Labels
Thursday, 9 December 2021
ਮੁੱਖ ਮੰਤਰੀ ਦੇ ਵਿਰੁੱਧ ਜਿਥੇ ਮੁਲਾਜ਼ਮ ਲਾਉਂਦੇ ਹੋਣ ਨਾਅਰੇ , ਉਥੇ ਡੀਜੇ ਲਗਾਉਣ ਦੇ ਹਾਸੋਹੀਣ ਫ਼ਰਮਾਨ ਜਾਰੀ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਦਬਾਉਣ ਲਈ ਹਾਸੋਹੀਣਾ ਫ਼ਰਮਾਨ ਜਾਰੀ ਕੀਤਾ ਗਿਆ ਹੈ ਕਿ ਇੰਸਪੈਕਟਰ ਜਨਰਲ ਪੁਲਿਸ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀ ਨੂੰ ਪੱਤਰ ਜਾਰੀ ਕਰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਲ੍ਹੇ ਵਿਖੇ ਜਿਥੇ ਵੀ ਮੁੱਖ ਮੰਤਰੀ ਦਾ ਫੰਕਸ਼ਨ /ਪ੍ਰੋਗਰਾਮ ਹੁੰਦਾ ਹੈ ਤਾਂ ਮੁੱਖ ਮੰਤਰੀ, ਪੰਜਾਬ ਜੀ ਦੀ ਆਮਦ ਦੌਰਾਨ ਰਸਤੇ ਵਿੱਚ ਵੱਖ ਜਥੇਬੰਦੀਆਂ/ਸੰਗਠਨਾਂ ਵੱਲੋਂ ਉੱਚੀ ਅਵਾਜ ਦਿੱਚ ਨਾਅਰੇ ਲਗਾਏ ਜਾਂਦੇ ਹਨ।
Also read:
ਇਸ ਲਈ ਭਵਿੱਖ ਵਿੱਚ ਜਦੋਂ ਵੀ ਮੁੱਖ ਮੰਤਰੀ, ਪੰਜਾਬ ਜੀ ਦਾ ਆਪ ਜੀ ਦੇ ਜਿਲ੍ਹੇ ਵਿਖੋ ਫੰਕਸ਼ਨ/ਪ੍ਰੋਗਰਾਮ ਹੁੰਦਾ ਹੈ ਤਾਂ ਜਿੱਥੇ ਵੱਖ-2 ਜਥੇਬੰਦੀਆਂ/ ਸੰਗਠਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੁਜਾਹਰਾ ਕੀਤਾ ਜਾ ਰਿਹਾ , ਉਸ ਜਗ੍ਹਾ ਪਰ ਡੀਜੇ ਲਗਾ ਦਿੱਤਾ ਜਾਵੇ ਜਿਸ ਵਿੱਚ ਗੂਰਬਾਣੀ ਸ਼ਬਦ/ਧਾਰਮਿਕ ਗੀਤ ਚਲਾਏ ਜਾਣ ਤਾਂ ਉਹਨਾਂ ਦੇ ਨਾਅਰਿਆਂ ਦੀ ਆਵਾਜ ਸੁਣਾਈ ਨਾ ਦੇ ਸਕੇ। ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ
- CABINET MEETING: ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਇਸ ਦਿਨ
ਪੰਜਾਬ ਮੰਤਰੀ ਮੰਡਲ ਦੇ ਫੈਸਲੇ , ਪੜ੍ਹੋ ਪੰਜਾਬੀ ਭਾਸ਼ਾ ਵਿੱਚ
ਪੰਜਾਬ ਮੰਤਰੀ ਮੰਡਲ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੰਮ ਕਰਦੇ ਸੈਨੀਟੇਸ਼ਨ ਵਰਕਰਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵੀਰਵਾਰ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨਾਲ ਸੂਬੇ ਦੇ 4,587 ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਫਾਇਦਾ ਹੋਵੇਗਾ। ਇਹ ਫੈਸਲਾ 18 ਜੂਨ 2021 ਤੋਂ ਪਹਿਲਾਂ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ 'ਤੇ ਲਾਗੂ ਹੋਵੇਗਾ।
ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ 7 ਕਿਲੋਵਾਟ ਤੱਕ 3 ਰੁਪਏ ਸਸਤੀ ਬਿਜਲੀ ਦਾ ਲਾਭ ਹੁਣ 1 ਨਵੰਬਰ ਤੋਂ ਮਿਲੇਗਾ। ਪਹਿਲਾਂ ਇਹ 1 ਦਸੰਬਰ ਤੋਂ ਕੀਤਾ ਗਿਆ ਸੀ। ਇਸ ਨਾਲ ਸਰਕਾਰੀ ਖਜ਼ਾਨੇ 'ਤੇ 151 ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ। ਹਾਲਾਂਕਿ, ਇਸ ਨਾਲ ਪੰਜਾਬ ਦੇ ਕੁੱਲ 71.75 ਲੱਖ ਵਿੱਚੋਂ 69 ਲੱਖ ਖਪਤਕਾਰਾਂ ਨੂੰ ਫਾਇਦਾ ਹੋਵੇਗਾ।
ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਪਹਿਲਾਂ 3 ਸਾਲਾਂ ਵਿੱਚ ਸਰਕਾਰ ਨੂੰ 46 ਕਰੋੜ ਦਾ ਬੋਝ ਝੱਲਣਾ ਪਵੇਗਾ। ਇਸ ਪ੍ਰੋਬੇਸ਼ਨਰੀ ਮਿਆਦ ਦੀ ਸਮਾਪਤੀ ਤੋਂ ਬਾਅਦ, ਉਨ੍ਹਾਂ ਨੂੰ ਸਾਲਾਨਾ ਵਾਧਾ ਅਤੇ ਹੋਰ ਲਾਭ ਮਿਲਣਗੇ। ਇਹ ਵਾਧੂ ਬੋਝ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਝੱਲਣਾ ਪਵੇਗਾ।
ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਹੁਣ ਕਿਸੇ ਵੀ ਵਿਭਾਗ, ਕਾਰਪੋਰੇਸ਼ਨ, ਅਥਾਰਟੀਆਂ ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਲਾਜ਼ਮੀ ਹੋਵੇਗੀ। ਇਸ ਦੇ ਲਈ ਉਨ੍ਹਾਂ ਨੂੰ ਸੇਵਾ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਗਿਆ ਹੈ।
ਗੁਲਾਬੀ ਕੈਟਰਪਿਲਰ ਮੁਆਵਜ਼ੇ ਵਿੱਚ ਵਾਧਾ ਹੋਇਆ ਹੈ
ਮੰਤਰੀ ਮੰਡਲ ਨੇ ਗੁਲਾਬੀ ਬੋਰੀ ਦੇ ਹਮਲੇ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦੇ ਬਦਲੇ ਦਿੱਤੇ ਜਾ ਰਹੇ 12 ਹਜ਼ਾਰ ਪ੍ਰਤੀ ਏਕੜ ਦੇ ਮੁਆਵਜ਼ੇ ਵਿੱਚ 5 ਹਜ਼ਾਰ ਦਾ ਵਾਧਾ ਕੀਤਾ ਗਿਆ ਹੈ। ਹੁਣ 100 ਫੀਸਦੀ ਨੁਕਸਾਨ ਲਈ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।
ਨਾਜਾਇਜ਼ ਕਲੋਨੀਆਂ ਅਤੇ ਪਲਾਟਾਂ ਨੂੰ ਨਿਯਮਤ ਕਰਨ ਦੀ ਪ੍ਰਵਾਨਗੀ
ਵੱਲੋਂ ਬਣਾਈਆਂ ਗਈਆਂ ਗੈਰ-ਕਾਨੂੰਨੀ ਕਲੋਨੀਆਂ ਅਤੇ ਪਲਾਟਾਂ ਨੂੰ ਰੈਗੂਲਰ ਕਰਨ ਲਈ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੇ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦਾ ਰੂਲ 38 (2) ਲਿਆਂਦਾ ਜਾ ਰਿਹਾ ਹੈ।
PUNJAB CABINET DECISION: ਪੰਜਾਬ ਮੰਤਰੀ ਮੰਡਲ ਦੇ ਫੈਸਲੇ ( OFFICIAL) 9/12/2021
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ।
ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਠੇਕੇ ਦੇ ਆਧਾਰ 'ਤੇ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬੀ ਭਾਸ਼ਾ ਵਿੱਚ ਕੈਬਨਿਟ ਦੇ ਫੈਸਲੇ ਪੜ੍ਹੋ ਇਥੇ ਕਲਿੱਕ ਕਰੋ
- CABINET MEETING: ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਇਸ ਦਿਨ
- CABINET MEETING: ਪੰਜਾਬ ਮੰਤਰੀ ਪਰਿਸ਼ਦ ਦੀ ਅਹਿਮ ਮੀਟਿੰਗ ਇਸ ਦਿਨ
Roopnagar: ਐਚ ਟੀ ਤੋਂ ਸੀਐਚਟੀ ਪਦ ਉੱਨਤੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਵਲੋਂ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਦੇ ਆਰਡਰ ਜਾਰੀ ਕੀਤੇ ਹਨ।
ਆਰਡਰ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ.
ਹੋਰ ਜ਼ਿਲ੍ਹੇ ਦੇ ਪਦ ਉੱਨਤੀਆਂ ਦੇ ਹੁਕਮ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ
378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ, ਦਿੱਲੀ ਸਰਹੱਦ ਤੋਂ ਟੈਂਟ ਪੁੱਟਣੇ ਸ਼ੁਰੂ; 11 ਦਸੰਬਰ ਨੂੰ ਫਤਹਿ ਮਾਰਚ;
ਦਿੱਲੀ 9 ਦਸੰਬਰ
ਦਿੱਲੀ ਬਾਰਡਰ 'ਤੇ ਇਕ ਸਾਲ 14 ਦਿਨਾਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਅੱਜ ਸ਼ਾਮ ਨੂੰ ਖਤਮ ਹੋ ਜਾਵੇਗਾ। ਇਸ ਦੇ ਲਈ ਕਿਸਾਨ ਜਥੇਬੰਦੀਆਂ ਦੀ ਸਹਿਮਤੀ ਬਣ ਚੁੱਕੀ ਹੈ। ਕੇਸ ਵਾਪਸ ਲੈਣ ਸਮੇਤ ਹੋਰ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਲਈ ਅਧਿਕਾਰਤ ਪੱਤਰ ਵੀ ਮਿਲਿਆ ਹੈ। ਸ਼ਾਮ 5.30 ਵਜੇ ਸਟੇਜ ਤੋਂ ਮੋਰਚਾ ਫਤਹਿ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਮੱਦੇਨਜ਼ਰ ਕਿਸਾਨਾਂ ਨੇ ਸਿੰਘੂ ਸਰਹੱਦ 'ਤੇ ਟੈਂਟ ਪੁੱਟਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਾਪਸੀ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਦੋਲਨ ਦੀ ਅਗਵਾਈ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਵੀ ਆਪਣਾ ਪ੍ਰੋਗਰਾਮ ਬਣਾ ਲਿਆ ਹੈ। ਜਿਸ ਵਿੱਚ 11 ਦਸੰਬਰ ਨੂੰ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਹੋਵੇਗਾ। ਸਿੰਘੂ ਅਤੇ ਟਿੱਕਰੀ ਬਾਰਡਰ ਤੋਂ ਕਿਸਾਨ ਇਕੱਠੇ ਪੰਜਾਬ ਲਈ ਰਵਾਨਾ ਹੋਣਗੇ। 13 ਦਸੰਬਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਉਸ ਤੋਂ ਬਾਅਦ 15 ਦਸੰਬਰ ਨੂੰ ਪੰਜਾਬ ਵਿੱਚ ਕਰੀਬ 116 ਥਾਵਾਂ ’ਤੇ ਲੱਗੇ ਮੋਰਚੇ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਹਰਿਆਣਾ ਦੀਆਂ 28 ਕਿਸਾਨ ਜਥੇਬੰਦੀਆਂ ਨੇ ਵੀ ਵੱਖਰੀ ਰਣਨੀਤੀ ਬਣਾਈ ਹੈ।
LUDHIANA: ਐਚ ਟੀ ਤੋਂ ਸੀਐਚਟੀ ਪਦ ਉੱਨਤੀਆਂ ਦੇ ਹੁਕਮ ਜਾਰੀ
ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਵਲੋਂ ਐਚਟੀ ਤੋਂ ਸੀਐਚਟੀ ਦੀਆਂ ਪ੍ਰਮੋਸ਼ਨਾਂ ਦੇ ਆਰਡਰ ਜਾਰੀ ਕੀਤੇ ਹਨ।
ਡਾਉਨਲੋਡ ਕਰਨ ਲਈ ਇਥੇ ਕਲਿੱਕ ਕਰੋ
ਹੋਰ ਜ਼ਿਲ੍ਹੇ ਦੇ ਪਦ ਉੱਨਤੀਆਂ ਦੇ ਹੁਕਮ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ
ਪ੍ਰੀਖਿਆਵਾਂ ਦੇ ਸ਼ਡਿਊਲ ਵਿੱਚ ਕੋਈ ਤਬਦੀਲੀ ਨਹੀਂ, 13 ਦਸੰਬਰ ਤੋਂ ਹੀ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ । ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਿਛਲੇ ਕੱਲ੍ਹ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਾਈ ਜੈਤਾ ਸਿੰਘ ਜੀ ਦਾ ਜਨਮ ਦਿਨ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਲਈ ਪੰਜਾਬ ਸਰਕਾਰ ਵਲੋ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਤੇ ਹਰੇਕ ਸਾਲ 5 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
- Also read: 8th,10th,12th ਜਮਾਤਾਂ ਦੇ ਮਾਡਲ ਪ੍ਰਸ਼ਨ ਪੱਤਰ ਡਾਊਨਲੋਡ ਕਰੋ ਇਥੇ
ਬੋਰਡ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਇਸ ਲਈ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਤੇ ਕੋਈ ਵੀ ਬਦਲਾਵ ਸਿੱਖਿਆ ਬੋਰਡ /ਸਰਕਾਰ ਵੱਲੋਂ ਨਹੀਂ ਕੀਤਾ ਗਿਆ ਹੈ। ਸਕੂਲਾਂ ਵਿੱਚ ਕੋਈ ਵੀ ਛੁੱਟੀ ਨਹੀਂ ਹੋਵੇਗੀ। ਇਸ ਵੈੈਬਸਾਈਟ ਵਲੋਂ ਵੀ ਭਾਈ ਜੈਤਾ ਸਿੰਘ ਜੀ ਦੇ ਜਨਮ ਦਿਹਾੜੇ ਬਾਰੇ ਗਲਤੀ ਨਾਲ , ਗਲਤ ਮਿਤੀ ਲਿਖ ਹੋ ਗਈ ਸੀ, ਜਿਸ ਨੂੰ ਦਰੁਸਤ ਕਰ ਦਿੱਤਾ ਗਿਆ ਸੀ।
13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ
CABINET MEETING: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਇਹਨਾਂ ਫੈਸਲਿਆਂ ਤੇ ਲਗੇਗੀ ਮੋਹਰ
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ , ਇਹਨਾਂ ਫੈਸਲਿਆਂ ਤੇ ਲਗ ਸਕਦੀ ਹੈ ਮੋਹਰ
ਚੰਡੀਗੜ੍ਹ 9 ਦਸੰਬਰ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਯਾਨੀ ਵੀਰਵਾਰ ਨੂੰ ਹੋ ਰਹੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3.30 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਵਿੱਚ ਸੂਬੇ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਤੈਅ ਕਰਨ ’ਤੇ ਮੋਹਰ ਲਗਾਈ ਜਾ ਸਕਦੀ ਹੈ। ਸੂਬਾ ਸਰਕਾਰ 75 ਫੀਸਦੀ ਤੋਂ ਵੱਧ ਕੋਟਾ ਤੈਅ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਹੋਰ ਰਾਜਾਂ ਦੇ ਮੁਕਾਬਲੇ ਰੁਜ਼ਗਾਰ ਦੇ ਵੱਧ ਮੌਕੇ ਮਿਲ ਸਕਣ।
ਤਿੰਨ ਹਫ਼ਤੇ ਪਹਿਲਾਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸਰਕਾਰੀ ਨੌਕਰੀਆਂ ਵਿੱਚ ਪੰਜਾਬੀਆਂ ਦਾ ਕੋਟਾ ਤੈਅ ਕਰਨ ਨੂੰ ਲੈ ਕੇ ਚਰਚਾ ਹੋਈ ਸੀ, ਜਿਸ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਅਗਵਾਈ ਵਿੱਚ ਇੱਕ ਸਬ-ਕਮੇਟੀ ਬਣਾਈ ਗਈ ਸੀ। ਇਸ ਤਹਿਤ ਸਰਕਾਰੀ ਨੌਕਰੀਆਂ ਦੇ ਕਾਨੂੰਨ ਵਿੱਚ ਬਦਲਾਅ ਕੀਤੇ ਜਾਣੇ ਹਨ। ਇਸ ਦੇ ਨਾਲ ਹੀ ਵਿਭਾਗਾਂ ਅਨੁਸਾਰ ਖਾਲੀ ਅਸਾਮੀਆਂ ਦੀ ਸੂਚੀ ਤਿਆਰ ਕੀਤੀ ਜਾਣੀ ਸੀ। ਸਬ-ਕਮੇਟੀ ਕੈਬਨਿਟ ਮੀਟਿੰਗ ਵਿੱਚ ਆਪਣੀ ਰਿਪੋਰਟ ਦੇ ਸਕਦੀ ਹੈ।
ਪੰਜਾਬ ਵਿੱਚ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਅਧਿਆਪਕਾਂ ਤੋਂ ਲੈ ਕੇ ਹਰ ਵਿਭਾਗ ਦੇ ਕੱਚੇ ਮੁਲਾਜ਼ਮ ਸੜਕਾਂ 'ਤੇ ਨਿਕਲੇ ਹਨ। ਬੱਸਾਂ ਵੀ ਜਾਮ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ 36,000 ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਹਾਲਾਂਕਿ ਜ਼ਮੀਨੀ ਪੱਧਰ 'ਤੇ ਅਜੇ ਤੱਕ ਇਸ ਦੇ ਕੋਈ ਨਤੀਜੇ ਸਾਹਮਣੇ ਨਹੀਂ ਆ ਰਹੇ ਹਨ। ਅਜਿਹੇ 'ਚ ਕੈਬਨਿਟ ਮੀਟਿੰਗ 'ਚ ਪੰਜਾਬ 'ਚ ਪ੍ਰਦਰਸ਼ਨਾਂ ਨੂੰ ਖਤਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੱਕਾ ਕਰਨ ਲਈ ਮੰਥਨ ਹੋ ਸਕਦਾ ਹੈ।
ਸੰਘਰਸ਼ਾਂ ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਤੇ ਪੰਜਾਬ ਸਰਕਾਰ ਦਾ ਨਵਾਂ ਫ਼ਰਮਾਨ
ਚੰਡੀਗੜ੍ਹ 8 ਦਸੰਬਰ; ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਹੋਣ ਤੇ ਜਿਥੇ ਹਰੇਕ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਇਹਨਾਂ ਸੰਘਰਸ਼ਾਂ ਨੂੰ ਦਬਾਉਣ ਲਈ ਇੱਕ ਨਵਾਂ ਫ਼ਰਮਾਨ ਜਾਰੀ ਕੀਤਾ ਹੈ , ਜਿਸ ਤਹਿਤ ਹੁਣ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਮੈਡੀਕਲ ਛੁੱਟੀ ਤੋਂ ਇਲਾਵਾ ਕੋਈ ਹੋਰ ਛੁੱਟੀ ਨਹੀਂ ਮਿਲੇਗੀ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਸੰਘਰਸ਼ਾਂ ਵਿੱਚ ਸ਼ਾਮਲ ਹੁੰਦਾ ਹੈ ਤਾ ਉਸਦੀ ਗੈਰ ਹਾਜ਼ਰੀ ਲਾਈ ਜਾਵੇਗੀ।
Also read:
ਇਹ ਪੱਤਰ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਲਈ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੰਘਰਸ਼ਸ਼ੀਲ ਮੁਲਾਜ਼ਮਾਂ ਤੇ NO LEAVE, NO WORK ,NO PAY ਨਿਯਮ ਲਾਗੂ ਕੀਤਾ ਗਿਆ ਹੈ.
ਪਾਵਰਕੌਮ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਜਦੋਂ ਕਰਮਚਾਰੀ ਅਧਿਕਾਰੀ ਸ਼ਾਮਿਲ ਹੁੰਦਾ ਹੈ ਤਾਂ NO LEAVE, NO WORK ,NO PAY ਦੇ ਨਿਯਮ ਅਨੁਸਾਰ ਗੈਰ ਹਾਜ਼ਰੀ ਲਗਾਈ ਜਾਵੇ। ਪੱਤਰ ਦੀ ਕਾਪੀ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ।
13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ
13 ਦਸੰਬਰ ਤੋਂ ਲੈ ਕੇ 24 ਦਸੰਬਰ ਤਕ ਅਧਿਆਪਕਾਂ ਦੀਆਂ ਛੁੱਟੀਆਂ ਤੇ ਲਾਈ ਰੋਕ।
ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਹੋਵੇਗੀ ਸਰਕਾਰੀ ਛੁੱਟੀ
______________________________________
Join telegram for latest updates.
https://t.me/+Z0fDBg5zf6ZjYzk1
ਪਟਿਆਲਾ: ਪੰਜਾਬ ਸਰਕਾਰ ਵੱਲੋਂ ਅੱਜ ਭਾਈ ਜੈਤਾ ਜੀ ਦੇ ਜਨਮ ਦਿਨ ਤੇ 5 ਸਤੰਬਰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਦਸੰਬਰ ਤੋਂ ਸ਼ੁਰੂ ਹੋਣਗੀਆਂ ਅਤੇ 24 ਦਸੰਬਰ ਨੂੰ ਪੰਜਾਬ ਸਟੇਟ ਟੀਚਰ ਐਲੀਜੀਵਿਲਿਟੀ ਟੈਸਟ ਹੋਣ ਜਾ ਰਿਹਾ ਹੈ। ਇਸ ਲਈ ਉਪ ਜ਼ਿਲ੍ਹਾ ਸਿੱਖਿਆ ਅਫਸਰ ਪਟਿਆਲਾ ਵਲੋਂ ਸਕੂਲ ਮੁਖੀਆਂ ਨੂੰ ਇਹ ਕਿਹਾ ਗਿਆ ਹੈ ਕਿ ਕਿਸੇ ਵੀ ਅਧਿਆਪਕ ਨੂੰ ਮੈਡੀਕਲ ਛੁੱਟੀ ਤੋਂ ਅਲਾਵਾ ਹੋਰ ਕੋਈ ਵੀ ਛੁੱਟੀ ਮਨਜ਼ੂਰ ਨਹੀਂ ਕੀਤੀ ਜਾਵੇ ।
ਜੇਕਰ ਅਧਿਆਪਕਾਂ ਵੱਲੋਂ ਮੈਡੀਕਲ ਛੁੱਟੀ ਲੈਣ ਦੀ ਅਰਜੀ ਆਂਦੀ ਹੈ ਤਾ ਉਹ ਵੀ ਸੀਐਮਓ ਵੱਲੋਂ ਜਾਰੀ ਮੈਡੀਕਲ ਸਰਟੀਫਿਕੇਟ ਤੇ ਹੀ ਮੰਜ਼ੂਰ ਕੀਤੀ ਜਾਵੇ।
ਸਮੂਹ ਸਕੂਲ ਮੁਖੀਆਂ ਨੂੰ ਇਹ ਵੀ ਕਿਹਾ ਗਿਆ ਹੈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਨਾਲੇਜ ਤੋਂ ਬਿਨਾਂ ਕਿਸੇ ਵੀ ਅਧਿਆਪਕ ਨੂੰ ਛੁੱਟੀ ਨਾ ਦਿੱਤੀ ਜਾਵੇ ।
- Pay commission: DOWNLOAD ALL NOTIFICATION HERE
- IMPORTANT LETTER S : ਸਿੱਖਿਆ ਵਿਭਾਗ ਅਤ ਹੋਰ ਵਿਭਾਗਾਂ ਨਾਲ ਸਬੰਧਤ ਮਹੱਤਵਪੂਰਨ ਪੱਤਰ ਡਾਊਨਲੋਡ ਕਰੋ ਇਥੇ
- TMH MULANPUR RECRUITMENT: ਟਾਟਾ ਮੈਮੋਰੀਅਲ ਹਸਪਤਾਲ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ
MGNREGA RECRUITMENT: ਮਗਨਰੇਗਾ ਤਹਿਤ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ,
ਦਫਤਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ, ਜ਼ਿਲ੍ਹਾ ਐਸਏਐਸ ਨਗਰ ਵਲੋਂ ਮਗਨਰੇਗਾ ਸਕੀਮ ਅਧੀਨ ਲੇਖਾਕਾਰ ਦੀ 1 ਅਸਾਮੀ, ਕੰਪਿਊਟਰ ਅਸਿਸਟੈਂਟ ਦੀ 01 ਅਸਾਮੀ ਅਤੇ ਗਰਾਮ ਰੁਜ਼ਗਾਰ ਸਹਾਇਕ ਦੀਆਂ 05 ਅਸਾਮੀਆਂ ਦੀ ਨਰੋਲ ਠੇਕੇ ਦੇ ਆਧਾਰ 'ਤੇ ਭਰਤੀ ਕੀਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਪੰਜਾਬ ਦੇ ਹੁਸ਼ਿਆਰਪੁਰ ਦੀ ਨੂੰਹ ਬਣੇਗੀ ਕੈਟਰੀਨਾ ਕੈਫ, ਵਿੱਕੀ ਕੌਸ਼ਲ ਨਾਲ ਵਿਆਹ ਅੱਜ
Katrina Kaif Vickey Kaushal Marriage ਮਸ਼ਹੂਰ ਅਭਿਨੇਤਰੀ ਕੈਟਰੀਨਾ ਕੈਫ ਅਤੇ ਐਕਟਰ ਵਿੱਕੀ ਕੌਸ਼ਲ ਦੇ ਵਿਆਹ ਦੀ ਦੁਨੀਆ ਭਰ ਵਿੱਚ ਚਰਚਾ ਹੈ। ਉਹ 9 ਦਸੰਬਰ ਨੂੰ ਰਾਜਸਥਾਨ ਦੇ ਮਸ਼ਹੂਰ ਬਰਵਾਰੇ ਕਿਲੇ ਦੇ ਸਿਕਸ ਸੈਂਸ ਰਿਜ਼ੋਰਟ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਇਸ ਸਬੰਧੀ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਕਦੇ ਮਹਿਮਾਨਾਂ ਲਈ ਮੋਬਾਈਲ ਪਾਲਿਸੀ ਨਾ ਹੋਣ ਦੀ ਗੱਲ ਕਹੀ ਜਾਂਦੀ ਹੈ ਤੇ ਕਦੇ ਵਿਆਹ ਦੀ ਲਾਈਵ ਸਟ੍ਰੀਮਿੰਗ ਦੀ ਗੱਲ ਕਹੀ ਜਾ ਰਹੀ ਹੈ।
ਹਾਲਾਂਕਿ ਇਸ ਸਭ ਦੇ ਵਿਚਕਾਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਵਿਆਹ ਤੋਂ ਬਾਅਦ ਕੈਟਰੀਨਾ ਪੰਜਾਬ ਦੇ ਮਿਰਜ਼ਾਪੁਰ ਦੀ ਨੂੰਹ ਬਣੇਗੀ। ਦਰਅਸਲ ਵਿੱਕੀ ਕੌਸ਼ਲ ਦੇ ਪਿਤਾ ਅਤੇ ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਐਕਸ਼ਨ ਡਾਇਰੈਕਟਰ ਸ਼ਿਆਮ ਕੌਸ਼ਲ ਅਸਲ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਿਰਜ਼ਾਪੁਰ ਦੇ ਰਹਿਣ ਵਾਲੇ ਹਨ। ਇਹ ਪਿੰਡ ਟਾਂਡਾ ਉੜਮੁੜ ਦੇ ਨੇੜੇ ਹੈ।
ਪਿੰਡ ਮਿਰਜ਼ਾਪੁਰ ਦੇ ਲੋਕਾਂ ਅਨੁਸਾਰ ਮੁੰਬਈ ਵਿੱਚ ਰਹਿਣ ਤੋਂ ਬਾਅਦ ਵੀ ਸ਼ਾਮ ਕੌਸ਼ਲ ਆਪਣੇ ਦੋ ਲੜਕਿਆਂ ਵਿੱਕੀ ਅਤੇ ਸੰਨੀ ਕੌਸ਼ਲ ਦੇ ਨਾਲ ਪਿੰਡ ਵਿੱਚ ਅਕਸਰ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਆਮ ਆਦਮੀ ਵਾਂਗ ਲੋਕਾਂ ਨਾਲ ਮੇਲ-ਜੋਲ ਰੱਖਦੇ ਹਨ।
ਪਿੰਡ ਵਾਸੀਆਂ ਨੇ ਦੱਸਿਆ ਕਿ ਵਿੱਕੀ ਕੌਸ਼ਲ ਅਤੇ ਕੈਟਰੀਨਾ ਦੇ ਵਿਆਹ ਤੋਂ ਉਹ ਬਹੁਤ ਖੁਸ਼ ਹਨ। ਉਹ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਅਜਿਹੀ ਖੂਬਸੂਰਤ ਕੈਟਰੀਨਾ ਕੈਫ ਸਕ੍ਰੀਨ 'ਤੇ ਉਨ੍ਹਾਂ ਦੇ ਪਿੰਡ ਆਵੇਗੀ ਅਤੇ ਉਹ ਉਸ ਨੂੰ ਨੇੜੇ ਤੋਂ ਦੇਖ ਸਕਣਗੇ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਅਹਿਮ ਫੈਸਲੇ ਹੋਣ ਦੀ ਸੰਭਾਵਨਾ
ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਦਸੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਵੇਗੀ। ਇਹ ਮੀਟਿੰਗ ਸਾਢੇ ਤਿੰਨ ਵਜੇ ਹੋਵੇਗੀ ਇਸ ਮੀਟਿੰਗ ਵਿਚ ਕੁਝ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਹੈ ।
ਮੀਟਿੰਗ ਦੇ ਏਜੰਡੇ ਬਾਰੇ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਮੌਕੇ ਤੇ ਹੀ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੱਚੇ ਮੁਲਾਜ਼ਮਾਂ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਸਰਕਾਰੀ ਛੁੱਟੀ ਦਾ ਐਲਾਨ
ਚੰਨੀ ਸਰਕਾਰ ਦਾ ਵੱਡਾ ਐਲਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ ’ਤੇ ਹੋਵੇਗੀ ਸਰਕਾਰੀ ਛੁੱਟੀ
______________________________________
Join telegram for latest updates.
https://t.me/+Z0fDBg5zf6ZjYzk1
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਭਾਈ ਜੈਤਾ ਜੀ, ਦੇ ਜਨਮ ਦਿਹਾੜੇ ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਭਾਈ ਜੈਤਾ ਜੀ ਦਾ ਜਨਮ ਦਿਹਾੜਾ 5 ਸਤੰਬਰ ਨੂੰ ਮਨਾਇਆ ਜਾਂਦਾ ਹੈ। ਇਸ ਸਬੰਧੀ ਆਫਿਸਿਅਲ ਜਾਣਕਾਰੀ ਲਈ ਇਥੇ ਕਲਿੱਕ ਕਰੋ।
ਭਾਈ ਜੈਤਾ ਜੀ ਦੇ ਜਨਮ ਦਿਨ ਦੀ ਮਿਤੀ ਪਹਿਲਾਂ ਗਲਤ ਲਿਖੀ ਗਈ ਸੀ ।