ਸਿੱਖਿਆ ਮੰਤਰੀ ਨਾਲ ਕੀਤੀਆਂ ਮੀਟਿੰਗਾਂ ਤੋਂ ਬਾਅਦ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਭਰਤੀ ਪ੍ਰਕਿਰਿਆ ਹੋਈ ਸ਼ੁਰੂ-ਹਰਪਾਲ ਕੌਰ
ਵਫਦ ਦੀ ਮੀਟਿੰਗ ਦੌਰਾਨ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ ਸਿੱਖਿਆ ਸਕੱਤਰ ਨੂੰ ਫੋਨ ਕਰਕੇ ਭਰਤੀ ਪ੍ਰੀਕਿਰਿਆ ਅਮਲ ਚ ਲਿਆਉਣ ਲਈ ਕਿਹਾ ਸੀ
ਚੰਡੀਗੜ੍ਹ 13 ਜਨਵਰੀ (ਹਰਦੀਪ ਸਿੰਘ ਸਿੱਧੂ )ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੀ ਸ੍ਰਪ੍ਰਸਤ ਹਰਪਾਲ ਕੌਰ ਦੀ ਅਗਵਾਈ ਚ ਹੋਈ ਮੀਟਿੰਗ ਨੂੰ ਬੂਰ ਪਿਆ ਹੈ। 35 ਹੈੱਡ ਟੀਚਰ ਅਤੇ 55 ਸੈਂਟਰ ਹੈੱਡ ਟੀਚਰ ਦੀ ਭਰਤੀ ਪ੍ਰੀਕਿਰਿਆ ਸ਼ੁਰੂ ਹੋ ਗਈ ਹੈ,ਸਬੰਧਤ ਅਧਿਆਪਕਾਂ ਨੂੰ 20 ਜਨਵਰੀ ਤੋਂ ਸ਼ੁਰੂ ਹੋ ਰਹੀ ਸਕਰੂਟਨੀ ਲਈ ਸੱਦਿਆ ਗਿਆ ਹੈ।ਸਿੱਖਿਆ ਮੰਤਰੀ ਨੇ ਪਿਛਲੇ ਦਿਨੀਂ ਹੋਈ ਮੀਟਿੰਗ ਦੌਰਾਨ ਹੀ ਸਿੱਖਿਆ ਸਕੱਤਰ ਅਜੋਏ ਸ਼ਰਮਾ ਨੂੰ ਹੈੱਡ ਟੀਚਰ ,ਸੈਂਟਰ ਹੈੱਡ ਟੀਚਰ ਦੀ ਬੈਕਲਾਗ ਤਰੱਕੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਸੀ।
ਈ ਟੀ ਟੀ ਅਧਿਆਪਕ ਯੂਨੀਅਨ ਪੰਜਾਬ ਦੀ ਸ੍ਰਪ੍ਰਸਤ ਮੈਡਮ ਹਰਪਾਲ ਕੌਰ ਨੇ ਸਿੱਖਿਆ ਮੰਤਰੀ ਪ੍ਰਗਟ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸਮੇਂ ਸਿਰ ਹੈੱਡ ਟੀਚਰ,ਸੈਂਟਰ ਹੈੱਡ ਟੀਚਰ ਦੀ ਤਰੱਕੀ ਪ੍ਰਕਿਰਿਆ ਸ਼ੁਰੂ ਕਰਨ ਕਰਨ ਦੀ ਕਾਰਵਾਈ ਨੂੰ ਅਮਲ ਚ ਲਿਆਂਦਾ ਹੈ।
ਅਧਿਆਪਕ ਆਗੂ ਇੰਦਰਜੀਤ ਸਿੰਘ ਧਾਲੀਵਾਲ ਅਤੇ ਹੋਰਨਾਂ ਪੰਜਾਬ ਭਰ ਦੇ ਆਗੂਆਂ ਨੇ ਮੈਡਮ ਹਰਪਾਲ ਕੌਰ ਦਾ ਧੰਨਵਾਦ ਕੀਤਾ ਕਿ ਦੋ ਮਹੀਨਿਆਂ ਤੋਂ ਰੁਕੀ ਪ੍ਰਕਿਰਿਆ ਨੂੰ ਸ਼ੁਰੂ ਕਰਵਾ ਕੇ ਵੱਡਾ ਕਾਰਜ ਕੀਤਾ ਹੈ। ਉਨ੍ਹਾਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਦਾ ਵੀ ਧੰਨਵਾਦ ਕੀਤਾ ਕਿ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀ ਰੁਕੀ ਸਿੱਧੀ ਭਰਤੀ ਪ੍ਰਕਿਰਿਆਂ ਨੂੰ ਸ਼ੁਰੂ ਕਰਵਾਕੇ ਅਧਿਆਪਕਾਂ ਨੂੰ ਵੱਡਾ ਇਨਸਾਫ ਦਿੱਤਾ ਹੈ।
ਅਧਿਆਪਕ ਆਗੂ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੈੱਡ ਟੀਚਰ,ਸੈਂਟਰ ਹੈੱਡ ਟੀਚਰ ਦੀ ਸਿੱਧੀ ਭਰਤੀ ਲਈ 31 ਅਕਤੂਬਰ 2021 ਨੂੰ ਲਿਖਤੀ ਪੇਪਰ ਹੋਇਆ ਸੀ,ਪਰ ਦੋ ਮਹੀਨਿਆਂ ਬਾਅਦ ਵੀ ਇਸ ਭਰਤੀ ਦਾ ਨਤੀਜਾ ਘੋਸ਼ਿਤ ਨਹੀਂ ਕੀਤਾ ਗਿਆ,ਪਰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਤੋਂ ਬਾਅਦ ਸਾਰੀ ਪ੍ਰਕਿਰਿਆ ਅਮਲ ਚ ਲਿਆਂਦੀ ਗਈ, ਜਿਸ ਕਾਰਨ ਪੰਜਾਬ ਭਰ ਚ ਖੁਸ਼ੀ ਦਾ ਮਹੌਲ ਹੈ।
ਸਿੱਖਿਆ ਮੰਤਰੀ ਪ੍ਰਗਟ ਸਿੰਘ ਨਾਲ ਹੋਈ ਮੀਟਿੰਗ ਚ ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ, ਅਧਿਆਪਕ ਆਗੂ ਅਕਬਰ ਸਿੰਘ ਬੱਪੀਆਣਾ, ਭਾਰਤ ਭੂਸ਼ਣ,ਮਨਜਿੰਦਰਜੀਤ ਸਿੰਘ,ਮੈਡਮ ਭਗਵੰਤ ਕੌਰ ਪਟਿਆਲਾ, ਮੈਡਮ ਗੁਰਵਿੰਦਰ ਕੌਰ ਵੀ ਹਾਜ਼ਰ ਸਨ।