ਡਿਪਟੀ ਕਮਿਸ਼ਨਰ ਨੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ

 ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸ਼ਹੀਦ ਭਗਤ ਸਿੰਘ ਨਗਰ


ਡਿਪਟੀ ਕਮਿਸ਼ਨਰ ਨੇ 73ਵੇਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ


ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਦੇ ਨਾਲ ਕੀਤਾ ਜਾਵੇਗਾ ਸਮਾਗਮ


ਨਵਾਂਸ਼ਹਿਰ, 24 ਜਨਵਰੀ


ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਨੇ ਸੋਮਵਾਰ ਨੂੰ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ 73ਵੇਂ ਗਣਤੰਤਰ ਦਿਵਸ ਦੇ ਜਸ਼ਨ ਮਨਾਉਣ ਲਈ ਕਰਵਾਈ ਗਈ ਫੁਲ ਡਰੈਸ ਰਿਹਰਸਲ ਦਾ ਜਾਇਜ਼ਾ ਲਿਆ।



 ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਕਮਾਂਡਰ ਡੀਐਸਪੀ ਸ਼ਾਹਬਾਜ਼ ਸਿੰਘ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ।


 ਡਿਪਟੀ ਕਮਿਸ਼ਨਰ ਨੇ ਸਮਾਗਮ ਤੋਂ ਬਾਅਦ 26 ਜਨਵਰੀ ਨੂੰ ਹੋਣ ਵਾਲੇ ਮੁੱਖ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।


 ਉਨ੍ਹਾਂ ਨੇ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਜ਼ਿਲ੍ਹਾ ਪੱਧਰੀ ਮੁੱਖ ਸਮਾਗਮ ਨੂੰ ਬਹੁਤ ਹੀ ਢੁਕਵੇਂ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰੀ 73ਵਾਂ ਗਣਤੰਤਰ ਦਿਵਸ ਸਮਾਗਮ ਬਹੁਤ ਹੀ ਸੀਮਿਤ ਗਿਣਤੀ ਨਾਲ ਹੋਵੇਗਾ।


  ਸ਼੍ਰੀ ਸਾਰੰਗਲ ਨੇ ਕਿਹਾ ਕਿ ਸਮਾਗਮ ਵਿੱਚ ਸੀਮਤ ਇਕੱਠ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ ਤਾਂ ਜੋ ਸਮਾਗਮ ਦੌਰਾਨ ਕੋਵਿਡ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ।


 ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਇਹ ਅਹਿਮ ਦਿਹਾੜਾ ਪੂਰੀ ਦੇਸ਼ ਭਗਤੀ ਅਤੇ ਰਾਸ਼ਟਰ ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।


 ਸ਼੍ਰੀ ਸਾਰੰਗਲ ਨੇ ਅੱਗੇ ਕਿਹਾ ਕਿ ਸਮਾਗਮ ਸਬੰਧੀ ਜਿਨ੍ਹਾਂ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਇਸ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਗੈਰ-ਵਾਜਬ ਅਤੇ ਨਾ ਬਰਦਾਸ਼ਤ ਯੋਗ ਹੋਵੇਗੀ।


 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਕੋਵਿਡ-19 ਮਹਾਂਮਾਰੀ ਦੇ ਕਾਰਨ ਕੋਈ ਵੀ ਸੱਭਿਆਚਾਰਕ ਸਮਾਗਮ, ਪੀ.ਟੀ.ਸ਼ੋਅ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਟੀਮ ਆਜ਼ਾਦੀ ਘੁਲਾਟੀਆਂ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰੇਗੀ। ਬਾਅਦ 'ਚ ਉਨ੍ਹਾਂ ਨੇ ਮੌਕੇ 'ਤੇ ਅਧਿਕਾਰੀਆਂ ਨਾਲ ਵੱਖਰੀ ਮੀਟਿੰਗ ਵੀ ਕੀਤੀ ਅਤੇ ਪ੍ਰਬੰਧਾਂ ਬਾਰੇ ਹਦਾਇਤ ਕੀਤੀ।


 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਦੀਪਾਂਕਰ ਗਰਗ, ਪੁਲਿਸ ਕਪਤਾਨ ਮਨਵਿੰਦਰਬੀਰ ਸਿੰਘ ਅਤੇ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀਜ਼ ਗੁਰਪ੍ਰੀਤ ਸਿੰਘ, ਜੰਗ ਬਹਾਦਰ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends