ਸੁਰਤਾਪੁਰ ਫਾਰਮ ਵਿਖੇ ਅਣਅਧਿਕਾਰਤ ਕਾਬਜ਼ਕਾਰਾਂ ਨੂੰ ਪੀ.ਐਸ.ਸੀ.ਐਲ.ਡੀ.ਐਫ.ਸੀ. ਨਾਲ ਸਬੰਧਤ ਜ਼ਮੀਨ ਦੀ ਅਲਾਟਮੈਂਟ ਲਈ ਨੀਤੀ ਮਨਜ਼ੂਰ
ਮੰਤਰੀ ਮੰਡਲ ਨੇ ਰੂਪਨਗਰ ਜ਼ਿਲ੍ਹੇ ਦੀ ਤਹਿਸੀਲ ਚਮਕੌਰ ਸਾਹਿਬ ਦੇ ਸੁਰਤਾਪੁਰ ਫਾਰਮ (ਪਿੰਡ ਵੱਡਾ ਸੁਰਤਾਪੁਰ, ਛੋਟਾ ਸੁਰਤਾਪੁਰ, ਘੜੀਸਪੁਰ, ਰਾਮਗੜ੍ਹ, ਟੱਪਰੀਆਂ ਬੂਥਗੜ੍ਹ) ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਣਅਧਿਕਾਰਤ ਕਾਬਜ਼ਕਾਰਾਂ ਨੂੰ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਪੀ.ਐਸ.ਸੀ.ਐਲ.ਡੀ.ਐਫ.ਸੀ.) ਨਾਲ ਸਬੰਧਤ ਜ਼ਮੀਨ ਦੀ ਅਲਾਟਮੈਂਟ ਲਈ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਨਾਲ ਗਰੀਬ ਬੇਜ਼ਮੀਨੇ, ਛੋਟੇ ਅਤੇ ਸੀਮਾਂਤ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਜੋ 10 ਸਾਲਾਂ ਤੋਂ ਵੱਧ ਸਮੇਂ ਤੋਂ ਕਾਰਪੋਰੇਸ਼ਨ ਦੀਆਂ ਜ਼ਮੀਨਾਂ ‘ਤੇ ਕਾਸ਼ਤ ਕਰ ਰਹੇ ਹਨ (ਗਿਰਦਾਵਰੀ ਉਨ੍ਹਾਂ ਦੇ ਨਾਂ ‘ਤੇ ਹੋਣੀ ਹੈ) ਅਤੇ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਪ੍ਰਾਪਤ ਕਰਨ ਲਈ ਨਿਗਮ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਜੋ ਕਿ ਇਸ ਸਮੇਂ ਨਾਜਾਇਜ਼ ਕਬਜ਼ੇ ਅਧੀਨ ਹੈ।
ਜ਼ਿਕਰਯੋਗ ਹੈ ਕਿ ਨਿਗਮ ਵੱਲੋਂ ਜ਼ਮੀਨ ਖਾਲੀ ਕਰਵਾਉਣ ਲਈ ਪਬਲਿਕ ਪਰਿਸਿਜ਼ (ਅਣਅਧਿਕਾਰਤ ਕਾਬਜ਼ਕਾਰਾਂ ਦੀ ਬੇਦਖਲੀ) ਐਕਟ, 1971 ਤਹਿਤ 60 ਅਦਾਲਤੀ ਕੇਸ ਦਰਜ ਹਨ.
2020-21 ਲਈ ਸ਼ਹਿਰੀ ਹਵਾਬਾਜ਼ੀ ਦੀ ਸਾਲਾਨਾ ਪ੍ਰਸ਼ਾਸਕੀ ਰਿਪੋਰਟ ਨੂੰ ਪ੍ਰਵਾਨਗੀ
ਮੰਤਰੀ ਮੰਡਲ ਨੇ ਸਾਲ 2020-21 ਲਈ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ 57ਵੀਂ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।