ਵਿਭਾਗ ਨੇ 136 ਦਰਜਾ-4 ਕਰਮਚਾਰੀਆਂ ਨੂੰ ਬਤੌਰ ਐੱਸ.ਐੱਲ.ਏ ਪਦ ਉੱਨਤ ਕੀਤਾ
41 ਕਰਮਚਾਰੀਆਂ ਨੂੰ ਬਤੌਰ ਲਾਇਬ੍ਰੇਰੀਅਨ ਤਰੱਕੀ ਦਿੱਤੀ
ਐੱਸ.ਏ.ਐੱਸ. ਨਗਰ 6 ਜਨਵਰੀ ( )
ਸਿੱਖਿਆ ਮੰਤਰੀ ਪਰਗਟ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਦੇ ਅਧੀਨ ਦਫ਼ਤਰਾਂ, ਸੰਸਥਾਵਾਂ ਅਤੇ ਸਕੂਲਾਂ ਵਿੱਚ ਕੰਮ ਕਰਦੇ ਦਰਜਾ-4 (ਦਸਵੀਂ ਪਾਸ) 136 ਕਰਮਚਾਰੀਆਂ ਨੂੰ ਤਰੱਕੀ ਦੇ ਕੇ ਐੱਸ.ਐੱਲ.ਏ. ਬਣਾ ਦਿੱਤਾ ਗਿਆ ਹੈ। ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਵੱਲੋਂ ਇਹਨਾਂ 136 ਕਰਮਚਾਰੀਆਂ ਨੂੰ ਤਾਇਨਾਤੀ ਦੇ ਸਟੇਸ਼ਨ ਵੀ ਅਲਾਟ ਕਰ ਦਿੱਤੇ ਗਏ ਹਨ।
ਇਸਦੇ ਨਾਲ ਹੀ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਨਵੇਂ ਸਾਲ ਦੇ ਤੋਹਫ਼ੇ ਵੱਜੋਂ ਸਿੱੱਖਿਆ ਵਿਭਾਗ ਦੇ ਅਧੀਨ ਕੰਮ ਕਰਦੇ ਐੱਸ.ਐੱਲ.ਏ. ਅਤੇ ਲਾਇਬ੍ਰੇਰੀ ਰਿਸਟੋਰਰ ਤੋਂ 41 ਸਕੂਲ ਲਾਇਬ੍ਰੇਰੀਅਨਾਂ ਦੀਆਂ ਤਰੱਕੀਆਂ ਕਰਕੇ ਉਹਨਾਂ ਕਰਮਚਾਰੀਆਂ ਨੂੰ ਵੀ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ।
ਇਹਨਾਂ ਕਰਮਚਾਰੀਆਂ ਨੂੰ ਪ੍ਰਦੀਪ ਕੁਮਾਰ ਅਗਰਵਾਲ ਡੀਜੀਐੱਸਈ ਪੰਜਾਬ ਅਤੇ ਸੁਖਜੀਤ ਪਾਲ ਸਿੰਘ ਡਾਇਰੈਕਟਰ ਸਿੱਖਿਆ ਵਿਭਾਗ ਸੈਕੰਡਰੀ ਸਿੱਖਿਆ ਨੇ ਵਧਾਈ ਵੀ ਦਿੱਤੀ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ।
ਇਹਨਾਂ ਪਦ-ਉੱਨਤ ਹੋਏ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦਾ ਨਵੇਂ ਸਾਲ ਦਾ ਤੋਹਫਾ ਦੇਣ 'ਤੇ ਧੰਨਵਾਦ ਕੀਤਾ ਹੈ। ਇਸ ਮੌਕੇ ਸੁਪਰਡੈਂਟ ਨਰਿੰਦਰ ਸਿੰਘ, ਤੇਜਿੰਦਰ ਸਿੰਘ ਸੀਨੀਅਰ ਸਹਾਇਕ ਅਤੇ ਹੋਰ ਕਰਮਚਾਰੀ ਵੀ ਮੌਜੂਦ ਰਹੇ।