ਸੈਸ਼ਨ ਜੱਜ ਵੱਲੋ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਵਰਚੁਅਲ ਮੀਟਿੰਗ
ਨਵਾਂਸ਼ਹਿਰ, 11 ਜਨਵਰੀ:
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਵੱਲੋਂ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਵਰਚੁਅਲ ਮੀਟਿੰਗ ਕੀਤੀ ਗਈ ।
ਇਸ ਵਰਚੁਅਲ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਵੀਰ ਸਿੰਘ, ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਹਰਪ੍ਰੀਤ ਕੌਰ, ਐਸ.ਪੀ (ਡੀ) ਸਰਬਜੀਤ ਸਿੰਘ, ਡੀ.ਐਸ.ਪੀ ਸ਼ਹਿਬਾਜ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਹੋਏ । ਇਸ ਵਰਚੁਅਲ ਮੀਟਿੰਗ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਦੱਸਿਆ ਗਿਆ ਕਿ ਮਿਤੀ 12 ਮਾਰਚ ਨੂੰ ਜ਼ਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਲਾਈ ਜਾ ਰਹੀ ਹੈ, ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਭੇਜੇ ਜਾਣ ਅਤੇ ਆਮ ਪਬਲਿਕ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ । ਇਸ ਤੋਂ ਇਲਾਵਾ ਕੋਵਿਡ ਕੇਸਾਂ ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕੋਵਿਡ ਹੈਲਪ ਲਾਈਨ ਨੰਬਰ ਅਤੇ ਐਬੂਲੈਂਸ ਹੈਲਪ ਲਾਈਨ ਨੰਬਰ ਦਾ ਆਮ ਪਬਲਿਕ ਵਿੱਚ ਵੱਧ ਤੋ ਵੱਧ ਪ੍ਰਚਾਰ ਕਰਨ ਲਈ ਕਿਹਾ ਗਿਆ ਅਤੇ ਜੁਵੇਨਾਈਲ ਜਸਟਿਸ ਬੋਰਡ ਦੇ ਕੇਸਾਂ ਬਾਰੇ ਵੀ ਗੱਲਬਾਤ ਕੀਤੀ ਗਈ । ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨੂੰ ਕਿਹਾ ਗਿਆ ਕਿ ਬਿਰਧ ਆਸ਼ਰਮ ਪਿੰਡ ਭਰੋਮਜਾਰਾ ਵਿਖੇ ਰਹਿ ਰਹੇ ਬਜੁਰਗਾਂ ਦੇ ਅਧਾਰ ਕਾਰਡ ਅਤੇ ਬੁਢਾਪਾ ਪੈਨਸ਼ਨ ਜਲਦੀ ਤੋ ਜਲਦੀ ਲਗਵਾਉਣ ਲਈ ਕਿਹਾ ਗਿਆ। ਇਸ ਤੋ ਇਲਾਵਾ ਕੋਵਿਡ-19 ਤੋਂ ਬਚਾਅ ਲਈ ਹਵਾਲਾਤੀਆ ਅਤੇ ਕੈਦੀਆ ਨੂੰ ਆਪਸੀ ਦੂਰੀ ਬਣਾਈ ਰੱਖਣ ਅਤੇ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਹੱਥ ਧੋਣ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਡੀ.ਸੀ.ਪੀ.ਓ. ਕੰਚਨ ਅਰੋੜਾ ਅਤੇ ਚਾਈਲਡ ਵੈਲਫੇਅਰ ਕਮੇਟੀ ਦੀ ਚੇਅਰਪਰਸਨ ਮੈਡਮ ਸੋਨੀਆ ਹਾਜ਼ਰ ਸਨ ।