Tuesday, 2 November 2021

ਦਸੰਬਰ ਦੇ ਪਹਿਲੇ ਹਫਤੇ ਨਿਯੁਕਤ ਹੋਣਗੇ ਪ੍ਰੋਫੈਸਰ-ਕ੍ਰਿਸ਼ਨ ਕੁਮਾਰ

 ਦਸੰਬਰ ਦੇ ਪਹਿਲੇ ਹਫਤੇ ਨਿਯੁਕਤ ਹੋਣਗੇ ਪ੍ਰੋਫੈਸਰ-ਕ੍ਰਿਸ਼ਨ ਕੁਮਾਰ

ਉਲੰਪੀਅਨ ਸਿੱਖਿਆ ਮੰਤਰੀ ਪ੍ਰਗਟ ਸਿੰਘ ਤੋਂ ਪੰਜਾਬ ਨੂੰ ਵੱਡੀਆਂ ਆਸਾਂ


ਚੰਡੀਗੜ੍ਹ 2 ਨਵੰਬਰ (ਹਰਦੀਪ ਸਿੰਘ ਸਿੱਧੂ )ਬਹੁਤ ਸਾਰੇ  ਸੁਨੇਹੇ ਆ ਰਹੇ ਸਨ ਕਿ ਸਹਾਇਕ ਪ੍ਰੋਫੈਸਰਾਂ ਦੇ ਹੋਣ ਜਾ ਰਹੇ ਟੈਸਟ ਲਈ ਸਿਲੇਬਸ ਕਦੋਂ ਆਏਗਾ। ਅੱਜ ਵਿਭਾਗ ਦੀ ਵੈੱਬਸਾਈਟ ਉੱਤੇ ਸਲੇਬਸ ਪਾ ਦਿੱਤਾ ਗਿਆ ਹੈ। ਕਿਰਪਾ ਕਰਕੇ ਸਾਰੇ ਪ੍ਰੀਖਿਆਰਥੀ ਸਿਲੇਬਸ ਨੋਟ ਕਰ ਲੈਣ। ਵਿਭਾਗ  ਵੱਲੋਂ ਲਏ ਜਾ ਰਹੇ ਟੈਸਟ ਬਾਰੇ ਫੈਲਾਏ ਜਾ ਰਹੇ ਕਿਸੇ ਵੀ ਭਰਮ ਤੋਂ ਬਚਦੇ ਹੋਏ ਡਟ ਕੇ ਤਿਆਰੀ ਕਰਦੇ ਰਹੋ। ਉਮੀਦ ਹੈ ਕਿ ਦਸੰਬਰ ਦੇ ਪਹਿਲੇ ਹਫ਼ਤੇ ਬਹੁਤ ਸਾਰੇ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਕਰ ਦਿੱਤੀ ਜਾਏਗੀ। ਇਹ ਗੱਲ ਦਾ ਪ੍ਰਗਟਾਵਾ ਉਚੇਰੀ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੀਤਾ। ਉਨ੍ਹਾਂ ਦਾਅਵਾ ਕਿ ਬੇਸ਼ੱਕ ਸਮਾਂ ਥੋੜਾ ਹੈ,ਪਰ ਉਚੇਰੀ ਸਿੱਖਿਆ ਮੰਤਰੀ ਸਰਦਾਰ ਪ੍ਰਗਟ ਸਿੰਘ ਦੀ ਅਗਵਾਈ ਚ ਕਾਲਜਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ।। ਇਥੇ ਜ਼ਿਕਰਯੋਗ ਹੈ ਕਿ ਕਈ ਦਹਾਕਿਆਂ ਤੋਂ ਕਾਲਜਾਂ ਅੰਦਰ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਨਾ ਹੋਣ ਕਾਰਨ ਕਾਲਜਾਂ ਦਾ ਜਲੂਸ ਨਿਕਲਿਆ ਪਿਆ ਸੀ,ਪਰ ਜਦੋਂ ਤੋਂ ਪਦਮ ਸ੍ਰੀ ਅਤੇ ਹਾਕੀ ਉਲੰਪੀਅਨ ਪ੍ਰਗਟ ਸਿੰਘ ਨੇ ਸਿੱਖਿਆ ਵਿਭਾਗ ਦੀ ਵਾਂਗਡੋਰ ਸੰਭਾਲੀ ਹੈ,ਸਭਨਾਂ ਨੂੰ ਵੱਡੀ ਆਸਾਂ ਹਨ।

NAS 2021: NAS ਦੀ ਪ੍ਰੀਖਿਆ ਲਈ ਸਕੂਲ ਮੁੱਖੀਆਂ ਨੂੰ ਹਦਾਇਤਾਂ ਜਾਰੀ

 

ਡਾ. ਵੇਰਕਾ ਵੱਲੋਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ’ਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ

 ਡਾ. ਵੇਰਕਾ ਵੱਲੋਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ’ਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਦਾ ਐਲਾਨ

 • ਮੈਡੀਕਲ ਭਵਨ ਵਿਖੇ ਪ੍ਰਸਾਸ਼ਕੀ ਬਲਾਕ ਦਾ ਉਦਘਾਟਨ


• ਮੈਡੀਕਲ ਸਿੱਖਿਆ ਤੇ ਖੋਜ ਦਾ ਪੱਧਰ ਉੱਚ ਚੁੱਕਿਆ ਜਾਵੇਗਾ-ਕੈਬਨਿਟ ਮੰਤਰੀ


ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਸੀ.ਅਤੇ ਡੀ. ਕਲਾਸ ਦੀਆਂ ਸਾਰੀਆਂ ਅਸਾਮੀਆਂ ਪੱਕੇ ਤੌਰ ’ਤੇ ਭਰਨ ਅਤੇ ਠੇਕੇਦਾਰੀ ਪ੍ਰਣਾਲੀ ਖਤਮ ਕਰਨ ਦਾ ਐਲਾਨ ਕੀਤਾ ਹੈ।

ਅੱਜ ਸਥਾਨਿਕ ਮੈਡੀਕਲ ਸਿੱਖਿਆ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਨਰਸਿੰਗ ਸਣੇ ਕਲਾਸ ਸੀ.ਤੇ ਡੀ. ਦੀਆਂ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਛੇਤੀ ਹੀ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਹਤ ਖੇਤਰ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਹਰ ਕੋਸ਼ਿਸ਼ ਕਰਨਗੇ।


ਕਿਸੇ ਵੀ ਸਮਾਜ ਲਈ ਦਵਾਈ ਅਤੇ ਪੜ੍ਹਾਈ ਨੂੰ ਮਹੱਤਵਪੂਰਨ ਦੱਸਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸੂਬੇ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੰਮ ਨੂੰ ਅੱਗੇ ਵਧਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਮੈਡੀਕਲ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਸਾਰੀਆਂ ਘਾਟਾਂ-ਕਮਜ਼ੋਰੀਆਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਨੇ ਮੈਡੀਕਲ ਸਿੱਖਿਆ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਸਭਨਾਂ ਨੂੰ ਸਮਰਪਣ, ਦਿਆਨਤਦਾਰੀ ਅਤੇ ਦ੍ਰਿੜ੍ਰਤਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਡਾ. ਵੇਰਕਾ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਤੇ ਫਰੀਦਕੋਟ ਅਤੇ ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਦਾ ਪੱਧਰ ਉੱਚਾ ਚੁੱਕਣ ਲਈ ਕਈ ਪ੍ਰੋਜੈਕਟ ਚੱਲ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਚਊਟ ਆਫ ਮੈਡੀਕਲ ਸਾਇੰਸਜ਼ ਮੋਹਾਲੀ, ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਅਤੇ ਸ੍ਰੀ ਗੁਰੂ ਨਾਨਕ ਦੇਵ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਕਪੂਰਥਲਾ ਬਣਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ।


ਇਸ ਤੋਂ ਪਹਿਲਾਂ ਡਾ. ਵੇਰਕਾ ਨੇ ਵਿਭਾਗ ਦੇ ਕੰਮਕਾਜ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਅਤੇ ਮੈਡੀਕਲ ਭਵਨ ਵਿਖੇ ਪ੍ਰਸ਼ਾਸਕੀ ਬਲਾਕ ਦਾ ਉਦਘਾਟਨ ਕੀਤਾ। ਇਸ ਬਲਾਕ ਵਿੱਚ ਮੈਡੀਕਲ ਸਿੱਖਿਆ ਤੇ ਖੋਜ ਦੇ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਦਫ਼ਤਰ ਬਣਾਏ ਗਏ ਹਨ।


ਇਸ ਮੌਕੇ ਸਾਬਕਾ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਲੋਕ ਸ਼ੇਖਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਸਕੱਤਰ ਰਾਹੁਲ ਗੁਪਤਾ, ਡਿਪਟੀ ਕਮਿਸ਼ਨਰ ਮੋਹਾਲੀ ਈਸ਼ਾ ਕਾਲੀਆ, ਡਾ. ਅਰਸ਼ਦੀਪ ਅੱਗਰਵਾਲ ਅਤੇ ਡਾ. ਅਵਨੀਸ਼ ਕੁਮਾਰ ਵੀ ਹਾਜ਼ਰ ਸਨ।

SYLLABUS : ਕਾਲਜਾਂ ਵਿੱਚ ਅਸਿਸਟੈਂਟ ਪ੍ਰੋਫ਼ੈਸਰਾਂ ਦੀ ਭਰਤੀ ਲਈ ਸਿਲੇਬਸ ਜਾਰੀ, ਇਥੇ ਕਰੋ ਡਾਊਨਲੋਡ
ਕੈਪਟਨ ਅਮਰਿੰਦਰ ਸਿੰਘ ਨੇ ਬਣਾਈ ਨਵੀਂ ਪਾਰਟੀ, "ਪੰਜਾਬ ਲੋਕ ਕਾਂਗਰਸ"

 


 

ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਵੇਰਵੇ ਦੀ ਸੋਧ ਲਈ ਦਿੱਤਾ ਮੌਕਾ

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ
 

ਅਧਿਆਪਕਾਂ ਦਾ ਵਫ਼ਦ ਪੰਜਾਬ ਦੇ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੂੰ ਮਿਲਿਆ

 


ਅਧਿਆਪਕਾਂ ਦਾ ਵਫ਼ਦ ਪੰਜਾਬ ਦੇ ਸਿੱਖਿਆ ਮੰਤਰੀ ਸ. ਪਰਗਟ ਸਿੰਘ ਨੂੰ ਮਿਲਿਆ
  ਭੂੰਦੜੀ 02 ਨਵੰਬਰ 2021 (ਕੁਲਦੀਪ ਮਾਨ):- ਅਧਿਆਪਕਾਂ ਦਾ ਇੱਕ ਵਫ਼ਦ ਅਧਿਆਪਕ ਆਗੂ ਸ. ਜਗਦੀਪ ਸਿੰਘ ਜੌਹਲ ਅਤੇ ਸ. ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਸ. ਪ੍ਰਗਟ ਸਿੰਘ ਨੂੰ ਮਿਲਿਆ ਅਤੇ ਅਧਿਆਪਕ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਸਬੰਧੀ ਚਾਨਣਾ ਪਾਇਆ।

 ਪ੍ਰਾਇਮਰੀ ਤੋਂ ਸੈਕੰਡਰੀ ਵਿਭਾਗ ਵਿੱਚ ਚਿਰਾਂ ਤੋਂ ਲਮਕਦੀਆਂ ਤਰੱਕੀਆਂ ਦੇ ਮਸਲੇ ਨੂੰ ਫੌਰੀ ਤੌਰ ਤੇ ਹੱਲ ਕਰਨ ਦੀ ਅਪੀਲ ਕੀਤੀ। ਸਿੱਧੀ ਭਰਤੀ ਦੇ ਕੋਟੇ ਨੂੰ 25% ਤੱਕ ਸੀਮਿਤ ਰੱਖਣ, ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 45 ਸਾਲ ਦੀ ਉਮਰ ਹੱਦ ਪਾਰ ਕਰ ਚੁੱਕੇ ਅਧਿਆਪਕਾਂ ਨੂੰ ਸਕੂਲ ਮੁਖੀਆਂ ਦੀ ਸਿੱਧੀ ਭਰਤੀ ਵਾਸਤੇ ਯੋਗ ਸਮਝਣ ਅਤੇ ਪ੍ਰਾਇਮਰੀ / ਹਾਈ ਆਦਿ ਹਰੇਕ ਪੱਧਰ ਤੇ ਕੰਮ ਕਰ ਰਹੇ ਸਕੂਲ ਮੁਖੀਆਂ ਨੂੰ ਖਜ਼ਾਨੇ ਤੇ ਬਿਨਾਂ ਵਿੱਤੀ ਬੋਝ ਪਾਇਆਂ ਸੀਨੀਅਰ ਸੈਕੰਡਰੀ ਸਕੂਲ ਮੁਖੀਆਂ ਵਾਂਗ ਪ੍ਰਿੰਸੀਪਲ ਦਾ ਦਰਜਾ ਦੇਣ ਦੀ ਮੰਗ ਕੀਤੀ ਗਈ। 


ਸਾਇੰਸ ਮਾਸਟਰਾਂ ਦੀ ਤਰਜ਼ ਤੇ ਵੋਕੇਸ਼ਨਲ, ਕਾਮਰਸ ਅਤੇ ਸਰੀਰਕ ਸਿੱਖਿਆ ਅਧਿਆਪਕਾਂ ਲਈ ਪ੍ਰੈਕਟੀਕਲ ਭੱਤਾ ਦੇਣ ਤੋਂ ਇਲਾਵਾ ਚੋਣਾਂ ਤੋਂ ਪਹਿਲਾਂ- ਪਹਿਲਾਂ ਅਧਿਆਪਕਾਂ ਦੀਆਂ ਬਦਲੀਆਂ ਉਹਨਾਂ ਦੀ ਇੱਛਾ ਮੁਤਾਬਕ ਨੇੜੇ ਦੇ ਸਟੇਸ਼ਨਾਂ ਤੇ ਕਰਨ ਦੀ ਮੰਗ ਵੀ ਕੀਤੀ ਗਈ। ਮੰਤਰੀ ਜੀ ਵੱਲੋਂ ਹਮਦਰਦੀ ਨਾਲ ਸਾਰੀਆਂ ਮੰਗਾਂ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਅਧਿਆਪਕਾਂ ਆਗੂਆਂ ਨੇ ਕਿਹਾ ਕਿ ਪੜਾਅਦਾਰ ਮੀਟਿੰਗਾਂ ਦੇ ਸਬੰਧ ਵਿੱਚ ਉਹਨਾਂ ਦੀ ਮਾਣਯੋਗ ਸਿੱਖਿਆ ਮੰਤਰੀ ਨਾਲ ਇਹ ਦੂਸਰੀ ਮੀਟਿੰਗ ਹੈ ਅਤੇ ਅਧਿਆਪਕ ਮਸਲਿਆਂ ਨੂੰ ਹੱਲ ਕਰਵਾਉਣ ਹਿੱਤ ਭਵਿੱਖ ਵਿੱਚ ਹੋਰ ਵੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਇਸ ਸਮੇਂ ਸ. ਸੰਦੀਪ ਸਿੰਘ ਬਦੇਸ਼ਾ, ਪ੍ਰਭਜੀਤ ਸਿੰਘ, ਹਰਿੰਦਰਪਾਲ ਸਿੰਘ, ਰਾਜਵਿੰਦਰ ਸਿੰਘ ਛੀਨਾ, ਬਲਜੀਤ ਸਿੰਘ, ਅਮਨਦੀਪ ਸਿੰਘ, ਮਨਜੀਤ ਸਿੰਘ, ਰੋਹਿਤ ਅਵਸਥੀ ਅਮਨਦੀਪ ਕੁਮਾਰ, ਅਤੇ ਰੋਹਿਤ ਸ਼ਰਮਾਂ ਆਦਿ ਅਧਿਆਪਕ ਆਗੂ ਹਾਜ਼ਰ  ਸਨ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ, ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਆ


*ਪਰਗਟ ਸਿੰਘ ਹੋਏ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ*


*ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਦਿ੍ਰੜ ਇਰਾਦੇ, ਸਖਤ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਆ*


*ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਸਮਝਦਿਆਂ ਗਰੀਨ ਦੀਵਾਲੀ ਮਨਾਈ ਜਾਵੇ: ਪਰਗਟ ਸਿੰਘ*


*ਪਰਗਟ ਸਿੰਘ ਨੇ ਆਪਣੇ ਸਕੂਲ ਅਧਿਆਪਕਾਂ ਅਤੇ ਸਕੂਲੀ ਸਹਿਪਾਠੀਆਂ ਨੂੰ ਵੀ ਚੇਤੇ ਕੀਤਾ*


*ਮਾਤ ਭਾਸ਼ਾ ਪੰਜਾਬੀ ਨੂੰ ਅਹਿਮੀਅਤ ਦੇਣ ’ਤੇ ਦਿੱਤਾ ਜ਼ੋਰ*


*ਪ੍ਰਾਇਮਰੀ ਤੋਂ ਹੀ ਬੱਚਿਆਂ ਦੇ ਹੁਨਰ ਦੀ ਤਲਾਸ਼ ਕਰਕੇ ਕਰੀਅਰ ਕਾਊਂਸਲਿੰਗ ਕੀਤੀ ਜਾਵੇ*


ਚੰਡੀਗੜ, 2 ਨਵੰਬਰ ( ਚਾਨੀ)

ਨੌਜਵਾਨਾਂ ਨੂੰ ਨਿਸ਼ਾਨੇ ਦੀ ਪ੍ਰਾਪਤੀ ਲਈ ਸਖਤ ਮਿਹਨਤ, ਦਿ੍ਰੜ ਇਰਾਦੇ ਤੇ ਸਮਰਪਣ ਭਾਵਨਾ ਨਾਲ ਆਪਣ ਕੰਮ ਕਰਨਾ ਚਾਹੀਦਾ ਹੈ। ਟੀਚਾ ਕਿੰਨਾ ਵੀ ਮੁਸ਼ਕਲ ਹੋਵੇ, ਉਹ ਅਸੰਭਵਨ ਨਹੀਂ ਹੁੰਦਾ ਜਿਸ ਲਈ ਹਾਂਪੱਖੀ ਰਵੱਈਆ ਨਹੀਂ ਛੱਡਣਾ ਚਾਹੀਦਾ। ਹਰ ਬੱਚੇ ਅੰਦਰ ਹੁਨਰ ਛੁਪਿਆ ਹੁੰਦਾ ਹੈ, ਲੋੜ ਹੈ ਇਸ ਦੀ ਸ਼ਨਾਖਤ ਕਰਕੇ ਤਰਾਸ਼ਣ ਦੀ। ਪ੍ਰਾਇਮਰੀ ਤੋਂ ਹੀ ਬੱਚਿਆਂ ਦੀ ਕਰੀਅਰ ਕਾਊਂਸਿੰਗ ਕਰਨੀ ਚਾਹੀਦੀ ਹੈ।

ਇਹ ਗੱਲ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਐਜੂਸੈਟ ਰਾਹੀਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਆਪਣੇ ਸੰਬੋਧਨ ਵਿੱਚ ਕਹੀ। 

ਪਰਗਟ ਸਿੰਘ ਨੇ ਟਾਟਾਂ ਉਤੇ ਬੈਠੇ ਕੇ ਛੋਟੇ ਹੁੰਦਿਆਂ ਸਕੂਲ ਵਿੱਚ ਕੀਤੀ ਪੜਾਈ ਦੇ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਅੱਜ ਉਹ ਜਿਸ ਮੁਕਾਮ ਉਤੇ ਵੀ ਹਨ, ਉਹ ਆਪਣੇ ਅਧਿਆਪਕਾਂ ਦੀ ਬਦੌਲਤ ਹਨ। ਉਨਾਂ ਆਪਣੇ ਮੁੱਖ ਅਧਿਆਪਕ ਰਹੇ ਮੁਖਤਿਆਰ ਸਿੰਘ, ਮੈਥ ਮਾਸਟਰ ਬਸੰਤ ਸਿੰਘ, ਫਿਜ਼ੀਕਲ ਐਜੂਕੇਸ਼ਨ ਟੀਚਰ ਦਲਜੀਤ ਸਿੰਘ, ਹਿੰਦੀ ਅਧਿਆਪਕਾ ਸੀਤਾ ਸ਼ਰਮਾ, ਡਰਾਇੰਗ ਟੀਚਰ ਗਿਆਨ ਚੰਦ ਨੂੰ ਚੇਤੇ ਕਰਦਿਆਂ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਜੋ ਰੁਤਬਾ ਹੈ, ਉਸ ਦੇ ਬਰਾਬਰ ਹੋਰ ਕੋਈ ਵੀ ਨਹੀਂ ਹੈ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਦੀ ਸੰਭਾਲ ਲਈ ਇਸ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪਟਾਕਿਆਂ ਦੀ ਵਰਤੋਂ ਨਾ ਕਰਨ ਲਈ ਕਹਿੰਦਿਆਂ ਗਰੀਨ ਦੀਵਾਲੀ ਮਨਾਉਣ ਲਈ ਵੀ ਪ੍ਰੇਰਿਤ ਕੀਤਾ। ਉਨਾਂ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਵਿਦਿਆਰਥੀਆਂ ਨੂੰ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਫਾਸਟ ਫੂਡ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਉਹ ਵਧੇਰੇ ਤੰਦਰੁਸਤ ਜੀਵਨ ਜੀ ਸਕਦੇ ਹਨ।

ਸ. ਪਰਗਟ ਸਿੰਘ ਨੇ ਮਾਤ ਭਾਸ਼ਾ ਪੰਜਾਬੀ ਦੀ ਅਹਿਮੀਅਤ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਚੀਨ, ਜਪਾਨ ਵਰਗੇ ਮੁਲਕਾਂ ਨੇ ਆਪਣੇ ਮਾਤ ਭਾਸ਼ਾ ਵਿੱਚ ਹੀ ਤਰੱਕੀ ਕੀਤੀ ਹੈ। ਬੱਚਾ ਜੋ ਆਪਣੀ ਮਾਂ ਬੋਲੀ ਵਿੱਚ ਵਧੀਆ ਸਿੱਖ ਸਕਦਾ ਹੈ, ਉਹ ਹੋਰ ਕਿਸੇ ਭਾਸ਼ਾ ਵਿੱਚ ਨਹੀਂ। ਉਨਾਂ ਕਿਹਾ ਕਿ ਪੰਜਾਬੀ ਵਿੱਚ ਹਰ ਵਿਸ਼ੇ ਦਾ ਗਿਆਨ ਅਨੁਵਾਦ ਕਰਕੇ ਇਸ ਨੂੰ ਡਿਜੀਟਾਈਜ਼ਡ ਕੀਤਾ ਜਾਵੇ।

ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਉਣ ਦੇ ਹੁਨਰਾਂ ਤੋਂ ਜਾਣੰੂ ਕਰਵਾਇਆ ਗਿਆ। ਉਨਾਂ ਵਿਦਿਆਰਥੀਆਂ ਨੂੰ ਸਕਰਾਤਮਕ ਸੋਚ ਵਾਲਾ ਰਵੱਈਆ ਅਪਣਾਉਂਦੇ ਹੋਏ ਚੰਗੇ ਗੁਣਾਂ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਜੇਕਰ ਉਹ ਦਿ੍ਰੜ ਇਰਾਦੇ ਨਾਲ ਮਿਹਨਤ ਕਰਦੇ ਹਨ ਤਾਂ ਉਹ ਕੋਈ ਵੀ ਮੁਕਾਮ ਹਾਸਲ ਕਰ ਸਕਦੇ ਹਨ। ਜ਼ਿੰਦਗੀ ਵਿੱਚ ਮਾਤਾ ਪਿਤਾ ਦੇ ਨਾਲ-ਨਾਲ ਅਧਿਆਪਕਾਂ ਦਾ ਰੋਲ ਵੀ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਲਈ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫਲਤਾ ਹਾਸਲ ਕਰਵਾਉਣ ਲਈ ਅਧਿਆਪਕ ਬਹੁਤ ਮਹੱਤਵਪੂਰਨ ਨਿਭਾਉਂਦੇ ਹਨ।

ਪਰਗਟ ਸਿੰਘ ਜੋ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵੀ ਹਨ, ਨੇ ਆਪਣੇ ਹਾਕੀ ਖੇਡ ਦੇ ਸ਼ੁਰੂਆਤੀ ਦਿਨਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਕਿਵੇਂ 18 ਸਾਲ ਦੀ ਉਮਰ ਵਿੱਚ ਭਾਰਤੀ ਟੀਮ ਵੱਲੋਂ ਆਪਣੇ ਪਹਿਲੇ ਟੂਰ ਲਈ ਨਵੀਂ ਦਿੱਲੀ ਤੋਂ ਜਲੰਧਰ ਪਾਸਪੋਰਟ ਲੈਣ ਅੱਧੀ ਰਾਤ ਨੂੰ ਟਰੱਕਾਂ ਰਾਹੀਂ ਪੁੱਜੇ ਅਤੇ ਫੇਰ ਦੁਪਹਿਰ ਤੱਕ ਵਾਪਸ ਜਾਣ ਲਈ ਜਲੰਧਰ ਤੋਂ ਮਿੱਠਾਪੁਰ ਤੱਕ ਸੱਤ ਕਿਲੋਮੀਟਰ ਦੌੜ ਕੇ ਗਏ। ਉਨਾਂ ਕਿਹਾ ਕਿ ਹਾਕੀ ਖੇਡ ਨੇ ਉਨਾਂ ਨੂੰ ਟੀਮ ਭਾਵਨਾ ਵਿੱਚ ਖੇਡਣਾ ਸਿਖਾਇਆ ਜਿਸ ਲਈ ਜ਼ਿੰਦਗੀ ਦੇ ਹਰ ਮੰਚ ਉਤੇ ਟੀਮ ਖੇਡ ਵਿੱਚ ਵਿਸ਼ਵਾਸ ਰੱਖਦੇ ਹਨ ਜਿੱਥੇ ਹਰ ਵਿਅਕਤੀ ਦੀ ਆਪਣੀ ਅਹਿਮੀਅਤ ਹੈ।ਇਸ ਮੌਕੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਪੜਾਈ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਇਸ ਲਈ ਪੜਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਚੰਗੇ ਕਿਰਦਾਰ ਦੇ ਵੀ ਧਾਰਨੀ ਹੋਣਾ ਚਾਹੀਦਾ ਹੈ। ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਨੇ ਸਿੱਖਿਆ ਵਿਭਾਗ ਵਿੱਚ ਪਿਛਲੇ ਸਮੇਂ ਵਿੱਚ ਹੋਈਆਂ ਨਵੀਆਂ ਪਹਿਲਕਦਮੀਆਂ ਦੀ ਸਲਾਹੁਤਾ ਕੀਤਾ।

ਇਸ ਮੌਕੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਸਿੰਘ, ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਜਰਨੈਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ ਤੇ ਸ੍ਰੀਮਤੀ ਬਿੰਦੂ ਗੁਲਾਟੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸਿੰਘ, ਵਾਈਸ ਚੇਅਰਮੈਨ ਵਰਿੰਦਰ ਭਾਟੀਆ, ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਅਤੇ ਸਹਾਇਕ ਸਕੱਤਰ ਗੁਰਤੇਜ ਸਿੰਘ ਵੀ ਹਾਜ਼ਰ ਸਨ।

-------

‘ਸਵੀਪ’ ਮੁਹਿੰਮ ਤਹਿਤ 45 ਵਿਦਿਆਰਥੀਆਂ ਦੇ ਵੋਟਾਂ ਬਣਾਉਣ ਦੇ ਫ਼ਾਰਮ ਭਰੇ

 

‘ਸਵੀਪ’ ਮੁਹਿੰਮ ਤਹਿਤ 45 ਵਿਦਿਆਰਥੀਆਂ ਦੇ ਵੋਟਾਂ ਬਣਾਉਣ ਦੇ ਫ਼ਾਰਮ ਭਰੇ

ਸ੍ਰੀ ਅਨੰਦਪੁਰ ਸਾਹਿਬ 02 ਨਵੰਬਰ ()

ਸਥਾਨਕ ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਵੀਪ ਮੁਹਿੰਮ ਅਧੀਨ 01.01.2022 ਜਾਂ ਉਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਚੁੱਕੇ 45 ਵਿਦਿਆਰਥੀਆਂ ਦੇ ਵੋਟਾਂ ਦੇ ਫਾਰਮ ਭਰੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਸੁਖਪਾਲ ਕੌਰ ਵਾਲੀਆ ਦੀ ਅਗਵਾਈ ਵਿੱਚ ਇਹ ਕੈਂਪ ਲਗਾਇਆ ਗਿਆ। ਇਸ ਮੌਕੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਨੇ ਇਸ ਮੌਕੇ ਵਿਦਿਆਰਥੀਆਂ ਨੂੰ ‘ ਵੋਟ ਬਣਾਉਣੀ ਵੀ ਅਤੇ ਪਾਉਣੀ ਵੀ’ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇਂ ਵਿਦਿਆਰਥੀਆਂ ਨੂੰ ਇਸ ਮੁਹਿੰਮ ਵਿੱਚ ਪੂਰੇ ਜੋਸ਼ ਨਾਲ ਭਾਲ ਲੈਣ ਲਈ ਕਿਹਾ ਅਤੇ ਉਹਨਾਂ ਨੇ ਕਿਹਾ ਕਿ ਜੇਕਰ ਉਹਨਾਂ ਦਾ ਕੋਈ ਹੋਰ ਭੈਣ ਭਰਾ ਜਾਂ ਜਾਣਕਾਰ ਵੋਟ ਬਣਾਉਣ ਤੋਂ ਰਹਿੰਦਾ ਹੈ ਤਾਂ ਤੁਰੰਤ ਉਸਦੀ ਵੋਟ ਬਣਵਾਉਣ। ਇਸ ਮੌਕੇ ਸਕੂਲ ਦੇ ਚੋਣ ਸਾਖਰਤਾ ਕਲੱਬ ਦੇ ਮੁਖੀ ਜਸਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜਰ ਸਨ।ਹਰ ਵਿਅਕਤੀ ਘਰ ਬੈਠੇ ਹੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ ਤੇ ਲੈਣ ਕਾਨੂੰਨੀ ਸਲਾਹ:ਜ਼ਿਲਾ ਤੇ ਸੈਸ਼ਨ ਜੱਜ

 ਜ਼ਿਲਾ ਤੇ ਸੈਸ਼ਨ ਜੱਜ ਨੇ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ ਨਵਾਂਸ਼ਹਿਰ, 2 ਨਵੰਬਰ : 

  ਸ੍ਰੀ ਨਾਭ ਕੰਵਲ ਰਾਜਾ ਸਾਹਿਬ ਫਤੋਆਣਾ, ਪਿੰਡ ਭਰੋਮਜਾਰਾ ਵਿਖੇ ਬਿਰਧ ਆਸ਼ਰਮ ਦੀ ਨਵੀਂ ਇਮਾਰਤ ਬਣਨ ਜਾ ਰਹੀ ਹੈ, ਜਿਸ ਦਾ ਨੀਂਹ ਪੱਥਰ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਵੱਲੋਂ ਰੱਖਿਆ ਗਿਆ। ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਲਡਮ ਹਰਪ੍ਰੀਤ ਕੌਰ, ਪ੍ਰਧਾਨ ਦਰਵਜੀਤ ਸਿੰਘ, ਮੁੱਖ ਸੇਵਾਦਾਰ ਬਲਵੰਤ ਸਿੰਘ, ਸਰਪੰਚ ਅਤੇ ਖ਼ਜ਼ਾਨਚੀ ਰਾਮ ਸਿੰਘ, ਚਰਨ ਸਿੰਘ ਅਤੇ ਹੋਰ ਸੇਵਾਦਾਰ ਹਾਜ਼ਰ ਸਨ। ਇਸ ਮੌਕੇ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਬਿਰਧ ਆਸ਼ਰਮ ਦਾ ਦੌਰਾ ਕਰਦਿਆਂ ਬਜ਼ੁਰਗਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨਾਂ ਦੀਆਂ ਆਧਾਰ ਕਾਰਡ, ਬੁਢਾਪਾ ਪੈਨਸ਼ਨ ਅਤੇ ਹੋਰਨਾਂ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਨਾਂ ਇਸ ਮੌਕੇ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲੇ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ 11 ਦਸੰਬਰ 2021 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਘਰ ਬੈਠੇ ਹੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01823-223511 ਉੱਤੇ ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ ਨਗਰ (ਮੁਹਾਲੀ) ਦੇ ਟੋਲ ਫਰੀ ਨੰਬਰ 1968 ਉੱਤੇ ਫੋਨ ਕਰਕੇ ਸਲਾਹ ਲੈ ਸਕਦਾ ਹੈ।

DA NOTIFICATION: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਵੱਡਾ ਤੋਹਫ਼ਾ, ਡੀਏ 28% ਕੀਤਾ, ਨੋਟੀਫਿਕੇਸ਼ਨ ਜਾਰੀ

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

 

ਸਿੱਖਿਆ ਵਿਭਾਗ ਵਲੋਂ ਕਰਮਚਾਰੀਆਂ ਨੂੰ ਈ-ਪੋਰਟਲ ਤੇ ਡਾਟਾ ਅਪਡੇਟ ਕਰਨ ਦੀਆਂ ਹਦਾਇਤਾਂ

 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 75 ਸਾਲਾ ਆਜ਼ਾਦੀ ਸਮਾਰੋਹ ਲਈ ਸਕੂਲਾਂ ਵਿੱਚ ਸਰਗਰਮੀਆਂ

ਨਵਾਂਸ਼ਹਿਰ ( ਅੰਜੂ ਸੂਦ) 

75 ਸਾਲਾ ਆਜ਼ਾਦੀ ਸਮਾਰੋਹ ਲਈ ਸਕੂਲਾਂ ਵਿੱਚ ਸਰਗਰਮੀਆਂ 


ਨਵਾਂਸ਼ਹਿਰ 2 ਨਵੰਬਰ (ਹਰਿੰਦਰ ਸਿੰਘ)75 ਸਾਲਾਂ ਆਜ਼ਾਦੀ ਸਮਾਰੋਹ ਦੇ ਸਬੰਧ ਵਿੱਚ ਨਵੰਬਰ ਮਹੀਨੇ ਵਿੱਚ 01 ਨਵੰਬਰ 2021 ਤੋਂ 10 ਨਵੰਬਰ 2021 ਤੱਕ ਸਕੂਲ ਪੱਧਰ ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਜਾ ਰਿਹਾ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਰਾਜ ਕੁਮਾਰ ਖੋਸਲਾ, ਅਮਰੀਕ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ  ਹਿਤੇਸ਼ ਸਹਿਗਲ ਜ਼ਿਲ੍ਹਾ ਨੋਡਲ ਅਫਸਰ ਦੇ ਅਨੁਸਾਰ ਸਕੂਲਾਂ ਵਿੱਚ ਇਸ ਨੂੰ ਸਮੂਹ ਵਿਦਿਆਰਥੀ ਬਹੁਤ ਉਤਸ਼ਾਹ ਨਾਲ ਮਨਾ ਰਹੇ ਹਨ । ਇਹਨਾਂ ਮੁਕਾਬਲਿਆਂ ਦਾ ਮੁੱਖ ਮੰਤਵ ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਅਤੇ ਅਤੇ ਅਜ਼ਾਦੀ ਘੁਲਾਟੀਆਂ ਦੇ ਜੀਵਨ ਨਾਲ ਸਬੰਧਤ ਵੱਖ ਵੱਖ ਪਹਿਲੂਆਂ ਤੇ ਜਾਣਕਾਰੀ ਹਾਸਿਲ ਕਰਨਾ ਹੈ। ਸਕੂਲੀ ਸਿੱਖਿਆ ਲਈ ਬਹੁਤ ਹੀ ਸੁਹਿਰਦ ਵਿਭਾਗ ਬੱਚਿਆਂ ਅੰਦਰ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕਰਨਾ ਚਾਹੁੰਦਾ ਹੈ ਅਤੇ ਬੱਚਿਆਂ ਦੀ ਗੁਣਾਤਮਿਕ ਸਿੱਖਿਆ ਵਿੱਚ ਵਾਧਾ ਕਰਨਾ ਚਾਹੁੰਦਾ ਹੈ ।

ਪੰਜਾਬ 'ਚ ਦੀਵਾਲੀ, ਗੁਰਪੁਰਬ 'ਤੇ 2 ਘੰਟੇ ਚੱਲਣਗੇ ਗ੍ਰੀਨ ਪਟਾਕੇ, CM ਚੰਨੀ ਨੇ ਹੋਰ ਤਿਉਹਾਰਾਂ 'ਤੇ ਵੀ ਪਟਾਕੇ ਚਲਾਉਣ ਦਾ ਕੀਤਾ ਸਮਾਂ FIX, ਦੇਖੋ ਲਿਸਟ

 

ਪੰਜਾਬ 'ਚ ਦੀਵਾਲੀ, ਗੁਰਪੁਰਬ 'ਤੇ 2 ਘੰਟੇ ਚੱਲਣਗੇ ਗ੍ਰੀਨ ਪਟਾਕੇ, CM ਚੰਨੀ ਨੇ ਹੋਰ ਤਿਉਹਾਰਾਂ 'ਤੇ ਵੀ ਪਟਾਕੇ ਚਲਾਉਣ ਦਾ ਕੀਤਾ ਸਮਾਂ FIX, ਦੇਖੋ ਲਿਸਟ 11%ਡੀ ਏ ਮੁਲਾਜ਼ਮ ਜਥੇਬੰਦੀਆ ਦੇ ਸੰਘਰਸ਼ ਦੀ ਜਿੱਤ:ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ।

 

11%ਡੀ ਏ ਮੁਲਾਜ਼ਮ ਜਥੇਬੰਦੀਆ ਦੇ ਸੰਘਰਸ਼ ਦੀ ਜਿੱਤ:ਅਮਨਦੀਪ ਸਰਮਾ ਸੂਬਾ ਪ੍ਰਧਾਨ ਪੰਜਾਬ।

 3%ਡੀ ਏ ਅਤੇ ਬਾਕੀ ਮਸਲਿਆਂ ਦੇ ਹੱਲ ਲਈ ਸੰਘਰਸ਼ ਜਾਰੀ:ਰਕੇਸ ਬਰੇਟਾ।


 2364,6635 ਅਤੇ 8393 ਅਧਿਆਪਕਾਂ ਦੀ ਭਰਤੀ ਹੋਵੇ ਜਲਦੀ:ਦੁਆਬੀਆ।


 ਕੱਚੇ ਅਧਿਆਪਕਾਂ ਨੂੰ ਪੱਕਾ ਕਰੇ ਸਰਕਾਰ :ਜੋਗਿੰਦਰ ਸਿੰਘ ਲਾਲੀ ਪਿਛਲੇ ਲੰਮੇ ਸਮੇਂ ਤੋਂ ਰੁਕੇ ਪਏ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਨੂੰ ਅਖ਼ੀਰ ਪੰਜਾਬ ਸਰਕਾਰ ਨੇ ਲਾਗੂ ਕਰ ਦਿੱਤਾ ਹੈ ।ਇਸ ਸਬੰਧੀ ਪ੍ਰਤੀਕਰਮ ਦਿੰਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਇਹ ਅੱਜ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਦੇ ਸੰਘਰਸ਼ ਦੀ ਪਹਿਲੀ ਜਿੱਤ ਹੈ। ਉਨ੍ਹਾਂ ਕਿਹਾ ਕਿ ਰਹਿੰਦਾ ਡੀ ਏ ਅਤੇ ਬਾਕੀ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸੰਘਰਸ਼ ਜਾਰੀ ਰਹੇਗਾ।ਅੱਜ ਜਥੇਬੰਦੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਰਾਕੇਸ਼ ਕੁਮਾਰ ਬਰੇਟਾ ਨੇ ਕਿਹਾ ਕਿ ਪੰਜਾਬ ਖ਼ੁਸ਼ਹਾਲ ਸੂਬਾ ਹੈ ਪਿਛਲੇ ਲੰਮੇ ਸਮੇਂ ਤੋਂ ਡੀ ਏ ਮੁਲਾਜ਼ਮਾਂ ਦੀ ਪਹਿਲੀ ਮੰਗ ਸੀ । ਉਹਨਾਂ ਕਿਹਾ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਪ੍ਰੰਤੂ ਸਰਕਾਰ ਮਹਿੰਗਾਈ ਭੱਤਾ ਦੇਣ ਤੋਂ ਮੁੱਕਰ ਰਹੀ ਸੀ ।ਉਨ੍ਹਾਂ ਕਿਹਾ ਕਿ ਅੱਜ ਸਰ੍ਹੋਂ ਦੇ ਤੇਲ ਤੋਂ ਲੈ ਕੇ ਰਸੋਈ ਦੀਆਂ ਹਰੇਕ ਵਸਤੂਆਂ ਦੀਆਂ ਕੀਮਤਾਂ ਦੇ ਭਾਅ ਅਸਮਾਨੀ ਚੜ੍ਹੇ ਹਨ ਪੈਟਰੋਲ ,ਡੀਜ਼ਲ ਨੇ ਤਾਂ ਹਰੇਕ ਦੀ ਕਮਰ ਤੋੜ ਕੇ ਰੱਖ ਦਿੱਤੀ ਹੈ ।ਇਸ ਸਮੇਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਮਹਿੰਗਾਈ ਦੇ ਨਾਲ ਨਾਲ ਮਹਿੰਗਾਈ ਦੀਆਂ ਕਿਸ਼ਤਾਂ ਵੀ ਜਾਰੀ ਕੀਤੀਆਂ ਜਾਣਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦਾ ਬਾਕੀ ਰਹਿੰਦਾ ਡੀ ਏ 3%ਵੀ ਜਲਦੀ ਜਾਰੀ ਕੀਤਾ ਜਾਵੇ ਅਤੇ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਪਾਰਟ- ਟਾਈਮ ਸਵੀਪਰਾਂ ਦੀਆਂ ਪੋਸਟਾਂ ਤੁਰੰਤ ਭਰੀਆਂ ਜਾਣ। ਜੱਥੇਬੰਦੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਿੰਦਰ ਸਿੰਘ ਦੁਆਬੀਆਂ ਨੇ ਕਿਹਾ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਤਰੱਕੀਆਂ ਪਰਖ -ਕਾਲ, ਕੱਚੇ ਅਧਿਆਪਕਾਂ ਨੂੰ ਪੱਕਾ ਕਰਨਾ ਅਤੇ ਹੋਰ ਵਿਭਾਗੀ ਮੰਗਾਂ ਵੀ ਸਰਕਾਰ ਨੂੰ ਤੁਰੰਤ ਮੰਨ ਕੇ ਪੂਰੀਆ ਕਰਨੀਆ ਚਾਹੀਦੀਆਂ ਹਨ।ਉਨ੍ਹਾਂ ਪ੍ਰਾਇਮਰੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਕਿਹਾ ਕਿ ਇਹ ਭਰਤੀਆਂ ਤੁਰੰਤ ਪੂਰੀਆਂ ਕੀਤੀਆਂ ਜਾਣ ਤਾਂ ਜੋ ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕ ਭਰਤੀ ਹੋ ਸਕਣ।

ਪੰਜਾਬ ਸਰਕਾਰ ਵੱਲੋਂ 34 ਡੀਐਸਪੀ ਦੇ ਤਬਾਦਲੇ

 

1 ਜੁਲਾਈ,2021 ਤੋਂ ਮੁਲਾਜ਼ਮਾਂ ਨੂੰ ਮਿਲੇਗਾ 28% ਡੀਏ, ਮੁੱਖ ਮੰਤਰੀ ਦਾ ਐਲਾਨ

 ਇਕ ਜਨਵਰੀ, 2016 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮਹਿੰਗਾਈ ਭੱਤੇ ਵਿੱਚ 11 ਫੀਸਦੀ ਵਾਧਾ ਕਰਦਿਆਂ ਮੌਜੂਦਾ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ ਜੋ 1 ਜੁਲਾਈ, 2021 ਤੋਂ ਲਾਗੂ ਹੋਵੇਗਾ।


ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹਨਾਂ ਨੇ ਮੁਲਾਜ਼ਮਾਂ ਦੀ ਭਲਾਈ ਨੂੰ ਸਭ ਤੋਂ ਵੱਧ ਤਰਜੀਹ ਦੇਣ ਸਬੰਧੀ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਸ ਫੈਸਲੇ ਰਾਹੀਂ ਵਧੇ ਹੋਏ ਮਹਿੰਗਾਈ ਭੱਤੇ ਨਾਲ ਸੂਬਾ ਸਰਕਾਰ 'ਤੇ 440 ਕਰੋੜ ਰੁਪਏ ਦਾ ਮਹੀਨਾਵਾਰ ਵਾਧੂ ਬੋਝ ਪਵੇਗਾ। ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੇ ਬਹੁਤੇ ਮਸਲਿਆਂ ਨੂੰ ਤਸੱਲੀਬਖਸ਼ ਹੱਲ ਕਰ ਲਿਆ ਹੈ ਅਤੇ ਨਤੀਜੇ ਵਜੋਂ ਉਨ੍ਹਾਂ ਨੇ ਆਪਣੀ ਹੜਤਾਲ ਵਾਪਸ ਲੈ ਕੇ ਤੁਰੰਤ ਪ੍ਰਭਾਵ ਨਾਲ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਹੜੇ ਮੁਲਾਜ਼ਮ ਇਕ ਜਨਵਰੀ, 2016 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਨੂੰ ਵੀ ਬਾਕੀ ਮੁਲਾਜ਼ਮਾਂ ਵਾਂਗ ਸੋਧੀ ਹੋਈ ਤਨਖਾਹ ਵਿਚ ਘੱਟੋ-ਘੱਟ 15 ਫੀਸਦੀ ਵਾਧੇ ਦਾ ਲਾਭ ਮਿਲੇਗਾ। ਹਾਲਾਂਕਿ, ਸੋਧੀ ਹੋਈ ਤਨਖਾਹ ਨਿਰਧਾਰਤ ਕਰਨ ਮੌਕੇ ਜੂਨੀਅਰ ਕਰਮਚਾਰੀ ਦੀ ਤਨਖਾਹ ਉਸ ਦੇ ਸੀਨੀਅਰ ਨਾਲੋਂ ਵੱਧ ਤੈਅ ਨਹੀਂ ਹੋਵੇਗੀ।


ਸ. ਚੰਨੀ ਨੇ ਅੱਗੇ ਦੱਸਿਆ ਕਿ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਨਹੀਂ ਅਪਣਾਉਣਗੇ ਸਗੋਂ ਉਨ੍ਹਾਂ ਦੇ ਮਸਲੇ/ਮੰਗਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕਰਵਾਉਣਗੇ।


ਐਸ.ਬੀ.ਐਸ.ਨਗਰ ਵਿਖੇ ਲੈਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਅਤੇ ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਸਥਾਪਤ ਕਰਨ ਲਈ ਆਰਡੀਨੈਂਸਾਂ ਨੂੰ ਬਿੱਲਾਂ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ


ਆਰਡੀਨੈਂਸਾਂ ਨੂੰ ਬਿੱਲਾਂ ਵਿੱਚ ਤਬਦੀਲ ਕਰਕੇ ਪੰਜਾਬ ਮੰਤਰੀ ਮੰਡਲ ਦੀ ਪ੍ਰਵਾਨਗੀ ਨਾਲ ਰੇਲਮਾਜਰਾ, ਬਲਾਚੌਰ, ਐਸ.ਬੀ.ਐਸ.ਨਗਰ ਵਿਖੇ ਲਮਰਿਨ ਟੈੱਕ ਸਕਿੱਲ ਯੂਨੀਵਰਸਿਟੀ ਪੰਜਾਬ ਅਤੇ ਆਈ.ਟੀ.ਸਿਟੀ, ਐਸ.ਏ.ਐਸ.ਨਗਰ ਵਿਖੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਦੀ ਸਥਾਪਨਾ ਲਈ ਰਾਹ ਪੱਧਰਾ ਕੀਤਾ ਗਿਆ ਹੈ।


ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੰਤਰੀ ਮੰਡਲ ਨੇ ਬਿੱਲਾਂ ਨੂੰ ਮਨਜ਼ੂਰੀ ਲਈ ਇਨ੍ਹਾਂ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਐਜੂਸੈਟ ਤੇ ਵਿਸ਼ੇਸ਼ ਪ੍ਰਸਾਰਣ ਅੱਜ

 

ALOS READ

ਪੰਜਾਬ ਸਰਕਾਰ ਵੱਲੋਂ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਟ੍ਰੇਨਿੰਗ ਵਾਸਤੇ ਅਰਜ਼ੀਆਂ ਮੰਗੀਆਂ

 

ਡਾਇਰੈਕਟੋਰੇਟ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ, ਐਸ.ਸੀ.ਐਫ. ਨੰ. 7, ਫੇਜ਼-1, ਐਸਏਐਸ ਨਗਰ ਮੁਹਾਲੀ

 ਅਨੁਸੂਚਿਤ ਜਾਤੀਆਂ ਦੇ ਗਰੈਜੂਏਟ ਯੁਵਕਾਂ ਲਈ ਸਟੈਨੋਗ੍ਰਾਫੀ ਸਿਖਲਾਈ ਸੰਸਥਾਵਾਂ ਅੰਮ੍ਰਿਤਸਰ, ਫ਼ਿਰੋਜ਼ਪੁਰ ਅਤੇ ਪਟਿਆਲਾ ਵਿਖੇ ਪੰਜਾਬੀ ਸਟੈਨੋਗ੍ਰਾਫੀ ਅਤੇ ਕੰਪਿਊਟਰ ਦੀ ਟ੍ਰੇਨਿੰਗ  ਵਾਸਤੇ  ਦਾਖ਼ਲਾ ਨੋਟਿਸ 

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ (ਬੀ.ਏ. ਪਾਸ) ਯੁਵਕਾਂ ਨੂੰ ਪੰਜਾਬੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ ਕੋਰਸ ਦੀ ਇੱਕ ਸਾਲ ਦੀ ਮੁਫ਼ਤ ਟ੍ਰੇਨਿੰਗ ਦੇਣ ਲਈ ਸੈਸ਼ਨ 2021-22 ਦੇ ਦਾਖ਼ਲੇ ਲਈ ਦਰਖ਼ਾਸਤਾਂ ਦੀ ਮੰਗ ਕੀਤੀ ਗਈ ਹੈ। ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਰਾਜ ਦਾ ਵਸਨੀਕ ਹੋਣਾ ਚਾਹੀਦਾ ਹੈ।  ਬਿਨੈਕਾਰ ਦੀ ਉਮਰ 12.11.2421 ਨੂੰ30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਸਕੀਮ ਅਧੀਨ ਦਾਖ਼ਲੇ ਲਈ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਅਨੁਸੂਚਿਤ ਜਾਤੀ ਦੇ  ਪਰਿਵਾਰਾਂ ਦੀ ਸਾਲਾਨਾ ਆਮਦਨ ਹੱਦ ਪੇਂਡੂ ਖੇਤਰ ਲਈ 67649/- ਰੁਪਏ ਅਤੇ ਸ਼ਹਿਰੀ ਖੇਤਰ ਲਈ 88756/- ਰੁਪਏ ਤੋਂ ਵੱਧ ਨਹੀਂ ਹੋਵੇਗੀ। ਇਸ ਉਪਰੰਤ ਸੀਟਾਂ ਖਾਲੀ ਰਹਿ ਜਾਂਦੀਆਂ ਹਨ, ਤਦ 2.50 ਲੱਖ ਰੁਪਏ ਤੱਕ ਆਮਦਨ ਵਾਲੇ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸਬੰਧਤ ਉਮੀਦਵਾਰਾਂ ਨੂੰ ਵਿਚਾਰਿਆ ਜਾਵੇਗਾ, ਪ੍ਰੰਤੂ ਉਨ੍ਹਾਂ ਨੂੰ ਸਿਖਲਾਈ ਦੌਰਾਨ ਵਜ਼ੀਫ਼ੇ ਦੀ ਅਦਾਇਗੀ ਕੀਤੀ ਜਾਵੇਗੀ। 


ਅਨੁਸੂਚਿਤ ਜਾਤੀ ਦੇ ਕੇਵਲ ਬੇਰੁਜ਼ਗਾਰ ਉਮੀਦਵਾਰ, ਜਿਸ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਗਰੈਜੂਏਸ਼ਨ ਹੋਵੇਗੀ, ਸਕੀਮ ਅਧੀਨ ਲਾਭ ਪ੍ਰਾਪਤ ਕਰ ਸਕਦੇ ਹਨ। ਬਿਨੈਕਾਰ ਵੱਲੋਂ ਮੁਕੰਮਲ ਦਰਖ਼ਾਸਤ, ਯੋਗਤਾਵਾਂ ਨਾਲ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਸਹਿਤ 12.11.2021 ਤੱਕ ਸਬੰਧਤ ਦਫ਼ਤਰ ਵਿਚ ਪਹੁੰਚ ਜਾਣੀ ਚਾਹੀਦੀ ਹੈ। 


ITI ADMISSION 2021: ਖੁੱਲ੍ਹੇ ਦਾਖ਼ਲੇ ਲਈ ਆਖ਼ਰੀ ਮੌਕਾ, ਜਲਦੀ ਕਰੋ ਅਪਲਾਈ

 

ਆਈ.ਟੀ.ਆਈਜ਼ ਦੇ ਦਾਖ਼ਲੇ ਦਾ ਨੋਟਿਸ ਦਾਖ਼ਲਾ ਸਾਲ 2021 (ਖੁੱਲ੍ਹੇ ਦਾਖ਼ਲੇ ਲਈ ਆਖ਼ਰੀ ਮੌਕਾ) On the spot ITI Admission  ਪੰਜਾਬ ਰਾਜ ਦੀਆਂ ਸਾਰੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪ੍ਰਾਈਵੇਟ  ਐਫੀਲਿਏਟਿਡ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਖਾਲੀ ਰਹਿ ਗਈਆਂ ਸੀਟਾਂ ਵਿਰੁੱਧ  ਡੀ.ਜੀ.ਟੀ. ਭਾਰਤ ਸਰਕਾਰ ਨਵੀਂ ਦਿੱਲੀ ਵੱਲੋਂ ਦਾਖ਼ਲਾ ਮਿਤੀਆਂ ਦੇ ਕੀਤੇ ਵਾਧੇ ਦੇ ਸਨਮੁਖ, ਹੋਠ ਦਰਸਾਏ ਸ਼ਡਿਊਲ ਅਨੁਸਾਰ ਦਾਖ਼ਲਾ ਹੋਵੇਗਾ
  ਦਾਖ਼ਲੇ ਲਈ ਚਾਹਵਾਨ ਨਵੇਂ ਉਮੀਦਵਾਰ ਵੈੱਬਸਾਈਟ www.itipunjab.nic.in 'ਤੇ ਰਜਿਸਟਰੇਸ਼ਨ ਕਰ ਸਕਦੇ ਹਨ। cOvID-19 ਦੀਆਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮੌਕੇ 'ਤੇ ਹੀ ਫੀਸ | ਸਬਮਿਟ ਕਰਵਾ ਕੇ ਦਾਖ਼ਲਾ ਲਿਆ ਜਾ ਸਕਦਾ ਹੈ। ਦਾਖਲੇ ਲਈ ਹੋਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ www.itipunjab.nic.in 'ਤੇ ਵਿਜ਼ਟ ਕੀਤਾ ਜਾ ਸਕਦਾ ਹੈ ਜਾਂ ਨਜ਼ਦੀਕੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਹੈਲਪਡੈਸਕ ਤੇ ਸੰਪਰਕ ਕੀਤਾ ਜਾ ਸਕਦਾ ਹੈ। 


 ਨਿਊ ਵਕੇਸ਼ਨਲ ਵੈਲਫੇਅਰ ਨਿੰਗ ਸਕੀਮ ਤਹਿਤ ਕੇਵਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੇ ਦਾਖ਼ਲੇ ਲਈ ਮਿਤੀ 26.102021 ਨੂੰ ਦਾਖ਼ਲਾ ਨੋਟਿਸ ਜਾਰੀ ਕੀਤਾ ਗਿਆ ਸੀ। ਡੀ.ਜੀ.ਟੀ. ਭਾਰਤ  ਸਰਕਾਰ ਨਵੀਂ ਦਿੱਲੀ ਵੱਲੋਂ ਦਾਖ਼ਲਾ ਮਿਤੀਆਂ ਦੇ ਕੀਤੇ ਵਾਧੇ ਦੇ ਸਨਮੁਖ, ਰਾਜ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ ਇਸ ਸਕੀਮ ਤਹਿਤ ਅਲਾਟ ਹੋਈਆਂ ਟਰੇਡਾਂ ਵਿਚ ਖਾਲੀ  ਰਹਿ ਗਈਆਂ ਸੀਟਾਂ ਵਿਰੁੱਧ, ਦਾਖ਼ਲੇ ਲਈ ਚਾਹਵਾਨ ਉਮੀਦਵਾਰ, ਆਖ਼ਰੀ ਮਿਤੀ 17.11.2021 ਨੂੰ | ਸ਼ਾਮ 05 AM ਵਜੇ ਤੱਕ ਅਰਜ਼ੀਆਂ ਦੇ ਸਕਦੇ ਹਨ, ਮਿਤੀ 18. 11. 21 ਨੂੰ ਮੈਰਿਟ ਦੇ ਆਧਾਰ ਦਾਖ਼ਲਾ ਹੋਵੇਗਾ। 

ਨਿਰਧਾਰਤ ਸਮੇਂ ਤੱਕ ਜਿੰਨੀਆਂ ਅਰਜ਼ੀਆਂ ਪ੍ਰਾਪਤ ਹੋਣਗੀਆਂ, ਉਨ੍ਹਾਂ ਉਮੀਦਵਾਰਾਂ ਦੀ ਸਬੰਧਤ ਸੰਸਥਾਵਾਂ ਵੱਲੋਂ ਮਿਤੀ 17.11.2021 ਤੱਕ ਵੈੱਬਸਾਈਟ www.itipunjab.nic.in ਤੋਂ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾਣੀ ਲਾਜ਼ਮੀ ਹੋਵੇਗੀ। ਪਹਿਲਾਂ ਪ੍ਰਕਾਸ਼ਿਤ ਦਾਖ਼ਲਾ ਵਿਗਿਆਪਨ ਵਿਚ ਦਰਸਾਈਆਂ ਸਾਰੀਆਂ ਹਦਾਇਤਾਂ ਪਹਿਲਾਂ ਵਾਂਗ ਲਾਗੂ ਰਹਿਣਗੀਆਂ। ਇਹ  ਸੈਸ਼ਨ ਮਿਤੀ 22.11.2021 ਤੋਂ ਰੈਗੂਲਰ ਕਲਾਸਾਂ ਨਾਲ ਸ਼ੁਰੂ ਹੋਵੇਗਾ।

RECENT UPDATES

Today's Highlight