ਫਿਰੋਜ਼ਪੁਰ, 8 ਜਨਵਰੀ 2022
ਫਿਰੋਜ਼ਪੁਰ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਦਾ ਰਸਤਾ ਰੋਕਣ ਦੀ ਸਜ਼ਾ ਸਿਰਫ 200 ਰੁਪਏ ਹੈ। ਅਜਿਹਾ ਇਸ ਲਈ ਕਿਉਂਕਿ ਪੰਜਾਬ ਪੁਲਿਸ ਵੱਲੋਂ ਥਾਣਾ ਕੁਲਗੜ੍ਹੀ ਵਿਖੇ ਦਰਜ ਕੀਤੇ ਗਏ ਕੇਸ ਵਿੱਚ ਆਈਪੀਸੀ ਦੀ ਧਾਰਾ 283 ਲਗਾਈ ਗਈ ਹੈ, ਜਿਸ ਦੀ ਸਜ਼ਾ 200 ਰੁਪਏ ਜੁਰਮਾਨਾ ਹੈ।
ਜ਼ਮਾਨਤ ਲਈ ਅਦਾਲਤ ਜਾਣ ਦੀ ਲੋੜ ਨਹੀਂ -
ਇਸ ਦੀ ਜ਼ਮਾਨਤ ਵੀ ਥਾਣੇ ਵਿਚ ਹੀ ਹੋ ਜਾਂਦੀ ਹੈ। ਦੋਸ਼ੀ ਨੂੰ ਅਦਾਲਤ ਵਿਚ ਜਾਣ ਦੀ ਲੋੜ ਨਹੀਂ ਹੈ। ਇਸ ਵਿੱਚ ਕਿਸੇ ਦਾ ਨਾਂ ਨਹੀਂ ਲਿਖਿਆ ਗਿਆ। ਹੈਰਾਨੀ ਦੀ ਗੱਲ ਹੈ ਕਿ ਇਸ ਐਫਆਈਆਰ ਵਿੱਚ ਕਿਤੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਰੋਕਣ ਦਾ ਜ਼ਿਕਰ ਨਹੀਂ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਬਣੇ SPG ਐਕਟ ਨੂੰ ਵੀ ਲਾਗੂ ਨਹੀਂ ਕੀਤਾ ਗਿਆ ਹੈ।
ਕਰੀਬ 15-20 ਮਿੰਟ ਤੱਕ ਫਲਾਈਓਵਰ 'ਤੇ ਰੁਕਣ ਤੋਂ ਬਾਅਦ ਪੀਐਮ ਮੋਦੀ ਵਾਪਸ ਪਰਤੇ।
ਪੰਜਾਬ ਸਰਕਾਰ ਵੱਲੋਂ ਇੰਸਪੈਕਟਰ ਬੀਰਬਲ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਉਹ ਸੁਰੱਖਿਆ ਰੂਟ ’ਤੇ ਡੀਐਸਪੀ ਸੁਰਿੰਦਰ ਬਾਂਸਲ ਦੇ ਨਾਲ ਫਿਰੋਜ਼ਪੁਰ ਗਿਆ ਸੀ। ਜਦੋਂ ਉਹ ਥਾਣਾ ਸਦਰ ਤੋਂ ਵਾਪਸ ਪਰਤਣ ਉਪਰੰਤ ਕ੍ਰਿਸ਼ੀ ਭਵਨ ਨੇੜੇ ਰੂਟ 'ਤੇ ਡਿਊਟੀ ਦੇ ਰਿਹਾ ਸੀ ਤਾਂ ਸੂਚਨਾ ਮਿਲੀ ਕਿ ਫਿਰੋਜ਼ਪੁਰ ਤੋਂ ਮੋਗਾ ਰੋਡ 'ਤੇ ਪੈਂਦੇ ਪਿੰਡ ਪਿਆਰੇਆਣਾ ਪੁਲ ਸੇਮਨਾਲਾ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਨੇ ਧਰਨਾ ਲਗਾ ਦਿੱਤਾ ਹੈ ।
ਆਮ ਆਦਮੀ ਪਾਰਟੀ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਦਾ ਐਲਾਨ ਕੀਤਾ।
CORONA BREAKING: ਪੰਜਾਬ ਸਰਕਾਰ ਵੱਲੋਂ ਨਵੀਆਂ ਪਾਬੰਦੀਆਂ ਲਾਗੂ
BIG BREAKING': ਸਕੂਲ ਦੇ ਬਾਥਰੂਮ ਵਿੱਚ ਲਟਕਦੀ ਮਿਲੀ ਵਿਦਿਆਰਥੀ ਦੀ ਲਾਸ਼
ਵਿੱਦਿਅਕ ਸੰਸਥਾਵਾਂ ਨੂੰ ਬੰਦ ਕਰਨ ਦਾ ਫੈਂਸਲਾ ਸਿੱਖਿਆ ਦੇ ਨਿੱਜੀਕਰਨ ਦੀ ਸਾਜਿਸ਼ ਦਾ ਹਿੱਸਾ: ਪੀਐੱਸਯੂ
ਜਿਸ ਕਾਰਨ ਸੜਕ ਤੋਂ ਲੰਘਣ ਵਾਲੇ ਆਮ ਲੋਕਾਂ, ਰੈਲੀ ਵਿੱਚ ਜਾਣ ਵਾਲੇ ਲੋਕਾਂ ਅਤੇ ਵੀ.ਆਈ.ਪੀ ਵਾਹਨਾਂ ਲਈ ਸੜਕ ਬੰਦ ਹੋ ਗਈ ਹੈ। ਉਹ ਦੁਪਹਿਰ 2.30 ਤੋਂ 3 ਵਜੇ ਦੇ ਵਿਚਕਾਰ ਮੌਕੇ 'ਤੇ ਪਹੁੰਚਿਆ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।