ਕਿਰਤੀ ਕਿਸਾਨ ਯੂਨੀਅਨ ਨੇ ਡੀ ਸੀ ਦਫਤਰ ਅੱਗੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

 ਕਿਰਤੀ ਕਿਸਾਨ ਯੂਨੀਅਨ ਨੇ ਡੀ ਸੀ ਦਫਤਰ ਅੱਗੇ ਫੂਕਿਆ ਪ੍ਰਧਾਨ ਮੰਤਰੀ ਦਾ ਪੁਤਲਾ

ਨਵਾਂਸ਼ਹਿਰ 5 ਜੁਲਾਈ 

 ਕਿਰਤੀ ਕਿਸਾਨ ਯੂਨੀਅਨ ਵਲੋਂ ਡੀ ਸੀ ਦਫਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ।ਇਸਤੋਂ ਪਹਿਲਾਂ ਯੂਨੀਅਨ ਦੇ ਵਰਕਰ ਯੂਨੀਅਨ ਦੇ ਦਫਤਰ ਵਿਚ ਇਕੱਠੇ ਹੋਏ ਜਿਥੋਂ ਮੁਜਾਹਰੇ ਦੇ ਰੂਪ ਵਿਚ ਡੀ ਸੀ ਦਫਤਰ ਪਹੁੰਚੇ ਜਿੱਥੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ।



 ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਿਖੇ ਚਲਦੇ ਕਿਸਾਨ ਅੰਦੋਲਨ ਦੇ ਦਬਾਅ ਸਦਕਾ ਬੇਸ਼ੱਕ ਮੋਦੀ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਅੰਦੋਲਨ ਦੌਰਾਨ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਉੱਪਰ ਦਰਜ ਹੋਏ ਕੇਸ ਰੱਦ ਨਹੀਂ ਕੀਤੇ ਗਏ, ਨਾ ਹੀ ਲਖੀਮਪੁਰ ਖੀਰੀ ਦੀ ਘਟਨਾ ਦਾ ਇਨਸਾਫ ਮਿਲਿਆ ਹੈ। ਨਾ ਹੀ ਐਮਐਸਪੀ ਸਮੇਤ ਬਾਕੀ ਮੰਗਾਂ ਉੱਪਰ ਕੋਈ ਅਮਲ ਨਹੀਂ ਕੀਤਾ ਗਿਆ।ਜਿਸ ਕਰਕੇ ਅੰਦੋਲਨ ਹਾਲੇ ਬਾਕੀ ਹੈ । ਮੋਦੀ ਦੀ ਹੱਠ ਦੇ ਕਾਰਨ ਹੀ ਦਿੱਲੀ ਮੋਰਚਾ ਲਾਉਣਾ ਪਿਆ ਜਿਸ ਵਿੱਚ ਕਰੀਬ 700 ਕਿਸਾਨਾਂ ਨੂੰ ਆਪਣੀ ਜਾਨ ਗਵਾਉਣੀ ਪਈ ।ਫਾਸ਼ੀਵਾਦੀ ਹਕੂਮਤ ਦੇ ਮੁਖੀ ਮੋਦੀ ਦੀ ਪੰਜਾਬ ਫੇਰੀ ਕਿਸਾਨਾਂ ਦੇ ਜ਼ਖ਼ਮਾਂ ਉੱਪਰ ਨਮਕ ਛਿੜਕਣਾ ਹੈ।ਉਹਨਾਂ ਕਿਹਾ ਕਿ ਮੋਦੀ ਸਰਕਾਰ ਵਿਰੁੱਧ ਕਿਸਾਨਾਂ ਦਾ ਰੋਹ ਅਤੇ ਉਤਸ਼ਾਹ ਬਰਕਰਾਰ ਹੈ ਸਗੋਂ ਇਹ ਵਧਿਆ ਹੀ ਹੈ।ਕਿਸਾਨ ਸਮਝ ਚੁੱਕੇ ਹਨ ਕਿ ਉਹਨਾਂ ਦੀਆਂ ਮੰਗਾਂ ਦੀ ਪੂਰਤੀ ਦਾ ਇੱਕੋ ਇੱਕ ਰਾਹ ਸੰਘਰਸ਼ ਹੀ ਹੈ।ਇਸ ਮੌਕੇ ਬੂਟਾ ਸਿੰਘ ਮਹਿਮੂਦ ਪੁਰ, ਸੁਰਿੰਦਰ ਸਿੰਘ ਸੋਇਤਾ, ਪਰਮਜੀਤ ਸਿੰਘ ਸ਼ਹਾਬਪੁਰ, ਮੋਹਨ ਸਿੰਘ ਲੰਗੜੋਆ ਅਤੇ ਬਲਜਿੰਦਰ ਸਿੰਘ ਤਰਕਸ਼ੀਲ ਨੇ ਵੀ ਸੰਬੋਧਨ ਕੀਤਾ।

ਕੈਪਸ਼ਨ : ਨਵਾਂਸ਼ਹਿਰ ਵਿਖੇ ਡੀ ਸੀ ਦਫਤਰ ਅੱਗੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਵਰਕਰ

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends