BREAKING NEWS: ਸਕੂਲਾਂ ਨੂੰ ਖੋਲ੍ਹਣ ਲਈ ਸਰਕਾਰ ਗੰਭੀਰ, ਜਾਰੀ ਕੀਤੇ ਇਹ ਆਦੇਸ਼

 

 ਮੋਹਾਲੀ, 31 ਜਨਵਰੀ (PB.JOBSOFTODAY.IN)

ਸਕੂਲਾਂ ਨੂੰ ਵਿਦਿਆਰਥੀਆਂ ਲਈ ਖੋਲਣ ਲਈ ਸਰਕਾਰ ਗੰਭੀਰ ਨਜ਼ਰ ਆ ਰਹੀ ਹੈ, ਇਸ ਲਈ ਪੰਜਾਬ ਸਰਕਾਰ ਵੱਲੋਂ ਅੱਜ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਆਪਣੇ ਪਾਠਕਾਂ ਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਲਈ  ਵੱਡੇ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ   ਜਾਰੀ ਹੁਕਮਾਂ ਵਿੱਚ   ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ  ਦੇ ਹੁਕਮ ਜਾਰੀ ਕੀਤੇ ਹਨ । 



ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਦਾ ਫੈਸਲਾ, ਪੰਜਾਬ ਸਰਕਾਰ ਵੱਲੋਂ 1 ਫਰਵਰੀ ਨੂੰ ਕੀਤਾ ਜਾਵੇਗਾ। । ਪੰਜਾਬ ਸਰਕਾਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਸੂਬੇ ਦੇ ਵਿੱਚ 15 ਤੋਂ 18 ਸਾਲ ਦੇ ਬੱਚਿਆਂ ਦੇ ਟੀਕਾਕਰਣ ਨੂੰ ਵਧਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੂਸਰੇ ਸੂਬਿਆਂ ਦੇ ਤੁਲਨਾਤਮਕ ਪੰਜਾਬ ਵਿਚ ਪਹਿਲੀ ਡੋਜ਼ ਵਾਲੇ ਬੱਚਿਆਂ ਦੀ ਗਿਣਤੀ ਘੱਟ ਹੈ, ਇਸ ਲਈ 15 ਤੋਂ 18 ਸਾਲ ਦੇ ਵਿਦਿਆਰਥੀਆਂ ਦਾ ਟੀਕਾਕਰਨ ਜਲਦੀ ਤੋਂ ਜਲਦੀ ਕੀਤਾ ਜਾਵੇ। 




ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਵਿਦਿਆਰਥੀਆਂ ਦਾ ਡਾਟਾ ਮੰਗਿਆ ਗਿਆ ਹੈ ਜਿਹਨਾ ਨੂੰ   ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ।

ਇਸਤੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਜਲਦੀ ਹੀ ਸਕੂਲਾਂ ਨੂੰ ਖੋਲ੍ਹਣ ਦਾ ਫ਼ੈਸਲਾ ਲੈ ਸਕਦੀ ਹੈ।ਦੂਜੇ ਪਾਸੇ ਹਿਮਾਚਲ ਅਤੇ ਹਰਿਆਣਾ ਦੇ ਵਿੱਚ ਵੀ ਸੂਬਾ ਸਰਕਾਰਾਂ ਨੇ ਵਿਦਿਆਰਥੀਆਂ ਲਈ ਸਕੂਲ ਖੋਲਣ ਦਾ ਫੈਸਲਾ ਕੀਤਾ ਹੈ।



ਫਿਲਹਾਲ  ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਦਾ ਜਾਂ ਬੰਦ ਰੱਖਣ ਦਾ  ਫੈਸਲਾ  1 ਫਰਵਰੀ ਨੂੰ  ਸਰਕਾਰ ਵੱਲੋਂ ਕੀਤਾ ਜਾਵੇਗਾ।

ਹੁਕਮਾਂ ਦੀ ਕਾਪੀ ਪੜ੍ਹਨ ਲਈ ਇੱਥੇ ਕਲਿੱਕ ਕਰੋ 



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends