ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਬਣਾਏ ਜਾਣਗੇ ਚੋਣ ਮਿੱਤਰ
PUNJAB ELECTION 2022 READ ALL LATEST NEWS HERE
- ਪੰਜਾਬ ਵਿੱਚੋਂ ਜਿ਼ਲ੍ਹੇ ’ਚ ਪਹਿਲੀ ਵਾਰ ਹੋਵੇਗੀ ਵੋਟਾਂ ਵਾਲੀ ਭੈਣ
- ਜਿ਼ਲ੍ਹੇ ਦੇ 21 ਪੋਲਿੰਗ ਸਟੇਸ਼ਨ ਬਣਾਏ ਜਾਣਗੇ ਮਾਡਲ ਪੋਲਿੰਗ ਸਟੇਸ਼ਨ
- 423 ਲੋਕੇਸ਼ਨਾਂ ’ਤੇ ਬਣਾਏ ਗਏ ਹਨ 570 ਪੋਲਿੰਗ ਬੂਥ
ਫ਼ਤਹਿਗੜ੍ਹ ਸਾਹਿਬ, 16 ਜਨਵਰੀ:
ਵਿਧਾਨ ਸਭਾ ਚੋਣਾਂ 2022 ਦੌਰਾਨ ਵੋਟਰਾਂ ਦੀ ਸਹੂਲਤ ਲਈ ਪਹਿਲੀ ਵਾਰ ਚੋਣ ਮਿੱਤਰ ਬਣਾਏ ਗਏ ਹਨ ਹਰੇਕ ਮਿੱਤਰ ਨੂੰ 50 ਘਰ ਦਿੱਤੇ ਗਏ ਹਨ ਜਿਨ੍ਹਾਂ ਦੀਆਂ ਵੋਟਾਂ ਪਾਉਣੀਆਂ ਯਕੀਨੀ ਬਣਾਉਣ ਤੋਂ ਇਲਾਵਾ ਇਹ ਚੋਣ ਮਿੱਤਰ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਵੀ ਜਾਗਰੂਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜਿ਼ਲ੍ਹਾ ਚੋਣ ਅਫਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਭਰ ਵਿੱਚੋਂ ਜਿ਼ਲ੍ਹੇ ਵਿੱਚ ਪਹਿਲੀ ਵਾਰ ਚੋਣਾਂ ਵਾਲੀ ਭੈਣ ਵੀ ਬਣਾਈ ਗਈ ਹੈ ਜੋ ਕਿ ਬਜ਼ੁਰਗਾਂ ਤੇ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਵਿੱਚ ਮਦਦ ਕਰਨ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਵੀ ਕਰੇਗੀ।
ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਪੋਲਿੰਗ ਬੂਥ ਮਹਿਲਾਵਾਂ ਲਈ ਵੱਖਰਾ ਬਣਾਇਆ ਜਾਵੇਗਾ ਜਿਥੇ ਕਿ ਪੋਲਿੰਗ ਸਟਾਫ ਵੀ ਮਹਿਲਾਵਾਂ ਹੀ ਹੋਣਗੀਆਂ ਅਤੇ ਇਨ੍ਹਾਂ ਪੋਲਿੰਗ ਬੂਥਾਂ ’ਤੇ ਔਰਤਾਂ ਦੀ ਸਹੂਲਤ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਇਸੇ ਤਰ੍ਹਾਂ ਦਿਵਿਆਂਗ ਵੋਟਰਾਂ ਲਈ ਵੀ ਹਰੇਕ ਹਲਕੇ ਵਿੱਚ ਇੱਕ-ਇੱਕ ਸਪੈਸ਼ਲ ਪੋਲਿੰਗ ਬੂਥ ਬਣਾਇਆ ਜਾਵੇਗਾ ਜਿਥੇ ਕਿ ਦਿਵਿਆਂਗ ਵੋਟਰਾਂ ਦੀ ਸਹੂਲਤ ਅਨੁਸਾਰ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜਿ਼ਲ੍ਹੇ ਦੇ 21 ਪੋਲਿੰਗ ਸਟੇਸ਼ਨ ਮਾਡਲ ਪੋਲਿੰਗ ਸਟੇਸ਼ਨ ਬਣਾਏ ਜਾਣਗੇ ਜਿਥੇ ਕਿ ਸ਼ਾਮਿਆਨਾ ਲਗਾਉਣ ਤੋਂ ਇਲਾਵਾ ਗੁਬਾਰੇ, ਸਜ਼ਾਵਟੀ ਗੇਟ ਬਣਾਉਣ ਤੋਂ ਇਲਾਵਾ ਹੋਰ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਤੇ ਦਿਵਿਆਂਗ ਵੋਟਰਾਂ ਨੂੰ ਇੱਕ ਨਵੀਂ ਸਹੂਲਤ ਦਿੱਤੀ ਹੈ ਜਿਸ ਅਨੁਸਾਰ ਅਗਰ ਇਹ ਵੋਟਰ ਪੋਲਿੰਗ ਸਟੇਸ਼ਨ ਤੱਕ ਨਹੀਂ ਜਾ ਸਕਦੇ ਤਾਂ ਇਹ ਆਪਣੇ ਘਰ ਤੋਂ ਹੀ ਬੈਲਟ ਪੇਪਰ ਨਾਲ ਵੋਟ ਪਾ ਸਕਣਗੇ। ਇਸ ਲਈ ਇਨ੍ਹਾਂ ਨੂੰ ਆਪਣੇ ਬੂਥ ਲੈਵਲ ਅਫਸਰ ਪਾਸ ਲਿਖਤੀ ਦੇਣਾ ਹੋਵੇਗਾ ਜਿਸ ਉਪਰੰਤ ਇਨ੍ਹਾਂ ਦੀ ਵੋਟ ਬੈਲਟ ਪੇਪਰ ਨਾਲ ਵੀ ਪਵਾਈ ਜਾ ਸਕੇਗੀ। ਉਨ੍ਹਾਂ ਜਿ਼ਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਵੋਟ ਪਾਉਣਾ ਅਤੇ ਉਸ ਦਾ ਇਸਤੇਮਾਲ ਕਰਨਾ ਜਿਥੇ ਸਾਡਾ ਸੰਵਿਧਾਨਕ ਹੱਕ ਹੈ ਉਥੇ ਹੀ ਇਹ ਸਾਡੀ ਸਮਾਜਿਕ ਜਿੰਮੇਵਾਰੀ ਵੀ ਬਣਦੀ ਹੈ ਇਸ ਲਈ ਹਰੇਕ ਨਾਗਰਿਕ ਨੂੰ ਇਹ ਜਿੰਮੇਵਾਰੀ ਸਮਝਦੇ ਹੋਏ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ।
-