Tuesday, 16 November 2021

PUNJAB CABINET DECISION (16/11/2021): ਪੰਜਾਬ ਮੰਤਰੀ ਪ੍ਰੀਸ਼ਦ ਦੇ ਵੱਡੇ ਫੈਸਲੇ, ਪੜ੍ਹੋ

15.98 ਕਰੋੜ ਰੁਪਏ ਦੀ ਲਾਗਤ ਨਾਲ 2.66 ਲੱਖ ਵਿਦਿਆਰਥੀਆਂ ਨੂੰ ਮਿਲੇਗੀ ਵਰਦੀ

ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ, ਸਕੂਲ ਛੱਡ ਜਾਣ ਦੀ ਦਰ ਘਟਾਉਣ ਅਤੇ ਸਰਕਾਰੀ ਸਕੂਲਾਂ ਵੱਲ ਬੱਚਿਆਂ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਵਿਚ ਵਰਦੀ ਤੋਂ ਵਾਂਝੇ ਰਹਿ ਗਏ ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਵੀ ਮੁਫ਼ਤ ਵਰਦੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਪੰਜਾਬ ਸਰਕਾਰ ਮੌਜੂਦਾ ਵਿੱਤੀ ਸਾਲ ਦੌਰਾਨ 15.98 ਕਰੋੜ ਰੁਪਏ ਖਰਚ ਕਰੇਗੀ।

        ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।

        ਜ਼ਿਕਰਯੋਗ ਹੈ ਕਿ ਇਸ ਵੇਲੇ ਸਕੂਲ ਸਿੱਖਿਆ ਵਿਭਾਗ ਦੁਆਰਾ 600 ਰੁਪਏ ਪ੍ਰਤੀ ਵਿਦਿਆਰਥੀ ਦੇ ਹਿਸਾਬ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਚਲਾਏ ਜਾ ਰਹੇ ਆਦਰਸ਼ ਸਕੂਲਾਂ ਵਿਚ ਪੜ੍ਹਦੀਆਂ ਸਾਰੀਆਂ ਲੜਕੀਆਂ, ਐਸ.ਸੀ. ਲੜਕੇ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੇ ਲੜਕਿਆਂ ਨੂੰ ‘ਸਮੱਗਰ ਸ਼ਿਕਸ਼ਾ’ ਦੇ ਨਿਯਮਾਂ ਅਤੇ ਸਿੱਖਿਆ ਦੇ ਅਧਿਕਾਰ ਐਕਟ ਦੇ ਤਹਿਤ ਵਰਦੀ ਮੁਹੱਈਆ ਕਰਵਾਈ ਜਾ ਰਹੀ ਹੈ। ਅਜਿਹੇ ਵਿਦਿਆਰਥੀਆਂ ਦੀ ਗਿਣਤੀ 15.03 ਲੱਖ ਹੈ ਜਿਨ੍ਹਾਂ ਲਈ ਮੌਜੂਦਾ ਵਿੱਤੀ ਸਾਲ ਦੌਰਾਨ 90.16 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਵੀ ਦੱਸਣਯੋਗ ਹੈ ਕਿ ਜਨਰਲ ਵਰਗ ਨਾਲ ਸਬੰਧਤ ਲੜਕਿਆਂ ਨੂੰ ਵਿਭਾਗ ਵੱਲੋਂ ਵਰਦੀ ਨਹੀਂ ਦਿੱਤੀ ਜਾਂਦੀ ਕਿਉਂ ਜੋ ਇਹ ਵਿਦਿਆਰਥੀ ਸਿੱਖਿਆ ਦਾ ਅਧਿਕਾਰ ਐਕਟ ਦੇ ਮੁਤਾਬਕ ਹੱਕਦਾਰ ਨਹੀਂ ਹਨ।

 JOIN TELEGRAM FOR ALL UPDATES ON MOBILE

ਪੰਜਾਬੀ ਯੂਨੀਵਰਸਿਟੀ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਛੇ ਚੇਅਰਾਂ ਸਥਾਪਤ ਕਰਨ ਦੀ ਪ੍ਰਵਾਨਗੀ   

ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸ਼ਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ।

ਇਹ ਫੈਸਲਾ ਸਮਾਜ ਦੀਆਂ ਮਹਾਨ ਸ਼ਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜ੍ਹੀ ਅਜਿਹੀਆਂ ਸ਼ਖਸੀਅਤਾਂ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।

ਚੋਣ ਵਿਭਾਗ ਦੀ ਪੁਨਰਗਠਨ ਯੋਜਨਾ ਨੂੰ ਪ੍ਰਵਾਨਗੀ

        ਚੋਣ ਵਿਭਾਗ ਵਿਚ ਹੋਰ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਮੰਤਰੀ ਮੰਡਲ ਨੇ ਮੁੱਖ ਚੋਣ ਦਫ਼ਤਰ, ਪੰਜਾਬ (ਚੰਡੀਗੜ੍ਹ) ਦੇ ਦਫ਼ਤਰ, 23 ਜ਼ਿਲ੍ਹਾ ਚੋਣ ਦਫ਼ਤਰਾਂ, 117 ਦਫ਼ਤਰ ਚੋਣ ਰਜਿਸਟ੍ਰੇਸ਼ਨ ਵਿਚ ਪੁਨਰਗਠਨ ਯੋਜਨਾ ਦੇ ਤਹਿਤ 898 ਸਥਾਈ ਅਸਾਮੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਪਹਿਲਾਂ ਤੋਂ ਮੌਜੂਦ 746 ਅਸਾਮੀਆਂ, ਗਰੁੱਪ-ਡੀ ਆਊਟਸੋਰਸਿਡ/ਪਾਰਟ ਟਾਈਮ 23 ਅਸਾਮੀਆਂ ਨੂੰ ਰੈਗੂਲਰ ਅਸਾਮੀਆਂ ਵਿਚ ਬਦਲਣ ਤੋਂ ਇਲਾਵਾ ਸਥਾਈ ਆਧਾਰ ਉਤੇ 129 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

        ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹੇ ਲਈ ਲੋੜੀਂਦੇ ਸਟਾਫ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ।

1101 ਪ੍ਰਵਾਨਿਤ ਅਸਾਮੀਆਂ ਐਸ.ਐਸ.ਐਸ. ਬੋਰਡ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰਨ ਦੀ ਇਜਾਜ਼ਤ        ਸੂਬਾ ਭਰ ਵਿਚ ਕੋਵਿਡ-19 ਦੀ ਕਿਸੇ ਵੀ ਸਥਿਤੀ ਨਾਲ ਕਾਰਗਰ ਢੰਗ ਨਾਲ ਨਿਪਟਣ ਦੀ ਕੋਸ਼ਿਸ਼ ਵਜੋਂ ਮੰਤਰੀ ਮੰਡਲ ਨੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਅਤੇ ਪਟਿਆਲਾ ਤੇ ਅੰਮ੍ਰਿਤਸਰ ਦੇ ਸਰਕਾਰੀ ਡੈਂਟਲ ਕਾਲਜਾਂ ਵਿਖੇ ਪੈਰਾ-ਮੈਡੀਕਲ ਸਟਾਫ ਅਤੇ ਗਰੁੱਪ-ਸੀ ਦੀਆਂ ਹੋਰ 1101 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਨੂੰ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਅਧਿਕਾਰ ਖੇਤਰ ਵਿੱਚੋਂ ਕੱਢ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਜਜ਼, ਫਰੀਦਕੋਟ ਰਾਹੀਂ ਲਿਖਤੀ ਪ੍ਰਕਿਰਿਆ ਦੇ ਆਧਾਰ ਉਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 ਗੰਨਾ ਉਤਪਾਦਕ ਕਿਸਾਨਾਂ ਲਈ ਵਿੱਤੀ ਸਹਾਇਤਾ ਵਧਾਈ

ਪ੍ਰਾਈਵੇਟ ਖੰਡ ਮਿੱਲਾਂ ਦੀ ਆਰਥਿਕਤਾ ਸਥਿਰਤਾ ਨੂੰ ਯਕੀਨੀ ਬਣਾਉਣ ਅਤੇ ਗੰਨੇ ਦੇ ਪਿੜਾਈ ਸੀਜ਼ਨ-2021-22 ਲਈ ਕਿਸਾਨਾਂ ਨੂੰ ਗੰਨੇ ਦਾ ਸੂਬਾਈ ਭਾਅ (ਐਸ.ਏ.ਪੀ.) ਦੀ ਅਦਾਇਗੀ ਸਮੇਂ ਸਿਰ ਕਰਨ ਲਈ ਮੰਤਰੀ ਮੰਡਲ ਨੇ ਇਸ ਪਿੜਾਈ ਸੀਜ਼ਨ ਦੌਰਾਨ ਪ੍ਰਾਈਵੇਟ ਮਿੱਲਾਂ ਦੀ ਤਰਫੋਂ ਗੰਨਾ ਉਤਪਾਦਕਾਂ ਨੂੰ ਐਸ.ਏ.ਪੀ. ਵਿੱਚੋਂ 35 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਹ ਰਕਮ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੀ ਜਾਵੇਗੀ।


ਮੋਬਾਈਲ ਤੇ ਪਾਓ ਹਰ ਅਪਡੇਟ

 JOIN TELEGRAM FOR ALL UPDATES ON MOBILE

ਦੱਸਣਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਇਕ ਨਵੰਬਰ, 2021 ਨੂੰ ਮੀਟਿੰਗ ਹੋਈ ਸੀ ਜਿਸ ਦੌਰਾਨ ਇਹ ਫੈਸਲਾ ਕੀਤਾ ਗਿਆ ਸੀ ਕਿ ਗੰਨੇ ਦੇ ਭਾਅ ਵਿਚ ਕੀਤੇ ਗਏ 50 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਵਿੱਚੋਂ 30 ਫੀਸਦੀ (15 ਰੁਪਏ ਪ੍ਰਤੀ ਕੁਇੰਟਲ) ਖੰਡ ਮਿੱਲਾਂ ਅਦਾ ਕਰਨਗੀਆਂ ਜਦਕਿ ਬਾਕੀ 70 ਫੀਸਦੀ (35 ਰੁਪਏ ਪ੍ਰਤੀ ਕੁਇੰਟਲ) ਸੂਬਾ ਸਰਕਾਰ ਖੰਡ ਮਿੱਲਾਂ ਦੀ ਤਰਫੋਂ ਕਿਸਾਨਾਂ ਦੇ ਖਾਤਿਆਂ ਵਿਚ ਅਦਾ ਕਰੇਗੀ।

ਪੰਜਾਬ ਨਿਰਮਾਣ ਪ੍ਰੋਗਰਾਮ ਤਹਿਤ ਫੰਡਾਂ ਦੀ ਵਰਤੋਂ ਲਈ ਦਿਸ਼ਾ-ਨਿਰਦੇਸ਼ ਸੋਧਣ ਦੀ ਮਨਜ਼ੂਰੀ

        ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਫੰਡਾਂ ਦੀ ਵਰਤੋਂ ਕਰਨ ਸਬੰਧੀ ਸੋਧ ਕਰਨ ਬਾਰੇ ਮੰਤਰੀ ਮੰਡਲ ਦੀ ਕਾਰਜ ਬਾਅਦ ਪ੍ਰਵਾਨਗੀ/ਨਵੇਂ ਕੰਮ ਲਈ ਮਨਜੂਰੀ ਲੈਣ ਲਈ ਮੰਤਰੀ ਮੰਡਲ ਨੇ ਪੀ.ਐਮ.-10-ਰਾਜ ਪੱਧਰੀ ਪਹਿਲਕਦਮੀਆਂ (ਪੰਜਾਬ ਨਿਰਮਾਣ ਪ੍ਰੋਗਰਾਮ) ਦੇ ਤਹਿਤ ਫੰਡਾਂ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ਾਂ ਵਿਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਹੋਰ ਮੰਨਣਯੋਗ ਕੰਮ ਸ਼ਾਮਲ ਕਰਨ ਤੋਂ ਇਲਾਵਾ ਜ਼ਿਲ੍ਹਾ ਪੱਧਰ ਉਤੇ ਕੀਤੇ ਜਾਣ ਵਾਲੇ ਕੰਮਾਂ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਂਦੀ ਜਾ ਸਕੇ।

        ਇਹ ਕਦਮ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਰਹਿੰਦੇ ਲੋਕਾਂ ਦੇ ਰਹਿਣ-ਸਹਿਣ ਦੇ ਪੱਧਰ ਵਿਚ ਸੁਧਾਰ ਲਿਆਉਣ ਲਈ ਅਤੇ ਉਨ੍ਹਾਂ ਵੱਲੋਂ ਮਹਿਸੂਸ ਕੀਤੀਆਂ ਜਾਂਦੀਆਂ ਜ਼ਰੂਰਤਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਜ਼ਮੀਨੀ ਪੱਧਰ ਉਤੇ ਸਥਾਨਕ ਨੁਮਾਇੰਦਿਆਂ ਦੀ ਸਲਾਹ ਨਾਲ ਹੱਲ ਕੀਤਾ ਜਾ ਸਕੇਗਾ। ਇਸ ਪ੍ਰੋਗਰਾਮ ਅਧੀਨ ਫੰਡ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਅਧੀਨ ਪਾੜੇ ਨੂੰ ਪੂਰਨ ਲਈ ਮੁਹੱਈਆ ਕੀਤੇ ਜਾਂਦੇ ਹਨ।

 

CABINET DECISION: ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਵਿੱਚ 6 ਚੇਅਰ ਦੀ ਸਥਾਪਨਾ ਦੀ ਦਿੱਤੀ ਪ੍ਰਵਾਨਗੀ

 ਮੁੱਖ ਮੰਤਰੀ ਸ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਸੰਤ ਕਬੀਰ ਸਾਹਿਬ, ਭਾਈ ਜੀਵਨ ਸਿੰਘ/ਭਾਈ ਜੈਤਾ ਜੀ ਅਤੇ ਮੱਖਣ ਸ਼ਾਹ ਲੁਬਾਣਾ ਚੇਅਰਾਂ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਗੁਰੂ ਰਵਿਦਾਸ ਜੀ ਅਤੇ ਭਗਵਾਨ ਵਾਲਮਿਕੀ ਜੀ ਚੇਅਰਾਂ ਸਥਾਪਿਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਭਗਵਾਨ ਪਰਸ਼ੂਰਾਮ ਜੀ ਦੇ ਨਾਮ ਉਤੇ ਵੀ ਛੇਤੀ ਹੀ ਚੇਅਰ ਸਥਾਪਤ ਕੀਤੀ ਜਾਵੇਗੀ। ਇਹ ਫੈਸਲਾ ਸਮਾਜ ਦੀਆਂ ਮਹਾਨ ਸ਼ਖਸੀਅਤਾਂ ਦੇ ਵਡਮੁੱਲੇ ਯੋਗਦਾਨ ਦਾ ਅਧਿਐਨ ਕਰਨ ਦੇ ਉਦੇਸ਼ ਨਾਲ ਉਨ੍ਹਾਂ ਬਾਰੇ ਖੋਜ ਕਰਨ ਵਿਚ ਮਦਦ ਕਰੇਗਾ ਜਿਸ ਨਾਲ ਨਵੀਂ ਪੀੜ੍ਹੀ ਅਜਿਹੀਆਂ ਸ਼ਖਸੀਅਤਾਂ ਅਤੇ ਉਨ੍ਹਾਂ ਦੇ ਕਾਰਜਾਂ ਬਾਰੇ ਹੋਰ ਜਾਣਕਾਰੀ ਹਾਸਲ ਕਰ ਸਕੇਗੀ।


Chief Minister Charanjit Singh Channi led #PunjabCabinet accorded approval for setting up of Sant Kabir Sahib, Bhai Jeevan Singh/Bhai Jaita Ji & Makhan Shah Lubana Chairs in Guru Nanak Dev University, Amritsar and Guru Ravidas Ji & Bhagwan Valmiki Ji Chairs in Punjabi University, Patiala. Apart from these, another chair would also be set up soon in the name of Bhagwan Parshuram Ji. This decision would help in undertaking extensive research on these prominent personalities with an objective to study their invaluable contribution for the society so as to enable the new generation to apprise them about the life and ideology of these great personalities.

CABINET DECISION:ਜਨਰਲ ਵਰਗ ਦੇ 2.66 ਲੱਖ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫੈਸਲਾ

 ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਵਰਗ ਦੇ ਵਾਂਝੇ ਰਹਿ ਗਏ ਲਗਭਗ 2.66 ਲੱਖ ਲੜਕਿਆਂ ਨੂੰ ਮੁਫਤ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ। ਇਸ 'ਤੇ ਪੰਜਾਬ ਸਰਕਾਰ ਚਾਲੂ ਵਿੱਤੀ ਸਾਲ ਦੌਰਾਨ ਲਗਭਗ 15.98 ਕਰੋੜ ਰੁਪਏ ਖਰਚ ਕਰੇਗੀ।#PunjabCabinet led by Chief Minister Charanjit Singh Channi decided to provide free uniforms to nearly 2.66 lakh left out boys of General Category studying in Government Schools from class I to VIII. Punjab Government will spend approx ₹15.98 crore in current financial year for this.

8393 PRE PRIMARY RECRUITMENT: ਲਿਖਤੀ ਪ੍ਰੀਖਿਆ ਮੁਲਤਵੀ, ਹੁਣ ਇਸ ਦਿਨ ਹੋਵੇਗੀ ਲਿਖਤੀ ਪ੍ਰੀਖਿਆ

ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵੱਲੋਂ ਮਿਤੀ 14.09.2021 ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ। ਇਨ੍ਹਾਂ ਅਸਾਮੀਆਂ ਦਾ ਲਿਖਤੀ ਟੈਸਟ ਜੋ ਕਿ ਮਿਤੀ 21-11-2021 ਨੂੰ ਲਿਆ ਜਾਣਾ ਸੀ। 

ਮੋਬਾਈਲ ਤੇ ਪਾਓ ਹਰ ਅਪਡੇਟ

 JOIN TELEGRAM FOR ALL UPDATES ON MOBILE

ਕੁਝ ਤਕਨੀਕੀ ਕਾਰਨਾਂ ਕਰਕੇ ਇਹ ਲਿਖਤੀ ਟੈਸਟ ਮਿਤੀ 28-11-2021 ਨੂੰ ਦਿਨ ਐਤਵਾਰ ਸਮਾਂ 11.00 ਤੋਂ 1.00 ਤੱਕ ਲਿਆ ਜਾਵੇਗਾ। ਟੈਸਟ ਦਾ ਸਥਾਨ, ਰੋਲ ਨੰਬਰ ਸਲਿੱਪ ਜਾਰੀ ਕਰਨ ਤੇ ਦਰਸਾਇਆ ਜਾਵੇਗਾ।

ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼

 ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼


 ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼- ਕੈਬਨਿਟ ਮੰਤਰੀ


 


ਚੰਡੀਗੜ, 15 ਨਵੰਬਰ


ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ।


ਅੱਜ ਸਥਾਨਿਕ ਏਥੇ ਸੂਬਾ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।


ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ.ਸੀ.ਐਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀ


ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪਿੰ੍ਰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ ਹਾਜ਼ਰ ਸਨ।

ਕਰਤਾਰਪੁਰ ਸਾਹਿਬ ਲਾਂਘਾ, ਅਮਿਤ ਸ਼ਾਹ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ, ਪੜ੍ਹੋ

 

8393 PRE PRIMARY RECRUITMENT: 8393 ਅਸਾਮੀਆਂ ਲਈ ਅਹਿਮ ਖਬਰ, ਸਰਕਾਰ ਨੇ ਦੋਬਾਰਾ ਮੰਗੀਆਂ ਅਰਜ਼ੀਆਂ


ਮੋਬਾਈਲ ਤੇ ਪਾਓ ਹਰ ਅਪਡੇਟ

 JOIN TELEGRAM FOR ALL UPDATES ON MOBILE

ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਮਿਤੀ 14.09.2021 ਨੂੰ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਨੂੰ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ। ਇਸ ਵਿਗਿਆਪਨ ਵਿੱਚ ਅਪਲਾਈ, ਨੇ ਦੀ ਅੰਤਿਮ 11.10.2021 ਸੀ। ਕੁਝ ਤਕਨੀਕੀ ਕਾਰਨਾਂ ਕਰਕੇ ਇਨ੍ਹਾਂ ਅਸਾਮੀਆਂ ਵਿੱਚ ਮਿਤੀ 20-11-2021 ਤੱਕ ਅਪਲਾਈ ਕਰਨ ਦਾ ਮੌਕਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਮੀਦਵਾਰਾਂ ਨੂੰ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।


 JOIN TELEGRAM FOR ALL UPDATES ON MOBILE

ਪੰਜਾਬ ਕੈਬਨਿਟ ਮੀਟਿੰਗ ਦਾ ਸਮਾਂ ਬਦਲਿਆ, ਮੀਟਿੰਗ ਸ਼ੁਰੂ

 

ਪੰਜਾਬ ਕੈਬਨਿਟ ਪਹਿਲੇ ਵਫ਼ਦ ਦੇ ਤੌਰ ‘ਤੇ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਵੇਗੀ ਨਤਮਸਤਕ – ਮੁੱਖ ਮੰਤਰੀ

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ ਕੀਤਾ ਹੈ ਕਿ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਤੋਂ ਬਾਅਦ ਪਹਿਲੇ ਵਫ਼ਦ ਦੇ ਤੌਰ ‘ਤੇ ਸਮੁੱਚੀ ਪੰਜਾਬ ਕੈਬਨਿਟ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਵੇਗੀ।ਅੱਜ ਇੱਥੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਦੇ ਉੱਘੇ ਆਗੂ ਸਰਦਾਰ ਸੰਤੋਖ ਸਿੰਘ ਰੰਧਾਵਾ ਦੀ ਬਰਸੀ ਮੌਕੇ ਹੋਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਲਾਂਘੇ ਨੂੰ ਮੁੜ ਖੋਲ੍ਹਣ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਨਿੱਜੀ ਤੌਰ ‘ਤੇ ਉਠਾਇਆ ਸੀ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਪੰਜਾਬੀ ਭਾਈਚਾਰੇ ਅਤੇ ਖਾਸ ਤੌਰ ‘ਤੇ ਸਿੱਖ ਭਰਾਵਾਂ ਲਈ ਖੁਸ਼ੀ ਦਾ ਮੌਕਾ ਹੈ ਅਤੇ 18 ਨਵੰਬਰ ਨੂੰ ਸਮੁੱਚੀ ਪੰਜਾਬ ਕੈਬਨਿਟ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਗਤੀ ਦੇ ਰਾਹ ‘ਤੇ ਹੈ ਅਤੇ ਸੂਬੇ ਵਿੱਚ ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਣਾ ਕੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਪ੍ਰਗਤੀ ਅਧੀਨ ਹਨ।


ਸਰਦਾਰ ਸੰਤੋਖ ਸਿੰਘ ਰੰਧਾਵਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਆਗੂ ਦਾ ਜੀਵਨ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੈਤਿਕਤਾ, ਇਮਾਨਦਾਰੀ ਅਤੇ ਕਦਰਾਂ-ਕੀਮਤਾਂ ‘ਤੇ ਅਧਾਰਤ ਰਾਜਨੀਤੀ ਦੇ ਸਮਰਥਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਜਨਤਾ ਦੇ ਹਰਮਨ ਪਿਆਰੇ ਆਗੂ ਸਨ ਜਿਨ੍ਹਾਂ ਨੇ ਆਪਣੇ ਆਖਰੀ ਸਾਹ ਤੱਕ ਪਾਰਟੀ ਅਤੇ ਸੂਬੇ ਦੀ ਸੇਵਾ ਕੀਤੀ।


ਸਰਦਾਰ ਸੰਤੋਖ ਸਿੰਘ ਰੰਧਾਵਾ ਨਾਲ ਆਪਣੇ ਪੁਰਾਣੇ ਸਬੰਧਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਦੋਂ ਕਾਂਗਰਸ ਵਿੱਚ ਮੁੱਢਲੇ ਮੈਂਬਰ ਵਜੋਂ ਸ਼ਾਮਲ ਹੋਏ ਸਨ ਜਦੋਂ ਸਰਦਾਰ ਰੰਧਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਆਪਣੇ ਪਿਤਾ ਦੀ ਮਹਾਨ ਵਿਰਾਸਤ ਨੂੰ ਅੱਗੇ ਤੋਰ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰੰਧਾਵਾ ਨੂੰ ਆਪਣੇ ਪਿਤਾ ਤੋਂ ਇਮਾਨਦਾਰੀ, ਮਿਹਨਤ, ਲਗਨ ਅਤੇ ਵਚਨਬੱਧਤਾ ਦੇ ਉੱਚੇ ਆਦਰਸ਼ ਵਿਰਸੇ ਵਿੱਚ ਮਿਲੇ ਹਨ।


ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਨੇ ਲੋਕਾਂ ਦੀ ਭਲਾਈ ਅਤੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਸੂਬੇ ਦੀ ਸੇਵਾ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਰਦਾਰ ਸੰਤੋਖ ਸਿੰਘ ਰੰਧਾਵਾ ਆਪਣੇ-ਆਪ ਵਿੱਚ ਇੱਕ ਸੰਸਥਾ ਸਨ ਅਤੇ ਆਧੁਨਿਕ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।


ਇਸ ਮੌਕੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਸਮੂਹ ਲੋਕਾਂ ਖਾਸ ਕਰਕੇ ਮੁੱਖ ਮੰਤਰੀ ਦਾ ਰਿਣੀ ਹੈ ਜੋ ਇਸ ਮੌਕੇ ਉਨ੍ਹਾਂ ਨਾਲ ਸ਼ਾਮਲ ਹੋਏ ਹਨ। ਉਹਨਾਂ ਨੇ ਆਪਣੀ ਸ਼ਾਨਦਾਰ ਵਿਰਾਸਤ ਨੂੰ ਚੇਤੇ ਕਰਦਿਆਂ ਕਿਹਾ ਕਿ ਉਹਨਾਂ ਦੇ ਪਿਤਾ ਨੇ ਆਪਣਾ ਸਾਰਾ ਜੀਵਨ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਵਿੱਚ ਸਮਰਪਿਤ ਕੀਤਾ ਸੀ। ਰੰਧਾਵਾ ਨੇ ਇਹ ਵੀ ਪ੍ਰਣ ਕੀਤਾ ਕਿ ਉਨ੍ਹਾਂ ਦਾ ਪਰਿਵਾਰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਆਉਣ ਵਾਲੇ ਸਮੇਂ ਵਿੱਚ ਇਸ ਸ਼ਾਨਦਾਰ ਪਰੰਪਰਾ ਨੂੰ ਜਾਰੀ ਰੱਖੇਗਾ।


ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਕੁਲਦੀਪ ਸਿੰਘ ਵੈਦ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਕੁਲਬੀਰ ਸਿੰਘ ਜ਼ੀਰਾ, ਅਮਿਤ ਵਿੱਜ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਕੋਟਭਾਈ, ਸਾਬਕਾ ਪੰਜਾਬ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਤੇ ਹੋਰ ਹਾਜ਼ਰ ਸਨ

BIG UPDATE : ਮਿਡ ਡੇ ਮੀਲ ਕੁਕਿੰਗ ਕਾਸਟ, ਅਤੇ ਵਰਕਰਾਂ ਦੀ ਤਨਖਾਹ ਜਾਰੀ, ਪੜ੍ਹੋ

 

BIG BREAKING: ਪ੍ਰੀ ਰਿਵਾਇਜਡ ਸਕੇਲਾਂ ਤੇ ਡੀਏ ਵਿੱਚ 7% ਵਾਧਾ


      

ਅਸਲਾ ਧਾਰਕ ਬਿਨਾਂ ਲੇਟ ਫ਼ੀਸ ਦੇ ਆਪਣਾ ਲਾਇਸੈਂਸ ਰੀਨਿਊ ਕਰਵਾਉਣ ਲਈ 10 ਦਸੰਬਰ ਤੱਕ ਸੇਵਾ ਕੇਂਦਰਾਂ 'ਚ ਦੇ ਸਕਦੇ ਨੇ ਦਰਖਾਸਤ

 ਜ਼ਿਲ੍ਹਾ ਮਲੇਰਕੋਟਲਾ ਦੇ ਅਸਲਾ ਧਾਰਕ ਬਿਨਾਂ ਲੇਟ ਫ਼ੀਸ ਦੇ ਆਪਣਾ ਲਾਇਸੈਂਸ ਰੀਨਿਊ ਕਰਵਾਉਣ ਲਈ 10 ਦਸੰਬਰ ਤੱਕ ਸੇਵਾ ਕੇਂਦਰਾਂ 'ਚ ਦੇ ਸਕਦੇ ਨੇ ਦਰਖਾਸਤਮਲੇਰਕੋਟਲਾ 16 ਨਵੰਬਰ :


ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਪੰਜਾਬ ਦੇ 23ਵੇ ਨਵੇਂ ਜ਼ਿਲ੍ਹੇ ਵਜੋਂ ਮਲੇਰਕੋਟਲਾ ਹਾਲ ਹੀ ਹੋਂਦ 'ਚ ਆਇਆ ਹੈ। ਇਸ ਜ਼ਿਲ੍ਹੇ ਵਿੱਚ ਰਹਿਣ ਵਾਲੇ ਸਾਰੇ ਅਸਲਾ ਧਾਰਕਾਂ ਦੇ ਅਸਲਾ ਲਾਇਸੰਸ ਕੇਵਲ ਜ਼ਿਲ੍ਹਾ ਮੈਜਿਸਟਰੇਟ/ਵਧੀਕ ਜ਼ਿਲ੍ਹਾ ਮੈਜਿਸਟਰੇਟ ਮਲੇਰਕੋਟਲਾ ਵਲੋਂ ਹੀ ਨਵੀਨ ਕੀਤੇ ਜਾ ਸਕਦੇ ਹਨ । ਉਨ੍ਹਾਂ ਹੋਰ ਦੱਸਿਆ ਕਿ ਸਰਕਾਰ ਦੀ ਪਾਲਿਸੀ ਅਨੁਸਾਰ ਅਸਲਾ ਲਾਇਸੈਸਾਂ ਦਾ ਸਾਰਾ ਕੰਮ ਆਨਲਾਈਨ ਸੇਵਾ ਕੇਂਦਰ ਰਾਹੀ ਹੀ ਹੁੰਦਾ ਹੈ।ਜ਼ਿਲ੍ਹਾ ਮਲੇਰਕੋਟਲਾ ਵਿੱਚ ਅਸਲਾ ਲਾਇਸੰਸ ਸਬੰਧੀ ਆਨਲਾਈਨ ਕੰਮ ਸਾਰੀਆਂ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਹੋਣ ਉਪਰੰਤ ਮਿਤੀ 5-11-2021 ਨੂੰ ਸ਼ੁਰੂ ਹੋਇਆ ਹੈ।


 ਉਨ੍ਹਾਂ ਦੱਸਿਆ ਕਿ ਇਸ ਕਾਰਨ ਮਹੀਨਾ ਜੂਨ 2021 ਤੋਂ ਬਾਅਦ ਇਸ ਜ਼ਿਲ੍ਹੇ ਨਾਲ ਸਬੰਧਿਤ ਅਸਲਾ ਧਾਰਕ, ਆਨਲਾਈਨ ਸੇਵਾ ਉਪਲਬਧ ਨਾ ਹੋਣ ਕਾਰਨ ਆਪਣੇ ਅਸਲਾ ਲਾਇਸੈਂਸਾਂ ਦਾ ਨਵੀਨੀਕਰਨ ਦੀ ਅਰਜ਼ੀ ਸੇਵਾ ਕੇਂਦਰ ਵਿੱਚ ਜਮ੍ਹਾਂ ਨਹੀਂ ਕਰਵਾ ਪਾਏ । ਹੁਣ ਅਸਲਾ ਧਾਰਕ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਲਈ ਆਨਲਾਈਨ ਸੇਵਾ ਕੇਂਦਰ ਵਿੱਚ ਅਪਲਾਈ ਕਰਦੇ ਹਨ ਤਾਂ ਆਨਲਾਈਨ ਪੋਰਟਲ ਵਲੋਂ ਲੇਟ ਫ਼ੀਸ ਦੀ ਮੰਗ ਕੀਤੀ ਜਾ ਰਹੀਂ ਹੈ। ਲੋਕ ਹਿਤ, ਕੁਦਰਤੀ ਇਨਸਾਫ਼ ਅਤੇ ਉਪਰੋਕਤ ਤੱਥਾਂ ਨੂੰ ਮੁੱਖ ਰੱਖਦੇ ਹੋਏ ਜਿਹੜੇ ਅਸਲਾ ਧਾਰਕਾਂ ਦਾ ਅਸਲਾ ਲਾਇਸੰਸ ਮਿਤੀ 2-06-2021 ਤੱਕ ਵੈਲਿਡ ਸੀ ਅਤੇ ਜਿਨ੍ਹਾਂ ਦਾ ਅਸਲਾ ਲਾਇਸੰਸ ਨਵੀਨ ਕਰਨ ਲਈ ਗਰੇਸ ਪੀਰੀਅਡ (Grace Period) ਵੀ ਮਿਤੀ 2-6-2021 ਨੂੰ ਖ਼ਤਮ ਹੋ ਰਿਹਾ ਸੀ, ਉਹ ਅਸਲਾ ਧਾਰਕ ਆਪਣਾ ਲਾਇਸੈਂਸ ਮਿਤੀ 10 ਦਸੰਬਰ ਤੱਕ ਬਿਨਾ ਲੇਟ ਫ਼ੀਸ ਭਰੇ ਆਪਣਾ ਅਸਲਾ ਨਵੀਨ ਕਰਨ ਦੀ ਦਰਖਾਸਤ ਸੇਵਾ ਕੇਂਦਰ 'ਚ ਦੇ ਸਕਦੇ ਹਨ ।


        ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ 'ਚ 07 ਸੇਵਾ ਕੇਂਦਰਾਂ ਲੋਕਾਂ ਨੂੰ ਲੋਕ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਨਵਾਂ ਜ਼ਿਲ੍ਹਾ ਬਣਨ ਕਾਰਨ ਰੁਕੀਆਂ ਲੋਕ ਸੇਵਾਵਾਂ ਜਿਵੇਂ ਕਿ ਅਸਲਾ ਲਾਇਸੈਂਸ, ਇੱਕ ਸਾਲ ਤੋਂ ਬਾਅਦ ਵਿਆਹ ਦੀ ਰਜਿਸਟ੍ਰੇਸ਼ਨ ਸਬੰਧੀ, ਪੈਨਸ਼ਨ ਸਬੰਧੀ ਦੀ ਸੁਵਿਧਾ ਹੁਣ ਸੇਵਾ ਕੇਂਦਰ ਰਾਹੀਂ ਮਿਲਣੀ ਸ਼ੁਰੂ ਹੋ ਗਈ ਹੈ ।ਉਨ੍ਹਾਂ ਕਿਹਾ ਕਿ ਨਵੇਂ ਜ਼ਿਲ੍ਹੇ ਨਾਲ ਸਬੰਧਿਤ ਕੁਝ ਵਿਭਾਗਾਂ ਦੀਆਂ ਈ ਸੇਵਾ ਆਈ.ਡੀਜ਼ ਤਕਨੀਕੀ ਕਾਰਨਾਂ ਕਰਕੇ ਉਪਚਾਰਿਕ ਤੌਰ ਤੇ ਨਹੀਂ ਸਨ ਚੱਲੀਆਂ, ਹੁਣ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਆਈ.ਡੀਜ਼ ਚੱਲ ਚੁੱਕੀਆਂ ਹਨ ।ਉਨ੍ਹਾਂ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਨਾਲ ਸਬੰਧਿਤ ਪੈਡਿੰਗ ਫਾਈਲਾਂ ਨੂੰ ਪਹਿਲ ਤੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਉਣ ।

PUNJAB CABINET MEETING: ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਅੱਜ, ਹੋਣਗੇ ਵੱਡੇ ਫੈਸਲੇ

 ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਅੱਜ ਭਾਵ ਮੰਗਲਵਾਰ ਨੂੰ 3:15  ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਕਲੀਅਰ ਨਹੀਂ ਕੀਤਾ ਗਿਆ ਹੈ ਪ੍ਰੰਤੂ ਆਸ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਮਹੱਤਵਪੂਰਨ ਫੈਸਲੇ ਕੀਤੇ ਜਾ ਸਕਦੇ ਹਨ।


 

ਇਸ ਹਫਤੇ ਜਾਰੀ ਹੋਵੇਗੀ ਕੁਕਿੰਗ ਕੋਸਟ ਅਤੇ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ

 ਇਸ ਹਫਤੇ ਜਾਰੀ ਹੋਵੇਗੀ ਕੁਕਿੰਗ ਕੋਸਟ ਅਤੇ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ।ਬਹੁਤ ਲੰਬੇ ਸਮੇਂ ਤੋਂ ਮਿਡ-ਡੇ-ਮੀਲ ਦੀ ਕੁਕਿੰਗ ਕੋਸਟ ਅਤੇ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਜਾਰੀ ਨਾ ਹੋਣ ਕਾਰਨ ਕਈ ਸਕੂਲਾਂ ਵਿਚ ਮਿਡ-ਡੇ-ਮੀਲ ਬੰਦ ਹੋਣ ਦੀ ਕਗਾਰ ਤੇ ਹੈ ਕਈ ਸਕੂਲ ਮੁੱਖੀਆਂ ਵੱਲੋਂ ਮਿਡ-ਡੇ-ਮੀਲ ਬੰਦ ਕਰਨ ਸਬੰਧੀ ਚੇਤਾਵਨੀ ਦਿੱਤੀ ਗਈ ਹੈ ।


 ਲੰਬੇ ਸਮੇਂ ਤੋ ਕੁਕਿੰਗ ਕੋਸਟ ਜਾਰੀ ਨਾ ਹੋਣ ਕਾਰਨ ਅਧਿਆਪਕ ਆਪਣੀ ਜੇਬ ਤੋਂ ਮਿਡ ਡੇ ਮੀਲ ਦੀ ਖਰਚ ਕਰ ਰਹੇ ਹਨ ਹੁਣ ਅਧਿਆਪਕਾਂ ਨੇ ਆਪਣੀ ਜੇਬ ਤੋਂ ਖ਼ਰਚੇ ਬੰਦ ਕਰ ਮਿਡ ਡੇ ਮੀਲ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ ਹੈ ।

ਇਹ ਵੀ ਪੜ੍ਹੋ: ਮਿਡ ਡੇ ਮੀਲ ਨਾਲ ਸਬੰਧਤ ਮਹੱਤਵਪੂਰਨ ਪੱਤਰ ਪੜੋ ਇਥੇ।

PSEB FIRST TERM EXAM: SYALLABUS, MODEL TEST PAPER, DATESHEET DOWNLOAD HERE.


PUNJAB GOVT DECISION: ਪੰਜਾਬ ਸਰਕਾਰ ਦੇ ਫੈਸਲੇ ਪੜ੍ਹੋ ਇਥੇ


ਇਸ ਦੇ ਨਾਲ ਹੀ ਪਤਾ ਲੱਗਾ ਹੈ ਕਿ ਹੈਡ ਔਫ਼ਿਸ ਵੱਲੋਂ ਅਗਲੇ ਤਿੰਨ ਦਿਨਾਂ ਦੇ ਵਿਚਕਾਰ ਕੁਕਿੰਗ ਕੋਸਟ ਜਾਰੀ ਕਰ ਦਿੱਤੀ ਜਾਵੇਗੀ ਅਤੇ ਮਿਡ ਡੇ ਮੀਲ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇਗਾ।

NTSE 2021-22: ਰਾਜ ਪੱਧਰੀ ਕੌਮੀ ਯੋਗਤਾ ਖੋਜ ਪ੍ਰੀਖਿਆ( NTSE) ਲਈ ਅਰਜ਼ੀਆਂ ਦੀ ਮੰਗ, ਆਨਲਾਈਨ ਕਰੋ ਅਪਲਾਈ

 NTSE 2021-22

ਰਾਜ ਪੱਧਰੀ ਕੌਮੀ ਯੋਗਤਾ ਖੋਜ ਪ੍ਰੀਖਿਆ ਸਾਲ 2021-22, ਪੰਜਾਬ ਦਫ਼ਤਰ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ   NTSE ਲਈ ਅਰਜ਼ੀਆਂ ਮੰਗੀਆਂ ਹਨ।


ਕੇਵਲ 10ਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਪਬਲਿਕ ਨੋਟਿਸ ਐਸਸੀ.ਈ.ਆਰ.ਟੀ, ਪੰਜਾਬ ਵੱਲੋਂ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਸਾਲ 2021-22 ਦੀ ਰਾਜ ਪੱਧਰੀ ਕੌਮੀ ਯੋਗਤਾ ਖੋਜ ਪ੍ਰੀਖਿਆ (NTSE, Stage1) ਮਿਤੀ 16.01.2022 (ਐਤਵਾਰ) ਨੂੰ ਕੰਡਕਟ ਕੀਤੀ ਜਾਵੇਗੀ । ਇਸ ਪ੍ਰੀਖਿਆ ਵਿਚ ਪੰਜਾਬ ਰਾਜ ਵਿਚ  ਸਥਿਤ ਸਰਕਾਰੀ ਸਕੂਲ, ਕੇਂਦਰੀ ਵਿਦਿਆਲੇ, ਨਵੋਦਿਆ ਵਿਦਿਆਲੇ ਜਾਂ ਕਿਸੇ ਪ੍ਰਕਾਰ ਦੇ ਮਾਨਤਾ ਪ੍ਰਾਪਤ ਸਕੂਲਾਂ ਵਿਚ 10ਵੀਂ ਜਮਾਤ ਵਿਚ ਪੜ੍ਹਦੇ ਉਹ ਵਿਦਿਆਰਥੀ ਬੈਠ ਸਕਦੇ ਹਨ, ਜਿਨ੍ਹਾਂ ਨੇ 9ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚ 55% ਅੰਕ (ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲੇ ਅਤੇ ਸਰੀਰਕ ਰੂਪ ਤੋਂ ਵਿਕਲਾਂਗਾਂ ਲਈ) ਅਤੇ 70% ਅੰਕ (ਹੋਰ ਕੈਟਾਗਿਰੀਆਂ ਲਈ) ਪ੍ਰਾਪਤ ਕੀਤੇ ਹਨ। 

ਵਿਦਿਆਰਥੀਆਂ ਦੇ ਦਾਖ਼ਲਾ ਫਾਰਮ ਸਕੂਲਾਂ ਵੱਲੋਂ ਸਿੱਖਿਆ ਵਿਭਾਗ ਦੇ  ਪੋਰਟਲ www.epunjabschool.gov.in ਉੱਤੇ login ਅਧੀਨ ਮਿਤੀ 15.11.2021 ਤੋਂ | 30.1.2021 ਤੱਕ ਭਰੇ ਜਾਣਗੇ। 

ਇਸ ਪ੍ਰੀਖਿਆ ਸਬੰਧੀ ਪੂਰੀ ਜਾਣਕਾਰੀ ਸਰਵ ਸਿੱਖਿਆ  ਅਭਿਆਨ ਦੀ ਵੈੱਬਸਾਈਟ www.ssapunjab.org.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।RECENT UPDATES

Today's Highlight