*ਚੋਣ ਜਾਬਤਾ ਲਾਗੂ ਹੋਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੰਘਰਸ਼ ਦਾ ਰੂਪ ਬਦਲਿਆ*
*10 ਜਨਵਰੀ ਦਾ ਲਾਡੋਵਾਲ ਚੱਕਾ ਜਾਮ ਅਤੇ 14 ਦੀ ਮੋਹਾਲੀ ਰੈਲੀ ਮੁਲਤਵੀ*
*10 ਤੋਂ 12 ਜਨਵਰੀ ਤੱਕ ਪੰਜਾਬ ਵਿੱਚ ਥਾਂ-ਥਾਂ ਪੁਤਲੇ ਅਤੇ 13 ਜਨਵਰੀ ਨੂੰ ਸਰਕਾਰ ਦੇ ਲਾਰਿਆਂ ਦੀ ਲੋਹੜੀ ਫੂਕਣ ਦਾ ਅੈਲਾਨ*
*16 ਜਨਵਰੀ ਨੂੰ ਜਲੰਧਰ ਵਿਖੇ ਨੁਮਾਇੰਦਾ ਕਨਵੈਨਸ਼ਨ ਕਰਕੇ ਕੀਤੇ ਜਾਣਗੇ ਵੱਡੇ ਅੈਲਾਨ*
ਚੰਡੀਗੜ੍ਹ, 8 ਜਨਵਰੀ ( ): ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਤੋਂ ਲਾਗੂ ਕੀਤੇ ਚੋਣ ਜਾਬਤੇ ਨੂੰ ਮੁੱਖ ਰੱਖਦੇ ਹੋਏ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਦੀ ਹੰਗਾਮੀ ਵਰਚੁਅਲ ਮੀਟਿੰਗ ਸਾਂਝੇ ਫਰੰਟ ਦੇ ਕਨਵੀਨਰ ਰਣਜੀਤ ਸਿੰਘ ਰਾਣਵਾਂ ਦੀ ਪ੍ਰਧਾਨਗੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਕਾਰਨ ਚੌਣ ਜਾਬਤੇ ਦੌਰਾਨ ਵੀ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਮੀਟਿੰਗ ਤੋਂ ਬਾਅਦ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਾਂਝੇ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਖਦੇਵ ਸੈਣੀ,ਬਾਜ ਸਿੰਘ ਖਹਿਰਾ, ਸੁਖਚੈਨ ਸਿੰਘ ਖਹਿਰਾ, ਕਰਮ ਸਿੰਘ ਧਨੋਆ, ਠਾਕੁਰ ਸਿੰਘ, ਪ੍ਰੇਮ ਸਾਗਰ ਸ਼ਰਮਾਂ, ਪਰਵਿੰਦਰ ਖੰਗੂੜਾ, ਜਸਵੀਰ ਤਲਵਾੜਾ, ਸੁੁਖਜੀਤ ਸਿੰਘ, ਸਤਨਾਮ ਸਿੰਘ, ਕੁਲਵਰਨ ਸਿੰਘ ਨੇ ਆਖਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਇੱਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਕੀਤੇ ਬਿਨਾਂ 36000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਝੂਠੇ ਇਸ਼ਤਿਹਾਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ। ਇਸੇ ਤਰ੍ਹਾਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਉਲਟ ਜਾ ਕੇ ਪੈਨਸ਼ਨਰਾਂ ਨੂੰ ਬਣਦੇ ਲਾਭ ਨਾ ਦੇ ਕੇ, ਮੁਲਾਜ਼ਮਾਂ ਨੂੰ ਮਿਲਦੇ ਵੱਖ-ਵੱਖ ਭੱਤਿਆਂ ਅਤੇ ਏ.ਸੀ.ਪੀ ਤੇ ਰੋਕ ਲਗਾ ਕੇ ਪੂਰੀ ਤਰ੍ਹਾਂ ਮੁਲਾਜਮ ਤੇ ਪੈਨਸ਼ਨਰਾਂ ਦੇ ਹਿੱਤਾਂ ਦਾ ਘਾਣ ਕੀਤਾ ਹੈ। ਇਸ ਲਈ ਸਰਕਾਰ ਖਿਲਾਫ਼ ਸੰਘਰਸ਼ ਜਾਰੀ ਰੱਖਿਆ ਜਾਵੇਗਾ।
Also read:
ਪੰਜਾਬ ਚੋਣਾਂ 2022 ਦੇਖੋ ਮਹੱਤਵ ਪੂਰਨ ਅਪਡੇਟ ਇਥੇ
ELECTION CODE OF CONDUCT: ਨਵੀਆਂ ਭਰਤੀਆਂ/ ਬਦਲੀਆਂ ਤੇ ਜੁਆਇੰਨ ਕਰਨ ਲਈ ਰੋਕ
6TH PAY COMMISSION : READ ALL NEW NOTIFICATION HERE
PSEB 2ND TERM EXAM SYALLABUS MODEL TEST PAPER DOWNLOAD HERE
ਆਗੂਆਂ ਨੇ ਆਖਿਆ ਕਿ ਚੋਣ ਜਾਬਤਾ ਲਾਗੂ ਹੋ ਜਾਣ ਕਾਰਨ ਬਦਲੇ ਹੋਏ ਹਾਲਾਤਾਂ ਵਿੱਚ 10 ਜਨਵਰੀ ਦਾ ਲਾਡੋਵਾਲ ਚੱਕਾ ਜਾਮ ਅਤੇ 14 ਜਨਵਰੀ ਦੀ ਮੁਹਾਲੀ ਰੈਲੀ ਮੁਲਤਵੀ ਕਰਕੇ 10 ਤੋਂ 12 ਜਨਵਰੀ ਤੱਕ ਪੰਜਾਬ ਦੇ ਕੋਨੇ ਕੋਨੇ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰਾਂ 13 ਜਨਵਰੀ ਨੂੰ ਪੰਜਾਬ ਸਰਕਾਰ ਦੇ ਲਾਰਿਆਂ ਦੀ ਲੋਹੜੀ ਬਾਲੀ ਜਾਵੇਗੀ। ਉਹਨਾਂ ਆਖਿਆ ਕਿ 16 ਜਨਵਰੀ ਨੂੰ ਹਰ ਤਰਾਂ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਜਥੇਬੰਦੀਆਂ ਤੇ ਫੈਡਰੇਸ਼ਨਾਂ ਦੀ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਨੁੰਮਾਇੰਦਾ ਕਨਵੈਨਸ਼ਨ ਕਰਕੇ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰ ਨੂੰ ਘੇਰਨ ਦੀ ਰੂਪ ਰੇਖਾ ਉਲੀਕੀ ਜਾਵੇਗੀ।
*ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ*