*8 ਜਨਵਰੀ ਦੇ ਚੱਕਾ ਜਾਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ*
*ਪੈਨਸ਼ਨਰਾਂ ਨੇ ਪੰਜਾਬ ਸਰਕਾਰ 'ਤੇ ਧੋਖਾਬਾਜੀ ਕਰਨ ਦਾ ਲਾਇਆ ਦੋਸ਼*
*ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਕਰਨ ਦੀ ਮੰਗ*
ਨਵਾਂ ਸ਼ਹਿਰ 6 ਜਨਵਰੀ
( ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜਿਸ ਵਿੱਚ ਜੀਤ ਲਾਲ ਜੀ ਗੋਹਲੜੋਂ, ਸੁੱਚਾ ਰਾਮ ਰਿਟਾਇਰਡ ਬੀਪੀਈਓ, ਕਰਨੈਲ ਸਿੰਘ ਰਾਹੋਂ ਰਿਟਾਇਰਡ ਬੀਪੀਈਓ, ਹਰਮੇਸ਼ ਸਿੰਘ ਰਾਣੇਵਾਲ, ਰਾਮ ਪਾਲ ਕਨੌਣ, ਅਸ਼ੋਕ ਕੁਮਾਰ ਵਿੱਤ ਸਕੱਤਰ ਨੇ ਆਪਣੇ ਵਿਚਾਰ ਰੱਖੇ। ਬੁਲਾਰਿਆਂ ਨੇ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਸੋਧ ਕੇ ਲਾਗੂ ਨਾ ਕਰਨ ਨੂੰ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਧੋਖਾ ਕਰਾਰ ਦਿੱਤਾ। ਸਰਕਾਰ ਵੱਲੋਂ ਜਨਵਰੀ 2016 ਨੂੰ 125% ਬਣਦੇ ਮਹਿੰਗਾਈ ਭੱਤੇ ਦੀ ਥਾਂ 113% ਮਹਿੰਗਾਈ ਭੱਤਾ ਜੋੜ ਕੇ ਅਤੇ ਅੰਤ੍ਰਿਮ ਰਾਹਤ ਦੇ ਦਿੱਤੀ ਇੱਕੋ ਇੱਕ ਕਿਸ਼ਤ ਤੋਂ ਬਿਨਾਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਕੇ ਡੰਗ ਟਪਾਇਆ ਜਾ ਰਿਹਾ ਹੈ। ਕੇਂਦਰੀ ਪੈਟਰਨ ਤੇ ਨਾ ਡੀਏ ਦਿੱਤਾ ਜਾ ਰਿਹਾ ਹੈ, ਨਾ ਹੀ ਡੀਏ ਦੇ ਬਕਾਏ ਦਿੱਤੇ ਜਾ ਰਹੇ ਹਨ। 20 ਸਾਲ ਦੀ ਸੇਵਾ ਕਰਨ ਵਾਲੇ
ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ ਦਾ ਲਾਭ ਵੀ ਨਹੀਂ ਦਿੱਤਾ ਜਾ ਰਿਹਾ।ਪੈਨਸ਼ਨਰਜ਼ ਨੂੰ ਤਨਖਾਹ ਕਮਿਸ਼ਨ ਤੋਂ ਬਹੁਤ ਆਸ ਹੁੰਦੀ ਹੈ ਕਿ ਲਗਾਤਾਰ ਵਧ ਰਹੀ ਮਹਿੰਗਾਈ ਦੇ ਦੌਰ ਵਿਚ ਉਨ੍ਹਾਂ ਦੀਆਂ ਪੈਨਸ਼ਨਾਂ ਵਿੱਚ ਬਣਦਾ ਵਾਧਾ ਹੋਵੇਗਾ। ਪਰ ਸਰਕਾਰ ਨੇ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਉਲਟ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੁਝ ਦੇਣ ਦੀ ਬਜਾਏ ਉਨ੍ਹਾਂ ਨੂੰ ਮਿਲਦੀਆਂ ਸਹੂਲਤਾਂ ਖੋਹਣ ਦਾ ਉਪਰਾਲਾ ਹੀ ਜਾਰੀ ਰੱਖਿਆ ਹੋਇਆ ਹੈ। ਜਿਸ ਨਾਲ ਪੈਨਸ਼ਨਰਾਂ ਨੂੰ ਆਪਣੇ ਬੁਢਾਪੇ ਵਿਚ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨਾਲ ਵਾਰ ਵਾਰ ਕੀਤੀਆਂ ਮੀਟਿੰਗਾਂ ਵਿੱਚ ਬਣੀ ਸਹਿਮਤੀ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਨੇਕਾਂ ਮੰਗਾਂ ਮੰਨਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਬੇਹੱਦ ਗੁੱਸਾ ਪਾਇਆ ਜਾ ਰਿਹਾ ਹੈ।ਆਗੂਆਂ ਆਖਿਆ ਕਿ ਸਰਕਾਰ ਦੀ ਇਸ ਬੇਰੁਖ਼ੀ ਦੇ ਖ਼ਿਲਾਫ਼ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ 8 ਜਨਵਰੀ ਨੂੰ ਲੁਧਿਆਣਾ ਜਲੰਧਰ ਨੈਸ਼ਨਲ ਹਾਈਵੇ ਤੇ ਲਾਢੋਵਾਲ ਟੋਲ ਪਲਾਜ਼ੇ ਤੇ ਕੀਤੇ ਜਾ ਰਹੇ ਚੱਕਾ ਜਾਮ ਵਿਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿਚ ਅਵਤਾਰ ਸਿੰਘ ਛੋਕਰਾਂ, ਰਾਮ ਮਿੱਤਰ ਕੋਹਲੀ, ਰਾਮ ਸਿੰਘ, ਅਵਤਾਰ ਸਿੰਘ, ਰੂਪ ਲਾਲ, ਜਰਨੈਲ ਸਿੰਘ, ਭਾਗ ਸਿੰਘ, ਕੇਵਲ ਕ੍ਰਿਸ਼ਨ, ਰਣਜੀਤ ਸਿੰਘ, ਸੰਤੋਖ ਸਿੰਘ, ਰੇਸ਼ਮ ਲਾਲ, ਗੁਰਦਿਆਲ ਸਿੰਘ, ਮਲਕੀਤ ਸਿੰਘ, ਕੇਵਲ ਰਾਮ ਆਦਿ ਹਾਜ਼ਰ ਸਨ।