Sunday, 7 November 2021

ਬੀਐਲ ਓ ਅਧਿਆਪਕਾਂ ਤੇ ਸਖ਼ਤੀ, ਚੋਣ ਕਮਿਸ਼ਨ ਵੱਲੋਂ ਕਾਰਣ ਦਸੋ ਨੋਟਿਸ ਜਾਰੀ

ਬੀਐਲ ਓ ਅਧਿਆਪਕਾਂ ਤੇ ਸਖ਼ਤੀ, ਚੋਣ ਕਮਿਸ਼ਨ ਵੱਲੋਂ ਕਾਰਣ ਦਸੋ ਨੋਟਿਸ ਜਾਰੀ

ਬੀਐਲ ਓ  ਡਿਊਟੀ ਵਿੱਚ ਕੋਤਾਹੀ ਵਰਤਣ ਦੇ ਦੋਸ਼ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਡੀਸੀ ਕੰਮ ਚੋਣ ਕਮਿਸ਼ਨਰ ਵੱਲੋਂ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਅਤੇ ਕਿਹਾ ਹੈ ਕਿ ਦੋ ਦਿਨਾਂ ਦੇ ਵਿਚ ਆਪਣਾ ਜਵਾਬ ਦਿੱਤਾ ਜਾਵੇ। ਜਾਰੀ ਹੁਕਮ ਵਿੱਚ ਕਿਹਾ ਗਿਆ ਹੈੈ ਕਿ ਚੋਣ ਡਿਊਟੀਆਂ ਵਿਚ  ਕੋਤਾਹੀ ਵਰਤਣ ਦੇ ਦੋਸ਼ ਵਿਚ ਕਾਰਵਾਈ ਕਰਨ ਤੋਂ ਪਹਿਲਾਂ ਇੱਕ ਆਖਰੀ ਮੌਕਾ ਸਾਰੇੇ ਗੈੈੈਰ ਹਾਜ਼ਰ ਬੀੀਐਲਓ ਨੂੰ ਸਪਸ਼ਟੀਕਰਨ  ਲਈ  ਦਿੱਤਾ ਗਿਆ ਹੈ।


ਜੇਕਰ ਇਹਨਾਂ ਬੀਐਲਓ ਵੱਲੋਂ ਦੋ ਦਿਨਾਂ ਦੇ ਅੰਦਰ ਸਪੱਸ਼ਟੀਕਰਨ ਨਹੀਂ ਦਿੱਤਾ ਜਾਂਦਾ ਜਾਂ ਡਿਊਟੀ ਤੇ ਨਹੀਂ ਹਾਜ਼ਰ ਹੁੰਦੇ ਤਾਂ representation of people act 1950 ਦੇ ਤਹਿਤ ਸਜਾ ਦਿੱਤੀ ਜਾਵੇਗੀ, ਜਿਸ ਦੇ ਅਧੀਨ ਤਿੰਨ ਮਹੀਨਿਆਂ ਤੋਂ ਲੈ ਕੇ 2 ਸਾਲ ਤੱਕ ਜੇਲ੍ਹ ਦੀ ਸਜ਼ਾ ਦਿੱਤੀ ਜਾ ਸਕਦੀ ਹੈ

ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਪ੍ਰਤੀ ਚੰਨੀ ਸਰਕਾਰ ਵੀ ਸੁਹਿਰਦ ਨਹੀਂ; ਸਮੁੱਚੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

 ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਪ੍ਰਤੀ ਚੰਨੀ ਸਰਕਾਰ ਵੀ ਸੁਹਿਰਦ ਨਹੀਂ; ਸਮੁੱਚੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ


13 ਨਵੰਬਰ ਦੀ ਬਠਿੰਡਾ ਰੈਲੀ ਖੋਲੇਗੀ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ


ਦਲਜੀਤ ਕੌਰ ਭਵਾਨੀਗੜ੍ਹ


ਮੋਰਿੰਡਾ, 06 ਨਵੰਬਰ, 2021: 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਅਗਵਾਈ ਵਿੱਚ ਮੋਰਿੰਡਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 22ਵੇਂ ਦਿਨ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ, ਮਾਣ-ਭੱਤਾ ਵਰਕਰਾਂ 'ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਨਾ ਕੀਤੇ ਜਾਣ ਦੇ ਰੋਸ ਵਜੋਂ ਸਥਾਨਕ ਰੋਪੜ ਚੌੰਕ ਵਿਖੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਲਾਰਿਆਂ ਦੀ ਪੰਡ ਫੂਕਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਜੋਰਦਾਰ ਨਾਅਰੇਬਾਜੀ ਕੀਤੀ ਗਈ।


ਇਸ ਮੌਕੇ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਡੈਮੋਕ੍ਰੇਟਿਕ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ, ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ, ਆਊਟ ਸੋਰਸਿੰਗ ਜਲ ਸਪਲਾਈ ਅੈੰਡ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਲਵੀਰ ਸਿੰਘ ਆਦਿ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਭਾਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੁੱਝ ਅੰਸ਼ਕ ਲਾਭ ਦਿੱਤੇ ਹਨ, ਪਰ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ-ਭੱਤਾ ਵਰਕਰਾਂ 'ਤੇ ਘੱਟੋ-ਘੱਟ ਲਾਗੂ ਕਰਨ ਸੰਬੰਧੀ ਸਰਕਾਰ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁਲਾਜ਼ਮ ਆਗੂਆਂ ਹਰਦੀਪ ਟੋਡਰਪੁਰ, ਮਲਾਗਰ ਸਿੰਘ ਖਮਾਣੋ, ਅਸ਼ਵਨੀ ਅਵਸਥੀ, ਬਲਵੀਰ ਸਿਵੀਆਂ, ਮਮਤਾ ਸ਼ਰਮਾ, ਸਤਨਾਮ ਸਿੰਘ ਕਜੌਲੀ ਅਤੇ ਹਰਜੀਤ ਕੌਰ ਸਮਰਾਲਾ ਨੇ ਆਖਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲ‍ਾਗੂ ਕਰਵਾਉਣ, 01-01-2016 ਤੋਂ ਬਾਅਦ ਦੇ ਮੁਲਾਜ਼ਮਾਂ ਦੇ ਪਰਖ ਕਾਲ ਸਮੇਂ ਦੇ ਬਕਾਏ ਜਾਰੀ ਕਰਵਾਉਣ, 17-07-2020 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ 'ਤੇ ਕੇੰਦਰ ਦੀ ਬਜਾਏ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, 11% ਮਹਿੰਗਾਈ ਭੱਤਾ ਜੁਲਾਈ 2021 ਤੋਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਲਾਗੂ ਕਰਵਾਉਣ ਅਤੇ ਤਨਖਾਹ ਕਮਿਸ਼ਨ ਸੰਬੰਧੀ 2.72 ਦੇ ਗੁਣਾਂਕ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੁਲਾਜ਼ਮ ਆਗੂਆਂ ਨੇ ਆਖਿਆ ਕਿ ਸੰਘਰਸ਼ ਦੇ ਅਗਲੇ ਪੜਾਅ ਤਹਿਤ 13 ਨਵੰਬਰ ਨੂੰ ਬਠਿੰਡਾ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲੀ ਜਾਵੇਗੀ।


ਇਸ ਮੌਕੇ ਮੁਲਾਜ਼ਮ ਆਗੂਆਂ ਬਲਵਿੰਦਰ ਕੌਰ ਰਾਵਲਪਿੰਡੀ, ਪਵਨ ਕੁਮਾਰ ਮੁਕਤਸਰ, ਨਛੱਤਰ ਸਿੰਘ ਤਰਨ ਤਾਰਨ, ਗੁਰਜੀਤ ਘੱਗਾ, ਹਰਜਿੰਦਰ ਸਿੰਘ ਵਡਾਲਾ, ਅਤਿੰਦਰਪਾਲ ਘੱਗਾ, ਕੁਲਵਿੰਦਰ ਸਿੰਘ ਮੁਕਤਸਰ, ਕੁਲਦੀਪ ਲਾਲ ਮੱਤੇਵਾੜਾ ਤੋਂ ਇਲਾਵਾ ਪੈਨਸ਼ਨਰ ਆਗੂ ਅਮਰਜੀਤ ਸਾਸ਼ਤਰੀ ਅਤੇ ਸੁਖਰਾਜ ਸਿੰਘ ਸਰਕਾਰੀਆ ਆਦਿ ਨੇ ਵੀ  ਸੰਬੋਧਨ ਕੀਤਾ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਵਲੋਂ ਲੋਕਾਂ ਨੂੰ "ਵੋਟਰ ਹੈਲਪਲਾਈਨ ਐਪ'' ਦੀ ਵਰਤੋ ਕਰਨ ਦੀ ਅਪੀਲ

 


ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਵਲੋਂ ਲੋਕਾਂ ਨੂੰ "ਵੋਟਰ ਹੈਲਪਲਾਈਨ ਐਪ'' ਦੀ ਵਰਤੋ ਕਰਨ ਦੀ ਅਪੀਲ


 


ਜ਼ਿਲ੍ਹਾ ਚੋਣ ਅਫਸਰ ਵੋਂ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਅਤੇ 106 ਅਮਰਗੜ੍ਹ ਵਿਖੇ ਆਯੋਜਿਤ ਵਿਸੇਸ ਵੋਟਰ ਸਰਸਰੀ ਸੁਧਾਈ ਕੈਪਾਂ ਦਾ ਲਿਆ ਜਾਇਜਾ


 


ਆਉਂਦੇ ਦਿਨਾਂ 'ਚ ਜ਼ਿਲ੍ਹੇ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ : ਮਾਧਵੀ ਕਟਾਰੀਆ


 


ਮਲੇਰਕੋਟਲਾ 7 ਨਵੰਬਰ :


ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣ ਅਫਸਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਮਹੀਨਾ ਨਵੰਬਰ ਦੌਰਾਨ ਵਿਸ਼ੇਸ਼ ਸਮਰੀ ਰਿਵੀਜ਼ਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਦਾ ਨਿਰੀਖਣ ਕਰਦਿਆ ਲੋਕਾਂ ਨੂੰ ਵੋਟਰ ਹੈਲਪਲਾਈਨ ਐਪ ਦੀ ਵਰਤੋਂ, ਨਵੇਂ ਵੋਟਰ ਰਜਿਸਟ੍ਰੇਸ਼ਨ ਅਤੇ ਵੋਟਰ ਕਾਰਡ ਵਿੱਚ ਸੋਧਾਂ ਲਈ ਅਪੀਲ ਕੀਤੀ । ਇਸ ਮੌਕੇ ਉਨ੍ਹਾਂ ਬੀ.ਐਲ.ਓਜ਼, ਸੁਪਰਵਾਈਜ਼ਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ "ਵੋਟਰ ਹੈਲਪਲਾਈਨ ਐਪ'' ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਲੱਭਣ, ਆਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸ਼ਿਕਾਇਤਾਂ ਦਾਇਰ ਕਰਨ, ਨਤੀਜੇ ਦੇਖਣ, ਹਲਫ਼ਨਾਮੇ, ਜਵਾਬੀ ਹਲਫ਼ਨਾਮੇ ਅਤੇ ਉਨ੍ਹਾਂ ਦੀ ਮੋਬਾਈਲ ਐਪਲੀਕੇਸ਼ਨ 'ਤੇ ਜਵਾਬ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।ਉਨਾਂ ਹੋਰ ਕਿਹਾ ਕਿ ਆਉਂਦੇ ਦਿਨਾਂ 'ਚ ਜ਼ਿਲ੍ਹੇ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੋਰ ਉਪਰਾਲੇ ਕੀਤੇ ਜਾਣਗੇ ।


 


ਇਥੇ ਵਰਣਯੋਗ ਹੈ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਵਲੋਂ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਪਿੰਡ ਭੁਰਧਲਾ ਮੰਡੇਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਥਾਪਿਤ ਬੂਧ ਨੰਬਰ 138,139, ਪਿੰਡ ਮੰਡੀਆਂ ਵਿਖੇ ਸਰਾਕਾਰੀ ਹਾਈ ਸਕੂਲ ਵਿਖੇ ਸਥਾਪਿਤ ਬੂਧ ਨੰਬਰ 127, ਪਿੰਡ ਖਾਨਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਧ ਨੰਬਰ 88 ਅਤੇ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਦੇ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਸਥਾਪਿਤ ਬੂਧ ਨੰਬਰ 93,94 ਅਤੇ 95 ਦਾ ਜਾਇਜਾ ਲਿਆ । ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ 106 ਅਮਰਗੜ੍ਹ ਸ੍ਰੀ ਹਰਬੰਸ ਸਿੰਘ ,ਨਾਇਬ ਤਹਿਸੀਲਦਾਰ ਅਹਿਮਦਗੜ੍ਹ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਅਮਰਗੜ੍ਹ ਸ੍ਰੀ ਪਵਨਦੀਪ ਸਿੰਘ ,ਸ੍ਰੀ ਤਹਿਸੀਲਦਾਰ ਮਲੇਰਕੋਟਲਾ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਵਿਧਾਨ ਸਭਾ ਹਲਕਾ 105 ਮਲੇਰਕੋਟਲਾ ਸੁਖਵਿੰਦਰ ਸਿੰਘ ਟਿਵਾਣਾਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।


 


ਉਨ੍ਹਾਂ ਦੱਸਿਆ ਕਿ ਭਾਰਤ ਦਾ ਚੋਣ ਕਮਿਸ਼ਨ ਵਲੋਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਅਤੇ ਪੋਲਿੰਗ ਵਾਲੇ ਦਿਨ ਵੋਟ ਪਾਉਣ ਦੇ ਸਮੁੱਚੇ ਤਜ਼ਰਬੇ ਨੂੰ ਸੁਖਾਲਾ ਅਤੇ ਲੋਕ ਕੇਂਦਰਿਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵੋਟਰਾਂ ਦੀ ਸ਼ਮੂਲੀਅਤ ,ਸ਼ਾਸਨ ਅਤੇ ਰਾਜਨੀਤੀ ਵਿੱਚ ਦਿਲਚਸਪੀ ਨੂੰ ਵੱਖ-ਵੱਖ ਤਰੀਕਿਆਂ ਨਾਲ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਖਾਸ ਤੌਰ 'ਤੇ ਭਾਰਤ ਚੋਣ ਕਮਿਸ਼ਨ ਦੀਆ ਆਈ.ਟੀ ਐਪਸ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ, ਜੋ ਅਸਾਨੀ ਨਾਲ ਵਰਤੀ ਜਾ ਸਕਦੀ ਹੈ ਅਤੇ ਕੰਮ ਨੂੰ ਬਹੁਤ ਸਰਲ ਅਤੇ ਆਸਾਨ ਬਣਾਉਂਦੇ ਹਨ। ਉਪਭੋਗਤਾ ਵੋਟਰ "ਵੋਟਰ ਹੈਲਪਲਾਈਨ ਐਪ'' ਦੀ ਵਰਤੋਂ ਕਰਕੇ ਘਰ ਬੈਠ ਕੇ ਕਈ ਸਹੂਲਤਾਂ ਪ੍ਰਾਪਤ ਕਰ ਸਕਦੇ ਹਨ।


ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਹੈਲਪਲਾਈਨ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਉਨ੍ਹਾਂ ਦੇ ਨਾਮ ਲੱਭਣ, ਔਨਲਾਈਨ ਫਾਰਮ ਜਮ੍ਹਾਂ ਕਰਨ, ਅਰਜ਼ੀ ਦੀ ਸਥਿਤੀ ਦੀ ਜਾਂਚ ਕਰਨ, ਸਿਕਾਇਤ ਦਰਜ ਕਰਨ, ਨਤੀਜੇ ਦੇਖਣ, ਹਲਫ਼ਨਾਮੇ, ਜਵਾਬੀ ਹਲਫ਼ਨਾਮੇ ਅਤੇ ਪ੍ਰਾਪਤ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ।


ਉਨ੍ਹਾਂ ਕਿਹਾ ਕਿ "ਵੋਟਰ ਹੈਲਪਲਾਈਨ ਐਪ'' ਤੇ ਕੁਝ ਸਰਲ ਬਟਨਾ ਦੇ ਉਪਯੋਗ ਨਾਲ ਅਤੇ ਘੱਟ ਤੋਂ ਘੱਟ ਜਾਣਕਾਰੀ ਨਾਲ, ਉਪਭੋਗਤਾ ਵੋਟਰ ਹੈਲਪਲਾਈਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਆਪਣਾ ਵੋਟਰ ਆਈ.ਡੀ ਕਾਰਡ ਲੱਭ ਸਕਦੇ ਹਨ। ਟੈਗ-ਅਧਾਰਿਤ ਖੋਜ, ਐਪਲੀਕੇਸ਼ਨ ਦੇ ਡੈਸ਼ਬੋਰਡ 'ਤੇ ਉਪਲਬਧ ਹੈ, ਜੋ ਪਹੁੰਚ ਵਿੱਚ ਆਸਾਨੀ ਅਤੇ ਸੌਖੇ ਨੈਵੀਗੇਸ਼ਨ ਦੀ ਪੇਸ਼ਕਸ਼ ਕਰਦੀ ਹੈ।ਸ੍ਰੀਮਤੀ ਕਟਾਰੀਆ ਨੇ ਦੱਸਿਆ ਕਿ ਨਾਗਰਿਕ ਆਪਣੀ ਦਿਲਚਸਪੀ ਦੇ ਅਧਾਰ 'ਤੇ ਐਪ ਨੂੰ ਚਲਾ ਸਕਦੇ ਹਨ ਅਤੇ ਚੋਣ ਪ੍ਰਕਿਰਿਆ ਬਾਰੇ ਵਧੇਰੇ ਦਿਲਚਸਪ ਤਰੀਕੇ ਨਾਲ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਰਾਹੀਂ ਵੋਟਰ ਭਾਰਤੀ ਚੋਣ ਕਮਿਸ਼ਨ ਬਾਰੇ ਸਮੁੱਚੀ ਜਾਣਕਾਰੀ, ਮੌਜੂਦਾ ਖ਼ਬਰਾਂ, ਸਮਾਗਮਾਂ, ਗੈਲਰੀ ਅਤੇ ਹੋਰ ਜਾਣਕਾਰੀ ਤੱਕ ਪਹੁੰਚ ਬਣਾ ਸਕਦੇ ਹਨ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮਜਿਸਟਰੇਟ ਸ੍ਰੀ ਹਰਬੰਸ ਸਿੰਘ ,ਨਾਇਬ ਤਹਿਸੀਲਦਾਰ ਕਮ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀ ਪਵਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ ।

ਸਵੀਪ ਮੁਹਿੰਮ ਤਹਿਤ ਸੀਨੀਅਰ ਸਿਟੀਜਨ ਵੋਟਰਾਂ ਨੂੰ ਜਾਗਰੂਕ ਕਰਨ ’ਚ ਪਾ ਸਕਦੇ ਅਹਿੰਮ ਰੋਲ: ਰਣਜੀਤ ਸਿੰਘ

 ਸਵੀਪ ਮੁਹਿੰਮ ਤਹਿਤ ਸੀਨੀਅਰ ਸਿਟੀਜਨ ਵੋਟਰਾਂ ਨੂੰ ਜਾਗਰੂਕ ਕਰਨ ’ਚ ਪਾ ਸਕਦੇ ਅਹਿੰਮ ਰੋਲ: ਰਣਜੀਤ ਸਿੰਘ

ਨੰਗਲ, 07 ਨਵੰਬਰ :

ਸਵੀਪ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਕੌਂਸਲ ਨਿਆ ਨੰਗਲ ਦੀ ਇਕੱਤਰਤਾ ਹੋਈ ਜਿਸ ਵਿਚ ਰਣਜੀਤ ਸਿੰਘ ਸਵੀਪ ਨੋਡਲ ਅਫਸਰ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਸ਼ੇਸ ਤੌਰ ’ਤੇ ਹਾਜ਼ਰ ਹੋਏ । ਇਸ ਮੌਕੇ ਸਵੀਪ ਨੋਡਲ ਅਫਸਰ ਰਣਜੀਤ ਸਿੰਘ ਨੇ ਸੀਨੀਅਰ ਸਿਟੀਜ਼ਨ ਕੌਂਸਲ ਦੇ ਮੈਂਬਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੀਨੀਅਰ ਸਿਟੀਜ਼ਨਾਂ ਦਾ ਵੋਟਰਾਂ ਨੂੰ ਜਾਗਰੂਕ ਕਰਨ ਵਿਚ ਮਹੱਤਵਪੂਰਨ ਰੋਲ ਹੋ ਸਕਦਾ ਹੈ। ਉਨ੍ਹਾਂ ਸਾਰੇ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ 01.01.2022 ਤੱਕ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਵੋਟਾਂ ਬਣਾਉਣ ਦੇ ਲਈ ਉਤਸ਼ਾਹਿਤ ਕਰਨ ਅਤੇ ਵੋਟਾਂ ਦੀ ਸੁਧਾਈ ਦੇ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਕੇ ਆਪਣਾ ਮਹੱਤਵਪੂਰਨ ਰੋਲ ਅਦਾ ਕਰ ਸਕਦੇ ਹਨ । ਇਸ ਮੌਕੇ ਬੋਲਦਿਆਂ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਬੀ ਆਰ ਧਾਮੀ ਨੇ ਕਿਹਾ ਅਸੀਂ ਪ੍ਰਸ਼ਾਸਨ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਵੋਟਾਂ ਪਾਉਣ ਦੇ ਬੂਥ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਬਣਾਏ ਜਾਣ ਤਾਂ ਜੋ ਉਨ੍ਹਾਂ ਨੂੰ ਵੋਟ ਪਾਉਣ ਦੇ ਲਈ ਲੰਮਾ ਪੈਂਡਾ ਤੈਅ ਨਾ ਕਰਨਾ ਪਵੇ। ਉਨ੍ਹਾਂ ਮਤਦਾਨ ਘੱਟ ਹੋਣ ਦੇ ਕਾਰਨਾਂ ਬਾਰੇ ਚਰਚਾ ਕਰਦਿਆਂ ਨਯਾ ਨੰਗਲ ਇਲਾਕੇ ਦੇ ਵਿੱਚ ਸਾਰੇ ਪੜ੍ਹੇ ਲਿਖੇ ਲੋਕ ਹਨ ਅਤੇ ਜਾਗਰੂਕ ਹਨ ਅਤੇ ਸਾਰੇ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰਦੇ ਹਨ ਪ੍ਰੰਤੂ ਜ਼ਿਆਦਾਤਰ ਸੀਨੀਅਰ ਸਿਟੀਜਨਾਂ ਦੇ ਬੱਚੇ ਪੰਜਾਬ ਤੋਂ ਬਾਹਰ ਨੌਕਰੀਆਂ ਕਰ ਰਹੇ ਹਨ ਅਤੇ ਉਨ੍ਹਾਂ ਦੀ ਵੋਟ ਪੰਜਾਬ ਦੇ ਵਿੱਚ ਬਣੀ ਹੋਈ ਹੈ ਅਤੇ ਉਹ ਆਪਣੀ ਵੋਟ ਪਾਉਣ ਤੋਂ ਰਹਿ ਜਾਂਦੇ ਹਨ ਜਿਸ ਕਾਰਨ ਇਸ ਇਲਾਕੇ ਦੀ ਵੋਟਾਂ ਪਾਉਣ ਦੀ ਪ੍ਰਤੀਸ਼ਤਤਾ ਹੇਠਾਂ ਆ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਵੋਟਾਂ ਦੇ ਵਿੱਚ ਪ੍ਰਸ਼ਾਸਨ ਦੇ ਵੱਲੋਂ ਜੋ ਵੀ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਜਾਵੇਗੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਐਚ ਐਸ ਵਾਲੀਆ, ਰਣਦੇਵ ਜਸਵਾਲ, ਪੀ ਸੀ ਕੱਕੜ, ਐੱਨ ਪੀ ਸ਼ਰਮਾ, ਬਲਰਾਮ ਸਿੰਘ, ਐਸ ਡੀ ਸੈਣੀ, ਜਗਤਾਰ ਸਿੰਘ ਸੈਣੀ, ਸਤਨਾਮ ਸਿੰਘ, ਮਹਾਂ ਸਿੰਘ ਜਸਵਾਲ, ਨਿਰਮਲ ਪੁਰੀ, ਬਸੰਤ ਸਰਮਾ ਸਮੇਤ ਵੱਡੀ ਗਿਣਤੀ ਦੇ ਵਿੱਚ ਸੀਨੀਅਰ ਸਿਟੀਜਨ ਹਾਜਰ ਸਨ।
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਦੀ ਰਿਹਾਇਸ ਅੱਗੇ ਕੀਤੀ ਜਬਰਦਸ਼ਤ ਨਾਅਰੇਬਾਜ਼ੀ ਕਰਕੇ ਦਿੱਤਾ ਮੰਗ ਪੱਤਰ

 ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਕੈਬਨਿਟ ਮੰਤਰੀ ਦੀ ਰਿਹਾਇਸ ਅੱਗੇ ਕੀਤੀ ਜਬਰਦਸ਼ਤ ਨਾਅਰੇਬਾਜ਼ੀ ਕਰਕੇ ਦਿੱਤਾ ਮੰਗ ਪੱਤਰ


ਦਲਜੀਤ ਕੌਰ ਭਵਾਨੀਗੜ੍ਹ


ਸੰਗਰੂਰ, 7 ਨਵੰਬਰ, 2021: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੰਜਾਬ ਭਰ 'ਚ ਉਲੀਕੇ ਪ੍ਰੋਗਰਾਮਾਂ ਤਹਿਤ ਜੱਥੇਬੰਦੀ ਦੀ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਅੱਗੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਮੰਗ ਪੱਤਰ ਦਿੱਤਾ।ਇਸ ਮੌਕੇ ਇਕੱਠੇ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਕਨਵੀਵਰ ਸਰਬਜੀਤ ਪੁੰਨਾਵਾਲ, ਮਨਪ੍ਰੀਤ ਟਿੱਬਾ ਅਤੇ ਗੁਰਮੇਲ ਸਿੰਘ ਸੇਰਪੁਰ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪੌਣੇ ਪੰਜ ਸਾਲ ਬੀਤ ਚੁੱਕੇ ਹਨ ਸਰਕਾਰ ਦੇ ਨੁਮਾਇੰਦਿਆਂ ਨੇ ਐੱਨ ਪੀ ਐੱਸ ਮੁਲਾਜ਼ਮਾਂ ਨਾਲ ਕੀਤਾ ਵਾਅਦਾ ਨਿਭਾਇਆ ਨਹੀ ਗਿਆ। 


ਆਗੂਆਂ ਨੇ ਕਿਹਾ ਕਿ ਸਰਕਾਰ ਨੇ ਅਪਣੀ ਡੰਗ ਟਪਾਊ ਨੀਤੀ ਤਹਿਤ ਮੁਲਾਜਮਾਂ ਨੂੰ ਰੈਡੀ ਕਮੇਟੀ ਦੀਆਂ ਮੀਟਿੰਗਾ ਵਿੱਚ ਉਲਝਾ ਕੇ ਰੱਖਿਆ ਹੋਇਆ ਹੈ। ਆਗੂਆਂ ਨੇ ਅੱਗੇ ਕਿਹਾ ਜੇਕਰ ਸਰਕਾਰ ਸਾਡੀ ਗੱਲ ਨਹੀਂ ਸੁਣਦੀ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਤੇ ਕਾਬਜ ਸਿਆਸੀ ਧਿਰ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। 


ਜ਼ਿਕਰਯੋਗ ਹੈ ਕਿ ਸੂਬਾ ਕਮੇਟੀ ਦੀ ਅਗਵਾਈ ਵਿਚ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿਖੇ ਲਾ ਮਿਸਾਲ ਰੈਲੀਆਂ ਵੀ ਕੀਤੀਆਂ ਗਈਆਂ। ਸਿੱਟੇ ਵਜੋਂ ਹਾਈ ਪਾਵਰ ਕਮੇਟੀ ਅਤੇ ਰੈਡੀ ਕਮੇਟੀ ਨਾਲ ਮੀਟਿੰਗਾਂ ਦਾ ਦੌਰ ਚੱਲਿਆ। ਭਾਵੇਂ ਕਿ ਇਹਨਾਂ ਮੀਟਿੰਗਾਂ ਤੋਂ ਆਸ ਅਨੁਸਾਰ ਪ੍ਰਾਪਤੀ ਨਹੀਂ ਹੋਈ ਪਰ ਸਰਕਾਰ ਅੱਗੇ ਪੁਰਾਣੀ ਪੈਨਸ਼ਨ ਦੀ ਮੰਗ ਨੂੰ ਅਸਰਦਾਇਕ ਤਰੀਕੇ ਨਾਲ ਰੱਖਣ ਵਿੱਚ ਕਾਮਯਾਬੀ ਮਿਲੀ ਹੈ। 


ਇਸ ਮੌਕੇ ਬੱਗਾ ਸਿੰਘ, ਸੁਨੀਲ ਕੁਮਾਰ, ਹਰੀਸ਼ ਕੁਮਾਰ, ਯਾਦਵਿੰਦਰ ਪਾਲ, ਦਾਤਾ ਸਿੰਘ, ਸਤਨਾਮ ਉੱਭਾਵਾਲ, ਪ੍ਰਿੰਸ ਸਿੰਗਲਾ, ਨਿਰਮਲ ਸਿੰਘ, ਲਖਵੀਰ ਸਿੰਘ, ਮੈਡਮ ਤਰਨਜੀਤ ਕੌਰ, ਕੁਲਵੀਰ ਸਿੰਘ, ਸੁਰਜੀਤ ਸਿੰਘ ਅਤੇ ਅੇਡਵੋਕੇਟ ਹਰਦੇਵ ਸਿੰਘ ਆਦਿ ਸਾਥੀ ਸ਼ਾਮਿਲ ਸਨ।

ਜਲੰਧਰ'ਚ ਅੱਜ ਰਾਤ ਤੋਂ ਡੀਜ਼ਲ ਅਤੇ ਪੈਟਰੋਲ ਦੇ ਨਵੇਂ ਰੇਟ , ਪੜ੍ਹੋ

 


ਜਲੰਧਰ 7‌ ਨਵੰਬਰ

 ਸੋਮਵਾਰ ਤੋਂ ਲਗਭਗ ਚਾਰ ਮਹੀਨਿਆਂ ਬਾਅਦ ਮਹਾਨਗਰ 'ਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਘੱਟ ਹੋ ਜਾਵੇਗੀ। ਚੰਡੀਗੜ੍ਹ 'ਚ ਐਤਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੈਟਰੋਲ 'ਤੇ ਵੈਟ 10 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਹੈ। ਇਹ ਹੁਕਮ ਐਤਵਾਰ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਜਾਣਗੇ। ਇਸ ਤੋਂ ਬਾਅਦ ਸੋਮਵਾਰ ਸਵੇਰੇ 6 ਵਜੇ ਤੋਂ ਮਹਾਨਗਰ 'ਚ ਪੈਟਰੋਲ ਦੀ ਕੀਮਤ 94.99 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇੱਕ ਲੀਟਰ ਡੀਜ਼ਲ ਲਗਭਗ 83.74 ਰੁਪਏ ਵਿੱਚ ਮਿਲੇਗਾ। ਡੀਜ਼ਲ 'ਤੇ ਵੈਟ ਦੀ ਕਟੌਤੀ   5 ਰੁਪਏ ਘਟ ਕਰ ਦਿੱਤੀ ਗਈ ਹੈ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 9 ਨੂੰ

 ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ 9 ਨੂੰ 


ਨਵਾਂਸ਼ਹਿਰ, 7 ਨਵੰਬਰ : ( ਪ੍ਰਮੋਦ ਭਾਰਤੀ)


 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੇ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ 'ਤੇ ਜਿਲੵਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਮਿਤੀ 09.11.2021 ਨੂੰ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਮੈਡਮ ਹਰਪ੍ਰੀਤ ਕੌਰ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਕੈਂਪ ਵਿੱਚ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਦੇ ਵੱਖ- ਵੱਖ 20 ਸਟਾਲ ਲਗਾਏ ਜਾ ਰਹੇ ਹਨ। ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਜ਼ਰੂਰਤ ਹੋਵੇ, ਉਹ ਇਸ ਕੈਂਪ ਵਿੱਚ ਆ ਕੇ ਮੁਫਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਦੇ ਫੋਨ. ਨੰਬਰ 01823223511 'ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਕੰਵਲਜੀਤ ਸਿੰਘ ਬਾਜਵਾ, ਜਿਲ੍ਹਾ ਅਤੇ ਸੈਸ਼ਨ ਜੱਜ।


          -

ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲੇ ਦੀਆਂ ਸਮੂਹ 31 ਮੰਡੀਆਂ ਦੀ ਚੈਕਿੰਗ

 ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਵੱਲੋਂ ਜ਼ਿਲੇ ਦੀਆਂ ਸਮੂਹ 31 ਮੰਡੀਆਂ ਦੀ ਚੈਕਿੰਗ

*ਪੂਰਾ ਦਿਨ ਲਿਫਟਿੰਗ ਰੋਕ ਕੇ ਅਨਲਿਫਟਿੰਗ ਝੋਨੇ ਅਤੇ ਰਿਕਾਰਡ ਅਨੁਸਾਰ ਖ਼ਰੀਦ ਦੀ ਕੀਤੀ ਚੈਕਿੰਗ

*ਸੁਚਾਰੂ ਅਤੇ ਨਿਰਵਿਘਨ ਖ਼ਰੀਦ ਤੇ ਲਿਫਟਿੰਗ ਲਈ ਲਗਾਤਾਰ ਜਾਰੀ ਰਹੇਗੀ ਚੈਕਿੰਗ-ਵਿਸ਼ੇਸ਼ ਸਾਰੰਗਲ

ਨਵਾਂਸ਼ਹਿਰ, 7 ਨਵੰਬਰ : ( ਪ੍ਰਮੋਦ ਭਾਰਤੀ)

  ਸਕੱਤਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ’ਤੇ ਵੱਖ-ਵੱਖ 10 ਵਿਸ਼ੇਸ਼ ਟੀਮਾਂ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਸਮੂਹ 31 ਮੰਡੀਆਂ ਵਿਚ ਪਏ ਅਨਲਿਫਟਿੰਗ ਝੋਨੇ ਅਤੇ ਰਿਕਾਰਡ ਅਨੁਸਾਰ ਖ਼ਰੀਦ ਕੀਤੀੇ ਝੋਨੇ ਦੀ ਚੈਕਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਗਠਿਤ ਇਨਾਂ ਟੀਮਾਂ ਵਿਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਖ਼ੁਰਾਕ ਤੇ ਸਪਲਾਈ ਵਿਭਾਗ, ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਐਫ. ਸੀ. ਆਈ, ਨਗਰ ਕੌਂਸਲ, ਅਤੇ ਮੰਡੀ ਬੋਰਡ ਦੇ ਅਧਿਕਾਰੀ ਸ਼ਾਮਲ ਸਨ। ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਸਮੂਹ ਮੰਡੀਆਂ ਵਿਚ ਲਿਫਟਿੰਗ ਦਾ ਕੰਮ ਇਕ ਦਿਨ ਲਈ ਪੂਰੀ ਤਰਾਂ ਰੋਕ ਦਿੱਤਾ ਗਿਆ। ਸਬ-ਡਵੀਜ਼ਨ ਨਵਾਂਸ਼ਹਿਰ ਦੀਆਂ ਮੰਡੀਆਂ ਵਿਚ ਚੈਕਿੰਗ ਟੀਮਾਂ ਦੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਕੀਤੀ, ਜਦਕਿ ਸਬ-ਡਵੀਜ਼ਨ ਬੰਗਾ ਵਿਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ ਅਤੇ ਸਬ-ਡਵੀਜ਼ਨ ਬਲਾਚੌਰ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਦੀ ਨਿਗਰਾਨੀ ਹੇਠ ਟੀਮਾਂ ਨੇ ਆਪਣੇ ਕੰਮ ਨੂੰ ਅੰਜਾਮ ਦਿੱਤਾ। 

  ਸਬ-ਡਵੀਜ਼ਨ ਨਵਾਂਸ਼ਹਿਰ ਵਿਚ ਐਸ. ਡੀ. ਐਮ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਾਲੀ ਟੀਮ ਨੇ ਨਵਾਂਸ਼ਹਿਰ, ਰਾਹੋਂ, ਬਹਿਲੂਰ ਕਲਾਂ ਅਤੇ ਬਜੀਦਪੁਰ ਮੰਡੀਆਂ ਦੀ ਚੈਕਿੰਗ ਕੀਤੀ। ਇਸੇ ਤਰਾਂ ਤਹਿਸੀਲਦਾਰ ਨਵਾਂਸ਼ਹਿਰ ਲਕਸ਼ੈ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਜਾਡਲਾ, ਦੁਪਾਲਪੁਰ, ਮਝੂਰ ਤੇ ਗਰਚਾ ਅਤੇ ਨਾਇਬ ਤਹਿਸੀਲਦਾਰ ਨਵਾਂਸ਼ਹਿਰ ਕੁਲਵਰਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਫਾਂਬੜਾ, ਧੈਂਗੜਪੁਰ, ਮੀਰਪੁਰ ਜੱਟਾਂ ਅਤੇ ਜੱਬੋਵਾਲ ਮੰਡੀਆਂ ਦੀ ਚੈਕਿੰਗ ਕੀਤੀ। 

  ਇਸੇ ਤਰਾਂ ਸਬ-ਡਵੀਜ਼ਨ ਬੰਗਾ ਵਿਚ ਐਸ. ਡੀ. ਐਮ ਵਿਰਾਜ ਤਿੜਕੇ ਦੀ ਅਗਵਾਈ ਵਾਲੀ ਟੀਮ ਨੇ ਬੰਗਾ, ਬਹਿਰਾਮ ਤੇ ਕਟਾਰੀਆਂ, ਈ. ਓ ਬੰਗਾ ਦੇਸ ਰਾਜ ਦੀ ਟੀਮ ਨੇ ਸੂੰਢ ਤੇ ਪਠਲਾਵਾ, ਬੀ. ਡੀ. ਪੀ. ਓ ਬੰਗਾ ਹੇਮ ਰਾਜ ਦੀ ਟੀਮ ਨੇ ਮੁਕੰਦਪੁਰ ਤੇ ਉੱਚਾ ਲਧਾਣਾ ਅਤੇ ਨਾਇਬ ਤਹਿਸੀਲਦਾਰ ਬੰਗਾ ਨਿਰਜੀਤ ਸਿੰਘ ਦੀ ਟੀਮ ਨੇ ਹਕੀਮਪੁਰ ਤੇ ਮਾਹਿਲ ਗਹਿਲਾਂ ਮੰਡੀਆਂ ਚੈੱਕ ਕੀਤੀਆਂ। 

  ਇਸ ਤੋਂ ਇਲਾਵਾ ਸਬ-ਡਵੀਜ਼ਨ ਬਲਾਚੌਰ ਵਿਚ ਐਸ. ਡੀ. ਐਮ ਦੀਪਕ ਰੁਹੇਲਾ ਦੀ ਅਗਵਾਈ ਵਾਲੀ ਟੀਮ ਨੇ ਬਲਾਚੌਰ, ਕਰਾਵਰ ਤੇ ਮੋਹਰਾ, ਤਹਿਸੀਲਦਾਰ ਬਲਾਚੌਰ ਪ੍ਰਵੀਨ ਕੁਮਾਰ ਦੀ ਟੀਮ ਨੇ ਕਾਠਗੜ, ਟੌਂਸਾ ਤੇ ਨਾਨੋਵਾਲ ਅਤੇ ਬੀ. ਡੀ. ਪੀ. ਓ ਸੜੋਆ ਰਵਿੰਦਰ ਸਿੰਘ ਦੀ ਟੀਮ ਨੇ ਸੜੋਆ, ਬਕਾਪੁਰ ਅਤੇ ਸਾਹਵਾ ਮੰਡੀਆਂ ਦੀ ਚੈਕਿੰਗ ਕੀਤੀ। 

  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਵੀ ਖਾਮੀ ਸਾਹਮਣੇ ਨਹੀਂ ਆਈ। ਉਨਾਂ ਕਿਹਾ ਕਿ ਭਵਿੱਖ ਵਿਚ ਵੀ ਮੰਡੀਆਂ ਦੀ ਚੈਕਿੰਗ ਲਗਾਤਾਰ ਜਾਰੀ ਰਹੇਗੀ, ਤਾਂ ਜੋ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਸਿਰੇ ਚਾੜਿਆ ਜਾ ਸਕੇ। 

  -ਜ਼ਿਲੇ ਦੀਆਂ ਮੰਡੀਆਂ ਵਿਚ ਵਿਸ਼ੇਸ਼ ਟੀਮਾਂ ਵੱਲੋਂ ਕੀਤੀ ਗਈ ਚੈਕਿੰਗ ਦੇ ਦਿ੍ਰਸ਼।

ਪੰਜਾਬ ਸਰਕਾਰ ਵੱਲੋਂ ਸੂਬਾ ਭਰ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ

 ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ #ਮੰਤਰੀਮੰਡਲ ਵੱਲੋਂ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ-2008’ ਦੇ ਉਪਬੰਧਾਂ ਦੀ ਉਲੰਘਣਾ ਲਈ ਜੁਰਮਾਨਾ ਵਧਾਉਣ ਦੀ ਪ੍ਰਵਾਨਗੀ।ਸੂਬਾ ਭਰ ਦੇ ਸਾਰੇ ਸਕੂਲਾਂ ਦੇ ਪਹਿਲੀ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ।#PunjabCabinet led by Chief Minister Charanjit Singh Channi gives nod to enhance penalties for contravening provisions of Punjab Learning of Punjabi and other Languages Act, 2008. Move aimed to strictly implement Punjabi as a compulsory subject for students of all schools from class 1st to 10th across the state.

ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫ਼ਾ - ਰੰਧਾਵਾ


ਪੰਜਾਬ ਦੇ ਡਿਪਟੀ ਸੀਐਮ ਰੰਧਾਵਾ ਵੱਲੋਂ ਟਵਿਟਰ ਤੇ ਬਿਆਨ ਜਾਰੀ ਕਰ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਇਕ ਹੋਰ ਤੋਹਫ਼ਾ ਦਿੱਤਾ ਗਿਆ ਹੈ।

 

PSPCL RECRUITMENT : ਐਡਮਿਟ ਕਾਰਡ ਜਾਰੀ, ਡਾਊਨਲੋਡ ਕਰੋ ( LINK FOR ADMIT CARD)
 PSPCL RECRUITMENT : ਐਡਮਿਟ ਕਾਰਡ ਜਾਰੀ, ਡਾਊਨਲੋਡ ਕਰੋ ( LINK FOR ADMIT CARD)

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵੱਖ-ਵੱਖ ਅਸਾਮੀਆਂ ਦੇ ਲਈ ਲਿਖਤੀ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸ ਦੇ ਸਬੰਧ ਵਿਚ ਐਡਮਿਟ ਕਾਰਡ ਜਾਰੀ ਕਰ ਦਿੱਤੇ ਹਨ । ਜਿਨ੍ਹਾਂ ਉਮੀਦਵਾਰਾਂ ਨੇ ਭਰਤੀਆਂ ਲਈ ਅਪਲਾਈ ਕੀਤਾ ਹੈ ਉਹ ਆਪਣੇ ਐਡਮਿਟ ਕਾਰਡ ਡਾਊਨਲੋਡ ਕਰ ਸਕਦੇ ਹਨ ।

ਐਡਮਿਟ ਕਾਰਡ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

ਪੰਜਾਬ ਸਰਕਾਰ ਨੇ 11 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ

 

PUNJAB CABINET DECISION: ਪੰਜਾਬ ਕੈਬਨਿਟ ਦੇ ਫੈਸਲੇ, ਪੜ੍ਹੋ ਇਥੇ


ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ
ਰਾਹਤ ਦਿੰਦੇ ਹੋਏ ਸੂਬੇ ਵਿਚ ਪੈਟਰੋਲ ਦੀਆਂ ਕੀਮਤਾਂ 'ਤੇ
10 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ 5 ਰੁਪਏ ਘਟਾ
ਦਿੱਤੀਆਂ ਹਨ। ਇਸ ਦਾ ਐਲਾਨ ਕਰਦਿਆਂ ਮੁੱਖ ਮੰਤਰੀ
ਚਰਨਜੀਤ ਚੰਨੀ ਨੇ ਕਿਹਾ ਕਿ ਭਾਜਪਾ ਦੀ ਕੇਂਦਰ
ਸਰਕਾਰ ਨੇ ਦੇਸ਼ ਦੇ ਲੋਕਾਂ ਦੀ ਵੱਡੀ ਲੁੱਟ ਕੀਤੀ ਹੈ। ਉਨ੍ਹਾਂ
ਕਿਹਾ ਕਿ ਕਿਸੇ ਸਰਕਾਰ ਨੇ ਤੇਲ ਕੀਮਤਾਂ ਵਿਚ ਇੰਨਾ
ਘਾਟਾ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ
ਦੇ ਇਸ ਫ਼ੈਸਲੇ ਨਾਲ ਕਿਸੇ ਇਕ ਫਿਰਕੇ ਨੂੰ ਨਹੀਂ ਸਗੋਂ
ਹਰ ਵਿਅਕਤੀ ਨੂੰ ਫਾਇਦਾ ਹੋਵੇਗਾ।
 
CBSE FIRST TERM EXAM: ਪ੍ਰੀਖਿਆ ਸ਼ੁਰੂ ਹੋਣ ਦਾ ਸਮਾਂ ਬਦਲਿਆ, ਐਡਮਿਟ ਕਾਰਡ ਇਸ ਦਿਨ ਜਾਰੀ

 


 

 

ਸੀ. ਬੀ. ਐੱਸ. ਈ. ਟਰਮ-1 ਪ੍ਰੀਖਿਆ : 10.30 ਦੀ ਬਜਾਏ 11.30 ਵਜੇ ਸ਼ੁਰੂ ਹੋਵੇਗੀ ਪ੍ਰੀਖਿਆ  


-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐੱਸ. ਈ.) ਨੇ ਜਮਾਤ 10ਵੀਂ ਅਤੇ 12ਵੀਂ ਦੀ ਟਰਮ-1 ਪ੍ਰੀਖਿਆ ਨੂੰ ਲੈ ਕੇ ਕੁੱਝ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਨ੍ਹਾਂ ਮੁਤਾਬਕ ਸਟੂਡੈਂਟਸ ਦੇ ਰੋਲ ਨੰਬਰ 9 ਨਵੰਬਰ ਤੱਕ ਵੈੱਬਸਾਈਟ ਉੱਤੇ ਅਪਲੋਡ ਕਰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਪ੍ਰੀਖਿਆ ਮਿਆਦ ਵੀ 90 ਮਿੰਟ ਤੈਅ ਕੀਤੀ ਗਈ ਹੈ । ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰੀਖਿਆ ਆਮ ਰੂਪ ਨਾਲ ਸਵੇਰੇ 10.30 ਦੀ ਬਜਾਏ 11.30 ਵਜੇ ਤੋਂ ਸ਼ੁਰੂ ਹੋਵੇਗੀ। ਪ੍ਰੀਖਿਆ ਤੋਂ ਪਹਿਲਾਂ ਪ੍ਰਸ਼ਨ ਪੱਤਰ ਪੜ੍ਹਨ ਲਈ 15 ਦੀ ਜਗਾ 20 ਮਿੰਟ ਦਾ ਸਮਾਂ ਦਿੱਤਾ ਜਾਵੇਗਾ।


10ਵੀਂ ਦੀ ਪ੍ਰੀਖਿਆ 17 ਅਤੇ 12ਵੀਂ ਦੀ ਪ੍ਰੀਖਿਆ 16 ਨਵੰਬਰ ਤੋਂ ਸ਼ੁਰੂ ਹੋਵੇਗੀ। 

 9 ਨੂੰ ਜਾਰੀ ਹੋਣਗੇ ਐਡਮਿਟ ਕਾਰਡ : ਇਕ ਆਧਿਕਾਰਕ ਨੋਟਿਸ ਅਨੁਸਾਰ ਸੀ. ਬੀ. ਐੱਸ. ਈ. 9 ਨਵੰਬਰ ਨੂੰ ਟਰਮ-1 ਐਗਜ਼ਾਮ ਦੇ ਰੋਲ ਨੰਬਰ ਜਾਰੀ ਕਰੇਗਾ। ਰੋਲ ਨੰਬਰ ਅਪਲੋਡ ਹੋਣ ਤੋਂ ਬਾਅਦ ਐਡਮਿਟ ਕਾਰਡ ਜਾਰੀ ਕਰ ਦਿੱਤੇ ਜਾਣਗੇ, ਜਿਸ ਤੋਂ ਬਾਅਦ, 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀ ਆਪਣੇ ਰੋਲ ਨੰਬਰ ਦੀ ਮਦਦ ਨਾਲ ਸੀ. ਬੀ. ਐੱਸ. ਈ. ਦੀ ਆਧਿਕਾਰਕ ਵੈੱਬਸਾਈਟ ਉੱਤੇ ਜਾ ਕੇ ਆਪਣਾ ਐਡਮਿਟ ਕਾਰਡ ਡਾਉਨਲੋਡ ਕਰ ਸਕਣਗੇ ।

NAS TEST : ਸਿੱਖਿਆ ਵਿਭਾਗ ਵਲੋਂ NAS ਪ੍ਰੀਖਿਆ ਲਈ , ਵਿਦਿਆਰਥੀਆਂ ਨੂੰ ਨੋਟ ਕਰਵਾਏ ਜਾਣ ਵਾਲੇ ਵਿਸ਼ੇਸ਼ ਪੁਆਇੰਟਸਿੱਖਿਆ ਵਿਭਾਗ ਵੱਲੋਂ ਸਮੂਹ  ਪਿ੍ੰਸੀਪਲ/ਹੈਡਮਾਸਟਰ/ਇੰਚਾਰਜ/ਅਧਿਆਪਕ ਸਾਹਿਬਾਨ ਨੂੰ NAS ਪ੍ਰੀਖਿਆ  ਲਈ 10ਵੀ ਅਤੇ 8ਵੀਂ ਜਮਾਤ ਦੇ ਵਿਦਿਅਰਥੀਆਂ ਨੂੰ ਹੇਠਾਂ ਲਿਖਿਆਂ ਗੱਲਾਂ ਨੋਟ ਕਰਵਾ ਦਿੱਤੀਆਂ ਜਾਣ ਤਾਂ ਕਿ 12-11-2021 ਨੂੰ ਹੋਣ ਵਾਲੇ NAS TEST ਵਿੱਚ OMR ਭਰਨ ਲੱਗਿਆ ਕੋਈ ਮੁਸ਼ਕਿਲ  ਆਵੇ ।

 Subjective OMR Sheet ਲਈ ਹੇਠਾਂ ਦਿੱਤੇ ਕਾਲਮ ਭਰੇ ਜਾਣੇ ਹਨ , ਅਤੇ ਵਿਦਿਆਰਥੀਆਂ ਨੂੰ ਇਹ ਸਾਰੇ ਪੁਆਇੰਟ ਯਾਦ ਹੋਣੇ ਚਾਹੀਦੇ ਹਨ।

1 School Name

2 Student Name

3 UDISE School Code

4 Date of Birth

5 Aadhar Number

6 Student ID

7 Section

8 Medium

9 Area Code

10 School Management

11 School Board

12 Gender 


 Pupil Questionnaire OMR Sheet ਲਈ ਹੇਠਾਂ ਦਿੱਤੇ ਕਾਲਮ ਭਰੇ ਜਾਣੇ ਹਨ , ਅਤੇ ਵਿਦਿਆਰਥੀਆਂ ਨੂੰ ਇਹ ਸਾਰੇ ਪੁਆਇੰਟ ਯਾਦ ਹੋਣੇ ਚਾਹੀਦੇ ਹਨ

1 School Name

2 Student Name

3 UDISE School Code

4 Date of Birth

5 Aadhar Number

6 Admission date in School

7 Section

8 Student Nas ID (Provide Nas team) 

9 Social Group

10 Medium

11 Area Code

12 School Management

13 Gender

14 Test Form

ਪੰਜਾਬ ਕੈਬਨਿਟ ਮੀਟਿੰਗ; ਕੈਬਨਿਟ ਮੀਟਿੰਗ ਅੱਜ, ਹੋ ਸਕਦੇ ਵੱਡੇ ਫੈਸਲੇ

 


ਪੰਜਾਬ ਕੈਬਨਿਟ ਮੀਟਿੰਗ; 6 ਨਵੰਬਰ ਨੂੰ ਹੋਣ ਵਾਲੀ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਇਹ   ਮ ਮੀਟਿੰੰਗ  ਇਹ  ਮੀਟਿੰਗ ਅੱਜ  7 ਨਵੰਬਰ ਨੂੰ ਦੁਪਹਿਰ 12 ਵਜੇ   ਹੋਵੇਗੀ।
ਇਸ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੇ ਫੈਸਲੇ ਹੋ ਸਕਦੇ ਹਨ।
 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 
ਪੰਜਾਬ ਕੈਬਨਿਟ ਮੀਟਿੰਗ; ਕੈਬਨਿਟ ਮੀਟਿੰਗ ਅੱਜ, ਹੋ ਸਕਦੇ ਵੱਡੇ ਫੈਸਲੇ

 


ਪੰਜਾਬ ਕੈਬਨਿਟ ਮੀਟਿੰਗ; 6 ਨਵੰਬਰ ਨੂੰ ਹੋਣ ਵਾਲੀ ਹੋਣ ਵਾਲੀ ਕੈਬਨਿਟ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਸੀ, ਹੁਣ ਇਹ   ਮ ਮੀਟਿੰੰਗ  ਇਹ  ਮੀਟਿੰਗ ਅੱਜ  7 ਨਵੰਬਰ ਨੂੰ ਦੁਪਹਿਰ 12 ਵਜੇ   ਹੋਵੇਗੀ।
ਇਸ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੇ ਫੈਸਲੇ ਹੋ ਸਕਦੇ ਹਨ।
 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ BREAKING NEWS: ਗੈਰ ਹਾਜ਼ਰ ਬੀ ਐਲ ਓ, ਵਿਰੁੱਧ ਮੁੱਖ ਚੋਣ ਅਫ਼ਸਰ ਵਲੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ

 


ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਨਾ ਰਾਜੂ ਨੇ ਵਿਸ਼ੇਸ਼ ਕੈਂਪ ਦੌਰਾਨ ਮੌਕੇ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ। ਮੁੱਖ ਚੋਣ ਅਫ਼ਸਰ ਡਾ. ਰਾਜੂ ਵੱਲੋਂ ਸ਼ਾਸਤਰੀ ਮਾਡਲ ਪਬਲਿਕ ਸਕੂਲ ਫੇਜ਼-1 ਵਿੱਚ ਪੋਲਿੰਗ ਬੂਥ ਨੰਬਰ-135 ਤੋਂ 138, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਪੋਲਿੰਗ ਬੂਥ ਨੰਬਰ-156 ਅਤੇ 157 , ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਬੂਥ ਨੰਬਰ-176 ਅਤੇ 177 ਅਤੇ ਸਰਕਾਰੀ ਸਕੂਲ (ਐਲੀਮੈਂਟਰੀ) ਫੇਜ਼-3ਬੀ ਵਿੱਚ ਬੂਥ ਨੰਬਰ-154 ਅਤੇ 155 ਬੂਥਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਵਿੱਚ ਬੂਥ ਨੰਬਰ- 177 ਦਾ ਬੀਐੱਲਓ  ਗੈਰਹਾਜ਼ਰ ਮਿਲਿਆ। ਇਸ ਸਬੰਧੀ ਬੂਥ ਇੰਚਾਰਜ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਚੋਣ ਅਫ਼ਸਰ ਵੱਲੋਂ ਇਨ੍ਹਾਂ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ।ਉਨ੍ਹਾਂ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਵੋਟਰਾਂ ਦੀ 1.01.2022 ਨੂੰ 18 ਸਾਲ ਹੋ ਰਹੀ ਹੈ ਅਤੇ ਉਨ੍ਹਾਂ ਦੀ ਵੋਟ ਨਹੀਂ ਬਣੀ, ਉਹ ਆਪਣੀ ਵੋਟ ਫਾਰਮ ਨੰਬਰ-6 ਰਾਹੀਂ ਬਣਵਾ ਸਕਦਾ ਹੈ ਅਤੇ ਜਿਸ ਵਿਅਕਤੀ ਦੀ ਵੋਟ ਨਹੀਂ ਬਣੀ ਤਾਂ ਉਹ ਫਾਰਮ ਨੰਬਰ-6, ਵੋਟ ਬਣਾਉਣ ਲਈ, ਵੋਟ ਕਟਾਉਣ ਲਈ ਫਾਰਮ ਨੰਬਰ-7, ਵੋਟਰ ਕਾਰਡ ਵਿੱਚ ਸੋਧ ਕਰਾਉਣ ਲਈ ਫਾਰਮ ਨੰਬਰ-6 ਅਤੇ ਹਲਕੇ ਅੰਦਰ ਹੀ ਪਤਾ ਬਦਲਾਉਣ ਲਈ ਫਾਰਮ ਨੰਬਰ-8 ਓ, ਭਾਰਤ ਚੋਣ ਕਮਿਸ਼ਨ ਦੀ ਵੈੱਬਸਾਈਟ ਤੇ Online ਫਾਰਮ ਭਰੇ ਜਾ ਸਕਦੇ ਹਨ।

 ਇਹ ਫਾਰਮ 30.11.2021 ਤੱਕ ਭਰੇ ਜਾ ਸਕਦੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਕੈਂਪ 7਼.11 2021, 20.11 2021 ਅਤੇ 21.11.2021 ਲਾਏ ਜਾਣੇ ਹਨ।

RECENT UPDATES

Today's Highlight