ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ, ਪਰ ਅਜੇ ਚੌਕਸੀ ਦੀ ਲੋੜ: ਭਾਕਿਯੂ ਏਕਤਾ ਉਗਰਾਹਾਂ
ਮੋਦੀ ਦਾ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਅਹਿਮ ਜਿੱਤ, ਪਰ ਅਜੇ ਚੌਕਸੀ ਦੀ ਲੋੜ: ਭਾਕਿਯੂ ਏਕਤਾ ਉਗਰਾਹਾਂ
ਮੋਦੀ ਹਕੂਮਤ ਵੱਲੋਂ ਕਾਨੂੰਨ ਵਾਪਸੀ ਦੇ ਐਲਾਨ ਨੇ ਗੁਰੂ ਜੀ ਦੇ ਜਨਮ ਦਿਹਾੜੇ ਦੇ ਜਸ਼ਨਾਂ ਦੀ ਰੰਗਤ ਨੂੰ ਹੋਰ ਗੂੜ੍ਹਾ ਕੀਤਾ ਅਤੇ ਲੋਕਾਂ ਅੰਦਰ ਨਵਾਂ ਜੋਸ਼ ਭਰਿਆ: ਕਿਸਾਨ ਆਗੂ
ਦਲਜੀਤ ਕੌਰ ਭਵਾਨੀਗੜ੍ਹ
ਦਿੱਲੀ/ਚੰਡੀਗੜ੍ਹ, 19 ਨਵੰਬਰ, 2021: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਉਂਦੇ ਪਾਰਲੀਮੈਂਟ ਸੈਸ਼ਨ ਵਿਚ ਕਾਨੂੰਨ ਵਾਪਸ ਲੈਣ ਦੇ ਐਲਾਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਇਹ ਐਲਾਨ ਸਿਦਕੀ ਕਿਸਾਨ ਸੰਘਰਸ਼ ਦੀ ਜਿੱਤ ਹੈ, ਪਰ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਏ ਜਾਣ ਮਗਰੋਂ ਹੀ ਸੰਘਰਸ਼ ਬਾਰੇ ਅਗਲਾ ਫੈਸਲਾ ਲਿਆ ਜਾਵੇਗਾ, ਕਿਉਂਕਿ ਖੇਤੀ ਕਾਨੂੰਨਾਂ ਦੇ ਨਾਲ ਨਾਲ ਐੱਮ ਐੱਸ ਪੀ ਅਤੇ ਜਨਤਕ ਵੰਡ ਪ੍ਰਣਾਲੀ ਦੇ ਹੱਕ ਦੇ ਮੁੱਦੇ ਵੀ ਅਜੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਕਾਨੂੰਨ ਦਾ ਮਸਲਾ ਵੀ ਖੜ੍ਹਾ ਹੈ।
ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਹ ਤਾਂ ਜ਼ਾਹਰ ਹੈ ਕਿ ਭਾਵੇਂ ਮੋਦੀ ਸਰਕਾਰ ਨੂੰ ਇਤਿਹਾਸਕ ਤੇ ਮਿਸਾਲੀ ਕਿਸਾਨ ਸੰਘਰਸ਼ ਅੱਗੇ ਝੁਕਣਾ ਪਿਆ ਹੈ ਪਰ ਨਾਲ ਹੀ ਉਸ ਨੇ ਖੇਤੀ ਖੇਤਰ ਅੰਦਰ ਕਾਰਪੋਰੇਟਾਂ ਦੀ ਘੁਸਪੈਠ ਵਾਲੀ ਆਪਣੀ ਨੀਤੀ ਅਜੇ ਨਹੀਂ ਬਦਲੀ। ਇਸ ਲਈ ਅਜੇ ਇਹ ਦੇਖਣਾ ਬਾਕੀ ਹੈ ਕਿ ਕਾਨੂੰਨ ਵਾਪਸ ਲੈਣ ਵੇਲੇ ਵੀ ਸਰਕਾਰ ਕਿਤੇ ਕਾਰਪੋਰੇਟਾਂ ਦੇ ਹਿਤਾਂ ਨੂੰ ਕਿਸੇ ਚੋਰ ਮੋਰੀ ਰਾਹੀਂ ਦਾਖ਼ਲ ਕਰਨ ਦਾ ਯਤਨ ਤਾਂ ਨਹੀਂ ਕਰੇਗੀ।
ਉਨ੍ਹਾਂ ਕਿਹਾ ਕਿ ਐੱਮ ਐੱਸ ਪੀ ਬਾਰੇ ਕਮੇਟੀ ਬਣਾਉਣ ਦੀ ਗੱਲ ਕੀਤੀ ਗਈ ਹੈ ਜਦਕਿ ਕਿਸਾਨਾਂ ਦੀ ਮੰਗ ਐੱਮ ਐੱਸ ਪੀ ਉੱਪਰ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਮੰਗ ਹੈ। ਕਮੇਟੀ ਦੇ ਵਿਸਥਾਰ ਬਾਰੇ ਅਤੇ ਕਿਸੇ ਕਾਨੂੰਨੀ ਬੰਧੇਜ ਅਧੀਨ ਆਉਣ ਦੇ ਮਸਲੇ ਵੀ ਅਜੇ ਬਰਕਰਾਰ ਹਨ। ਇਉਂ ਹੀ ਜਨਤਕ ਵੰਡ ਪ੍ਰਣਾਲੀ ਵੀ ਕਿਸਾਨਾਂ ਦੀਆਂ ਫ਼ਸਲਾਂ ਦੀ ਖ਼ਰੀਦ ਨਾਲ ਜੁੜਿਆ ਵਰਤਾਰਾ ਹੀ ਹੈ। ਪ੍ਰਧਾਨ ਮੰਤਰੀ ਆਪਣੇ ਐਲਾਨ ਵਿਚ ਇਹਦੇ ਬਾਰੇ ਚੁੱਪ ਰਹੇ ਹਨ, ਜਦਕਿ ਇਹ ਦੇਸ਼ ਦੇ ਸਭਨਾਂ ਕਿਰਤੀ ਖਪਤਕਾਰਾਂ ਦਾ ਵੱਡਾ ਮੁੱਦਾ ਹੈ। ਇਸ ਵੇਲੇ ਭਖਦੀਆਂ ਮੰਗਾਂ ਦਾ ਇਹ ਸਾਂਝਾ ਸੈੱਟ ਹੈ ਜਿਸ ਰਾਹੀਂ ਕਿਸਾਨਾਂ ਤੇ ਖਪਤਕਾਰਾਂ ਦੇ ਹਿੱਤਾਂ ਦੀ ਰੱਖਿਆ ਹੋ ਸਕਦੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਤੋਂ ਇਲਾਵਾ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀਆਂ ਦੀਆਂ ਸਜ਼ਾਵਾਂ, ਹਰਿਆਣੇ 'ਚ ਥਾਂ ਪੁਰ ਥਾਂ ਕਿਸਾਨਾਂ 'ਤੇ ਜਬਰ ਢਾਹੁਣ ਵਾਲੇ ਅਧਿਕਾਰੀਆਂ ਤੇ ਸਿਆਸੀ ਆਗੂਆਂ ਖ਼ਿਲਾਫ਼ ਕਾਰਵਾਈ ਤੇ ਕਿਸਾਨਾਂ ਉੱਪਰ ਪਾਏ ਹੋਏ ਕਿੰਨੇ ਹੀ ਤਰ੍ਹਾਂ ਦੇ ਝੂਠੇ ਕੇਸਾਂ ਦੀ ਵਾਪਸੀ ਵਰਗੇ ਅਜਿਹੇ ਕਿੰਨੇ ਹੀ ਮਸਲੇ ਇਸ ਸੰਘਰਸ਼ ਨਾਲ ਜੁੜੇ ਹੋਏ ਹਨ। ਜਿਨ੍ਹਾਂ ਬਾਰੇ ਪ੍ਰਧਾਨ ਮੰਤਰੀ ਦੇ ਐਲਾਨ ਵਿੱਚ ਕੋਈ ਜ਼ਿਕਰ ਨਹੀਂ ਹੈ।
ਆਗੂਆਂ ਨੇ ਮੰਗ ਕੀਤੀ ਕਿ ਇਨ੍ਹਾਂ ਸਭਨਾ ਮੁੱਦਿਆਂ ਨੂੰ ਵੀ ਫੌਰੀ ਤੌਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਦੇ ਸਮੁੱਚੇ ਨਿਪਟਾਰੇ ਨਾਲ ਜੁਡ਼ ਕੇ ਹੀ ਸੰਘਰਸ਼ ਦੀ ਅਗਲੀ ਰੂਪ ਰੇਖਾ ਬਾਰੇ ਵਿਉਂਤਿਆ ਜਾਵੇਗਾ ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਸਭਨਾਂ ਜੱਥੇਬੰਦੀਆਂ ਨਾਲ ਵਿਚਾਰ ਚਰਚਾ ਮਗਰੋਂ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਮੋਦੀ ਸਰਕਾਰ ਨੂੰ ਝੁਕਾ ਲੈਣ ਦੇ ਜਸ਼ਨਾਂ ਦੇ ਨਾਲ ਨਾਲ ਚੌਕਸੀ ਵੀ ਬਰਕਰਾਰ ਰੱਖਣ। ਸਰਕਾਰੀ ਐਲਾਨ ਦੇ ਅਮਲੀ ਰੂਪ 'ਚ ਲਾਗੂ ਹੋਣ ਤੇ ਹੋਰਨਾਂ ਮੁੱਦਿਆਂ ਦੇ ਹੱਲ ਤੱਕ ਸੰਘਰਸ਼ ਨਾਲ ਇਉਂ ਹੀ ਡੂੰਘੇ ਸਰੋਕਾਰ ਜੋੜੀ ਰੱਖਣ।
ਉਨ੍ਹਾਂ ਨੇ ਦੱਸਿਆ ਕਿ ਅੱਜ ਸੂਬਾਈ ਹੈੱਡਕੁਆਰਟਰ ਤੇ ਪੁੱਜੀਆਂ ਰਿਪੋਰਟਾਂ ਅਨੁਸਾਰ ਟਿਕਰੀ ਬਾਰਡਰ 'ਤੇ ਚੱਲਦੇ ਦਿੱਲੀ ਧਰਨੇ ਵਿੱਚ ਅਤੇ ਪੰਜਾਬ ਅੰਦਰ ਚੱਲ ਰਹੇ ਦਰਜਨਾਂ ਮੋਰਚਿਆਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਉਨ੍ਹਾਂ ਕਿਹਾ ਕਿ ਮੋਦੀ ਹਕੂਮਤ ਦੇ ਝੁਕ ਜਾਣ ਦੀਆਂ ਖ਼ਬਰਾਂ ਨੇ ਗੁਰੂ ਜੀ ਦੇ ਜਨਮ ਦਿਹਾੜੇ ਦੇ ਜਸ਼ਨਾਂ ਦੀ ਰੰਗਤ ਨੂੰ ਹੋਰ ਗੂੜ੍ਹਾ ਕਰ ਦਿੱਤਾ। ਲੋਕਾਂ ਅੰਦਰ ਨਵਾਂ ਉਤਸ਼ਾਹ ਤੇ ਜੋਸ਼ ਠਾਠਾਂ ਮਾਰਦਾ ਦੇਖਿਆ ਗਿਆ। ਮੋਰਚਿਆਂ ਵਿੱਚ ਬਾਬੇ ਨਾਨਕ ਵੱਲੋਂ ਸਮਾਜਿਕ ਕੁਰੀਤੀਆਂ ਅਤੇ ਹਕੂਮਤੀ ਜ਼ੁਲਮਾਂ ਖ਼ਿਲਾਫ਼ ਉਠਾਈ ਆਵਾਜ਼ ਨੂੰ ਉਚਿਆਇਆ ਗਿਆ। ਅੱਜ ਦੇ ਬਾਬਰਾਂ ਤੇ ਮਲਕ ਭਾਗੋਆਂ ਦੀ ਪਛਾਣ ਗੂੜ੍ਹੀ ਕਰਨ ਦਾ ਸੱਦਾ ਦਿੱਤਾ ਗਿਆ। ਕਿਰਤ ਕਰਨ ਤੇ ਆਪਣੀ ਕਿਰਤ ਦੀ ਰਾਖੀ ਕਰਨ ਦਾ ਹੋਕਾ ਉਂਚਾ ਕੀਤਾ ਗਿਆ।
BIG BREAKING: ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਨੌਕਰੀਆਂ ਨੂੰ ਰੈਗੂਲਰ ਕਰਨ ਲਈ ਸਰਕਾਰ ਵੱਲੋਂ ਵੱਡੀ ਪਹਿਲ, ਇਨ੍ਹਾਂ ਵਿਭਾਗਾਂ ਦੇ ਮੁਲਾਜ਼ਮ ਹੋਣਗੇ ਰੈਗੂਲਰ
ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਹ ਕਮੇਟੀ ਇਨ੍ਹਾਂ ਵਿਭਾਗਾਂ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਸਬੰਧੀ ਮੁੱਦਿਆਂ ਤੇ ਵਿਚਾਰ ਕਰੇਗੀ ਅਤੇ ਆਪਣੇ ਸੁਝਾਅ ਦੇਵੇਗੀ।
ਪੰਜਵੀਂ, ਅੱਠਵੀਂ ਦੀ ਸਾਲਾਨਾ ਪ੍ਰੀਖਿਆ ਸਬੰਧੀ ਰਜਿਸਟ੍ਰੇਸ਼ਨ ਲੇਟ ਦੇ ਕਾਰਨ ਬੋਰਡ ਵੱਲੋਂ ਪਾਏ ਜੁਰਮਾਨੇ ਕੀਤੇ ਰੱਦ : ਸਿੱਖਿਆ ਮੰਤਰੀ
* ਸਾਂਝਾ ਅਧਿਆਪਕ ਮੋਰਚਾ ਪੰਜਾਬ ਦਾ ਵਫ਼ਦ ਸਿੱਖਿਆ ਮੰਤਰੀ ਪੰਜਾਬ ਨੂੰ ਮਿਲਿਆ।
* ਪੰਜਵੀਂ, ਅੱਠਵੀਂ ਦੀ ਸਾਲਾਨਾ ਪ੍ਰੀਖਿਆ ਸਬੰਧੀ ਰਜਿਸਟ੍ਰੇਸ਼ਨ ਲੇਟ ਦੇ ਕਾਰਨ ਬੋਰਡ ਵੱਲੋਂ ਪਾਏ ਜੁਰਮਾਨੇ ਕੀਤੇ ਰੱਦ : ਸਿੱਖਿਆ ਮੰਤਰੀ।
ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ ਹੋਵੇਗਾ ਪ੍ਰਦਰਸ਼ਨ:- ਸਾਂਝਾ ਅਧਿਆਪਕ ਮੋਰਚਾ।
ਜਲੰਧਰ:19ਨਵੰਬਰ( )
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਪੰਜਵੀਂ ਅਤੇ ਅੱਠਵੀਂ ਦੀ ਸਲਾਨਾ ਪ੍ਰੀਖਿਆ ਲਈ ਲੇਟ ਫੀਸ ਦਾਖਲੇ 1000/-ਰੁਪਏ ਪ੍ਰਤੀ ਬੱਚਾ ਦੇ ਸਕੂਲ ਮੁੱਖੀਆਂ ਨੂੰ ਹਜ਼ਾਰਾਂ ਵਿੱਚ ਜੁਰਮਾਨੇ ਪਾ ਕੇ,ਵਾਰ-ਵਾਰ ਫੋਨ ਕਰਕੇ ਜੁਰਮਾਨੇ ਫੌਰੀ ਤੌਰ ਤੇ ਜਮ੍ਹਾਂ ਕਰਵਾਉਣ ਲਈ ਪ੍ਰੇਸ਼ਾਨ ਕਰਨ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਮੰਗ ਪੱਤਰ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੱਲਬਾਤ ਰਾਹੀਂ ਤੁਰੰਤ ਹੱਲ ਕੀਤਾ ਜਾਵੇ ਦੇ ਸੰਬੰਧ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ, ਜ਼ਿਲ੍ਹਾ ਜਲੰਧਰ ਦਾ ਵਫ਼ਦ ਸੂਬਾਈ ਆਗੂਆਂ ਸੁਰਿੰਦਰ ਕੁਮਾਰ ਪੁਆਰੀ, ਕਰਨੈਲ ਫਿਲੌਰ ਅਤੇ ਨਵਪ੍ਰੀਤ ਸਿੰਘ ਬੱਲੀ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ.ਪ੍ਰਗਟ ਸਿੰਘ ਨੂੰ ਮਿਲਿਆ। ਸਿੱਖਿਆ ਮੰਤਰੀ ਪੰਜਾਬ ਨਾਲ ਹੋਈ ਗੱਲਬਾਤ ਦੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਪੰਜਵੀਂ, ਅੱਠਵੀਂ ਦੀ ਸਲਾਨਾ ਪ੍ਰੀਖਿਆ ਲਈ ਲੇਟ ਫੀਸ ਦੇ ਸਕੂਲ ਮੁੱਖੀਆਂ ਨੂੰ ਪਾਏ ਜੁਰਮਾਨੇ ਨਾ ਵਸੂਲ ਕਰਨ ਲਈ ਹੁਕਮ ਜਾਰੀ ਕਰ ਦਿੱਤੇ ਹਨ।ਇਸ ਤੇ ਆਗੂਆਂ ਨੇ ਸਿੱਖਿਆ ਮੰਤਰੀ ਦੇ ਨੋਟਿਸ ਵਿੱਚ ਲਿਆਂਦਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਵਲੋਂ ਵਾਰ-ਵਾਰ ਫੋਨ ਕਰਕੇ ਫੌਰੀ ਤੌਰ ਤੇ ਜੁਰਮਾਨੇ ਜਮ੍ਹਾਂ ਕਰਵਾਉਣ ਲਈ ਸਕੂਲ ਮੁੱਖੀਆਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਬੱਚਿਆਂ ਦੀ ਪ੍ਰੀਖਿਆ ਨਹੀਂ ਲਈ ਜਾਵੇਗੀ ਆਦਿ ਕਿਹਾ ਜਾ ਰਿਹਾ ਹੈ।
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਅਜੰਡੇ ਦੀਆਂ ਮੰਗਾਂ ਬਾਰੇ ਮੰਤਰੀ ਸਾਹਿਬ ਨੇ ਕਿਹਾ ਕਿ ਸਭ ਕੁੱਝ ਮੇਰੇ ਧਿਆਨ ਵਿੱਚ ਹੈ ਅਤੇ ਮੈਂ ਇਸ ਤੇ ਲਗਾਤਾਰ ਕੰਮ ਕਰ ਰਿਹਾ ਹਾਂ।ਮੈਂ ਬਹੁਤ ਹੀ ਜਲਦੀ ਮੁੱਖ ਮੰਤਰੀ ਪੰਜਾਬ ਸ.ਚਰਨਜੀਤ ਸਿੰਘ ਚੰਨੀ ਜੀ ਤੋਂ ਸਮਾਂ ਲੈ ਕੇ ਮੀਟਿੰਗ ਕਰਕੇ ਮਸਲੇ ਹੱਲ ਕਰਨ ਲਈ ਗੰਭੀਰਤਾ ਨਾਲ ਯਤਨਸ਼ੀਲ ਹਾਂ।
ਆਗੂਆਂ ਨੇ ਬਿਆਨ ਜਾਰੀ ਰੱਖਦਿਆਂ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਕਰ 08 ਦਸੰਬਰ ਤੋਂ ਪਹਿਲਾਂ-ਪਹਿਲਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਨੂੰ ਲਿਖਤੀ ਤੌਰ ਤੇ ਪੈਨਲ ਮੀਟਿੰਗ ਦੇ ਕੇ, ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਜਲਦੀ ਤੋਂ ਜਲਦੀ ਯੋਗ ਕਾਰਵਾਈ ਨਾ ਕੀਤੀ ਤਾਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਹਿਲਾਂ ਹੀ ਕੀਤੇ ਗਏ ਐਲਾਨ ਅਨੁਸਾਰ 08 ਦਸੰਬਰ 2021 ਨੂੰ ਜਲੰਧਰ ਵਿਖੇ ਸੂਬਾਈ ਰੈਲੀ ਕਰਕੇ ਸਿੱਖਿਆ ਮੰਤਰੀ ਪੰਜਾਬ ਸ.ਪਰਗਟ ਸਿੰਘ ਦੀ ਜਲੰਧਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।ਜਿਸ ਦੀ ਜਿੰਮੇਂਵਾਰੀ ਨਿੱਜੀ ਤੌਰ ਤੇ ਸਿੱਖਿਆ ਮੰਤਰੀ ਪੰਜਾਬ ਦੀ ਹੋਵੇਗੀ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਕੌੜਾ, ਹਰਕੰਮਲ ਸਿੰਘ ਸੰਧੂ, ਸੁਖਵਿੰਦਰ ਸਿੰਘ ਮੱਕੜ, ਜਸਪਾਲ ਸੰਧੂ, ਕੁਲਾਰ,ਅਮਰਜੀਤ ਭਗਤ,ਭਾਰਤ ਭੂਸ਼ਨ, ਮੁਲਖ ਰਾਜ,ਗੋਪਾਲ ਗੋਗਨਾ,ਬਲਵਿੰਦਰ ਕੁਮਾਰ, ਸੁਖਰਾਜ ਸਿੰਘ ਆਦਿ ਸਾਥੀ ਹਾਜ਼ਰ ਹੋਏ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 33ਵਾਂ ਹਕੀਮ ਖੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ ਕੈਂਪ ਅਯੋਜਿਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 33ਵਾਂ ਹਕੀਮ ਖੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ ਕੈਂਪ ਅਯੋਜਿਤ
ਸੰਸਦ ਮੈਂਬਰ ਤਿਵਾੜੀ ਨੇ 230 ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਦੀ ਸ਼ਲਾਘਾ ਕੀਤੀ
ਰੋਪੜ, 19 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਮਾਂਗੇਵਾਲ ਵਿਖੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੀਤੇ 230 ਵਰ੍ਹਿਆਂ ਤੋਂ ਚੱਲੀ ਆ ਰਹੀ ਪਰੰਪਰਾ ਦੇ ਤਹਿਤ 33 ਵੇਂ ਹਕੀਮ ਖੁਸ਼ਹਾਲ ਸਿੰਘ ਯਾਦਗਾਰੀ ਮੁਫ਼ਤ ਦਮਾ ਕੈਂਪ ਦਾ ਉਦਘਾਟਨ ਕੀਤਾ।
ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਪਿਛਲੇ 230 ਸਾਲਾਂ ਤੋਂ ਚੱਲੀ ਆ ਰਹੀ ਇਸ ਪਰੰਪਰਾ ਦੀ ਸ਼ਲਾਘਾ ਕੀਤੀ, ਜਿੱਥੇ ਆਪਣੀ ਸੱਸ-ਸਹੁਰੇ ਦੀ ਸੇਵਾ ਕਰਨ ਵਾਲੀਆਂ ਨੂੰਹਾਂ ਦਾ ਸਨਮਾਨ ਕੀਤਾ ਜਾਂਦਾ ਹੈ। ਹਾਲਾਂਕਿ ਇਸ ਵਾਰ ਉਨ੍ਹਾਂ ਦੇ ਨਾਲ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜਿਸ ਲਈ ਉਨ੍ਹਾਂ ਕੈਂਪ ਦੇ ਪ੍ਰਬੰਧਕ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਂਡ ਕਲਚਰਲ ਕਲੱਬ, ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਕੀਮ ਹਰਮਿੰਦਰਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ।
ਕੈਂਪ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਨੈਣਾ ਦੇਵੀ, ਹਿਮਾਚਲ ਪ੍ਰਦੇਸ਼ ਦੇ ਵਿਧਾਇਕ ਠਾਕੁਰ ਰਾਮ ਲਾਲ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਇਸਨੂੰ ਸਮੇਂ ਦੀ ਲੋੜ ਦੱਸਿਆ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਰਮੇਸ਼ ਦਸਗਰਾਈੰ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਰੋਪੜ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਅਸ਼ੋਕ ਸੈਣੀ, ਕਪਿਲ ਜੋਸ਼ੀ ਡਾਇਰੈਕਟਰ ਪੀ.ਆਰ.ਟੀ.ਸੀ., ਪ੍ਰੇਮ ਸਿੰਘ ਬਸੂਵਾਲ ਪ੍ਰਧਾਨ ਬਲਾਕ ਕਾਂਗਰਸ, ਬਿਕਰਮ ਸ਼ਰਮਾ, ਸੁਰੇਸ਼ ਜੋਸ਼ੀ ਸਰਪੰਚ, ਬਾਮ ਦੇਵ ਸਰਪੰਚ, ਪ੍ਰਕਾਸ਼ ਸਿੰਘ ਲੰਬੜਦਾਰ ਆਦਿ ਹਾਜ਼ਰ ਸਨ।
ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਐਮ.ਪੀ ਮਨੀਸ਼ ਤਿਵਾੜੀ
ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਐਮ.ਪੀ ਮਨੀਸ਼ ਤਿਵਾੜੀ
ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵੀ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ
ਸ੍ਰੀ ਅਨੰਦਪੁਰ ਸਾਹਿਬ, 19 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਤਿਵਾੜੀ ਨੇ ਦਿੱਲੀ ਦੇ ਹੁਕਮਰਾਨਾਂ ਨੂੰ ਸਮਝ ਦੇਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਵੀ ਅਦਾ ਕੀਤਾ, ਜਿਨ੍ਹਾਂ ਨੇ ਕਿਸਾਨੀ ਦੇ ਤਿੰਨੋਂ ਕਾਲੇ ਕਾਨੂੰਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਲੰਬੇ ਸੰਘਰਸ਼ ਨੂੰ ਸਫ਼ਲਤਾ ਮਿਲੀ ਤੇ ਹੰਕਾਰੀ ਸਰਕਾਰ ਝੁਕ ਗਈ। ਅੱਜ ਗੁਰੂਪੁਰਬ ਦੇ ਪਵਿੱਤਰ ਮੌਕੇ 'ਤੇ ਤਿੰਨ ਕਾਲੇ ਖੇਤੀ ਕਾਨੂੰਨ ਸਰਕਾਰ ਨੂੰ ਵਾਪਸ ਲੈਣਾ ਪਿਆ। ਜਿਸ ਲਈ ਉਹ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦੇ ਹਨ ਅਤੇ ਇਸ ਤੋਂ ਇਹ ਵੀ ਸਾਬਤ ਹੁੰਦਾ ਹੈ ਕਿ ਜਦੋਂ ਲੋਕ ਇਕਜੁੱਟ ਹੋ ਜਾਂਦੇ ਹਨ, ਤਾਂ ਸਰਕਾਰਾਂ ਨੂੰ ਉਨ੍ਹਾਂ ਅੱਗੇ ਝੁਕਣਾ ਪੈਂਦਾ ਹੈ।
ਜਿੱਥੇ ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਤੇ ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਪਹਿਲਵਾਨ ਵੀ ਮੌਜੂਦ ਰਹੇ।
ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛੱਕੋ ਉਪਦੇਸ਼ ’ਤੇ ਚਲਣ ਦੀ ਲੋੜ - ਇੰਜ. ਅਮਨਦੀਪ ਕੌਰ
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਉਪਲੱਖ ’ਚ ਕਰਵਾਇਆ ਪਾਠ
- ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛੱਕੋ ਉਪਦੇਸ਼ ’ਤੇ ਚਲਣ ਦੀ ਲੋੜ - ਇੰਜ. ਅਮਨਦੀਪ ਕੌਰ
ਨਵਾਂਸ਼ਹਿਰ, 19 ਨਵੰਬਰ
ਕੇਸੀ ਗਰੁੱਪ ਆੱਫ ਇੰਸਟੀਊਸ਼ਨੰਸ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਉਤਸਵ ਦੇ ਉਪਲੱਖ ’ਚ ਕੇਸੀ ਇੰਜੀਨਿਅਰਿੰਗ ਕਾਲਜ ਐਂਡ ਆਈਟੀ ਅਤੇ ਕੇਸੀ ਕਾੱਲਜ ਆਫ ਐਜੁਕੇਸ਼ਨ ਵਲੋ ਅਰਦਾਸ ਕਰਵਾਈ ਗਈ । ਸਭ ਤੋਂ ਪਹਿਲਾਂ ਪ੍ਰੋ . ਰੁਵਿੰਦਰ ਕੌਰ ਵਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਦੇ ਅੱਗੇ ਮੱਥਾ ਟੇਕਣ ਤੋ ਬਾਅਦ ਸਭਤੋਂ ਸਤਨਾਮ ਵਾਹਿਗੁਰੁ ਜੀ ਦਾ ਜਾਪ ਕਰਵਾਇਆ ਗਿਆ । ਉਸਦੇ ਬਾਅਦ ਵਿਦਿਆਰਥਣਾ ਨੇ ਕਲਿਤਾਰਨ ਗੁਰੂ ਨਾਨਕ ਆਇਆ . . , ਜਿੱਥੇ ਬਾਬਾ ਪੈਰ ਕਰੇ . . , ਸਤਗੁਰੁ ਨਾਨਕ ਪ੍ਰਗਟਿਆ ਮਿੱਟੀ ਧੁੰਧ ਜੱਗ ਚਾਨਣ ਹੋਇਆ ਆਦਿ ਅਨਮੋਲ ਸ਼ਬਦ ਸੁਣਾ ਕੇ ਨਿਹਾਲ ਕੀਤਾ । ਇੰਜੀਨਿਅਰਿੰਗ ਕਾਲਜ ਦੀ ਕਾਰਜਕਾਰੀ ਪਿ੍ਰੰਸੀਪਲ ਇੰਜ. ਅਮਨਦੀਪ ਕੌਰ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਲੋਕਾਂ ਨੂੰ ਕਿਰਤ ਕਰੋ , ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ । ਉਨਾਂ ਨੇ ਸਮਾਜ ’ਚ ਪੜ ਲਿਖ ਕੇ ਅੰਧ ਵਿਸ਼ਵਾਸ ਤੋਂ ਬਾਹਰ ਨਿਕਲਣ ਦਾ ਸੰਦੇਸ਼ ਦਿੱਤਾ । ਸਾਨੂੰ ਉਹਨਾਂ ਦੇ ਦਿਖਾਏ ਰਾਹ ਤੇ ਚਲਣ ਦੀ ਲੋੜ ਹੈ। ਮੌਕੇ ’ਤੇ ਸਹਾਇਕ ਕੈਂਪਸ ਡਾਇਰੇਕਟਰ ਡਾੱ. ਅਰਵਿੰਦ ਸਿੰਗੀ , ਇੰਜ. ਜਨਾਰਦਨ ਕੁਮਾਰ , ਇੰਜ. ਦਵਿੰਦਰ ਕੁਮਾਰ , ਜੈ ਪਾਲ, ਜਤਿੰਦਰ ਕੁਮਾਰ, ਨਿਰਮਲ ਰਾਮ, ਇੰਜ. ਜਸਦੀਪ ਕੌਰ , ਇੰਜ. ਕਿਰਨਦੀਪ , ਪ੍ਰੋ . ਮੋਨਿਕਾ ਧੰਮ , ਪ੍ਰੋ. ਅਮਨਪ੍ਰੀਤ ਕੌਰ, ਇੰਜ. ਦਲਜੀਤ, ਇੰਜ. ਗੁਰਿੰਦਰ ਸਿੰਘ , ਇੰਜ. ਦੀਪਕ ਕੁਮਾਰ , ਇੰਜ. ਰਮਨਪ੍ਰੀਤ ਅਤੇ ਵਿਪਨ ਕੁਮਾਰ ਆਦਿ ਹਾਜਰ ਰਹੇ ।
ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਹੋਈ: ਕਿਸਾਨ ਮੋਰਚਾ
ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨੀ ਸੰਘਰਸ਼ ਦੀ ਇਤਿਹਾਸਕ ਜਿੱਤ ਹੋਈ: ਕਿਸਾਨ ਮੋਰਚਾ
ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ: ਕਿਸਾਨ ਆਗੂ
ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਵੀ ਵਾਪਸ ਲਏ: ਕਿਸਾਨ ਆਗੂ
ਸੰਯੁਕਤ ਕਿਸਾਨ ਮੋਰਚਾ ਵੱਲੋਂ ਸਰਕਾਰ ਦੇ ਫੈਸਲੇ ਦਾ ਸੁਆਗਤ
ਦਲਜੀਤ ਕੌਰ ਭਵਾਨੀਗੜ੍ਹ
ਦਿੱਲੀ, 19 ਨਵੰਬਰ, 2021: ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 358ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜੂਨ 2020 ਵਿੱਚ ਆਰਡੀਨੈਂਸਾਂ ਦੇ ਰੂਪ ਵਿੱਚ ਲਿਆਂਦੇ ਗਏ ਤਿੰਨੋਂ ਕਿਸਾਨ ਵਿਰੋਧੀ, ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਘੋਸ਼ਣਾ ਕੀਤੀ। ਉਹਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜਯੰਤੀ 'ਤੇ ਇਸ ਦਾ ਐਲਾਨ ਕਰਨਾ ਚੁਣਿਆ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚਢੂੰਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ 'ਕੱਕਾਜੀ' ਅਤੇ ਯੁੱਧਵੀਰ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਇਸ ਫੈਸਲੇ ਦਾ ਸੁਆਗਤ ਕਰਦਾ ਹੈ ਅਤੇ ਉਚਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰੇਗਾ।
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਭਾਰਤ ਵਿੱਚ ਇੱਕ ਸਾਲ ਲੰਬੇ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਹੋਵੇਗੀ। ਹਾਲਾਂਕਿ ਇਸ ਸੰਘਰਸ਼ ਵਿੱਚ 700 ਦੇ ਕਰੀਬ ਕਿਸਾਨ ਸ਼ਹੀਦ ਹੋ ਚੁੱਕੇ ਹਨ। ਲਖੀਮਪੁਰ ਖੇੜੀ ਵਿਖੇ ਹੋਏ ਕਤਲਾਂ ਸਮੇਤ ਇਨ੍ਹਾਂ ਟਾਲਣਯੋਗ ਮੌਤਾਂ ਲਈ ਕੇਂਦਰ ਸਰਕਾਰ ਦੀ ਜ਼ਿੱਦ ਜ਼ਿੰਮੇਵਾਰ ਹੈ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਿਵਾਉਂਦਾ ਹੈ ਕਿ ਕਿਸਾਨਾਂ ਦਾ ਅੰਦੋਲਨ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਨਹੀਂ ਹੈ, ਸਗੋਂ ਸਾਰੀਆਂ ਖੇਤੀ ਉਪਜਾਂ ਅਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਇਵੇਂ ਹੀ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣਾ ਵੀ ਹੈ। ਸੰਯੁਕਤ ਕਿਸਾਨ ਮੋਰਚਾ ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਰੱਖੇਗਾ ਅਤੇ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।
ਕਿਸਾਨ ਕਾਨੂੰਨਾਂ ਨੂੰ ਵਾਪਸ ਲੈਣ ਤੇ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਨਾਲ ,ਕੀਤੇ ਇਹ ਟਵੀਟ
‘Huge huge day for all of us in Punjab. I’d been pursuing the matter with Centre for last 1+ year & had met @narendramodi ji @AmitShah ji requesting them to heed the voice of our annadaatas. Really happy they’ve heard farmers & understood our concerns’: @capt_amarinder @PMOIndia https://t.co/O8ovK4QGjE
— Raveen Thukral (@RT_Media_Capt) November 19, 2021
Great news! Thankful to PM @narendramodi ji for acceding to the demands of every punjabi & repealing the 3 black laws on the pious occasion of #GuruNanakJayanti. I am sure the central govt will continue to work in tandem for the development of Kisani! #NoFarmers_NoFood @AmitShah
— Capt.Amarinder Singh (@capt_amarinder) November 19, 2021
ਪ੍ਰਾਇਮਰੀ ਸਕੂਲ ਮੁਖੀਆ ਨੂੰ ਨਿਯੁਕਤੀ ਮਿਤੀ ਤੋਂ ਮਿਲੇ ਸੀਨੀਅਰਤਾ:ਜਸਨ ਕੁਲਾਣਾ
ਮਾਸਟਰ ਕਾਡਰ ਦੀਆਂ ਤਰੱਕੀਆਂ ਲਈ ਜਾਰੀ ਕੀਤੀ ਸੀਨੀਅਰਤਾ ਸੂਚੀ ਸਹੀ ਕਰਨ ਦੀ ਮੰਗ: ਅਮਨਦੀਪ ਸ਼ਰਮਾ ,ਰਗਵਿੰਦਰ ਸਿੰਘ ਧੂਲਕਾ
ਪ੍ਰਾਇਮਰੀ ਸਕੂਲ ਮੁਖੀਆ ਨੂੰ ਨਿਯੁਕਤੀ ਮਿਤੀ ਤੋਂ ਮਿਲੇ ਸੀਨੀਅਰਤਾ:ਜਸਨ ਕੁਲਾਣਾ
ਪਿਛਲੇ ਦਿਨੀਂ ਮਾਸਟਰ ਕਾਡਰ ਦੀਆਂ ਤਰੱਕੀਆਂ ਸਬੰਧੀ ਜਾਰੀ ਹੋਈ ਸੀਨੀਅਰਤਾ ਸੂਚੀ ਵਿੱਚ ਵੱਡੇ ਪੱਧਰ ਤੇ ਇਤਰਾਜਾਂ ਦੀ ਗੱਲ ਕਰਦਿਆਂ ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ ਸੂਬਾ ਉਪ ਪ੍ਰਧਾਨ ਰਗਵਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਬਿਲਕੁਲ ਦਰੁਸਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਨੂੰ ਨਿਯੁਕਤੀ ਮਿਤੀ ਤੋਂ ਹੀ ਮਾਸਟਰ ਕਾਡਰ ਦੀ ਸੀਨੀਆਰਤਾ ਸੂਚੀ ਲਈ ਵਿਚਾਰਿਆ ਜਾਵੇ ਕਿਉਂਕਿ ਇਹ ਕਾਡਰ ਸਮੁੱਚਾ ਪ੍ਰਾਇਮਰੀ ਕਾਡਰ ਹੈ। ਉਨ੍ਹਾਂ ਗੱਲ ਕਰਦਿਆਂ ਕਿਹਾ ਕਿ ਨਵੇਂ ਪ੍ਰਮੋਟ ਹੋਏ ਹੈਡ ਟੀਚਰਾਂ , ਸੈਂਟਰ ਹੈੱਡ ਟੀਚਰਾਂ ਨੂੰ ਬਿਲਕੁਲ ਸੀਨੀਅਰਤਾ ਸੂਚੀ ਵਿਚ ਅਖੀਰ ਤੇ ਲਾਇਆ ਗਿਆ ਹੈ ਜਿਸ ਨਾਲ ਉਨ੍ਹਾਂ ਦੀਆਂ ਤਰੱਕੀਆਂ ਦੀ ਆਸ ਬਿਲਕੁਲ ਖ਼ਤਮ ਹੋਈ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਰਗਬਿੰਦਰ ਸਿੰਘ ਧੂਲਕਾ ਨੇ ਕਿਹਾ ਕਿ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ ਵੱਖ ਵਿਸ਼ੇ ਦੀਆਂ ਲਗਪਗ ਚਾਰ ਹਜ਼ਾਰ ਦੇ ਕਰੀਬ ਤਰੱਕੀਆਂ ਹਰੇਕ ਵਿਸ਼ੇ ਦੀਆ ਤਰੱਕੀ ਲਿਸਟਾ ਸੋਧ ਕੇ ਜਲਦੀ ਕੀਤੀਆਂ ਜਾਣ।
ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ- ਟਿਕੈਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਕਾਸ਼ ਪਰਵ ਦੇ ਮੌਕੇ 'ਤੇ ਰਾਸ਼ਟਰ ਨੂੰ ਆਪਣੇ ਸੰਬੋਧਨ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਸਾਨਾਂ ਨੂੰ ਅੰਦੋਲਨ ਖਤਮ ਕਰਕੇ ਘਰ ਵਾਪਸੀ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਨੂੰ ਮੁੜਨ, ਆਪਣੇ ਪਰਿਵਾਰਾਂ ਕੋਲ ਪਰਤਣ।आंदोलन तत्काल वापस नहीं होगा, हम उस दिन का इंतजार करेंगे जब कृषि कानूनों को संसद में रद्द किया जाएगा ।
— Rakesh Tikait (@RakeshTikaitBKU) November 19, 2021
सरकार MSP के साथ-साथ किसानों के दूसरे मुद्दों पर भी बातचीत करें : @RakeshTikaitBKU#FarmersProtest
BREAKING NEWS: ਸਾਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ',
ਸਾਰੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ', ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਐਲਾਨ ਕੀਤਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪ੍ਰਕਾਸ਼ ਪਰਵ ਦੇ ਮੌਕੇ 'ਤੇ ਰਾਸ਼ਟਰ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਉਨ੍ਹਾਂ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ। ਪਿਛਲੇ ਇੱਕ ਸਾਲ ਤੋਂ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਸਨ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਬਜਟ ਵਿੱਚ ਪਹਿਲਾਂ ਦੇ ਮੁਕਾਬਲੇ 5 ਗੁਣਾ ਵਾਧਾ ਕੀਤਾ ਗਿਆ ਹੈ।
WATCH LIVE HEREआज गुरु नानक जी का प्रकाश पर्व है।
— PMO India (@PMOIndia) November 19, 2021
आज पीएम @narendramodi सिंचाई परियोजनाओं का लोकार्पण करने यूपी के महोबा जाएंगे।
फिर शाम को वो झांसी में राष्ट्र रक्षा समर्पण पर्व में सम्मिलित होंगे।
जाने से पहले वो सुबह 9 बजे राष्ट्र के नाम संदेश देंगे।
MOHALI :ਨਗਰ ਨਿਗਮ 1020 ਅਸਾਮੀਆਂ ਦੀ ਭਰਤੀ ਲਈ, ਜ਼ਰੂਰੀ ਸੂਚਨਾ
ਦਫਤਰ ਨਗਰ ਨਿਗਮ ਮਿਊਂਸਪਲ ਭਵਨ, ਸੈਕਟਰ-68, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ)
[LIVE ]ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਵਜੇ ਦੇਸ਼ ਨੂੰ ਕਰ ਰਹੇ ਹਨ ਸੰਬੋਧਨ , ਦੇਖੋ ਲਾਈਵ
WATCH LIVE HEREआज गुरु नानक जी का प्रकाश पर्व है।
— PMO India (@PMOIndia) November 19, 2021
आज पीएम @narendramodi सिंचाई परियोजनाओं का लोकार्पण करने यूपी के महोबा जाएंगे।
फिर शाम को वो झांसी में राष्ट्र रक्षा समर्पण पर्व में सम्मिलित होंगे।
जाने से पहले वो सुबह 9 बजे राष्ट्र के नाम संदेश देंगे।
ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ 353 ਅਸਾਮੀਆਂ ਤੇ ਭਰਤੀ ਲਈ ਅਧਿਸੂਚਨਾ ਜਾਰੀ, ਅਰਜ਼ੀਆਂ ਆਨਲਾਈਨ
- 6 ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੋਟੀਫਿਕੇਸ਼ਨ ਡਾਊਨਲੋਡ ਕਰੋ
- ਪੈਨਸ਼ਨਰਾਂ ਲਈ ਮੈਡੀਕਲ ਅਲਾਉੰਸ 'ਚ ਕੀਤਾ ਵਾਧਾ, ਨੋਟੀਫਿਕੇਸ਼ਨ ਜਾਰੀ
- 6TH PAY COMMISSION: ਪੈਨਸ਼ਨਰਾਂ ਲਈ ਮੈਡੀਕਲ ਅਲਾਉੰਸ 'ਚ ਕੀਤਾ ਵਾਧਾ, ਨੋਟੀਫਿਕੇਸ਼ਨ ਜਾਰੀ
- 6TH PAY COMMISSION: ਸਰਕਾਰ ਵੱਲੋਂ 1 ਜਨਵਰੀ 2016 ਤੋਂ ਡੀਏ ਸਬੰਧੀ ਨੋਟੀਫਿਕੇਸ਼ਨ
- ਵਿੱਤ ਵਿਭਾਗ ਵਲੋਂ ਪੇ ਕਮਿਸ਼ਨ ਦੇ ਏਰੀਅਰ ਸਬੰਧੀ ਸਪਸ਼ਟੀਕਰਨ ਜਾਰੀ
- 6TH PAY COMMISSION: ਹਾਉਸ ਰੈਂਟ ਅਲਾਉੰਸ , ਦੇ ਰਿਵਾਇਜਡ ਰੇਟ ਜਾਰੀ
- 6th pay commission : MEDICAL ALLOWANCE NOTIFICATION , DOWNLOAD HERE
- 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਿਲ, ਪੜ੍ਹੋ ਕਿਹੜੇ ਮੁਲਾਜ਼ਮ ਹੋਣਗੇ ਰੈਗੂਲਰ
BREAKING NEWS: ਵਿੱਤ ਵਿਭਾਗ ਵਲੋਂ ਮੁਲਾਜ਼ਮਾਂ ਨੂੰ ਏਸੀਪੀ ( ACP) ਦੇ ਲਾਭ ਲਈ ਕੀਤੀਆਂ ਇਹ ਹਦਾਇਤਾਂ