Labels
Thursday, 28 October 2021
ਖੇਲੋ ਇੰਡੀਆ ਯੂਥ ਗੇਮਜ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ
ਖੇਲੋ ਇੰਡੀਆ ਯੂਥ ਗੇਮਜ ਲਈ ਪੰਜਾਬ ਦੀਆਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ ਨੂੰ
ਚੰਡੀਗੜ, 27 ਅਕਤੂਬਰ
ਖੇਲੋ ਇੰਡੀਆ ਯੂਥ ਗੇਮਜ ਲਈ ਸੂਬੇ ਦੀਆਂ ਟੀਮਾਂ ਦੀ ਚੋਣ ਲਈ ਖੇਡ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਖੇਡਾਂ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ 30 ਅਕਤੂਬਰ 2021 ਨੂੰ ਸਵੇਰੇ 11 ਵਜੇ ਲਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਪਰਗਟ ਸਿੰਘ ਨੇ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ ਅੰਡਰ 18 (ਲੜਕੇ ਤੇ ਲੜਕੀਆਂ) ਹਰਿਆਣਾ ਵਿਖੇ ਅਗਲੇ ਸਾਲ 5 ਫਰਵਰੀ ਤੋਂ 14 ਫਰਵਰੀ ਤੱਕ ਕਰਵਾਈਆਂ ਜਾ ਰਹੀਆਂ ਹਨ। ਇਨਾਂ ਖੇਡਾਂ ਲਈ ਕਬੱਡੀ (ਲੜਕੇ ਤੇ ਲੜਕੀਆਂ), ਫੁੱਟਬਾਲ (ਲੜਕੇ) ਅਤੇ ਬਾਸਕਟਬਾਲ (ਲੜਕੇ ਤੇ ਲੜਕੀਆਂ) ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਇਸੇ ਤਰਾਂ ਹਾਕੀ (ਲੜਕੇ ਤੇ ਲੜਕੀਆਂ) ਦੇ ਟਰਾਇਲ ਜਲੰਧਰ ਵਿਖੇ ਹੋਣਗੇ। ਖੋ-ਖੋ (ਲੜਕੀਆਂ) ਦੇ ਟਰਾਇਲ ਪੋਲੋ ਗਰਾਊਂਡ ਪਟਿਆਲਾ ਅਤੇ ਹੈਂਡਬਾਲ (ਲੜਕੇ) ਦੇ ਟਰਾਇਲ ਪੀ.ਏ.ਯੂ. ਲੁਧਿਆਣਾ ਵਿਖੇ ਹੋਣਗੇ। ਸਾਰੇ ਟਰਾਇਲ 30 ਅਕਤੂਬਰ ਨੂੰ ਸਵੇਰੇ 11 ਵਜੇ ਹੋਣਗੇ।
ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਇਨਾਂ ਟਰਾਇਲਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਜਾਂ ਖਿਡਾਰਨ ਦੀ ਜਨਮ ਮਿਤੀ 01-01-2003 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ਉਤੇ ਪਹੁੰਚ ਕੇ ਚੋਣ ਟਰਾਇਲਾਂ ਦਾ ਹਿੱਸਾ ਬਣ ਸਕਦੇ ਹਨ।
ETT ADMISSION 2021: ਈਟੀਟੀ ਦਾਖਲੇ ਲਈ , ਪੋਰਟਲ ਖੁਲਿਆ
ਸਟੇਟ ਕੌਂਸਲ ਆਫ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT) ਪੰਜਾਬ ਵੱਲੋਂ Diploma in Elementary Education (D.El.Ed) (E.T.T) ਕੋਰਸ ਸੈਸ਼ਨ 2021-23 ਦੇ ਦਾਖਲਿਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ, ਵਿਭਾਗ ਵੱਲੋਂ ਤਕਨੀਕੀ ਕਾਰਨਾਂ ਕਰਕੇ ਦਾਖਲਾ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ।
ਵੱਡੀ ਖ਼ਬਰ: ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਕਰੇਗੀ ਰੈਗੂਲਰ, ਹਾਈ ਪਾਵਰ ਕਮੇਟੀ ਦੀ ਮੀਟਿੰਗ ਇਸ ਦਿਨ
ਵੱਡੀ ਖ਼ਬਰ: ਬੀਐਲਓ ਡਿਊਟੀ ਸਬੰਧੀ ਕੁਤਾਹੀ ਵਰਤਣ ਤੇ ਮਿਲ ਸਕਦੀ ਕੋਈ ਵੀ ਸਜ਼ਾ
ਵਿਧਾਨ ਸਭਾ ਚੋਣਾਂ, 2022 ਦੀਆਂ ਵੋਟਾਂ ਦੀ ਸਰਸਰੀ ਸੁਧਾਈ ਵਿੱਚ ਲਗਾਏ ਗਏ ਬੀ.ਐਲ.ਓ ਵੱਲੋਂ ਡਿਊਟੀ ਦੇਣ ਤੋਂ ਇਨਕਾਰੀ ਕਰਨ ਦੇ ਦੋਸ਼ ਤਹਿਤ ਮਹੀਨਾਂ ਅਕਤੂਬਰ 2021 ਤੋਂ ਅਗਲੇ ਹੁਕਮਾਂ ਤੱਕ ਤਨਖਾਹਾਂ ਤੇ ਰੋਕ ਲਗਾਉਣ ਅਤੇ ਡਿਊਟੀ ਤੋਂ ਮੁਅੱਤਲ ਕਰਨ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਅਮ੍ਰਿਤਸਰ -1 ਵੱਲੋਂ ਹੁੁੁੁੁੁਕਮ ਜਾਰੀ ਕੀਤੇ ਹਨ।
ਡਿਸਟ੍ਰਿਕਟ ਐਂਡ ਸੈਸ਼ਨ ਜੱਜ ਦਫਤਰ ਵਲੋਂ ਕਲਰਕਾਂ ਦੀਆਂ ਅਸਾਮੀਆਂ ਭਰਨ ਲਈ ਅਰਜ਼ੀਆਂ ਦੀ ਮੰਗ
OFFICE OF DISTRICT & SESSIONS JUDGE. TARN TARAN
The number of post may be increasedor decreased by adopting due process at any time before the selection process is complete without giving any prior notice to the candidate.