ਚੰਡੀਗੜ੍ਹ 5 ਜਨਵਰੀ 2022;
ਮੰਤਰੀ ਮੰਡਲ ਵੱਲੋਂ ‘ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ)-2022 ਨੂੰ ਪ੍ਰਵਾਨਗੀ
ਮੰਤਵ ਦਾ ਉਦੇਸ਼ ਨੌਕਰੀਆਂ, ਵਿਦੇਸ਼ਾਂ ਵਿੱਚ ਰੋਜ਼ਗਾਰ ਅਤੇ ਪੜ੍ਹਾਈ, ਹੁਨਰ ਸਿਖਲਾਈ, ਸਵੈ-ਰੁਜ਼ਗਾਰ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਦੀ ਸਹੂਲਤ ਨੂੰ ਯਕੀਨੀ ਬਣਾਉਣ
ਕੇਂਦਰਿਤ ਅਤੇ ਨਤੀਜਾਮੁਖੀ ਪਹੁੰਚ ਅਪਣਾਉਣ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ) 2022’ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਤਿਆਰ ਕੀਤੀ ਗਈ ਇਸ ਸਕੀਮ ਦਾ ਉਦੇਸ਼ ਨੌਕਰੀਆਂ, ਨਿੱਜੀ ਖੇਤਰ ਦੀਆਂ ਨੌਕਰੀਆਂ, ਵਿਦੇਸ਼ਾਂ ਵਿੱਚ ਰੁਜ਼ਗਾਰ, ਵਿਦੇਸ਼ਾਂ ਵਿੱਚ ਪੜ੍ਹਾਈ, ਹੁਨਰ ਸਿਖਲਾਈ ਸਮੇਤ ਹੁਨਰ ਸਿਖਲਾਈ, ਸਵੈ-ਰੁਜ਼ਗਾਰ, ਉੱਦਮ ਅਤੇ ਉੱਦਮੀਆਂ ਦੇ ਵਿਕਾਸ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੌਂਸਲਿੰਗ ਅਤੇ ਕੋਚਿੰਗ ਸਮੇਤ ਗਾਰੰਟੀਸ਼ੁਦਾ ਰੋਜ਼ਗਾਰ ਯਕੀਨੀ ਬਣਾਉਣਾ ਹੈ।
ਸੂਬਾ ਪੱਧਰ ‘ਤੇ ‘ਪ੍ਰਗਤੀ’ ਨੂੰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ, ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਰੋਬਾਰ ਮਿਸ਼ਨ, ਸੀ-ਪਾਈਟ, ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਰਾਹੀਂ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰ ‘ਤੇ ਪ੍ਰਗਤੀ ਨੂੰ ਸਬੰਧਤ ਡਿਪਟੀ ਕਮਿਸ਼ਨਰ ਦੇ ਸਮੁੱਚੇ ਨਿਯੰਤਰਣ ਅਤੇ ਨਿਗਰਾਨੀ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ (ਡੀਬੀਈਈ) ਵੱਲੋਂ ਲਾਗੂ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਵੱਡੀ ਗਿਣਤੀ ਨੌਜਵਾਨ ਅਜਿਹੇ ਹਨ ਜੋ ਵੱਖ-ਵੱਖ ਕਾਰਨਾਂ ਕਰਕੇ ਰੋਜ਼ਗਾਰ ਪ੍ਰਾਪਤ ਨਹੀਂ ਕਰ ਪਾ ਰਹੇ ਹਨ। ਕਈ ਵਾਰ ਅਜਿਹੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਨਹੀਂ ਹੁੰਦੀ ਜਾਂ ਕਈ ਵਾਰ ਉਨ੍ਹਾਂ ਕੋਲ ਲੋੜੀਂਦੀ ਸਲਾਹ ਅਤੇ ਮਾਰਗਦਰਸ਼ਨ ਨਹੀਂ ਹੁੰਦਾ। ਬੇਰੁਜ਼ਗਾਰੀ ਦੇ ਮੁੱਦੇ ਦਾ ਹੱਲ ਲੱਭਣ ਅਤੇ ਸਥਿਤੀ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਤੁਰੰਤ ਮੁਹੱਈਆ ਕਰਵਾਈਆਂ ਜਾ ਸਕਣ ਵਾਲੀਆਂ ਸੰਭਾਵੀ ਸੁਵਿਧਾਵਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਲਈ, ਮੌਜੂਦਾ ਯੋਜਨਾ ‘ਪ੍ਰਗਤੀ-2022’ ਤਿਆਰ ਕੀਤੀ ਗਈ ਹੈ ਤਾਂ ਜੋ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਭਦਾਇਕ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੰਭਵ ਸਹੂਲਤ ਮੁਹੱਈਆ ਕਰਵਾਇਆ ਜਾ ਸਕੇ।
Read All cabinet decision here
PUNJAB CABINET DECISION 4/1/2022
ਸਬ-ਤਹਿਸੀਲਾਂ ਮਹਿਲ ਕਲਾਂ ਅਤੇ ਫਤਿਹਗੜ੍ਹ ਚੂੜੀਆਂ ਨੂੰ ਤਹਿਸੀਲ/ਸਬ-ਡਵੀਜ਼ਨ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ
ਮੌਜੂਦਾ ਮਿਡ ਡੇ ਮੀਲ ਵਰਕਰਾਂ ਦੀ ਉਜਰਤ 2200 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਰੁਪਏ ਕਰਨ ਦੀ ਮਨਜ਼ੂਰੀ
2020-21 ਲਈ ਸ਼ਹਿਰੀ ਹਵਾਬਾਜ਼ੀ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ