੇ ਲਈ ਆਨਲਾਇਨ ਅਰਜ਼ੀਆਂ 26 ਅਕਤੂਬਰ ਤੱਕ


-6ਵੀਂ ਕਲਾਸ ਵਿਚ ਦਾਖਲੇ ਲਈ ਲੜਕੀਆਂ ਵਾਸਤੇ ਵੀ 10 ਸੀਟਾਂ ਉਪਲਬਧਮਲੇਰਕੋਟਲਾ 23 ਅਕਤੂਬਰ:


1961 'ਚ ਕੂਪਰਥਲਾ ਵਿਖੇ ਸਥਾਪਤ ਹੋਇਆ ਸੈਨਿਕ ਸਕੂਲ ਅਕਾਦਮਿਕ ਖੇਤਰ 'ਚ ਮਿਆਰੀ ਸਿੱਖਿਆ ਲਈ ਮਾਣ ਦਾ ਪ੍ਰਤੀਕ ਹੈ। ਸੈਨਿਕ ਸਕੂਲ ਵਿੱਚ ਹੁਣ ਮੁੰਡਿਆਂ ਦੇ ਨਾਲ ਛੇਂਵੀ ਜਮਾਤ ਵਿੱਚ ਕੁੜੀਆਂ ਲਈ ਵੀ ਦਾਖਲਾ ਖੁੱਲਾ ਹੈ।ਸਕੂਲ ਪਹਿਲਾਂ ਹੀ ਅਕਾਦਮਿਕ ਸੈਸ਼ਨ 2021-22 ਵਿੱਚ ਛੇਂਵੀ ਜਮਾਤ ਦੀਆਂ 10 ਵਿਦਿਆਰਥਣਾਂ ਦਾ ਪਹਿਲਾ ਬੈਚ ਦਾਖਲ ਕਰ ਚੁੱਕਾ ਹੈ।


          ਸਕੂਲ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੈਨਿਕ ਸਕੂਲ ਵਿੱਚ ਏ.ਆਈ.ਐਸ.ਐਸ.ਈ.ਈ. ਲਈ ਦਾਖਲਾ 2022 ਵੈੱਬਸਾਈਟhttps://aissee.nta.nic.in 'ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਲਿੰਕ ਸਕੂਲ ਦੀ ਵੈੱਬਸਾਈਟ https://sskapurthala.com 'ਤੇ ਵੀ ਉਪਲੱਬਧ ਹੈ। ਬੁਲਾਰੇ ਮੁਤਾਬਕ ਅਰਜ਼ੀਆਂ ਆਨਲਾਈਨ ਤੋਂ ਬਿਨਾਂ ਹੋਰ ਕਿਸੇ ਤਰਾਂ ਵੀ ਸਵੀਕਾਰ ਨਹੀਂ ਕੀਤੀਆਂ ਜਾਣਗੀਆ।


           ਆਨਲਾਈਨ ਅਰਜ਼ੀਆਂ 26 ਅਕਤੂਬਰ 2021 (ਸ਼ਾਮ ਪੰਜ ਵਜੇ) ਤੱਕ ਹੀ ਸਵੀਕਾਰ ਕੀਤੀਆਂ ਜਾਣਗੀਆਂ। ਸੈਨਿਕ ਸਕੂਲ ਕਪੂਰਥਲਾ ਵਿੱਚ ਮੁੰਡੇ ਅਤੇ ਕੁੜੀਆਂ ਦੋਵਾਂ ਨੂੰ ਛੇਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਵਿਸਥਾਰਤ ਜਾਣਕਾਰੀ https://laissee.nta.nic.in 'ਤੇ ਜਾਣਕਾਰੀ ਬੁਲਟਿਨ ਵਿੱਚ ਉਪਲੱਬਧ ਹੈ।ਚਾਹਵਾਨ ਮਾਪੇ ਹਰੇਕ ਨਵੀਂ ਜਾਣਕਾਰੀ ਇਸ ਲਿੰਕ ਤੋਂ ਲੈ ਸਕਦੇ ਹਨ।


ਸਕੂਲ ਨੇ ਛੇਵੀਂ ਜਮਾਤ ਵਿੱਚ ਮੁੰਡਿਆਂ ਲਈ 60 ਅਤੇ ਕੁੜੀਆਂ ਲਈ 10 ਖਾਲੀ ਅਸਾਮੀਆਂ, ਇਸੇ ਤਰ੍ਹਾਂ ਨੌਵੀਂ ਜਮਾਤ ਵਿੱਚ ਸਿਰਫ ਮੁੰਡਿਆਂ ਲਈ 15 ਅਸਾਮੀਆਂ ਐਲਾਨੀਆਂ ਹਨ। ਛੇਵੀਂ ਜਮਾਤ ਵਿੱਚ ਦਾਖਲੇ ਲਈ ਇੱਕ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 10 ਤੋਂ 12 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ, ਭਾਵ ਉਸਦਾ ਜਨਮ ਅਕਾਦਮਿਕ ਸਾਲ 2022-23 ਵਿੱਚ ਦਾਖਲੇ ਲਈ 01 ਅਪ੍ਰੈਲ 2010 ਤੇ 31 ਮਾਰਚ 2012 (ਦੋਵੇਂ ਦਿਨ ਸ਼ਾਮਲ) ਦੇ ਦਰਮਿਆਨ ਹੋਣਾ ਚਾਹੀਦਾ ਹੈ।


ਇਸੇ ਤਰ੍ਹਾਂ ਨੌਵੀਂ ਜਮਾਤ ਵਿੱਚ ਦਾਖਲੇ ਲਈ ਉਮੀਦਵਾਰ ਦੀ ਉਮਰ 31 ਮਾਰਚ 2022 ਨੂੰ 13 ਤੋਂ 15 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ, ਭਾਵ ਉਹ ਅਕਾਦਮਿਕ ਸਾਲ 2022-23 ਵਿੱਚ ਦਾਖਲੇ ਲਈ 01 ਅਪ੍ਰੈਲ 2007 ਤੇ 31 ਮਾਰਚ 2009 (ਦੋਵੇਂ ਦਿਨ ਸ਼ਾਮਲ) ਦੇ ਦਰਮਿਆਨ ਪੈਦਾ ਹੋਇਆ ਹੋਣਾ ਚਾਹੀਦਾ ਹੈ।


ਬੁਲਾਰੇ ਅਨੁਸਾਰ ਸਰਵ ਭਾਰਤੀ ਸੈਨਿਕ ਸਕੂਲਾਂ ਦੀ ਦਾਖਲਾ ਪ੍ਰੀਖਿਆ 09 ਜਨਵਰੀ 2022 (ਐਤਵਾਰ) ਨੂੰ ਸਿੱਖਿਆ ਮੰਤਰਾਲੇ ਦੀ ਸਰਪ੍ਰਸਤੀ ਹੇਠ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਕਰਵਾਈ ਜਾਣੀ ਹੈ।

ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਯਤਨਸ਼ੀਲ - ਸੁਖਪ੍ਰੀਤ ਸਿੰਘ ਸਿੱਧੂ

 ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਯਤਨਸ਼ੀਲ - ਸੁਖਪ੍ਰੀਤ ਸਿੰਘ ਸਿੱਧੂਜ਼ਿਲ੍ਹੇ ਅੰਦਰ ਲਗਭਗ 29,355 ਲਾਭਪਾਤਰਾਂ ਦੇ 11 ਕਰੋੜ 8 ਲੱਖ 24 ਹਜ਼ਾਰ ਰੁਪਏ ਦੇ ਬਿਜਲੀ ਦੇ ਬਕਾਏ ਬਿਲ ਕੀਤੇ ਜਾਣਗੇ ਮੁਆਫ਼-ਵਧੀਕ ਡਿਪਟੀ ਕਮਿਸ਼ਨਰ


ਮਲੇਰਕੋਟਲਾ,23 ਅਕਤੂਬਰ :


ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਸਹੂਲਤਾਂ ਤੇ ਰਾਹਤ ਪ੍ਰਦਾਨ ਕਰਨ ਲਈ ਪੁਰਜ਼ੋਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਦੋ ਕਿੱਲੋਵਾਟ ਤੱਕ ਦੇ ਬਿਜਲੀ ਦੇ ਕੁਨੈਕਸ਼ਨਾਂ ਦੇ ਬਕਾਇਆ ਬਿਲ ਮੁਆਫ਼ ਕਰਨ ਸਬੰਧੀ ਕੀਤੇ ਗਏ ਐਲਾਨ ਨੂੰ ਅਮਲੀ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਤੌਰ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਕੀਤਾ ।


ਉਨ੍ਹਾਂ ਦੱਸਿਆ ਕਿ ਸਰਕਾਰ ਦੇ ਆਦੇਸ਼ਾਂ ਮੁਤਾਬਕ ਜ਼ਿਲ੍ਹੇ ਅੰਦਰ ਪੀ.ਐਸ.ਪੀ.ਸੀ.ਐੱਲ ਦੇ ਸਹਿਯੋਗ ਨਾਲ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਮੁਆਫ਼ ਕਰਨ ਸਬੰਧੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ।ਜਿਸ ਤਹਿਤ ਪੀ.ਐਸ.ਪੀ.ਸੀ.ਐੱਲ ਮਲੇਰਕੋਟਲਾ ਡਵੀਜ਼ਨ,ਅਹਿਮਦਗੜ੍ਹ ਅਤੇ ਅਮਰਗੜ੍ਹ ਡਵੀਜ਼ਨਾਂ ਦੇ ਜ਼ਿਲ੍ਹੇ ਅੰਦਰ ਲਗਭਗ 29,355 ਘਰੇਲੂ ਬਿਜਲੀ ਦੇ ਖਪਤਕਾਰਾਂ  ਦੇ 11 ਕਰੋੜ 8 ਲੱਖ 24 ਹਜ਼ਾਰ ਰੁਪਏ ਦੇ ਬਿਜਲੀ ਦੇ ਬਕਾਏ ਬਿਲ ਮੁਆਫ਼ ਕੀਤੇ ਜਾਣਗੇ ।


ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐੱਲ ਮਲੇਰਕੋਟਲਾ ਡਵੀਜ਼ਨ ਅਧੀਨ 26,945 ਘਰੇਲੂ ਬਿਜਲੀ ਖਪਤਕਾਰਾਂ ਦੇ 10 ਕਰੋੜ 47 ਲੱਖ ਰੁਪਏ , ਅਹਿਮਦਗੜ੍ਹ ਡਵੀਜ਼ਨ ਅਧੀਨ 805 ਘਰੇਲੂ ਬਿਜਲੀ ਖਪਤਕਾਰਾਂ ਦੇ 34 ਲੱਖ 10 ਲੱਖ ਰੁਪਏ ਅਤੇ ਅਮਰਗੜ੍ਹ ਦੇ 1605 ਘਰੇਲੂ ਬਿਜਲੀ ਖਪਤਕਾਰਾਂ ਦੇ 27 ਲੱਖ 10 ਹਜ਼ਾਰ ਰੁਪਏ ਦੇ ਬਿਜਲੀ ਦੇ ਬਕਾਏ ਬਿੱਲਾਂ ਨੂੰ ਮੁਆਫ਼ ਕਰਕੇ ਰਾਹਤ ਦਿੱਤੀ ਜਾ ਰਹੀ ਹੈ।


ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮਲੇਰਕੋਟਲਾ ਵਿਖੇ ਪੀ.ਐਸ.ਪੀ.ਸੀ.ਐੱਲ ਵਲੋਂ ਕਰੀਬ 08 ਕੈਂਪ ਲਗਾਏ ਗਏ ਹਨ ਜਿਨ੍ਹਾਂ 'ਚ ਕਰੀਬ 480 ਘਰੇਲੂ ਬਿਜਲੀ ਖਪਤਕਾਰਾਂ ਦੇ  ਕਰੀਬ  31 ਲੱਖ 24 ਹਜ਼ਾਰ ਰੁਪਏ ਦੇ ਬਿਲ ਮੁਆਫ਼ ਕਰਨ ਸਬੰਧੀ ਫਾਰਮ ਭਰੇ ਗਏ ਹੈ । ਉਨ੍ਹਾਂ ਹੋਰ ਦੱਸਿਆ ਕਿ ਪੀ.ਐਸ.ਪੀ.ਸੀ.ਐੱਲ ਡਵੀਜ਼ਨ ਅਹਿਮਦਗੜ੍ਹ ਅਧੀਨ ਕਰੀਬ 805 ਘਰੇਲੂ ਬਿਜਲੀ ਖਪਤਕਾਰਾਂ ਦੇ ਕੁਨੈਕਸ਼ਨ ਆਉਂਦੇ ਹਨ, ਜਿਨ੍ਹਾਂ ਨੂੰ ਕਰੀਬ 34 ਲੱਖ 14 ਹਜ਼ਾਰ ਰੁਪਏ ਦੇ ਬਿਜਲੀ ਦੇ ਬਕਾਇਆ ਬਿਲ ਮੁਆਫ਼ ਕਰਕੇ ਰਾਹਤ ਦਿੱਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ 2 ਕਿੱਲੋਵਾਟ ਮਨਜ਼ੂਰਸ਼ੁਦਾ ਲੋਡ ਤੱਕ ਦੇ ਸਾਰੇ ਘਰੇਲੂ ਖਪਤਕਾਰਾਂ ਦੇ ਬਕਾਏ ਬਿਜਲੀ ਬਿਲ ਜੋ ਪੰਜਾਬ ਸਰਕਾਰ ਵਲੋਂ ਭਰੇ ਗਏ ਹਨ ਉਨ੍ਹਾਂ ਦੇ ਬਿੱਲਾਂ ਤੇ ਬਿਲ ਦੇ ਬਕਾਇਆ ਪੰਜਾਬ ਸਰਕਾਰ ਵਲੋਂ ਭਰਿਆ ਗਿਆ ਹੈ ਦਾ ਇੰਦਰਾਜ ਅੰਤਿਕ ਹੈ।


ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਹੋਰ ਕੈਂਪ ਵੀ ਲਗਾਏ ਜਾਣਗੇ।ਇਸ ਤੋਂ ਇਲਾਵਾ ਜਿਵੇਂ ਜਿਵੇਂ ਖਪਤਕਾਰ ਬਿਲ ਮੁਆਫ਼ ਕਰਨ ਸਬੰਧੀ ਜਾਂ ਕੱਟੇ ਗਏ ਬਿਜਲੀ ਕੁਨੈਕਸ਼ਨਾਂ ਨੂੰ ਜੋੜਨ ਸਬੰਧੀ ਆਪਣੀਆਂ ਅਰਜ਼ੀਆਂ ਦੇਣਗੇ ਤੁਰੰਤ ਕਾਰਵਾਈ ਕਰਦਿਆਂ ਬਣਦਾ ਲਾਹਾ ਮੁਹੱਈਆ ਕਰਵਾਇਆ ਜਾਵੇਗਾ।

CLERK RECRUITMENT : OFFICIAL NOTIFICATION DOWNLOAD HERE

 

ਅਸਾਮੀ ਦਾ ਨਾਂ : ਕਲਰਕ
ਅਸਾਮੀਆਂ ਦੀ ਗਿਣਤੀ: 2789
ਯੋਗਤਾ: 10+2. Graduation
ਆਨਲਾਈਨ ਅਪਲਾਈ ਕਰਨ ਲਈ ਸ਼ੁਰੁਆਤ : "23/10/2021
 ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ : 15/11/2021


DOWNLOAD OFFICIAL NOTIFICATION HERE 2374 posts

JNVST 2022-23; 6ਵੀਂ ਜਮਾਤ ਵਿੱਚ ਦਾਖਲੇ ਲਈ ਵਿੰਡੋ ਖੁੱਲੀ, ਜਾਣੋ ਯੋਗਤਾਵਾਂ ਅਤੇ ਮਹੱਤਵ ਪੂਰਨ ਜਾਨਕਾਰੀ

ਸਿੱਖਿਆ ਮੰਤਰਾਲੇ ਦੇ ਇਕ ਆਟੋਨੋਮਸ ਸੰਗਠਨ ਅਧੀਨ ਸਕੂਲ ਸਿੱਖਿਆ ਅਤੇ ਸਾਖ਼ਰਤਾ ਵਿਭਾਗ, ਭਾਰਤ ਸਰਕਾਰ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਸਲੈਕਸ਼ਨ ਟੈਸਟ ਰਾਹੀਂ ਛੇਵੀਂ ਜਮਾਤ ਵਿਚ ਦਾਖ਼ਲਾ ਲੈਣ ਲਈ ( ਸੈਸ਼ਨ 2022-23) ਆਨਲਾਈਨ ਫਾਰਮ ਭਰਨ ਲਈ ਵਿੰਡੋ ਖੁੱਲੀ ਹੈ ।


ਉਮੀਦਵਾਰ ਲਈ ਯੋਗਤਾ:   ਉਹ ਉਮੀਦਵਾਰ ਜਿਹੜੇ ਸੈਸ਼ਨ 2021-22 ਵਿਚ ਕਲਾਸ ਪੰਜਵੀਂ ਵਿਚ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚ ਉਸੇ ਜ਼ਿਲ੍ਹੇ ਵਿਚ ਪੜ੍ਹਦੇ ਹੋਣ ਅਤੇ ਉਹ ਸੈਸ਼ਨ ਪੂਰਾ ਕਰਨ, ਜਿਥੇ ਨਵਦਿਆ ਵਿਦਿਆਲਿਆ ਚੱਲ ਰਿਹਾ ਹੋਵੇ ਅਤੇ ਉਮੀਦਵਾਰ ਦਾਖ਼ਲਾ ਲੈਣਾ ਚਾਹੁੰਦਾ ਹੋਵੇ, ਫਾਰਮ ਭਰਨ ਦੇ ਯੋਗ ਹਨ। 

ਉਮੀਦਵਾਰ ਨੇ ਹਰ ਕਲਾਸ ਵਿਚ ਵਿੱਦਿਅਕ ਸੈਸ਼ਨ ਪੂਰਾ ਕੀਤਾ ਹੋਵੇ, ਤੀਜੀ ਅਤੇ ਚੌਥੀ ਜਮਾਤ ਸਰਕਾਰੀ ਜਾਂ ਸਰਕਾਰੀ ਮਾਨਤਾ ਪ੍ਰਾਪਤ ਸਕੂਲ ਵਿਚੋਂ ਪਾਸ ਕੀਤੀ ਹੋਵੇ ਅਤੇ ਦਾਖ਼ਲਾ ਲੈਣ ਵਾਲੇ ਉਮੀਦਵਾਰ ਦਾ ਜਨਮ 01.05 2009 ਤੋਂ 30.04.2013 ਦੇ ਵਿਚਕਾਰ (ਦੋਨੋਂ ਦਿਨਾਂ ਸਮੇਤ) ਹੋਇਆ ਹੋਵੇ। 
 

BREAKING NEWS: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁਲਤਵੀ , ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਨੂੰ ਪੋਸਟਪੋਨ ਕੀਤਾ ਗਿਆ ਹੈ।

 

PUNJAB CLERK RECRUITMENT 2021::ਕਲਰਕਾਂ ਦੀ ਬੰਪਰ ਭਰਤੀਆਂ, ਪੜ੍ਹੋ ਇਥੇ

 

CLERK RECRUITMENT PUNJAB 2021: ਪੰਜਾਬ ਸਰਕਾਰ ਵਲੋਂ ਕਲਰਕਾਂ ਦੀਆਂ 2789 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ,ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ  ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕ (ਇਸ਼ਤਿਹਾਰ ਨੰਬਰ 17 ਆਫ 2021) ਕੁੱਲ 2374 ਅਸਾਮੀਆਂ, ਤਨਖ਼ਾਹ ਸਕੇਲ 19900 (Level 2) ਦੇ ਪੇਅ-ਸਕੇਲ ਵਿਚ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 23.10.2021 ਤੋਂ 18.11.2021 ਸ਼ਾਮ 05.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। 


  ਉਪਰੋਕਤ ਤੋਂ ਇਲਾਵਾ ਕਲਰਕ ਆਈ.ਟੀ. (ਇਸ਼ਤਿਹਾਰ ਨੰਬਰ 18 ਆਫ 2021) 212 ਅਸਾਮੀਆਂ ਅਤੇ ਕਲਰਕ ਲੇਖਾ (ਇਸ਼ਤਿਹਾਰ ਨੰਬਰ 19 ਆਫ 2021) 203  ਅਸਾਮੀਆਂ, ਤਨਖ਼ਾਹ ਸਕੇਲ 19900 (Level 2) ਦੇ ਪੇਅ-ਸਕੇਲ ਵਿਚ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 23.10.2021 ਤੋਂ 15.11.2021 ਸ਼ਾਮ 05.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। 
ਪੰਜਾਬ ਦੇ ਸਕੂਲਾਂ / ਕਾਲਜਾਂ ਵਿੱਚ  ਹਜ਼ਾਰਾਂ ਅਧਿਆਪਕਾਂ ਦੀ ਭਰਤੀ DOWNLOAD OFFICIAL NOTIFICATION HERE 

Important Highlights 
ਅਸਾਮੀ ਦਾ ਨਾਂ :  ਕਲਰਕ
ਅਸਾਮੀਆਂ ਦੀ ਗਿਣਤੀ: 2789
ਯੋਗਤਾ: 10+2.  Graduation
ਆਨਲਾਈਨ ਅਪਲਾਈ ਕਰਨ ਲਈ ਸ਼ੁਰੁਆਤ : "23/10/2021
 ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ : 15/11/2021


ਉਕਤ ਭਰਤੀਆਂ ਦਾ ਵਿਸਥਾਰਪੂਰਵਕ ਨੋਟਿਸ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ https://sssb.punjab.gov.in 'ਤੇ ਉਪਲਬਧ ਹੈ। 
RECENT UPDATES

Today's Highlight