ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ ਹੁਣ 24 ਜਨਵਰੀ ਤੱਕ ਰਹੇਗੀ ਜਾਰੀ


 ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ ਹੁਣ 24 ਜਨਵਰੀ ਤੱਕ ਜਾਰੀ ਰਹੇਗੀ

ਚੰਡੀਗੜ੍ਹ ,18 ਜਨਵਰੀ

ਹਾਈ ਕੋਰਟ ਨੇ ਐਨਡੀਪੀਐਸ ਕੇਸ ਵਿੱਚ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਦਿੱਤੀ ਅੰਤਰਿਮ ਜ਼ਮਾਨਤ ਨੂੰ ਜਾਰੀ ਰੱਖਣ ਦਾ ਹੁਕਮ ਦਿੰਦਿਆਂ ਕੇਸ ਦੀ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੁਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਮਜੀਠੀਆ ਨੇ ਪਹਿਲਾਂ ਮੁਹਾਲੀ ਦੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ। ਹੇਠਲੀ ਅਦਾਲਤ ਵੱਲੋਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਜਿਸ 'ਤੇ ਹਾਈਕੋਰਟ ਨੇ 10 ਜਨਵਰੀ ਨੂੰ ਉਸ ਨੂੰ ਅੰਤਰਿਮ ਜ਼ਮਾਨਤ ਦਿੰਦੇ ਹੋਏ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends