ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

 ਮਸ਼ਹੂਰ ਕੱਥਕ ਡਾਂਸਰ ਪੰਡਿਤ ਬਿਰਜੂ ਮਹਾਰਾਜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਪਦਮ ਵਿਭੂਸ਼ਣ ਪੁਰਸਕਾਰ ਜੇਤੂ ਬਿਰਜੂ ਮਹਾਰਾਜ (83) ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਦੇ ਸਾਕੇਤ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਗਾਇਕਾ ਮਾਲਿਨੀ ਅਵਸਥੀ ਅਤੇ ਅਦਨਾਨ ਸਾਮੀ ਨੇ ਵੀ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।



ਬਿਰਜੂ ਮਹਾਰਾਜ ਦੀ ਪੋਤੀ ਰਾਗਿਨੀ ਮਹਾਰਾਜ ਨੇ ਦੱਸਿਆ ਕਿ ਉਨ੍ਹਾਂ ਦਾ ਇਕ ਮਹੀਨੇ ਤੋਂ ਇਲਾਜ ਚੱਲ ਰਿਹਾ ਸੀ। ਬੀਤੀ ਰਾਤ ਲਗਭਗ 12:15-12:30 ਉਸ ਨੂੰ ਅਚਾਨਕ ਸਾਹ ਚੜ੍ਹਿਆ; ਜਿਸ ਤੋਂ ਬਾਅਦ ਉਸ ਨੂੰ 10 ਮਿੰਟ ਦੇ ਅੰਦਰ ਹਸਪਤਾਲ ਲਿਆਂਦਾ ਗਿਆ, ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

Read more: 

BOARD EXAM OFFLINE / RESULT MAY BE DECLARED ON FIRST TERM BASIS 


CORONA CASES IN PUNJAB : SEE DISTT WISE CASES 

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends