ਪੰਜਾਬ ਦੇ ਸਕੂਲਾਂ ਲਈ ਵੱਡੀ ਖਬਰ: ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਵੱਲੋਂ ਤੁਰੰਤ ਮੰਗੀ ਇਹ ਸੂਚਨਾ
ਮੋਹਾਲੀ, 27 ਜਨ਼ਵਰੀ (PB.JOBSOFTODAY.IN)
ਪੰਜਾਬ ਦੇ ਸਕੂਲਾਂ ਲਈ ਵੱਡੀ ਖਬਰ: ਖੁੱਲਣਗੇ ਸਕੂਲ, ਸਿੱਖਿਆ ਵਿਭਾਗ ਵੱਲੋਂ ਤੁਰੰਤ ਮੰਗੀ ਇਹ ਸੂਚਨਾ
ਪੰਜਾਬ ਸਰਕਾਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਲਈ ਵੱਡੇ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿੱਚ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।
ਸਕੂਲਾਂ ਨੂੰ ਵਿਦਿਆਰਥੀਆਂ ਲਈ ਮੁੜ ਤੋਂ ਖੋਲ੍ਹਣ ਦਾ ਫੈਸਲਾ, ਪੰਜਾਬ ਸਰਕਾਰ ਵੱਲੋਂ 1 ਫਰਵਰੀ ਨੂੰ ਕੀਤਾ ਜਾਵੇਗਾ। ਲੇਕਿਨ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ ਸਿੱਖਿਆ) ਫ਼ਰੀਦਕੋਟ ਵਲੋਂ ਪੱਤਰ ਜਾਰੀ ਕਰ ਜ਼ਿਲੇ ਦੇ ਸਕੂਲਾਂ ਵਿੱਚ 15 ਤੋਂ 18 ਸਾਲ ਦੇ ਉਨਹਾਂ ਵਿਦਿਆਰਥੀਆਂ ਦੀ ਸੂਚੀ ਮੰਗੀ ਹੈ , ਜਿਨ੍ਹਾਂ ਨੂੰ ਕਰੋਨਾ ਵੈਕਸੀਨ ਲਗ ਚੁਕੀ ਹੈ। ਇਸ ਸੂਚਨਾ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਗੂਗਲ ਫਾਰਮ ਤਿਆਰ ਕੀਤਾ ਗਿਆ ਹੈ।
- PSEB TERM 02 : ਸਿਲੇਬਸ ਅਤੇ ਪ੍ਰਸ਼ਨ ਪੱਤਰ
- PSEB TERM 01 : (ਲਿੰਕ) ਬੋਰਡ ਪ੍ਰੀਖਿਆਵਾਂ ਦੇ ਨਤੀਜੇ ਦੇਖੋ
ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਹ ਸੂਚਨਾ ਤੁਰੰਤ ਭੇਜੀ ਜਾਵੇ, ਤਾਂ ਜੋ ਸਮੇਂ ਸਿਰ ਸਿੱਖਿਆ ਵਿਭਾਗ ਨੂੰ ਇਹ ਸੂਚਨਾ ਭੇਜੀ ਜਾ ਸਕੇ।
ਇਹ ਜਾਣਕਾਰੀ ਸਿਖਿਆ ਵਿਭਾਗ ਪੰਜਾਬ ਵੱਲੋਂ ਮੰਗੀ ਗਈ ਹੈ, ਇਸ ਲਈ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਵਿਦਿਆਰਥੀ ਜਿਨ੍ਹਾਂ ਨੂੰ ਕਰੋਨਾ ਵੈਕਸੀਨ ਲਗਾਈ ਗਈ ਹੈ, ਉਨ੍ਹਾਂ ਵਿਦਿਆਰਥੀਆਂ ਲਈ ਸਕੂਲਾਂ ਨੂੰ ਖੋਲਿਆ ਜਾ ਸਕਦਾ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ 15 ਤੋਂ 18 ਸਾਲ ਉਮਰ ਦੇ ਵਿਦਿਆਰਥੀਆਂ ਲਈ , ਸਕੂਲਾਂ ਨੂੰ 50% ਸਮਰੱਥਾ ਨਾਲ ਖੋਲਿਆ ਜਾਵੇ।
ਫਿਲਹਾਲ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ