ਵੱਡੀ ਖ਼ਬਰ: ਕਰੋਨਾ ਦੋਰਾਨ ਵਿਦਿਆਰਥੀਆਂ ਨੂੰ ਸਕੂਲ ਬੁਲਾਉਣ ਵਾਲੇ 4 ਸਕੂਲਾਂ ਖ਼ਿਲਾਫ਼ ਸਿੱਖਿਆ ਵਿਭਾਗ ਵੱਲੋਂ ਨੋਟਿਸ ਜਾਰੀ

 

ਅਮ੍ਰਿਤਸਰ, 25 ਜਨਵਰੀ 

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰੋਨਾ ਵਾਇਰਸ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। 




ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਤਸੱਲੀਬਖ਼ਸ਼ ਜਵਾਬ ਨਾ ਆਇਆ ਤਾਂ ਇਹਨਾਂ ਸਕੂਲਾਂ ਦੀ ਮਾਨਤਾ ਰੱਦ ਕਰਨ ਲਈ ਸਰਕਾਰ ਨੂੰ ਲਿਖਿਆ ਜਾਵੇਗਾ ।




ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲਾਂ ਨੂੰ ਕਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਬੰਦ ਕੀਤਾ ਗਿਆ ਹੈ। ਕਿਸੇ ਪ੍ਰਾਈਵੇਟ ਸੰਸਥਾ ਵਲੋਂ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਸੂਬੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰੋਨਾ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿਲੇ ਦੇ ਚਾਰ ਪ੍ਰਾਈਵੇਟ ਸਕੂਲ ਹੁਕਮਾਂ ਦੀ ਉਲੰਘਣਾ ਕਰ ਰਿਹਾ ਸਕੂਲ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ 4 ਸਕੂਲਾਂ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਗਿਆ ਹੈ , ਸਕੂਲਾਂ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਹੀਂ ਆਉਂਦਾ ਤਾਂ ਉਨ੍ਹਾਂ ਦੀ ਮਾਨਤਾ ਰੱਦ ਕਰਨ ਲਈ ਸਰਕਾਰ ਨੂੰ ਲਿਖਿਆ ਜਾਵੇਗਾ. 

Also read;

ਅਧਿਕਾਰੀ ਨੇ ਦੱਸਿਆ ਕਿ ਕੁਝ ਸਕੂਲਾਂ ਵੱਲੋਂ ਇਹ ਕਿਹਾ ਗਿਆ ਕਿ ਵਿਦਿਆਰਥੀਆਂ ਨੂੰ ਕੋਵਿਡ ਟੀਕਾਕਰਨ ਲਈ ਬੁਲਾਇਆ ਗਿਆ ਸੀ , ਉਹਨਾਂ ਨੇ ਇਹ ਸਪਸ਼ਟ ਕੀਤਾ ਕਿ ਬੱਚਿਆਂ ਦੇ ਮਾਤਾ-ਪਿਤਾ ਦੀ ਸਹਿਮਤੀ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਕੂੂਲ ਵਿੱਚ ਬੁਲਾਇਆ ਜਾਵੇ। 

ਅਧਿਕਾਰੀ ਨੇ ਅੱਗੇ ਦੱਸਿਆ ਕਿ ਸਕੂਲਾਂ ਨੂੰ ਇਕ ਵਾਰ ਫਿਰ ਚਿਤਾਵਨੀ ਦਿੱਤੀ ਗਈ ਹੈ ਜੇਕਰ ਉਹ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ ,ਸਕੂਲਾਂ ਦੀ ਚੈਕਿੰਗ ਲਈ ਪ੍ਰਿੰਸੀਪਲਾਂ ਦੀ ਡਿਊਟੀ ਲਗਾਈ ਗਈ ਹੈ।

Featured post

PSEB 8TH RESULT 2025 LINK : ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ

PSEB 8TH RESULT 2025 LINK DECLARED: ਅੱਠਵੀਂ ਜਮਾਤ ਦਾ ਨਤੀਜਾ ਘੋਸ਼ਿਤ, ਇਸ ਲਿੰਕ ਰਾਹੀਂ ਕਰੋ ਚੈੱਕ  Chandigarh,4 April 2025 ( ਜਾਬਸ ਆਫ ਟੁਡੇ) ਪੰਜਾਬ ਸਕੂਲ...

RECENT UPDATES

Trends