Tuesday, 30 November 2021

ਅਧਿਆਪਕ ਮਸਲਿਆਂ ਨੂੰ ਲੈ ਕੇ ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਅਹਿਮ ਮੀਟਿੰਗ, ਸਰਕਾਰ ਖ਼ਿਲਾਫ਼ ਰੋਸ਼ ਜਾਹਿਰ

 ਡੈਮੋਕਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਜਥੇਬੰਦੀ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ, ਬੇਰੁਜ਼ਗਾਰਾਂ, ਕੱਚੇ ਮੁਲਾਜ਼ਮਾਂ ਅਤੇ ਕੰਪਿਊਟਰ ਅਧਿਆਪਕਾਂ ਦੇ ਮਸਲਿਆਂ ਦਾ, ਸੰਵਾਦ ਕਰਕੇ ਹੱਲ ਕਰਨ ਦੀ ਥਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੁਲੀਸ ਪਰਚੇ ਦਰਜ ਕਰਨ, ਲਾਠੀਚਾਰਜ ਕਰਵਾਉਣ ਅਤੇ ਸਿੱਧਾ ਧਮਕਾਉਣ ਦੀ ਸਖਤ ਨਿਖੇਧੀ ਕਰਦੇ ਹੋਏ, ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਵਿੱਚ ਨਾਕਾਮ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਖਿਆ ਮੰਤਰੀ ਖ਼ਿਲਾਫ਼ ਸਖ਼ਤ ਰੋਸ ਜ਼ਾਹਿਰ ਕੀਤਾ ਗਿਆ ਹੈ। 


ਇਸ ਦੇ ਨਾਲ ਹੀ ਸਰਕਾਰੀ ਸਕੂਲਾਂ ਵਿਚਲੇ ਅਧਿਆਪਕਾਂ ਦੀਆਂ ਸਮੁੱਚੀਆਂ ਮੰਗਾਂ ਹੱਲ ਕਰਨ ਤੋਂ ਕਿਨਾਰਾ ਕਰੀ ਬੈਠੇ ਸਿੱਖਿਆ ਮੰਤਰੀ ਪਰਗਟ ਸਿੰਘ ਖ਼ਿਲਾਫ਼, ਸਾਂਝਾ ਅਧਿਆਪਕ ਮੋਰਚਾ ਵੱਲੋਂ 8 ਦਸੰਬਰ ਨੂੰ ਜਲੰਧਰ ਵਿਖੇ ਐਲਾਨੇ ਸੂਬਾਈ ਰੋਸ ਮੁਜ਼ਾਹਰੇ ਵਿੱਚ ਵੱਡੀ ਸ਼ਮੂਲੀਅਤ ਕਰਵਾਉਣ ਲਈ 1 ਅਤੇ 2 ਦਸੰਬਰ ਨੂੰ ਜਥੇਬੰਦੀ ਦੀਆਂ ਜ਼ਿਲ੍ਹਾ ਪੱਧਰੀ ਤਿਆਰੀ ਮੀਟਿੰਗਾਂ ਕਰਨ ਫ਼ੈਸਲਾ ਵੀ ਕੀਤਾ ਗਿਆ ਹੈ।     ਮੀਟਿੰਗ ਉਪਰੰਤ ਡੀ.ਟੀ.ਐੱਫ. ਦੇ ਸੂਬਾਈ ਮੀਤ ਪ੍ਰਧਾਨ ਜਗਪਾਲ ਬੰਗੀ, ਜਸਵਿੰਦਰ ਔਜਲਾ, ਰਘਵੀਰ ਭਵਾਨੀਗੜ੍ਹ ਅਤੇ ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ  ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਸਾਲ 2011 ਦੌਰਾਨ ਮਿਲੇ ਵਾਧੇ ਬਰਕਰਾਰ ਰੱਖਦਿਆਂ ਪ੍ਰਤੀਸ਼ਤ ਰੂਪ ਦੀ ਥਾਂ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤਹਿਤ 2.72 ਗੁਣਾਂਕ ਰੂਪ ਵਿਚ ਵਾਧਾ ਲਾਗੂ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਪਰ ਪੰਜਾਬ ਦੀ ਥਾਂ ਕੇਂਦਰੀ ਸਕੇਲ ਥੋਪਣ ਦਾ ਫ਼ੈਸਲਾ ਰੱਦ ਕਰਵਾਉਣ, ਨਵੀਂ ਪੈਨਸ਼ਨ ਦੀ ਥਾਂ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ, ਕੱਚੇ ਮੁਲਾਜ਼ਮ ਬਿਨਾਂ ਸ਼ਰਤ ਪੱਕੇ ਕਰਵਾਉਣ, ਪੰਜਾਬ ਸਰਕਾਰ ਦੀ ਪਿਕਟਸ ਸੋਸਾਇਟੀ ਤਹਿਤ ਰੈਗੂਲਰ ਤੇ ਕਨਫਰਮਡ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਵਾਉਣ, ਸੰਘਰਸ਼ਾਂ ਦੌਰਾਨ ਹੋਈਆਂ ਵਿਕਟੇਮਾਈਜ਼ੇਸ਼ਨਾਂ ਰੱਦ ਕਰਵਾਉਣ, ਸਾਰੇ ਕਾਡਰਾਂ ਦੀਆਂ ਪੈਂਡਿੰਗ ਤਰੱਕੀਆਂ ਫੌਰੀ ਜਾਰੀ ਕਰਵਾਉਣ, ਬਦਲੀ ਨੀਤੀ ਤਹਿਤ ਹੋਈਆਂ ਸਾਰੀਆਂ ਬਦਲੀਆਂ ਬਿਨਾਂ ਸ਼ਰਤ ਲਾਗੂ ਕਰਵਾਉਣ, ਸਾਲ 2018 ਵਿੱਚ ਪਦ ਉੱਨਤ ਕੀਤੇ ਲੈਕਚਰਾਰਾਂ ਉੱਪਰ ਜਬਰੀ ਥੋਪਿਆ ਵਿਭਾਗੀ ਟੈਸਟ ਰੱਦ ਕਰਵਾਉਣ, ਵਿਦਿਆਰਥੀਆਂ ਉੱਪਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਬਰਨ ਲਾਗੂ ਕੀਤੇ ਜੁਰਮਾਨੇ ਮੁੱਢੋਂ ਰੱਦ ਕਰਵਾਉਣ, ਓ.ਡੀ.ਐੱਲ. ਅਧਿਆਪਕਾਂ ਦੀ ਪੈਂਡਿੰਗ ਰੈਗੂਲਰਾਈਜੇਸ਼ਨ ਮੁਕੰਮਲ ਕਰਵਾਉਣ, ਵੱਖ-ਵੱਖ ਪ੍ਰਾਜੈਕਟਾਂ ਤਹਿਤ ਸਕੂਲਾਂ ਤੋਂ ਬਾਹਰ ਕੀਤੇ ਅਧਿਆਪਕਾਂ ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣ, ਸਕੂਲ ਮੁਖੀਆਂ ਦੀ ਬਦਲੀ ਹੋਣ ਉਪਰੰਤ ਵੀ ਪੁਰਾਣੇ ਸਕੂਲ ਦਾ ਚਾਰਜ ਬਰਕਰਾਰ ਰੱਖਣ ਦਾ ਫ਼ੈਸਲਾ ਰੱਦ ਕਰਵਾਉਣ ਅਤੇ ਇੱਕ-ਇੱਕ ਸਕੂਲ ਮੁਖੀ, ਕਲਰਕ ਅਤੇ  ਅਧਿਆਪਕ ਉੱਪਰ ਕਈ ਕਈ ਸਕੂਲਾਂ ਦਾ ਭਾਰ ਪਾਉਣ ਦੀ ਥਾਂ ਸਾਰੀਆਂ ਖਾਲੀ ਅਸਾਮੀਆਂ ਲਈ ਭਰਤੀ ਦੇ ਇਸ਼ਤਿਹਾਰ ਜਾਰੀ ਕਰਵਾਉਣ ਅਤੇ ਪ੍ਰੀ ਪ੍ਰਾਇਮਰੀ ਦੀਆਂ 8393, ਪ੍ਰਾਇਮਰੀ ਦੀਆਂ 6635 ਤੇ 2364 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰਵਾਕੇ ਨਿਯੁਕਤੀ ਪੱਤਰ ਜਾਰੀ ਕਰਵਾਉਣ ਅਤੇ ਮਿਡਲ ਸਕੂਲਾਂ ਤੋਂ ਜਬਰੀ ਸ਼ਿਫਟ ਕੀਤੇ 228 ਪੀ ਟੀ ਆਈਜ਼ ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣ ਦੀ ਮੰਗ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਮੈਦਾਨ ਭਖਾਇਆ ਜਾਵੇਗਾ।  ਇਸ ਮੌਕੇ ਮਹਿੰਦਰ ਕੌੜਿਆਂਵਾਲੀ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਕੇਵਲ ਕੁਮਾਰ, ਗਿਆਨ ਚੰਦ, ਸੁਰਿੰਦਰ ਬਿੱਲਾ ਪੱਟੀ, ਬੇਅੰਤ ਸਿੰਘ ਫੂਲੇਵਾਲ, ਹਰਿੰਦਰਜੀਤ ਸਿੰਘ ਵੀ ਹਾਜ਼ਰ ਸਨ।

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਸੁਚੱਜੀ ਅਗਵਾਈ ਹੇਠ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਸੁਚੱਜੀ ਅਗਵਾਈ ਹੇਠ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ


ਮਾਂ ਬੋਲੀ ਨੂੰ ਸਮਰਪਿਤ ਮੁਕਾਬਲਿਆਂ ਵਿੱਚ ਪ੍ਰਾਇਮਰੀ ਪਾੜ੍ਹਿਆਂ ਨੇ ਵਿਖਾਏ ਆਪਣੀ ਕਲਾ ਦੇ ਜੌਹਰ


ਜੇਤੂ ਵਿਦਿਆਰਥੀ ਅਤੇ ਅਧਿਆਪਕ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ।


ਲੁਧਿਆਣਾ, 30 ਨਵੰਬਰ (ਅੰਜੂ ਸੂਦ  )

ਭਾਸ਼ਾ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਮਹੀਨਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਲੁਧਿਆਣਾ ਪ੍ਰਾਇਮਰੀ ਸਕੂਲਾਂ ਵਿੱਚ ਮਾਂ-ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਅੱਜ ਮੰਗਲਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਹੈਬੋਵਾਲ ਕਲਾਂ , ਬਲਾਕ ਮਾਂਗਟ-1 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ)ਜਸਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ) ਕੁਲਦੀਪ ਸਿੰਘ ਲੁਧਿਆਣਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੀ ਸ਼ੁਰੂਆਤ ਬੈਂਡ ਵਾਜਿਆਂ ਨਾਲ ਹੋਈ। ਹਰ ਪਾਸੇ ਚਹਿਲ ਪਹਿਲ ,ਖੁਸ਼ੀ ਅਤੇ ਉਤਸ਼ਾਹ ਦਾ ਆਲਮ ਸੀ। ਮੁਕਾਬਲਿਆਂ ਵਿੱਚ ਬਲਾਕ ਪੱਧਰ ਦੇ ਜੇਤੂ ਵਿਦਿਆਰਥੀਆਂ ਅਤੇ ਸੁੰਦਰ ਲਿਖਾਈ ਦੇ ਜੇਤੂ ਅਧਿਆਪਕਾਂ ਨੇ ਭਾਗ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਪੜ੍ਹਣ-ਲਿਖਣ ਦੀਆਂ ਰੁਚੀਆਂ ਅਤੇ ਉਹਨਾਂ ਦੀ ਛੁਪੀ ਪ੍ਰਤਿਭਾ ਨੂੰ ਹੋਰ ਨਿਖਾਰਨ ਅਤੇ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਸਮੇਂ-ਸਮੇਂ 'ਤੇ ਨਿਵੇਕਲੀਆਂ ਗਤੀਵਿਧੀਆਂ ਅਤੇ ਮੁਕਾਬਲੇ ਆਯੋਜਿਤ ਕਰਦਾ ਹੈ। ਮਾਂਗਟ 1 ਦੇ 25 ਸਕੂਲਾਂ ਨੂੰ ਦਾਖਲਾ ਵਧਾਉਣ ਤੇ ਸਨਮਾਨਿਤ ਕਰਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਬਾਕੀ ਜ਼ਿਲੇ ਨੂੰ ਵੀ ਪ੍ਰੇਰਿਤ ਕੀਤਾ। ਸੰਜੀਵ ਕੁਮਾਰ ਜਿਲਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਨੇ ਵੀ ਇਸ ਸਮੁੱਚੇ ਪ੍ਰਬੰਧ ਵਿੱਚ ਵਿਸ਼ੇਸ਼ ਤੌਰ ਤੇ ਯੋਗਦਾਨ ਪਾਇਆ। 


ਨਵੰਬਰ ਮਹੀਨਾ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ 30 ਨਵੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ (ਕਲਮ ਨਾਲ), ਸੁੰਦਰ ਲਿਖਾਈ ਮੁਕਾਬਲੇ (ਜੈੱਲ ਪੈੱਨ ਨਾਲ), ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਣ ਮੁਕਾਬਲੇ, ਬੋਲ-ਲਿਖਤ ਮੁਕਾਬਲੇ, ਕਹਾਣੀ ਸੁਣਾਉਣ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਆਮ ਗਿਆਨ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅਧਿਆਪਕਾਂ ਦੇ ਵੀ ਸੁਲੇਖ ਮੁਕਾਬਲੇ ਕਰਵਾਏ ਗਏ ਹਨ। ਅਧਿਆਪਕਾਂ ਨੇ ਸਕੂਲ ਪੱਧਰ ਤੋਂ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਜ਼ਿਲ੍ਹਾ ਪੱਧਰ ਤੱਕ ਆਪਣੀ ਸੁੰਦਰ ਲਿਖਾਈ ਦੀ ਛਾਪ ਛੱਡੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਮੀਡੀਆ ਅੰਜੂ ਸੂਦ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਜਸਵਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਐ ਸਿੱ) ਅਤੇ ਕੁਲਦੀਪ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿੱ) ਦੁਆਰਾ ਕੀਤੇ ਗਏ ਵਿਸ਼ੇਸ਼ ਪ੍ਰਬੰਧਾਂ ਤਹਿਤ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਿਫ਼ਰੈੱਸ਼ਮੈਂਟ ਵੀ ਦਿੱਤੀ ਗਈ। ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਹੁਤ ਜਿਆਦਾ ਉਤਸ਼ਾਹ ਸੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ ਬੱਚਿਆਂ ਦੀ ਪ੍ਰਤਿਭਾਵਾਨ ਸਖ਼ਸ਼ੀਅਤ ਦਾ ਨਿਖਾਰ ਹੁੰਦਾ ਹੈ।

 ਇਹ ਮੁਕਾਬਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਵੀ ਵੱਡਮੁੱਲਾ ਯੋਗਦਾਨ ਪਾਉਂਦੇ ਹਨ। ਸਕੂਲ ਮੁਖੀ ਸ਼ਿਵਾਨੀ ਸੂਦ ਦੇ ਪ੍ਰਬੰਧ ਨੂੰ ਦੇਖ ਕੇ ਸਾਰੇ ਹੈਰਾਨ ਸਨ ਅਤੇ ਉਨਾਂ ਦਾ ਸਮੁੱਚਾ ਪ੍ਰਬੰਧ ਸ਼ਲਾਘਾਯੋਗ ਸੀ। 

ਇਸ ਮੌਕੇ ਤੇ ਤ੍ਰਿਪਤਾ ਰਾਣੀ ਬੀਪੀਈਓ ਲੁਧਿਆਣਾ -1 , ਇੰਦੂ ਸੂਦ ਬੀਪੀਈਓ ਮਾਂਗਟ-3 , ਆਸ਼ਾ ਰਾਣੀ ਬੀਪੀਈਓ ਮਾਂਗਟ -2 ਸੁਰਿੰਦਰ ਕੌਰ ਡੇਹਲੋਂ -2 , ਸੁਖਵੀਰ ਕੌਰ ਬੀਪੀਈਓ ਸੁਧਾਰ ,ਜ਼ਿਲ੍ਹਾ ਕੋਆਰਡੀਨੇਟਰ ਪਪਪਪ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਪਪਪਪ ਸਮੇਤ ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ , ਸਮੂਹ ਸੈਂਟਰ ਸਕੂਲਾਂ ਦੇ ਸੀ ਐੱਚ ਟੀ ਸਾਹਿਬਾਨ ,ਮੁਕਾਬਲਿਆਂ ਲਈ ਬਣਾਈ ਗਈ ਨਿਗਰਾਨ ਅਤੇ ਜੱਜਮੈਂਟ ਕਮੇਟੀ , ਕੋਰ ਕਮੇਟੀ, ਸੰਚਾਲਕ ਕਮੇਟੀ ਅਤੇ ਸਮੂਹ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

ਮੁਕਾਬਲੇ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਅਧਿਕਾਰੀ।


ਜਿਲ੍ਹਾ ਪੱਧਰੀ ਮਾਤ ਭਾਸ਼ਾ ਨੂੰ ਸਮਰਪਿੱਤ ਵਿੱਦਿਅਕ ਮੁਕਾਬਲੇ ਕਰਵਾਏ

 ਜਿਲ੍ਹਾ ਪੱਧਰੀ ਮਾਤ ਭਾਸ਼ਾ ਨੂੰ ਸਮਰਪਿੱਤ ਵਿੱਦਿਅਕ ਮੁਕਾਬਲੇ ਕਰਵਾਏ

ਨਵਾਂ ਸ਼ਹਿਰ,30 ਨਵੰਬਰ (ਗੁਰਦਿਆਲ ਮਾਨ): ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਅੰਦਰ ਮਾਤ ਭਾਸ਼ਾ ਨੂੰ ਪ੍ਰਫੁੱਲਤ ਕਰਨ ਹਿੱਤ ਮਿਤੀ 22 ਨਵੰਬਰ ਤੋਂ 30 ਨਵੰਬਰ ਤੱਕ ਮੁਕਾਬਲੇ ਕਰਵਾਏ ਗਏ।ਜਿਸ ਦੇ ਤਹਿਤ ਅੱਜ ਜਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਗੜੋਆ ਵਿਖੇ ਜਰਨੈਲ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਅਸ਼ੋਕ ਕੁਮਾਰ ਬੀ ਪੀ ਈ ਓ ਨਵਾਂ ਸ਼ਹਿਰ,ਅਨੀਤਾ ਕੁਮਾਰੀ ਬੀ ਪੀ ਈ ਓ ਬਲਾਚੌਰ ਅਤੇ ਸਤਨਾਮ ਸਿੰਘ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਕਿਹਾ ਕਿ ਪੱਜਾਬੀ ਭਾਸ਼ਾ ਗੁਰੂਆਂ,ਪੀਰਾੰ ਅਤੇ ਦਾਨਿਸ਼ਵਰਾਂ ਦੀ ਵਰਸੋਈ ਹੋਈ ਬੋਲੀ ਹੈ। ਜਿਸ ਦੀ ਹੋਂਦ ਨੂੰ ਬਰਕਾਰ ਰੱਖਣ ਲਈ ਮਰਜੀਵੜਿਆ ਨੇ ਕੁਰਬਾਨੀਆਂ ਦਿੱਤੀਆਂ ਹਨ।ਪ੍ਰੰਤੂ ਅਜੋਕੇ ਦੌਰ ਵਿੱਚ ਇਸ ਭਾਸ਼ਾ ਪ੍ਰਤੀ ਸਾਡੇ ਆਪਣਿਆਂ ਦੇ ਗੈਰ ਸੰਜੀਦਾ ਵਿਵਹਾਰ ਵੀ ਸੋਚਣ ਲਈ ਮਜਬੂਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਦਿਵਸ ਮੌਕੇ ਸਾਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਪੰਜਾਬੀ ਜ਼ਰੂਰ ਪੜ੍ਹਾਵਾਗੇ ਅਤੇ ਆਪ ਵੀ ਪੜ੍ਹਾਗੇ।


 ਅੱਜ ਦੇ ਹੋਏ ਮੁਕਬਲਿਆਂ ਵਿੱਚ ਸੁੰਦਰ ਲਿਖਾਈ ਮੁਕਾਬਲਾ ਜੈੱਲ ਪੈਂਨ ਵਿੱਚ ਸਿਮਰਨ ਸਪਸ ਬੈਰਸੀਆ,ਭਾਸ਼ਣ ਮੁਕਾਬਲੇ ਵਿੱਚ ਵੰਸ਼ਿਕਾ ਸਪਸ ਮਹਿੰਦੀਪੁਰ,ਕਵਿਤਾ ਗਾਇਨ ਸੁਖਰਾਜ ਸੰਧੂ ਸਪਸ ਖਾਨਖਾਨਾ,ਪੜ੍ਹਨ ਮੁਕਾਬਲੇ ਜਸਵੀਨ ਸਪਸ ਸਲੋਹ,ਕਹਾਣੀ ਸੁਣਾਉਣ ਵਿੱਚ ਨਵਦੀਪ ਕੌਰ ਸਪਸ ਚਾਂਦਪੁਰ ਰੁੜਕੀ,ਆਮ ਗਿਆਨ ਮੁਕਾਬਲੇ ਵਿੱਚ ਇੰਦਰਜੀਤ ਸਿੰਘ ਦਿਆਲ,ਬੋਲ ਲਿਖਤ ਅਮੋਲਕ ਸੱਲਣ ਸਪਸ ਮਹਿਰਮਪੁਰ,ਚਿੱਤਰਕਲਾਂ ਭੁਪਿੰਦਰ ਕੌਰ ਸਪਸ ਲੰਗੜੋਆ,ਪ੍ਰੀਆ ਕੁਮਾਰੀ ਸੁੰਦਰ ਲਿਖਾਈ ਕਲਮ ਨਾਲ,ਅਧਿਆਪਕ ਸੁੰਦਰ ਲਿਖਾਈ ਵਿੱਚ ਪਰਵੀਨ ਭੰਬਰਾ ਸਪਸ ਛੂਛੇਵਾਲ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਨੀਲ ਕਮਲ,ਰਮਨ ਕੁਮਾਰ ਸਕੂਲ ਹੈੱਡ,ਗੁਰਦਿਆਲ ਮਾਨ ਜਿਲ੍ਹਾ ਮੀਡੀਆ ਇੰਨਚਾਰਜ,ਗਿਆਨ ਕਟਾਰੀਆ,ਤਿਲਕ ਰਾਜ,ਪਰਮਜੀਤ ਕੌਰ ਸੰਧਵਾ,ਸੁਰਿੰਦਰ ਕੌਰ,ਗਗਨਦੀਪ ਗਾਂਧੀ,ਰਾਜ ਕੁਮਾਰ ਗੜ੍ਹੀ ਭਾਰਟੀ ਅਤੇ ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਜ਼ ਵੀ ਹਾਜਿਰ ਸਨ।

ਜੇਤੂ ਬੱਚਿਆਂ ਨੂੰ ਜਿਲ੍ਹਾ ਅਧਿਕਾਰੀ ਅਤੇ ਟੀਮ ਮੈਬਰਜ਼ ਸਨਮਾਨਿਤ ਕਰਦੇ ਹੋਏ।


PRINCIPAL RECRUITMENT : ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ

 ਚੰਡੀਗੜ੍ਹ 30 ਨਵਬੰਰ :  ਪ੍ਰਿੰਸੀਪਲਾਂ ਦੀ  ਸਿੱਧੀ ਭਰਤੀ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ  ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪਟੀਸ਼ਨ ਉਹਨਾਂ ਲੈਕਚਰਰਾਂ ਵਲੋਂ ਦਾਇਰ ਕੀਤੀ ਗਈ ਹੈ ਜਿਹੜੇ ਕਿ ਪਦ ਉੱਨਤੀਆਂ ਦਾ ਇੰਤਜ਼ਾਰ ਕਰ ਰਹੇ ਹਨ।


ਦਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲ ਦੀਆਂ 119 ਅਸਾਮੀਆਂ ਤੇ ਸਿੱਧੀ  ਭਰਤੀ ਲਈ ਅਰਜ਼ੀਆਂ ਮੰਗੀਆਂ ਸਨ। ਇਹਨਾਂ ਅਸਾਮੀਆਂ ਲਈ ਕੋਈ ਵੀ ਅਧਿਆਪਕ ਜਿਸਦਾ 3 ਸਾਲਾਂ ਦਾ ਤਜਰਬਾ ਹੋਵੇ ਉਹ ਅਪਲਾਈ ਕਰ ਸਕਦੇ ਹਨ। 

ਸੀਨੀਅਰ ਲੈਕਚਰਾਰ ਪ੍ਰਮੋਸ਼ਨਾਂ ਦੀ ਉਡੀਕ ਵਿੱਚ ਸੇਵਾ ਮੁਕਤ ਹੋ ਰਹੇ ਹਨ , ਉਹਨਾਂ ਦਾ ਕਹਿਣਾ ਹੈ ਕਿ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦੀ ਬਜਾਏ ਲੈਕਚਰਾਰਾਂ ਨੂੰ ਪਦ ਉੱਨਤ ਕਰ ਪ੍ਰਿੰਸੀਪਲ ਦੀ ਅਸਾਮੀਆਂ ਨੂੰ ਭਰਿਆ ਜਾਵੇ।  

ਇਹ ਵੀ ਪੜ੍ਹੋ : 8393 ਪ੍ਰੀ ਪ੍ਰਾਇਮਰੀ ਭਰਤੀ ਕੋਰਟ ਕੇਸ ਦੀ ਸੁਣਵਾਈ ਅੱਜ 

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨਿਕਲੀਆਂ ਨੌਕਰੀਆਂ, ਕਰੋ ਅਪਲਾਈ 


ਮਨੋਜ ਕੁਮਾਰ ਐਂਡ ਅਦਰਸ ਵਲੋਂ ਪੰਜਾਬ ਸਰਕਾਰ ਵਿਰੁੱਧ ਦਾਇਰ ਕੀਤੀ ਗਈ ਇਸ ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦੀ ਬਜਾਏ ਲੈਕਚਰਾਰਾਂ ਨੂੰ ਪਦ ਉੱਨਤ ਕਰ ਪ੍ਰਿੰਸੀਪਲ ਦੀ ਅਸਾਮੀਆਂ ਨੂੰ ਭਰਿਆ ਜਾਵੇ । 


ਮਾਨਯੋਗ ਜੱਜ ਜੀ ਐਸ ਸੰਧਾਵਾਲੀਆ ਵਲੋਂ ਇਸ ਕੇਸ ਦੀ ਸੁਣਵਾਈ ਕੀਤੀ ਅਤੇ  ਅਗਲੀ ਸੁਣਵਾਈ 10 ਜਨਵਰੀ ਨੂੰ  ਹੋਵੇਗੀ। 8393 ਪ੍ਰੀ ਪ੍ਰਾਇਮਰੀ ਅਧਿਆਪਕ ਦੀ ਭਰਤੀ ਤੇ ਹਾਈ ਕੋਰਟ ਵੱਲੋਂ ਸਟੇਅ ਲਗਾਈ ਗਈ ਹੈ, ਪ੍ਰਿੰਸੀਪਲ ਭਰਤੀ ਤੇ ਵੀ ਸਟੇਅ ਲਗੇਗੀ ਜਾਂ ਨਹੀਂ ਇਸ ਵਾਰੇ 10 ਜਨਵਰੀ ਨੂੰ ਹੋਣ ਵਾਲੀ ਸੁਣਵਾਈ ਤੇ ਹੀ ਪਤਾ ਲਗੇਗਾ।

ਇਹ ਵੀ ਪੜ੍ਹੋ: 

ਵੱਡੀ ਖ਼ਬਰ: ਮਾਸਟਰ ਕੇਡਰ ਦੀਆਂ 10880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ


ਚੰਡੀਗੜ੍ਹ 29 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਵਿਚ ਵਧੀਆ ਸਿੱਖਿਆ ਸਹੂਲਤਾਂ ਦੇਣ ਲਈ 10880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ  ਹੈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਨਾਲ ਸਬੰਧਤ ਖਾਲੀ ਪਈਆਂ 10,880 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ ਨੂੰ ਮੁੱਖ ਖੇਤਰ ਦੱਸਿਆ ਜਿਸ ਨੂੰ ਸੁਚਾਰੂ ਢੰਗ ਨਾਲ ਬਣਾਇਆ ਜਾਵੇਗਾ ਅਤੇ ਇਸ 'ਖਾਸ ਧਿਆਨ ਦਿੱਤਾ ਜਾਵੇਗਾ। 
ਪ੍ਰਾਇਮਰੀ ਸਕੂਲਾਂ ਵਿੱਚ ਭਰਤੀ ਹੋਣਗੇ 2000 ਸਰੀਰਕ ਸਿੱਖਿਆ ਅਧਿਆਪਕ


ਮੁੱਖ ਮੰਤਰੀ ਨੇ ਪ੍ਰਾਇਮਰੀ ਸਕੂਲਾਂ ਵਿੱਚ 2000 ਸਰੀਰਕ ਸਿੱਖਿਆ ਅਧਿਆਪਕ ਬਣਾਉਣ ਅਤੇ ਭਰਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਅਕਾਦਮਿਕ ਪਹਿਲੂ 'ਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਦੀ ਮਜ਼ਬੂਤ ਸਿਹਤ ਨੂੰ ਯਕੀਨੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ:  ਹਰੇਕ ਪਿੰਡ ਵਿੱਚ ਕਲੱਸਟਰ ਦੇ ਗਠਨ ਦੀ ਵਕਾਲਤ ਕਰਦੇ ਹੋਏ ਜਿਸ ਤਹਿਤ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲ ਵਾਲਾ ਪਿੰਡ ਇੱਕ ਹੀ ਸਰੀਰਕ ਸਿੱਖਿਆ ਟਰੇਨਰ ਦੀਆਂ ਸੇਵਾਵਾਂ ਲੈ ਸਕੇਗਾ, ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਇਸ ਪ੍ਰਸਤਾਵ 'ਤੇ ਸਰਗਰਮੀ ਨਾਲ ਵਿਚਾਰ ਕਰਨ ਲਈ ਆਖਿਆ। 


----------*--------------------
JOIN TELEGRAM CHANNEL FOR LATEST UPDATE CLICK HERE
----------------------------------

ਇਸ ਤੋਂ ਇਲਾਵਾ ਮੁੱਖ ਵਿਚਾਰ ਵਟਾਂਦਰਾ ਕੀਤਾ ਅਤੇ ਹਦਾਇਤ ਕੀਤੀ ਕਿ ਵਿਭਾਗ ਇਸ ਬਾਰੇ ਵਿਚਾਰ ਵਟਾਂਦਰਾ ਕਰ ਸਕਦਾ ਹੈ ਅਤੇ ਰਮਸਾ ਅਧੀਨ ਭਰਤੀ ਕੀਤੇ ਗਏ ਲਗਭਗ 1000 ਹੈੱਡਮਾਸਟਰਾਂ ਅਤੇ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਸਵੀਕਾਰ ਕਰਦੇ ਹੋਏ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਤਨਖ਼ਾਹਾਂ ਦਾ ਰਾਜ ਹਿੱਸਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਜੋ ਭਾਰਤ ਸਰਕਾਰ (2016 ਵਿੱਚ) ਦੁਆਰਾ ਕੀਤੀ ਗਈ ਉਪਰਲੀ ਕੈਪ ਕਾਰਨ ਕੱਟੇ ਗਏ ਸਨ। ਇਸ 'ਤੇ ਸਰਕਾਰੀ ਖਜ਼ਾਨੇ 'ਤੇ ਲਗਭਗ 3.2 ਕਰੋੜ ਰੁਪਏ ਖਰਚ ਹੋਣਗੇ।


 ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਿਹਤ ਵਿਭਾਗ ਵਿੱਚ ਲਗਭਗ 3400 ਵੱਖ-ਵੱਖ ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਯੂਸ਼ਮਾਨ ਭਾਰਤ ਸਕੀਮ ਵਿੱਚ ਆਂਗਣਵਾੜੀ/ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਰਕਰਾਂ ਨੂੰ ਸ਼ਾਮਲ ਕਰਨ ਸਬੰਧੀ ਪ੍ਰਸਤਾਵ ਨੂੰ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆਉਣ ਦੇ ਹੁਕਮ ਦਿੱਤੇ।


27 ਨਵੰਬਰ ਦੀਆਂ ਨੌਕਰੀਆਂ ਦੇਖੋ ਇਥੇ

8393 PRE PRIMARY COURT CASE: 8393 ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ ਕੋਰਟ ਕੇਸ ਦੀ ਅਗਲੀ ਸੁਣਵਾਈ 3 ਦਸੰਬਰ ਨੂੰ

 8393 PRE PRIMARY COURT CASE: 8393 ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ ਕੋਰਟ ਕੇਸ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ   8393 ਪ੍ਰਾਇਮਰੀ ਅਧਿਆਪਕ ਭਰਤੀ ਕੇਸ  ਦੀ ਸੁਣਵਾਈ ਅੱਜ ਹੋਈ ।  ਇਸ ਤੋ ਪਹਿਲਾਂ  ਹਾਈ ਕੋਰਟ ਵੱਲੋਂ  ਇਸ ਕੇਸ ਦੀ ਸੁਣਵਾਈ ਕਰਦਿਆਂ ਲਿਖਤੀ ਪ੍ਰੀਖਿਆ ਤੇ ਰੋਕ ਲਗਾ ਦਿੱਤੀ ਸੀ। 

ਇਹ ਵੀ ਪੜ੍ਹੋ: 

ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਿੱਖਿਆ ਸਕੱਤਰ ਨੂੰ 29 ਨਵੰਬਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਵਿਕਾਸ ਸੂਰੀ ਦੀ ਬੈਂਚ ਨੇ ਨਿਯੁਕਤੀ ਪ੍ਰਕਿਰਿਆ ਵਿਰੁੱਧ ਦਾਇਰ ਕਈ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਸਨ। 

ਇਸ ਕੇਸ ਦੀ ਅਗਲੀ ਸੁਣਵਾਈ ਹੁਣ 3 ਦਸੰਬਰ ਨੂੰ ਹੋਵੇਗੀ। ਅੱਜ ਦੀ ਹੋਈ ਸੁਣਵਾਈ ਦੌਰਾਨ ਹਾਲੇ ਤੱਕ ਕੋਈ ਨਵੇਂ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ।Also read: ਸਿੱਖਿਆ ਬੋਰਡ ਟਰਮ 1 ਪ੍ਰੀਖਿਆਵਾਂ ਦੀ ਕਲੈਸ਼ ਹੋ ਰਹੀ ਡੇਟਸ਼ੀਟ ਸਬੰਧੀ ਗਾਈਡਲਾਈਨਜ਼ ਜਾਰੀ

ਸਿੱਖਿਆ ਬੋਰਡ ਵੱਲੋਂ  ਬਾਰਵੀਂ ਸ਼੍ਰੇਣੀ ਦਸੰਬਰ 2021 (ਟਰਮ) ਦੀ ਪ੍ਰੀਖਿਆ ਸਬੰਧੀ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ।
 ਸਿੱਖਿਆ ਬੋਰਡ ਵੱਲੋਂ   ਬਾਰਵੀਂ ਸ਼੍ਰੇਣੀ ਦਸੰਬਰ 2021 (ਟਰਮ 1) ਕਲੈਸ਼ ਹੋ ਰਹੇ ਵਿਸ਼ਿਆਂ ਸਬੰਧੀ ਖੇਤਰ ਵਿੱਚੋਂ ਆਈਆਂ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਹੇਠ ਅਨੁਸਾਰ ਮੁੜ ਸਪੱਸ਼ਟ ਕੀਤਾ ਗਿਆ ਹੈ ਕਿ: ਜਿਸ ਮਿਤੀ ਨੂੰ ਦੋ ਵਿਸ਼ਿਆਂ ਦੀ ਪ੍ਰੀਖਿਆ ਹੋ ਰਹੀ ਹੈ, ਉਸ ਵਿੱਚੋਂ ਜਿਸ ਵਿਸ਼ੇ ਦੇ ਪ੍ਰੀਖਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ, ਦੀ ਪ੍ਰੀਖਿਆ ਪਹਿਲਾਂ ਲਈ ਜਾਵੇਗੀ ਅਤੇ ਦੂਜੇ ਵਿਸ਼ੇ ਦੀ ਪ੍ਰੀਖਿਆ 15 ਮਿੰਟ ਦੀ ਵਿੱਥ ਉਪਰੰਤ ਉਸੇ ਦਿਨ ਕਰਵਾਈ ਜਾਵੇਗੀ। 

 ਜੇਕਰ ਕਿਸੇ ਪ੍ਰੀਖਿਆਰਥੀ ਨੂੰ ਇੱਕ ਦਿਨ ਵਿੱਚ 3 ਜਾਂ ਉਸ ਤੋਂ ਵੱਧ ਵਿਸ਼ਿਆਂ ਦੀ ਪ੍ਰੀਖਿਆ ਦੇਣੀ ਹੈ ਤਾਂ ਉਹ ਪ੍ਰੀਖਿਆ 7 ਜਨਵਰੀ 2022 (ਸ਼ੁੱਕਰਵਾਰ) ਨੂੰ ਕਰਵਾਈ ਜਾਵੇਗੀ।
 ਦਸਵੀਂ ਅਤੇ ਬਾਰਵੀਂ (ਓਪਨ ਸਕੂਲ) ਦੇ ਪ੍ਰੀਖਿਆਰਥੀਆਂ ਦੀ ਟਰਮ-। ਦੀ ਪ੍ਰੀਖਿਆ ਨਹੀਂ ਲਈ ਜਾਵੇਗੀ। ਇਨਾਂ ਦੀ ਪ੍ਰੀਖਿਆ ਓਪਨ ਸਕੂਲ ਪ੍ਰਣਾਲੀ ਅਧੀਨ ਮਾਰਚ ਦੀ ਸਲਾਨਾ ਪ੍ਰੀਖਿਆ ਨਾਲ ਕਰਵਾਈ ਜਾਵੇਗੀ।  ਉਕਤ ਸਬੰਧੀ ਹੋਰ ਜਾਣਕਾਰੀ ਜਾਂ ਸੂਚਨਾਂ ਦੇ ਅਦਾਨ ਪ੍ਰਦਾਨ ਲਈ ਕੰਡਕਟ ਸ਼ਾਖਾ ਦੀ ਮੇਲ ਆਈ.ਡੀ. Conductpseb@gmail.com ਅਤੇ ਫੋਨ ਨੰਬਰ 0172, 5227333 ਤੇ ਸੰਪਰਕ ਕੀਤਾ ਜਾ ਸਕਦਾ ਹੈ। ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਸੰਪੰਨ

 ਮਾਂ-ਬੋਲੀ ਪੰਜਾਬੀ ਨੂੰ ਸਮਰਪਿਤ ਪ੍ਰਾਇਮਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲੇ ਸੰਪੰਨ।


ਜੇਤੂ ਵਿਦਿਆਰਥੀ ਅਤੇ ਅਧਿਆਪਕ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ।


ਪਠਾਨਕੋਟ, 30 ਨਵੰਬਰ (ਬਲਕਾਰ ਅੱਤਰੀ)

ਭਾਸ਼ਾ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰੀ ਪਰਗਟ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਕੂਲਾਂ ਵਿੱਚ ਪੰਜਾਬੀ ਮਹੀਨਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਦੀ ਅਗਵਾਈ ਹੇਠ ਪ੍ਰਾਇਮਰੀ ਸਕੂਲਾਂ ਵਿੱਚ ਮਾਂ-ਬੋਲੀ ਨੂੰ ਸਮਰਪਿਤ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੀ ਅੱਜ ਮੰਗਲਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਸਰਨਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਵਿੱਚ ਬਲਾਕ ਪੱਧਰ ਦੇ ਜੇਤੂ ਵਿਦਿਆਰਥੀਆਂ ਅਤੇ ਸੁੰਦਰ ਲਿਖਾਈ ਦੇ ਜੇਤੂ ਅਧਿਆਪਕਾਂ ਨੇ ਭਾਗ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਰਾਜ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਪੜ੍ਹਣ-ਲਿਖਣ ਦੀਆਂ ਰੁਚੀਆਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਿੱਖਿਆ ਵਿਭਾਗ ਸਮੇਂ-ਸਮੇਂ 'ਤੇ ਨਿਵੇਕਲੀਆਂ ਗਤੀਵਿਧੀਆਂ ਅਤੇ ਮੁਕਾਬਲੇ ਆਯੋਜਿਤ ਕਰਦਾ ਹੈ। ਨਵੰਬਰ ਮਹੀਨਾ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ 30 ਨਵੰਬਰ ਤੱਕ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪਹਿਲੀ ਤੋਂ ਪੰਜਵੀਂ ਤੱਕ ਪੜ੍ਹਦੇ ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ (ਕਲਮ ਨਾਲ), ਸੁੰਦਰ ਲਿਖਾਈ ਮੁਕਾਬਲੇ (ਜੈੱਲ ਪੈੱਨ ਨਾਲ), ਭਾਸ਼ਣ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੜ੍ਹਣ ਮੁਕਾਬਲੇ, ਬੋਲ ਲਿਖਤ ਮੁਕਾਬਲੇ, ਕਹਾਣੀ ਸੁਣਾਉਣ ਮੁਕਾਬਲੇ, ਚਿੱਤਰਕਲਾ ਮੁਕਾਬਲੇ, ਆਮ ਗਿਆਨ ਮੁਕਾਬਲੇ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅਧਿਆਪਕਾਂ ਦੇ ਵੀ ਸੁਲੇਖ ਮੁਕਾਬਲੇ ਕਰਵਾਏ ਗਏ ਹਨ। ਅਧਿਆਪਕਾਂ ਨੇ ਸਕੂਲ ਪੱਧਰ ਤੋਂ ਆਪਣੀ ਕਲਾ ਦਾ ਲੋਹਾ ਮਨਵਾਉਂਦੇ ਹੋਏ ਜ਼ਿਲ੍ਹਾ ਪੱਧਰ ਤੱਕ ਆਪਣੀ ਸੁੰਦਰ ਲਿਖਾਈ ਦੀ ਛਾਪ ਛੱਡੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ ਹੈ। 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਬਹੁਤ ਜਿਆਦਾ ਉਤਸ਼ਾਹ ਸੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ ਬੱਚਿਆਂ ਦਾ ਹੁਨਰ ਨਿਖਰ ਕੇ ਬਾਹਰ ਆਉਂਦਾ ਹੈ ਅਤੇ ਪ੍ਰਤਿਭਸ਼ਾਲੀ ਬੱਚਿਆਂ ਦੀ ਪਛਾਣ ਹੁੰਦੀ ਹੈ। ਇਹ ਮੁਕਾਬਲੇ ਵਿਦਿਆਰਥੀਆਂ ਦੀ ਸ਼ਖਸ਼ੀਅਤ ਉਸਾਰੀ ਵਿੱਚ ਵੀ ਵਡਮੁੱਲਾ ਯੋਗਦਾਨ ਪਾਉਂਦੇ ਹਨ। 

ਇਸ ਮੌਕੇ ਤੇ ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਰਾਕੇਸ਼ ਠਾਕੁਰ, ਬੀਪੀਈਓ ਨਰੇਸ਼ ਪਨਿਆੜ, ਬੀਪੀਈਓ ਪੰਕਜ ਅਰੋੜਾ, ਸਟੈਨੋ ਤਰੁਣ ਪਠਾਨੀਆ, ਸੀਐਚਟੀ ਤਿਲਕ ਰਾਜ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਸੀਐਚਟੀ ਸੁਨੀਲ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਅਤੇ ਅਧਿਆਪਕ ਹਾਜ਼ਰ ਸਨ।


ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਦਾ ਸਵਾਗਤ ਕਰਦੇ ਹੋਏ ਅਧਿਆਪਕ।ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ

 *ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ *


*ਗੁਰਦਾਸਪੁਰ 30 ਨਵੰਬਰ (ਗਗਨਦੀਪ ਸਿੰਘ ) *


* ਸਿੱਖਿਆ ਮੰਤਰੀ ਪੰਜਾਬ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਸਕੱਤਰ ਪੰਜਾਬ ਅਜੋਏ ਸ਼ਰਮਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਤੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਡੀ.ਈ.ਓ. ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਅੱਜ ਸੈਕੰਡਰੀ ਪੱਧਰ ਚੌਧਰੀ ਜੈ ਮੁਨੀ ਮੈਮੋਰੀਅਲ ਸਰਕਾਰੀ ਕੰਨਿਆਂ ਦੀਨੀ ਸੈਕੰ: ਸਕੂਲ ਦੀਨਾਨਗਰ ਅਤੇ ਪ੍ਰਾਇਮਰੀ ਪੱਧਰ ਤੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਬੱਚਿਆ ਦੇ ਜ਼ਿਲ੍ਹਾ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਹਨ ਜਿਸ ਵਿੱਚ ਸਾਰੇ 19 ਬਲਾਕਾਂ ਦੇ ਸੈਕੰਡਰੀ ਤੇ ਪ੍ਰਾਇਮਰੀ ਬਲਾਕ ਪੱਧਰੀ ਸੁੰਦਰ ਲਿਖਾਈ ,ਕਵਿਤਾ ਗਾਇਨ , ਭਾਸ਼ਣ , ਕਹਾਣੀ ਸੁਣਾਉਣਾ , ਚਿੱਤਰ ਕਲਾਂ , ਬੋਲ ਲਿਖਤ , ਪੰਜਾਬੀ ਪੜ੍ਹਨਾ , ਆਮ ਗਿਆਨ ਦੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਵੱਲੋਂ ਸ਼ਮੂਲੀਅਤ ਕਰਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਨਾਲ ਬਲਾਕ ਪੱਧਰੀ ਅਧਿਆਪਕਾਂ ਦੇ ਸੁੰਦਰ ਹੱਥ ਲਿਖਤ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕਾਂ ਵੱਲੋਂ ਸ਼ਮੂਲੀਅਤ ਕਰਕੇ ਅਧਿਆਪਕਾਂ ਤੇ ਬੱਚਿਆ ਦੀ ਹੋਸਲਾ ਅਫ਼ਜਾਈ ਕੀਤੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਵੱਖ ਵੱਖ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀ ਤੇ ਅਧਿਆਪਕ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਡਿਪਟੀ ਡੀ.ਈ.ਓ. ਸੈਕੰ : ਲਖਵਿੰਦਰ ਸਿੰਘ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਸੰਬੋਧਨ ਕਰਕੇ ਸ਼ੁਭ ਇੱਛਾਵਾਂ ਦਿੱਤੀਆਂ । ਇਸ ਦੌਰਾਨ ਬੀ.ਪੀ.ਈ.ਓ. ਲਖਵਿੰਦਰ ਸਿੰਘ ਸੇਖੋਂ, ਬੀ.ਪੀ.ਈ.ਓ ਜਸਵਿੰਦਰ ਸਿੰਘ , ਬੀ.ਪੀ.ਈ.ਓ ਬਲਵਿੰਦਰ ਸਿੰਘ ਗਿੱਲ , ਰਾਕੇਸ਼ ਕੁਮਾਰ , ਗੁਰਇਕਬਾਲ ਸਿੰਘ ,ਬੀ.ਪੀ.ਈ.ਓ ਨਿਰਮਲ ਕੁਮਾਰੀ , ਬੀ.ਪੀ.ਈ.ਓ ਪੋਹਲਾ ਸਿੰਘ ,ਬੀ.ਪੀ.ਈ.ਓ ਨੀਰਜ ਕੁਮਾਰ ,ਬੀ.ਪੀ.ਈ.ਓ ਸੁਖਜਿੰਦਰਪਾਲ, ਬੀ.ਪੀ.ਈ.ਓ. ਭਾਰਤ ਰਤਨ , ਬੀ.ਪੀ.ਈ.ਓ. ਪਰਲੋਕ ਸਿੰਘ , ਬੀ.ਪੀ.ਈ.ਓ. ਤਰਸੇਮ ਸਿੰਘ , ਬੀ.ਪੀ.ਈ.ਓ. ਕੁਲਬੀਰ ਕੌਰ ਆਦਿ ਵੱਲੋਂ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪ੍ਰਿੰਸੀਪਲ ਡਾਈਟ ਅਨੀਤਾ ,ਪ੍ਰਿੰਸੀਪਲ ਰਾਜਵਿੰਦਰ ਕੌਰ , ਅਮਨਦੀਪ ਸਿੰਘ , ਪਰਮਜੀਤ ਸਿੰਘ ਕਲਸੀ , ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਸਹਾਇਕ ਕੋਆਰਡੀਨੇਟਰ ਨਿਸਚਿੰਤ ਕੁਮਾਰ , ਵਿਕਾਸ ਸ਼ਰਮਾ , ਡੀ.ਐਮ. ਗੁਰਨਾਮ ਸਿੰਘ ,ਸੁਰਿੰਦਰ ਮੋਹਨ , ਗੁਰਵਿੰਦਰ ਸਿੰਘ , ਪਰਮਜੀਤ ਸਿੰਘ , ਜਸਪਿੰਦਰ ਸਿੰਘ , ਸੁਖਬੀਰ ਕੌਰ ਆਦਿ ਸਨ। *

36 ਸਾਲ ਦੀ ਸੇਵਾ ਤੋਂ ਬਾਅਦ ਬਲਦੇਵ ਰਾਜ ਡੀਈਓ ਐਲੀਮੈਂਟਰੀ ਹੋਏ ਸੇਵਾ-ਮੁਕਤ

 36 ਸਾਲ ਦੀ ਸੇਵਾ ਤੋਂ ਬਾਅਦ ਬਲਦੇਵ ਰਾਜ ਡੀਈਓ ਐਲੀਮੈਂਟਰੀ ਹੋਏ ਸੇਵਾ-ਮੁਕਤ।


ਆਪਣੇ ਕਾਰਜਕਾਲ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਨੇੜਤਾ ਦਾ ਰਿਸ਼ਤਾ ਰੱਖਣ ਵਿੱਚ ਸਫਲ ਰਹੇ ਹਨ ਡੀਈਓ ਬਲਦੇਵ ਰਾਜ।


ਪਠਾਨਕੋਟ 30 ਨਵੰਬਰ ( ਬਲਕਾਰ ਅੱਤਰੀ)

 

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਵਿਭਾਗੀ ਹਦਾਇਤਾਂ ਅਨੁਸਾਰ 30 ਨਵੰਬਰ ਨੂੰ 58 ਸਾਲ ਦੀ ਉਮਰ ਵਿੱਚ ਸੇਵਾ-ਮੁਕਤ ਹੋ ਗਏ। ਜਿਕਰਯੋਗ ਹੈ ਕਿ ਬਲਦੇਵ ਰਾਜ ਨੇ ਸਿੱਖਿਆ ਵਿਭਾਗ ਵਿੱਚ ਆਪਣੀਆਂ ਸੇਵਾ ਸਨ 1985 ਵਿੱਚ ਬਤੌਰ ਵੋਕੇਸ਼ਨਲ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਤੋਂ ਸ਼ੁਰੂ ਕੀਤਾ ਸੀ ਅਤੇ ਇਸ ਬਾਅਦ ਸਨ 2009 ਨੂੰ ਬਤੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕਲਾਂ ਵਿੱਖੇ ਸੇਵਾ ਸ਼ੁਰੂ ਕੀਤੀ। ਇਸ ਤੋਂ ਬਾਅਦ ਉਹਨਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰਕਲਾਂ ਦੇ ਪ੍ਰਿੰਸੀਪਲ ਦੇ ਤੌਰ ਤੇ ਕੰਮ ਕੀਤਾ ਅਤੇ ਧਾਰਕਲਾਂ ਤੋਂ ਹੀ ਪਦ ਉੱਨਤ ਹੋ ਕੇ ਇਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹੋਸ਼ਿਆਰਪੁਰ ਦਾ ਅਹੁਦਾ ਸੰਭਾਲਿਆ ਅਤੇ ਹੋਸ਼ਿਆਰਪੁਰ ਤੋਂ ਬਦਲੀ ਹੋ ਕੇ ਅਗਸਤ 2020 ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਦਾ ਚਾਰਜ ਸੰਭਾਲਿਆ ਤੇ ਕੁੱਲ 36 ਸਾਲ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾਈ ਹੈ।


ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੂੰ ਵਿਦਾਇਗੀ ਦਿੰਦੇ ਹੋਏ ਸਟਾਫ਼।


 ਆਪਣੇ ਸੇਵਾ ਕਾਲ ਸਮੇਂ ਜਿੱਥੇ ਆਪ ਅਧਿਆਪਕਾਂ ਦੇ ਨੇੜੇ ਰਹੇ ਉੱਥੇ ਵਿਦਿਆਰਥੀਆਂ ਤੱਕ ਵੀ ਆਪਣੀ ਪਹੁੰਚ ਬਣਾਈ ਰੱਖੀ ਹੈ। ਆਪਣੇ ਕਾਰਜਕਾਲ ਦੌਰਾਨ ਆਪ ਨੇ ਸਿੱਖਿਆ ਦੇ ਲੈਵਲ ਨੂੰ ਉਪਰ ਚੁੱਕਣ ਲਈ ਜ਼ਿਲ੍ਹੇ ਦੇ ਸਾਰੇ ਸਕੂਲਾਂ ਦਾ ਦੌਰਾ ਕੀਤਾ ਅਤੇ ਅਧਿਆਪਕਾਂ ਅਤੇ ਬੱਚਿਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕਰਦੇ ਹੋਏ ਸਿੱਖਿਆ ਦੇ ਗੁਣਾਤਮਿਕ ਸੁਧਾਰ ਲਈ ਸੇਧ ਦਿੱਤੀ। ਰਿਟਾਇਰਮੈਂਟ ਮੌਕੇ ਡਿਪਟੀ ਡੀਈਓ ਸੈਕੰਡਰੀ ਰਾਜੇਸ਼ਵਰ ਸਲਾਰੀਆ, ਡਿਪਟੀ ਡੀਈਓ ਐਲੀਮੈਂਟਰੀ ਰਮੇਸ਼ ਲਾਲ ਠਾਕੁਰ, ਅਰੁਣ ਕੁਮਾਰ ਸਟੈਨੋ, ਤਰੁਣ ਪਠਾਨੀਆ ਸਟੈਨੋ, ਸ਼ੰਭੂ ਦੱਤ , ਰਾਜ ਦੀਪਕ , ਰਮੇਸ਼ ਕੁਮਾਰ, ਰਾਜੇਸ਼ ਕੁਮਾਰ, ਬੀਪੀਈਓ ਕੁਲਦੀਪ ਸਿੰਘ, ਬੀਪੀਈਓ ਨਰੇਸ਼ ਪਨਿਆੜ, ਬੀਪੀਈਓ ਪੰਕਜ ਅਰੋੜਾ, ਬੀਪੀਈਓ ਰਾਕੇਸ਼ ਠਾਕੁਰ, ਏਪੀਸੀ ਜਨਰਲ, ਮਲਕੀਤ ਸਿੰਘ, ਜ਼ਿਲ੍ਹਾ ਐਮ ਆਈ ਐਸ ਕੋਆਰਡੀਨੇਟਰ ਮੁਨੀਸ਼ ਗੁਪਤਾ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਸਾਦੇ ਪ੍ਰੋਗਰਾਮ ਨਾਲ ਨਿੱਘੀ ਵਿਦਾਇਗੀ ਦਿੱਤੀ।


ਵਿਧਾਇਕ ਮਦਨ ਲਾਲ ਜਲਾਲਪੁਰ ਦਾ ਮੁੰਡਾ ਬਿਜਲੀ ਬੋਰਡ ਦਾ ਬਣਿਆ ਡਾਇਰੈਕਟਰ।

 

ਈਟੀਟੀ ਤੋਂ ਐਚਟੀ ਦੀਆਂ ਤਰੱਕੀਆਂ 'ਚ ਸ਼ਿਕਾਇਤ ਤੇ ਡੀਈਓ ਕਮਿਸ਼ਨ ਕੋਲ ਪੇਸ਼ ਹੋਣ ਦੇ ਹੁਕਮ

 

ਪੰਜਾਬ ਸਰਕਾਰ ਵੱਲੋਂ ਆਈਏਐਸ ਅਧਿਕਾਰੀਆਂ ਦੇ ਤਬਾਦਲੇ

 

ਮੁੱਖ ਅਧਿਆਪਕ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਪੈਨਲ ਮੀਟਿੰਗ ਹੋਈ ਫਿਕਸ

 

 

 

ਪੜੋ ਪੰਜਾਬ ਪੜਾਓ ਪੰਜਾਬ ਟੀਮਾਂ ਨੂੰ ਸਿੱਖਿਆ ਸਕੱਤਰ ਵੱਲੋਂ ਆਏ ਨਵੇਂ ਆਦੇਸ਼, ਡਾਇਟਾਂ ਵਿੱਚ ਕਰੋ‌ ਕੰਮ

 ਪੜੋ ਪੰਜਾਬ ਪੜਾਓ ਪੰਜਾਬ ਰਾਹੀਂ ਨਿਯੁਕਤ ਕੀਤੇ ਗਏ ਡੀ.ਐਮ./ਬੀ.ਐਮ ਸਬੰਧੀ ਸਿੱਖਿਆ ਸਕੱਤਰ ਅਜੋਏ ਸ਼ਰਮਾ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
 ਨਵੀਂ ਹੁਕਮ ਵਿਚ ਕਿਹਾ ਗਿਆ ਹੈ ਕਿ " ਦਫਤਰ ਐਸ.ਸੀ.ਈ.ਆਰ.ਟੀ., ਪੰਜਾਬ ਅਤੇ ਡਾਇਟਾਂ ਦੀ ਨਵੀਂ ਨੋਟੀਫਿਕੇਸ਼ਨ ਅਨੁਸਾਰ ਮੰਨਜੂਰਸ਼ੁਦਾ ਪੋਸਟਾਂ ਨੂੰ ਭਰਨ/ਤੈਨਾਤੀ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ। ਇਸ ਲਈ ਪੜੋ ਪੰਜਾਬ, ਪੜਾਓ ਪੰਜਾਬ ਟੀਮ ਦੇ ਡੀ.ਐਮ./ਬੀ.ਐਮ. ਆਪਣੇ ਕੰਮ ਦੇ ਨਾਲ-ਨਾਲ ਅਗਲੇ ਹੁਕਮਾਂ ਤੱਕ, ਆਪਣੇ ਜਿਲ੍ਹੇ ਦੀ ਡਾਇਟ ਵਿੱਚ ਅਕਾਦਮਿਕ ਕੰਮ ਵੀ ਕਰਨਗੇ"।

" ਇਸ ਸਬੰਧੀ ਡੀ.ਐਮ./ਬੀ.ਐਮ.(ਸਾਇੰਸ, ਮੈਥ ਅਤੇ ਐਸ.ਐਸ.ਟੀ./ਅੰਗਰੇਜ਼ੀ) ਜੋ ਕੰਮ ਰਹੇ ਹਨ, ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਜਿਲ੍ਹੇ ਦੇ ਡਾਇਟ ਪ੍ਰਿੰਸੀਪਲ ਨੂੰ ਰਿਪੋਰਟ ਕਰਨਗੇ।"

ਇਹ ਵੀ ਪੜ੍ਹੋ: 
ਲੰਬੇ ਸਮੇਂ ਤੋਂ ਅਧਿਆਪਕ ਯੂਨੀਅਨਾਂ ਇਨ੍ਹਾਂ ਟੀਮਾਂ ਵਿਰੁੱਧ ਆਪਣਾ ਰੋਸ ਪ੍ਰਗਟ ਕਰਦਿਆਂ ਆਰੀਆ ਹਨ। ਅਧਿਆਪਕ ਆਗੂਆਂ ਦਾ ਮੰਨਣਾ ਹੈ ਕਿ ਇਹ ਸਾਰੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਭੇਜਣਾ ਚਾਹੀਦਾ ਹੈ    ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾਂ ਹੋਵੇ। ਕਿਉਂ ਕਿ ਬਹੁਤੇ ਸਕੂਲਾਂ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਹਨ ਅਤੇ ਅਤੇ ਕਿਤੇ-ਕਿਤੇ ਤਾਂ ਬਹੁਤ ਸਾਰੇ ਸਕੂਲ  ਇੱਕੋ ਹੀ ਅਧਿਆਪਕ ਦੇ ਸਹਾਰੇ ਚੱਲ ਰਹੇ ਹਨ।


ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਵਿਭਾਗ ਬਦਲਣ ਉਪਰੰਤ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਇਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਵਿੱਚ ਭੇਜਿਆ ਜਾਵੇਗਾ ਲੇਕਿਨ ਹਾਲੇ ਤੱਕ ਇਸ ਤਰ੍ਹਾਂ ਦਾ ਕੋਈ ਵੀ ਆਦੇਸ਼ ਸਰਕਾਰ ਵੱਲੋਂ ਜਾਰੀ ਕੀਤਾ ਗਿਆ।


Read Official letter ਪੱੱਤਰ ਦੀ ਕਾਪੀ ਪੜਨ ਲਈ ਇਥੇ ਕਲਿੱਕ ਕਰੋ

QUESTION PAPER WARD ATTENDANT RECRUITMENT 2021

 QUESTION PAPER WARD ATTENDANT RECRUITMENT 2021

ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਵਾਰਡ ਅਟੈਂਡੈਂਟ ਦੀ ਭਰਤੀ ਦਾ ਪ੍ਰੋਵੀਜਨਲ ਨਤੀਜਾ ਐਲਾਨ ਕਰ ਦਿੱਤਾ ਗਿਆ ਹੈ ਨਤੀਜਾ ਦੇਖਣ ਲਈ ਦਿੱਤੇ ਲਿੰਕ ਤੇ ਕਲਿਕ ਕਰੋ। ਵਾਰਡ ਅਟੈਂਡੈਂਟ ਦੀ ਭਰਤੀ ਦਾ ਲਈ ਲਿਖਤੀ ਪ੍ਰੀਖਿਆ 14 ਨਵੰਬਰ ਨੂੰ ਲਈ ਗਈ ਸੀ। ਵਾਰਡ ਅਟੈਂਡੈਂਟ  ਦੀ ਭਰਤੀ ਵਿੱਚ ਪੁਛੇ ਗਏ ਸਵਾਲਾਂ ਦੀ ਬੁਕਲੈਟ ਹੇਠਾਂ ਦਿੱਤੇ ਲਿੰਕ ਤੇ ਡਾਉਨਲੋਡ ਕਰੋ।

DOWNLOAD HERE

BFSU RECRUITMENT: ਬਾਬਾ ਫਰੀਦ ਯੂਨੀਵਰਸਿਟੀ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ

BABA FARID UNIVERSITY OF HEALTH SCIENCES SADIQ ROAD, FARIDKOT (PUNJAB) - 

 RECRUITMENT NOTICE 
 Online applications are invited w.e.f 01/12/2021 to 10/12/2021 from eligible candidates through University website for the recruitment of various paramedical posts ie 
Staff Nurse,
Diet Supervisor,
Hostel Assistant (Male),
Hostel Assistant (Female), 
Lab Attendant, 
Medical Laboratory Technician Gr-2. Assistant Librarian, 
Health Visitor, 
Pharmacist, 
Anaesthesia Technician. 
Occupational Therapist. 
Physiotherapist . 
ECG Technician MGPS Technician, 
OT Assistant, 
Radiographer and Radiotherapy Technician at Govt. Medical Colleges Amritsar, Patiala and attached hospitals under Department of Medical Education & Research, Government of Punjab.


 For details/Updates/ eligibility/ No. of Posts/terms & conditions visit website www.bfuhs.ac.in 
Official advertisement


1 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਜਲੰਧਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਮੁਲਾਜ਼ਮ

 


*1 ਦਸੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਜਲੰਧਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ ਸਰਵ ਸਿੱਖਿਆ ਅਭਿਆਨ/ ਮਿਡ ਡੇ ਮੀਲ ਦਫਤਰੀ ਮੁਲਾਜ਼ਮ**ਵਿੱਤ ਵਿਭਾਗ ਦੀ ਮੰਨਜ਼ੂਰੀ ਦੇ 22 ਮਹੀਨੇ ਬੀਤਣ ਦੇ ਬਾਵਜੂਦ ਰੈਗੂਲਰ ਨਾ ਕਰਨ ਤੋਂ ਖਫਾ ਨੇ ਦਫ਼ਤਰੀ ਮੁਲਾਜ਼ਮ*
ਮਿਤੀ 29-11-2021( ਜਲੰਧਰ ) ਅਸੀ ਅਕਸਰ ਸੁਣਦੇ ਹਾਂ ਤੇ ਦੇਖਦੇ ਹਾਂ ਕਿ ਮੰਤਰੀ ਸਰਕਾਰ ਹੁੰਦਾ ਹੈ। ਸਰਕਾਰ ਵੱਲੋ ਐਡਵੋਕੇਟ ਜਨਰਲ ਦੀ ਨਿਯੁਕਤੀ ਲੀਗਲ ਰਾਏ ਦੇਣ ਲਈ ਕੀਤੀ ਜਾਂਦੀ ਹੈ, ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ 22 ਮਹੀਨਿਆ ਤੋਂ AG ਪੰਜਾਬ ਤੋਂ ਇੱਕ ਲੀਗਲ ਰਾਏ ਨਹੀ ਲੈ ਸਕੇ ਉਹ ਵੀ ਓਸ ਕੰਮ ਲਈ ਜੋ ਪਹਿਲਾਂ ਹੀ ਸਰਕਾਰ ਵੱਲੋ ਕੀਤਾ ਜਾ ਚੁੱਕਾ ਹੈ। ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼ੋਬਿਤ ਭਗਤ, ਆਸ਼ੀਸ਼ ਜੁਲਾਹਾ, ਮੋਹਿਤ ਸ਼ਰਮਾ, ਵਿਸ਼ਾਲ ਮਹਾਜਨ ਨੇ ਦੱਸਿਆ ਕਿ ਸਾਲ 2018 ਵਿੱਚ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਦੇ 8886 ਅਧਿਆਪਕਾਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਤੇ ਉਹਨਾਂ ਦੇ ਨਾਲ ਕੰਮ ਕਰਦੇ ਦਫ਼ਤਰੀ ਕਰਮਚਾਰੀਆਂ ਨੂੰ ਪੱਕਾ ਨਹੀਂ ਕੀਤਾ ਗਿਆ, ਇਸ ਫੈਸਲੇ ਤੋਂ ਬਾਅਦ ਹੀ ਸਿੱਖਿਆ ਮੰਤਰੀ ਤੇ ਵਿਭਾਗ ਦੇ ਅਧਿਕਾਰੀ ਲਗਾਤਾਰ ਇਹ ਗੱਲ ਕਿਹ ਰਹੇ ਹਨ ਕਿ ਤੁਹਾਡਾ ਹੱਕ ਬਣਦਾ ਹੈ ਤੇ ਤੁਹਾਨੂੰ ਵੀ ਅਧਿਆਪਕਾਂ ਵਾਂਗ ਪੱਕਾ ਕਰਾਂਗੇ। ਪਰ ਵਿੱਤ ਵਿਭਾਗ ਵੱਲੋਂ 16 ਦਸੰਬਰ 2019 ਵਿਚ ਮੰਨਜ਼ੂਰੀ ਮਿਲਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਮਸਲਾ ਕੈਬਿਨਟ ਤੋਂ ਪਾਸ ਨਹੀ ਕਰਵਾ ਸਕੇ ਤੇ ਹਰ ਵਾਰ ਮਿਲਣ ਤੇ ਉਹਨਾਂ ਵੱਲੋ ਇਹੀ ਕਿਹਾ ਜਾ ਰਿਹਾ ਹੈ ਕਿ ਮਾਮਲਾ ਮੇਰੇ ਧਿਆਨ ਵਿਚ ਹੈ।

ਮੁਲਾਜ਼ਮਾਂ ਨੇ ਅੱਗੇ ਦੱਸਿਆ ਕਿ ਇਹ ਨਹੀ ਕਿ ਇਸ ਸਮੇਂ ਦੌਰਾਨ ਉਹ ਸਿਰਫ ਸਿੱਖਿਆ ਮੰਤਰੀ ਨੂੰ ਹੀ ਮਿਲੇ ਨੇ ਬਲਕਿ ਉਹ ਸਰਕਾਰੇ ਦਰਬਾਰੇ ਹਰ ਮੰਤਰੀ, ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇ ਵਿਧਾਇਕਾਂ ਸਭ ਨੂੰ ਮਿਲ ਚੁੱਕੇ ਹਨ ਪਰ ਤੇ ਉਹਨਾਂ ਦਾ ਕੇਸ ਸੁਣਨ ਤੋਂ ਬਾਅਦ ਹਰ ਕੋਈ ਇਹੀ ਕਹਿੰਦਾ ਹੈ ਕਿ ਤੁਹਾਡੇ ਨਾਲ ਗ਼ਲਤ ਹੋਇਆ ਤੇ ਤੁਹਾਨੂੰ ਵੀ ਰੈਗੂਲਰ ਕਰਨਾ ਬਣਦਾ ਪਰ ਅੱਜ ਤੱਕ ਕਿਸੇ ਨੇ ਵੀ ਉਹਨਾਂ ਨੂੰ ਇਨਸਾਫ ਨਹੀਂ ਦਿਵਾਇਆ ਜਿਸ ਕਾਰਣ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। 

ਆਗੂਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਈ ਵਾਰ ਬਿਆਨ ਦੇ ਚੁੱਕੇ ਹਨ ਕਿ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਚਾਰ ਸਾਲਾਂ ਦੇ ਕੈਪਟਨ ਦੇ ਬਿਆਨਾਂ ਵਾਗ ਚਰਨਜੀਤ ਚੰਨੀ ਦੇ ਬਿਆਨ ਵੀ ਅਖਬਾਰਾਂ ਦਾ ਸ਼ਿੰਗਾਰ ਬਣ ਰਹੇ ਹਨ। ਆਗੂਆ ਨੇ ਕਿਹਾ ਕਿ ਦਫਤਰੀ ਮੁਲਾਜ਼ਮਾਂ ਵਿਚ ਬਹੁਤ ਰੋਸ ਹੈ ਅਤੇ ਆਪਣਾ ਰੋਸ ਜਾਹਿਰ ਕਰਨ ਲਈ 1 ਦਸੰਬਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨਗੇ!

ਨਗਰ ਨਿਗਮ ਵਲੋਂ 507 ਅਸਾਮੀਆਂ ਦੀ ਭਰਤੀ ,12 ਦਸੰਬਰ ਤੱਕ ਕਰੋ ਅਪਲਾਈ

 

ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਅਸਾਮੀਆਂ ਲਈ ਭਰਤੀ ਸਬੰਧੀ ਸੂਚਨਾ 

 ਨਗਰ ਨਿਗਮ, ਪਠਾਨਕੋਟ ਵੱਲੋਂ ਠੇਕੇ ਦੇ ਆਧਾਰ ਤੇ ਭਰਤੀ ਲਈ ਹੇਠ ਲਿਖੀਆਂ ਅਸਾਮੀਆਂ ਲਈ  ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 

ਅਸਾਮੀ ਦਾ ਨਾਂ ਸਫ਼ਾਈ ਸੇਵਕ
ਖਾਲੀ ਅਸਾਮੀਆਂ ਦੀ ਗਿਣਤੀ  398
ਅਸਾਮੀ ਦਾ ਨਾਂ:  ਸੀਵਰਮੈਨ 
ਖਾਲੀ ਅਸਾਮੀਆਂ ਦੀ ਗਿਣਤੀ 109

ਮਿਹਨਤਾਨਾ  :    ਕੰਟਰੈਕਟ 'ਤੇ ਰੱਖ ਸਫ਼ਾਈ ਸੇਵਕਾਂ ਅਤੇ ਸੀਵਮੈਨਾਂ ਨੂੰ ਕਿਰਤ ਸੀਵਰਮੋਨ ਵਿਭਾਗ (ਡੀ.ਸੀ. ਗੋਟ) ਵੱਲੋਂ ਨਿਰਧਾਰਤ ਲੇਬਰ ਰੋਟਾਂ ਅਨੁਸਾਰ ਤਨਖਾਹ ਦੀ ਅਦਾਇਗੀ ਕੀਤੀ ਜਾਵੇਗੀ।

ਅਪਲਾਈ ਕਿਵੇਂ ਕਰਨਾ ਹੈ? 

ਯੋਗਤਾ ਰੱਖਣ ਵਾਲੇ ਉਮੀਦਵਾਰਾਂ ਵੱਲੋਂ ਅਰਜ਼ੀਆਂ ਰਜਿਸਟਰਡ ਡਾਕ ਰਾਹੀਂ ਹੀ ਭਰੀਆਂ ਜਾਣ। ਇਸ ਸੂਚਨਾ ਦੇ ਜਾਰੀ ਹੋਣ ਤੋਂ ਕੰਮ-ਕਾਜ ਵਾਲੇ 15 ਦਿਨਾਂ ਦੇ ਅੰਦਰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਤੋਂ ਹੀ ਵਿਚਾਰ ਕੀਤਾ ਜਾਵੇਗਾ ਅਤੇ ਬਾਅਦ ਵਿਚ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ। 

 ਭਰਤੀ ਸਬੰਧੀ ਭਰੋ ਜਾਣ ਵਾਲੇ ਫਾਰਮ ਸਬੰਧੀ ਸੂਚਨਾ ਨਗਰ ਨਿਗਮ, ਪਠਾਨਕੋਟ ਦੀ ਵੈੱਬਸਾਈਟ ਲਿੰਕ http://lgpunjab.gov.in/eSewa/pathankot' ਤੇ ਵੇਖੀ/ਪ੍ਰਾਪਤ ਕੀਤੀ ਜਾ ਸਕਦੀ ਹੈ।

 ਇਸ ਸਬੰਧੀ ਨਿਯਮ/ਸ਼ਰਤਾਂ ਅਤੇ ਹੋਰ ਸਬੰਧਤ ਸੂਚਨਾ ਉਕਤ ਵੈੱਬਸਾਈਟ ਲਿੰਕ ਤੇ ਅਪਲੋਡ ਕੀਤੀ ਜਾਵੇਗੀ। 

ਇਹ ਵੀ ਪੜ੍ਹੋ: 

ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦੀ ਭਰਤੀ ਪ੍ਰਕਿਰਿਆ ਨਗਰ ਨਿਗਮ, ਪਠਾਨਕੋਟ ਦੀਆਂ ਸਫ਼ਾਈ ਸੇਵਕ ਅਤੇ ਸੀਵਰ ਮੈਨ ਅਸਾਮੀਆਂ ਦੇ ਰੱਸਟਰ ਫਾਈਨਲ ਹੋਣ ਉਪਰੰਤ ਹੀ ਆਰੰਭੀ ਜਾਵੇਗੀ ਅਤੇ ਸਰਕਾਰ ਦੀਆਂ ਰਾਖਵਾਂਕਰਨ ਸਬੰਧੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰੋਸਟਰ ਅਨੁਸਾਰ ਹੀ ਭਰਤੀ ਕੀਤੀ ਜਾਵੇਗੀ। ਨਗਰ ਨਿਗਮ ਵੱਲੋਂ ਉਕਤ ਭਰੀਆਂ ਜਾਣ ਵਾਲੀਆਂ ਅਸਾਮੀਆਂ ਦੀ ਗਿਣਤੀ ਵਧਾਈ ਘਟਾਈ ਜਾ ਸਕਦੀ ਹੈ। ਟਿੱਪਣੀ:- ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੱਬਸਾਈਟ ਲਿੰਕ  ਤੇ ਪ੍ਰਕਾਸ਼ਿਤ ਕੀਤੀ ਜਾਵੇਗੀ।
Also read: 

8393 PRE PRIMARY COURT CASE: 8393 ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ ਕੋਰਟ ਕੇਸ ਦੀ ਅਗਲੀ ਸੁਣਵਾਈ 3 ਦਸੰਬਰ ਨੂੰ

8393 PRE PRIMARY COURT CASE: 8393 ਪ੍ਰੀ ਪ੍ਰਾਇਮਰੀ ਅਧਿਆਪਕ ਭਰਤੀ ਕੋਰਟ ਕੇਸ ਦੀ ਸੁਣਵਾਈ ਅੱਜ 


  8393 ਪ੍ਰਾਇਮਰੀ ਅਧਿਆਪਕ ਭਰਤੀ ਕੇਸ  ਦੀ ਸੁਣਵਾਈ ਅੱਜ ਹੋਵੇਗੀ ।  ਇਸ ਤੋ ਪਹਿਲਾਂ  ਹਾਈ ਕੋਰਟ ਵੱਲੋਂ  ਇਸ ਕੇਸ ਦੀ ਸੁਣਵਾਈ ਕਰਦਿਆਂ ਲਿਖਤੀ ਪ੍ਰੀਖਿਆ ਤੇ ਰੋਕ ਲਗਾ ਦਿੱਤੀ ਸੀ। 

ਇਹ ਵੀ ਪੜ੍ਹੋ: 

ਹਾਈਕੋਰਟ ਵੱਲੋਂ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਿੱਖਿਆ ਸਕੱਤਰ ਨੂੰ 29 ਨਵੰਬਰ ਨੂੰ ਹਲਫ਼ਨਾਮਾ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਮਾਨਯੋਗ ਜਸਟਿਸ ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਵਿਕਾਸ ਸੂਰੀ ਦੀ ਬੈਂਚ ਨੇ ਨਿਯੁਕਤੀ ਪ੍ਰਕਿਰਿਆ ਵਿਰੁੱਧ ਦਾਇਰ ਕਈ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਸਨ। 

ਇਸ ਕੇਸ ਦੀ ਅਗਲੀ ਸੁਣਵਾਈ ਹੁਣ 3 ਦਸੰਬਰ ਨੂੰ ਹੋਵੇਗੀ। ਅੱਜ ਦੀ ਹੋਈ ਸੁਣਵਾਈ ਦੌਰਾਨ ਹਾਲੇ ਤੱਕ ਕੋਈ ਨਵੇਂ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ।Also read: RECENT UPDATES

Today's Highlight