ਮੋਹਾਲੀ, 31 ਜਨਵਰੀ (PB.JOBSOFTODAY.IN)
ਸਕੂਲਾਂ ਨੂੰ ਵਿਦਿਆਰਥੀਆਂ ਲਈ ਖੋਲਣ ਲਈ ਸਰਕਾਰ ਗੰਭੀਰ ਨਜ਼ਰ ਆ ਰਹੀ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਲਈ ਵੱਡੇ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿੱਚ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।
ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਦਾ ਫੈਸਲਾ, ਪੰਜਾਬ ਸਰਕਾਰ ਵੱਲੋਂ 1 ਫਰਵਰੀ ਨੂੰ ਕੀਤਾ ਜਾਵੇਗਾ। । ਪੰਜਾਬ ਸਰਕਾਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਸੂਬੇ ਦੇ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਣ ਨੂੰ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੂਸਰੇ ਸੂਬਿਆਂ ਦੇ ਤੁਲਨਾਤਮਕ ਪੰਜਾਬ ਵਿਚ ਪਹਿਲੀ ਡੋਜ਼ ਵਾਲੇ ਬੱਚਿਆਂ ਦੀ ਗਿਣਤੀ ਘੱਟ ਹੈ, ਇਸ ਲਈ 15 ਤੋਂ 18 ਸਾਲ ਦੇ ਵਿਦਿਆਰਥੀਆਂ ਦਾ ਟੀਕਾਕਰਨ ਜਲਦੀ ਤੋਂ ਜਲਦੀ ਕੀਤਾ ਜਾਵੇ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਵਿਦਿਆਰਥੀਆਂ ਦਾ ਡਾਟਾ ਮੰਗਿਆ ਗਿਆ ਹੈ ਜਿਹਨਾ ਨੂੰ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ।
ਇਸਤੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਜਲਦੀ ਹੀ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲੈ ਸਕਦੀ ਹੈ।ਦੂਜੇ ਪਾਸੇ ਹਿਮਾਚਲ ਅਤੇ ਹਰਿਆਣਾ ਦੇ ਵਿੱਚ ਵੀ ਸੂਬਾ ਸਰਕਾਰਾਂ ਨੇ ਵਿਦਿਆਰਥੀਆਂ ਲਈ ਸਕੂਲ ਖੋਲਣ ਦਾ ਫੈਸਲਾ ਕੀਤਾ ਹੈ।
ਫਿਲਹਾਲ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਜਾਂ ਬੰਦ ਰੱਖਣ ਦਾ ਫੈਸਲਾ 1 ਫਰਵਰੀ ਨੂੰ ਸਰਕਾਰ ਵੱਲੋਂ ਕੀਤਾ ਜਾਵੇਗਾ।
ਹੁਕਮਾਂ ਦੀ ਕਾਪੀ ਪੜ੍ਹਨ ਲਈ ਇੱਥੇ ਕਲਿੱਕ ਕਰੋ