ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਅਤੇ ਗੜੇਮਾਰੀ ਦੀ ਚੇਤਾਵਾਨੀ
ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਪੱਛਮੀ ਗੜਬੜੀ ਜਨਵਰੀ ਵਿਚ ਤੀਜੀ ਵਾਰ ਸਰਗਰਮ ਹੋਣ ਜਾ ਰਹੀ ਹੈ।
ਇਸ ਵਾਰ ਵੀ ਵੈਸਟਰਨ ਡਿਸਟਰਬੈਂਸ ਕਾਫੀ ਮਜ਼ਬੂਤ ਸਥਿਤੀ ‘ਚ ਹੈ। ਇਸ ਕਾਰਨ ਅਗਲੇ ਦੋ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ।
ਖਾਸ ਕਰਕੇ ਪਹਾੜੀ ਖੇਤਰਾਂ ਵਿਚ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ।
ਐਤਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ।
ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਸੋਮਵਾਰ ਨੂੰ ਖਤਮ ਹੋ ਜਾਵੇਗਾ ਤੇ ਮੌਸਮ ਸਾਫ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੌਸਮ ਵਿਚ ਆਈ ਇਸ ਤਬਦੀਲੀ ਬਾਰੇ ਕਿਸਾਨਾਂ ਨੂੰ ਸੁਚੇਤ ਕਰ ਦਿੱਤਾ ਗਿਆ ਹੈ।
ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਉਹ ਦੋ ਦਿਨ ਤਕ ਫ਼ਸਲਾਂ ਦੀ ਸਿੰਚਾਈ ਨਾ ਕਰਨ ਤੇ ਨਾ ਹੀ ਸਪਰੇਅ ਦਾ ਛਿੜਕਾਅ ਕਰਨ|
ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਜਨਵਰੀ ਵਿਚ ਪੂਰੇ ਪੰਜਾਬ ਵਿਚ ਬਹੁਤ ਜ਼ਿਆਦਾ ਮੀਂਹ ਪਿਆ ਹੈ।