Thursday, 11 November 2021

ਨੈਸ ਦੀ ਕਾਰਗੁਜ਼ਾਰੀ 'ਤੇ ਦੋਨਾਂ ਸਿੱਖਿਆ ਸਕੱਤਰ ਦੀ ਰਹੇਗੀ ਨਜ਼ਰ

 ਨੈਸ ਦੀ ਕਾਰਗੁਜ਼ਾਰੀ 'ਤੇ ਦੋਨਾਂ ਸਿੱਖਿਆ ਸਕੱਤਰ ਦੀ ਰਹੇਗੀ ਨਜ਼ਰ


ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਸਾਰੇ ਪ੍ਰਬੰਧ ਮੁਕੰਮਲ




ਚੰਡੀਗੜ੍ਹ 11 ਨਵੰਬਰ(ਹਰਦੀਪ ਸਿੰਘ ਸਿੱਧੂ )ਭਾਰਤ ਸਰਕਾਰ ਵੱਲੋਂ ਸਿੱਖਿਆ ਦੀ ਗੁਣਵੱਤਾ ਜਾਂਚਣ ਲਈ ਭਲਕੇ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਪੰਜਾਬ ਭਰ ਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਪੰਜਾਬ ਭਰ ਚ ਸਿੱਖਿਆ ਅਧਿਕਾਰੀ ਅਤੇ ਸਕੂਲ ਮੁੱਖੀ ਲੋੜਵੰਦ ਪ੍ਰਬੰਧਾਂ ਲਈ ਅੱਜ ਸਾਰਾ ਦਿਨ ਪੱਬਾਂ ਭਾਰ ਰਹੇ। ਭਲਕੇ ਹੋ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਚੰਗੀ ਕਾਰਗੁਜ਼ਾਰੀ ਲਈ ਪੰਜਾਬ ਦੇ ਦੋਨੋਂ ਸਿੱਖਿਆ ਸਕੱਤਰਾਂ ਦੀ ਤਿੱਖੀ ਨਜ਼ਰ ਰਹੇਗੀ। ਬੇਸ਼ੱਕ ਹੁਣ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਹਨ,ਪਰ ਇਸ ਸਰਵੇ ਤੇ ਪਹਿਲੇ ਰਹੇ ਸਿੱਖਿਆ ਸਕੱਤਰ ਜੋ ਹੁਣ ਉਚੇਰੀ ਸਿੱਖਿਆ ਸਕੱਤਰ ਹਨ,ਪਰ ਕਿਉਂਕਿ ਉਨ੍ਹਾਂ ਨੇ ਲੰਬਾ ਸਮਾਂ ਨੈਸ ਦੀ ਤਿਆਰੀ ਲਈ ਦਿਨ ਰਾਤ ਇਕ ਕੀਤੀ ਹੈ,ਜਿਸ ਕਰਕੇ ਉਨ੍ਹਾਂ ਦੀ ਇਛਾ ਹੈ ਕਿ ਪੰਜਾਬ ਮੁੜ ਨੰਬਰ ਵਨ ਬਣੇ। ਇਹ ਨੈਸ਼ਨਲ ਸਰਵੇ ਸਮੂਹ ਰਾਜਾਂ ਅਤੇ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਸਕੂਲਾਂ ਵਿੱਚ ਹੋ ਰਿਹਾ। 





ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਪੰਜਾਬ ਰਾਜ ਕੋਲ਼ ਆਪਣੀ ਪ੍ਰਤਿਭਾ ਦਿਖਾਉਣ ਦਾ ਇਹ ਬਹੁਤ ਚੰਗਾ ਮੌਕਾ ਹੈ,ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸਕੂਲ ਮੁਖੀਆਂ, ਕਲੱਸਟਰ ਮੁਖੀਆਂ , ਅਧਿਆਪਕਾਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਆਸ ਪ੍ਰਗਟਾਈ ਕਿ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਵੇਗਾ।

 ਉਧਰ ਹੋਰਨਾਂ ਜ਼ਿਲ੍ਹਿਆਂ ਵਾਂਗ ਮਾਨਸਾ ਜ਼ਿਲ੍ਹੇ ਚ ਵੀ ਸਾਰੇ ਪ੍ਰਬੰਧ ਨੇਪਰੇ ਚਾੜ੍ਹੇ ਗਏ ਹਨ।ਜ਼ਿਲ੍ਹਾ ਸਿੱਖਿਆ ਅਧਿਕਾਰੀ ਆਖਰੀ ਪੜ੍ਹਾਅ ਦੌਰਾਨ ਲੋੜੀਂਦੀ ਯੋਜਨਾਬੰਦੀ ਚ ਗੰਭੀਰ ਦਿਖਾਈ ਦੇ ਰਹੇ ਸਨ,ਉਹ ਵੱਖ ਵੱਖ ਟੀਮਾਂ ਅਤੇ ਸਕੂਲ ਇੰਚਾਰਜਾਂ ਨੂੰ ਕੋਈ ਵੀ ਕਸਰ ਨਾ ਰਹਿਣ ਦੇਣ ਲਈ ਹਦਾਇਤ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਜੂ ਗੁਪਤਾ, ਡੀਈਓ ਐਲੀਮੈਂਟਰੀ ਸੰਜੀਵ ਕੁਮਾਰ ਗੋਇਲ,ਡਿਪਟੀ ਡੀਈਓ ਸੈਕੰਡਰੀ ਜਗਰੂਪ ਭਾਰਤੀ,ਡਿਪਟੀ ਡੀਈਓ ਗੁਰਲਾਭ ਸਿੰਘ,ਡਾਈਟ ਪ੍ਰਿੰਸੀਪਲ ਡਾ ਬੂਟਾ ਸਿੰਘ ਨੇ ਸਾਰਾ ਦਿਨ ਲੋੜੀਂਦੀਆਂ ਹਦਾਇਤਾਂ, ਪ੍ਰਬੰਧਾਂ ਚ ਬਿਜੀ ਰਹੇ। ਬਲਾਕ ਪ੍ਰਾਇਮਰੀ ਅਫਸਰ ਬੁਢਲਾਡਾ, ਮਾਨਸਾ,ਬਰੇਟਾ ਅਮਨਦੀਪ ਸਿੰਘ ਔਲਖ ਨੇ ਕਿਹਾ ਕਿ 12 ਨਵੰਬਰ ਨੂੰ ਹੋ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਲਈ ਅਧਿਆਪਕਾਂ, ਵਿਦਿਆਰਥੀਆਂ ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਰਵੇ ਦੌਰਾਨ ਚੰਗੇ ਨਤੀਜੇ ਆਉਣਗੇ।

ਪੰਜਾਬੀ ਭਾਸ਼ਾ ਨਾਲ ਸੰਬੰਧਤ ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪਾਸ

 ਮੁੱਖ ਮੰਤਰੀ ਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੀ ਵਚਨਬੱਧਤਾ ਦੁਹਰਾਈ


ਦਸਵੀਂ ਤੱਕ ਪੰਜਾਬੀ ਪੜ੍ਹਾਉਣੀ ਤੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਲਿਖਣੀ ਯਕੀਨੀ ਬਣਾਂਵਾਗੇ: ਚਰਨਜੀਤ ਸਿੰਘ ਚੰਨੀ

21 ਜ਼ਿਲਾ ਭਾਸ਼ਾ ਅਫਸਰ ਦੀਆਂ ਅਸਾਮੀਆਂ ਜਲਦ ਭਰਾਂਗੇ, ਰਾਜ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਬਣਾਵਾਂਗੇ: ਪਰਗਟ ਸਿੰਘ 





ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸ਼ਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ।

ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਸਖ਼ਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ।

ਇਸ ਕਦਮ ਨਾਲ ਜੁਰਮਾਨਾ ਰਾਸ਼ੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

ਦੂਜਾ ਬਿੱਲ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021 ਪਾਸ ਕੀਤਾ ਗਿਆ ਜਿਸ ਤਹਿਤ ਦਫ਼ਤਰੀ ਕੰਮਕਾਜ ਪੰਜਾਬੀ ਭਾਸ਼ਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜ਼ਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ। ਦੂਜੀ ਵਾਰ ਉਲੰਘਣਾ ਕਰਨ ਉਤੇ ਅਜਿਹਾ ਜੁਰਮਾਨਾ ਦੋ ਹਜ਼ਾਰ ਰੁਪਏ ਅਤੇ ਤੀਜੀ ਵਾਰ ਕਰਨ ਉਤੇ ਅਜਿਹਾ ਜੁਰਮਾਨਾ ਪੰਜ ਹਜ਼ਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਸਬੰਧਤ ਵੰਡ ਤੇ ਖਰਚਣ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਦੀ ਪੰਜਾਬੀ ਮਾਤ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਿੱਥੇ ਸੂਬੇ ਵਿੱਚ ਸਾਰੇ ਸਕੂਲਾਂ ਵਿੱਚ ਦਸਵੀਂ ਤੱਕ ਪੰਜਾਬੀ ਵਿਸ਼ਾ ਪੜ੍ਹਾਉਣਾ ਲਾਜ਼ਮੀ ਹੋਵੇਗਾ ਉੱਥੇ ਸੂਬੇ ਵਿੱਚ ਸਾਰੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖਣੀ ਯਕੀਨੀ ਬਣਾਈ ਜਾਵੇਗੀ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਜਿਸ ਨੂੰ ਪ੍ਰਫੁੱਲਿਤ ਕਰਨ ਲਈ ਅਸੀਂ ਹਰ ਸੰਭਵ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 23 ਵਿੱਚੋਂ 21 ਜ਼ਿਲ੍ਹਿਆਂ ਵਿੱਚ ਜ਼ਿਲਾ ਭਾਸ਼ਾ ਅਫਸਰ ਦੀਆਂ ਅਸਾਮੀਆਂ ਖਾਲੀ ਸਨ ਜਿਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਭਰਿਆ ਜਾ ਰਿਹਾ ਹੈ। ਇਸੇ ਤਰ੍ਹਾਂ ਰਾਜ ਭਾਸ਼ਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਜਾਂ ਕਮੇਟੀ ਬਣੇਗੀ। ਇਸੇ ਤਰਜ਼ ਉਤੇ ਜ਼ਿਲਾ ਪੱਧਰ ਉਤੇ ਵੀ ਕਮੇਟੀਆਂ ਬਣਨਗੀਆਂ ਜੋ ਪੰਜਾਬੀ ਭਾਸ਼ਾ ਸਬੰਧੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਗੀਆਂ।

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਵਿਰੋਧੀ ਮਤਾ ਪੇਸ਼

 

 ਇਨ੍ਹਾਂ ਕਾਨੂੰਨਾਂ ਨੂੰ ਦੇਸ਼ ਦੇ ਸੰਘੀ ਢਾਂਚੇ `ਤੇ ਹਮਲਾ ਕਰਾਰ ਦਿੱਤਾ



ਸਦਨ ਵੱਲੋਂ ਸਾਰੀਆਂ ਫ਼ਸਲਾਂ ਲਈ ਐਮ.ਐਸ.ਪੀ. ਲਾਜ਼ਮੀ ਕਰਨ ਦੀ ਮੰਗ


ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਅੱਜ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ `ਚ ਮਤਾ ਪੇਸ਼ ਕਰਦਿਆਂ ਕਿਸਾਨੀ ਦੀ ਰਾਖੀ ਲਈ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।


ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਤੌਰ `ਤੇ ਬੁਲਾਏ ਗਏ ਇਸ ਇਜਲਾਸ ਦੌਰਾਨ ਇਸ ਗੱਲ `ਤੇ ਚਿੰਤਾ ਜ਼ਾਹਰ ਕੀਤੀ ਗਈ ਕਿ ਰਾਜ ਸਭਾ ਵਿੱਚ ਵਿਵਾਦਪੂਰਨ ਬਿੱਲਾਂ ਦੇ ਪਾਸ ਹੋਣ ਸਮੇਂ ਵਿਰੋਧੀ ਧਿਰ ਦੀ ਗਿਣਤੀ ਦੇ ਅਧਾਰ `ਤੇ ਵੰਡ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ।


ਮਤੇ ਵਿੱਚ ਕਿਹਾ ਗਿਆ ਹੈ ਕਿ ਸਮਵਰਤੀ ਸੂਚੀ ਦੀ ਐਂਟਰੀ 33 ਵਪਾਰ ਅਤੇ ਵਣਜ ਨਾਲ ਸਬੰਧਤ ਹੈ ਅਤੇ ਖੇਤੀਬਾੜੀ ਨਾ ਤਾਂ ਵਪਾਰ ਅਤੇ ਨਾ ਹੀ ਵਣਜ ਹੈ। ਕਿਸਾਨ ਨਾ ਤਾਂ ਵਪਾਰੀ ਹੈ ਅਤੇ ਨਾ ਹੀ ਵਪਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੈ। ਕਿਸਾਨ ਸਿਰਫ਼ ਕਾਸ਼ਤਕਾਰ/ਉਤਪਾਦਕ ਹੁੰਦੇ ਹਨ, ਜੋ ਆਪਣੀ ਉਪਜ ਨੂੰ ਏ.ਪੀ.ਐਮ.ਸੀ. ਮੰਡੀ ਵਿੱਚ ਘੱਟੋ-ਘੱਟ ਸਮਰਥਨ ਮੁੱਲ `ਤੇ ਜਾਂ ਵਪਾਰੀ ਦੁਆਰਾ ਨਿਰਧਾਰਤ ਕੀਮਤ `ਤੇ ਵੇਚਣ ਲਈ ਲਿਆਉਂਦੇ ਹਨ।

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਸਮਵਰਤੀ ਸੂਚੀ ਦੀ ਐਂਟਰੀ 33 (ਬੀ) ਵਿੱਚ ਖਾਧ ਪਦਾਰਥ ਸ਼ਬਦ ਨੂੰ ਖੇਤੀਬਾੜੀ ਸਮੱਗਰੀ (ਖੇਤੀ ਉਪਜ) ਦੇ ਸਮਾਨ ਹੋਣ ਦੀ ਗਲਤ ਵਿਆਖਿਆ ਕਰਕੇ ਸੰਸਦ ਨੂੰ ਗੁੰਮਰਾਹ ਕਰਨ ਦੇ ਕੰਮ ਦੀ ਨਿੰਦਾ ਕੀਤੀ ਅਤੇ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਜੋ ਸਿੱਧੇ ਤੌਰ `ਤੇ ਨਹੀਂ ਕੀਤਾ ਜਾ ਸਕਦਾ ਸੀ ਉਸਨੂੰ ਅਸਿੱਧੇ ਤੌਰ `ਤੇ ਪ੍ਰਾਪਤ ਕਰਨ ਲਈ ਲਈ ਇੱਕ ਸਵਾਲੀਆ ਅਤੇ ਗਲਤ ਕਾਰਵਾਈ ਕੀਤੀ ਗਈ।

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਕਿ ਏ.ਪੀ.ਐਮ.ਸੀ. ਐਕਟਾਂ ਦੀ ਸੰਵਿਧਾਨਕ ਵੈਧਤਾ ਅਤੇ ਪ੍ਰਵਾਨਗੀ ਹੈ। ਇਹ ਰਾਜ ਦੇ ਕਾਨੂੰਨ ਹਨ ਜੋ ਇਸ ਧਾਰਨਾ ਅਧੀਨ ਬਣਾਏ ਗਏ ਹਨ ਕਿ ਖੇਤੀਬਾੜੀ ਅਤੇ ਖੇਤੀਬਾੜੀ ਮੰਡੀਕਰਨ ਰਾਜ ਦਾ ਵਿਸ਼ਾ ਹੈ। ਐਕਟਾਂ ਅਧੀਨ ਸਥਾਪਿਤ ਕੀਤੀਆਂ ਗਈਆਂ ਨਿਯਮਿਤ ਮੰਡੀਆਂ ਦੀ ਇੱਕ ਕਾਨੂੰਨੀ ਬੁਨਿਆਦ, ਬੁਨਿਆਦੀ ਢਾਂਚਾ ਅਤੇ ਇੱਕ ਵਪਾਰੀ ਜਾਂ ਸਰਕਾਰੀ ਖਰੀਦ ਏਜੰਸੀ ਦੁਆਰਾ ਕੀਤੀ ਗਈ ਹਰ ਖਰੀਦ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਇੱਕ ਚੰਗੀ ਤਰ੍ਹਾਂ ਪਰਿਭਾਸ਼ਿਤ ਵਿਧੀ ਹੈ। ਦੂਜੇ ਪਾਸੇ ਗੈਰ-ਰ ਨਿਯਮਿਤ ਮੰਡੀਆਂ ਬਿਨਾਂ ਕਿਸੇ ਬੁਨਿਆਦੀ ਢਾਂਚੇ, ਬਿਨਾਂ ਕਿਸੇ ਸੰਸਥਾਗਤ ਸਹਾਇਤਾ ਅਤੇ ਬਿਨਾਂ ਕਿਸੇ ਜਵਾਬਦੇਹੀ ਦੇ ਫਰਜ਼ੀ ਵਪਾਰਕ ਕੇਂਦਰਾਂ ਦੇ ਸਮਾਨ ਹਨ।


ਪੰਜਾਬ ਵਿਧਾਨ ਸਭਾ ਕਿਸਾਨ ਹਿਤੈਸ਼ੀ ਨਿਯਮਿਤ ਮੰਡੀਆਂ (ਏ.ਪੀ.ਐਮ.ਸੀ. ਮੰਡੀਆਂ) ਨੂੰ ਯੋਜਨਾਬੱਧ ਢੰਗ ਨਾਲ ਖਤਮ ਕਰਕੇ ਵਪਾਰੀ ਪੱਖੀ ਗੈਰ- ਨਿਯਮਿਤ ਮੰਡੀਆਂ ਨਾਲ ਬਦਲਣ ਦੇ ਕੇਂਦਰ ਸਰਕਾਰ ਦੇ ਯਤਨਾਂ ਦੀ ਸਖ਼ਤ ਨਿਖੇਧੀ ਕਰਦੀ ਹੈ। ਪੰਜਾਬ ਵਿਧਾਨ ਸਭਾ ਵਪਾਰੀਆਂ ਅਤੇ ਕਾਰਪੋਰੇਸ਼ਨਾਂ ਨੂੰ ਮਾਰਕੀਟ ਫੀਸ, ਪੇਂਡੂ ਵਿਕਾਸ ਫੀਸ ਆਦਿ ਦਾ ਭੁਗਤਾਨ ਕੀਤੇ ਬਿਨਾਂ ਗੈਰ- ਨਿਯਮਿਤ ਮੰਡੀਆਂ ਤੋਂ ਖਰੀਦ ਕਰਨ ਦੀ ਇਜਾਜ਼ਤ ਦੇਣ ਅਤੇ ਇਸ ਤਰ੍ਹਾਂ ਨਿਯਮਿਤ ਮੰਡੀਆਂ ਦੇ ਮੁਕਾਬਲੇ ਗੈਰ-ਨਿਯਮਿਤ ਮੰਡੀਆਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਲਈ ਦਿੱਤੀਆਂ ਗਈਆਂ ਅਣਉਚਿਤ ਰਿਆਇਤਾਂ `ਤੇ ਚਿੰਤਾ ਮਹਿਸੂਸ ਕਰਦੀ ਹੈ। ਇਸ ਨਾਲ ਵਪਾਰ ਏ.ਪੀ.ਐਮ.ਸੀ. ਮੰਡੀਆਂ ਤੋਂ ਨਿੱਜੀ ਮੰਡੀਆਂ ਵਿੱਚ ਤਬਦੀਲ ਹੋਵੇਗਾ ਅਤੇ ਰਾਜ ਸਰਕਾਰ ਨੂੰ ਵਿੱਤੀ ਨੁਕਸਾਨ ਹੋਣ ਦੇ ਨਾਲ-ਨਾਲ ਪੇਂਡੂ ਵਿਕਾਸ `ਤੇ ਮਾੜਾ ਅਸਰ ਪਵੇਗਾ।


ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਇਜਲਾਸ ਕੇਂਦਰ ਸਰਕਾਰ ਨੂੰ ਯਾਦ ਦਿਵਾਉਂਦਾ ਹੈ ਕਿ 86 ਫੀਸਦੀ ਕਿਸਾਨਾਂ ਕੋਲ ਬਹੁਤ ਥੋੜ੍ਹੀ ਜ਼ਮੀਨ ਹੈ ਜੋ ਕਿ ਤਰਖਾਣ, ਜੁਲਾਹੇ, ਮਿਸਤਰੀ ਅਤੇ ਗੈਰ-ਹੁਨਰਮੰਦ ਮਜ਼ਦੂਰਾਂ ਵਰਗੇ ਪੇਂਡੂ ਕਾਮਿਆਂ ਨਾਲ ਮਿਲ ਕੇ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਬਣਦੇ ਹਨ। ਕੇਂਦਰ ਸਰਕਾਰ ਇਨ੍ਹਾਂ ਵਿਵਾਦਪੂਰਨ ਕਾਨੂੰਨਾਂ ਰਾਹੀਂ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਕਿੱਤੇ ਨੂੰ ਖੋਹ ਕੇ ਉਨ੍ਹਾਂ ਨੂੰ ਕਾਰਪੋਰੇਟਾਂ ਦੇ ਰਹਿਮੋ-ਕਰਮ `ਤੇ ਛੱਡਣ ਦਾ ਰਾਹ ਪੱਧਰਾ ਕਰ ਰਹੀ ਹੈ।


ਪੰਜਾਬ ਵਿਧਾਨ ਸਭਾ ਦਾ ਇਹ ਵਿਸ਼ੇਸ਼ ਸੈਸ਼ਨ ਸੰਸਦ ਵਿੱਚ ਇੱਕ ਵਿਸ਼ੇਸ਼ ਕਾਨੂੰਨ ਬਣਾਉਣ ਦੀ ਮੰਗ ਕਰਦਾ ਹੈ ਜੋ ਕਿ ਸੀਮਾਂਤ ਅਤੇ ਛੋਟੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇ ਤਾਂ ਜੋ ਉਨ੍ਹਾਂ ਨੂੰ ਕਾਰਪੋਰੇਟ ਦੁਆਰਾ ਹੋਣ ਵਾਲੇ ਸ਼ੋਸ਼ਣ ਤੋਂ ਬਚਾਇਆ ਜਾ ਸਕੇ ਜੋ ਵਾਢੀ ਦੇ ਸੀਜ਼ਨ ਦੌਰਾਨ ਐਮ.ਐਸ.ਪੀ. ਤੋਂ ਘੱਟ ਕੀਮਤ `ਤੇ ਉਪਜ ਦੀ ਖਰੀਦ ਕਰ ਸਕਦੇ ਹਨ ਅਤੇ ਇਸਨੂੰ ਭੰਡਾਰ ਕਰਕੇ ਖਪਤਕਾਰਾਂ ਨੂੰ ਉੱਚ ਕੀਮਤਾਂ `ਤੇ ਵੇਚ ਸਕਦੇ ਹਨ।ਸੁਝਾਏ ਗਏ ਵਿਸ਼ੇਸ਼ ਕਾਨੂੰਨ ਵਿੱਚ ਕਿਸਾਨਾਂ ਨੂੰ ਕਾਨੂੰਨੀ ਗਾਰੰਟੀ ਪ੍ਰਦਾਨ ਕਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਉਪਜ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ `ਤੇ ਨਹੀਂ ਕੀਤੀ ਜਾਵੇਗੀ ਅਤੇ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ `ਤੇ ਖੇਤੀ ਉਪਜ ਦੀ ਖਰੀਦ ਕਰਨਾ ਅਪਰਾਧ ਹੋਵੇਗਾ। ਪੰਜਾਬ ਵਿਧਾਨ ਸਭਾ ਮੰਗ ਕਰਦੀ ਹੈ ਕਿ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ `ਤੇ ਖਰੀਦ ਲਾਜ਼ਮੀ ਹੋਣੀ ਚਾਹੀਦੀ ਹੈ ਅਤੇ ਵਿਆਪਕ ਲਾਗਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਜਾਣਾ ਚਾਹੀਦਾ ਹੈ

ਕਲ ਸਵੇਰੇ 7:00 ਵਜੇ ਖੁੱਲਣਗੇ ਸਕੂਲ, ਡੀਈਓ ਵਲੋਂ ਹੁਕਮ ਜਾਰੀ

NAS 2021, 12 ਨਵੰਬਰ ਨੂੰ ਹੋਣ ਜਾ ਰਿਹਾ ਹੈ। ਇਸ ਦਿਨ ਸਕੂਲ ਸਵੇਰੇ 7:00 ਵਜੇ ਖੁਲ੍ਹਾ ਹੋਵੇ। Principal, HT ਅਤੇ all staff ਹਾਜ਼ਰ ਹੋਵੇ।

 ਕਿਸੇ ਵੀ ਸਟਾਫ ਮੈਂਬਰ ਦੀ ਛੁੱਟੀ ਮਨਜ਼ੂਰ ਨਾ ਕੀਤੀ ਜਾਵੇ। ਸਕੂਲ ਵਿੱਚ ਹੋਰ ਕੋਈ ਵੀ ਪ੍ਰੋਗਰਾਮ ਆਯੋਜਿਤ ਨਾ ਕੀਤਾ ਜਾਵੇ। Fls ਅਤੇ Observers ਨੂੰ ਸੁਖਾਵਾ ਮਾਹੌਲ ਦਿੱਤਾ ਜਾਵੇ ਤਾਂ ਕਿ NAS ਪ੍ਰੀਖਿਆ ਵਧੀਆ ਢੰਗ ਨਾਲ ਆਯੋਜਿਤ ਹੋ ਸਕੇ। ਅਣਗਿਹਲੀ ਦੀ ਜਿੰਮੇਵਾਰੀ ਸੰਬਧਤ ਸਕੂਲ ਮੁਖੀ ਦੀ ਹੋਵੇਗੀ। 



ਜੇ ਕੋਈ 7:40 ਤੱਕ ਨਹੀਂ ਪਹੁੰਚਦਾ ਤਾਂ ਸਬੰਧਤ ਮੁਖੀ ਦਿੱਤੇ Help line ਨੰਬਰਾ ਤੇ ਤੁਰੰਤ ਸੂਚਿਤ ਕਰਨਗੇ। ਹਦਾਇਤਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਵੱਲੋਂ ਜਾਰੀ ਕੀਤੀਆਂ ਗਈਆਂ ਹਨ।













 

PUNJAB CO- OPERATIVE BANK RECRUITMENT: RESULT OUT, COUNSELING SCHEDULE ANNOUNCED




PUNJAB CO- OPERATIVE BANK RECRUITMENT: RESULT OUT, COUNSELING SCHEDULE ANNOUNCED



 CANDIDATES are required to bring all original document, domicile certificate and original sports Gradation Certificate along with passport size photograph at the time of counselling.



CANDIDATES ARE REQUIRED TO ATTAEND THE COUNCELLING AT PSCB HEAD OFFICE, SCO 175-187, SECTOR 34A, CHANDIGARH ON 16-11-2021 AT 10.00 AM



DOWNLOAD RESULT AND COUNSELLING SCHEDULE HERE

10 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖਬਰ; PSEB ਵਲੋਂ ਡੇਟ ਸੀਟ'ਚ ਕੀਤਾ ਬਦਲਾਅ

 10 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖਬਰ; PSEB ਵਲੋਂ ਡੇਟ ਸੀਟ'ਚ ਕੀਤਾ ਬਦਲਾਅ  




ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੈਸ ਨੋਟ ਰ ਮਿਤੀ 12.11.2021 ਨੂੰ ਨੈਸ਼ਨਲ ਅਚੀਵਮੈਂਟ ਸਰਵੇਂ ਦੀ ਭਾਰਤ ਪੱਧਰ ਤੇ ਹੋ ਰਹੀ ਪ੍ਰੀਖਿਆ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਰਵੀਂ ਸੇਈ ਨਵੰਬਰ 2021 ਦੀ ਜਾਰੀ ਕੀਤੀ ਗਈ ਡੇਟਸ਼ੀਟ ਵਿੱਚ ਤਬਦੀਲੀ ਕੀਤੀ ਗਈ ਹੈ। ਦਸਵੀਂ ਸ਼੍ਰੇਣੀ ਦੀ ਮਿਤੀ 12.11.2021 ਨੂੰ ਹੋਣ ਵਾਲੀ (ਵਿਗਿਆਨ05) ਪ੍ਰੀਖਿਆ ਮਿਤੀ 23.11.2021 ਨੂੰ ਅਤੇ ਬਾਰਵੀਂ ਸ਼੍ਰੇਣੀ ਦੀ ਮਿਤੀ 12.11.2021 ਨੂੰ ਹੋਣ ਵਾਲੀ ( ਹਿਸਟਰੀ(025), ਕਮਿਸਟਰੀ(053) ਬਿਜਨਸ ਇਕਨਾਮਿਕਸ ਐਂਡ ਕੁਐਂਟੀਟੇਵਿਟ ਬਿਜ਼ਨਸ ਮੈਥਡਸ-ii (143) ਪ੍ਰੀਖਿਆ ਮਿਤੀ 26.11.2021 ਨੂੰ ਹੋਵੇਗੀ। 

ਬਾਕੀ ਪ੍ਰੀਖਿਆ ਪਹਿਲਾਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ ਹੀ ਹੋਵੇਗੀ। ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲੱਬਧ ਹੈ। ਜਾਨਕਾਰੀ    ਕੰਟਰੋਲਰ ਪ੍ਰੀਖਿਆਵਾਂ ਵਲੋਂ ਸਾੰਝੀ ਕੀਤੀ ਗਈ ਹੈ।


IMPORTANT LINKS :






 ਪਾਓ ਹਰ ਅਪਡੇਟ ਆਪਣੇ ਮੋਬਾਈਲ ਫੋਨ ਤੇ ਜੁਆਇੰਨ ਕਰੋ ਟੈਲੀਗਰਾਮ ਚੈਨਲ; ਜੁਆਇੰਨ ਕਰਨ ਲਈ ਇਥੇ ਕਲਿੱਕ ਕਰੋ

ਜ਼ਿਲ੍ਹਾ ਰੂਪਨਗਰ ਵਿਖੇ 333 ਸਫ਼ਾਈ ਸੇਵਕਾਂ ਦੀ ਭਰਤੀ ਸਬੰਧੀ ਨੋਟਿਸ 











ਨਗਰ ਪੰਚਾਇਤ, ਬਿਲਗਾ ( ਜਲੰਧਰ) ਵਲੋਂ ਸਫ਼ਾਈ ਸੇਵਕਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ 

3704 ਅਤੇ 2392ਅਧਿਆਪਕਾਂ ਨੂੰ ਤਨਖਾਹਾਂ ਦੇਣ ਦੀ ਮੰਜ਼ੂਰੀ

PSTET 2017:PSTET 2017 ਦਾ ਰਿਵਾਇਜਡ ਨਤੀਜਾ ਘੋਸ਼ਿਤ, ਦੇਖੋ ਇਥੇ

 




ਸਿੱਖਿਆ ਵਿਭਾਗ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 21779 ਆਟ 2018 ਟੀਨਾ ਮਹਾਜਨ ਦੇ ਕੇਸ ਵਿੱਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਿਤੀ 10.09.2021 ਦੇ ਹੁਕਮਾਂ ਅਨੁਸਾਰ ਪੀ.ਐਸ.ਟੈਂਟ 2017 ਦੇ ਪੇਪਰ -2 ਦੇ ਪ੍ਰਸ਼ਨ ਨੰਬਰ 144 ਵਿੱਚ ਇੱਕ ਨੰਬਰ ਦੀ ਗ੍ਰੇਸ ਦਿੰਦੇ ਹੋਏ ਨਤੀਜਾ ਰਿਵਾਇਜ਼ ਕਰ ਦਿੱਤਾ ਗਿਆ ਹੈ। ਰਿਵਾਇਜ਼ਡ ਨਤੀਜਾ ssapunjab.org ਤੇ ਅਪਲੋਡ ਕਰ ਦਿੱਤਾ ਗਿਆ ਹੈ। 

ਰਿਵਾਇਜ਼ਡ ਨਤੀਜਾ  ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ















(VIDEO) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ,


VIDEO) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ, ਦੇਖਣ ਲਈ ਕਲਿੱਕ ਕਰੋ

 https://www.facebook.com/PunjabGovtIndia/videos/259291126175361/



MODEL TEST PAPER /GUESS PAPER 10+2 CHEMISTRY, DOWN LOAD HERE




MODEL TEST PAPER CLASS XII CHEMISTRY (TERM -1) ( FOR PSEB/ CBSE) 

NOTE: THERE WILL BE 35 multiple choice questions in the paper.

All questions are compulsory 


To see answer key, click here

 Q1. For a non electrolyte solution Van't Hoff factor is 

 • (a) 1 
 • (b) 2
 • (c) 3
 • (d) 4 

Q2. When a nonvolatile solute is added in volatile solvent the 

 • (a) Lowering of vapour pressure occurs
 • (b) Elevation in boiling point 
 • (c) Depression in freezing point 
 • (d) All of these. 

Q3. The osmotic pressure of 0.2 molar solution of urea 300K ( R=0.082 litre atm `mol^{-1}``K^{-1}` is 

 • (a) 1 atm
 • (b) 4.92 atm  
 • (c) 0.25 atm
 • (d) 27 atm

 Q4. What will be the molarity of 30 mL of 0.5 M  `H_{2}`S`O_{4}` solution diluted to 500ml?

 • (a) 0.3 M
 • (b)  0.03M 
 • (c) 3M
 • (d)  0.103M 
Hint

use `M_{1}``V_{1}` = `M_{2}``V_{2}` 


Q5. Which is supplied at the cathode of fuel cell? 

 • (a) `H_{2}`
 • (b) `N_{2}`
 • (c) `O_{2}`  
 • (d) `Cl_{2}`  


 Q6. Molar conductance ...........with dilution, 

 • (a) decreases 
 • (b) Remains constant
 • (c) Increases 
 • (d) None of these

 Q7. The e.m.f of the cell reaction Zn(s) + `Cu^{+2}`(1.0M) → Cu(s) + `Zn^{+2}` at 25℃ is  1.3V, `E^{0}` for cell reaction 

 • (a) 1.27 V 
 • (b) 1.21 V
 • (c) 1.31V
 • (d)  1.30V


Q8. The conductivity of 0.20M solution of KCL  at 298K is 0.0248 S `cm^{-1}`

 • (a) 120 oh`m^{-1}``cm^{2}``mol^{-1}`
 • (b) 118 oh`m^{-1}``cm^{2}``mol^{-1}`
 • (c) 124 oh`m^{-1}``cm^{2}``mol^{-1}`   
 • (d) 130 oh`m^{-1}``cm^{2}``mol^{-1}`


Q9. The rate of chemical reaction  

 • (a) Increases as the reaction proceeds
 • (b) decreases as the reaction proceeds 
 • (c) May Increases/decrease  during reaction 
 • (d) Remains constant as the reaction proceeds  


Q10. Order and molecularity have same value  

 • (a) Unimolecular Reaction 
 • (b) Bimolecular Reaction 
 • (c) Elementary Reaction  
 • (d) Trimolecular Reaction 


Q11. The half life of the first order reaction having rate constant K= 1.7 x 10`10^{-5}``S^{-1}`

 • (a) 12.1 h
 • (b) 9.7h
 • (c) 11.3h  
 • (d) 1.8h 


Q12. The rate constant for a zero order reaction is 0.0030 `mol^{-1}``S^{-1}`. During which time, the initial concentration will fall from 0.10M to 0.0075M.

 • (a) 9.33 sec
 • (b)  7.05 sec
 • (c) 8.33 sec 
 • (d) None of these 

Q13. A reaction X →Y follows second order kinetics. If concentration of X is increased three times, the rate of formation of Y becomes .... 

 • (a) 3 times  
 • (b) 9 times 
 • (c) 2 times 
 • (d)  6 times 

Q14. Which of the following is correct related to chemical adsorption?  

 • (a) Has weak Vander wall's  forces
 • (b) Reversible
 • (c) Highly selective in nature 
 • (d) forms multi molecular layers

Q15.  Milk is an example of colloidal system of 

 • (a) Gas in liquid 
 • (b)  liquid in liquid 
 • (c) Liquid in gas
 • (d)  Solid in liquid

Q16. Which of the following properties of colloids does not depend on the charge on the properties 

 • (a) Coagulation
 • (b) Electro-Osmosis
 • (c) Electrophoresis
 • (d) Tyndall effect 

Q17.  Addition of Ferric Chloride to Ferric Hydroxide results in 

 • (a) Peptization
 • (b) Protection
 • (c) Dialysis 
 • (d) None of these

Q18.  Formula of Galena is .......

 • (a) CuFe`S_{2}`
 • (b) PbS 
 • (c) ZnS
 • (d) HgS

Q19.  The method in which ore is treated with suitable reagent so as to make it soluble is called ...

 • (a)  Leaching   
 • (b) Magnetic separation
 • (c) Gravity separation
 • (d) None of these 

Q20.Which of the following elements does not form stable  diatomic molecules? 

 • (a) Iodine
 • (b) Phosphorus 
 • (c) Nitrogen
 • (d) Oxygen

Q21.  Basic character of hydride of 15 group elements decrease in order 

 • (a)  Sb`H_{3}` > P`H_{3}`> As`H_{3}`>N`H_{3}`
 • (b) N`H_{3}`> Sb`H_{3}` >  P`H_{3}`> As`H_{3}`
 • (c) N`H_{3}`> P`H_{3}`>  As`H_{3}`> Sb`H_{3}`  
 • (d) Sb`H_{3}`> As`H_{3}` > P`H_{3}`>N`H_{3}`

Q22.  Oxygen molecule exhibits 

 • (a) Para magnetism 
 • (b) Dia magnetism
 • (c) Ferro magnetism
 • (d) None of these

Q23.  Which hydride is least volatile 

 • (a) `H_{2}`O 
 • (b) `H_{2}`S
 • (c) `H_{2}`Te
 • (d) `H_{2}`Se

Q24.  The correct order of bond dissociation enthalpy of halogens

 • (a) `Cl_{2}`>`Br_{2}``F_{2}`>`I_{2}` 
 • (b) `Cl_{2}`>`I_{2}`>`Br_{2}`>`F_{2}`
 • (c) `F_{2}`>`Cl_{2}`>`I_{2}`>`Br_{2}`
 • (d) All are wrong

Q25.  What is the shape of  Xe`F_{4}`?

 • (a) Tetrahedral
 • (b) Octahedral
 • (c) Linear
 • (d) Square planner 

Q26. Complete hydrolysis of Xe`F_{4}` and Xe`F_{6}`  forms

 • (a) XeO`F_{3}` 
 • (b) XeO`F_{2}` 
 • (c) Xe`O_{3}`  
 • (d)  XeO`F_{4}` 

Q27.  Which element does not belong to 3d series of transition elements?

 • (a) Titanium
 • (b) Iron
 • (c) Palladium 
 • (d) Vanadium

Q28.  In 3d series of transition elements which elements exhibits largest number of oxidation states?

 • (a) Fe
 • (b) Mn       
 • (c) Cr
 • (d) CO

Q29.  d-blocks elements show high catalytic property due to 

 • (a) High enthalpy of atomization
 • (b) Para magnetic behaviour
 • (c) Colour of hydrate ions 
 • (d) Variable oxidation state  

Q30.  Which of the following will have higher magnetic moment?

 • (a) `Fe^{+2}`
 • (b) `Fe^{+3}`  
 • (c) `Zn^{+2}`
 • (d) `Sc^{+2}`

Q31.  Which of the following statement is not correct? 

 • (a) Atomic Radius of Zr and Hf are same due to lanthanoid contraction 
 • (b) In lanthanoid series, ionic radius decreases from `La^{+3}` to `Lu^{+3}`  A
 • (c)La`( OH)_{3}` is less basic than Lu`( OH)_{3}`.      
 • (d) La is an element of transition series rather than lanthanoids 

Q32.   La`( OH)_{3}` is ......... basic than  Lu`( OH)_{3}`.    

 • (a) more     
 • (b) less
 • (c) nearly same
 • (d) None of these

Q33.  What is the colour of `K_{2}` `Cr_{2}``O_{7}`     when it reacts with alkali?     

 • (a) Yellow 
 • (b) Red
 • (c) Green
 • (d) Orange

Q34.  Which of the following Isomerism is shown by `[Co(Br)(NH_{3})_{5}]`S`O_{4}` and `[Co(SO_{4})(NH_{3})_{5}]Br`

 • (a) Ionization isomerism 
 • (b) solvate isomerism 
 • (c) linkage isomerism
 • (d) Co-ordination isomerism

Q35.  Primary and secondary valency of platinum in [Pt `(en)_{2}` C`l_{2}`]

 • (a) 4,4
 • (b) 4,6
 • (c) 6,4
 • (d) 2,6




ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ ਪ੍ਰਸਤਾਵ

 ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਅਜ਼ਾਦੀ ਦੀ ਜੰਗ ਵਿੱਚ ਅਤੇ ਉਸ ਤੋਂ ਬਾਅਦ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਦੇਸ਼ ਵਿੱਚ ਸਭ ਤੋਂ ਵੱਧ "Gallantry Awards" ਪੰਜਾਬੀਆਂ ਨੂੰ ਮਿਲੇ ਹਨ।


LATEST BREAKING NEWS: HOLIDAY ALERT: ਜ਼ਿਲ੍ਹਾ ਮੈਜਿਸਟਰੇਟ ਵੱਲੋਂ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

 

 ਪੰਜਾਬ ਪੁਲਿਸ ਦੁਨੀਆਂ ਵਿੱਚ ਅਜਿਹੀ ਬੇਮਿਸਾਲ ਦੇਸ਼ ਭਗਤ ਪੁਲਿਸ ਫੋਰਸ ਹੈ ਜਿਸਨੇ ਹਮੇਸ਼ਾ ਸਾਹਸ ਅਤੇ ਹੌਸਲੇ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਇਆ ਹੈ। ਭਾਰਤ ਦੇ ਸੰਵਿਧਾਨ ਅਨੁਸਾਰ ਕਾਨੂੰਨ ਵਿਵਸਥਾ ਬਣਾ ਕੇ ਰੱਖਣਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਸਰਕਾਰ ਇਸ ਮੰਤਵ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ.ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਪੁਲਿਸ ਉਤੇ ਬੇਇਤਬਾਰੀ ਦਾ ਪ੍ਰਗਟਾਵਾ ਹੈ। ਇਹ ਉਨ੍ਹਾਂ ਦਾ ਅਪਮਾਨ ਵੀ ਹੈ। 




ਕੇਂਦਰ ਸਰਕਾਰ ਨੂੰ ਐਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਸੀ। ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਮਜ਼ਬੂਤ ਹੈ ਅਤੇ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਘੋਰ ਉਲੰਘਣਾ ਹੈ। BSF ਦਾ ਅਧਿਕਾਰ ਖੇਤਰ ਵਧਾਉਣਾ ਇੱਕ ਸੌੜੀ ਰਾਜਨੀਤੀ ਹੈ। ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸਰਬ-ਸੰਮਤੀ ਨਾਲ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਹੈ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਮਿਤੀ 11-10-2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਵੇ। ਇਸ ਲਈ, ਪੰਜਾਬ ਵਿਧਾਨ ਸਭਾ ਵੱਲੋਂ ਸਰਬ-ਸੰਮਤੀ ਨਾਲ ਇਸ ਸਬੰਧੀ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ।"














ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਅੱਜ ਬਹੁਤ ਅਹਿਮ ਮਤੇ ਅਤੇ ਬਿਲ ਵਿਧਾਨਸਭਾ ਵਿੱਚ ਪੇਸ਼ ਕੀਤੇ ਜਾਣਗੇ: ਸਿੱਖਿਆ ਮੰਤਰੀ

 

ਚੰਡੀਗੜ੍ਹ 11 ਨਵੰਬਰ

ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਸਬੰਧਤ ਅੱਜ ਬਹੁਤ ਅਹਿਮ ਮਤੇ ਅਤੇ ਬਿਲ ਵਿਧਾਨਸਭਾ ਵਿੱਚ ਪੇਸ਼ ਕੀਤੇ ਜਾਣਗੇ। ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਉੰਟ ਰਾਹੀਂ ਜਾਣਕਾਰੀ ਦਿੱਤੀ ਹੈ।





[VIDEO]ਰਾਸ਼ਟਰੀ ਪ੍ਰਾਪਤੀ ਸਰਵੇਖਣ' (National Achievement Survey) ਲਈ ਸਿੱਖਿਆ ਮੰਤਰੀ ਵਲੋਂ ਵਧੀਆ ਕਾਰਗੁਜ਼ਾਰੀ ਲਈ ਸ਼ੁਭ ਇੱਛਾਵਾਂ

 'ਰਾਸ਼ਟਰੀ ਪ੍ਰਾਪਤੀ ਸਰਵੇਖਣ' (National Achievement Survey) ਕੱਲ੍ਹ ਯਾਨੀ ਕਿ 12 ਨਵੰਬਰ ਨੂੰ ਹੋਣ ਜਾ ਰਿਹਾ ਹੈ। ਪੰਜਾਬ ਰਾਜ ਦੇ ਸਕੂਲਾਂ ਦੇ ਮਿਹਨਤੀ ਵਿਦਿਆਰਥੀ ਅਤੇ ਅਧਿਆਪਕ ਪਿਛਲੇ ਸਮੇਂ ਤੋਂ ਇਸ ਸਰਵੇਖਣ ਲਈ ਬੜੀ ਯੋਜਨਾਬੱਧ ਤਿਆਰੀ ਕਰ ਰਹੇ ਹਨ। ਮੈਂ ਸਿੱਖਿਆ ਵਿਭਾਗ ਨਾਲ ਸਬੰਧਤ ਤਮਾਮ ਅਧਿਕਾਰੀਆਂ, ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸਰਵੇਖਣ ਵਿੱਚ ਵਧੀਆ ਕਾਰਗੁਜ਼ਾਰੀ ਲਈ ਸ਼ੁਭ ਇੱਛਾਵਾਂ ਦਿੰਦਾ ਹਾਂ।



https://m.facebook.com/story.php?story_fbid=432480591677666&id=100047471860450




ਆਨੰਦਪੁਰ ਸਾਹਿਬ: 12 ਨਵੰਬਰ ਨੂੰ ਬਿਜਲੀ ਬੰਦ ਰਹੇਗੀ

 

12 ਨਵੰਬਰ ਨੂੰ ਬਿਜਲੀ ਬੰਦ ਰਹੇਗੀ

ਸ੍ਰੀ ਅਨੰਦਪੁਰ ਸਾਹਿਬ 11 ਨਵੰਬਰ ()

ਸਹ: ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਸ੍ਰੀ ਅਨੰਦਪੁਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਮਿਤੀ 12 ਨਵੰਬਰ ਦਿਨ ਸੁੱਕਰਵਾਰ ਨੂੰ ਬਿਜਲੀ ਦੀ ਸਪਲਾਈ ਸਵੇਰੇ 9 ਵਜੇ ਤੋ ਸ਼ਾਮੀ 5 ਵਜੇ ਤੱਕ ਬੰਦ ਰਹੇਗੀ। ਇਹਨਾ ਫੀਡਰਾ ਅਧੀਨ ਆਉਦੇ ਸਾਰੇ ਪਿੰਡਾਂ ਦੇ ਖਪਤਕਾਰ ਵਲੋ ਜਰੂਰੀ ਸੇਵਾਵਾ ਦਾ ਬਦਲਵਾ ਪ੍ਰਬੰਧ ਆਪਣੇ ਪੱਧਰ ਤੇ ਕਰ ਲਿਆ ਜਾਵੇ।ਉਨਾ ਹੋਰ ਦੱਸਿਆ ਕਿ 11 ਕੇ.ਵੀ ਚੰਡੇਸਰ ਫੀਡਰ ਦੀ ਬ੍ਰਾਂਚ ਅਗੰਮਪੁਰ ਮੰਡੀ ਤੋ ਲੈ ਕੇ ਲੋੰਦੀਪੁਰ ਬੰਨ ਏ.ਸੀ.ਐਸ.ਆਰ ਤੱਕ ਬਿਜਲੀ ਤਾਰਾ ਬਦਲੀ ਕਰਨੀਆਂ ਹਨ।ਜਿਸ ਨਾਲ ਲੋਦੀਪੁਰ,ਟੱਪਰੀਆਂ, ਨਿੱਕੂਵਾਲ, ਬੁਰਜ ਆਦਿ ਪਿੰਡਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ।

ਬੀ.ਐਸ.ਐਫ. ਦਾ ਦਾਇਰਾ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ: ਪ੍ਰਗਟ ਸਿੰਘ

 ਬੀ.ਐਸ.ਐਫ. ਦਾ ਦਾਇਰਾ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ: ਪ੍ਰਗਟ ਸਿੰਘ

ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਰਾਹੀਂ ਕਿਹਾ

"ਦੋਸਤੋ ਅੱਜ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਡੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐਸ.ਐਫ. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਖਿਲਾਫ ਪੇਸ਼ ਕੀਤੇ ਮਤੇ ਉਤੇ ਮੈਂ ਵੀ ਆਪਣੇ ਵਿਚਾਰ ਦਿੱਤੇ ।

ਮੇਰੇ ਅਨੁਸਾਰ ਇਸ ਗੱਲ ਤੇ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ ਕਿਉਂਕਿ ਬੀ.ਐਸ.ਐਫ. ਨੂੰ ਆਪਣੀਆਂ ਕਾਰਵਾਈਆਂ ਲਈ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ ਹੈ। ਕੋਈ ਵੀ ਕੌਮਾਂਤਰੀ ਸਰਹੱਦ ਨੇੜੇ ਜੇ ਵਾਰਦਾਤ ਹੁੰਦੀ ਹੈ, ਉਹ 5 ਕਿਲੋਮੀਟਰ ਤੱਕ ਦਾ ਦਾਇਰੇ ਵਿੱਚ ਹੀ ਹੁੰਦੀਆਂ ਹਨ।"




#

ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਚੇਅਰਮੈਨ ਮਾਰਕੀਟ ਕਮੇਟੀ

 

`ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਰੋਜ਼ਮੱਰਾ ਦੀਆਂ ਵਸਤਾਂ ਦੇ ਰੇਟ ਘਟਾਉਣ ਅਤੇ ਰੇਤੇ ਸਬੰਧੀ ਫ਼ੈਸਲਿਆਂ ਨੇ ਸੂਬੇ ਦੇ ਆਮ ਲੋਕਾਂ ਨੂੰ ਦਿੱਤੀ ਵੱਡੀ ਰਾਹਤ-ਚੇਅਰਮੈਨ ਜਿਲ੍ਹਾਂ ਯੋਜਨਾ ਕਮੇਟੀ

ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਹੋ ਰਹੀ ਹੈ ਸ਼ਲਾਘਾ-ਚੇਅਰਮੈਨ ਮਾਰਕੀਟ ਕਮੇਟੀ

ਸਰਵਪੱਖੀ ਵਿਕਾਸ ਦੀ ਲਹਿਰ ਨੇ ਸੂਬੇ ਦੇ ਪਿੰਡਾਂ ਤੇ ਸ਼ਹਿਰਾ ਦੀ ਨੁਹਾਰ ਬਦਲੀ-ਆਗੂ

ਸ੍ਰੀ ਅਨੰੰਦਪੁਰ ਸਾਹਿਬ, 11 ਨਵੰਬਰ ()

ਪੰਜਾਬ ਸਰਕਾਰ ਦੇ ਲੋਕ ਹਿੱਤ ਵਿਚ ਲਗਾਤਾਰ ਇਕ ਤੋਂ ਬਾਅਦ ਇਕ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ ਅਤੇ ਮਹਿੰਗਾਈ ਦੀ ਮਾਰ ਦੇ ਝੰਬੇ ਲੋਕਾਂ ਦੇ ਚਿਹਰਿਆਂ ’ਤੇ ਮੁੜ ਰੌਣਕ ਪਰਤ ਆਈ ਹੈ। ਇਹ ਪ੍ਰਗਟਾਵਾ ਕਰਦਿਆਂ ਜਿਲ੍ਹਾ ਯੋਜਨਾ ਕਮੇਟੀ ਰੂਪਨਗਰ ਦੇ ਚੇਅਰਮੈਨ ਰਮੇਸ ਚੰਦਰ ਦਸਗਰਾਈ ਅਤੇ ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੇ ਚੇਅਰਮੈਨ ਹਰਬੰਸ ਲਾਲ ਮਹਿਦਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿਥੇ ਰੋਜ਼ਮੱਰਾ ਦੀਆਂ ਵਸਤਾਂ, ਜਿਵੇਂ ਬਿਜਲੀ, ਪਾਣੀ ਅਤੇ ਤੇਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉਥੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਐਲਾਨ ਨਾਲ ਉਨਾਂ ’ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਰੋਸ਼ਨ ਭਵਿੱਖ ਦੀ ਆਸ ਬੱਝੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੇਤ ਮਾਫੀਏ ’ਤੇ ਲਗਾਮ ਕੱਸਦਿਆਂ ਰੇਤੇ ਦਾ ਰੇਟ 5.50 ਰੁਪਏ ਪ੍ਰਤੀ ਕਿਊਬਕ ਫੁੱਟ ਫਿਕਸ ਕਰਨਾ ਇਕ ਮਿਸਾਲੀ ਫ਼ੈਸਲਾ ਹੈ, ਜਿਸ ਨਾਲ ਰੇਤੇ ਦੀ ਕਾਲਾਬਾਜ਼ਾਰੀ ਬਿਲਕੁਲ ਖ਼ਤਮ ਹੋ ਜਾਵੇਗੀ। 




ਇਸੇ ਤਰਾਂ ਝੁੱਗੀ-ਝੌਂਪੜੀ ਵਾਲਿਆਂ ਨੂੰ ਥਾਂ ਦੇ ਮਾਲਕਾਨਾ ਹੱਕ ਦੇਣਾ, ਇੱਟਾਂ ਦੇ ਭੱਠਿਆਂ ਨੂੰ ਮਾਈਨਿੰਗ ਪਾਲਸੀ ਤੋਂ ਬਾਹਰ ਕੱਢਣਾ ਅਤੇ ਜ਼ਮੀਨ ਦੇ ਮਾਲਕ ਨੂੰ ਤਿੰਨ ਫੁੱਟ ਤੱਕ ਮਿੱਟੀ ਕੱਢਣ ਦੀ ਛੋਟ ਦੇਣ ਵਰਗੇ ਕ੍ਰਾਂਤੀਕਾਰੀ ਕਦਮਾਂ ਨੇ ਸਰਕਾਰ ਦੀ ਲੋਕਪ੍ਰਿਅਤਾ ਵਿਚ ਵੱਡਾ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਡੀ. ਸੀ ਰੇਟਾਂ ਵਿਚ 415.89 ਰੁਪਏ ਦਾ ਕੀਤਾ ਇਜ਼ਾਫ਼ੇ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਅਸਲ ਮਾਅਨਿਆਂ ਵਿਚ ਆਮ ਲੋਕਾਂ ਦੀ ਸਰਕਾਰ ਹੈ, ਜਿਸ ਨੇ ਆਮ ਲੋਕਾਂ ਦੇ ਦਰਦ ਨੂੰ ਸਮਝਦਿਆਂ ਉਨਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬੀਆਂ ਨੂੰ ਅਜਿਹੇ ਹੋਰ ਇਤਿਹਾਸਕ ਫ਼ੈਸਲਿਆਂ ਦਾ ਗਵਾਹ ਬਣਨ ਦਾ ਮੌਕਾ ਮਿਲਣ ਜਾ ਰਿਹਾ ਹੈ। ਆਗੂਆ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਕਾਸ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਸੈਕੜੇ ਕਰੋੜ ਰੁਪਏ ਖਰਚ ਕੇ ਸਰਵਪੱਖੀ ਵਿਕਾਸ ਕਰਵਾਇਆ ਹੈ। ਜਿਸ ਨੇ ਇਸ ਹਲਕੇ ਦੇ ਸ਼ਹਿਰਾ ਅਤੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ। ਸਮੁੱਚੇ ਪੰਜਾਬ ਵਿਚ ਆਮ ਲੋਕਾਂ ਦੀ ਭਲਾਈ ਦੇ ਫੈਸਲਿਆ ਦੀ ਹਰ ਪਾਸਿਓ ਸ਼ਲਾਘਾ ਹੋ ਰਹੀ ਹੈ।

CABINET DECISION: ਪੰਜਾਬ ਕੈਬਨਿਟ ਦੇ ਫੈਸਲੇ (10 ਨਵੰਬਰ 2021)‌ ਪੜੋ

ਪੰਜਾਬ ਸਰਕਾਰ ਦੇਵੇਗੀ ਸਾਲ 2017-18 ਤੋਂ ਆਪਣੇ ਹਿੱਸੇ ਦੀ 433.96 ਕਰੋੜ ਦੀ ਦੇਣਦਾਰੀ




ਚੰਡੀਗੜ, 10 ਨਵੰਬਰ :   ਪੰਜਾਬ ਮੰਤਰੀ ਮੰਡਲ ਨੇ ਅੱਜ ਦਲਿਤ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਐਸਸੀ ਵਜ਼ੀਫ਼ਾ ਸਕੀਮ ਵਿਚਲੇ ਕਈ ਅੜਿੱਕੇ ਦੂਰ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਦਲਿਤ ਵਿਦਿਆਰਥੀਆਂ ਲਈ ਫ਼ੀਸ ਦੀ ਸੀਮਾ ਮਿੱਥੇ ਜਾਣ ਨੂੰ ਰੱਦ ਕਰ ਦਿੱਤਾ ਹੈ ਜਿਸ ਨਾਲ ਹੁਣ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਫ਼ੀਸ ਵੀ ਜਨਰਲ ਸ਼੍ਰੇਣੀ ਦੇ ਵਿਦਿਆਰਥੀਆਂ ਦੇ ਬਰਾਬਰ ਹੋਵੇਗੀ। 

ਨਵੇਂ ਫ਼ੈਸਲੇ ਮਗਰੋਂ ਦਲਿਤ ਵਿਦਿਆਰਥੀਆਂ ਨੂੰ ਪ੍ਰਾਈਵੇਟ ਅਦਾਰਿਆਂ ਵਿੱਚ ਪੜ੍ਹਨ ਦੀ ਸੂਰਤ ਵਿੱਚ ਮੁਕੰਮਲ ਫੀਸ ਵਜ਼ੀਫ਼ੇ ਦੇ ਰੂਪ ਵਿੱਚ ਮਿਲੇਗੀ। ਵਿਦਿਆਰਥੀਆਂ ਨੂੰ ਪਹਿਲਾਂ ਕੁਝ ਰਾਸ਼ੀ ਪੱਲਿਉ ਤਾਰਨੀ ਪੈਂਦੀ ਸੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਪੱਖ ਵੀ ਵਿਚਾਰਿਆ ਗਿਆ ਕਿ ਇਸ ਸਕੀਮ ਦੀ ਭਾਰਤ ਸਰਕਾਰ ਨੇ ਆਪਣੀ ਬਣਦੀ 60 ਫ਼ੀਸਦੀ ਹਿੱਸੇਦਾਰੀ ਸਾਲ 2016 ਤੋਂ ਬੰਦ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਇਸੇ ਸੰਦਰਭ ਵਿੱਚ ਫ਼ੈਸਲਾ ਕੀਤਾ ਕਿ ਪੰਜਾਬ ਸਰਕਾਰ ਸਾਲ 2017-18 ਤੋਂ ਆਪਣੇ ਹਿੱਸੇ ਦੀ 43396 ਕਰੋੜ ਰੁਪਏ ਦੀ ਦੇਣਦਾਰੀ ਸਹਿਣ ਕਰੇਗੀ ਅਤੇ ਇਹ ਰਕਮ ਵਿੱਤੀ ਸਾਲ 2021-22 ਅਤੇ 2022-23 ਦੌਰਾਨ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਵੇਗੀ।


ਵੱਡੀ ਖ਼ਬਰ: ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਦੇ ਦੋਸ਼ 'ਚ 11 ਮੁਲਾਜ਼ਮ ਨੌਕਰੀ ਤੋਂ ਡਿਸਮਿਸ 

SPECIAL SESSION OF VIDHANSABHA : ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਣਗੇ ਇਹ ਬਿਲ , ਪੜ੍ਹੋ


 ਮੰਤਰੀ ਮੰਡਲ ਨੇ ਧੋਖਾਧੜੀ ਵਿੱਚ ਸ਼ਾਮਲ ਡਿਫਾਲਟਰ ਸੰਸਥਾਵਾਂ ਖ਼ਿਲਾਫ਼ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਇਨ੍ਹਾਂ ਸੰਸਥਾਵਾਂ ਦੇ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਨਾਲ- ਨਾਲ ਇਨ੍ਹਾਂ ਨੂੰ ਬਲੈਕਲਿਸਟ ਵੀ ਕੀਤਾ ਜਾਵੇਗਾ। 













ਪੰਜਾਬ ਕੈਬਨਿਟ ਨੇ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਅਦਾ ਕੀਤੀ ਜਾਣ ਵਾਲੇ ਕੁੱਲ ਮੁਆਵਜ਼ੇ ਦੀ 10 ਫ਼ੀਸਦੀ ਰਾਸ਼ੀ ਸੁੰਡੀ ਦੇ ਹਮਲੇ ਕਾਰਨ ਪ੍ਰਭਾਵਿਤ ਹੋਏ ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਹੱਈਆ ਕਰਵਾਈ ਜਾਵੇਗੀ।

ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਾਂਗਰਸ ਦੇ ਸਾਰੇ ਵਿਧਾਇਕਾਂ ਨੂੰ ਆਪਣੀ ਰਿਹਾਇਸ਼ 'ਤੇ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਵੱਡੀ ਗਿਣਤੀ 'ਚ ਵਿਧਾਇਕਾਂ ਅਤੇਵਜ਼ੀਰਾਂ ਨੇ ਦਾਅਵਤ ਵਿੱਚ ਸ਼ਮੂਲੀਅਤ ਕੀਤੀ। ਪੰਜਾਬ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਦੇ ਤਲਕ ਦੇ ਸੈਸ਼ਨ ਤੋਂ ਪਹਿਲਾਂ ਚੰਨੀ ਨੇ ਵਿਧਾਇਕਾਂ ਨਾਲ ਗੱਲਬਾਤ ਵੀ ਕੀਤੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਚੰਨੀ ਪਰਿਵਾਰ ਵੱਲੋਂ ਵਿਧਾਇਕਾਂ ਦਾ ਸਵਾਗਤ ਕੀਤਾ ਗਿਆ।

36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਿਲ, ਪੜ੍ਹੋ ਕਿਹੜੇ ਮੁਲਾਜ਼ਮ ਹੋਣਗੇ ਰੈਗੂਲਰ

LATEST BREAKING NEWS: HOLIDAY ALERT: ਜ਼ਿਲ੍ਹਾ ਮੈਜਿਸਟਰੇਟ ਵੱਲੋਂ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ

 

ਹੁਣ ਨਹੀਂ ਹੋਵੇਗੀ ਕਾਲਜਾਂ ਵਿੱਚ ਅਨੁਸ਼ਾਸ਼ਨ ਹੀਣਤਾ, ਟੀਚਿੰਗ ਅਤੇ ਨਾਨ ਟੀਚਿੰਗ ਕਾਡਰ ਦੇ ਅਧਿਕਾਰੀਆਂ/ਕਰਮਚਾਰੀਆਂ ਲਈ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਹੁਕਮ ਜਾਰੀ














ਹੁਣ ਨਹੀਂ ਹੋਵੇਗੀ ਕਾਲਜਾਂ ਵਿੱਚ ਅਨੁਸ਼ਾਸ਼ਨ ਹੀਣਤਾ, ਟੀਚਿੰਗ ਅਤੇ ਨਾਨ ਟੀਚਿੰਗ ਕਾਡਰ ਦੇ ਅਧਿਕਾਰੀਆਂ ਕਰਮਚਾਰੀਆਂ ਲਈ , ਹੁਕਮ ਜਾਰੀ(ਕ੍ਰਿਸ਼ਨ ਕੁਮਾਰ)

 ਚੰਡੀਗੜ੍ਹ 11 ਨਵੰਬਰ 

ਪੰਜਾਬ ਰਾਜ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਟੀਚਿੰਗ ਅਤੇ ਨਾਨ ਟੀਚਿੰਗ ਕਾਡਰ ਦੇ ਅਧਿਕਾਰੀਆਂ ਕਰਮਚਾਰੀਆਂ (ਗਰੁੱਪ ਏ, ਬੀ ਅਤੇ ਸੀ) ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮ 1970 ਅਧੀਨ ਨਿਯਮ 5 ਅਨੁਸਾਰ (ਛੋਟੀਆਂ ਸਜਾਵਾਂ) ਅਤੇ ਨਿਯਮ 8 ਅਨੁਸਾਰ (ਵੰਡੀਆ ਸਜਾਵਾਂ) ਲਈ ਅਨੁਸ਼ਾਸਨੀ ਕਾਰਵਾਈ ਕਰਨ ਦੇ ਅਧਿਕਾਰ ਜੋ ਕਿ ਸਰਕਾਰ ਪੱਧਰ ਤੇ ਅਤੇ ਡਾਇਰੈਕਟੋਰੇਟ ਪੱਧਰ ਤੇ ਹਨ। ਹੁਣ ਇਹਨਾਂ ਅਧਿਕਾਰਾਂ ਨੂੰ ਪ੍ਰਿੰਸੀਪਲ ਦੇ ਪੱਧਰ ਤੇ ਦਿੱਤਾ ਗਿਆ ਹੈ।



 ਸਿੱਖਿਆ ਸਕੱਤਰ ਉਚੇਰੀ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਪੱਤਰ ਅਨੁਸਾਰ  ਅਧਿਕਾਰੀਆਂ /ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਸਮੇਂ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਇਸ ਦੇ ਨਾਲ ਇਹ ਵੀ ਲਿਖਿਆ ਜਾਂਦਾ ਵੱਡੀਆਂ ਸਜਾਵਾਂ ਵਿੱਚ ਸਜਾ ਨੰ: (vii) ਤੋਂ (ix) ਦੇ ਅਧਿਕਾਰ ਸਿਰਫ ਸਰਕਾਰ ਪਾਸ ਹੀ ਰਹਿਣਗੇ।















 ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ / ਕਰਮਚਾਰੀ ਨੂੰ ਦੋਸ਼ੀ ਪਾਏ ਜਾਣ ਤੇ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) 1970 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਕੋਈ ਛੋਟੀ ਸਜਾ ਦਿੱਤੀ ਜਾਂਦੀ ਹੈ ਤਾਂ ਇਸ ਦੀ ਐਪੀਲੋਟ ਅਥਾਰਟੀ ਡਾਇਰੈਕਟਰ, ਸਿੱਖਿਆ ਵਿਭਾਗ (ਕਾਲਜਾਂ) ਪੰਜਾਬ ਹੋਣਗੇ ਅਤੇ ਜੇਕਰ ਕੋਈ ਵੱਡੀ ਸਜਾ ਦਿੱਤੀ ਜਾਂਦੀ ਉਸ ਸਬੰਧੀ ਐਪੀਲੈਟ ਅਥਾਰਟੀ ਸਕੱਤਰ, ਪੰਜਾਬ ਸਰਕਾਰ ਪਾਸ ਹੋਵੇਗੀ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਣਗੇ ਇਹ ਬਿਲ , ਪੜ੍ਹੋ

ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਹੋਣਗੇ ਇਹ ਬਿਲ , ਪੜ੍ਹੋ


ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ 11 ਨਵੰਬਰ ਨੂੰ ਬੁਲਾਇਆ ਗਿਆ ਹੈ। ਅੱਜ ਦੇ ਇਸ ਸਪੈਸ਼ਲ ਸੈਸ਼ਨ ਦੀ ਪੂਰੇ ਪ੍ਰੋਗਰਾਮ ਬਾਰੇ ਪੜਨ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ


 https://drive.google.com/file/d/1gGXUpBhpkDaKJGLsI6oE5x79dcHzWeO3/view?usp=drivesdk














ਪੰਜਾਬ ਸਰਕਾਰ ਕੋਵਿਡ ਕਾਰਣ ਮਰ ਚੁੱਕੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੇਵੇਗੀ 50000 ਰੁਪਏ, ( Download Proforma and documents for applying ex-gratia)

 

ਵੱਡੀ ਖ਼ਬਰ: ਭ੍ਰਿਸ਼ਟਾਚਾਰ 'ਚ ਸ਼ਾਮਲ ਹੋਣ ਦੇ ਦੋਸ਼ 'ਚ 11 ਮੁਲਾਜ਼ਮ ਨੌਕਰੀ ਤੋਂ ਡਿਸਮਿਸ














 

RECENT UPDATES

Today's Highlight