ਦੇਸ਼ ਦੇ ਪੰਜ ਰਾਜਾਂ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਸ਼ਨੀਵਾਰ ਨੂੰ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰਕੇ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਨ੍ਹਾਂ ਸਾਰੇ ਰਾਜਾਂ ਦੀਆਂ ਵਿਧਾਨ ਸਭਾਵਾਂ ਦਾ ਕਾਰਜਕਾਲ ਅਗਲੇ ਦੋ-ਤਿੰਨ ਮਹੀਨਿਆਂ ਵਿੱਚ ਪੂਰਾ ਹੋ ਰਿਹਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਉੱਤਰ ਪ੍ਰਦੇਸ਼ 'ਚ 6 ਤੋਂ 8 ਪੜਾਵਾਂ 'ਚ ਚੋਣਾਂ ਕਰਵਾਉਣ ਦੀ ਯੋਜਨਾ ਹੈ, ਜਦਕਿ ਪੰਜਾਬ 'ਚ 3 ਪੜਾਵਾਂ 'ਚ ਚੋਣਾਂ ਕਰਵਾਉਣ ਦੀ ਯੋਜਨਾ ਹੈ। ਉੱਤਰਾਖੰਡ ਅਤੇ ਗੋਆ ਵਿੱਚ ਇੱਕ ਹੀ ਪੜਾਅ ਵਿੱਚ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਮਨੀਪੁਰ ਵਿੱਚ 2 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਗਈਆਂ ਹਨ।
Election Commission of India to announce the schedule for Assembly elections to Goa, Punjab, Manipur, Uttarakhand and Uttar Pradesh at 3.30pm today pic.twitter.com/FxHRHTmHFj
— ANI (@ANI) January 8, 2022